ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰਾਸ਼ਟਰਪਤੀ ਦੇ ਭਾਸ਼ਨ 'ਤੇ ਬਹਿਸ ਦੌਰਾਨ ਮਰਯਾਦਾ ਭੁੱਲੀ ਸੱਤਾ ਤੇ ਵਿਰੋਧੀ ਧਿਰ

* ਅਧੀਰ ਰੰਜਨ ਨੇ ਗੰਦੀ ਨਾਲੀ ਨਾਲ ਕੀਤੀ ਪ੍ਰਧਾਨ ਮੰਤਰੀ ਦੀ ਤੁਲਨਾ * ਆਤਮ ਪੜਚੋਲ ਕਰੇ ਕਾਂਗਰਸ-ਭਾਜਪਾ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 24 ਜੂਨ -ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਨ 'ਤੇ ਚਰਚਾ ਕਰਦਿਆਂ ਸੱਤਾ ਅਤੇ ਵਿਰੋਧੀ ਧਿਰਾਂ ਨੇ ਇਕ-ਦੂਜੇ 'ਤੇ ਜੰਮ ਕੇ ਸ਼ਬਦੀ ਤੀਰ ਚਲਾਏ। ਬਹਿਸ ਦੌਰਾਨ ਕਈ ਵਾਰ ਸ਼ਬਦਾਵਲੀ ਦੇ ਹੇਠਲੇ ਪੱਧਰ 'ਤੇ ਪਹੁੰਚਦਿਆਂ ਦੋਵਾਂ ਧਿਰਾਂ ਨੇ ਅਜਿਹੇ ਸ਼ਬਦਾਂ ਦੀ ਵਰਤੋਂ ਵੀ ਕੀਤੀ, ਜਿਸ ਨੂੰ ਸੰਸਦੀ ਮਰਯਾਦਾ ਦੇ ਮੁਤਾਬਿਕ ਨਾ ਹੋਣ ਕਾਰਨ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਤੋਂ ਬਾਹਰ ਕਰਨਾ ਪਿਆ। ਰਵਾਇਤ ਮੁਤਾਬਿਕ ਰਾਸ਼ਟਰਪਤੀ ਦੇ ਭਾਸ਼ਨ 'ਤੇ ਚਰਚਾ ਦੀ ਸ਼ੁਰੂਆਤ ਕੇਂਦਰ ਵਲੋਂ ਸ਼ੁਰੂ ਕੀਤੀ ਗਈ, ਜਿਸ ਦੀ ਕਮਾਨ ਪਹਿਲੀ ਵਾਰ ਮੰਤਰੀ ਬਣੇ ਪ੍ਰਤਾਪ ਚੰਦਰ ਸਾਰੰਗੀ ਨੇ ਸੰਭਾਲਦਿਆਂ ਗਾਂਧੀ ਪਰਿਵਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਸਦਨ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਪਲਟ ਵਾਰ ਕਰਦਿਆਂ ਭਾਜਪਾ 'ਤੇ ਤੱਥਾਂ ਦੀ ਹੇਰ-ਫੇਰ ਕਰਨ ਦਾ ਇਲਜ਼ਾਮ ਲਾਇਆ। ਇਸ ਦੌਰਾਨ ਉਨ੍ਹਾਂ ਇੰਦਰਾ ਗਾਂਧੀ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਤੁਲਨਾ ਦੇ ਸੰਦਰਭ 'ਚ ਕਿਹਾ ਕਿ ਕਿੱਥੇ ਮਾਂ ਗੰਗਾ ਅਤੇ ਕਿੱਥੇ ਗੰਦੀ ਨਾਲੀ। ਰੰਜਨ ਦੇ ਇਸ ਬਿਆਨ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ।
ਪ੍ਰਤਾਪ ਚੰਦਰ ਸਾਰੰਗੀ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੂੰ ਨੀਤੀਗਤ ਲਕਵੇ ਦਾ ਸ਼ਿਕਾਰ ਦੱਸਦਿਆਂ ਕਿਹਾ ਕਿ ਜਨਤਾ ਵਲੋਂ ਕਾਂਗਰਸ ਨੂੰ ਨਕਾਰਨ ਤੋਂ ਬਾਅਦ ਪਾਰਟੀ ਨੂੰ ਆਤਮ ਪੜਚੋਲ ਕਰਨੀ ਚਾਹੀਦੀ ਹੈ। ਜਨਤਾ ਦੇ ਮੁੜ ਮੋਦੀ ਸਰਕਾਰ ਨੂੰ ਚੁਣਨ ਦੇ ਫ਼ੈਸਲੇ ਨੂੰ ਵੰਸ਼ਵਾਦ ਦੀ ਹਾਰ ਦੱਸਦਿਆਂ ਸਾਰੰਗੀ ਨੇ ਕਿਹਾ ਕਿ ਜਨਤਾ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਵੰਸ਼ਵਾਦ ਨੂੰ ਪਸੰਦ ਨਹੀਂ ਕਰਦੇ। ਸਾਰੰਗੀ ਨੇੇ ਆਪਣੇ ਭਾਸ਼ਨ 'ਚ ਕਈ ਵਾਰ ਰਿਗਵੇਦ, ਗੀਤਾ, ਰਾਮਚਰਿਤਮਾਨਸ ਅਤੇ ਵੇਦਾਂ ਦੇ ਮੰਤਰਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਰਮਾਇਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੈਕਈ ਨੇ ਰਾਮ ਨੂੰ ਬਨਵਾਸ ਭੇਜਿਆ ਅਤੇ ਉਨ੍ਹਾਂ ਨੂੰ ਪੂਰੇ ਦੇਸ਼ ਨੇ ਮੰਨਿਆ। ਇਸੇ ਤਰ੍ਹਾਂ ਭਾਜਪਾ, ਕਾਂਗਰਸ ਦਾ ਵੀ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਨੂੰ ਮਜ਼ਬੂਤ ਲੀਡਰਸ਼ਿਪ ਦੇ ਮਹੱਤਵ ਨੂੰ ਸਮਝਾਇਆ। ਕਿਉਂਕਿ ਉਨ੍ਹਾਂ ਦੇ 10 ਸਾਲ ਦੇ ਸ਼ਾਸਨ ਦੌਰਾਨ ਨੀਤੀਗਤ ਲਕਵਾ ਇਕ ਨਵਾਂ ਆਦਰਸ਼ ਸੀ। ਸਾਰੰਗੀ ਦੇ ਭਾਸ਼ਨ ਦੌਰਾਨ ਸਦਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ ਜੋ ਭਾਸ਼ਨ ਦੌਰਾਨ ਕਈ ਵਾਰ ਮੁਸਕਰਾਉਂਦੇ ਨਜ਼ਰ ਆਏ। ਕੇਂਦਰੀ ਰਾਜ ਮੰਤਰੀ ਨੇ ਯੂ.ਪੀ.ਏ. ਸਰਕਾਰ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਯੂ.ਪੀ.ਏ. ਰਾਜ 'ਚ ਘੁਟਾਲੇ ਹੋਣ 'ਤੇ ਵੀ ਉਹ ਚੁੱਪ ਧਾਰੀ ਬੈਠੇ ਰਹੇ। ਜਿਸ 'ਤੇ ਸਦਨ 'ਚ ਮੌਜੂਦ ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਮੈਂਬਰਾਂ ਨੂੰ ਵਿਰੋਧ ਕਰਨ ਦਾ ਸੰਕੇਤ ਦਿੰਦੀ ਨਜ਼ਰ ਆਈ। ਕਾਂਗਰਸੀ ਮੈਂਬਰਾਂ ਵਲੋਂ ਉਠਾਏ ਵਿਵਸਥਾ ਦੇ ਮੁੱਦੇ ਨੂੰ ਖ਼ਾਰਜ ਕਰਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਨ ਦੌਰਾਨ ਵਿਵਸਥਾ ਦਾ ਮੁੱਦਾ ਨਹੀਂ ਆਉਂਦਾ। ਸਾਰੰਗੀ ਨੇ ਆਪਣੇ ਭਾਸ਼ਨ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ 1971 'ਚ ਜਦ ਉਨ੍ਹਾਂ (ਵਾਜਪਾਈ) ਨੇ ਇੰਦਰਾ ਗਾਂਧੀ ਦੀ ਸ਼ਲਾਘਾ ਕਰਨ ਤੋਂ ਗੁਰੇਜ਼ ਨਹੀਂ ਕੀਤਾ ਤਾਂ ਹੁਣ ਕਾਂਗਰਸ ਮੋਦੀ ਦੀ ਸ਼ਲਾਘਾ ਤੋਂ ਕਿਉਂ ਗੁਰੇਜ਼ ਕਰ ਰਹੀ ਹੈ। ਸਾਰੰਗੀ ਨੇ ਐਮਰਜੈਂਸੀ ਅਤੇ 1984 ਦੇ ਦੰਗਿਆਂ ਦਾ ਵੀ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਕਾਂਗਰਸ 'ਤੇ ਸੰਵਿਧਾਨ ਦਾ ਅਪਮਾਨ ਕਰਨ ਅਤੇ ਲੋਕਤੰਤਰ ਦੀ ਹੱਤਿਆ ਕਰਨ ਦਾ ਇਲਜ਼ਾਮ ਲਾਇਆ।
ਮੋਦੀ ਸਰਕਾਰ ਸਿਰਫ਼ ਸਕੀਮਾਂ ਦੇ ਨਾਂਅ ਬਦਲਣ ਅਤੇ ਤੱਥਾਂ 'ਚ ਹੇਰ-ਫੇਰ ਕਰਨ 'ਚ ਕਰਦੀ ਹੈ ਯਕੀਨ-ਕਾਂਗਰਸ
ਅਧੀਰ ਰੰਜਨ ਚੌਧਰੀ ਨੇ ਮੋਦੀ ਸਰਕਾਰ ਨੂੰ ਲੋਕ ਹਿੱਤ ਦੇ ਸਾਰੇ ਮਾਮਲਿਆਂ 'ਤੇ ਨਾਕਾਮ ਦੱਸਦਿਆਂ ਕਿਹਾ ਕਿ ਕੇਂਦਰ ਨੇ ਸਿਰਫ ਪੁਰਾਣੀਆਂ ਸਕੀਮਾਂ ਦੇ ਨਾਂਅ ਬਦਲਣ ਦਾ ਹੀ ਕੰਮ ਕੀਤਾ ਹੈ। ਬੇਰੁਜ਼ਗਾਰੀ, ਪਾਣੀ ਦੀ ਕਿੱਲਤ, ਦੇਸ਼ 'ਚ ਸੋਕੇ ਦੀ ਸਮੱਸਿਆ, ਚਮਕੀ ਬੁਖਾਰ ਨਾਲ ਨਜਿੱਠਣ ਦੀ ਨਾਕਾਮੀ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਕੁਝ ਨਹੀਂ ਕਰ ਰਹੇ, ਸਭ ਨੂੰ ਲਗਦਾ ਹੈ ਕਿ ਮੋਦੀ ਹੀ ਹੁਣ ਸਭ ਨੂੰ ਪਾਰ ਲਾਉਣਗੇ। ਅਧੀਰ ਰੰਜਨ ਚੌਧਰੀ ਨੇ ਸਰਕਾਰ 'ਤੇ ਕਾਂਗਰਸ ਵਲੋਂ ਕੀਤੇ ਕੰਮਾਂ ਦਾ ਸਿਹਰਾ ਆਪਣੇ 'ਤੇ ਲੈਣ ਅਤੇ ਤੱਥਾਂ 'ਚ ਹੇਰ-ਫੇਰ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਬਹੁਤ ਵੱਡੇ ਵਿਕਰੇਤਾ (ਸੇਲਜ਼ਮੈਨ) ਹਨ, ਜਦਕਿ ਕਾਂਗਰਸ ਆਪਣੇ ਉਤਪਾਦ ਵੇਚਣ 'ਚ ਅਸਫ਼ਲ ਰਹੀ। ਕਾਂਗਰਸੀ ਆਗੂ ਨੇ ਭਾਜਪਾ ਆਗੂ ਵਲੋਂ ਇੰਦਰਾ ਗਾਂਧੀ ਦੀ ਤੁਲਨਾ ਕਰਨਾ ਮੋਦੀ ਦੇ ਟਿੱਪਣੀ ਦੇ ਜਵਾਬ 'ਚ ਬੋਲਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਮੰਤਰੀ ਦੀ ਇੱਜ਼ਤ ਕਰਦੀ ਹੈ, ਪਰ ਤੁਲਨਾ ਕਰਨ 'ਤੇ ਮਜਬੂਰ ਨਾ ਕਰੋ। ਜਿਸ ਤੋਂ ਬਾਅਦ ਅਧੀਰ ਨੇ ਟਿੱਪਣੀ ਕਰਦਿਆਂ ਕਿਹਾ ਕਿ ਕਿੱਥੇ ਮਾਂ ਗੰਗਾ ਅਤੇ ਕਿੱਥੇ ਗੰਦੀ ਨਾਲੀ। ਅਧੀਰ ਰੰਜਨ ਦੀ ਇਸ ਟਿੱਪਣੀ ਤੋਂ ਬਾਅਦ ਭਾਜਪਾ ਸੰਸਦ ਮੈਂਬਰਾਂ ਵਲੋਂ ਕਾਫ਼ੀ ਹੰਗਾਮਾ ਕੀਤਾ ਗਿਆ। ਉਸ ਵੇਲੇ ਸਪੀਕਰ ਦੀ ਕੁਰਸੀ 'ਤੇ ਬੈਠੇ ਰਜਿੰਦਰ ਅਗਰਵਾਲ ਨੇ ਇਸ ਵਿਵਾਦਿਤ ਟਿੱਪਣੀ ਨੂੰ ਸਦਨ ਦੀ ਕਾਰਵਾਈ 'ਚੋਂ ਬਾਹਰ ਕੱਢਣ ਨੂੰ ਕਿਹਾ। ਕਾਂਗਰਸੀ ਆਗੂ ਨੇ ਭਾਜਪਾ 'ਤੇ ਝੂਠੇ ਇਲਜ਼ਾਮ ਲਾ ਕੇ ਸੱਤਾ ਹਾਸਲ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਚੋਰ ਕਹਿ ਕੇ ਝੂਠੇ ਦੋਸ਼ ਲਾ ਕੇ ਭਾਜਪਾ ਸੱਤਾ 'ਚ ਆਈ ਪਰ 2 ਜੀ ਅਤੇ ਕੋਲਾ ਘੁਟਾਲਾ 'ਚ ਕਿਸੇ ਨੂੰ ਫੜਨ 'ਚ ਕਾਮਯਾਬ ਨਹੀਂ ਹੋਈ। ਜ਼ਿਕਰਯੋਗ ਹੈ ਕਿ ਪਿਛਲੇ 5 ਸਾਲਾਂ ਦੇ ਕਾਰਜਕਾਲ 'ਚ ਉਕਤ ਘੁਟਾਲਿਆਂ 'ਚ ਕਿਸੇ ਇਕ ਦੇ ਖ਼ਿਲਾਫ਼ ਵੀ ਇਲਜ਼ਾਮ ਸਾਬਤ ਨਹੀਂ ਹੋ ਸਕੇ। ਇੱਥੋਂ ਤੱਕ ਕਿ ਘੁਟਾਲਾ ਮਾਮਲੇ 'ਚ ਜੇਲ੍ਹ ਜਾ ਚੁੱਕੇ ਡੀ.ਐੱਮ.ਕੇ. ਨੇਤਾ ਏੇ.ਰਾਜਾ ਅਤੇ ਕਨੀਮੋਝੀ ਨਾ ਸਿਰਫ਼ ਬਰੀ ਹੋਈ, ਸਗੋਂ ਜਿੱਤ ਕੇ ਲੋਕ ਸਭਾ ਸਾਂਸਦ ਵੀ ਬਣੇ ਹਨ। ਉਨ੍ਹਾਂ ਸਵਾਲੀਆ ਲਹਿਜ਼ੇ 'ਚ ਪੁੱਛਿਆ ਕਿ ਕਿਉਂ ਸੋਨੀਆ ਤੇ ਰਾਹੁਲ ਮੁੜ ਸੰਸਦ ਮੈਂਬਰ ਬਣ ਗਏ।
ਜੰਮੂ-ਕਸ਼ਮੀਰ ਰਾਖਵਾਂਕਰਨ ਤਰਮੀਮੀ ਬਿੱਲ 2019 ਲੋਕ ਸਭਾ 'ਚ ਪੇਸ਼
ਕੇਂਦਰੀ ਰਾਜ ਗ੍ਰਹਿ ਮੰਤਰੀ ਜੀ. ਕਿਸ਼ਨ ਰੈਡੀ ਨੇ ਅੱੱਜ ਹੇਠਲੇ ਸਦਨ 'ਚ ਜੰਮੂ-ਕਸ਼ਮੀਰ ਰਾਖਵਾਂਕਰਨ ਤਰਮੀਮੀ ਬਿੱਲ 2019 ਪੇਸ਼ ਕੀਤਾ। ਰੈਡੀ ਨੇ ਇਹ ਬਿੱਲ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸਦਨ 'ਚ ਰੱਖਿਆ, ਜਦਕਿ ਸ਼ਾਹ ਸਦਨ 'ਚ ਹੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਸ ਬਿੱਲ ਨੂੰ ਪਹਿਲਾਂ ਆਰਡੀਨੈਂਸ ਵਜੋਂ ਲਾਗੂ ਕੀਤਾ ਗਿਆ ਸੀ। ਇਸ ਤਰਮੀਮੀ ਬਿੱਲ ਤਹਿਤ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) ਕੋਲ ਰਹਿਣ ਵਾਲੇ ਲੋਕਾਂ ਨੂੰ ਵੀ ਰਾਖਵੇਂਕਰਨ ਦਾ ਫਾਇਦਾ ਕੰਟਰੋਲ ਰੇਖਾ ਕੋਲ ਰਹਿਣ ਵਾਲੇ ਲੋਕਾਂ ਵਾਂਗ ਹੀ ਮਿਲੇਗਾ।
ਵਿਸ਼ੇਸ਼ ਆਰਥਿਕ ਖ਼ੇਤਰ ਐਕਟ 'ਚ ਸੋਧ ਬਾਰੇ ਬਿੱਲ ਪੇਸ਼
ਵਣਜ ਮੰਤਰੀ ਪਿਊਸ਼ ਗੋਇਲ ਨੇ ਵਿਸ਼ੇਸ਼ ਆਰਥਿਕ ਖ਼ੇਤਰਾਂ (ਐਸ.ਈ.ਜ਼ੈੱਡ.) 'ਚ ਟਰੱਸਟਾਂ ਨੂੰ ਇਕਾਈਆਂ ਸਥਾਪਤ ਕਰਨ ਦੀ ਇਜਾਜ਼ਤ ਦੇਣ ਸਬੰਧੀ ਬਿੱਲ ਲੋਕ ਸਭਾ 'ਚ ਪੇਸ਼ ਕੀਤਾ। ਕੇਂਦਰੀ ਕੈਬਨਿਟ ਨੇ ਹਾਲ ਹੀ ਵਿਚ ਵਿਸ਼ੇਸ਼ ਆਰਥਿਕ ਖ਼ੇਤਰਾਂ (ਸੋਧ) ਬਿੱਲ, 2019 ਨੂੰ ਪੇਸ਼ ਕਰਨ ਸਬੰਧੀ ਮਨਜ਼ੂਰੀ ਦਿੱਤੀ ਸੀ।
ਆਪਣੀ ਇੱਛਾ ਮੁਤਾਬਿਕ ਪਛਾਣ ਵਜੋਂ ਆਧਾਰ ਕਾਰਡ ਵਰਤਣ ਸਬੰਧੀ ਬਿੱਲ ਪੇਸ਼
ਬੈਂਕ ਖ਼ਾਤੇ ਖੁੱਲ੍ਹਵਾਉਣ ਅਤੇ ਮੋਬਾਈਲ ਫ਼ੋਨ ਕੁਨੈਕਸ਼ਨ ਲੈਣ ਲਈ ਪਛਾਣ ਵਜੋਂ ਆਪਣੀ ਇੱਛਾ ਮੁਤਾਬਿਕ ਆਧਾਰ ਕਾਰਡ ਵਰਤਣ ਦੀ ਇਜਾਜ਼ਤ ਦੇਣ ਸਬੰਧੀ ਇਕ ਬਿੱਲ ਲੋਕ ਸਭਾ 'ਚ ਪੇਸ਼ ਕੀਤਾ ਗਿਆ। ਇਹ ਬਿੱਲ ਆਧਾਰ ਐਕਟ 2016 'ਚ ਸੋਧ ਕਰੇਗਾ ਅਤੇ ਮਾਰਚ 'ਚ ਜਾਰੀ ਕੀਤੇ ਗਏ ਆਰਡੀਨੈਂਸ ਦਾ ਸਥਾਨ ਲਵੇਗਾ। ਇਸ 'ਚ ਨਿਯਮਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਸਜ਼ਾਵਾਂ ਦੀ ਤਜਵੀਜ਼ ਵੀ ਕੀਤੀ ਗਈ ਹੈ। ਬਿੱਲ ਦਾ ਵਿਰੋਧ ਕਰਦਿਆਂ ਆਰ.ਐਸ.ਪੀ. ਦੇ ਸੰਸਦ ਮੈਂਬਰ ਐਨ.ਕੇ. ਪ੍ਰੇਮਚੰਦਰਨ ਨੇ ਕਿਹਾ ਕਿ ਇਹ ਆਧਾਰ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਗੰਭੀਰ ਉਲੰਘਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਨਿੱਜੀ ਕੰਪਨੀਆਂ ਆਧਾਰ ਡਾਟੇ 'ਤੇ ਆਪਣਾ ਦਬਦਬਾ ਬਣਾ ਸਕਦੀਆਂ ਹਨ ਅਤੇ ਇਹ ਮੌਲਿਕ ਅਧਿਕਾਰਾਂ ਖ਼ਾਸ ਕਰਕੇ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਹੈ। ਇਸ ਦਾ ਜਵਾਬ ਦਿੰਦਿਆਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਰਵੀ ਸ਼ੰਕਰ ਨੇ ਕਿਹਾ ਕਿ ਆਧਾਰ ਇਕ ਜਾਇਜ਼ ਕਾਨੂੰਨ ਹੈ, ਜੋ ਦੇਸ਼ ਹਿੱਤ 'ਚ ਹੈ ਅਤੇ ਨਿੱਜਤਾ ਦੀ ਉਲੰਘਣਾ ਨਹੀਂ ਕਰਦਾ।
ਸਾਨੂੰ ਸਾਡਾ ਪੁਰਾਣਾ ਭਾਰਤ ਮੋੜ ਦਿਓ, ਆਪਣਾ ਨਵਾਂ ਤੁਸੀਂ ਰੱਖ ਲਓ-ਆਜ਼ਾਦ
ਰਾਜ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਨ 'ਤੇ ਧੰਨਵਾਦ ਪ੍ਰਸਤਾਵ 'ਤੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਆਜ਼ਾਦ ਨੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਆਜ਼ਾਦ ਨੇ ਸਰਕਾਰ ਅਤੇ ਇਸ ਦੀਆਂ ਨੀਤੀਆਂ 'ਤੇ ਹਮਲਾ ਬੋਲਦਿਆਂ ਕਿਹਾ ਕਿ ਇਕ ਪਾਰਟੀ ਵੰਡਣ ਵਾਲੀਆਂ ਨੀਤੀਆਂ ਨਾਲ ਚੋਣ ਜਿੱਤ ਸਕਦੀ ਹੈ ਪਰ ਰਾਸ਼ਟਰ ਹਾਰ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਆਪਣਾ ਨਵਾਂ ਭਾਰਤ ਆਪਣੇ ਕੋਲ ਹੀ ਰੱਖਣ ਪਰ ਸਾਨੂੰ ਸਾਡਾ ਪੁਰਾਣਾ ਭਾਰਤ ਵਾਪਸ ਦੇ ਦੇਣ, ਜਿੱਥੇ ਪਿਆਰ ਦਾ ਸੱਭਿਆਚਾਰ ਸੀ ਅਤੇ ਹਿੰਦੂ ਅਤੇ ਮੁਸਲਮਾਨ ਇਕ-ਦੂਸਰੇ ਦਾ ਦਰਦ ਸਮਝਦੇ ਸੀ। ਉਨ੍ਹਾਂ ਕਿਹਾ ਕਿ ਇੱਥੇ ਨਫ਼ਰਤ ਅਤੇ ਹਜੂਮੀ ਹਿੰਸਾ (ਲਿਚਿੰਗ) ਲਈ ਕੋਈ ਜਗ੍ਹਾ ਨਹੀਂ ਸੀ।
ਅਭਿਨੰਦਨ ਦੀਆਂ ਮੁੱਛਾਂ ਨੂੰ 'ਰਾਸ਼ਟਰੀ ਮੁੱਛਾਂ' ਐਲਾਨੇ ਜਾਣ ਦੀ ਮੰਗ
ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਬਾਲਾਕੋਟ ਹਵਾਈ ਹਮਲੇ 'ਤੇ ਸਰਕਾਰ ਦੀ ਹਮਾਇਤ ਕਰਦਿਆਂ ਕਿਹਾ ਕਿ ਵਿੰਗ ਕਮਾਂਡਰ ਅਭਿਨੰਦਨ ਵਰਥਮਾਨ, ਜਿਸ ਨੇ ਪਾਕਿਸਤਾਨ ਦੇ ਇਕ ਲੜਾਕੂ ਜਹਾਜ਼ ਨੂੰ ਸੁੱਟਿਆ ਸੀ, ਨੂੰ ਉਸ ਦੀ ਬਹਾਦਰੀ ਲਈ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਭਿਨੰਦਨ ਦੀਆਂ ਮੁੱਛਾਂ ਦੀ ਪ੍ਰਸੰਸਾ ਕਰਦਿਆਂ ਇਹ ਮੰਗ ਵੀ ਰੱਖੀ ਕਿ ਉਸ ਦੀਆਂ ਮੁੱਛਾਂ ਨੂੰ ਰਾਸ਼ਟਰੀ ਮੁੱਛਾਂ ਐਲਾਨਣਾ ਚਾਹੀਦਾ ਹੈ।

ਬਿੱਟੂ ਹੱਤਿਆ ਮਾਮਲੇ ਲਈ ਸਰਕਾਰ ਵਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਕੋਟਕਪੂਰਾ ਵਿਖੇ ਕੀਤਾ ਅੰਤਿਮ ਸੰਸਕਾਰ

ਕੋਟਕਪੂਰਾ (ਫ਼ਰੀਦਕੋਟ), 24 ਜੂਨ (ਜਸਵੰਤ ਸਿੰਘ ਪੁਰਬਾ, ਮੇਘਰਾਜ, ਮੋਹਰ ਗਿੱਲ)-ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਆਗੂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਨਾਭਾ ਜੇਲ੍ਹ 'ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ, ਜਿਨ੍ਹਾਂ ਦੀ ਬੀਤੇ ਦਿਨੀਂ ਜੇਲ੍ਹ 'ਚ ਹੱਤਿਆ ਕਰ ਦਿੱਤੀ ਗਈ ਸੀ, ਦੇ ਮਾਮਲੇ ਦੀ ਨਿਰਪੱਖ ਜਾਂਚ ਲਈ ਈਸ਼ਵਰ ਸਿੰਘ ਏ.ਡੀ.ਜੀ.ਪੀ. ਲਾਅ ਦੀ ਅਗਵਾਈ 'ਚ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਪੰਜਾਬ ਸਰਕਾਰ ਵਲੋਂ ਗਠਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਜਲਦ ਹੀ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੇਗੀ। ਮਹਿੰਦਰਪਾਲ ਬਿੱਟੂ ਦਾ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਸ਼ਾਂਤੀਵਣ ਸ਼ਮਸ਼ਾਨਘਾਟ ਵਿਖੇ ਹਜ਼ਾਰਾਂ ਪ੍ਰੇਮੀਆਂ ਤੇ 45 ਮੈਂਬਰੀ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ 'ਚ ਸ਼ਾਮ 5.30 ਵਜੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਲੜਕੇ ਅਰਮਿੰਦਰ ਕੁਮਾਰ ਮਨਚੰਦਾ ਨੇ ਦਿੱਤੀ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਡੇਰਾ ਪ੍ਰੇਮੀਆਂ ਦੀ ਚਾਰ ਮੈਂਬਰੀ ਕਮੇਟੀ ਨਾਲ ਬੀਤੇ ਦੋ ਦਿਨਾਂ 'ਚ ਲਗਾਤਾਰ ਮ੍ਰਿਤਕ ਦਾ ਅੰਤਿਮ ਸੰਸਕਾਰ ਕਰਨ ਲਈ ਲੰਬਾ ਸਮਾਂ ਮੀਟਿੰਗਾਂ ਕੀਤੀਆਂ ਗਈਆਂ। ਕਮੇਟੀ ਵਲੋਂ ਕੁਝ ਮੰਗਾਂ ਰੱਖੀਆਂ ਗਈਆਂ ਸਨ, ਜਿਨ੍ਹਾਂ 'ਚ ਮ੍ਰਿਤਕ ਦਾ ਕਤਲ ਕਰਨ ਦੀ ਸਾਜਿਸ਼ 'ਚ ਸ਼ਾਮਿਲ ਵਿਅਕਤੀਆਂ ਦੇ ਚਿਹਰੇ ਬੇਨਕਾਬ ਕਰਨ, ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਤੇ ਡੇਰਾ ਪ੍ਰੇਮੀਆਂ 'ਤੇ ਬੇਅਦਬੀ ਕਾਂਡ 'ਚ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ ਦਰਜ ਮੁਕੱਦਮੇ ਤੁਰੰਤ ਰੱਦ ਕੀਤੇ ਜਾਣਾ ਸ਼ਾਮਿਲ ਹੈ। ਇਕ ਹੋਰ ਮੰਗ 'ਚ ਉਨ੍ਹਾਂ ਦੇ ਪਰਿਵਾਰ ਸਮੇਤ ਜੇਲ੍ਹਾਂ 'ਚ ਬੰਦ ਜਾਂ ਜ਼ਮਾਨਤ 'ਤੇ ਆਏ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣਾ ਵੀ ਸ਼ਾਮਿਲ ਹੈ। ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ, ਐਸ.ਡੀ.ਐਮ. ਬਲਵਿੰਦਰ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦੀ ਨਿਰਪੱਖ ਜਾਂਚ ਲਈ ਈਸ਼ਵਰ ਸਿੰਘ ਏ.ਡੀ.ਜੀ.ਪੀ. ਲਾਅ ਦੀ ਅਗਵਾਈ 'ਚ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਪੰਜਾਬ ਸਰਕਾਰ ਵਲੋਂ ਗਠਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਜਲਦ ਹੀ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੇਗੀ ਤੇ ਡੇਰਾ ਪ੍ਰੇਮੀਆਂ ਵਲੋਂ ਜੋ ਮੰਗਾਂ ਸਬੰਧੀ ਮੰਗ-ਪੱਤਰ ਦਿੱਤਾ ਗਿਆ ਹੈ, ਉਸ ਨੂੰ ਅੱਜ ਹੀ ਪੰਜਾਬ ਸਰਕਾਰ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੋ ਦਿਨ ਸ਼ਾਂਤੀ ਬਣਾਈ ਰੱਖਣ ਲਈ ਡੇਰਾ ਪ੍ਰੇਮੀਆਂ ਤੇ ਪਰਿਵਾਰ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ। ਮ੍ਰਿਤਕ ਦੇ ਅੰਤਿਮ ਸੰਸਕਾਰ ਉਪਰੰਤ ਕਮਿਸ਼ਨਰ ਫ਼ਿਰੋਜ਼ਪੁਰ ਰਵਿੰਦਰ ਕੁਮਾਰ ਕੌਸ਼ਿਕ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ, ਐਸ.ਪੀ. ਸੇਵਾ ਸਿੰਘ ਮੱਲ੍ਹੀ, ਡੀ.ਐਸ.ਪੀ. ਕੋਟਕਪੂਰਾ ਬਲਕਾਰ ਸਿੰਘ ਸੰਧੂ ਵਲੋਂ ਡੀ.ਐਸ.ਪੀ. ਦਫ਼ਤਰ ਵਿਖੇ ਪੱਤਰਕਾਰਾਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਪਰਿਵਾਰ ਤੇ ਡੇਰਾ ਪ੍ਰੇਮੀਆਂ ਦੀਆਂ ਪੰਜਾਬ ਸਰਕਾਰ ਵਲੋਂ ਪ੍ਰਵਾਨ ਕੀਤੀਆਂ ਗਈਆਂ ਮੰਗਾਂ ਦਾ ਜ਼ਿਕਰ ਕੀਤਾ ਗਿਆ। ਜ਼ਿਲ੍ਹਾ ਅਧਿਕਾਰੀਆਂ ਨੇ ਸ਼ਹਿਰ 'ਚ ਸ਼ਾਂਤੀ ਬਣਾਈ ਰੱਖਣ ਲਈ ਸ਼ਹਿਰ ਵਾਸੀਆਂ ਤੇ ਡੇਰਾ ਪ੍ਰੇਮੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ 'ਚ ਦੋ ਦਿਨਾਂ ਤੋਂ ਚੱਪੇ-ਚੱਪੇ 'ਤੇ ਪ੍ਰਸ਼ਾਸਨ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਫ਼ੋਰਸਾਂ ਤਾਇਨਾਤ ਕੀਤੀਆਂ ਗਈਆਂ ਸਨ ਤੇ ਸਥਿਤੀ 'ਤੇ ਗੰਭੀਰਤਾ ਨਾਲ ਨਜ਼ਰ ਰੱਖੀ ਜਾ ਰਹੀ ਸੀ। ਅੰਤਿਮ ਸਸਕਾਰ ਮੌਕੇ ਮ੍ਰਿਤਕ ਬਿੱਟੂ ਮਨਚੰਦਾ ਦੀ ਲਾਸ਼ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ ਤੇ ਇਸ ਦੌਰਾਨ ਡੇਰਾ ਪ੍ਰੇਮੀਆਂ ਵਲੋਂ 'ਮਹਿੰਦਰਪਾਲ ਬਿੱਟੂ ਅਮਰ ਰਹੇ' ਦੇ ਨਾਅਰੇ ਲਾਏ ਜਾ ਰਹੇ ਸਨ। ਅੱਜ ਸ਼ਾਮ ਨੂੰ ਮ੍ਰਿਤਕ ਬਿੱਟੂ ਦਾ ਅੰਤਿਮ ਸੰਸਕਾਰ ਹੋਣ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਤੇ ਸੁਰੱਖਿਆ ਕਰਮੀਆਂ ਨੇ ਸੁੱਖ ਦਾ ਸਾਹ ਲਿਆ।
ਏ.ਡੀ.ਜੀ.ਪੀ. ਈਸ਼ਵਰ ਸਿੰਘ ਦੀ ਅਗਵਾਈ 'ਚ ਐਸ. ਆਈ. ਟੀ . ਬਣਾਈ
ਚੰਡੀਗੜ੍ਹ, (ਅਜੀਤ ਬਿਊਰੋ)-ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਡੀ.ਜੀ.ਪੀ. ਕਾਨੂੰਨ ਵਿਵਸਥਾ ਈਸ਼ਵਰ ਸਿੰਘ ਦੀ ਅਗਵਾਈ 'ਚ ਵਿਸ਼ੇਸ਼ ਜਾਂਚ ਟੀਮ ਮਹਿੰਦਰਪਾਲ ਬਿੱਟੂ 'ਤੇ ਹੋਏ ਹਮਲੇ ਦੇ ਸਾਰੇ ਪੱਖਾਂ ਦੀ ਜਾਂਚ ਕਰੇਗੀ। ਵਿਸ਼ੇਸ਼ ਜਾਂਚ ਟੀਮ ਦੇ ਮੈਂਬਰਾਂ 'ਚ ਅਮਰਦੀਪ ਰਾਏ ਆਈ. ਜੀ. ਪਟਿਆਲਾ, ਹਰਦਿਆਲ ਮਾਨ ਡੀ. ਆਈ. ਜੀ. ਇੰਟੈਲੀਜੈਂਸ, ਮਨਦੀਪ ਸਿੰਘ ਐੱਸ.ਐੱਸ.ਪੀ. ਪਟਿਆਲਾ ਅਤੇ ਕਸ਼ਮੀਰ ਸਿੰਘ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਸ਼ਾਮਿਲ ਹਨ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਭਵਿੱਖ 'ਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਹੋਣ ਤੋਂ ਰੋਕਣ ਲਈ ਸਾਰੇ ਕਦਮ ਚੁੱਕਣ ਵਾਸਤੇ ਜੇਲ੍ਹ ਮੰਤਰੀ ਅਤੇ ਏ.ਡੀ.ਜੀ.ਪੀ. ਜੇਲ੍ਹਾਂ ਨੂੰ ਆਖਿਆ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਾਨੂੰਨ ਵਿਵਸਥਾ ਦੇ ਸਬੰਧ 'ਚ ਇਸ ਤਰ੍ਹਾਂ ਦੀ ਉਲੰਘਣਾ ਅਤੇ ਜੇਲ੍ਹਾਂ ਦੀ ਸੁਰੱਖਿਆ 'ਚ ਕਿਸੇ ਵੀ ਤਰ੍ਹਾਂ ਦੀ ਘਾਟ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਵਲੋਂ ਅਸਤੀਫ਼ਾ

ਨਵੀਂ ਦਿੱਲੀ, 24 ਜੂਨ (ਏਜੰਸੀ)-ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਨੇ ਆਪਣੇ 3 ਸਾਲ ਦੇ ਕਾਰਜਕਾਲ ਦੇ ਪੂਰਾ ਹੋਣ ਤੋਂ 6 ਮਹੀਨੇ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਹ ਹੁਣ 23 ਜੁਲਾਈ, 2019 ਤੋਂ ਬਾਅਦ ਆਪਣੀਆਂ ਸੇਵਾਵਾਂ ਨੂੰ ਜਾਰੀ ਨਹੀਂ ਰੱਖ ਸਕਣਗੇ। ਆਰ.ਬੀ.ਆਈ. ਵਲੋਂ ਅੱਜ ਜਾਰੀ ਹੋਏ ਬਿਆਨ 'ਚ ਕਿਹਾ ਗਿਆ ਹੈ ਕਿ ਕੁਝ ਹਫ਼ਤੇ ਪਹਿਲਾਂ ਡਾ: ਅਚਾਰੀਆ ਨੇ ਆਰ.ਬੀ.ਆਈ. ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਸੀ ਕਿ ਉਹ ਕੁਝ ਨਾ-ਟਾਲਣਯੋਗ ਨਿੱਜੀ ਕਾਰਨਾਂ ਦੇ ਚੱਲਦਿਆਂ ਡਿਪਟੀ ਗਵਰਨਰ ਵਜੋਂ ਆਪਣੀਆਂ ਸੇਵਾਵਾਂ ਨੂੰ 23 ਜੁਲਾਈ, 2019 ਤੋਂ ਬਾਅਦ ਜਾਰੀ ਨਹੀਂ ਰੱਖ ਸਕਣਗੇ। ਦੱਸਣਯੋਗ ਹੈ ਕਿ ਅਚਾਰੀਆ ਦੀ ਨਿਯੁਕਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਿਯੁਕਤੀ ਕਮੇਟੀ ਵਲੋਂ ਕੀਤੀ ਗਈ ਸੀ ਅਤੇ ਹੁਣ ਉਨ੍ਹਾਂ ਦਾ ਅਸਤੀਫ਼ਾ ਵੀ ਉਹੀ ਕਮੇਟੀ ਪ੍ਰਵਾਨ ਕਰ ਸਕਦੀ ਹੈ। ਜਨਵਰੀ 2016 'ਚ ਆਰ.ਬੀ.ਆਈ. ਦੇ ਡਿਪਟੀ ਗਵਰਨਰ ਬਣਨ ਤੋਂ ਪਹਿਲਾਂ ਸ੍ਰੀ ਅਚਾਰੀਆ ਨਿਊਯਾਰਕ ਯੂਨੀਵਰਸਿਟੀ ਦੇ ਵਿੱਤ ਵਿਭਾਗ ਦੇ ਸਟਰਨ ਸਕੂਲ ਆਫ ਬਿਜ਼ਨੈਸ 'ਚ ਪ੍ਰੋਫੈਸਰ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਸਾਲ ਦਸੰਬਰ 'ਚ ਆਰ.ਬੀ.ਆਈ. ਦੇ ਗਵਰਨਰ ਵਲੋਂ ਵੀ ਆਪਣੇ ਕਾਰਜਕਾਲ ਦੇ 9 ਮਹੀਨੇ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਇਸ ਤਰ੍ਹਾਂ 7 ਮਹੀਨਿਆਂ ਦੌਰਾਨ ਕੇਂਦਰੀ ਬੈਂਕ ਦੇ 2 ਵੱਡੇ ਅਧਿਕਾਰੀਆਂ ਵਲੋਂ ਅਸਤੀਫ਼ੇ ਦਿੱਤੇ ਗਏ ਹਨ।
ਕਾਂਗਰਸ ਨੇ ਆਰ.ਬੀ.ਆਈ. ਦੀ ਸੁਤੰਤਰਤਾ ਦਾ ਉਠਾਇਆ ਮੁੱਦਾ
ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਵਲੋਂ ਅਚਨਚੇਤ ਦਿੱਤੇ ਅਸਤੀਫ਼ੇ 'ਤੇ ਹੈਰਾਨਗੀ ਪ੍ਰਗਟ ਕਰਦਿਆਂ ਕਾਂਗਰਸ ਨੇ ਕਿਹਾ ਹੈ ਕਿ ਇਸ ਤੋਂ ਸਪੱਸ਼ਟ ਹੈ ਕਿ ਮੋਦੀ ਸਰਕਾਰ ਅਧੀਨ ਆਰ.ਬੀ.ਆਈ. ਸੁਤੰਤਰਤਾ ਨਾਲ ਨਿਰਣਾ ਨਹੀਂ ਲੈ ਸਕਦੀ। ਕਾਂਗਰਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਕਿਹਾ ਹੈ ਕਿ ਮੌਜੂਦਾ ਸਰਕਾਰ ਦੇ ਚੱਲਦਿਆਂ ਆਰ.ਬੀ.ਆਈ. ਸੁਤੰਤਰਤਾ ਨਾਲ ਫ਼ੈਸਲੇ ਨਹੀਂ ਲੈ ਸਕਦੀ।

ਫ਼ੌਜੀ ਹਸਪਤਾਲ 'ਚ ਧਮਾਕਾ-ਮਸੂਦ ਅਜ਼ਹਰ ਦੇ ਜ਼ਖ਼ਮੀ ਹੋਣ ਦੀ ਸੰਭਾਵਨਾ

ਪਹਿਲਾਂ ਹੀ ਇਲਾਜ ਅਧੀਨ ਸੀ

ਅੰਮ੍ਰਿਤਸਰ, 24 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਰਾਵਲਪਿੰਡੀ ਵਿਖੇ ਮਿਲਟਰੀ (ਫ਼ੌਜੀ) ਹਸਪਤਾਲ 'ਚ ਹੋਏ ਧਮਾਕੇ ਦੌਰਾਨ ਜੈਸ਼-ਏ-ਮੁਹੰਮਦ ਦੇ ਆਗੂ ਮੌਲਾਨਾ ਮਸੂਦ ਅਜ਼ਹਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਹਮਲੇ 'ਚ ਲਗਪਗ 16 ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇਸ ਹਮਲੇ ਦੇ ਬਾਅਦ ਹਸਪਤਾਲ 'ਚ ਮਚੀ ਹਫ਼ਰਾ-ਤਫ਼ਰੀ ਦੀ ਕਵਰੇਜ ਲਈ ਪਾਕਿ ਮੀਡੀਆ 'ਤੇ ਲਗਾਈ ਗਈ ਰੋਕ ਦੇ ਬਾਅਦ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜ਼ਖ਼ਮੀਆਂ 'ਚ ਕੌਮਾਂਤਰੀ ਅੱਤਵਾਦੀ ਐਲਾਨੇ ਜਾ ਚੁੱਕੇ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਪ੍ਰਮੁੱਖ ਮੌਲਾਨਾ ਮਸੂਦ ਅਜ਼ਹਰ ਅਤੇ ਉਸ ਦੇ ਸਾਥੀ ਸ਼ਾਮਿਲ ਹਨ। ਭਾਵੇਂ ਕਿ ਧਮਾਕੇ ਦੇ ਅਸਲ ਕਾਰਨਾਂ ਦੀ ਅਜੇ ਤੱਕ ਜਾਣਕਾਰੀ ਨਹੀਂ ਮਿਲ ਸਕੀ, ਪਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਧਮਾਕਾ ਗੈਸ ਪਾਈਪ ਲਾਈਨ ਦੀ ਲੀਕੇਜ਼ ਕਾਰਨ ਹੋਇਆ ਹੈ। ਉਕਤ ਹਸਪਤਾਲ ਫ਼ੌਜੀ ਛਾਉਣੀ ਦੇ ਬਿਲਕੁਲ ਨਜ਼ਦੀਕ ਹੈ ਤੇ ਉਸ ਦੇ ਆਸ-ਪਾਸ ਹਮੇਸ਼ਾ ਸਖ਼ਤ ਸੁਰੱਖਿਆ ਰਹਿੰਦੀ ਹੈ। ਉਧਰ ਕੁਵੇਟਾ ਦੇ ਇਕ ਮਨੁੱਖੀ ਅਧਿਕਾਰ ਕਾਰਕੁਨ ਅਹਿਸਾਨ ਉੱਲ੍ਹਾ ਮੀਆਖ਼ੇਲ ਅਨੁਸਾਰ ਅੱਤਵਾਦੀ ਮਸੂਦ ਅਜ਼ਹਰ ਪਿਛਲੇ ਕੁਝ ਮਹੀਨਿਆਂ ਤੋਂ ਉਕਤ ਹਸਪਤਾਲ 'ਚ ਦਾਖ਼ਲ ਸੀ, ਜਿਸ ਕਾਰਨ ਪਾਕਿ ਫ਼ੌਜ ਵਲੋਂ ਇਸ ਧਮਾਕੇ ਦੀ ਕਵਰੇਜ ਕਰਨ ਤੋਂ ਮੀਡੀਆ ਨੂੰ ਰੋਕ ਦਿੱਤਾ ਗਿਆ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਭਾਰਤੀ ਹਵਾਈ ਸੈਨਾ ਵਲੋਂ ਪਾਕਿ ਦੇ ਬਾਲਾਕੋਟ 'ਚ ਕੀਤੇ ਹਮਲੇ ਦੇ ਬਾਅਦ ਬਿਆਨ ਜਾਰੀ ਕਰਕੇ ਦੱਸਿਆ ਸੀ ਕਿ ਮਸੂਦ ਅਜ਼ਹਰ ਦਾ ਉਕਤ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ।

ਡੈਮਾਂ 'ਚ ਜ਼ਿਆਦਾ ਪਾਣੀ ਨਾਲ ਪਾਵਰਕਾਮ ਨੂੰ ਹੋ ਰਿਹਾ ਕਰੋੜਾਂ ਦਾ ਫਾਇਦਾ

ਜਲੰਧਰ, 24 ਜੂਨ (ਸ਼ਿਵ ਸ਼ਰਮਾ)- ਇਸ ਸਾਲ ਡੈਮਾਂ 'ਚ ਵਧੇ ਹੋਏ ਪਾਣੀ ਦੇ ਪੱਧਰ ਨਾਲ ਪਾਵਰਕਾਮ ਨੂੰ ਰੋਜ਼ਾਨਾ ਕਰੋੜਾਂ ਦਾ ਫ਼ਾਇਦਾ ਹੋ ਰਿਹਾ ਹੈ ਤੇ ਹਰ ਮਹੀਨੇ 55 ਕਰੋੜ ਤੋਂ ਲੈ ਕੇ 60 ਕਰੋੜ ਦੀ ਲਾਗਤ ਦਾ ਜ਼ਿਆਦਾ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਪਿਛਲੇ ਸਾਲ ਡੈਮਾਂ ਤੋਂ 600 ਮੈਗਾਵਾਟ ਦੇ ਕਰੀਬ ਬਿਜਲੀ ਡੈਮਾਂ ਤੋਂ ਪ੍ਰਾਪਤ ਹੁੰਦੀ ਸੀ, ਜਦਕਿ ਇਸ ਵਾਰ 850 ਮੈਗਾਵਾਟ ਤੋਂ ਲੈ ਕੇ 900 ਮੈਗਾਵਾਟ ਬਿਜਲੀ ਪ੍ਰਾਪਤ ਹੋ ਰਹੀ ਹੈ। ਹੁਣ ਤੱਕ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਬਰਸਾਤਾਂ 'ਚ ਹੀ ਵਧਿਆ ਹੋਇਆ ਦਰਜ ਕੀਤਾ ਜਾਂਦਾ ਰਿਹਾ ਹੈ ਤੇ 38 ਸਾਲ ਬਾਅਦ ਇਸ ਸਾਲ ਦੇ 6 ਮਹੀਨੇ 'ਚ ਪਾਣੀ ਦਾ ਪੱਧਰ ਜ਼ਿਆਦਾ ਦਰਜ ਕੀਤਾ ਗਿਆ ਹੈ। ਇਨ੍ਹਾਂ ਦਿਨਾਂ 'ਚ ਬਰਸਾਤਾਂ ਨਹੀਂ ਹੁੰਦੀਆਂ ਤੇ ਪਿਛਲੇ ਸਾਲ ਸਤੰਬਰ ਮਹੀਨੇ 'ਚ ਪਏ ਮੀਂਹ ਅਤੇ ਪਹਾੜਾਂ 'ਤੇ ਹੋਈ ਬਰਫ਼ਬਾਰੀ ਕਰਕੇ ਹੀ ਭਾਖੜਾ ਡੈਮ 'ਚ ਪਾਣੀ ਦਾ ਜ਼ਿਆਦਾ ਪੱਧਰ ਦਰਜ ਕੀਤਾ ਗਿਆ ਹੈ। ਆਮ ਤੌਰ 'ਤੇ ਭਾਖੜਾ ਡੈਮ 'ਚ ਪਾਣੀ ਭੰਡਾਰ ਕਰਨ ਦੀ ਸਮਰੱਥਾ 1680 ਫੁੱਟ ਦੀ ਹੈ। 1981 ਤੋਂ ਬਾਅਦ ਬਿਨਾਂ ਬਰਸਾਤਾਂ ਦੇ ਜਨਵਰੀ ਮਹੀਨੇ ਤੋਂ ਲੈ ਕੇ ਜੂਨ ਤੱਕ ਪਾਣੀ ਦਾ ਜਿਹੜਾ ਪੱਧਰ ਦਰਜ ਕੀਤਾ ਗਿਆ ਹੈ, ਉਸ 'ਚ ਜਨਵਰੀ ਮਹੀਨੇ 'ਚ 1655 ਫੁੱਟ, ਫਰਵਰੀ ਮਹੀਨੇ 'ਚ 1638.55 ਫੁੱਟ, ਮਾਰਚ 'ਚ 1630.22 ਫੁੱਟ, ਅਪ੍ਰੈਲ 'ਚ 1615.98 ਫੁੱਟ, ਮਈ ਮਹੀਨੇ 'ਚ 1623.83 ਫੁੱਟ, 31 ਮਈ ਨੂੰ 1613 ਫੁੱਟ, 10 ਜੂਨ ਨੂੰ 1604 ਫੁੱਟ, 22 ਨੂੰ 1604.64 ਫੁੱਟ, 23 ਜੂਨ ਨੂੰ 1604.18 ਫੁੱਟ ਤੇ ਪਿਛਲੇ ਸਾਲ ਇਨ੍ਹਾਂ ਦਿਨਾਂ 'ਚ 1500.32 ਫੁੱਟ ਦੇ ਕਰੀਬ ਪਾਣੀ ਦਾ ਪੱਧਰ ਦਰਜ ਕੀਤਾ ਗਿਆ ਸੀ। ਭਾਖੜਾ ਡੈਮ 'ਚ 6 ਮਹੀਨੇ ਦੌਰਾਨ ਪਾਣੀ ਦਾ ਜ਼ਿਆਦਾ ਪੱਧਰ ਦਰਜ ਕੀਤਾ ਗਿਆ ਹੈ ਪਰ ਇਸ ਦਾ ਫ਼ਾਇਦਾ ਪਾਵਰਕਾਮ ਨੂੰ ਇਸ ਵਾਰ ਹੋਇਆ ਹੈ। ਦੇਹਰ ਡੈਮ 'ਚ ਪਾਣੀ ਦਾ ਪੱਧਰ 22 ਜੂਨ ਨੂੰ 2925.19 ਫੁੱਟ, 23 ਜੂਨ ਨੂੰ 2922.83 ਫੁੱਟ ਤੇ ਪਿਛਲੇ ਸਾਲ 2920.07 ਫੁੱਟ ਸੀ। ਪੌਂਗ ਡੈਮ 'ਚ 22 ਜੂਨ ਨੂੰ 1330.71, 23 ਜੂਨ ਨੂੰ 1330.29 ਫੁੱਟ ਤੇ ਪਿਛਲੇ ਸਾਲ 1281.52 ਫੁੱਟ ਪਾਣੀ ਦਾ ਪੱਧਰ ਸੀ। 23 ਜੂਨ ਨੂੰ ਭਾਖੜਾ ਡੈਮ ਤੋਂ 269.68 ਲੱਖ ਯੂਨਿਟ ਬਿਜਲੀ ਦਾ ਉਤਪਾਦਨ ਹੋਇਆ, ਜਦਕਿ ਦੇਹਰ ਡੈਮ ਤੋਂ 140.27 ਲੱਖ ਯੂਨਿਟ, ਪੌਂਗ ਡੈਮ ਤੋਂ 44.36 ਲੱਖ ਯੂਨਿਟ ਦਾ ਬਿਜਲੀ ਉਤਪਾਦਨ ਹੋਇਆ ਹੈ।

ਐਨ.ਆਈ.ਏ. ਦੀ ਮਜ਼ਬੂਤੀ ਲਈ ਦੋ ਕਾਨੂੰਨਾਂ 'ਚ ਸੋਧ ਨੂੰ ਪ੍ਰਵਾਨਗੀ

ਨਵੀਂ ਦਿੱਲੀ, 24 ਜੂਨ (ਏਜੰਸੀ)- ਕੇਂਦਰੀ ਕੈਬਨਿਟ ਨੇ ਦੇਸ਼ ਤੇ ਦੇਸ਼ ਤੋਂ ਬਾਹਰ ਅੱਤਵਾਦੀ ਮਾਮਲਿਆਂ ਦੀ ਜਾਂਚ ਲਈ ਐਨ.ਆਈ.ਏ. ਨੂੰ ਹੋਰ ਮਜ਼ਬੂਤ ਬਣਾਉਣ ਲਈ ਦੋ ਕਾਨੂੰਨਾਂ 'ਚ ਸੋਧ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਐਕਟ ਤੇ ਗੈਰ-ਕਾਨੂੰਨੀ ਕਾਰਵਾਈਆਂ (ਰੋਕੂ) (ਯੂ.ਏ.ਪੀ.ਏ.) ਐਕਟ 'ਚ ਸੋਧ ਲਈ ਵੱਖ-ਵੱਖ ਬਿੱਲ ਆਉਂਦੇ ਦਿਨਾਂ 'ਚ ਸੰਸਦ 'ਚ ਪੇਸ਼ ਕੀਤੇ ਜਾਣਗੇ। ਪ੍ਰਸਤਾਵ ਤੋਂ ਜਾਣੂ ਸੂਤਰਾਂ ਨੇ ਜਾਣਕਾਰੀ ਦਿੱਤੀ। ਇਨ੍ਹਾਂ ਸੋਧਾਂ ਨਾਲ ਐਨ.ਆਈ.ਏ. ਨੂੰ ਸਾਈਬਰ ਕ੍ਰਾਈਮ ਤੇ ਮੱਨੁਖੀ ਤਸਕਰੀ 'ਚ ਵੀ ਜਾਂਚ ਦੀ ਇਜਾਜ਼ਤ ਮਿਲੇਗੀ। ਯੂ.ਏ.ਪੀ.ਏ. ਦੀ ਅਨੁਸੂਚੀ 4 'ਚ ਸੋਧ ਨਾਲ ਐਨ.ਆਈ.ਏ. ਨੂੰ ਇਕ ਸ਼ੱਕੀ ਵਿਅਕਤੀ ਨੂੰ ਅੱਤਵਾਦ ਨਾਲ ਸਬੰਧਾਂ ਦੇ ਮਾਮਲੇ 'ਚ ਅੱਤਵਾਦੀ ਐਲਾਨਣ ਦੀ ਇਜਾਜ਼ਤ ਹੋਵੇਗੀ, ਜਦਕਿ ਮੌਜੂਦਾ ਐਕਟ 'ਚ ਸਿਰਫ ਸੰਗਠਨ ਨੂੰ ਹੀ ਅੱਤਵਾਦੀ ਸੰਗਠਨ ਐਲਾਨਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ 2009 'ਚ ਹੋਏ ਮੁੰਬਈ ਅੱਤਵਾਦੀ ਹਮਲੇ ਤੋਂ ਬਾਅਦ ਐਨ.ਆਈ.ਏ. ਦਾ ਗਠਨ ਕੀਤਾ ਗਿਆ ਸੀ।
ਡੀ.ਐਨ.ਏ. ਪ੍ਰੋਫਾਈਲਿੰਗ ਬਿੱਲ ਵੀ ਪ੍ਰਵਾਨ
ਕੇਂਦਰੀ ਮੰਤਰੀ ਮੰਡਲ ਨੇ ਕਿਸੇ ਵਿਅਕਤੀ ਦੀ ਪਹਿਚਾਣ ਲਈ ਡੀ.ਐਨ.ਏ. ਤਕਨੀਕ ਦੇ ਇਸਤੇਮਾਲ ਨੂੰ ਨਿਯੰਤ੍ਰਿਤ ਕਰਨ ਸਬੰਧੀ ਡੀ.ਐਨ.ਏ. ਪ੍ਰੋਫਾਈਲਿੰਗ ਬਿੱਲ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਬਿੱਲ ਨੂੰ ਜਨਵਰੀ 'ਚ ਲੋਕ ਸਭਾ 'ਚ ਪੇਸ਼ ਕੀਤਾ ਗਿਆ ਸੀ, ਪਰ ਵਿਰੋਧੀ ਧਿਰ ਦੇ ਵਿਰੋਧ ਕਾਰਨ ਇਹ ਰਾਜ ਸਭਾ 'ਚ ਪਾਸ ਨਹੀਂ ਸੀ ਹੋ ਸਕਿਆ। ਇਸ ਕਾਨੂੰਨ ਤਹਿਤ ਇਕ ਰਾਸ਼ਟਰੀ ਡੀ.ਐਨ.ਏ. ਡਾਟਾ ਬੈਂਕ ਤੇ ਖੇਤਰੀ ਡੀ.ਐਨ.ਏ. ਡਾਟਾ ਬੈਂਕ ਸਥਾਪਿਤ ਕਰਨ ਦੀ ਯੋਜਨਾ ਹੈ।

ਬਾਲਾਕੋਟ ਹਮਲੇ ਤੋਂ ਬਾਅਦ ਭਾਰਤੀ ਹਵਾਈ ਖੇਤਰ 'ਚ ਦਾਖ਼ਲ ਨਹੀਂ ਹੋ ਸਕਿਆ ਪਾਕਿ-ਧਨੋਆ

.ਹਵਾਈ ਫ਼ੌਜ ਵਲੋਂ ਕਾਰਗਿਲ ਜੰਗ ਦੇ 20 ਸਾਲ ਪੂਰੇ ਹੋਣ 'ਤੇ ਸਮਾਗਮ

ਗਵਾਲੀਅਰ, 24 ਜੂਨ (ਏਜੰਸੀ)-ਕਾਰਗਿਲ ਜੰਗ ਦੇ 20 ਸਾਲ ਪੂਰੇ ਹੋਣ ਦੇ ਸਬੰਧ 'ਚ ਹਵਾਈ ਫੌਜ ਵਲੋਂ ਕਰਵਾਏ ਸਮਾਗਮ 'ਚ ਸ਼ਿਰਕਤ ਕਰਨ ਮੌਕੇ ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ ਨੇ ਕਿਹਾ ਕਿ ਫਰਵਰੀ 'ਚ ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ਦੇ ਬਾਲਾਕੋਟ 'ਚ ਕੀਤੇ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਕਦੇ ਵੀ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਨਹੀਂ ਕੀਤੀ। ਹਵਾਈ ਫੌਜ ਮੁਖੀ ਧਨੋਆ ਨੇ ਕਿਹਾ ਕਿ ਭਾਰਤੀ ਹਵਾਈ ਫੌਜ ਦਾ ਉਦੇਸ਼ ਬਾਲਾਕੋਟ 'ਚ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕਰਨਾ ਸੀ, ਜਿਸ 'ਤੇ ਉਹ ਖਰੀ ਉਤਰੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਕਦੇ ਵੀ ਸਾਡੇ ਹਵਾਈ ਖੇਤਰ 'ਚ ਦਾਖ਼ਲ ਨਹੀਂ ਹੋ ਸਕਿਆ ਤੇ ਅਸੀਂ 27 ਫਰਵਰੀ ਨੂੰ ਆਪਣਾ ਹਵਾਈ ਖੇਤਰ ਕੁਝ ਘੰਟਿਆਂ ਲਈ ਬੰਦ ਕਰ ਦਿੱਤਾ ਸੀ ਤੇ ਜੇਕਰ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਬੰਦ ਕੀਤਾ ਸੀ ਤਾਂ ਇਹ ਉਨ੍ਹਾਂ ਦੀ ਸਮੱਸਿਆ ਸੀ। ਕਾਰਗਿਲ ਜੰਗ ਦੇ 20 ਸਾਲ ਪੂਰੇ ਹੋਣ 'ਤੇ ਕਰਵਾਏ ਸਮਾਗਮ ਮੌਕੇ ਭਾਰਤੀ ਹਵਾਈ ਫੌਜ ਨੇ 1999 ਦੇ ਆਪਰੇਸ਼ਨ ਨੂੰ ਇਕ ਮੀਲ ਪੱਥਰ ਸਾਬਿਤ ਕਰਦੇ ਹੋਏ ਗਵਾਲੀਅਰ ਏਅਰਬੇਸ ਨੂੰ ਅਸਲ 'ਚ ਜੰਗ ਦੇ ਰੰਗਮੰਚ 'ਚ ਤਬਦੀਲ ਕਰਦਿਆਂ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ। 1999 'ਚ ਜੰਮੂ-ਕਸ਼ਮੀਰ ਦੇ ਦਰਾਸ-ਕਾਰਗਿਲ ਖੇਤਰ 'ਚ ਟਾਈਗਰ ਹਿੱਲ 'ਤੇ ਹੋਏ ਹਮਲੇ ਨੂੰ ਪ੍ਰਤੀਕਾਤਮਕ ਰੂਪ 'ਚ ਪੇਸ਼ ਕਰਦਿਆਂ ਜੰਗ ਦੀਆਂ ਉਨ੍ਹਾਂ ਘਟਨਾਵਾਂ ਨੂੰ ਦਿਖਾਉਂਦਿਆਂ ਹਵਾਈ ਫੌਜ ਨੇ ਮਿਰਾਜ਼ 2000 ਜਹਾਜ਼ਾਂ ਦੀ ਵਰਤੋਂ ਕੀਤੀ ਤੇ ਟਾਈਗਰ ਹਿੱਲ ਦੇ ਮਾਡਲ 'ਤੇ ਬੰਬਾਂ ਦੀ ਵਰਖਾ ਕੀਤੀ। ਸਮਾਗਮ ਦੇ ਮੁੱਖ ਮਹਿਮਾਨ ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਸਨ। ਕਾਰਗਿਲ ਜੰਗ ਦੇ 20 ਸਾਲ ਪੂਰੇ ਹੋਣ 'ਤੇ ਕਰਵਾਏ ਗਏ ਸਮਾਗਮ ਦੇ ਸਬੰਧ 'ਚ ਹਵਾਈ ਫੌਜ ਨੇ ਏਅਰਬੇਸ 'ਤੇ ਕਈ ਪ੍ਰੋਗਰਾਮਾਂ ਦੀ ਯੋਜਨਾ ਬਣਾਈ ਸੀ, ਜਿਨ੍ਹਾਂ 'ਚੋਂ ਟਾਈਗਰ ਹਿੱਲ 'ਤੇ ਹਮਲੇ ਦੀ ਪ੍ਰਤੀਕਾਤਮਕ ਪੇਸ਼ਕਾਰੀ ਇਕ ਸੀ। ਇਸ ਮੌਕੇ 5 ਮਿਰਾਜ਼ 2000, 2 ਮਿੱਗ 21 ਤੇ 1 ਸੁਖੋਈ 30 ਐਮ.ਕੇ.ਆਈ. ਜਹਾਜ਼ ਨੇ ਬੇਸ 'ਤੇ ਸਥਾਈ ਪ੍ਰਦਰਸ਼ਨਾਂ 'ਚ ਹਿੱਸਾ ਲਿਆ। ਇਨ੍ਹਾਂ 'ਚੋਂ ਇਕ ਮਿਰਾਜ 2000 ਜਹਾਜ਼ ਨੇ ਸਪਾਈਸ ਬੰਬ ਲੈ ਕੇ ਜਾਣ ਦੀ ਪ੍ਰਕਿਰਿਆ ਦਾ ਪ੍ਰਦਰਸ਼ਨ ਕੀਤਾ। ਇਹ ਬੰਬ ਫਰਵਰੀ 'ਚ ਕੀਤੇ ਬਾਲਾਕੋਟ ਹਵਾਈ ਹਮਲੇ 'ਚ ਵਰਤਿਆ ਗਿਆ ਸੀ। ਇਸ ਸਮਾਗਮ 'ਚ ਬਹਾਦਰੀ ਪੁਰਸਕਾਰ ਜੇਤੂ ਕਈ ਸੇਵਾਮੁਕਤ ਤੇ ਮੌਜੂਦਾ ਫੌਜੀ ਅਧਿਕਾਰੀਆਂ ਨੇ ਹਿੱਸਾ ਲਿਆ।

ਪੇਸ਼ੀ 'ਤੇ ਲਿਜਾ ਰਹੇ ਨਸ਼ਾ ਤਸਕਰ ਨੂੰ ਸਾਥੀ ਪੁਲਿਸ ਹਿਰਾਸਤ 'ਚੋਂ ਲੈ ਕੇ ਫ਼ਰਾਰ

ਏ.ਐੱਸ.ਆਈ. ਤੇ ਹਵਾਲਦਾਰ ਗ੍ਰਿਫ਼ਤਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਥਾਣਾ ਸਰਹਾਲੀ ਦੇ ਅਧੀਨ ਪੈਂਦੇ ਪਿੰਡ ਖਾਰਾ ਵਿਖੇ ਕਾਰ ਸਵਾਰ ਕੁਝ ਵਿਅਕਤੀ ਇਕ ਢਾਬੇ ਤੋਂ ਨਸ਼ਾ ਤਸਕਰ ਨੂੰ ਪੁਲਿਸ ਹਿਰਾਸਤ 'ਚੋਂ ਛੁਡਵਾ ਕੇ ਆਪਣੀ ਗੱਡੀ 'ਚ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ। ਇਹ ਨਸ਼ਾ ਤਸਕਰ ਲੁਧਿਆਣਾ ...

ਪੂਰੀ ਖ਼ਬਰ »

ਝਾਰਖੰਡ 'ਚ ਭੀੜ ਨੇ ਮੁਸਲਮਾਨ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ

* ਮੁੱਖ ਦੋਸ਼ੀ ਸਣੇ 11 ਗ੍ਰਿਫ਼ਤਾਰ * ਐਸ.ਆਈ.ਟੀ. ਗਠਿਤ

ਸਰਾਏਕੇਲਾ-ਖਰਸਾਵਨ (ਝਾਰਖੰਡ), 24 ਜੂਨ (ਏਜੰਸੀ)-ਬੀਤੇ ਹਫ਼ਤੇ ਝਾਰਖੰਡ ਦੇ ਸਰਾਏਕੇਲਾ ਜ਼ਿਲ੍ਹੇ 'ਚ ਇਕ ਮੁਸਲਮਾਨ ਨੌਜਵਾਨ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਇਲਜ਼ਾਮ 'ਚ ਭੀੜ ਵਲੋਂ ਦਰੱਖਤ ਨਾਲ ਬੰਨ੍ਹ ਕੇ ਕੁੱਟਮਾਰ ਕਰਨ ਅਤੇ 'ਜੈ ਸ੍ਰੀਰਾਮ' ਦੇ ਨਾਅਰੇ ਲਗਾਉਣ ਲਈ ਮਜਬੂਰ ...

ਪੂਰੀ ਖ਼ਬਰ »

ਪਾਕਿ 'ਚ ਸਿੰਧ ਨਦੀ 'ਚ ਵਾਹਨ ਡਿਗਣ ਨਾਲ 14 ਮੌਤਾਂ

ਅੰਮ੍ਰਿਤਸਰ, 24 ਜੂਨ (ਸੁਰਿੰਦਰ ਕੋਛੜ)-ਉੱਤਰ-ਪੱਛਮੀ ਪਾਕਿਸਤਾਨ 'ਚ ਪਹਾੜੀ ਸੜਕ 'ਤੇ ਇਕ ਵਾਹਨ ਦੇ ਸਿੰਧ ਨਦੀ 'ਚ ਡਿਗਣ ਕਾਰਨ ਉਸ 'ਚ ਯਾਤਰਾ ਕਰ ਰਹੇ ਘੱਟੋ-ਘੱਟ 14 ਲੋਕ ਡੁੱਬ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੂਬਾ ਖ਼ੈਬਰ ਪਖਤੂਨਖਵਾ ਦੇ ਕੋਲਈ ਪਲਾਸ ਕੋਹਿਸਤਾਨ ...

ਪੂਰੀ ਖ਼ਬਰ »

ਸਮੇਂ ਦਾ ਹਾਣੀ ਨਹੀਂ ਬਣ ਸਕਿਆ ਬਿਜਲੀ ਵਿਭਾਗ

* ਵਾਧੂ ਹੋਣ ਦੇ ਬਾਵਜੂਦ ਬਿਜਲੀ ਸੰਕਟ ਬਰਕਰਾਰ * ਫ਼ੰਡਾਂ, ਮੁਲਾਜ਼ਮਾਂ ਦੀ ਘਾਟ ਤੇ ਕੰਡਮ ਉਪਕਰਨ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 24 ਜੂਨ - ਡੈਮ ਪਾਣੀ ਨਾਲ ਨੱਕੋ-ਨੱਕ ਭਰੇ ਹੋਣ ਕਰਕੇ ਥਰਮਲ ਪਲਾਟ ਲੋੜੋਂ ਵੱਧ ਬਿਜਲੀ ਪੈਦਾ ਵੀ ਕਰ ਰਹੇ ਹਨ, ਫਿਰ ਵੀ ਖਪਤਕਾਰਾਂ ਸਿਰ ਬਿਜਲੀ ਸੰਕਟ ਛਾਇਆ ਰਹਿੰਦਾ ਹੈ, ਕਿਉਂਕਿ ਫ਼ੰਡਾਂ ਅਤੇ ਮੁਲਾਜ਼ਮਾਂ ਦੀ ਘਾਟ ਦੇ ਨਾਲ-ਨਾਲ ਉਮਰ ...

ਪੂਰੀ ਖ਼ਬਰ »

ਕਸ਼ਮੀਰ 'ਚ ਅਮਰਨਾਥ ਯਾਤਰਾ ਤੋਂ ਪਹਿਲਾਂ ਅੱਤਵਾਦ ਵਿਰੋਧੀ ਆਪ੍ਰੇਸ਼ਨਾਂ 'ਚ ਆਈ ਤੇਜ਼ੀ

ਪਿਛਲੇ 12 ਦਿਨਾਂ 'ਚ 11 ਅੱਤਵਾਦੀ ਹਲਾਕ, 10 ਜਵਾਨ ਸ਼ਹੀਦ

ਮਨਜੀਤ ਸਿੰਘ ਸ੍ਰੀਨਗਰ, 24 ਜੂਨ-ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ 'ਚ ਅੱਤਵਾਦੀ ਸੰਗਠਨਾਂ 'ਤੇ ਦਬਾਅ ਬਣਾਉਣ ਲਈ ਤੇਜ਼ ਕੀਤੀ ਕਾਰਵਾਈ ਦੌਰਾਨ ਪਿਛਲੇ 12 ਦਿਨਾਂ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ , ਲਸ਼ਕਰ-ਏ-ਤਾਇਬਾ ਅਤੇ ...

ਪੂਰੀ ਖ਼ਬਰ »

ਚਮਕੀ ਬੁਖਾਰ

ਸੁਪਰੀਮ ਕੋਰਟ ਨੇ ਬਿਹਾਰ ਤੇ ਕੇਂਦਰ ਸਰਕਾਰ ਤੋਂ 7 ਦਿਨਾਂ 'ਚ ਜਵਾਬ ਮੰਗਿਆ

ਨਵੀਂ ਦਿੱਲੀ, 24 ਜੂਨ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬਿਹਾਰ 'ਚ ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਸੂਬਾ ਤੇ ਕੇਂਦਰ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਸਰਬਉੱਚ ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਬੱਚਿਆਂ ਦੀ ਮੌਤ ...

ਪੂਰੀ ਖ਼ਬਰ »

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 24 ਜੂਨ (ਉਪਮਾ ਡਾਗਾ ਪਾਰਥ)-ਵਿਦੇਸ਼ ਸਕੱਤਰ ਤੋਂ ਵਿਦੇਸ਼ ਮੰਤਰੀ ਬਣੇ ਐਸ. ਜੈਸ਼ੰਕਰ ਅੱਜ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਜੈਸ਼ੰਕਰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ਦੇ ...

ਪੂਰੀ ਖ਼ਬਰ »

ਵਿਦੇਸ਼ 'ਚ ਭਾਰਤੀਆਂ ਦੇ 34 ਲੱਖ ਕਰੋੜ ਰੁਪਏ ਦਾ ਕਾਲਾ ਧਨ ਜਮ੍ਹਾਂ ਹੋਣ ਦਾ ਅਨੁਮਾਨ-ਰਿਪੋਰਟ

ਨਵੀਂ ਦਿੱਲੀ, 24 ਜੂਨ (ਏਜੰਸੀ)- ਭਾਰਤੀਆਂ ਨੇ 1980 ਤੋਂ ਲੈ ਕੇ ਸਾਲ 2010 ਵਿਚਕਾਰ 30 ਸਾਲ ਦੀ ਅਰਸੇ 'ਚ ਲਗਪਗ 17,25,300 ਕਰੋੜ ਰੁਪਏ ਤੋਂ ਲੈ ਕੇ 34,30,000 ਕਰੋੜ ਰੁਪਏ ਦੇ ਕਰੀਬ ਕਾਲਾ ਧਨ ਦੇਸ਼ ਦੇ ਬਾਹਰ ਭੇਜਿਆ। ਤਿੰਨ ਵੱਖ-ਵੱਖ ਦਿਗ਼ਜ਼ ਸੰਸਥਾਨਾਂ-ਐਨ.ਆਈ.ਪੀ.ਐਫ.ਪੀ., ਐਨ.ਸੀ.ਏ.ਆਈ.ਆਰ. ਤੇ ...

ਪੂਰੀ ਖ਼ਬਰ »

ਭਵਿੱਖ 'ਚ ਸਾਰੀਆਂ ਚੋਣਾਂ ਇਕੱਲਿਆਂ ਲੜੇਗੀ ਬਸਪਾ-ਮਾਇਆਵਤੀ

ਲਖਨਊ, 24 ਜੂਨ (ਏਜੰਸੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਨਾਲੋਂ ਆਪਣਾ ਗੱਠਜੋੜ ਖ਼ਤਮ ਕਰਨ ਦੇ ਸੰਕੇਤ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਭਵਿੱਖ 'ਚ ਸਾਰੀਆਂ ਚੋਣਾਂ ਆਪਣੇ ਦਮ 'ਤੇ ਲੜੇਗੀ। ਮਾਇਆਵਤੀ ਨੇ ਇਹ ਐਲਾਨ ਪਾਰਟੀ ...

ਪੂਰੀ ਖ਼ਬਰ »

ਰਾਜਸਥਾਨ ਭਾਜਪਾ ਪ੍ਰਧਾਨ ਮਦਨ ਲਾਲ ਸੈਣੀ ਦਾ ਦਿਹਾਂਤ

ਜੈਪੁਰ, 24 ਜੂਨ (ਏਜੰਸੀ)- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਮਦਨ ਲਾਲ ਸੈਣੀ (75) ਦਾ ਅੱਜ ਸ਼ਾਮ ਦਿੱਲੀ ਦੇ ਏਮਜ਼ 'ਚ ਇਲਾਜ਼ ਦੌਰਾਨ ਦਿਹਾਂਤ ਹੋ ਗਿਆ, ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਸੂਤਰਾਂ ਮੁਤਾਬਿਕ ਉਨ੍ਹਾਂ ਦੇ ਫੇਫੜਿਆਂ 'ਚ ਇਨਫੈਕਸ਼ਨ ਸੀ ...

ਪੂਰੀ ਖ਼ਬਰ »

ਟਰੰਪ ਨੇ ਈਰਾਨ 'ਤੇ ਸਖ਼ਤ ਪਾਬੰਦੀਆਂ ਵਾਲੇ ਆਦੇਸ਼ 'ਤੇ ਕੀਤੇ ਹਸਤਾਖ਼ਰ

ਵਾਸ਼ਿੰਗਟਨ, 24 ਜੂਨ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ 'ਤੇ ਸਖ਼ਤ ਪਾਬੰਦੀਆਂ ਲਗਾਉਣ ਵਾਲੇ ਇਕ ਕਾਰਜਕਾਰੀ ਆਦੇਸ਼ 'ਤੇ ਹਸਤਾਖ਼ਰ ਕਰ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਬੰਦੀਆਂ ਨਾਲ ਈਰਾਨ ਦੇ ਸਰਵਉੱਚ ਨੇਤਾ ਅਤੇ ਹੋਰ ਅਧਿਕਾਰੀ ਅਮਰੀਕੀ ਖੇਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX