ਤਾਜਾ ਖ਼ਬਰਾਂ


ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  1 minute ago
ਫ਼ਿਰੋਜ਼ਪੁਰ 19 ਅਗਸਤ (ਜਸਵਿੰਦਰ ਸਿੰਘ ਸੰਧੂ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਗੁੱਦੜ ਵਿੰਡੀ ਵਾਲੇ ਦਰਿਆਈ ਪੁਲ ਤੇ ਖ਼ਤਰੇ ਦੇ ਨਿਸ਼ਾਨ ਤੇ ਜਾ ਪੁੱਜਾ ਹੈ। ਹੜ ਦਾ ਪਾਣੀ ਦਰਿਆ ਦੇ ਪੁਲ ਨੂੰ ਛੂਹਣ ਵਾਲੇ ਹਾਲਾਤ ਨੂੰ ਭਾਂਪਦਿਆਂ ਰੇਲਵੇ ਵਿਭਾਗ ਵੱਲੋਂ ਫ਼ਿਰੋਜ਼ਪੁਰ ਤੋਂ ਜਲੰਧਰ ਨੂੰ ਜਾਂਦੇ ਰੇਲ...
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਪੁਰਾਣਾ ਸ਼ਾਲਾ, 18 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਕਸਬਾ ਪੁਰਾਣਾ ਸ਼ਾਲਾ ਚੌਕ ਵਿਚਕਾਰ ਸਵਾਰੀਆਂ ਚੜ੍ਹਾਉਣ ਤੇ ਉਤਾਰਨ ਨੂੰ ਲੈ ਕੇ ਚੌਕ ਵਿਚਕਾਰ ਖੜ੍ਹੀਆਂ ਹੋਣ ਵਾਲੀਆਾ ਬੱਸਾਂ ਅਕਸਰ ਹੀ ਹਾਦਸਿਆਂ ਦਾ ਕਾਰਨ ਬਣਦੀਆਂ ਹਨ | ਇਨ੍ਹਾਂ ਹਾਦਸਿਆਂ 'ਚ ਕਈ ਘਰਾਂ ਦੇ ਚਿਰਾਗ਼ ਬੁਝ ਚੁੱਕੇ ਹਨ | ਪਰ ਇਸ ਦੇ ਬਾਵਜੂਦ ਇਨ੍ਹਾਂ ਬੱਸ ਚਾਲਕਾਂ ਦੇ ਸਿਰ 'ਤੇ ਜੂੰ ਤੱਕ ਨਹੀਂ ਸਰਕ ਰਹੀ | ਜਿਸ ਕਾਰਨ ਚੌਕ ਵਿਚਕਾਰ ਬੱਸਾਂ ਖੜ੍ਹੀਆਂ ਕਰਨ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ | ਜਿਸ ਦੀ ਤਾਜ਼ਾ ਮਿਸਾਲ ਅੱਜ ਮੁੜ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਮਿਲੀ ਜਦੋਂ ਗੁਰਦਾਸਪੁਰ ਤਰਫ਼ੋਂ ਆ ਰਹੀ ਤੇਜ਼ ਰਫ਼ਤਾਰ ਕਰੇਟਾ ਕਾਰ ਨੰਬਰ ਪੀ.ਬੀ.06.ਏ.ਪੀ 5597 ਕਸਬਾ ਪੁਰਾਣਾ ਸ਼ਾਲਾ ਚੌਕ ਨੂੰ ਮੁੜਨ ਦੌਰਾਨ ਮੁਕੇਰੀਆਾ ਤਰਫ਼ੋਂ ਆ ਰਹੇ ਮੋਟਰਸਾਈਕਲ ਨਾਲ ਜ਼ਬਰਦਸਤ ਟੱਕਰ ਹੋ ਗਈ | ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋਂ ਮੋਟਰਸਾਈਕਲ ਸਵਾਰ ਕਾਰ ਦੀ ਛੱਤ ਉੱਪਰੋਂ ਘੁੰਮਦੇ ਹੋਏ ਦੱਸ ਫੁੱਟ ਉਚਾਈ ਤੋਂ ਸੜਕ 'ਤੇ ਜਾ ਵੱਜੇ | ਜਿਸ ਨਾਲ ਦੋਨੋਂ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ | ਦੁਕਾਨਦਾਰਾਂ ਵਲੋਂ ਜ਼ਖ਼ਮੀਆਂ ਨੰੂ ਸਥਾਨਕ ਨਿੱਜੀ ਹਸਪਤਾਲ 'ਚ ਪਹੁੰਚਾਇਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਨਾਜ਼ੁਕ ਹਾਲਤ ਨੰੂ ਦੇਖਦਿਆਂ ਉਨ੍ਹਾਂ ਨੰੂ ਸਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ | ਪੀੜਤ ਨੌਜਵਾਨਾਂ ਦੀ ਸਥਾਨਿਕ ਕਸਬੇ 'ਚ ਬੇਕਰੀ ਦੀ ਦੁਕਾਨ ਦੱਸੀ ਜਾ ਰਹੀ ਹੈ, ਜਿਨ੍ਹਾਂ ਦੀ ਪਹਿਚਾਣ ਗੌਰਵ ਪੁੱਤਰ ਮਹਿੰਦਰਪਾਲ ਅਤੇ ਸੰਨ੍ਹੀ ਪੱੁਤਰ ਸੋਹਣ ਲਾਲ ਵਾਸੀ ਕਾਹਨੂੰਵਾਨ ਵਜੋਂ ਹੋਈ ਹੈ | ਇੱਥੇ ਜ਼ਿਕਰਯੋਗ ਹੈ ਕਿ ਅੱਜ ਵੀ ਵਾਪਰੇ ਇਸ ਹਾਦਸੇ ਦੌਰਾਨ ਪੁਰਾਣਾ ਸ਼ਾਲਾ ਚੌਕ ਵਿਚਕਾਰ ਸਵਾਰੀਆਂ ਚੜ੍ਹਾਉਣ ਲਈ ਇਕ ਨਿੱਜੀ ਬੱਸ ਖੜ੍ਹੀ ਸੀ ਜੋ ਹਾਦਸੇ ਦਾ ਕਾਰਨ ਬਣੀ ਹੈ |

ਫੂਡ ਸਪਲਾਈ ਵਿਭਾਗ ਦਾ ਇੰਸਪੈਕਟਰ ਮੁਅੱਤਲ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਫੂਡ ਸਪਲਾਈ ਵਿਭਾਗ ਦੇ ਇਕ ਇੰਸਪੈਕਟਰ ਨੰੂ ਅੱਜ ਵਿਭਾਗ ਵਲੋਂ ਮੁਅੱਤਲ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਇੰਸਪੈਕਟਰ ਸੁਮਿਤ ਕੁਮਾਰ ਜੋ ਕਿ ਸਟੋਰੇਜ ਕੇਂਦਰ ਗੁਰਦਾਸਪੁਰ ਦਾ ਇੰਚਾਰਜ ਹੈ, ਦੇ ਿਖ਼ਲਾਫ਼ ਪਿਛਲੇ ਕਈ ਦਿਨਾਂ ਤੋਂ ਕੁਝ ...

ਪੂਰੀ ਖ਼ਬਰ »

ਸ਼ਹਿਰ ਅੰਦਰ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ

ਗੁਰਦਾਸਪੁਰ, 18 ਜੁਲਾਈ (ਸੈਣੀ)-ਸ਼ਹਿਰ ਅੰਦਰ ਥਾਣਾ ਸਿਟੀ ਪੁਲਿਸ ਅਤੇ ਟਰੈਫ਼ਿਕ ਪੁਲਿਸ ਗੁਰਦਾਸਪੁਰ ਵਲੋਂ ਸਾਂਝੇ ਤੌਰ 'ਤੇ ਅਭਿਆਨ ਚਲਾ ਕੇ ਸ਼ਹਿਰ ਅੰਦਰ ਸੜਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਵਿਸ਼ੇਸ਼ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ | ਜਿਸ ਤਹਿਤ ਸ਼ਹਿਰ ...

ਪੂਰੀ ਖ਼ਬਰ »

ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਆਖ਼ਰੀ ਮਿਤੀ 20 ਜੁਲਾਈ-ਉਪ ਮੰਡਲ ਅਫ਼ਸਰ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਆਖ਼ਰੀ ਮਿਤੀ 20 ਜੁਲਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਅਫ਼ਸਰ ਦਿਲਬਾਗ ਸਿੰਘ ਬੋਪਾਰਾਏ ਨੇ ਦੱਸਿਆ ਕਿ ਪਾਵਰਕਾਮ ਦੇ ਉੱਚ ਅਧਿਕਾਰੀਆਂ ਵਲੋਂ ਮਿਲੀਆਂ ਹਦਾਇਤਾਂ ਤਹਿਤ 20 ਜੁਲਾਈ ਨੰੂ ...

ਪੂਰੀ ਖ਼ਬਰ »

ਔਜਲਾ ਕਾਲੋਨੀ ਵਿਖੇ ਸਫ਼ਾਈ ਦਾ ਮੰਦਾ ਹਾਲ ਗੰਦੇ ਪਾਣੀ ਦਾ ਨਹੀਂ ਹੋ ਰਿਹਾ ਨਿਕਾਸ

ਗੁਰਦਾਸਪੁਰ, 18 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਦੇ ਬਾਈਪਾਸ ਔਜਲਾ ਕਾਲੋਨੀ ਵਿਖੇ ਸਫ਼ਾਈ ਦਾ ਬਹੁਤ ਮੰਦਾ ਹਾਲ ਹੋਣ ਕਾਰਨ ਸਵੱਛ ਭਾਰਤ ਮੁਹਿੰਮ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ | 'ਅਜੀਤ' ਦੀ ਟੀਮ ਵਲੋਂ ਜਦੋਂ ਇਸ ਕਾਲੋਨੀ ਦਾ ਦੌਰਾ ਕੀਤਾ ਗਿਆ ਤਾਂ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਅਤੇ ਹੋਰ ਵਾਰਦਾਤਾਂ ਵਿਚ ਲੋੜੀਂਦੇ ਦੋ ਵਿਅਕਤੀ ਗਿ੍ਫ਼ਤਾਰ

ਧਾਰੀਵਾਲ, 18 ਜੁਲਾਈ (ਸਵਰਨ ਸਿੰਘ)-ਲੁੱਟਾਂ-ਖੋਹਾਂ ਅਤੇ ਹੋਰ ਵਾਰਦਾਤਾਂ ਵਿਚ ਲੋੜੀਂਦੇ ਦੋ ਵਿਅਕਤੀਆਂ ਨੂੰ ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਵਲੋਂ ਮਾਣਯੋਗ ਅਦਾਲਤ ਦੇ ਵਰੰਟਾਂ 'ਤੇ ਤਫਤੀਸ਼ ਕਰਨ ਉਪਰੰਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧ ਵਿਚ ਐਸ.ਐਚ.ਓ. ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਘੁਮਾਣ 'ਚ ਛਾਪੇਮਾਰੀ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਹੋਏ ਰਫ਼ੂਚੱਕਰ

ਘੁਮਾਣ, 18 ਜੁਲਾਈ (ਬੰਮਰਾਹ)-ਸਿਹਤ ਵਿਭਾਗ ਵਲੋਂ ਘੁਮਾਣ ਵਿਚ ਦਸਤਕ ਦਿੰਦਿਆਂ ਹੀ ਪੂਰੇ ਬਾਜ਼ਾਰ 'ਚ ਸੰਨਾਟਾ ਛਾ ਗਿਆ | ਖਾਣ-ਪੀਣ ਵਾਲੀਆਂ ਦੁਕਾਨਾਂ, ਕਰਿਆਨੇ ਦੀਆਂ ਦੁਕਾਨਾਂ, ਦੁੱਧ ਵਾਲੀਆਂ ਡੇਹਰੀਆਂ ਆਦਿ ਬੰਦ ਹੋ ਗਈਆਂ | ਜ਼ਿਲ੍ਹਾ ਸਿਹਤ ਅਫ਼ਸਰ ਡਾ: ਅਮਨਦੀਪ ਸਿੰਘ ...

ਪੂਰੀ ਖ਼ਬਰ »

ਭੈਣ-ਭਰਾ ਕੋਲੋਂ ਝਪਟ ਮਾਰ ਕੇ ਖੋਹਿਆ ਪਰਸ

ਕਾਦੀਆਂ, 18 ਜੁਲਾਈ (ਗੁਰਪ੍ਰੀਤ ਸਿੰਘ)-ਬਟਾਲਾ-ਕਾਦੀਆਂ ਰੋਡ ਨੇੜੇ ਡੱਲਾ ਮੋੜ ਨਜ਼ਦੀਕ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਭੈਣ-ਭਰਾ ਕੋਲੋਂ ਮੂੰਹ ਬੰਨੇ ਮੋਟਰਸਾਈਕਲ ਸਵਾਰ ਲੁਟੇਰੇ ਵਲੋਂ ਝਪਟਾ ਮਾਰ ਕੇ ਪਰਸ ਖੋਹਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੂਬਾ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰੇ-ਰਮਨ ਸੰਧੂ

ਬਟਾਲਾ, 18 ਜੁਲਾਈ (ਕਾਹਲੋਂ)-ਸੂਬੇ ਦੀ ਜਨਤਾ ਨਾਲ ਵੱਡੇ ਚੋਣ ਵਾਅਦੇ ਕਰਕੇ ਸੱਤਾ ਸੰਭਾਲਣ ਵਾਲੀ ਪੰਜਾਬ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ...

ਪੂਰੀ ਖ਼ਬਰ »

ਗੁਰਦਾਸਪੁਰ ਖੁੱਲ੍ਹੀ ਟਰੈਕਟਰ ਜੌਨ ਡੀਅਰ ਦੀ ਏਜੰਸੀ-ਲੋਕਾਂ ਅੰਦਰ ਭਾਰੀ ਉਤਸ਼ਾਹ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਗੁਰਦਾਸਪੁਰ ਵਿਖੇ ਬਟਾਲਾ ਰੋਡ ਸਥਿਤ ਖੁੱਲ੍ਹੀ ਟਰੈਕਟਰ ਜੌਨ ਡੀਅਰ ਦੀ ਏਜੰਸੀ ਜੋ ਕਿ ਕਿਸਾਨਾਂ ਨੰੂ ਵਾਜਬ ਮੁੱਲਾਂ 'ਤੇ ਟਰੈਕਟਰ ਮੁਹੱਈਆ ਕਰਵਾ ਰਹੀ ਹੈ, ਨੰੂ ਲੈ ਕੇ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੱਪ ਲੜਨ ਨਾਲ ਵਿਅਕਤੀ ਦੀ ਮੌਤ

ਊਧਨਵਾਲ, 18 ਜੁਲਾਈ (ਪਰਗਟ ਸਿੰਘ)-ਨਜ਼ਦੀਕੀ ਪਿੰਡ ਕੰਡੀਲਾ ਵਿਖੇ ਇਕ ਕਿਸਾਨ ਦੇ ਖੇਤਾਂ 'ਚ ਕੰਮ ਕਰਨ ਵਾਲੇ ਮਜ਼ਦੂਰ ਦੀ ਸੱਪ ਲੜਨ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਤੇਜਿੰਦਰ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਕਾਦੀਆਂ, 18 ਜੁਲਾਈ (ਗੁਰਪ੍ਰੀਤ ਸਿੰਘ)-ਕੰਟਰੈਕਟ ਵਰਕਰਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਸ਼ਾਮਿਲ ਕਰਕੇ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਰਕਰਾਂ ਵਲੋਂ ਪਿੰਡ ਕੋਟ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬਟਾਲਾ ਵਿਖੇ ਸੱਭਿਆਚਾਰਕ ਮੁਕਾਬਲੇ ਕਰਵਾਏ

ਬਟਾਲਾ, 18 ਜੁਲਾਈ (ਕਾਹਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬਟਾਲਾ ਵਿਖੇ ਪਿ੍ੰ: ਸ੍ਰੀ ਅਨਿਲ ਸ਼ਰਮਾ ਦੀ ਅਗਵਾਈ ਵਿਚ ਸਕੂਲ ਵਿਚ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ, ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ 'ਤੇ ਬਾਰਡਰ ਜ਼ੋਨ ਦੀ ਕਨਵੈਨਸ਼ਨ

ਬਟਾਲਾ, 18 ਜੁਲਾਈ (ਕਾਹਲੋਂ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾ ਪੱਧਰੀ ਫ਼ੈਸਲੇ ਤਹਿਤ ਮੁਲਾਜ਼ਮ ਵਰਗ ਨੂੰ ਜਾਗਰੂਕ ਕਰਨ ਲਈ ਭਰਵੀਂ ਕਨਵੈਨਸ਼ਨ ਗੁਰਵੇਲ ਸਿੰਘ ਬੱਲਪੁਰੀਆਂ ਅਤੇ ਬਲਵਿੰਦਰ ਸਿੰਘ ਉਦੀਪੁਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਕਨਵੈਨਸ਼ਨ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਭੰਮਰਾ ਨੇ ਹਰਿਆਵਲ ਲਹਿਰ ਤਹਿਤ ਪਿੰਡ ਦਰਗਾਬਾਦ 'ਚ ਲਗਾਏ ਬੂਟੇ

ਕੋਟਲੀ ਸੂਰਤ ਮੱਲ੍ਹੀ, 18 ਜੁਲਾਈ (ਕੁਲਦੀਪ ਸਿੰਘ ਨਾਗਰਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ 'ਚ 550 ਬੂਟੇ ਲਗਾਉਣ ਦੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੇੜਲੇ ਪਿੰਡ ਦਰਗਾਬਾਦ 'ਚ ਬਲਾਕ ਕਾਂਗਰਸ ...

ਪੂਰੀ ਖ਼ਬਰ »

ਅਣਪਛਾਤੇ 6-7 ਨੌਜਵਾਨਾਂ ਨੇ ਕੀਤਾ ਨੌਜਵਾਨ 'ਤੇ ਹਮਲਾ

ਕਾਦੀਆਂ 18 ਜੁਲਾਈ (ਗੁਰਪ੍ਰੀਤ ਸਿੰਘ)-ਕਾਦੀਆਂ ਦੇ ਪ੍ਰਭਾਕਰ ਚੌਕ ਵਿਖੇ ਅਣਪਛਾਤੇ 6,7 ਨੌਜਵਾਨਾਂ ਵਲੋਂ ਪੈਦਲ ਜਾ ਰਹੇ ਨੌਜਵਾਨ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰਨ ਦਾ ਸਮਾਚਾਰ ਮਿਲਿਆ ਹੈ¢ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਨੌਜਵਾਨ ਸਾਹਿਲ ਵਾਸੀ ...

ਪੂਰੀ ਖ਼ਬਰ »

ਬੇਰਿੰਗ ਕਾਲਜੀਏਟ ਸਕੂਲ ਬਟਾਲਾ ਵਿਖੇ ਵਾਦ-ਵਿਵਾਦ ਮੁਕਾਬਲੇ ਕਰਵਾਏ

ਬਟਾਲਾ, 18 ਜੁਲਾਈ (ਕਾਹਲੋਂ)-ਸਥਾਨਕ ਬੇਕਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪਿ੍ੰ: ਡਾ: ਰਾਜਨ ਚੌਧਰੀ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਵਿਚ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਵਿਸ਼ੇ ਸ਼ਾਮਿਲ ਕੀਤੇ ਗਏ, ਜਿਵੇਂਕਿ ਵਿਗਿਆਨ ਅਤੇ ...

ਪੂਰੀ ਖ਼ਬਰ »

ਕਿਲ੍ਹਾ ਦੇਸਾ ਸਿੰਘ ਦੀਆਂ ਪੰਚਾਇਤਾਂ ਨੂੰ ਬਾਜਵਾ ਨੇ ਦਿੱਤੀਆਂ ਗ੍ਰਾਂਟਾਂ

ਫਤਹਿਗੜ੍ਹ ਚੂੜੀਆਂ, 18 ਜੁਲਾਈ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਕਿਲ੍ਹਾ ਦੇਸਾ ਸਿੰਘ ਦੀਆਂ ਦੋਵਾਂ ਪੰਚਾਇਤਾਂ ਨੂੰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪੰਜ-ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ | ਇਸ ...

ਪੂਰੀ ਖ਼ਬਰ »

ਟਰੱਕ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ-ਦੋ ਜ਼ਖ਼ਮੀ

ਕਾਦੀਆਂ, 18 ਜੁਲਾਈ (ਗੁਰਪ੍ਰੀਤ ਸਿੰਘ)-ਬਾਅਦ ਦੁਪਹਿਰ ਟਰੱਕ ਵਲੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਵਾਸੀ ਕਾਦੀਆਂ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਕਿਰਪਾਲ ਸਿੰਘ ...

ਪੂਰੀ ਖ਼ਬਰ »

ਫੱਤੇਵਾਲ 'ਚ ਪੰਜਾਬ ਰਾਜ ਦਿਹਾਤੀ ਅਜੀਵਕਾ ਮਿਸ਼ਨ ਤਹਿਤ ਸੈਮੀਨਾਰ ਲਗਾਇਆ

ਅਲੀਵਾਲ, 18 ਜੁਲਾਈ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਫੱਤੇਵਾਲ ਵਿਖੇ ਬੀ.ਡੀ.ਪੀ.ਓ. ਰਣਬੀਰ ਸਿੰਘ ਮੂਧਲ ਏ.ਡੀ.ਸੀ. ਵਿਕਾਸ ਦੀਆਂ ਹਦਾਇਤਾਂ ਅਨੁਸਾਰ ਸਰਪੰਚ ਲਖਵਿੰਦਰ ਕੌਰ ਦੀ ਅਗਵਾਈ 'ਚ ਪੰਜਾਬ ਰਾਜ ਦਿਹਾਤੀ ਅਜੀਵਕਾ ਮਿਸ਼ਨ ਤਹਿਤ ਇਕ ਵਿਸ਼ਾਲ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਪਿੰਡ ਨੈਨੇਕੋਟ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਕਰਕੇ ਵਿਧਾਇਕ ਬਾਜਵਾ ਦੇ ਰਿਣੀ ਰਹਾਂਗੇ-ਬਲਵਿੰਦਰ ਭਿੰਦਾ

ਕਾਹਨੂੰਵਾਨ, 18 ਜੁਲਾਈ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਨੈਨੇਕੋਟ ਵਿਖੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਆਰੰਭੇ ਹੋਏ ਵਿਕਾਸ ਕਾਰਜਾਂ ਦੇ ਨਾਲ ਪਿੰਡ ਦੇ ਚਾਰ-ਚੁਫੇਰੇ ਬਣੀ ਪੱਕੀ ਸੜਕ ਨੂੰ ਬਣਾਉਣ 'ਤੇ ਹਲਕਾ ਵਿਧਾਇਕ ਦੇ ਹਮੇਸ਼ਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 23 ਨੰੂ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ-ਬੱਬੇਹਾਲੀ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਵਲੋਂ ਗੁਰਦਾਸਪੁਰ ਵਿਖੇ 23 ਜੁਲਾਈ ਨੰੂ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ...

ਪੂਰੀ ਖ਼ਬਰ »

ਕਬੱਡੀ ਮੁਕਾਬਲੇ 'ਚ ਡਿਵਾਈਨ ਵਿੱਲ ਪਬਲਿਕ ਸਕੂਲ ਬਟਾਲਾ ਪਹਿਲੇ ਸਥਾਨ 'ਤੇ

ਬਟਾਲਾ, 18 ਜੁਲਾਈ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਵਿਖੇ ਕਰਵਾਏ ਸਬ-ਡਵੀਜ਼ਨ ਪੱਧਰੀ ਟੂਰਨਾਮੈਂਟ ਵਿਚ ਡਿਵਾਈਨ ਵਿੱਲ ਪਬਲਿਕ ਸਕੂਲ ਬਟਾਲਾ ਦੇ ਅੰਡਰ-14 ਕਬੱਡੀ ਦੇ ...

ਪੂਰੀ ਖ਼ਬਰ »

ਟੀ.ਐਸ.ਯੂ. ਦੀ ਉਪ ਮੁੱਖ ਇੰਜੀਨੀਅਰ ਨਾਲ ਹੋਈ ਮੀਟਿੰਗ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਮੀਟਿੰਗ ਉਪ ਮੁੱਖ ਇੰਜੀਨੀਅਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਉਪ ਮੁੱਖ ਇੰਜੀਨੀਅਰ ਅਜੇ ਕੁਮਾਰ ਸ਼ਰਮਾ, ਸੀਨੀਅਰ ਕਾਰਜਕਾਰੀ ਇੰਜੀਨੀਅਰ ਅਰਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ

ਬਟਾਲਾ, 18 ਜੁਲਾਈ (ਕਾਹਲੋਂ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਹਰਿਆਣਾ ਦੀ ਜ਼ਿਲ੍ਹਾ ਕਮੇਟੀ ਗੁਰਦਾਸਪੁਰ-ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਸੂਬਾਈ ਜਨਰਲ ...

ਪੂਰੀ ਖ਼ਬਰ »

ਯੂਨੀਅਨ ਦੇ ਸੰਘਰਸ਼ ਦੇ ਚੱਲਦਿਆਂ ਐਕਸੀਅਨ ਪ੍ਰਮੋਦ ਚੰਦਰ ਨੂੰ ਗੁਰਦਾਸਪੁਰ ਤੋਂ ਸ਼ਾਹਪੁਰ ਕੰਢੀ ਲਗਾਇਆ

ਪਠਾਨਕੋਟ, 18 ਜੁਲਾਈ (ਚੌਹਾਨ)-ਸਿੰਚਾਈ ਵਿਭਾਗ ਮਾਧੋਪੁਰ ਦੇ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਪ੍ਰਮੋਦ ਚੰਦਰ ਵਲੋਂ ਯੂਨੀਅਨ ਦੇ ਤਿੰਨ ਆਗੂਆਂ ਅਤੇ ਮਹਿਲਾ ਕਰਮਚਾਰੀ ਦੀ ਬਦਲੇ ਦੀ ਭਾਵਨਾ ਨਾਲ ਬਦਲੀ ਕਰ ਦਿੱਤੀ ਸੀ | ਜਿਸ ਦੇ ਵਿਰੋਧ 'ਚ ਪੀ.ਡਬਲਯੂ.ਡੀ. ਫੀਲਡ ਤੇ ...

ਪੂਰੀ ਖ਼ਬਰ »

ਮਾਮਲਾ ਪਾਰਕ ਦੀ ਜਗ੍ਹਾ ਉਪਰ ਨਾਜਾਇਜ਼ ਕਬਜ਼ਾ ਕਰਨ ਦਾ ਈ.ਓ. ਦੀ ਦਰਖ਼ਾਸਤ 'ਤੇ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ-ਰਵੀਕਰਨ ਸਿੰਘ ਕਾਹਲੋਂ

ਫਤਹਿਗੜ੍ਹ ਚੂੜੀਆਂ, 18 ਜੁਲਾਈ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਫਤਹਿਗੜ੍ਹ ਚੂੜੀਆਂ-ਡੇਰਾ ਰੋਡ ਵਿਖੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ...

ਪੂਰੀ ਖ਼ਬਰ »

ਰੰਧਾਵਾ ਦੀ ਰਹਿਨੁਮਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਵਿਕਾਸ ਪੱਖੋਂ ਬੁਲੰਦੀਆਂ ਨੂੰ ਛੂਹੇਗਾ-ਪਰਮਸੁਨੀਲ ਲੱਡੂ

ਕੋਟਲੀ ਸੂਰਤ ਮੱਲ੍ਹੀ, 18 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਜਿਥੇ ਜੰਗੀ ਪੱਧਰ 'ਤੇ ਵਿਕਾਸ ਕਾਰਜਾਂ ਦੇ ਕੰਮ ਚੱਲ ਰਹੇ ਹਨ, ਉਥੇ ਸ੍ਰੀ ...

ਪੂਰੀ ਖ਼ਬਰ »

ਰਵੀਨੰਦਨ ਨਿੱਕੂ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਉਣ ਦੀ ਮੰਗ

ਫਤਹਿਗੜ੍ਹ ਚੁੜੀਆਂ, 18 ਜੁਲਾਈ (ਐਮ.ਐਸ. ਫੁੱਲ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦਾ ਚੇਅਰਮੈਨ ਬਣਾਉਣ ਦੀ ਮੰਗ ਕਰਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਰਛਪਾਲ ਸਿੰਘ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ

ਫਤਹਿਗੜ੍ਹ ਚੁੜੀਆਂ, 18 ਜੁਲਾਈ (ਐਮ. ਐਸ. ਫੁੱਲ)-ਬੀਤੇ ਦਿਨੀਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰੌਸ਼ਨ ਜੌਸ਼ਫ ਵਲੋਂ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਨ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦਾਣਾ ਮੰਡੀ ਵਿਖੇ ਡੀ.ਐੱਮ., ਸਕੱਤਰ ਅਤੇ ਕਾਂਗਰਸੀ ਆਗੂਆਂ ਨੇ ਲਗਾਏ ਬੂਟੇ

ਫਤਹਿਗੜ੍ਹ ਚੂੜੀਆਂ, 18 ਜੁਲਾਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦਾਣਾ ਮੰਡੀ ਵਿਖੇ ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਅਰੁਣ ਕੁਮਾਰ ਸਕੱਤਰ ...

ਪੂਰੀ ਖ਼ਬਰ »

ਔਜ਼ੀ ਹੱਬ ਨੇ 18 ਦਿਨਾਂ ਵਿਚ ਲਗਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 18 ਜੁਲਾਈ (ਆਰਿਫ਼)-ਕਾਮਯਾਬੀ ਦੀਆਂ ਨਵੀਆਂ ਉਚਾਈਆਂ ਨੰੂ ਛੂਹਣ ਵਾਲੀ ਨਾਮਵਰ ਸੰਸਥਾ ਔਜ਼ੀ ਹੱਬ ਨੇ ਹੁਣ ਇਕ ਹੋਰ ਵਿਦਿਆਰਥੀ ਦਾ ਆਸਾਨੀ ਨਾਲ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਔਜ਼ੀ ਹੱਬ ਦੇ ਦਫ਼ਤਰ ਵਿਖੇ ਵਿਦਿਆਰਥੀ ਹਰਮਨਪ੍ਰੀਤ ...

ਪੂਰੀ ਖ਼ਬਰ »

ਪਿੰਡ ਬੋਲੇਵਾਲ 'ਚ ਸਰਪੰਚ ਪਰਮਜੀਤ ਸਿੰਘ ਦੀ ਅਗਵਾਈ 'ਚ ਵਿਕਾਸ ਕਾਰਜਾਂ ਲਈ ਖ਼ਰਚ ਕੀਤੇ ਜਾ ਰਹੇ ਹਨ ਲੱਖਾਂ ਰੁਪਏ

ਘੁਮਾਣ, 13 ਜੁਲਾਈ (ਬੰਮਰਾਹ)-ਨਜ਼ਦੀਕੀ ਪਿੰਡ ਬੋਲੇਵਾਲ ਜਿੱਥੇ ਕਾਂਗਰਸ ਪਾਰਟੀ ਨੂੰ 45 ਸਾਲ ਬਾਅਦ ਪੂਰਨ ਰੂਪ 'ਚ ਸਰਪੰਚ ਸਮੇਤ ਪੰਚਾਇਤ ਬਣਾਉਣ ਦਾ ਮੌਕਾ ਮਿਲਿਆ | ਸਰਪੰਚ ਪ੍ਰਮਜੀਤ ਸਿੰਘ ਦੀ ਅਗਵਾਈ 'ਚ ਸਮੁੱਚੀ ਪੰਚਾਇਤ ਵਲੋਂ ਲੰਮੇ ਅਰਸੇ ਤੋਂ ਰੁਕੇ ਵਿਕਾਸ ਕਾਰਨਾ ...

ਪੂਰੀ ਖ਼ਬਰ »

ਸੁਰਖ਼ੀਆਂ 'ਚ ਰਹਿਣ ਵਾਲੇ ਸਿਵਲ ਹਸਪਤਾਲ ਦਾ ਇਕ ਹੋਰ ਕਾਰਾ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਗੁੰਡਾਗਰਦੀ-ਨਿੱਜੀ ਸਹਾਇਕ ਰੱਖਣ ਤੋਂ ਰੋਕਣ 'ਤੇ ਆਪਣੇ ਹੀ ਐੱਸ.ਐਮ.ਓ. ਨਾਲ ਗਾਲੀ ਗਲੋਚ

ਗੁਰਦਾਸਪੁਰ, 18 ਜੁਲਾਈ (ਆਰਿਫ਼/ਆਲਮਬੀਰ ਸਿੰਘ)-ਅਕਸਰ ਹੀ ਸੁਰਖ਼ੀਆਂ ਵਿਚ ਰਹਿਣ ਵਾਲੇ ਸਿਵਲ ਹਸਪਤਾਲ ਦਾ ਹੁਣ ਇਹ ਹਾਲ ਹੋ ਚੁੱਕਾ ਹੈ ਕਿ ਇੱਥੇ ਸਮੱਸਿਆਵਾਂ ਦੂਰ ਕਰਨ ਦੀ ਥਾਂ 'ਤੇ ਹੁਣ ਡਾਕਟਰ ਆਪਸ ਵਿਚ ਹੀ ਗੁੱਥਮ-ਗੁੱਥਾ ਹੋ ਰਹੇ ਹਨ | ਨਾ ਤਾਂ ਸਿਵਲ ਹਸਪਤਾਲ ਅੰਦਰ ...

ਪੂਰੀ ਖ਼ਬਰ »

1263 ਮਲਟੀਪਰਪਜ਼ ਹੈੱਲਥ ਵਰਕਰ (ਮੇਲ) ਦੀ ਭਰਤੀ ਪੂਰੀ ਕਰਨ ਅਤੇ ਅਸਾਮੀਆਂ ਵਧਾਉਣ ਦੀ ਮੰਗ

ਸੇਖਵਾਂ, 18 ਜੁਲਾਈ (ਕੁਲਬੀਰ ਸਿੰਘ ਬੂਲੇਵਾਲ)-ਸਿਹਤ ਵਿਭਾਗ ਵਲੋਂ ਮਲਟੀਪਰਪਜ਼ ਹੈਲਥ ਵਰਕਰ ਮੇਲ ਦੀਆਂ 1263 ਆਸਾਮੀਆਂ ਦੀ ਭਰਤੀ ਪ੍ਰਕ੍ਰਿਆ ਪੂਰੀ ਕੀਤੀ ਜਾ ਰਹੀ ਹੈ, ਜਿਨ੍ਹਾਂ 'ਚੋਂ ਕੁਝ ਵਰਕਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨੇ ਅਜੇ ਬਕਾਇਆ ਹਨ, ਜਿਸ ਸਬੰਧੀ ਵਰਕਰਾਂ ...

ਪੂਰੀ ਖ਼ਬਰ »

ਸਰਪੰਚ ਪਲਵਿੰਦਰ ਸਿੰਘ ਪੇਜੋਚੱਕ ਵਲੋਂ ਗ਼ਰੀਬਾਂ ਨੂੰ ਵੰਡੀ ਕਣਕ

ਘੁਮਾਣ, 18 ਜੁਲਾਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਪਲਵਿੰਦਰ ਸਿੰਘ ਪੇਜੋਚੱਕ ਵਲੋਂ ਪਿੰਡ ਦੇ ਗਰੀਬ ਲਾਭਪਾਤਰੀਆਂ ਨੂੰ ਸਸਤੀ ਕਣਕ ਵੰਡੀ | ਇਸ ਮੌਕੇ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੀ ਜਾਂਦੀ ਸਸਤੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਘੁਮਾਣ ਵਲੋਂ ਵਾਤਾਵਰਨ ਨੂੰ ਸੰਭਾਲਣ ਲਈ ਬੂਟੇ ਲਾਉਣ ਦੀ ਮੁਹਿੰਮ ਕੀਤੀ ਤੇਜ਼

ਘੁਮਾਣ, 18 ਜੁਲਾਈ (ਬੰਮਰਾਹ)-ਸ਼ਹੀਦ ਭਗਤ ਸਿੰਘ ਕਲੱਬ ਘੁਮਾਣ ਵਲੋਂ ਹਰ ਸਾਲ ਦੀ ਤਰ੍ਹਾਂ ਵਾਤਾਵਰਨ ਨੂੰ ਸੰਭਾਲਣ ਲਈ ਅਨੇਕਾਂ ਬੂਟੇ ਲਗਾਏ ਜਾਂਦੇ ਹਨ ਤੇ ਉਨ੍ਹਾਂ ਬੂਟਿਆਂ ਦੀ ਸਾਰਾ ਸਾਲ ਬਿਨਾਂ ਕਿਸੇ ਸੁਆਰਥ ਸਾਂਭ-ਸੰਭਾਲ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਸ਼ਹੀਦ ...

ਪੂਰੀ ਖ਼ਬਰ »

ਸਮਾਜ ਸੇਵਾ ਦਲ ਨੇ ਕੀਤੀਆਂ ਨਿਯੁਕਤੀਆਂ

ਗੁਰਦਾਸਪੁਰ, 18 ਜੁਲਾਈ (ਆਲਮਬੀਰ ਸਿੰਘ)- ਸਮਾਜ ਸੇਵਾ ਦਲ ਦੀ ਮੀਟਿੰਗ ਸੁੱਖ ਬਥਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮਾਜ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਲਾਡੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਗੁਰੂ ਨਾਭਾ ਦਾਸ ਸਮਿਤੀ ਦੇ ਪੰਜਾਬ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਵਿਖੇ ਡੇਂਗੂ ਦਿਵਸ ਮਨਾਇਆ

ਪੁਰਾਣਾ ਸ਼ਾਲਾ, 18 ਜੁਲਾਈ (ਅਸ਼ੋਕ ਸ਼ਰਮਾ)-ਕਮਿਊਨਿਟੀ ਹੈਲਥ ਸੈਂਟਰ ਪੁਰਾਣਾ ਸ਼ਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਭਾਰਤ ਭੂਸ਼ਨ ਦੀ ਅਗਵਾਈ ਹੇਠ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਅਨੂ ਬਾਲਾ ਨੇ ਡੇਂਗੂ ਦੇ ਲੱਛਣਾਂ ਅਤੇ ਇਸ ਦੇ ਬਚਾਅ ਤੋਂ ਲੋਕਾਂ ਨੰੂ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਨੇ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਦੀਨਾਨਗਰ, 18 ਜੁਲਾਈ (ਸ਼ਰਮਾ/ਸੰਧੂ/ਸੋਢੀ)-ਤਹਿਸੀਲ ਦੀਨਾਨਗਰ ਵਿਖੇ ਲਖਵਿੰਦਰ ਸਿੰਘ ਨੇ ਬਤੌਰ ਤਹਿਸੀਲਦਾਰ ਦਾ ਅਹੁਦਾ ਸੰਭਾਲ ਲਿਆ ਹੈ | ਉਹ ਜ਼ਿਲ੍ਹਾ ਤਰਨਤਾਰਨ ਦੇ ਸ਼ਹਿਰ ਪੱਟੀ ਤੋਂ ਬਦਲ ਕੇ ਦੀਨਾਨਗਰ ਆਏ ਹਨ | ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਤਹਿਸੀਲਦਾਰ ...

ਪੂਰੀ ਖ਼ਬਰ »

ਬਿਜਲੀ ਟਰਾਂਸਫ਼ਾਰਮਰ ਲਗਾਉਣ 'ਚ ਹੋ ਰਹੀ ਦੇਰੀ ਨੂੰ ਲੈ ਕੇ ਘਰੋਟਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਘਰੋਟਾ, 18 ਜੁਲਾਈ (ਸੰਜੀਵ ਗੁਪਤਾ)-ਕਸਬਾ ਘਰੋਟਾ ਵਿਖੇ ਮਨਜ਼ੂਰ ਹੋਏ ਨਵੇਂ ਬਿਜਲੀ ਟਰਾਂਸਫ਼ਾਰਮਰ ਲਗਾਉਣ ਵਿਚ ਹੋ ਰਹੀ ਦੇਰੀ ਨੰੂ ਲੈ ਕੇ ਕਸਬਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਜਲਦ ਮਨਜ਼ੂਰ ਹੋਏ ਬਿਜਲੀ ਟਰਾਂਸਫ਼ਾਰਮਰ ਲਗਾ ਕੇ ...

ਪੂਰੀ ਖ਼ਬਰ »

ਪਿੰਡ ਗਾਦੜੀਆਂ ਵਿਖੇ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਪੁਰਾਣਾ ਸ਼ਾਲਾ, 18 ਜੁਲਾਈ (ਅਸ਼ੋਕ ਸ਼ਰਮਾ)-ਪਿੰਡ ਗਾਦੜੀਆਂ ਵਿਖੇ ਡੀ.ਐਸ.ਪੀ ਮਹੇਸ਼ ਸੈਣੀ ਦੀ ਰਹਿਨੁਮਾਈ ਅਤੇ ਸਰਪੰਚ ਹਰਭਜਨ ਕੌਰ ਤੇ ਸੀਨੀਅਰ ਕਾਂਗਰਸੀ ਆਗੂ ਅਮਰੀਕ ਸਿੰਘ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਨੰੂ ਪੰਜਾਬ ਸਰਕਾਰ ਨੇ ਅਣਗੌਲਿਆ-ਔਲਖ

ਪੁਰਾਣਾ ਸ਼ਾਲਾ, 18 ਜੁਲਾਈ (ਅਸ਼ੋਕ ਸ਼ਰਮਾ)-ਗੰਨਾ ਕਾਸ਼ਤਕਾਰਾਂ ਨੰੂ ਪੰਜਾਬ ਸਰਕਾਰ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ | ਜਿਸ ਨਾਲ ਉਹ ਆਰਥਿਕ ਤੇ ਮੰਦਹਾਲੀ ਦੇ ਸ਼ਿਕਾਰ ਹੋ ਰਹੇ ਹਨ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸਰਪੰਚ ਤੇ ਕਿਸਾਨ ਆਗੂ ...

ਪੂਰੀ ਖ਼ਬਰ »

31 ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਹੋਵੇਗੀ ਕਨਵੈਨਸ਼ਨ-ਸ਼ਮਸ਼ੇਰ ਸਿੰਘ

ਕਿਲ੍ਹਾ ਲਾਲ ਸਿੰਘ, 18 ਜੁਲਾਈ (ਬਲਬੀਰ ਸਿੰਘ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਹਰਿਆਣਾ ਦੇ ਸੂਬਾਈ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ, ਪ੍ਰੈੱਸ ਸਕੱਤਰ ਅਜੇ ਫਿਲੌਰ ਅਤੇ ਵਿੱਤ ਸਕੱਤਰ ਮਨਜਿੰਦਰ ਢੇਸੀ ਨੇ ਇਕ ਸਾਂਝੇ ਪ੍ਰੈੱਸ ਬਿਆਨ ਵਿਚ ਕਿਹਾ ਕਿ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਨੌਸ਼ਹਿਰਾ ਮੱਝਾ ਸਿੰਘ ਵਿਖੇ ਲਗਾਏ ਬੋਹੜ ਦੇ ਰੁੱਖ

ਨੌਸ਼ਹਿਰਾ ਮੱਝਾ ਸਿੰਘ, 18 ਜੁਲਾਈ (ਤਰਸੇਮ ਸਿੰਘ ਤਰਾਨਾ)-ਰੁੱਖਾਂ ਤੋਂ ਬਿਨਾਂ ਮਨੱੁਖੀ ਜੀਵਨ ਅਧੂਰਾ ਹੈ | ਤੰਦਰੁਸਤ ਜੀਵਨ ਤੇ ਸਮਾਜ ਦੇ ਸੁਨਹਿਰੇ ਭਵਿੱਖ ਲਈ ਸਾਨੂੰ ਸਾਰਿਆਂ ਨੂੰ ਰੁੱਖ ਲਗਾ ਕੇ ਉਨ੍ਹਾਂ ਪਾਲਣ-ਸੰਭਾਲਣ ਦੀ ਜ਼ਿੰਮੇਵਾਰੀ ਨਿਭਾਉਣਾ ਜ਼ਰੂਰੀ ਹੈ ...

ਪੂਰੀ ਖ਼ਬਰ »

ਨਗਰ ਕੌ ਾਸਲ ਧਾਰੀਵਾਲ ਦੇ ਕਰਮਚਾਰੀਆਂ ਵਲੋਂ ਹੜਤਾਲ ਖ਼ਤਮ

ਧਾਰੀਵਾਲ, 18 ਜੁਲਾਈ (ਜੇਮਸ ਨਾਹਰ)-ਹੱਕੀ ਮੰਗਾਂ ਦੀ ਪ੍ਰਾਪਤੀ ਨੂੰ ਲੈ ਕੇ ਨਗਰ ਕੌਾਸਲ ਧਾਰੀਵਾਲ ਦੇ ਸਮੂਹ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ਹੜਤਾਲ ਅੱਜ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਹੈਪੀ ਦੁੱਗਲ ਦੇ ਭਰੋਸੇ 'ਤੇ ਖਤਮ ਕਰ ਦਿੱਤੀ ਗਈ ਹੈ | ਇਸ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

ਆਲ ਇੰਡੀਆ ਯੋਧਾ ਸੰਘਰਸ਼ ਦਲ ਦੀਆਂ ਨਵੀਆਂ ਨਿਯੁਕਤੀਆਂ ਜਲਦ-ਸੁਖਵੰਤ ਸਿੰਘ ਭੋਮਾ

ਕਾਦੀਆਂ, 18 ਜੁਲਾਈ (ਗੁਰਪ੍ਰੀਤ ਸਿੰਘ)-ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਨੇੇ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ 'ਚ ਜਥੇਬੰਦੀ ਵਿਚ ਕੁਝ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਵੇਂ ਚਿਹਰੇ ਸਾਹਮਣੇ ਲਿਆਂਦੇ ਜਾ ਰਹੇ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਕੱਚੇ ਮਕਾਨਾਂ ਹੇਠ ਰਹਿਣ ਲਈ ਮਜਬੂਰ ਹਨ ਲੋਕ

ਪੁਰਾਣਾ ਸ਼ਾਲਾ, 18 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਅਨੇਕਾਂ ਪਿੰਡਾਂ ਅੰਦਰ ਲੋਕ ਅਜੇ ਵੀ ਕੱਚੇ ਮਕਾਨਾਂ ਅਤੇ ਬਾਲਿਆਂ ਦੀਆਂ ਛੱਤਾਂ ਹੇਠ ਗੁਜ਼ਾਰਾ ਕਰਨ ਲਈ ਮਜਬੂਰ ਹਨ | ਜਦੋਂ ਵੀ ਮੀਂਹ ਆਉਂਦਾ ਹੈ ਤਾਂ ਉਨ੍ਹਾਂ ਦੇ ਮਕਾਨਾਂ ਦੀਆਂ ਛੱਤਾਂ ਚੋਂਦੀਆਂ ਹਨ | ਜਿਸ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਕਾਹਨੂੰਵਾਨ, 18 ਜੁਲਾਈ (ਹਰਜਿੰਦਰ ਸਿੰਘ ਜੱਜ)-ਸਿੱਖ ਜਗਤ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮੀਟਿੰਗ ਗੁਰਦੁਆਰਾ ਛੋਟਾ ਘੱਲੂਘਾਰਾ ਛੰਭ ਕਾਹਨੂੰਵਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਅਹੁਦੇਦਾਰਾਂ ਦੀ ਮੀਟਿੰਗ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟੇ

ਸੇਖਵਾਂ, 18 ਜੁਲਾਈ (ਕੁਲਬੀਰ ਸਿੰਘ ਬੂਲੇਵਾਲ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਨਜ਼ਦੀਕੀ ਪਿੰਡ ਕੋਟ ਬੁੱਢਾ ਵਿਖੇ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਲਾਇਨਮੈਨ ਤੇ ਸਹਾਇਕ ਜੇ.ਈ. ਦੀ ਬਦਲੀ ਰੱਦ ਕਰਵਾਉਣ ਸਬੰਧੀ ਕੀਤੀ ਰੋਸ ਰੈਲੀ

ਕਾਹਨੂੰਵਾਨ, 18 ਜੁਲਾਈ ( ਹਰਜਿੰਦਰ ਸਿੰਘ ਜੱਜ)-ਸਥਾਨਕ ਪਾਵਰਕਾਮ ਸਬ-ਡਵੀਜ਼ਨ ਕਾਹਨੂੰਵਾਨ ਵਿਖੇ ਟੈਕਨੀਕਲ ਯੂਨੀਅਨ ਵਲੋਂ ਦਰਸ਼ਨ ਸਿੰਘ ਲਾਇਨਮੈਨ ਅਤੇ ਤੇਜਪਾਲ ਸਿੰਘ ਸਹਾਇਕ ਜੇ.ਈ. ਦੀ ਬਦਲੀ ਰੱਦ ਕਰਵਾਉਣ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਭਰਵੀਂ ਰੋਸ ਰੈਲੀ ...

ਪੂਰੀ ਖ਼ਬਰ »

ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਬੇਵੱਸ-ਮਾਹਲ

ਕਾਦੀਆਂ, 18 ਜੁਲਾਈ (ਗੁਰਪ੍ਰੀਤ ਸਿੰਘ)-ਬੀਤੇ ਕੁਝ ਦਿਨਾਂ ਤੋਂ ਸ਼ਹਿਰ ਕਾਦੀਆਂ ਅੰਦਰ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਜੋ ਕਿ ਬਹੁਤ ਵਧ ਚੁੱਕੀਆਂ ਹਨ ਅਤੇ ਇਨ੍ਹਾਂ ਉੱਪਰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਬੇਵੱਸ ਦਿਖਾਈ ਦੇ ਰਿਹਾ ਹੈ | ਇਥੇ ਸ਼ਹਿਰ ...

ਪੂਰੀ ਖ਼ਬਰ »

ਹਰਵਿੰਦਰਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਸ਼ਾਹਬਾਦ ਵਾਸੀ

ਵਡਾਲਾ ਗ੍ਰੰਥੀਆਂ, 18 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਦੇ ਸ਼ਾਹਬਾਦ ਦੇ ਸਰਪੰਚ ਇੰਜੀ: ਹਰਵਿੰਦਰਪਾਲ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਪੂਰੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਰਵੀਨੰਦਨ ਸਿੰਘ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਇਆ ਜਾਵੇ-ਅਵਾਣ

ਵਡਾਲਾ ਗ੍ਰੰਥੀਆਂ, 18 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਾ ਤੋਂ ਬਣੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਵੀਨੰਦਨ ਸਿੰਘ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦਾ ਚੇਅਰਮੈਨ ਬਣਾਇਆ ਜਾਵੇ | ਇਸ ਸਬੰਧੀ ਕੈਪਟਨ ...

ਪੂਰੀ ਖ਼ਬਰ »

ਦਲਿਤ ਪਰਿਵਾਰਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਬੰਦ ਨਾ ਕੀਤੀਆਂ ਤਾਂ ਸੰਘਰਸ਼ ਕਰਾਂਗੇ-ਹਮੀਰਾ

ਸ੍ਰੀ ਹਰਿਗੋਬਿੰਦਪੁਰ, 18 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਵਾਲਮੀਕਿ ਮੱਜ਼੍ਹਬੀ ਸਿੱਖ ਮੋਰਚਾ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਨੇ ਸੂਬਾ ਸਕੱਤਰ ਗੁਰਨਾਮ ਸਿੰਘ ਸ਼ੇਰਗਿੱਲ ਦੇ ਗ੍ਰਹਿ ਵਿਖੇ ਬੈਠਕ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪਿੰਡ ਮੰਜਿਆਂਵਾਲੀ ਦੇ ਵਿਕਾਸ ਲਈ 5 ਲੱਖ ਭੇਟ

ਫਤਹਿਗੜ੍ਹ ਚੂੜੀਆਂ, 18 ਜੁਲਾਈ (ਧਰਮਿੰਦਰ ਸਿੰਘ ਬਾਠ)-ਪੰਚਾਇਤ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਮੰਜਿਆਂਵਾਲੀ ਨੂੰ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦਾ ਚੈੱਕ ਦਿੱਤਾ ...

ਪੂਰੀ ਖ਼ਬਰ »

ਰਣਜੀਤ ਸਿੰਘ ਸੰਗਰਾਵਾਂ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਬਟਾਲਾ, 18 ਜੁਲਾਈ (ਬੁੱਟਰ)-ਕਾਂਗਰਸ ਪਾਰਟੀ ਵਲੋਂ ਰਣਜੀਤ ਸਿੰਘ ਸੰਗਰਾਵਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਨਵ-ਨਿਯੁਕਤ ਜ਼ਿਲ੍ਹਾ ਜਨ: ਸਕੱ: ਸ: ਸੰਗਰਾਵਾਂ ਨੇ ਪਾਰਟੀ ਹਾਈਕਮਾਨ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਪ੍ਰਗਟ ਸਿੰਘ ਧੁਨਾਂ ਨੂੰ ਪੰਜਾਬ ਸੀਵਰੇਜ ਬੋਰਡ ਦਾ ਚੇਅਰਮੈਨ ਬਣਾਉਣ 'ਤੇ ਸਰਾਫ਼ਾ ਯੂਨੀਅਨ ਵਲੋਂ ਮੁੱਖ ਮੰਤਰੀ ਦਾ ਧੰਨਵਾਦ

ਗੁਰਦਾਸਪੁਰ, 18 ਜੁਲਾਈ (ਸੁਖਵੀਰ ਸਿੰਘ ਸੈਣੀ)-ਕੈਪਟਨ ਸਰਕਾਰ ਵਲੋਂ ਪ੍ਰਗਟ ਸਿੰਘ ਧੁਨਾਂ ਨੰੂ ਪੰਜਾਬ ਸੀਵਰੇਜ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਸਰਾਫ਼ਾ ਯੂਨੀਅਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ...

ਪੂਰੀ ਖ਼ਬਰ »

ਸੜਕ ਦਾ ਟੋਟਾ ਬਣਾਉਣ 'ਤੇ ਕੈਬਨਿਟ ਮੰਤਰੀ ਦਾ ਧੰਨਵਾਦ

ਦੋਰਾਂਗਲਾ, 18 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਗਾਹਲੜੀ ਤੋਂ ਦੋਰਾਂਗਲਾ ਜਾਂਦੀ ਮੁੱਖ ਸੜਕ ਤੋਂ ਪਿੰਡ ਗਾਹਲੜੀ ਨੰੂ ਜਾਂਦਾ ਰਸਤਾ ਜਿਸ ਨੰੂ ਅੱਜ ਪੱਕੀ ਸੜਕ ਬਣਾਉਣ 'ਤੇ ਪਿੰਡ ਵਾਸੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਸੜਕ ਨੰੂ ...

ਪੂਰੀ ਖ਼ਬਰ »

ਕਾਹਲਵਾਂ 'ਚ ਸਕੂਲ ਅਤੇ ਪਿੰਡ ਦੇ ਆਲੇ-ਦੁਆਲੇ ਲਗਾਏ ਬੂਟੇ

ਕਾਦੀਆਂ, 18 ਜੁਲਾਈ (ਪ੍ਰਦੀਪ ਸਿੰਘ ਬੇਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਾਹਲਵਾਂ ਵਿਚ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਪੀ.ਏ. ਸਿਕੰਦਰ ਸਿੰਘ, ਸਰਪੰਚ ਜਿਦੰਰਪਾਲ ਸਿੰਘ, ਸੈਕਟਰੀ ਸੁਖਚੈਨ ਸਿੰਘ ਵਲੋਂ ...

ਪੂਰੀ ਖ਼ਬਰ »

ਰੰਧਾਵਾ ਦੀਆਂ ਹਦਾਇਤਾਂ 'ਤੇ ਪੁਲਿਸ ਦੀ ਮੁਸ਼ਤੈਦੀ ਨਾਲ ਖੇਤਰ 'ਚੋਂ ਨਸ਼ੇ ਨੂੰ ਪਈ ਨਕੇਲ-ਪਿੰਡੀਆਂ, ਗੋਸਲ, ਕਿਲਾ, ਡੇਅਰੀਵਾਲ

ਕਲਾਨੌਰ, 18 ਜੁਲਾਈ (ਪੁਰੇਵਾਲ)-ਬਲਾਕ ਕਲਾਨੌਰ ਨਾਲ ਸਬੰਧਿਤ ਕਾਂਗਰਸੀ ਆਗੂਆਂ ਪ੍ਰਧਾਨ ਰਵੇਲ ਸਿੰਘ ਪਿੰਡੀਆਂ, ਚੇਅਰਮੈਨ ਜਗਤਾਰ ਸਿੰਘ ਗੋਸਲ, ਸਰਪੰਚ ਦਿਲਬਾਗ ਸਿੰਘ ਕਿਲ੍ਹਾ ਨੱਥੂ ਸਿੰਘ ਤੇ ਸਰਪੰਚ ਲਖਬੀਰ ਸਿੰਘ ਡੇਅਰੀਵਾਲ ਕਿਰਨ ਨੇ ਕਿਹਾ ਕਿ ਜੇਲ੍ਹਾਂ ਤੇ ...

ਪੂਰੀ ਖ਼ਬਰ »

ਸੜਕ ਤੋਂ ਲੰਘਦੀਆਂ ਮੱਝਾਂ ਕਾਰਨ ਰਾਹਗੀਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 18 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਦਿਹਾਤੀ ਤੇ ਮੁੱਖ ਸੜਕ 'ਤੇ ਗੁੱਜਰਾਂ ਦੀਆਂ ਮੱਝਾਂ ਨੇ ਲੋਕਾਂ ਦਾ ਜੀਵਨ ਦੁੱਭਰ ਕੀਤਾ ਹੋਇਆ ਹੈ | ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਪਾਸੇ ਬਿਲਕੁਲ ਧਿਆਨ ਨਹੀਂ ਹੈ | ਇਲਾਕਾ ਨਿਵਾਸੀ ਗੁਰਮੀਤ ਸਿੰਘ, ਤਰਸੇਮ ...

ਪੂਰੀ ਖ਼ਬਰ »

ਪਿੰਡ ਦੇ ਵੱਖ-ਵੱਖ ਥਾਵਾਂ 'ਤੇ ਇਕ ਹਜ਼ਾਰ ਲਗਾਏ ਬੂਟੇ

ਕਾਦੀਆਂ, 18 ਜੁਲਾਈ (ਗੁਰਪ੍ਰੀਤ ਸਿੰਘ)-ਪਿੰਡ ਮੋਕਲ ਦੇ ਆਲੇ-ਦੁਆਲੇ ਗਰਾਊਾਡ ਸਰਕਾਰੀ ਸਕੂਲ ਸ਼ਮਸ਼ਾਨਘਾਟ ਅਤੇ ਪਿੰਡ ਦੇ ਚਾਰੇ ਪਾਸੇ ਪਿੰਡ ਦੀ ਪੰਚਾਇਤ ਅਤੇ ਸਰਪੰਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਹਜ਼ਾਰ ਬੂਟੇ ਲਗਾਏ ਗਏ ਅਤੇ ਨਾਲ ਹੀ ਪਿੰਡ ਦੀ ਪੰਚਾਇਤ ਅਤੇ ...

ਪੂਰੀ ਖ਼ਬਰ »

ਮਹਿਰਮ ਸਾਹਿਤ ਸਭਾ ਵਲੋਂ ਸਾਵਣ ਕਵੀ ਦਰਬਾਰ 21 ਨੂੰ

ਪੁਰਾਣਾ ਸ਼ਾਲਾ, 18 ਜੁਲਾਈ (ਅਸ਼ੋਕ ਸ਼ਰਮਾ)-ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਵਲੋਂ 21 ਜੁਲਾਈ ਨੰੂ ਸਾਵਣ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਅਹਿਮ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਡਾ: ਮਲਕੀਤ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਜਨਮ ਸਰਟੀਫ਼ਿਕੇਟ ਨੂੰ ਦਰੁਸਤ ਕਰਨ ਵਾਲਾ ਵਿਅਕਤੀ ਰਿਸ਼ਵਤ ਲੈਂਦੇ ਕਾਬੂ

ਗੁਰਦਾਸਪੁਰ, 18 ਜੁਲਾਈ (ਆਲਮਬੀਰ ਸਿੰਘ)-ਸੀਨੀਅਰ ਪੁਲਿਸ ਕਪਤਾਨ ਸੀ.ਆਰ.ਕੇ. ਬਖਸ਼ੀ ਵਿਜੀਲੈਂਸ ਵਿਭਾਗ ਅੰਮਿ੍ਤਸਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਕੰਵਲਦੀਪ ਕੌਰ ਵਿਜੀਲੈਂਸ ਵਿਭਾਗ ਦੀ ਅਗਵਾਈ ਵਿਚ ਜਨਮ ਸਰਟੀਫਿਕੇਟ ਨੰੂ ਦਰੁਸਤ ਕਰਨ ਵਾਲੇ ਵਿਅਕਤੀ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਵਲੋਂ ਰੈਸਟੋਰੈਂਟ, ਮੈਰਿਜ ਪੈਲੇਸਾਂ ਤੇ ਸਿੱਖਿਆ ਸੰਸਥਾ ਦੇ ਮਾਲਕਾਂ ਨਾਲ ਮੀਟਿੰਗ

ਗੁਰਦਾਸਪੁਰ, 18 ਜੁਲਾਈ (ਆਲਮਬੀਰ ਸਿੰਘ)-ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਹਾਇਕ ਕਮਿਸ਼ਨਰ ਰਮਨ ਕੋਛੜ ਵਲੋਂ ਸ਼ਹਿਰ ਦੇ ਵੱਖ ਵੱਖ ਮੈਰਿਜ ਪੈਲੇਸਾਂ, ਸਿੱਖਿਆ ਸੰਸਥਾ, ਹੋਟਲ, ਰੈਸਟੋਰੈਂਟ ਆਦਿ ਸੰਸਥਾਵਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਐਸ.ਡੀ.ਕਾਲਜ ਦੀ ਕੁਲਵਿੰਦਰ ਕੌਰ ਯੂਨੀਵਰਸਿਟੀ 'ਚੋਂ ਪਹਿਲੇ ਸਥਾਨ 'ਤੇ

ਗੁਰਦਾਸਪੁਰ, 18 ਜੁਲਾਈ (ਸੁਖਵੀਰ ਸਿੰਘ ਸੈਣੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈ ਗਈ ਬੀ.ਐਸ.ਸੀ ਮੈਡੀਕਲ, ਨਾਨ-ਮੈਡੀਕਲ ਛੇਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿਚੋਂ ਪੰਡਿਤ ਮੋਹਣ ਲਾਲ ਐਸ. ਡੀ. ਕਾਲਜ ਗੁਰਦਾਸਪੁਰ ਦਾ ਨਤੀਜਾ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕੀੜੀ ਅਫਗਾਨਾ ਨੇ ਪਿੰਡ ਵਿਚ ਬਣਾਈ ਪਾਰਕ

ਹਰਚੋਵਾਲ, 18 ਜੁਲਾਈ (ਭਾਮ/ ਢਿੱਲੋਂ)-ਗ੍ਰਾਮ ਪੰਚਾਇਤ ਕੀੜੀ ਅਫਗਾਨਾ ਨੇ ਪਿੰਡ ਵਿਚ ਇਕ ਸੁੰਦਰ ਪਾਰਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ | ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਜੱਸਾ ਅਤੇ ਹਰਵਿੰਦਰ ਸਿੰਘ ਕਾਲਾ ਮੈਂਬਰ ਪੰਚਾਇਤ ਨੇ ਦੱਸਿਆ ਕਿ ਫਤਹਿਜੰਗ ਸਿੰਘ ਬਾਜਵਾ ...

ਪੂਰੀ ਖ਼ਬਰ »

ਹਲਕਾ ਕਾਦੀਆਂ ਦਾ ਵਿਕਾਸ ਜੰਗੀ ਪੱਧਰ 'ਤੇ ਚੱਲ ਰਿਹੈ-ਯੂਥ ਆਗੂ ਰਾਹੁਲ ਸ਼ਰਮਾ

ਕਾਦੀਆਂ, 18 ਜੁਲਾਈ (ਪ੍ਰਦੀਪ ਸਿੰਘ ਬੇਦੀ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਹਲਕੇ ਦਾ ਵਿਕਾਸ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਕੋਟ ਖਾਂ ਮਹੰੁਮਦ ਦੇ ਯੂਥ ਆਗੂ ਰਾਹੁਲ ਸ਼ਰਮਾ ਨੇ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਤਿ੍ਪਤਾ ਠਾਕੁਰ ਵਲੋਂ ਕਾਦੀਆਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਬੂਟੇ

ਕਾਦੀਆਂ, 18 ਜੁਲਾਈ (ਪ੍ਰਦੀਪ ਸਿੰਘ ਬੇਦੀ)-ਹਲਕਾ ਕਾਦੀਆਂ ਦੇ ਵਿਚ ਆਉਂਦੇ ਪਿੰਡ ਕੁੰਟ, ਢੀਂਡਸਾ, ਕੋਟ ਟੋਡਰਮੱਲ ਵਿਚ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਅਤੇ ਵੋਮੈਨ ਪਾਵਰ ਕੁਨੈਕਟ ਤਿ੍ਪਤਾ ਠਾਕੁਰ ਵਲੋਂ 550 ਸਾਲਾ ਨੂੰ ਮੁੱਖ ਰੱਖਦਿਆਂ ਬੂਟੇ ਲਗਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਸੀ.ਐੱਚ.ਸੀ. ਕਾਹਨੂੰਵਾਨ ਵਧਦੀ ਆਬਾਦੀ ਸਬੰਧੀ ਸੈਮੀਨਾਰ

ਕਾਹਨੂੰਵਾਨ, 18 ਜੁਲਾਈ (ਹਰਜਿੰਦਰ ਸਿੰਘ ਜੱਜ)-ਸਥਾਨਕ ਸੀ.ਐਚ.ਸੀ. ਕਾਹਨੂੰਵਾਨ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇਕਬਾਲ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਮੌਕੇ ਵਧਦੀ ਆਬਾਦੀ ਨੂੰ ਸਬੰਧਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਐਸ.ਐਮ.ਓ. ...

ਪੂਰੀ ਖ਼ਬਰ »

ਮਾਡਲ ਟਾਊਨ ਵਿਖੇ ਲਾਭਪਾਤਰੀ ਦੇ ਸਮਾਰਟ ਕਾਰਡ ਲਈ ਭਰੇ ਫਾਰਮ

ਧਾਰੀਵਾਲ, 18 ਜੁਲਾਈ (ਜੇਮਸ ਨਾਹਰ)-ਸਥਾਨਕ ਵਾਰਡ ਨੰਬਰ-6 ਮਾਡਲ ਟਾਊਨ ਵਿਖੇ ਸਾਬਕਾ ਕੌਾਸਲਰ ਬੀਬੀ ਰਾਜ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਜੋਸਫ਼ ਮਸੀਹ ਅਤੇ ਕਾਾਗਰਸ ਦਫਤਰ ਦੇ ਇੰਚਾਰਜ ਵਿਜੇ ਸ਼ਰਮਾ ਦੀ ਅਗਵਾਈ ਵਿਚ 100 ਤੋਂ ਵੱਧ ਲਾਭਪਾਤਰੀਆਂ ਦੇ ਸਮਾਰਟ ਕਾਰਡ ਲਈ ਰੀ ...

ਪੂਰੀ ਖ਼ਬਰ »

ਜੇ.ਯੂ.ਐੱਸ.ਐੱਸ. ਇੰਸਟੀਚਿਊਟ ਸੇਖਵਾਂ 'ਚ ਦਾਖ਼ਲਿਆਂ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਡਾਇਰੈੱਕਟਰ

ਸੇਖਵਾਂ, 18 ਜੁਲਾਈ (ਕੁਲਬੀਰ ਸਿੰਘ ਬੂਲੇਵਾਲ)-ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਸ਼ਲਾਘਾਯੋਗ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਜੇ.ਯੂ.ਐੱਸ.ਐੱਸ. ਗਰੁੱਪ ਆਫ਼ ਇੰਸਟੀਚਿਊਟ ਸੇਖਵਾਂ 'ਚ ਦਾਖ਼ਲਿਆਂ ਲਈ ਵਿਦਿਆਰਥੀਆਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਦੀਨਪੁਰ ਦੀ ਪੰਚਾਇਤ ਵਲੋਂ ਪੰਜ ਮੈਂਬਰੀ ਕਮੇਟੀ ਦਾ ਗਠਨ

ਧਾਰੀਵਾਲ, 18 ਜੁਲਾਈ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਦੀਨਪੁਰ ਦੀ ਪੰਚਾਇਤ ਵਲੋਂ ਸਰਕਾਰੀ ਹੁਕਮਾਂ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਪਿੰਡ ਵਿਚੋਂ ਸੂਝਵਾਨ ਪਤਵੰਤਿਆਂ ਨੂੰ ਨਾਲ ਲੈ ਕੇ ਪੰਜ ਮੈਂਬਰੀ ਕਮੇਟੀ ਦਾ ਗਠਨ ...

ਪੂਰੀ ਖ਼ਬਰ »

ਪਿੰਡ ਭਾਰਥਵਾਲ ਦਾ ਚਹੁੰ-ਮੁਖੀ ਵਿਕਾਸ ਹੋਵੇਗਾ-ਕਾਂਗਰਸੀ ਆਗੂ

ਅਲੀਵਾਲ, 18 ਜੁਲਾਈ (ਅਵਤਾਰ ਸਿੰਘ ਰੰਧਾਵਾ)-ਸਮੂਹ ਨਗਰ ਪੰਚਾਇਤ ਪਿੰਡ ਭਾਰਥਵਾਲ ਵਲੋਂ ਪੂਰੇ ਨਗਰ ਨਿਵਾਸੀਆਂ ਨੂੰ ਭਰੋਸੇ 'ਚ ਲੈ ਕੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਸੁਚੱਜੀ ਅਗਵਾਈ 'ਚ ਪਿੰਡ ਦਾ ਚਹੁ-ਮੁਖੀ ਵਿਕਾਸ ਜੰਗੀ ਪੱਧਰ 'ਤੇ ਕਰਵਾਇਆ ਜਾ ...

ਪੂਰੀ ਖ਼ਬਰ »

ਪਰਿਵਾਰ ਨਿਯੋਜਨ ਦੇ ਮਾਮਲਿਆਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਕਾਦੀਆਂ, 18 ਜੁਲਾਈ (ਗੁਰਪ੍ਰੀਤ ਸਿੰਘ)-ਸਿਹਤ ਵਿਭਾਗ ਕਾਦੀਆਂ ਦੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੀ ਟੀਮ ਨੇ ਬੱਸ ਸਟੈਂਡ ਕਾਦੀਆਂ ਵਿਖੇ ਪਰਿਵਾਰ ਨਿਯੋਜਨ ਦੇ ਮਾਮਲਿਆਂ ਸਬੰਧੀ ਸੈਮੀਨਾਰ ਲਗਾਇਆ | ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਹੈਲਥ ਇੰਸਪੈਕਟਰ ਕੁਲਬੀਰ ...

ਪੂਰੀ ਖ਼ਬਰ »

ਗਲੋਬਲ ਮਾਈਗਰੇਸ਼ਨ ਕੰਸਲਟੈਂਟ ਨੇ ਦੋ ਦਿਨਾਂ 'ਚ ਲਗਵਾਇਆ ਆਸਟ੍ਰੇਲੀਆ ਦਾ ਵੀਜ਼ਾ

ਗੁਰਦਾਸਪੁਰ, 18 ਜੁਲਾਈ (ਸੁਖਵੀਰ ਸਿੰਘ ਸੈਣੀ)-ਗਲੋਬਲ ਮਾਈਗਰੇਸ਼ਨ ਕੰਸਲਟੈਂਟ ਵਲੋਂ ਆਪਣੀਆਂ ਬਿਹਤਰੀਨ ਸੇਵਾਵਾਂ ਸਦਕਾ ਦੋ ਦਿਨਾਂ ਵਿਚ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਮੀਗਰੇਸ਼ਨ ਐਡਵੋਕੇਟ ਗਗਨ ਘੁੰਮਣ ਨੇ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਹਲਕਾ ਡੇਰਾ ਬਾਬਾ ਨਾਨਕ ਅੰਦਰ ਵਿਕਾਸ ਦੀ ਹਨੇਰੀ ਝੁਲੇਗੀ-ਕਾਂਗਰਸੀ ਆਗੂ

ਵਡਾਲਾ ਬਾਂਗਰ, 18 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਅੰਦਰ ਵਿਕਾਸ ਦੀ ਹਨੇਰੀ ਝੁਲੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਦੀਪਕ ਹਿਲੋਰੀ ਹੋਣਗੇ ਪਠਾਨਕੋਟ ਦੇ ਨਵੇਂ ਐਸ.ਐਸ.ਪੀ.

ਪਠਾਨਕੋਟ, 18 ਜੁਲਾਈ (ਚੌਹਾਨ)-ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਪਠਾਨਕੋਟ ਦੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੀ ਬਦਲੀ ਕਰ ਦਿੱਤੀ ਹੈ | ਉਨ੍ਹਾਂ ਨੰੂ ਹੁਣ ਫਿਰੋਜ਼ਪੁਰ ਜ਼ਿਲ੍ਹੇ ਦਾ ਐਸ.ਐਸ.ਪੀ. ਲਗਾਇਆ ਗਿਆ ਹੈ | ਜਦ ਕਿ ਆਈ.ਪੀ.ਐਸ. ਦੀਪਕ ਹਿਲੋਰੀ ਜਿਹੜੇ ਫਾਜ਼ਿਲਕਾ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ

ਡਮਟਾਲ, 18 ਜੁਲਾਈ (ਰਾਕੇਸ਼ ਕੁਮਾਰ)-ਸਿੰਬੂਥਾਣ ਮੰਦਰ ਬਰਮਾੜ ਵਿਚ ਮੇਲੇ ਲਗਾਉਣ ਲਈ ਆਏ ਇਕ ਨੌਜਵਾਨ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਅਖਿਲ ਕੁਮਾਰ ਸੂਦ (30) ਆਪਣੇ ਮਾਤਾ-ਪਿਤਾ ਨਾਲ ਕਮਰੇ ਵਿਚ ਸੁੱਤਾ ਪਿਆ ਸੀ ਕਿ ...

ਪੂਰੀ ਖ਼ਬਰ »

ਘਰੇਲੂ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ਦੀ ਮੌਤ

ਨਰੋਟ ਮਹਿਰਾ, 18 ਜੁਲਾਈ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਗੋਬਿੰਦਸਰ ਵਿਖੇ ਘਰੇਲੂ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਹੁਕਮਾਂ ਤੋਂ ਬਾਅਦ ਵੀ ਪ੍ਰਾਈਵੇਟ ਸਕੂਲਾਂ ਵਾਲੇ ਕਰ ਰਹੇ ਹਨ ਕਥਿਤ ਲੁੱਟ

ਪਠਾਨਕੋਟ, 18 ਜੁਲਾਈ (ਆਸ਼ੀਸ਼ ਸ਼ਰਮਾ)-ਕੈਪਟਨ ਸਰਕਾਰ ਵਿਚ ਬਣੇ ਨਵੇਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘਲਾ ਵਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਨੰੂ ਨੱਥ ਪਾਉਣ ਲਈ ਕਈ ਉਪਰਾਲੇ ਕੀਤੇ ਤੇ ਕਈ ਸਖਤ ਕਦਮ ਚੁੱਕੇ ਪਰ ਕਿਸੇ ਨੇ ਵੀ ...

ਪੂਰੀ ਖ਼ਬਰ »

ਡੇਅਰੀ ਫਾਰਮ ਮੈਨੇਜਰ ਦੇ ਸਿਖਲਾਈ ਕੋਰਸ ਲਈ ਸਿੱਖਿਆਰਥੀਆਂ ਦੀ ਚੋਣ ਕਾਊਾਸਲਿੰਗ 26 ਤੋਂ-ਵਿਧਾਇਕ ਵਿੱਜ

ਪਠਾਨਕੋਟ, 18 ਜੁਲਾਈ (ਆਰ. ਸਿੰਘ)-ਨੌਜਵਾਨਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਡੇਅਰੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਗੁਰ ਸਿਖਾਉਣ ਅਤੇ ਡੇਅਰੀ ਫਾਰਮ ਮੈਨੇਜਰ ਬਣਨ ਲਈ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ ਤੋਂ ਸ਼ੁਰੂ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਅਚਨਚੇਤ ਜਾਂਚ-ਖਾਦਾਂ ਦੇ ਭਰੇ ਸੈਂਪਲ

ਪਠਾਨਕੋਟ, 18 ਜੁਲਾਈ (ਆਰ. ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਪਤਕਾਰਾਂ ਨੂੰ ਸ਼ੁੱਧ ਭੋਜਨ ਅਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

1 ਗਰਾਮ 10 ਮਿਲੀਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ, ਦੂਜਾ ਸਾਥੀ ਫ਼ਰਾਰ

ਤਾਰਾਗੜ੍ਹ, 18 ਜੁਲਾਈ (ਸੋਨੂੰ ਮਹਾਜਨ)-ਤਾਰਾਗੜ੍ਹ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਰਮਾਨੰਦ ਨੇੜੇ ਲਗਾਏ ਨਾਕੇ ਦੌਰਾਨ 1 ਗਰਾਮ 10 ਮਿਲੀਗਰਾਮ ਹੈਰੋਇਨ ਅਤੇ ਚੋਰੀ ਦੀ ਸਕੂਟਰੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ | ਜਦੋਂ ਕਿ ਇਸ ਕਾਰਵਾਈ ਦੌਰਾਨ ਉਸ ਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਗੱਜੂ ਪਿੰਡ ਨੇੜੇ ਲਗਾਏ ਜਾ ਰਹੇ ਕਰੈਸ਼ਰਾਂ ਨੂੰ ਬੰਦ ਕਰਨ ਦੀ ਕੀਤੀ ਮੰਗ

ਤਾਰਾਗੜ੍ਹ, 18 ਜੁਲਾਈ (ਸੋਨੂੰ ਮਹਾਜਨ)-ਭੋਆ ਹਲਕੇ ਦੇ ਪਿੰਡ ਗੱਜੂ ਦੇ ਨੇੜੇ ਲਗਾਏ ਜਾ ਰਹੇ ਕਰੈਸ਼ਰਾਂ ਨੰੂ ਇਲਾਕੇ ਦੇ ਕਿਸਾਨਾਂ ਅਤੇ ਪੰਚਾਇਤਾਂ ਨੇ ਬੰਦ ਕਰਨ ਦੀ ਮੰਗ ਨੰੂ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਡੀ.ਸੀ. ਪਠਾਨਕੋਟ ਨੂੰ ਲਿਖਤੀ ਮੰਗ ਪੱਤਰ ਦਿੱਤਾ | ਸਰਪੰਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਲਾਮੀਨੀ ਵਿਖੇ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ

ਪਠਾਨਕੋਟ ,18 ਜੁਲਾਈ (ਆਰ. ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਲਾਮੀਨੀ ਪਠਾਨਕੋਟ ਵਿਖੇ ਪਿ੍ੰਸੀਪਲ ਮੋਨਿਕਾ ਵਿਜ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਾਈਡੈਂਸ ਐਾਡ ਕੌਾਸਿਲੰਗ ਦੇ ਇੰਚਾਰਜ ਡਾ: ਤਾਜ ਸਿੰਘ ਅਤੇ ਲਲਿਤ ਮੋਹਨ ਦੀ ਅਗਵਾਈ ਹੇਠ ਵਿਦਿਆਰਥੀਆਂ ...

ਪੂਰੀ ਖ਼ਬਰ »

ਬੋਰਡ ਹਟਾਉਣ ਨੰੂ ਲੈ ਕੇ ਨਗਰ ਕੌਾਸਲ ਮੁਲਾਜ਼ਮ ਤੇ ਢਾਬਾ ਮੁਲਾਜ਼ਮਾਂ 'ਚ ਹੋਈ ਤਕਰਾਰ

ਸੁਜਾਨਪੁਰ, 18 ਜੁਲਾਈ (ਜਗਦੀਪ ਸਿੰਘ)-ਨਗਰ ਕੌਾਸਲ ਸੁਜਾਨਪੁਰ ਦੇ ਕਾਰਜ ਸਾਧਕ ਅਫ਼ਸਰ ਅਰੁਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਯੂਨੀਅਨ ਸਹਾਇਕ ਤਿਲਕ ਰਾਜ ਸ਼ਰਮਾ ਵਲੋਂ ਆਪਣੀ ਟੀਮ ਨੰੂ ਨਾਲ ਲੈ ਕੇ ਨਾਜਾਇਜ਼ ਤੌਰ 'ਤੇ ਲੱਗੇ ਬੋਰਡ ਹਟਾ ਰਹੇ ਸਨ ਕਿ ਜਦੋਂ ਉਨ੍ਹਾਂ ਦੀ ...

ਪੂਰੀ ਖ਼ਬਰ »

ਡਿਪਟੀ ਡੀ.ਈ.ਓ. ਨੇ ਸੈਮੀਨਾਰ ਵਿਚ ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਨਵੀਆਂ ਤਕਨੀਕਾਂ ਦੀ ਦਿੱਤੀ ਜਾਣਕਾਰੀ

ਤਾਰਾਗੜ੍ਹ, 18 ਜੁਲਾਈ (ਸੋਨੂੰ ਮਹਾਜਨ)-ਡਿਪਟੀ ਡੀ.ਈ.ਓ. ਰਮੇਸ਼ ਠਾਕੁਰ ਨੇ ਨਰੋਟ ਜੈਮਲ ਸਿੰਘ ਸਿੱਖਿਆ ਬਲਾਕ ਵਿਚ ਬੀ.ਪੀ.ਈ.ਓ. ਹੰਸ ਰਾਜ ਦੀ ਅਗਵਾਈ ਹੇਠ ਲਗਾਏ ਜਾ ਰਹੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੇ ਲਗਾਏ ਜਾ ਰਹੇ ਸੈਮੀਨਾਰ ਦਾ ...

ਪੂਰੀ ਖ਼ਬਰ »

ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਾਮੀਨੀ 'ਚ ਸਬ-ਡਵੀਜ਼ਨ ਪੱਧਰੀ ਕਬੱਡੀ ਟੂਰਨਾਮੈਂਟ ਕਰਵਾਇਆ

ਪਠਾਨਕੋਟ, 18 ਜੁਲਾਈ (ਆਰ. ਸਿੰਘ)-ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਾਮੀਨੀ ਪਠਾਨਕੋਟ ਵਿਖੇ ਪੰਜਾਬ ਸਰਕਾਰ ਖੇਡ ਵਿਭਾਗ ਡਾਇਰੈਕਟਰ ਸਪੋਰਟਸ ਅੰਮਿ੍ਤ ਕੌਰ ਗਿੱਲ ਅਤੇ ਜ਼ਿਲ੍ਹਾ ਖੇਡ ਅਫ਼ਸਰ ਪਠਾਨਕੋਟ ਕੁਲਵਿੰਦਰ ਸਿੰਘ ਵਲੋਂ ਸਾਲ 2019-20 ਦੇ ਸੈਸ਼ਨ ਲਈ ਸ੍ਰੀ ਗੁਰੂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਬਲਾਕ ਪੱਧਰੀ ਕੰਪਿਊਟਰ ਟਾਈਪ ਮੁਕਾਬਲੇ ਕਰਵਾਏ

ਪਠਾਨਕੋਟ, 18 ਜੁਲਾਈ (ਆਰ. ਸਿੰਘ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਭੁਪਿੰਦਰ ਕੌਰ ਦੀ ਪ੍ਰਧਾਨਗੀ ਵਿਚ ਬਲਾਕ ਪੱਧਰੀ ਕੰਪਿਊਟਰ ਟਾਈਪ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਪਠਾਨਕੋਟ -1 ਦੇ ਅਧੀਨ ਆਉਂਦੇ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 18 ਜੁਲਾਈ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਬੀ.ਐੱਸ.ਸੀ (ਐਫ.ਡੀ.) ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ: ਸੁਨੀਤਾ ਡੋਗਰਾ ਨੇ ਦੱਸਿਆ ਕਿ ਕਾਲਜ ਦੀ ...

ਪੂਰੀ ਖ਼ਬਰ »

ਸੀ.ਐੱਚ.ਸੀ. ਕਾਹਨੂੰਵਾਨ ਵਧਦੀ ਆਬਾਦੀ ਸਬੰਧੀ ਸੈਮੀਨਾਰ

ਕਾਹਨੂੰਵਾਨ, 18 ਜੁਲਾਈ (ਹਰਜਿੰਦਰ ਸਿੰਘ ਜੱਜ)-ਸਥਾਨਕ ਸੀ.ਐਚ.ਸੀ. ਕਾਹਨੂੰਵਾਨ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇਕਬਾਲ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਮੌਕੇ ਵਧਦੀ ਆਬਾਦੀ ਨੂੰ ਸਬੰਧਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਐਸ.ਐਮ.ਓ. ...

ਪੂਰੀ ਖ਼ਬਰ »

ਪਿੰਡ ਦੇ ਵੱਖ-ਵੱਖ ਥਾਵਾਂ 'ਤੇ ਇਕ ਹਜ਼ਾਰ ਲਗਾਏ ਬੂਟੇ

ਕਾਦੀਆਂ, 18 ਜੁਲਾਈ (ਗੁਰਪ੍ਰੀਤ ਸਿੰਘ)-ਪਿੰਡ ਮੋਕਲ ਦੇ ਆਲੇ-ਦੁਆਲੇ ਗਰਾਊਾਡ ਸਰਕਾਰੀ ਸਕੂਲ ਸ਼ਮਸ਼ਾਨਘਾਟ ਅਤੇ ਪਿੰਡ ਦੇ ਚਾਰੇ ਪਾਸੇ ਪਿੰਡ ਦੀ ਪੰਚਾਇਤ ਅਤੇ ਸਰਪੰਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਹਜ਼ਾਰ ਬੂਟੇ ਲਗਾਏ ਗਏ ਅਤੇ ਨਾਲ ਹੀ ਪਿੰਡ ਦੀ ਪੰਚਾਇਤ ਅਤੇ ...

ਪੂਰੀ ਖ਼ਬਰ »

ਹਲਕਾ ਕਾਦੀਆਂ ਦਾ ਵਿਕਾਸ ਜੰਗੀ ਪੱਧਰ 'ਤੇ ਚੱਲ ਰਿਹੈ-ਯੂਥ ਆਗੂ ਰਾਹੁਲ ਸ਼ਰਮਾ

ਕਾਦੀਆਂ, 18 ਜੁਲਾਈ (ਪ੍ਰਦੀਪ ਸਿੰਘ ਬੇਦੀ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਹਲਕੇ ਦਾ ਵਿਕਾਸ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਕੋਟ ਖਾਂ ਮਹੰੁਮਦ ਦੇ ਯੂਥ ਆਗੂ ਰਾਹੁਲ ਸ਼ਰਮਾ ਨੇ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਜੇ.ਯੂ.ਐੱਸ.ਐੱਸ. ਇੰਸਟੀਚਿਊਟ ਸੇਖਵਾਂ 'ਚ ਦਾਖ਼ਲਿਆਂ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਡਾਇਰੈੱਕਟਰ

ਸੇਖਵਾਂ, 18 ਜੁਲਾਈ (ਕੁਲਬੀਰ ਸਿੰਘ ਬੂਲੇਵਾਲ)-ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਸ਼ਲਾਘਾਯੋਗ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਜੇ.ਯੂ.ਐੱਸ.ਐੱਸ. ਗਰੁੱਪ ਆਫ਼ ਇੰਸਟੀਚਿਊਟ ਸੇਖਵਾਂ 'ਚ ਦਾਖ਼ਲਿਆਂ ਲਈ ਵਿਦਿਆਰਥੀਆਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਦੀਨਪੁਰ ਦੀ ਪੰਚਾਇਤ ਵਲੋਂ ਪੰਜ ਮੈਂਬਰੀ ਕਮੇਟੀ ਦਾ ਗਠਨ

ਧਾਰੀਵਾਲ, 18 ਜੁਲਾਈ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਦੀਨਪੁਰ ਦੀ ਪੰਚਾਇਤ ਵਲੋਂ ਸਰਕਾਰੀ ਹੁਕਮਾਂ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਪਿੰਡ ਵਿਚੋਂ ਸੂਝਵਾਨ ਪਤਵੰਤਿਆਂ ਨੂੰ ਨਾਲ ਲੈ ਕੇ ਪੰਜ ਮੈਂਬਰੀ ਕਮੇਟੀ ਦਾ ਗਠਨ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਕਾਹਨੂੰਵਾਨ, 18 ਜੁਲਾਈ (ਹਰਜਿੰਦਰ ਸਿੰਘ ਜੱਜ)-ਸਿੱਖ ਜਗਤ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮੀਟਿੰਗ ਗੁਰਦੁਆਰਾ ਛੋਟਾ ਘੱਲੂਘਾਰਾ ਛੰਭ ਕਾਹਨੂੰਵਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਅਹੁਦੇਦਾਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਅੰਦਰ 268 ਪਸ਼ੂ ਸ਼ੈੱਡਾਂ ਦਾ ਨਿਰਮਾਣ ਕੀਤਾ-ਬਲਰਾਜ ਸਿੰਘ

ਪਠਾਨਕੋਟ, 18 ਜੁਲਾਈ (ਆਰ. ਸਿੰਘ)-ਸਰਕਾਰ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਵਿਚ ਪਸ਼ੂਆਂ ਦੇ ਲਈ ਸਰਕਾਰ ਵਲੋਂ ਸ਼ੈੱਡਾਂ ਬਣਾ ਕੇ ਦਿੱਤੀਆਂ ਜਾ ਰਹੀਆਂ ਹਨ | ਜਿਸ ...

ਪੂਰੀ ਖ਼ਬਰ »

ਗਰਾਮ ਸਭਾ ਦੁਨੇਰਾ ਦਾ ਹੋਇਆ ਆਮ ਇਜਲਾਸ

ਧਾਰ ਕਲਾਂ, 18 ਜੁਲਾਈ (ਨਰੇਸ਼ ਪਠਾਨੀਆ)-ਧਾਰ ਕਲਾਂ ਦੀ ਦੁਨੇਰਾ ਪੰਚਾਇਤ ਦਾ ਅੱਜ ਹਾੜੀ ਦਾ ਆਮ ਇਜਲਾਸ ਗਰਾਮ ਪ੍ਰਧਾਨ ਰਾਜੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਜਿਸ ਵਿਚ ਗਰਾਮ ਸਭਾ ਵਾਸੀਆਂ ਨੰੂ ਬੀਤੇ ਸਾਲ ਦੌਰਾਨ ਹੋਈ ਆਮਦਨ ਅਤੇ ਖਰਚ ਬਾਰੇ ਜਾਣੂ ਕਰਵਾਇਆ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ

ਸ਼ਾਹਪੁਰ ਕੰਢੀ, 18 ਜੁਲਾਈ (ਰਣਜੀਤ ਸਿੰਘ)-ਹੜ੍ਹਾਂ ਤੋਂ ਸੁਚੇਤ ਕਰਨ ਲਈ ਵਰਤੇ ਜਾ ਰਹੇ ਢੰਗਾਂ ਦੀ ਜਾਣਕਾਰੀ ਦੇਣ ਦੇ ਮੰਤਵ ਨਾਲ ਜਲ ਸਰੋਤ ਵਿਭਾਗ ਪੰਜਾਬ ਵਲੋਂ ਰਣਜੀਤ ਸਾਗਰ ਡੈਮ ਦੇ ਨਿਗਰਾਨ ਇੰਜੀਨੀਅਰ ਹੈੱਡ ਕੁਆਟਰ ਨਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਸਥਾਨਿਕ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਨੇ ਪ੍ਰਦੇਸ਼ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਤਿੱਖਾ ਵਿਰੋਧ

ਪਠਾਨਕੋਟ, 18 ਜੁਲਾਈ (ਚੌਹਾਨ)-ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਜਲ ਸਪਲਾਈ ਐਾਡ ਸੈਨੀਟੇਸ਼ਨ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੰਸ ਰਾਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਦਰ ਜੇ.ਈ., ...

ਪੂਰੀ ਖ਼ਬਰ »

ਡਲਹੌਜ਼ੀ-ਪਠਾਨਕੋਟ ਸੜਕ ਦਾ ਦੋਹਰੀਕਰਨ ਨਾ ਕੀਤੇ ਜਾਣ ਕਾਰਨ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਪਠਾਨਕੋਟ, 18 ਜੁਲਾਈ (ਚੌਹਾਨ)-ਰਾਸ਼ਟਰੀ ਰਾਜ ਮਾਰਗ ਸੰਖਿਆ 154 ਡਲਹੌਜ਼ੀ-ਪਠਾਨਕੋਟ 'ਤੇ ਲਗਾਤਾਰ ਦੁਰਘਟਨਾਵਾਂ ਹੋ ਰਹੀਆਂ ਹਨ | ਪਿੰਡ ਜੰਡਵਾਲ ਤੇ ਛਤਵਾਲ ਲਾਗੇ ਤਾਂ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਹਨ | ਪਰ ਕੇਂਦਰੀ ਲੋਕ ਨਿਰਮਾਣ ਵਿਭਾਗ ਵਲੋਂ ਇਸ ਰੋਡ ਦਾ ਦੋਹਰੀ ਕਰਨ ...

ਪੂਰੀ ਖ਼ਬਰ »

ਘਰੇਲੂ ਝਗੜੇ 'ਚ ਜ਼ਖ਼ਮੀ ਮਹਿਲਾ ਨੇ ਲਗਾਏ ਕੁੱਟਮਾਰ ਦੇ ਇਲਜ਼ਾਮ

ਪਠਾਨਕੋਟ, 18 ਜੁਲਾਈ (ਚੌਹਾਨ)-ਸਿਵਲ ਹਸਪਤਾਲ 'ਚ ਜੇਰੇ ਇਲਾਜ ਮਹਿਲਾ ਵਲੋਂ ਆਪਣੇ ਹੀ ਘਰ ਵਾਲਿਆਂ 'ਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਮਹਿਲਾ ਦੇ ਪਤੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਕੰਮ 'ਤੇ ਗਿਆ ਸੀ ਕਿ ਪਿੱਛੋਂ ਉਸ ਦੀ ਪਤਨੀ ਤਿ੍ਪਤਾ ਪਿੰਡ ਉਪਰਲੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫੇਟ ਵੱਜਣ ਨਾਲ ਇਕ ਨੌਜਵਾਨ ਦੇ ਦੋਵੇਂ ਪੈਰਾਂ ਦੀਆਂ ਉਂਗਲਾਂ ਕੱਟੀਆਂ

ਡਮਟਾਲ, 18 ਜੁਲਾਈ (ਰਾਕੇਸ਼ ਕੁਮਾਰ)-ਗੁਲੇਰ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਦੀ ਫੇਟ ਵੱਜਣ ਨਾਲ ਇਕ ਨੌਜਵਾਨ ਦੇ ਦੋਵੇਂ ਪੈਰਾਂ ਦੀਆਂ ਉਗਲੀਆਂ ਕੱਟੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਿਸ ਨੰੂ ਇਲਾਜ ਲਈ ਡਾ: ਰਜਿੰਦਰ ਪ੍ਰਸ਼ਾਦ ਮੈਡੀਕਲ ਕਾਲਜ ਹਸਪਤਾਲ ਟਾਂਡਾ ਲਿਜਾਇਆ ...

ਪੂਰੀ ਖ਼ਬਰ »

ਭਾਜਪਾ ਪਾਰਟੀ ਜ਼ਿਲ੍ਹਾ ਪਠਾਨਕੋਟ ਮੈਂਬਰਸ਼ਿਪ ਮੁਹਿੰਮ ਕੀਤੀ ਤੇਜ਼

ਪਠਾਨਕੋਟ, 18 ਜੁਲਾਈ (ਚੌਹਾਨ)-ਭਾਜਪਾ ਪਾਰਟੀ ਵਲੋਂ ਜ਼ਿਲ੍ਹਾ ਪਠਾਨਕੋਟ ਵਿਖੇ ਚਲਾਈ ਜਾ ਰਹੀ ਮੈਂਬਰਸ਼ਿਪ ਮੁਹਿੰਮ ਤਹਿਤ ਹੁਣ ਤੱਕ 20 ਹਜ਼ਾਰ ਲੋਕ ਮੈਂਬਰ ਬਣ ਚੁੱਕੇ ਹਨ | ਜਦ ਕਿ ਭਾਜਪਾ ਪਾਰਟੀ ਵਲੋਂ ਜ਼ਿਲ੍ਹੇ ਵਿਚ ਇਕ ਲੱਖ ਨਵੇਂ ਮੈਂਬਰਾਂ ਨੰੂ ਪਾਰਟੀ ਨਾਲ ਜੋੜਨ ਦਾ ...

ਪੂਰੀ ਖ਼ਬਰ »

ਗੋਪਾਲ ਧਾਮ ਗਊਸ਼ਾਲਾ ਨੂੰ ਸਹਾਇਤਾ ਰਾਸ਼ੀ ਭੇਟ

ਪਠਾਨਕੋਟ, 18 ਜੁਲਾਈ (ਆਰ. ਸਿੰਘ)-ਗੋਪਾਲ ਧਾਮ ਗਊਸ਼ਾਲਾ ਸਰਕੁਲਰ ਰੋਡ ਪਠਾਨਕੋਟ ਵਿਖੇ ਗਊ ਸੇਵਾ ਕਮੇਟੀ ਵਲੋਂ ਪ੍ਰਧਾਨ ਵਿਜੈ ਪਾਸੀ ਦੀ ਅਗਵਾਈ ਹੇਠ ਇਕ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ਡਾ: ਕੁਲਦੀਪ ਅਤੇ ਚੰਪਾ ਰਾਣੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਜਿਨ੍ਹਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX