ਤਾਜਾ ਖ਼ਬਰਾਂ


ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  2 minutes ago
ਫ਼ਿਰੋਜ਼ਪੁਰ 19 ਅਗਸਤ (ਜਸਵਿੰਦਰ ਸਿੰਘ ਸੰਧੂ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਗੁੱਦੜ ਵਿੰਡੀ ਵਾਲੇ ਦਰਿਆਈ ਪੁਲ ਤੇ ਖ਼ਤਰੇ ਦੇ ਨਿਸ਼ਾਨ ਤੇ ਜਾ ਪੁੱਜਾ ਹੈ। ਹੜ ਦਾ ਪਾਣੀ ਦਰਿਆ ਦੇ ਪੁਲ ਨੂੰ ਛੂਹਣ ਵਾਲੇ ਹਾਲਾਤ ਨੂੰ ਭਾਂਪਦਿਆਂ ਰੇਲਵੇ ਵਿਭਾਗ ਵੱਲੋਂ ਫ਼ਿਰੋਜ਼ਪੁਰ ਤੋਂ ਜਲੰਧਰ ਨੂੰ ਜਾਂਦੇ ਰੇਲ...
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਮੋਗਾ

ਪੰਜਾਬੀ ਭਾਸ਼ਾ ਨੂੰ ਦਫ਼ਤਰਾਂ 'ਚ ਯਕੀਨੀ ਬਣਾਉਣ ਲਈ ਭਾਸ਼ਾ ਵਿਭਾਗ ਨੇ ਕੀਤੀ ਚੈਕਿੰਗ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਕਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਡਾਇਰੈਕਟਰ ਪਿ੍ਤਪਾਲ ਕੌਰ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ ਦੀ ਚਾਰ ਮੈਂਬਰੀ ਟੀਮ ਨੇ ਦਫ਼ਤਰੀ ਕੰਮ ਕਾਜ ਪੰਜਾਬੀ ਭਾਸ਼ਾ ਵਿਚ ਕਰਨ ਨੂੰ ਯਕੀਨੀ ਬਣਾਉਣ ਲਈ ਮੋਗਾ ਦੇ ਵੱਖ-ਵੱਖ ਦਫ਼ਤਰਾਂ ਦੀ ਸਪੈਸ਼ਲ ਚੈਕਿੰਗ ਕੀਤੀ | ਸਹਾਇਕ ਡਾਇਰੈਕਟਰ ਪਿ੍ਤਪਾਲ ਕੌਰ ਜੋ ਕਿ ਸਹਾਇਕ ਡਾਇਰੈਕਟਰ ਹਰਭਜਨ ਕੌਰ, ਖੋਜ਼ ਅਫ਼ਸਰ ਪ੍ਰਵੀਨ ਕੁਮਾਰ ਅਤੇ ਜੂਨੀਅਰ ਸਹਾਇਕ ਗੁਰਮੇਲ ਸਿੰਘ ਦੇ ਨਾਲ ਇੱਥੇ ਪਹੁੰਚੇ ਅਤੇ ਉਨ੍ਹਾਂ ਆਬਕਾਰੀ ਤੇ ਕਰ ਵਿਭਾਗ, ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਵਿਭਾਗ, ਸੁਵਿਧਾ ਕੇਂਦਰ, ਨਗਰ ਨਿਗਮ ਅਤੇ ਸਿਵਲ ਸਰਜਨ ਦਫ਼ਤਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ | ਉਨ੍ਹਾਂ ਵਿਭਾਗਾਂ ਦੀ ਚੈਕਿੰਗ ਕਰਨ ਤੋਂ ਪਹਿਲਾਂ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਵਿਚ ਕੰਮ ਕਰਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਸਹਾਇਕ ਡਾਇਰੈਕਟਰ ਪਿ੍ਤਪਾਲ ਕੌਰ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਵਿਚ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਾਲਾਨਾ ਤਰੱਕੀ ਰੋਕੀ ਜਾ ਸਕਦੀ ਹੈ | ਉਨ੍ਹਾਂ ਦਫ਼ਤਰਾਂ ਦੇ ਬਾਹਰ ਲੱਗੇ ਅਧਿਕਾਰੀਆਂ ਦੇ ਨਾਂਅ ਦੀ ਪਲੇਟ ਅਤੇ ਦਫ਼ਤਰਾਂ ਦੇ ਅੰਦਰ ਲੱਗੀ ਅਫ਼ਸਰਾਂ ਦੇ ਨਾਮਾਂ ਦੀ ਸੂਚੀ ਨੂੰ ਵੀ ਪੰਜਾਬੀ ਵਿਚ ਲਿਖਵਾਉਣ ਲਈ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਅਕਸਰ ਵੇਖਣ ਵਿਚ ਆਇਆ ਹੈ ਜ਼ਿਆਦਾਤਰ ਵਿਭਾਗਾਂ ਵਲੋਂ ਆਪਣੀਆਂ ਵੈੱਬਸਾਈਟਾਂ ਅੰਗਰੇਜ਼ੀ ਵਿਚ ਬਣਾਈਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੀਆਂ ਵੈੱਬ ਸਾਈਟਾਂ ਅੰਰਗੇਜ਼ੀ ਦੇ ਨਾਲ-ਨਾਲ ਪੰਜਾਬੀ ਵਿਚ ਵੀ ਬਣਾਉਣ ਨੂੰ ਯਕੀਨੀ ਬਣਾਉਣ | ਉਨ੍ਹਾਂ ਸੁਵਿਧਾ ਸੈਂਟਰ ਦੀ ਚੈਕਿੰਗ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੁਵਿਧਾ ਸੈਂਟਰ ਦੇ ਮੇਨ ਗੇਟ 'ਤੇ ਲੱਗੇ ਬੋਰਡ ਵਿਚ ਲਿਖੇ ਸੁਵਿਧਾ ਸੈਂਟਰ ਨੂੰ ਪੰਜਾਬੀ ਭਾਸ਼ਾ ਵਿਚ ਸਭ ਤੋਂ ਉੱਪਰ ਲਿਖਣ | ਉਨ੍ਹਾਂ ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਵਿਭਾਗ, ਸਿਵਲ ਸਰਜਨ ਦਫ਼ਤਰ ਅਤੇ ਨਗਰ ਨਿਗਮ ਦੇ ਦਫ਼ਤਰਾਂ ਵਿਚ ਅੰਗਰੇਜ਼ੀ ਵਿਚ ਹੋਣ ਵਾਲੇ ਕੰਮਾਂ ਨੂੰ ਪੰਜਾਬੀ ਵਿਚ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ | ਇਸ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮਾਂ ਬੋਲੀ ਨਾਲ ਪਿਆਰ ਕਰਨਾ ਹਰ ਪੰਜਾਬੀ ਦਾ ਨੈਤਿਕ ਫ਼ਰਜ਼ ਬਣਦਾ ਹੈ |

ਬਾਰਿਸ਼ ਨੇ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ

ਬਾਘਾ ਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਗੰਦੇ ਪਾਣੀ ਦੇ ਨਿਕਾਸ ਅਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਯੋਗ ਪ੍ਰਬੰਧ ਨਾ ਹੋਣ ਕਰਕੇ ਗਰਮੀ ਰੁੱਤ ਦੀ ਅੱਜ ਪਈ ਪਹਿਲੀ ਬਾਰਿਸ਼ ਨੇ ਸਮੁੱਚੇ ਸ਼ਹਿਰ ਨੂੰ ਜਲ-ਥਲ ਕਰਕੇ ਨਗਰ ਕੌਾਸਲ ਅਤੇ ਸਰਕਾਰ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ

ਮੋਗਾ, 15 ਜੁਲਾਈ (ਗੁਰਤੇਜ ਸਿੰਘ)- ਵਾਰਡ ਨੰਬਰ 45 ਦੁੱਨੇਕੇ ਵਿਖੇ ਬੀਤੇ ਦਿਨ ਇਕ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਚਰਨਜੀਤ ਸਿੰਘ ਪੁੱਤਰ ਲਖਵੀਰ ਸਿੰਘ ਜੋ ਕਿ ਦੁੱਨੇਕੇ ਵਿਖੇ ਆਪਣੇ ਘਰ ਇਕੱਲਾ ਹੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਮੋਗਾ, 15 ਜੁਲਾਈ (ਗੁਰਤੇਜ ਸਿੰਘ)-ਕਸਬਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਮੱਲੇਆਣਾ ਵਿਖੇ ਇਕ 30 ਸਾਲਾਂ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਰਾਜੂ ਸਿੰਘ ਪੁੱਤਰ ਬਖਤੌਰ ਸਿੰਘ ਜੋ ਕਿ ਪਲੰਬਰ ਦਾ ਕੰਮ ਕਰਦਾ ਸੀ 'ਤੇ ਬੀਤੇ ਦਿਨ ਜਦ ਉਹ ਆਪਣੇ ਘਰ ...

ਪੂਰੀ ਖ਼ਬਰ »

ਪਿੰਡ ਨਸੀਰਪੁਰ ਜਾਨੀਆ ਕਬਰਸਤਾਨ ਵਿਵਾਦ

ਕੋਟ ਈਸੇ ਖਾਂ, 15 ਜੁਲਾਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)- ਪਿੰਡ ਨਸੀਰਪੁਰ ਜਾਨੀਆਂ ਵਿਚ ਪੰਚਾਇਤ ਵਲੋਂ ਦਿੱਤੀ ਜਗ੍ਹਾ ਵਿਚ ਪਿਛਲੇ ਦਿਨੀਂ ਮਸੀਹ ਭਾਈਚਾਰੇ ਵਲੋਂ ਬਣਾਏ ਜਾ ਰਹੇ ਕਬਰਿਸਤਾਨ ਨੂੰ ਗਲਤ ਦੱਸਦਿਆਂ ਕੁਝ ਨੇੜਲੇ ਲੋਕਾਂ ਵਲੋਂ ਵਿਰੋਧ ਕਰਕੇ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਨੇ ਰੋਸ ਧਰਨੇ 'ਚ ਵੱਡੀ ਗਿਣਤੀ 'ਚ ਲੋਕਾਂ ਦਾ ਪੁੱਜਣ 'ਤੇ ਕੀਤਾ ਧੰਨਵਾਦ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਨਵੀਂ ਦਾਣਾ ਮੰਡੀ ਮੋਗਾ ਵਿਖੇ ਰੋਸ ਧਰਨਾ ਦਿੱਤਾ ਗਿਆ ਸੀ ਜੋ ਕਿ ਰੈਲੀ ਦਾ ਰੂਪ ਧਾਰ ਗਿਆ ਸੀ ਤੇ ਇਸ ਰੋਸ ਧਰਨੇ ਵਿਚ ਜ਼ਿਲ੍ਹਾ ਮੋਗਾ ਦੇ ਚਾਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਦੇ ਅਗੇਤਰੇ ਪ੍ਰਬੰਧਾਂ ਸਬੰਧੀ ਹੋਈ ਪਲੇਠੀ ਮੀਟਿੰਗ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਜ਼ਾਦੀ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੀ ਤਰ੍ਹਾਂ ਇਸ ਸਾਲ ਵੀ 15 ਅਗਸਤ ਨੂੰ ਪੂਰੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਨਵੀਂ ਦਾਣਾ ਮੰਡੀ ਮੋਗਾ ਵਿਖੇ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਦੋ ਦਰਜਨ ਦੇ ਕਰੀਬ ਵਿਅਕਤੀਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖ਼ੁਰਦ ਵਿਖੇ ਇਕ ਮਜ਼ਦੂਰ ਵਿਅਕਤੀ ਦੀ ਕੁੱਟ ਮਾਰ ਨੂੰ ਲੈ ਕੇ ਪੁਲਿਸ ਵਲੋਂ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ...

ਪੂਰੀ ਖ਼ਬਰ »

ਬਾਰਿਸ਼ ਨੇ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ

ਬਾਘਾ ਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਗੰਦੇ ਪਾਣੀ ਦੇ ਨਿਕਾਸ ਅਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਯੋਗ ਪ੍ਰਬੰਧ ਨਾ ਹੋਣ ਕਰਕੇ ਗਰਮੀ ਰੁੱਤ ਦੀ ਅੱਜ ਪਈ ਪਹਿਲੀ ਬਾਰਿਸ਼ ਨੇ ਸਮੁੱਚੇ ਸ਼ਹਿਰ ਨੂੰ ਜਲ-ਥਲ ਕਰਕੇ ਨਗਰ ਕੌਾਸਲ ਅਤੇ ਸਰਕਾਰ ਦੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੀਆਂ ਖ਼ਸਤਾ ਹਾਲਤ ਦੁਕਾਨਾਂ ਢਹਿਣੀਆਂ ਸ਼ੁਰੂ

ਬਾਘਾ ਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਪੰਚਾਇਤ ਸੰਮਤੀ ਵਲੋਂ ਗਿਆਨੀ ਜੈਲ ਸਿੰਘ ਮਾਰਕੀਟ ਬਣਾਈ ਹੋਈ ਜਿਸ ਨੂੰ ਬਣਾਇਆਂ ਕਰੀਬ ਚਾਰ ਦਹਾਕਿਆਂ ਤੋਂ ਵੱਧ ਸਮਾਂ ਹੋ ਚੁੱਕਿਆ ਹੈ ਜਿਸ ਕਰਕੇ ਦੁਕਾਨਾਂ ਨੀਵੀਂਆਂ ਅਤੇ ਖਸਤਾ ਹਾਲਤ ਹੋ ਚੁੱਕੀਆਂ ਹਨ | ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਅਜੀਤਵਾਲ, 15 ਜੁਲਾਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੌਲੀਟੈਕਨਿਕ ਕਾਲਜ ਅਜੀਤਵਾਲ ਦੇ ਵਿਦਿਆਰਥੀਆਂ ਵਲੋਂ ਹਰ ਵਾਰ ਦੀ ਤਰ੍ਹਾਂ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਵਲੋਂ ਦਸੰਬਰ 2018 ਪ੍ਰੀਖਿਆ ਦੇ ਘੋਸ਼ਿਤ ਛੇਵੇਂ ਸਮੈਸਟਰ ਦੇ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਅਧਿਆਪਕ ਸਿਖਲਾਈ ਕਰਵਾਈ

ਧਰਮਕੋਟ, 15 ਜੁਲਾਈ (ਹਰਮਨਦੀਪ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.), ਡਾਈਟ ਪਿ੍ੰਸੀਪਲ ਸੁਖਚੈਨ ਸਿੰਘ ਹੀਰਾ, ਜ਼ਿਲ੍ਹਾ ਕੋਆਰਡੀਨੇਟਰ ਮਨਮੀਤ ਸਿੰਘ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਬੀ.ਟੈੱਕ ਸਿਵਲ ਵਿਭਾਗ ਦੇ ਅੱਠਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚੋਂ ਮੁਸਤਾਨਸਰ, ਰਵਿੰਦਰ ਕੁਮਾਰ ਅਤੇ ਤਨਵੀਰ ਅਹਿਮਦ ਨੇ 92.13 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਪੰਜਤੂਰ, 15 ਜੁਲਾਈ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਫ਼ਤਹਿਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਦੀ ਅਗਵਾਈ ਹੇਠ ਬੱਚਿਆਂ ਦੇ ਪੇਂਟਿੰਗ ਅਤੇ ਲੇਖ ਰਚਨਾ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਅਤੇ ਬਿਨਾਂ ਕੱਦੂ ਕੀਤੇ ਝੋਨੇ ਦੀ ਲਵਾਈ ਸਮੇਂ ਦੀ ਮੁੱਖ ਲੋੜ-ਡਾ. ਬਰਾੜ

ਸਮਾਲਸਰ, 15 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਜ਼ਮੀਨੀ ਪਾਣੀ ਦਾ ਤੇਜ਼ੀ ਨਾਲ ਡਿਗ ਰਿਹਾ ਪੱਧਰ ਪੰਜਾਬ ਦੇ ਹਰ ਇਕ ਵਰਗ ਲਈ ਚਿੰਤਾ ਅਤੇ ਚਿੰਤਨ ਦਾ ਮੁੱਖ ਵਿਸ਼ਾ ਹੈ | ਸੋ ਇਸ ਸੀਮਾਂਤ ਕੁਦਰਤੀ ਸਰੋਤ ਨੂੰ ਬਚਾਉਣ ਲਈ ਹਰੇਕ ਵਰਗ ਨੂੰ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਅੱਖਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)- ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਦੇ ਪਿ੍ੰਸੀਪਲ ਸਮਰਿਤੀ ਭੱਲਾ ਅਤੇ ਅਕੈਡਮਿਕ ਡੀਨ ਅਮਿਤਾ ਮਿੱਤਲ ਨੇ ਦੱਸਿਆ ਕਿ ਅੱਖਾਂ ਦੇ ਮਾਡਲਾਂ ਰਾਹੀਂ ਵਿਦਿਆਰਥੀਆਂ ਨੂੰ ਅੱਖਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ | ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਨੇ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ

ਸਮਾਲਸਰ, 15 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਚੱਲ ਰਹੇ ਤਿੰਨ ਸਾਲਾ ਕੈਮੀਕਲ ਇੰਜ:, ਸਿਵਲ ਇੰਜ:, ਕੰਪਿਊਟਰ ਸਾਇੰਸ ਐਾਡ ਇੰਜ:, ਇਲੈਕਟ੍ਰੀਕਲ ਇੰਜ:, ਇਲੈਕਟ੍ਰੋਨਿਕਸ ਐਾਡ ਕਮਿਊਨੀਕੇਸ਼ਨ ਇੰਜ: ਅਤੇ ਮਕੈਨੀਕਲ ...

ਪੂਰੀ ਖ਼ਬਰ »

'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਦੇ ਪਹਿਲੇ ਚਰਨ ਦੀ ਸਮਾਪਤੀ ਹੋਈ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)- ਮੋਗਾ ਦੇ ਵੱਖ-ਵੱਖ ਸਥਾਨਾਂ 'ਤੇ ਪਿਛਲੇ ਦਿਨਾਂ ਤੋਂ ਚੱਲ ਰਹੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਅੰਤਰਗਤ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਸੈਮੀਨਾਰ ਦੇ ਪਹਿਲੇ ਚਰਨ ਦੀ ਸਮਾਪਤੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਿਭਾਗ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਜੈਮਲਵਾਲਾ ਅਤੇ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖ਼ੁਰਦ ਦੀ ਅਗਵਾਈ ਹੇਠ ਹੋਈ | ਮੀਟਿੰਗ ਮੌਕੇ ...

ਪੂਰੀ ਖ਼ਬਰ »

ਨਿਊਮੈਟਿਕ ਪਲਾਂਟਰ ਨਾਲ ਬੀਜੀ ਮੱਕੀ ਦੀ ਫ਼ਸਲ ਨਾਲ ਪ੍ਰਾਪਤ ਹੁੰਦੈ ਵਧੇਰੇ ਝਾੜ-ਖੇਤੀ ਮਾਹਿਰ

ਨੱਥੂਵਾਲਾ ਗਰਬੀ, 15 ਜੁਲਾਈ (ਸਾਧੂ ਰਾਮ ਲੰਗੇਆਣਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਧਰਤੀ ਹੇਠਲੇ ਪਾਣੀ ਦੀ ਬੱਚਤ ਹਿਤ ਇਸ ਵਾਰ ਕਿਸਾਨਾਂ ਨੂੰ ਝੋਨੇ ਹੇਠੋਂ ਰਕਬਾ ਕੱਢ ਕੇ ਮੁੱਕੀ ਦੀ ਫ਼ਸਲ ਹੇਠ ਲੈ ਕੇ ਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਪਰੋਕਤ ਅਧੀਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਮੋਗਾ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਵਿਚ ਮੀਟਿੰਗਾਂ ਤੇਜ਼

ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਦੇ ਕੌਮੀ ਆਗੂ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ਮੋਗਾ ਵਿਖੇ 21 ਜੁਲਾਈ ਦਿਨ ਐਤਵਾਰ ਨੂੰ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਹਲਕੇ ਵਿਚ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਡਿਟਸ ਨੇ ਜਿੱਤੇ ਤਗਮੇ

ਕੋਟ ਈਸੇ ਖਾਂ, 15 ਜੁਲਾਈ (ਯਸ਼ਪਾਲ ਗੁਲਾਟੀ)-ਐਨ.ਸੀ.ਸੀ. ਦਸ ਦਿਨਾ ਕੈਂਪ ਜੋ ਕਿ ਮਲੋਟ ਸ਼ਹਿਰ ਵਿਖੇ ਸੀ.ਓ. ਅਨੁਪਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ | ਕੈਂਪ ਵਿਚ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਦੇ 18 ਕੈਂਡਿਟਸ ਨੇ ਭਾਗ ਲਿਆ | ਹੇਮਕੁੰਟ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਲਏ ਓਵਰਆਲ 7 ਬੈਂਡ

ਬਾਘਾ ਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਸੁਖਪ੍ਰੀਤ ਸਿੰਘ ਬਰਾੜ ਪੁੱਤਰ ਜਗਸੀਰ ਸਿੰਘ ਬਰਾੜ ਵਾਸੀ ਕੋਟਲਾ ਮਿਹਰ ਸਿੰਘ ...

ਪੂਰੀ ਖ਼ਬਰ »

ਸ਼ਿਵ ਮੰਦਰ ਤਖ਼ਤੂਪੁਰਾ ਦਾ ਸਥਾਪਨਾ ਦਿਵਸ 21 ਨੂੰ

ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਸ੍ਰੀ ਇੱਛਾ ਪੂਰਨ ਸਿਵ ਮੰਦਰ ਵੈੱਲਫੇਅਰ ਕਮੇਟੀ ਸ੍ਰੀ ਤਖ਼ਤੂਪੁਰਾ ਸਾਹਿਬ ਵਲੋਂ ਪਹਿਲਾਂ ਸਥਾਪਨਾ ਦਿਵਸ 21 ਜੁਲਾਈ ਦਿਨ ਐਤਵਾਰ ਨੂੰ ਸ਼ਿਵ ਮੰਦਰ ਤਖ਼ਤੂਪੁਰਾ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 7 ਬੈਂਡ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉੱਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫਾਇਨੈਂਸਰਜ਼ ਤੇ ਪ੍ਰਾਪਰਟੀਜ਼ ਕੰਸਲਟੈਂਟ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਫ਼ਾਇਨੈਂਸਰਜ਼ ਤੇ ਪ੍ਰਾਪਰਟੀਜ਼ ਕੰਸਲਟੈਂਟ ਐਸੋਸੀਏਸ਼ਨ ਦੀ ਮੀਟਿੰਗ ਹੋਈ | ਮੀਟਿੰਗ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜੋ ਧਾਰਮਿਕ ਕਾਰਜ ਆ ਰਹੇ ਹਨ | ਇਸ ਸਮਾਗਮਾਂ ਹਿਤ ਜੋ ਮਾਨਵਤਾ ਦੇ ਭਲੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ

ਅਜੀਤਵਾਲ, 15 ਜੁਲਾਈ (ਹਰਦੇਵ ਸਿੰਘ ਮਾਨ)- ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਪਾਣੀ ਦੀ ਸੰਭਾਲ ਅਤੇ ਵਰਤੋਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਅਧਿਆਪਕਾ ਸੀਮਾ ਦੀ ਅਗਵਾਈ ਹੇਠ ਸੈਮੀਨਾਰ ਦੌਰਾਨ ਬੱਚਿਆਂ ਨੂੰ ਘਰਾਂ ਅੰਦਰ ਪਾਣੀ ਦੀ ਵਰਤੋਂ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਦੀ ਸਾਲਾਨਾ ਚੋਣ 'ਚ ਗੁਰਦੀਪ ਲੋਪੋਂ ਪ੍ਰਧਾਨ ਬਣੇ

ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)- ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਮੰਚ ਦੀ ਸਾਲਾਨਾ ਚੋਣ ਮੰਚ ਦੇ ਸਰਪ੍ਰਸਤ ਮਾਸਟਰ ਹਰਜੀਤ ਦਰਸ਼ੀ ਦੀ ਸਰਪ੍ਰਸਤੀ ਹੇਠ ਸ਼ਾਈਨਿੰਗ ਸਟਾਰ ਸਕੂਲ ਜਵਾਹਰ ਸਿੰਘ ਵਾਲਾ ...

ਪੂਰੀ ਖ਼ਬਰ »

ਪਿ੍ਥੀਪਾਲ ਰੰਧਾਵਾ ਨੇ ਆਪਣੀ ਜੀਵਨ ਦੀ ਸਾਰੀ ਘਾਲਣਾ ਨੌਜਵਾਨ ਵਿਦਿਆਰਥੀ ਲਹਿਰ ਦੇ ਲੇਖੇ ਲਾਈ-ਆਗੂ

ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਨੌਜਵਾਨ ਭਾਰਤ ਸਭਾ ਨਿਹਾਲ ਸਿੰਘ ਵਾਲਾ ਵਲੋਂ ਇਨਕਲਾਬੀ ਨੌਜਵਾਨ ਵਿਦਿਆਰਥੀ ਲੋਕ ਲਹਿਰ ਦੇ ਨਾਇਕ ਪਿ੍ਥੀਪਾਲ ਰੰਧਾਵਾ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਨੌਜਵਾਨ ਵਿਦਿਆਰਥੀ ਇਕੱਤਰਤਾ ਸ਼ਹੀਦ ਮਾਸਟਰ ਸਾਧੂ ...

ਪੂਰੀ ਖ਼ਬਰ »

ਭਾਰਤੀ ਬਾਸਕਟ ਬਾਲ ਟੀਮ ਦੇ ਸੋਨ ਤਗਮਾ ਜੇਤੂ ਖਿਡਾਰੀ ਏਕਨੂਰ ਜੌਹਲ ਦਾ ਸਨਮਾਨ

ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਦੀ ਅਗਵਾਈ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਬਰਜਿੰਦਰ ਸਿੰਘ ਮੱਖਣ ਸਾਬਕਾ ਚੇਅਰਮੈਨ ਸਿਹਤ ਸਿਸਟਮ ਕਾਰਪੋਰੇਸ਼ਨ ਪੰਜਾਬ ਨੇ ਕੀਤੀ | ਇਸ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਵਿਅਕਤੀ ਕਾਬੂ

ਬਾਘਾ ਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਲਾਹਣ ਸਮੇਤ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਮਾਰਕੀਟ ਕਮੇਟੀ ਦੇ ਦਫ਼ਤਰੀ ਕੰਮਕਾਜ ਦਾ ਕੀਤਾ ਨਿਰੀਖਣ

ਬਾਘਾ ਪੁਰਾਣਾ, 15 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਐਸ.ਡੀ.ਐਮ. ਸਵਰਨਜੀਤ ਕੌਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਅਚਨਚੇਤੀ ਚੈਕਿੰਗ ਕਰਨ ਦੀ ਮੁਹਿੰਮ ਵਿੱਢੀ ਗਈ | ਜਿਸ 'ਤੇ ਚੱਲਦਿਆਂ ਹੋਇਆਂ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਇਲਟਸ ਤੇ ਇਮੀਗਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ ਦੀ ਨਾਮਵਰ ਸੰਸਥਾ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਨੂੰ ਨਕਲੀ ਅੰਗ ਤੇ ਹੋਰ ਸਾਮਾਨ ਕਰਵਾਇਆ ਮੁਹੱਈਆ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਭਾਰਤ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲਾ ਅਤੇ ਦਿਵਿਆਂਗ ਸਸ਼ਕਤੀਕਰਨ ਵਿਭਾਗ ਤਹਿਤ ਅਲਿਮਕੋ ਵਲੋਂ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 270 ਦੇ ਕਰੀਬ ਦਿਵਿਆਂਗ ਵਿਅਕਤੀਆਂ ਨੂੰ 25 ਲੱਖ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੋਗਾ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਲੌਾਗੀਵਿੰਡ, ਹਰਦੇਵ ਸਿੰਘ ਤਖਾਣਵੱਧ, ਸੰਤ ਰਾਮ ਮੱਲ੍ਹੀ ਸਾਬਕਾ ਜਨਰਲ ਸਕੱਤਰ ਪੰਜਾਬ ਤੇ ਹੋਰ ਆਗੂਆਂ ਦੀ ਹਾਜ਼ਰੀ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਤਿੱਖਾ ਸੰਘਰਸ਼-ਲਾਈਨਮੈਨ ਲਵਲੀ

ਮੋਗਾ, 15 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਵਿੰਦਰ ਸਿੰਘ ਲਵਲੀ ਨੇ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਜੇਕਰ ਸੂਬੇ ਦੀ ਕੈਪਟਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ...

ਪੂਰੀ ਖ਼ਬਰ »

ਬਲਤੇਜ ਸਿੰਘ ਕੜਿਆਲ ਸਰਬਸੰਮਤੀ ਨਾਲ ਬਣੇ ਕੋਆਪ੍ਰੇਟਿਵ ਮਾਰਕੀਟਿੰਗ ਸੁਸਾਇਟੀ ਦੇ ਚੇਅਰਮੈਨ

ਧਰਮਕੋਟ, 15 ਜੁਲਾਈ (ਹਰਮਨਦੀਪ ਸਿੰਘ)-ਕੋਆਪ੍ਰੇਟਿਵ ਮਾਰਕੀਟਿੰਗ ਸੁਸਾਇਟੀ ਧਰਮਕੋਟ ਦੇ ਦਫ਼ਤਰ 'ਚ ਚੁਣੇ ਗਏ ਸਮੂਹ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਬਲਤੇਜ ਸਿੰਘ ਕੜਿਆਲ ਸਾਬਕਾ ਸਰਪੰਚ ਨੂੰ ਸੁਸਾਇਟੀ ਦਾ ਚੇਅਰਮੈਨ ਅਤੇ ਅਵਤਾਰ ...

ਪੂਰੀ ਖ਼ਬਰ »

ਘਰਾਂ, ਸਕੂਲਾਂ ਅਤੇ ਵਪਾਰਕ ਅਦਾਰਿਆਂ 'ਚ ਡੇਂਗੂ ਦਾ ਲਾਰਵਾ ਮਿਲਣ 'ਤੇ ਹੋਵੇਗਾ ਚਲਾਨ- ਡਾ. ਜਸਪ੍ਰੀਤ ਕੌਰ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਾਰਿਸ਼ਾਂ ਕਾਰਨ ਜਗ੍ਹਾ-ਜਗ੍ਹਾ 'ਤੇ ਸਾਫ਼ ਪਾਣੀ ਦੀ ਖੜੋਤ ਹੋਣ ਕਾਰਨ ਡੇਂਗੂ ਦੇ ਮਰੀਜ਼ ਵਧਣ ਦਾ ਖ਼ਤਰਾ ਪੈਦਾ ਹੋ ਗਿਆ ਹੈ | ਮੋਗਾ ਸ਼ਹਿਰ ਦੇ ਲਹੌਰੀਆਂ ਵਾਲਾ ਮੁਹੱਲਾ ਵਿਚ ਇਕ 17 ਸਾਲਾ ਲੜਕੇ ਦੀ ਰਿਪੋਰਟ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੋਗਾ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਲੌਾਗੀਵਿੰਡ, ਹਰਦੇਵ ਸਿੰਘ ਤਖਾਣਵੱਧ, ਸੰਤ ਰਾਮ ਮੱਲ੍ਹੀ ਸਾਬਕਾ ਜਨਰਲ ਸਕੱਤਰ ਪੰਜਾਬ ਤੇ ਹੋਰ ਆਗੂਆਂ ਦੀ ਹਾਜ਼ਰੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਬੱਚਿਆਂ ਨੂੰ ਪਾਣੀ ਬਚਾਓ ਪ੍ਰਤੀ ਕੀਤਾ ਜਾਗਰੂਕ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਬੱਚਿਆਂ ਦਾ ਵਿਸ਼ੇਸ਼ ਡਰਾਇੰਗ ਮੁਕਾਬਲੇ ਕਰਵਾਏ ਗਏ ਜਿਸ ਦਾ ਵਿਸ਼ਾ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲਾ ਕਾਬੂ

ਨਿਹਾਲ ਸਿੰਘ ਵਾਲਾ, 15 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ 10 ਸਾਲਾ ਨਾਬਾਲਗ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲੇ ਦਾ ਦੋਸ਼ੀ ਪੁਲਿਸ ਨੇ ਕਾਬੂ ਕਰ ਲਿਆ¢ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਲਛਮਣ ...

ਪੂਰੀ ਖ਼ਬਰ »

ਵਿਆਹੁਤਾ ਨੇ ਪਤੀ ਤੇ ਨਨਾਣ ਿਖ਼ਲਾਫ਼ ਦਾਜ-ਦਹੇਜ ਦਾ ਮਾਮਲਾ ਦਰਜ ਕਰਵਾਇਆ

ਮੋਗਾ, 15 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਸੋਨੀਆ ਪੁੱਤਰੀ ਸ਼ਿਵ ਕੁਮਾਰ ਵਾਸੀ ਧਰਮਕੋਟ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਵੋਮੈਨ ਸੈੱਲ ਮੋਗਾ ਨੇ ਕੀਤੀ | ਜਿਸ ਦੀ ਸਹਿਮਤੀ ਉਪ ਕਪਤਾਨ ਪੁਲਿਸ (ਜੁਰਮ ਿਖ਼ਲਾਫ਼ ਔਰਤਾਂ ...

ਪੂਰੀ ਖ਼ਬਰ »

ਸਤਿ ਕਰਤਾਰ ਸੇਵਾ ਸੁਸਾਇਟੀ ਸਮਾਧ ਭਾਈ ਦੀ ਦੁਬਾਰਾ ਹੋਈ ਚੋਣ

ਸਮਾਧ ਭਾਈ, 15 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਸਤਿ ਕਰਤਾਰ ਸੇਵਾ ਸੁਸਾਇਟੀ ਸਮਾਧ ਭਾਈ ਵਲੋਂ ਪੁਰਾਣੀ ਕਮੇਟੀ ਨੂੰ ਭੰਗ ਕਰਦਿਆਂ ਨਵੇਂ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਗਈ¢ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਪ੍ਰਧਾਨ ਗੁਰਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਆਇਲਟਸ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ | ਇਸ ਸੰਸਥਾ ਨੇ ਬਹੁਤ ਹੀ ਵਿਦਿਆਰਥੀਆਂ ਦਾ ਭਵਿੱਖ ਬਣਾਇਆ ਹੈ ਅਤੇ ਬਣਾ ਰਹੀ ਹੈ | ਸੈਂਕੜੇ ਹੀ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰਕੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX