ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਮਗਨਰੇਗਾ ਸਕੀਮ ਤਹਿਤ ਫ਼ਰੀਦਕੋਟ ਜ਼ਿਲੇ੍ਹ ਵਿਚ ਪਿਛਲੇ ਦੋ ਸਾਲਾਂ ਦੌਰਾਨ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ 'ਚ ਬੇਨਿਯਮੀਆਂ ਸਬੰਧੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਨਰਿੰਦਰਾ ਸਿੰਘ ਤੋਮਰ ਨੂੰ ਕੀਤੀ ਸ਼ਿਕਾਇਤ 'ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕੇਂਦਰੀ ਟੀਮ ਵਲੋਂ ਫ਼ਰੀਦਕੋਟ ਬਲਾਕ ਦੇ ਪੰਜ ਪਿੰਡਾਂ ਦਾ ਦੌਰਾ ਕੀਤਾ ਗਿਆ ਸੀ | ਜਿਸ 'ਤੇ ਫ਼ਰੀਦਕੋਟ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਪ੍ਰੈਸ ਕਾਨਫ਼ਰੰਸ ਕਰਕੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਫ਼ਰੀਦਕੋਟ ਹਲਕੇ ਵਿਚ ਵਧੀਆ ਤਰੀਕੇ ਨਾਲ ਅਤੇ ਨਿਯਮਾਂ ਮੁਤਾਬਕ ਲੋਕਾਂ ਦੀ ਮੰਗ 'ਤੇ ਸਾਂਝੇ ਕੰਮ ਕੀਤੇ ਗਏ ਹਨ | ਉਨ੍ਹਾਂ ਕਿ ਸੁਖਬੀਰ ਸਿੰਘ ਬਾਦਲ ਨੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ ਅਤੇ ਜਿਹੜੇ ਪਿੰਡਾਂ ਵਿਚ ਉਨ੍ਹਾਂ ਕੇਂਦਰ ਸਰਕਾਰ ਦੇ ਅਸਰ ਰਸੂਖ ਨਾਲ ਚੈਕਿੰਗ ਟੀਮ ਭੇਜੀ ਹੈ, ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪਿੰਡ ਨੂੰ ਕੈਲੇਫੋਰਨੀਆ ਵਰਗੇ ਬਣਾਉਣ ਦੇ ਸੁਪਨੇ ਦਿਖਾਏ ਸੀ ਪਰੰਤੂ ਫ਼ਰੀਦਕੋਟ ਹਲਕੇ ਤੋਂ ਤਿੰਨ ਵਾਰ ਸਾਂਸਦ ਰਹਿਣ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਨੇ ਕੁਝ ਵੀ ਨਹੀਂ ਕੀਤਾ | ਕਿੱਕੀ ਢਿੱਲੋਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਜ਼ਿਲ੍ਹੇ ਵਿਚ ਸਿਰਫ਼ ਦੋ ਸਾਲਾਂ 'ਚ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਕਾਰਨ ਬੌਖਲਾਹਟ 'ਚ ਹਨ ਕਿਉਂਕਿ ਅਕਾਲੀ ਦਲ ਪ੍ਰਤੀ ਲੋਕਾਂ ਦਾ ਗੁੱਸਾ ਸਿਖ਼ਰ 'ਤੇ ਹੈ | ਜਿੱਥੇ ਇਕ ਪਾਸੇ ਦਸ ਸਾਲ ਸੱਤਾ 'ਚ ਰਹਿਣ ਦੇ ਬਾਵਜੂਦ ਅਕਾਲੀ ਦਲ ਲੋਕਾਂ ਦੀ ਉਮੀਦ 'ਤੇ ਖਰਾ ਨਹੀਂ ਉੱਤਰ ਸਕਿਆ ਉੱਥੇ ਹੀ ਬਰਗਾੜੀ ਕਾਂਡ ਕਾਰਨ ਅਕਾਲੀ ਦਲ ਦਾ ਅਕਸ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਫ਼ਰੀਦਕੋਟ ਜ਼ਿਲੇ੍ਹ 'ਚ ਤੀਸਰੇ ਸਥਾਨ 'ਤੇ ਰਿਹਾ ਹੈ ਅਤੇ ਇਸ ਵਾਰ 2019 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਅਕਾਲੀ ਦਲ ਫ਼ਰੀਦਕੋਟ ਜ਼ਿਲ੍ਹੇ ਵਿਚ 60 ਹਜ਼ਾਰ ਵੋਟਾਂ ਪਿੱਛੇ ਰਿਹਾ ਹੈ, ਜਿਸ ਕਾਰਨ ਅਕਾਲੀ ਦਲ ਵਿਕਾਸ ਕਾਰਜ ਰੁਕਵਾਉਣਾ ਚਾਹੁੰਦਾ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਐਮ.ਪੀ ਹੋਣ ਦੇ ਬਾਵਜੂਦ ਅਕਾਲੀ ਦਲ ਦੇ ਸਥਾਨਕ ਆਗੂ ਦੀ ਸ਼ਾਖ ਬਚਾਉਣ ਦੇ ਨਿੱਜੀ ਹਿੱਤਾਂ ਖ਼ਾਤਰ ਫ਼ਰੀਦਕੋਟ ਹਲਕੇ ਦੇ ਵਿਕਾਸ ਕਾਰਜਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ¢ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਅਕਾਲੀ ਦਲ ਦੇ ਆਗੂਆਂ 'ਤੇ ਨਰੇਗਾ ਮਜ਼ਦੂਰਾਂ ਦਾ ਰੁਜ਼ਗਾਰ ਖੋਹਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਕਦੇ ਵੀ ਵਿਰੋਧੀ ਧਿਰ 'ਚ ਹੁੰਦਿਆਂ ਘਟੀਆ ਪੱਧਰ ਦੀ ਰਾਜਨੀਤੀ ਨਹੀਂ ਕੀਤੀ ਅਤੇ ਕਦੇ ਵੀ ਵਿਕਾਸ ਕਾਰਜਾਂ 'ਚ ਅੜਿੱਕਾ ਲਾਉਣ ਦੀ ਕੋਸ਼ਿਸ਼ ਨਹੀਂ ਕੀਤੀ, ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਤੋਂ ਤਿੰਨ ਵਾਰ ਸਾਂਸਦ ਰਹੇ ਅਤੇ ਕੇਂਦਰੀ ਮੰਤਰੀ ਵੀ ਰਹੇ ਅਤੇ ਫ਼ਰੀਦਕੋਟ ਦੇ ਲੋਕਾਂ ਨੂੰ ਸੁਖਬੀਰ ਸਿੰਘ ਬਾਦਲ ਤੋਂ ਅਜਿਹੀ ਘਟੀਆ ਕਾਰਵਾਈ ਦੀ ਉਮੀਦ ਨਹੀਂ ਸੀ | ਵਿਧਾਇਕ ਨੇ ਸੁਖਬੀਰ ਬਾਦਲ ਨੂੰ ਖੁੱਲੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪਿਛਲੇ ਦਸ ਸਾਲਾਂ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਹੁਣ ਦੋ ਸਾਲਾਂ ਦੌਰਾਨ ਹੋਏ ਵਿਕਾਸ ਕਾਰਜਾਂ ਦਾ ਫਰਕ ਦੇਖ ਲੈਣ ਅਤੇ ਲੋਕਾਂ ਵਿਚ ਖੁੱਲ੍ਹੀ ਬਹਿਸ ਕਰ ਲੈਣ |
ਫ਼ਰੀਦਕੋਟ, 14 ਜੁਲਾਈ (ਪ.ਪ. ਰਾਹੀਂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਰੀਦਕੋਟ ਵਲੋਂ ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ 16 ਜੁਲਾਈ ਨੂੰ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਗੁਰਮਤਿ ...
ਫ਼ਰੀਦਕੋਟ, 14 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਹੈੱਡ ਪੋਸਟ ਆਫ਼ਿਸ ਦੀ ਨਵੀਂ ਬਾਡੀ ਦੀ ਚੋਣ ਕਰਨ ਲਈ ਅੱਜ ਆਲ ਇੰਡੀਆ ਪੋਸਟਲ ਇੰਪਲਾਈਜ਼ ਗਰੁੱਪ ਸੀ ਦੀ ਮੀਟਿੰਗ ਪ੍ਰਧਾਨ ਯਾਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਭੁਪਿੰਦਰਪਾਲ ਸਿੰਘ ਨੂੰ ...
ਕੋਟਕਪੂਰਾ,14 ਜੁਲਾਈ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਚਿੱਟਫ਼ੰਡ ਕੰਪਨੀ ਦੀ ਮਹਿਲਾ ਪ੍ਰਬੰਧਕ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਦੇ ਏਅਰਪੋਰਟ ਤੋਂ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਿਸ ਦੀ ਪੁਲਿਸ ਨੂੰ ਕੁਝ ...
ਫ਼ਰੀਦਕੋਟ, - ਫ਼ਰੀਦਕੋਟ ਵਿਧਾਨ ਸਭਾ ਹਲਕੇ ਅੰਦਰ ਮਗਨਰੇਗਾ ਫੰਡਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਆਹਮੋ-ਸਾਹਮਣੇ ਖੜ੍ਹੇ ਹੋ ਗਏ ਹਨ, ਦੋਵਾਂ ਹੀ ਪਾਰਟੀਆਂ ਦਰਮਿਆਨ ਦੂਸ਼ਣਬਾਜੀ ਤਿੱਖੀ ਹੋ ਗਈ ਹੈ | ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਬੰਸ ...
ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਦੋਸ਼ ਲਗਾਇਆ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਮਨਰੇਗਾ ਫੰਡਾਂ ਦੀ ਦੁਰਵਰਤੋਂ ਆਪਣੇ ਲਾਭ ਲਈ ਕਰ ਰਹੇ ਹਨ | ਨਰੇਗਾ ਕਾਨੂੰਨ ਅਨੁਸਾਰ ...
ਬਾਜਾਖਾਨਾ, 14 ਜੁਲਾਈ (ਜਗਦੀਪ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਦੀ ਮਹਿਲਾ ਪ੍ਰਧਾਨ ਸ੍ਰੀਮਤੀ ਮਮਤਾ ਦੱਤਾ ਨੂੰ ਖਾਦੀ ਬੋਰਡ ਦਾ ਚੇਅਰਮੈਨ ਬਣਾਉਣ 'ਤੇ ਸ੍ਰੀਮਤੀ ਸੋਨੀਆਂ ਗਾਂਧੀ, ਸ੍ਰੀ ਰਾਹੁਲ ਗਾਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ...
ਬਰਗਾੜੀ, 14 ਜੁਲਾਈ (ਲਖਵਿੰਦਰ ਸ਼ਰਮਾ)-ਜੂਨ ਅਤੇ ਅਕਤੂਬਰ 2015 ਵਿਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਹੋਈ ਘੋਰ ਬੇਅਦਬੀ ਦੇ ਦੋਸ਼ੀਆਂ ਦੀ ਪਛਾਣ ਲਈ ਦੇਸ਼ ਦੀ ਸੱਭ ਤੋਂ ਵੱਧ ਪ੍ਰਮੁੱਖ ਅਤੇ ਨਿਪੁੰਨ ਏਜੰਸੀ ਸੀ.ਬੀ.ਆਈ ਜਾਂਚ ...
ਫ਼ਰੀਦਕੋਟ, 14 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹਾ ਕਚਹਿਰੀਆਂ 'ਚ ਸ਼ੈਸ਼ਨ ਜੱਜ ਹਰਪਾਲ ਸਿੰਘ ਦੀ ਦੇਖ-ਰੇਖ 'ਚ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਾਜਵੰਤ ਕੌਰ ਨੇ ਦੱਸਿਆ ਕਿ ਲੋਕ ਅਦਾਲਤ 'ਚ ਵੱਖ-ਵੱਖ ਕੇਸ ਜੋ ਅਦਾਲਤਾਂ 'ਚ ਲੰਬਿਤ ...
ਫ਼ਰੀਦਕੋਟ, 14 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਇੱਥੇ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਜੂਨੀਅਰ ਵਿੰਗ ਦੇ ਬੱਚਿਆਂ ਵਲੋਂ ਵਿੰਗ ਕੋਆਰਡੀਨੇਟਰ ਸ਼ੈਲੀ ਆਹੂਜਾ ਦੀ ਨਿਗਰਾਨੀ ਹੇਠ ਪੀਲਾ, ਹਰਾ , ਲਾਲ ਦਿਨ ਮਨਾਇਆ ਗਿਆ | ਜਿਸ 'ਚ ਨਰਸਰੀ ਦੇ ਵਿਦਿਆਰਥੀਆਂ ਨੇ ਪੀਲੇ ਕੱਪੜੇ ...
ਬਾਜਾਖਾਨਾ, 14 ਜੁਲਾਈ (ਜੀਵਨ ਗਰਗ)-ਮਾਤਾ ਨਿਹਾਲ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜ਼ਲੀ ਸਮਾਗਮ ਪਿੰਡ ਫਤਿਹਗੜ੍ਹ (ਦਬੜੀਖਾਨਾ) ਗੁਰਦੁਆਰਾ ਸਾਹਿਬ ਵਿਖੇ ਹੋਇਆ | ਇਸ ਸਮੇਂ ਰਾਗੀ ਸਿੰਘਾਂ ਨੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਜ਼ਿੰਦਗੀ ...
ਸਾਦਿਕ, 14 ਜੁਲਾਈ (ਗੁਰਭੇਜ ਸਿੰਘ ਚੌਹਾਨ)-ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਵਲੋਂ ਖੁਦਕੁਸ਼ੀ ਕਰ ਚੁੱਕੇ ਮਜ਼ਦੂਰ ਦੇ ਘਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਾਸਲ ਫ਼ਰੀਦਕੋਟ ਡਵੀਜ਼ਨ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ...
ਬਾਜਾਖਾਨਾ, 14 ਜੁਲਾਈ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਵਿਭਾਗ ਵਲੋਂ ਬਲਾਕ ਅਫ਼ਸਰ ਸੁਖਦਰਸ਼ਨ ਸਿੰਘ ਦਾਰਾ ਅਤੇ ਵਣ ਗਾਰਡ ਕਰਮਜੀਤ ਕੌਰ ਦੀ ਅਗਵਾਈ 'ਚ ਵਾਤਾਵਰਨ ...
ਕੋਟਕਪੂਰਾ, 14 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤ ਦੇ ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜ਼ੈਲ ਸਿੰਘ ਦੇ ਫ਼ਰਜੰਦ ਗਿਆਨੀ ਜੋਗਿੰਦਰ ਸਿੰਘ ਸੰਧਵਾਂ ਦੀ ਪਹਿਲੀ ਬਰਸੀ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਪਿੰਡ ਸੰਧਵਾਂ ਵਿਖੇ ਮਨਾਈ ਗਈ | ਇਸ ਮੌਕੇ ਵੱਖ-ਵੱਖ ...
ਕੋਟਕਪੂਰਾ, 14 ਜੁਲਾਈ (ਮੋਹਰ ਸਿੰਘ ਗਿੱਲ)-ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਮੱਖਣ ਸਿੰਘ ਨੰਗਲ ਨੇ ਪੰਜਾਬ ਕੈਬਨਿਟ 'ਚੋੋਂ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ਾ ਦਿੱਤੇ ਜਾਣ 'ਤੇ ਪ੍ਰਤੀਕਿ੍ਆ ਕਰਦਿਆਂ ਕਿਹਾ ਕਿ ਸਿੱਧੂ ਦੇ ਅਸਤੀਫ਼ੇ ...
ਦੋਦਾ, 14 ਜੁਲਾਈ (ਰਵੀਪਾਲ)-ਬੀੜ ਟੀਮ ਮੱਲਣ ਵਲੋਂ ਪਿੰਡ ਦੋਦਾ ਦੇ ਨੌਜਵਾਨਾਂ ਨਾਲ ਮਿਲ ਕੇ ਦੋਦਾ ਬੀੜ ਟੀਮ ਦਾ ਗਠਨ ਕਰਨ ਦੇ ਨਾਲ-ਨਾਲ ਅੱਜ ਪਿੰਡ ਦੋਦਾ ਦੇ ਜਲ-ਘਰ ਅਤੇ ਹੋਰ ਸਾਂਝੀਆਂ ਥਾਵਾਂ ਜਿਥੇ ਵੀ ਵੱਡੇ ਦਰੱਖਤ ਹਨ, 'ਤੇ ਪੰਛੀਆਂ ਲਈ ਮਿੱਟੀ ਦੇ ਪੱਕੇ ਆਲ੍ਹਣੇ ਲਗਾਏ ...
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤ ਦੀ ਸੁਪਰੀਮ ਕੋਰਟ ਵਲੋਂ ਪੰਜਾਬ ਦਾ ਹੋਰ ਦਰਿਆਈ ਪਾਣੀ ਹਰਿਆਣੇ ਲਿਜਾਏ ਜਾਣ ਲਈ ਬਣਾਈ ਜਾ ਰਹੀ ਸਤਲੁਜ ਯਮੁਨਾ ਲਿੰਕ ਨਹਿਰ ਨੰੂ ਪੂਰਾ ਕਰਨ ਲਈ ਪਾਏ ਜਾ ਰਹੇ ਦਬਾਅ ਨੰੂ ਅੰਤਰਰਾਸ਼ਟਰੀ ਨਿਯਮਾਂ ਵਿਰੋਧੀ ...
ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਜਾਦੂ ਦੇ ਸ਼ੋਅ ਦਿਖਾਉਣਾ ਅੱਜ ਫ਼ਾਇਦੇ ਦਾ ਸੌਦਾ ਨਹੀਂ ਰਹਿ ਗਿਆ ਹੈ ਅਤੇ ਇਨ੍ਹਾਂ ਸ਼ੋਅਜ਼ ਦੇ ਜਰੀਏ ਉਹ ਖੁਦ ਦਾ ਅਤੇ ਆਪਣੀ ਸਹਿਯੋਗੀ ਟੀਮ ਦਾ ਪੇਟ ਹੀ ਭਰ ਸਕਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਾਦੂਗਰ ਐਚ.ਕੇ ...
ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਥਾਣਾ ਸਿਟੀ ਦੇ ਐਸ.ਐਚ.ਓ ਜਸਵੀਰ ਸਿੰਘ ਦੇ ਵੱਡੇ ਭਰਾ ਸੁਖਰਾਜ ਸਿੰਘ ਰਿਟਾ. ਇੰਸਪੈਕਟਰ ਪੰਜਾਬ ਰੋਡਵੇਜ਼ (ਪਿੰਡ ਸ਼ੇਖ) ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਆਡੀਸ਼ਨਲ ਐਸ.ਐਚ.ਓ. ਮਲਕੀਤ ਸਿੰਘ, ਕਬਰਵਾਲਾ ਥਾਣਾ ਦੇ ਐਸ.ਐਚ.ਓ ਦਰਬਾਰ ...
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਭਾਵੇਂ ਬਦਲੀ ਨੀਤੀ ਰਾਹੀਂ ਅਧਿਆਪਕਾਂ ਦੀਆਂ ਬਦਲੀਆਂ ਕਰਨ ਦੀ ਆਨਲਾਈਨ ਪ੍ਰਕਿਰਿਆ ਜੋਰਾ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ ਪ੍ਰੰਤੂ ਬਦਲੀ ਨੀਤੀ ਦੀਆਂ ਕਈ ਸ਼ਰਤਾਂ ਤੋਂ ਅਧਿਆਪਕ ਵਰਗ ...
ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਬੂਟੇ ਲਗਾਏ ਜਾ ਰਹੇ ਹਨ, ਲੜੀ ਤਹਿਤ ਪਿੰਡ ਦਾਨੇਵਾਲਾ ਦੀ ਗ੍ਰਾਮ ...
ਅਮਰਗੜ੍ਹ, 14 ਜੁਲਾਈ (ਬਲਵਿੰਦਰ ਸਿੰਘ ਭੁੱਲਰ)-ਬਾਅਦ ਦੁਪਹਿਰ ਤਕਰੀਬਨ ਤਿੰਨ ਵਜੇ 4 ਸਵਾਰਾਂ ਸਮੇਤ ਇੱਕ ਕਾਰ ਨਹਿਰੀ ਵਿਸ਼ਰਾਮ ਘਰ ਮਾਹੋਰਾਣਾ ਦੇ ਬਿਲਕੁਲ ਸਾਹਮਣੇ ਪਾਣੀ ਨਾਲ ਨੱਕੋ ਨੱਕ ਭਰੀ ਕੋਟਲਾ ਬਰਾਂਚ ਨਹਿਰ 'ਚ ਅਚਨਚੇਤ ਡਿਗ ਗਈ | ਇਸ ਕਾਰ ਵਿਚ ਸਵਾਰ ਚਾਰ ...
ਸੰਗਰੂਰ, 14 ਜੁਲਾਈ (ਪਸ਼ੌਰੀਆ, ਗਾਂਧੀ)-ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਸੰਗਰੂਰ ਪੁੱਜ ਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਧਰਨਾ ...
ਕੁੱਪ ਕਲਾਂ, 14 ਜੁਲਾਈ (ਕੁਲਦੀਪ ਸਿੰਘ ਲਵਲੀ)-ਅੱਜ ਲਾਗਲੇ ਪਿੰਡਾਂ 'ਚ ਹੋਈ ਭਰਵੀਂ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ ਉੱਥੇ ਹੀ ਆਮ ਜਨਤਾ ਲਈ ਬੜੀਆਂ ਸਮੱਸਿਆਵਾਂ ਵੀ ਖੜ੍ਹੀਆਂ ਕਰ ਦਿੱਤੀਆਂ ਹਨ | ਰਾਤ ਤੋਂ ਰੁਕ ਰੁਕ ਕੇ ਹੋ ਰਹੀ ਭਾਰੀ ਬਾਰਿਸ਼ ਨਾਲ ...
ਸੰਗਰੂਰ, 14 ਜੁਲਾਈ (ਧੀਰਜ ਪਸ਼ੌਰੀਆ)-ਦਿੜ੍ਹਬਾ ਪੁਲਿਸ ਥਾਣੇ 'ਚ 8 ਸਾਲ ਪਹਿਲਾਂ ਦਰਜ ਧੋਖਾਧੜੀ ਦੇ ਇਕ ਮਾਮਲੇ 'ਚ ਅਦਾਲਤ ਨੇ ਹੁਣ ਦੋ ਸਕੇ ਭਰਾਵਾਂ ਖਿਲਾਫ਼ ਸਾਜ਼ਿਸ਼ ਨਾਲ ਧੋਖਾਧੜੀ ਕਰਨ ਦੇ ਦੋਸ਼ ਆਇਦ ਕੀਤੇ ਹਨ ਤੇ ਸੁਣਵਾਈ ਲਈ 30 ਜੁਲਾਈ ਦੀ ਤਰੀਕ ਮੁਕੱਰਰ ਕਰ ਕੀਤੀ ...
ਲੌਾਗੋਵਾਲ, 14 ਜੁਲਾਈ (ਵਿਨੋਦ)-ਲੌਾਗੋਵਾਲ ਨਾਲ ਸਬੰਧਿਤ ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦੀ ਸ਼ਿਕਾਇਤ 'ਤੇ ਪੰਜਾਬ ਪੁਲਿਸ ਦੀ ਐਨ.ਆਰ.ਆਈ. ਸ਼ਾਖਾ ਵਲੋਂ ਗਰੀਨ ਕਾਰਡ ਪ੍ਰਾਪਤ ਕਰਨ ਲਈ ਧੋਖਾਧੜੀ ਦੇ ਦੋਸ਼ਾਂ ਅਧੀਨ ਪਿਓ ਤੇ ਧੀ ਦੇ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ...
ਚੀਮਾ ਮੰਡੀ, 14 ਜੁਲਾਈ (ਦਲਜੀਤ ਸਿੰਘ ਮੱਕੜ)-ਸਥਾਨਕ ਕਸਬੇ 'ਚੋਂ ਲੰਘਦੀ ਸੁਨਾਮ-ਬਠਿੰਡਾ ਹਾਈਵੇ ਦੇ ਦੋਵੇਂ ਪਾਸੇ ਨਿਕਾਸੀ ਨਾਲਾ ਨਹੀਂ ਬਣਾਇਆ ਗਿਆ ਜਿਸ ਕਰ ਕੇ ਬਾਰਿਸ਼ਾਂ ਦੇ ਸਮੇਂ ਹਾਈਵੇ ਦੇ ਦੁਕਾਨਦਾਰਾਂ ਦਾ ਪਾਣੀ ਜਮ੍ਹਾ ਹੋਣ ਕਾਰਨ ਕੰਮ ਕਾਜ ਠੱਪ ਰਹਿੰਦਾ ਹੈ ...
ਬਾਜਾਖਾਨਾ, 14 ਜੁਲਾਈ (ਜੀਵਨ ਗਰਗ)- ਇਤਿਹਾਸਕ ਪਿੰਡ ਮੱਲਾ ਦੇ ਲੋਕ ਇਕ ਨਹੀਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਜਿਨ੍ਹਾਂ ਦੀ ਸੂਚੀ ਬੜੀ ਲੰਮੀ ਹੈ | ਸੱਭ ਤੋਂ ਪਹਿਲਾਂ ਪਿੰਡ ਮੱਲਾ ਤੋਂ ਪਿੰਡ ਘਣੀਆਂ ਤੱਕ ਜਾਣ ਵਾਲਾ ਰਸਤਾ ਜੋ ਕੌਮੀ ਸ਼ਾਹ ਮਾਰਗ ਨੰ. 54 ਨੂੰ ...
ਬਾਜਾਖਾਨਾ, 14 ਜੁਲਾਈ (ਗਿੱਲ)-ਅੰਤਰ ਰਾਸ਼ਟਰੀ ਕੌਮਾਤਰੀ ਕਬੱਡੀ ਖਿਡਾਰੀ ਮਰਹੂਮ ਹਰਜੀਤ ਬਰਾੜ ਬਾਜਾਖਾਨਾ ਦੀ ਯਾਦ 'ਚ ਬਣੀ ਸਮਾਧ ਦੀ ਸਾਂਭ-ਸੰਭਾਲ, ਰੰਗ ਰੋਗਨ ਲਈ ਮਰਹੂਮ ਖਿਡਾਰੀ ਹਰਜੀਤ ਬਰਾੜ ਦੀ ਧਰਮ ਪਤਨੀ ਨਰਿੰਦਰਜੀਤ ਕੌਰ ਅਤੇ ਬੇਟੀ ਗਗਨਪ੍ਰੀਤ ਕੌਰ ਬਰਾੜ ...
ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਫ਼ਰੀਦਕੋਟ ਦੇ ਇਕ ਹੋਰ ਵਿਦਿਆਰਥੀ ਅਸ਼ੀਸ਼ ਨੇ ਆਈਲੈਟਸ ਦੀ ਪ੍ਰੀਖਿਆ ਵਿਚ 8.5 ਬੈਂਡ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ | ਇਸ ਤੋਂ ਪਹਿਲਾਂ ਵੀ ਸੈਂਟਰ ਦੇ 18 ਵਿਦਿਆਰਥੀਆਂ ਨੇ 9.0 ਬੈਂਡ ਅਤੇ ਬਹੁਤ ...
ਫਰੀਦਕੋਟ, 14 ਜੁਲਾਈ (ਸ. ਰਿਪੋ.)- ਸਥਾਨਕ ਡਾ. ਮਹਿੰਦਰ ਬਰਾੜ ਸਾਂਭੀ ਸੀਨੀ. ਸੈਕੰਡਰੀ ਸਕੂਲ ਵਿਖੇ ਸੰਤ ਮੈਮੋਰੀਅਲ ਟਰੱਸਟ ਵੱਲੋਂ ਸਕੂਲ ਦੇ ਟਾਪਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੇ ਤਹਿਤ 10+2 ਕਾਮਰਸ ਵਿਚ ਸਕੂਲ ਦੀ ਟਾਪਰ ਰਮਨਦੀਪ ਕੌਰ ਪੁੱਤਰੀ ਜਸਬੀਰ ਸਿੰਘ ...
ਕੋਟਕਪੂਰਾ, 14 ਜੁਲਾਈ (ਮੇਘਰਾਜ, ਮੋਹਰ ਗਿੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਨੌਾ ਵਿਖੇ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਰੋਟਰੀ ਕਲੱਬ ਕੋਟਕਪੂਰਾ ਦੇ ਪ੍ਰਧਾਨ ਸੰਜੀਵ ਰਾਏ ਸ਼ਰਮਾ ਅਤੇ ਜਨਰਲ ...
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿਆਸੀ ਪਾਰਟੀਬਾਜ਼ੀ ਨੂੰ ਛੱਡ ਕੇ ਪੰਜਾਬ ਦੇ ਪਾਣੀ ਨੂੰ ਬਚਾਉਣ ਅਤੇ ਇਸ ਦੀ ਰਾਖੀ ਲਈ ਹਰ ਪੱਧਰ 'ਤੇ ਪੈਰਵਾਈ ਕਰਨ ਲਈ ਪੰਜਾਬ ਸਰਕਾਰ ਅਤੇ ਸੰਘਰਸ਼ਸ਼ੀਲ ਲੋਕਾਂ ਦੇ ਸਾਥ ਦੇਣ ਦੇ ਨਾਲ-ਨਾਲ ਨਿਆਂ ਪ੍ਰਣਾਲੀ ...
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਜਵਾਹਰੇਵਾਲਾ ਵਿਖੇ ਲੰਘੇ ਦਿਨ ਗਲੀ ਦੇ ਵਿਵਾਦ ਨੂੰ ਲੈ ਕੇ ਚਲਾਈ ਗੋਲੀ ਵਿਚ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਿਤ ਦਿਉਰ ਅਤੇ ਭਰਜਾਈ ਦੇ ਕਤਲ ਅਤੇ ਦੋ ਭਰਾਵਾਂ ਨੂੰ ਜਖਮੀ ਕਰਨ ਦੇ ਮਾਮਲੇ ਵਿਚ ...
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਜਵਾਹਰੇਵਾਲਾ ਵਿਖੇ ਲੰਘੇ ਦਿਨ ਗਲੀ ਦੇ ਵਿਵਾਦ ਨੂੰ ਲੈ ਕੇ ਚਲਾਈ ਗੋਲੀ ਵਿਚ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਿਤ ਦਿਉਰ ਅਤੇ ਭਰਜਾਈ ਦੇ ਕਤਲ ਅਤੇ ਦੋ ਭਰਾਵਾਂ ਨੂੰ ਜਖਮੀ ਕਰਨ ਦੇ ਮਾਮਲੇ ਵਿਚ ...
ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਅਧੀਨ ਪੈਂਦੇ ਪਿੰਡ ਛੱਤਿਆਣਾ ਦੇ ਸਰਕਾਰੀ ਹਾਈ ਸਕੂਲ ਵਿਚ ਬੀਤੇ ਦਿਨ ਸਮਾਜਸੇਵੀ ਸੰਸਥਾ ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ 'ਨਸ਼ੇ ਛੱਡੋ, ਕੋਹੜ ਵੱਢੋ' 'ਬੇਟੀ ...
ਮੂਣਕ, 14 ਜੁਲਾਈ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਹਮੀਰਗੜ੍ਹ ਵਿਖੇ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਨਮੀਕ ਹੈਨਰੀ ਮੀਡੀਆ ਸਲਾਹਕਾਰ ਬੀਬੀ ਭੱਠਲ ਨੇ ਯੂਥ ਆਗੂ ਸਿਮਰਨਜੀਤ ਸਿੰਘ ਦੇ ਘਰ ਕਾਂਗਰਸੀ ਵਰਕਰਾਂ ...
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਹਰਮਹਿੰਦਰ ਪਾਲ)-ਸੀ.ਪੀ.ਐਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 22 ਜੁਲਾਈ ਨੂੰ ਡੀ.ਸੀ. ਦਫ਼ਤਰ ਅੱਗੇ ਬਿਜਲੀ ਦੇ ਵਧੇ ਰੇਟਾਂ ਅਤੇ ਮਹਿੰਗਾਈ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ | ਇਸ ...
ਕੋਟਕਪੂਰਾ, 14 ਜੁਲਾਈ (ਪ. ਪ.)-ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਦੀ ਸਾਲ 2019-20 ਲਈ ਚੁਣੀ ਗਈ ਨਵੀਂ ਟੀਮ ਦੀ ਪਹਿਲੀ ਮੀਟਿੰਗ ਪ੍ਰਧਾਨ ਚਰਨਜੀਤ ਸਿੰਘ ਮਦਾਨ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਰੀਜ਼ਨ 9 ਦੇ ਰੀਜ਼ਨਲ ਚੇਅਰਪਰਸਨ ਲਾਇਨ ਲੋਕੇਂਦਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX