ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  9 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  50 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 9 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  3 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 minute ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  10 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 minute ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਤਾਜ਼ਾ ਖ਼ਬਰਾਂ

ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ

ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ ਨੇੜੇ ਤੇਂਦੁਆ ਵੇਖੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਧਾਰਮਿਕ ਸਥਾਨ ਨੇੜੇ ਰੇਤ ਦੇ ਢੇਰ ਅਤੇ ਗਿੱਲੀ ਮਿੱਟੀ ਵਿੱਚ ਕਿਸੀ ਜਾਨਵਰ ਦੀ ਪੈੜਾ ਨੂੰ ਪਿੰਡ ਵਾਸੀਆਂ ਵਲੋਂ ਤੰਦੂਏ ਦੀ ਪੈੜਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਪਿੰਡ ਵਿਚ ਲੋਕਾਂ ਨੂੰ ਸਾਵਧਾਨ ਕਰਨ ਲਈ ਪਿੰਡ ਦੇ ਗੁਰਦਵਾਰਾ ਸਾਹਿਬ ਵਿਖੇ ਮੁਨੀਆਦੀ ਵੀ ਕੀਤੀ ਗਈ ਹੈ।

ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ

ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ਗਿਆ ...

ਪੂਰੀ ਖ਼ਬਰ »

ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ

ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਮਿੱਟੀ ਦੇ ਥੈਲਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਉੱਥੇ ...

ਪੂਰੀ ਖ਼ਬਰ »

ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ

ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ...

ਪੂਰੀ ਖ਼ਬਰ »

ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ

ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ਨਹੀਂ ਹੋਵੇਗੀ। ਉੱਥੇ ਹੀ ਸੂਬੇ ਦੇ ਭਾਜਪਾ ਪ੍ਰਧਾਨ ਅਤੇ ਸਾਬਕਾ ਮੁੱਕ ਮੰਤਰੀ ਯੇਦੀਯੁੱਰਪਾ ਨੇ ਕਿਹਾ ਕਿ ...

ਪੂਰੀ ਖ਼ਬਰ »

250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ

ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ ਨੇ ਦੱਸਿਆ ਕਿ ਪਿੰਡ ਖਡਿਆਲ ਵਿਖੇ ...

ਪੂਰੀ ਖ਼ਬਰ »

ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ਬਣਾਇਆ ਗਿਆ ਹੈ। ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ

ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ...

ਪੂਰੀ ਖ਼ਬਰ »

ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ

ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ ਹਨ, ਅਸੀਂ ਉਸ ਵਿਅਕਤੀ ਦਾ ਸਵਾਗਤ ਕਰਦੇ ਹਾਂ ਪਰ ਸਾਨੂੰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ

ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ ਹੋਇਆ ਹੈ। ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ

ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ...

ਪੂਰੀ ਖ਼ਬਰ »

ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ

ਮੁਲਜਮਾਂ ਖ਼ਿਲਾਫ਼ ਧਾਰਾ 409,468,471 ਵੀ ਜੁੜੀਆਂ ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ...

ਪੂਰੀ ਖ਼ਬਰ »

ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ

ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ...

ਪੂਰੀ ਖ਼ਬਰ »

ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ

 ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ ਵਿਆਜ ਸਮੇਤ ...

ਪੂਰੀ ਖ਼ਬਰ »

ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ

ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ...

ਪੂਰੀ ਖ਼ਬਰ »

ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ ਉਸ ਵਕਤ ਹੋਈ, ...

ਪੂਰੀ ਖ਼ਬਰ »

ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ

ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ ਜਾਣ ...

ਪੂਰੀ ਖ਼ਬਰ »

ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ

ਮੁੰਬਈ, 18 ਜੁਲਾਈ - ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਰਿਜ਼ਵਾਨ ਕਾਸਕਰ ਨੂੰ ਜ਼ਬਰਦਸਤੀ ਵਸੂਲੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਨੂੰ ਬੁੱਧਵਾਰ ਰਾਤ ਉਸ ਵਕਤ ਗ੍ਰਿਫ਼ਤਾਰ ਕੀਤਾ, ਜਦੋਂ ਉਹ ਮੁੰਬਈ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੇਸ਼ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ

ਕਿਸਾਨਾਂ ਵਲੋਂ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਨਾਅਰੇਬਾਜ਼ੀ ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਬਾਰਸ਼ ਕਾਰਨ ਫ਼ਸਲਾਂ ਡੁੱਬਣ ਤੋਂ ਬਾਅਦ ਪਿੰਡਾਂ ਵਿਚ ਪਾਣੀ ਦਾਖਲ ਹੋਣ ਕਾਰਨ ਕਿਸਾਨ ਚਿੰਤਤ ਹਨ। ਪਾਣੀ ...

ਪੂਰੀ ਖ਼ਬਰ »

ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ

ਮੂਨਕ, 18 ਜੁਲਾਈ - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੂਲਦ ਨੇੜੇ ਘੱਗਰ ਦਰਿਆ 'ਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਬੁਲਾਇਆ ਗਿਆ ਹੈ। ਜੋ ਬਚਾਅ ਕਾਰਜਾਂ ਵਿਚ ਜੁੱਟ ਗਈਆਂ ...

ਪੂਰੀ ਖ਼ਬਰ »

ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ

ਟੋਕੀਓ, 18 ਜੁਲਾਈ - ਜਾਪਾਨ ਦੇ ਕਿਓਟੋ ਸ਼ਹਿਰ ਵਿਚ ਇਕ ਐਨੀਮੇਸ਼ਨ ਪ੍ਰੋਡਕਸ਼ਨ ਕੰਪਨੀ 'ਤੇ ਹੋਏ ਆਗਜ਼ਨੀ ਹਮਲੇ ਵਿਚ 24 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ। ਇਸ ਭਿਆਨਕ ਹਮਲੇ ਵਿਚ ਇਮਾਰਤ ਨੂੰ ਅੱਗ ਲੱਗ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ...

ਪੂਰੀ ਖ਼ਬਰ »

ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 18 ਜੁਲਾਈ (ਅ.ਬ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਇਕ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ ਪੰਜਾਬ ਦੇ 25 ਆਈ.ਪੀ.ਐੱਸ. ਤੇ 4 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਉੱਥੇ ਹੀ, ਨਸ਼ਿਆਂ ਖਿਲਾਫ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ

ਠੇਕੇਦਾਰ ਦੇ ਕਰਿੰਦਿਆਂ ਵਲੋਂ ਥੱਪੜ ਮਾਰਨ 'ਤੇ ਮਾਮਲਾ ਵਧਿਆ ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਤੋਂ ਪੰਜਾਬ ਰੋਡਵੇਜ਼ ਦੀ ਇਕ ਬੱਸ ਜ਼ਿਲ੍ਹਾ ਸਿਖਲਾਈ ਸੰਸਥਾ ਪਿੰਡ ਬਰਕੰਦੀ ਵਿਖੇ ਜਾਂਦੀ ਸੀ, ਉੁਸ ਦੇ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ

ਸ਼ੁਤਰਾਣਾ, 18 ਜੁਲਾਈ (ਬਲਦੇਵ ਸਿੰਘ ਮਹਿਰੋਕ) ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਆਏ ਹੜ੍ਹ ਰੂਪੀ ਬਰਸਾਤੀ ਪਾਣੀ ਨੇ ਕਈ ਥਾਵਾਂ ਉੱਤੇ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਹਲਕੇ ਦੇ ਕਈ ਪਿੰਡਾਂ ਵਿਚੋਂ ਲੰਘਦੇ ਦੈਂਤ ਰੂਪੀ ਘੱਗਰ ਦਰਿਆ ਦੇ ਕੰਢੇ ਟੁੱਟ ਕੇ ਫ਼ਸਲਾਂ ...

ਪੂਰੀ ਖ਼ਬਰ »

ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 18 ਜੁਲਾਈ - ਮਾਇਆਵਤੀ ਦੇ ਭਰਾ ਆਨੰਦ ਕੁਮਾਰ ਖਿਲਾਫ ਇਨਕਮ ਟੈਕਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਆਨੰਦ ਕੁਮਾਰ ਤੇ ਉਨ੍ਹਾਂ ਦੀ ਪਤਨੀ ਦੀ 400 ਕਰੋੜ ਰੁਪਏ ਦੀ ਕੀਮਤ ਦੀ ਬੇਨਾਮੀ 7 ਏਕੜ ਜ਼ਮੀਨ ਜ਼ਬਤ ਕੀਤੀ ਹੈ। ਆਨੰਦ ਕੁਮਾਰ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ

ਓਠੀਆ 18 ਜੁਲਾਈ (ਗੁਰਵਿੰਦਰ ਸਿੰਘ ਛੀਨਾਂ) - ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਚੁਗਾਵਾ ਸੜਕ 'ਤੇ ਪੈਂਦੇ ਪਿੰਡ ਓਮਰਪੁਰਾ ਦੇ ਨਜ਼ਦੀਕ ਟਿੱਪਰ ਟਰਾਲੇ ਨੇ ਮੋਟਰ ਸਾਈਕਲ ਨੂੰ ਸਾਈਡ ਮਾਰ ਕੇ ਮੋਟਰ ਸਾਈਕਲ 'ਤੇ ਜਾ ਰਹੇ ਪਤੀ ਪਤਨੀ ਨਾਲ ਬੈਠੇ ਤਿੰਨ ਸਾਲ ਦੇ ਮਸੂਮ ਬੱਚੇ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ

ਪਟਿਆਲਾ 18 ਜੁਲਾਈ (ਖਰੌੜ,ਸਿੱਧੂ) - ਪਟਿਆਲਾ ਪੁਲਿਸ ਵਲੋਂ ਭਗੋੜਾ ਨਸ਼ਾ ਤਸਕਰ 10 ਲੱਖ ਦੀ ਨਕਦੀ ਸੋਨੇ ਅਤੇ ਨਸ਼ੇ ਸਮੇਤ ਕਾਬੂ। ਜਿਕਰਯੋਗ ਹੈ ਕਿ ਇਸ ਤਸਕਰ ਕੋਲੋ ਪੁਲਿਸ ਨੂੰ 1 ਕਰੋੜ ਰੁਪਏ ਤੋਂ ਵੱਧ ਦੀ ਚੱਲ ਤੇ ਅਚੱਲ ਜਾਇਦਾਦ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਪਟਿਆਲਾ ...

ਪੂਰੀ ਖ਼ਬਰ »

ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ

ਸੰਗਰੂਰ, 18 ਜੁਲਾਈ (ਅ.ਬ) - ਭਾਰੀ ਮੀਂਹ ਪੈਣ ਕਾਰਨ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਪਿੰਡ ਫ਼ੁਲਾਦ ਤਹਿਸੀਲ ਮੂਨਕ ਵਿਖੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦੇ ਚੱਲਦਿਆਂ ਪਾੜ ਪੈਣ ਕਾਰਨ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਫੌਜ ਦੀ ਮਦਦ ਦੀ ਮੰਗ ਕੀਤੀ ਗਈ ਹੈ। ਇਹ ਪਾੜ 25 ...

ਪੂਰੀ ਖ਼ਬਰ »

ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ

ਨਵੀਂ ਦਿੱਲੀ, 18 ਜੁਲਾਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਚੀ ਕਾਲੋਨੀਆਂ (ਗੈਰ ਕਾਨੂੰਨੀ ਕਾਲੋਨੀਆਂ) ਵਿਚ ਰਹਿਣ ਵਾਲੇ ਲੋਕਾਂ ਨੂੰ ਖ਼ੁਸ਼ਖ਼ਬਰੀ ਦਿੰਦੇ ਹੋਏ ਇਕ ਵੱਡਾ ਐਲਾਨ ਕੀਤਾ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਹੁਣ ਕੱਚੀ ਕਾਲੋਨੀਆਂ ਦੇ ...

ਪੂਰੀ ਖ਼ਬਰ »

ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ

ਬੈਂਗਲੁਰੂ, 18 ਜੁਲਾਈ - ਕਰਨਾਟਕਾ ਵਿਧਾਨ ਸਭਾ ਵਿਚ ਫਲੋਰ ਟੈਸਟ ਦੌਰਾਨ ਕਾਂਗਰਸ ਤੇ ਭਾਜਪਾ ਵਿਧਾਇਕਾਂ ਵਿਚਕਾਰ ਤਿੱਖੀ ਬਹਿਸ ਹੋਈ। ਮੁੱਖ ਮੰਤਰੀ ਕੁਮਾਰਸਵਾਮੀ ਨੇ ਕਿਹਾ ਕਿ ਭਾਜਪਾ ਨੂੰ ਉਨ੍ਹਾਂ ਦੀ ਸਰਕਾਰ ਡੇਗਣ ਲਈ ਇੰਨੀ ਜਲਦੀ ਕਿਉਂ ...

ਪੂਰੀ ਖ਼ਬਰ »

ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ

ਫ਼ਿਰੋਜ਼ਪੁਰ 18 ਜੁਲਾਈ (ਜਸਵਿੰਦਰ ਸਿੰਘ ਸੰਧੂ / ਤਪਿੰਦਰ ਸਿੰਘ) - ਫ਼ਿਰੋਜ਼ਪੁਰ ਫ਼ਰੀਦਕੋਟ ਰੋਡ 'ਤੇ ਪਿੰਡ ਰੁਕਣੇ ਵਾਲਾ ਲਾਗੇ ਕਿਲ੍ਹੇ ਵਾਲੇ ਮੋੜ 'ਤੇ ਵਾਪਰੇ ਦਰਦਨਾਕ ਸੜਕੀ ਹਾਦਸੇ 'ਚ ਇਕ ਕਾਰ ਅਤੇ ਫੌਜ ਦੀ ਗੱਡੀ ਵਿਚਕਾਰ ਟੱਕਰ ਹੋ ਗਈ । ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ...

ਪੂਰੀ ਖ਼ਬਰ »

ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ

ਸ਼ੁਤਰਾਣਾ, 18 ਜੁਲਾਈ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ ਵਿਚ ਆਏ ਹੜ੍ਹ ਰੂਪੀ ਬਰਸਾਤੀ ਪਾਣੀ ਨੇ ਲੋਕਾਂ ਦੇ ਸਾਹ ਸੂਤੇ ਹੋਏ ਹਨ ਅਤੇ ਕਸਬਾ ਖਨੌਰੀ ਨੇੜੇ ਘੱਗਰ ਦਰਿਆ ਉੱਪਰ ਬਣੇ ਹੋਏ ਭਾਖੜਾ ਨਹਿਰ ਦੇ ਪੁਲ ਅੱਗੇ ਵੱਡੀ ...

ਪੂਰੀ ਖ਼ਬਰ »

ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ

ਖਡੂਰ ਸਾਹਿਬ 18 ਜੁਲਾਈ (ਮਾਨ ਸਿੰਘ) - ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬਾਬਾ ਬੁੱਢਾ ਸਾਹਿਬ ਨਜ਼ਦੀਕ ਪਿੰਡ ਮੰਨਣ ਵਿਖੇ ਨਵੇਂ ਲੱਗ ਰਹੇ ਟੋਲ ਪਲਾਜ਼ਾ ਦੇ ਵਿਰੋਧ ਵਿਚ ਜ਼ਿਲ੍ਹੇ ਭਰ ਵਿਚ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ । ਟੋਲ ਪਲਾਜ਼ਾ ਦੇ ...

ਪੂਰੀ ਖ਼ਬਰ »

ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ

ਨਵੀਂ ਦਿੱਲੀ, 18 ਜੁਲਾਈ - ਭਾਰਤੀ ਪੁਲਾੜ ਖੋਜ ਜਥੇਬੰਦੀ (ਇਸਰੋ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੰਦਰਾਇਨ-2 ਨੂੰ ਹੁਣ 22 ਜੁਲਾਈ ਨੂੰ 2 ਵੱਜ ਕੇ 43 ਮਿੰਟ ਵਜੇ ਦੁਬਾਰਾ ਲਾਂਚ ਕੀਤਾ ਜਾਵੇਗਾ। ਇਸ ਤੋਂ ਪਹਿਲਾ 15 ਜੁਲਾਈ ਨੂੰ ਤਕਨੀਕੀ ਗੜਬੜੀ ਦੇ ਚੱਲਦਿਆਂ ਐਨ ਮੌਕੇ 'ਤੇ ...

ਪੂਰੀ ਖ਼ਬਰ »

ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ

ਨਵੀਂ ਦਿੱਲੀ, 18 ਜੁਲਾਈ - ਆਈ.ਸੀ.ਜੇ. ਵਲੋਂ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ 'ਤੇ ਦਿੱਤੇ ਫੈਸਲੇ ਸਬੰਧੀ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਰਾਜ ਸਭਾ ਵਿਚ ਬਿਆਨ ਦਿੱਤਾ। ਉਨ੍ਹਾਂ ਨੇ ਇਸ ਫੈਸਲੇ ਨੂੰ ਭਾਰਤ ਦੀ ਜਿੱਤ ਦੱਸਿਆ ਤੇ ...

ਪੂਰੀ ਖ਼ਬਰ »

ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ

ਅਯੁੱਧਿਆ, 18 ਜੁਲਾਈ - ਅਯੁੱਧਿਆ ਭੂਮੀ ਵਿਵਾਦ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਨਿਯੁਕਤ ਵਿਚੋਲਗੀ ਪੈਨਲ ਨੇ ਰਿਪੋਰਟ ਸੌਂਪੀ। ਵਿਚੋਲਗੀ ਪੈਨਲ ਦੀ ਰਿਪੋਰਟ ਦੇਖਣ ਤੋਂ ਬਾਅਦ ਸੁਪਰੀਮ ਕੋਰਟ ਦੀ ਸੰਵਿਧਾਨਿਕ ਬੈਂਚ ਨੇ ਵਿਚੋਲਗੀ ਪੈਨਲ ਨੂੰ 31 ਜੁਲਾਈ ...

ਪੂਰੀ ਖ਼ਬਰ »

ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ

ਨਵੀਂ ਦਿੱਲੀ, 18 ਜੁਲਾਈ - ਆਲਮੀ ਇਨਸਾਫ਼ ਅਦਾਲਤ (ਆਈ.ਸੀ.ਜੇ.) ਨੇ ਬੀਤੇ ਕੱਲ੍ਹ ਬੁੱਧਵਾਰ ਨੂੰ ਪਾਕਿਸਤਾਨ ਨੂੰ ਭਾਰਤੀ ਸ਼ਹਿਰੀ ਕੁਲਭੂਸ਼ਨ ਜਾਧਵ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ 'ਤੇ ਪ੍ਰਭਾਵੀ ਤਰੀਕੇ ਨਾਲ ਵਿਚਾਰ ਕਰਨ ਤੇ ਡਿਪਲੋਮੈਟਿਕ ਰਸਾਈ ਦੇਣ ਦਾ ਆਦੇਸ਼ ਦਿੱਤਾ। ਇਸ ...

ਪੂਰੀ ਖ਼ਬਰ »

ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ

ਫ਼ਿਰੋਜ਼ਪੁਰ, 18 ਜੁਲਾਈ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾ ਨੂੰ ਦਬੋਚਣ ਲਈ ਸੀਨੀਅਰ ਕਪਤਾਨ ਪੁਲਿਸ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਖ਼ਾਤਮਾ ਮੁਹਿੰਮ ਅਧੀਨ ਅੱਜ ਤੜਕਸਾਰ ਪਿੰਡ ਬਾਜੀਦਪੁਰ 'ਚ ਛਾਪੇਮਾਰੀ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ

ਸ਼ਿਮਲਾ, 18 ਜੁਲਾਈ - ਭਾਰੀ ਬਰਸਾਤ ਅਤੇ ਜ਼ਮੀਨ ਖਿਸਕਣ ਦੇ ਚੱਲਦਿਆਂ ਕਾਲਕਾ-ਸ਼ਿਮਲਾ ਹੈਰੀਟੇਜ ਟਰੈਕ ਬੰਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ

ਨਵੀਂ ਦਿੱਲੀ, 18 ਜੁਲਾਈ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲੇ ਨੇ ਦਿੱਲੀ ਸਰਕਾਰ ਨੂੰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲੈਣ ਲਈ ਕਿਹਾ ...

ਪੂਰੀ ਖ਼ਬਰ »

ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ

ਨਵੀਂ ਦਿੱਲੀ, 18 ਜੁਲਾਈ - ਕੌਮਾਂਤਰੀ ਅਦਾਲਤ ਵੱਲੋਂ ਕੁਲਭੂਸ਼ਣ ਜਾਧਵ ਸਬੰਧੀ ਦਿੱਤੇ ਗਏ ਫ਼ੈਸਲੇ 'ਤੇ ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਅੱਜ ਸੰਸਦ 'ਚ ਬਿਆਨ ਦੇਣਗੇ। ਜ਼ਿਕਰਯੋਗ ਹੈ ਕਿ ਕੌਮਾਂਤਰੀ ਅਦਾਲਤ ਨੇ ਲੰਘੇ ਦਿਨ ਪਾਕਿਸਤਾਨ ਦੀ ਜੇਲ੍ਹ 'ਚ ਬੰਦ ਭਾਰਤੀ ਨਾਗਰਿਕ ...

ਪੂਰੀ ਖ਼ਬਰ »

ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ

ਮੂਨਕ, 18 ਜੁਲਾਈ(ਰਾਜਪਾਲ ਸਿੰਗਲਾ) - ਮੂਨਕ ਨੇੜੇ ਘੱਗਰ ਦਰਿਆ ਵਿਚ 45 ਫੁੱਟ ਦਾ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ, ਜਦਕਿ ਕਈ ਲਿੰਕ ਰੋਡ ਬਦ ਹੋਣ ਦੇ ਕਿਨਾਰੇ 'ਤੇ ...

ਪੂਰੀ ਖ਼ਬਰ »

ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ

ਨਵੀਂ ਦਿੱਲੀ, 18 ਜੁਲਾਈ - ਦਿੱਲੀ ਦੇ ਨਜਫਗੜ ਵਿਖੇ ਇੱਕ ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ, 2 ਵੱਛਿਆਂ ਤੇ 2 ਗਊਆਂ ਦੀ ਮੌਤ ਹੋ ...

ਪੂਰੀ ਖ਼ਬਰ »

ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ

ਮੁੰਬਈ, 18 ਜੁਲਾਈ - ਮਹਾਰਾਸ਼ਟਰ ਦੇ ਕਸਾਰਾ-ਲਗਾਤਪੁਰੀ ਵਿਚਕਾਰ ਅੱਜ ਤੜਕਸਾਰ ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰ ਗਈ। ਹਾਦਸੇ 'ਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ...

ਪੂਰੀ ਖ਼ਬਰ »

ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ

ਬੈਂਗਲੁਰੂ, 18 ਜੁਲਾਈ - ਕਰਨਾਟਕ ਰਾਜਨੀਤੀ ਦਾ ਅੱਜ ਬਹੁਤ ਅਹਿਮ ਦਿਨ ਹੈ ਕਿਉਂਕਿ ਕੁਮਾਰਸਵਾਮੀ ਨੂੰ ਬਹੁਮਤ ਸਾਬਤ ਕਰਨਾ ਹੋਵੇਗਾ। ਜੇਕਰ ਉਹ ਬਹੁਮਤ ਸਾਬਤ ਨਾ ਕਰ ਸਕੇ ਤਾਂ ਕਰਨਾਟਕ ਦੀ ਜੇ.ਡੀ.ਯੂ-ਕਾਂਗਰਸ ਡਿਗ ਸਕਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX