ਤਾਜਾ ਖ਼ਬਰਾਂ


ਮਾਲ, ਹੋਟਲ ਤੇ ਰੈਸਟੋਰੈਂਟ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
. . .  19 minutes ago
ਨਵੀਂ ਦਿੱਲੀ, 4 ਜੂਨ - ਕੇਂਦਰ ਸਰਕਾਰ ਨੇ ਹੋਟਲ, ਰੈਸਟੋਰੈਂਟ, ਮਾਲ ਤੇ ਦਫਤਰਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਲਾਕਡਾਊਨ ਵਿਚ ਛੁੱਟ ਮਿਲਣ ਤੋਂ ਬਾਅਦ ਜਿਵੇਂ ਜਿਵੇਂ ਹੋਟਲ, ਰੈਸਟੋਰੈਂਟ, ਮਾਲ ਖੁੱਲ ਰਹੇ ਹਨ ਤੇ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੰਤਰਾਲਾ...
ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਲੁਕਿਆ
. . .  26 minutes ago
ਬੱਚੀਵਿੰਡ , 4 ਜੂਨ ( ਬਲਦੇਵ ਸਿੰਘ ਕੰਬੋ)- ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੋ ਤਾਂ ਉਹ ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹੈ। ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ...
ਪਲੇਸ ਆਫ ਸੇਫਟੀ ਮਧੁਬਨ ਵਿੱਖੇ 16 ਸਾਲਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 1 hour ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਵਿਅਕਤੀ ਬਰਾਮਦ
. . .  about 1 hour ago
ਰਾਜਪੁਰਾ 4 ਜੂਨ (ਰਣਜੀਤ ਸਿੰਘ) - ਅੱਜ ਦੇਰ ਸ਼ਾਮ ਪੁਲਿਸ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਕੀਤਾ ਵਿਅਕਤੀ ਸ਼ੈਲਰ ਬਣਾਉਣ ਵਾਲੀ ਫੈਕਟਰੀ ਵਿੱਚੋਂ ਬਰਾਮਦ ਕਰ ਲਿਆ ਹੈ ।ਪੁਲਿਸ ਨੇ ਮੌਕੇ ਤੋਂ ਦੋ ਅਗਵਾਕਾਰਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਸ਼ੈਲਰ ਮਾਲਕ ਦੀ...
ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  about 3 hours ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  about 1 hour ago
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋਂ ਉਧਰ
. . .  8 minutes ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਲੁਧਿਆਣਾ ਵਿੱਚ ਅੱਜ 23 ਮਰੀਜ ਸਾਹਮਣੇ ਆਏ
. . .  about 3 hours ago
ਲੁਧਿਆਣਾ, 4 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ ਜਦ ਕਿ ਸਵੇਰੇ 7 ਮਰੀਜਾਂ ਵਿਚ ਕੋਰੋਨਾ ਪਾਏ ਜਾਣ ਦੀ ਰਿਪੋਰਟ...
3 ਲੁਟੇਰਿਆਂ ਨੇ ਦਿਨ ਦਿਹਾੜੇ ਪਤੀ ਪਤਨੀ ਨੂੰ ਲੁੱਟਿਆ
. . .  about 3 hours ago
ਨਸ਼ਾ ਤਸਕਰ ਦੀ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਾਰੀ ਮਹਿਲ ਕਲਾਂ ਪੁਲਿਸ ਇਕਾਂਤਵਾਸ
. . .  about 4 hours ago
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਅੰਦਰ ਹੜਕੰਪ ਮਚ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੁਲਿਸ...
ਡਾ. ਸੰਦੀਪ ਗੋਇਲ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ
. . .  about 4 hours ago
ਚੰਡੀਗੜ੍ਹ, 4 ਜੂਨ - ਪੰਜਾਬ ਸਰਕਾਰ ਨੇ ਅੱਜ ਮੀਡੀਆ 'ਚ ਦਿਗਜ ਡਾ. ਸੰਦੀਪ ਗੋਇਲ ਨੂੰ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਹਾਲ ਹੀ ਵਿਚ ਗਠਤ ਕੀਤੀ ਗਈ ਪੰਜਾਬ ਸੀ.ਐਸ.ਆਰ. ਨੂੰ ਇੰਡਸਟਰੀ ਲਈ ਪੰਜਾਬ ਤੇ ਪੰਜਾਬ...
ਨੌਜਵਾਨ ਕਿਸਾਨ ਨੇ ਕਰਜ਼ੇ ਦੇ ਚਲਦਿਆਂ ਕੀਤੀ ਖੁਦਕੁਸ਼ੀ
. . .  about 4 hours ago
ਬਠਿੰਡਾ, 4 ਜੂਨ (ਨਾਇਬ ਸਿੱਧੂ) - ਬਠਿੰਡਾ ਜ਼ਿਲ੍ਹੇ ਦੇ ਚੱਕ ਹੀਰਾ ਸਿੰਘ ਵਾਲਾ ਦੇ ਇੱਕ ਕਿਸਾਨ ਦੀ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ...
ਜਲੰਧਰ ਰੇਂਜ ਦੇ ਨਵਨਿਯੁਕਤ ਡੀ.ਆਈ.ਜੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
. . .  about 5 hours ago
ਸੁਲਤਾਨਪੁਰ ਲੋਧੀ, 4 ਜੂਨ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ) - ਜਲੰਧਰ ਰੇਂਜ ਦੇ ਨਵ -ਨਿਯੁਕਤ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੰਤ ਬਾਬਾ ਜੈਮਲ ਸਿੰਘ ਪਟਿਆਲੇ...
ਕੁਵੈਤ ਤੋਂ ਆਏ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 5 hours ago
ਨਵਾਂਸ਼ਹਿਰ, 4 ਜੂਨ (ਗੁਰਬਖਸ਼ ਸਿੰਘ ਮਹੇ) - ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਸਵੇਰੇ ਜ਼ਿਲ੍ਹੇ ਵਿੱਚ ਇਕਾਂਤਵਾਸ ਵਿੱਚ ਰੱਖੇ ਕੁਵੈਤ ਤੋਂ ਵਾਪਿਸ ਆਏ ਇੱਕ ਵਿਅਕਤੀ ਜੋ ਕਿ ਰਾਹੋਂ ਨਾਲ ਸਬੰਧਤ ਹੈ ਉਸ ਦਾ ਕੋਰੋਨਾ ਟੈਸਟ...
ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਤੇਜ਼ ਹਨੇਰੀ ਅਤੇ ਬਾਰਿਸ਼
. . .  about 5 hours ago
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਾਮ ਮੌਕੇ ਅਚਾਨਕ ਮੌਸਮ ਵਿਚ ਤਬਦੀਲੀ ਆ ਗਈ ਅਤੇ ਤੇਜ਼ ਹਨੇਰੀ ਮਗਰੋਂ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਫ਼ਸਲਾਂ ਲਈ ਵੀ ਬਾਰਿਸ਼ ਲਾਹੇਵੰਦ ਮੰਨੀ ਜਾ ਰਹੀ ਹੈ। ਅਨਾਜ ਮੰਡੀ...
ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਹੋਏ ਰਿਪੋਰਟ
. . .  about 5 hours ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਸ ਨਾਲ ਕੁੱਲ 420 ਪਾਜ਼ੀਟਿਵ ਕੇਸ ਹੋ ਗਏ ਹਨ। 325 ਡਿਸਚਾਰਜ ਹੋਏ ਹਨ, 87 ਦਾਖਲ ਤੇ 7...
ਕਸਬਾ ਲੌਂਗੋਵਾਲ ਵਿਖੇ ਕਰਿਆਨਾ ਸਟੋਰ ਨੂੰ ਲੱਗੀ ਅੱਗ
. . .  about 5 hours ago
ਲੌਂਗੋਵਾਲ, 4 ਜੂਨ ( ਸ.ਸ.ਖੰਨਾ,ਵਿਨੋਦ) - ਸਥਾਨਕ ਕਸਬਾ ਲੌਂਗੋਵਾਲ ਮੇਨ ਬੱਸ ਸਟੈਂਡ ਤੇ ਬੀਤੀ ਰਾਤ ਕਰਿਆਨੇ...
ਪੰਜਾਬ 'ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
. . .  about 6 hours ago
ਬਠਿੰਡਾ, 4 ਜੂਨ (ਨਾਇਬ ਸਿੱਧੂ)- ਪਹਿਲਾਂ ਕੋਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ 'ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ...
ਦਰਸ਼ਨ ਕੁੰਦਰਾ ਚੇਅਰਮੈਨ ਤੇ ਆਨੰਦ ਵਾਇਸ ਚੇਅਰਮੈਨ ਬਣੇ
. . .  about 6 hours ago
ਮਾਛੀਵਾੜਾ ਸਾਹਿਬ, 4 ਜੂਨ (ਮਨੋਜ ਕੁਮਾਰ) - ਕਾਫੀ ਅਰਸੇ ਤੋ ਬਾਅਦ ਅੱਜ ਅਖੀਰ ਮਾਛੀਵਾੜਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ....
ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਵਿਦੇਸ਼ੀਆਂ ਦੀ ਭਾਰਤ ਯਾਤਰਾ 'ਤੇ ਲੱਗੀ 10 ਸਾਲ ਦੀ ਪਾਬੰਦੀ
. . .  about 6 hours ago
ਨਵੀਂ ਦਿੱਲੀ, 4 ਜੂਨ- ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਲੈ...
ਸਿੱਖਿਆ ਵਿਭਾਗ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਵਧਾਇਆ
. . .  about 6 hours ago
ਨੂਰਪੁਰ ਬੇਦੀ, 4 ਜੂਨ (ਹਰਦੀਪ ਸਿੰਘ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਦਾ ਕਾਰਜਕਾਲ...
ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਜੈਤੋ ਦੇ ਦਫ਼ਤਰ ਅੱਗੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  about 6 hours ago
ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੋਰੋਨਾ ਦੇ ਵਿਰੋਧ ਵਿਚ 12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ....
ਤਾਏ ਦੇ ਕਤਲ 'ਚ ਭਤੀਜੇ ਦੀ ਜ਼ਮਾਨਤ ਦੀ ਅਰਜ਼ੀ ਹੋਈ ਖ਼ਾਰਜ
. . .  about 6 hours ago
ਸਲਾਣਾ 4 ਜੂਨ (ਗੁਰਚਰਨ ਸਿੰਘ ਜੰਜੂਆ) -ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਕੇ ਤਾਏ ਦੇ...
ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਕੀਤੀ ਗਈ ਸ਼ਿਆਮਾ ਪ੍ਰਸ਼ਾਦ ਸਕੀਮ ਸਬੰਧੀ ਸਮੀਖਿਆ ਮੀਟਿੰਗ
. . .  about 6 hours ago
ਖਮਾਣੋਂ ,4 ਜੂਨ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਬਲਾਕ ਦੇ ਉਨ੍ਹਾਂ 10 ਪਿੰਡਾਂ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਸੰਗਰੂਰ

ਰੇਲਵੇ ਵਿਭਾਗ ਨੇ ਰਾਏਕੋਟ ਫਾਟਕ ਨੇੜੇ 302.92 ਲੱਖ ਨਾਲ ਅੰਡਰ ਪਾਸ ਬਣਾਉਣ ਲਈ ਟੈਂਡਰ ਮੰਗੇ

ਮਲੇਰਕੋਟਲਾ, 18 ਜੁਲਾਈ (ਕੁਠਾਲਾ) - ਮਲੇਰਕੋਟਲਾ ਦੇ ਰਾਏਕੋਟ ਰੋਡ ਰੇਲਵੇ ਫਾਟਕ 'ਤੇ ਰੇਲਵੇ ਫਲਾਈ ਓਵਰ ਬਣਨ ਪਿੱਛੋਂ ਰੇਲਵੇ ਫਾਟਕ ਨੂੰ ਪੱਕੇ ਤੌਰ 'ਤੇ ਬੰਦ ਕਰ ਦੇਣ ਨਾਲ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀਆਂ ਵੱਖ ਵੱਖ ਤਰ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਫਾਟਕ ਦੇ ਨੇੜੇ ਜ਼ਮੀਨਦੋਜ਼ ਪੁਲ ਦੀ ਉਸਾਰੀ ਦਾ ਅਮਲ ਸ਼ੁਰੂ ਹੋ ਗਿਆ ਹੈ | ਪੰਜਾਬ ਦੇ ਟਰਾਂਸਪੋਰਟ ਤੇ ਜਲ ਸਰੋਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਕੇਂਦਰੀ ਰੇਲਵੇ ਵਿਭਾਗ ਵਲੋਂ ਸ਼ੁਰੂ ਕੀਤੀ ਨਿਰਮਾਣ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਰੇਲਵੇ ਅੰਡਰ ਪਾਸ ਬਣਾਉਣ ਲਈ ਮੁੱਖ ਪ੍ਰਬੰਧਕੀ ਅਫ਼ਸਰ (ਨਿਰਮਾਣ) ਉੱਤਰੀ ਰੇਲਵੇ ਕਸ਼ਮੀਰੀ ਗੇਟ ਦਿੱਲੀ ਵਲੋਂ ਨਿਰਮਾਣ ਕੰਪਨੀਆਂ ਤੋਂ ਟੈਂਡਰ ਮੰਗ ਲਏ ਹਨ ਜੋ 8 ਅਗਸਤ ਨੂੰ ਖੋਲ੍ਹੇ ਜਾਣਗੇ | ਅੰਦਾਜ਼ਨ 12 ਮਹੀਨਿਆਂ ਅੰਦਰ ਮੁਕੰਮਲ ਕੀਤੇ ਜਾਣ ਵਾਲੇ ਮਲੇਰਕੋਟਲਾ ਅੰਡਰ ਪਾਸ ਨੂੰ ਰੇਲਵੇ ਫਲਾਈ ਓਵਰ ਬਣਨ ਨਾਲ ਦੋ ਹਿੱਸਿਆਂ ਵਿਚ ਵੰਡੇ ਜਾ ਚੁੱਕੇ ਮਲੇਰਕੋਟਲਾ ਲਈ ਮੁੜ ਇਕ ਹੋਣ ਦਾ ਸਬੱਬ ਦੱਸਦਿਆਂ ਬੀਬੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ 302.92 ਲੱਖ ਰੁਪਏ ਨਾਲ ਬਣਨ ਵਾਲੇ ਇਸ ਅੰਡਰ ਪਾਸ ਦੀ ਉਸਾਰੀ ਲਈ ਪੰਜਾਬ ਸਰਕਾਰ ਵਲੋਂ ਨਗਰ ਕੌਾਸਲ ਮਲੇਰਕੋਟਲਾ ਨੇ 154.21 ਲੱਖ ਰੁਪਏ ਅਤੇ ਕੇਂਦਰੀ ਰੇਲਵੇ ਵਿਭਾਗ ਵਲੋਂ 148.68 ਲੱਖ ਰੁਪਏ ਦਾ ਹਿੱਸਾ ਪਾਇਆ ਗਿਆ ਹੈ | ਨਗਰ ਕੌਾਸਲ ਮਲੇਰਕੋਟਲਾ ਨੇ ਆਪਣੇ ਹਿੱਸੇ ਦੀ ਗਰਾਂਟ ਦਾ ਲੋੜੀਂਦਾ ਅੱਧਾ ਹਿੱਸਾ 75 ਲੱਖ ਰੁਪਏ ਐਕਸੀਅਨ ਲੋਕ ਨਿਰਮਾਣ ਵਿਭਾਗ ਮਲੇਰਕੋਟਲਾ ਰਾਹੀਂ ਪਹਿਲੀ ਜੁਲਾਈ ਨੂੰ ਬੈਂਕ ਡਰਾਫ਼ਟ ਰਾਹੀਂ ਡਿਪਟੀ ਚੀਫ਼ ਇੰਜੀਨੀਅਰ (ਉਸਾਰੀ ਵਿੰਗ) ਉੱਤਰੀ ਰੇਲਵੇ ਅੰਬਾਲਾ ਕੈਂਟ ਨੂੰ ਭੇਜ ਦਿੱਤਾ ਸੀ | ਬੀਬੀ ਰਜ਼ੀਆ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਮੌਕੇ ਬਣੇ ਰੇਲਵੇ ਫਲਾਈ ਓਵਰ ਦੇ ਡਿਜ਼ਾਇਨ ਉੱਪਰ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਫਲਾਈ ਓਵਰ ਦਾ ਡਿਜ਼ਾਇਨ ਸਥਾਨਕ ਭੂਗੋਲਿਕ ਹਾਲਾਤਾਂ ਤੇ ਆਮ ਲੋਕਾਂ ਦੀਆਂ ਲੋੜਾਂ ਤੇ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਨਹੀਂ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਵਿਕਾਸ ਦੇ ਹਰ ਪ੍ਰੋਜੈਕਟ ਨੂੰ ਉਲੀਕਣ ਤੇ ਸ਼ੁਰੂ ਕਰਨ ਤੋਂ ਪਹਿਲਾਂ ਸਥਾਨਕ ਲੋਕਾਂ ਦੀਆਂ ਲੋੜਾਂ ਤੇ ਜ਼ਮੀਨੀ ਹਾਲਾਤਾਂ ਨੂੰ ਧਿਆਨ 'ਚ ਰੱਖਿਆ ਜਾਣਾ ਜ਼ਰੂਰੀ ਹੁੰਦਾ ਹੈ ਪਰੰਤੂ ਪਿਛਲੀ ਸਰਕਾਰ ਵੇਲੇ ਸਥਾਨਕ ਆਗੂਆਂ ਨੇ ਖੇਤੀਬਾੜੀ ਕਰਦੇ ਸਬਜ਼ੀ ਉਤਪਾਦਕਾਂ, ਰੇਹੜੀਆਂ ਨਾਲ ਢੋਆ ਢੁਆਈ ਕਰਨ ਵਾਲੇ ਕਿਸਾਨ ਮਜ਼ਦੂਰਾਂ, ਰਿਕਸ਼ਾ ਚਾਲਕਾਂ ਤੇ ਆਪਣੇ ਸਕੇ ਸੰਬੰਧੀਆਂ ਦੇ ਜ਼ਨਾਜੇ ਮੋਢਿਆਂ 'ਤੇ ਚੁੱਕ ਕੇ ਰੇਲਵੇ ਲਾਈਨੋਂ ਪਾਰ ਸ਼ਹਿਰ ਦੇ ਸਭ ਤੋਂ ਵੱਡੇ ਕਬਰਸਤਾਨ ਗੁੱਟੂ ਵਾਲਾ ਲੈ ਜਾਣ ਵਾਲੇ ਲੋਕਾਂ ਦੀਆਂ ਲੋੜਾਂ ਦਾ ਕੋਈ ਿਖ਼ਆਲ ਨਹੀਂ ਰੱਖਿਆ | ਕੈਬਨਿਟ ਮੰਤਰੀ ਨੇ ਕੁੱਝ ਸਿਆਸੀ ਲੋਕਾਂ ਵਲੋਂ ਇਸ ਅੰਡਰ ਪਾਸ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਹੋਛੀ ਸ਼ੋਹਰਤ ਹਾਸਲ ਕਰਨ ਦਾ ਡਰਾਮਾ ਦੱਸਦਿਆਂ ਸਪੱਸ਼ਟ ਕੀਤਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ ਕੁੱਝ ਸਥਾਨਕ ਅਕਾਲੀ ਆਗੂਆਂ ਵੱਲੋਂ ਰੇਲਵੇ ਲਾਈਨ ਦੀ ਰੁਟੀਨ ਚੈਕਿੰਗ 'ਤੇ ਆਏ ਕੁੱਝ ਰੇਲਵੇ ਅਧਿਕਾਰੀਆਂ ਨਾਲ ਤਸਵੀਰਾਂ ਖਿਚਵਾ ਕੇ ਅੰਡਰ ਪਾਸ ਦਾ ਐਸਟੀਮੇਟ ਬਣਾਉਣ ਦੇ ਡਰਾਮੇ ਕੀਤੇ ਗਏ ਸਨ ਪਰੰਤੂ ਇਹ ਸਭ ਮਲੇਰ ਕੋਟਲਾ ਦੀ ਜਨਤਾ ਦੇ ਅੱਖੀਂ ਘੱਟਾ ਪਾਉਣ ਤੋਂ ਵੱਧ ਹੋਰ ਕੁੱਝ ਵੀ ਨਹੀਂ ਸੀ | ਉਨ੍ਹਾਂ ਦੱਸਿਆ ਕਿ ਰਾਏਕੋਟ ਰੋਡ ਰੇਲਵੇ ਫਾਟਕ ਦੇ ਨਾਲ ਜ਼ਮੀਨ ਦੋਜ਼ ਪੁੱਲ ਬਣਨ ਨਾਲ ਸ਼ਹਿਰ ਦੇ 80 ਫੀਸਦੀ ਮੁਸਲਮਾਨਾਂ ਨੂੰ ਆਪਣੇ ਸਕੇ ਸੰਬੰਧੀਆਂ ਦੇ ਜਨਾਜ਼ੇ ਸ਼ਹਿਰ ਦੇ ਸਭ ਤੋਂ ਵੱਡੇ ਕਬਰਸਤਾਨ ਗੁਟੂ ਵਾਲਾ ਤੱਕ ਲੈ ਜਾਣ ਲਈ ਜਿੱਥੇ ਯੋਗ ਰਸਤਾ ਮਿਲ ਜਾਵੇਗਾ ਉੱਥੇ ਰੇਲਵੇ ਫਲਾਈ ਓਵਰ ਦੀ ਉਚਾਈ ਚੜ੍ਹਨ ਤੋਂ ਅਸਮਰਥ ਰਿਕਸ਼ਿਆਂ ਵਾਲੇ ਮਜ਼ਦੂਰਾਂ ਤੇ ਬੇਜ਼ੁਬਾਨ ਪਸ਼ੂਆਂ ਵਾਲੀਆਂ ਰੇਹੜੀਆਂ ਲਈ ਸੌਖਾ ਰਾਹ ਵੀ ਖੁੱਲ੍ਹ ਜਾਵੇਗਾ |

ਧਾਰਮਿਕ ਗ੍ਰੰਥ ਕਥਿਤ ਦੋਸ਼ੀਆਂ ਨੰੂ ਵੇਚਣ ਵਾਲੇ ਨੇ ਅਦਾਲਤ 'ਚ ਕਰਵਾਏ ਬਿਆਨ ਦਰਜ

ਅਗਲੀ ਪੇਸ਼ੀ 26 ਨੰੂ, 2 ਪੁਲਿਸ ਮੁਲਾਜ਼ਮਾਂ ਸਮੇਤ ਹੋਣਗੀਆਂ 13 ਗਵਾਹੀਆਂ ਸੰਗਰੂਰ, 18 ਜੁਲਾਈ (ਧੀਰਜ ਪਸ਼ੌਰੀਆ)-ਤਿੰਨ ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ ਸ਼ਰੀਫ ਦੀ ਬੇਅਦਬੀ ਦੀ ਹੋਈ ਘਟਨਾ ਦੇ ਸਬੰਧ 'ਚ ਮਲੇਰਕੋਟਲਾ ਪੁਲਿਸ ਥਾਣੇ ਵਿਖੇ ਦਰਜ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਚਰਸ ਸਮੇਤ 2 ਕਾਬੂ

ਮਾਲੇਰਕੋਟਲਾ, 18 ਜੁਲਾਈ (ਕੁਠਾਲਾ) - ਪੰਜਾਬ ਪੁਲਿਸ ਦੇ ਨਾਰਕੋਟਿਕ ਸੈੱਲ ਮਾਲੇਰਕੋਟਲਾ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਤੇਜ਼ ਕਰਦਿਆਂਅੱਜ ਸਥਾਨਕ ਛੋਟੀ ਈਦਗਾਹ ਨੇੜਿਓਾ 5.5 ਗ੍ਰਾਮ ਨਸ਼ੀਲਾ ਪਾਊਡਰ ਤੇ 150 ਗ੍ਰਾਮ ਚਰਸ ਸਮੇਤ ਮੋਟਰ ਸਾਈਕਲ ਸਵਾਰ ਦੋ ...

ਪੂਰੀ ਖ਼ਬਰ »

ਡਾ. ਕਰਮਜੀਤ ਸਿੰਘ ਨੇ ਸੰਭਾਲਿਆ ਸਹਾਇਕ ਸਿਵਲ ਸਰਜਨ ਦਾ ਅਹੁਦਾ

ਸੰਗਰੂਰ, 18 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਮਜੀਤ ਸਿੰਘ ਨੇ ਅੱਜ ਬਤੌਰ ਸਹਾਇਕ ਸਿਵਲ ਸਰਜਨ (ਵਾਧੂ ਚਾਰਜ) ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੇ ਨਿਕਾਸ ਨੂੰ ਲੈ ਕੇ ਛਿੜਿਆ ਵਿਵਾਦ

ਅਮਰਗੜ੍ਹ, 18 ਜੁਲਾਈ (ਸੁਖਜਿੰਦਰ ਸਿੰਘ ਝੱਲ) - ਨਜ਼ਦੀਕੀ ਪਿੰਡ ਗੁਆਰਾ ਵਿਖੇ ਉਦੋਂ ਵਿਵਾਦ ਛਿੜ ਗਿਆ ਜਦੋਂ ਬਰਸਾਤੀ ਪਾਣੀ ਦੇ ਨਿਕਾਸ ਨੂੰ ਲੈ ਕੇ ਪੰਚਾਇਤ ਤੇ ਪਿੰਡ ਵਾਸੀ ਆਹਮੋ ਸਾਹਮਣੇ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਗੁਆਰਾ ਵਾਸੀ ਸੁਰਜਨ ਸਿੰਘ, ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਿ੍ਤਕ ਦੇ ਪਰਿਵਾਰ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ ਵਿਆਜ ਸਮੇਤ ਅਦਾ ਕਰਨ ਦਾ ਹੁਕਮ

ਸੰਗਰੂਰ, 18 ਜੁਲਾਈ (ਧੀਰਜ ਪਸ਼ੌਰੀਆ) -ਮੋਟਰ ਐਕਸੀਡੈਂਟ ਕਲੇਮਜ ਟਿ੍ਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ 'ਚ ਹੋਈ ਮੌਤ ਦੇ ਸਬੰਧ 'ਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਨੂੰ ਹੁਕਮ ਦਿੱਤਾ ਹੈ ਕਿ ਮਿ੍ਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ ਸਮੇਤ ਵਿਆਜ ਅਦਾ ...

ਪੂਰੀ ਖ਼ਬਰ »

ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਦੀ ਘਾਟ ਸੌ-ਫੀਸਦੀ ਸੂਬਾ ਸਰਕਾਰ ਦੀ ਨਾਲਾਇਕੀ

ਮੂਣਕ, 18 ਜੁਲਾਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਘੱਗਰ ਦਰਿਆ 'ਚ ਪਾਣੀ ਆਉਣਾ ਕੋਈ ਅਚਨਚੇਤ ਆਈ ਕੁਦਰਤੀ ਆਫ਼ਤ ਨਹੀਂ ਇਸ ਬਾਰੇ ਸਰਕਾਰ ਨੰੂ ਪਹਿਲਾਂ ਸੁਚੇਤ ਰਹਿਣਾ ਚਾਹੀਦਾ ਸੀ ਇਸ ਦੀ ਸਾਫ਼ ਸਫ਼ਾਈ ਅਤੇ ਬੰਨਾ ਦੀ ਮੁਰੰਮਤ ਦਾ ਕੰਮ ਹੜ੍ਹ ਆਉਣ ਤੋਂ ਪਹਿਲਾਂ ...

ਪੂਰੀ ਖ਼ਬਰ »

250 ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਛਾਜਲੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗਰਗ ਤੇ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਰੇਜ ਪਟਿਆਲਾ ਪਿ੍ਤਪਾਲ ਸਿੰਘ ਥਿੰਦ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਐਸ.ਟੀ.ਐਫ਼ ਟੀਮ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦੁਕਾਨਾਂ ਤੋਂ ਭਰੇ ਨਮੂਨੇ

ਲਹਿਰਾਗਾਗਾ, 18 ਜੁਲਾਈ (ਸੂਰਜ ਭਾਨ ਗੋਇਲ) - ਲਹਿਰਾਗਾਗਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਕਾਰਵਾਈ ਕਰਦਿਆਂ ਤਿੰਨ ਦੁਕਾਨਾਂ ਤੋਂ ਕਰੀਬ ਪੰਜ ਨਮੂਨੇ ਲਏ ਗਏ | ਸੈਂਪਲ ਟੀਮ ਦੀ ਭਿਨਕ ਲੱਗਦਿਆਂ ਜ਼ਿਆਦਾਤਰ ਕਰਿਆਨੇ ਦੀਆਂ ਦੁਕਾਨਾਂ ਬੰਦ ਹੋ ਗਈਆਂ | ਫੂਡ ਸੇਫ਼ਟੀ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹਰ ਵਰ੍ਹੇ ਹਜ਼ਾਰਾਂ ਏਕੜ ਫ਼ਸਲ ਚੜ੍ਹ ਜਾਾਦੀ ਹੈ ਮੀਂਹ ਦੀ ਭੇਟ

ਕੁੱਪ ਕਲਾਾ , 18 ਜੁਲਾਈ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਸਮੁੱਚੇ ਮਾਲਵਾ ਿਖ਼ੱਤੇ ਅੰਦਰ ਹਰ ਵਰ੍ਹੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹਜ਼ਾਰਾਾ ਏਕੜ ਫ਼ਸਲ ਮੀਂਹ ਦੀ ਭੇਟ ਚੜ੍ਹ ਜਾਾਦੀ ਹੈ¢ ਆਜ਼ਾਦੀ ਦੇ 72 ਸਾਲ ਬੀਤ ਜਾਣ 'ਤੇ ਵੀ ਸਮੇਂ ਦੀਆਾ ਸਰਕਾਰਾਾ ਵਾਅਦੇ ਅਤੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਵਾਰਡ ਵਾਸੀਆਂ ਨੇ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ (ਧਾਲੀਵਾਲ, ਭੁੱਲਰ, ਸੱਗੂ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਤੇ 15 ਦੇ ਵਾਸੀਆਂ ਵਲੋਂ ਬਰਸਾਤੀ ਪਾਣੀ ਦੇ ਨਿਕਾਸੀ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਸੀਵਰੇਜ ਬੋਰਡ ਤੇ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਨੀਲੋਵਾਲ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਉਡੀਕ ਤੋਂ ਬਾਅਦ ਕਿਸਾਨਾਂ ਨੇ ਖ਼ੁਦ ਕੀਤੀ ਡਰੇਨ ਦੀ ਸਫ਼ਾਈ

ਅਮਰਗੜ੍ਹ, 18 ਜੁਲਾਈ (ਬਲਵਿੰਦਰ ਸਿੰਘ ਭੁੱਲਰ) - ਭਾਵੇਂ ਕਿ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਪ੍ਰਸ਼ਾਸਨ ਨੂੰ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ ਪਰ ਜਦੋਂ ਪ੍ਰਸ਼ਾਸਨ ਅਜਿਹਾ ਕਰਨ ਤੋਂ ਅਸਮਰਥ ਵਿਖਾਈ ਦੇਵੇ ਤਾਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪ੍ਰਧਾਨ ਫ਼ੌਜੀ ਨੇ ਕਬੱਡੀ ਟੂਰਨਾਮੈਂਟ ਦਾ ਕੀਤਾ ਉਦਘਾਟਨ

ਮਾਲੇਰਕੋਟਲਾ, 18 ਜੁਲਾਈ (ਕੁਠਾਲਾ)-ਸਥਾਨਕ ਇਸਲਾਮੀਆ ਕੰਬੋਜ ਸਕੂਲ ਵਿਖੇ ਪੰਜਾਬ ਦੇ ਖੇਡ ਵਿਭਾਗ ਵਲੋਂ ਜ਼ਿਲ੍ਹਾ ਸਪੋਰਟਸ ਅਫ਼ਸਰ ਯੋਗਰਾਜ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਨੈਸ਼ਨਲ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਦੇ ਬੈਠਣ ਲਈ ਨਵੇਂ ਬੈਂਚ ਬਣਾਉਣ ਵਾਸਤੇ 11,000 ਦੀ ਰਾਸ਼ੀ ਭੇਟ

ਅਮਰਗੜ੍ਹ, 18 ਜੁਲਾਈ (ਬਲਵਿੰਦਰ ਸਿੰਘ ਭੁੱਲਰ) - ਇਲਾਕੇ ਦੇ ਉੱਘੇ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਇੰਦਰ ਜੀਤ ਸਿੰਘ ਮੁੰਡੇ ਜੋ ਕੇ.ਐਸ.ਗਰੁੱਪ ਆਫ਼ ਇੰਡਸਟਰੀਜ਼ ਦੇ ਚੇਅਰਮੈਨ ਵੀ ਹਨ ਨੇ ਕੇ.ਐਸ.ਚੈਰੀਟੇਬਲ ਟਰੱਸਟ ਮਾਲੇਰਕੋਟਲਾ ਵਲੋਂ ਸਰਕਾਰੀ ਹਾਈ ਸਕੂਲ ਬਿੰਜੋਕੀ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਮੈਡੀਕਲ ਕੈਂਪ ਲਗਾਇਆ

ਸੰਗਰੂਰ, 18 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲਾਈਫ ਗਾਰਡ ਆਯੁਰਵੈਦਿਕ ਡੀ. ਫਾਰਮੇਸੀ ਉਪਵੈਦ ਵਲੋਂ ਨਵੇਂ ਵਿਦਿਆਰਥੀਆਂ ਲਈ ਤਿੰਨ ਦਿਨ ਮੈਡੀਕਲ ਕੈਂਪ ਸੰਸਥਾਂ 'ਚ ਲਗਾਇਆ ਗਿਆ | ਇਹ ਕੈਂਪ ਡੀ-ਫਾਰਮੈਸੀ 'ਚ ਨਵੇਂ ਦਾਖਲਿਆਂ ਸਬੰਧੀ ਹੋ ਰਹੀ ਕੌਾਸਲਿੰਗ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਲਹਿਰਾਗਾਗਾ, 18 ਜੁਲਾਈ (ਕੰਵਲਜੀਤ ਸਿੰਘ ਢੀਂਡਸਾ) - ਨੇੜਲੇ ਪਿੰਡ ਜਲੂਰ ਵਿਖੇ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਤੇ ਪਾਣੀ ਓਵਰਫਲੋਅ ਹੋਣ ਕਾਰਨ ਡਰੇਨ ਦੇ ਕੰਢੇ ਕਮਜ਼ੋਰ ਹੋ ਰਹੇ ਹਨ | ਜਿਸ ਕਾਰਨ ਜਲੂਰ ਦੇ ਖੇਤਾਂ 'ਚ ਖੜ੍ਹੀਆਂ ...

ਪੂਰੀ ਖ਼ਬਰ »

ਮੀਂਹ ਕਾਰਨ ਘਰਾਂ ਦੀਆਂ ਕੰਧਾਂ 'ਚ ਆਈਆਂ ਤਰੇੜਾਂ

ਕੌਹਰੀਆਂ 18 ਜੁਲਾਈ (ਮਾਲਵਿੰਦਰ ਸਿੰਘ ਸਿੱਧੂ) - ਕੇਂਦਰ ਅਤੇ ਸੂਬਾ ਸਰਕਾਰ ਪਿੰਡਾਂ 'ਚ ਕੱਚੇ ਘਰਾਂ ਭਾਵ ਕੜੀ ਬਾਲਿਆਂ ਦੇ ਮਕਾਨ ਪੱਕੇ ਕਰਨ ਦੇ ਦਾਅਵੇ ਕਰਦੀ ਹੈ | ਪਰ ਅੱਜ ਵੀ ਪਿੰਡਾਂ ਅੰਦਰ ਕੱਚੇ ਮਕਾਨਾਂ ਦੀ ਕਮੀ ਨਹੀਂ | ਪਿੰਡ ਉਭਿਆ 'ਚ ਗੁਰਜੀਤ ਸਿੰਘ, ਜਗਸੀਰ ਸਿੰਘ, ...

ਪੂਰੀ ਖ਼ਬਰ »

ਸੁਸਾਇਟੀ ਨੇ ਐਸ.ਡੀ.ਐਮ. ਨੂੰ ਮੰਗ ਪੱਤਰ ਸੌਾਪਿਆ

ਮਲੇਰਕੋਟਲਾ, 18 ਜੁਲਾਈ (ਕੁਠਾਲਾ) - ਅੱਜ ਏਕਤਾ ਹੈਂਡੀਕੈਪਡ ਐਾਡ ਵਿਧਵਾ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਐਸ.ਡੀ.ਐਮ. ਮਲੇਰਕੋਟਲਾ ਰਾਹੀਂ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਪੇਸ਼ ਕਰਕੇ ਮੰਗ ਕੀਤੀ ਗਈ ਕਿ ਅੰਗਹੀਣਾਂ, ਬਜ਼ੁਰਗਾਂ,ਆਸ਼ਰਿਤਾ ਅਤੇ ...

ਪੂਰੀ ਖ਼ਬਰ »

ਖੇਡਾਂ ਪ੍ਰਤੀ ਰੁਚੀ ਸਬੰਧੀ ਡਾਟਾ ਈ-ਪੰਜਾਬ ਪੋਰਟਲ'ਤੇ ਅੱਪਡੇਟ ਕਰਨ ਦੀ ਹਦਾਇਤ

ਲਹਿਰਾਗਾਗਾ, 18 ਜੁਲਾਈ (ਅਸ਼ੋਕ ਗਰਗ) - ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਨੇ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲਾਂ ਨੂੰ ਪੱਤਰ ਭੇਜ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਖੇਡਾਂ ਪ੍ਰਤੀ ਰੁਚੀ ਤੇ ਤਜਰਬੇ ਸਬੰਧੀ ਡਾਟਾ ਈ-ਪੰਜਾਬ ਪੋਰਟਲ 'ਤੇ ਅੱਪਡੇਟ ਕਰਨ ਬਾਰੇ ...

ਪੂਰੀ ਖ਼ਬਰ »

ਪਿੰਡ ਅਕਬਰਪੁਰ ਛੰਨਾ ਵਿਖੇ ਪੰਚਾਇਤ ਨੇ ਬੂਟੇ ਲਗਾਏ

ਕੁੱਪ-ਕਲਾਾ, 18 ਜੁਲਾਈ (ਕੁਲਦੀਪ ਸਿੰਘ ਲਵਲੀ)-ਨੇੜਲੇ ਪਿੰਡ ਅਕਬਰਪੁਰ ਛੰਨਾ ਵਿਖੇ ਪੰਜਾਬ ਸਰਕਾਰ ਦੁਆਰਾ ਹਰ ਪਿੰਡ 'ਚ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ¢ ਜਾਣਕਾਰੀ ਦਿੰਦਿਆਾ ਪਿੰਡ ਦੇ ਸਰਪੰਚ ਜਗਦੇਵ ਸਿੰਘ ਭੋਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਅਹਿਮਦਗੜ੍ਹ ਪੋਹੀੜ ਰੇਲਵੇ ਫਾਟਕ 21, 22 ਨੂੰ ਬੰਦ ਰਹਿਣਗੇ

ਅਹਿਮਦਗੜ੍ਹ, 18 ਜੁਲਾਈ (ਪੁਰੀ) - ਲੁਧਿਆਣਾ ਧੂਰੀ ਰੇਲਵੇ ਲਾਈਨ ਤੇ ਅਹਿਮਦਗੜ੍ਹ ਵਿਖੇ ਸਭ ਤੋਂ ਵੱਧ ਟਰੈਫ਼ਿਕ ਵਾਲਾ ਰੇਲਵੇ ਪੋਹੀੜ ਫਾਟਕ ਮੁੜ 21, 22 ਜੁਲਾਈ ਨੂੰ ਜ਼ਰੂਰੀ ਮੁਰੰਮਤ ਕਾਰਨ ਬੰਦ ਰਹੇਗਾ | ਰੇਲਵੇ ਦੇ ਸੀਨੀਅਰ ਐਕਸ਼ਨ ਅਫ਼ਸਰ ਮਹੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਸ਼ਨੋਤਰੀ ਮੁਕਾਬਲਿਆਂ 'ਚ ਬੇਗੋਵਾਲ ਸਕੂਲ ਦੇ ਬੱਚੇ ਛਾਏ

ਕੁੱਪ ਕਲਾਂ, 18 ਜੁਲਾਈ (ਕੁਲਦੀਪ ਸਿੰਘ ਲਵਲੀ) - ਅਹਿਮਦਗੜ੍ਹ ਬਲਾਕ ਦੇ ਮੁਕਾਬਲੇ ਸਰਕਾਰੀ ਸੀਨੀ. ਸੈਕੰ. ਸਕੂਲ ਸੰਦੌੜ ਦੇ ਪਿ੍ੰਸੀਪਲ ਅਮਨਦੀਪ ਸਿੰਘ ਦੀ ਅਗਵਾਈ 'ਚ ਮਿਡਲ ਤੇ ਹਾਈ ਕਲਾਸਾਂ ਦੀਆਂ ਟੀਮਾਂ ਵਿਚਕਾਰ ਕਰਵਾਏ ਗਏ | ਇਨ੍ਹਾਂ ਸਖ਼ਤ ਮੁਕਾਬਲਿਆਂ 'ਚ ਸਰਕਾਰੀ ...

ਪੂਰੀ ਖ਼ਬਰ »

ਵਿਸ਼ਾਲ ਭੰਡਾਰਾ ਤੇ ਸ਼ਿਵ ਚੌਾਕੀ 30 ਨੂੰ

ਲਹਿਰਾਗਾਗਾ, 18 ਜੁਲਾਈ (ਗਰਗ) - ਸ੍ਰੀ ਸ਼ਿਵ ਮਹਾਂਦੇਵ ਸਮਾਜ ਸੇਵਾ ਸੁਸਾਇਟੀ ਪਿੰਡ ਬਖੋਰਾ ਕਲਾਂ ਵਲੋਂ ਸਾਉਣ ਦੀ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਸ਼ਿਵ ਧਾਮ ਵਿਖੇ 8ਵਾਂ ਵਿਸ਼ਾਲ ਭੰਡਾਰਾ ਤੇ ਸ਼ਿਵ ਚੌਾਕੀ 30 ਜੁਲਾਈ ਨੂੰ ਲਗਾਈ ਜਾਵੇਗੀ ਜਿਸ 'ਚ ਭਜਨ ਗਾਇਕ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ

ਸੰਗਰੂਰ, 18 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਾਇੰਟੇਫਿਕ ਐਾਡ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਸਹਿਯੋਗ ਨਾਲ ਆਰਮੀ ਪਬਲਿਕ ਸਕੂਲ ਸੰਗਰੂਰ ਵਿਖੇ ਨਸ਼ਿਆਂ ਵਿਰੁੱਧ ਚੇਤਨਤਾ ਸਮਾਗਮ ਕਰਵਾਇਆ ਗਿਆ | ਡਾ: ਏ.ਐਸ.ਮਾਨ ਤੇ ...

ਪੂਰੀ ਖ਼ਬਰ »

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਭਰਵਾਂ ਹੁੰਗਾਰਾ

ਸੰਗਰੂਰ, 18 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਨੂੰ ਸ਼ਹਿਰੀ ਖੇਤਰ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆਂ ਨੇ ਸ਼ਹਿਰ ਦੇ ...

ਪੂਰੀ ਖ਼ਬਰ »

ਜੱਸੜਵਾਲ ਡਰੇਨ ਨੇ ਮਚਾਈ ਤਿੰਨ ਪਿੰਡਾਂ 'ਚ ਤਬਾਹੀ

ਲੌਾਗੋਵਾਲ, 18 ਜੁਲਾਈ (ਵਿਨੋਦ) - ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਨੇੜਲੇ ਪਿੰਡਾਂ ਦਿਆਲਗੜ੍ਹ­ ਢੱਡਰੀਆਂ ਤੇ ਤੋਗਾਵਾਲ ਦੇ ਕਿਸਾਨਾਂ ਦੀ 200 ਏਕੜ ਦੇ ਕਰੀਬ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ | ਪਿੰਡ ਮੰਡੇਰ ਕਲਾਂ ਤੋਂ ਰਾਜੀਆ ਤੱਕ ਜਾਣ ਵਾਲਾ ਜੱਸੜਵਾਲ ...

ਪੂਰੀ ਖ਼ਬਰ »

ਪਟਵਾਰੀਆਂ ਨੇ ਸਹਿਮਤੀ ਤੋਂ ਬਿਨਾਂ ਵਾਧੂ ਸਰਕਲਾਂ ਦਾ ਚਾਰਜ ਦੇਣ ਦਾ ਕੀਤਾ ਵਿਰੋਧ

ਮਾਲੇਰਕੋਟਲਾ, 18 ਜੁਲਾਈ (ਪਾਰਸ ਜੈਨ) - ਪਟਵਾਰ ਯੂਨੀਅਨ 58 ਸਾਲ ਤੋਂ ਬਾਅਦ ਕਾਨੰੂਗੋ ਨੂੰ ਦਿੱਤੇ ਜਾਣ ਵਾਲੇ ਵਾਧੇ ਦਾ ਵਿਰੋਧ ਕਰਦੀ ਹੈ ਤੇ ਨਾਲ ਹੀ ਇਹ ਮੰਗ ਕਰਦੀ ਹੈ ਕਿ ਜੇਕਰ ਕਿਸੇ ਕਾਨੰੂਗੋ ਨੂੰ ਵਾਧਾ ਦੇਣਾ ਹੈ ਤਾਂ ਉਸ ਨੂੰ ਹਿਮਾਚਲ ਪ੍ਰਦੇਸ਼ ਦੀ ਤਰਜ਼ 'ਤੇ ...

ਪੂਰੀ ਖ਼ਬਰ »

ਫ਼ਸਲੀ ਅਦਾਇਗੀ ਦਿਵਾਉਣ 'ਚ ਪ੍ਰਸ਼ਾਸਨ ਤੇ ਸਰਕਾਰ ਨਹੀਂ ਸਮਝ ਰਹੀ ਗੰਨਾ ਕਿਸਾਨਾਂ ਦਾ ਦਰਦ-ਗੰਨਾ ਕਿਸਾਨ

ਧੂਰੀ, 18 ਜੁਲਾਈ (ਸੁਖਵੰਤ ਸਿੰਘ ਭੁੱਲਰ) - ਗੰਨਾ ਮਿੱਲ ਧੂਰੀ ਤੋਂ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਕਰੀਬ 35 ਕਰੋੜ ਲੈਣ ਸਬੰਧੀ ਗੰਨਾ ਕਿਸਾਨਾਂ ਵਲੋਂ ਪਿਛਲੇ ਦਿਨੀਂ ਧੂਰੀ ਅਦਾਲਤ ਵਿਚ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰਦਿਆਂ ਆਪਣਾ ਪੱਖ ਰੱਖਿਆ ਗਿਆ ਸੀ ਅਤੇ ਅੱਜ ...

ਪੂਰੀ ਖ਼ਬਰ »

ਮਹਿਲਾਂ ਪਿੰਡ ਦੇ ਲੋਕ ਕਈ ਸਾਲਾਂ ਤੋਂ ਪਿੰਡ ਵਾਲੀ ਫਿਰਨੀ ਦੀ ਖਸਤਾ ਹਾਲਤ ਸੜਕ ਤੋਂ ਪ੍ਰੇਸ਼ਾਨ

ਮਹਿਲਾਂ ਚੌਾਕ, 18 ਜੁਲਾਈ (ਸੁਖਵੀਰ ਸਿੰਘ ਢੀਂਡਸਾ) - ਮਾਨਸੂਨ ਦੇ ਪੰਜਾਬ 'ਚ ਦਸਤਕ ਦੇਣ ਨਾਲ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਕਰ ਕੇ ਆਮ ਲੋਕਾਂ ਤੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ ਦੇਖਣ ਨੂੰ ਮਿਲੀਆਂ ਹਨ, ਪਰ ਕਈ ਪਿੰਡਾਂ ਤੇ ਸ਼ਹਿਰਾਂ 'ਚ ਸਰਕਾਰ ਦੇ ਕੀਤੇ ਵਿਕਾਸ ...

ਪੂਰੀ ਖ਼ਬਰ »

ਮੀਂਹ ਕਾਰਨ ਮਜ਼ਦੂਰ ਕਿਸਾਨ ਦੀ ਝੋਨੇ ਦੀ ਫ਼ਸਲ ਡੁੱਬੀ

ਛਾਹੜ, 18 ਜੁਲਾਈ (ਜਸਵੀਰ ਸਿੰਘ ਔਜਲਾ) - ਪਿਛਲੇ ਦਿਨਾਾ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹਲਕਾ ਦਿੜ੍ਹਬਾ ਦੇ ਕਿਸਾਨਾਾ ਦੀਆਾ ਫ਼ਸਲਾਂ ਡੁੱਬਦੀਆਾ ਨਜ਼ਰ ਆ ਰਹੀਆਾ ਹਨ¢ ਇਸ ਸਬੰਧੀ ਜਾਣਕਾਰੀ ਦਿੰਦਿਆਾ ਪਿੰਡ ਛਾਹੜ ਦੇ ਵਾਸੀ ਮਜ਼ਦੂਰ ਕਿਸਾਨ ਗੁਰਤੇਜ ਸਿੰਘ ਬੱਗਾ ਨੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪਾਸ ਕੀਤੀ ਯੂ.ਜੀ.ਸੀ. ਪ੍ਰੀਖਿਆ

ਧਰਮਗੜ੍ਹ, 18 ਜੁਲਾਈ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਯੂਨੀਵਰਸਿਟੀ ਦੇ ਹੋਣਹਾਰ ਵਿਦਿਆਰਥੀਆਂ ਵਿਸ਼ਵਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਨੇ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਪਾਸ ਕੀਤੀ | ਵਿਸ਼ਵਜੀਤ ਸਿੰਘ ਅਰਥ ਸ਼ਾਸਤਰ ਵਿਭਾਗ 'ਚ ਐਮ.ਏ ...

ਪੂਰੀ ਖ਼ਬਰ »

ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਮਾਲੇਰਕੋਟਲਾ, 18 ਜੁਲਾਈ (ਹਨੀਫ਼ ਥਿੰਦ)-ਸਥਾਨਕ ਸਮਾਜਸੇਵੀ ਤੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਦੀ ਅਗਵਾਈ ਹੇਠ ਕੰਮ ਕਰ ਰਹੀ ਸੰਸਥਾ ਕੇ.ਐਸ.ਚੈਰੀਟੇਬਲ ਟਰੱਸਟ ਮਾਲੇਰਕੋਟਲਾ ਜਿੱਥੇ ਪੰਜਾਬ ਭਰ 'ਚ ਵਾਤਾਵਰਨ ਦੀ ਸਾਂਭ ਸੰਭਾਲ ਤੇ ਲੋੜਵੰਦ ਲੋਕਾਂ ਦੀ ਮਦਦ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਇਆ

ਕੌਹਰੀਆਂ, 18 ਜੁਲਾਈ (ਮਾਲਵਿੰਦਰ ਸਿੰਘ ਸਿੱਧੂ) - ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਪ੍ਰਚਾਰਕ ਜਥਾ ਵਲੋਂ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ੍ਹ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਗੁਰਜੀਤ ...

ਪੂਰੀ ਖ਼ਬਰ »

ਮਨਜੋਤ ਕੌਰ ਨੇ ਏਸ਼ੀਅਨ ਖੇਡਾਂ 'ਚ ਜਿੱਤਿਆ ਸੋਨ ਤਗਮਾ

ਚੀਮਾ ਮੰਡੀ, 18 ਜੁਲਾਈ (ਜਗਰਾਜ ਮਾਨ)- ਬੰਗਲਾ ਦੇਸ਼ ਦੀ ਰਾਜਧਾਨੀ ਢਾਕਾ ਵਿਖੇ 11 ਤੋਂ 14 ਜੁਲਾਈ ਤੱਕ ਹੋਈ ਦੂਜੀ ਕੁੰਗ-ਫੂ-ਵੂਸ਼ੂ ਚੈਂਪੀਅਨਸ਼ਿਪ 'ਚੋਂ ਸੋਨੇ ਦਾ ਤਗਮਾ ਜਿੱਤ ਕੇ ਪਰਤੀ ਮਨਜੋਤ ਕੌਰ ਤੇ ਕੋਚ ਪਰਮਜੋਤ ਸਿੰਘ ਦਾ ਸਕੂਲ ਪਹੁੰਚਣ 'ਤੇ ਸਵਾਗਤ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਮਾਇਆ ਦੇਵੀ ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਅਹਿਮਦਗੜ੍ਹ, 18 ਜੁਲਾਈ (ਸੋਢੀ) - ਸਥਾਨਕ ਪੋਹੀੜ੍ਹ ਰੋਡ ਸਥਿਤ ਮਾਇਆ ਦੇਵੀ ਗੋਇਲ ਪਬਲਿਕ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ | ਸਕੂਲ ਦੀ ਪਿ੍ੰਸੀਪਲ ਮੈਡਮ ਕਿਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਮੌਕੇ ਮੈਡਮ ...

ਪੂਰੀ ਖ਼ਬਰ »

ਲੁਧਿਆਣਾ ਤੋਂ ਵਾਇਆ ਸੰਗਰੂਰ ਨਵੀਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਬੰਦ ਕਰਨ ਦੇ ਫ਼ੈਸਲੇ ਨਾਲ ਵਿਦਿਆਰਥੀ, ਵਪਾਰੀ ਤੇ ਮੁਲਾਜ਼ਮ ਚਿੰਤਤ

ਮਸਤੂਆਣਾ ਸਾਹਿਬ, 18 ਜੁਲਾਈ (ਦਮਦਮੀ)-ਲੁਧਿਆਣਾ ਤੋਂ ਵਾਇਆ ਸੰਗਰੂਰ ਨਵੀਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਗੱਡੀ ਰੇਲਵੇ ਵਲੋਂ 4 ਅਕਤੂਬਰ ਨੂੰ ਬੰਦ ਕਰਕੇ ਸੁਪਰ ਫਾਸਟ ਇੰਟਰਸਿਟੀ ਐਕਸਪ੍ਰੈੱਸ ਚਲਾਏ ਦੀਆਂ ਖ਼ਬਰਾਂ ਦਾ ਜਿਉਂ ਹੀ ਇਸ ਸ਼ਤਾਬਦੀ ਰਾਹੀਂ ਸਫ਼ਰ ...

ਪੂਰੀ ਖ਼ਬਰ »

ਬੇਰੁਜ਼ਗਾਰ ਹੈਲਥ ਵਰਕਰ ਵਿਰੋਧੀ ਧਿਰ ਦੇ ਨੇਤਾ ਨੰੂ ਮਿਲੇ

ਸੰਗਰੂਰ, 18 ਜੁਲਾਈ (ਦਮਨਜੀਤ ਸਿੰਘ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਸੰਗਰੂਰ ਇਕਾਈ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੰੂ ਮਿਲ ਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ | ਯੂਨੀਅਨ ਆਗੂ ...

ਪੂਰੀ ਖ਼ਬਰ »

ਬਰਨਾਲਾ ਨੇ ਗੁਰਜੀਤ ਸਿੰਘ ਨੂੰ ਭਰਤੀ ਮੁਹਿੰਮ ਦੀ ਜ਼ਿੰਮੇਵਾਰੀ ਸੌਾਪੀ

ਸ਼ੇਰਪੁਰ, 18 ਜੁਲਾਈ (ਦਰਸ਼ਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਆਪਣੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਤਹਿਤ ਅੱਜ ਧੂਰੀ ਤੋਂ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਨੇ ਨੇੜਲੇ ਪਿੰਡ ਈਸਾਪੁਰ ਲੰਡਾ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ ਧਨ ਯੋਜਨਾ ਸਬੰਧੀ ਦਿੱਤੀ ਜਾਣਕਾਰੀ

ਸੰਗਰੂਰ, 18 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀਆਂ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ ਧਨ ਯੋਜਨਾ ਤੇ ਡੋਮੈਸਟਿਕ ਵਰਕਰ ਰਜਿਸਟਰੇਸ਼ਨ ਯੋਜਨਾਵਾਂ ਸਬੰਧੀ ਆਮ ਲੋਕ ਗੁੰਮਰਾਹ ਹੋ ਕੇ ਗੈਰ ਸਮਾਜਿਕ ...

ਪੂਰੀ ਖ਼ਬਰ »

ਬਰਨਾਲਾ ਨੇ ਗੁਰਜੀਤ ਸਿੰਘ ਨੂੰ ਭਰਤੀ ਮੁਹਿੰਮ ਦੀ ਜ਼ਿੰਮੇਵਾਰੀ ਸੌਾਪੀ

ਸ਼ੇਰਪੁਰ, 18 ਜੁਲਾਈ (ਦਰਸ਼ਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਆਪਣੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਤਹਿਤ ਅੱਜ ਧੂਰੀ ਤੋਂ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਨੇ ਨੇੜਲੇ ਪਿੰਡ ਈਸਾਪੁਰ ਲੰਡਾ ਦੇ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਧਾਨ ਵਲੋਂ ਮੰਡਲ ਆਗੂਆਂ ਨਾਲ ਮੀਟਿੰਗ

ਅਹਿਮਦਗੜ੍ਹ, 18 ਜੁਲਾਈ (ਰਣਧੀਰ ਸਿੰਘ ਮਹੋਲੀ) - ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਨੂੰ ਹਰ ਵਰਗ ਦੇ ਲੋਕਾਂ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ | ਇਸ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਵਿਕਰਮ ਪਾਲੀ ਨੇ ਜ਼ਿਲ੍ਹਾ ਮੀਡੀਆ ਸੈੱਲ ਪ੍ਰਧਾਨ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਐਸ.ਡੀ.ਐਮ. ਨੇ ਦਿੱਤੀ ਹਰੀ ਝੰਡੀ

ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਦੇ ਐਸ.ਐਮ.ਓ. ਡਾ. ਸੰਜੇ ਬਾਂਸਲ ਦੀ ਅਗਵਾਈ 'ਚ ਸ਼ਹਿਰ ਵਾਸੀਆਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ ਗਈ | ਜਿਸ ਨੂੰ ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਦੀ ਚੋਣ

ਸੰਗਰੂਰ, 18 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਕਰਿਆਨਾ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਪ੍ਰਮੋਦ ਗੁਪਤਾ ਜ਼ਿਲ੍ਹਾ ਪ੍ਰਧਾਨ, ਅਸ਼ੋਕ ਗੋਇਲ ਸਰਪ੍ਰਸਤ, ਜਗਜੀਤ ਸਿੰਘ ਅਹੂਜਾ ਚੇਅਰਮੈਨ ਚੁਣੇ ਗਏ | ਸਹਿਮਤੀ ਨਾਲ ਚੁਣੇ ...

ਪੂਰੀ ਖ਼ਬਰ »

ਲਵਲੀਨ ਜੋਸ਼ਨ ਦਾ ਸਵਾਗਤ

ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ (ਭੁੱਲਰ, ਧਾਲੀਵਾਲ) - ਬੰਗਲਾ ਦੇਸ ਦੇ ਢਾਕਾ ਵਿਖੇ ਹੋਏ ਅੰਤਰਰਾਸ਼ਟਰੀ ਪੱਧਰ ਦੇ ਦੂਜੇ ਏਸ਼ੀਆ ਵੁਸ਼ੂ ਮੁਕਾਬਲੇ 'ਚ ਇੰਟਰਨੈਸ਼ਨਲ ਆਕਸਫੋਰਡ ਸਕੂਲ ਸੁਨਾਮ ਦੇ ਵਿਦਿਆਰਥੀ ਲਵਲੀਨ ਜੋਸ਼ਨ ਨੇ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ...

ਪੂਰੀ ਖ਼ਬਰ »

ਪਾਣੀ ਨੇ ਕੀਤਾ ਘਰਾਂ ਦਾ ਰਸਤਾ ਬੰਦ

ਚੀਮਾ ਮੰਡੀ, 18 ਜੁਲਾਈ (ਜਗਰਾਜ ਮਾਨ)-ਹੋਈ ਭਾਰੀ ਬਰਸਾਤ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ ਹਨ, ਉੱਥੇ ਹੀ ਲੋਕਾਂ ਦੇ ਘਰਾਂ ਤੇ ਸਰਕਾਰੀ ਦਫ਼ਤਰਾਂ 'ਚ ਵੀ ਪਾਣੀ ਭਰ ਗਿਆ ਹੈ | ਕਸਬੇ ਦਾ ਮਾਰਕੀਟ ਕਮੇਟੀ ਦਫ਼ਤਰ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਿਆ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਕੀਤੀ ਰੈਲੀ

ਅਮਰਗੜ੍ਹ, 18 ਜੁਲਾਈ (ਸੁਖਜਿੰਦਰ ਸਿੰਘ ਝੱਲ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਬਲਾਕ ਅਮਰਗੜ੍ਹ ਵਲੋਂ ਸੂਬਾ ਸਕੱਤਰ ਰਣਜੀਤ ਸਿੰਘ ਈਸਾਪੁਰ, ਨਰਿੰਦਰਜੀਤ ਸਿੰਘ ਸਲਾਰ ਬਲਾਕ ਪ੍ਰਧਾਨ ਗੀਤਾ ਈਸੜਾ ਤੇ ਮਨਜੀਤ ਕੌਰ ਲਸੋਈ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX