ਤਾਜਾ ਖ਼ਬਰਾਂ


ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  8 minutes ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  9 minutes ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  24 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  38 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  55 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 1 hour ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਫ਼ਤਹਿਗੜ੍ਹ ਸਾਹਿਬ

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਪਹੰੁਚਿਆ ਜੇਲ੍ਹ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 11 ਜੁਲਾਈ (ਅਰੁਣ ਆਹੂਜਾ, ਨਿਰਭੈ ਸਿੰਘ)-ਥਾਣਾ ਮੂਲੇਪੁਰ ਅਧੀਨ ਪੈਂਦੇ ਪਿੰਡ ਨੌਲੱਖਾ ਵਿਖੇ 24 ਸਾਲਾਂ ਨੌਜਵਾਨ ਿਖ਼ਲਾਫ਼ ਕਰੀਬ 17 ਸਾਲਾਂ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਦਰਜ ਕੀਤੇ ਮੁਕੱਦਮੇ ਅਧੀਨ ਅੱਜ ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਮੈਡੀਕਲ ਕਰਵਾ ਕੇ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਪੇਸ਼ ਕੀਤਾ ਗਿਆ | ਅਦਾਲਤ ਦੇ ਹੁਕਮਾਂ 'ਤੇ ਕਥਿਤ ਦੋਸ਼ੀ ਨੌਜਵਾਨ ਨੂੰ ਨਿਆਇਕ ਹਿਰਾਸਤ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ | ਮਾਮਲੇ ਦੀ ਜਾਂਚ ਅਧਿਕਾਰੀ ਇੰਸਪੈਕਟਰ ਜਸਬੀਰ ਕੌਰ ਵਲੋਂ ਪੀੜਤ ਲੜਕੀ ਦੇ ਬਿਆਨ ਦਰਜ ਕੀਤੇ ਗਏ ਹਨ | ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਲੜਕੀ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਪਿੰਡ ਦੇ ਵਸਨੀਕ ਨੌਜਵਾਨ ਬਹਾਦਰ ਸਿੰਘ ਉਰਫ਼ ਹਰਮਨ ਪੁੱਤਰ ਨਾਹਰ ਸਿੰਘ ਨਾਲ ਉਸ ਦੀ ਦੋਸਤੀ ਸੀ ਤੇ ਉਸ ਨਾਲ ਕੁਝ ਮਹੀਨਿਆਂ ਤੋਂ ਉਕਤ ਨੌਜਵਾਨ ਫ਼ੋਨ ਉੱਪਰ ਗੱਲਬਾਤ ਕਰਦਾ ਸੀ | ਬੀਤੀ 6 ਜੁਲਾਈ ਨੂੰ ਉਹ ਘਰੋਂ ਬਹਾਦਰ ਸਿੰਘ ਉਰਫ਼ ਹਰਮਨ ਨਾਲ ਗਈ ਸੀ, ਪਰ ਉਕਤ ਲੜਕਾ ਉਸ ਨੂੰ ਘੁੰਮਣ ਦੇ ਬਹਾਨੇ ਸਰਹਿੰਦ ਵਿਚ ਕਥਿਤ ਤੌਰ 'ਤੇ ਇਕ ਘਰ ਦੇ ਚੁਬਾਰੇ ਵਿਚ ਲੈ ਗਿਆ, ਜਿੱਥੇ ਉਸ ਦੀ ਰਜ਼ਾਮੰਦੀ ਤੋਂ ਬਿਨ੍ਹਾਂ ਉਸ ਨੇ ਉਸ ਨਾਲ ਸਰੀਰਕ ਸਬੰਧ ਬਣਾਏ | ਉਸ ਨੇ ਆਪਣੀ ਮਾਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਜਿਸ 'ਤੇ ਪੀੜਤ ਲੜਕੀ ਦੀ ਮਾਂ ਨੇ ਤੁਰੰਤ ਥਾਣਾ ਮੂਲੇਪੁਰ ਦੀ ਪੁਲਿਸ ਨੂੰ ਸੂਚਨਾ ਦਿੱਤੀ | ਜਿਸ 'ਤੇ ਪੁਲਿਸ ਨੇ ਲੜਕੇ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਉਕਤ ਲੜਕੇ ਨੂੰ ਗਿ੍ਫ਼ਤਾਰ ਕਰ ਲਿਆ ਸੀ | ਜਦੋਂ ਇਸ ਸਬੰਧੀ ਮੁਕੱਦਮੇ ਦਾ ਸਾਹਮਣਾ ਕਰ ਰਹੇ ਨੌਜਵਾਨ ਬਹਾਦਰ ਸਿੰਘ ਉਰਫ਼ ਹਰਮਨ ਸਿੰਘ ਨਾਲ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਉਹ ਬੇਕਸੂਰ ਹੈ ਤੇ ਉਸ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ |

ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਨ ਸਮੇਂ ਬੈਂਕ ਨੂੰ ਲਗਾਇਆ ਚੋਣ ਅਮਲੇ ਨੇ ਜਿੰਦਰਾ

ਅਮਲੋਹ, 11 ਜੁਲਾਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਦੀ ਖਨਿਆਣ ਕੋਆਪਰੇਟਿਵ ਪੇਂਡੂ ਬੈਂਕ ਖਨਿਆਣ ਦੀ ਅੱਜ ਚੋਣ ਸਮੇਂ ਚੋਣ ਅਮਲੇ ਵਲੋਂ ਕਾਂਗਰਸ ਪਾਰਟੀ ਨਾਲ ਸਬੰਧਿਤ 11 ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਵਾ ਲਏ ਗਏ ਪਰ ਅਕਾਲੀ-ਭਾਜਪਾ ਦੇ ਕਾਗ਼ਜ਼ ਦਾਖ਼ਲ ਕਰਨ ਆਏ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਸ਼ਰਾਬ ਬਰਾਮਦ

ਪਟਿਆਲਾ, 11 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 158 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਇਨ੍ਹਾਂ ਵਿਚੋਂ ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਹਰਸ਼ਨਵੀਰ ਸਿੰਘ ਤੇ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇੱਥੇ ਸਨੌਰੀ ਅੱਡਾ ਖੇਤਰ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੂੰ ਧੱਕਾ ਮਾਰ ਕੇ ਸੁੱਟ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਨਾਮਜ਼ਦ

ਰਾਜਪੁਰਾ, 11 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਬਜ਼ੁਰਗ ਔਰਤ ਨੂੰ ਧੱਕਾ ਦੇ ਕੇ ਸੁੱਟ ਕੇ ਜ਼ਖ਼ਮੀ ਕਰਨ ਤੇ ਗਾਲੀ ਗਲੋਚ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਚੋਰੀ ਦੇ ਕੇਸ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਪਾਤੜਾਂ, 11 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਰਾਤ ਸਮੇਂ ਚੋਰਾਂ ਵਲੋਂ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿਖੇ ਇਕ ਮਨਿਆਰੀ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰੀ ਦੀ ਘਟਨਾ ਨੰੂ ਅੰਜਾਮ ਦਿੱਤਾ ਗਿਆ | ਇਸ ਸੰਬੰਧੀ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਸਿੱਖ ਫ਼ਾਰ ਜਸਟਿਸ 'ਤੇ ਰੋਕ ਲਗਾਉਣਾ ਕੌਮਾਂਤਰੀ ਕਾਨੂੰਨਾਂ ਦਾ ਕਤਲ ਕਰਨ ਵਾਲਾ ਅਮਲ-ਮਾਨ

ਬਸੀ ਪਠਾਣਾਂ, 11 ਜੁਲਾਈ (ਗੁਰਬਚਨ ਸਿੰਘ ਰੁਪਾਲ)-“ਕਿਸੇ ਵੀ ਸੰਘਰਸ਼ਸ਼ੀਲ ਧਿਰ ਵਲੋਂ ਜਦੋਂ ਅਮਨਮਈ ਤੇ ਜਮਹੂਰੀਅਤ ਢੰਗਾਂ ਰਾਹੀਂ ਸੰਘਰਸ਼ ਕੀਤਾ ਜਾਂਦਾ ਹੋਵੇ, ਤਾਂ ਹੁਕਮਰਾਨਾਂ ਵਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੇ ਰਾਹ ਨੂੰ ਅਪਣਾਉਣਾ ਜ਼ਰੂਰੀ ਹੁੰਦਾ ਹੈ ਤਾਂ ਕਿ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਦੀ ਮੀਟਿੰਗ ਕੱਲ੍ਹ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)-ਘੱਟ ਗਿਣਤੀ ਤੇ ਦਲਿਤ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਮ ਸਿੰਘ, ਮੇਜਰ ਸਿੰਘ ਸ਼ਹੀਦਗੜ੍ਹ, ਬਲਦੇਵ ਕਿ੍ਸ਼ਨ, ਧਰਮ ਸਿੰਘ ਰਾਈਏਵਾਲ, ਹਰਸੇਵਕ ਸਿੰਘ, ਹਰਨੇਕ ਸਿੰਘ ਕਲੇਰ ਨੇ ਸਾਂਝੇ ਬਿਆਨ 'ਚ ਦੱਸਿਆ ਕਿ ਘੱਟ ਗਿਣਤੀ ਤੇ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ ਕਿਸਾਨਾਂ ਨੂੰ 99 ਲੱਖ 40 ਹਜ਼ਾਰ ਦੇ ਕਰਜ਼ੇ ਵੰਡੇ

ਅਮਲੋਹ, 11 ਜੁਲਾਈ (ਸੂਦ)-ਬੈਂਕ ਆਫ਼ ਬੜੌਦਾ ਅਮਲੋਹ ਵਲੋਂ ਪਿੰਡ ਝੰਬਾਲਾ ਵਿਖੇ ਮਾਨਸੂਨ ਦਸਤਕ ਕੈਂਪ ਦੇ ਤਹਿਤ 16 ਕਿਸਾਨਾਂ ਨੂੰ 99.40 ਲੱਖ ਦੇ ਕਰਜ਼ੇ ਦਿੱਤੇ ਗਏ | ਇਸ ਮੌਕੇ ਬੈਂਕ ਆਫ਼ ਬੜੌਦਾ ਦੇ ਖੇਤਰ ਪ੍ਰਬੰਧਕ ਵਾਈ ਕੇ ਗੁਪਤਾ ਵਲੋਂ ਸਾਰੇ ਖਾਤਾ ਧਾਰਕਾਂ ਨੂੰ ਲੋਨ ...

ਪੂਰੀ ਖ਼ਬਰ »

ਭਗੌੜਾ ਨਾਭਾ ਜੇਲ੍ਹ ਭੇਜਿਆ

ਮੰਡੀ ਗੋਬਿੰਦਗੜ੍ਹ, 11 ਜੁਲਾਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਮਾਣਯੋਗ ਅਦਾਲਤ ਅਮਲੋਹ ਵਲੋਂ ਭਗੌੜਾ ਕਰਾਰ ਦਿੱਤੇ ਦੋਸ਼ੀ ਨੂੰ ਪੋ੍ਰਟੈਕਸ਼ਨ ਵਾਰੰਟ 'ਤੇ ਲੁਧਿਆਣਾ ਜੇਲ੍ਹ ਤੋਂ ਲਿਆ ਕੇ ਨਾਭਾ ਜੇਲ੍ਹ 'ਚ ਭੇਜ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)-ਪਾਣੀ ਦੀ ਸੰਭਾਲ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਹੁਣ ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਸੰਭਾਲ ਸਬੰਧੀ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਵਿਅਕਤੀ ਵਿਰੁੱਧ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਅਰੁਣ ਆਹੂਜਾ)-ਥਾਣਾ ਸਰਹਿੰਦ ਦੀ ਪੁਲਿਸ ਨੇ ਇਕ ਮਹਿਲਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਉਸ ਨਾਲ ਕਈ ਵਾਰ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਮਾਮਲੇ ਦੀ ਤਫ਼ਤੀਸ਼ ਕਰਨ ਰਹੇ ਸਹਾਇਕ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੇ ਸੈਮੀਨਾਰ ਸ਼ੁਰੂ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਰਾਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਛੇ ਬਲਾਕਾਂ 'ਚ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਤੇ ਡੀ.ਪੀ.ਆਈ. ਐਲੀ: ਇੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪ੍ਰੀ-ਪ੍ਰਾਇਮਰੀ ਅਧਿਆਪਕ ਦੇ ਸੈਮੀਨਾਰ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਵਣ ਮਹਾਂਉਤਸਵ ਦੌਰਾਨ ਅਧਿਆਪਕਾਂ ਤੇ ਬੱਚਿਆਂ ਨੇ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਵਣ ਮਹਾਂ ਉਤਸਵ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਤੇ ਮਿਡਲ ਸਕੂਲ ਰੈਲੀ ਦੇ ਅਧਿਆਪਕਾਂ ਤੇ ਬੱਚਿਆਂ ਵਲੋਂ ਬੂਟੇ ਲਗਾਏ ਗਏ | ਨੈਸ਼ਨਲ ਗਰੀਨ ਕਾਰਪਸ ਇੰਚਾਰਜ ਖੁਸ਼ਵੰਤ ਰਾਏ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁਫ਼ਤ ਕਾਪੀਆਂ ਪੈਨਸਿਲਾਂ ਵੰਡੀਆਂ

ਖਮਾਣੋਂ, 11 ਜੁਲਾਈ (ਮਨਮੋਹਣ ਸਿੰਘ ਕਲੇਰ)-ਸਰਕਾਰੀ ਐਲੀਮੈਂਟਰੀ ਸਕੂਲ ਦੁਲਵਾ ਵਿਖੇ ਮਨੁੱਖੀ ਅਧਿਕਾਰ ਮੰਚ ਇੰਡੀਆ ਦੇ ਪ੍ਰਧਾਨ ਜਸਵੰਤ ਸਿੰਘ ਖੇੜਾ ਦੀ ਅਗਵਾਈ ਹੇਠ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੰਚ ਵਲੋਂ ਮੁਫ਼ਤ ਕਾਪੀਆਂ ਤੇ ਪੈਨਸਿਲਾਂ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਸਮਾਗਮ

ਨੰਦਪੁਰ ਕਲੌੜ ,11 ਜੁਲਾਈ (ਜਰਨੈਲ ਸਿੰਘ ਧੁੰਦਾ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ, ਜਿਸ 'ਚ ਸੀਨੀਅਰ ਮੈਡੀਕਲ ਅਫ਼ਸਰ ਆਰ.ਐਸ. ਭਾਟੀਆ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਬਾਦੀ ਦਾ ਵਾਧਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਇਮਾਰਤ ਨਾ ਹੋਣ ਕਾਰਨ ਬੱਚੇ ਲਾਇਬ੍ਰੇਰੀ 'ਚ ਪੜ੍ਹਨ ਲਈ ਮਜਬੂਰ

ਸੰਘੋਲ, 11 ਜੁਲਾਈ (ਗੁਰਨਾਮ ਸਿੰਘ ਚੀਨਾ)-ਸਰਕਾਰਾਂ ਦਾ ਆਪਣੇ ਨਾਗਰਿਕਾਂ ਪ੍ਰਤੀ ਮੁੱਢਲਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਸਮੇਂ ਦੇ ਹਾਣੀ ਹੋਣ ਲਈ ਉਨ੍ਹਾਂ ਲਈ ਸਿੱਖਿਆ ਦਾ ਪ੍ਰਬੰਧ ਕਰੇ ਤੇ ਸਿੱਖਿਆ ਦੇ ਖੇਤਰ 'ਚ ਅੱਗੇ ਵਧਣ ਲਈ ਬੱਚਿਆਂ ਲਈ ਹਰ ਸਹੂਲਤ ਨੂੰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਖਮਾਣੋਂ, 11 ਜੁਲਾਈ (ਜੋਗਿੰਦਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਲਵਾ ਪੈੱ੍ਰਸ ਕਲੱਬ ਵਲੋਂ ਤਹਿਸੀਲ ਕੰਪਲੈਕਸ ਖਮਾਣੋਂ ਵਿਖੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਸ਼ੁਰੂਆਤ ਤਹਿਸੀਲਦਾਰ ਮਨਜੀਤ ਸਿੰਘ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਮੰਡੀ ਗੋਬਿੰਦਗੜ੍ਹ, 11 ਜੁਲਾਈ (ਬਲਜਿੰਦਰ ਸਿੰਘ)-ਐਸ.ਐਨ.ਏ.ਐਸ. ਸੀਨੀਅਰ ਸੈਕੰਡਰੀ ਸਕੂਲ (ਆਰੀਆ) ਮੰਡੀ ਗੋਬਿੰਦਗੜ੍ਹ 'ਚੋਂ ਸਕੂਲੀ ਬੱਚਿਆਂ ਵਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਜਨ ਸੰਖਿਆ ਦੀ ਰੋਕਥਾਮ ਲਈ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਨਿਵਾਸ ਵਿਖੇ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਨੇ ...

ਪੂਰੀ ਖ਼ਬਰ »

ਪੇਂਡੂ ਜਲ ਘਰਾਂ ਦੇ ਪੰਚਾਇਤੀਕਰਨ ਤੇ ਮੁਲਾਜ਼ਮ ਮੰਗਾਂ ਸਬੰਧੀ ਰੈਲੀ 18 ਨੂੰ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵਿਸ਼ਵ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ ਕਰਨ, ਪੀਣ ਵਾਲੇ ਪਾਣੀ ਨੂੰ ਨਿੱਜੀ ਹੱਥਾਂ 'ਚ ਦੇਣ ਲਈ ਨੀਤੀ ਲਾਗੂ ਕੀਤੀ ਜਾ ਰਹੀ ਹੈ | ਸੰਸਾਰੀਕਰਨ, ...

ਪੂਰੀ ਖ਼ਬਰ »

ਖ਼ਸਤਾ ਹਾਲਤ ਇਮਾਰਤ ਡਿੱਗਣ ਕਾਰਨ ਕਾਰ ਨੁਕਸਾਨੀ

ਨੋਗਾਵਾਂ, 11 ਜੁਲਾਈ (ਰਵਿੰਦਰ ਮੌਦਗਿਲ)-ਤਿੰਨ ਦਿਨ ਤੋਂ ਲਗਾਤਾਰ ਹੋ ਰਹੀ ਬਰਸਾਤ ਨੇ ਬਸੀ ਪਠਾਣਾਂ ਸ਼ਹਿਰ ਦੀਆਂ ਖ਼ਸਤਾ ਹਾਲ ਇਮਾਰਤਾਂ 'ਤੇ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ | ਵੀਰਵਾਰ ਨੂੰ ਮੁਹੱਲਾ ਕਟਹਿਰਾ ਵਿਖੇ ਇਕ ਇਮਾਰਤ ਦਾ ਕੁਝ ਹਿੱਸਾ ਡਿੱਗਣ ਨਾਲ, ਜਿੱਥੇ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜਾ ਮਨਾਇਆ

ਬਸੀ ਪਠਾਣਾਂ, 11 ਜੁਲਾਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਐਨ.ਕੇ. ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਜਿੰਦਰ ਸਿੰਘ ਦੀ ਅਗਵਾਈ 'ਚ ਸਿਹਤ ਵਿਭਾਗ ਵਲੋਂ ਦਸਤ ਰੋਕੂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਕਾਪੀਆਂ ਵੰਡੀਆਂ

ਖਮਾਣੋਂ, 11 ਜੁਲਾਈ (ਜੋਗਿੰਦਰ ਪਾਲ)-ਸਲਫਰ ਮਿਲਜ ਲਿਮਟਿਡ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਖੇ ਵਿਦਿਆਰਥਣਾਂ ਨੂੰ ਕਾਪੀਆਂ ਵੰਡੀਆਂ ਗਈਆਂ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸਰਪੰਚ ਮੇਜਰ ਸਿੰਘ ਅਤੇ ਗੁਰਚਰਨ ਸਿੰਘ (ਜੀ.ਐਸ. ਐਗਰੋ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਖਮਾਣੋਂ, 11 ਜੁਲਾਈ (ਮਨਮੋਹਣ ਸਿੰਘ ਕਲੇਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਪਾਤਸ਼ਾਹੀ ਛੇਵੀਂ ਤੇ ਦਸਵੀਂ ਰਾਣਵਾਂ ਵਿਖੇ 12 ਜੁਲਾਈ ਦਿਨ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਯੂਥ ਕਲੱਬ ਵਲੋਂ ਖਿਡਾਰੀ ਦਾ ਸਨਮਾਨ

ਸਲਾਣਾ, 11 ਜੁਲਾਈ (ਗੁਰਚਰਨ ਸਿੰਘ ਜੰਜੂਆ)-ਮਲੇਸ਼ੀਆ ਵਿਖੇ ਕਰਵਾਈ ਗਈ 20ਵੀਂ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਪਿੰਡ ਰੁੜਕੀ ਉੱਚੀ ਦੇ ਜੰਮਪਲ ਹੋਣਹਾਰ ਮੁੱਕੇਬਾਜ਼ ਖਿਡਾਰੀ ਪ੍ਰਭਜੋਤ ਸਿੰਘ ਸਿੱਧੂ ਨੇ ਪਹਿਲਾਂ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਹਾਸਲ ਕੀਤਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ 'ਚ ਵਰਕਸ਼ਾਪ ਸ਼ੁਰੂ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)-ਡੀਪ ਲਰਨਿੰਗ ਦੇ ਦੋ ਰੋਜ਼ਾ ਵਰਕਸ਼ਾਪ ਦਾ ਉਦਘਾਟਨ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਵਿਗਿਆਨ ਤੇ ਇੰਜੀਨੀਅਰਿੰਗ ਵਿਭਾਗ ਵਿਚ ਕੀਤਾ ਗਿਆ | ਇੰਜੀ: ਜਨਕ ਰਾਜ ਗਰਗ ...

ਪੂਰੀ ਖ਼ਬਰ »

ਸੰਧੂ ਮੰਡੀ ਗੋਬਿੰਦਗੜ੍ਹ ਗੁਡਸ ਟਰਾਂਸਪੋਰਟ ਐਸੋਸੀਏਸ਼ਨ ਦੇ ਸਕੱਤਰ ਬਣੇ

ਮੰਡੀ ਗੋਬਿੰਦਗੜ੍ਹ, 11 ਜੁਲਾਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਗੁਡਸ ਟਰਾਂਸਪੋਰਟ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਮਦਨ ਦੀ ਅਗਵਾਈ ਹੇਠ ਸਥਾਨਕ ਅਮਲੋਹ ਰੋਡ 'ਤੇ ਹੋਈ | ਜਿਸ 'ਚ ਭੁਪਿੰਦਰ ਸਿੰਘ ਸੰਧੂ ਨੰੂ ਐਸੋਸੀਏਸ਼ਨ ਦਾ ਸਕੱਤਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਬਸੀ ਪਠਾਣਾ, 11 ਰੁਪਾਲ (ਗੁਰਬਚਨ ਸਿੰਘ ਰੁਪਾਲ, ਗੌਤਮ)-ਇੱਥੇ ਅਗਰਵਾਲ ਧਰਮਸ਼ਾਲਾ ਵਿਚ ਖ਼ੂਨਦਾਨੀਆਂ ਦੀ ਸਭਾ ਵਲੋਂ ਲਗਾਏ ਗਏ ਕੈਂਪ 'ਚ 68 ਦੇ ਲਗਭਗ ਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਡਾ. ਮਹਿੰਦਰ ਕੁਮਾਰ ਸਿੰਗਲ ਨੇ ਦੱਸਿਆ ...

ਪੂਰੀ ਖ਼ਬਰ »

ਮੀਂਹ ਦੌਰਾਨ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਕੇ ਸ਼ਹਿਰ ਵਾਸੀ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਅਰੁਣ ਆਹੂਜਾ)-ਮਾਨਸੂਨ ਦੀ ਹੋਈ ਪਹਿਲੀ ਬਰਸਾਤ ਦੇ ਚੱਲਦਿਆਂ ਸ਼ਹਿਰ 'ਚ ਜ਼ਿਆਦਾਤਰ ਥਾਵਾਂ 'ਤੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ | ਜਦੋਂ ਤੋਂ ਸ਼ਹਿਰ 'ਚ ਸੀਵਰੇਜ ਪ੍ਰੋਜੈਕਟ ਸ਼ੁਰੂ ਹੋਇਆ ਹੈ, ...

ਪੂਰੀ ਖ਼ਬਰ »

ਪਿੰਡ ਪਨੈਚਾਂ ਦੇ ਨੌਜਵਾਨ ਦੀ ਇਟਲੀ 'ਚ ਮੌਤ-ਸਸਕਾਰ ਅੱਜ

ਸੰਘੋਲ, 11 ਜੁਲਾਈ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਪਨੈਚਾਂ ਦੇ ਨੌਜਵਾਨ ਮਨਪ੍ਰੀਤ ਸਿੰਘ ਬਾਬਾ (27) ਦੀ ਇਟਲੀ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਕਰੀਬ ਅੱਠ ਸਾਲ ਤੋਂ ਇਟਲੀ ਦੇ ਸ਼ਹਿਰ ਵੇਰੋਨਾ ਵਿਖੇ ਰਹਿ ਕੇ ਆਪਣਾ ...

ਪੂਰੀ ਖ਼ਬਰ »

ਖਮਾਣੋਂ ਸਕੂਲ ਵਿਖੇ 'ਵਿਸ਼ਵ ਆਬਾਦੀ ਦਿਵਸ' ਮਨਾਇਆ

ਖਮਾਣੋਂ, 11 ਜੁਲਾਈ (ਜੋਗਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਪਿ੍ੰਸੀਪਲ ਸੱਤਪਾਲ ਸਿੰਘ ਦੀ ਅਗਵਾਈ ਹੇਠ 'ਵਿਸ਼ਵ ਆਬਾਦੀ ਦਿਵਸ' ਮਨਾਇਆ ਗਿਆ | ਸਕੂਲ ਦੇ ਲਾਇਬ੍ਰੇਰੀਅਨ ਹਰਵਿੰਦਰ ਸਿੰਘ ਅਤੇ ਲੈਕਚਰਾਰ ਕੁਲਦੀਪ ਸਿੰਘ ਦੇ ਸਾਂਝੇ ਯਤਨਾਂ ਸਦਕਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ 'ਚ ਐੱਸ.ਸੀ/ ਐੱਸ.ਟੀ. ਵਿਦਿਆਰਥੀਆਂ ਦੀ ਹੋ ਰਹੀ ਨਾਜਾਇਜ਼ ਲੁੱਟ

ਨਾਭਾ, 11 ਜੁਲਾਈ (ਕਰਮਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਨਾਭਾ ਵਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ ਵਿਚ ਈ.ਟੀ.ਟੀ. ਵਾਲੇ ਐੱਸ.ਸੀ. ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਨਾਜਾਇਜ਼ ਫ਼ੀਸਾਂ ਦੇ ਸਬੰਧ ਵਿਚ ਅਥਾਰਿਟੀ ਨੂੰ ਮਿਲਿਆ ਗਿਆ | ਪਰ ...

ਪੂਰੀ ਖ਼ਬਰ »

ਵੇਰਕਾ ਪਲਾਂਟ ਦੇ ਡਾਇਰੈਕਟਰਾਂ ਵਲੋਂ ਬੈਠਕ ਦੌਰਾਨ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ

ਪਟਿਆਲਾ, 11 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ਦੇ ਖਪਤਕਾਰਾਂ ਨੂੰ ਮਿਆਰੀ ਦੁੱਧ ਤੇ ਦੁੱਧ ਪਦਾਰਥ ਮੁਹੱਈਆ ਕਰਵਾਉਣ ਵਾਲੇ ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰਾਂ ਦੀ ਹੋਈ ਬੈਠਕ ਦੌਰਾਨ ਡਾਇਰੈਕਟਰਾਂ ਵਲੋਂ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ

ਪਟਿਆਲਾ, 11 ਜੁਲਾਈ (ਜ.ਸ. ਢਿੱਲੋਂ)-ਪੀ.ਆਰ.ਟੀ.ਸੀ. ਪੈਨਸ਼ਨ ਐਸੋਸੀਏਸ਼ਨ ਪਟਿਆਲਾ ਡਿਪੂ ਦੀ ਬੈਠਕ ਜਗਤਾਰ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਚੇਅਰਮੈਨ ਨੇ ਕਿਹਾ ਕਿ ਅੱਜ ਪੰਜਾਬ 'ਚ ਨੌਜਵਾਨ ਪੀੜ੍ਹੀ ਨੂੰ ਸਰਕਾਰੀ ਨੌਕਰੀ ਦੇਣ ਦੀ ਬਜਾਏ ਪੁਲਿਸ ਦਾ ਤਸ਼ੱਦਦ ...

ਪੂਰੀ ਖ਼ਬਰ »

ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਮਨਾਇਆ

ਡਕਾਲਾ, 11 ਜੁਲਾਈ (ਮਾਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਛੇਵੇਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਮੀਰੀ-ਪੀਰੀ ਦਿਵਸ ਸੰਗਤਾਂ ਵਲੋਂ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਵਲੋਂ ਪੁਲ 'ਚ ਪਏ ਪਾੜ ਦੇ ਨੁਕਸਾਨ ਦਾ ਜਾਇਜ਼ਾ

ਦੇਵੀਗੜ੍ਹ, 11 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਬੀਤੇ ਦਿਨ ਪਈ ਬਾਰਸ਼ ਕਾਰਨ ਪਿੰਡ ਸਿਰਕਪੜਾ ਨੇੜੇ ਘੱਗਰ ਦਰਿਆ ਦੇ ਪੁਲ ਪਾਣੀ ਰੋਕਣ ਲਈ ਲਾਈ ਜਾ ਰਹੀ ਪੱਥਰਾਂ ਦੀ ਠੋਕਰ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ 'ਚ ਆਈ ਰੁਕਾਵਟ ਕਾਰਨ ਪੁਲ ਦੇ ਪਿਲਰਾਂ ਦੇ ਨੇੜੇ ਅਚਾਨਕ ...

ਪੂਰੀ ਖ਼ਬਰ »

ਦੇਸ਼ ਅੰਦਰ ਇਸ ਵਾਰ 1 ਕਰੋੜ ਨਵੇਂ ਕਰਦਾਤਾ ਆਮਦਨ ਕਰ ਵਿਭਾਗ ਨਾਲ ਜੁੜੇ-ਝਾਅ

ਪਟਿਆਲਾ, 11 ਜੁਲਾਈ (ਜਸਪਾਲ ਸਿੰਘ ਢਿੱਲੋਂ)-ਆਮਦਨ ਕਰ ਵਿਭਾਗ ਵਲੋਂ ਹਰਪਾਲ ਟਿਵਾਣਾ ਵਿਖੇ 'ਕਰ ਅਦਾ ਕਰਕੇ ਦੇਸ਼ ਦੀ ਉਸਾਰੀ 'ਚ ਹਿੱਸਾ ਪਾਉ' ਵਿਸ਼ੇ 'ਤੇ ਜਾਗਿ੍ਤੀ ਮਿਸ਼ਨ ਤਹਿਤ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਮੁੱਖ ਆਮਦਨ ਕਰ ਕਮਿਸ਼ਨਰ ...

ਪੂਰੀ ਖ਼ਬਰ »

ਨਕਲੀ ਆਈ.ਪੀ.ਐਸ. ਵਜੋਂ ਰੋਹਬ ਝਾੜਨ ਵਾਲਾ ਚੜਿ੍ਹਆ ਪੁਲਿਸ ਅੜਿੱਕੇ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)-ਸਥਾਨਕ ਪੁਲਿਸ ਨੇ ਇੱਕ ਨਕਲੀ ਆਈ.ਪੀ.ਐਸ. ਅਫ਼ਸਰ ਦੇ ਿਖ਼ਲਾਫ਼ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕੀਤਾ ਹੈ | ਥਾਣਾ ਸਿਵਲ ਲਾਇਨ ਦੇ ਮੁਖੀ ਇੰਸਪੈਕਟਰ ਰਾਹੁਲ ਕੌਸ਼ਲ ਨੇ ਦੱਸਿਆ ਕਿ ਮੁਲਜ਼ਮ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਸਰਕਾਰ ਵੱਡੀ ਪੱਧਰ 'ਤੇ ਲਗਵਾ ਰਹੀ ਹੈ ਬੂਟੇ-ਧਰਮਸੋਤ

ਨਾਭਾ, 11 ਜੁਲਾਈ (ਕਰਮਜੀਤ ਸਿੰਘ)-ਵਾਤਾਵਰਨ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਡੀ ਪੱਧਰ 'ਤੇ ਬੂਟੇ ਲਗਵਾ ਰਹੀ ਹੈ | ਇਹ ਗੱਲ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ...

ਪੂਰੀ ਖ਼ਬਰ »

ਰੋਜ਼ਗਾਰ ਬਿਊਰੋ ਵਲੋਂ ਕੈਂਪ

ਪਟਿਆਲਾ, 11 ਜੁਲਾਈ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਲੋੜਵੰਦਾਂ ਨੂੰ ਸਵੈ ਰੋਜ਼ਗਾਰ ਖੋਲ੍ਹਣ ਲਈ ਦੋ ਦਿਨਾਂ ਲੋਨ ਕੈਂਪ ਲਗਾਇਆ ਗਿਆ | ਲੋਨ ਕੈਂਪ 'ਚ ...

ਪੂਰੀ ਖ਼ਬਰ »

ਉਮੰਗ ਫਾੳਾੂਡੇਸ਼ਨ ਵਲੋਂ ਕੈਂਸਰ ਦੇ ਖ਼ਾਤਮੇ ਲਈ ਮੁਫ਼ਤ ਵੀਟ ਗਰਾਸ ਜੂਸ ਪਿਲਾਉਣ ਦੀ ਸ਼ੁਰੂਆਤ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੀ ਸਿਰਮੌਰ ਸੰਸਥਾ ਉਮੰਗ ਵੈੱਲਫੇਅਰ ਫਾੳਾੂਡੇਸ਼ਨ ਨੇ ਲੋਕਾਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ 14 ਜੁਲਾਈ ਤੋਂ ਮੁਫ਼ਤ ਵੀਟ ਗਰਾਸ ਜੂਸ ਪਿਲਾਉਣ ਦੀ ਸ਼ੁਰੂਆਤ ਕਰਨ ਜਾ ਰਹੀ ਹੈ¢ ਸੰਸਥਾ ਦੇ ਪ੍ਰਧਾਨ ਅਰਵਿੰਦਰ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਲੋਕਾਂ ਨੂੰ ਸਸਤਾ ਤੇ ਜਲਦੀ ਇਨਸਾਫ਼ ਦਿਵਾਉਣ 'ਚ ਮੀਲ ਪੱਥਰ ਸਾਬਤ ਹੋਵੇਗੀ-ਆਰ.ਐਸ.ਰਾਏ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)-ਕੌਮੀ ਲੋਕ ਅਦਾਲਤ ਲੋਕਾਂ ਨੂੰ ਸਸਤਾ ਅਤੇ ਜਲਦੀ ਇਨਸਾਫ਼ ਦਿਵਾਉਣ ਲਈ ਮੀਲ ਪੱਥਰ ਸਾਬਤ ਹੋਵੇਗੀ | ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਲਗਾਈ ...

ਪੂਰੀ ਖ਼ਬਰ »

ਜੁਗਨੀ ਗਰੁੱਪ ਨੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਅਰੁਣ ਆਹੂਜਾ)-ਜੁਗਨੀ ਗਰੁੱਪ ਵਲੋਂ ਪ੍ਰਧਾਨ ਗੁਰਵਿੰਦਰ ਸਿੰਘ ਜੁਗਨੀ ਦੀ ਅਗਵਾਈ ਵਿਚ ਪਿੰਡ ਜੰਡਾਲੀ ਵਿਖੇ ਇਕ ਗ਼ਰੀਬ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਲੜਕੀ ਨੂੰ ਘਰੇਲੂ ਸਮਾਨ, ਜਿਸ ਵਿਚ ਡਬਲ ਬੈੱਡ, 21 ਸੂਟ ਤੇ ਹੋਰ ਸਮਾਨ ਮੌਜੂਦ ਸੀ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਲੋਕਾਂ ਨੂੰ ਸਸਤਾ ਤੇ ਜਲਦੀ ਇਨਸਾਫ਼ ਦਿਵਾਉਣ 'ਚ ਮੀਲ ਪੱਥਰ ਸਾਬਤ ਹੋਵੇਗੀ-ਆਰ.ਐਸ.ਰਾਏ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)-ਕੌਮੀ ਲੋਕ ਅਦਾਲਤ ਲੋਕਾਂ ਨੂੰ ਸਸਤਾ ਅਤੇ ਜਲਦੀ ਇਨਸਾਫ਼ ਦਿਵਾਉਣ ਲਈ ਮੀਲ ਪੱਥਰ ਸਾਬਤ ਹੋਵੇਗੀ | ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਲਗਾਈ ...

ਪੂਰੀ ਖ਼ਬਰ »

ਬੀਬੀ ਨਾਗਰਾ ਵਲੋਂ ਨਾਲੇ ਦੀ ਚੱਲ ਰਹੀ ਸਫ਼ਾਈ ਦਾ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਭੂਸ਼ਨ ਸੂਦ)-ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਬਰਸਾਤਾਂ ਦੌਰਾਨ ਲੋਕਾਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਦਿੱਕਤਾਂ ਨਹੀਂ ਆਉਣ ਦਿੱਤੀਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX