ਤਾਜਾ ਖ਼ਬਰਾਂ


ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 minute ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 minute ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  16 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  30 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  47 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  58 minutes ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਹੁਸ਼ਿਆਰਪੁਰ / ਮੁਕੇਰੀਆਂ

ਠੇਕੇਦਾਰ ਨੇ ਬਾਰਿਸ਼ ਦੌਰਾਨ ਹੀ ਘਗਵਾਲ-ਰੇਪੁਰ ਲਿੰਕ ਰੋਡ 'ਤੇ ਲੁੱਕ ਪਾਈ

ਹਾਜੀਪੁਰ, 11 ਜੁਲਾਈ (ਰਣਜੀਤ ਸਿੰਘ)-ਬਲਾਕ ਹਾਜੀਪੁਰ ਦੇ ਪਿੰਡ ਘਗਵਾਲ 'ਚ ਭਾਰੀ ਬਾਰਸ਼ ਦੇ ਦੌਰਾਨ ਵੀ ਮਹਿਕਮਾ ਪੀ. ਡਬਲਯੂ. ਡੀ. ਦੇ ਮੁਲਾਜ਼ਮਾਂ ਦੀ ਮੌਜੂਦਗੀ 'ਚ ਸੜਕ 'ਤੇ ਬਜਰੀ ਉਪਰ ਲੁੱਕ ਪਾਉਣ ਦਾ ਕੰਮ ਜਾਰੀ ਰੱਖਿਆ ਗਿਆ | ਜਾਣਕਾਰੀ ਅਨੁਸਾਰ ਪਿੰਡ ਘਗਵਾਲ ਦਾ ਲਿੰਕ ਰੋਡ ਜੋ ਕਿ ਪਿੰਡ ਰੇਪੁਰ ਤੇ ਦੇਹਪੁਰ ਨੂੰ ਜੋੜਦਾ ਹੈ | ਇਸ ਸੜਕ ਦਾ ਨਿਰਮਾਣ ਚੱਲ ਰਿਹਾ ਹੈ ਪਰ ਅੱਜ ਸਵੇਰ ਸਮੇਂ ਸੜਕ 'ਤੇ ਲੁੱਕ ਪਾਉਣ ਦਾ ਕੰਮ ਸ਼ੁਰੂ ਹੋਇਆ ਤਾਂ ਨਾਲ ਹੀ ਬਾਰਸ਼ ਵੀ ਸ਼ੁਰੂ ਹੋ ਗਈ ਪਰ ਠੇਕੇਦਾਰ ਨੇ ਸੜਕ ਦਾ ਸਹੀ ਕੰਮ ਹੋਣ ਦੀ ਪ੍ਰਵਾਹ ਕੀਤੇ ਬਿਨਾਂ ਬੇਰੋਕ ਬਾਰਿਸ਼ 'ਚ ਵੀ ਲੁੱਕ ਪਾਉਣ ਦਾ ਕੰਮ ਜਾਰੀ ਰੱਖਿਆ ਪਰ ਜਦ ਇਸ ਕੰਮ ਵੱਲ ਕੁੱਝ ਨਜ਼ਦੀਕੀ ਲੋਕਾਂ ਦੀ ਨਿਗ੍ਹਾ ਪਈ ਤਾਂ ਉਨ੍ਹਾਂ ਇਹ ਕੰਮ ਵਰਕ ਮੁਨਸ਼ੀ ਗੁਰਬਖ਼ਸ਼ ਸਿੰਘ ਤੇ ਜੇ. ਈ. ਵਿਵੇਕ ਕਲਸੀ ਨੂੰ ਬੰਦ ਕਰਵਾਉਣ ਲਈ ਕਿਹਾ ਪਰ ਜੇ. ਈ. ਨੇ ਅੱਗੋਂ ਜਵਾਬ ਦਿੱਤਾ ਕਿ ਇਹ ਕੰਮ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਚੱਲ ਰਿਹਾ ਹੈ ਜਦ ਲੋਕਾਂ ਨੇ ਹੋ ਰਹੇ ਕੰਮ ਦਾ ਡਟ ਕੇ ਵਿਰੋਧ ਕੀਤਾ ਤਾਂ ਠੇਕੇਦਾਰ ਨੂੰ ਮਜਬੂਰਨ ਕੰਮ ਬੰਦ ਕਰਨਾ ਪਿਆ | ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੀ ਇਸ ਸੜਕ ਦਾ ਕੰਮ ਬਾਰਸ਼ ਦੌਰਾਨ ਚੱਲ ਰਿਹਾ ਹੈ ਜਿਸ ਦਾ ਸੜਕ ਬਣਨ ਤੋਂ ਬਾਅਦ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਣਾ ਹੈ ਤੇ ਇਸ ਗ਼ਲਤ 'ਚ ਕੰਮ ਜੋ ਲੋਕ ਭਾਗੀਦਾਰ ਹਨ | ਉਨ੍ਹਾਂ ਲੋਕਾਂ ਿਖ਼ਲਾਫ਼ ਪ੍ਰਸਾਸ਼ਨ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਪੱਖ ਜਾਣਨ ਲਈ ਸੜਕ ਨਿਰਮਾਣ ਵਾਲੀ ਜਗ੍ਹਾ 'ਤੇ ਮੌਜੂਦ ਜੇ. ਈ. ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਦ ਲੁੱਕ ਪਾਉਣ ਦਾ ਕੰਮ ਸ਼ੁਰੂ ਹੋਇਆ ਸੀ ਤਾਂ ਉਸ ਵਕਤ ਬਾਰਸ਼ ਨਹੀਂ ਸੀ |

ਚਿੱਟੇ ਨਸ਼ੀਲੇ ਪਾਊਡਰ ਸਬੰਧੀ ਹਿਮਾਚਲ ਪੁਲਿਸ ਵਲੋਂ ਮਾਹਿਲਪੁਰ 'ਚ ਦਸਤਕ

ਮਾਹਿਲਪੁਰ, 11 ਜੁਲਾਈ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਵਿਚ ਅੱਜ ਲੰਗੇਰੀ ਰੋਡ 'ਤੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਅਧੀਨ ਪੈਂਦੇ ਥਾਣਾ ਬਗਾਣਾ ਦੀ ਪੁਲਿਸ ਨੇ ਦਸਤਕ ਦਿੱਤੀ | ਤਕਰੀਬਨ ਇੱਕ ਘੰਟੇ ਤੱਕ ਇੱਕ ਥਾਣਾ ਚੱਬੇਵਾਲ ਦੇ ਅਧੀਨ ਪੈਂਦੇ ਪਿੰਡ ਜਿਆਣ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ

ਦਸੂਹਾ, 11 ਜੁਲਾਈ (ਭੁੱਲਰ)- ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਆਲ ਕੇਡਰਜ ਪੀ. ਐੱਸ. ਈ. ਬੀ. ਪੈਨਸ਼ਨਰਜ਼ ਵਲੋਂ ਪ੍ਰਧਾਨ ਐੱਸ. ਐੱਮ. ਜੋਤੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਟੇਟ ਪ੍ਰਧਾਨ ਅਜੀਤ ਸਿੰਘ ਔਜਲਾ, ...

ਪੂਰੀ ਖ਼ਬਰ »

ਕਾਰ ਦੀ ਭੰਨ-ਤੋੜ ਅਤੇ ਔਰਤ ਨਾਲ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਕਾਰ ਦੀ ਭੰਨ-ਤੋੜ ਕਰਨ ਅਤੇ ਔਰਤ ਨਾਲ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ 4 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਚਕੂਲਾ ਦੇ ...

ਪੂਰੀ ਖ਼ਬਰ »

ਗਜ਼ਟਿਡ ਅਤੇ ਨਾਨ-ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਵਲੋਂ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਗਜ਼ਟਿਡ ਅਤੇ ਨਾਨ-ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਰਣੀਆਂ ਦੇ ਮੁਲਾਜ਼ਮਾਂ ਤੇ ਸਮਾਜ ਦੀਆਂ ਸੰਵਿਧਾਨਕ ਮੰਗਾਂ ਤੇ ਮਸਲਿਆਂ ਨੂੰ ਹੱਲ ...

ਪੂਰੀ ਖ਼ਬਰ »

ਮੋਟਰਸਾਈਕਲ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਮੋਟਰਸਾਈਕਲ ਨਾਲ ਟਕਰਾਉਣ ਕਾਰਨ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਬਰੂਹੀ ਦੇ ਵਾਸੀ ਭਜਨ ਸਿੰਘ ਨੇ ਥਾਣਾ ਗੜ੍ਹਦੀਵਾਲਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ...

ਪੂਰੀ ਖ਼ਬਰ »

ਸਕੂਲ ਸਿੱਖਿਆ ਸਕੱਤਰ ਵਲੋਂ ਸੈਮੀਨਾਰ ਦਾ ਅਚਨਚੇਤ ਨਿਰੀਖਣ

ਦਸੂਹਾ, 11 ਜੁਲਾਈ (ਭੁੱਲਰ)- ਅੱਜ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਕਲੱਸਟਰ ਜਲੋਟਾ (ਦਸੂਹਾ) ਵਿਖੇ ਚੱਲ ਰਹੇ ਪ੍ਰੀ ਪ੍ਰਾਇਮਰੀ ਦੇ ਤਿੰਨ ਰੋਜ਼ਾ ਸੈਮੀਨਾਰ ਦੇ ਪਹਿਲੇ ਦਿਨ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਮਿਊਨਿਟੀ ਹਾਲ ਤੋਂ ਪਾਰਕ ਤੇ ਫਿਰ ਕੂੜੇ ਦੇ ਡੰਪ 'ਚ ਬਦਲ ਗਈ ਫਗਵਾੜਾ ਰੋਡ ਦੀ ਪੰਚਾਇਤੀ ਜ਼ਮੀਨ

ਮਾਹਿਲਪੁਰ, 11 ਜੁਲਾਈ (ਦੀਪਕ ਅਗਨੀਹੋਤਰੀ)-ਨਗਰ ਪੰਚਾਇਤ ਮਾਹਿਲਪੁਰ ਦੀ ਫਗਵਾੜਾ ਰੋਡ 'ਤੇ ਪਈ ਪੰਚਾਇਤੀ ਜ਼ਮੀਨ ਨੂੰ ਕਮਿਊਨਿਟੀ ਹਾਲ ਵਿਚ ਬਦਲਣ ਲਈ 12 ਕੁ ਸਾਲ ਪਹਿਲਾਂ ਕਾਂਗਰਸੀਆਂ ਨੇ ਇਸ ਥਾਂ 'ਤੇ ਕਮਿਊਨਿਟੀ ਹਾਲ ਬਣਾਉਣ ਲਈ ਨੀਂਹ ਪੱਥਰ ਰੱਖਿਆ ਸੀ | 2007 ਵਿਚ ਅਕਾਲੀ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡਾਂ ਦੇ ਨਾਂਅ 'ਤੇ ਹੋ ਰਹੀ ਲੁੱਟ ਵਿਰੁੱਧ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਪਿੰਡ ਢੱਡੇ ਫਹਿਤ ਸਿੰਘ ਵਿਚ ਪਿਛਲੇ ਕਈ ਸਾਲਾਂ ਤੋਂ ਆਟਾ-ਦਾਲ ਸਕੀਮ ਤਹਿਤ ਗਰੀਬ ਦਲਿਤ ਲੋਕਾਂ ਦੀ ਡੀਪੂ ਹੋਲਡਰ ਅਤੇ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਦੀ ਆਪਸੀ ਮਿਲੀਭੁਗਤ ਨਾਲ ਕੀਤੀ ਜਾ ਰਹੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਤੇ ਚੈਨੀ ਲੁੱਟ ਕੇ ਫ਼ਰਾਰ

ਮਾਹਿਲਪੁਰ, 11 ਜੁਲਾਈ (ਦੀਪਕ ਅਗਨੀਹੋਤਰੀ)-ਅੱਜ ਸਵੇਰੇ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਲੰਗੇਰੀ ਰੋਡ 'ਤੇ ਇੱਕ ਮੋਟਰ ਸਾਈਕਲ ਸਵਾਰ ਲੁਟੇਰੇ ਇੱਕ ਸਵੇਰ ਦੀ ਸੈਰ ਕਰ ਰਹੀ ਔਰਤ ਦੇ ਕੰਨਾ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਅਤੇ ਗਲ ਵਿਚ ਪਾਈ ਸੋਨੇ ਦੀ ਚੈਨੀ ਲੁੱਟ ਕੇ ...

ਪੂਰੀ ਖ਼ਬਰ »

ਦੁਕਾਨ 'ਚੋਂ ਟਾਇਰ, ਟਿਊਬਾਂ ਤੇ ਨਕਦੀ ਚੋਰੀ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਨੇ ਟਾਇਰਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਕੀਮਤੀ ਸਾਮਾਨ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਦਸੂਹਾ ਮਾਰਗ 'ਤੇ ਟਾਇਰਾਂ ਦਾ ਕੰਮ ਕਰ ਵਾਲੇ ਹਰਮੇਸ਼ ਲਾਲ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਡੀਲਰਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਸਬੰਧੀ ਹਦਾਇਤਾਂ

ਮਾਹਿਲਪੁਰ, 11 ਜੁਲਾਈ (ਦੀਪਕ ਅਗਨੀਹੋਤਰੀ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਸਥਾਨਕ ਖੇਤੀਬਾੜੀ ਦਫ਼ਤਰ ਵਿਖੇ ਡਾ: ਭੁਪਿੰਦਰ ਸਿੰਘ ਦੀ ਅਗਵਾਈ ਹੇਠ ਖਾਦਾਂ ਅਤੇ ਕੀਟ ਨਾਸ਼ਕ ਦਵਾਈਆਂ ਵੇਚਣ ਵਾਲੇ ਦੁਕਾਨਦਾਰਾਂ ਦਾ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

'ਕੌਣ ਬਣੇਗਾ ਪਿਆਰੇ ਦਾ ਪਿਆਰਾ' ਸੀਜ਼ਨ 3 ਅਧੀਨ ਗੁਣਾਤਮਿਕ ਮੁਕਾਬਲੇ ਕਰਵਾਏ

ਮਾਹਿਲਪੁਰ, 11 ਜੁਲਾਈ (ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਣਾਤਮਕ ਮੌਖਿਕ ਮੁਕਾਬਲੇ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਜੀਵਨ ਜਾਂਚ ਚੈਰੀਟੇਬਲ ਸੁਸਾਇਟੀ ਸਿੱਧੂਵਾਲ, ਆਸਰਾ ਫਾੳਾੂਡੇਸ਼ਨ ਦੇ ...

ਪੂਰੀ ਖ਼ਬਰ »

ਬੀਤ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਬੀਤ ਭਲਾਈ ਕਮੇਟੀ ਦਾ ਵਫ਼ਦ ਐੱਸ.ਡੀ.ਐੱਮ. ਨੂੰ ਮਿਲਿਆ

ਗੜ੍ਹਸ਼ੰਕਰ, 11 ਜੁਲਾਈ (ਧਾਲੀਵਾਲ)- ਬੀਤ ਭਲਾਈ ਕਮੇਟੀ ਦਾ ਵਫ਼ਦ ਕਮੇਟੀ ਦੇ ਪ੍ਰਧਾਨ ਸੰਦੀਪ ਰਾਣਾ ਦੀ ਅਗਵਾਈ ਹੇਠ ਬੀਤ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮਿਲਿਆ ਤੇ ਇਸ ਮੌਕੇ ਕਮੇਟੀ ਵਲੋਂ ਸਮੱਸਿਆਵਾਂ ਸਬੰਧੀ ਮੰਗ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ ਬਲਾਕ ਪੱਧਰੀ ਸੈਮੀਨਾਰ ਕਰਵਾਇਆ

ਗੜ੍ਹਸ਼ੰਕਰ, 11 ਜੁਲਾਈ (ਧਾਲੀਵਾਲ)- ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਬੀਰ ਸਿੰਘ ਦੇ ਨਿਰਦੇਸ਼ ਪੀ.ਐੱਚ.ਸੀ.ਪੋਸੀ ਵਿਖੇ ਡਾ. ਰਘਵੀਰ ਸਿੰਘ ਐੱਸ.ਐੱਮ.ਓ. ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮੌਕੇ 'ਪਰਿਵਾਰ ਨਿਯੋਜਨ ਦੇ ਨਾਲ ਨਿਭਾਓ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਦੋ ਸਾਈਕਲ ਸਵਾਰ ਔਰਤਾਂ ਦੇ ਪਰਸ ਖੋਹ ਕੇ ਫ਼ਰਾਰ

ਮਾਹਿਲਪੁਰ, 11 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਟੂਟੋਮਜਾਰਾ ਅਤੇ ਹਵੇਲੀ ਦੇ ਬਾਹਰਵਾਰ ਮੋਟਰਸਾਈਕਲ ਲੁਟੇਰਿਆਂ ਨੇ ਦੋ ਸਾਈਕਲ ਔਰਤਾਂ ਦੇ ਪਰਸ ਲੁੱਟ ਕੇ ਫ਼ਰਾਰ ਹੋ ਗਏ | ਲੁਟੇਰਿਆਂ ਨੇ ਦੋ ਹੋਰ ਔਰਤਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਉਨ੍ਹਾਂ ...

ਪੂਰੀ ਖ਼ਬਰ »

ਹੁਸ਼ਿਆਰਪੁਰ ਫ਼ੋਟੋਗ੍ਰਾਫਰਜ਼ ਐਸੋਸੀਏਸ਼ਨ ਨੇ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਫ਼ੋਟੋਗ੍ਰਾਫਰਜ਼ ਐਸੋਸੀਏਸ਼ਨ ਵਲੋਂ ਐਚ.ਪੀ. ਕੰਪਨੀ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਵਿਖੇ ਵਰਕਸ਼ਾਪ ਲਗਾਈ ਗਈ | ਜਿਸ 'ਚ 100 ਦੇ ਕਰੀਬ ਫੋਟੋਗ੍ਰਾਫ਼ਰਾਂ ਨੇ ਹਿੱਸਾ ਲਿਆ | ਇਸ ਮੌਕੇ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਪੀ. ਐਸ. ਪੀ. ਸੀ. ਐਲ./ਟੀ. ਸੀ. ਐਲ. ਪੈਨਸ਼ਨਰਜ਼ ਐਸੋਸੀਏਸ਼ਨ ਸਬ ਅਰਬਨ ਮੰਡਲ ਹੁਸ਼ਿਆਰਪੁਰ ਵਲੋਂ ਪ੍ਰਧਾਨ ਪ੍ਰੇਮ ਸੱੁਖ ਦੀ ਅਗਵਾਈ 'ਚ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਬੈਂਕ 'ਚੋਂ ਪੈਨਸ਼ਨ ਲੈਣ ਲਈ 19 ਪਿੰਡਾਂ ਦੇ 2 ਹਜ਼ਾਰ ਪੈਨਸ਼ਨਰ ਹੋ ਰਹੇ ਹਨ ਖੱਜਲ ਖੁਆਰ

ਬੀਣੇਵਾਲ, 10 ਜੁਲਾਈ (ਬੈਜ ਚੌਧਰੀ)- ਪੰਜਾਬ ਸਰਕਾਰ ਵਲੋਂ ਵਿਧਵਾ,ਬੁਢਾਪਾ,ਅੰਗਹੀਣ ਤੇ ਬੇਸਹਾਰਾ ਪੈਨਸ਼ਨਾਂ ਪੰਚਾਇਤਾਂ ਤੋਂ ਬਦਲ ਕੇ ਬੈਂਕਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ | ਜਿਸ ਕਾਰਣ ਪੈਨਸ਼ਨਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੀਤ ...

ਪੂਰੀ ਖ਼ਬਰ »

ਸੁਬਰਾਮਨੀਅਮ ਸੁਆਮੀ 'ਤੇ ਤੁਰੰਤ ਮਾਮਲਾ ਦਰਜ ਹੋਵੇ-ਐਡਵੋਕੇਟ ਜੋਸ਼ੀ

ਹੁਸ਼ਿਆਰਪੁਰ, 11 ਜੁਲਾਈ (ਨਰਿੰਦਰ ਸਿੰਘ ਬੱਡਲਾ)-ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 'ਤੇ ਨਿੱਜੀ ਸ਼ਬਦੀ ਹਮਲਾ ਕਰਨ ਅਤੇ ਕਥਿਤ ਤੌਰ 'ਤੇ ਝੂਠੇ ਇਲਜ਼ਾਮ ਲਗਾਉਣ ਵਾਲੇ ਭਾਜਪਾ ਸਾਂਸਦ ਸੁਬਰਾਮਨੀਅਮ ਸੁਆਮੀ ਿਖ਼ਲਾਫ਼ ਭਾਰਤੀ ਦੰਡਾਵਲੀ ...

ਪੂਰੀ ਖ਼ਬਰ »

ਸਮਾਜਿਕ ਮੁੱਦਿਆਂ ਤੇ ਜ਼ਿੰਦਗੀ ਦੀਆਂ ਹਕੀਕਤਾਂ ਨੂੰ ਬਿਆਨ ਕਰਦੀ ਹੈ 'ਅਰਦਾਸ ਕਰਾਂ' ਫ਼ਿਲਮ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਪੰਜਾਬੀ ਸਿਨੇਮੇ 'ਚ ਜਿੱਥੇ ਤਕਨੀਕੀ ਤੌਰ 'ਤੇ ਬੇਹੱਦ ਸੁਧਾਰ ਹੋਇਆ ਹੈ, ਉੱਥੇ ਪੰਜਾਬੀ ਫ਼ਿਲਮਾਂ ਦੀ ਪਟ-ਕਥਾ ਅਤੇ ਸਟੋਰੀ 'ਚ ਹੋਏ ਨਵੇਂ ਤਜਰਬਿਆਂ ਕਾਰਨ ਪੰਜਾਬੀ ਸਿਨੇਮੇ ਦੇ ਦਰਸ਼ਕਾਂ ਦੀ ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਦੇ ਬੀ. ਸੀ. ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 11 ਜੁਲਾਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਦੂਜਾ ਦੇ ਨਤੀਜ਼ਿਆਂ ਵਿਚੋਂ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਦਾ ਨਤੀਜ਼ਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਨਰਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੰਜਸ਼ ਕਾਰਨ ਪਿਤਾ-ਪੁੱਤਰ 'ਤੇ ਹਮਲਾ, 6 ਨਾਮਜ਼ਦ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਸਤੇ 'ਚ ਰੋਕ ਕੇ ਪਿਤਾ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪਿੰਡ ਦੀ ਮਹਿਲਾ ਸਰਪੰਚ ਸਮੇਤ 6 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਐਸ.ਡੀ.ਓ. ਤੇ ਜੇ.ਈ. ਵਲੋਂ ਟਿਊਬਵੈੱਲਾਂ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਵਲੋਂ ਜਿੱਥੇ ਟਿਊਬਵੈੱਲਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਉੱਥੇ ਪਾਣੀ ਵਿਚ ਪਾਈ ਜਾਣ ਵਾਲੀ ਕਲੋਰੀਨ ...

ਪੂਰੀ ਖ਼ਬਰ »

ਇਕ ਦਰਜਨ ਪੰਚਾਂ, ਸਰਪੰਚਾਂ ਅਤੇ ਸੰਮਤੀ ਮੈਂਬਰਾਂ ਵਲੋਂ ਬੀ. ਡੀ. ਪੀ. ਓ. ਮੁਕੇਰੀਆਂ 'ਤੇ ਪੱਖਪਾਤ ਦੇ ਦੋਸ਼

ਮੁਕੇਰੀਆਂ, 11 ਜੁਲਾਈ (ਸਰਵਜੀਤ ਸਿੰਘ)-ਅੱਜ ਬਲਾਕ ਮੁਕੇਰੀਆਂ ਦੇ ਕਰੀਬ ਇਕ ਦਰਜਨ ਪੰਚਾਂ, ਸਰਪੰਚਾਂ ਦੇ ਸੰਮਤੀ ਮੈਂਬਰਾਂ ਸਮੇਤ ਕਾਂਗਰਸੀ ਆਗੂਆਂ ਦਾ ਵਫ਼ਦ ਹਲਕਾ ਵਿਧਾਇਕ ਰਜਨੀਸ਼ ਕੁਮਾਰ ਬੱਬੀ ਨੂੰ ਮਿਲਿਆ | ਵਫ਼ਦ ਵਿਚ ਬਲਾਕ ਪ੍ਰਧਾਨ ਮੁਕੇਰੀਆਂ ਠਾਕੁਰ ਕੰਵਲਜੀਤ ...

ਪੂਰੀ ਖ਼ਬਰ »

ਈ.ਵੀ.ਐਮ. ਰਾਹੀਂ ਘਪਲੇਬਾਜ਼ੀ ਕਰ ਕੇ ਮੋਦੀ ਨੇ ਕੇਂਦਰ 'ਚ ਮੁੜ ਸਰਕਾਰ ਬਣਾਈ-ਵਾਮਨ ਮੇਸ਼ਰਾਮ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਨਰਿੰਦਰ ਮੋਦੀ ਵਲੋਂ ਈ.ਵੀ.ਐਮ. 'ਚ ਘਪਲੇਬਾਜ਼ੀ ਕਰਨ ਤੋਂ ਬਾਅਦ ਸਰਕਾਰ ਬਣਾ ਕੇ ਹਿੰਦੂਤਵੀ ਏਜੰਡਾ ਲਾਗੂ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਮੁਕਤੀ ਪਾਰਟੀ ਵਲੋਂ ਈ.ਵੀ.ਐਮ. ਿਖ਼ਲਾਫ਼ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਯਤਨਾਂ ਨਾਲ ਲਿਬਨਾਨ ਤੋਂ ਨੌਜਵਾਨ ਦੀ ਮਿ੍ਤਕ ਦੇਹ ਕੱਲ੍ਹ ਨੂੰ ਪਹੁੰਚੇਗੀ ਭਾਰਤ

ਦਸੂਹਾ, 11 ਜੁਲਾਈ (ਭੁੱਲਰ)- ਭਾਰਤ ਸਰਕਾਰ ਦੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੇ ਯਤਨਾਂ ਸਦਕਾ ਪਿੰਡ ਝਿੰਗੜਕਲਾਂ ਦੇ ਨੌਜਵਾਨ ਦੀ ਮਿ੍ਤਕ ਦੇਹ ਭਾਰਤ ਸਰਕਾਰ ਵਲੋਂ ਆਪਣੇ ਖ਼ਰਚੇ 'ਤੇ 13 ਜੁਲਾਈ ਨੂੰ ਲਿਬਨਾਨ ਤੋਂ ਭਾਰਤ ਵਾਪਸ ਲਿਆਂਦੀ ਜਾ ਰਹੀ ਹੈ | ਭਾਜਪਾ ਦੇ ...

ਪੂਰੀ ਖ਼ਬਰ »

ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਪਿੰਡ ਮੁਰਾਦਪੁਰ ਅਵਾਣਾ ਦੇ ਲੋਕਾਂ ਨੇ ਕੀਤਾ ਰੋਸ ਮੁਜ਼ਾਹਰਾ

ਮੁਕੇਰੀਆਂ, 11 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਮੁਰਾਦਪੁਰ ਅਵਾਣਾ ਵਿਖੇ ਬਿਜਲੀ ਸਪਲਾਈ ਪੂਰੀ ਨਾ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਪਿੰਡ ਵਾਸੀਆਂ ਨੇ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਬਖ਼ਰਾਜਪ੍ਰੀਤ ਮੈਮੋਰੀਅਲ ਟਰੱਸਟ ਮੁੱਗੋਵਾਲ ਵਲੋਂ ਪਹਿਲਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਮਾਹਿਲਪੁਰ, 11 ਜੁਲਾਈ (ਦੀਪਕ ਅਗਨੀਹੋਤਰੀ)-ਬਖ਼ਰਾਜਪ੍ਰੀਤ ਮੈਮੋਰੀਅਲ ਟਰੱਸਟ ਮੁੱਗੋਵਾਲ ਪਿੰਡ ਦੇ ਨੌਜਵਾਨਾ ਪ੍ਰੀਤ ਅਤੇ ਬੱਬਲੂ ਦੀ ਯਾਦ ਵਿਚ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਹਿਲਾ ਕ੍ਰਿਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਟੂਰਨਾਮੈਂਟ ਦਾ ਉਦਘਾਟਨ ਪਿੰਡ ...

ਪੂਰੀ ਖ਼ਬਰ »

ਪੁਲਿਸ ਵਲੋਂ ਪੀੜਤਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਨਾ ਕਰਨਾ ਵੱਡੀ ਸਮੱਸਿਆ

ਤਲਵਾੜਾ, 11 ਜੁਲਾਈ (ਸੁਰੇਸ਼ ਕੁਮਾਰ)- ਪੁਲਿਸ ਪ੍ਰਸ਼ਾਸਨ ਕੋਲ ਆਉਂਦੀਆਂ ਸ਼ਿਕਾਇਤਾਂ ਦਾ ਸਹੀ ਸਮੇਂ 'ਤੇ ਨਿਪਟਾਰਾ ਨਾ ਹੋਣਾ 'ਤੇ ਸੁਣਵਾਈ ਨਾ ਹੋਣ ਕਾਰਨ ਪੀੜਤਾਂ ਦੀ ਹੁੰਦੀ ਖੱਜਲ-ਖ਼ੁਆਰੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦਾ ਅਕਸ ਖ਼ਰਾਬ ਕਰ ਰਹੀ ਹੈ | ਕਿਸੇ ਵੀ ਥਾਣੇ ...

ਪੂਰੀ ਖ਼ਬਰ »

ਬਾਪੂ ਗੰਗਾ ਦਾਸ ਦੀ ਚੌਥੀ ਬਰਸੀ 29 ਨੂੰ

ਗੜ੍ਹਸ਼ੰਕਰ, 11 ਜੁਲਾਈ (ਧਾਲੀਵਾਲ)-ਬਾਪੂ ਕੁੰਭ ਦਾਸ ਸੇਵਾ ਸੰਮਤੀ ਦੀ ਮੀਟਿੰਗ ਕਮੇਟੀ ਦੇ ਚੀਫ ਪੈਟਰਨ ਸੰਤ ਸਹਿਜ ਦਾਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਾਪੂ ਗੰਗਾ ਦਾਸ ਦੀ ਚੌਥੀ ਬਰਸੀ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸੰਤ ਸਹਿਜ ਦਾਸ ...

ਪੂਰੀ ਖ਼ਬਰ »

ਐਮ. ਜੀ. ਆਈ. ਕਾਨਵੈਂਟ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਦਸੂਹਾ, 11 ਜੁਲਾਈ (ਭੁੱਲਰ)- ਐਮ. ਜੀ. ਆਈ. ਕਾਨਵੈਂਟ ਸਕੂਲ ਵਿਖੇ ਚੇਅਰਮੈਨ ਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਚੇਅਰਮੈਨ ਰਾਜਿੰਦਰ ਪਾਲ ਸਿੰਘ ਨੇ ਮੋਬਾਈਲ ਫੋਨ ਅਤੇ ਪਾਣੀ ਦੀ ਸਾਂਭ ਸੰਭਾਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਾਣੀ ਦੀ ਬੱਚਤ ਲਈ ਵੱਟਾਂ 'ਤੇ ਝੋਨਾ ਲਗਵਾਇਆ

ਗੜ੍ਹਸ਼ੰਕਰ, 11 ਜੁਲਾਈ (ਧਾਲੀਵਾਲ)- ਖੇਤੀਬਾੜੀ ਵਿਭਾਗ ਵਲੋਂ ਪਾਣੀ ਦੀ ਬਚਤ ਨੂੰ ਮੁੱਖ ਰੱਖਦੇ ਹੋਏ ਪਿੰਡ ਪਨਾਮ ਵਿਖੇ ਚਰਨਜੀਤ ਸਿੰਘ ਦੇ ਖੇਤਾਂ ਵਿਚ ਵੱਟਾਂ 'ਤੇ ਝੋਨਾ ਲਗਵਾਇਆ | ਵੱਟਾਂ 'ਤੇ ਝੋਨਾ ਲਗਵਾਉਣ ਸਮੇਂ ਬਲਾਕ ਖੇਤੀਬਾੜੀ ਅਫਸਰ ਡਾ. ਸੁਭਾਸ਼ ਚੰਦਰ ਨੇ ...

ਪੂਰੀ ਖ਼ਬਰ »

ਕਿ੍ਸ਼ਨਾ ਕਾਲੋਨੀ ਦਸੂਹਾ ਵਿਖੇ ਪਿਆਰਾ ਲਾਲ ਦੀ ਯਾਦ ਵਿਚ ਸਮਾਗਮ

ਦਸੂਹਾ, 11 ਜੁਲਾਈ (ਭੁੱਲਰ)- ਕਿ੍ਸ਼ਨਾ ਕਾਲੋਨੀ ਦਸੂਹਾ ਵਿਖੇ ਮੁਲਾਜ਼ਮ ਦਲ ਦੇ ਸਕੱਤਰ ਜਨਰਲ ਸਵਰਗਵਾਸੀ ਪਿਆਰਾ ਲਾਲ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸ੍ਰੀ ਸੁਖਮਨੀ ਸਾਹਿਬ ਪਾਠ ਜੀ ਦੇ ਭੋਗ ਪਾਏ ਗਏ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਕੀਤੇ ਗਏ | ਇਸ ...

ਪੂਰੀ ਖ਼ਬਰ »

ਸੰਸਾਰਪੁਰ ਵਿਖੇ ਆਧਾਰ ਕਾਰਡ ਬਣਾਉਣ ਲਈ ਕੈਂਪ ਲਗਾਇਆ

ਪੱਸੀ ਕੰਢੀ, 11 ਜੁਲਾਈ (ਜਗਤਾਰ ਸਿੰਘ ਰਜਪਾਲਮਾ)-ਸੀਨੀਅਰ ਸੁਪਰਡੈਂਟ ਪੋਸਟ ਆਫ਼ਿਸ ਸ੍ਰੀ ਐੱਮ.ਐੱਸ. ਰਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਾਂਚ ਪੋਸਟ ਆਫ਼ਿਸ ਸੰਸਾਰਪੁਰ ਵਿਖੇ ਦੋ ਦਿਨ ਲਈ ਆਧਾਰ ਕੈਂਪ ਲਗਾਇਆ ਗਿਆ | ਇਸ ਮੌਕੇ ਤੇ ਹੈੱਡ ਪੋਸਟ ਆਫ਼ਿਸ ...

ਪੂਰੀ ਖ਼ਬਰ »

ਰਿਆਤ ਬਾਹਰਾ ਕਾਲਜ ਆਫ਼ ਨਰਸਿੰਗ 'ਚ ਵਿਸ਼ਵ ਆਬਾਦੀ ਦਿਵਸ ਮਨਾਇਆ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਛੋਟਾ ਪਰਿਵਾਰ, ਸੁਖੀ ਪਰਿਵਾਰ, ਬਿਹਤਰ ਜੀਵਨ ਜਿਊਣ ਦਾ ਆਧਾਰ ਅਤੇ ਲਗਾਤਾਰ ਵੱਧ ਰਹੀ ਆਬਾਦੀ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ¢ ਆਬਾਦੀ ਨਾ ਸਿਰਫ਼ ਮਨੁੱਖਤਾ ਲਈ ਘਾਤਕ ਹੈ, ਸਗੋਂ ਜੀਵ ਜੰਤੂਆਂ ਅਤੇ ...

ਪੂਰੀ ਖ਼ਬਰ »

ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਡਾ: ਰਾਜ ਕੁਮਾਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 11 ਜੂਨ (ਨਰਿੰਦਰ ਸਿੰਘ ਬੱਡਲਾ)-ਮਨਰੇਗਾ ਵਰਕਰਜ਼ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਮੰਗਾਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਕੌਰ ਅਤੇ ਪ.ਸ.ਸ.ਫ. ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ 'ਚ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੂੰ ਮੰਗ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਲੋਂ ਹਲਕਾ ਚੱਬੇਵਾਲ 'ਚ ਧੰਨਵਾਦੀ ਸਮਾਗਮ ਕੱਲ੍ਹ-ਠੰਡਲ

ਹੁਸ਼ਿਆਰਪੁਰ, 11 ਜੁਲਾਈ (ਨਰਿੰਦਰ ਸਿੰਘ ਬੱਡਲਾ)-ਕੇਂਦਰੀ ਰਾਜ ਮੰਤਰੀ ਅਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਸੋਮ ਪ੍ਰਕਾਸ਼ ਹਲਕਾ ਚੱਬੇਵਾਲ ਦੇ ਵੋਟਰਾਂ ਦਾ ਧੰਨਵਾਦ ਕਰਨ ਅਤੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀਆਂ ਨਵੀਆਂ ਸਕੀਮਾਂ ਸਬੰਧੀ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਸਵੱਛ ਭਾਰਤ ਮਿਸ਼ਨ ਸਬੰਧੀ ਦੁਕਾਨਦਾਰਾਂ ਨਾਲ ਮੀਟਿੰਗ

ਗੜ੍ਹਸ਼ੰਕਰ, 11 ਜੁਲਾਈ (ਧਾਲੀਵਾਲ)-ਇੱਥੇ ਨਗਰ ਕੌਾਸਲ ਦਫ਼ਤਰ ਵਿਖੇ ਪ੍ਰਧਾਨ ਰਾਜਿੰਦਰ ਸਿੰਘ ਸ਼ੂਕਾ ਅਤੇ ਕਾਰਜ ਸਾਧਕ ਅਫਸਰ ਰਾਜੀਵ ਸਰੀਨ ਦੀ ਅਗਵਾਈ ਹੇਠ ਸਵੱਛ ਭਾਰਤ ਮਿਸ਼ਨ ਸਬੰਧੀ ਸ਼ਹਿਰ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪ੍ਰੋਗਰਾਮ ...

ਪੂਰੀ ਖ਼ਬਰ »

ਹਲਕਾ ਚੱਬੇਵਾਲ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ-ਡਾ: ਰਾਜ ਕੁਮਾਰ

ਹੁਸ਼ਿਆਰਪੁਰ, 11 ਜੁਲਾਈ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦਾ ਸਰਬਪੱਖੀ ਵਿਕਾਸ ਕਰਨ ਲਈ ਵਿਸ਼ੇਸ਼ ਯੋਜਨਾਂ ਬਣਾਈ ਗਈ ਹੈ, ਜਿਸ ਤਹਿਤ ਹਰੇਕ ਪਿੰਡ ਨੂੰ ਵਿਕਾਸ ਕਾਰਜਾਂ ਨਾਲ ਜੋੜਿਆ ਜਾਵੇਗਾ | ਸਭ ਤੋਂ ਪਹਿਲਾਂ ਹਲਕੇ ਦੀਆਂ ਿਲੰਕ ਸੜਕਾਂ ਦੀ ਹਾਲਤ ਸੁਧਾਰੀ ...

ਪੂਰੀ ਖ਼ਬਰ »

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਚ ਹਾਊਸ ਬੋਰਡ ਡੈਕੋਰੇਸ਼ਨ ਮੁਕਾਬਲਾ ਕਰਵਾਇਆ

ਟਾਂਡਾ ਉੜਮੁੜ, 11 ਜੁਲਾਈ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਚ ਅੱਜ ਹਾਊਸ ਬੋਰਡ ਡੈਕੋਰੇਸ਼ਨ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਲੁਕੀ ਪ੍ਰਤਿਭਾ ਨੂੰ ਉਜਾਗਰ ਕਰਨਾ ਸੀ | ਮੁਕਾਬਲੇ ਦੌਰਾਨ ...

ਪੂਰੀ ਖ਼ਬਰ »

ਪਿੰਡ ਬਹਿਮਾਵਾਂ ਵਿਖੇ ਕਿ੍ਕਟ ਟੂਰਨਾਮੈਂਟ ਸਮਾਪਤ

ਤਲਵਾੜਾ, 11 ਜੁਲਾਈ (ਸੁਰੇਸ਼ ਕੁਮਾਰ)-ਬਾਬਾ ਦਿਆਲੂ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਪਿੰਡ ਬਹਿਮਾਵਾਂ ਵਿਖੇ ਕਰਵਾਇਆ ਗਿਆ ਦੂਸਰਾ ਕ੍ਰਿਕਟ ਟੂਰਨਾਮੈਂਟ ਅੱਜ ਸਮਾਪਤ ਹੋ ਗਿਆ | ਟੂਰਨਾਮੈਂਟ ਦੌਰਾਨ ਕੁੱਲ 30 ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਦੋ ਟੀਮਾਂ ਸਾਈ ਕਲੱਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX