ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਧਰਮ ਤੇ ਵਿਰਸਾ

ਸੱਚਖੰਡ ਪਿਆਨਾ ਅਰਧ-ਸ਼ਤਾਬਦੀ 'ਤੇ ਵਿਸ਼ੇਸ਼

ਪੰਥ ਦੀ ਮਹਾਨ ਗੁਰਬਾਣੀ ਵਿਆਖਿਆਕਾਰ ਸ਼ਖ਼ਸੀਅਤ ਸੰਤ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲੇ

ਖ਼ਾਲਸਾ ਪੰਥ ਦੀ ਸਿਰਮੌਰ ਧਾਰਮਿਕ ਸ਼ਖ਼ਸੀਅਤ, ਸਰਬਗੁਣ ਸੰਪੰਨ, ਵਿੱਦਿਆ ਅਲੰਕ੍ਰਿਤ, ਮਹਾਨ ਪਰਉਪਕਾਰੀ, ਗੁਰਬਾਣੀ ਰਸ ਵਿਚ ਭਿੱਜੀ ਨਿਰਮਲ ਆਤਮਾ, ਨਿਰੋਲ ਖਾਲਸਾਈ ਸਿਧਾਂਤ ਦੀ ਮੂਰਤਿ, ਦਮਦਮੀ ਟਕਸਾਲ ਦੇ ਬਾਰ੍ਹਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦਾ 50 ਸਾਲਾ (ਅਰਧ ਸ਼ਤਾਬਦੀ) ਸੱਚਖੰਡ ਗਮਨ ਦਿਹਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦਾ ਜਨਮ 1902 ਵਿਚ ਬਾਬਾ ਰੂੜ ਸਿੰਘ ਦੇ ਗ੍ਰਹਿ ਮਾਤਾ ਅਨੰਦ ਕੌਰ ਦੀ ਕੁੱਖੋਂ ਹੋਇਆ। 13 ਮਹੀਨਿਆਂ ਦੀ ਉਮਰ ਵਿਚ ਹੀ ਆਪ ਦੇ ਮਾਤਾ ਜੀ ਅਕਾਲ ਚਲਾਣਾ ਕਰ ਗਏ ਸਨ। ਆਪ ਦਾ ਪਾਲਣ-ਪੋਸ਼ਣ ਦਾਦੀ ਮਾਤਾ ਰਾਜ ਕੌਰ ਨੇ ਕੀਤਾ। 18 ਸਾਲ ਦੀ ਉਮਰ ਵਿਚ 1920 'ਚ ਅੰਮ੍ਰਿਤ ਦੀ ਦਾਤ ਬ੍ਰਹਮ ਗਿਆਨੀ ਮਹਾਂਪੁਰਸ਼ ਸੰਤ ਗਿਆਨੀ ਸੁੰਦਰ ਸਿੰਘ ਭਿੰਡਰਾਂ ਵਾਲਿਆਂ ਦੇ ਜਥੇ ਤੋਂ ਪ੍ਰਾਪਤ ਕੀਤੀ। ਉਸੇ ਸਾਲ ਹੀ ਆਪ ਦੀ ਸ਼ਾਦੀ ਬੀਬੀ ਕਿਸ਼ਨ ਕੌਰ ਨਾਲ ਪਿੰਡ ਰਾਜੋਆਣਾ ਵਿਖੇ ਹੋਈ। ਆਪ ਦੇ ਦੋ ਸਪੁੱਤਰ ਭਾਈ ਕਰਤਾਰ ਸਿੰਘ ਤੇ ਭਾਈ ਭਗਵਾਨ ਸਿੰਘ ਹੋਏ। 1921 ਈ: 'ਚ ਗੁਰਮਤਿ ਵਿੱਦਿਆ ਅਤੇ ਰੂਹਾਨੀਅਤ ਦੇ ਅਨੰਦ ਨੂੰ ਪ੍ਰਾਪਤ ਕਰਨ ਲਈ ਆਪ ਪੱਕੇ ਤੌਰ 'ਤੇ ਸ੍ਰੀਮਾਨ ਸੰਤ ਗਿ: ਸੁੰਦਰ ਸਿੰਘ ਭਿੰਡਰਾਂ ਵਾਲਿਆਂ ਦੇ ਜਥੇ ਵਿਚ ਸ਼ਾਮਿਲ ਹੋ ਗਏ।
ਆਪ ਲਗਾਤਾਰ 9 ਸਾਲ ਉਨ੍ਹਾਂ ਦੀ ਸੰਗਤ ਵਿਚ ਰਹੇ ਤੇ ਉਨ੍ਹਾਂ ਕੋਲੋਂ ਗੁਰਮਤਿ ਵਿੱਦਿਆ ਦਾ ਵਿਸ਼ਾਲ ਗਿਆਨ ਪ੍ਰਾਪਤ ਕੀਤਾ ਅਤੇ ਸੇਵਾ ਸਿਮਰਨ ਦੀ ਮਹਾਨ ਘਾਲਣਾ ਘਾਲੀ।
ਸੰਤ ਗਿਆਨੀ ਸੁੰਦਰ ਸਿੰਘ ਨੇ ਆਪਣੇ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਆਪ ਨੂੰ ਦਮਦਮੀ ਟਕਸਾਲ ਦੇ ਮੁਖੀ ਦੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਪ੍ਰਤੀ ਵਿਸ਼ੇਸ਼ ਸਿੱਖਿਆਵਾਂ ਦ੍ਰਿੜ੍ਹ ਕਰਵਾਈਆਂ। ਗੁਰਮਤਿ ਵਿੱਦਿਆ ਪੜ੍ਹਾਉਂਦਿਆਂ ਹੋਇਆਂ ਇਸ ਬਚਨ ਨੂੰ ਆਪਣੇ ਸਿਰ ਉੱਪਰ ਗੁਰੂ ਕਲਗੀਧਰ ਜੀ ਦਾ ਹੁਕਮ ਰੂਪੀ ਡੰਡਾ ਸਮਝ ਕੇ ਸਿੰਘਾਂ ਨੂੰ ਗੁਰਬਾਣੀ ਦੀ ਸ਼ੁੱਧ ਸੰਥਿਆ ਅਤੇ ਅਰਥ ਪੜ੍ਹਾਉਣ ਦੀ ਜ਼ਿੰਮੇਵਾਰੀ ਅਖੀਰਲੇ ਸਵਾਸਾਂ ਤੱਕ ਨਿਭਾਉਣੀ ਹੈ। ਮਾਇਆ ਅਤੇ ਹੋਰ ਕਿਸੇ ਤਰ੍ਹਾਂ ਦੀ ਇੱਛਾ ਨਹੀਂ ਕਰਨੀ, ਨਿਸ਼ਕਾਮ ਰਹਿ ਕੇ ਸੇਵਾ ਕਰਨੀ ਹੈ। ਜੋ ਮਾਇਆ ਆਵੇ, ਉਹ ਪਰਉਪਕਾਰ ਲਈ ਖਰਚ ਕਰਨੀ। ਸੰਜਮ 'ਚ ਰਹਿੰਦਿਆਂ ਸਾਦਾ ਖਾਣਾ, ਸਾਦਾ ਪਹਿਨਣਾ ਤੇ ਘੱਟ ਬੋਲਣਾ। ਕਿਸੇ ਤਰ੍ਹਾਂ ਦੀ ਹਊਮੈ ਨਹੀਂ ਕਰਨੀ ਤੇ ਲੋਕ ਦਿਖਾਵਾ ਨਹੀਂ ਕਰਨਾ। ਹਿਰਦੇ 'ਚ ਗੁਰਮਤਿ ਗਰੀਬੀ ਧਾਰਨ ਕਰਕੇ ਰੱਖਣੀ। ਕਥਾ ਤੋਂ ਉਪਰੰਤ ਇਕਾਂਤ ਵਿਚ ਰਹਿ ਕੇ ਗੁਰਬਾਣੀ ਨਾਲ ਸੁਰਤਿ ਜੋੜ ਕੇ ਰੱਖਣੀ, ਇਸੇ ਸਾਧਨ ਦੁਆਰਾ ਹੀ ਤੁਹਾਡੀ ਲਿਵ ਅਕਾਲ ਪੁਰਖ ਪ੍ਰਮੇਸ਼ਰ ਨਾਲ ਜੁੜੀ ਰਹੇਗੀ।
ਮਿਲੀ ਜ਼ਿੰਮੇਵਾਰੀ ਨੂੰ ਸੰਭਾਲਦਿਆਂ ਆਪ ਨੇ ਲਗਾਤਾਰ 39 ਸਾਲ ਪੰਥ ਦੀ ਅਣਥੱਕ ਸੇਵਾ ਕਰਦਿਆਂ 27 ਕਥਾ ਸ੍ਰੀ ਗੁਰੂ ਗ੍ਰੰਥ ਸਾਹਿਬ, 5 ਕਥਾ ਸ੍ਰੀ ਦਸਮ ਗ੍ਰੰਥ ਸਾਹਿਬ, 1 ਕਥਾ ਭਾਈ ਗੁਰਦਾਸ ਦੀਆਂ ਵਾਰਾਂ ਕਬਿਤ ਸਵੈਯੇ, 30 ਕਥਾ ਸ੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥ ਅਤੇ ਪੰਥ ਪ੍ਰਕਾਸ਼ ਦੀ ਵਿਆਖਿਆ ਵੀ ਕੀਤੀ। ਦਮਦਮੀ ਟਕਸਾਲ 'ਚ ਆਪ ਲਗਪਗ ਡੇਢ ਸੌ ਸਿੰਘਾਂ ਨੂੰ ਹਮੇਸ਼ਾ ਨਾਲ ਰੱਖ ਕੇ ਗੁਰਮਤਿ ਵਿੱਦਿਆ ਪੜ੍ਹਾਉਂਦੇ ਰਹੇ। ਆਪ ਵਿਦਿਆਰਥੀਆਂ ਨੂੰ ਗੁਰਮਤਿ ਵਿੱਦਿਆ ਦੇ ਨਾਲ ਹੋਰ ਧਰਮਾਂ ਦੀ ਜਾਣਕਾਰੀ ਲਈ ਵੇਦਾਂਤ, ਨਿਆਇ ਤੇ ਯੋਗ ਦਰਸ਼ਨ ਅਤੇ ਵਿਚਾਰ ਸਾਗਰ, ਮੋਕਸ਼ ਪੰਥ, ਬਿਰਤੀ ਪ੍ਰਭਾਕਰ, ਤਰਕ ਸੰਗ੍ਰਹਿ ਅਤੇ ਨਿਆਇ ਮੁਕਤਾਵਲੀ ਆਦਿ ਗ੍ਰੰਥ ਵੀ ਪੜ੍ਹਾਉਂਦੇ ਸਨ, ਜਿਸ ਕਾਰਨ ਆਪ ਸਿੱਖ ਧਰਮ ਤੋਂ ਇਲਾਵਾ ਦੂਜੇ ਧਰਮਾਂ ਦੇ ਆਗੂਆਂ ਵਿਚ ਵੀ ਸਤਿਕਾਰਤ ਰਹੇ।
ਵਿੱਦਿਅਕ ਸੇਵਾ ਤੋਂ ਇਲਾਵਾ ਆਪ ਨੇ ਅਨੇਕ ਗੁਰਧਾਮਾਂ ਦੀ ਵੀ ਸੇਵਾ ਕਰਵਾਈ, ਜਿਨ੍ਹਾਂ 'ਚੋਂ ਸ੍ਰੀ ਹਰਿਗੋਬਿੰਦਪੁਰ ਸਾਹਿਬ ਵਿਖੇ ਦਮਦਮਾ ਸਾਹਿਬ ਅਤੇ ਪੰਜੋਖਰਾ ਸਾਹਿਬ ਵਿਖੇ ਦਰਬਾਰ ਸਾਹਿਬ ਅਤੇ ਸਰੋਵਰ ਦੀ ਸੇਵਾ ਕਰਵਾਈ। ਆਪ ਦੇ ਵਿਦਿਆਰਥੀ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਲੈ ਕੇ ਸਾਰੇ ਪ੍ਰਮੁੱਖ ਗੁਰਦੁਆਰਾ ਸਾਹਿਬਾਨ ਵਿਖੇ ਹੈੱਡ ਗ੍ਰੰਥੀ, ਕਥਾਵਾਚਕ ਅਤੇ ਗ੍ਰੰਥੀ ਸਿੰਘ ਰਹੇ ਹਨ ਅਤੇ ਅੱਜਕਲ੍ਹ ਵੀ ਕਈ ਸਿੰਘ ਸਾਹਿਬਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਆਪ ਨੇ ਸਿੱਖ ਸੰਗਤਾਂ ਵਿਚ ਗੁਰੂਧਾਮਾਂ ਪ੍ਰਤੀ ਸ਼ਰਧਾ ਪੈਦਾ ਕਰਨ ਹਿਤ ਇਕ ਵਾਰ ਪੰਜਾਂ ਤਖ਼ਤ ਸਾਹਿਬਾਨ ਦੀ ਪੈਦਲ ਤੁਰ ਕੇ ਯਾਤਰਾ ਵੀ ਕੀਤੀ। ਆਪ ਉੱਚ ਕੋਟੀ ਦੇ ਕਵੀ ਵੀ ਸਨ। ਉਨ੍ਹਾਂ ਦਾ 'ਗੁਰਮੁਖ ਪ੍ਰਕਾਸ਼' ਵੱਡ-ਅਕਾਰੀ ਕਾਵਿ ਰਚਨਾ ਪੜ੍ਹਨਯੋਗ ਹੈ। ਆਪ ਗੁਰਬਾਣੀ ਕਥਾ ਦੁਆਰਾ ਪਖੰਡ ਅਤੇ ਦੇਹਧਾਰੀ ਗੁਰੂਡੰਮ੍ਹ ਦਾ ਡਟ ਕੇ ਵਿਰੋਧ ਕਰਦੇ ਸਨ। ਆਪ ਦੇ ਮਸਤਿਕ ਦਾ ਅਤੇ ਗੁਰਬਾਣੀ ਕਥਾ ਦਾ ਅਲੌਕਿਕ ਪ੍ਰਭਾਵ ਸੀ। ਜਿਹੜਾ ਵੀ ਉਨ੍ਹਾਂ ਤੋਂ ਗੁਰਬਾਣੀ ਕਥਾ ਸਰਵਣ ਕਰਦਾ ਸੀ, ਉਹ ਹਮੇਸ਼ਾ ਲਈ ਤਿਆਰ-ਬਰ-ਤਿਆਰ ਹੋ ਕੇ ਗੁਰਮਤਿ ਦਾ ਪ੍ਰਪੱਕ ਧਾਰਨੀ ਹੋ ਜਾਂਦਾ ਸੀ। ਆਪ ਤੋਂ ਗੁਰਮਤਿ ਵਿੱਦਿਆ ਪ੍ਰਾਪਤ ਕਰਕੇ ਅੱਜਕਲ੍ਹ ਅਨੇਕਾਂ ਗਿਆਨੀ ਸਿੰਘ ਦੇਸ਼-ਵਿਦੇਸ਼ਾਂ ਵਿਚ ਗੁਰਮਤਿ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਹਨ। ਆਪ ਦੀ ਕੀਤੀ ਕਥਾ ਦੀਆਂ ਰਿਕਾਰਡ ਕੀਤੀਆਂ ਕੈਸਿਟਾਂ ਅੱਜ ਵੀ ਪੰਥ ਦੇ ਕਥਾਵਾਚਕਾਂ ਦੀ ਰਹਿਨੁਮਾਈ ਕਰ ਰਹੀਆਂ ਹਨ।
ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 300 ਸਾਲਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਿੱਖ ਸੰਗਤਾਂ ਬਹੁਤ ਉਤਸ਼ਾਹ ਨਾਲ ਮਨਾ ਰਹੀਆਂ ਸਨ। ਉਸ ਸ਼ਤਾਬਦੀ ਵਿਚ ਸੰਤ ਗਿਆਨੀ ਗੁਰਬਚਨ ਸਿੰਘ 'ਖਾਲਸਾ' ਦਾ ਵਿਸ਼ੇਸ਼ ਯੋਗਦਾਨ ਸੀ। ਸ਼ਤਾਬਦੀ ਸਮਾਗਮਾਂ ਦੀ ਸਮਾਪਤੀ 'ਤੇ ਆਪ ਨੇ ਪ੍ਰਸੰਨ ਹੋ ਕੇ 31 ਜਨਵਰੀ, 1967 ਵਿਚ ਸੰਤ ਗਿਆਨੀ ਕਰਤਾਰ ਸਿੰਘ 'ਖਾਲਸਾ' ਭਿੰਡਰਾਂਵਾਲਿਆਂ ਨੂੰ ਦਮਦਮੀ ਟਕਸਾਲ ਦੇ ਅਗਲੇ ਮੁਖੀ ਥਾਪ ਦਿੱਤਾ ਸੀ। ਆਪ ਦੀ ਸੇਵਾ ਵਿਚੋਂ ਹੀ ਸੰਤ ਗਿ: ਕਰਤਾਰ ਸਿੰਘ 'ਖ਼ਾਲਸਾ', ਸੰਤ ਗਿ: ਜਰਨੈਲ ਸਿੰਘ ਖ਼ਾਲਸਾ ਅਤੇ ਸੰਤ ਬਾਬਾ ਠਾਕੁਰ ਸਿੰਘ ਤਿੰਨ ਦਮਦਮੀ ਟਕਸਾਲ ਦੇ ਮੁਖੀ ਵਰੋਸਾਏ ਸਨ। ਆਪ ਜਥੇ ਸਮੇਤ ਗੁਰਮਤਿ ਪ੍ਰਚਾਰ ਕਰਦੇ ਦੇਸ਼ ਦੇ ਕੋਨੇ-ਕੋਨੇ ਵਿਚ ਵਿਚਰਦੇ ਹੋਏ ਨਗਰ ਮਹਿਤਾ (ਅੰਮ੍ਰਿਤਸਰ) ਵਿਖੇ ਆਏ ਸਨ। ਸ਼ਾਮ ਦੀ ਕਥਾ ਕਰਕੇ 1:30 ਵਜੇ ਅੰਮ੍ਰਿਤ ਵੇਲੇ 15 ਹਾੜ੍ਹ (28 ਜੂਨ) 1969 ਈ: ਨੂੰ ਗੁਰੂ ਚਰਨਾਂ ਵਿਚ ਜਾ ਬਿਰਾਜੇ।
ਆਪ ਦੇ ਇਸ ਸੱਚਖੰਡ ਪਿਆਨੇ ਵਾਲੇ ਅਸਥਾਨ 'ਤੇ ਸ੍ਰੀਮਾਨ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਦਮਦਮੀ ਟਕਸਾਲ ਦਾ ਮੁੱਖ ਕੇਂਦਰ ਸਥਾਪਤ ਕੀਤਾ। 27, 28, 29 ਜੂਨ (ਦਿਨ ਵੀਰਵਾਰ, ਸ਼ੁੱਕਰਵਾਰ, ਸਨਿਚਰਵਾਰ) ਨੂੰ ਉਨ੍ਹਾਂ ਮਹਾਂਪੁਰਖਾਂ ਦਾ 50 ਸਾਲਾ (ਅਰਧ ਸ਼ਤਾਬਦੀ) ਸੱਚਖੰਡ ਗਮਨ ਦਿਹਾੜਾ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਸਮੇਂ 27 ਜੂਨ ਨੂੰ ਸ਼ਾਮ 6 ਵਜੇ ਤੋਂ ਕਵੀ ਦਰਬਾਰ, 28 ਜੂਨ ਨੂੰ ਸ਼ਾਮ 6 ਵਜੇ ਤੋਂ ਢਾਡੀ ਦਰਬਾਰ, 29 ਜੂਨ ਨੂੰ ਮੁੱਖ ਸਮਾਗਮ ਸਵੇਰੇ 10 ਵਜੇ ਤੋਂ 3 ਵਜੇ ਤੱਕ ਚੱਲੇਗਾ।


-ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸਮਾਗਮਾਂ 'ਤੇ ਵਿਸ਼ੇਸ਼

'ਗਗਨ ਮੈ ਥਾਲੁ' ਆਰਤੀ ਨੂੰ ਵਿਸ਼ਵ ਪੱਧਰ 'ਤੇ ਪ੍ਰਚਾਰਨ ਦੀ ਲੋੜ

ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ 'ਗਗਨ ਮੈ ਥਾਲ' ਆਰਤੀ ਸਗਲ ਸ੍ਰਿਸ਼ਟੀ ਦੀ ਉਸਤਤ ਵਿਚ ਲਿਖੀ ਗਈ ਇਕ ਲਾਸਾਨੀ ਅਤੇ ਅਦੁੱਤੀ ਕਲਾਸਕੀ ਰਚਨਾ ਹੈ। ਇਸ ਮਹਾਨ ਰਚਨਾ ਨੂੰ ਕਾਇਨਾਤੀ ਤਰਾਨਾ ਕਿਹਾ ਜਾ ਸਕਦਾ ਹੈ। ਇਹ ਆਰਤੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਭ ਤੋਂ ਪਹਿਲਾਂ ਆਪਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦਗਾਰ ਵਿਚ ਤਬਦੀਲ ਕੀਤੀ ਜਾਵੇ ਬਸੀ ਪਠਾਣਾਂ ਜੇਲ੍ਹ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਮੈਂ ਲਗਪਗ ਪਿਛਲੇ ਡੇਢ ਵਰ੍ਹੇ ਤੋਂ ਲਗਾਤਾਰ ਪੂਰੀ ਕੋਸ਼ਿਸ਼ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਿਲ ਕੇ, ਉਨ੍ਹਾਂ ਦੇ ਸਪੁਰਦ ਸਾਰੇ ਲੋੜੀਂਦੇ ਦਸਤਾਵੇਜ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ

ਗੁ: ਪਿੰਡ ਅਕੋਈ ਸਾਹਿਬ (ਸੰਗਰੂਰ)

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਦਿਵਸ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ-ਨਾਲ ਰਾਜ ਸਰਕਾਰ ਵਲੋਂ ਵੀ ਵੱਡੇ ਪੱਧਰ 'ਤੇ ਯਤਨ ਆਰੰਭੇ ਗਏ ਹਨ। ਪੰਜਾਬ ਦੀ ਕੈਪਟਨ ਸਰਕਾਰ ਨੇ ਰਾਜ ਦੇ ਉਨ੍ਹਾਂ ਸਥਾਨਾਂ ਦੀ ਸੂਚੀ ਬਣਾਈ ਹੈ, ...

ਪੂਰੀ ਖ਼ਬਰ »

ਸਿਰ ਤੋਂ ਪਰ੍ਹੇ ਇਸ਼ਕ ਦਾ ਡੇਰਾ

ਭਾਈ ਬਚਿੱਤਰ ਸਿੰਘ

ਭਾਈ ਬਚਿੱਤਰ ਸਿੰਘ ਸ਼ਹੀਦਾਂ ਦੇ ਮਹਾਨ ਪਰਿਵਾਰ ਦੇ ਕੁਲਭੂਸ਼ਣ ਸਨ। ਉਹ ਅਮਰ ਸ਼ਹੀਦ ਭਾਈ ਮਨੀ ਸਿੰਘ ਦੇ ਸਪੁੱਤਰ ਸਨ। ਉਨ੍ਹਾਂ ਦੇ ਵੱਡੇ-ਵਡੇਰੇ ਛੇਵੇਂ ਪਾਤਿਸ਼ਾਹ ਜੀ ਦੇ ਸਮੇਂ ਤੋਂ ਹੀ ਗੁਰੂ-ਘਰ ਦੀ ਸੇਵਾ ਨਿਭਾਅ ਰਹੇ ਸਨ। ਭਾਈ ਮਨੀ ਸਿੰਘ ਨੇ ਆਪਣੇ ਪੰਜ ਸਪੁੱਤਰਾਂ ਨੂੰ ...

ਪੂਰੀ ਖ਼ਬਰ »

ਪੰਜਾਬ ਵਿਚ ਇਤਿਹਾਸ ਸੰਭਾਲਣ ਦੇ ਯਤਨ ਕਿਵੇਂ ਆਰੰਭ ਹੋਏ?

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਇਸ ਤੋਂ ਇਲਾਵਾ ਹੋਰ ਵੀ ਕੁਝ ਨਿਯਮ ਤੈਅ ਹੋਏ ਅਤੇ ਇਹ ਸੁਸਾਇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਿੱਸਾ ਬਣ ਗਈ। ਆਖ਼ਰ 9 ਫਰਵਰੀ, 1947 ਈ: ਵਿਚ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਖੋਲ੍ਹਣ ਦੀ ਰਸਮ ਹੋਈ ਅਤੇ 'ਗੁਰੂ ...

ਪੂਰੀ ਖ਼ਬਰ »

ਰਹੱਸਮਈ ਪ੍ਰਾਚੀਨ ਮੰਦਰ

ਕੰਨਿਆ ਕੁਮਾਰੀ ਦੇਵੀ ਮੰਦਰ (ਤਾਮਿਲਨਾਡੂ)

ਕੰਨਿਆ ਕੁਮਾਰੀ ਦੇਵੀ ਪ੍ਰਾਚੀਨ ਮੰਦਰ ਦੱਖਣੀ ਭਾਰਤ ਦੇ ਸੁੰਦਰ ਨਗਰ ਕੰਨਿਆ ਕੁਮਾਰੀ (ਤਾਮਿਲਨਾਡੂ) ਦੇ ਸਮੁੰਦਰੀ ਤੱਟ ਉੱਪਰ ਹਿੰਦ ਮਹਾਰਾਸ਼ਟਰ, ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਦੇ ਸੰਗਮ ਸਥਲ ਉੱਪਰ ਸਥਿਤ ਹੈ। ਤਿੰਨ ਪਾਸਿਆਂ ਤੋਂ ਸਮੁੰਦਰ ਨਾਲ ਘਿਰੇ ਇਸ ਮੰਦਰ ਦਾ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਪੈ ਪਾਇ ਮਨਾਈ ਸੋਇ ਜੀਉ॥ ਸਤਿਗੁਰ ਪੁਰਖਿ ਮਿਲਾਇਆ

ਸਿਰੀਰਾਗੁ ਮਹਲਾ ੫ ਪੈ ਪਾਇ ਮਨਾਈ ਸੋਇ ਜੀਉ॥ ਸਤਿਗੁਰ ਪੁਰਖਿ ਮਿਲਾਇਆ ਤਿਸੁ ਜੇਵਡੁ ਅਵਰੁ ਨ ਕੋਇ ਜੀਉ॥ ੧॥ ਰਹਾਉ॥ ਗੋਸਾਈ ਮਿਹੰਡਾ ਇਠੜਾ॥ ਅੰਮ ਅਬੇ ਥਾਵਹੁ ਮਿਠੜਾ॥ ਭੈਣ ਭਾਈ ਸਭਿ ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ॥ ੧॥ ਤੇਰੈ ਹੁਕਮੇ ਸਾਵਣੁ ਆਇਆ॥ ਮੈ ਸਤ ਕਾ ...

ਪੂਰੀ ਖ਼ਬਰ »

ਜਨਮ ਦਿਨ 'ਤੇ ਵਿਸ਼ੇਸ਼

ਪਰਉਪਕਾਰੀ ਸੰਤ ਬਾਬਾ ਚਮਨ ਦਾਸ ਉਦਾਸੀ

ਬਾਬਾ ਸ੍ਰੀ ਚੰਦ ਜੀ ਦੁਆਰਾ ਚਲਾਈ ਉਦਾਸੀ ਸੰਪਰਦਾਇ 'ਚ ਅਨੇਕਾਂ ਉੱਚਕੋਟੀ ਦੇ ਮਹਾਂਪੁਰਖ ਹੋਏ ਹਨ, ਜਿਨ੍ਹਾਂ ਨੇ ਗੁਰੂ ਉਪਦੇਸ਼ ਰਾਹੀਂ ਸੰਸਾਰ ਦੇ ਜੀਵਾਂ ਨੂੰ ਸੱਚ ਦੇ ਮਾਰਗ 'ਤੇ ਤੋਰਿਆ। ਐਸੇ ਹੀ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਗੋਬਿੰਦ ਦਾਸ ਫਗਵਾੜੇ ਵਾਲਿਆਂ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਵਿਅਕਤੀ ਦੀ ਸ਼ਖ਼ਸੀਅਤ ਹੀ ਉਸ ਦੇ ਪ੍ਰਭਾਵ ਦਾ ਕਾਰਨ ਬਣਦੀ ਹੈ

ਜੇ ਦੁਨੀਆ ਦੇ ਮਹਾਨ ਵਿਅਕਤੀਆਂ, ਜਿਨ੍ਹਾਂ ਵਿਚ ਨੇਤਾ, ਵਿਚਾਰਕ, ਲੇਖਕ, ਲੋਕਨਾਇਕ ਆਦਿ ਸ਼ਾਮਿਲ ਹਨ, ਦੀ ਗੱਲ ਕਰੀਏ ਤਾਂ ਸਾਨੂੰ ਹਮੇਸ਼ਾ ਇਹ ਪਤਾ ਲਗਦਾ ਹੈ ਕਿ ਉਨ੍ਹਾਂ ਦੀ ਸ਼ਖ਼ਸੀਅਤ ਹੀ ਉਨ੍ਹਾਂ ਦੇ ਪ੍ਰਭਾਵ ਦਾ ਕਾਰਨ ਬਣਦੀ ਹੈ। ਇਹ ਪ੍ਰਭਾਵ ਸਿਰਫ ਗਿਣੇ-ਚੁਣੇ ਲੋਕਾਂ 'ਤੇ ...

ਪੂਰੀ ਖ਼ਬਰ »

ਪੂਰਨ ਭਗਤ ਦਾ ਖੂਹ ਤੇ ਭੋਰਾ ਹੋਣ ਲੱਗੇ ਕਬਰਸਤਾਨ ਵਿਚ ਤਬਦੀਲ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਪੁਰਾਣੀ ਚਲੀ ਆ ਰਹੀ ਹਿੰਦੂ ਰੀਤ ਮੁਤਾਬਿਕ ਪੂਰਨ ਭਗਤ ਦੇ ਖੂਹ ਦੇ ਪਾਣੀ ਨਾਲ ਇਸ਼ਨਾਨ ਕਰਨ ਤੋਂ ਬਾਅਦ ਅੱਜ ਵੀ ਮੁਸਲਮਾਨ ਔਰਤਾਂ ਆਪਣੀ ਚੁੰਨੀ ਜਾਂ ਪਹਿਨੇ ਹੋਏ ਕੱਪੜੇ ਦੀ ਕਤਰਨ ਖੂਹ ਦੇ ਪਾਸ ਪੁਰਾਣੇ ਰੁੱਖ 'ਤੇ ਬੰਨ੍ਹ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਪੂਰਨ ਸੋਈ ਸੰਤੁ (ਭਾਗ ਪਹਿਲਾ) ਲੇਖਕ ਤੇ ਪ੍ਰਕਾਸ਼ਕ : ਭੀਖੇਸ਼ਾਹੀਏ ਸੇਵਕ ਜਥਾ, ਅਵਾਣ ਭੀਖੇ ਸ਼ਾਹ (ਕਪੂਰਥਲਾ) ਪੰਨੇ : 444 ਸੰਪਰਕ : 94644-33688 ਇਸ ਸੰਸਾਰ ਅੰਦਰ ਅਨੇਕ ਮਹਾਂਪੁਰਸ਼ ਰੱਬੀ ਹੁਕਮ ਅੰਦਰ ਮਾਨਵਤਾ ਦੇ ਕਲਿਆਣ ਲਈ ਆਉਂਦੇ ਹਨ, ਜਿਨ੍ਹਾਂ ਵਿਚੋਂ ਇਕ ਸਨ ਸੰਤ ਦਰਸ਼ਨ ...

ਪੂਰੀ ਖ਼ਬਰ »

ਸੰਗੀਤਕ ਵਿਦਵਾਨਾਂ ਦੀ ਗੁਰਮਤਿ ਸੰਗੀਤ ਨੂੰ ਕਿਤਾਬੀ ਦੇਣ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) 4. ਡਾ: ਜਸਬੀਰ ਕੌਰ ਪਟਿਆਲਾ : ਪੰਜਾਬੀ ਯੂਨਿਵਰਸਿਟੀ ਪਟਿਆਲਾ ਨਾਲ ਸਬੰਧਤ ਡਾ: ਜਸਬੀਰ ਕੌਰ ਵੀ ਗਾਇਨ ਅਤੇ ਲੇਖਨ ਦੇ ਸ਼ਲਾਘਾਯੋਗ ਕਾਰਜ ਕਰ ਰਹੇ ਹਨ। ਉਨ੍ਹਾਂ ਨੇ ਵਸੀਅ ਖੋਜ ਕਰਕੇ ਇਨ੍ਹਾਂ ਪੁਸਤਕਾਂ ਦੀ ਰਚਨਾ ਕੀਤੀ ਹੈ- ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX