ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 3 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 3 hours ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 3 hours ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  about 3 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  about 3 hours ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  about 3 hours ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  about 3 hours ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  about 3 hours ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  about 4 hours ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  about 4 hours ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  about 4 hours ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 5 hours ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 5 hours ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 5 hours ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 5 hours ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 6 hours ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 7 hours ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 7 hours ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 6 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 7 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 7 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 8 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 8 hours ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 9 hours ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 9 hours ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 9 hours ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 9 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 8 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 9 hours ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 10 hours ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 9 hours ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 10 hours ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 10 hours ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 11 hours ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 11 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 11 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 12 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 12 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 11 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 12 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 12 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 12 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 12 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਹਾੜ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਜਗਰਾਓਂ

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ 'ਚ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਭਾਰੀ ਮਾਤਰਾ 'ਚ ਨਸ਼ਿਆਂ ਦੀ ਬਰਾਮਦਗੀ

ਜਗਰਾਉਂ, 10 ਜੁਲਾਈ (ਅਜੀਤ ਸਿੰਘ ਅਖਾੜਾ)-ਨਸ਼ਿਆਂ ਨੂੰ ਠੱਲ੍ਹ ਪਾਉਂਣ ਲਈ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ 'ਚ ਸੈਮੀਨਾਰ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜਿਸ ਸਬੰਧੀ ਗੱਲਬਾਤ ਕਰਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਵਰਿੰਦਰ ਸਿੰੰਘ ਬਰਾੜ ਨੇ ਦੱਸਿਆ ਕਿ ਨਸ਼ਿਆਂ ਿਖ਼ਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਦੌਰਾਨ 9 ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਲਈ ਇਲਾਜ ਵਾਸਤੇ ਦਵਾਈ ਵੀ ਦੁਆਈ ਗਈ | ਐਸ.ਐਸ.ਪੀ ਬਰਾੜ ਨੇ ਦੱਸਿਆ ਕਿ ਨੌਜਵਾਨ ਪੀੜੀ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਣ ਲਈ ਪਿੰਡਾਂ ਵਿਚ ਖੇਡ ਟੂਰਨਾਮੈਂਟ ਕਰਵਾਉਣ ਦੀ ਯੋਜਨਾ ਬਣ ਾਈ ਗਈ ਹੈ | ਇਸ ਤਹਿਤ ਕਈ ਪਿੰਡਾਂ ਵਿਚ ਕਿ੍ਕਟ ਦੇ ਟੂਰਨਾਮੈਂਟ ਕਰਵਾਏ ਗਏ ਹਨ ਅਤੇ ਭਵਿੱਖ ਵਿਚ ਵੀ ਕਬੱਡੀ ਅਤੇ ਕਿ੍ਕਟ ਦੇ ਖੇਡ ਟੂਰਨਾਮੈਂਟ ਕਰਵਾਏ ਜਾਣਗੇ | ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਸਮੱਗਲਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਹੋਈ ਹੈ | ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ 'ਚ ਨਸ਼ਾ ਤਸਕਰਾਂ ਿਖ਼ਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਕੁੱਲ 288 ਮੁਕੱਦਮੇ ਦਰਜ ਕੀਤੇ ਗਏ ਹਨ | ਜਿਨ੍ਹਾਂ ਵਿਚ 407 ਸਮੱਗਲਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋ ਭਾਰੀ ਮਾਤਰਾ ਵਿਚ ਭੁੱਕੀ ਚੂਰਾ ਪੋੋਸਤ, ਹੈਰੋਇਨ, ਗਾਂਜਾ ਅਤੇ ਨਸ਼ੀਲਾ ਪਾਊਡਰ ਆਦਿ ਬਰਾਮਦ ਕੀਤਾ ਗਿਆ ਅਤੇ ਕਈਆਂ ਪਾਸੋਂ ਨਾਜਾਇਜ਼ ਅਸਲਾ, ਆਮੂਨੀਸ਼ਨ, ਚੋਰੀ/ਖੋਹ ਕੀਤੀਆਂ ਗੱਡੀਆਂ ਵੀ ਬਰਾਮਦ ਕੀਤੀਆਂ ਗਈਆ | ਇਸ ਮੌਕੇ ਗੱਲਬਾਤ ਕਰਦਿਆਂ ਐਸ.ਐਸ.ਪੀ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਪਾਸੋਂ ਭਾਰੀ ਮਾਤਰਾ 'ਚ ਭੁੱਕੀ, ਅਫ਼ੀਮ, ਹੈਰੋਇਨ, ਨਸ਼ੀਲਾ ਪਾਊਡਰ, ਨਸ਼ੀਲੇ ਟੀਕੇ, ਕੁਕੀਨ, ਗਾਂਜਾ, ਗੋਲੀਆਂ/ਕੈਪਸੂਲ, ਸੁਲਫਾ ਅਤੇ ਨਸ਼ੀਲਾ ਪਾਉਡਰ, ਨਾਜਾਇਜ਼ ਸ਼ਰਾਬ, ਲਾਹਣ ਸਮੇਤ ਤਿੰਨ ਚਾਲੂ ਭੱਠੀਆਂ ਫੜ੍ਹੀਆ ਗਈਆਂ | ਐਸ.ਐਸ.ਪੀ ਬਰਾੜ ਨੇ ਦੱਸਿਆ ਕਿ ਅਸਲਾ ਐਕਟ ਅਧੀਨ ਪਿਸਤੌਲ/ਦੇਸੀ ਕੱਟੇ, ਰਾਈਫ਼ਲਾਂ ਅਤੇ ਕਾਰਤੂਸ ਬਰਾਮਦ ਕੀਤੇ ਗਏ | ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਇਸ ਬਰਾਮਦਗੀਆਂ ਤੋਂ ਇਲਾਵਾ ਭਵਿੱਖ 'ਚ ਵੀ ਪੁਲਿਸ ਜ਼ਿਲ੍ਹਾ ਲੁਧਿਆਣਾ ਦੇ ਮੁਲਾਜ਼ਮ ਨਸ਼ਿਆ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਯਤਨਸ਼ੀਲ ਰਹਿਣਗੇ ਅਤੇ ਕਿਸੇ ਵੀ ਤਰ੍ਹਾਂ ਕਿਸੇ ਨੂੰ ਬਖਸ਼ਿਆਂ ਨਹੀਂ ਜਾਵੇਗਾ |

ਗੱਡੀ 'ਚੋਂ ਮੋਬਾਈਲ ਚੋਰੀ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ, ਚਾਰ ਹੋਰ ਮੋਬਾਈਲ ਬਰਾਮਦ

ਜਗਰਾਉਂ, 10 ਜੁਲਾਈ (ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਗਾਲਿਬ ਖੁਰਦ ਵਿਖੇ ਇਕ ਗੱਡੀ 'ਚੋਂ ਮੋਬਾਇਲ ਚੋਰੀ ਹੋ ਜਾਣ 'ਤੇ ਇਕ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੱੁਤਰ ਰਾਜਾ ਸਿੰਘ ਵਾਸੀ ਗਾਲਿਬ ਖੁਰਦ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਅਚਾਨਕ ਕਮਰੇ ਦੀ ਛੱਤ ਡਿਗੀ, ਜਾਨੀ ਨੁਕਸਾਨ ਹੋਣੋ ਬਚਾਅ

ਰਾਏਕੋਟ, 10 ਜੁਲਾਈ (ਸੁਸ਼ੀਲ)-ਬੀਤੀ ਰਾਤ ਸਥਾਨਕ ਸ਼ਹਿਰ ਦੇ ਮੁਹੱਲਾ ਕੱਚਾ ਕਿਲ੍ਹਾ ਵਿਖੇ ਸਥਿਤ ਇਕ ਘਰ ਦੇ ਕਮਰੇ ਦੀ ਛੱਤ ਡਿੱਗਣ ਨਾਲ ਚਾਰ ਦੇ ਮਾਮੂਲੀ ਜ਼ਖ਼ਮੀ ਹੋਣ ਦੀ ਖ਼ਬਰ ਹੈ | ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਮਾਲਕ ਮਕਾਨ ਬਿੰਦਰ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪੀ. ਓ ਸਟਾਫ਼ ਵੱਲੋਂ ਭਗੌੜਾ ਕਾਬੂ

ਜਗਰਾਉਂ, 10 ਜੁਲਾਈ (ਅਜੀਤ ਸਿੰਘ ਅਖਾੜਾ)-ਜਗਰਾਉਂ ਪੀ.ਓ ਸਟਾਫ਼ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ, ਐਸ.ਪੀ. (ਡੀ) ਰੁਪਿੰਦਰ ਭਾਰਦਵਾਜ ਅਤੇ ਡੀ.ਐਸ.ਪੀ (ਡੀ) ਦਿਲਬਾਗ ਸਿੰਘ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਚਾਰ ਤੋਂ ...

ਪੂਰੀ ਖ਼ਬਰ »

ਅਦਾਲਤਾਂ ਵਿਚ ਪੰਜਾਬੀ ਦੀ ਥਾਂ ਅੰਗਰੇਜ਼ੀ 'ਚ ਕੰਮਕਾਜ ਹੋਣਾ ਪੰਜਾਬ ਵਿਰੋਧੀ ਫ਼ੈਸਲਾ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਚੀਫ਼ ਜਸਟਿਸ ਦੂਸਰੇ ਰਾਜਾਂ ਦੇ ਹੋਣ ਕਾਰਨ ਪੰਜਾਬੀ ਜ਼ੁਬਾਨ ਦੀ ਹੋਂਦ ਬਰਕਰਾਰ ਰੱਖਣ ਲਈ ਪੰਜਾਬੀ ਸੂਬਾ ਬਣਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਨੇ ਮਤਾ ਪਾਸ ਕੀਤਾ ਸੀ ਕਿ ...

ਪੂਰੀ ਖ਼ਬਰ »

360 ਨਸ਼ੀਲੀਆਂ ਗੋਲੀਆਂ ਸਣੇ ਇਕ ਔਰਤ ਸਮੇਤ ਦੋ ਗਿ੍ਫ਼ਤਾਰ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਬੇਟ ਇਲਾਕੇ ਵਿਚ ਛਾਪੇਮਾਰੀ ਕਰਕੇ ਇਕ ਬਲਵੰਤ ਸਿੰਘ ਪੁੱਤਰ ਖ਼ੁਸਹਾਲ ਸਿੰਘ ਵਾਸੀ ਮੱਧੇਪੁਰ ਅਤੇ ਰਾਜ ਕੌਰ ਪਤਨੀ ਮੱਖਣ ਸਿੰਘ ਵਾਸੀ ...

ਪੂਰੀ ਖ਼ਬਰ »

ਪਿੰਡ ਖੰਜਰਵਾਲ ਵਿਖੇ ਮੇਜਰ ਸਿੰਘ ਭੈਣੀ ਨੇ ਸ਼ਮਸ਼ਾਨਘਾਟ ਵਿਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ ਕਰਵਾਇਆ

ਚੌਾਕੀਮਾਨ, 10 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਖੰਜਰਵਾਲ ਵਿਖੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਸ਼ਮਸ਼ਾਨਘਾਟ ਵਿਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਜ਼ਿਲ੍ਹਾ ...

ਪੂਰੀ ਖ਼ਬਰ »

ਸਲੇਮਪੁਰ ਤੋਂ ਲਾਡੋਵਾਲ ਮੁੱਖ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਲਾਚਾਰ

ਹੰਬੜਾਂ, 10 ਜੁਲਾਈ (ਹਰਵਿੰਦਰ ਸਿੰਘ ਮੱਕੜ)-ਹਲਕਾ ਗਿੱਲ 'ਚ ਪੈਂਦੇ ਸਲੇਮਪੁਰ ਵਾਇਆ ਨੂਰਪੁਰ ਬੇਟ ਤੋਂ ਲਾਡੋਵਾਲ ਮੁੱਖ ਮਾਰਗ ਜਿਸ ਤੋਂ ਹਰ ਰੋਜ਼ ਛੋਟੇ ਤੋਂ ਲੈ ਕੇ ਵੱਡੇ ਭਾਰੀ ਵਾਹਨ ਹਜ਼ਾਰਾਂ ਦੀ ਗਿਣਤੀ 'ਚ ਗੁਜ਼ਰਦੇ ਹਨ, ਦੀ ਹਾਲਤ ਦਿਨੋਂ-ਦਿਨ ਬਦ ਤੋਂ ਬਦਤਰ ਹੁੰਦੀ ...

ਪੂਰੀ ਖ਼ਬਰ »

ਕੱਪੜਾ ਵਪਾਰ ਐਸੋਸੀਏਸ਼ਨ ਰਾਏਕੋਟ ਵਲੋਂ 12, 13 ਤੇ 14 ਜੁਲਾਈ ਨੂੰ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਕੱਪੜਾ ਵਪਾਰ ਐਸੋਸੀਏਸ਼ਨ ਰਾਏਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 3 ਦਿਨ ਕਾਰੋਬਾਰ ਬੰਦ ਰੱਖਣ ਦਾ ਐਲਾਨ ਕੀਤਾ ਹੈ | ਇਸ ਮੌਕੇ ਪ੍ਰਧਾਨ ਮਹੇਸ਼ ਜੈਨ ਨੇ ਦੱਸਿਆ ਕਿ ਕੱਪੜਾ ਵਪਾਰੀਆਂ ਵਲੋਂ ਹਰੇਕ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਪਿੰਡ ਜਨੇਤਪੁਰਾ 'ਚ ਐਸ.ਐਚ.ਓ. ਦੀ ਹਾਜ਼ਰੀ 'ਚ ਪਿੰਡ ਵਾਸੀ ਨਸ਼ਿਆਂ ਖਿਲਾਫ਼ ਹੋਏ ਇਕਜੱੁਟ

ਜਗਰਾਉਂ/ਸਿੱਧਵਾਂ ਬੇਟ, 10 ਜੁਲਾਈ (ਅਜੀਤ ਸਿੰਘ ਅਖਾੜਾ, ਜਸਵੰਤ ਸਿੰਘ ਸਲੇਮਪੁਰੀ)-ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਇਲਾਕੇ ਦੇ ਕਈ ਪਿੰਡ ਇਸ ਮੁਹਿੰਮ ਨਾਲ ਜੁੜ ਕੇ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ ਇਕਜੁੱਟ ਹੋ ਰਹੇ ਹਨ | ਇਸ ਕੜੀ ਤਹਿਤ ਪਿੰਡ ਜਨੇਤਪੁਰਾ 'ਚ ...

ਪੂਰੀ ਖ਼ਬਰ »

ਆਰ. ਵੀ. ਮਾਡਲ ਸਕੂਲ ਦੇ ਪ੍ਰਭਜੋਤ ਸਿੰਘ ਨੇ ਮਲੇਸ਼ੀਆ ਵਿਚ ਜਿੱਤਿਆ ਸਿਲਵਰ ਮੈਡਲ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- 20ਵੇਂ ਮਾਈਲੋ ਇੰਟਰਨੈਸ਼ਨਲ ਕਰਾਟੇ ਪ੍ਰਤੀਯੋਗਤਾ ਵਿਚ ਮਲੇਸ਼ੀਆ ਦੀ ਰਾਜਧਾਨੀ ਕੁਆਲਾਂਲਪੁਰ ਵਿਚ 6, 7 ਜੁਲਾਈ ਨੂੰ ਕਰਵਾਏ ਗਏ ਮੁਕਾਬਲੇ ਵਿਚ ਭਾਰਤ ਸਹਿਤ 10 ਦੇਸ਼ਾਂ ਨੇ ਵੀ ਭਾਗ ਲਿਆ ਸੀ | ਜਿਸ ਵਿਚ ਆਰ. ਵੀ. ਮਾਡਲ ਸੀ. ਸੈਕ. ਸਕੂਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਲਸੀਹਾਂ ਭਾਈਕੇ ਵਿਖੇ 550 ਬੂਟੇ ਲਗਾਏ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਲਸੀਹਾਂ ਭਾਈਕੇ ਵਿਖੇ 550 ਬੂਟੇ ਲਗਾਏ ਗਏ | ਇਹ ਬੂਟੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜੰਗਲਾਤ ਵਿਭਾਗ ਵਲੋਂ ਮਨਰੇਗਾ ਯੋਜਨਾ ਤਹਿਤ ਮੁਫ਼ਤ ...

ਪੂਰੀ ਖ਼ਬਰ »

ਸਿਹਤ ਡਾਇਰੈਕਟਰ ਨੂੰ ਦਰਜਾ ਚਾਰ ਕਰਮਚਾਰੀਆਂ ਦਾ ਵਫ਼ਦ ਮਿਲਿਆ

ਜੋਧਾਂ, 10 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਦਰਜਾ ਚਾਰ ਕਰਮਚਾਰੀਆਂ ਦੀ ਸਾਂਝੀ ਏਕਤਾ ਯੂਨੀਅਨ ਪੰਜਾਬ ਦਾ ਵਫ਼ਦ ਡਾਇਰੈਕਟਰ ਸਿਹਤ ਸ੍ਰੀਮਤੀ ਜਸਪਾਲ ਕੌਰ ਨੂੰ ਯੂਨੀਅਨ ਦੇ ਪ੍ਰਧਾਨ ਗੁਰਪਾਲ ਸਿੰਘ ਚਾਹਲ ਦੀ ਅਗਵਾਈ ਹੇਠ ਮਿਲਿਆ | ਜਿਸ ਵਿਚ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਪਿੰਡ ਡਾਂਗੀਆਂ ਨੂੰ ਹਰਿਆਵਲ ਵਜੋਂ ਨਮੂਨੇ ਦਾ ਨਗਰ ਬਣਾਇਆ ਜਾਵੇਗਾ-ਸਰਪੰਚ ਦਰਸ਼ਨ ਸਿੰਘ

ਜਗਰਾਉਂ, 10 ਜੁਲਾਈ (ਗੁਰਦੀਪ ਸਿੰਘ ਮਲਕ)-ਜ਼ਿਲ੍ਹਾ ਮੋਗਾ ਦੀ ਹੱਦ ਨਾਲ ਲੱਗਦੇ ਲੁਧਿਆਣਾ ਜ਼ਿਲ੍ਹੇ ਦੇ ਆਖਰੀ ਪਿੰਡ ਡਾਂਗੀਆਂ ਦੇ ਵਾਸੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਯਾਦਗਾਰੀ ਬਣਾਉਣ ਲਈ ਆਪਣੇ ਪਿੰਡ ਨੂੰ ਹਰਿਆਵਲ ਨਗਰ ਵਜੋਂ ...

ਪੂਰੀ ਖ਼ਬਰ »

ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਵਲੋਂ ਦੋਹਾਂ ਧਿਰਾਂ ਿਖ਼ਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਲੰਘੀ ਰਾਤ ਲਾਗਲੇ ਪਿੰਡ ਗੋਰਸੀਆਂ ਖਾਨ ਮੁਹੰਮਦ ਨਜ਼ਦੀਕ ਇਕ ਖੱਡ ਵਿਚ ਕੁੱਟਮਾਰ ਦਾ ਦੋਸ਼ ਲਗਾਉਣ ਵਾਲੇ ਇਕ ਵੈੱਬ ਟੀ.ਵੀ. ਚੈੱਨਲ ਦੇ ਪੱਤਰਕਾਰ ਸੁਰਿੰਦਰ ਕੁਮਾਰ ਪੁੱਤਰ ਭਾਗ ਸਿੰਘ ਦੇ ਮਾਮਲੇ ਵਿਚ ਭਾਵੇਂ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਜਨਤਕ ਥਾਵਾਂ 'ਤੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ 'ਚ ਵਾਧਾ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦਾਖਾ ਕਸਬਾ ਜਿੱਥੇ ਖਰੀਦੋ-ਫਰੋਕਤ ਵਾਲੇ ਲੋਕਾਂ ਲਈ ਮੁੱਖ ਬਜ਼ਾਰ ਹੈ, ਉੱਥੇ ਬੈਂਕਾਂ ਅਤੇ ਵਿਦਿਆਰਥੀਆਂ ਨੂੰ ਆਈਲੈਟਸ ਦੀ ਤਿਆਰੀ ਕਰਵਾਉਣ ਵਾਲੇ ਸੈਂਟਰਾਂ ਸਾਹਮਣੇ ਲੜਕੇ-ਲੜਕੀਆਂ ਦੇ ...

ਪੂਰੀ ਖ਼ਬਰ »

ਦਾਖਾ ਪੁਲਿਸ ਵੱਲੋਂ ਖੁਦਕਸ਼ੀ ਲਈ ਮਜਬੂਰ ਔਰਤ ਨੂੰ ਸਮਝਾ ਕੇ ਘਰ ਵਾਪਸ ਭੇਜਿਆ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਨਿੱਤ ਦਿਨ ਪਰਿਵਾਰਿਕ ਕਲੇਸ਼ ਦੇ ਚਲਦਿਆਂ ਹੋ ਰਹੀਆਂ ਮੌਤਾਂ ਵਿਚ ਅੱਜ ਉਦੋਂ ਵਾਧਾ ਹੋਣੋ ਮਸਾਂ ਬਚਿਆ ਜਦ ਮਾਡਲ ਥਾਣਾ ਦਾਖਾ ਦੀ ਹਦੂਦ ਚੰਗਣਾਂ ਨਹਿਰ ਕਿਨਾਰੇ ਆਪਣਾ ਸਕੂਟਰ ਰੋਕ ਕੇ ਨਹਿਰ ਵਿਚ ਛਾਲ ਮਾਰਨ ਲਈ ...

ਪੂਰੀ ਖ਼ਬਰ »

ਬਿਜਲੀ ਸਾਰਟ ਸਰਕਟ ਹੋਣ ਕਾਰਨ ਆਈ. ਡੀ. ਬੀ. ਆਈ. ਬੈਂਕ ਦੀ ਸੀਿਲੰਗ ਨੂੰ ਲੱਗੀ ਅੱਗ

ਖੰਨਾ, 10 ਜੁਲਾਈ (ਮਨਜੀਤ ਸਿੰਘ ਧੀਮਾਨ)-ਅੱਜ ਸ਼ਾਮ ਵੇਲੇ ਸਥਾਨਕ ਜੀ. ਟੀ. ਰੋਡ ਸਾਹਮਣੇ ਖ਼ਾਲਸਾ ਪੈਟਰੋਲ ਪੰਪ ਵਿਖੇ ਆਈ. ਡੀ. ਬੀ. ਆਈ. ਬੈਂਕ ਵਿਚ ਅਚਾਨਕ ਸ਼ਾਟ ਸਰਕਟ ਹੋਣ ਕਾਰਨ ਬੈਂਕ ਦੇ ਅੰਦਰ ਕੀਤੀ ਸੀਿਲੰਗ ਨੂੰ ਅੱਗ ਲੱਗ ਗਈ | ਅੱਗ ਲੱਗ ਜਾਣ ਦੀ ਸੂਚਨਾ ਖੰਨਾ ਦੇ ਫਾਇਰ ...

ਪੂਰੀ ਖ਼ਬਰ »

ਚਾਰ ਜ਼ਿਲਿ੍ਹਆਂ ਨੂੰ ਜੋੜਨ ਵਾਲੀ ਸੜਕ ਦੀ ਚਿਰੋਕਣੀ ਮੰਗ ਕਦੋਂ ਹੋਵੇਗੀ ਪੂਰੀ

ਪਾਇਲ, 10 ਜੁਲਾਈ (ਨਿਜ਼ਾਮਪੁਰ, ਰਜਿੰਦਰ ਸਿੰਘ)-ਕਾਂਗਰਸ ਦੇ ਪਿਛਲੇ ਕਾਰਜਕਾਲ ਦੌਰਾਨ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਨਹਿਰੀ ਫੀਡਰ ਦੇ ਨਾਲ ਨਾਲ ਜੌੜੇਪੁਲਾਂ ਤੱਕ ਸੜਕ ਬਣਾ ਕੇ ਸੰਗਰੂਰ, ਫ਼ਤਹਿਗੜ ਸਾਹਿਬ ਜ਼ਿਲੇ੍ਹ ਦੇ ਲੋਕਾਂ ਲਈ ...

ਪੂਰੀ ਖ਼ਬਰ »

ਟਰੱਕ ਅਪ੍ਰੇਟਰਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਰਾਏਕੋਟ, 10 ਜੁਲਾਈ (ਸੁਸ਼ੀਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵੱਲੋਂ ਨਸ਼ਿਆਂ ਅਤੇ ਟ੍ਰੈਫ਼ਿਕ ਨਿਯਮਾਂ ਨੂੰ ਲੈ ਕੇ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਸਥਾਨਕ ਟਰੱਕ ਯੂਨੀਅਨ ਵਿਖੇ ਟ੍ਰੈਫ਼ਿਕ ਇੰਚਾਰਜ ਏ.ਐਸ.ਆਈ ਗੁਰਸੇਵਲ ਸਿੰਘ ਵੱਲੋਂ ਇਕ ਜਾਗਰੁਕਤਾ ...

ਪੂਰੀ ਖ਼ਬਰ »

ਪੀਰ ਬਾਬਾ ਗਰੀਬ ਸ਼ਾਹ ਜੀ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਵਿਖੇ ਸਥਿਤ ਪੀਰ ਬਾਬਾ ਗਰੀਬ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਅਤੇ ਭੰਡਾਰਾ ਪੂਰੀ ਸ਼ਰਧਾ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾਂ ਪੀਰ ਦੀ ਦਰਗਾਹ 'ਤੇ ਪਿੰਡ ਦੀ ਪੰਚਾਇਤ ਅਤੇ ਹੋਰ ...

ਪੂਰੀ ਖ਼ਬਰ »

ਨੌਜਵਾਨਾਂ 'ਚ ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਸਿੱਖ ਜਥੇਬੰਦੀਆਂ ਮੋਹਰੀ ਭੂਮਿਕਾ ਨਿਭਾਉਣ-ਜਥੇਦਾਰ ਲਾਭ ਸਿੰਘ ਮਲਕਪੁਰ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਅੰਦਰ ਕਾਂਗਰਸ ਦੇ ਰਾਜਕਾਲ ਵਿਚ ਨਸ਼ਿਆਂ ਦਾ ਵਹਾਅ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਪਰ ਕਾਂਗਰਸ ਸਰਕਾਰ ਦੇ ਚਾਰ ਹਫ਼ਤਿਆਂ ਵਿਚ ਨਸ਼ਿਆਂ ਦੇ ਖਾਤਮੇ ਕਰਨ ਦੇ ਵਾਅਦੇ ...

ਪੂਰੀ ਖ਼ਬਰ »

ਪਿੰਡ ਸ਼ੇਖਦੌਲਤ ਦੇ ਵਾਸੀਆਂ ਵਲੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਿਖ਼ਲਾਫ਼ ਛੇੜੀ ਜੰਗ

ਜਗਰਾਉਂ, 9 ਜੁਲਾਈ (ਅਜੀਤ ਸਿੰਘ ਅਖਾੜਾ)-ਨਸ਼ਿਆਂ ਿਖ਼ਲਾਫ਼ ਚੱਲ ਰਹੀ ਮੁਹਿੰਮ ਤਹਿਤ ਪਿੰਡ ਅਖਾੜਾ ਤੋਂ ਬਾਅਦ ਪਿੰਡ ਸ਼ੇਖਦੌਲਤ ਦੇ ਵਾਸੀਆਂ ਵੱਲੋਂ ਐੱਸ.ਐੱਚ.ਓ. ਸਦਰ ਜਗਰਾਉਂ ਕਿੱਕਰ ਸਿੰਘ ਦੀ ਹਾਜ਼ਰੀ 'ਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਿਖ਼ਲਾਫ਼ ਜੰਗ ਛੇੜ ਦਿੱਤੀ ਹੈ | ...

ਪੂਰੀ ਖ਼ਬਰ »

ਸ਼ਹਿਰ ਨਿਵਾਸੀਆਂ ਦਾ ਇਕ ਵਫ਼ਦ ਨਗਰ ਕੌ ਾਸਲ ਅਧਿਕਾਰੀਆਂ ਨੂੰ ਮਿਲਿਆ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ ਵਿਚ ਅਧੂਰੇ ਪਏ ਕਾਰਜਾਂ ਨੂੰ ਸਿਰੇ ਲਾਉਣ ਲਈ ਸ਼ਹਿਰ ਨਿਵਾਸੀਆਂ ਦਾ ਇਕ ਵਫ਼ਦ ਨਗਰ ਸੁਧਾਰ ਸਭਾ ਦੇ ਪ੍ਰਧਾਨ ਮਾ: ਅਵਤਾਰ ਸਿੰਘ ਤੇ ਇਨਕਲਾਬੀ ਕੇਂਦਰ ਪੰਜਾਬ ਦੇ ਸਕੱਤਰ ਕੰਵਲਜੀਤ ਖੰਨਾ ...

ਪੂਰੀ ਖ਼ਬਰ »

ਟਰੂਅ ਹੈਲਪਰਜ਼ ਇੰਸਟੀਚਿਊਟ ਰਾਏਕੋਟ ਆਈਲੈਟਸ ਅਤੇ ਨੈਨੀ ਕੋਰਸ ਕਰਵਾਉਣ 'ਚ ਮੋਹਰੀ ਸੰਸਥਾ ਬਣੀ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਟਰੂਅ ਹੈਲਪਰਜ਼ ਇੰਸਟੀਚਿਊਟ ਬੜਿੰਗ ਕੰਪਲੈਕਸ ਰਾਏਕੋਟ ਦੇ ਮੈਨੇਜਿੰਗ ਡਾਇਰੈਕਟਰ ਜੋਗਿੰਦਰ ਸਿੰਘ ਮਰਾਹੜ ਨੇ ਦੱਸਿਆ ਕਿ ਸਾਡੇ ਇੰਸਟੀਚਿਊਟ ਵਿਖੇ ਆਈਲੈਟਸ, ਨੈਨੀ ਅਤੇ ਸਪੋਕਨ ਇੰਗਲਿਸ਼ ਦੀਆਂ ਕਲਾਸਾਂ ਚੱਲ ਰਹੀਆਂ ...

ਪੂਰੀ ਖ਼ਬਰ »

ਪਿੰਡ ਜੰਡੀ ਦੇ ਅਕਾਲੀ ਸਰਪੰਚ ਜਸਵੰਤ ਸਿੰਘ ਸੋਨਾ ਨਮਿੱਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਦੇ ਸਰਪੰਚ ਤੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਜਸਵੰਤ ਸਿੰਘ ਸੋਨਾ (48) ਪੁੱਤਰ ਸਵ: ਜੀਤ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿੱਤ ਸ੍ਰੀ ਸਹਿਜ ...

ਪੂਰੀ ਖ਼ਬਰ »

ਆਲੀਵਾਲ ਸਿੱਖ ਸ਼ਹੀਦੀ ਯਾਦਗਾਰ ਟਰੱਸਟ ਇਲਾਕੇ 'ਚ 10 ਹਜ਼ਾਰ ਬੂਟੇ ਲਗਾਵੇਗਾ-ਇਯਾਲੀ, ਢਿੱਲੋਂ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)-ਆਲੀਵਾਲ ਸਿੱਖ ਸ਼ਹੀਦ ਯਾਦਗਾਰ ਟਰੱਸਟ ਸਾਉਣ ਮਹੀਨੇ ਦੇ ਸ਼ੁਰੂ ਹੁੰਦਿਆ ਇਲਾਕੇ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਛਾਂਦਾਰ, ਫ਼ਲਦਾਰ ਅਤੇ ਫੁੱਲਦਾਰ 10 ਹਜ਼ਾਰ ਬੂਟੇ ਲਗਾਵੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਜਗਜੀਤ ਸਿੰਘ ਤਲਵੰਡੀ ਵਲੋਂ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰ੍ਹਮੀ ਦੀਆਂ 10 ਲੜਕੀਆਂ ਦੀ ਫ਼ੀਸ ਦਿੱਤੀ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸਵਾਮੀ ਬ੍ਰਹਮਾਨੰਦ ਭੂਰੀ ਵਾਲਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰ੍ਹਮੀ ਵਿਖੇ 11ਵੀਂ ਅਤੇ 12ਵੀਂ ਕਲਾਸ ਦੀਆਂ 10 ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥਣਾਂ ਨੂੰ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿ੍ਗ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰਕਾਸ਼ ਸਿੰਘ ਜੀ ਨੱਤਾਂ ਵਾਲਿਆਂ ਦੀ 39ਵੀਂ ਸਾਲਾਨਾ ਬਰਸੀ 14 ਨੂੰ

ਰਾਏਕੋਟ, 10 ਜੁਲਾਈ (ਸੁਸ਼ੀਲ)-ਸੰਤ ਬਾਬਾ ਪ੍ਰਕਾਸ਼ ਸਿੰਘ ਜੀ (ਨੱਤਾਂ ਵਾਲਿਆਂ) ਦੀ 39ਵੀਂ ਸਾਲਾਨਾ ਬਰਸੀ ਅਤੇ ਸੰਤ ਬਾਬਾ ਨਿਰਭੈ ਸਿੰਘ ਰਾਏਕੋਟ ਵਾਲਿਆਂ ਦੀ ਯਾਦ 'ਚ ਬਰਸੀ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ 14 ਜੁਲਾਈ ਨੂੰ ਸਥਾਨਕ ਨਿਰਭੈ ਨਿਵਾਸ ਵਿਖੇ ਕਰਵਾਇਆ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਸਰਕਾਰ ਵਲੋਂ ਆਈ ਹਰਿਆਲੀ (ਵਣ ਮਿੱਤਰ) ਮੁਹਿੰਮ ਕਮਜ਼ੋਰ ਬਣੀ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਬੂਟੇ ਲਾਉਣ ਵਾਲੀ ਮੁਹਿੰਮ ਨੂੰ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ, ਹਲਕਾ ਵਿਧਾਇਕ ਅਤੇ ਸਾਬਕਾ ...

ਪੂਰੀ ਖ਼ਬਰ »

ਅਵਾਰਾ ਗਊਆਂ ਦੀ ਸੇਵਾ ਸੰਭਾਲ ਕਰ ਰਹੇ ਨੌਜਵਾਨ ਦੀ ਸਹਾਇਤਾ ਸ਼ਿਵ ਸੈਨਾ ਨੇ ਕੀਤੀ

ਬੀਜਾ, 10 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ, ਜੰਟੀ ਮਾਨ)-ਪਿੰਡ ਬਗ਼ਲੀ ਕਲਾਂ ਦਾ ਨੌਜਵਾਨ ਅਮਨਦੀਪ ਸਿੰਘ ਅਮਨੀ ਪੁੱਤਰ ਸਵ. ਕੇਸਰ ਸਿੰਘ ਆਲੇ ਦੁਆਲੇ ਪਿੰਡਾਂ 'ਚੋਂ ਆਵਾਰਾ ਘੁੰਮ ਰਹੀਆਂ ਗਊਆਂ ਨੂੰ ਫੜ ਕੇ ਲਿਆਉਂਦਾ ਹੈ ਜੋ ਉਨ੍ਹਾਂ ਦੀ ਖ਼ੁਦ ਸੇਵਾ ਸੰਭਾਲ ਕਰ ਰਿਹਾ ਹੈ ¢ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਰੇਤੇ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਅਫ਼ਸਰਾਂ ਦੀ ਚਾਰ ਮੈਂਬਰੀ ਟੀਮ ਗਠਿਤ

ਜਗਰਾਉਂ, 10 ਜੁਲਾਈ (ਅਜੀਤ ਸਿੰਘ ਅਖਾੜਾ)-ਗੈਰ-ਕਾਨੂੰਨੀ ਰੇਤੇ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਗਈ ਬੀਤੇ ਸਾਲ ਵਿਚ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਇਲਾਕੇ ਵਿਚ ਪੈਂਦੀਆਂ ਰੇਤ ਦੀਆਂ ਮਨਜ਼ੂਰਸ਼ੁਦਾ ਖੱਡਾਂ ਤੋਂ ਇਲਾਵਾ ਕਿਸੇ ਕਿਸਮ ਦੀ ਕੋਈ ...

ਪੂਰੀ ਖ਼ਬਰ »

ਜੋਧਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਜੋਧਾਂ, 10 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਰੁੱਖ ਲਗਾਓ-ਵੰਸ਼ ਬਚਾਓ' ਤਹਿਤ ਜੋਧਾਂ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਭਾਈ ਗੁਰਚਰਨ ਸਿੰਘ ਗਰੇਵਾਲ ਦੇ ਸਹੁਰਾ ਸਾਹਿਬ ਡਾ: ਜੋਗਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੇ ਸਹੁਰਾ ਡਾ: ਜੋਗਿੰਦਰ ਸਿੰਘ ਦੀ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਫੇਸ 5 ਮੁਹਾਲੀ ਵਿਖੇ ਹੋਈ | ਇਥੇ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ...

ਪੂਰੀ ਖ਼ਬਰ »

ਰਾਜੋਆਣਾ ਖੁਰਦ ਦੀ ਨਵੀਂ ਚੁਣੀ ਪੰਚਾਇਤ ਨੇ ਗ੍ਰਾਮ ਪੰਚਾਇਤ ਦਾ ਚਾਰਜ ਦਿਵਾਉਣ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਰਾਏਕੋਟ, 10 ਜੁਲਾਈ (ਸੁਸ਼ੀਲ)-ਪਿੰਡ ਰਾਜੋਆਣਾ ਖੁਰਦ ਦੀ ਨਵੀਂ ਚੁਣੀ ਗਈ ਪੰਚਾਇਤ ਨੇ ਪਿੰਡ ਦੇ ਸਾਬਕਾ ਸਰਪੰਚ 'ਤੇ ਨਵੀਂ ਚੁਣੀ ਗਈ ਪੰਚਾਇਤ ਦਾ ਸਹਿਯੋਗ ਨਾ ਕਰਨ ਅਤੇ ਗ੍ਰਾਮ ਪੰਚਾਇਤ ਦਾ ਚਾਰਜ ਨਾ ਦੇਣ ਦੇ ਨਾਲ-ਨਾਲ ਗ੍ਰਾਮ ਪੰਚਾਇਤ ਦਾ ਰਿਕਾਰਡ ਅਤੇ ਹੋਰ ਦਸਤਾਵੇਜ ...

ਪੂਰੀ ਖ਼ਬਰ »

ਅੱਗ ਬਚਾਊ ਸਾਧਨ ਲਗਾਉਣ ਸਬੰਧੀ ਸੈਮੀਨਾਰ ਲਗਾਇਆ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਆਈਲੈਟਸ ਸੈਂਟਰ ਐਸੋਸੀਏਸ਼ਨ ਜਗਰਾਉਂ ਵਲੋਂ ਅੱਗ ਬਚਾਓ ਸਾਧਨ ਲਗਾਉਣ ਸਬੰਧੀ ਸੈਮੀਨਾਰ ਲਗਾਇਆ | ਇਹ ਸੈਮੀਨਾਰ ਨਗਰ ਕੌਾਸਲ ਜਗਰਾਉਂ ਦੇ ਕਾਰਜ ਸਾਧਕ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਚੇਤਨਾ ਮੁਹਿੰਮ ਤਹਿਤ ਸੈਂਟਰ ਦੀ ਟੀਮ ਵਲੋਂ ਹੰਬੜਾਂ ਛੱਪੜ ਦਾ ਨਿਰੀਖਣ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)-ਜਲ ਸ਼ਕਤੀ ਅਭਿਆਨ ਚੇਤਨਾ ਮੁਹਿੰਮ ਤਹਿਤ ਸੈਂਟਰ ਦੀ ਟੀਮ ਵਲੋਂ ਮੈਡਮ ਵੀਬਾ ਭੱਲਾ ਜੁਇੰਟ ਸੈਕਟਰੀ ਮਨਿਸਟਰੀ ਆਫ ਕਿਰਤ ਅਤੇ ਰੋਜਗਾਰ ਦੀ ਅਗਵਾਈ ਹੇਠ ਲੁਧਿਆਣਾ ਜ਼ਿਲ੍ਹੇੇ ਦੇ ਪਿੰਡ ਹੰਬੜਾਂ ਦੇ ਛੱਪੜ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਪਰਦੀਪ ਸਿੰਘ ਬੈਂਸ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਪਾਇਲ, 10 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਬ ਡਵੀਜ਼ਨਲ ਪਾਇਲ ਵਿਖੇ ਨਵ-ਨਿਯੁਕਤ ਤਹਿਸੀਲਦਾਰ ਪਰਦੀਪ ਸਿੰਘ ਬੈਂਸ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਵਲੋਂ ਅਹੁਦਾ ਸੰਭਾਲਣ ਉਪਰੰਤ ਆਪਣੇ ਦਫ਼ਤਰੀ ਅਮਲੇ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਆਂਡਲੂ ਦੀ ਮਿ੍ਤਕ ਸੁਰਿੰਦਰ ਕੌਰ ਦੀਆਂ ਮੌਤ ਉਪਰੰਤ ਅੱਖਾਂ ਦਾਨ ਦਿੱਤੀਆਂ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਆਂਡਲੂ ਨਿਵਾਸੀ ਸਵਰਗਵਾਸੀ ਮਾਤਾ ਸੁਰਿੰਦਰ ਕੌਰ (65) ਪਤਨੀ ਉਜਾਗਰ ਸਿੰਘ ਵੱਲੋਂ ਮਰਨ ਉਪਰੰਤ ਆਪਣੀਆਂ ਅੱਖਾਂ ਪੁਨਰਯੋਗ ਆਈ ਬੈਂਕ ਸੁਸਾਇਟੀ ਮਨਸੂਰਾਂ ਦੇ ਡਾ. ਰਮੇਸ਼ ਮਨਸੂਰਾਂ ਵਾਲਿਆਂ ਨੂੰ ਦਾਨ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਆਰਸਨ ਆਈਲਟਸ 'ਚ ਇੰਟਰਨੈਸ਼ਨਲ ਸਟੈਂਡਰਡ ਆਧਾਰ 'ਤੇ ਕਰਵਾਇਆ ਜਾਏਗਾ 13 ਨੂੰ ਟੈਸਟ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ-ਮੋਗਾ ਰੋਡ 'ਤੇ ਸਥਿੱਤ ਆਰਸਨ ਆਈਲੈਟਸ ਸੈਂਟਰ ਜਗਰਾਉਵੱਲੋਂ ਦਿੱਤੇ ਗਏ ਵਧੀਆ ਨਤੀਜਿਆਂ ਕਾਰਨ ਇਲਾਕੇ ਦੇ ਲੋਕਾਂ ਦੀ ਖਿੱਚ ਦਾ ਕੇਂਦਰ ਬਣ ਗਿਆ ਹੈ | ਸੰਸਥਾ ਵਲੋਂ ਇੰਟਰਨੈਸ਼ਨਲ ਸਟੈਂਡਰਡ ਦੇ ਆਧਾਰ 'ਤੇ ਆਈਲੈਟਸ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ ਨੂੰ ਗ੍ਰਾਮ ਪੰਚਾਇਤ ਵੱਲੋਂ ਇਨਵਰਟਰ ਦਾਨ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਰਾਮਗੜ੍ਹ ਸਿਵੀਆਂ ਵਿਖੇ ਸੱਤਿਆ ਭਾਰਤੀ ਸਕੂਲ ਨੂੰ ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਇਨਵਰਟਰ ਦਾਨ ਕੀਤਾ ਗਿਆ | ਇਸ ਮੌਕੇ ਪਿੰਡ ਰਾਜਗੜ੍ਹ ਸਿਵੀਆਂ ਦੀ ਸਰਪੰਚ ਹਰਬੰਸ ਕੌਰ, ...

ਪੂਰੀ ਖ਼ਬਰ »

ਤੰਦਰੁਸਤ ਸੁਆਸ ਰੁੱਖ਼ਾਂ ਤੋਂ ਬਿਨ੍ਹਾਂ ਅਸੰਭਵ ਹਨ-ਸੰਤ ਦੋਲੇਵਾਲ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਤੰਦਰੁਸਤ ਸੁਆਸ ਰੱੁਖ਼ਾਂ ਤੋਂ ਬਿਨ੍ਹਾਂ ਅਸੰਭਵ ਹਨ | ਬੂਟੇ ਲਗਾਉਣ ਦਾ ਤਾਂ ਹੀ ਲਾਭ ਹੈ ਜੇਕਰ ਅਸੀਂ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕਰਦੇ ਹਾਂ | ਦਰੱਖ਼ਤਾਂ ਨੂੰ ਧੀਆਂ-ਪੁੱਤਰਾਂ ਤੋਂ ਵੀ ਵੱਧ ਪਿਆਰ ਕਰੋ ਕਿਉਂਕਿ ਇਹ ...

ਪੂਰੀ ਖ਼ਬਰ »

ਸੁਧਾਰ 'ਚ ਛੇਵੇਂ ਪਾਤਿਸ਼ਾਹ ਦੇ ਆਗਮਨ ਪੁਰਬ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ

ਗੁਰੂਸਰ ਸੁਧਾਰ, 10 ਜੁਲਾਈ (ਜਸਵਿੰਦਰ ਸਿੰਘ ਗਰੇਵਾਲ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਮੌਕੇ ਮਿਤੀ 26 ਜੁਲਾਈ ਤੋਂ 28 ਜੁਲਾਈ ਤੱਕ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ 11 ਜੁਲਾਈ ਨੂੰ ਸਵੇਰੇ 10 ਵਜੇ ਮੀਟਿੰਗ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਇਆ ਬੇਟੀ ਦਾ ਜਨਮ ਦਿਨ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਵਾਤਾਵਰਨ ਦੀ ਸ਼ੁੱਧਤਾ ਨੂੰ ਬਚਾਉਣ ਲਈ ਸਰਕਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਡੀ ਪੱਧਰ 'ਤੇ ਉਪਰਾਲੇ ਕਰ ਰਹੇ ਹਨ | ਇਸ ਮਨਸ਼ੇ ਨੂੰ ਲੈ ਕੇ ਨੇੜਲੇ ਪਿੰਡ ਰਾਮਗੜ੍ਹ ਭੁੱਲਰ ਦੇ ਸੁਖਜਿੰਦਰ ਸਿੰਘ ਅਤੇ ਗੁਰਪ੍ਰੀਤ ਕੌਰ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX