ਤਾਜਾ ਖ਼ਬਰਾਂ


ਫ਼ਰਾਰ ਚੱਲ ਰਹੇ ਵਿਕਾਸ ਦੂਬੇ ਦੇ ਸਹਿਯੋਗੀ ਨੂੰ ਪੁਲਿਸ ਨੇ ਕੀਤਾ ਢੇਰ
. . .  7 minutes ago
ਨਵੀਂ ਦਿੱਲੀ, 8 ਜੁਲਾਈ - ਉਤਰ ਪ੍ਰਦੇਸ਼ ਦੇ ਚੌਬੇਪੁਰ 'ਚ 8 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਵਿਕਾਸ ਦੂਬੇ ਦੇ ਕਰੀਬੀ ਸਹਿਯੋਗੀ ਨੂੰ ਯੂ.ਪੀ. ਪੁਲਿਸ ਦੀ ਐਸ.ਟੀ.ਐਫ. ਨੇ ਅੱਜ ਬੁੱਧਵਾਰ ਸਵੇਰੇ ਮਾਰ ਮੁਕਾਇਆ। ਹਮੀਰਪੁਰ ਦੇ ਮੌਦਹਾ 'ਚ ਹੋਈ ਮੁੱਠਭੇੜ...
ਸੜਕ ਕਿਨਾਰੇ ਸੁੱਤੇ ਲੋਕਾਂ 'ਤੇ ਚੜ੍ਹਿਆ ਟਰੱਕ, 5 ਲੋਕਾਂ ਦੀ ਮੌਤ
. . .  22 minutes ago
ਆਗਰਾ, 8 ਜੁਲਾਈ - ਆਗਰਾ ਦੇ ਸਿਕੰਦਰਾ ਖੇਤਰ 'ਚ ਨੈਸ਼ਨਲ ਹਾਈਵੇ-2 'ਤੇ ਸੜਕ ਕਿਨਾਰੇ ਸੌਂ ਰਹੇ ਲੋਕਾਂ 'ਤੇ ਬੇਕਾਬੂ ਟਰੱਕ ਚੜ੍ਹ ਗਿਆ। ਇਸ ਹਾਦਸੇ ਵਿਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਤੇ ਦੋ ਲੋਕ ਗੰਭੀਰ...
ਅੱਜ ਦਾ ਵਿਚਾਰ
. . .  32 minutes ago
ਬੋਹਾ ਦੇ ਨੌਜਵਾਨ ਦੀ ਕੋਰੋਨਾ ਜਾਂਚ ਪਾਜ਼ੀਟਿਵ
. . .  1 day ago
ਬੁਢਲਾਡਾ ,7 ਜੁਲਾਈ (ਸਵਰਨ ਸਿੰਘ ਰਾਹੀ) -ਸਬ-ਡਵੀਜਨ ਬੁਢਲਾਡਾ ਦੀ ਨਗਰ ਪੰਚਾਇਤ ਬੋਹਾ ਦੇ ਜ਼ੀਰਕਪੁਰ ਤੋਂ ਆਏ ਇੱਕ 33 ਸਾਲਾ ਨੌਜਵਾਨ ਦਾ ਕਰੋਨਾਂ ਜਾਂਚ ਨਮੂਨਾਂ ਪਾਜ਼ੀਟਿਵ ਆਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ...
ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਮਾਮਲਾ, ਨਵਾਂ ਕਾਨੂੰਨ ਬਣਾਉਣ ਲਈ ਕਮੇਟੀ ਗਠਿਤ
. . .  1 day ago
ਮਲੌਦ, 7 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਪੰਜਾਬ ਦੀ ਕੈਪਟਨ ਸਰਕਾਰ ਅਕਾਲੀ-ਭਾਜਪਾ ਸਰਕਾਰ ਦੁਆਰਾ ਠੇਕੇ, ਐਡਹਾਕ, ਆਊਟ ਸੋਰਸ ਕਰਮਚਾਰੀਆਂ ਦੀਆਂ ਸੇਵਾਵਾਂ ਪੱਕਿਆਂ ਕਰਨ ਲਈ ਪਾਸ ਕੀਤੇ ਐਕਟ 2016 ਨੂੰ ਵਾਪਸ ਲੈਣ ਜਾ ਰਹੀ ਹੈ। ਸਰਕਾਰ ਵੱਲੋਂ ਇਸ ਦੀ ਜਗ੍ਹਾ ਨਵਾਂ ਕਾਨੂੰਨ ਬਣਾਉਣ ਲਈ 5 ਮੰਤਰੀਆਂ ਦੀ ਕਮੇਟੀ ਬਣਾ ਦਿੱਤੀ ਗਈ ਜੋ ਇਸ ਐਕਟ ਨੂੰ ਵਾਪਸ ਲੈਣ ਲਈ...
ਰਾਜਪੁਰਾ 'ਚ 23 ਸਾਲਾ ਲੜਕੀ ਆਈ ਕੋਰੋਨਾ ਪਾਜ਼ੀਟਿਵ
. . .  1 day ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਇਕ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਹ 23 ਸਾਲਾ ਲੜਕੀ ਭੋਗਲਾਂ ਰੋਡ ਦੀ ਰਹਿਣ ਵਾਲੀ ਹੈ। ਇਹ ਸ਼ਹਿਰ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ। ਇਹ ਜਾਣਕਾਰੀ...
ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਅੰਮ੍ਰਿਤਸਰ ਕਰੇਗੀ ਪੰਜਾਬ 'ਚ ਸਭ ਤੋਂ ਸਸਤਾ ਕਰੋਨਾ ਟੈਸਟ
. . .  1 day ago
ਅੰਮ੍ਰਿਤਸਰ, 07 ਜੁਲਾਈ (ਰਾਜੇਸ਼ ਕੁਮਾਰ ਸੰਧੂ) - ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਵਿਖੇ ...
ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਤੇ ਉਸ ਦੇ ਸਮਰਥਕਾਂ ਖ਼ਿਲਾਫ਼ ਮੁਕੱਦਮਾ ਦਰਜ
. . .  1 day ago
ਨਾਭਾ (ਪਟਿਆਲਾ) 'ਚ ਇੱਕ ਹੋਰ ਨੌਜਵਾਨ ਨੂੰ ਹੋਇਆ ਕੋਰੋਨਾ
. . .  1 day ago
ਨਾਭਾ, 7 ਜੁਲਾਈ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੀ ਮਲੇਰੀਆਂ ਵਾਲੀ ਗਲੀ ਨੇੜੇ ਪੰਜ ਮੁਖੀ ਮੰਦਿਰ 16 ਸਾਲਾਂ...
ਸਮਾਜਿਕ ਦੂਰੀ ਦੀ ਉਲੰਘਣਾ ਕਰਨ ਦੇ ਦੋਸ਼ 'ਚ ਅਕਾਲੀ ਦਲ, ਆਪ ਆਗੂਆਂ ਅਤੇ ਢੀਂਡਸਾ ਸਮਰਥਕਾਂ ਖ਼ਿਲਾਫ਼ ਕੇਸ ਦਰਜ
. . .  1 day ago
ਹੈਰੋਇਨ ਬਰਾਮਦਗੀ ਸਬੰਧੀ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 18 ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 7 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 18 ਹੋਰ ਮਾਮਲਿਆਂ ਦੀ ਪੁਸ਼ਟੀ ...
ਚੰਡੀਗੜ੍ਹ 'ਚ ਕੋਰੋਨਾ 5 ਮਾਮਲਿਆਂ ਦੀ ਪੁਸ਼ਟੀ, ਇਕ ਮੌਤ
. . .  1 day ago
ਚੰਡੀਗੜ੍ਹ, 7 ਜੁਲਾਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ'ਚ ਅੱਜ ਕੋਰੋਨਾ ਦੇ ਪੰਜ ਨਵੇਂ ਮਾਮਲਿਆਂ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਬਰਖ਼ਾਸਤ ਪੁਲਿਸ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ
. . .  1 day ago
ਬੁਢਲਾਡਾ 7 ਜੁਲਾਈ (ਸਵਰਨ ਸਿੰਘ ਰਾਹੀ) - ਕੁੱਝ ਸਮਾਂ ਪਹਿਲਾਂ ਪੰਜਾਬ ਪੁਲਿਸ 'ਚੋਂ ਬਰਖ਼ਾਸਤ ਕੀਤੇ ਗਏ ਸਥਾਨਕ ਸ਼ਹਿਰ ਦੇ ਇਕ ਨੌਜਵਾਨ ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ, 44 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਲੁਧਿਆਣਾ, 7 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਕੋਰੋਨਾ ਤੋਂ ਲੋਕਾਂ ਨੂੰ ਥੋੜ੍ਹੀ ਜਿਹੀ ਰਾਹਤ ਮਿਲੀ ਹੈ ਕਿਉਂਕਿ ਅੱਜ ...
ਹੁਸ਼ਿਆਰਪੁਰ 'ਚ ਰਾਹਤ ਦੀ ਖ਼ਬਰ, ਨਹੀਂ ਆਇਆ ਕੋਈ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਹੁਸ਼ਿਆਰਪੁਰ, 7 ਜੁਲਾਈ (ਬਲਜਿੰਦਰਪਾਲ ਸਿੰਘ)- ਅੱਜ ਫਿਰ ਜ਼ਿਲ੍ਹਾ ਹੁਸ਼ਿਆਰਪੁਰ 'ਚ ਰਾਹਤ ਦੀ ਖ਼ਬਰ ਹੈ ਕਿ ਕੋਰੋਨਾ ਦਾ ਕੋਈ...
ਪੰਜਾਬ ਸਰਕਾਰ ਵੱਲੋਂ ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ ਦੀ ਮੈਨੇਜਮੈਂਟ ਮੁਅੱਤਲ, ਏ.ਡੀ.ਸੀ. ਨੂੰ ਲਾਇਆ ਪ੍ਰਬੰਧਕ
. . .  1 day ago
ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨਹੀਂ ਕੀਤੇ ਪੂਰੇ : ਸੂਬਾ ਸਿੰਘ ਬਾਦਲ
. . .  1 day ago
ਜੈਤੋ, 7 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ...
ਫਗਵਾੜਾ 'ਚ ਚਾਰ ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਫਗਵਾੜਾ, 7 ਜੁਲਾਈ (ਹਰੀਪਾਲ ਸਿੰਘ)- ਫਗਵਾੜਾ ਦੇ ਚਾਰ ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ...
ਸ੍ਰੀ ਦਰਬਾਰ ਸਾਹਿਬ ਸਰੋਵਰ 'ਚ ਛਾਲ ਮਾਰਣ ਵਾਲੇ ਸ਼ਰਧਾਲੂ ਦੀ ਭਾਲ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਰੇਲਵੇ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਅੰਮ੍ਰਿਤਸਰ, 7 ਜੁਲਾਈ (ਜਸਵੰਤ ਸਿੰਘ ਜੱਸ)- ਪਾਕਿਸਤਾਨ ਅੰਦਰ ਰੇਲ ਕਰਾਸਿੰਗ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ...
ਬਿੱਲ ਨਾ ਭਰਨ 'ਤੇ ਥਾਣੇ ਦਾ ਕੱਟਿਆ ਗਿਆ ਬਿਜਲੀ ਦਾ ਕੁਨੈਕਸ਼ਨ
. . .  1 day ago
ਸੀ.ਬੀ.ਐੱਸ.ਈ ਨੇ ਘਟਾਇਆ 9ਵੀਂ ਤੋਂ 12ਵੀਂ ਜਮਾਤ ਦਾ ਸਿਲੇਬਸ
. . .  1 day ago
ਨਵੀਂ ਦਿੱਲੀ, 7 ਜੁਲਾਈ - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦੇਸ਼ ਭਰ ਦੇ ਸਾਰੇ ਸਕੂਲ ਮਾਰਚ ਮਹੀਨੇ ਤੋਂ ਬੰਦ ਹਨ। ਸਕੂਲਾਂ ...
ਅਕਾਲੀ ਦਲ ਦੇ ਵਰਕਰਾਂ ਨੂੰ ਨਾ ਨਜ਼ਰਬੰਦ ਕੀਤਾ ਗਿਆ ਤੇ ਨਾ ਹੀ ਰੋਕਿਆ ਗਿਆ - ਐੱਸ.ਐੱਸ.ਪੀ. ਬਟਾਲਾ
. . .  1 day ago
ਬਟਾਲਾ, 7 ਜੁਲਾਈ (ਕਾਹਲੋਂ) - ਐੱਸ.ਐੱਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਅਕਾਲੀ ਦਲ..
ਬਲਾਚੌਰ ਦੇ ਤਹਿਸੀਲਦਾਰ ਸਣੇ 3 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਨਵਾਂਸ਼ਹਿਰ, 7 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਕਿਸੇ ਗ਼ਰੀਬ ਅਮੀਰ ਨਾਲ ਕੋਈ ਫ਼ਰਕ ਨਹੀਂ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

- ਮਾਮਲਾ ਨਵ-ਵਿਆਹੁਤਾ ਨੂੰ ਜ਼ਹਿਰ ਦੇ ਕੇ ਮਾਰਨ ਦਾ - 10 ਦਿਨ ਬਾਅਦ ਵੀ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਹੁਸ਼ਿਆਰਪੁਰ-ਟਾਂਡਾ ਰੋਡ ਕੀਤਾ ਜਾਮ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਨਵ-ਵਿਆਹੁਤਾ ਨੂੰ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਵਾਲੇ ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ ਹੋਣ ਤੋਂ 10 ਦਿਨਾਂ ਬਾਅਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਅੱਜ ਪਿੰਡ ਸਤੌਰ ਦੀ ਸਮੂਹ ਪੰਚਾਇਤ ਅਤੇ ਇਲਾਕਾ ਵਾਸੀਆਂ ਵਲੋਂ ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਅੱਡਾ ਅਸਲਪੁਰ ਵਿਖੇ ਰੋਸ ਪ੍ਰਗਟ ਕਰਦਿਆਂ ਚੱਕਾ ਜਾਮ ਕਰਕੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਜਾਮ ਦਾ ਪਤਾ ਲੱਗਦਿਆਂ ਹੀ ਮੌਕੇ 'ਤੇ ਪਹੁੰਚੇ ਤਹਿਸੀਲਦਾਰ ਹੁਸ਼ਿਆਰਪੁਰ ਹਰਮਿੰਦਰ ਸਿੰਘ, ਡੀ.ਐਸ.ਪੀ. (ਆਰ) ਸਤਿੰਦਰ ਚੱਢਾ, ਐਸ.ਐਚ.ਓ. ਹਰਿਆਣਾ ਇੰਸ: ਦਿਲਬਾਗ ਸਿੰਘ, ਐਸ.ਐਚ.ਓ. ਮੇਹਟੀਆਣਾ ਪ੍ਰਦੀਪ ਸਿੰਘ, ਸਬ-ਇੰਸਪੈਕਟਰ ਅਜੀਤ ਸਿੰਘ ਵਧੀਕ ਐਸ.ਐਚ.ਓ. ਬੁੱਲ੍ਹੋਵਾਲ ਨੇ ਮੌਕੇ 'ਤੇ ਪਹੁੰਚ ਕੇ ਜਾਮ ਖੁੱਲ੍ਹਵਾਉਣ ਦੇ ਯਤਨ ਕੀਤੇ, ਪ੍ਰੰਤੂ ਰੋਹ 'ਚ ਆਏ ਪੀੜਤ ਪਰਿਵਾਰ ਅਤੇ ਇਲਾਕਾ ਵਾਸੀਆਂ ਵਲੋਂ ਪੁਲਿਸ ਕਾਰਵਾਈ ਨਾ ਹੋਣ ਕਾਰਨ ਐਸ.ਐਚ.ਓ. ਬੁੱਲ੍ਹੋਵਾਲ ਸੁਲੱਖਣ ਸਿੰਘ ਦੇ ਿਖ਼ਲਾਫ਼ ਭੜਾਸ ਕੱਢਦਿਆਂ ਕਿਹਾ ਕਿ ਜੇਕਰ ਪੁਲਿਸ ਵਲੋਂ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਨਾ ਕਰਨਾ ਪੈਂਦਾ | ਉਨ੍ਹਾਂ ਦੋਸ਼ ਲਗਾਇਆ ਕਿ ਐਸ.ਐਚ.ਓ. ਸੁਲੱਖਣ ਸਿੰਘ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਦੋ ਦਿਨ ਦੇ ਅੰਦਰ-ਅੰਦਰ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ, ਪ੍ਰੰਤੂ 10 ਦਿਨ ਬੀਤਣ ਦੇ ਬਾਵਜੂਦ ਇਕ ਵੀ ਦੋਸ਼ੀ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਲੜਕੀ ਦੀ ਸੱਸ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਦੁਬਾਰਾ ਛੱਡ ਦਿੱਤਾ, ਜੋ ਕਿ ਸ਼ੱਕ ਦੇ ਘੇਰੇ 'ਚ ਆਉਂਦਾ ਹੈ | ਇਸ ਮੌਕੇ ਸਰਪੰਚ ਸੁਨੀਤਾ ਬਡਵਾਲ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ, ਤਦ ਤੱਕ ਧਰਨਾ ਜਾਰੀ ਰਹੇਗਾ | ਇਸ ਮੌਕੇ ਮਿ੍ਤਕ ਲੜਕੀ ਦੀ ਮਾਤਾ ਅਮਰਜੀਤ ਕੌਰ ਪਤਨੀ ਸਤਪਾਲ ਵਾਸੀ ਪਿੰਡ ਸਤੌਰ ਨੇ ਦੱਸਿਆ ਕਿ 8 ਮਹੀਨੇ ਪਹਿਲਾਂ ਉਸ ਦੀ ਲੜਕੀ ਸੋਨੀਆ ਰਾਣੀ ਦਾ ਵਿਆਹ ਪਿੰਡ ਸਰਹਾਲਾ ਮੂੰਡੀਆਂ ਦੇ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਜੋ ਕਿ ਯੂ.ਪੀ. ਦੀ ਇਕ ਫ਼ੈਕਟਰੀ 'ਚ ਕੰਮ ਕਰਦਾ ਹੈ, ਨਾਲ ਹੋਇਆ ਸੀ | ਉਸ ਨੇ ਦੱਸਿਆ ਕਿ ਉਸ ਨੇ ਗਰੀਬੀ ਦੀ ਹਾਲਤ 'ਚ ਆਪਣੀ ਲੜਕੀ ਨੂੰ ਐਮ.ਏ., ਬੀ. ਐੱਡ ਕਰਵਾਈ ਸੀ | ਉਸ ਨੇ ਦੱਸਿਆ ਕਿ 8 ਜੁਲਾਈ ਨੂੰ ਦੇਰ ਸ਼ਾਮ ਸੋਨੀਆ ਨੂੰ ਉਸ ਦੇ ਸਹੁਰਾ ਪਰਿਵਾਰ ਵਲੋਂ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖੁਆ ਦਿੱਤੀ ਸੀ, ਜਿਸ ਕਾਰਨ ਉਸ ਨੂੰ ਗੰਭੀਰ ਹਾਲਤ 'ਚ ਹੁਸ਼ਿਆਰਪੁਰ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਸੀ | ਉਸ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਦਾ ਸਹੁਰਾ ਪਰਿਵਾਰ ਉਸ ਦੀ ਲੜਕੀ ਨੂੰ ਦਾਜ-ਦਹੇਜ ਲਈ ਹਮੇਸ਼ਾ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਬੁਲਟ ਮੋਟਰਸਾਈਕਲ ਦਹੇਜ 'ਚ ਨਾ ਲਿਆਉਣ ਲਈ ਤਾਹਨੇ-ਮਿਹਣੇ ਮਾਰਦਾ ਸੀ | ਉਸ ਨੇ ਦੋਸ਼ ਲਗਾਇਆ ਕਿ ਪੁਲਿਸ ਵਲੋਂ ਉਸ ਸਮੇਂ ਉਸ ਦੇ ਪਤੀ ਗੁਰਪ੍ਰੀਤ ਸਿੰਘ, ਸੱਸ ਜਗਦੀਸ਼ ਸਿੰਘ ਤੇ ਸੱਸ ਬਿਮਲਾ ਦੇਵੀ ਿਖ਼ਲਾਫ਼ ਧਾਰਾ 304ਬੀ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਵਿਸ਼ਵਾਸ ਦਿਵਾਇਆ ਸੀ ਕਿ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰ ਲਿਆ ਜਾਵੇਗਾ, ਪ੍ਰੰਤੂ ਹੁਣ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਮੌਕੇ 'ਤੇ ਪਹੁੰਚੇ ਡੀ.ਐਸ.ਪੀ. (ਆਰ) ਸਤਿੰਦਰ ਚੱਢਾ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਪੁਲਿਸ ਬਿਨਾਂ ਕਿਸੇ ਦਬਾਅ ਦੇ ਕੰਮ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਇਸ ਮੌਕੇ ਤਹਿਸੀਲਦਾਰ ਹਰਮਿੰਦਰ ਸਿੰਘ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ 18 ਜੁਲਾਈ ਤੱਕ ਪੁਲਿਸ ਹਰ ਹਾਲ 'ਚ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਵੇਗੀ ਅਤੇ ਪੀੜਤ ਪਰਿਵਾਰ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇਗਾ | ਇਸ ਭਰੋਸੇ ਉਪਰੰਤ ਧਰਨਾਕਾਰੀਆਂ ਨੇ ਧਰਨਾ ਖ਼ਤਮ ਕੀਤਾ | ਧਰਨੇ ਮੌਕੇ ਤਰਲੋਚਨ ਸਿੰਘ, ਜਗਜੀਵਨ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਬਾਗਪੁਰ, ਇਕਬਾਲ ਸਿੰਘ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਸਾਬੀ, ਨੰਬਰਦਾਰ ਜਸਵਿੰਦਰ ਰਾਮ, ਪੰਚ ਸੁਨੀਤਾ ਰਾਣੀ, ਕੰਵਰਜੀਤ ਸਿੰਘ, ਪ੍ਰੇਮ ਕੁਮਾਰ, ਅਮਰਜੀਤ ਕੌਰ, ਕੁਲਦੀਪ ਕੌਰ, ਗੁਰਦੇਵ ਕੌਰ, ਸੀਤਲਾ ਦੇਵੀ, ਕੁਲਵੰਤ ਕੌਰ, ਜੋਗਿੰਦਰ ਸਿੰਘ, ਕੇਹਰ ਸਿੰਘ, ਤਜਿੰਦਰ ਸਿੰਘ, ਸੰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ |

ਸਿਵਲ ਹਸਪਤਾਲ 'ਚ ਸਰਕਾਰੀ ਸਕੀਮਾਂ ਨੂੰ ਪੂਰੀ ਤਰ੍ਹਾਂ ਕੀਤਾ ਜਾ ਰਿਹੈ ਲਾਗੂ-ਡਾ: ਜਸਵੀਰ ਸਿੰਘ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਕਰੀਬ 10 ਵਜੇ ਸਿਵਿਲ ਸਰਜਨ ਡਾ: ਜਸਵੀਰ ਸਿੰਘ ਵਲੋਂ ਸਿਵਿਲ ਹਸਤਪਾਲ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੇਵਾ ਸਿੰਘ ਵੀ ਹਾਜ਼ਰ ਸਨ | ਚੈਕਿੰਗ ਦੌਰਾਨ ਉਹ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਮੌਤ

ਰਾਮਗੜ੍ਹ ਸੀਕਰੀ, 16 ਜੁਲਾਈ (ਕਟੋਚ)- ਬਲਾਕ ਤਲਵਾੜਾ ਦੇ ਪਿੰਡ-ਭਵਨੌਰ ਦੇ ਇਕ ਵਿਅਕਤੀ ਦੀ ਸੱਪ ਦੇ ਡੰਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੇ ਤਰਖਾਣ ਪੱਤੀ ਦੇ ਸੁਰੇਸ਼ ਕੁਮਾਰ (45) ਪੁੱਤਰ ਸ੍ਰੀ ਕੇਹਰ ਸਿੰਘ ਜੋ ਬੀਤੇ ਕੱਲ੍ਹ ਸਵੇਰੇ ਆਪਣੇ ਖੇਤਾਂ ...

ਪੂਰੀ ਖ਼ਬਰ »

ਗੇਟ ਚੋਰੀ ਕਰ ਕੇ ਲਿਜਾ ਰਹੇ ਵਿਅਕਤੀਆਂ 'ਚੋਂ ਇਕ ਕਾਬੂ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)- ਸਥਾਨਕ ਸ਼ਹਿਰ ਵਿਚ ਦਿਨ ਦਿਹਾੜੇ ਇਕ ਪਲਾਟ ਦਾ ਗੇਟ ਪੁੱਟ ਕੇ ਲਿਜਾ ਰਹੇ ਤਿੰਨ ਵਿਅਕਤੀਆਂ 'ਚੋਂ ਇਕ ਵਿਅਕਤੀ ਨੂੰ ਕਾਬੂ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਹਿਰ ਦੇ ਨੰਗਲ ਰੋਡ ਤੋਂ ਇਕ ਖਾਲ੍ਹੀ ਪਏ ਪਲਾਟ ਨੂੰ ਲਗਾਏ ਛੋਟੇ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਹਰਿਆਣਾ, 16 ਜੁਲਾਈ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸ: ਦਿਲਬਾਗ ਸਿੰਘ ਐਸ.ਐਚ.ਓ. ਹਰਿਆਣਾ ਨੇ ਦੱਸਿਆ ਕਿ ਐਸ.ਆਈ. ਹਰਜਿੰਦਰ ਸਿੰਘ, ...

ਪੂਰੀ ਖ਼ਬਰ »

ਬੀਬੀ ਜਸਵੀਰ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਦੀ ਮੀਤ-ਪ੍ਰਧਾਨ ਨਿਯੁਕਤ

ਐਮਾਂ ਮਾਂਗਟ, 16 ਜੁਲਾਈ (ਗੁਰਾਇਆ)-ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਇਸਤਰੀ ਅਕਾਲੀ ਦਲ ਵਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦੇ ਹੋਏ ਬੀਬੀ ਜਸਵੀਰ ਕੌਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਦਿਹਾਤੀ ਇਸਤਰੀ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਮੀਤ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਬਸਤੀ ਸੈਂਸੀਆਂ ਲਈ ਪ੍ਰਬੰਧਕ ਲਗਾਇਆ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)- ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਹੁਸ਼ਿਆਰਪੁਰ ਵਲੋਂ ਬਲਾਕ ਗੜ੍ਹਸ਼ੰਕਰ ਦੀ ਗ੍ਰਾਮ ਪੰਚਾਇਤ ਬਸਤੀ ਸੈਂਸੀਆਂ ਪਾਸ ਪਈਆਂ ਗ੍ਰਾਂਟਾਂ ਦੀ ਵਰਤੋਂ ਅਤੇ ਕੋਰਟ ਕੇਸਾਂ ਦੀ ਪੈਰਵਾਈ ਲਈ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ | ਗ੍ਰਾਮ ...

ਪੂਰੀ ਖ਼ਬਰ »

ਸ੍ਰੀ ਮਨੀ ਮਹੇਸ਼ ਯਾਤਰਾ ਦੌਰਾਨ ਲਗਾਏ ਜਾਣ ਵਾਲੇ ਤੀਸਰੇ ਲੰਗਰ ਸਬੰਧੀ ਹਵਨ ਯੱਗ ਕਰਵਾਇਆ

ਮੁਕੇਰੀਆਂ, 16 ਜੁਲਾਈ (ਰਾਮਗੜ੍ਹੀਆ)-ਸ੍ਰੀ ਮਨੀ ਮਹੇਸ਼ ਯਾਤਰਾ ਦੌਰਾਨ ਲਗਾਏ ਜਾਣ ਵਾਲੇ ਤੀਸਰੇ ਲੰਗਰ ਸਬੰਧੀ ਅੱਜ ਸ੍ਰੀ ਮਨੀ ਮਹੇਸ਼ ਲੰਗਰ ਸੇਵਾ ਸਮਿਤੀ ਚੈਰੀਟੇਬਲ ਟਰੱਸਟ ਮੁਕੇਰੀਆਂ ਵਲੋਂ ਪ੍ਰਧਾਨ ਪਰਵਿੰਦਰ ਮਹਾਜਨ ਦੀ ਅਗਵਾਈ 'ਚ ਹਵਨ ਯੱਗ ਅਤੇ ਭੰਡਾਰਾ ...

ਪੂਰੀ ਖ਼ਬਰ »

ਭਾਜਪਾ ਓ.ਬੀ.ਸੀ. ਸੈੱਲ ਪੰਜਾਬ ਇਕਾਈ ਦੀ ਮੀਟਿੰਗ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)-ਭਾਰਤੀ ਜਨਤਾ ਪਾਰਟੀ ਓ.ਬੀ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਕੰਵਰ ਜਗਦੀਪ ਸਿੰਘ ਦੀ ਪ੍ਰਧਾਨਗੀ ਹੇਠ ਗੜ੍ਹਸ਼ੰਕਰ ਵਿਖੇ ਪੰਜਾਬ ਭਾਜਪਾ ਓ.ਪੀ.ਸੀ. ਮੋਰਚੇ ਦੀ ਮੀਟਿੰਗ ਉਪ ਪ੍ਰਧਾਨ ਵਿਜੇ ਖਟਾਣਾ ਦੇ ਸਹਿਯੋਗ ਨਾਲ ਕਰਵਾਈ ਗਈ ਜਿਸ ਵਿਚ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਹਰਿਆਣਾ, 16 ਜੁਲਾਈ (ਖੱਖ)- ਬੀਤੀ ਰਾਤ ਪਿੰਡ ਜਨੌੜੀ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੰਸ਼ ਡਡਵਾਲ ਪੁੱਤਰ ਜੋਤੀ ਪ੍ਰਕਾਸ਼ ਵਾਸੀ ਜਨੌੜੀ, ਜੋ 10+2 'ਚ ਪੜ੍ਹਦਾ ਹੈ ਤੇ ਬੀਤੀ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਨਤੀਜਾ ਰਿਹਾ ਸ਼ਾਨਦਾਰ

ਮਿਆਣੀ, 16 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਬੀ.ਕਾਮ ਸਮੈਸਟਰ ਦੂਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਹ ਜਾਣਕਾਰੀ ਦਿੰਦੇ ਪਿ੍ੰਸੀਪਲ ਡਾਕਟਰ ਹਰਜਿੰਦਰ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਧਨੋਆ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਐਮਾਂ ਮਾਂਗਟ, 16 ਜੁਲਾਈ (ਗੁਰਾਇਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੋਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਸੰਭਾਲ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ੍ਰੀ ਸੰਜੀਵ ਅਤੇ ਇੰਜ: ਸਤਨਾਮ ਸਿੰਘ ਧਨੋਆ ਵਲੋਂ ...

ਪੂਰੀ ਖ਼ਬਰ »

ਨੰਗਲ ਬਿਹਾਲਾਂ ਬੱਸ ਅੱਡੇ ਦੀ ਹਾਲਤ ਖਸਤਾ

ਨੰਗਲ ਬਿਹਾਲਾਂ, 16 ਜੁਲਾਈ (ਵਿਨੋਦ ਮਹਾਜਨ)-ਦਸੂਹਾ ਹਾਜੀਪੁਰ ਮੁੱਖ ਰੋਡ 'ਤੇ ਸਥਿਤ ਇਤਿਹਾਸਕ ਤੇ ਧਾਰਮਿਕ ਪਿੰਡ ਨੰਗਲ ਬਿਹਾਲਾਂ ਦੇ ਬੱਸ ਅੱਡੇ ਦੀ ਖਸਤਾ ਹਾਲਤ ਕਾਰਨ ਬੱਸ ਦੀ ਉਡੀਕ ਕਰਦੀਆਂ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਗੁਰਦੁਆਰਾ ਮਿੱਠਾ ਟਿਵਾਣਾ 'ਚ 550 ਸਾਲਾ ਪ੍ਰਕਾਸ਼ ਪੁਰਬ ਤੇ ਸੇਵਾਪੰਥੀ ਮਹਾਂਪੁਰਸ਼ਾਂ ਦੀ ਯਾਦ 'ਚ 3 ਰੋਜ਼ਾ ਯੱਗ ਸਮਾਗਮ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਹੰਤ ਬਾਬਾ ਹਰੀ ਸਿੰਘ ਤੇ ਮਹੰਤ ਬਾਬਾ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਸਾਲਾਨਾ ਯੱਗ ਸਮਾਗਮ ਗੁਰਦੁਆਰਾ ਡੇਰਾ ਹਰੀ ਭਗਤਪੁਰਾ ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਦੀ ਗਲੀ ਦਾ ਕੀਤਾ ਉਦਘਾਟਨ

ਦਸੂਹਾ, 16 ਜੁਲਾਈ (ਭੁੱਲਰ)- ਦਸੂਹਾ ਦੇ ਵਾਰਡ ਨੰਬਰ ਅੱਠ ਵਿਚ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਾਈ ਇੰਟਰਲਾਕ ਟਾਈਲਾਂ ਦੀ ਗਲੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਮੀਤ ਪ੍ਰਧਾਨ ਨਗਰ ਕੌਾਸਲ ਦਸੂਹਾ ਨੇ ਕਿਹਾ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਟਾਂਡਾ ਵਿਖੇ ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਦੀ ਮੀਟਿੰਗ

ਟਾਂਡਾ ਉੜਮੁੜ, 16 ਜੁਲਾਈ (ਗੁਰਾਇਆ)-ਬਲਾਕ ਟਾਂਡਾ ਦੇ ਗਜ਼ਟਿਡ ਅਤੇ ਨਾਨ-ਗਜ਼ਟਿਡ ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਟਾਂਡਾ-1 ਕੁਲਵੰਤ ਸਿੰਘ ਅਤੇ ਟਾਂਡਾ ਦੇ ਬਲਾਕ ਪ੍ਰਧਾਨ ਰੇਸ਼ਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਚਿੱਟੇ ਦੇ ਨਸ਼ੇ ਤੋਂ ਵੀ ਖ਼ਤਰਨਾਕ ਵਿਕ ਰਿਹੈ ਨਕਲੀ ਚਿੱਟਾ ਦੁੱਧ, ਅਫ਼ਸਰਸ਼ਾਹੀ ਖ਼ਾਮੋਸ਼

ਨੌਸ਼ਹਿਰਾ ਪੱਤਣ, 16 ਜੁਲਾਈ (ਪ੍ਰਸ਼ੋਤਮ ਸਿੰਘ ਪੁਰੇਵਾਲ)-ਗੁਰੂਆਂ, ਪੀਰਾਂ, ਪੈਗ਼ੰਬਰਾਂ ਦਾ ਪੰਜਾਬ ਜਿਸ ਦੀ ਸਿਹਤਮੰਦ ਜਵਾਨੀ ਦੇ ਚਰਚੇ ਦੁਨੀਆ 'ਤੇ ਹੁੰਦੇ ਸਨ | ਇਸ ਧਰਤੀ ਨੇ ਪੰਜਾਬ 'ਚ ਗਾਮੇ ਤੇ ਦਾਰਾ ਸਿੰਘ ਵਰਗੇ ਉਹ ਰੁਸਤਮ ਹਿੰਦ ਪੈਦਾ ਕੀਤੇ ਜਿਨ੍ਹਾਂ ਨੇ ਘਰ ਦਾ ...

ਪੂਰੀ ਖ਼ਬਰ »

ਡੋਗਰਾ ਪੈਰਾਮੈਡੀਕਲ ਗੁਰੂਕੁਲ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)-ਡੋਗਰਾ ਪੈਰਾਮੈਡੀਕਲ ਗੁਰੂਕੁਲ ਹੁਸ਼ਿਆਰਪੁਰ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ...

ਪੂਰੀ ਖ਼ਬਰ »

ਆਵਾਜ਼-ਏ-ਪੰਜਾਬ ਦਲ ਦੀ ਮੀਟਿੰਗ

ਨੰਗਲ ਬਿਹਾਲਾਂ, 16 ਜੁਲਾਈ (ਵਿਨੋਦ ਮਹਾਜਨ)-ਅੱਜ ਆਵਾਜ਼-ਏ-ਪੰਜਾਬ ਦਲ ਦੀ ਮੀਟਿੰਗ ਐਡ. ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਪਿੰਟ ਕੌਲਪੁਰ ਵਿਖੇ ਹੋਈ | ਇਸ ਸਮੇਂ ਕੈਪਟਨ ਹਰਬੰਸ ਸਿੰਘ, ਕੈਪਟਨ ਸੋਹਣ ਸਿੰਘ ਸਾਥੀਆਂ ਸਮੇਤ ਆਵਾਜ਼-ਏ-ਪੰਜਾਬ ਦੀ ਦਲ ਦੀ ਸਮਾਜ ...

ਪੂਰੀ ਖ਼ਬਰ »

ਡਾਕ ਘਰਾਂ ਚੋਂ ਪੋਸਟਲ ਆਰਡਰ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)- ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਅਤੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਕੁਮਾਰ ਨੇ ਕਿਹਾ ਕਿ ਗੜ੍ਹਸ਼ੰਕਰ ਤੇ ਹੋਰ ਕਸਬਿਆਂ ਦੇ ਡਾਕ ਘਰਾਂ ਵਿਚ ਪਿਛਲੇ ਕਈ ਦਿਨਾਂ ਤੋਂ ਪੋਸਟਲ ਆਰਡਰਾਂ ਦਾ ਕਾਲ ਪਿਆ ਹੋਇਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਵਿਖੇ ਵਰਲਡ ਯੂਥ ਸਕਿੱਲ ਡੇਅ ਮਨਾਇਆ

ਮੁਕੇਰੀਆਂ, 16 ਜੁਲਾਈ (ਸਰਵਜੀਤ ਸਿੰਘ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਵਰਲਡ ਯੂਥ ਸਕਿੱਲ ਡੇ ਮਨਾਇਆ ਗਿਆ | ਇਸ ਸਮੇਂ ਸਕੂਲ ਵਿਖੇ ਕੈਰੀਅਰ ਕੌਾਸਲਿੰਗ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਪਿੰਡ ਅਬਦੁੱਲਾਪੁਰ ਦੇ ਸਕੂਲ ਦੀ ਚਾਰਦੀਵਾਰੀ ਦਾ ਸੱਭਿਆ ਸਾਂਚੀ ਨੇ ਨੀਂਹ-ਪੱਥਰ ਰੱਖਿਆ

ਮੁਕੇਰੀਆਂ, 16 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਅਬਦੁੱਲਾਪੁਰ ਦੇ ਸਰਕਾਰੀ ਸਕੂਲ ਦੀ ਚਾਰਦੀਵਾਰੀ ਦੀ ਕਰੀਬ 40 ਸਾਲ ਤੋਂ ਲਟਕ ਰਹੀ ਮੰਗ ਉਸ ਵੇਲੇ ਪੂਰੀ ਹੋ ਗਈ, ਜਦੋਂ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਬੇਟੇ ਐਡਵੋਕੇਟ ਸੱਭਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਦਸੂਹਾ, 16 ਜੁਲਾਈ (ਭੁੱਲਰ)- ਸ੍ਰੀ ਗੁਰੂ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਵਲੋਂ ਰੈੱਸਟ ਹਾਊਸ ਦਸੂਹਾ ਵਿਖੇ ਬੂਟੇ ਲਗਾਏ ਗਏ | ਉਨ੍ਹਾਂ ਕਿਹਾ ਕਿ ਕਾਂਗਰਸ ਸੇਵਾ ਦਲ ਦੇ ...

ਪੂਰੀ ਖ਼ਬਰ »

ਮੰਦਹਾਲੀ ਭਰਿਆ ਜੀਵਨ ਜਿਊਣ ਲਈ ਮਜਬੂਰ ਹੈ ਕਾਰਗਿਲ ਸ਼ਹੀਦ ਬਲਦੇਵ ਰਾਜ ਸਹਿਗਲ ਦਾ ਪਰਿਵਾਰ

ਬੀਣੇਵਾਲ, 16 ਜੁਲਾਈ (ਬੈਜ ਚੌਧਰੀ)-ਕਾਰਗਿਲ ਸੰਘਰਸ਼ ਦੌਰਾਨ 17 ਜੁਲਾਈ 1999 ਨੂੰ 7 ਡੋਗਰਾ ਰੈਜੀਮੈਂਟ ਦੀ ਗਸ਼ਤੀ ਟੁਕੜੀ 'ਤੇ ਪਾਕਿਸਤਾਨ ਫ਼ੌਜ ਨੇ ਮੋਰਟਾਰ ਨਾਲ ਹਮਲਾ ਕਰ ਕੇ ਸਾਰੇ ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ ਜਿਸ ਵਿਚ ਪਿੰਡ ਬੀਣੇਵਾਲ ਦਾ ਜਾਂਬਾਜ਼ ਨੌਜਵਾਨ ...

ਪੂਰੀ ਖ਼ਬਰ »

ਸੰਗਰਾਂਦ ਮੌਕੇ ਗੁਰਦੁਆਰਾ ਹਰੀਆਂ ਵੇਲਾਂ 'ਚ ਕੀਰਤਨ ਦੀਵਾਨ ਸਜਾਏ

ਚੱਬੇਵਾਲ, 16 ਜੁਲਾਈ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਹਰੀਆਂ ਵੇਲਾਂ ਪਾਤਿਸ਼ਾਹੀ ਸੱਤਵੀਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਗਏ ਸੰਗਰਾਂਦ ...

ਪੂਰੀ ਖ਼ਬਰ »

ਐਕਸੀਅਨ ਗਮਾਡਾ ਅਤੇ ਈ.ਓ. ਵਲੋਂ ਫ਼ਤਹਿਗੜ੍ਹ ਚੂੜੀਆਂ ਦੀ ਪਾਰਕ ਦਾ ਦੌਰਾ

ਫਤਹਿਗੜ੍ਹ ਚੂੜੀਆਂ, 15 ਜੁਲਾਈ (ਧਰਮਿੰਦਰ ਸਿੰਘ ਬਾਠ)-ਮਨਦੀਪ ਸਿੰਘ ਐਕਸੀਅਨ ਗਮਾਡਾ ਅਤੇ ਭੁਪਿੰਦਰ ਸਿੰਘ ਕਾਰਜ ਸਾਧਕ ਅਫਸਰ ਫਤਹਿਗੜ੍ਹ ਚੂੜੀਆਂ ਵਲੋਂ ਕਾਂਗਰਸੀ ਆਗੂਆਂ ਸਮੇਤ ਸਥਾਨਕ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਦਾ ਦੌਰਾ ਕੀਤਾ ਗਿਆ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਬੁੱਲ੍ਹੋਵਾਲ, 17 ਜੁਲਾਈ (ਜਸਵੰਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰਾਮ ਪੰਚਾਇਤ ਭਾਗੋਵਾਲ ਅਤੇ ਲੁੱਦਾਂ ਵਲੋਂ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਏ ਗਏ | ਇਸ ਮੌਕੇ ਮਹਾਂਵੀਰ ਸਿੰਘ ਆਈ. ਐਫ. ਐਸ. ਨਾਰਥ ਸਰਕਲ ਹੁਸ਼ਿਆਰਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX