ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 day ago
ਅੱਜ ਦਾ ਵਿਚਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਹਾੜ ਸੰਮਤ 551

ਪੰਜਾਬ / ਜਨਰਲ

ਬਿੱਟੂ ਹੱਤਿਆ ਮਾਮਲੇ 'ਚ ਪੁਲਿਸ ਵਲੋਂ ਹਮਲਾਵਰਾਂ ਦੇ ਤੀਸਰੇ ਸਾਥੀ ਤੋਂ ਪੁੱਛਗਿੱਛ

ਫ਼ਤਹਿਗੜ੍ਹ ਸਾਹਿਬ/ਸਲਾਣਾ, 25 ਜੂਨ (ਭੂਸ਼ਨ ਸੂਦ, ਗੁਰਚਰਨ ਸਿੰਘ ਜੰਜੂਆ)-ਨਾਭਾ ਜੇਲ੍ਹ 'ਚ ਬੰਦ ਬਰਗਾੜੀ ਕਾਂਡ ਦੇ ਕਥਿਤ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ 'ਤੇ ਹਮਲਾ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਨਾਭਾ ਜੇਲ੍ਹ 'ਚ ਹੀ ਨਜ਼ਰਬੰਦ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਭਗੜਾਣਾ ਦੇ ਵਸਨੀਕ ਮਨਿੰਦਰ ਸਿੰਘ ਤੇ ਮੁਹਾਲੀ ਦੇ ਵਸਨੀਕ ਗੁਰਸੇਵਕ ਸਿੰਘ ਤੋਂ ਪੁੱਛਗਿੱਛ ਦੇ ਆਧਾਰ 'ਤੇ ਜੇਲ੍ਹ 'ਚ ਹੀ ਬੰਦ ਇਨ੍ਹਾਂ ਦੇ ਇਕ ਹੋਰ ਸਾਥੀ ਲਖਵੀਰ ਸਿੰਘ ਲੱਖਾ ਜੋ ਥਾਣਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦਾ ਵਸਨੀਕ ਹੈ ਨੂੰ ਪੁਲਿਸ ਨੇ ਪੋ੍ਰਟੈਕਸ਼ਨ ਵਰੰਟ 'ਤੇ ਗਿ੍ਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਸੂਚਨਾ ਅਨੁਸਾਰ ਲਖਵੀਰ ਸਿੰਘ ਲੱਖਾ ਿਖ਼ਲਾਫ਼ ਥਾਣਾ ਸਰਹਿੰਦ 'ਚ ਭੁੱਕੀ ਦੇ ਦੋਸ਼ 'ਚ ਮੁਕੱਦਮਾ ਦਰਜ ਹੋਇਆ ਸੀ, ਜਿਸ 'ਚ ਉਹ 10 ਸਾਲ ਦੀ ਸਜ਼ਾ ਕੱਟ ਰਿਹਾ ਹੈ | ਉਸ ਦਾ ਨਾਂਅ ਇਸ ਮਾਮਲੇ 'ਚ ਆਉਣ ਤੋਂ ਬਾਅਦ ਪਿੰਡ ਸਲਾਣਾ 'ਚ ਵੀ ਪੁਲਿਸ ਵਲੋਂ ਇਸ ਪਰਿਵਾਰ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ ਜਦੋਂਕਿ ਮਨਿੰਦਰ ਸਿੰਘ ਦੇ ਪਿੰਡ ਭਗੜਾਣਾ 'ਚ ਉਸ ਦੇ ਪਰਿਵਾਰਕ ਮੈਂਬਰ ਘਰ ਨੂੰ ਤਾਲਾ ਲਗਾ ਕੇ ਕਿਸੇ ਅਣਦੱਸੀ ਥਾਂ 'ਤੇ ਚਲੇ ਗਏ ਹਨ ਅਤੇ ਘਰ ਦੇ ਬਾਹਰ ਇਕ ਸੰਤਰੀ ਡਿਊਟੀ ਦੇ ਰਿਹਾ ਹੈ, ਜਿਸ ਦਾ ਕਹਿਣਾ ਹੈ ਕਿ ਉਸ ਨੰੂ ਇਸ ਬਾਰੇ ਕੋਈ ਜਾਣਕਾਰੀ ਨਹੀਂ | ਪਿੰਡ ਦੇ ਲੋਕਾਂ ਨੂੰ ਸ਼ੱਕ ਹੈ ਕਿ ਇਸ ਪਰਿਵਾਰ ਪਾਸ ਖ਼ਾਲਿਸਤਾਨ ਪੱਖੀ ਜਥੇਬੰਦੀਆਂ ਦੇ ਕਾਰਕੁਨਾਂ ਦੇ ਆਉਣ ਕਾਰਨ ਪੁਲਿਸ ਵਲੋਂ ਹੀ ਇਨ੍ਹਾਂ ਨੂੰ ਹੋਰ ਪਾਸੇ ਭੇਜ ਦਿੱਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਹੈ ਅਤੇ ਕਿਸੇ ਦੇ ਆਉਣ ਜਾਣ 'ਤੇ ਕੋਈ ਪਾਬੰਦੀ ਨਹੀਂ ਲਗਾਈ | ਪਿੰਡ ਸਲਾਣਾ 'ਚ ਅੱਜ ਜਦੋਂ ਪੱਤਰਕਾਰਾਂ ਦੀ ਟੀਮ ਪਹੁੰਚੀ ਤਾਂ ਪਿੰਡ ਦੇ ਸਰਪੰਚ ਜਗਵੀਰ ਸਿੰਘ ਸਲਾਣਾ ਅਤੇ ਪਿੰਡ ਵਾਸੀ ਇਸ ਮਾਮਲੇ 'ਚ ਲੱਖੇ ਦੇ ਹੱਥ ਹੋਣ 'ਤੇ ਹੈਰਾਨ ਸਨ | ਘਰ 'ਚ ਉਸ ਦੀ ਬਜ਼ੁਰਗ ਮਾਤਾ ਜਸਵੀਰ ਕੌਰ ਆਪਣੀਆਂ ਦੋ ਪੋਤੀਆਂ ਮਨਪ੍ਰੀਤ ਕੌਰ ਤੇ ਰਮਨਪ੍ਰੀਤ ਕੌਰ ਅਤੇ 1-2 ਗੁਆਂਢ ਦੀਆਂ ਔਰਤਾਂ ਨਾਲ ਬੈਠੀ ਸੀ | ਉਸ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਸ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ | ਉਸ ਨੇ ਭਾਵੁਕ ਹੰੁਦਿਆਂ ਦੱਸਿਆ ਕਿ ਕਰੀਬ 10 ਦਿਨ ਪਹਿਲਾਂ ਉਹ ਨਾਭਾ ਜੇਲ੍ਹ 'ਚ ਉਸ ਨੰੂ ਮਿਲ ਕੇ ਆਈ ਸੀ ਪ੍ਰੰਤੂ ਉਸ ਨਾਲ ਉਸ ਨੇ ਅਜਿਹੀ ਕੋਈ ਵੀ ਗੱਲਬਾਤ ਨਹੀਂ ਕੀਤੀ | ਉਸ ਨੇ ਕਿਹਾ ਕਿ ਉਸ ਦਾ ਲੜਕਾ ਨਿਰਦੋਸ਼ ਹੈ | ਉਸ ਨੇ ਦੱਸਿਆ ਕਿ ਉਸ ਦੇ ਲੜਕੇ ਲਖਵੀਰ ਸਿੰਘ ਲੱਖਾ ਦਾ ਵਿਆਹ ਕਰਮਜੀਤ ਕੌਰ ਨਾਲ ਹੋਇਆ ਸੀ | ਉਸ ਨੇ ਦੱਸਿਆ ਕਿ ਲਖਵੀਰ ਦਾ ਆਪਣੀ ਪਤਨੀ ਨਾਲ ਝਗੜਾ ਸੀ, ਜਿਸ ਕਾਰਨ ਉਹ ਇੱਥੋਂ ਚਲੀ ਗਈ ਤੇ ਹੁਣ ਘਰ ਦਾ ਖਰਚਾ ਆਂਢੀ-ਗੁਆਂਢੀ ਜਾਂ ਲਖਵੀਰ ਦੀਆਂ 3 ਭੈਣਾਂ ਦਲਜੀਤ ਕੌਰ, ਗੁਰਮੀਤ ਕੌਰ ਤੇ ਦਵਿੰਦਰ ਕੌਰ ਦਿੰਦੀਆਂ ਹਨ | ਉਸ ਨੇ ਦੱਸਿਆ ਕਿ ਲਖਵੀਰ ਦੀ 3-4 ਸਾਲ ਦੀ ਉਮਰ 'ਚ ਹੀ ਉਸ ਦੇ ਪਿਤਾ ਦੀ ਮੌਤ ਹੋ ਹੋ ਗਈ ਸੀ ਤੇ ਉਹ ਬਹੁਤ ਹੀ ਮੁਸ਼ਕਿਲ ਨਾਲ ਪਰਿਵਾਰ ਦਾ ਗੁਜ਼ਾਰਾ ਚਲਾਉਂਦੀ ਹੈ | ਇਸੇ ਦੌਰਾਨ ਸੋਸ਼ਲ ਮੀਡੀਆ ਉੱਪਰ ਲੱਕੀ ਭਗੜਾਣਾ ਦੇ ਨਾਂਅ ਹੇਠ ਇਕ 'ਮੈਸਿਜ' ਚੱਲ ਰਿਹਾ ਹੈ, ਜਿਸ ਵਿਚ ਮਨਿੰਦਰ ਸਿੰਘ ਦੇ ਮਾਪਿਆਂ ਦੀ ਤਸਵੀਰ ਲਗਾ ਕੇ ਕਿਹਾ ਗਿਆ ਕਿ ਸਿੱਖ ਕੌਮ ਨੂੰ ਮਨਿੰਦਰ ਸਿੰਘ 'ਤੇ ਮਾਣ ਹੈ | ਉਸ ਦੇ ਕੇਸ ਦੀ ਪੈਰਵੀ ਲਈ ਕੋਈ ਆਰਥਿਕ ਸੇਵਾ ਕਰਨ ਲਈ ਉਨ੍ਹਾਂ ਪਰਿਵਾਰ ਦਾ ਸਿੱਧਾ ਖਾਤਾ ਨੰਬਰ ਦਿੱਤਾ ਹੈ, ਜਿਸ 'ਚ ਉਸ ਦੀ ਮਾਤਾ ਗੁਲਜ਼ਾਰ ਕੌਰ, ਭਰਾ ਸੰਦੀਪ ਸਿੰਘ ਤੇ ਲੱਕੀ ਭਗੜਾਣਾ ਨੇ ਆਪਣੇ ਮੋਬਾਈਲ ਨੰਬਰ ਵੀ ਦਿੱਤੇ ਹਨ ਜੋ ਸੋਸ਼ਲ ਮੀਡੀਆ 'ਤੇ ਲੋਕਾਂ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਸ ਸਬੰਧੀ ਜਦੋਂ ਲੱਕੀ ਭਗੜਾਣਾ ਦੇ ਫ਼ੋਨ 'ਤੇ ਸੰਪਰਕ ਕੀਤਾ ਤਾਂ ਉਸ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋ ਦਿਨ ਪਹਿਲਾਂ ਬਠਿੰਡਾ ਦੇ ਖੇਤਰ 'ਚੋਂ ਜਥੇਬੰਦੀਆਂ ਦੇ ਕਾਰਕੁਨ ਆਏ ਸਨ ਜਿਨ੍ਹਾਂ 'ਚ ਇਕ ਸਿੰਘ ਨੇ ਦੱਸਿਆ ਉਨ੍ਹਾਂ 2012 'ਚ ਜੇਲ੍ਹ ਵਿਚ ਕਥਿਤ 'ਪਾਪੀ' ਨੂੰ ਸੋਧਿਆ ਸੀ ਪ੍ਰੰਤੂ ਕੁਝ ਲੋਕ ਉਸ ਦੇ ਨਾਂਅ 'ਤੇ ਰੋਟੀਆਂ ਸੇਕਦੇ ਰਹੇ | ਉਨ੍ਹਾਂ ਦੇ ਸੁਝਾਅ 'ਤੇ ਹੀ ਮਨਿੰਦਰ ਦੇ ਪਰਿਵਾਰਕ ਮੈਂਬਰਾਂ ਪਾਸੋਂ ਖਾਤਾ ਨੰਬਰ ਲੈ ਕੇ ਇਹ 'ਮੈਸਿਜ' ਉਨ੍ਹਾਂ ਦੀ ਸਹਿਮਤੀ ਨਾਲ ਪਾਇਆ ਗਿਆ ਹੈ | ਮਨਿੰਦਰ ਦੇ ਮਾਪਿਆਂ ਦੇ ਘਰ ਨੂੰ ਤਾਲਾ ਲੱਗਣ ਸਬੰਧੀ ਉਸ ਨੇ ਕਿਹਾ ਕਿ ਉਹ ਪਿੰਡ 'ਚ ਹੀ ਕਿਸੇ ਹੋਰ ਥਾਂ 'ਤੇ ਹਨ |

ਨੌਜਵਾਨ ਨੂੰ ਘਰੋਂ ਜਬਰੀ ਚੁੱਕ ਕੇ ਲਿਜਾਣ ਦਾ ਦੋਸ਼

ਐੱਸ.ਏ.ਐੱਸ. ਨਗਰ, 25 ਜੂਨ (ਜਸਬੀਰ ਸਿੰਘ ਜੱਸੀ)-ਨਾਭਾ ਜੇਲ੍ਹ 'ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਜ਼ਿਲ੍ਹਾ ਮੁਹਾਲੀ ਦੇ ਇਕ ਨੌਜਵਾਨ ਨੂੰ ਸਾਦੇ ਕੱਪੜਿਆਂ 'ਚ ਆਏ ਕੁਝ ਪੁਲਿਸ ਕਰਮਚਾਰੀਆਂ ਵਲੋਂ ਜਬਰੀ ਘਰੋਂ ਚੁੱਕ ਕੇ ਲਿਜਾਉਣ ਦਾ ਮਾਮਲਾ ...

ਪੂਰੀ ਖ਼ਬਰ »

ਐਮ.ਬੀ.ਬੀ.ਐਸ. ਦੇ ਦਾਖ਼ਲੇ ਦਾ ਮਾਮਲਾ ਹਾਈਕੋਰਟ ਪੁੱਜਾ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਰਕਾਰੀ ਤੇ ਗੈਰ-ਸਰਕਾਰੀ ਮੈਡੀਕਲ ਕਾਲਜਾਂ 'ਚ ਐਮ. ਬੀ. ਬੀ. ਐਸ. ਦੇ ਦਾਖ਼ਲੇ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ | ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵਿਦਿਆਰਥੀਆਂ ਦੇ ਹੱਕਾਂ ਨੂੰ ਅਣਗੌਲਿਆਂ ਕਰਕੇ ਜੋ ਨਵਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵਧੇਰੇ ਖ਼ੁਦਮੁਖ਼ਤਿਆਰੀ ਦੇਣ ਲਈ ਨੀਤੀ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਰੈਕਟਰ ਸਥਾਨਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਨੂੰ ਹੋਰ ਜ਼ਿਆਦਾ ਸ਼ਕਤੀਆਂ ਦੇਣ ਲਈ ਇਕ ...

ਪੂਰੀ ਖ਼ਬਰ »

550ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੰਤਰੀਆਂ ਦਾ ਸਮੂਹ 29 ਨੂੰ ਅਕਾਲ ਤਖ਼ਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਸੈਰ ਸਪਾਟਾ ਤੇ ਸਭਿਆਚਾਰ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਆਧਾਰਿਤ ਮੰਤਰੀਆਂ ਦੇ ਸਮੂਹ ਵਲੋਂ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1604.21 ਫੁੱਟ

ਨੰਗਲ, 25 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1604.21 ਫੁੱਟ ਰਿਕਾਰਡ ਕੀਤਾ ਗਿਆ ਹੈ, ਜਿਹੜਾ ਪਿਛਲੇ ਵਰੇ੍ਹ ਅੱਜ ਦੇ ਦਿਨ 1497 ਫੁੱਟ ਸੀ | ਭਾਖੜਾ ਡੈਮ 'ਚ 23950 ਕਿਊਸਿਕ ਪਾਣੀ ਆ ਰਿਹਾ ਅਤੇ 32000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ਡੈਮ 'ਚ 237.34 ਲੱਖ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚੱਲਦਿਆਂ ਵੱਡੇ ਭਰਾ ਵਲੋਂ ਛੋਟੇ ਭਰਾ ਦਾ ਕਤਲ

ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)-ਅੱਜ ਪੁਲਿਸ ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਗੌਾਸਾਬਾਦ ਨੇੜੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਵੱਡੇ ਭਰਾ ਵਲੋਂ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦੋਂ ਕਿ ਕਾਤਲ ਭਰਾ ਦੀ ਗੱਡੀ ਦੇ ਡਰਾਈਵਰ ਨੇ ਮਿ੍ਤਕ ਨੂੰ ...

ਪੂਰੀ ਖ਼ਬਰ »

ਸਿਵਲ ਸਰਜਨ ਤੋਂ ਐਸ.ਐਮ.ਓ. ਬਣਾਏ ਡਾ: ਸਿੱਧੂ ਨੂੰ ਅਦਾਲਤ ਵਲੋਂ ਰਾਹਤ

ਲੁਧਿਆਣਾ, 25 ਜੂਨ (ਸਲੇਮਪੁਰੀ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਡਾ: ਪਰਵਿੰਦਰਪਾਲ ਸਿੰਘ ਸਿੱਧੂ ਜੋ ਲੁਧਿਆਣਾ ਵਿਖੇ ਬਤੌਰ ਸਿਵਲ ਸਰਜਨ ਸੇਵਾਵਾਂ ਨਿਭਾਅ ਰਹੇ ਸਨ, ਦੇ ਅੰਗਹੀਣਤਾ ਸਰਟੀਫਿਕੇਟ ਨੂੰ ਲੈ ਕੇ ਉਨ੍ਹਾਂ ਦਾ ਆਹੁਦਾ ਘਟਾਉਂਦਿਆਂ ਐਸ.ਐਮ.ਓ. ਬਣਾ ਦਿੱਤਾ ...

ਪੂਰੀ ਖ਼ਬਰ »

ਨਸ਼ੇ ਦੇ ਦੈਂਤ ਨੇ 2 ਹੋਰ ਨੌਜਵਾਨ ਨਿਗਲੇ

ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ)-ਪਿੰਡ ਸਨ੍ਹੇਰ 'ਚ ਨਸ਼ੇ ਕਰਨ ਦੇ ਆਦੀ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਕੱਤਰ ਵੇਰਵਿਆਂ ਅਨੁਸਾਰ ਬੂਟਾ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਪਿੰਡ ਸਨੇ੍ਹਰ ਜੋ ਕਿ ਬੇਜ਼ਮੀਨਾ ਜ਼ਿਮੀਂਦਾਰ ਸੀ ਉਸ ਦੇ ਸਿਰੋਂ ਲਗਪਗ 8 ...

ਪੂਰੀ ਖ਼ਬਰ »

ਕੋਹੇਨੂਰ ਦਾ ਮਾਮਲਾ ਕੌਮਾਂਤਰੀ ਅਦਾਲਤ 'ਚ ਲੈ ਕੇ ਜਾਵੇ ਸਰਕਾਰ

ਸੁਰਿੰਦਰ ਕੋਛੜ ਅੰਮਿ੍ਤਸਰ, 25 ਜੂਨ-ਵਿਸ਼ਵ ਪ੍ਰਸਿੱਧ ਕੋਹੇਨੂਰ ਹੀਰੇ ਨੂੰ ਭਾਰਤ ਵਾਪਸ ਲਿਆਉਣ ਲਈ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਪਰਿਵਾਰਾਂ ਨੇ ਕੇਂਦਰ ਸਰਕਾਰ ਪਾਸੋਂ ਇਹ ਮਾਮਲਾ ਕੌਮਾਂਤਰੀ ਅਦਾਲਤ 'ਚ ਲੈ ਕੇ ਜਾਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਮਸਤੂਆਣਾ ਸਾਹਿਬ, 25 ਜੂਨ (ਦਮਦਮੀ)-ਪਿੰਡ ਚੱਠੇ ਸੇਖਵਾਂ ਵਿਖੇ ਅੱਜ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਦੀ ਪੰਡ ਭਾਰੀ ਹੋਣ ਕਾਰਨ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਪਿੰਡ ਚੱਠੇ ਸੇਖਵਾਂ ਦੀ ਸਰਪੰਚ ਬੀਬੀ ਕਿਰਨਜੀਤ ਕੌਰ ਨੇ ਦੱਸਿਆ ਕਿ ਪਿੰਡ ਦੇ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਸਮਾਰਟ ਕਾਰਡ ਯੋਜਨਾ ਲਈ ਲਾਭਪਾਤਰੀਆਂ ਦੀ ਜਾਂਚ ਦਾ ਕੰਮ ਸ਼ੁਰੂ

ਸ਼ਿਵ ਸ਼ਰਮਾ ਜਲੰਧਰ, 25 ਜੂਨ-ਰਾਜ ਸਰਕਾਰ ਨੇ ਰਾਸ਼ਨ ਦੇਣ ਲਈ ਪੁਰਾਣੇ ਨੀਲੇ ਰੰਗ ਦੇ ਰਾਸ਼ਨ ਕਾਰਡਾਂ ਨੂੰ ਰੱਦ ਕਰਨ ਤੋਂ ਬਾਅਦ ਹੁਣ ਨਵੇਂ ਬਣਨ ਵਾਲੇ ਸਮਾਰਟ ਕਾਰਡ ਯੋਜਨਾ ਲਈ 'ਗ਼ਰੀਬ ਲਾਭਪਾਤਰੀਆਂ' ਦੇ ਨਾਵਾਂ ਦੀ ਜਾਂਚ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ, ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੇ ਇਕ ਮਹੀਨੇ 'ਚ ਨਿਯੁਕਤੀ ਪੱਤਰ ਨਾ ਮਿਲਣ 'ਤੇ ਦਿੱਤੀ ਮਰਨ ਵਰਤ ਦੀ ਧਮਕੀ

ਖੰਨਾ, 25 ਜੂਨ (ਹਰਜਿੰਦਰ ਸਿੰਘ ਲਾਲ)-ਸਾਲ 2011 ਦੇ ਪੰਜਾਬ ਅਧਿਆਪਕ ਯੋਗਤਾ-2 ਰੀਵਾਇਜ਼ ਨਤੀਜਾ ਪਾਸ ਮੈਰਿਟ ਹੋਲਡਰ ਯੂਨੀਅਨ ਦਾ ਵਫ਼ਦ ਮੈਡਮ ਇੰਦਰਪਾਲ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਚੀਫ਼ ਸੈਕਟਰੀ ਦੇ ਓ. ਐਸ. ਡੀ. ਅਮਨਦੀਪ ਸਿੰਘ ਭੱਟੀ ਨੂੰ ਮਿਲਿਆ | ਬੇਰੁਜ਼ਗਾਰ ...

ਪੂਰੀ ਖ਼ਬਰ »

ਤਿੰਨ ਡੇਰਾ ਪ੍ਰੇਮੀਆਂ ਦੇ ਘਰਾਂ 'ਚ ਸੁਰੱਖਿਆ ਬਲ ਤਾਇਨਾਤ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਬੇਅਦਬੀ ਕਾਂਡ ਦੇ ਦੋਸ਼ਾਂ 'ਚ ਘਿਰੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ 'ਚ ਹੱਤਿਆ ਤੋਂ ਬਾਅਦ ਪੰਜਾਬ ਸਰਕਾਰ ਨੇ ਮਹਿੰਦਰਪਾਲ ਬਿੱਟੂ ਨਾਲ ਗਿ੍ਫ਼ਤਾਰ ਕੀਤੇ ਬਾਕੀ ਤਿੰਨ ਡੇਰਾ ਪ੍ਰੇਮੀਆਂ ਨੂੰ ਪੁਲਿਸ ...

ਪੂਰੀ ਖ਼ਬਰ »

ਪੰਜਾਬ ਸਿਵਲ ਸਕੱਤਰੇਤ 'ਚ ਮੁਲਾਜ਼ਮਾਂ ਵਲੋਂ ਰੋਸ ਰੈਲੀ

ਚੰਡੀਗੜ੍ਹ, 25 ਜੂਨ (ਅਜਾਇਬ ਸਿੰਘ ਔਜਲਾ)-ਅੱਜ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ ਗਈ | ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ 'ਚ ਸਕੱਤਰੇਤ ਦੀਆਂ ਸਾਰੀਆਂ ਜਥੇਬੰਦੀਆਂ ਸ਼ਾਮਿਲ ਹੋਈਆਂ | ...

ਪੂਰੀ ਖ਼ਬਰ »

ਸੁਤੰਤਰ ਮੀਡੀਆ ਨੇ ਭਾਰਤੀ ਲੋਕਤੰਤਰ ਨੂੰ ਕਾਮਯਾਬ ਬਣਾਇਆ-ਬਾਦਲ

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਾਰਤ ਦੀ ਧਰਮ ਨਿਰਪੱਖ ਜਮਹੂਰੀਅਤ ਿਖ਼ਲਾਫ਼ ਸਿਰ ਚੁੱਕਣ ਵਾਲੇ ਖ਼ਤਰਿਆਂ ਨੰੂ ਚੌਕਸ ਜਨਤਾ ਤੇ ਸੁਤੰਤਰ ਮੀਡੀਆ ਲੁਕਵੇਂ ਤੇ ਬਾਹਰੀ ਤੌਰ 'ਤੇ ਕੋਹਾਂ ਦੂਰ ਰੱਖਦੇ ਹਨ | ...

ਪੂਰੀ ਖ਼ਬਰ »

ਨਸ਼ਾਖੋਰੀ ਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਹਰ ਜ਼ਿਲ੍ਹੇ 'ਚ ਮਨਾਇਆ ਜਾਵੇਗਾ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 25 ਜੂਨ (ਅ.ਬ.)-ਪੰਜਾਬ ਸਰਕਾਰ ਨੇ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਹਰ ਜ਼ਿਲ੍ਹੇ 'ਚ ਮਨਾਉਣ ਦਾ ਫ਼ੈਸਲਾ ਲਿਆ ਹੈ | ਕਾਂਗਰਸ ਸਰਕਾਰ ਦੇ ਸੱਤਾ 'ਚ ਆਉਣ ਤੋਂ ਲੈ ਕੇ ਹੁਣ ਤੱਕ 178 ਓਟ (ਆਊਟ ਡੋਰ ਓਪੀਆਡ ਅਸਿਸਟਡ ਟਰੀਟਮੈਂਟ ਕਲੀਨਿਕਸ) ...

ਪੂਰੀ ਖ਼ਬਰ »

ਹਰ ਬੱਸ ਅੱਡੇ 'ਤੇ ਮੁਹੱਈਆ ਹੋਣਗੀਆਂ ਵਾਈ ਫਾਈ ਇੰਟਰਨੈੱਟ ਦੀਆਂ ਮੁਫ਼ਤ ਸੇਵਾਵਾਂ

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਪੰਜਾਬ 'ਚ ਹਰ ਬੱਸ ਅੱਡੇ 'ਤੇ ਵਾਈਫਾਈ ਇੰਟਰਨੈੱਟ ਦੀਆਂ ਮੁਫ਼ਤ ਸੇਵਾਵਾਂ ਮੁਹੱਈਆ ਹੋਣਗੀਆਂ, ਆਵਾਜਾਈ ਦੀ ਕਾਰਜਕੁਸ਼ਲਤਾ ਲਈ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ 'ਚ 'ਵਹੀਕਲ ਟਰੈਕਿੰਗ ਸਿਸਟਮ' ਲਗਾਏ ਜਾਣਗੇ | ਹਫ਼ਤੇ 'ਚ ...

ਪੂਰੀ ਖ਼ਬਰ »

ਕੈਨੇਡਾ ਪੁਰਾਣੇ ਨਿਯਮਾਂ ਤਹਿਤ ਜਾਣ ਦਾ ਸੁਨਹਿਰੀ ਤੇ ਆਖ਼ਰੀ ਮੌਕਾ-ਓਮ ਗਲੋਬਲ

ਜਲੰਧਰ, 25 ਜੂਨ (ਅ.ਬ.)-ਪੜ੍ਹਾਈ ਦੇ ਤੌਰ 'ਤੇ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਪੁਰਾਣੇ ਨਿਯਮਾਂ ਤਹਿਤ ਬਿਨੈ ਪੱਤਰ ਦਾਖ਼ਲ ਕਰਨ ਦਾ ਸੁਨਹਿਰੀ ਤੇ ਆਖ਼ਰੀ ਮੌਕਾ ਹੈ | ਇਮੀਗੇ੍ਰਸ਼ਨ 'ਚ ਪੰਜਾਬ ਦੀ ਪ੍ਰਸਿੱਧ ਕੰਪਨੀ ਓਮ ਗਲੋਬਲ ਦੇ ਐਮ.ਡੀ. ਪੁਨੀਤ ਖੰਨਾ ਨੇ ਦੱਸਿਆ ...

ਪੂਰੀ ਖ਼ਬਰ »

ਮਾਮਲਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ

ਡੀ.ਜੀ.ਪੀ. (ਜੇਲ੍ਹਾਂ) ਨੇ ਮਨੁੱਖੀ ਅਧਿਕਾਰ ਕਮਿਸ਼ਨ ਕੋਲੋਂ ਮੰਗਿਆ ਹੋਰ ਸਮਾਂ

ਰਈਆ, 25 ਜੂਨ (ਸ਼ਰਨਬੀਰ ਸਿੰਘ ਕੰਗ)-ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਸਬੰਧ 'ਚ ਮਨੁੱਖੀ ਅਧਿਕਾਰ ਕਮਿਸ਼ਨ ਦੁਆਰਾ ਜਾਰੀ ਨੋਟਿਸ ਤੋਂ ਬਾਅਦ ਆਪਣਾ ਪੱਖ ਰੱਖਣ ਲਈ ਜਵਾਬੀ ਪ੍ਰਤੀਕਿਰਿਆ 'ਚ ਡੀ. ਜੀ. ਪੀ. ਪੰਜਾਬ ਜੇਲ੍ਹਾਂ ਵਲੋਂ ਹੋਰ ਸਮਾਂ ਮੰਗਣ 'ਤੇ ਪੰਜਾਬ ਰਾਜ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ 'ਚ ਦੋ ਹਫ਼ਤਿਆਂ ਦੇ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ

ਐੱਸ.ਏ.ਐੱਸ. ਨਗਰ, 25 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਿਖੇ ਅੱਜ ਦੋ ਹਫ਼ਤੇ ਚੱਲਣ ਵਾਲੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ | ਇਸ ਪ੍ਰੋਗਰਾਮ ਦੌਰਾਨ ਅਕਾਦਮਿਕ ਪਾਠਕ੍ਰਮ ਵਿਚ ਵਿਵਹਾਰਕ ਪਹੁੰਚ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਨੇ ਮੋਬਾਈਲ ਡਾਟਾ ਖ਼ਪਤ 'ਚ ਨਵਾਂ ਕੀਰਤੀਮਾਨ ਸਥਾਪਿਤ ਕੀਤਾ

ਚੰਡੀਗੜ੍ਹ, 25 ਜੂਨ (ਅ.ਬ.)- ਬੀ. ਐਸ. ਐਨ. ਐਲ. ਲਗਾਤਾਰ ਆਪਣੇ ਉਤਪਾਦਾਂ ਤੇ ਸੇਵਾਵਾਂ 'ਚ ਸੁਧਾਰ ਕਰ ਰਿਹਾ ਹੈ, ਜਿਸ ਨੂੰ ਟਰਾਈ ਦੁਆਰਾ ਕੀਤੇ ਗਏ ਨਵੀਨਤਮ ਡਰਾਈਵ ਟੈਸਟ ਰਿਪੋਰਟ ਦੇ ਅੰਕੜਿਆਂ 'ਚ ਦੇਖਿਆ ਜਾ ਸਕਦਾ ਹੈ | ਬੀ.ਐਸ.ਐਨ.ਐਲ. ਨੇ ਸਾਰੇ 5 ਮਾਪਦੰਡਾਂ ਨੂੰ 22 ਸ਼ਹਿਰਾਂ 'ਚ ...

ਪੂਰੀ ਖ਼ਬਰ »

ਗਲੋਬਲ ਵੀਜ਼ਾ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ ਪ੍ਰਤੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਜਲੰਧਰ, 25 ਜੂਨ (ਅਜੀਤ ਬਿਊਰੋ)-ਗਲੋਬਲ ਵੀਜ਼ਾ ਹੈਲਪ ਲਾਈਨ ਵਲੋਂ ਪੂਰੇ ਪੰਜਾਬ 'ਚ ਕਰਵਾਏ ਜਾ ਰਹੇ ਸੈਮੀਨਾਰਾਂ ਵਿਚ ਵਿਦਿਆਰਥੀ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ | ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਸਤੰਬਰ 2019 ਇਨਟੇਕ ਲਈ ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਦੇ ਮੁੱਦੇ 'ਤੇ ਰਾਜਪਾਲ ਨੂੰ ਮਿਲੇਗੀ 'ਆਪ'

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦਾ ਵਫ਼ਦ ਪੰਜਾਬ ਸੂਬੇ 'ਚ ਹੱਦੋਂ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੰੂ ਮਿਲੇਗਾ | ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਜੋ 'ਆਪ' ਵਲੋਂ ਵਿੱਢੇ ਬਿਜਲੀ ਅੰਦੋਲਨ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸੰਗਤ ਲਈ ਜਾਰੀ ਕੀਤੇ ਜਾਣਗੇ 10 ਹਜ਼ਾਰ ਵੀਜ਼ੇ-ਸਰਵਰ

ਅੰਮਿ੍ਤਸਰ, 25 ਜੂਨ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ 'ਤੇ ਭਾਰੀ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਹਿਤ ਭਾਰਤ ਤੋਂ ਆਉਣ ਵਾਲੀ ਸੰਗਤ ਲਈ 10 ਹਜ਼ਾਰ ਵੀਜ਼ੇ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 3 ਜੁਲਾਈ ਨੂੰ ਸੰਭਵ

ਚੰਡੀਗੜ੍ਹ, 25 ਜੂਨ (ਐਨ. ਐਸ. ਪਰਵਾਨਾ)-ਉੱਚ ਸਰਕਾਰੀ ਹਲਕਿਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਜੁਲਾਈ ਨੂੰ ਮੰਤਰੀ ਮੰਡਲ ਦੀ ਮੀਟਿੰਗ ਬੁਲਾਉਣ ਬਾਰੇ ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਨੂੰ ਨਿਰਦੇਸ਼ ਦਿੱਤੇ ਹਨ | ਉੱਧਰ ਹਲਕਿਆਂ ਨੇ ...

ਪੂਰੀ ਖ਼ਬਰ »

ਭਾਰਤ ਤੇ ਯੂ. ਕੇ. ਦੇ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ਵਾਲੀਆਂ ਪ੍ਰਭਾਵਸ਼ਾਲੀ ਔਰਤਾਂ ਦੀ ਸੂਚੀ ਜਾਰੀ

ਲੰਡਨ, 25 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸੰਸਦ 'ਚ ਯੂ.ਕੇ. ਤੇ ਭਾਰਤ ਦੇ ਰਿਸ਼ਤਿਆਂ ਨੂੰ ਲੈ ਕੇ ਭਾਰਤ ਦਿਵਸ ਮਨਾਇਆ ਗਿਆ | ਜਿਸ ਦਾ ਉਦਘਾਟਨ ਗ੍ਰਹਿ ਮੰਤਰੀ ਸਾਜਿਦ ਜਾਵਿਦ ਨੇ ਕੀਤਾ | ਇਸ ਮੌਕੇ ਯੂ.ਕੇ. ਅਤੇ ਭਾਰਤ ਦੇ ਰਿਸ਼ਤਿਆਂ ਨੂੰ ਲੈ ਕੇ ਅਹਿਮ ਰੋਲ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਦਾਲਾਂ 'ਤੇ ਬਾਜ਼ਾਰ ਫ਼ੀਸ ਮੁਆਫ਼

ਚੰਡੀਗੜ੍ਹ, 25 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਇੱਥੇ ਹੋਈ ਕੈਬਨਿਟ ਦੀ ਮੀਟਿੰਗ 'ਚ ਦੋ ਵੱਖ-ਵੱਖ ਨਿਗਮਾਂ ਭਾਵ 12 ਨੇੜਲੇ ਪਿੰਡਾਂ ਨੂੰ ਮਿਲਾ ਕੇ ਨਗਰ ਨਿਗਮ, ਅੰਬਾਲਾ ਸ਼ਹਿਰ ਤੇ ਨਗਰ ਨਿਗਮ ਅੰਬਾਲਾ ਤੋਂ ਸਦਰ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਰਾਜਪਾਲ ਨੂੰ ਮੰਗ ਪੱਤਰ

ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਅੱਜ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ | ਪਾਰਟੀ ਦੇ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਦੀ ਅਗਵਾਈ 'ਚ ਦਿੱਤੇ ਮੰਗ ਪੱਤਰ 'ਚ ...

ਪੂਰੀ ਖ਼ਬਰ »

ਡੀ. ਪੀ. ਆਈ. ਵਲੋਂ ਪੰਜ ਜ਼ੋਨ ਪ੍ਰਧਾਨ ਨਿਯੁਕਤ

ਜਲੰਧਰ, 25 ਜੂਨ (ਮੇਜਰ ਸਿੰਘ)-ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਨੇ ਵਿਧਾਨ ਸਭਾ ਚੋਣਾਂ 2022 ਮਿਸ਼ਨ ਦੀ ਤਿਆਰੀ ਕਰਦਿਆਂ ਪੰਜਾਬ ਨੂੰ ਪੰਜ ਜ਼ੋਨਾਂ ਵਿਚ ਵੰਡ ਕੇ ਜ਼ੋਨ ਇੰਚਾਰਜ ਥਾਪੇ ਹਨ | ਪਾਰਟੀ ਦੇ ਪ੍ਰਧਾਨ ਸ੍ਰੀ ਪ੍ਰਸ਼ੋਤਮ ਚੱਢਾ ਨੇ ਦੱਸਿਆ ਕਿ ਨਵੇਂ ਜ਼ੋਨਾਂ 'ਚ ...

ਪੂਰੀ ਖ਼ਬਰ »

ਸਿਆਸੀ ਸਰਪ੍ਰਸਤੀ ਤੋਂ ਬਿਨਾਂ ਨਹੀਂ ਚੱਲ ਸਕਦਾ ਡਰੱਗ ਮਾਫ਼ੀਆ-ਚੀਮਾ

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ 'ਤੇ ਡੂੰਘਾ ਦੁੱਖ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...

ਪੂਰੀ ਖ਼ਬਰ »

634 ਕਾਲਜਾਂ ਦੇ ਐਸ. ਸੀ. ਸਕਾਲਰਸ਼ਿਪ ਦਾ ਬੈਕਲਾਗ ਪੂਰਾ ਕਰਨ ਲਈ 118.42 ਕਰੋੜ ਤੁਰੰਤ ਜਾਰੀ ਕਰਨ ਲਈ ਨਿਰਦੇਸ਼

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 634 ਕਾਲਜਾਂ 'ਚ ਪੜ੍ਹ ਰਹੇ ਐਸ.ਸੀ. ਵਿਦਿਆਰਥੀਆਂ ਲਈ ਲੰਬਿਤ ਪਏ ਸਕਾਲਰਸ਼ਿਪ ਦੇ ਬੈਕਲਾਗ ਨੂੰ ਨਿਪਟਾਉਣ ਲਈ 118.42 ਕਰੋੜ ਰੁਪਏ ਦੇ ਫ਼ੰਡ ਤੁਰੰਤ ਜਾਰੀ ਕਰਨ ਦੇ ਵਿੱਤ ਵਿਭਾਗ ਨੂੰ ਨਿਰਦੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX