ਤਾਜਾ ਖ਼ਬਰਾਂ


ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 minute ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  9 minutes ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  20 minutes ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਡੋਡਾ ਸ਼ਹਿਰ ਦੇ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 16 ਹੋ ਗਈ ਹੈ। ਦੱਸਣਯੋਗ ਹੈ ਕਿ ਇਹ ਹਾਦਸਾ ਅੱਜ...
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਸੁਲਤਾਨਪੁਰ ਲੋਧੀ, 12 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੇ ਸਿੱਖ ਸ਼ਰਧਾਲੂਆਂ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਡੋਡਾ ਸ਼ਹਿਰ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ। ਡੋਡਾ ਦੇ ਐੱਸ. ਐੱਸ. ਪੀ. ਮੁਤਾਬਕ...
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਨਾਭਾ, 12 ਨਵੰਬਰ (ਕਰਮਜੀਤ ਸਿੰਘ)- ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ...
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਨਵੀਂ ਦਿੱਲੀ, 12 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਪਾਕਿਸਤਾਨ ਸਥਿਤ ਗੁਰਦੁਆਰਾ...
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  1 day ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  1 day ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  1 day ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  13 minutes ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  24 minutes ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  33 minutes ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  2 days ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  2 days ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551

ਪਹਿਲਾ ਸਫ਼ਾ

ਕਰਨਾਟਕ ਸੰਕਟ

ਸੰਵਿਧਾਨ ਅਨੁਸਾਰ ਕਰਾਂਗਾ ਫ਼ੈਸਲਾ-ਸਪੀਕਰ

ਬਾਗੀ ਵਿਧਾਇਕਾਂ ਵਲੋਂ ਮੁੜ ਸੌਾਪੇ ਅਸਤੀਫ਼ਿਆਂ ਦੀ ਕੀਤੀ ਜਾਵੇਗੀ ਪੜਤਾਲ
ਬੈਂਗਲੁਰੂ, 11 ਜੁਲਾਈ (ਏਜੰਸੀ)-ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ.ਆਰ. ਰਮੇਸ਼ ਕੁਮਾਰ ਨੇ ਕਿਹਾ ਕਿ ਜੇਕਰ ਸੱਤਾਧਾਰੀ ਗੱਠਜੋੜ ਦੇ ਵਿਧਾਇਕਾਂ ਵਲੋਂ ਦਿੱਤੇ ਅਸਤੀਫ਼ੇ ਸਵੈ-ਇੱਛੁਕ ਤੇ ਅਸਲੀ ਹਨ ਤਾਂ ਉਹ ਉਨ੍ਹਾਂ ਦੀ ਪੜਤਾਲ ਕਰਨਗੇ | ਨਾਰਾਜ਼ ਵਿਧਾਇਕਾਂ ਨਾਲ ਬੈਠਕ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਰਨਾਟਕ ਦੇ ਵਿਧਾਨਕ ਨਿਯਮਾਂ ਮੁਤਾਬਿਕ ਸਵੈ-ਇੱਛਕ ਅਸਤੀਫ਼ੇ ਸਹੀ ਪੋ੍ਰਫ਼ਾਰਮੇ 'ਚ ਹੋਣੇ ਚਾਹੀਦੇ ਹਨ | ਸਪੀਕਰ ਨੇ ਕਿਹਾ ਕਿ ਪਿਛਲੇ ਹਫ਼ਤੇ ਮੇਰੇ ਦਫ਼ਤਰ ਪਹੁੰਚੇ 13 ਅਸਤੀਫ਼ਿਆਂ 'ਚੋਂ 8 ਅਸਤੀਫ਼ੇ ਸਹੀ ਪ੍ਰੋਫ਼ਾਰਮੇ 'ਚ ਨਹੀਂ ਸਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾ ਤਾਂ ਉਹ ਮੌਜੂਦਾ ਰਾਜਨੀਤਕ ਹਾਲਾਤ ਤੇ ਨਾ ਹੀ ਇਸ ਦੇ ਸਿੱਟਿਆਂ ਲਈ ਜ਼ਿੰਮੇਵਾਰ ਹਨ | ਵਿਧਾਇਕਾਂ ਵਲੋਂ ਹੁਣ ਸਹੀ ਪ੍ਰੋਫ਼ਾਰਮੇ 'ਚ ਅਸਤੀਫ਼ੇ ਦੇ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਚਾਹੇ ਅਸਤੀਫ਼ੇ ਸਵੈ-ਇੱਛੁਕ ਤੇ ਅਸਲ ਹਨ | ਇਨ੍ਹਾਂ ਦੀ ਪੜਤਾਲ ਤੋਂ ਬਾਅਦ ਹੀ ਸੰਵਿਧਾਨ ਅਨੁਸਾਰ ਫ਼ੈਸਲਾ ਕੀਤਾ ਜਾਵੇਗਾ | ਸਪੀਕਰ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਵਿਧਾਇਕਾਂ ਨੂੰ ਕਹਿ
ਦਿੱਤਾ ਸੀ ਕਿ ਜੇ ਉਹ ਇੱਛਾ ਨਾਲ ਅਸਤੀਫ਼ੇ ਦੇਣਾ ਚਾਹੁੰਦੇ ਹਨ ਤਾਂ ਆਪਣੇ ਅਸਤੀਫ਼ੇ ਦੁਬਾਰਾ ਸਹੀ ਪ੍ਰੋਫ਼ਾਰਮੇ ਰਾਹੀਂ ਪੇਸ਼ ਕਰਨ | ਸੁਪਰੀਮ ਕੋਰਟ ਨੇ ਪਹਿਲਾਂ ਹੀ ਸਪੀਕਰ ਨੂੰ ਕਹਿ ਦਿੱਤਾ ਸੀ ਕਿ ਉਹ ਅੱਜ (ਵੀਰਵਾਰ) ਹੀ 10 ਬਾਗੀ ਵਿਧਾਇਕਾਂ ਦੇ ਅਸਤੀਫ਼ਿਆਂ ਬਾਰੇ ਫ਼ੈਸਲਾ ਕਰਨ ਤੇ ਬਾਗੀ ਵਿਧਾਇਕਾਂ ਨੂੰ ਵੀ ਅੱਜ (ਵੀਰਵਾਰ) ਹੀ ਸ਼ਾਮ 6 ਵਜੇ ਸਪੀਕਰ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ |
ਸਰਕਾਰ ਬੇ-ਭਰੋਸਗੀ ਮਤੇ ਦਾ ਸਾਹਮਣਾ ਕਰਨ ਲਈ ਤਿਆਰ- ਮੰਤਰੀ ਮੰਡਲ
ਬੈਂਗਲੁਰੂ, (ਏਜੰਸੀ)-ਅੱਜ ਇਥੇ ਮੰਤਰੀ ਮੰਡਲ ਦੀ ਹੋਈ ਬੈਠਕ 'ਚ 16 ਵਿਧਾਇਕਾਂ ਦੇ ਅਸਤੀਫ਼ਿਆਂ ਬਾਅਦ ਪੈਦਾ ਹੋਏ ਸੰਕਟ ਦੇ ਹਾਲਾਤ ਨਾਲ ਦਿ੍ੜ੍ਹਤਾ ਤੇ ਇਕਜੁੱਟਤਾ ਨਾਲ ਸਾਹਮਣਾ ਕਰਨ ਦਾ ਫ਼ੈਸਲਾ ਲਿਆ ਗਿਆ | ਇਹ ਵਿਸ਼ਵਾਸ ਜਤਾਉਂਦੇ ਹੋਏ ਕਿ ਸਰਕਾਰ ਚਲਦੀ ਰਹੇਗੀ, ਮੁੱਖ ਮੰਤਰੀ ਐਚ. ਡੀ. ਕੁਮਾਰਾਸਵਾਮੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਚਰਚਾ ਕੀਤੀ ਗਈ ਕਿ ਜੇਕਰ ਵਿਰੋਧੀ ਧਿਰ ਭਾਜਪਾ ਬੇ-ਭਰੋਸਗੀ ਦਾ ਮਤਾ ਲਿਆਉਂਦੀ ਹੈ ਤਾਂ ਸਰਕਾਰ ਉਸ ਦਾ ਸਾਹਮਣਾ ਕਰਨ ਲਈ ਤਿਆਰ ਹੈ | ਬੈਠਕ ਤੋਂ ਬਾਅਦ ਦਿਹਾਤੀ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌੜਾ ਨੇ ਕਿਹਾ ਕਿ ਇਥੇ ਕੋਈ ਸ਼ੱਕ ਨਹੀਂ ਕਿ ਸੂਬੇ 'ਚ ਸਿਆਸੀ ਸੰਕਟ ਪਿੱਛੇ ਵੱਖ-ਵੱਖ ਕਾਰਨ ਹਨ ਤੇ ਇਨ੍ਹਾਂ ਨਾਲ ਕਿਵੇਂ ਨਜਿੱਠਿਆ ਜਾਵੇ, ਬੈਠਕ 'ਚ ਇਸ ਮਸਲੇ ਨੂੰ ਹੱਲ ਕਰਨ 'ਤੇ ਵਿਚਾਰਾਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਡਿਗਾਉਣ ਦੀ ਇਹ 6ਵੀਂ ਜਾਂ 7ਵੀਂ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਚਾਉਣ ਦੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ |
ਮਮਤਾ ਵਲੋਂ ਕੁਮਾਰਾਸਵਾਮੀ ਨਾਲ ਗੱਲਬਾਤ
ਨਵੀਂ ਦਿੱਲੀ, (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਹਮਰੁਤਬਾ ਕਰਨਾਟਕ ਦੇ ਐਚ.ਡੀ. ਕੁਮਾਰਾਸਵਾਮੀ ਨਾਲ ਫ਼ੋਨ 'ਤੇ ਸੂਬੇ 'ਚ ਪੈਦਾ ਹੋਏ ਸਿਆਸੀ ਸੰਕਟ ਬਾਰੇ ਗੱਲਬਾਤ ਕੀਤੀ ਤੇ ਕਿਹਾ ਸਰਕਾਰ ਨੂੰ ਚਲਦਾ ਰੱਖਣ ਲਈ ਉਹ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ, ਨਾ ਕਿ ਭਾਜਪਾ ਇਨ੍ਹਾਂ ਦਾ ਫ਼ਾਇਦਾ ਲੈ ਜਾਵੇ | ਸੂਤਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਗੱਲਬਾਤ ਕਰਦਿਆਂ ਮਮਤਾ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਵਲੋਂ ਪ੍ਰਦਰਸ਼ਨ ਕਰਨ ਦਾ ਸੁਝਾਅ ਵੀ ਦਿੱਤਾ |

ਮੈਂ ਅਸਤੀਫ਼ਾ ਕਿਉਂ ਦੇਵਾਂ- ਕੁਮਾਰਾਸਵਾਮੀ

ਬੈਂਗਲੁਰੂ, 11 ਜੁਲਾਈ (ਏਜੰਸੀ)-ਕਰਨਾਟਕ 'ਚ ਜਾਰੀ ਸਿਆਸੀ ਹੰਗਾਮੇ ਵਿਚਾਲੇ ਮੁੱਖ ਮੰਤਰੀ ਐਚ.ਡੀ. ਕੁਮਾਰਾਸਵਾਮੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਘਰਸ਼ ਕਰੇਗੀ ਤੇ ਉਨ੍ਹਾਂ ਕੋਲ ਢੁਕਵੀਂ ਗਿਣਤੀ 'ਚ ਵਿਧਾਇਕ ਹਨ | ਉਨ੍ਹਾਂ ਆਪਣੇ ਅਸਤੀਫ਼ੇ ਦੀਆਂ ਮੰਗਾਂ ਨੂੰ ਰੱਦ ਕਰਦਿਆਂ ਕਿਹਾ ਕਿ ਮੈਨੂੰ ਅਜੇ ਅਸਤੀਫ਼ਾ ਦੇਣ ਦੀ ਕੀ ਲੋੜ ਹੈ | ਉਨ੍ਹਾਂ ਦੀ ਇਹ ਪ੍ਰਤੀਕਿਰਿਆ ਕਰਨਾਟਕ ਭਾਜਪਾ ਦੇ ਪ੍ਰਧਾਨ ਬੀ.ਐਸ. ਯੇਦੀਯੁਰੱਪਾ ਵਲੋਂ ਵਿਧਾਨ ਸਭਾ 'ਚ ਪ੍ਰਦਰਸ਼ਨ ਕਰ ਕੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰਨ ਤੋਂ ਇਕ ਦਿਨ ਬਾਅਦ ਆਈ ਹੈ | ਯੇਦੀਯੁਰੱਪਾ ਨੇ ਦਾਅਵਾ ਕੀਤਾ ਸੀ ਕਿ ਕੁਮਾਰਾਸਵਾਮੀ ਨੇ ਸਦਨ 'ਚ ਆਪਣਾ ਬਹੁਮਤ ਗੁਆ ਦਿੱਤਾ ਹੈ | ਕੁਮਾਰਾਸਵਾਮੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2009-10 'ਚ ਜਦੋਂ ਯੇਦੀਯੁਰੱਪਾ ਮੁੁੱਖ ਮੰਤਰੀ ਸਨ ਤਾਂ 8 ਮੰਤਰੀਆਂ ਸਮੇਤ 18 ਵਿਧਾਇਕ ਉਨ੍ਹਾਂ ਦੇ ਵਿਰੋਧ 'ਚ ਸਨ ਤੇ ਆਖਰ ਕੀ ਹੋਇਆ, ਯੇਦੀਯੁਰੱਪਾ ਨੇ ਅਸਤੀਫ਼ਾ ਨਹੀਂ ਦਿੱਤਾ ਸੀ | ਭਾਈਵਾਲ ਪਾਰਟੀਆਂ ਦੇ ਸੀਨੀਅਰ ਆਗੂਆਂ ਨਾਲ ਬੈਠਕ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਸਾਰੇ ਨਾਰਾਜ਼ ਵਿਧਾਇਕ ਅਸਤੀਫ਼ੇ ਵਾਪਸ ਲੈ ਲੈਣਗੇ |

ਸੁਪਰੀਮ ਕੋਰਟ ਪੁੱਜਾ ਮਾਮਲਾ

ਨਵੀਂ ਦਿੱਲੀ, 11 ਜੁਲਾਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕਰਨਾਟਕ ਮਾਮਲੇ 'ਚ ਸੂਬੇ ਦੇ ਵਿਧਾਨ ਸਭਾ ਦੇ ਸਪੀਕਰ ਨੂੰ ਨਿਰਦੇਸ਼ ਦਿੰਦਿਆਂ ਇਸ ਸਬੰਧ 'ਚ ਅੱਜ ਹੀ ਫ਼ੈਸਲਾ ਲੈਣ ਨੂੰ ਕਿਹਾ | ਅਦਾਲਤ ਨੇ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ.ਆਰ. ਰਮੇਸ਼ ਕੁਮਾਰ ਨੂੰ ਬਿਨਾਂ ਦੇਰ ਕੀਤੇ ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਅਤੇ ਸ਼ੁੱਕਰਵਾਰ ਨੂੰ ਅਦਾਲਤ ਨੂੰ ਇਸ ਤੋਂ ਜਾਣੂ ਕਰਵਾਉਣ ਨੂੰ ਕਿਹਾ | ਇਸ ਦੇ ਨਾਲ ਹੀ ਅਦਾਲਤ ਨੇ ਬਾਗੀ ਵਿਧਾਇਕਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ |
ਸਪੀਕਰ ਵਲੋਂ ਵੀ ਪਟੀਸ਼ਨ

ਫ਼ੈਸਲਾ ਲੈਣ ਲਈ ਅਦਾਲਤ ਤੋਂ ਹੋਰ ਸਮੇਂ ਦੀ ਮੰਗ ਕਰ ਰਹੇ ਸਪੀਕਰ ਕੇ.ਆਰ. ਰਮੇਸ਼ ਵੀ ਸੁਪਰੀਮ ਕੋਰਟ ਪਹੁੰਚ ਗਏ | ਸਪੀਕਰ ਨੇ ਪਟੀਸ਼ਨ ਦਾਇਰ ਕਰਦਿਆਂ ਇਸ ਮਾਮਲੇ 'ਚ ਫ਼ੈਸਲਾ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ | ਇਸ ਤੋਂ ਪਹਿਲਾਂ ਸਪੀਕਰ ਨੇ ਵਿਧਾਇਕਾਂ ਨੂੰ 17 ਜੁਲਾਈ ਨੂੰ ਮਿਲਣ ਲਈ ਬੁਲਾਇਆ ਸੀ ਪਰ ਸਰਬਉੱਚ ਅਦਾਲਤ ਦੇ ਆਦੇਸ਼ ਤੋਂ ਬਾਅਦ ਹੁਣ ਇਸ ਮਾਮਲੇ ਨੂੰ ਹੋਰ ਨਹੀਂ ਲਟਕਾਇਆ ਜਾ ਸਕਦਾ | ਸੁਪਰੀਮ ਕੋਰਟ ਨੇ ਸਪੀਕਰ ਨੂੰ ਝਟਕਾ ਦਿੰਦਿਆਂ ਉਨ੍ਹਾਂ ਦੀ ਪਟੀਸ਼ਨ 'ਤੇ ਫੌਰੀ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ ਅਤੇ ਹੁਣ ਇਸ ਨਾਲ ਜੁੜੀ ਕੋਈ ਕਾਰਵਾਈ ਨਹੀਂ ਹੋਵੇਗੀ |

ਭੋਗਪੁਰ ਨੇੜੇ ਭਿਆਨਕ ਸੜਕ ਹਾਦਸਾ-5 ਮੌਤਾਂ

• ਇਨੋਵਾ ਨਾਲ ਟਕਰਾਈ ਆਲਟੋ • ਮਿ੍ਤਕ ਜੰਮੂ ਨਾਲ ਸਬੰਧਿਤ
ਭੋਗਪੁਰ, 11 ਜੁਲਾਈ (ਕਮਲਜੀਤ ਸਿੰਘ ਡੱਲੀ, ਕੁਲਦੀਪ ਸਿੰਘ ਪਾਬਲਾ)-ਜਲੰਧਰ-ਜੰਮੂ ਰਾਸ਼ਟਰੀ ਮਾਰਗ 'ਤੇ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 4 ਜੀਆਂ ਸਮੇਤ 5 ਦੀ ਮੌਤ ਹੋ ਗਈ, ਜਿਸ ਵਿਚ 2 ਸਕੇ ਭਰਾ ਸ਼ਾਮਿਲ ਸਨ | ਜਾਣਕਾਰੀ ਅਨੁਸਾਰ ਆਲਟੋ ਕਾਰ ਨੰਬਰ ਜੇ.ਕੇ.02 ਏ.ਐਸ. 0970 'ਚ ਸਵਾਰ ਹੋ ਕੇ 2 ਔਰਤਾਂ ਸਮੇਤ 5 ਵਿਅਕਤੀ ਜੰਮੂ ਤੋਂ ਜਲੰਧਰ ਵੱਲ ਜਾ ਰਹੇ ਸਨ | ਜਦੋਂ ਉਹ ਪਿੰਡ ਪਚਰੰਗਾ ਨੇੜੇ ਪਹੁੰਚੇ ਤਾਂ ਅਚਾਨਕ ਆਲਟੋ ਕਾਰ ਦਾ ਟਾਇਰ ਫਟ ਗਿਆ ਤੇ ਉਹ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਦੂਸਰੇ ਪਾਸੇ ਜਾ ਕੇ ਇਨੋਵਾ ਨੰਬਰ ਪੀ.ਬੀ.07 ਵੀ 2324 ਵਿਚ ਜਾ ਵੱਜੀ, ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ | ਹਾਦਸਾ ਏਨਾ ਭਿਆਨਕ ਸੀ ਕਿ ਆਲਟੋ 'ਚ ਸਵਾਰ ਇਕੋ ਪਰਿਵਾਰ ਦੇ 4 ਜੀਆਂ ਸਮੇਤ 5 ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦਕਿ ਇਨੋਵਾ ਸਵਾਰ ਮਨਿੰਦਰ ਸਿੰਘ ਮਨੀ
ਪੁੱਤਰ ਰਵਿੰਦਰਪਾਲ, ਸਤਪਾਲ ਪੁੱਤਰ ਨਵਾਬ ਸਿੰਘ ਅਤੇ ਨਵਕਿਰਨ ਪੁੱਤਰੀ ਸਤਪਾਲ ਸਿੰਘ ਗੰਭੀਰ ਜ਼ਖਮੀ ਹੋ ਗਏ | ਮਿ੍ਤਕਾਂ ਦੀ ਪਹਿਚਾਣ ਦੇਵ ਰਾਜ ਪੁੱਤਰ ਸਾਈਾ ਦਾਸ, ਲਾਜਵੰਤੀ ਪਤਨੀ ਦੇਵ ਰਾਜ, ਦਰਸ਼ਨ ਕੁਮਾਰ ਪੁੱਤਰ ਸਾਈਾ ਦਾਸ, ਰਾਜ ਕੁਮਾਰ ਪਤਨੀ ਦਰਸ਼ਨ ਕੁਮਾਰ ਅਤੇ ਸੁਨੀਲ ਕੁਮਾਰ ਪੁੱਤਰ ਰਮੇਸ਼ ਕੁਮਾਰ ਸਾਰੇ ਵਾਸੀਆਨ ਚਕਣਕੋਈ ਥਾਣਾ ਆਰ.ਐੱਸ. ਪੁਰਾ ਜ਼ਿਲ੍ਹਾ ਜੰਮੂ ਵਜੋਂ ਹੋਈ | ਇਸ ਮੌਕੇ ਨੈਸ਼ਨਲ ਹਾਈਵੇ ਦੇ ਏ.ਐਸ.ਆਈ. ਰਣਧੀਰ ਸਿੰਘ, ਏ.ਐਸ.ਆਈ. ਰਣਜੀਤ ਸਿੰਘ ਤੇ ਏ.ਐਸ.ਆਈ. ਲਖਵਿੰਦਰ ਸਿੰਘ ਅਤੇ ਚੌਕੀ ਇੰਚਾਰਜ ਸੁਖਜੀਤ ਸਿੰਘ ਬੈਂਸ ਨੇ ਮੌਕੇ 'ਤੇ ਪਹੁੰਚ ਕੇ ਇਨੋਵਾ ਕਾਰ ਵਾਲਿਆਂ ਨੂੰ ਜੌਹਲ ਹਸਪਤਾਲ ਪਹੁੰਚਾਇਆ, ਜਿਨ੍ਹਾਂ ਨੂੰ ਮੁਢਲੀ ਸਹਾਇਤਾ ਉਪਰੰਤ ਜਲੰਧਰ ਰੈਫ਼ਰ ਕਰ ਦਿੱਤਾ ਗਿਆ | ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪਚਰੰਗਾ ਪੁਲਿਸ ਚੌਕੀ ਇੰਚਾਰਜ ਸੁਖਜੀਤ ਸਿੰਘ ਬੈਂਸ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਇਨੋਵਾ ਕਾਰ ਇੰਡੋ-ਕੈਨੇਡੀਅਨ ਬੱਸ 'ਚੋਂ ਕੈਨੇਡਾ ਤੋਂ ਆਏ ਇਕ ਪਰਿਵਾਰ ਨੂੰ ਲੈ ਕੇ ਹੁਸ਼ਿਆਰਪੁਰ ਜ਼ਿਲੇ੍ਹ ਦੇ ਪਿੰਡ ਘੋੜਾਵਾਹਾ ਨੂੰ ਜਾ ਰਹੇ ਸਨ | ਜਿਸ 'ਚ ਸਤਪਾਲ ਸਿੰਘ ਪੁੱਤਰ ਲਾਲ ਸਿੰਘ, ਨਵਦੀਪ ਸਿੰਘ ਪੁੱਤਰ ਰਵਿੰਦਰ ਸਿੰਘ, ਨਵਨੀਤ ਕੌਰ ਅਤੇ ਨਵਕਰਨ ਕੌਰ ਪੁੱਤਰੀ ਸਤਪਾਲ ਸਿੰਘ ਸਾਰੇ ਵਾਸੀ ਪਿੰਡ ਘੋੜਾਵਾਹਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਸਵਾਰ ਸਨ ਅਤੇ ਆਲਟੋ ਸਵਾਰ ਜਲੰਧਰ ਵਿਖੇ ਆਪਣੀ ਰਿਸ਼ਤੇਦਾਰੀ 'ਚ ਹੋਈ ਮਰਗ ਦੇ ਭੋਗ 'ਤੇ ਜਾ ਰਹੇ ਸਨ | ਪੁਲਿਸ ਵਲੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ |

ਕਰਤਾਰਪੁਰ ਸਾਹਿਬ ਲਾਂਘੇ ਲਈ ਪੂਰੀ ਤਰ੍ਹਾਂ ਵਚਨਬੱਧ-ਭਾਰਤ

ਕਿਹਾ, ਤੇਜ਼ੀ ਨਾਲ ਕੰਮ ਪੂਰਾ ਕਰਨਾ ਚਾਹੁੰਦੇ ਹਾਂ
ਨਵੀਂ ਦਿੱਲੀ, 11 ਜੁਲਾਈ (ਪੀ.ਟੀ.ਆਈ.)-ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰੋਜੈਕਟ ਲਈ ਭਾਰਤ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਹ ਚਾਹੁੰਦੇ ਹਨ ਕਿ ਕੰਮ ਤੇਜ਼ੀ ਨਾਲ ਪੂਰਾ ਹੋਵੇ | ਇਹ ਬਿਆਨ ਉਸ ਸਮੇਂ ਆਇਆ ਹੈ ਜਦ ਮੀਡੀਆ ਦੇ ਕੁਝ ਹਿੱਸਿਆਂ 'ਚ ਇਹ ਖ਼ਬਰਾਂ ਆਈਆਂ ਸਨ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ 'ਚ ਭਾਰਤ ਪਛੜ ਰਿਹਾ ਹੈ | ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਮੀਡੀਆ ਨੂੰ ਹਫ਼ਤਾਵਰੀ ਸੰਬੋਧਨ ਦੌਰਾਨ ਦੱਸਿਆ ਕਿ ਅਸੀਂ ਕਰਤਾਰਪੁਰ ਲਾਂਘੇ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਇਸ ਨੂੰ ਤੇਜ਼ੀ ਨਾਲ ਪੂਰਾ ਕਰਨਾ ਚਾਹੁੰਦੇ ਹਾਂ | ਉਨ੍ਹਾਂ ਕਿਹਾ ਕਿ ਸਰਕਾਰ ਕਰਤਾਰਪੁਰ ਸਾਹਿਬ ਪ੍ਰਤੀ ਲੋਕਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਤੋਂ ਜਾਣੂ ਹੈ | ਉਨ੍ਹਾਂ ਕਿਹਾ ਕਿ ਦੋ ਅਹਿਮ ਪਹਿਲੂਆਂ ਯਾਤਰੀ ਟਰਮੀਨਲ ਅਤੇ ਚਾਰ-ਮਾਰਗੀ ਹਾਈਵੇਅ, ਜੋ ਕਰਤਾਰਪੁਰ ਲਾਂਘੇ ਦੇ ਜ਼ੀਰੋ ਪੁਆਇੰਟ ਨੂੰ ਕੌਮੀ ਹਾਈਵੇਅ ਨਾਲ ਜੋੜਨ ਜਾ ਰਿਹਾ ਹੈ, 'ਤੇ ਕੰਮ ਸਮੇਂ 'ਚ ਪੂਰਾ ਹੋ ਜਾਵੇਗਾ | ਇਕ (ਪੂਰਾ ਹੋ ਜਾਣਾ ਚਾਹੀਦਾ ਹੈ) ਸਤੰਬਰ, 2019 ਤੱਕ ਤੇ ਦੂਸਰਾ ਅਕਤੂਬਰ, 2019 ਤੱਕ | ਇਸ ਲਈ ਇਹ ਰਿਪੋਰਟਾਂ ਕਿ ਅਸੀਂ ਹੌਲੀ ਰਫ਼ਤਾਰ ਨਾਲ ਕੰਮ ਕਰ ਰਹੇ ਹਾਂ ਇਹ ਸਹੀ ਤਸਵੀਰ ਨਹੀਂ ਹੈ | ਦੱਸਣਯੋਗ ਹੈ ਕਿ ਲਾਂਘੇ ਲਈ ਰੂਪਰੇਖਾ ਨੂੰ ਅੰਤਿਮ ਰੂਪ ਦੇਣ ਲਈ 14 ਜੁਲਾਈ ਨੂੰ ਵਾਹਗਾ ਸਰਹੱਦ ਦੇ ਪਾਕਿਸਤਾਨ ਵੱਲ ਦੇ ਪਾਸੇ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਬੈਠਕ ਹੋਵੇਗੀ | ਕੁਮਾਰ ਨੇ ਕਿਹਾ ਕਿ ਸਾਡੀ ਇੱਛਾ ਹੈ ਕਿ ਬੈਠਕ ਦੌਰਾਨ ਜਿਹੜੇ ਵੀ ਮਤਭੇਦ ਹੋਏ, ਉਨ੍ਹਾਂ ਸਬੰਧੀ ਗੱਲਬਾਤ ਕਰਾਂਗੇ | ਸੂਤਰਾਂ ਅਨੁਸਾਰ 14 ਜੁਲਾਈ ਦੀ ਬੈਠਕ 'ਚ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ, ਲਾਂਘੇ ਰਾਹੀਂ ਜ਼ਿਆਦਾ ਗਿਣਤੀ 'ਚ ਸ਼ਰਧਾਲੂਆਂ ਨੂੰ ਜਾਣ ਦੀ ਇਜਾਜ਼ਤ ਦੇਣ ਅਤੇ ਹੋਰ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ |

ਭਾਰਤ-ਪਾਕਿ ਅਧਿਕਾਰੀਆਂ ਵਿਚਕਾਰ ਮੀਟਿੰਗ 14 ਨੂੰ

ਇਸਲਾਮਾਬਾਦ, 11 ਜੁਲਾਈ (ਏਜੰਸੀਆਂ)-ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਨੂੰ ਅੰਤਿਮ ਛੋਹਾਂ ਦੇਣ ਲਈ ਐਤਵਾਰ (14 ਜੁਲਾਈ) ਨੂੰ ਵਾਹਗਾ ਸਰਹੱਦ 'ਤੇ ਬੈਠਕ ਕਰਨਗੇ | ਦੋਵੇਂ ਦੇਸ਼ਾਂ ਵਿਚਕਾਰ ਇਸ ਬੈਠਕ 'ਚ ਲਾਂਘੇ ਨਾਲ ਸਬੰਧਿਤ ਕਈ ਮਾਮਲਿਆਂ 'ਤੇ ਚਰਚਾ ਹੋ ਸਕਦੀ ਹੈ | ਦੱਸਣਯੋਗ ਹੈ ਕਿ ਇਹ ਗਲਿਆਰਾ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਦਰਬਾਰ ਸਾਹਿਬ ਨੂੰ ਭਾਰਤ ਵਾਲੇ ਪਾਸੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ 'ਚ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਨਾਲ ਜੋੜੇਗਾ | ਇਸ ਲਾਂਘੇ ਦੇ ਬਣ ਜਾਣ ਤੋਂ ਬਾਅਦ ਭਾਰਤੀ ਸ਼ਰਧਾਲੂਆਂ ਨੂੰ ਮੁਫ਼ਤ ਵੀਜ਼ਾ ਆਵਾਜਾਈ ਦਾ ਲਾਭ ਮਿਲੇਗਾ | ਪਾਕਿਸਤਾਨੀ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਭਾਰਤੀ ਅਧਿਕਾਰੀਆਂ ਦਾ ਵਫ਼ਦ ਵਾਹਗਾ ਸਰਹੱਦ 'ਤੇ ਹੋਣ ਵਾਲੀ ਗੱਲਬਾਤ ਲਈ ਪਾਕਿਸਤਾਨ ਆਵੇਗਾ | ਇਸ ਇਤਿਹਾਸਕ ਲਾਂਘੇ ਦੀ ਉਸਾਰੀ ਨੂੰ ਅੰਤਿਮ ਛੋਹਾਂ ਦੇਣ ਲਈ ਦੋਵੇਂ ਦੇਸ਼ਾਂ ਦੀ ਪਹਿਲੀ ਬੈਠਕ ਅਟਾਰੀ 'ਚ ਮਾਰਚ ਦੇ ਮਹੀਨੇ 'ਚ ਹੋਈ ਸੀ |

2 ਹੋਮਗਾਰਡ ਮੁਲਾਜ਼ਮਾਂ ਤੇ ਚਾਚੇ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ

ਚੌਲਾਂਗ, 11 ਜੁਲਾਈ (ਸੁਖਦੇਵ ਸਿੰਘ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਚੌਲਾਂਗ ਰੇਲਵੇ ਸਟੇਸ਼ਨ ਚੌਕੀ 'ਤੇ ਅੱਜ ਸਵੇਰੇ 8 ਵਜੇ ਦੇ ਕਰੀਬ ਦੋ ਹੋਮਗਾਰਡ ਮੁਲਾਜ਼ਮਾਂ ਵਲੋਂ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਤਾ ਲੱਗਾ ਹੈ ਕਿ ਲੜਕੀ ਦੇ ਚਾਚੇ ਨੇ ਵੀ ਉਸ ਨਾਲ ਜਬਰ ਜਨਾਹ ਕੀਤਾ | ਜਾਣਕਾਰੀ ਅਨੁਸਾਰ ਪੀੜਤ ਲੜਕੀ ਬੀਤੀ ਸ਼ਾਮ ਚੌਲਾਂਗ ਸਟੇਸ਼ਨ 'ਤੇ ਆਈ ਸੀ ਜੋ ਕਿ ਆਪਣੇ ਚਾਚੇ ਨਾਲ ਚਲੀ ਗਈ | ਅੱਜ ਸਵੇਰੇ ਜਦੋਂ ਉਹ ਆਪਣੇ ਘਰ ਜਾਣ ਲਈ ਰੇਲਵੇ ਸਟੇਸ਼ਨ ਚੌਲਾਂਗ ਆਈ ਤਾਂ ਰੇਲਵੇ ਦੇ ਮੁਲਾਜ਼ਮਾਂ ਵਲੋਂ ਉਕਤ ਨਾਬਾਲਗ ਲੜਕੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ ਗਿਆ ਅਤੇ ਹੋਮਗਾਰਡ ਦੇ ਜਵਾਨ ਧਰਮਪਾਲ ਸਿੰਘ ਵਾਸੀ ਕਾਲਾਬਾਗ, ਦਿਲਬਾਗ ਸਿੰਘ ਵਾਸੀ ਬੜਚੂਹੀ ਨੇ ਲੜਕੀ ਨਾਲ ਜਬਰ ਜਨਾਹ ਕੀਤਾ | ਖ਼ਬਰ ਦੀ ਭਿਣਕ ਪੈਣ 'ਤੇ ਪੱਤਰਕਾਰਾਂ ਨੇ ਲੜਕੀ ਤੇ ਉਸ ਦੇ ਚਾਚੇ ਤੋਂ ਸਾਰੀ ਘਟਨਾ ਸਬੰਧੀ ਜਾਣਕਾਰੀ ਲਈ ਤੇ ਥਾਣਾ ਟਾਂਡਾ 'ਚ ਐਸ. ਐਚ. ਓ. ਹਰ ਗੁਰਦੇਵ ਸਿੰਘ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਮਾਮਲੇ ਦੀ ਜਾਂਚ ਕੀਤੀ ਤੇ ਦੋਸ਼ੀ ਮੁਲਾਜ਼ਮਾਂ ਨੂੰ ਵੀ ਹਿਰਾਸਤ 'ਚ ਲੈ ਲਿਆ | ਮੌਕੇ 'ਤੇ ਡੀ.ਐੱਸ.ਪੀ. ਟਾਂਡਾ ਗੁਰਪ੍ਰੀਤ ਸਿੰਘ ਵੀ ਪਹੁੰਚੇ, ਜਿਨ੍ਹਾਂ ਨੇ ਘਟਨਾ ਦੀ ਪੁਸ਼ਟੀ ਕੀਤੀ ਤੇ ਮਾਮਲਾ ਰੇਲਵੇ ਪੁਲਿਸ ਦਾ ਹੋਣ ਕਰਕੇ ਰੇਲਵੇ ਦੇ ਉੱਚ ਅਧਿਕਾਰੀਆਂ ਦੇ ਹਵਾਲੇ ਦੋਸ਼ੀ ਕਰ ਦਿੱਤੇ | ਰੇਲਵੇ ਪੁਲਿਸ ਥਾਣਾ ਜਲੰਧਰ ਨੇ ਹੋਮਗਾਰਡ ਦੇ ਦੋ ਮੁਲਾਜ਼ਮਾਂ ਤੇ ਪੀੜਤ ਲੜਕੀ ਦੇ ਚਾਚਾ ਜਸਵਿੰਦਰ ਸਿੰਘ, ਜਿਸ ਵਲੋਂ ਵੀ ਰਾਤ ਨੂੰ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ, ਖਿਲਾਫ਼ ਪਰਚਾ ਨੰਬਰ 0084 ਮਿਤੀ 11-07-2019 ਥਾਣਾ ਜੀ ਆਰ ਪੀ ਜਲੰਧਰ ਅਧੀਨ ਧਾਰਾ ਆਈ ਪੀ ਸੀ 376- ਸੀ, 376-ਡੀ ਦਰਜ ਕਰ ਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ |

ਵਕੀਲ ਇੰਦਰਾ ਜੈ ਸਿੰਘ ਤੇ ਅਨੰਦ ਗਰੋਵਰ ਦੇ ਘਰ ਤੇ ਦਫ਼ਤਰਾਂ 'ਚ ਛਾਪੇ

ਨਵੀਂ ਦਿੱਲੀ, 11 ਜੁਲਾਈ (ਜਗਤਾਰ ਸਿੰਘ)-ਸੁਪਰੀਮ ਕੋਰਟ ਦੀ ਪ੍ਰਸਿੱਧ ਐਡਵੋਕੇਟ ਇੰਦਰਾ ਜੈ ਸਿੰਘ ਅਤੇ ਉਨ੍ਹਾਂ ਦੇ ਪਤੀ ਅਨੰਦ ਗਰੋਵਰ ਦੇ ਘਰ ਅਤੇ ਦਿੱਲੀ ਤੇ ਮੁੰਬਈ ਸਥਿਤ ਦਫ਼ਤਰਾਂ 'ਤੇ ਅੱਜ ਸੀ.ਬੀ.ਆਈ. ਨੇ ਛਾਪੇਮਾਰੀ ਕੀਤੀ | ਇਨ੍ਹਾਂ 'ਤੇ ਦੋਸ਼ ਹੈ ਕਿ ਇਨ੍ਹਾਂ ਨੇ ...

ਪੂਰੀ ਖ਼ਬਰ »

ਪਾਕਿ 'ਚ ਰੇਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ 'ਚ 21 ਮੌਤਾਂ

ਅੰਮਿ੍ਤਸਰ, 11 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ 'ਚ ਅੱਜ ਸਵੇਰੇ 4.30 ਵਜੇ ਤੇਜ਼ ਰਫ਼ਤਾਰ ਨਾਲ ਰਾਵਲਪਿੰਡੀ ਤੋਂ ਕੁਏਟਾ ਜਾ ਰਹੀ ਯਾਤਰੂ ਗੱਡੀ ਅਕਬਰ ਐਕਸਪ੍ਰੈੱਸ ਸਾਦਿਕਾਬਾਦ ਤਹਿਸੀਲ ਦੇ ਵਲਹਰ ਸਟੇਸ਼ਨ 'ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ...

ਪੂਰੀ ਖ਼ਬਰ »

ਭੋਪਾਲ 'ਚ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਭੋਪਾਲ, 11 ਜੁਲਾਈ (ਏਜੰਸੀਆਂ)-ਭੋਪਾਲ ਦੀ ਵਿਸ਼ੇਸ਼ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਤੇਜ਼ੀ ਦਿਖਾਉਂਦੇ ਹੋਏ ਅੱਜ ਘਟਨਾ ਦੇ 32ਵੇਂ ਦਿਨ ਫ਼ੈਸਲਾ ਸੁਣਾਇਆ ਹੈ। ...

ਪੂਰੀ ਖ਼ਬਰ »

ਕੇਂਦਰ ਨੂੰ ਚੰਡੀਗੜ੍ਹ ਤੋਂ ਵਾਧੂ ਮਾਲੀਆ ਪੰਜਾਬ ਨੂੰ ਦੇਣਾ ਚਾਹੀਦਾ ਹੈ-ਅਕਾਲੀ ਦਲ

ਨਰੇਸ਼ ਗੁਜਰਾਲ ਨੇ ਰਾਜ ਸਭਾ 'ਚ ਕੀਤੀ ਮੰਗ ਨਵੀਂ ਦਿੱਲੀ, 11 ਜੁਲਾਈ (ਪੀ.ਟੀ.ਆਈ.)-ਐਨ.ਡੀ.ਏ. ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਭਾ 'ਚ ਮੰਗ ਕੀਤੀ ਹੈ ਕਿ ਜਦ ਤੱਕ ਚੰਡੀਗੜ੍ਹ ਨੂੰ ਇਕੱਲੀ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਸਿਆਸੀ ਫ਼ੈਸਲਾ ਨਹੀਂ ਲਿਆ ਜਾਂਦਾ ਤਦ ...

ਪੂਰੀ ਖ਼ਬਰ »

ਪਾਕਿ 'ਚ ਸੜਕ ਹਾਦਸੇ ਦੌਰਾਨ 13 ਮੌਤਾਂ

ਅੰਮਿ੍ਤਸਰ, 11 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ 'ਚ ਅੱਜ ਇਕ ਤੇਜ਼ ਰਫ਼ਤਾਰ ਬੱਸ ਦੇ ਪਲਟ ਜਾਣ ਕਾਰਨ ਘੱਟੋ-ਘੱਟ 13 ਲੋਕ ਮਾਰੇ ਜਾਣ ਅਤੇ 46 ਹੋਰਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪੁਲਿਸ ਅਨੁਸਾਰ ਇਹ ਘਟਨਾ ਇਸਲਾਮਾਬਾਦ ਤੋਂ 45 ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਸੰਸਦ ਮੈਂਬਰ ਤੇ 6 ਹੋਰਾਂ ਨੂੰ ਉਮਰ ਕੈਦ

ਅਹਿਮਦਾਬਾਦ (ਗੁਜਰਾਤ), 11 ਜੁਲਾਈ (ਏਜੰਸੀ)-ਸੀ.ਬੀ.ਆਈ. ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਜ ਭਾਜਪਾ ਦੇ ਸਾਬਕਾ ਸੰਸਦ ਦੀਨੂ ਬੋਘਾ ਸੋਲੰਕੀ ਤੇ 6 ਹੋਰਾਂ ਨੂੰ ਆਰ.ਟੀ.ਆਈ. ਕਾਰਕੁੰਨ ਅਮਿਤ ਜੇਠਵਾ ਦੀ 2010 'ਚ ਹੋਈ ਹੱਤਿਆ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਵਿਸ਼ੇਸ਼ ...

ਪੂਰੀ ਖ਼ਬਰ »

ਵੱਖ਼ਵਾਦੀ ਤੱਤਾਂ ਦੀਆਂ ਕਹੀਆਂ ਗੱਲਾਂ 'ਤੇ ਭਾਰਤ ਧਿਆਨ ਨਹੀਂ ਦੇਵੇਗਾ-ਵਿਦੇਸ਼ ਮੰਤਰਾਲਾ

ਸਿੱਖਸ ਫ਼ਾਰ ਜਸਟਿਸ 'ਤੇ ਪਾਬੰਦੀ ਲਗਾਉਣ ਸਬੰਧੀ ਕੀਤੀ ਟਿੱਪਣੀ ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਖ਼ਾਲਿਸਤਾਨੀ ਪੱਖੀ ਸੰਗਠਨ ਸਿੱਖਸ ਫ਼ਾਰ ਜਸਟਿਸ ਦੀ ਸਿੱਖ ਭਾਈਚਾਰੇ ਦੀ ਮੁੱਖ ਧਾਰਾ 'ਚ ਕੋਈ ਪੈਠ ਨਹੀਂ ਹੈ ਅਤੇ ਵੱਖ਼ਵਾਦੀ ...

ਪੂਰੀ ਖ਼ਬਰ »

ਜ਼ਾਕਿਰ ਨਾਇਕ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਜਾਰੀ

ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਮਲੇਸ਼ੀਆ ਤੋਂ ਜ਼ਾਕਿਰ ਨਾਇਕ ਦੀ ਹਵਾਲਗੀ ਨੂੰ ਲੈ ਕੇ ਭਾਰਤ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ | ਮਲੇਸ਼ੀਆ ਸਰਕਾਰ ਨੇ ਭਾਰਤ ਨੂੰ ਸੂਚਿਤ ਕੀਤਾ ਹੈ ਕਿ ਅਪੀਲ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਵਿਦੇਸ਼ ਮੰਤਰਾਲੇ ਦੇ ...

ਪੂਰੀ ਖ਼ਬਰ »

ਜਾਧਵ ਬਾਰੇ ਆਈ. ਸੀ. ਜੇ. ਦੇ ਫ਼ੈਸਲੇ ਤੋਂ ਪਹਿਲਾਂ ਕੋਈ ਪੱਖ ਨਹੀਂ ਰੱਖਾਂਗੇ-ਪਾਕਿ

ਅੰਮਿ੍ਤਸਰ, 11 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦਾ ਕਹਿਣਾ ਹੈ ਕਿ ਉਹ 17 ਜੁਲਾਈ ਨੂੰ ਭਾਰਤੀ ਨੇਵੀ ਅਫ਼ਸਰ ਕਮਾਂਡਰ (ਸੇਵਾ ਮੁਕਤ) ਕੁਲਭੂਸ਼ਣ ਸੁਧੀਰ ਜਾਧਵ ਦੇ ਕੇਸ 'ਚ ਕੌਮਾਂਤਰੀ ਅਦਾਲਤ ਵਲੋਂ ਸੁਣਾਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਇਸ ਬਾਰੇ ਕੋਈ ਪੱਖ ਨਹੀਂ ...

ਪੂਰੀ ਖ਼ਬਰ »

ਕੇਰਲ ਦੇ ਸੰਸਦ ਮੈਂਬਰ ਵਲੋਂ ਅਖ਼ਬਾਰੀ ਕਾਗ਼ਜ਼ ਤੋਂ ਕਸਟਮ ਡਿਊਟੀ ਹਟਾਉਣ ਦੀ ਮੰਗ

ਨਵੀਂ ਦਿੱਲੀ, 11 ਜੁਲਾਈ (ਪੀ.ਟੀ.ਆਈ.)-ਕੇਰਲ ਤੋਂ ਆਜ਼ਾਦ ਸੰਸਦ ਮੈਂਬਰ ਐਮ.ਪੀ. ਵੀਰੇਂਦਰ ਕੁਮਾਰ ਨੇ ਰਾਜ ਸਭਾ 'ਚ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਅਖ਼ਬਾਰੀ ਕਾਗਜ਼ 'ਤੇ ਲਗਾਈ ਗਈ 10 ਫ਼ੀਸਦੀ ਦੀ ਕਸਮਟ ਡਿਊਟੀ ਨੂੰ ਵਾਪਸ ਲੈਣ ਕਿਉਂਕਿ ਇਸ ਨਾਲ ਪਹਿਲਾਂ ਤੋਂ ਹੀ ਦਬਾਅ 'ਚ ...

ਪੂਰੀ ਖ਼ਬਰ »

ਰਾਹੁਲ ਨੇ ਲੋਕ ਸਭਾ 'ਚ ਚੁੱਕਿਆ ਕਿਸਾਨਾਂ ਦੀ ਮੰਦਹਾਲੀ ਦਾ ਮੁੱਦਾ

ਕਿਹਾ, ਰਿਜ਼ਰਵ ਬੈਂਕ ਨੂੰ ਕਿਸਾਨਾਂ ਪ੍ਰਤੀ ਨਰਮ ਰਵੱਈਆ ਅਪਣਾਉਣ ਦਾ ਨਿਰਦੇਸ਼ ਦੇਵੇ ਸਰਕਾਰ ਨਵੀਂ ਦਿੱਲੀ, 11 ਜੁਲਾਈ (ਉਪਮਾ ਡਾਗਾ ਪਾਰਥ)-ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ 17ਵੀਂ ਲੋਕ ਸਭਾ 'ਚ ਪਹਿਲੀ ਵਾਰ ਬੋਲਦਿਆਂ ਆਪਣੇ ਹਲਕੇ ਦੇ ਕਿਸਾਨਾਂ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਅਯੁੱਧਿਆ ਮਾਮਲੇ 'ਚ ਵਿਚੋਲਗੀ ਕਮੇਟੀ ਤੋਂ ਮੰਗੀ ਰਿਪੋਰਟ

ਨਵੀਂ ਦਿੱਲੀ, 11 ਜੁਲਾਈ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਅੱਜ ਅਯੁੱਧਿਆ ਰਾਮ ਜਨਮ ਭੂਮੀ ਵਿਵਾਦ ਦੀ ਛੇਤੀ ਸੁਣਵਾਈ ਦੀ ਮੰਗ ਵਾਲੀ ਅਰਜ਼ੀ 'ਤੇ ਸੁਣਵਾਈ ਕੀਤੀ | ਅਦਾਲਤ ਨੇ ਉਸ ਵਲੋਂ ਮਾਮਲੇ 'ਚ ਨਿਯੁਕਤ ਵਿਚੋਲਗੀ ਕਮੇਟੀ ਨੂੰ 18 ਜੁਲਾਈ ਤੱਕ ਆਪਣੀ ਰਿਪੋਰਟ ਸੌਾਪਣ ਲਈ ...

ਪੂਰੀ ਖ਼ਬਰ »

ਮੇਹੁਲ ਚੋਕਸੀ ਦੀ 24.77 ਕਰੋੜ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 11 ਜੁਲਾਈ (ਏਜੰਸੀਆਂ)-ਈ.ਡੀ. ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ 13,000 ਕਰੋੜ ਰੁਪਏ ਦੇ ਪੀ.ਐਨ.ਬੀ. ਕਰਜ਼ ਘੁਟਾਲਾ ਅਤੇ ਹਵਾਲਾ ਮਾਮਲੇ 'ਚ ਦੋਸ਼ੀ ਅਤੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਦੀ ਭਾਰਤ ਅਤੇ ਵਿਦੇਸ਼ਾਂ 'ਚ ਸਥਿਤ 24.77 ਕਰੋੜ ...

ਪੂਰੀ ਖ਼ਬਰ »

ਸੰਸਦ ਦੇ ਅੰਦਰ ਤੇ ਬਾਹਰ ਛਾਇਆ ਕਰਨਾਟਕ ਤੇ ਗੋਆ ਦਾ ਮੁੱਦਾ

ਨਵੀਂ ਦਿੱਲੀ, 11 ਜੁਲਾਈ (ਉਪਮਾ ਡਾਗਾ ਪਾਰਥ)-ਕਰਨਾਟਕ ਸਰਕਾਰ ਬਣਾਉਣ ਦੀਆਂ ਸਾਰੀਆਂ ਸੰਭਾਵੀ ਅਤੇ ਪੁਜੱਤਯੋਗ ਕੋਸ਼ਿਸ਼ਾਂ 'ਚ ਲੱਗੀ ਕਾਂਗਰਸ ਉਮੀਦ ਦਾ ਕੋਈ ਤੰਦ ਨਹੀਂ ਛੱਡਣਾ ਚਾਹੁੰਦੀ ਜਿਸ ਕਵਾਇਦ ਹੇਠ ਉਸ ਨੇ ਨਾ ਸਿਰਫ ਸੰਸਦ ਦੇ ਅੰਦਰ-ਬਾਹਰ ਲੋਕਤੰਤਰ ਬਚਾਉਣ ਦੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX