ਤਾਜਾ ਖ਼ਬਰਾਂ


ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 minute ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  16 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  30 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  47 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  58 minutes ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਪਟਿਆਲਾ

ਟਰੱਕ ਵਲੋਂ ਫੇਟ ਮਾਰਨ 'ਤੇ ਗਰਭਵਤੀ ਔਰਤ ਦੀ ਮੌਤ

ਸਮਾਣਾ, 11 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਮਾਣਾ ਭਵਾਨੀਗੜ੍ਹ ਸੜਕ 'ਤੇ ਪਿੰਡ ਸਹਿਜਪੁਰਾ ਮੋੜ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਟਰੱਕ ਵਲੋਂ ਫੇਟ ਮਾਰ ਦੇਣ 'ਤੇ ਮੋਟਰਸਾਈਕਲ ਦੇ ਪਿੱਛੇ ਬੈਠੀ ਇਕ 26 ਸਾਲਾ ਵਿਆਹੁਤਾ ਔਰਤ ਦੀ ਮੌਤ ਹੋ ਗਈ¢ ਹਾਦਸੇ 'ਚ ਜ਼ਖਮੀ ਮੋਟਰਸਾਈਕਲ ਚਾਲਕ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ¢ ਜਾਣਕਾਰੀ ਮੁਤਾਬਿਕ ਹਰਦੀਪ ਕੌਰ ਪਤਨੀ ਗੁਰਤੇਜ ਸਿੰਘ ਦਾ ਵਿਆਹ ਡੇਢ ਕੁ ਸਾਲ ਪਹਿਲਾਂ ਪਿੰਡ ਦਿੱਤੂਪੁਰ ਵਿਖੇ ਹੋਇਆ ਸੀ¢ ਅੱਜ ਹਰਦੀਪ ਕੌਰ ਦਾ ਭਰਾ ਰਵੀ ਮੋਟਰਸਾਈਕਲ 'ਤੇ ਆਪਣੀ ਭੈਣ ਨੂੰ ਆਪਣੇ ਪਿੰਡ ਨਾਗਰੀ ਹੋਣ ਵਾਲੇ ਕਿਸੇ ਵਿਆਹ ਸਮਾਗਮ ਸਬੰਧੀ ਲੈ ਕੇ ਆ ਰਿਹਾ ਸੀ¢ ਜਦੋਂ ਉਹ ਸਮਾਣਾ ਭਵਾਨੀਗੜ੍ਹ ਸੜਕ 'ਤੇ ਸਥਿਤ ਇਕ ਪੈਟਰੋਲ ਪੰਪ ਤੋਂ ਮੋਟਰਸਾਈਕਲ 'ਚ ਪੈਟਰੋਲ ਪਵਾਕੇ ਕੁੱਝ ਦੂਰੀ 'ਤੇ ਪੁੱਜੇ ਤੇ ਪਿੱਛਿਓਾ ਆ ਰਹੇ ਟਰੱਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਤੇ ਹਰਦੀਪ ਕੌਰ ਜੋ 6 ਮਹੀਨੇ ਦੀ ਗਰਭਵਤੀ ਦੱਸੀ ਜਾਂਦੀ ਹੈ, ਦੀ ਟਰੱਕ ਹੇਠਾਂ ਆਉਣ 'ਤੇ ਮੌਕੇ 'ਤੇ ਹੀ ਮੌਤ ਹੋ ਗਈ¢ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ਹਿਰੀ ਦੇ ਮੁੱਖ ਅਫਸਰ ਇੰਸ. ਸਾਹਿਬ ਸਿੰਘ ਵਿਰਕ ਨੇ ਦੱਸਿਆ ਕਿ ਹੋਏ ਹਾਦਸੇ ਸਬੰਧੀ ਮਾਮਲੇ ਸਬੰਧੀ ਪਰਚਾ ਦਰਜ ਕਰਦਿਆਂ ਫਰਾਰ ਹੋਏ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਤੇ ਮਿ੍ਤਕਾ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ¢

ਪ੍ਰਨੀਤ ਕੌਰ ਦੇ ਹਲਕੇ ਨਾਭਾ ਦੀ ਏ ਕਾਲਸ ਨਗਰ ਕੌ ਾਸਲ ਨੂੰ ਲੱਗਿਆ ਤਾਲਾ

ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ)-ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਹਲਕਾ ਨਾਭਾ ਦੀ ਏ ਕਲਾਸ ਨਗਰ ਕੌਾਸਲ ਨੂੰ ਉੱਥੋਂ ਦੇ ਮੁਲਾਜ਼ਮਾਂ ਵਲੋਂ ਕਾਰਜ ਸਾਧਕ ਅਫ਼ਸਰ ਦੇ ਨਾ ਬੈਠਣ ਤੇ ਉਨ੍ਹਾਂ ਦੀਆਂ ਪਿਛਲੇ 75 ਦਿਨਾਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਤਾਲਾ ਲਗਾ ...

ਪੂਰੀ ਖ਼ਬਰ »

ਆਵਾਜਾਈ 'ਚ ਵਿਘਨ ਪਾਉਣ 'ਤੇ ਟਰਾਲੀ ਮਾਲਕਾਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 11 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਪਸਿਆਣਾ ਦੀ ਪੁਲਿਸ ਵਲੋਂ ਦੋ ਭੂੰਗ ਵਾਲੀਆਂ ਟਰੈਕਟਰ-ਟਰਾਲੀਆਂ ਦੇ ਮਾਲਕਾਂ ਿਖ਼ਲਾਫ਼ ਆਵਾਜਾਈ 'ਚ ਵਿਘਨ ਪਾਉਣ 'ਤੇ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਚਮਨ ਲਾਲ ਨੇ ਦੱਸਿਆ ਕਿ ਜਦੋਂ ...

ਪੂਰੀ ਖ਼ਬਰ »

ਦੋ ਵਿਅਕਤੀਆਂ ਤੋਂ ਸਮੈਕ ਬਰਾਮਦ

ਪਟਿਆਲਾ, 11 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਲਾਹੌਰੀ ਗੇਟ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਦੀ ਅਗਵਾਈ ਹੇਠਲੀ ਇਕ ਪੁਲਿਸ ਟੀਮ ਨੇ ਦੋ ਜਣਿਆਂ ਵਿਸ਼ਾਲ ਗਿੱਲ ਪੁੱਤਰ ਮਲਕੀਤ ਸਿੰਘ ਤੇ ਸਨੀ ਸਿੰਘ ਪੁੱਤਰ ਲਾਡੀ ਵਾਸੀਆਨ ਪਟਿਆਲਾ ਤੋਂ 7 ਗਰਾਮ ਸਮੈਕ ਬਰਾਮਦ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਸ਼ਰਾਬ ਬਰਾਮਦ

ਪਟਿਆਲਾ, 11 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 158 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਇਨ੍ਹਾਂ ਵਿਚੋਂ ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਹਰਸ਼ਨਵੀਰ ਸਿੰਘ ਤੇ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇੱਥੇ ਸਨੌਰੀ ਅੱਡਾ ਖੇਤਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾ ਲੈ ਜਾਣ 'ਤੇ ਮਾਮਲਾ ਦਰਜ

ਪਟਿਆਲਾ, 11 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਕੋਲ ਨੀਲਮ ਮਲਹੋਤਰਾ ਪਤਨੀ ਲਲਿਤ ਮਲਹੋਤਰਾ ਵਾਸੀ ਹੀਰਾ ਬਾਗ ਨੇੜੇ ਹਰਗੋਬਿੰਦ ਭਵਨ ...

ਪੂਰੀ ਖ਼ਬਰ »

ਪੁਲ ਟੁੱਟਣ ਕਾਰਨ ਸਨੌਰ ਹਲਕੇ ਦੇ 25-30 ਪਿੰਡਾਂ ਦਾ ਸੰਪਰਕ ਸਨੌਰ ਤੇ ਪਟਿਆਲਾ ਸ਼ਹਿਰ ਨਾਲੋਂ ਟੁੱਟਿਆ

ਸਨੌਰ, 11 ਜੁਲਾਈ (ਸੋਖਲ)-ਸਨੌਰ ਹਲਕੇ ਦੇ ਲਗਭਗ 25-30 ਪਿੰਡਾਂ ਦਾ ਸੰਪਰਕ ਸਨੌਰ ਤੇ ਪਟਿਆਲਾ ਸ਼ਹਿਰ ਨਾਲੋਂ ਅੱਜ ਪਿੰਡ ਸਿਰਕੱਪੜਾ ਵਿਖੇ ਘੱਗਰ ਦਰਿਆ 'ਤੇ ਬਣੇ ਪੁਲ ਦਾ ਇਕ ਹਿੱਸਾ ਟੁੱਟ ਜਾਣ ਕਾਰਨ ਟੁੱਟ ਗਿਆ ਹੈ | ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸੇ ਵੱਡੇ ਹਾਦਸੇ ਨੂੰ ਦੇਖਦੇ ...

ਪੂਰੀ ਖ਼ਬਰ »

ਚੋਰੀ ਦੇ ਕੇਸ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਪਾਤੜਾਂ, 11 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਰਾਤ ਸਮੇਂ ਚੋਰਾਂ ਵਲੋਂ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿਖੇ ਇਕ ਮਨਿਆਰੀ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰੀ ਦੀ ਘਟਨਾ ਨੰੂ ਅੰਜਾਮ ਦਿੱਤਾ ਗਿਆ | ਇਸ ਸੰਬੰਧੀ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੂੰ ਧੱਕਾ ਮਾਰ ਕੇ ਸੁੱਟ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਨਾਮਜ਼ਦ

ਰਾਜਪੁਰਾ, 11 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਬਜ਼ੁਰਗ ਔਰਤ ਨੂੰ ਧੱਕਾ ਦੇ ਕੇ ਸੁੱਟ ਕੇ ਜ਼ਖ਼ਮੀ ਕਰਨ ਤੇ ਗਾਲੀ ਗਲੋਚ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਵਲੋਂ ਡਿਪੂ ਹੋਲਡਰ ਦੀ ਅਚਨਚੇਤ ਚੈਕਿੰਗ

ਪਾਤੜਾਂ, 11 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਪਿੰਡ ਬੁਰੜ ਦੇ ਡੀਪੂ ਹੋਲਡਰ ਨੰੂ ਭੇਜੀ ਗਈ ਕਣਕ ਕਿਸੇ ਹੋਰ ਵਿਅਕਤੀ ਦੇ ਘਰ ਸਟੋਰ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਖ਼ੁਰਾਕ ਸਪਲਾਈ ਅਧਿਕਾਰੀਆਂ ਵਲੋਂ ਮੌਕੇ 'ਤੇ ਪਹੰੁਚ ਕੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਮੇਅਰ ਦੀ ਅਗਵਾਈ 'ਚ ਬੈਠਕ

ਪਟਿਆਲਾ, 11 ਜੁਲਾਈ (ਜਸਪਾਲ ਸਿੰਘ ਢਿੱਲੋਂ)- ਅੱਜ ਇੱਥੇ ਨਗਰ ਨਿਗਮ ਵਿਖੇ ਡੇਂਗੂ ਦੀ ਰੋਕਥਾਮ ਲਈ ਇਕ ਵਿਸ਼ੇਸ਼ ਬੈਠਕ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਹੁਣ ਬਰਸਾਤੀ ਮੌਸਮ ਆ ਗਿਆ ਹੈ, ਇਸ ਸਮੇਂ ਨਗਰ ਨਿਗਮ ਨੇ ਉਪਰਾਲਾ ...

ਪੂਰੀ ਖ਼ਬਰ »

ਗੁਹਲਾ ਵਿਖੇ ਅਗਲੀ ਚੋਣ ਜਿੱਤਣਗੇ ਵਿਧਾਇਕ ਕੁਲਵੰਤ ਬਾਜ਼ੀਗਰ-ਹਰਜੋਤ

ਗੁਹਲਾ ਚੀਕਾ, 11 ਜੁਲਾਈ (ਓ.ਪੀ. ਸੈਣੀ)-ਹਲਕਾ ਗੁਹਲਾ ਤੋਂ ਭਾਜਪਾ ਵਿਧਾਇਕ ਕੁਲਵੰਤ ਬਾਜੀਗਰ ਨੇ ਪਿਛਲੇ 5 ਸਾਲਾਂ 'ਚ ਰਿਕਾਰਡਤੋੜ ਵਿਕਾਸ ਕਰਵਾਏ ਹਨ | ਹਲਕਾ ਗੁਹਲਾ ਦੀ ਜਨਤਾ ਵਿਕਾਸ ਕੰਮਾਂ ਤੋਂ ਬਹੁਤ ਖੁਸ਼ ਹੈ | ਪਿਛਲੀ ਵਾਰ ਵਾਂਗ ਇਸ ਵਾਰ ਵੀ ਆਉਣ ਵਾਲੀ ਵਿਧਾਨ ਸਭਾ ...

ਪੂਰੀ ਖ਼ਬਰ »

ਮੋਹੀ ਖ਼ੁਰਦ ਦੇ ਸਕੂਲ ਨੂੰ ਵਾਟਰ ਕੂਲਰ ਭੇਟ

ਬਨੂੜ, 11 ਜੁਲਾਈ (ਭੁਪਿੰਦਰ ਸਿੰਘ)-ਸਿੱਖਿਆ ਸੇਵਾ ਸੁਸਾਇਟੀ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਠੰਢੇ ਪੀਣ ਵਾਲੇ ਪਾਣੀ ਲਈ ਸਕੂਲਾਂ 'ਚ ਵਾਟਰ ਕੂਲਰ ਲਾਉਣ ਦੀ ਵਿੱਢੀ ਗਈ ਮੁਹਿੰਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਹੀ ਖ਼ੁਰਦ ਵਿਖੇ 30ਵੇਂ ਵਾਟਰ ਕੂਲਰ ...

ਪੂਰੀ ਖ਼ਬਰ »

ਸਟੇਡੀਅਮ ਦੇ ਬੂਟਿਆਂ ਦੀ ਛੰਗਾਈ ਵਿਰੁੱਧ ਖਿਡਾਰੀਆਂ 'ਚ ਰੋਸ

ਬਨੂੜ, 11 ਜੁਲਾਈ (ਭੁਪਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਸਟੇਡੀਅਮ ਬਨੂੜ 'ਚ ਲੱਗੇ ਛਾਂਦਾਰ ਰੁੱਖਾਂ ਦੀ ਪਾਵਰਕਾਮ ਦੇ ਕਰਮਚਾਰੀਆਂ ਵਲੋਂ ਕੀਤੀ ਛੰਗਾਈ ਕਾਰਨ ਖਿਡਾਰੀਆਂ ਨੇ ਰੋਸ ਪ੍ਰਗਟਾਇਆ ਹੈ | ਖਿਡਾਰੀਆਂ ਨੇ ਦੱਸਿਆ ਕਿ ਅੱਧੀ ਦਰਜਨ ਦੇ ਕਰੀਬ ਬੂਟਿਆਂ ਦੀਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਨੇ ਧਰਨੇ ਨੂੰ ਲੈ ਕੇ ਕਮਰ ਕੱਸੀ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ (ਬ) ਜ਼ਿਲ੍ਹਾ ਲੀਡਰਸ਼ਿਪ ਦੀ ਕੋਰ ਕਮੇਟੀ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮ ਵਰਗ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਪੂਰੇ ਕਰੇ-ਅਧਿਆਪਕ ਦਲ ਪੰਜਾਬ

ਨਾਭਾ, 11 ਜੁਲਾਈ (ਕਰਮਜੀਤ ਸਿੰਘ)-ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਨੂੰ ਤੀਜਾ ਸਾਲ ਚੱਲ ਰਿਹਾ ਹੈ | ਸਰਕਾਰ ਵਲੋਂ ਚੋਣਾਂ ਵੇਲੇ ਮੁਲਾਜ਼ਮ ਵਰਗ ਨਾਲ ਜੋ ਵਾਅਦੇ ਕੀਤੇ ਗਏ ਸੀ, ਉਨ੍ਹਾਂ ਵਿਚੋਂ ਕੋਈ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਅਧਿਆਪਕ ਦਲ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਬੈਠਕ

ਸਮਾਣਾ, 11 ਜੁਲਾਈ (ਸਾਹਿਬ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਦੀ ਬੈਠਕ ਅਗਰਵਾਲ ਧਰਮਸ਼ਾਲਾ ਵਿਚ ਗੁਰਦੇਵ ਸਿੰਘ ਆਲਮਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾਂ ਦੀਆਂ ਸਮੱਸਿਆਵਾਂ ਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਡਾ. ਘੁੰਡਰ ਕੈਮਿਸਟ ਐਸੋਸੀਏਸ਼ਨ ਭਾਦਸੋਂ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਭਾਦਸੋਂ, 11 ਜੁਲਾਈ (ਪ੍ਰਦੀਪ ਦੰਦਰਾਲ਼ਾ)-ਅੱਜ ਭਾਦਸੋਂ ਵਿਖੇ ਨੇੜਲੇ ਕਸਬਿਆਂ ਤੇ ਪਿੰਡਾਂ ਦੇ ਕੈਮਿਸਟਾਂ ਦੀ ਇੱਕ ਬੈਠਕ ਹੋਈ | ਜਿਸ ਵਿਚ ਸੰਜੀਵ ਚੌਧਰੀ ਚੇਅਰਮੈਨ ਪਟਿਆਲਾ ਕੈਮਿ. ਐਸੋ., ਸਰਪ੍ਰਸਤ ਇੰਦਰਜੀਤ ਦੁਆ ਤੇ ਸਲੀਮ ਨਾਭਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਲੜਕੀਆਂ ਨੂੰ ਸਾਈਕਲ ਦੇਣੇ ਸਰਕਾਰ ਦਾ ਸ਼ਲਾਘਾਯੋਗ ਕਦਮ-ਕਾਕੜਾ

ਦੇਵੀਗੜ੍ਹ, 11 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਓ.ਐਸ.ਡੀ. ਜੋਗਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਦੂਰ ਦੁਰਾਡੇ ਪਿੰਡਾਂ ਦੀਆਂ ਸਕੂਲ ਜਾਣ ਵਾਲੀਆਂ ਲੜਕੀਆਂ ਦੀ ਆਉਣ ਜਾਣ ਦੀ ...

ਪੂਰੀ ਖ਼ਬਰ »

ਵਿਧਾਇਕ ਨੇ ਸ਼ੁਤਰਾਣਾ ਸਕੂਲ 'ਚ ਲੜਕੀਆਂ ਨੂੰ ਸਾਈਕਲ ਵੰਡੇ

ਸ਼ੁਤਰਾਣਾ, 11 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਪੜ੍ਹਦੀਆਂ ਲੜਕੀਆਂ ਨੂੰ ਸਕੂਲ ਆਉਣ-ਜਾਣ ਲਈ ਸਾਈਕਲ ਦਿੱਤੇ ਜਾ ਰਹੇ ਹਨ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਲੜਕੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਹੋਵੇ | ਇਸੇ ...

ਪੂਰੀ ਖ਼ਬਰ »

ਨਗਰ ਨਿਗਮ ਤੋਂ ਸੂਚਨਾ ਦੇ ਅਧਿਕਾਰ ਤਹਿਤ ਹੋ ਰਹੀ ਉਸਾਰੀ ਦੀ ਸੂਚਨਾ ਮੰਗੀ

ਪਟਿਆਲਾ, 11 ਜੁਲਾਈ (ਜ.ਸ. ਢਿੱਲੋਂ)-ਪਟਿਆਲਾ ਦੇ ਵਾਸੀ ਬਿਮਲ ਕੁਮਾਰ ਨੇ ਸੂਚਨਾ ਦੇ ਕੇ ਕਾਨੂੰਨ 2005 ਤਹਿਤ ਨਗਰ ਨਿਗਮ ਦੇ ਸੂਚਨਾ ਅਫਸਰ ਤੋਂ ਇਕ ਚਰਚਿਤ ਉਸਾਰੀ ਦੀ ਸੂਚਨਾ ਮੰਗ ਲਈ ਹੈ | ਉਨ੍ਹਾਂ ਜੋ ਸੂਚਨਾ ਮੰਗੀ ਹੈ, ਉਸ ਮੁਤਾਬਿਕ ਲੀਲਾ ਭਵਨ ਬਾਜ਼ਾਰ 'ਚ ਯੋਜਨਾਕਾਰ ਦੀ ...

ਪੂਰੀ ਖ਼ਬਰ »

ਕੇਂਦਰੀ ਵਧੀਕ ਸਕੱਤਰ ਡਾ. ਮਧੁਕਰ ਗੁਪਤਾ ਪਟਿਆਲਾ ਲਈ ਨੋਡਲ ਅਫ਼ਸਰ ਨਿਯੁਕਤ

ਪਟਿਆਲਾ, 11 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਪਾਣੀ ਦੀ ਸੰਭਾਲ ਤੇ ਧਰਤੀ ਹੇਠਲੇ ਪਾਣੀ ਦਾ ਹੇਠਾਂ ਡਿੱਗਦਾ ਪੱਧਰ ਬਚਾਉਣ ਲਈ ਕੇਂਦਰ ਸਰਕਾਰ ਵਲੋਂ ਅਰੰਭੇ 'ਜਲ ਸ਼ਕਤੀ ਅਭਿਆਨ' ਨੂੰ ਪਟਿਆਲਾ ਜ਼ਿਲ੍ਹੇ 'ਚ ਵੀ ਸਫ਼ਲ ਬਣਾਉਣ ਦੇ ਮਨਸ਼ੇ ਨਾਲ ਪਬਲਿਕ ਇੰਟਰਪ੍ਰਾਇਜਜ਼ ...

ਪੂਰੀ ਖ਼ਬਰ »

ਸਬ-ਕਮੇਟੀ ਦੀ ਇਕੱਤਰਤਾ ਅੱਜ

ਪਟਿਆਲਾ, 11 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਉਣ ਦੀ ਵੀ ਯੋਜਨਾ ਬਣਾਈ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੈਰੋਲ 'ਤੇ ਆਇਆ ਕੈਦੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸਮਾਣਾ, 11 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸੀ.ਆਈ.ਏ. ਸਟਾਫ਼ ਪੁਲਿਸ ਨੂੰ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦੋਂ ਸਟਾਫ਼ ਦੇ ਮੁੱਖ ਅਫਸਰ ਇੰਸ: ਵਿਜੈ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇੱਕ ਨਸ਼ਿਆਂ ਦੇ ਤਸਕਰ ਜੋ ਕੁੱਝ ਸਮਾਂ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਣੇ ਔਰਤ ਗਿ੍ਫ਼ਤਾਰ

ਰਾਜਪੁਰਾ, 11 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਪਿੰਡ ਸਰਾਏਬੰਜ਼ਾਰਾ ਨੇੜੇ ਗਸ਼ਤ ਦੌਰਾਨ ਇਕ ਔਰਤ ਨੂੰ 160 ਨਸ਼ੀਲੇ ਟੀਕਿਆਂ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁਖੀ ਇੰਸਪੈਕਟਰ ਸੁਭਾਸ਼ ਕੁਮਾਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਨਵੀਂ ਭਰਤੀ ਨਾ ਕਰਨ ਸਬੰਧੀ ਕੀਤਾ ਰੋਸ ਮੁਜ਼ਾਹਰਾ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਰਜਿੰਦਰਾ ਹਸਪਤਾਲ ਪਟਿਆਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਰਾਮ ਕਿਸ਼ਨ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ...

ਪੂਰੀ ਖ਼ਬਰ »

ਪਾਣੀ ਤੇ ਹੋਰ ਸਹੂਲਤਾਂ ਦੀ ਘਾਟ ਤੋਂ ਦੁਖੀ ਵਿਦਿਆਰਥਣਾਂ ਨੇ ਪ੍ਰਬੰਧਕਾਂ ਿਖ਼ਲਾਫ਼ ਖੋਲਿ੍ਹਆ ਮੋਰਚਾ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਨਰਸਿੰਗ ਕਾਲਜ ਰਜਿੰਦਰਾ ਹਸਪਤਾਲ ਪਟਿਆਲਾ ਦੀਆਂ ਹੋਸਟਲ 'ਚ ਰਹਿਣ ਵਾਲੀਆਂ ਵਿਦਿਆਰਥਣਾਂ ਨੇ ਪੀਣ ਵਾਲੇ ਪਾਣੀ, ਹੋਸਟਲਾਂ 'ਚ ਫੈਲੀ ਗੰਦਗੀ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਅਦਾਲਤਾਂ 'ਚ ਪੰਜਾਬੀ ਭਾਸ਼ਾ ਦੀ ਵਰਤੋਂ ਬੰਦ ਕਰਨਾ ਮੰਦਭਾਗਾ-ਐਡ. ਮੂੰਗੋ

ਨਾਭਾ, 11 ਜੁਲਾਈ (ਕਰਮਜੀਤ ਸਿੰਘ)-ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਬੀਤੀ 8 ਮਈ ਨੂੰ ਨੋਟਿਸ ਜਾਰੀ ਕਰਕੇ ਅਦਾਲਤਾਂ 'ਚ ਕੰਮ-ਕਾਰ ਅੰਗਰੇਜ਼ੀ ਭਾਸ਼ਾ ਵਿਚ ਕਰਨਾ ਲਾਜ਼ਮੀ ਕਰ ਦਿੱਤਾ ਹੈ, ਜਦੋਂ ਕਿ ਦੁਨੀਆਂ ਭਰ ਵਿਸ਼ੇਸ਼ ਕਰਕੇ ਭਾਰਤ ਵਿਚ ਹਰੇਕ ਰਾਜ ਵਿਚ ਉਸ ...

ਪੂਰੀ ਖ਼ਬਰ »

ਨਹਿਰਾਂ ਦੀ ਖਸਤਾ ਹਾਲਤ ਕਾਰਨ ਪੰਜਾਬ ਦੇ ਹਿੱਸਾ ਦਾ ਪਾਣੀ ਜਾ ਰਿਹਾ ਹਰਿਆਣੇ 'ਚ

ਪਾਤੜਾਂ, 11 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਦੀਆਂ ਬਹੁਤ ਸਾਰੀਆਂ ਨਹਿਰਾਂ ਦੀ ਹਾਲਤ ਖਸਤਾ ਹੋਣ ਕਾਰਨ ਇਨ੍ਹਾਂ 'ਚ ਕਈ ਸਾਲਾਂ ਤੋਂ ਪਾਣੀ ਨਹੀਂ ਆ ਰਿਹਾ | ਜਿਸ ਕਰਕੇ ਇਨ੍ਹਾਂ ਨਹਿਰਾਂ ਦੇ ਹਿੱਸੇ ਦਾ ਪੰਜਾਬ ਦਾ ਪਾਣੀ ਹਰਿਆਣਾ 'ਚ ਅਜਾਈਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ 'ਚ ਐੱਸ.ਸੀ/ ਐੱਸ.ਟੀ. ਵਿਦਿਆਰਥੀਆਂ ਦੀ ਹੋ ਰਹੀ ਨਾਜਾਇਜ਼ ਲੁੱਟ

ਨਾਭਾ, 11 ਜੁਲਾਈ (ਕਰਮਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਨਾਭਾ ਵਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ ਵਿਚ ਈ.ਟੀ.ਟੀ. ਵਾਲੇ ਐੱਸ.ਸੀ. ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਨਾਜਾਇਜ਼ ਫ਼ੀਸਾਂ ਦੇ ਸਬੰਧ ਵਿਚ ਅਥਾਰਿਟੀ ਨੂੰ ਮਿਲਿਆ ਗਿਆ | ਪਰ ...

ਪੂਰੀ ਖ਼ਬਰ »

ਵੇਰਕਾ ਪਲਾਂਟ ਦੇ ਡਾਇਰੈਕਟਰਾਂ ਵਲੋਂ ਬੈਠਕ ਦੌਰਾਨ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ

ਪਟਿਆਲਾ, 11 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ਦੇ ਖਪਤਕਾਰਾਂ ਨੂੰ ਮਿਆਰੀ ਦੁੱਧ ਤੇ ਦੁੱਧ ਪਦਾਰਥ ਮੁਹੱਈਆ ਕਰਵਾਉਣ ਵਾਲੇ ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰਾਂ ਦੀ ਹੋਈ ਬੈਠਕ ਦੌਰਾਨ ਡਾਇਰੈਕਟਰਾਂ ਵਲੋਂ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ

ਪਟਿਆਲਾ, 11 ਜੁਲਾਈ (ਜ.ਸ. ਢਿੱਲੋਂ)-ਪੀ.ਆਰ.ਟੀ.ਸੀ. ਪੈਨਸ਼ਨ ਐਸੋਸੀਏਸ਼ਨ ਪਟਿਆਲਾ ਡਿਪੂ ਦੀ ਬੈਠਕ ਜਗਤਾਰ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਚੇਅਰਮੈਨ ਨੇ ਕਿਹਾ ਕਿ ਅੱਜ ਪੰਜਾਬ 'ਚ ਨੌਜਵਾਨ ਪੀੜ੍ਹੀ ਨੂੰ ਸਰਕਾਰੀ ਨੌਕਰੀ ਦੇਣ ਦੀ ਬਜਾਏ ਪੁਲਿਸ ਦਾ ਤਸ਼ੱਦਦ ...

ਪੂਰੀ ਖ਼ਬਰ »

ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਮਨਾਇਆ

ਡਕਾਲਾ, 11 ਜੁਲਾਈ (ਮਾਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਛੇਵੇਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਮੀਰੀ-ਪੀਰੀ ਦਿਵਸ ਸੰਗਤਾਂ ਵਲੋਂ ...

ਪੂਰੀ ਖ਼ਬਰ »

ਦੇਸ਼ ਅੰਦਰ ਇਸ ਵਾਰ 1 ਕਰੋੜ ਨਵੇਂ ਕਰਦਾਤਾ ਆਮਦਨ ਕਰ ਵਿਭਾਗ ਨਾਲ ਜੁੜੇ-ਝਾਅ

ਪਟਿਆਲਾ, 11 ਜੁਲਾਈ (ਜਸਪਾਲ ਸਿੰਘ ਢਿੱਲੋਂ)-ਆਮਦਨ ਕਰ ਵਿਭਾਗ ਵਲੋਂ ਹਰਪਾਲ ਟਿਵਾਣਾ ਵਿਖੇ 'ਕਰ ਅਦਾ ਕਰਕੇ ਦੇਸ਼ ਦੀ ਉਸਾਰੀ 'ਚ ਹਿੱਸਾ ਪਾਉ' ਵਿਸ਼ੇ 'ਤੇ ਜਾਗਿ੍ਤੀ ਮਿਸ਼ਨ ਤਹਿਤ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਮੁੱਖ ਆਮਦਨ ਕਰ ਕਮਿਸ਼ਨਰ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਵਲੋਂ ਪੁਲ 'ਚ ਪਏ ਪਾੜ ਦੇ ਨੁਕਸਾਨ ਦਾ ਜਾਇਜ਼ਾ

ਦੇਵੀਗੜ੍ਹ, 11 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਬੀਤੇ ਦਿਨ ਪਈ ਬਾਰਸ਼ ਕਾਰਨ ਪਿੰਡ ਸਿਰਕਪੜਾ ਨੇੜੇ ਘੱਗਰ ਦਰਿਆ ਦੇ ਪੁਲ ਪਾਣੀ ਰੋਕਣ ਲਈ ਲਾਈ ਜਾ ਰਹੀ ਪੱਥਰਾਂ ਦੀ ਠੋਕਰ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ 'ਚ ਆਈ ਰੁਕਾਵਟ ਕਾਰਨ ਪੁਲ ਦੇ ਪਿਲਰਾਂ ਦੇ ਨੇੜੇ ਅਚਾਨਕ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਪਾਤੜਾਂ, 11 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)- ਨੌਜਵਾਨ ਦੀ ਪਿੰਡ ਖਾਨੇਵਾਲ ਕੋਲ ਸੜਕ ਹਾਦਸੇ ਵਿਚ ਮੌਤ ਹੋ ਗਈ | ਨੌਜਵਾਨ ਆਪਣੇ ਪਿੰਡ ਮੂਨਕ ਜਾ ਰਿਹਾ ਸੀ ਕਿ ਰਸਤੇ ਵਿਚ ਟਰੈਕਟਰ ਟਰਾਲੀ ਦੀ ਲਪੇਟ 'ਚ ਆ ਗਿਆ | ਟਰੈਕਟਰ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ | ਮੌਕੇ 'ਤੇ ...

ਪੂਰੀ ਖ਼ਬਰ »

ਨਕਲੀ ਆਈ.ਪੀ.ਐਸ. ਵਜੋਂ ਰੋਹਬ ਝਾੜਨ ਵਾਲਾ ਚੜਿ੍ਹਆ ਪੁਲਿਸ ਅੜਿੱਕੇ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)-ਸਥਾਨਕ ਪੁਲਿਸ ਨੇ ਇੱਕ ਨਕਲੀ ਆਈ.ਪੀ.ਐਸ. ਅਫ਼ਸਰ ਦੇ ਿਖ਼ਲਾਫ਼ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕੀਤਾ ਹੈ | ਥਾਣਾ ਸਿਵਲ ਲਾਇਨ ਦੇ ਮੁਖੀ ਇੰਸਪੈਕਟਰ ਰਾਹੁਲ ਕੌਸ਼ਲ ਨੇ ਦੱਸਿਆ ਕਿ ਮੁਲਜ਼ਮ ...

ਪੂਰੀ ਖ਼ਬਰ »

ਲੁਧਿਆਣਾ ਜੇਲ੍ਹ ਤੋਂ 3 ਕੈਦੀ ਪਟਿਆਲਾ ਜੇਲ੍ਹ 'ਚ ਤਬਦੀਲ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਕੇਂਦਰੀ ਜੇਲ੍ਹ ਲੁਧਿਆਣਾ ਤੋਂ 3 ਕੈਦੀਆਂ ਨੂੰ ਕੇਂਦਰੀ ਜੇਲ੍ਹ ਪਟਿਆਲਾ ਜੇਲ੍ਹ 'ਚ ਤਬਦੀਲ ਕੀਤਾ ਗਿਆ ਜਿਨ੍ਹਾਂ ਵਿਚ ਦੀਪਕ ਟੀਨੂੰ, ਭੁਪਿੰਦਰ ਸਿੰਘ ਤੇ ਅਨਿਲ ਕੁਮਾਰ ਦੇ ਨਾਂਅ ਸ਼ਾਮਲ ਹਨ | ਜੇਲ੍ਹ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਸਰਕਾਰ ਵੱਡੀ ਪੱਧਰ 'ਤੇ ਲਗਵਾ ਰਹੀ ਹੈ ਬੂਟੇ-ਧਰਮਸੋਤ

ਨਾਭਾ, 11 ਜੁਲਾਈ (ਕਰਮਜੀਤ ਸਿੰਘ)-ਵਾਤਾਵਰਨ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਡੀ ਪੱਧਰ 'ਤੇ ਬੂਟੇ ਲਗਵਾ ਰਹੀ ਹੈ | ਇਹ ਗੱਲ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ...

ਪੂਰੀ ਖ਼ਬਰ »

ਰੋਜ਼ਗਾਰ ਬਿਊਰੋ ਵਲੋਂ ਕੈਂਪ

ਪਟਿਆਲਾ, 11 ਜੁਲਾਈ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਲੋੜਵੰਦਾਂ ਨੂੰ ਸਵੈ ਰੋਜ਼ਗਾਰ ਖੋਲ੍ਹਣ ਲਈ ਦੋ ਦਿਨਾਂ ਲੋਨ ਕੈਂਪ ਲਗਾਇਆ ਗਿਆ | ਲੋਨ ਕੈਂਪ 'ਚ ...

ਪੂਰੀ ਖ਼ਬਰ »

ਉਮੰਗ ਫਾੳਾੂਡੇਸ਼ਨ ਵਲੋਂ ਕੈਂਸਰ ਦੇ ਖ਼ਾਤਮੇ ਲਈ ਮੁਫ਼ਤ ਵੀਟ ਗਰਾਸ ਜੂਸ ਪਿਲਾਉਣ ਦੀ ਸ਼ੁਰੂਆਤ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੀ ਸਿਰਮੌਰ ਸੰਸਥਾ ਉਮੰਗ ਵੈੱਲਫੇਅਰ ਫਾੳਾੂਡੇਸ਼ਨ ਨੇ ਲੋਕਾਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ 14 ਜੁਲਾਈ ਤੋਂ ਮੁਫ਼ਤ ਵੀਟ ਗਰਾਸ ਜੂਸ ਪਿਲਾਉਣ ਦੀ ਸ਼ੁਰੂਆਤ ਕਰਨ ਜਾ ਰਹੀ ਹੈ¢ ਸੰਸਥਾ ਦੇ ਪ੍ਰਧਾਨ ਅਰਵਿੰਦਰ ...

ਪੂਰੀ ਖ਼ਬਰ »

ਦੁਕਾਨਾਂ ਮੂਹਰੇ ਰੱਖੇ ਸਾਮਾਨ ਦਾ ਚਲਾਨ ਕੱਟਣ ਗਈ ਨਗਰ ਨਿਗਮ ਦੀ ਟੀਮ ਦਾ ਵਪਾਰੀਆਂ ਵਲੋਂ ਵਿਰੋਧ

ਪਟਿਆਲਾ, 11 ਜੁਲਾਈ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਦੀ ਟੀਮ ਨੇ ਅੱਜ ਪੁਰਾਣੀ ਕੋਤਵਾਲੀ ਚੌਕ 'ਚ ਜਦੋਂ ਦੁਕਾਨਾਂ ਤੋਂ ਬਾਹਰ ਰੱਖੇ ਸਮਾਨ ਦੇ ਚਲਾਨ ਕੱਟੇ ਤਾਂ ਵਪਾਰੀ ਵਰਗ ਨੇ ਇਸ ਦਾ ਵਿਰੋਧ ਕੀਤਾ | ਉਨ੍ਹਾਂ ਨਗਰ ਨਿਗਮ ਨੂੰ ਅਜਿਹਾ ਕਰਨ ਤੋਂ ਰੋਕਣ ਦਾ ਯਤਨ ਕੀਤਾ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX