ਤਾਜਾ ਖ਼ਬਰਾਂ


ਅਟਾਰੀ ਵਾਹਗਾ ਸਰਹੱਦ ਰਾਹੀਂ 179 ਪਾਕਿ ਨਾਗਰਿਕਾਂ ਦੀ ਹੋਈ ਵਾਪਸੀ
. . .  5 minutes ago
ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ) - ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਤਾਲਾਬੰਦੀ ਦੇ ਬਾਵਜੂਦ ਭਾਰਤ 'ਚ ਫਸੇ ਲਗਭਗ 179 ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਅੱਜ ਪਾਕਿਸਤਾਨ ਰਵਾਨਾ ਕੀਤਾ ਗਿਆ। ਇਹ ਪਾਕਿ ਨਾਗਰਿਕ ਤਾਲਾਬੰਦੀ...
ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
. . .  24 minutes ago
ਟਾਂਡਾ ਉੜਮੁੜ, 27 ਮਈ ( ਦੀਪਕ ਬਹਿਲ) - ਆਮ ਆਦਮੀ ਪਾਰਟੀ ਹਲਕਾ ਟਾਂਡਾ ਵੱਲੋਂ ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਟਾਂਡਾ ਚ ਬਿਜਲੀ ਬਿੱਲ ਅਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਦੀ ਮੰਗ ਨੂੰ ਲੈ ਕੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ...
ਜਲੰਧਰ ਦਿਹਾਤੀ ਪੁਲਿਸ ਨੇ ਭਾਰੀ ਮਾਤਰਾ 'ਚ ਅਫ਼ੀਮ ਕੀਤੀ ਬਰਾਮਦ, ਦੋ ਕਾਬੂ
. . .  33 minutes ago
ਜਲੰਧਰ, 27 ਮਈ - ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਇਨੋਵਾ ਦੀ ਤਲਾਸ਼ੀ ਲੈਣ 'ਤੇ 6 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਜਲੰਧਰ ਦਿਹਾਤੀ ਪੁਲਿਸ...
ਕਿਸਾਨੀ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਵਲੋਂ ਰੋਸ ਮੁਜ਼ਾਹਰਾ
. . .  38 minutes ago
ਗੜ੍ਹਸ਼ੰਕਰ, 27 ਮਈ (ਧਾਲੀਵਾਲ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀਆਂ 234 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵੱਲੋਂ ਐੱਸ.ਡੀ.ਐੱਮ. ਦਫ਼ਤਰ ਗੜ੍ਹਸ਼ੰਕਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮੰਗ ਪੱਤਰ...
ਕੈਨੇਡਾ 'ਚ ਮਾਪਿਆਂ ਦੇ ਇਕਲੌਤੇ ਬੇਟੇ ਦੀ ਮੌਤ, ਅਜੇ ਪਿਛਲੇ ਸਾਲ ਹੋਇਆ ਸੀ ਵਿਆਹ
. . .  45 minutes ago
ਭਿੰਡੀ ਸੈਦਾਂ (ਅੰਮ੍ਰਿਤਸਰ), 27 ਮਈ (ਪ੍ਰਿਤਪਾਲ ਸਿੰਘ ਸੂਫ਼ੀ) - ਰੋਜ਼ੀ ਰੋਟੀ ਖ਼ਾਤਰ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਟਰੱਕ ਡਰਾਈਵਰੀ ਕਰਦੇ ਕਸਬਾ ਭਿੰਡੀ ਸੈਦਾਂ ਦੇ ਨੌਜਵਾਨ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਗਿੱਲ ਦੀ ਅੱਜ ਸਵੇਰੇ ਤੜਕਸਾਰ ਬਰਮਪਟਨ ਨਜ਼ਦੀਕ...
ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਨੂੰ ਮਿਲੀ ਅਗਾਊਂ ਜਮਾਨਤ
. . .  52 minutes ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਗਾਇਕ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਦਰਜ ਮਾਮਲੇ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਸੰਗਰੂਰ ਅਦਾਲਤ ਤੋਂ ਅਗਾਊਂ ਜ਼ਮਾਨਤ...
ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ 'ਚ ਇਕ - ਇਕ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 1 hour ago
ਦੋਰਾਂਗਲਾ/ਪਠਾਨਕੋਟ 27 ਮਈ (ਲਖਵਿੰਦਰ ਸਿੰਘ ਚੱਕਰਾਜਾ/ਸੰਧੂ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਕਸਬਾ ਦੋਰਾਂਗਲਾ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਕਤ ਵਿਅਕਤੀ ਮੁੰਬਈ ਵਿਖੇ ਕੰਮ ਕਰਦਾ ਸੀ ਜੋ ਬੀਤੇ ਦਿਨੀਂ ਹੀ ਇੱਥੇ ਵਾਪਸ ਪਰਤਿਆ ਸੀ। ਜਿਸ...
ਦਿੱਲੀ 'ਚ ਪਿਛਲੇ 24 ਘੰਟਿਆਂ 'ਚ 792 ਕੋਰੋਨਾ ਵਾਇਰਸ ਦੇ ਆਏ ਕੇਸ
. . .  about 1 hour ago
ਨਵੀਂ ਦਿੱਲੀ, 27 ਮਈ - ਦਿੱਲੀ ਵਿਚ ਕੋਰੋਨਾਵਾਰਿਸ ਦੇ ਕੇਸਾਂ ਵਿਚ ਵੱਡਾ ਵਾਧਾ ਹੁੰਦੇ ਹੋਏ ਪਿਛਲੇ 24 ਘੰਟਿਆਂ ਵਿਚ 792 ਪਾਜ਼ੀਟਿਵ ਕੇਸ ਸਾਹਮਣੇ ਆ ਗਏ ਹਨ। ਇਸ ਤਰ੍ਹਾਂ ਰਾਜਧਾਨੀ ਵਿਚ 15257 ਕੇਸ ਹੋ ਗਏ...
ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ
. . .  about 1 hour ago
ਜਲੰਧਰ, 27 ਮਈ (ਸ਼ਿਵ) - ਕੌਂਸਲਰ ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ...
ਪਟਿਆਲਾ 'ਚ ਯੂਥ ਕਾਂਗਰਸੀਆਂ ਨੇ ਵੱਡੀ ਗਿਣਤੀ ਵਿਚ ਕੀਤਾ ਖ਼ੂਨਦਾਨ
. . .  about 1 hour ago
ਪਟਿਆਲਾ, 27 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਸੰਜੀਵ ਕੁਮਾਰ ਕਾਲੂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਯੂਥ ਕਾਂਗਰਸੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਸੰਜੀਵ ਕੁਮਾਰ ਨੇ ਦੱਸਿਆ ਕਿ ਜਿਸ ਤਰ੍ਹਾਂ ਕੋਰੋਨਾ ਵਾਇਰਸ...
ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 2 hours ago
ਗੁਰੂ ਹਰ ਸਹਾਏ, 27 ਮਈ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ) - ਸਾਰੇ ਭਾਰਤ ਵਿਚ ਕਿਸਾਨ ਬਚਾਓ, ਦੇਸ਼ ਬਚਾਓ ਦਿਵਸ ਮੌਕੇ ਕੁੱਲ ਹਿੰਦ ਕਿਸਾਨ ਸੰਘਰਸ਼ 'ਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਪ੍ਰਧਾਨ ਮੰਤਰੀ ਦੇ ਨਾਂਅ 'ਤੇ...
ਅੰਮ੍ਰਿਤਸਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਨਗਰ ਨਿਗਮ ਵੱਲੋਂ ਰੱਖਿਆ ਸਾਮਾਨ ਸੜ ਕੇ ਸੁਆਹ
. . .  about 2 hours ago
ਅੰਮ੍ਰਿਤਸਰ, 27 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸਵੇਰ ਤੜਕਸਾਰ ਸ਼ਾਰਟ ਸਰਕਟ ਕਾਰਨ ਨਿਗਮ ਦੀ ਜ਼ਮੀਨ 'ਤੇ ਰੱਖੇ ਸਾਮਾਨ ਨੂੰ ਭਿਆਨਕ ਅੱਗ ਲਗ ਗਈ। ਜਿਸ ਦੇ ਨਾਲ ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਅਤੇ ਜ਼ਮੀਨ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਲੱਗੇ ਨਾਜਾਇਜ਼...
ਪਾਤੜਾਂ ਨੇੜ੍ਹੇ ਡਰੇਨ ਵਿਚ ਕਾਰ ਡਿੱਗ ਜਾਣ ਤੇ 2 ਨੌਜਵਾਨਾਂ ਦੀ ਮੌਤ
. . .  about 2 hours ago
ਪਾਤੜਾਂ, 27 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ) - ਕੌਮੀ ਮਾਰਗ ਤੇ ਪਿੰਡ ਦੁਗਾਲ ਦੇ ਨੇੜ੍ਹੇ ਇਕ ਤੇਜ ਰਫਤਾਰ ਗੱਡੀ ਡਰੇਨ ਵਿਚ ਜਾ ਡਿੱਗੀ ਅਤੇ ਇਸ ਵਿਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਜਦੋਂ ਕਿ ਗੰਭੀਰ ਹਾਲਤ ਵਿੱਚ ਜਖਮੀ ਤਿੰਨਾਂ ਨੂੰ ਪਟਿਆਲਾ ਲਈ ਰੈਫਰ ਕਰ ਦਿੱਤਾ...
ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਨੂੰ ਡੀ.ਸੀ. ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਤੋਂ ਰੋਕਿਆ
. . .  about 2 hours ago
ਨਾਭਾ, 27 ਮਈ (ਅਮਨਦੀਪ ਸਿੰਘ ਲਵਲੀ) - ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੂੰ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਜਾਣ ਤੋਂ ਡੀਐੱਸਪੀ ਨਾਭਾ ਰਾਜੇਸ਼ ਛਿੱਬਰ ਕੋਤਵਾਲੀ ਮੁਖੀ ਸਰਬਜੀਤ ਚੀਮਾ ਅਤੇ ਪੁਲਿਸ ਫੋਰਸ ਵੱਲੋਂ ਰੋਕਿਆ ਗਿਆ। ਗੱਲਬਾਤ...
ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ - ਆਈ.ਸੀ.ਸੀ ਸੂਤਰ
. . .  1 minute ago
ਮੁੰਬਈ, 27 ਮਈ - ਆਈ.ਸੀ.ਸੀ ਸੂਤਰਾਂ ਅਨੁਸਾਰ ਕੋਰੋਨਾ ਦੇ ਚੱਲਦਿਆਂ ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ ਹੈ। ਹਾਲੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ...
ਮਹਾਰਾਸ਼ਟਰ 'ਚ ਪੁਲਿਸ ਦੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਮੁੰਬਈ, 27 ਮਈ - ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਹਾਰਾਸ਼ਟਰ ਪੁਲਿਸ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1964 ਹੋ ਗਈ ਹੈ, ਜਦਕਿ 20 ਜਵਾਨਾਂ ਦੀ ਮੌਤ ਹੋ ਚੁੱਕੀ ਹੈ ਤੇ 849 ਜਵਾਨ ਸਿਹਤਯਾਬ...
ਕਰਨਾਟਕ 'ਚ 31 ਮਈ ਤੋਂ ਬਾਅਦ ਖੁੱਲ੍ਹਣਗੇ ਧਾਰਮਿਕ ਅਸਥਾਨ - ਯੇਦੀਯੁਰੱਪਾ
. . .  about 3 hours ago
ਬੈਂਗਲੁਰੂ, 27 ਮਈ - ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਦਾ ਕਹਿਣਾ ਹੈ ਕਿ ਕਰਨਾਟਕ 'ਚ 31 ਮਈ ਤੋਂ ਬਾਅਦ ਮੰਦਰ, ਮਸਜਿਦ ਅਤੇ ਚਰਚ ਖ਼ੋਲ ਦਿੱਤੇ...
ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਅੱਜ ਕਰੇਗੀ ਦੋਸ਼ ਪੱਤਰ ਦਾਖਲ
. . .  about 3 hours ago
ਨਵੀਂ ਦਿੱਲੀ, 27 ਮਈ - ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ 294 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਅੱਜ 15 ਦੋਸ਼ ਪੱਤਰ ਦਾਖਲ ਕੀਤੇ...
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਗੁਰੂ ਹਰਸਹਾਏ, 27 ਮਈ (ਕਪਿਲ ਕੰਧਾਰੀ) - ਦੇਸ਼ ਭਰ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੰਦ ਕੀਤਾ ਹੋਇਆ ਹੈ, ਉੱਥੇ ਇਸ ਦਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਪਿੰਡ ਮਾੜੇ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਵੱਲੋਂ ਸਕੂਲ ਦੇ ਦਫ਼ਤਰ ਤੇ ਕਮਰਿਆਂ ਦੇ ਜਿੰਦਰੇ...
ਉੱਧਵ ਠਾਕਰੇ ਨੇ ਬੁਲਾਈ ਭਾਈਵਾਲ ਪਾਰਟੀਆਂ ਦੀ ਮੀਟਿੰਗ
. . .  about 4 hours ago
ਮੁੰਬਈ, 27 ਮਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਸਰਕਾਰ ਦੀਆਂ ਭਾਈਵਾਲ ਪਾਰਟੀਆਂ ਦੀ ਮੀਟਿੰਗ ਬੁਲਾਈ...
ਵਿਸ਼ੇਸ਼ ਆਗਿਆ 'ਤੇ ਵਤਨ ਪਰਤਣ ਵਾਲੇ 179 ਪਾਕਿਸਤਾਨੀ ਨਾਗਰਿਕ ਅਟਾਰੀ ਸਰਹੱਦ ਪਹੁੰਚਣੇ ਸ਼ੁਰੂ
. . .  about 4 hours ago
ਅਟਾਰੀ, 27 ਮਈ (ਰੁਪਿੰਦਰਜੀਤ ਸਿੰਘ ਭਕਨਾ) - ਲਾਕਡਾਊਨ ਤੋਂ ਪਹਿਲਾਂ ਆਪਣੇ ਰਿਸ਼ਤੇਦਾਰਾਂ ਅਤੇ ਹੋਰ ਸਮਾਗਮਾਂ ਵਿਚ ਸ਼ਾਮਲ ਹੋਣ ਆਏ ਪਾਕਿਸਤਾਨੀ ਸ਼ਹਿਰੀ ਜੋ ਭਾਰਤ ਦੇ ਸੂਬੇ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਦਿੱਲੀ ਆਦਿ ਵਿਚ ਫਸ ਕੇ ਰਹਿ ਗਏ ਸਨ ਨੂੰ ਪਾਕਿਸਤਾਨੀ ਸਰਕਾਰ ਦੀ ਵਿਸ਼ੇਸ਼ ਬੇਨਤੀ 'ਤੇ ਦਿੱਤੀ ਗਈ ਆਗਿਆ ਦੇ ਤੀਜੇ ਪੜਾਅ...
ਸ੍ਰੀ ਹਜ਼ੂਰ ਸਾਹਿਬ ਤੋਂ ਮਹਿਲ ਕਲਾਂ ਆਏ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਮਹਿਲ ਕਲਾਂ, 27 ਮਈ (ਅਵਤਾਰ ਸਿੰਘ ਅਣਖੀ)-ਕੁਝ ਦਿਨ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਤੋਂ ਮਹਿਲ ਕਲਾਂ ਆਏ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰੋਨਾ ਰੈਪਿਡ ਰਿਸਪਾਂਸ ਟੀਮ ਮਹਿਲ ਕਲਾਂ ਦੇ ਨੋਡਲ ਅਫ਼ਸਰ...
ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ 'ਚ ਲੱਗੀ ਅੱਗ
. . .  about 4 hours ago
ਮੁਕੇਰੀਆਂ, 27 ਮਈ (ਸਰਬਜੀਤ ਸਿੰਘ) - ਮੁਕੇਰੀਆਂ ਵਿਖੇ ਅੱਜ ਤੜਕਸਾਰ 3 ਕੁ ਵਜੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਜਿਸ ਉਪਰੰਤ ਫਾਇਰ ਬਿ੍ਰਗੇਡ ਨੂੰ ਮੌਕੇ 'ਤੇ ਬੁਲਾਇਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ। ਦੱਸਣਯੋਗ...
ਰਾਜਸਥਾਨ 'ਚ ਕੋਰੋਨਾ ਦੇ 109 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਜੈਪੁਰ, 27 ਮਈ - ਰਾਜਸਥਾਨ ਦੇ ਸਿਹਤ ਮੰਤਰਾਲੇ ਅਨੁਸਾਰ ਸੂਬੇ 'ਚ 'ਚ ਸਵੇਰੇ 9 ਵਜੇ ਤੱਕ ਕੋਰੋਨਾ ਦੇ 109 ਹੋਰ ਮਾਮਲੇ ਸਾਹਮਣੇ ਆਏ ਹਨ, ਜਦਕਿ 2 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਸੂਬੇ 'ਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ...
ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ 170 ਲੋਕਾਂ ਦੀ ਮੌਤ
. . .  about 5 hours ago
ਨਵੀਂ ਦਿੱਲੀ, 27 ਮਈ- ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਰਿਕਾਰਡ 6387 ਕੇਸ ਸਾਹਮਣੇ ਆਏ ਹਨ, ਜਦੋਂਕਿ 170 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੋਰੋਨਾ ਨਾਲ ਪੀੜਤਾਂ ਦੀ ਸੰਖਿਆ 1,51,767 ਹੋ ਗਈ ਹੈ। ਕੋਰੋਨਾ ਕਾਰਨ ਹੁਣ ਤੱਕ 4337 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551

ਖੇਡ ਸੰਸਾਰ

3 ਦਿਨ ਬਾਅਦ ਐਾਡਰਸਨ ਦਾ ਖ਼ੁਲਾਸਾ

ਸਟੋਕਸ ਨੇ ਓਵਰ ਥ੍ਰੋ ਦੀਆਂ ਚਾਰ ਦੌੜਾਂ ਲੈਣ ਤੋਂ ਮਨ੍ਹਾਂ ਕੀਤਾ ਸੀ

ਲੰਡਨ, 17 ਜੁਲਾਈ (ਏਜੰਸੀ)-ਵਿਸ਼ਵ ਕੱਪ ਦੇ ਫਾਈਨਲ ਵਿਚ ਮਾਰਟਿਨ ਗੁਪਟਿਲ ਦੀ ਥ੍ਰੋ 'ਤੇ ਆਖਰੀ ਓਵਰ ਵਿਚ ਇੰਗਲੈਂਡ ਨੂੰ 4 ਦੌੜਾਂ ਵਾਧੂ ਮਿਲੀਆਂ ਸਨ | ਗੁਪਟਿਲ ਦੀ ਥ੍ਰੋ ਸਟੋਕਸ ਦੇ ਬੱਲੇ ਨਾਲ ਲੱਗ ਕੇ ਬਾਊਾਡਰੀ ਦੇ ਪਾਰ ਚਲੀ ਗਈ | ਇਸ 'ਤੇ ਇੰਗਲੈਂਡ ਦੇ ਇਸ ਹਰਫ਼ਨਮੌਲਾ ਨੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਤੋਂ ਮੁਆਫ਼ੀ ਮੰਗੀ ਸੀ | ਅੰਪਾਇਰ ਕੁਮਾਰ ਧਰਮਸੈਨਾ ਨੇ ਆਪਣੇ ਸਾਥੀ ਅੰਪਾਇਰਾਂ ਨਾਲ ਗੱਲ ਕਰਨ ਤੋਂ ਬਾਅਦ ਇੰਗਲੈਂਡ ਨੂੰ ਕੁੱਲ 6 ਦੌੜਾਂ ਦਿੱਤੀਆਂ ਸਨ | ਇਸ ਨਾਲ ਇੰਗਲੈਂਡ ਦੀ ਟੀਮ ਮੈਚ ਵਿਚ ਵਾਪਸ ਆ ਗਈ ਸੀ | ਤੇਜ਼ ਗੇਂਦਬਾਜ਼ ਜੇਮਸ ਐਾਡਰਸਨ ਨੇ ਦਾਅਵਾ ਕੀਤਾ ਹੈ ਕਿ ਸਟੋਕਸ ਨੇ ਅੰਪਾਇਰਾਂ ਨੂੰ ਫ਼ੈਸਲਾ ਬਦਲਣ ਲਈ ਵੀ ਕਿਹਾ ਸੀ | ਐਾਡਰਸਨ ਨੇ ਮਾਈਕਲ ਵਾਨ ਨਾਲ ਇਕ ਟੀ.ਵੀ. 'ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਕ੍ਰਿਕਟ ਵਿਚ ਸ਼ਿਸ਼ਟਾਚਾਰ ਵੀ ਹੁੰਦਾ ਹੈ ਜੇਕਰ ਗੇਂਦ ਵਿਕਟਾਂ ਵੱਲ ਸੁੱਟੀ ਗਈ ਹੈ ਤਾਂ ਇਹ ਤੁਹਾਨੂੰ ਲੱਗ ਕੇ ਫੀਲਡਰ ਤੋਂ ਦੂਰ ਚਲੀ ਗਈ ਤਾਂ ਤੁਸੀਂ ਦੌੜਾਂ ਨਹੀਂ ਲੈਂਦੇ ਪਰ ਉਹ ਬਾਊਾਡਰੀ ਦੇ ਪਾਰ ਚਲੀ ਜਾਂਦੀ ਹੈ ਤਾਂ ਨਿਯਮ ਅਨੁਸਾਰ ਚਾਰ ਦੌੜਾਂ ਹੁੰਦੀਆਂ ਹਨ | ਇਸ ਵਿਚ ਬੱਲੇਬਾਜ਼ ਕੁਝ ਨਹੀਂ ਕਰ ਸਕਦਾ ਸਟੋਕਸ ਅੰਪਾਇਰ ਕੋਲ ਗਏ ਸਨ | ਉਨ੍ਹਾਂ ਨੇ ਕਿਹਾ ਸੀ ਕਿ ਤੁਸੀਂ ਚਾਰ ਦੌੜਾਂ ਵਾਪਸ ਲੈ ਸਕਦੇ ਹੋ, ਸਾਨੂੰ ਇਨ੍ਹਾਂ ਦੀ ਜ਼ਰੂਰਤ ਨਹੀਂ ਹੈ | ਇਹ ਨਿਯਮਾਂ ਵਿਚ ਸ਼ਾਮਿਲ ਹੈ ਤਾਂ ਉਹ ਕੁਝ ਨਹੀਂ ਕਰ ਸਕਦੇ ਸਨ |

ਇੰਡੋਨੇਸ਼ੀਆ ਓਪਨ: ਸਿੰਧੂ ਅਤੇ ਸ੍ਰੀਕਾਂਤ ਪ੍ਰੀ-ਕੁਆਰਟਰ ਫਾਈਨਲ 'ਚ

ਜਕਾਰਤਾ, 17 ਜੁਲਾਈ (ਏਜੰਸੀ)-ਭਾਰਤੀ ਬੈਡਮਿੰਟਨ ਖਿਡਾਰੀਆਂ ਪੀ.ਵੀ. ਸਿੰਧੂ ਅਤੇ ਕਿਦਾਂਬੀ ਸ੍ਰੀਕਾਂਤ ਨੇ ਬੁੱਧਵਾਰ ਨੂੰ ਇੱਥੇ ਬੀ.ਡਬਲਯੂ.ਐਫ. ਵਿਸ਼ਵ ਟੂਰ ਸੁਪਰ-100 ਟੂਰਨਾਮੈਂਟ ਇੰਡੋਨੇਸ਼ੀਆ ਓਪਨ ਦੇ ਪਹਿਲੇ ਦੌਰ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ | ਸਿੰਧੂ ਤੇ ...

ਪੂਰੀ ਖ਼ਬਰ »

ਸ਼ੂਟਰ ਭਾਨਵਾਲਾ ਨੇ ਜਿੱਤਿਆ ਸੋਨ ਤਗਮਾ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਅਨੀਸ਼ ਭਾਨਵਾਲਾ ਨੇ ਬੁੱਧਵਾਰ ਨੂੰ 25 ਮੀਟਰ ਰੈਪਿਟ ਫਾਇਰ ਪਿਸਟਲ ਮੁਕਾਬਲੇ ਵਿਚ ਸੋਨ ਤਗਮਾ ਜਿੱਤਿਆ | ਜਿਸ ਨਾਲ ਭਾਰਤ ਨੇ ਜਰਮਨੀ ਦੇ ਸੁਹਲ ਵਿਚ ਚਲ ਰਹੇ ਆਈ.ਐਸ.ਐਸ.ਐਫ. ਜੂਨੀਅਰ ਵਿਸ਼ਵ ਕੱਪ ਵਿਚ ਆਪਣਾ ਦਬਦਬਾ ਬਰਕਰਾਰ ਰੱਖਿਆ | ...

ਪੂਰੀ ਖ਼ਬਰ »

2022 ਫੀਫਾ ਵਿਸ਼ਵ ਕੱਪ ਕੁਆਲੀਫਾਇਰ ਲਈ ਭਾਰਤ ਨੂੰ ਮਿਲਿਆ ਆਸਾਨ ਡਰਾਅ

ਕੁਆਲਾਲੰਪੁਰ, 17 ਜੁਲਾਈ (ਏਜੰਸੀ)-ਭਾਰਤੀ ਫੁੱਟਬਾਲ ਟੀਮ ਨੂੰ 2022 ਵਿਸ਼ਵ ਕੱਪ ਏਸ਼ੀਆਈ ਕੁਆਲੀਫਾਇਰ ਦੇ ਦੂਸਰੇ ਦੌਰ ਵਿਚ ਆਸਾਨ ਡਰਾਅ ਮਿਲਿਆ ਹੈ | ਜਿਸ ਵਿਚ ਉਸ ਨਾਲ ਕਤਰ, ਓਮਾਨ, ਅਫ਼ਗਾਨਿਸਤਾਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਹਨ | ਇੱਥੇ ਏਸ਼ੀਆਈ ਫੁੱਟਬਾਲ ਸੰਘ ਦੇ ...

ਪੂਰੀ ਖ਼ਬਰ »

ਕਪਿਲ ਦੇਵ ਚੁਣਨਗੇ ਟੀਮ ਇੰਡੀਆ ਦਾ ਅਗਲਾ ਕੋਚ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਟੀਮ ਇੰਡੀਆ ਵਿਚ ਬੀ. ਸੀ. ਸੀ. ਆਈ. ਵਲੋਂ ਵੱਡੇ ਪੈਮਾਨੇ 'ਤੇ ਬਦਲਾਅ ਕੀਤੇ ਜਾ ਰਹੇ ਹਨ | ਕਿ੍ਕਟ ਕਮੇਟੀ ਆਫ਼ ਐਡਮਨਿਸਟ੍ਰੇਸ਼ਨ (ਸੀ. ਓ. ਏ.) ਜਲਦ ਹੀ ਇਕ ਨਵੀਂ ਕ੍ਰਿਕਟ ਸਲਾਹਕਾਰ ਕਮੇਟੀ ਗਠਿਤ ਕਰ ਸਕਦੀ ਹੈ ਜੋ ਟੀਮ ਇੰਡੀਆ ਦੇ ਨਵੇਂ ਕੋਚ ...

ਪੂਰੀ ਖ਼ਬਰ »

ਵਿਗਿਆਨੀਆਂ ਨੇ ਬਣਾਇਆ ਸਸਤਾ ਅਤੇ ਦਮਦਾਰ ਕ੍ਰਿਕਟ ਬੈਟ

ਨਵੀਂ ਦਿੱਲੀ, 17 ਜੁਲਾਈ (ਏਜੰਸੀ)-ਦੁਨੀਆ 'ਚ ਬਹੁਤ ਸਾਰੀਆਂ ਖੋਜਾਂ ਹੋ ਰਹੀਆਂ ਹਨ | ਵਿਗਿਆਨ ਹਰ ਇਕ ਚੀਜ਼ ਵਿਚ ਡੂੰਘਾਈ ਨਾਲ ਸੋਧ ਕਰ ਕੇ ਨਵੀਆਂ-ਨਵੀਆਂ ਯੋਜਨਾਵਾਂ 'ਤੇ ਕੰਮ ਕਰ ਰਹੇ ਹਨ | ਇਸ ਤਰ੍ਹਾਂ ਕੁਝ ਵਿਗਿਆਨੀਆਂ ਨੇ ਸਸਤਾ, ਟਿਕਾਊ ਅਤੇ ਦਮਦਾਰ ਕ੍ਰਿਕਟ ਬੈਟ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ ਰਾਜ ਦੀਆਂ ਖੇਡ ਐਸੋਸੀਏਸ਼ਨਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ

ਜਲੰਧਰ, 17 ਜੁਲਾਈ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਰਾਜ ਦੀਆਂ ਖੇਡ ਐਸੋਸੀਏਸ਼ਨਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਵਿਭਾਗ ਨੇ ਇਸ ਸਬੰਧੀ ਪੰਜਾਬ ਦੀਆਂ ਖੇਡ ਐਸੋਸੀਏਸ਼ਨਾਂ ਦੇ ਜਨਰਲ ਸਕੱਤਰਾਂ ਨੂੰ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ...

ਪੂਰੀ ਖ਼ਬਰ »

ਪਾਕਿ ਕ੍ਰਿਕਟ ਟੀਮ ਦੇ ਮੁੱਖ ਚੋਣਕਰਤਾ ਇੰਜ਼ਮਾਮ ਉਲ ਹੱਕ ਵਲੋਂ ਅਸਤੀਫ਼ੇ ਦਾ ਐਲਾਨ

ਲਾਹੌਰ, 17 ਜੁਲਾਈ (ਏਜੰਸੀ)-ਕ੍ਰਿਕਟ ਵਿਸ਼ਵ ਕੱਪ ਵਿਚ ਪਾਕਿਸਤਾਨ ਦੇ ਖ਼ਰਾਬ ਪ੍ਰਦਰਸ਼ਨ ਦਾ ਪਹਿਲਾ ਮਾੜਾ ਅਸਰ ਉਸ ਦੇ ਮੁੱਖ ਚੋਣਕਰਤਾ ਇੰਜ਼ਮਾਮ ਉਲ ਹੱਕ 'ਤੇ ਹੋਇਆ | ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜ਼ਮਾਮ ਉਲ ਹੱਕ ਨੇ ਮੁੱਖ ਚੋਣਕਰਤਾ ਦੇ ਅਹੁਦੇ ਤੋਂ ਅਸਤੀਫ਼ੇ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX