ਤਾਜਾ ਖ਼ਬਰਾਂ


ਨਵਨਿਯੁਕਤ ਡੀ.ਐਸ.ਪੀ.ਸੁਖਵਿੰਦਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ
. . .  8 minutes ago
ਜੰਡਿਆਲਾ ਗੁਰੂ, 6 ਅਗਸਤ-(ਰਣਜੀਤ ਸਿੰਘ ਜੋਸਨ)- ਹਾਲ ਹੀ ਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਜੰਡਿਆਲਾ ਗੁਰੂ ਦੇ ਨਵੇਂ ਡੀ. ਐਸ. ਪੀ. ਸੁਖਵਿੰਦਰਪਾਲ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਜੋ ਕਿ ਡੀ. ਐਸ. ਪੀ. ਹੈਡਕੁਆਰਟਰ ਬਰਨਾਲਾ...
ਅਣਪਛਾਤੇ ਵਿਅਕਤੀਆਂ ਨੇ ਰਾਤ ਸਮੇਂ ਛੱਪੜ ਵਿਚ ਸੁੱਟੇ ਸ਼ਰਾਬ ਪੈਕਿੰਗ ਕਰਨ ਵਾਲੀਆਂ ਗੱਤੇ ਦੀਆਂ ਪੇਟੀਆਂ ਦੇ ਬੰਡਲ
. . .  14 minutes ago
ਖਡੂਰ ਸਾਹਿਬ, 6 ਅਗਸਤ ( ਰਸ਼ਪਾਲ ਸਿੰਘ ਕੁਲਾਰ) - ਜ਼ਿਲਾ ਤਰਨ ਤਾਰਨ ਦੀ ਸਬ ਡਵੀਜ਼ਨ ਖਡੂਰ ਸਾਹਿਬ ਦੇ ਪਿੰਡ ਅਲੀਆ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਰਾਤ ਸਮੇਂ ਸ਼ਰਾਬ ਪੈਕਿੰਗ ਕਰਨ ਵਾਲੀਆਂ ਗੱਤੇ ਦੀਆਂ ਪੇਟੀਆਂ ਦੇ ਛੱਪੜ ਵਿਚ ਬੰਡਲ ਸੁਟ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ...
ਪੰਜਾਬ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਤੇ 2-2 ਲੱਖ ਦੇ ਚੈੱਕ
. . .  20 minutes ago
ਤਰਨਤਾਰਨ 6 ਅਗਸਤ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਜ਼ਹਿਰੀਲੀ ਸ਼ਰਾਬ ਨਾਲ ਜ਼ਿਲ੍ਹਾ ਤਰਨਤਾਰਨ ਅੰਦਰ ਮਰਨ ਵਾਲੇ 84 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਹੋਰ ਵਿਧਾਇਕ...
ਵਿਆਹ ਤੋਂ ਹਫ਼ਤਾ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਹੱਤਿਆ
. . .  22 minutes ago
ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ): ਫ਼ਿਰੋਜ਼ਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਸਰਹੱਦੀ ਪਿੰਡ ਨਵਾਂ ਬਾਰੇ ਕੇ 'ਚ ਬੀਤੀ ਰਾਤ ਅਣਪਛਾਤਿਆਂ ਵੱਲੋਂ ਇਕ ਨੌਜਵਾਨ ਦੇ ਘਰ ਵਿਚ ਵੜ ਕੇ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ...
ਗਿੱਦੜਬਾਹਾ ਵਿਖੇ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ
. . .  42 minutes ago
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿਖੇ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹੇ 'ਚ 2 ਕੋਰੋਨਾ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਨੇ ਜਾਂਚ ਕੀਤੀ ਸ਼ੁਰੂ
. . .  46 minutes ago
ਜਲੰਧਰ, 6 ਅਗਸਤ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹ ਤਿੰਨਾਂ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ : ਭਾਜਪਾ ਮਹਿਲਾ ਮੋਰਚਾ ਵਲੋਂ ਸਿੰਗਲਾ ਦੀ ਕੋਠੀ ਅੱਗੇ ਨਾਅਰੇਬਾਜ਼ੀ
. . .  51 minutes ago
ਸੰਗਰੂਰ, 6 ਅਗਸਤ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਮਾਮਲੇ 'ਤੇ ਅੱਜ ਭਾਜਪਾ ਮਹਿਲਾ ਮੋਰਚਾ ਦੇ ਝੰਡੇ ਹੇਠ ਵੱਡੀ ਗਿਣਤੀ 'ਚ ਔਰਤਾਂ ਨੇ ਜ਼ਿਲ੍ਹਾ ਪ੍ਰਧਾਨ...
ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਸ਼ਾਮਖੇੜਾ 'ਚ ਕੋਰੋਨਾ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  1 minute ago
ਮਲੋਟ, 6 ਅਗਸਤ (ਗੁਰਮੀਤ ਸਿੰਘ ਮੱਕੜ)- ਜ਼ਿਲ੍ਹਾ ਮੁਕਤਸਰ ਸਾਹਿਬ ਦੇ ਮਲੋਟ ਹਲਕੇ 'ਚ ਕੋਰੋਨਾ ਮਰੀਜ਼ਾਂ ਦਾ ਵਾਧਾ ਲਗਾਤਾਰ ਜਾਰੀ ਹੈ। ਸ਼ਹਿਰ ਦੇ ਨੇੜਲੇ ਪਿੰਡ ਸ਼ਾਮਖੇੜਾ ਦੀ ਇੱਕ 50...
ਟੀ.ਵੀ ਅਦਾਕਾਰ ਸਮੀਰ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੁੰਬਈ, 6 ਅਗਸਤ- ਮੁੰਬਈ 'ਚ ਟੀ.ਵੀ ਅਦਾਕਾਰ ਸਮੀਰ ਸ਼ਰਮਾ ਦੀ ਲਾਸ਼ ਉਸ ਦੇ ਘਰ 'ਚ ਪੱਖੇ ਨਾਲ ਲਟਕਦੀ ਮਿਲੀ....
ਗੜ੍ਹਸ਼ੰਕਰ (ਹੁਸ਼ਿਆਰਪੁਰ) 'ਚ ਸਬਜ਼ੀ ਵੇਚਣ ਵਾਲੇ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸ਼ਹਿਰ 'ਚ ਕੁੱਝ ਦਿਨ ਪਹਿਲਾ ਆਏ 50 ਸਾਲਾ ਸਬਜ਼ੀ ਵੇਚਣ ਵਾਲੇ ਵਿਅਕਤੀ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ
. . .  about 1 hour ago
ਧਾਰੀਵਾਲ, 6 ਅਗਸਤ (ਜੇਮਸ ਨਾਹਰ)- ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ....
ਚੰਡੀਗੜ੍ਹ ਪੁਲਿਸ ਦੇ ਏ.ਐੱਸ.ਆਈ ਭੁਪਿੰਦਰ ਸਿੰਘ ਨੂੰ ਹੋਇਆ ਕੋਰੋਨਾ
. . .  about 1 hour ago
ਚੰਡੀਗੜ੍ਹ, 6 ਅਗਸਤ (ਸੁਰਿੰਦਰਪਾਲ)- ਚੰਡੀਗੜ੍ਹ ਪੁਲਿਸ ਦੇ ਏ.ਐੱਸ.ਆਈ ਪੰਜਾਬੀ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ....
ਜਲੰਧਰ 'ਚ ਕੋਰੋਨਾ ਦਾ ਹੋਇਆ ਜ਼ਬਰਦਸਤ ਧਮਾਕਾ, 92 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 1 hour ago
ਜਲੰਧਰ, 6 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ....
ਫ਼ਿਰੋਜ਼ਪੁਰ ਅੰਦਰ ਕੋਰੋਨਾ ਦੇ 32 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਫ਼ਿਰੋਜ਼ਪੁਰ, 6 ਅਗਸਤ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਦਿਨੋ-ਦਿਨ ਵੱਧ ਰਹੇ ਕਹਿਰ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ....
ਨਵਜੰਮੇ ਬੱਚੇ ਦੇ ਮਿਲਣ ਨਾਲ ਇਲਾਕੇ 'ਚ ਫੈਲੀ ਸਨਸਨੀ
. . .  about 2 hours ago
ਜਲੰਧਰ, 6 ਅਗਸਤ- ਜਲੰਧਰ ਦੇ ਬੂਟਾ ਮੰਡੀ ਇਲਾਕੇ 'ਚ ਇਕ ਨਵਜੰਮੇ ਬੱਚੇ ਦੇ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ....
ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਸਾਥੀਆਂ ਸਮੇਤ ਅਕਾਲੀ ਦਲ (ਡੀ) 'ਚ ਹੋਏ ਸ਼ਾਮਲ
. . .  about 2 hours ago
ਬੱਸੀ ਪਠਾਣਾਂ, 6 ਅਗਸਤ (ਰਵਿੰਦਰ ਮੋਦਗਿਲ, ਡਾ. ਰੁਪਾਲ, ਐੱਚ.ਐੱਸ ਗੋਤਮ)- ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਬੱਸੀ 'ਚ ਰਖੇ ਸਮਾਗਮ '....
ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਰਣਜੀਤ ਸਿੰਘ ਛੱਜਲਵੱਢੀ ਵੱਲੋਂ ਦਿੱਤੀ ਗਈ ਸਹਾਇਤਾ ਰਾਸ਼ੀ
. . .  about 2 hours ago
ਟਾਂਗਰਾ (ਅੰਮ੍ਰਿਤਸਰ), 6 ਅਗਸਤ (ਹਰਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀ....
ਪੰਜਾਬ ਦੇ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ
. . .  about 2 hours ago
ਤਰਨਤਾਰਨ, 6 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਤਰਨ ਤਾਰਨ 'ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ....
ਰੈਪੋ ਰੇਟ ਅਤੇ ਰਿਵਰਸ ਰੈਪੋ ਰੇਟ 'ਚ ਕੋਈ ਬਦਲਾਅ ਨਹੀਂ - ਆਰ.ਬੀ.ਆਈ
. . .  about 2 hours ago
ਨਵੀਂ ਦਿੱਲੀ, 6 ਅਗਸਤ- ਆਰ.ਬੀ.ਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਾਲੀ ਮੁਦਰਾ ਨੀਤੀ ਕਮੇਟੀ (ਐਮ.ਪੀ.ਸੀ) ਦੀ ਬੈਠਕ 'ਚ ਲਏ ਗਏ....
ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ 'ਚ ਹਲਕਾ ਕਾਦੀਆਂ 'ਚ ਕਾਂਗਰਸ ਸਰਕਾਰ ਖ਼ਿਲਾਫ਼ ਸ਼ਾਂਤਮਈ ਧਰਨੇ ਮੁਜ਼ਾਹਰੇ
. . .  about 3 hours ago
ਬਟਾਲਾ, 6 ਅਗਸਤ (ਕਾਹਲੋਂ)- ਕਾਂਗਰਸ ਸਰਕਾਰ ਦੇ ਖ਼ਿਲਾਫ਼ ਅੱਜ ਵਿਧਾਨ ਸਭਾ ਹਲਕਾ ਕਾਦੀਆਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ....
ਵਿਜੈ ਮਾਲਿਆ ਦੀ ਸਮੀਖਿਆ ਪਟੀਸ਼ਨ 'ਤੇ ਸੁਣਵਾਈ 20 ਅਗਸਤ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 6 ਅਗਸਤ- ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀਆਂ ਮੁਸ਼ਕਲਾਂ ਵੱਧ ਦੀਆਂ ਨਜ਼ਰ ਆ ਰਹੀਆਂ ਹਨ। ਸੁਪਰੀਮ ਕੋਰਟ ਨੇ ਭਗੌੜੇ ਵਿਜੈ ਮਾਲਿਆ ....
ਸੁਲਝਣ ਦਾ ਨਾਮ ਨਹੀਂ ਲੈ ਰਿਹਾ ਪਿੰਡ ਕਲਿਆਣਾ ਦੇ ਗੁਰਦੁਆਰਾ ਸਾਹਿਬ 'ਚੋਂ ਗ਼ਾਇਬ ਹੋਏ 100 ਸਾਲ ਪੁਰਾਣੇ ਪਾਵਨ ਸਰੂਪ ਦਾ ਮਾਮਲਾ
. . .  about 2 hours ago
ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨੇੜਲੇ ਪਿੰਡ ਕਲਿਆਣ ਵਿਖੇ ਗੁਰਦੁਆਰਾ ਅਰਦਾਸਪੁਰਾ ਸਾਹਿਬ 'ਚੋਂ ਗ਼ਾਇਬ ....
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ ਤਿੰਨ ਹੋਰ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਖਮਾਣੋਂ, 6 ਅਗਸਤ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ ਤਿੰਨ ਔਰਤਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ....
ਅਹਿਮਦਾਬਾਦ ਦੇ ਹਸਪਤਾਲ 'ਚ ਲੱਗੀ ਅੱਗ ਦੀ ਘਟਨਾ ਦੀ ਜਾਂਚ ਸ਼ੁਰੂ
. . .  about 4 hours ago
ਗਾਂਧੀ ਨਗਰ, 6 ਅਗਸਤ- ਅਹਿਮਦਾਬਾਦ ਦੇ ਹਸਪਤਾਲ 'ਚ ਅੱਗ ਦੀ ਘਟਨਾ 'ਤੇ ਜੇ.ਸੀ.ਪੀ ਨੇ ਕਿਹਾ ਕਿ ਅਸੀਂ ਜਾਂਚ 'ਚ ਫਾਇਰ ਅਤੇ...
ਮਸਤੂਆਣਾ (ਸੰਗਰੂਰ) ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਹੂਬਹੂ ਨਕਲ 'ਤੇ ਬਣਾਏ ਜਾ ਰਹੇ ਗੁਰਦੁਆਰੇ ਦੀ ਤਬਦੀਲੀ ਸੰਬੰਧੀ ਜਥੇਦਾਰ ਨੂੰ ਮੰਗ ਪੱਤਰ
. . .  about 4 hours ago
ਅੰਮ੍ਰਿਤਸਰ, 6 ਅਗਸਤ (ਰਾਜੇਸ਼ ਕੁਮਾਰ ਸੰਧੂ) - ਮਸਤੂਆਣਾ (ਸੰਗਰੂਰ) ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਹੂਬਹੂ ਨਕਲ ਦੇ ਬਣਾਏ ਜਾ ਰਹੇ ਗੁਰਦੁਆਰੇ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551

ਰੂਪਨਗਰ

ਦਿੱਲੀ ਦੇ ਤੀਰਥ ਯਾਤਰੀਆਂ ਦੀ ਰੇਲ ਗੱਡੀ ਦਾ 'ਆਪ' ਵਰਕਰਾਂ ਵਲੋਂ ਰੇਲਵੇ ਸਟੇਸ਼ਨ 'ਤੇ ਭਰਵਾਂ ਸਵਾਗਤ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ ਦਿੱਲੀ ਤੋਂ ਚੱਲ ਕੇ 883 ਬਜ਼ੁਰਗ ਔਰਤਾਂ ਤੇ ਮਰਦ ਯਾਤਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਦਰਸ਼ਨ ਕਰਵਾਉਣ ਉਪਰੰਤ ਰੂਪਨਗਰ ਰੇਲਵੇ ਸਟੇਸ਼ਨ 'ਤੇ ਪੁੱਜੀ ਰੇਲ ਗੱਡੀ ਦਾ ਅੱਜ 'ਆਪ' ਵਰਕਰਾਂ ਨੇ ਭਰਵਾਂ ਸਵਾਗਤ ਕੀਤਾ | ਦੁਪਹਿਰ ਸਮੇਂ ਪਹੁੰਚੀ ਇਸ ਰੇਲ ਗੱਡੀ ਵਿਚ ਡਾਕਟਰਾਂ ਦੀ ਟੀਮ ਸਮੇਤ ਦਿੱਲੀ ਦੇ ਦੋ ਵਿਧਾਇਕ ਵੀ ਸ਼ਾਮਿਲ ਸਨ | ਉਨ੍ਹਾਂ ਸਾਰਿਆਂ ਨੂੰ ਫਲ ਵੰਡੇ ਗਏ | ਉਪਰੰਤ 2 ਵਜੇ ਦੇ ਕਰੀਬ 18 ਏ.ਸੀ. ਬੱਸਾਂ ਰਾਹੀਂ ਇਨ੍ਹਾਂ ਸਾਰੇ ਯਾਤਰੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ, ਜਿੱਥੋਂ ਉਹ ਵਾਪਸ ਰਾਤ ਨੂੰ 8 ਵਜੇ ਰੂਪਨਗਰ ਸਟੇਸ਼ਨ ਤੋਂ ਹੀ ਦਿੱਲੀ ਲਈ ਰਵਾਨਾ ਹੋਣਗੇ | ਆਮ ਆਦਮੀ ਪਾਰਟੀ ਦੇ ਰੂਪਨਗਰ ਇਕਾਈ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਰਣਜੀਤ ਸਿੰਘ ਪਤਿਆਲਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਵਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਾਉਣ ਦਾ ਕੀਤਾ ਵਾਅਦਾ ਪੂਰਾ ਕੀਤਾ ਗਿਆ ਹੈ | ਇਸੇ ਤਰਜ਼ 'ਤੇ ਅਗਲੇ ਹਫ਼ਤੇ ਦਿੱਲੀ ਤੋਂ ਵੈਸ਼ਨੋ ਦੇਵੀ ਲਈ ਵੀ ਰੇਲ ਚੱਲੇਗੀ | ਇਸ ਸਮੇਂ ਦਿੱਲੀ ਦੇ ਵਿਧਾਇਕਾਂ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਰਿੰਦਰ ਸਿੰਘ ਸ਼ੇਰਗਿੱਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਕੀਤੇ ਗਏ ਉਪਰਾਲੇ ਲਈ ਧੰਨਵਾਦ ਕੀਤਾ | ਸਵਾਗਤੀ ਕਮੇਟੀ ਵਿਚ ਨਰਿੰਦਰ ਸਿੰਘ ਸ਼ੇਰਗਿੱਲ, ਪਾਰਟੀ ਦੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਗਿੱਲ, ਪ੍ਰਧਾਨ ਮੁਹਾਲੀ ਹਰੀਸ਼ ਕੌਸ਼ਲ, ਸੁਰਿੰਦਰ ਸਿੰਘ, ਸੁਰਿੰਦਰ ਜੀਤ ਸਿੰਘ, ਅਜੀਤ ਸਿੰਘ, ਬਲਰਾਜ ਸ਼ਰਮਾ, ਪਿ੍ੰ: ਸੁਰਜਨ ਸਿੰਘ, ਮਨਜੀਤ ਸਿੰਘ ਬਰਨਾਲਾ, ਨੂਰ ਮੁਹੰਮਦ, ਬਿਜਲੀ ਅੰਦੋਲਨ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕਾਹਲੋਂ, ਰੂਪਨਗਰ ਦੇ ਸ਼ਹਿਰੀ ਪ੍ਰਧਾਨ ਅਤੇ ਬਿਜਲੀ ਅੰਦੋਲਨ ਦੇ ਸਹਿ-ਹਲਕਾ ਇੰਚਾਰਜ ਸਰਬਜੀਤ ਸਿੰਘ ਹੁੰਦਲ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਸਰਗਰਮ ਵਲੰਟੀਅਰ ਵੀ ਮੌਜੂਦ ਸਨ |

ਰੂਪਨਗਰ ਸਣੇ ਦੇਸ਼ ਦੇ 255 ਜ਼ਿਲਿ੍ਹਆਂ ਵਿਚ 'ਜਲ ਸ਼ਕਤੀ ਮੁਹਿੰਮ' ਸ਼ੁਰੂ

ਰੂਪਨਗਰ, 15 ਜੁਲਾਈ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹੇ ਦੇ ਵੱਖ-ਵੱਖ ਵਿਭਾਗ ਗੰਭੀਰਤਾ ਤੇ ਤਾਲਮੇਲ ਨਾਲ 'ਜਲ ਸ਼ਕਤੀ ਮੁਹਿੰਮ' ਨੂੰ ਲੋਕ ਲਹਿਰ ਬਣਾਉਣ, ਤਾਂ ਜੋ ਇਕਜੁੱਟਤਾ ਨਾਲ ਪਾਣੀ ਦੀ ਸੰਭਾਲ ਕੀਤੀ ਜਾ ਸਕੇ | ਜਿਸ ਦਾ ਪ੍ਰਗਟਾਵਾ ਕੇਂਦਰ ਸਰਕਾਰ ਤੋਂ ਜਲ ਸ਼ਕਤੀ ...

ਪੂਰੀ ਖ਼ਬਰ »

ਉਪਦੇਸ਼ ਸਿੰਘ ਨੇ ਤੈਰਾਕੀ 'ਚ ਰੂਪਨਗਰ ਨੂੰ ਦਿੱਤਾ ਸੋਨ ਤਗਮਾ

ਰੂਪਨਗਰ, 15 ਜੁਲਾਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਵੀਮਿੰਗ ਚੈਂਪੀਅਨਸ਼ਿਪ (ਓਪਨ) ਜੋ ਕਿ ਸੰਗਰੂਰ ਵਿਖੇ 13 ਤੇ 14 ਜੁਲਾਈ ਨੂੰ ਹੋਈਆਂ ਸਨ, 'ਚ ਰੂਪਨਗਰ ਦੇ ਉਪਦੇਸ਼ ਸਿੰਘ 50 ਮੀਟਰ ਬਰੈਸਟ ਸਟਰੋਕ ਤੇ ਫ਼ਰੀ ਸਟਾਈਲ ਤੈਰਾਕੀ ਮੁਕਾਬਲਿਆਂ ਵਿਚ ਗੋਲਡ ਮੈਡਲ ਜਿੱਤ ਕੇ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਤੋਂ ਲੁੱਟੀ 30 ਪੇਟੀ ਸ਼ਰਾਬ ਤੇ 20 ਹਜ਼ਾਰ ਦੀ ਨਕਦੀ

ਰੂਪਨਗਰ, 15 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ-ਚਮਕੌਰ ਸਾਹਿਬ ਮਾਰਗ 'ਤੇ ਸਥਿਤ ਪਿੰਡ ਰੈਲੋਂ ਖੁਰਦ ਨੇੜੇ ਤੜਕਸਾਰ ਟਰੱਕ 'ਚ ਸਵਾਰ ਹਥਿਆਰਬੰਦ ਲੁਟੇਰਿਆਂ ਨੇ ਅੰਗਰੇਜ਼ੀ ਤੇ ਦੇਸੀ ਸ਼ਰਾਬ ਦੇ ਠੇਕੇ 'ਤੇ ਠੇਕੇ ਦੇ ਕਰਿੰਦੇ ਨੂੰ ਕੁੱਟਿਆ ਅਤੇ ਉਸ ਨੂੰ ਰੱਸੀ ...

ਪੂਰੀ ਖ਼ਬਰ »

ਵਿਭਾਗਾਂ ਵਲੋਂ ਪਾਣੀ ਦੀ ਸੰਭਾਲ ਲਈ ਕੀਤੇ ਜਾਣ ਵਿਸ਼ੇਸ਼ ਯਤਨ

ਰੂਪਨਗਰ, 15 ਜੁਲਾਈ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹੇ ਦੇ ਵੱਖ-ਵੱਖ ਵਿਭਾਗ ਗੰਭੀਰਤਾ ਤੇ ਤਾਲਮੇਲ ਨਾਲ 'ਜਲ ਸ਼ਕਤੀ ਮੁਹਿੰਮ' ਨੂੰ ਲੋਕ ਲਹਿਰ ਬਣਾਉਣ, ਤਾਂ ਜੋ ਇਕਜੁੱਟਤਾ ਨਾਲ ਪਾਣੀ ਦੀ ਸੰਭਾਲ ਕੀਤੀ ਜਾ ਸਕੇ | ਜਿਸ ਦਾ ਪ੍ਰਗਟਾਵਾ ਕੇਂਦਰ ਸਰਕਾਰ ਤੋਂ ਜਲ ਸ਼ਕਤੀ ...

ਪੂਰੀ ਖ਼ਬਰ »

ਭਾਖੜਾ ਨਹਿਰ ਵਿਚ ਡੁੱਬ ਰਹੀ ਬਜ਼ੁਰਗ ਔਰਤ ਨੂੰ ਨੌਜਵਾਨਾਂ ਨੇ ਦਸਤਾਰਾਂ ਨਾਲ ਸੁਰੱਖਿਅਤ ਬਾਹਰ ਕੱਢਿਆ

ਘਨੌਲੀ, 15 ਜੁਲਾਈ (ਜਸਵੀਰ ਸਿੰਘ ਸੈਣੀ)-ਦਸਤਾਰ ਸਿੱਖ ਦੀ ਪਹਿਚਾਣ ਹੈ ਪਰ ਦਸਤਾਰਾਂ ਕਿਸੇ ਦੀ ਜਾਨ ਬਚਾਉਣ ਵਿਚ ਮਦਦਗਾਰ ਹੰੁਦੀਆਂ ਹਨ | ਇਸਦੀ ਮਿਸਾਲ ਭਾਖੜਾ ਨਹਿਰ 'ਚ ਡੁੱਬ ਰਹੀ ਬਜ਼ੁਰਗ ਔਰਤ ਨੂੰ ਨੌਜਵਾਨਾਂ ਨੇ ਆਪਣੀਆਂ ਦਸਤਾਰਾਂ ਨਾਲ ਜਾਨ ਬਚਾ ਕੇ ਸਮਾਜ ਵਿਚ ...

ਪੂਰੀ ਖ਼ਬਰ »

ਵੱਡੇ ਬਜਟ ਦੇ ਪ੍ਰਬੰਧ ਤੋਂ ਬਿਨਾਂ ਨਹੀਂ ਬਦਲਣੇ ਨੰਗਲ-ਭਾਖੜਾ ਡੈਮ ਰੇਲ ਟਰੈਕ ਦੇ ਹਾਲਾਤ

ਨਵੇਂ ਮਜ਼ਬੂਤ ਡੰਗੇ ਲਗਾਉਣ ਦੀ ਲੋੜ ਨੰਗਲ, 15 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਚਲਾਈ ਜਾਂਦੀ ਹਿੰਦੁਸਤਾਨ ਦੀ ਇਕੋ-ਇਕ ਮੁਫ਼ਤ ਰੇਲ ਸੇਵਾ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵੱਡੇ ਬਜਟ ਦੀ ਲੋੜ ਹੈ | ਇਸ ਸਮੇਂ ਸਟਾਫ਼ ਦੀ ਘਾਟ ਨਾਲ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

ਨੂਰਪੁਰ ਬੇਦੀ, 15 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ, ਵਿੰਦਰਪਾਲ ਝਾਂਡੀਆਂ)-ਸਥਾਨਕ ਪੁਲਿਸ ਨੂੰ ਸਤਲੁਜ ਦਰਿਆ 'ਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ | ਸਤਲੁਜ ਦਰਿਆ ਦੇ ਕੱਢੇ 'ਤੇ ਤੈਰਦੀ ਲਾਸ਼ ਦੀ ਸੂਚਨਾ ਮਿਲਣ 'ਤੇ ਥਾਣਾ ਮੁਖੀ ਨੂਰਪੁਰ ਬੇਦੀ ...

ਪੂਰੀ ਖ਼ਬਰ »

ਇਲਾਜ ਦੌਰਾਨ ਹੋਈ ਅਣਪਛਾਤੇ ਵਿਅਕਤੀ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪਿਛਲੇ ਦਿਨੀਂ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਗੰਭੀਰ ਜ਼ਖ਼ਮੀ ਹਾਲਤ ਦਾਖਲ ਕਰਵਾਏ ਗਏ ਅਣਪਛਾਤੇ ਵਿਅਕਤੀ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਪੰਜਾਬ ਪੁਲਿਸ ...

ਪੂਰੀ ਖ਼ਬਰ »

ਝੱਲੀਆਂ ਕਲਾਂ ਨੇੜੇ ਸੇਬਾਂ ਦੀ ਪਿਕਅੱਪ ਗੱਡੀ ਪਲਟੀ

ਰੂਪਨਗਰ, 15 ਜੁਲਾਈ (ਸੱਤੀ, ਹੁੰਦਲ)-ਅੱਜ ਸਵੇਰੇ ਹਿਮਾਚਲ ਪ੍ਰ੍ਰਦੇਸ਼ ਤੋਂ ਸੇਬ ਲੈ ਕੇ ਲੁਧਿਆਣੇ ਜਾ ਰਹੀ ਮਹਿੰਦਰਾ ਪਿਕਅੱਪ ਗੱਡੀ ਰੋਪੜ-ਚਮਕੌਰ ਸਾਹਿਬ ਮਾਰਗ 'ਤੇ ਪਿੰਡ ਝੱਲੀਆਂ ਕਲਾਂ ਨੇੜੇ ਪਲਟ ਗਈ | ਹਾਦਸੇ ਵਿਚ ਗੱਡੀ ਦਾ ਕਾਫ਼ੀ ਨੁਕਸਾਨ ਹੋ ਗਿਆ, ਪਰ ਜਾਨੀ ...

ਪੂਰੀ ਖ਼ਬਰ »

ਭਰਤਗੜ੍ਹ 'ਚ ਮਨਾਇਆ

ਭਰਤਗੜ੍ਹ, 15 ਜੁਲਾਈ (ਜਸਬੀਰ ਸਿੰਘ ਬਾਵਾ)-ਅੱਜ ਸਥਾਨਕ ਕਮਿਊਨਿਟੀ ਸਿਹਤ ਕੇਂਦਰ 'ਚ ਮਨਾਏ ਵਿਸ਼ਵ ਆਬਾਦੀ ਦਿਵਸ ਦੌਰਾਨ ਸਿਵਲ ਸਰਜਨ ਐਚ.ਐਨ. ਸ਼ਰਮਾ ਨੇ ਕਿਹਾ ਕਿ 2011 ਦੀ ਜਨਗਣਨਾ ਮੁਤਾਬਿਕ ਭਾਰਤ ਦੀ ਆਬਾਦੀ 121 ਕਰੋੜ ਸੀ ਤੇ ਪੰਜਾਬੀ ਦੀ ਆਬਾਦੀ 2.77 ਕਰੋੜ ਸੀ | ਅੱਜ ਦੁਨੀਆ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਵਿਖੇ ਵਾਤਾਵਰਨ ਦਿਵਸ ਮਨਾਇਆ

ਘਨੌਲੀ, 15 ਜੁਲਾਈ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਵਿਖੇ ਵਾਤਾਵਰਨ ਦਿਵਸ ਮਨਾਉਂਦਿਆਂ ਸਕੂਲ ਸਟਾਫ਼ ਵਲੋਂ ਪੌਦੇ ਲਗਾਏ ਗਏ | ਜਿਸ ਦੌਰਾਨ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਇਜ਼ ਮੁਕਾਬਲੇ

ਨੂਰਪੁਰ ਬੇਦੀ, 15 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ, ਹਰਦੀਪ ਢੀਂਡਸਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਮਿਡਲ ਪੱਧਰ ਦੇ ਕੁਇਜ਼ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਲਈ ਮੂਹਰੇ ਹੋ ਕੇ ਲੜਾਈ ਲੜੀ-ਡਾ. ਚੀਮਾ

ਪੁਰਖਾਲੀ,15 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਪੰਜਾਬ ਦੇ ਹਿਤਾਂ ਲਈ ਡਟ ਕੇ ਪਹਿਰਾ ਦਿੱਤਾ ਅਤੇ ਡਟ ਕੇ ਲੜਾਈ ਲੜੀ | ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਢੇਰ, 15 ਜੁਲਾਈ (ਸ਼ਿਵ ਕੁਮਾਰ ਕਾਲੀਆ)-ਨੈਨਾ ਹਸਪਤਾਲ ਗੰਭੀਰਪੁਰ ਵਲੋਂ ਪਿੰਡ ਮਹੈਣ ਵਿਖੇ ਸ੍ਰੀ ਕ੍ਰਿਸ਼ਨਾ ਨੇਤਰਾਲਿਆ ਬ੍ਰਹਮਪੁਰ ਦੇ ਸਹਿਯੋਗ ਨਾਲ ਬੱਚਿਆ ਅਤੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਡਾ. ਐਮ.ਐਨ. ਕਮਲ ਬੱਚਿਆਂ ਦੇ ਮਾਹਿਰ ਨੇ 50 ...

ਪੂਰੀ ਖ਼ਬਰ »

'ਜਲ ਹੀ ਜੀਵਨ ਹੈ' ਮੁਹਿੰਮ ਤਹਿਤ ਲਗਾਏ ਬੂਟੇ

ਕਾਹਨਪੁਰ ਖੂਹੀ, 15 ਜੁਲਾਈ (ਗੁਰਬੀਰ ਸਿੰਘ ਵਾਲੀਆ)-ਅੱਜ ਸਮਾਰਟ ਸਕੂਲ ਕਾਹਨਪੁਰ ਖੂਹੀ ਵਿਖੇ ਜਲ ਹੀ ਜੀਵਨ ਹੈ ਮੁਹਿੰਮ ਤਹਿਤ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਦੀ ਯੋਗ ਅਗਵਾਈ ਅਧੀਨ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ 368 ਵਿਦਿਆਰਥਣਾਂ ਨੂੰ ਸਾਈਕਲ ਭੇਟ

ਨੰਗਲ, 15 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪਿੰ੍ਰਸੀਪਲ ਵਿਜੈ ਬੰਗਲਾ ਦੀ ਅਗਵਾਈ 'ਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ 368 ਵਿਦਿਆਰਥਣਾਂ ਨੂੰ ਸਾਈਕਲ ਭੇਟ ਕੀਤੇ ਗਏ | ਇਸ ਮੌਕੇ ਪਹੰੁਚੇ ਮੁੱਖ ਮਹਿਮਾਨ ਰਾਣਾ ਕੇ.ਪੀ. ...

ਪੂਰੀ ਖ਼ਬਰ »

ਗੁਰਪੁਰਬ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਕਰਵਾਇਆ 34ਵਾਂ ਸਾਲਾਨਾ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)-ਗੁਰਪੁਰਬ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਆਪਣਾ 34ਵਾਂ ਸਾਲਾਨਾ ਗੁਰਮਤਿ ਸਮਾਗਮ ਸਥਾਨਕ ਭੰਗੂ ਕੰਪਲੈਕਸ ਭੂਰੜੇ ਚੌਾਕ ਵਿਚ ਕਰਵਾਇਆ ਗਿਆ | ਇਸ ਮੌਕੇ ਸੰਗਤਾਂ ਵਲੋਂ ਕੀਤੇ ਨਿੱਤਨੇਮ ਤੋਂ ਬਾਅਦ ...

ਪੂਰੀ ਖ਼ਬਰ »

ਅਗੰਮਪੁਰ ਹਾਈ ਸਕੂਲ ਵਿਚ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ.ਨਿੱਕੁੂਵਾਲ, ਕਰਨੈਲ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਡਾ. ਰਾਮ ਪ੍ਰਕਾਸ਼ ਸਰੋਆ ਅਤੇ ਮੈਡੀਕਲ ਅਫ਼ਸਰ ਇੰਚਾਰਜ ਮਿੰਨੀ ਪੀ.ਐਚ.ਸੀ. ਢੇਰ ਡਾ. ਪਵਨ ਕੌਸ਼ਲ ਦੀ ਯੋਗ ਅਗਵਾਈ ਹੇਠ ਅਗੰਮਪੁਰ ਵਿਖੇ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਭਰਤੀ ਮੁਹਿੰਮ ਤਹਿਤ ਡਾ. ਚੀਮਾ ਵਲੋਂ ਘਨੌਲੀ 'ਚ ਮੀਟਿੰਗ

ਘਨੌਲੀ, 15 ਜੁਲਾਈ (ਜਸਵੀਰ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੋਰ ਕਮੇਟੀਆਂ ਵਲੋਂ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਦੇ ਤਹਿਤ ਅੱਜ ਘਨੌਲੀ ਵਿਖੇ ਵੀ ਇਲਾਕੇ ਦੇ ਮੁਹਤਵਰਾਂ, ਅਕਾਲੀ ਆਗੂਆਂ ਤੇ ਵਰਕਰਾਂ ਨਾਲ ਡਾ. ...

ਪੂਰੀ ਖ਼ਬਰ »

ਜ਼ਿਲ੍ਹੇ ਦੇ 37 ਪ੍ਰਾਇਮਰੀ ਸਕੂਲਾਂ ਨੂੰ ਬਣਾਇਆ ਜਾ ਚੁੱਕਾ ਹੈ ਸਮਾਰਟ ਸਕੂਲ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਰੂਪਨਗਰ ਅੰਦਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਉਦੇਸ਼ ਨਾਲ ਲੱਖਾਂ ਰੁਪਏ ਖਰਚ ਕੇ ਪੰਜਾਬ ਸਰਕਾਰ ਵਲੋਂ 37 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਚੁੱਕਾ ਹੈ ਜੋ ਕਿ ...

ਪੂਰੀ ਖ਼ਬਰ »

ਪਿੰਡ ਢੰਗਰਾਲੀ ਵਿਚ ਟੋਭੇ ਦੀ ਸਫ਼ਾਈ ਕਰਵਾਉਣ ਲਈ ਪੰਚਾਇਤ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਦੀ ਮੰਗ

ਮੋਰਿੰਡਾ 15 ਜੁਲਾਈ (ਕੰਗ)-ਮੋਰਿੰਡਾ ਨੇੜਲੇ ਪਿੰਡ ਢੰਗਰਾਲੀ ਵਿਚ ਪੰਚਾਇਤ ਵਲੋਂ ਮਨਰੇਗਾ ਸਕੀਮ ਅਧੀਨ ਪਿੰਡ ਦੇ ਕਾਫ਼ੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਪ੍ਰੰਤੂ ਪਿੰਡ ਦਾ ਇੱਕ ਟੋਭਾ ਅਜਿਹਾ ਹੈ ਜਿਸਦੀ ਸਫ਼ਾਈ ਨੂੰ ਲੈ ਕੇ ਪਿੰਡ ਦੀ ਪੰਚਾਇਤ ਨੂੰ ਕਾਫ਼ੀ ਸਮੱਸਿਆ ...

ਪੂਰੀ ਖ਼ਬਰ »

ਏਕਨੂਰ ਚੈਰੀਟੇਬਲ ਸੁਸਾਇਟੀ ਵਲੋਂ ਚਲਾਇਆ ਸਿਲਾਈ ਕਢਾਈ ਕੋਰਸ ਸਮਾਪਤ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)-ਏਕਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਵਲੋਂ ਖੈਰਾਬਾਦ ਵਿਖੇ ਚੱਲਦੇ ਸਿਲਾਈ ਕਢਾਈ ਕੇਂਦਰ ਵਿਚ ਕੋਰਸ ਮੁਕੰਮਲ ਹੋਣ 'ਤੇ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਗਏ | ਮੁੱਖ ਮਹਿਮਾਨ ਵਜੋਂ ਪੁੱਜੇ ਉਲੰਪੀਅਨ ਧਰਮਵੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਆਫ਼ੀਸਰਜ਼ ਸਕਾਊਟਸ ਤੇ ਗਾਈਡਜ਼ ਦੀ 19 ਤੋਂ 21 ਜੁਲਾਈ ਤੱਕ ਕੁੱਲੂ ਵਿਖੇ ਹੋਵੇਗੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਭਾਰਤ ਸਕਾਊਟਸ ਤੇ ਗਾਈਡਜ਼ ਪੰਜਾਬ ਚੰਡੀਗੜ੍ਹ ਦੇ ਸਾਲਾਨਾ ਪੋ੍ਰਗਰਾਮ ਅਨੁਸਾਰ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਪੱਧਰ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਚੀਫ਼ ...

ਪੂਰੀ ਖ਼ਬਰ »

ਸਬ ਸੈਂਟਰ ਝਾਂਡੀਆਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਾਇਆ

ਨੂਰਪੁਰ ਬੇਦੀ, 15 ਜੁਲਾਈ (ਵਿੰਦਰਪਾਲ ਝਾਂਡੀਆਂ)-ਸਬ ਸੈਂਟਰ ਝਾਂਡੀਆਂ ਵਿਖੇ ਡਾ: ਸ਼ਿਵ ਕੁਮਾਰ ਐਸ.ਐਮ.ਓ. ਦੀ ਅਗਵਾਈ 'ਚ ਡੇਂਗੂ ਸਬੰਧੀ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਾਮਿਲ ਲੋਕਾਂ ਨੂੰ ਸਿਹਤ ਕਰਮਚਾਰੀਆਂ ਵਲੋਂ ਦੱਸਿਆ ਕਿ ਡੇਂਗੂ ਨਾਲ ਤੇਜ਼ ਬੁਖਾਰ, ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਅਚਨਚੇਤ ਜਾਂਚ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਅੱਜ ਅਚਾਨਕ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਚੈਕਿੰਗ ਕਰਨ ਪੁੱਜੇ | ਉਨ੍ਹਾਂ ਦੇ ਨਾਲ ਨਗਰ ਕੌਾਸਲ ਪ੍ਰਧਾਨ ਅਸ਼ੋਕ ਪੁਰੀ, ਮੀਤ-ਪ੍ਰਧਾਨ ਅਨੀਤਾ ਸ਼ਰਮਾ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੰਡੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਦਿੱਲੀ ਤੋਂ ਸੰਗਤ ਲੈ ਕੇ 'ਆਪ' ਵਿਧਾਇਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 60 ਸਾਲ ਤੋ ਉੱਪਰ ਦੇ ਬਜ਼ੁਰਗਾਂ ਲਈ ਸ਼ੁਰੂ ਕੀਤੀ ਗੁਰਧਾਮ ਯਾਤਰਾ ਦੀ ਪਹਿਲੀ ਰੇਲ ਗੱਡੀ ਵਿਚ 900 ਦੇ ਕਰੀਬ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਪਾਣੀ ਦੀ ਸਮੱਸਿਆ ਦੇ ਹੱਲ ਲਈ ਵਾਰਡ ਦਾ ਦੌਰਾ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਵਾਰਡ ਨੰਬਰ 11 ਵਿਚ ਪੈਂਦੇ ਪਿੰਡ ਬਰਾਰੀ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਅੱਜ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਦੇ ਆਦੇਸ਼ਾਂ ਤਹਿਤ ਸੀਵਰੇਜ ਬੋਰਡ ਪੰਜਾਬ ਦੇ ਐਸ.ਡੀ.ਓ. ਅਮਨ ਗੁਪਤਾ ਤੇ ਜੂਨੀਅਰ ...

ਪੂਰੀ ਖ਼ਬਰ »

ਝਰਮਲ ਸਿੰਘ ਅਤੇ ਸਤਿੰਦਰ ਕੌਰ ਨੂੰ ਨਿੱਘੀ ਵਿਦਾਇਗੀ

ਮੋਰਿੰਡਾ, 15 ਜੁਲਾਈ (ਪਿ੍ਤਪਾਲ ਸਿੰਘ)-ਬੀ.ਡੀ.ਪੀ.ਓ. ਦਫਤਰ ਮੋਰਿੰਡਾ ਦੇ ਐਸ.ਈ.ਪੀ.ਓ. ਝਰਮਲ ਸਿੰਘ ਤੇ ਕਲਰਕ ਸਤਿੰਦਰ ਕੌਰ ਦਾ ਤਬਾਦਲਾ ਹੋ ਜਾਣ 'ਤੇ ਦਫ਼ਤਰ ਦੇ ਸਟਾਫ਼ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ | ਇਸ ਸਬੰਧੀ ਪੰਚਾਇਤ ਸੈਕਟਰੀ ਯੂਨੀਅਨ ਬਲਾਕ ...

ਪੂਰੀ ਖ਼ਬਰ »

ਰੇਲਵੇ ਅੰਡਰ ਬਿ੍ਜ ਵਿਚ ਪਾਣੀ ਭਰ ਜਾਣ ਕਾਰਨ ਲੋਕ ਪ੍ਰੇਸ਼ਾਨ

ਮੋਰਿੰਡਾ, 15 ਜੁਲਾਈ (ਪਿ੍ਤਪਾਲ ਸਿੰਘ)-ਰੋਜ਼ਾਨਾ ਹੋ ਰਹੀ ਬਰਸਾਤ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜਿਸ ਦੇ ਚੱਲਦਿਆਂ ਪਿੰਡ ਮੜੌਲੀ ਖੁਰਦ ਨੂੰ ਜਾਣ ਵਾਲੇ ਰਸਤੇ 'ਤੇ ਬਣਿਆ ਰੇਲਵੇ ਅੰਡਰ ਬਿ੍ਜ ਵਿਚ ਪਾਣੀ ਭਰ ਜਾਣ ਕਰਨ ...

ਪੂਰੀ ਖ਼ਬਰ »

ਸਬ ਸੈਂਟਰ ਤਖ਼ਤਗੜ੍ਹ ਵਿਖੇ 'ਮਿਸ਼ਨ ਤੰਦਰੁਸਤ' ਤਹਿਤ ਵੱਖ-ਵੱਖ ਬਿਮਾਰੀਆਂ ਸਬੰਧੀ ਕੈਂਪ ਲਾਇਆ

ਨੂਰਪੁਰ ਬੇਦੀ, 15 ਜੁਲਾਈ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਸਬ ਸੈਂਟਰ ਤਖਤਗੜ੍ਹ ਵਿਖੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵੱਖ-ਵੱਖ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ | ਜਿਸ ਵਿਚ ਸ਼ਾਮਿਲ ਲੋਕਾਂ ਨੂੰ ਸਿਹਤ ਵਿਭਾਗ ਦੀ ਟੀਮ ਦੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਵੀਰਾਂ ਦੇਵੀ ਸਕੂਲ ਵਿਖੇ ਵਾਤਾਵਰਨ ਹਫ਼ਤਾ ਮਨਾਇਆ

ਮੋਰਿੰਡਾਂ, 15 ਜੁਲਾਈ (ਕੰਗ)-ਵੀਰਾਂ ਦੇਵੀ ਸਕੂਲ ਮੁੰਡੀਆਂ ਵਿਖੇ ਵਾਤਾਵਰਨ ਸਪਤਾਹ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਸਕੂਲ ਵਿਚ ਬੂਟੇ ਲਗਾਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਸਵਰਨਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਪਿ੍ੰਸੀਪਲ ਜਗਤਾਰ ਕੌਰ ਕੰਗ ...

ਪੂਰੀ ਖ਼ਬਰ »

ਬਰਮਲਾ ਸੰਪਰਕ ਸੜਕ ਦੇ ਨਾਲ-ਨਾਲ ਸੁਰੱਖਿਆ ਦੀਵਾਰ ਬਣਾਈ ਜਾਵੇ

ਨੰਗਲ, 15 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ਦੀ ਮੈਂਬਰ ਮੈਡਮ ਕੈਲਾਸ਼ ਠਾਕੁਰ, ਸੁਸ਼ੀਲ ਕੁਮਾਰ ਸੈਨ, ਉਮੇਸ਼ ਠਾਕੁਰ, ਯੋਗੇਸ਼ ਸੱਚਦੇਵਾ ਆਦਿ ਨੇ ਮੁੱਖ ਇੰਜੀਨੀਅਰ ਭਾਖੜਾ ਡੈਮ ਤੋਂ ਮੰਗ ਕੀਤੀ ਹੈ ਕਿ ਪਿੰਡ ਬਰਮਲਾ 'ਚ ...

ਪੂਰੀ ਖ਼ਬਰ »

ਬਸਪਾ ਵਰਕਰਾਂ ਦੀ ਇਕੱਤਰਤਾ 'ਚ ਲੋਕ ਮੁੱਦਿਆਂ 'ਤੇ ਵਿਚਾਰਾਂ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਖੇ ਹੋਈ ਬਸਪਾ ਵਰਕਰਾਂ ਦੀ ਇਕੱਤਰਤਾ ਉਪਰੰਤ ਪੋਸਟ ਮੈਟਿ੍ਕ ਯੋਜਨਾ ਅਧੀਨ ਫ਼ੰਡ ਜਾਰੀ ਨਾ ਹੋਣ ਕਾਰਨ ਬਸਪਾ ਰੂਪਨਗਰ ਵਲੋਂ ਅੱਜ ਪੰਜਾਬ ਦੇ ਰਾਜਪਾਲ ਦੇ ਨਾਂਅ 'ਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਰੂਪਨਗਰ ਨੂੰ ...

ਪੂਰੀ ਖ਼ਬਰ »

ਪੰਡਤ ਤਰਸੇਮ ਲਾਲ ਦੀ ਮੌਤ 'ਤੇ ਦੁੱਖ ਦਾ ਪ੍ਰਗਟ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਟਰੱਕ ਯੂਨੀਅਨ ਨੰਗਲ ਦੇ ਸਾਬਕਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਮਿਰਚੂ ਦੇ ਪਿਤਾ ਪੰਡਤ ਤਰਸੇਮ ਲਾਲ ਦੀ ਪਿਛਲੇ ਦਿਨੀਂ ਹੋਈ ਮੌਤ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਪਿੰਡ ਬਰਾਰੀ ਵਿਖੇ ਪਹੁੰਚ ਕੇ ਪਰਿਵਾਰ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਪਵਨ ਚੌਧਰੀ ਨੇ ਸੰਭਾਲਿਆ ਪੁਲਿਸ ਥਾਣਾ ਨੰਗਲ ਮੁਖੀ ਵਜੋਂ ਅਹੁਦਾ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਪੁਲਿਸ ਥਾਣਾ ਨੰਗਲ ਵਿਖੇ ਅੱਜ ਬਤੌਰ ਥਾਣਾ ਮੁਖੀ ਸਬ-ਇੰਸਪੈਕਟਰ ਪਵਨ ਕੁਮਾਰ ਵਲੋਂ ਆਪਣਾ ਚਾਰਜ ਸੰਭਾਲ ਲਿਆ ਗਿਆ | ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਪੁਲਿਸ ਥਾਣਾ ਨੰਗਲ ਐਸ.ਐਚ.ਓ. ਦੀ ਅਸਾਮੀ ਤੋਂ ਬਿਨਾਂ ਹੀ ਚੱਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX