ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  1 day ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 day ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 day ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 day ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 day ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  1 day ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  1 day ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  1 day ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  1 day ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  1 day ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  1 day ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  1 day ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  1 day ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  1 day ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551

ਸੰਪਾਦਕੀ

ਆਓ! ਦੁਰਘਟਨਾਵਾਂ ਤੋਂ ਕੋਈ ਸਬਕ ਸਿੱਖੀਏ

ਕਿਸੇ ਦੁਖਾਂਤ ਦੇ ਵਾਪਰਨ ਤੋਂ ਬਾਅਦ ਵੀ ਜੇ ਉਸ ਤੋਂ ਸਬਕ ਸਿੱਖ ਲਿਆ ਜਾਵੇ ਤਾਂ ਇਸ ਤੋਂ ਵੱਡੀ ਕੋਈ ਸਿਆਣਪ ਨਹੀਂ ਹੁੰਦੀ। ਵਾਪਰ ਚੁੱਕੇ ਨੂੰ ਵਾਰ-ਵਾਰ ਰਿੜਕੀ ਜਾਣ ਦਾ ਸ਼ਾਇਦ ਕੋਈ ਲਾਭ ਨਹੀਂ ਹੁੰਦਾ। ਕੁਝ ਹਫ਼ਤੇ ਪਹਿਲਾਂ ਸੰਗਰੂਰ ਜ਼ਿਲ੍ਹੇ ਵਿਚ ਬੋਰਵੈੱਲ ਵਿਚ ਡਿੱਗੇ ਬੱਚੇ ਫ਼ਤਹਿਵੀਰ ਦੇ ਮਾਮਲੇ ਵਿਚ ਅਣਗਹਿਲੀ ਤੇ ਬੱਚੇ ਨੂੰ ਬਚਾਉਣ ਵਿਚ ਪ੍ਰਸ਼ਾਸਨ ਦੀ ਨਾ-ਅਹਿਲੀਅਤ ਨੇ ਮਾਪਿਆਂ ਨੂੰ ਇਕ ਸਦੀਵੀ ਦਰਦ ਦੇ ਦਿੱਤਾ, ਜਿਹੜਾ ਹਰ ਸਮੇਂ ਉਨ੍ਹਾਂ ਦੇ ਮਨ ਨੂੰ ਤੜਪਾਉਂਦਾ ਰਹੇਗਾ। ਹੁਣ ਇਕ-ਦੂਜੇ ਉੱਤੇ ਦੋਸ਼ ਲਾਉਣ ਨਾਲੋਂ, ਚੰਗੀ ਗੱਲ ਇਹੀ ਹੋਵੇਗੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ, ਹਰ ਪੱਧਰ 'ਤੇ ਜ਼ਿੰਮੇਵਾਰੀ ਨਾਲ ਯਤਨ ਕੀਤੇ ਜਾਣ। ਸੂਬੇ ਦੇ ਮੁੱਖ ਮੰਤਰੀ ਨੇ ਤਾਂ ਅਜਿਹੇ ਖੁੱਲ੍ਹੇ ਬੋਰਾਂ ਨੂੰ ਢਕਣ ਦਾ ਬਿਆਨ ਦੇ ਕੇ ਕੇਵਲ ਇਹੀ ਦਰਸਾਇਆ ਹੈ ਕਿ ਜਿਵੇਂ ਦੁਖਾਂਤ ਕੇਵਲ ਇਨ੍ਹਾਂ ਕਾਰਨ ਹੀ ਵਾਪਰਦੇ ਹੋਣ। ਦੁਖਦਾਈ ਗੱਲ ਇਹ ਹੈ ਕਿ ਸਾਡੀ ਪ੍ਰਸ਼ਾਸਨਿਕ ਪ੍ਰਣਾਲੀ ਵਿਚ ਗ਼ੈਰ-ਜ਼ਿੰਮੇਵਾਰੀ ਘਰ ਕਰ ਚੁੱਕੀ ਹੈ। ਅਨੇਕਾਂ ਹਾਦਸਿਆਂ ਨੂੰ ਸਿਆਣਪ ਤੇ ਅਹਿਤਿਆਤ ਵਰਤ ਕੇ ਵਾਪਰਨ ਤੋਂ ਰੋਕਿਆ ਜਾ ਸਕਦਾ ਹੈ। ਸਭ ਕੁਝ ਪ੍ਰਸ਼ਾਸਨ ਜਾਂ ਸਰਕਾਰਾਂ 'ਤੇ ਹੀ ਨਾ ਛੱਡੀਏ, ਆਪਣੇ ਜ਼ਿੰਮੇਵਾਰ ਤੇ ਜਾਗਰੂਕ ਹੋਣ ਦਾ ਸਬੂਤ ਵੀ ਦੇਈਏ।
ਘਰ ਤੋਂ ਲੈ ਕੇ ਸਕੂਲ, ਕਾਲਜ, ਦਫ਼ਤਰ, ਬਾਜ਼ਾਰ, ਸੜਕ, ਖੇਤ, ਦੁਕਾਨ, ਬੱਸ, ਕਾਰ, ਰੇਲ ਗੱਡੀ, ਵਿਆਹ-ਸ਼ਾਦੀ ਦੇ ਸਮਾਗਮ ਆਦਿ ਗੱਲ ਕੀ, ਸਾਡੇ ਆਲੇ-ਦੁਆਲੇ ਵਿਚ ਬਹੁਤ ਕੁਝ ਅਜਿਹਾ ਹੈ ਜੋ ਸਾਡੀ ਅਣਗਹਿਲੀ ਕਾਰਨ ਕਿਸੇ ਸਮੇਂ ਵੀ ਦੁਖਾਂਤ ਦਾ ਕਾਰਨ ਬਣ ਸਕਦਾ ਹੈ। ਜੇ ਹਰ ਨਾਗਰਿਕ ਅਜਿਹੀਆਂ ਕਮੀਆਂ ਨੂੰ ਸੁਧਾਰਨ ਪ੍ਰਤੀ ਸੁਚੇਤ ਹੋ ਜਾਵੇ ਤਾਂ ਬਹੁਤ ਸਾਰੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ। ਘਰਾਂ ਵਿਚ ਬਿਜਲੀ ਦੇ ਉਪਕਰਨਾਂ ਨੂੰ ਬਹੁਤ ਸੂਝ ਨਾਲ ਵਰਤਣ ਦੀ ਲੋੜ ਹੈ। ਕਈ ਵਾਰ ਅਸੀਂ ਬੱਚਿਆਂ ਨੂੰ ਇਨ੍ਹਾਂ ਦੀ ਵਰਤੋਂ ਕਰਨ ਲਈ ਕਹਿ ਦਿੰਦੇ ਹਾਂ। ਪ੍ਰੈੱਸ, ਫਰਿੱਜ, ਕੂਲਰ, ਪੱਖੇ, ਮਿਕਸਰ, ਓਵਨ ਤੇ ਹੋਰ ਬਿਜਲੀ ਦੇ ਉਪਕਰਨਾਂ ਨੂੰ ਪੂਰੀ ਜਾਣਕਾਰੀ ਲੈ ਕੇ ਹੀ ਵਰਤਿਆ ਜਾਣਾ ਚਾਹੀਦਾ ਹੈ। ਥੋੜ੍ਹੀ ਜਿਹੀ ਅਣਗਹਿਲੀ ਹੀ ਕਈ ਵਾਰ ਵੱਡੀ ਮੁਸੀਬਤ ਬਣ ਜਾਂਦੀ ਹੈ। ਕਈ ਲੋਕ ਬਿਨਾਂ ਕਿਸੇ ਜਾਣਕਾਰੀ ਦੇ ਹੀ, ਕਿਸੇ ਉਪਕਰਨ ਦੇ ਖ਼ਰਾਬ ਹੋਣ ਦੀ ਸੂਰਤ ਵਿਚ, ਉਸ ਨੂੰ ਆਪ ਠੀਕ ਕਰਨ ਬੈਠ ਜਾਂਦੇ ਹਨ। ਛੋਟੇ ਬੱਚਿਆਂ ਨੂੰ ਇਨ੍ਹਾਂ ਤੋਂ ਦੂਰ ਰੱਖਣ ਦੀ ਲੋੜ ਹੈ। ਅੱਜਕਲ੍ਹ ਹਰ ਥਾਂ 'ਤੇ ਹੀ ਬਿਜਲੀ ਦੇ ਮੀਟਰ ਘਰਾਂ ਤੋਂ ਬਾਹਰ ਲੱਗੇ ਹੋਏ ਹਨ। ਬਿਜਲੀ ਵਿਭਾਗ ਨੇ ਗਲੀ ਦੇ ਕਿਸੇ ਕੋਨੇ ਵਿਚ ਕਈ-ਕਈ ਮੀਟਰਾਂ ਵਾਲੇ ਲੋਹੇ ਦੇ ਵੱਡੇ ਬਕਸੇ ਲਾਏ ਹੋਏ ਹਨ। ਅਕਸਰ ਹੀ ਦੇਖਣ ਵਿਚ ਆਇਆ ਹੈ ਕਿ ਇਨ੍ਹਾਂ ਬਕਸਿਆਂ ਨੂੰ ਸਹੀ ਤਰੀਕੇ ਨਾਲ ਬੰਦ ਨਹੀਂ ਕੀਤਾ ਜਾਂਦਾ ਤੇ ਇਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹੀ ਰਹਿੰਦੇ ਹਨ। ਜੇ ਗਲੀ ਵਿਚ ਖੇਡਦੇ ਬੱਚੇ ਇਨ੍ਹਾਂ ਬਕਸਿਆਂ ਨੂੰ ਨੇੜੇ ਹੋ ਕੇ ਹੱਥਾਂ ਨਾਲ ਛੂਹਣ ਲੱਗ ਪੈਣ ਤਾਂ ਕੋਈ ਵੀ ਦੁਖਾਂਤ ਵਾਪਰ ਸਕਦਾ ਹੈ। ਮਾਪਿਆਂ ਨੂੰ ਹੀ ਆਪਣੇ ਬੱਚਿਆਂ ਦੀ ਚਿੰਤਾ ਕਰਨੀ ਪੈਣੀ ਹੈ, ਕਿਉਂਕਿ ਬਿਜਲੀ ਮਹਿਕਮੇ ਤੋਂ ਅਜਿਹੀ ਕੋਈ ਆਸ ਰੱਖਣੀ ਫਜ਼ੂਲ ਹੈ। ਬਿਨਾਂ ਕਿਸੇ ਸਿਖਲਾਈ ਅਤੇ ਲਾਇਸੰਸ ਤੋਂ, ਕਿਸੇ ਬੱਚੇ ਨੂੰ ਵਾਹਨ ਦੇ ਕੇ ਤੋਰ ਦੇਣਾ ਹਾਦਸੇ ਨੂੰ ਸੱਦਾ ਦੇਣ ਦੇ ਸਮਾਨ ਹੈ। ਇਸ ਸਬੰਧੀ ਮਾਪਿਆਂ ਨੂੰ ਹੀ ਸੁਚੇਤ ਹੋਣ ਦੀ ਲੋੜ ਹੈ। ਡਰਾਈਵਿੰਗ ਲਾਇਸੰਸ ਵੀ ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ ਕਿ ਬੱਚਾ ਵਾਹਨ ਚਲਾਉਣ ਦੇ ਯੋਗ ਹੋ ਗਿਆ ਹੈ। ਪੂਰੀ ਸਿਖਲਾਈ ਤੋਂ ਬਾਅਦ ਹੀ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਦੇਣੀ ਚਾਹੀਦੀ ਹੈ।
ਹਰ ਘਰ ਵਿਚ ਅੱਜਕਲ੍ਹ ਗੈਸ ਸਿਲੰਡਰ ਦੀ ਵਰਤੋਂ ਹੋ ਰਹੀ ਹੈ। ਹਰ ਸੁਆਣੀ ਅਤੇ ਪਰਿਵਾਰ ਦੇ ਹੋਰ ਜੀਆਂ ਨੂੰ ਇਸ ਸਬੰਧੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਹੈ ਤੇ ਕਿਸੇ ਘਟਨਾ ਦੀ ਸੂਰਤ ਵਿਚ ਬਚਾਅ ਲਈ ਕਿਹੜੇ ਕਦਮ ਚੁੱਕਣੇ ਹਨ। ਛੋਟੇ ਬੱਚਿਆਂ ਨੂੰ ਇਸ ਤੋਂ ਦੂਰ ਰੱਖਣ ਦੀ ਲੋੜ ਹੈ। ਬੱਚੇ ਗੈਸ ਚੁੱਲ੍ਹੇ ਦੀ ਨੌਬ ਨੂੰ ਘੁਮਾ ਕੇ ਕੋਈ ਸੰਕਟ ਖੜ੍ਹਾ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਖਿਆਲ ਰੱਖਣਾ ਵੱਡਿਆਂ ਦੀ ਜ਼ਿੰਮੇਵਾਰੀ ਹੈ। ਕੁਝ ਲੋਕ ਕਾਰਾਂ ਨੂੰ ਗੈਸ ਸਿਲੰਡਰ ਨਾਲ ਚਲਾਉਣ ਦੀ ਨਾਸਮਝੀ ਵਿਚ ਕਈ ਵਾਰ ਭਿਆਨਕ ਦੁਰਘਟਨਾ ਦੇ ਸ਼ਿਕਾਰ ਹੋ ਜਾਂਦੇ ਹਨ। ਸੜਕ 'ਤੇ ਜਾਂਦਿਆਂ ਤਾਂ ਕਈ ਵਾਰ ਅੱਗ ਆਦਿ ਲੱਗਣ ਦੀ ਸੂਰਤ ਵਿਚ ਹੋਰ ਲੋਕਾਂ ਲਈ ਵੀ ਸੰਕਟ ਪੈਦਾ ਹੋ ਜਾਂਦਾ ਹੈ।
ਸ਼ਹਿਰਾਂ ਵਿਚ ਗਲੀਆਂ ਮੁਹੱਲਿਆਂ ਤੇ ਸੜਕਾਂ 'ਤੇ ਅਕਸਰ ਹੀ ਖੁੱਲ੍ਹੇ ਗਟਰ ਮੌਤ ਨੂੰ ਸੱਦਾ ਦੇਣ ਦੇ ਬਰਾਬਰ ਹਨ। ਇਸ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਤਾਂ ਸਬੰਧਿਤ ਨਗਰ ਨਿਗਮ ਜਾਂ ਨਗਰ ਪੰਚਾਇਤ ਦੀ ਹੈ, ਪਰ ਇਸ ਦੇਸ਼ ਵਿਚ ਜ਼ਿੰਮੇਵਾਰੀ ਨਾਂਅ ਦੀ ਤਾਂ ਕੋਈ ਚੀਜ਼ ਹੈ ਹੀ ਨਹੀਂ। ਕਰੋੜਾਂ ਦੇ ਬਜਟ ਦੇ ਬਾਵਜੂਦ ਢੱਕਣਾਂ ਤੋਂ ਸੱਖਣੇ ਗਟਰ ਪ੍ਰਸ਼ਾਸਨ ਦੀ ਘੋਰ ਅਣਗਹਿਲੀ ਦਾ ਪ੍ਰਮਾਣ ਹਨ। ਲੋਕਾਂ ਨੂੰ ਕੋਈ ਸਹੂਲਤ ਦੇਣ ਦੀ ਥਾਂ ਮੌਤ ਵੰਡੀ ਜਾ ਰਹੀ ਹੈ। ਸਰਬਉੱਚ ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਸੀਵਰੇਜ ਦੇ ਗਟਰਾਂ ਦੀ ਸਫ਼ਾਈ ਲਈ ਸਫ਼ਾਈ ਕਾਮਿਆਂ ਨੂੰ ਬਿਨਾਂ ਕਿਸੇ ਬਚਾਅ ਕਿੱਟ ਦੇ ਹੇਠਾਂ ਉਤਾਰ ਦਿੱਤਾ ਜਾਂਦਾ ਹੈ। ਅਨੇਕਾਂ ਹਾਦਸਿਆਂ ਵਿਚ ਇਹ ਕਾਮੇ ਆਪਣੀ ਜਾਨ ਦੀ ਆਹੂਤੀ ਦੇ ਚੁੱਕੇ ਹਨ, ਪਰ ਇਨ੍ਹਾਂ ਘਟਨਾਵਾਂ ਤੋਂ ਕੋਈ ਸਬਕ ਸਿੱਖਣ ਲਈ ਤਿਆਰ ਹੀ ਨਹੀਂ ਹੈ।
ਵਿਆਹ ਸ਼ਾਦੀ ਤੇ ਹੋਰ ਸਮਾਗਮ ਖੁਸ਼ੀ ਦਾ ਮੌਕਾ ਹੁੰਦੇ ਹਨ, ਪਰ ਅਸੀਂ ਆਪਣੀ ਹਉਮੈ ਤੇ ਫੁੱਕਰੇਪਣ ਕਾਰਨ ਇਨ੍ਹਾਂ ਸਮਾਗਮਾਂ ਨੂੰ ਵੀ ਦੁਖਾਂਤਕ ਬਣਾਉਣ ਦੀ ਕੋਈ ਕਸਰ ਬਾਕੀ ਨਹੀਂ ਛੱਡੀ। ਖੁਸ਼ੀ ਦੇ ਸਮਾਗਮ ਵਿਚ ਭਲਾ ਬੰਦੂਕਾਂ ਦੀ ਕੀ ਤੁਕ ਬਣਦੀ ਹੈ? ਨਸ਼ੇ ਦੀ ਲੋਰ ਵਿਚ ਚਲਾਈਆਂ ਗੋਲੀਆਂ ਨੇ ਕਈ ਘਰਾਂ ਵਿਚ ਸੱਥਰ ਵਿਛਾਏ ਹਨ। ਖੁੱਲ੍ਹੀ ਵਰਤਾਈ ਜਾਂਦੀ ਸ਼ਰਾਬ, ਡੀ.ਜੇ. 'ਤੇ ਚਲਦੇ ਅਸ਼ਲੀਲ ਗਾਣੇ ਤੇ ਅਰਧ-ਨਗਨ ਨਾਚੀਆਂ ਦੇ ਨਾਚਾਂ ਵਿਚਕਾਰ ਹੀ ਬੰਦੂਕਾਂ ਪਿਸਤੌਲਾਂ ਵਾਲੇ ਆਪਣੀ ਸੂਝ-ਸਮਝ ਨੂੰ ਛਿੱਕੇ 'ਤੇ ਟੰਗ ਕੇ, ਹੰਕਾਰ ਵਿਚ ਝੂਮਦੇ ਗੋਲੀਆਂ ਵਰ੍ਹਾਉਂਦੇ ਹਨ ਤੇ ਖੁਸ਼ੀਆਂ ਭਰੇ ਸਮਾਗਮ ਨੂੰ ਪਲਾਂ-ਛਿਣਾਂ ਵਿਚ ਹੀ ਦਰਦਮਈ ਬਣਾ ਦਿੰਦੇ ਹਨ। ਸਰਕਾਰਾਂ ਨੂੰ ਅਜਿਹੇ ਦੁਖਾਂਤ ਨਾਲ ਕੋਈ ਮਤਲਬ ਨਹੀਂ। ਇਹ ਤਾਂ ਸਮਾਜ ਨੂੰ ਸਮਝਣ ਦੀ ਲੋੜ ਹੈ ਕਿ ਅਸੀਂ ਮੌਤ ਦਾ ਰਾਹ ਚੁਣਨਾ ਹੈ ਜਾਂ ਜ਼ਿੰਦਗੀ ਦਾ।
ਇਕ ਪਾਸੇ ਅਸੀਂ ਬਹੁਤ ਆਧੁਨਿਕ ਹੋ ਗਏ ਹਾਂ, ਪਰ ਦੂਜੇ ਪਾਸੇ ਸਾਨੂੰ ਅਜੇ ਤੱਕ ਸੜਕ 'ਤੇ ਚੱਲਣ ਦੀ ਜਾਚ ਨਹੀਂ ਆਈ। ਤੇਜ਼-ਰਫ਼ਤਾਰੀ, ਅਨੁਸ਼ਾਸਨਹੀਣਤਾ ਤੇ ਨਿਯਮਾਂ ਦੀ ਉਲੰਘਣਾ ਦੀ ਬਦੌਲਤ ਹਰ ਰੋਜ਼ ਹਾਦਸੇ ਵਾਪਰ ਰਹੇ ਹਨ ਤੇ ਅਸੀਂ ਕੋਈ ਸਬਕ ਸਿਖਣ ਦੀ ਥਾਂ ਕੁਝ ਸਮੇਂ ਬਾਅਦ ਫਿਰ ਉਸੇ ਤਰ੍ਹਾਂ ਹੀ ਵਿਚਰਨ ਲੱਗਦੇ ਹਾਂ। ਸੜਕਾਂ 'ਤੇ ਇਸ ਪ੍ਰਕਾਰ ਅਰਾਜਕਤਾ ਫੈਲੀ ਹੋਈ ਹੈ ਕਿ ਹਰ ਸਮੇਂ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ। ਅਸੀਂ ਕਈ ਵਾਰ ਇਤਰਾਜ਼ ਕਰਦੇ ਹਾਂ ਕਿ ਪੁਲਿਸ ਕੋਈ ਕਾਰਵਾਈ ਕਰਨ ਦੀ ਥਾਂ ਪੈਸੇ ਲੇ ਕੇ ਦੋਸ਼ੀ ਨੂੰ ਛੱਡ ਦਿੰਦੀ ਹੈ। ਜੇ ਅਸੀਂ ਨਿਯਮਾਂ ਦੀ ਪਾਲਣਾ ਕਰਨ ਲੱਗ ਜਾਈਏ ਤਾਂ ਆਪੇ ਸਭ ਕੁਝ ਸਹੀ ਹੋ ਜਾਵੇਗਾ। ਅਸੀਂ ਤਾਂ ਹੈਲਮਟ, ਸੀਟ-ਬੈਲਟ ਆਦਿ ਨੂੰ ਵੀ ਆਪਣੀ ਸੁਰੱਖਿਆ ਲਈ ਨਹੀਂ ਵਰਤਦੇ ਸਗੋਂ ਪੁਲਿਸ ਤੋਂ ਬਚਣ ਲਈ ਹੀ ਪਹਿਨਦੇ ਹਾਂ।
ਸਾਡੇ ਆਲੇ-ਦੁਆਲੇ ਵਿਚ ਬਹੁਤ ਕੁਝ ਅਜਿਹਾ ਹੈ, ਜਿਹੜਾ ਕਦੇ ਵੀ ਕਿਸੇ ਦੁਰਘਟਨਾ ਦਾ ਕਾਰਨ ਬਣ ਸਕਦਾ ਹੈ। ਹਾਦਸਿਆਂ ਦੇ ਵਾਪਰਨ ਤੋਂ ਪਹਿਲਾਂ ਹੀ ਸੁਚੇਤ ਹੋਣ ਦੀ ਲੋੜ ਹੈ। ਅੱਗ ਲੱਗਣ ਦੀਆਂ ਘਟਨਾਵਾਂ ਨਿੱਤ ਵਾਪਰ ਰਹੀਆਂ ਹਨ। ਕਿਤੇ ਵੀ ਅੱਗ ਤੋਂ ਬਚਾਅ ਦੇ ਕੋਈ ਸਾਧਨ ਨਹੀਂ ਹਨ। ਛੋਟੇ ਸ਼ਹਿਰਾਂ ਤੇ ਕਸਬਿਆਂ ਵਿਚ ਤਾਂ ਅੱਗ ਬੁਝਾਊ ਦਸਤਿਆਂ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਜਦੋਂ ਤੱਕ ਇਹ ਪਹੁੰਚਦੇ ਹਨ, ਉਦੋਂ ਤੱਕ ਸਭ ਕੁਝ ਸੁਆਹ ਤੋਂ ਚੁੱਕਾ ਹੁੰਦਾ ਹੈ। ਸਾਨੂੰ ਆਪਣੇ ਅੰਦਰ ਹੀ ਕਿਤੇ ਝਾਤੀ ਮਾਰਨ ਦੀ ਲੋੜ ਹੈ ਕਿ ਅਸੀਂ ਕਿੰਨੇ ਕੁ ਸੁਚੇਤ ਹਾਂ ਤੇ ਸੁਰੱਖਿਆ ਲਈ ਕਿਹੜੇ ਯਤਨ ਕਰ ਰਹੇ ਹਾਂ? ਸੂਝ ਤਾਂ ਇਹੀ ਮੰਗ ਕਰਦੀ ਹੈ ਕਿ ਅਸੀਂ ਕਿਸੇ ਦੁਰਘਟਨਾ ਦੇ ਹੋਣ ਤੋਂ ਪਹਿਲਾਂ ਹੀ ਸਾਵਧਾਨ ਹੋਈਏ, ਪਰ ਜੇ ਕੋਈ ਘਟਨਾ ਵਾਪਰ ਹੀ ਗਈ ਹੈ ਤਾਂ ਉਸ ਤੋਂ ਵੀ ਸਬਕ ਸਿੱਖਣਾ ਚਾਹੀਦਾ ਹੈ।

-ਪਿੰਡ-ਖਰਲ ਕਲਾਂ ਡਾਕ-ਚੋਲਾਂਗ (ਜਲੰਧਰ)
ਮੋ: 9815356086

 

ਜ਼ਿੰਦਾਦਿਲੀ ਦਾ ਨਾਂਅ ਹੈ ਜ਼ਿੰਦਗੀ

ਇਕ ਲਿਖਾਰੀ ਨੂੰ ਪੁੱਛਿਆ ਗਿਆ, ਤੁਸੀਂ ਆਪਣੀਆਂ ਕਹਾਣੀਆਂ ਕਿੱਥੋਂ ਲੱਭਦੇ ਹੋ? ਉਸ ਨੇ ਸਹਿਜ-ਸੁਭਾਅ ਹੀ ਕਿਹਾ, 'ਹਰ ਚਿਹਰੇ 'ਤੇ ਇਕ ਕਹਾਣੀ ਉਕਰੀ ਹੈ, ਪੜ੍ਹਨ ਵਾਲੀ ਨਜ਼ਰ ਚਾਹੀਦੀ ਹੈ।' ਇਹ ਜਵਾਬ ਕਿੰਨੇ ਹੀ ਸਵਾਲਾਂ ਖਾਤਰ ਬਣਿਆ ਹੋਵੇ ਸ਼ਾਇਦ। ਹਰ ਇਨਸਾਨ ਆਪਣੇ ਜ਼ਿਹਨ ...

ਪੂਰੀ ਖ਼ਬਰ »

ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਸੰਦਰਭ ਵਿਚ

ਖੇਤੀਬਾੜੀ ਨੀਤੀ ਵਿਚ ਵੱਡੀਆਂ ਤਬਦੀਲੀਆਂ ਦੀ ਲੋੜ

3 ਜੁਲਾਈ, 2019 ਨੂੰ ਮੁਲਕ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਸਾਉਣੀ ਦੀਆਂ 13 ਫ਼ਸਲਾਂ ਦੀਆਂ ਘੱਟੋ-ਘੱਟ ਸਮਰਥਨ ਕੀਮਤਾਂ ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਾਉਣੀ ਦੀ ਇਕ ...

ਪੂਰੀ ਖ਼ਬਰ »

ਚੰਗੀਆਂ ਸੰਭਾਵਨਾਵਾਂ ਵਾਲਾ ਫ਼ੈਸਲਾ

ਇਕ ਦਿਨ ਪਹਿਲਾਂ ਅਟਾਰੀ-ਵਾਹਗਾ ਸਰਹੱਦ 'ਤੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਗੱਲਬਾਤ ਦੇ ਕਾਫੀ ਹੱਦ ਤੱਕ ਸਫ਼ਲ ਰਹਿਣ ਪਿੱਛੋਂ ਅਗਲੇ ਹੀ ਦਿਨ ਪਾਕਿਸਤਾਨ ਵਲੋਂ ਆਪਣੇ ਹਵਾਈ ਖੇਤਰ ਰਾਹੀਂ ਰੋਕੀਆਂ ਗਈਆਂ ਭਾਰਤੀ ਹਵਾਈ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX