ਤਾਜਾ ਖ਼ਬਰਾਂ


ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  5 minutes ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  6 minutes ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  21 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  35 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  52 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 4 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 1 hour ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 1 hour ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 1 hour ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 1 hour ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਹਾੜ ਸੰਮਤ 551
ਿਵਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਖੰਨਾ / ਸਮਰਾਲਾ

ਸਰਪੰਚ ਤੇ ਰਜਿਸਟਰੀ ਕਲਰਕ ਵਿਚ ਹੋਏ ਝਗੜੇ ਦੌਰਾਨ 6 ਜ਼ਖ਼ਮੀ

ਖੰਨਾ, 11 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਇਕੋਲਾਹਾ ਪਿੰਡ ਵਿਚ ਬੁੱਧਵਾਰ ਦੀ ਰਾਤ ਨੂੰ ਹੋਈ ਮਾਰਕੁੱਟ ਦੀ ਘਟਨਾ ਵਿਚ ਰਜਿਸਟਰੀ ਕਲਰਕ ਅਤੇ ਇਕ ਔਰਤ ਸਮੇਤ 6 ਵਿਅਕਤੀ ਜ਼ਖ਼ਮੀ ਹੋ ਗਏ | ਸਦਰ ਥਾਣਾ ਵਿਚ ਆਪਣੀ ਸ਼ਿਕਾਇਤ ਲੈ ਕੇ ਪਹੁੰਚੇ ਰਜਿਸਟਰੀ ਕਲਰਕ ਅਮਰੀਕ ਸਿੰਘ ਵਾਸੀ ਇਕੋਲਾਹਾ ਨੇ ਦੋਸ਼ ਲਾਇਆ ਕਿ ਪਿੰਡ ਦਾ ਸਰਪੰਚ ਮਨਦੀਪ ਸਿੰਘ ਦੀਪੀ ਆਪਣੇ ਸਾਥੀਆਂ ਨਾਲ ਉਸ ਦੇ ਘਰ ਆ ਗਿਆ ਅਤੇ ਹਮਲਾ ਕਰਦੇ ਹੋਏ ਜਾਤੀ ਸੂਚਕ ਸ਼ਬਦ ਬੋਲੇ | ਮਾਰਕੁੱਟ ਰੋਕਣ ਆਈ ਉਸ ਦੀ ਮਾਂ ਛਿੰਦਰ ਕੌਰ ਨਾਲ ਵੀ ਮਾਰਕੁੱਟ ਕੀਤੀ ਗਈ | ਛੋਟੇ ਬੱਚੇ ਨੂੰ ਧੱਕਾ ਮਾਰ ਦਿੱਤਾ ਗਿਆ | ਅਮਰੀਕ ਅਨੁਸਾਰ ਉਕਤ ਹਮਲਾਵਰ ਕਾਫ਼ੀ ਸਮੇਂ ਤੋਂ ਉਸ ਨਾਲ ਰੰਜਸ਼ ਰੱਖਦੇ ਆ ਰਹੇ ਹਨ | ਉਹ ਕਈ ਦਿਨਾਂ ਤੋਂ ਉਸ ਨੰੂ ਧਮਕੀਆਂ ਵੀ ਦੇ ਰਹੇ ਸਨ | ਉਸ ਨੇ ਕਿਹਾ ਕਿ ਮੇਰੇ ਵਲੋਂ ਰੋਲਾ ਪਾਉਣ ਤੇ ਆਲੇ ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਲੋਕਾਂ ਦੀ ਇਕੱਠਾ ਦੇਖ ਦੇ ਹੋਏ ਹਮਲਾਵਰ ਫਿਰ ਦੇਖ ਲੈਣ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ | ਜਦੋਂ ਉਸ ਸ਼ਿਕਾਇਤ ਲੈ ਕੇ ਸਦਰ ਥਾਣਾ ਵਿਚ ਪਹੰੁਚਾ ਤਾਂ ਪਿੱਛੇ ਹੀ ਉਕਤ ਹਮਲਾਵਰਾਂ ਨੇ ਆਪਣੇ 3 ਵਿਅਕਤੀਆਂ ਨੂੰ ਖ਼ੁਦ ਸੱਟਾਂ ਮਾਰ ਕੇ ਸਿਵਲ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ | ਜਦੋਂ ਕਿ ਉਨ੍ਹਾਂ ਦੇ ਵਲੋਂ ਕਿਸੇ ਨਾਲ ਮਾਰਕੁੱਟ ਨਹੀਂ ਕੀਤੀ ਗਈ | ਉਧਰ ਸਿਵਲ ਹਸਪਤਾਲ ਵਿਚ ਦਾਖਲ ਦੂਜੀ ਧਿਰ ਦੇ ਗੁਰਿੰਦਰ ਸਿੰਘ, ਸੋਨੂੰ ਕੁਮਾਰ, ਬਲਜਿੰਦਰ ਸਿੰਘ ਨੇ ਸਾਰੇ ਦੋਸ਼ਾਂ ਨੂੰ ਝੂਠਾ ਦੱਸਦੇ ਹੋਏ ਕਿਹਾ ਕਿ ਅਮਰੀਕ ਸਿੰਘ ਨੇ ਪੁਰਾਣੀ ਰੰਜਸ਼ ਰੱਖਦਿਆਂ ਆਪਣੇ ਸਾਥੀਆਂ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ | ਹੁਣ ਜਾਣਬੁੱਝ ਕੇ ਸਾਜ਼ਿਸ਼ ਦੇ ਤਹਿਤ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ | ਬਲਜਿੰਦਰ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਲੁਧਿਆਣਾ ਵਿਖੇ ਰੈਫ਼ਰ ਕਰ ਦਿੱਤਾ ਗਿਆ |
ਕੀ ਕਹਿਣਾ ਹੈ ਸਰਪੰਚ ਮਨਦੀਪ ਸਿੰਘ ਦੀਪੀ ਦਾ
ਜਦੋਂ ਸਰਪੰਚ ਮਨਦੀਪ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਮੈਂ ਆਪਣੀ ਮੋਟਰ ਤੋਂ ਘਰ ਨੂੰ ਆ ਰਿਹਾ ਸੀ ਤਾਂ ਰਸਤੇ ਵਿਚ ਅਮਰੀਕ ਸਿਘ ਤੇ ਕੁੱਝ ਹੋਰ ਵਿਅਕਤੀਆਂ ਨੇ ਮੈਨੂੰ ਰਸਤੇ ਵਿਚ ਘੇਰ ਲਿਆ ਅਤੇ ਮੈਨੂੰ ਗਾਲ੍ਹਾਂ ਕੱਢੀਆਂ ਪਰ ਮੈਂ ਚੁੱਪ ਚਾਪ ਘਰ ਚਲਾ ਗਿਆ | ਬਾਅਦ ਵਿਚ ਇਨ੍ਹਾਂ ਵਿਅਕਤੀਆਂ ਨੇ ਮੇਰੇ ਘਰ ਵਿਚ ਦਾਖ਼ਲ ਹੋ ਕੇ ਮੇਰੇ ਨਾਲ ਕੁੱਟਮਾਰ ਕੀਤੀ ਅਤੇ ਘਰ ਅੰਦਰ ਖੜ੍ਹੀ ਗੱਡੀ ਤੇ ਮੋਟਰਸਾਈਕਲ ਦੀ ਭੰਨਤੋੜ ਵੀ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਰਾਰ ਹੋ ਗਏ | ਮੇਰੇ ਤੇ ਲਗਾਏ ਗਏ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ | ਮੈਂ ਕੋਈ ਕੁੱਟਮਾਰ ਨਹੀਂ ਕੀਤੀ |
ਕੀ ਕਹਿਣਾ ਹੈ ਆਈ. ਓ. ਦਾ
ਇਸ ਸਬੰਧ ਵਿਚ ਜਦੋਂ ਕੇਸ ਨਾਲ ਸਬੰਧਿਤ ਆਈ. ਓ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਦੋਨਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ | ਬਿਆਨਾਂ ਤੋਂ ਬਾਅਦ ਮੌਕਾ ਦੇਖ ਕੇ ਆਸਪਾਸ ਦੇ ਲੋਕਾਂ ਨੂੰ ਪੁੱਛਿਆ ਜਾਵੇਗਾ | ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ |

ਚੋਰਾਂ ਵਲੋਂ 35 ਹਜ਼ਾਰ ਦਾ ਕਰਿਆਨਾ ਤੇ ਐਲ. ਈ. ਡੀ ਚੋਰੀ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)-ਸਥਾਨਕ ਜੀ. ਟੀ. ਰੋਡ ਤੇ ਗਿੱਲ ਪੈਟਰੋਲ ਪੰਪ ਦੇ ਸਾਹਮਣੇ ਮੋਦੀ ਕਰਿਆਨਾ ਸਟੋਰ ਤੇ ਬੀਤੀ ਰਾਤ ਚੋਰੀ ਹੋਣ ਦੀ ਖ਼ਬਰ ਹੈ | ਦੁਕਾਨਦਾਰ ਕੁਲਦੀਪ ਕੁਮਾਰ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਕਿ ਜਦੋਂ ਉਹ ਸਵੇਰੇ ਪੌਣੇ 8 ਵਜੇ ਦੇ ਕਰੀਬ ...

ਪੂਰੀ ਖ਼ਬਰ »

ਐਸ. ਡੀ. ਐਮ. ਦਫ਼ਤਰ ਦੇ ਉਪਰਲੀ ਮੰਜ਼ਿਲ ਦੀ ਖਿੜਕੀ ਦਾ ਸ਼ੀਸ਼ਾ ਵੱਜਣ 'ਤੇ ਇਕ ਗੰਭੀਰ ਜ਼ਖ਼ਮੀ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਅਦਾਲਤੀ ਕੰਪਲੈਕਸ ਖੰਨਾ ਵਿਚ ਤਰੀਕ ਭੁਗਤਣ ਆਏ ਇਕ ਵਿਅਕਤੀ ਦੇ ਸਿਰ ਵਿਚ ਐਸ. ਡੀ. ਐਮ. ਦਫ਼ਤਰ ਦੀ ਬਿਲਡਿੰਗ ਦੀ ਖਿੜਕੀ ਦਾ ਸ਼ੀਸ਼ਾ ਟੁੱਟ ਕੇ ਵੱਜਾ | ਵਿਅਕਤੀ ਨੂੰ ਗੰਭੀਰ ਜ਼ਖ਼ਮੀ ਰੂਪ ਵਿਚ ਸਿਵਲ ਹਸਪਤਾਲ ਵਿਚ ਭਰਤੀ ...

ਪੂਰੀ ਖ਼ਬਰ »

ਚੋਰਾਂ ਨੇ ਸਾਈਕਲ ਸਟੋਰ ਤੋਂ ਨਕਦੀ ਚੋਰੀ ਕੀਤੀ

ਮਾਛੀਵਾੜਾ ਸਾਹਿਬ, 11 ਜੁਲਾਈ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਇਲਾਕੇ 'ਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਰਹੇ ਹਨ ਕਿ ਉਹ ਬੇਖ਼ੌਫ਼ ਹੋ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਹੁਣ ਫਿਰ ਤਿੰਨ ਮਹੀਨਿਆਂ 'ਚ ਸਮਰਾਲਾ ਰੋਡ 'ਤੇ ਸਥਿਤ ਸਾਈਕਲ ਸਟੋਰ ...

ਪੂਰੀ ਖ਼ਬਰ »

ਨੇੜੇ ਵਗਦੀ ਸਰਹਿੰਦ ਨਹਿਰ 'ਚੋਂ ਮਿਲੀ ਔਰਤ ਦੀ ਲਾਸ਼

ਮਾਛੀਵਾੜਾ ਸਾਹਿਬ, 11 ਜੁਲਾਈ (ਸੁਖਵੰਤ ਸਿੰਘ ਗਿੱਲ)-ਨੇੜੇ ਵਗਦੀ ਸਰਹਿੰਦ ਨਹਿਰ 'ਚ ਮਾਛੀਵਾੜਾ ਪੁਲਿਸ ਨੂੰ 8 ਜੁਲਾਈ ਨੂੰ ਇਕ ਔਰਤ ਦੀ ਲਾਸ਼ ਪਾਣੀ 'ਤੇ ਤੈਰਦੀ ਹੋਈ ਮਿਲੀ ਸੀ ਜਿਸ ਦੀ ਪਹਿਚਾਣ ਸਪਨਾ ਦੇਵੀ ਵਜੋਂ ਹੋਈ | ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

16 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ, ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ

ਖੰਨਾ, 11 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 16 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ | ਜਦਕਿ ਕਥਿਤ ਦੋਸ਼ੀ ਆਪਣੀ ਸਕੂਟਰੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਏ. ਐਸ. ਆਈ. ਜਗਜੀਵਨ ਰਾਮ ਚੌਾਕੀ ਇੰਚਾਰਜ ਕੋਟ ...

ਪੂਰੀ ਖ਼ਬਰ »

ਬੈਂਕ ਦੇ ਏ. ਸੀ. ਪੱਖੇ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ

ਖੰਨਾ, 11 ਜੁਲਾਈ (ਜੋਗਿੰਦਰ ਸਿੰਘ ਓਬਰਾਏ)-ਅੱਜ ਸਵੇਰੇ ਕਰੀਬ 11 ਵਜੇ ਇੱਥੋਂ ਦੇ ਪੰਜਾਬ ਐਾਡ ਸਿੰਧ ਬੈਂਕ ਦੇ ਬਾਹਰ ਲੱਗੇ ਚਾਰ ਏ.ਸੀ ਪੱਖਿਆਂ ਵਿਚੋਂ ਇਕ ਪੱਖੇ ਨੂੰ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦਾ ਮੁੱਖ ਕਾਰਨ ਪੱਕੇ ਅੰਦਰ ਕੋਈ ਤਾਰ ਤੇ ਬਾਰਸ਼ ਪੈਣਾ ਅਤੇ ਸ਼ਾਟ ...

ਪੂਰੀ ਖ਼ਬਰ »

15 ਪੇਟੀਆਂ ਨਜਾਇਜ਼ ਸ਼ਰਾਬ ਸਮੇਤ 2 ਕਾਬੂ ਕਰ ਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ

ਸਮਰਾਲਾ, 11 ਜੁਲਾਈ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਹੇਡੋਂ ਦੀ ਪੁਲਿਸ ਪਾਰਟੀ ਵਲੋਂ ਦੋ ਵਿਅਕਤੀਆਂ ਨੂੰ 15 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀਆਂ ਦੀ ...

ਪੂਰੀ ਖ਼ਬਰ »

ਬਜਟ ਤੋਂ ਪਹਿਲਾਂ ਆਮਦਨ, ਖ਼ਰਚਿਆਂ ਦਾ ਹਿਸਾਬ ਨਾ ਦੇਣਾ ਸ਼ੱਕ ਦੇ ਘੇਰੇ ਵਿਚ-ਸ਼ਰਮਾ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)-ਸਤੀਸ਼ ਸ਼ਰਮਾ ਪ੍ਰਧਾਨ ਪ੍ਰਾਈਵੇਟ ਸਕੂਲ/ਕਾਲਜ ਪੇਰੈਂਟਸ ਐਸੋਸੀਏਸ਼ਨ ਖੰਨਾ ਕਿਹਾ ਕਿ ਖੰਨਾ ਦੇ 3 ਸਕੂਲਾਂ ਅਤੇ 4 ਕਾਲਜਾਂ ਨੂੰ ਚਲਾਉਣ ਵਾਲੀ ਖੰਨਾ ਦੀ ਵੱਡੀ ਵਿੱਦਿਅਕ ਸੰਸਥਾ ਏ.ਐੱਸ ਹਾਈ ਸਕੂਲ ਖੰਨਾ ਟਰੱਸਟ ਅਤੇ ...

ਪੂਰੀ ਖ਼ਬਰ »

ਕੁਹਾੜਾ ਚੌਕ ਨੇੜੇ ਲੰਗਰ ਲਾਇਆ

ਕੁਹਾੜਾ, 11 ਜੁਲਾਈ (ਤੇਲੂ ਰਾਮ ਕੁਹਾੜਾ)-ਕੁਹਾੜਾ ਵਿਖੇ ਲੁਧਿਆਣਾ-ਚੰਡੀਗੜ੍ਹ ਸੜਕ ਦੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਪੂਰੀਆਂ ਛੋਲਿਆਂ ਦਾ ਲੰਗਰ ਵਿੱਕੀ ਸਟੂਡੀਓ ਨੇੜੇ ਚਲਾਇਆ ਗਿਆ¢ ਸੇਵਾ ਨਿਭਾਉਣ ਵਾਲਿਆਂ ਨੇ ਹਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦਹਿੜੂ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਬੀਜਾ, 11 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਦਹੇੜੂ ਵਿਖੇ ਭਗਤ ਚੰਨਣ ਸਿੰਘ ਜੀ ਦੀ ਬਰਸੀ ਸਮਾਗਮਾਂ ਸਮੇਂ ਗੁਰਦੁਆਰਾ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਹਿੜੂ ਦੇ ਪੜ੍ਹਾਈ, ਖੇਡਾਂ ਅਤੇ ਵਿੱਦਿਅਕ ਅਤੇ ਹੋਰ ...

ਪੂਰੀ ਖ਼ਬਰ »

ਮੱਕੀ ਫ਼ਸਲ ਦੀ ਕਾਸ਼ਤ ਬਣ ਸਕਦੀ ਹੈ ਝੋਨੇ ਦੀ ਫ਼ਸਲ ਦਾ ਬਦਲ

ਸਮਰਾਲਾ, 11 ਜੁਲਾਈ (ਸੁਰਜੀਤ ਸਿੰਘ)-ਪੰਜਾਬ ਵਿਚ ਝੋਨੇ ਦੀ ਫ਼ਸਲ ਦੀ ਬਹੁਤਾਤ ਕਾਰਣ ਜ਼ਮੀਨੀ ਪਾਣੀ ਦਿਨੋ-ਦਿਨ ਡੰੂਘਾਈ ਵਲ ਨਿੱਘਰਦਾ ਜਾ ਰਿਹਾ ਹੈ, ਜਿਸ ਨਾਲ ਸਰਕਾਰਾਂ ਫ਼ਿਕਰਮੰਦ ਹਨ | ਝੋਨੇ ਦੀ ਅਗੇਤੀ ਲਵਾਈ ਅਤੇ ਬਾਅਦ ਵਿਚ ਝੋਨੇ ਦੀ ਰਹਿੰਦ-ਖੂੰਹਦ ਹਰ ਸਾਲ ਸਿਆਸੀ ...

ਪੂਰੀ ਖ਼ਬਰ »

ਮੱਲ੍ਹੀਪੁਰ 'ਚ ਸ਼ਰਾਰਤੀਆਂ ਨੇ ਬੱਚਿਆਂ ਦੇ ਬੈਡਮਿੰਟਨ ਦਾ ਨੈੱਟ ਪਾੜਿਆ

ਦੋਰਾਹਾ, 11 ਜੁਲਾਈ (ਜਸਵੀਰ ਝੱਜ)-ਪਿੰਡ ਮੱਲ੍ਹੀਪੁਰ ਵਿਖੇ ਖੇਡ ਮੈਦਾਨ ਵਿਚ ਬੱਚਿਆਂ ਦੇ ਬੈਡਮਿੰਟਨ ਖੇਡਣ ਲਈ ਲਗਾਏ ਨੈੱਟ ਨੂੰ ਪਾੜ ਦੇਣ ਦੀ ਸੂਚਨਾ ਪ੍ਰਾਪਤ ਹੋਈ | ਸਾਬਕਾ ਚੇਅਰਮੈਨ ਭਗਵੰਤ ਸਿੰਘ ਮੱਲ੍ਹੀ, ਬੂਟਾ ਸਿੰਘ ਖੇਡ ਪ੍ਰੇਮੀ ਵਲੋਂ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਹਸਪਤਾਲ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਪਹਿਲਤਾ ਹੋਵੇਗੀ-ਡਾ. ਗੀਤਾ

ਸਮਰਾਲਾ, 11 ਜੁਲਾਈ (ਸੁਰਜੀਤ ਸਿੰਘ)-ਸਿਵਲ ਹਸਪਤਾਲ ਸਮਰਾਲਾ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਤੇ ਕਿਸੇ ਮਰੀਜ਼ ਨੂੰ ਹਸਪਤਾਲ ਵਿਚ ਕੋਈ ਪ੍ਰੇਸ਼ਾਨੀ ਨਾ ਹੋਵੇ, ਦਵਾਈਆਂ ਠੀਕ ਢੰਗ ਨਾਲ ਮਿਲਣ ਅਤੇ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਪ੍ਰਬੰਧ ਸਹੀ ਹੋਵੇ, ਇਹ ਉਨ੍ਹਾਂ ...

ਪੂਰੀ ਖ਼ਬਰ »

ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਕਿੰਡਰ ਗਾਰਟਨ ਸਕੂਲ ਸਮਰਾਲਾ ਦਾ ਸ਼ਾਨਦਾਰ ਪ੍ਰਦਰਸ਼ਨ

ਸਮਰਾਲਾ, 11 ਜੁਲਾਈ (ਸੁਰਜੀਤ ਸਿੰਘ)-ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸਥਾਨਕ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ¢ ਨੇਪਾਲ ਦੇ ਪੋਰਥਾ ਸ਼ਹਿਰ ਦੇ ਰੰਗੀਲਾ ਸਟੇਡੀਅਮ ਵਿਚ ਹੋਈਆਂ ਇੰਡੋ-ਨੇਪਾਲ ਯੂਥ ਗੇਮਜ਼-2019 ਵਿਚ ਭਾਰਤ ਵਲੋਂ ...

ਪੂਰੀ ਖ਼ਬਰ »

ਡਾਇਰੀਆ ਕੰਟਰੋਲ ਪੰਦ੍ਹਰਵਾੜੇ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਦਾ ਸਿਲਸਿਲਾ ਜਾਰੀ

ਸਾਹਨੇਵਾਲ, 11 ਜੁਲਾਈ (ਹਰਜੀਤ ਸਿੰਘ ਢਿੱਲੋਂ)-ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਬਲਾਕ ਅਧੀਨ ਪੈਂਦੇ ਸਾਰੇ ਸਬ ਸੈਂਟਰਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪੂਨਮ ਗੋਇਲ ਦੀ ਅਗਵਾਈ ਵਿਚ ਮਨਾਏ ਜਾ ਰਹੇ ਡਾਇਰੀਆ ਕੰਟਰੋਲ ਪੰਦ੍ਹਰਵਾੜੇ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਦੋਰਾਹਾ ਵਿਖੇ ਆਬਾਦੀ ਦਿਵਸ ਮਨਾਇਆ

ਦੋਰਾਹਾ, 11 ਜੁਲਾਈ (ਜਸਵੀਰ ਝੱਜ)-ਪਿੰ੍ਰਸੀਪਲ ਸ੍ਰੀ ਸਤੀਸ਼ ਕੁਮਾਰ ਦੂਆ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਮੈਡਮ ਕਮਲਜੀਤ ਕੌਰ ਵਲੋਂ ਤਿਆਰ ਕਰਵਾਇਆ, ਵਿਦਿਆਰਥੀਆਂ ...

ਪੂਰੀ ਖ਼ਬਰ »

ਆਰਮ ਰੈਸਲਿੰਗ ਵਿਚ ਅਹਿਮਦਗੜ੍ਹ ਦੇ ਗੁਰਇਕਬਾਲ ਸਿੰਘ ਨੇ ਜਿੱਤ ਪ੍ਰਾਪਤ ਕੀਤੀ

ਅਹਿਮਦਗੜ੍ਹ, 11 ਜੁਲਾਈ (ਸੋਢੀ)-ਪਿਛਲੇ ਦਿਨੀਂ ਚੌਕੀ ਮਾਨ ਵਿਖੇ ਹੋਈ 43ਵੀਂ ਨੈਸ਼ਨਲ ਆਰਮ ਰੈਸਲਿੰਗ ਚੈਂਪੀਅਨਸ਼ਿਪ ਦੇ ਓਪਨ ਮੁਕਾਬਲੇ ਵਿਚ ਅਹਿਮਦਗੜ੍ਹ ਨਿਵਾਸੀ ਗੁਰਇਕਬਾਲ ਸਿੰਘ ਨੇ ਜਿੱਤ ਪ੍ਰਾਪਤ ਕੀਤੀ¢ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਰਾਜਾ ਦੇ 300 ਦੇ ਕਰੀਬ ...

ਪੂਰੀ ਖ਼ਬਰ »

ਜੇਰੇਮੀ ਨੇ ਰਾਸ਼ਟਰਮੰਡਲ ਵੇਟਲਿਫਟਿੰਗ ਚੈਂਪੀਅਨਸ਼ਿਪ 'ਚ ਤੋੜੇ ਤਿੰਨ ਰਿਕਾਰਡ

ਸਮੋਆ, 11 ਜੁਲਾਈ (ਏਜੰਸੀ)- ਯੂਥ ਉਲੰਪਿਕ ਦੇ ਸੋਨ ਤਗਮਾ ਜੇਤੂ ਜੇਰੇਮੀ ਲਾਲਰਿਨੰਗਾ ਨੇ ਰਾਸ਼ਟਰਮੰਡਲ ਵੇਟਲਿਫਟਿੰਗ ਚੈਂਪੀਅਨਸ਼ਿਪ 'ਚ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਤਿੰਨ ਰਿਕਾਰਡ ਤੋੜ ਦਿੱਤੇ ਪਰ ਉਹ ਕਲੀਨ ਐਾਡ ਜਰਕ ਲਾਉਣ 'ਚ ਅਸਫ਼ਲ ਰਿਹਾ | ਜੇਰੇਮੀ ਨੇ 67 ਕਿੱਲੋ ...

ਪੂਰੀ ਖ਼ਬਰ »

ਕੀ ਅੰਪਾਇਰ ਦੇ ਗ਼ਲਤ ਫੈਸਲੇ ਦਾ ਸ਼ਿਕਾਰ ਹੋਏ ਧੋਨੀ...?

ਨਵੀਂ ਦਿੱਲੀ, 11 ਜੁਲਾਈ (ਏਜੰਸੀ)- ਆਈ. ਸੀ. ਸੀ. ਵਿਸ਼ਵ ਕੱਪ 'ਚ ਬੇਹੱਦ ਕਰੀਬੀ ਮੁਕਾਬਲੇ 'ਚ ਹਾਰ ਦੇ ਨਾਲ ਹੀ ਭਾਰਤੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੀ ਹੈ | ਨਿਊਜ਼ੀਲੈਂਡ ਦੀ ਟੀਮ ਨੇ ਉਸ ਨੂੰ ਸੈਮੀਫਾਈਨਲ 'ਚ 18 ਦੌੜਾਂ ਨਾਲ ਹਰ ਦਿੱਤਾ ਹੈ | ਭਾਰਤ ਦੀ ਹਾਰ 'ਚ ਇਕ ਵਾਰ ...

ਪੂਰੀ ਖ਼ਬਰ »

ਧੋਨੀ ਦੇ ਰਨ ਆਊਟ ਹੋਣ ਤੋਂ ਬਾਅਦ ਕ੍ਰਿਕਟ ਪ੍ਰੇਮੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੋਲਕਾਤਾ, 11 ਜੁਲਾਈ (ਏਜੰਸੀ)- ਆਈ. ਸੀ. ਸੀ. ਵਿਸ਼ਵ ਕੱਪ ਦੇ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਸੈਮੀਫਾਈਨਲ ਮੁਕਾਬਲੇ ਦੌਰਾਨ ਪੱਛਮੀ ਬੰਗਾਲ ਦੇ ਇਕ ਨੌਜਵਾਨ ਦੀ ਮੈਚ ਦੇਖਣ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਹੁਗਲੀ ਦਾ ...

ਪੂਰੀ ਖ਼ਬਰ »

ਰਿਸ਼ਭ ਪੰਤ ਦੇ ਆਊਟ ਹੁੰਦਿਆਂ ਹੀ ਕੋਹਲੀ ਨੇ ਸ਼ਾਸਤਰੀ ਦੇ ਕੋਲ ਜਾ ਕੇ ਕੱਢੀ ਸੀ ਭੜਾਸ

ਨਵੀਂ ਦਿੱਲੀ, 11 ਜੁਲਾਈ (ਏਜੰਸੀ)- ਭਾਰਤੀ ਟੀਮ ਦੇ ਨੌਜਵਾਨ ਖਿਡਾਰੀ ਰਿਸ਼ਭ ਪੰਤ ਦੇ ਕੋਲ ਬੁੱਧਵਾਰ ਨੂੰ ਹੀਰੋ ਬਣਨ ਦਾ ਮੌਕਾ ਸੀ | ਮਾਨਚੈਸਟਰ ਦੇ ਓਲਡ ਟ੍ਰੈਫਰਡ ਮੈਦਾਨ 'ਚ ਖੇਡੇ ਗਏ ਆਈ. ਸੀ. ਸੀ. ਵਿਸ਼ਵ ਕੱਪ-2019 ਦੇ ਪਹਿਲੇ ਸੈਮੀਫਾਈਨਲ ਮੈਚ 'ਚ ਨਿਊਜ਼ੀਲੈਂਡ ਨੇ ਜਦੋਂ ...

ਪੂਰੀ ਖ਼ਬਰ »

ਵਿੰਬਲਡਨ: ਸਰੇਨਾ ਵਿਲੀਅਮ ਤੇ ਸਿਮੋਨਾ ਹਾਲੇਪ 'ਚ ਹੋਵੇਗਾ ਫਾਈਨਲ

ਲੰਡਨ, 11 ਜੁਲਾਈ (ਏਜੰਸੀ)- ਰੋਮਾਨੀਆ ਦੀ ਸਿਮੋਨਾ ਹਾਲੇਪ ਵਿੰਬਲਡਨ ਦੇ ਮਹਿਲਾ ਸਿੰਗਲਜ਼ ਮੁਕਾਬਲੇ 'ਚ ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਮਹਿਲਾ ਖਿਡਾਰਨ ਬਣ ਗਈ ਹੈ | ਸਿਮੋਨਾ ਹਾਲੇਪ ਜੋ ਕਿ ਵਿਸ਼ਵ ਦਰਜਾਬੰਦੀ 'ਚ 7ਵੇਂ ਸਥਾਨ 'ਤੇ ਹੈ, ਨੇ 8ਵੇਂ ਦਰਜੇ ਦੀ ਯੂਕਰੇਨ ਦੀ ...

ਪੂਰੀ ਖ਼ਬਰ »

ਡੇਢ ਲੱਖ 'ਚ ਵਿਕੀ ਭਾਰਤ-ਪਾਕਿ ਮੈਚ ਦੌਰਾਨ ਵਰਤੀ ਗਈ ਗੇਂਦ

ਨਵੀਂ ਦਿੱਲੀ, 11 ਜੁਲਾਈ (ਏਜੰਸੀ)- ਕ੍ਰਿਕਟ ਵਿਸ਼ਵ ਕੱਪ-2019 ਖਤਮ ਹੋਣ ਵੱਲ ਵਧ ਰਿਹਾ ਹੈ, ਤੇ ਹਰ ਕੋਈ ਇਸ ਦੀਆਂ ਯਾਦਾਂ ਨੂੰ ਸੰਜੋਅ ਕੇ ਰੱਖਣ ਦੀ ਚਾਹਤ ਰੱਖਦਾ ਹੈ | ਭਾਰਤ ਨੇ ਵਿਸ਼ਵ ਕੱਪ 'ਚ ਪਾਕਿਸਤਾਨ ਦੇ ਿਖ਼ਲਾਫ਼ ਲੀਗ ਪੱਧਰ 'ਤੇ ਇਕ ਬਿਹਤਰੀਨ ਜਿੱਤ ਦਰਜ ਕੀਤੀ ਸੀ | ...

ਪੂਰੀ ਖ਼ਬਰ »

ਕੇਦਾਰ ਜਾਧਵ ਤੇ ਦਿਨੇਸ਼ ਕਾਰਤਿਕ ਦੀ ਹੋ ਸਕਦੀ ਹੈ ਟੀਮ ਇੰਡੀਆ ਤੋਂ ਛੁੱਟੀ

ਲੰਡਨ, 11 ਜੁਲਾਈ (ਏਜੰਸੀ)- ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਤੋਂ ਮਿਲੀ ਹਾਰ ਤੋਂ ਬਾਅਦ ਕੁਝ ਖਿਡਾਰੀਆਂ ਦੀ ਟੀਮ 'ਚੋਂ ਛੁੱਟੀ ਤੈਅ ਹੈ | ਸੰਭਵ ਹੈ ਕਿ ਕ੍ਰਿਕਟ ਪ੍ਰਸ਼ੰਸਕ ਹੁਣ ਮਹਿੰਦਰ ਸਿੰਘ ਧੋਨੀ ਨੂੰ ਟੀਮ 'ਚ ਨਾ ਦੇਖ ਸਕਣ | ਇਸ ਤੋਂ ਇਲਾਵਾ ਅਗਲੇ ਸਾਲ ...

ਪੂਰੀ ਖ਼ਬਰ »

ਹਾਰ ਦਾ ਸਭ ਤੋਂ ਵੱਡਾ ਨਾਸੂਰ, ਜਿਸ ਨੂੰ ਭਾਰਤੀ ਟੀਮ ਛੁਪਾਉਂਦੀ ਰਹੀ

ਨਵੀਂ ਦਿੱਲੀ, 11 ਜੁਲਾਈ (ਏਜੰਸੀ)- ਆਖਿਰ ਓਹੀ ਹੋਇਆ, ਜਿਸ ਦਾ ਡਰ ਸੀ | ਭਾਰਤੀ ਟੀਮ ਆਈ. ਸੀ. ਸੀ. ਵਿਸ਼ਵ ਕੱਪ 'ਚ ਿਖ਼ਤਾਬ ਦੇ ਬੇਹੱਦ ਨੇੜੇ ਪਹੁੰਚ ਕੇ ਵੀ ਖਾਲੀ ਹੱਥ ਰਹੀ ਹੈ | ਇਹ ਪਹਿਲੀ ਵਾਰ ਨਹੀਂ ਹੋਇਆ ਹੈ, ਜਦੋਂ ਅਸੀ ਵਿਸ਼ਵ ਕੱਪ ਤੋਂ ਖਾਲੀ ਹੱਥ ਵਾਪਸ ਆ ਰਹੇ ਹਾਂ | ਇਹ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਵਿਅਕਤੀ ਜ਼ਖ਼ਮੀ

ਖੰਨਾ, 11 ਜੁਲਾਈ (ਮਨਜੀਤ ਸਿੰਘ ਧੀਮਾਨ)-ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਕਾਲਾ ਸਿੰਘ ਵਾਸੀ ਅਲੋੜ ਨੇ ਦੱਸਿਆ ਕਿ ਮੇਰਾ ਲੜਕਾ ਕਈ ਦਿਨ ਤੋਂ ਘਰ ਨਹੀਂ ਗਿਆ ਤੇ ਮੈਂ ਉਸ ਨੂੰ ਲੱਭਣ ਲਈ ...

ਪੂਰੀ ਖ਼ਬਰ »

ਖੇਤ ਵਿਚ ਕੰਮ ਕਰਦੇ ਸਮੇਂ ਨੌਜਵਾਨ ਨੂੰ ਸੱਪ ਨੇ ਕੱਟਿਆ

ਖੰਨਾ, 11 ਜੁਲਾਈ (ਮਨਜੀਤ ਸਿੰਘ ਧੀਮਾਨ)-ਖੇਤ ਵਿਚ ਕੰਮ ਕਰ ਰਹੇ ਇਕ ਨੌਜਵਾਨ ਨੂੰ ਸੱਪ ਨੇ ਕੱਟ ਲਿਆ | ਜਿਸ ਨੂੰ ਜ਼ਖ਼ਮੀ ਹਾਲਤ ਵਿਚ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਬਿਕਰਮ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਗਰੀਨ ਗਰੋਵ ਸਕੂਲ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)-ਸਥਾਨਕ ਗਰੀਨ ਗਰੋਵ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਮਿਸ ਸੁਜ਼ੀ ਜੋਰਜ ਦੀ ਦੇਖ ਰੇਖ ਹੇਠ 'ਵਿਸ਼ਵ ਆਬਾਦੀ ਦਿਵਸ' ਮਨਾਇਆ ਗਿਆ | ਇਸ ਮੌਕੇ ਭਾਸ਼ਣ ਅਤੇ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦੀ ਮਦਦ ਨਾਲ ਦੁਨੀਆਂ ਦੀ ਵਧਦੀ ਆਬਾਦੀ ਦੇ ...

ਪੂਰੀ ਖ਼ਬਰ »

ਖੰਨਾ ਦੀ ਨੁਪੁਰ ਐਲ. ਐਲ. ਬੀ. ਵਿਚੋਂ ਕਾਲਜ ਵਿਚੋਂ ਪਹਿਲੇ ਸਥਾਨ 'ਤੇ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਨੁਪੁਰ ਚਾਟਲੀ ਨੇ ਐਲ. ਐਲ. ਬੀ. ਵਿਚ 84 ਪ੍ਰਤੀਸ਼ਤ ਅੰਕ ਲੈ ਕੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਨੁਪੁਰ ਪੰਜਾਬੀ ਯੂਨੀਵਰਸਿਟੀ ਦੇ ਫਤਹਿਗੜ੍ਹ ਸਾਹਿਬ ਸਥਿਤ ਲਿੰਕਨ ਕਾਲਜ ਵਿਚ ਲਾਅ ਦੀ ਪੜ੍ਹਾਈ ਕਰ ਰਹੀ ਸੀ | ...

ਪੂਰੀ ਖ਼ਬਰ »

ਕਾਂਗਰਸੀ ਆਗੂ ਮੇਜਰ ਸਿੰਘ ਢੰਡਾ ਰੁਪਾਲੋਂ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਬੀਜਾ, 11 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਇਲਾਕੇ ਦਾ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਢੰਡਾ ਰੁਪਾਲੋਂ ਦਾ ਅਚਾਨਕ ਦਿਹਾਂਤ ਹੋ ਗਿਆ ਸੀ | ਉਹ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ | ਪਿੰਡ ਰੁਪਾਲੋਂ ਦੀ ਸ਼ਮਸ਼ਾਨਘਾਟ ਵਿਖੇ ਨਗਰ ਨਿਵਾਸੀ, ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ 16 ਜੁਲਾਈ ਨੂੰ ਅੰਮਿ੍ਤ ਸੰਸਾਰ ਹੋਵੇਗਾ

ਬੀਜਾ ,11ਜੁਲਾਈ, (ਅਵਤਾਰ ਸਿੰਘ ਜੰਟੀ ਮਾਨ) ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਸਾਇਆ ਹੇਠ ਇਸ ਵਾਰ ਵੀ ਸਾਉਣ ਦੇ ਮਹੀਨੇ ਦੀ ਸੰਗਰਾਂਦ ਦਿਹਾੜਾ 16 ਜੁਲਾਈ ਦਿਨ ...

ਪੂਰੀ ਖ਼ਬਰ »

ਨਗਰ ਕੌ ਾਸਲ ਦੋਰਾਹਾ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਦੋਰਾਹਾ, 11 ਜੁਲਾਈ (ਝੱਜ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਿਤ ਨਗਰ ਕੌਾਸਲ ਦੋਰਾਹਾ ਨੇ ਫੁੱਲਦਾਰ, ਫਲ਼ਦਾਰ ਤੇ ਸਜਾਵਟੀ ਬੂਟੇ ਲਗਾਉਣ ਦੀ ਸ਼ੁਰੂਆਤ ਯੂਨੀਅਨ ਮੀਤ ਪ੍ਰਧਾਨ ਮਨਦੀਪ ਸਿੰਘ ਮਾਂਗਟ ਦੇ ਵਾਰ ਤੋਂ ਕੀਤੀ | ਇਸ ਸਮੇਂ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਵਿਖੇ 'ਵਰਲਡ ਪਾਪੂਲੇਸ਼ਨ ਡੇਅ' ਮਨਾਇਆ

ਡੇਹਲੋਂ, 11 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ 'ਵਰਲਡ ਪਾਪੂਲੇਸ਼ਨ ਡੇ' ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਵਿਚ ਇਸ ਦਿਨ ਤੇ ਵਿਦਿਆਰਥੀਆਾ ਨੇ ਭਾਸ਼ਣ ਦਿੱਤਾ | ਅਧਿਆਪਕਾਾ ਨੇ ਵੱਖ-ਵੱਖ ਜਮਾਤਾਾ ਵਿਚ ਬੱਚਿਆਾ ਨੂੰ ...

ਪੂਰੀ ਖ਼ਬਰ »

ਮਾਨੂੰਪੁਰ ਦੇ ਐਸ. ਐਮ. ਓ. ਦੀ ਅਗਵਾਈ ਵਿਚ ਵਿਸ਼ਵ ਆਬਾਦੀ ਦਿਵਸ ਮਨਾਇਆ

ਖੰਨਾ, 11 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਸੀ.ਐਚ.ਸੀ ਮਾਨੂੰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੀਤ ਸਿੰਘ ਦੀ ਅਗਵਾਈ ਵਿਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ¢ ਡਾ. ਅਜੀਤ ਸਿੰਘ ਨੇ ਕਿਹਾ ਕੇ ਵਧਦੀ ਆਬਾਦੀ ਦੇਸ਼ ਲਈ ਇਕ ਗੰਭੀਰ ਸਮੱਸਿਆ ਬਣ ਚੁੱਕੀ ਹੈ ਜੋ ਕਿ ਗਰੀਬੀ, ...

ਪੂਰੀ ਖ਼ਬਰ »

ਬਾਈਪਾਸ ਕਾਰਨ ਬੰਦ ਹੋ ਰਹੇ ਲਾਂਘੇ ਖੁਲ੍ਹਵਾਉਣ ਲਈ ਜਥੇ. ਸੰਤ ਸਿੰਘ ਉਮੈਦਪੁਰ ਤੇ ਬਿਕਰਮਜੀਤ ਸਿੰਘ ਚੀਮਾ ਕੇਂਦਰੀ ਮੰਤਰੀ ਗਡਕਰੀ ਨੂੰ ਮਿਲੇ

ਸਮਰਾਲਾ, 11 ਜੁਲਾਈ (ਬਲਜੀਤ ਸਿੰਘ ਬਘੌਰ)-ਸਮਰਾਲਾ ਦੇ ਬਾਹਰਵਾਰ ਬਣ ਰਹੇ ਬਾਈਪਾਸ ਕਾਰਨ ਕਰੀਬ 40 ਪਿੰਡਾਂ ਦੇ ਸ਼ਹਿਰ ਨੂੰ ਆਉਣ ਵਾਲੇ ਰਸਤੇ ਬੰਦ ਹੋ ਗਏ ਹਨ, ਇਨ੍ਹਾਂ ਰਸਤਿਆਂ ਤੇ ਪੁਲ ਲਗਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਹਲਕਾ ਸਮਰਾਲਾ ਤੋਂ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਵਿਦਿਆਰਥੀਆਂ ਨੇ ਡਲਹੌਜ਼ੀ ਦਾ ਕੀਤਾ ਸਰਵੇਖਣ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਸਿਵਲ ਵਿਭਾਗ ਦੇ ਵਿਦਿਆਰਥੀਆਂ ਲਈ ਡਲਹੌਜ਼ੀ ਵਿਖੇ ਵਿਚ ਸਰਵੇ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਕੈਡਮਿਕ ਸਿੱਖਿਆਂ ਦੇ ਨਾਲ ਅਮਲੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਂਭ-ਸੰਭਾਲ ਲਈ ਬੂਟੇ ਲਗਾਉਣਾ ਸਮੇਂ ਦੀ ਲੋੜ-ਢਿੱਲੋਂ

ਸਮਰਾਲਾ, 11 ਜੁਲਾਈ (ਸੁਰਜੀਤ ਸਿੰਘ)-ਪਲੀਤ ਹੋ ਰਹੇ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਆਪਣੇ ਆਲੇ-ਦੁਆਲੇ ਨੂੰ ਸਵੱਛ ਰੱਖਣ ਲਈ ਬੂਟੇ ਲਗਾਉਣਾ ਅੱਜ ਸਮੇਂ ਦੀ ਲੋੜ ਹੈ¢ ਇਹ ਵਿਚਾਰ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਪਿੰਡ ਪਪੜੌਦੀ ਵਿਖੇ ਗੁਰੁ ਨਾਨਕ ਸਾਹਿਬ ਦੇ ਜਨਮ ...

ਪੂਰੀ ਖ਼ਬਰ »

ਵਿਸ਼ਵ ਜਨਸੰਖਿਆ ਤੇ ਮੀਰੀ-ਪੀਰੀ ਦਿਵਸ ਮਨਾਇਆ

ਖੰਨਾ, 11 ਜੁਲਾਈ (ਜੋਗਿੰਦਰ ਸਿੰਘ ਓਬਰਾਏ)-ਐਨ. ਜੇ. ਐਸ. ਏ. ਸਕੂਲ ਵਿਚ ਵਿਸ਼ਵ ਜਨਸੰਖਿਆ ਦਿਵਸ ਅਤੇ ਮੀਰੀ-ਪੀਰੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀ ਕੋਮਲਪ੍ਰੀਤ ਕੌਰ, ਸਨੇਹਾ, ਜਸ਼ਨਪ੍ਰੀਤ ਕੌਰ, ਅਮਨਦੀਪ ਕੌਰ, ਸਿਮਰਨ ਕੌਰ, ਤਨਵੀਰ ਕੌਰ, ਕਰਨਵੀਰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX