ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਮਾਨਸਾ

ਆਉਣ ਵਾਲੇ ਸਮੇਂ 'ਚ ਮਾਨਸਾ ਨੂੰ ਆਧੁਨਿਕ ਸ਼ਹਿਰ ਬਣਾਵਾਂਗੇ- ਹਰਸਿਮਰਤ ਕੌਰ ਬਾਦਲ

ਗੁਰਚੇਤ ਸਿੰਘ ਫੱਤੇਵਾਲੀਆ
ਮਾਨਸਾ, 15 ਜੁਲਾਈ -ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਧੰਨਵਾਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਜਿੱਥੇ ਕਾਂਗਰਸ ਦੀ ਕੈਪਟਨ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਦੱਸਦਿਆਂ ਨਿਸ਼ਾਨੇ ਲਗਾਏ ਉੱਥੇ ਐਲਾਨ ਕੀਤਾ ਕਿ ਆਉਂਦੇ ਸਮੇਂ 'ਚ ਮਾਨਸਾ ਨੂੰ ਆਧੁਨਿਕ ਸ਼ਹਿਰ ਬਣਾਇਆ ਜਾਵੇਗਾ, ਜਿਸ ਦੀ ਸਾਰੀ ਯੋਜਨਾ ਤਿਆਰ ਕਰ ਕੇ ਉਸ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਤੇ ਅਕਾਲੀ ਆਗੂ ਮੁਨੀਸ਼ ਬੱਬੀ ਦਾਨੇਵਾਲੀਆ ਦੀ ਅਗਵਾਈ 'ਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਨ ਸਮੇਂ ਕੇਂਦਰੀ ਮੰਤਰੀ ਨੇ ਕਿਹਾ ਕਿ ਬਠਿੰਡਾ ਸ਼ਹਿਰ ਤੋਂ ਬਾਅਦ ਹੁਣ ਮਾਨਸਾ ਦੀ ਦਿੱਖ ਬਦਲੀ ਜਾਵੇਗੀ | ਉਨ੍ਹਾਂ ਕਿਹਾ ਕਿ ਸ਼ਹਿਰੀਆਂ ਤੇ ਵਪਾਰੀਆਂ ਵਲੋਂ ਰੱਖੀਆਂ ਮੰਗਾਂ 'ਤੇ ਵੀ ਗ਼ੌਰ ਕੀਤਾ ਜਾਵੇਗਾ | ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਵਿਸ਼ਵਾਸ ਦਿਵਾਇਆ ਕਿ ਰੇਲਵੇ ਸਟੇਸ਼ਨ, ਕਾਲਜ ਤੇ ਵਿੱਦਿਆ ਕੇਂਦਰ ਖੋਲ੍ਹਣ ਤੋਂ ਇਲਾਵਾ ਲੋਕਾਂ ਦੀ ਵਿਕਾਸ ਸਬੰਧੀ ਜੁੜੀਆਂ ਮੁਸ਼ਕਿਲਾਂ ਦੂਰ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ 'ਤੇ ਇਕ ਹੋਰ ਟਿਕਟ ਘਰ ਬਣਾਇਆ ਜਾਵੇਗਾ | ਮਾਨਸਾ ਦੇ ਹਸਪਤਾਲ ਨੂੰ ਹੋਰ ਸਹੂਲਤਾਂ ਦੇ ਕੇ ਮਰੀਜ਼ਾਂ ਨੂੰ ਵੱਡੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਆਉਂਦੇ ਦਿਨਾਂ ਵਿਚ ਇੱਥੇ ਵੱਡੇ ਤੇ ਕੇਂਦਰੀ ਪ੍ਰੋਜੈਕਟ ਲਿਆਂਦੇ ਜਾਣਗੇ | ਉਨ੍ਹਾਂ ਆਪਣੀ ਤੀਜੀ ਵਾਰ ਜਿੱਤ ਅਤੇ ਦੂਜੀ ਵਾਰ ਲਗਾਤਾਰ ਕੇਂਦਰੀ ਮੰਤਰੀ ਬਣਨ ਲਈ ਪਾਰਟੀ ਆਗੂਆਂ ਤੇ ਵਰਕਰਾਂ, ਧਾਰਮਿਕ ਸੰਸਥਾਵਾਂ, ਕਲੱਬਾਂ, ਸਭਾਵਾਂ ਆਦਿ ਤੋਂ ਇਲਾਵਾ ਖਾਸ ਤੌਰ 'ਤੇ ਔਰਤਾਂ ਦਾ ਧੰਨਵਾਦ ਕੀਤਾ | ਕਈ ਸੰਸਥਾਵਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹਲਕਾ ਮਾਨਸਾ ਦੇ ਇੰਚਾਰਜ ਜਗਦੀਪ ਸਿੰਘ ਨਕੱਈ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪੇ੍ਰਮ ਕੁਮਾਰ ਅਰੋੜਾ ਨੇ ਵੀ ਜਿੱਤ ਲਈ ਧੰਨਵਾਦ ਕੀਤਾ | ਇਸ ਮੌਕੇ ਮਨਜੀਤ ਸਿੰਘ ਬੱਪੀਆਣਾ, ਗੁਰਪ੍ਰੀਤ ਸਿੰਘ ਚਹਿਲ ਪ੍ਰਧਾਨ ਸ਼ਹਿਰੀ ਜ਼ਿਲ੍ਹਾ ਯੂਥ ਵਿੰਗ, ਸਿਮਰਜੀਤ ਕੌਰ ਸਿੰਮੀ, ਆਤਮਜੀਤ ਸਿੰਘ ਕਾਲਾ, ਗੁਰਪ੍ਰੀਤ ਸਿੰਘ, ਹਰਬੰਸ ਸਿੰਘ ਪੰਮੀ, ਭਾਜਪਾ ਆਗੂ ਸੂਰਜ ਛਾਬੜਾ, ਮਨਜੀਤ ਸਿੰਘ ਸਦਿਓੜਾ, ਭਗੀਰਥ ਲਾਲ ਦਾਨੇਵਾਲੀਆ, ਅਸ਼ੋਕ ਦਾਨੇਵਾਲੀਆ, ਗੋਲਡੀ ਗਾਂਧੀ, ਤਰਸੇਮ ਚੰਦ ਮਿੱਢਾ, ਅੰਗਰੇਜ਼ ਮਿੱਤਲ ਆਦਿ ਹਾਜ਼ਰ ਸਨ |
ਆਧੁਨਿਕ ਪਾਰਕ 'ਚ ਬੂਟਾ ਲਗਾਇਆ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਫੇਰੀ ਦੌਰਾਨ ਵਾਟਰ ਵਰਕਸ ਵਿਖੇ ਬਣ ਰਹੇ ਆਧੁਨਿਕ ਪਾਰਕ 'ਚ ਬੂਟਾ ਲਗਾਇਆ | ਉਨ੍ਹਾਂ ਕਿਹਾ ਕਿ 'ਬੂਟੇ ਲਗਾਓ, ਜੀਵਨ ਵਧਾਓ' ਦੀ ਮੁਹਿੰਮ ਪੰਜਾਬ 'ਚ ਹੀ ਨਹੀਂ ਬਲਕਿ ਦੇਸ਼ ਵਿਚ ਸ਼ੁਰੂ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਨ ਨੂੰ ਸ਼ੁੱਧ ਰੱਖਣ 'ਚ ਮਦਦ ਮਿਲੇਗੀ | ਇਸ ਮੌਕੇ ਉਕਤ ਸੀਨੀਅਰ ਅਕਾਲੀ ਆਗੂਆਂ ਤੋਂ ਇਲਾਵਾ ਅਨਮੋਲਪ੍ਰੀਤ ਸਿੰਘ ਪੀ.ਏ., ਗੁਰਦੇਵ ਸਿੰਘ ਲਾਲੀ ਖੜਕ ਸਿੰਘ ਵਾਲਾ, ਮਲਕੀਤ ਸਿੰਘ ਭਪਲਾ, ਰਘੁਵੀਰ ਸਿੰਘ ਮਾਨਸਾ, ਜੁਗਰਾਜ ਸਿੰਘ ਰਾਜੂ ਦਰਾਕਾ, ਅਮਰੀਕ ਸਿੰਘ ਭੋਲਾ, ਬਿੱਕਰ ਸਿੰਘ ਮੰਘਾਣੀਆਂ, ਹਰਮਨਜੀਤ ਸਿੰਘ ਭੰਮਾ ਆਦਿ ਹਾਜ਼ਰ ਸਨ |

ਕਿਸਾਨ ਜਥੇਬੰਦੀ ਵਲੋਂ ਟਰੈਕਟਰ ਏਜੰਸੀ ਅੱਗੇ ਧਰਨਾ ਅੱਜ

ਬਰੇਟਾ, 15 ਜੁਲਾਈ (ਵਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਖੁਡਾਲ ਕਲਾਂ ਮੋਗਾ ਪੱਤੀ ਗੁਰੂਘਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਬੁਢਲਾਡਾ ਦੇ ਇਕ ਟਰੈਕਟਰ ਕੰਪਨੀ ...

ਪੂਰੀ ਖ਼ਬਰ »

ਥਾਣੇ ਅੱਗੇ ਧਰਨਾ ਕੱਲ੍ਹ ਨੂੰ

ਸਰਦੂਲਗੜ੍ਹ, 15 ਜੁਲਾਈ ( ਨਿ. ਪ. ਪ.)-ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਸਰਦੂਲੇਵਾਲਾ ਦੇ ਕਿਸਾਨ ਲਾਲ ਸਿੰਘ ਦੀ ਜ਼ਮੀਨ 'ਤੇ ਕੀਤੇ ਕਬਜ਼ੇ ਨੂੰ ਲੈ ਕੇ ਪੁਲਿਸ ਸਟੇਸ਼ਨ ਸਰਦੂਲਗੜ੍ਹ ਅੱਗੇ 17 ਜੁਲਾਈ ਨੂੰ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਕਿਸਾਨ ਆਗੂ ਅਮਰੀਕ ...

ਪੂਰੀ ਖ਼ਬਰ »

ਵਿਕਾਸ ਮੰਚ ਦੇ ਆਗੂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮਿਲੇ

ਬਰੇਟਾ, 15 ਜੁਲਾਈ (ਜੀਵਨ ਸ਼ਰਮਾ)-ਬਰੇਟਾ ਵਿਕਾਸ ਮੰਚ ਦੇ ਆਗੂ ਸ਼ਹਿਰ ਦੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲੇ | ਉਨ੍ਹਾਂ ਵਲੋਂ ਬੀਬਾ ਬਾਦਲ ਨੂੰ ਦਿੱਤੇ ਮੰਗ ਪੱਤਰ 'ਚ ਦੱਸਿਆ ਗਿਆ ਕਿ ਸ਼ਹਿਰ ਅੰਦਰ ਰੇਲਵੇ ...

ਪੂਰੀ ਖ਼ਬਰ »

ਕਿਸਾਨਾਂ ਨੇ ਐਚ.ਡੀ.ਐਫ.ਸੀ. ਬੈਂਕ ਅੱਗੇ ਲਗਾਇਆ ਰੋਸ ਧਰਨਾ

ਮਾਨਸਾ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਮਾਨਸਾ ਦੇ ਪ੍ਰਧਾਨ ਬਲਵਿੰਦਰ ਸ਼ਰਮਾ ਖਿਆਲਾ ਦੀ ਅਗਵਾਈ ਹੇਠ ਐਚ.ਡੀ.ਐਫ.ਸੀ. ਬੈਂਕ ਮਾਨਸਾ ਅੱਗੇ ਧਰਨਾ ਲਗਾਇਆ ਗਿਆ | ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਨੇ ਟਿਊਬਵੈੱਲ ਕਾਰਪੋਰੇਸ਼ਨ ਦਫ਼ਤਰ ਅੱਗੇ ਲਗਾਇਆ ਧਰਨਾ

ਮਾਨਸਾ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਿਸਾਨ ਯੂਨੀਅਨ ਵਲੋਂ ਅੱਜ ਇੱਥੇ ਵਰ੍ਹਦੇ ਮੀਂਹ 'ਚ ਪੰਜਾਬ ਸਟੇਟ ਟਿਊਬਵੈੱਲ ਕਾਰਪੋਰੇਸ਼ਨ ਦਫ਼ਤਰ ਦੇ ਗੇਟ ਅੱਗੇ ਧਰਨਾ ਲਗਾਇਆ ਗਿਆ | ਕਿਸਾਨਾਂ ਦਾ ਦੋਸ਼ ਹੈ ਕਿ ਨਹਿਰੀ ਖਾਲ਼ਾਂ ਲਈ ਪੈਸੇ ਭਰੇ ਹਨ ਪ੍ਰੰਤੂ ...

ਪੂਰੀ ਖ਼ਬਰ »

ਨਾਜਾਇਜ਼ ਮੋਟਰਸਾਈਕਲ ਰੇਹੜੀਆਂ ਤੇ ਪੀਟਰ ਰੇਹੜਿਆਂ ਨੂੰ ਬੰਦ ਕਰਵਾਉਣ ਲਈ ਦਿੱਤਾ ਮੰਗ ਪੱਤਰ

ਮਾਨਸਾ, 15 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲੇ੍ਹ 'ਚ ਨਾਜਾਇਜ਼ ਮੋਟਰਸਾਈਕਲ ਰੇਹੜੀਆਂ ਅਤੇ ਪੀਟਰ ਰੇਹੜਿਆਂ ਨੂੰ ਬੰਦ ਕਰਵਾਉਣ ਲਈ ਮਿੰਨੀ ਟਰਾਂਸਪੋਰਟ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਹਰਦਿਆਲ ਸਿੰਘ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਤੇ ਮਜ਼ਦੂਰ ਯੂਨੀਅਨ ਵਲੋਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ

ਮਾਨਸਾ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਕ੍ਰਾਂਤੀਕਾਰੀ ਕਿਸਾਨ ਤੇ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀਆਂ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਯੂਨੀਅਨ ਦੇ ਜਨਰਲ ਸਕੱਤਰ ਭਜਨ ...

ਪੂਰੀ ਖ਼ਬਰ »

ਭੁੱਕੀ ਤਸਕਰੀ ਦੇ ਦੋਸ਼ 'ਚ 2 ਨੂੰ 10-10 ਸਾਲ ਦੀ ਸਜ਼ਾ

ਮਾਨਸਾ, 15 ਜੁਲਾਈ (ਸਟਾਫ਼ ਰਿਪੋਰਟਰ)-ਵਧੀਕ ਸੈਸ਼ਨ ਜੱਜ ਮਾਨਸਾ ਦਲਜੀਤ ਸਿੰਘ ਰੱਲ੍ਹਣ ਦੀ ਅਦਾਲਤ ਵਲੋਂ ਭੁੱਕੀ ਤਸਕਰੀ ਦੇ ਮਾਮਲੇ 'ਚ 2 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਬੋਹਾ ਦੀ ਪੁਲਿਸ ਨੇ ਅਕਤੂਬਰ 2014 'ਚ ਲੁਧਿਆਣਾ ਜ਼ਿਲੇ੍ਹ ਦੇ ਵਸਨੀਕ ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਵਰਕਰਾਂ ਨੇ ਵਾਟਰ ਸਪਲਾਈ ਵਿਭਾਗ ਦੇ ਦਫ਼ਤਰ ਅੱਗੇ ਕੀਤਾ ਰੋਸ ਪ੍ਰਗਟ

ਮਾਨਸਾ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਫ਼ੀਲਡ ਵਰਕਰ ਯੂਨੀਅਨ ਵਲੋਂ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਸਥਾਨਕ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਮਾਨਸਾ/ਝੁਨੀਰ ਦੇ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ | ਧਰਨੇ ਸਮੇਂ ਉਪ ਮੰਡਲ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਪਏ ਭਰਵੇਂ ਮੀਂਹ ਨਾਲ ਲੋਕਾਂ ਦੇ ਚਿਹਰੇ ਖਿੜੇ, ਨੀਵੀਂਆਂ ਥਾਵਾਂ 'ਚ ਪਾਣੀ ਭਰਿਆ

ਮਾਨਸਾ, 15 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲੇ੍ਹ 'ਚ ਪਏ ਭਰਵੇਂ ਮੀਂਹ ਨੇ ਧੰਨ-ਧੰਨ ਕਰਵਾ ਦਿੱਤੀ ਹੈ | ਇਸ ਨਾਲ ਤਪਦੀ ਗਰਮੀ ਤੋਂ ਰਾਹਤ ਮਿਲਣ ਨਾਲ ਲੋਕਾਂ ਦੇ ਚਿਹਰੇ ਖਿੜ ਗਏ ਹਨ | ਬਾਰਸ਼ ਨਾਲ ਫ਼ਸਲਾਂ ਨੂੰ ਵੀ ਬਹੁਤ ਜ਼ਿਆਦਾ ...

ਪੂਰੀ ਖ਼ਬਰ »

ਚੁਣੌਤੀ ਕਬੂਲ ਰੈਲੀ ਦੀਆਂ ਤਿਆਰੀਆਂ ਸਬੰਧੀ ਭਾਕਿਯੂ ਉਗਰਾਹਾਂ ਦੀ ਮੀਟਿੰਗ

ਭੂੱਚੋ ਮੰਡੀ, 15 ਜੁਲਾਈ (ਬਿੱਕਰ ਸਿੰਘ ਸਿੱਧੂ)-ਭਾਕਿਯੂ ਏਕਤਾ ਉਗਰਾਹਾਂ ਵਲੋਂ 26 ਜੁਲਾਈ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਚੁਣੌਤੀ ਕਬੂਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਚੱਕ ਬਖਤੂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ...

ਪੂਰੀ ਖ਼ਬਰ »

ਮਾਨਸਾ-ਬਠਿੰਡਾ 'ਚ ਮਿਲਣਗੀਆਂ ਭਾਰੀ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 15 ਜੁਲਾਈ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ 'ਤੇ ਆਧਾਰਿਤ ...

ਪੂਰੀ ਖ਼ਬਰ »

'ਅਰਦਾਸ ਕਰਾਂ' ਫ਼ਿਲਮ ਦੀ ਟੀਮ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹੋਈ ਰੂਬਰੂ

ਰਾਮਪੁਰਾ ਫੂਲ­ 15 ਜੁਲਾਈ (ਗੁਰਮੇਲ ਸਿੰਘ ਵਿਰਦੀ)-ਲੜਕੀਆਂ ਦੀ ਉੱਚ ਸਿੱਖਿਆ ਲਈ ਪ੍ਰਸਿੱਧ ਸੰਸਥਾ .ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਲੜਕੀਆਂ) ਰਾਮਪੁਰਾ ਵਿਖੇ 19 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ ਅਰਦਾਸ ਕਰਾਂ ਦੀ ਟੀਮ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸ਼ਮਸ਼ਾਨ ਘਾਟ ਨੂੰ ਜਾਂਦੇ ਰਸਤੇ 'ਚ ਖੜ੍ਹੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਬੁਢਲਾਡਾ, 15 ਜੁਲਾਈ (ਸਵਰਨ ਸਿੰਘ ਰਾਹੀ)-ਪਿਛਲੇ 15 ਦਿਨਾਂ ਤੋਂ ਸਥਾਨਕ ਸ਼ਹਿਰ ਦੇ ਵਾਰਡ ਨੰਬਰ 4 'ਚ ਸਥਿਤ ਸ਼ਮਸ਼ਾਨ ਘਾਟ ਨੂੰ ਜਾਣ ਵਾਲੇ ਰਸਤੇ 'ਚ ਖੜ੍ਹੇ ਗੰਦੇ ਪਾਣੀ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ 'ਚੋਂ ਗੁਜਰਨਾ ਪੈ ਰਿਹਾ ਹੈ | ਰਾਮ ਬਾਗ਼ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਕੰਮ ਦੀ ਮੰਗ ਨੂੰ ਲੈ ਕੇ ਮਗਨਰੇਗਾ ਮਜ਼ਦੂਰਾਂ ਨੇ ਰੈਲੀ ਕੀਤੀ

ਭੀਖੀ, 15 ਜੁਲਾਈ (ਔਲਖ)-ਨੇੜਲੇ ਪਿੰਡ ਖੀਵਾ ਦਿਆਲੂ ਵਾਲਾ ਦੇ ਮਗਨਰੇਗਾ ਮਜ਼ਦੂਰਾਂ ਵਲੋਂ ਕੰਮ ਨੂੰ ਫ਼ੌਰੀ ਚਾਲੂ ਨਾ ਕਰਨ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੈਲੀ ਕੀਤੀ ਗਈ | ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਆਗੂ ਬਿਮਲ ...

ਪੂਰੀ ਖ਼ਬਰ »

ਮਾਨਸਾ ਦੇ ਉਦੇਵੀਰ ਨੇ 25 ਮੀਟਰ ਪਿਸਟਲ ਮੁਕਾਬਲੇ 'ਚੋਂ ਜਿੱਤਿਆ ਸੋਨ ਤਗਮਾ

ਮਾਨਸਾ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਆਈ.ਐਸ.ਐਸ.ਐਫ. ਜੂਨੀਅਰ ਵਿਸ਼ਵ ਕੱਪ ਜੋ ਜਰਮਨ 'ਚ ਚੱਲ ਰਿਹਾ ਹੈ, ਦੇ 25 ਮੀਟਰ ਸਟੈਂਡਰਡ ਪਿਸਟਲ ਮੁਕਾਬਲੇ 'ਚ ਮਾਨਸਾ ਦੇ ਉਦੇਵੀਰ ਸਿੰਘ ਸਿੱਧੂ ਨੇ 575 /600 ਅੰਕ ਹਾਸਲ ਕਰ ਕੇ ਸੋਨ ਤਗਮਾ ਜਿੱਤ ਕੇ ਦੇਸ਼ ਦੀ ਝੋਲੀ ਪਾਇਆ ਹੈ | ...

ਪੂਰੀ ਖ਼ਬਰ »

ਸਕਿੱਲ ਸੈਂਟਰ ਦਾਨੇਵਾਲਾ ਵਿਖੇ ਹੁਨਰ ਦਿਵਸ ਮਨਾਇਆ

ਝੁਨੀਰ, 15 ਜੁਲਾਈ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਦਾਨੇਵਾਲਾ ਦੇ ਬਾਬਾ ਬਹਾਲ ਦਾਸ ਐਜੂਕੇਸ਼ਨ ਐਾਡ ਵੋਕੇਸ਼ਨਲ ਸਿਖਲਾਈ ਕੇਂਦਰ ਵਿਖੇ ਹੁਨਰ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਮੀਤ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

87 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਮਾਨਸਾ, 15 ਜੁਲਾਈ (ਸਟਾਫ਼ ਰਿਪੋਰਟਰ)-ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ 3 ਵਿਅਕਤੀਆਂ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਟੀਮ ਵਲੋਂ ਪਿੰਡ ਜਵਾਹਰਕੇ ਕੋਲ ਚੈਕਿੰਗ ਦੌਰਾਨ ਜਗਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਜਵਾਹਰਕੇ ਜੋ ਮੋਟਰਸਾਈਕਲ ...

ਪੂਰੀ ਖ਼ਬਰ »

ਕਾੈਪ ਲਗਾ ਕੇ ਨੌਜਵਾਨਾਂ ਨੂੰ ਭਾਜਪਾ 'ਚ ਕੀਤਾ ਸ਼ਾਮਿਲ

ਸਰਦੂਲਗੜ੍ਹ, 15 ਜੁਲਾਈ (ਅਰੋੜਾ)-ਸਥਾਨਕ ਸ਼ਹਿਰ ਦੀ ਸ਼ੈਲਰ ਰੋਡ 'ਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਹਤਿੰਦਰ ਮਿਸ਼ਰਾ ਦੀ ਅਗਵਾਈ 'ਚ ਭਾਜਪਾ ਵਿਚ ਨਵੇਂ ਚਿਹਰਿਆਂ ਨੂੰ ਭਰਤੀ ਕਰਨ ਲਈ ਭਾਜਪਾ ਮੈਂਬਰਸ਼ਿਪ ਕੈਂਪ ਲਗਾਇਆ ਗਿਆ | ਜਿਸ 'ਚ ਪਹੁੰਚੇ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਸਬੰਧੀ ਬਾਜਵਾ ਦਾ ਬਿਆਨ ਹਾਸੋ ਹੀਣਾ-ਭੱਲਾ

ਭਗਤਾ ਭਾਈਕਾ, 15 ਜੁਲਾਈ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਦੇ ਮੰਤਰੀ ਤਿ੍ਪਤ ਰਾਜਿੰਦਰ ਬਾਜਵਾ ਦਾ ਬਿਆਨ 'ਜੇਕਰ ਪੰਜਾਬ ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲਦਾ ਹੈ ਤਾਂ ਹਿਮਾਚਲ ਪ੍ਰਦੇਸ਼ ਪੰਜਾਬ ਤੋਂ ਪਾਣੀ ਦੀ ਕੀਮਤ ਵਸੂਲੇਗਾ' ਹਾਸੋਹੀਣਾ, ਗੁੰਮਰਾਹਕੁੰਨ ਅਤੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਭੀਖੀ, 15 ਜੁਲਾਈ (ਨਿ. ਪ. ਪ.)- ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਰੀ ਤੀਸਰਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪੰਥਕ ਢਾਡੀ ਜਥਾ ਤਰਸੇਮ ਸਿੰਘ ...

ਪੂਰੀ ਖ਼ਬਰ »

ਪਿੰਡ ਹਾਕਮਵਾਲਾ ਦੇ ਸਕੂਲ 'ਚ ਅਧਿਆਪਕਾਂ ਦੀ ਘਾਟ ਕਾਰਨ ਵਿਦਿਆਰਥੀਆਂ ਨੇ ਸਕੂਲ ਨੂੰ ਲਗਾਇਆ ਜਿੰਦਰਾ

ਬੋਹਾ, 15 ਜੁਲਾਈ (ਰਮੇਸ਼ ਤਾਂਗੜੀ)-ਨਜ਼ਦੀਕੀ ਪਿੰਡ ਹਾਕਮਵਾਲਾ ਦੇ ਸਰਕਾਰੀ ਹਾਈ ਸਕੂਲ ਵਿਚ ਪ੍ਰਮੁੱਖ ਵਿਸ਼ਿਆਂ ਦੇ ਅਧਿਆਪਕ ਨਾ ਹੋਣ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਨੂੰ ਜਿੰਦਰਾ ਲਗਾ ਦਿੱਤਾ ਅਤੇ ਧਰਨਾ ਲਗਾ ਕੇ ਸਕੂਲ ਦੇ ਮੁੱਖ ਗੇਟ 'ਤੇ ਬੈਠ ਗਏ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਮਾਨਸ਼ਾਹੀਆ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਮਾਨਸਾ, 15 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਪਿੰਡ ਫਫੜੇ ਭਾਈਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜਲ ਘਰ ਤੋਂ ਲੋੜੀਂਦੀ ਸਪਲਾਈ ਨਾ ਮਿਲਣ ਕਾਰਨ ਧਰਤੀ ਹੇਠਲਾ ਪਾਣੀ ਪੀਣ ਲਈ ਮਜਬੂਰ ਹਨ ਲੋਕ

ਸਵਰਨ ਸਿੰਘ ਰਾਹੀ ਬੁਢਲਾਡਾ, 15 ਜੁਲਾਈ- ਪੀਣ ਵਾਲੇ ਪਾਣੀ ਦੀ ਮੁਸ਼ਕਿਲ ਬੁਢਲਾਡਾ ਵਾਸੀਆਂ ਲਈ ਕਿਸੇ ਵੱਡੀ ਸਮੱਸਿਆ ਤੋਂ ਘੱਟ ਨਹੀਂ ਹੈ | ਪਾਣੀ ਦੇ ਬਿੱਲ ਭਰਨ ਦੇ ਬਾਵਜੂਦ ਸਰਕਾਰੀ ਜਲ ਘਰਾਂ ਦੀ ਸਹੀ ਤੇ ਸਵੱਛ ਸਪਲਾਈ ਤੋਂ ਵਾਂਝੇ ਲੋਕ ਆਪਣੇ ਹਜ਼ਾਰਾਂ ਰੁਪਏ ਖ਼ਰਚ ਕਰ ...

ਪੂਰੀ ਖ਼ਬਰ »

ਪਿੰਡ ਫੱਤਾ ਮਾਲੋਕਾ ਵਿਖੇ ਸੂਚਕ ਬੋਰਡ ਲਗਾਏ

ਝੁਨੀਰ, 15 ਜੁਲਾਈ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਸੰਤ ਬਾਬਾ ਅਮਰ ਸਿੰਘ ਕਿਰਤੀ ਸਮਾਜ ਸੇਵਾ ਸੁਸਾਇਟੀ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀਆਂ ਗਲੀਆਂ 'ਚ ਸੂਚਕ ਬੋਰਡ ਲਗਵਾਏ ਗਏ | ਨਿਰਮਲ ਸਿੰਘ ਨਿੰਮਾ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰੱਲਾ ਦਾ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਜੋਗਾ, 15 ਜੁਲਾਈ (ਮਨਜੀਤ ਸਿੰਘ ਘੜੈਲੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ.ਏ. ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ¢ ਪੋਸਟ ਗੈ੍ਰਜੂਏਟ ਪੰਜਾਬੀ ਵਿਭਾਗ ਦੇ ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਚੋਣ

ਬਰੇਟਾ, 15 ਜੁਲਾਈ (ਵਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਖੁਡਾਲ ਕਲਾਂ ਦੀ ਚੋਣ ਬਲਾਕ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਮੇਵਾ ਸਿੰਘ ਨੂੰ ਪ੍ਰਧਾਨ, ਗੁਰਪਿਆਰ ਸਿੰਘ ਜਨਰਲ ਸਕੱਤਰ ਅਤੇ ਬਹਾਦਰ ਸਿੰਘ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਕਰਮਚਾਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ-ਕਮਾਡੈਂਟ ਧਾਲੀਵਾਲ

ਬਰੇਟਾ, 15 ਜੁਲਾਈ (ਜੀਵਨ ਸ਼ਰਮਾ)-ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਸਥਾਨਕ ਪੁਲਿਸ ਥਾਣਾ ਵਿਖੇ ਹੋਮ ਗਾਰਡਜ਼ ਅਤੇ ਪੁਲਿਸ ਦੇ ਕਰਮਚਾਰੀਆਂ ਨਾਲ ਅਮਨ ਕਾਨੰੂਨ ਸਬੰਧੀ ਮੀਟਿੰਗ ਕੀਤੀ ਗਈ | ਉਨ੍ਹਾਂ ਜਵਾਨਾਂ ਨੂੰ ਪੂਰੀ ਤਨਦੇਹੀ ...

ਪੂਰੀ ਖ਼ਬਰ »

ਜਲ ਸੁਰੱਖਿਆ ਹਫ਼ਤਾ ਮਨਾਇਆ

ਸਰਦੂਲਗੜ੍ਹ, 15 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਹਲੂਪੁਰ ਵਿਖੇ ਜਲ ਸੁਰੱਖਿਆ ਹਫ਼ਤਾ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਚਿੱਤਰਕਲਾ, ਭਾਸ਼ਣ, ਕਵਿਤਾ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਨਛੱਤਰ ...

ਪੂਰੀ ਖ਼ਬਰ »

ਭੁਪਿੰਦਰ ਫ਼ੌਜੀ ਦਾ ਦੂਜਾ ਕਹਾਣੀ ਸੰਗ੍ਰਹਿ 'ਹੁਣ ਇਉਂ ਨਹੀਂ ਸਰਨਾ' ਲੋਕ ਅਰਪਣ

ਭੀਖੀ, 15 ਜੁਲਾਈ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)-ਨਵਯੁਗ ਸਾਹਿਤ ਕਲਾ ਮੰਚ ਭੀਖੀ ਵਲੋਂ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਵਿਖੇ ਕਹਾਣੀਕਾਰ ਭੁਪਿੰਦਰ ਫ਼ੌਜੀ ਦਾ ਦੂਸਰਾ ਕਹਾਣੀ ਸੰਗ੍ਰਹਿ 'ਹੁਣ ਇਉਂ ਨਹੀਂ ਸਰਨਾ' ਲੋਕ ਅਰਪਣ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਲਗਾਇਆ

ਬਰੇਟਾ, 15 ਜੁਲਾਈ (ਪ. ਪ.)- ਪਿੰਡ ਸਿਰਸੀਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 7 ਰੋਜਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਸਿੱਖਿਆਰਥੀਆਂ ਨੂੰ ਗੁਰਮਤਿ ਸਿਧਾਂਤ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਗੁਰਬਾਣੀ ਕੰਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX