ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

3 ਦਿਨਾਂ ਤੋਂ ਪੈ ਰਹੀ ਬਾਰਸ਼ ਕਾਰਨ ਪਾਣੀ ਨੇ ਕੀਤਾ ਫ਼ਸਲਾਂ ਦਾ ਭਾਰੀ ਨੁਕਸਾਨ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਭੂਸ਼ਨ ਸੂਦ)-ਪਿਛਲੇ ਕਰੀਬ 3 ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਪਿੰਡਾਂ ਵਿਚ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਜਿੱਥੇ ਪਿੰਡਾਂ ਵਿਚ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ ਉੱਥੇ ਕਈ ਪਿੰਡਾਂ ਵਿਚ ਇਹ ਪਾਣੀ ਲੋਕਾਂ ਦੇ ਘਰਾਂ ਵਿਚ ਦਾਖ਼ਲ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਾਏ ਬੰਜਾਰਾ ਨੇੜੇ ਅਤੇ ਸਾਧੂਗੜ੍ਹ ਨੇੜੇ ਫਾਟਕਾਂ ਤੋਂ ਲੰਘਣ ਵਾਲੀ ਆਵਾਜਾਈ ਕਈ ਦਿਨ ਤੋਂ ਪ੍ਰਭਾਵਿਤ ਹੈ | ਲੋਕਾਂ ਨੇ ਦੱਸਿਆ ਕਿ ਬਰਸਾਤ ਦੇ ਪਾਣੀ ਨਾਲ ਪਤਾਰਸੀ ਕਲਾਂ, ਚੰਦੂਮਾਜਰਾ, ਸਰਾਏ ਬੰਜਾਰਾ, ਭਗੜਾਣਾ ਿਲੰਕ ਰੋਡ 'ਤੇ ਪੈਂਦੇ ਪਿੰਡ ਚੋਲਟੀ ਖੇੜੀ ਨੇੜੇ ਵੀ ਪਾਣੀ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ | ਲੋਕਾਂ ਨੇ ਦੱਸਿਆ ਕਿ ਰੇਲਵੇ ਅੰਡਰ ਬਿ੍ਜ ਵਿਚ ਵੱਡੀ ਮਾਤਰਾ 'ਚ ਪਾਣੀ ਜਮ੍ਹਾਂ ਹੋਣ ਕਾਰਨ ਦਰਜਨਾਂ ਪਿੰਡਾਂ ਦਾ ਸੰਪਰਕ ਸ਼ਹਿਰ ਨਾਲੋਂ ਟੁੱਟ ਗਿਆ ਹੈ | ਇਸ ਮੌਕੇ ਤਰਲੋਚਨ ਸਿੰਘ ਚੰਦੂਮਾਜਰਾ, ਨਿਰਮੈਲ ਸਿੰਘ ਚੰਦੂਮਾਜਰਾ, ਇਕਬਾਲ ਸਿੰਘ, ਜਰਨੈਲ ਸਿੰਘ ਬਲਸੂਆ, ਭਾਗ ਸਿੰਘ ਚੱਕ ਕਲਾਂ, ਧਰਮਿੰਦਰ ਸਿੰਘ ਸ਼ਾਹਪੁਰ, ਸੰਤੋਖ ਸਿੰਘ ਬਲਸੂਆ ਅਤੇ ਸਾਬਕਾ ਸਰਪੰਚ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਥਰਮਲ ਪਲਾਂਟ ਨੂੰ ਜਾਣ ਵਾਲੀ ਰੇਲਵੇ ਲਾਇਨ ਵਿਚ ਬਣੇ ਅੰਡਰ ਬਿ੍ਜ ਵਿਚ ਪਾਣੀ ਖੜ੍ਹ ਜਾਣ ਕਾਰਨ ਪਿੰਡ ਪਤਾਰਸੀ, ਭੈਣੀ, ਚੰਦੂਮਾਜਰਾ, ਬਲਸੂਆ, ਸਰਾਏ ਬੰਜਾਰਾ, ਚੱਕ ਕਲਾਂ, ਸ਼ਾਹਪੁਰ, ਬਸੰਤਪੁਰਾ, ਚੋਲਟੀ ਖੇੜੀ, ਸਲੇਮਪੁਰ, ਸਿੰਧੜਾ, ਤਿੰਬਰਪੁਰ, ਬਡਾਲੀ ਮਾਈ ਕੀ, ਭਗੜਾਣਾ, ਦਾਦੂਮਾਜਰਾ, ਚੰੁਨ੍ਹੀ ਮਾਜਰਾ, ਹਾਰਨਾ, ਹਰੀਪੁਰ ਅਤੇ ਲੋਹਾ ਖੇੜੀ ਆਦਿ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਦਿਆਰਥੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਜਾਣ ਤੋਂ ਵੀ ਅਸਮਰਥ ਹਨ ਜਿਸ ਕਾਰਨ ਪੜ੍ਹਾਈ ਆਦਿ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਨੇ ਰੇਲਵੇ ਵਿਭਾਗ, ਨਾਭਾ ਪਾਵਰ ਥਾਰਮਲ ਪਲਾਂਟ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਨਵੇਂ ਬਣ ਰਹੇ ਅੰਡਰ ਬਿ੍ਜ ਦੀ ਥਾਂ ਰੇਲਵੇ ਓਵਰ ਬਿ੍ਜ ਬਣਾਏ ਜਾਣ ਤੇ ਅੰਡਰ ਬਿ੍ਜ ਵਿਚ ਖੜ੍ਹੇ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ | ਲੋਕਾਂ ਨੇ ਕਿਹਾ ਕਿ ਜੇਕਰ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਧਰਨੇ ਦੇਣ ਲਈ ਮਜਬੂਰ ਹੋਣਗੇ | ਇਸੇ ਦੌਰਾਨ ਪਿੰਡ ਰਜਿੰਦਰਗੜ੍ਹ ਵਾਸੀ ਗੁਰਮੁਖ ਸਿੰਘ, ਪਾਲ ਸਿੰਘ, ਗੁਰਜੰਟ ਸਿੰਘ, ਭਾਗ ਸਿੰਘ, ਰਾਜਿੰਦਰ ਸਿੰਘ ਅਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਵਿਚ ਵੀ ਪਾਣੀ ਦਾਖਲ ਹੋ ਗਿਆ ਜਿਸ ਕਾਰਨ ਉਨ੍ਹਾਂ ਦਾ ਸਮਾਨ ਆਦਿ ਦਾ ਨੁਕਸਾਨ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਨਵੀਂ ਬਣੀ ਸੜਕ ਦੇ ਵਿਚਕਾਰ ਪੁਲੀ ਨਾ ਹੋਣ ਕਾਰਨ ਪਾਣੀ ਓਵਰ ਫਲੋ ਹੋ ਕੇ 4-4 ਫੱੁਟ ਪਾਣੀ ਘਰਾਂ ਵਿਚ ਦਾਖ਼ਲ ਹੋ ਗਿਆ | ਉਨ੍ਹਾਂ ਦੱਸਿਆ ਕਿ ਬਡਾਲੀ ਮਾਈ ਕੀ ਸਰਕਾਰੀ ਸਕੂਲ ਵਿਚ ਪਾਣੀ ਭਰਨ ਕਾਰਨ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ |

ਪਿੰਡ ਹਰਲਾਲਪੁਰ 'ਚ 40 ਕਿੱਲੇ ਰਕਬੇ ਦਾ ਝੋਨਾ ਬਰਸਾਤੀ ਪਾਣੀ 'ਚ ਡੁੱਬਿਆ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਅਰੁਣ ਆਹੂਜਾ)-ਨੇੜਲੇ ਪਿੰਡ ਹਰਲਾਲਪੁਰ ਵਿਖੇ ਕਰੀਬ 35 ਤੋਂ 40 ਏਕੜ ਰਕਬੇ ਵਿਚ ਬੀਜਿਆ ਹੋਇਆ ਝੋਨਾ ਬਰਸਾਤੀ ਪਾਣੀ ਦੀ ਮਾਰ ਹੇਠ ਆਉਣ ਕਾਰਨ ਉੱਥੋਂ ਦੇ ਕਿਸਾਨਾਂ ਨੂੰ ਹੱਥਾਂ-ਪੈਰਾਂ ਦੀ ਪਈ ਹੋਈ ਹੈ | ਇਕੱਤਰ ਹੋਏ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਰਸਤੇ 'ਚ ਔਰਤਾਂ ਨੂੰ ਅਸ਼ਲੀਲ ਇਸ਼ਾਰੇ ਕਰਨ 'ਤੇ 2 ਨਾਮਜ਼ਦ

ਰਾਜਪੁਰਾ, 15 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕੱਠੀਆਂ ਜਾਂਦੀਆਂ ਦਰਾਣੀਆਂ ਜਠਾਣੀਆਂ ਨੂੰ ਦੇਖ ਕੇ ਅਸ਼ਲੀਲ ਇਸ਼ਾਰੇ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਦੋਪਹੀਆ ਵਾਹਨ ਚਾਲਕਾਂ ਵਲੋਂ ਪੈ੍ਰਸ਼ਰ ਹਾਰਨਾਂ ਦੀ ਵਰਤੋਂ ਜਾਰੀ

ਬਸੀ ਪਠਾਣਾਂ, 15 ਜੁਲਾਈ (ਗੁਰਬਚਨ ਸਿੰਘ ਰੁਪਾਲ)-ਸ਼ਹਿਰ ਅੰਦਰ ਵਾਹਨਾਂ ਦੀ ਚੈਕਿੰਗ ਨਾ ਹੋਣ ਦੇ ਸਿੱਟੇ ਵਜੋਂ ਦੋਪਹੀਆ ਵਾਹਨ ਚਾਲਕਾਂ ਵਲੋਂ ਪੈ੍ਰਸ਼ਰ ਹਾਰਨਾਂ ਦੀ ਦਿਨ ਰਾਤ ਬੇਰੋਕ-ਟੋਕ ਵਰਤੋਂ ਜਾਰੀ ਹੈ | ਟ੍ਰੈਫ਼ਿਕ ਪੁਲਿਸ ਦੀ ਚੈਕਿੰਗ ਕੇਵਲ ਮੁੱਖ ਸੜਕ ਤੱਕ ਹੀ ...

ਪੂਰੀ ਖ਼ਬਰ »

ਚੋਰੀ ਕਰਨ ਵਾਲੇ ਕਾਬੂ

ਮੰਡੀ ਗੋਬਿੰਦਗੜ੍ਹ, 15 ਜੁਲਾਈ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਫਰਨਸ ਵਿਚੋਂ ਚੋਰੀ ਕਰਨ ਦੇ ਮਾਮਲੇ ਵਿਚ ਕਾਬੂ ਕਰਕੇ ਜੇਲ੍ਹ ਭੇਜ ਦਿੱਤਾ ਹੈ, ਜਿਨ੍ਹਾਂ ਨੇ ਫਰਨਸ 'ਚੋਂ ਤਾਂਬਾ ਅਤੇ ਐਲੂਮੀਨੀਅਮ ਚੋਰੀ ਕੀਤਾ ਸੀ, ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਤੇ ਡਿਪਟੀ ਕਮਿਸ਼ਨਰ ਵਲੋਂ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਭੂਸ਼ਨ ਸੂਦ)-ਸੰਭਾਵਿਤ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਿਆਰ ਹੈ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਜਿੱਥੇ ਕਿਤੇ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਦਿੱਕਤ ਆਈ ਹੈ, ਉੱਥੇ ...

ਪੂਰੀ ਖ਼ਬਰ »

ਭੁੱਕੀ ਚੂਰਾ ਸਮੇਤ ਕਾਬੂ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਮਨਪ੍ਰੀਤ ਸਿੰਘ)-ਸੀ.ਆਈ.ਏ. ਸਰਹਿੰਦ ਪੁਲਿਸ ਨੇ ਇਕ ਵਿਅਕਤੀ ਪਾਸੋਂ 30 ਕਿੱਲੋ ਭੁੱਕੀ ਚੂਰਾ ਪੋਸਤ ਕਾਬੂ ਕਰ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੀਂਹ ਕਾਰਨ ਘਰਾਂ ਦੀਆਂ ਛੱਤਾਂ ਡਿਗੀਆਂ

ਮੰਡੀ ਗੋਬਿੰਦਗੜ੍ਹ, 15 ਜੁਲਾਈ (ਬਲਜਿੰਦਰ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਜਿੱਥੇ ਲੋਕਾਂ ਦੀ ਗਰਮੀ ਅਤੇ ਹੰੁਮ੍ਹਸ ਤੋਂ ਵੱਡੀ ਰਾਹਤ ਮਿਲੀ ਹੈ ਉੱਥੇ ਹੀ ਮੋਹਲ਼ੇਧਾਰ ਮੀਂਹ ਕਾਰਨ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਕੁੰਭ ਵਿਚ ਦੋ ...

ਪੂਰੀ ਖ਼ਬਰ »

ਸੜਕ ਹਾਦਸੇ ਨੂੰ ਅੰਜਾਮ ਦੇਣ ਦੇ ਦੋਸ਼ ਤਹਿਤ ਗਿ੍ਫ਼ਤਾਰ ਮੁਲਜ਼ਮ ਬਰੀ

ਨੋਗਾਵਾਂ, 15 ਜੁਲਾਈ (ਰਵਿੰਦਰ ਮੌਦਗਿਲ)-ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਪੁਲਿਸ ਵਲੋਂ ਸਾਲ 2015 ਦੌਰਾਨ ਸੜਕ ਹਾਦਸੇ ਨੂੰ ਅੰਜਾਮ ਦੇਣ ਦੇ ਦੋਸ਼ ਤਹਿਤ ਗਿ੍ਫ਼ਤਾਰ ਮੁਲਜ਼ਮ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਮਾਣਯੋਗ ਜੱਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਕੂਲਾਂ 'ਚ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ

ਖਮਾਣੋਂ, 15 ਜੁਲਾਈ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੂਰੀ ਦੁਨੀਆ ਨੂੰ ਨਵੀਂ ਸੇਧ ਦੇ ਕੇ ਇਕ ਉੱਚੀ ਸੁੱਚੀ ਜੀਵਨ ਜਾਚ ਬਖ਼ਸ਼ੀ | ਅੱਜ ਦੇ ਦੌਰ ਵਿਚ ਜ਼ਰੂਰੀ ਹੈ ਕਿ ਗੁਰੂ ਸਾਹਿਬ ਦੁਆਰਾ ਰਚੀ ਗੁਰਬਾਣੀ ਤੋਂ ਸੇਧ ਲੈ ਕੇ ਜ਼ਿੰਦਗੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਅਮਲੋਹ ਦੀ ਮੀਟਿੰਗ

ਅਮਲੋਹ, 15 ਜੁਲਾਈ (ਸੂਦ)-ਪੰਜਾਬ ਨੰਬਰਦਾਰ ਯੂਨੀਅਨ ਅਮਲੋਹ ਦੀ ਮੀਟਿੰਗ ਨੰਬਰਦਾਰ ਪ੍ਰੀਤਮ ਸਿੰਘ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਵਿਖੇ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਮੀਆਂਪੁਰ ਨੇ ਸ਼ਿਰਕਤ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਨੇ ਸਰਕਾਰੀ ਸਕੂਲ ਮੂਲੇਪੁਰ ਵਿਖੇ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਰਾਜਿੰਦਰ ਸਿੰਘ)-ਆਮਦਨ ਕਰ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ ਵਿਖੇ ਜਾਗਿ੍ਤੀ ਮਿਸ਼ਨ ਤਹਿਤ ਮੁੱਖ ਆਮਦਨ ਕਰ ਕਮਿਸ਼ਨਰ, ਆਈ.ਆਰ.ਐਸ. ਲੁਧਿਆਣਾ ਤੇ ਉਨ੍ਹਾਂ ਦੀ ਟੀਮ ਪਰਨੀਤ ਸਿੰਘ ਸੱਚਦੇਵ ਪ੍ਰਮੁੱਖ ਆਮਦਨ ...

ਪੂਰੀ ਖ਼ਬਰ »

ਸ਼ਿਵ ਮੰਦਰ ਸਰਹਿੰਦ ਸ਼ਹਿਰ ਵਿਖੇ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਰਾਜਿੰਦਰ ਸਿੰਘ)-ਸਾਨੂੰ ਭਗਵਾਨ ਸ੍ਰੀ ਰਾਮ ਜੀ ਦੇ ਵਿਖਾਏ ਹੋਏ ਮਾਰਗ 'ਤੇ ਚੱਲਦੇ ਹੋਏ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਤਾਂ ਹੀ ਸਾਡਾ ਇਸ ਸੰਸਾਰ 'ਚ ਆਉਣਾ ਸਫ਼ਲ ਹੋਵੇਗਾ | ਇਹ ਗੱਲ ਸੁਭਾਸ਼ ਸੂਦ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ...

ਪੂਰੀ ਖ਼ਬਰ »

ਐਡਵੋਕੇਟ ਭੱਟੋ ਨੇ ਹਰੀਪੁਰ ਸਭਾ ਦੀ ਕਰਵਾਈ ਚੋਣ

ਅਮਲੋਹ, 15 ਜੁਲਾਈ (ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕੇ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ਭੱਟੋਂ ਦੀ ਅਗਵਾਈ 'ਚ ਅੱਜ ਦੀ ਹਰੀਪੁਰ ਸਹਿਕਾਰੀ ਸਭਾ ਲਿਮਟਿਡ ਹਰੀਪੁਰ ਦੀ ਚੋਣ ਹੋਈ ...

ਪੂਰੀ ਖ਼ਬਰ »

ਵਜ਼ੀਰਾਬਾਦ ਪੰਚਾਇਤ ਨੇ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਵਜ਼ੀਰਾਬਾਦ ਦੀ ਪੰਚਾਇਤ ਨੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਪਿੰਡ ਦੀ ਫਿਰਨੀ ਤੇ ਖ਼ਾਲੀ ਥਾਵਾਂ 'ਤੇ ਛਾਂਦਾਰ ਤੇ ਸਜਾਵਟ ਵਾਲੇ ਬੂਟੇ ਲਗਾਏ | ਇਸ ਮੌਕੇ ਕਾਂਗਰਸੀ ਆਗੂ ਹਰਦੀਪ ਸਿੰਘ ਹੈਪੀ ਤੇ ਸਰਪੰਚ ...

ਪੂਰੀ ਖ਼ਬਰ »

ਨੌਜਵਾਨਾਂ ਨੇ 'ਵਿਸ਼ਵ ਜਾਵਾ ਦਿਵਸ' ਮਨਾਇਆ

ਨੰਦਪੁਰ ਕਲੌੜ, 15 ਜੁਲਾਈ (ਜਰਨੈਲ ਸਿੰਘ ਧੁੰਦਾ)-ਸਬ ਡਵੀਜ਼ਨ ਬਸੀ ਪਠਾਣਾਂ ਦੇ ਪਿੰਡ ਨਿਆਮੂ ਮਾਜਰਾ ਦੇ ਭੂਰਾ ਢਾਬਾ ਵਿਖੇ ਜਾਵਾ ਕਲੱਬ ਲੁਧਿਆਣਾ ਵਲੋਂ 'ਵਿਸ਼ਵ ਜਾਵਾ ਦਿਵਸ' ਮਨਾਇਆ ਗਿਆ, ਜਿਸ 'ਚ ਡੇਢ ਸੌ ਤੋਂ ਵੱਧ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪੁਰਾਤਨ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮ ਯੂਨੀਅਨ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਅਰੁਣ ਆਹੂਜਾ)-ਦਰਜਾ ਚਾਰ ਮੁਲਾਜ਼ਮ ਯੂਨੀਅਨ ਪੰਜਾਬ ਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਤੇ ਹਰਵਿੰਦਰ ਸਿੰਘ ਰੌਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਬਸੀ ਪਠਾਣਾਂ ਨੂੰ 'ਗੰਦਾ ਸ਼ਹਿਰ' ਦਾ ਕਲੰਕ ਲਾਉਣ ਲਈ ਸੀਵਰੇਜ ਸਿਸਟਮ ਜ਼ਿੰਮੇਵਾਰ

ਬਸੀ ਪਠਾਣਾਂ, 15 ਜੁਲਾਈ (ਗੁਰਬਚਨ ਸਿੰਘ ਰੁਪਾਲ)-ਪ੍ਰਸ਼ਾਸਨ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਸ਼ਹਿਰ ਵਿਚ ਸੀਵਰੇਜ ਪਾਉਣ ਦੇ ਕੰਮ ਦੀ ਰਫ਼ਤਾਰ ਉਹੀ ਕੱਛੂ ਚਾਲ ਹੈ | ਕਈ ਗਲੀਆਂ ਵਿਚ ਪਾਈਪ ਪਾਉਣ ਮਗਰੋਂ ਉਨ੍ਹਾਂ ਦੀ ਮਿੱਟੀ ਸੰਭਾਲੀ ਨਹੀਂ ਜਾਂਦੀ ਜਿਸ ਦੇ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਸਬੰਧੀ ਐਸ. ਡੀ.ਐਮ. ਨੂੰ ਮੰਗ ਪੱਤਰ

ਖਮਾਣੋਂ, 15 ਜੁਲਾਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਏਕਤਾ) ਦੇ ਬਲਾਕ ਖਮਾਣੋਂ ਦੇ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਪਿੰਡ ਜਟਾਣਾ ਨੀਵਾਂ ਵਿਖੇ ਲਗਭਗ 100 ਏਕੜ ਜ਼ਮੀਨ 'ਚ ਲੱਗੀ ਝੋਨੇ ਦੀ ...

ਪੂਰੀ ਖ਼ਬਰ »

ਨਵ-ਨਿਯੁਕਤ ਪਲੈਨਿੰਗ ਅਫ਼ਸਰ ਮਠਾੜੂ ਦਾ ਸਨਮਾਨ

ਅਮਲੋਹ, 15 ਜੁਲਾਈ (ਸੂਦ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਭੜੀ ਪਨੈਚਾ ਦਾ ਵਸਨੀਕ ਮਨਵੀਰ ਸਿੰਘ ਮਠਾੜੂ ਉੱਚ ਪੱਧਰ ਦੀ ਸਿੱਖਿਆ ਹਾਸਲ ਕਰਕੇ ਪੰਜਾਬ 'ਚ ਪਲੈਨਿੰਗ ਅਫ਼ਸਰ ਬਣ ਗਿਆ ਤੇ ਪਿੰਡ ਵਾਸੀਆਂ ਵਲੋਂ ਇਸ ਨਿਯੁਕਤੀ ਨੂੰ ਮੁੱਖ ਰੱਖ ਕੇ ਉਸ ਦਾ ਅੱਜ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 15 ਜੁਲਾਈ (ਮੁਕੇਸ਼ ਘਈ, ਬਲਜਿੰਦਰ ਸਿੰਘ)- ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੇ ਅਧੀਨ ਆਏ ਪਿੰਡ ਤਲਵਾੜਾ ਰੋਡ ਦੀ ਸੜਕ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਰਾਹਗੀਰਾਂ ਨੂੰ ਲੰਬੇ ਸਮੇਂ ਤੋਂ ਚੱਲੀ ਆ ਰਹੀ ਇਸ ਸਮੱਸਿਆ ਤੋਂ ਨਿਜਾਤ ...

ਪੂਰੀ ਖ਼ਬਰ »

ਪੁਲੀਆਂ ਦਾ ਨਿਕਾਸੀ ਪ੍ਰਬੰਧ ਸਹੀ ਨਾ ਹੋਣ ਕਾਰਨ ਬਰਸਾਤੀ ਪਾਣੀ ਹੋਣ ਲਗਾ ਜਮ੍ਹਾਂ

ਚੁੰਨ੍ਹੀ, 15 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਜਮੀਤਗੜ੍ਹ ਤੋਂ ਹਿੰਦੂਪੁਰ ਨੂੰ ਜਾਣ ਵਾਲੀ ਸੜਕ 'ਤੇ ਪੁਲੀਆਂ ਘੱਟ ਤੇ ਸਹੀ ਤਰੀਕੇ ਨਾਲ ਨਾ ਲੱਗੀਆਂ ਹੋਣ ਕਾਰਨ ਬਰਸਾਤੀ ਪਾਣੀ ਪਿੰਡ ਜਮੀਤਗੜ੍ਹ ਦੀ ਹਿੰਦੂਪੁਰ ਸਾਈਡ ਤੇ ਫ਼ਿਰਨੀ ਦੇ ਆਸ ਪਾਸ ਵੱਡੀ ਮਿਕਦਾਰ ...

ਪੂਰੀ ਖ਼ਬਰ »

ਚਨਾਰਥਲ ਕਲਾਂ ਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਲੋਕ ਪੇ੍ਰਸ਼ਾਨ

ਜਖਵਾਲੀ, 15 ਜੁਲਾਈ (ਨਿਰਭੈ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖੇਤਰ ਅਧੀਨ ਸਬ-ਤਹਿਸੀਲ ਚਨਾਰਥਲ ਕਲਾਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪਿਛਲੇ ਕਈ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ | ਇਸ ਸਬੰਧੀ ਜਦੋਂ ਸਬ ਤਹਿਸੀਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਚੁੰਨ੍ਹੀ ਕਲਾਂ ਦਾ ਸਵੱਛ ਭਾਰਤ ਸਮਰ ਇੰਟਰਨਸ਼ਿਪ ਸਮਾਗਮ ਸਮਾਪਤ

ਚੁੰਨ੍ਹੀ, 15 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਪ੍ਰੋਗਰਾਮ ਅਫ਼ਸਰ ਡਾ. ਗੀਤ ਲਾਂਬਾ, ਡਾ. ਦਵਿੰਦਰ ਸਿੰਘ ਦੀ ਅਗਵਾਈ ਹੇਠ ਸਵੱਛ ਭਾਰਤ ਸਮਰ ਇੰਟਰਨਸ਼ਿਪ ਪ੍ਰੋਗਰਾਮ ਦੇ ਆਖ਼ਰੀ ਦਿਨ ਵਲੰਟੀਅਰਾਂ ਨੇ ਪਿੰਡ ...

ਪੂਰੀ ਖ਼ਬਰ »

ਨਿਆਂ ਨਾ ਮਿਲਣ 'ਤੇ ਜਥੇਬੰਦੀਆਂ ਵਲੋਂ ਧਰਨਾ 19 ਨੂੰ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਅਰੁਣ ਆਹੂਜਾ)-ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ 19 ਜੁਲਾਈ ਨੂੰ ਜ਼ਿਲ੍ਹਾ ਪੱਧਰ 'ਤੇ ਰੋਸ ਧਰਨਾ ਦੇਣ ਦੀ ਚਿਤਾਵਨੀ ਵੀ ਦਿੱਤੀ ਹੈ | ਲੋਕ ...

ਪੂਰੀ ਖ਼ਬਰ »

ਲੋਕ ਗਾਇਕ ਕਲਾ ਮੰਚ ਨਾਭਾ ਦੀ ਬੈਠਕ

ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਲੋਕ ਗਾਇਕ ਕਲਾ ਮੰਚ ਨਾਭਾ ਦੀ ਬੈਠਕ ਮੰਚ ਦੇ ਪ੍ਰਧਾਨ ਅਮਰ ਸਿੰਘ ਅਮਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਪੰਜਾਬ ਦੇ ਨਾਮਵਰ ਗਾਇਕ ਲੱਖੀ ਵਣਜਾਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਮੰਚ ਦੇ ਸਾਰੇ ਗਾਇਕ, ਗੀਤਕਾਰ ...

ਪੂਰੀ ਖ਼ਬਰ »

ਸਰਪੰਚ ਤੇ ਪੰਚਾਇਤ ਯੂਨੀਅਨ ਦੀ ਬੈਠਕ

ਸਮਾਣਾ, 15 ਜੁਲਾਈ (ਸਾਹਿਬ ਸਿੰਘ)-ਸਰਪੰਚ ਤੇ ਪੰਚਾਇਤ ਯੂਨੀਅਨ ਬਲਾਕ ਸਮਾਣਾ ਤੇ ਹਲਕਾ ਸ਼ੁਤਰਾਣਾ ਦੀ ਬੈਠਕ ਲਖਵੀਰ ਸਿੰਘ ਸਰਪੰਚ ਪ੍ਰਧਾਨ ਹਲਕਾ ਸਮਾਣਾ ਤੇ ਕੀਮਤ ਸਿੰਘ ਪ੍ਰਧਾਨ ਹਲਕਾ ਸ਼ੁਤਰਾਣਾ ਬਲਾਕ ਸਮਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਰਪੰਚਾਂ ਤੇ ...

ਪੂਰੀ ਖ਼ਬਰ »

ਮੌਨਸੂਨ ਦੇ ਸੀਜ਼ਨ 'ਚ ਅੱਖਾਂ ਦਾ ਲਾਲ ਹੋਣਾ ਕੰਜਕਟਿਵਾਇਟਿਸ ਦਾ ਖ਼ਤਰਾ-ਡਾ. ਬੋਪਾਰਾਏ

ਪਟਿਆਲਾ, 15 ਜੁਲਾਈ (ਮਨਦੀਪ ਸਿੰਘ ਖਰੋੜ)-ਮਾਨਸੂਨ ਦੇ ਸੀਜ਼ਨ ਵਿਚ ਅੱਖਾਂ ਦੀ ਬਿਮਾਰੀਆਂ ਦੀ ਰੋਕਥਾਮ ਬਾਰੇ ਡਾ. ਸੁਖਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਅੱਖ ਦੇ ਗਲੋਬ ਦੇ ਉੱਤੇ ਇਕ ਬਰੀਕ ਝਿੱਲੀ ਚੜ੍ਹੀ ਹੁੰਦੀ ਹੈ ਜਿਸਨੂੰ ਕੰਜੰਕਟਿਵਾ ਕਹਿੰਦੇ ਹਨ¢ ਕੰਜੰਕਟਿਵਾ ...

ਪੂਰੀ ਖ਼ਬਰ »

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਠਾਕਰ ਸਿੰਘ ਖਮਾਣੋਂ ਦਾ ਦਿਹਾਂਤ

ਖਮਾਣੋਂ, 15 ਜੁਲਾਈ (ਜੋਗਿੰਦਰ ਪਾਲ)-ਟਕਸਾਲੀ ਅਕਾਲੀ ਆਗੂ ਜਥੇਦਾਰ ਠਾਕਰ ਸਿੰਘ ਖਮਾਣੋਂ (88 ਸਾਲ) ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦਾ ਅੱਜ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਦਿਹਾਂਤ ਹੋ ਗਿਆ | ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਲੋਕਾਂ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ-ਇੰਜੀ: ਗੁਰਦੀਪ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਮਨਪ੍ਰੀਤ ਸਿੰਘ)-ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇ ਰਹੀ ਹੈ ਤੇ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਬਣਦਾ ਲਾਭ ਸਾਰੇ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਬਾਂਸਲ ਸਕੂਲ 'ਚ ਨਸ਼ਿਆਂ ਤੇ ਪ੍ਰਦੂਸ਼ਣ ਿਖ਼ਲਾਫ਼ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ ਵਿਚ ਨਸ਼ਿਆਂ ਤੇ ਪ੍ਰਦੂਸ਼ਣ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਕਾਨੂੰਨੀ ਸੇਵਾਵਾਂ ਸਬੰਧੀ ਵੀ ...

ਪੂਰੀ ਖ਼ਬਰ »

ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਭੂਸ਼ਨ ਸੂਦ)-ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦਾ ਇਕ ਵਫ਼ਦ ਸੂਬਾ ਐਕਟਿੰਗ ਪ੍ਰਧਾਨ ਬਲਜੀਤ ਸਲਾਣਾ ਤੇ ਜ਼ਿਲ੍ਹਾ ਪ੍ਰਧਾਨ ਮੇਹਰ ਸਿੰਘ ਰਾਈਏਵਾਲ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਤੇ ...

ਪੂਰੀ ਖ਼ਬਰ »

ਇੰਸਪੈਕਟਰ ਭੁਪਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਥਾਣੇ ਦਾ ਚਾਰਜ ਸੰਭਾਲਿਆ

ਮੰਡੀ ਗੋਬਿੰਦਗੜ੍ਹ, 15 ਜੁਲਾਈ ( ਨਿੱਜੀ ਪੱਤਰ ਪ੍ਰੇਰਕ)-ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਦੇ ਥਾਣੇ ਵਿਚ ਨਵੇਂ ਐਸ.ਐਚ.ਓ. ਇੰਸਪੈਕਟਰ ਭੁਪਿੰਦਰ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਉਪਰੰਤ ਥਾਣਾ ਦੇ ਮੁੱਖ ਮੁਨਸ਼ੀ ਬਲਵਿੰਦਰ ਸਿੰਘ ਅਤੇ ਸਮੂਹ ਸਟਾਫ਼ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਜੁਗਾੜੀ ਵਾਹਨਾਂ 'ਤੇ ਕੱਸਿਆ ਸ਼ਕੰਜਾ

ਮੰਡੀ ਗੋਬਿੰਦਗੜ੍ਹ, 15 ਜੁਲਾਈ (ਪੱਤਰ ਪ੍ਰੇਰਕ)-ਟ੍ਰੈਫ਼ਿਕ ਪੁਲਿਸ ਮੰਡੀ ਗੋਬਿੰਦਗੜ੍ਹ ਵਲੋਂ ਜੁਗਾੜੀ ਵਾਹਨਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਦੇ ਚੱਲਦਿਆਂ ਅੱਜ ਟ੍ਰੈਫ਼ਿਕ ਪੁਲਿਸ ਇੰਚਾਰਜ ਸਬ ਇੰਸਪੈਕਟਰ ਜਸਪਾਲ ਸਿੰਘ ਨੇ ਆਪਣੀ ਪੁਲਿਸ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 15 ਜੁਲਾਈ (ਪੱਤਰ ਪ੍ਰੇਰਕ)-ਸਥਾਨਕ ਮੁਹੱਲਾ ਪ੍ਰੀਤ ਨਗਰ ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਿਰ ਵਿਚ ਮੰਦਿਰ ਕਮੇਟੀ ਵਲੋਂ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਦੌਰਾਨ ਆਈ.ਵੀ.ਵਾਈ. ਹਸਪਤਾਲ ਖੰਨਾ ਤੋਂ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ...

ਪੂਰੀ ਖ਼ਬਰ »

ਐਡਵੋਕੇਟ ਗਰੇਵਾਲ ਨੇ ਰੋਟਰੀ ਕਲੱਬ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਅਰੁਣ ਆਹੂਜਾ)-ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੇ ਰੋਟਰੀ ਕਲੱਬ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤਾਜਪੋਸ਼ੀ ਸਮਾਗਮ ਮੌਕੇ ਮੁੱਖ ...

ਪੂਰੀ ਖ਼ਬਰ »

ਕਾਂਗਰਸ ਆਗੂਆਂ ਵਲੋਂ ਨਵੇਂ ਡੀ.ਐਸ.ਪੀ. ਦਾ ਸਨਮਾਨ

ਅਮਲੋਹ, 15 ਜੁਲਾਈ-(ਸੂਦ)-ਹਲਕਾ ਅਮਲੋਹ ਦੇ ਕਾਂਗਰਸ ਆਗੂਆਂ ਨੇ ਅੱਜ ਡੀ.ਐਸ.ਪੀ. ਦਫ਼ਤਰ ਅਮਲੋਹ ਵਿਖੇ ਨਵੇਂ ਡੀ.ਐਸ.ਪੀ. ਹੰਸ ਰਾਜ ਦੇ ਅਹੁਦਾ ਸੰਭਾਲਣ ਮੌਕੇ ਫੁੱਲਾਂ ਦਾ ਬੁੱਕਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਾਕ ਕਾਂਗਰਸ ਅਮਲੋਹ ਦੇ ਸਾਬਕਾ ਪ੍ਰਧਾਨ ਸ਼ਿੰਗਾਰਾ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਪਿੰਡ ਈਸਰਹੇਲ ਵਿਖੇ ਫ਼ਸਲਾਂ ਪਾਣੀ 'ਚ ਡੁੱਬੀਆਂ

ਚੁੰਨ੍ਹੀ, 15 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਸਰਹਿੰਦ ਬਡਾਲੀ ਆਲਾ ਸਿੰਘ ਮੁੱਖ ਸੜਕ ਤੋਂ ਪਿੰਡ ਈਸਰਹੇਲ ਨੂੰ ਜਾਂਦੀ ਸੰਪਰਕ ਸੜਕ 'ਤੇ ਪਾਣੀ ਦੀ ਨਿਕਾਸੀ ਲਈ ਉਚਿੱਤ ਪ੍ਰਬੰਧ ਨਾ ਹੋਣ ਕਰਕੇ ਸੜਕ ਦੇ ਨਾਲ-ਨਾਲ ਤੇ ਚੜ੍ਹਦੇ ਪਾਸੇ ਦੇ ਖੇਤਾਂ ਦੀਆਂ ਫ਼ਸਲਾਂ ਪਾਣੀ ...

ਪੂਰੀ ਖ਼ਬਰ »

ਮੀਂਹ ਕਾਰਨ ਖੇਤ ਪਾਣੀ ਨਾਲ ਭਰੇ

ਬਸੀ ਪਠਾਣਾਂ, 15 ਜੁਲਾਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਇਸ ਇਲਾਕੇ ਵਿਚ ਐਤਵਾਰ ਨੂੰ ਹੋਈ ਭਾਰੀ ਬਾਰਸ਼ ਦੇ ਸਿੱਟੇ ਵਜੋਂ ਘੁਮੰਡਗੜ੍ਹ ਚੋਅ ਦੇ ਪਾਣੀ ਵਿਚ ਪਿੱਛੋਂ ਹੋਰ ਪਾਣੀ ਆ ਜਾਣ ਕਾਰਨ ਉਛਾਲ ਆ ਗਿਆ ਹੈ | ਹੁਣ ਤੱਕ ਪ੍ਰਾਪਤ ਸੂਚਨਾ ਅਨੁਸਾਰ ਘੁਮੰਡਗੜ੍ਹ ਦੇ ਜਗਦੀਸ਼ ...

ਪੂਰੀ ਖ਼ਬਰ »

ਕਰਮਚਾਰੀ ਦਲ ਪੰਜਾਬ ਭਗੜਾਣਾ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਭੂਸ਼ਨ ਸੂਦ)-ਕਰਮਚਾਰੀ ਦਲ ਪੰਜਾਬ ਭਗੜਾਣਾ ਸਬੰਧਿਤ ਮੁਲਾਜ਼ਮ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਸੰਘੋਲ ਦੀ ਅਗਵਾਈ ਵਿਚ ਆਮ ਖ਼ਾਸ ਬਾਗ਼ ਸਰਹਿੰਦ ਵਿਖੇ ਹੋਈ ਜਿਸ 'ਚ ਚੇਅਰਮੈਨ ਮਲਕੀਅਤ ਸਿੰਘ ਰੈਲੋਂ ਨੇ ਵਿਸ਼ੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX