ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਪਹਿਲਾ ਸਫ਼ਾ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਦਿਹਾਂਤ

• ਅੰਤਿਮ ਸੰਸਕਾਰ ਅੱਜ • ਕਪੂਰਥਲਾ 'ਚ ਹੋਇਆ ਸੀ ਜਨਮ • ਦਿੱਲੀ ਸਰਕਾਰ ਵਲੋਂ 2 ਦਿਨਾ ਸੋਗ ਦਾ ਐਲਾਨ
ਨਵੀਂ ਦਿੱਲੀ, 20 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਦਿੱਲੀ ਕਾਂਗਰਸ ਦੀ ਪ੍ਰਧਾਨ ਸ਼ੀਲਾ ਦੀਕਸ਼ਿਤ ਦਾ ਅੱਜ ਦਿਹਾਂਤ ਹੋ ਗਿਆ | 81 ਸਾਲਾਂ ਦੀਕਸ਼ਿਤ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ | ਫ਼ਿਲਹਾਲ ਕਾਂਗਰਸ ਨੇ ਉਨ੍ਹਾਂ ਨੂੰ ਦਿੱਲੀ ਸੂਬੇ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਦਿੱਤੀ ਹੋਈ ਸੀ | 15 ਸਾਲ ਤੱਕ ਰਾਜਧਾਨੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਿਤ ਦੇ ਨਾਂਅ ਸਭ ਤੋਂ ਜ਼ਿਆਦਾ ਸਮੇਂ ਤੱਕ ਦਿੱਲੀ ਦੀ ਮੁੱਖ ਮੰਤਰੀ ਰਹਿਣ ਦਾ ਰਿਕਾਰਡ ਹੈ | ਦੱਸਣਯੋਗ ਹੈ ਕਿ ਉਨ੍ਹਾਂ ਦੇ ਦਿਹਾਂਤ ਤੋਂ ਕੁਝ ਦਿਨ ਪਹਿਲਾਂ ਤੱਕ ਉਹ ਰਾਜਨੀਤੀ 'ਚ ਕਾਫ਼ੀ ਸਰਗਰਮ ਸੀ ਅਤੇ ਹਾਲ ਹੀ 'ਚ ਉਨ੍ਹਾਂ ਨੇ ਦਿੱਲੀ 'ਚ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਵੀ ਕੀਤੀ ਸੀ | ਇਹ ਹੀ ਨਹੀਂ ਕਾਂਗਰਸ ਪਾਰਟੀ ਵਲੋਂ ਦਿੱਲੀ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਦੇ ਤੌਰ 'ਤੇ ਉਤਾਰਨ ਦੀ ਤਿਆਰੀ ਕੀਤੀ ਜਾ ਰਹੀ ਸੀ | ਦਿੱਲੀ 'ਚ ਕਾਂਗਰਸ ਦੀ ਸਰਕਾਰ ਜਾਣ ਤੋਂ ਬਾਅਦ ਕੇਰਲ ਦੀ ਰਾਜਪਾਲ ਵੀ ਰਹੀ ਸੀ | ਇਸ ਤੋਂ ਇਲਾਵਾ ਕਾਂਗਰਸ ਨੇ ਯੂ.ਪੀ. ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਦੇ ਤੌਰ 'ਤੇ ਵੀ ਪੇਸ਼ ਕੀਤਾ ਸੀ | ਸ਼ੀਲਾ ਨੂੰ ਹਮੇਸ਼ਾ ਤੋਂ ਹੀ ਗਾਂਧੀ-ਨਹਿਰੂ ਪਰਿਵਾਰ ਦੀ ਕਰੀਬੀ ਮੰਨਿਆ ਜਾਂਦਾ ਸੀ | ਦਿੱਲੀ ਵਿਖੇ ਫੋਰਟਿਸ ਐਸਕਾਰਟ ਹਸਪਤਾਲ ਤੋਂ ਜਾਰੀ ਸੂਚਨਾ 'ਚ ਕਿਹਾ ਗਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਹੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ | ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਸਥਿਤੀ ਕਾਫ਼ੀ ਗੰਭੀਰ ਹੋ ਗਈ ਸੀ | ਡਾ: ਅਸ਼ੋਕ ਸੇਠ ਦੀ ਅਗਵਾਈ 'ਚ ਕਈ ਡਾਕਟਰ ਉਨ੍ਹਾਂ ਦੀ ਦੇਖਭਾਲ ਕਰ ਰਹੇ ਸਨ ਪਰ ਉਨ੍ਹਾਂ ਨੂੰ ਦੁਪਹਿਰ ਸਮੇਂ ਇਕ ਵਾਰ ਮੁੜ ਦਿਲ ਦਾ ਦੌਰਾ ਪੈ ਗਿਆ ਅਤੇ ਦੁਪਹਿਰ 3:55 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ | ਸ਼ੀਲਾ ਦੀਕਸ਼ਿਤ ਦੀ ਮਿ੍ਤਕ ਦੇਹ ਨੂੰ ਫ਼ਿਲਹਾਲ ਨਿਜਾਮੂਦੀਨ ਸਥਿਤ ਉਨ੍ਹਾਂ ਦੇ ਘਰ ਵਿਖੇ ਰੱਖਿਆ ਗਿਆ ਹੈ | ਐਤਵਾਰ ਸਵੇਰੇ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਕਾਂਗਰਸ ਦੇ ਮੁੱਖ ਦਫ਼ਤਰ ਲਿਜਾਇਆ ਜਾਵੇਗਾ ਅਤੇ ਦੁਪਹਿਰ ਢਾਈ ਵਜੇ ਦਿੱਲੀ ਦੇ ਨਿਗਮ ਬੋਧ ਘਾਟ 'ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ | ਇਸੇ ਦੌਰਾਨ ਦਿੱਲੀ ਸਰਕਾਰ ਨੇ ਦੋ ਦਿਨਾਂ ਸੋਗ ਦਾ ਐਲਾਨ ਕੀਤਾ ਹੈ |
ਦਿੱਲੀ 'ਚ ਵਿਕਾਸ ਦੀ ਰਾਜਨੀਤੀ ਦਾ ਚਿਹਰਾ ਸੀ ਸ਼ੀਲਾ ਦੀਕਸ਼ਿਤ
ਸ਼ੀਲਾ ਦੀਕਸ਼ਿਤ ਨੂੰ ਸਾਫ਼-ਸੁਥਰੀ ਰਾਜਨੀਤੀ ਅਤੇ ਵਿਕਾਸ ਦਾ ਚਿਹਰਾ ਮੰਨਿਆ ਜਾਂਦਾ ਰਿਹਾ ਹੈ | ਦਿੱਲੀ 'ਚ ਮੈਟਰੋ ਨੈੱਟਵਰਕ ਦਾ ਵਿਸਥਾਰ ਹੋਵੇ ਜਾਂ ਫਿਰ ਬਾਰਾਪੂਲਾ ਵਰਗੇ ਰੋਡ ਨੈੱਟਵਰਕ ਉਨ੍ਹਾਂ ਦੀ ਦੇਣ ਮੰਨਿਆ ਜਾਂਦਾ ਹੈ | ਦਿੱਲੀ ਉਨ੍ਹਾਂ ਦੇ ਸਹਿਯੋਗੀ ਮੰਤਰੀ ਰਹੇ ਮਹਾਬਲ ਮਿਸ਼ਰਾ ਨੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਦਿਹਾਂਤ ਨਾਲ ਹੋਏ ਨੁਕਸਾਨ ਨੂੰ ਭਰਿਆ ਨਹੀਂ ਜਾ ਸਕਦਾ ਹੈ |

ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਪ੍ਰਵਾਨ

ਬਿਜਲੀ ਮੰਤਰਾਲਾ ਮੁੱਖ ਮੰਤਰੀ ਆਪਣੇ ਕੋਲ ਹੀ ਰੱਖਣਗੇ
ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਰਾਜਪਾਲ ਵੀ. ਪੀ. ਐਸ. ਬਦਨੌਰ ਨੇ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ, ਜਿਸ ਨਾਲ ਉਹ ਰਸਮੀ ਤੌਰ 'ਤੇ ਮੰਤਰੀ ਮੰਡਲ 'ਚੋਂ ਬਾਹਰ ਹੋ ਗਏ ਹਨ | ਸਰਕਾਰੀ ਬੁਲਾਰੇ ਅਨੁਸਾਰ ਬਿਜਲੀ ਮੰਤਰਾਲਾ ਹਾਲ ਦੀ ਘੜੀ ਮੁੱਖ ਮੰਤਰੀ ਕੋਲ ਰਹੇਗਾ | ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਦੋ ਦਿਨ ਤੱਕ ਸਿਹਤ ਠੀਕ ਨਾ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਅਸਤੀਫ਼ਾ ਪੱਤਰ ਦੇਖਿਆ ਤੇ ਉਨ੍ਹਾਂ ਨੇ ਰਸਮੀ ਪ੍ਰਵਾਨਗੀ ਲਈ ਇਸ ਨੂੰ ਰਾਜਪਾਲ ਕੋਲ ਭੇਜ ਦਿੱਤਾ | ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਲੀ ਵਿਖੇ ਕਿਹਾ ਸੀ ਕਿ ਉਨ੍ਹਾਂ ਦੀ ਗੈਰ-ਹਾਜ਼ਰੀ ਵਿਚ ਉਨ੍ਹਾਂ ਦੇ ਚੰਡੀਗੜ੍ਹ ਨਿਵਾਸ ਅਸਥਾਨ ਉਤੇ ਪਹੁੰਚੇ ਅਸਤੀਫ਼ੇ ਨੂੰ ਉਹ ਜਾ ਕੇ ਦੇਖਣਗੇ, ਤੇ ਇਸ ਬਾਰੇ ਫ਼ੈਸਲਾ ਲੈਣਗੇ | ਸਿੱਧੂ ਨੇ 10 ਜੂਨ ਨੂੰ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ ਤੇ ਇਸ ਤੋਂ ਬਾਅਦ ਤਕਰੀਬਨ ਇਕ ਮਹੀਨੇ ਪਿੱਛੋਂ ਉਨ੍ਹਾਂ ਨੇ ਇਸ ਬਾਰੇ ਟਵੀਟ ਕੀਤਾ ਸੀ | ਇਸ ਤੋਂ ਬਾਅਦ ਉਨ੍ਹਾਂ ਨੇ ਫਿਰ ਆਪਣੇ ਟਵੀਟ ਵਿਚ ਕਿਹਾ ਸੀ ਕਿ ਉਹ ਰਸਮੀ ਤੌਰ 'ਤੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜ ਦੇਣਗੇ, ਜਿਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਕੀਤੇ ਫੇਰਬਦਲ ਦੇ ਹਿੱਸੇ ਵਜੋਂ ਉਨ੍ਹਾਂ ਨੂੰ ਬਿਜਲੀ ਮੰਤਰਾਲਾ ਅਲਾਟ ਕੀਤਾ ਸੀ | ਅਖੀਰ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਅਸਥਾਨ ਉਤੇ ਆਪਣਾ ਅਸਤੀਫ਼ਾ ਭੇਜ ਦਿੱਤਾ, ਜਦਕਿ ਕੈਪਟਨ ਅਮਰਿੰਦਰ ਸਿੰਘ ਉਸ ਵੇਲੇ ਦਿੱਲੀ ਵਿਖੇ ਸਨ | ਗੌਰਤਲਬ ਹੈ ਕਿ ਸਿੱਧੂ ਨੇ ਆਪਣਾ ਨਵਾਂ ਵਿਭਾਗ ਲੈਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਨੂੰ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਖੁਦ ਮੁੱਖ ਮੰਤਰੀ ਦੇਖ ਰਹੇ ਸਨ |

ਪੱਛਮੀ ਬੰਗਾਲ ਸਮੇਤ 4 ਰਾਜਾਂ 'ਚ ਨਵੇਂ ਰਾਜਪਾਲ ਨਿਯੁਕਤ

ਮੱਧ ਪ੍ਰਦੇਸ਼ ਤੇ ਬਿਹਾਰ ਦੇ ਰਾਜਪਾਲ ਦਾ ਤਬਾਦਲਾ
ਨਵੀਂ ਦਿੱਲੀ, 20 ਜੁਲਾਈ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਨਿਚਰਵਾਰ ਨੂੰ ਕੁਝ ਰਾਜਾਂ ਦੇ ਨਵੇਂ ਰਾਜਪਾਲ ਨਿਯੁਕਤ ਕੀਤੇ ਅਤੇ ਕੁਝ ਦੀ ਬਦਲੀ ਕਰ ਦਿੱਤੀ ਹੈ | ਹੁਣ ਤੱਕ ਮੱਧ ਪ੍ਰਦੇਸ਼ ਦੀ ਰਾਜਪਾਲ ਰਹੀ ਆਨੰਦੀ ਬੇਨ ਪਟੇਲ ਨੂੰ ਉੱਤਰ ਪ੍ਰਦੇਸ਼ ਦਾ ਰਾਜਪਾਲ ਬਣਾਇਆ ਗਿਆ ਹੈ, ਜਦਕਿ ਬਿਹਾਰ ਦੇ ਰਾਜਪਾਲ ਲਾਲ ਜੀ ਟੰਡਨ ਹੁਣ ਮੱਧ ਪ੍ਰਦੇਸ਼ ਦੇ ਰਾਜਪਾਲ ਦਾ ਅਹੁਦਾ ਸੰਭਾਲਣਗੇ | ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ 'ਚ ਰਾਜਪਾਲਾਂ ਦੇ ਤਬਾਦਲੇ ਤੋਂ ਇਲਾਵਾ 4 ਰਾਜਾਂ 'ਚ ਨਵੇਂ ਰਾਜਪਾਲ ਨਿਯੁਕਤ ਕੀਤੇ ਗਏ ਹਨ | ਜਸਦੀਪ ਧਨਖੜ ਨੂੰ ਪੱਛਮੀ ਬੰਗਾਲ ਦਾ, ਰਮੇਸ਼ ਬੈਂਸ ਨੂੰ ਤਿ੍ਪੁਰਾ ਦਾ, ਫਾਗੂ ਚੌਹਾਨ ਨੂੰ ਬਿਹਾਰ ਦਾ ਅਤੇ ਆਰ. ਐਨ. ਰਵੀ ਨੂੰ ਨਾਗਾਲੈਂਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀਆਂ ਉਸ ਦਿਨ ਤੋਂ ਪ੍ਰਭਾਵੀ ਹੋਣਗੀਆਂ, ਜਦੋਂ ਉਹ ਸਬੰਧਿਤ ਅਹੁਦੇ ਦਾ ਕਾਰਜ ਭਾਰ ਸੰਭਾਲਣਗੇ | ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਰਾਜਪਾਲ ਰਾਮ ਨਾਇਕ, ਪੱਛਮੀ ਬੰਗਾਲ ਦੇ ਰਾਜਪਾਲ ਕੇਸਰੀਨਾਥ ਤਿ੍ਪਾਠੀ ਅਤੇ ਨਾਗਾਲੈਂਡ ਦੇ ਰਾਜਪਾਲ ਪਦਮਨਾਭ ਅਚਾਰੀਆ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ | ਅਗਲੇ 2 ਮਹੀਨਿਆਂ 'ਚ 5 ਹੋਰ ਰਾਜਾਂ ਦੇ ਰਾਜਪਾਲ ਵੀ ਸੇਵਾ-ਮੁਕਤ ਹੋ ਰਹੇ ਹਨ | ਮਹਾਰਾਸ਼ਟਰ ਦੇ ਰਾਜਪਾਲ ਵਿੱਦਿਆਸਾਗਰ ਰਾਵ ਦਾ ਕਾਰਜਕਾਲ 29 ਅਗਸਤ ਨੂੰ , ਗੋਆ ਦੀ ਰਾਜਪਾਲ ਮਰਦੁੱਲਾ ਸਿਨਹਾ ਦਾ 30 ਅਗਸਤ ਨੂੰ ਕਰਨਾਟਕ ਦੇ ਵਜੁਭਾਈ ਵਾਲਾ ਦਾ 31 ਅਗਸਤ ਨੂੰ , ਰਾਜਸਥਾਨ ਦੇ ਕਲਿਆਣ ਸਿੰਘ ਦਾ 3 ਸਤੰਬਰ ਅਤੇ ਕੇਰਲ ਦੇ ਰਾਜਪਾਲ ਪੀ. ਸਦਾਸ਼ਿਵਮ ਦਾ ਕਾਰਜਕਾਲ 4 ਸਤੰਬਰ ਨੂੰ ਖ਼ਤਮ ਹੋ ਰਿਹਾ ਹੈ |

ਜਿਸ ਨੂੰ ਮੇਰਾ ਫ਼ੈਸਲਾ ਮਨਜ਼ੂਰ ਨਹੀਂ ਉਹ ਕੇਂਦਰ 'ਚ ਚਲਾ ਜਾਵੇ-ਕੈਪਟਨ

ਮੁੱਖ ਮੰਤਰੀ ਦਾ ਹਰਪ੍ਰੀਤ ਸਿੰਘ ਸਿੱਧੂ ਦੀ ਐਸ.ਟੀ.ਐਫ਼. ਮੁਖੀ ਵਜੋਂ ਮੁੜ ਨਿਯੁਕਤੀ ਵਿਰੁੱਧ ਬੇਚੈਨੀ 'ਤੇ ਪ੍ਰਤੀਕਰਮ
ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)-ਅਨੁਸ਼ਾਸਨਹੀਣਤਾ ਦੇ ਵਿਰੁੱਧ ਸਖ਼ਤ ਚਿਤਾਵਨੀ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਹੜਾ ਹਰਪ੍ਰੀਤ ਸਿੰਘ ਸਿੱਧੂ ਦੀ ਐਸ.ਟੀ.ਐਫ਼. ਦੇ ਮੁਖੀ ਵਜੋਂ ਮੁੜ ਤਾਇਨਾਤੀ ਤੋਂ ਖੁਸ਼ ਨਹੀਂ ਹੈ ਉਸ ਦਾ ਸੂਬਾ ਛੱਡਣ ਲਈ ਪੂਰਾ ਸਵਾਗਤ ਹੈ ਅਤੇ ਉਹ ਕੇਂਦਰ ਸਰਕਾਰ 'ਚ ਡੈਪੂਟੇਸ਼ਨ ਦੀ ਮੰਗ ਕਰ ਸਕਦਾ ਹੈ | ਹਰਪ੍ਰੀਤ ਸਿੰਘ ਸਿੱਧੂ ਦੀ ਮੁੜ ਨਿਯੁਕਤੀ ਸਬੰਧੀ ਬੇਚੈਨੀ ਬਾਰੇ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤ 'ਚ ਕਿਸੇ ਵੀ ਪੁਲਿਸ ਅਧਿਕਾਰੀ ਦਾ ਤਬਾਦਲਾ/ਤਾਇਨਾਤੀ ਉਨ੍ਹਾਂ ਦੇ ਅਧਿਕਾਰ ਖ਼ੇਤਰ 'ਚ ਹੈ | ਮੁੱਖ ਮੰਤਰੀ ਕੋਲ ਇਸ ਵੇਲੇ ਗ੍ਰਹਿ ਮੰਤਰਾਲਾ ਵੀ ਹੈ |
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੇ ਕਿਸੇ ਵੀ ਅਧਿਕਾਰੀ ਨੂੰ ਉਨ੍ਹਾਂ ਦੇ ਹੁਕਮਾਂ ਸਬੰਧੀ ਕੋਈ ਸਮੱਸਿਆ ਹੈ ਤਾਂ ਉਹ ਅਧਿਕਾਰੀ ਕੇਂਦਰ 'ਚ ਡੈਪੂਟੇਸ਼ਨ 'ਤੇ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਫ਼ੈਸਲੇ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦੇਣਗੇ | ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ ਨੂੰ ਮੁੜ ਐਸ.ਟੀ.ਐਫ਼. ਦਾ ਮੁਖੀ ਨਿਯੁਕਤ ਕਰਨ ਦਾ ਫ਼ੈਸਲਾ ਸੂਬੇ 'ਚ ਮੁੜ ਨਸ਼ਿਆਂ ਦਾ ਮੁੱਦਾ ਬਣਨ ਦੀਆਂ ਰਿਪੋਰਟਾਂ ਦੇ ਸੰਦਰਭ 'ਚ ਲਿਆ ਗਿਆ ਹੈ | ਕੈਪਟਨ ਨੇ ਮੁੜ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਮੁੱਖ ਮੰਤਰੀ ਇਸ ਸਮੱਸਿਆ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਬਣਾਏ ਜਾਣ 'ਤੇ ਜ਼ੋਰ ਦੇ ਰਹੇ ਹਨ, ਕਿਉਂਕਿ ਨਸ਼ਿਆਂ ਨੇ ਪੰਜਾਬ ਲਈ ਗੰਭੀਰ ਚਿੰਤਾ ਪੈਦਾ ਕੀਤੀ ਹੋਈ ਹੈ | ਇਹ ਨਸ਼ੇ ਨਾ ਕੇਵਲ ਭਾਰਤ-ਪਾਕਿ ਸਰਹੱਦ ਰਾਹੀਂ ਭੇਜੇ ਜਾ ਰਹੇ ਹਨ, ਸਗੋਂ ਜੰਮੂ-ਕਸ਼ਮੀਰ ਤੇ ਗੁਜਰਾਤ ਵਰਗੇ ਹੋਰਨਾਂ ਸੂਬਿਆਂ ਤੋਂ ਵੀ ਪੰਜਾਬ 'ਚ ਭੇਜੇ ਜਾ ਰਹੇ ਹਨ | ਮੀਡੀਆ ਰਿਪੋਰਟਾਂ 'ਤੇ ਪ੍ਰਤੀਕਰਮ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਨੂੰ ਹਰਪ੍ਰੀਤ ਸਿੰਘ ਸਿੱਧੂ ਦੀ ਮੁੜ ਨਿਯੁਕਤੀ ਬਾਰੇ ਕਿਸੇ ਤੋਂ ਵੀ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਹ ਫ਼ੈਸਲਾ ਸੂਬੇ ਦੇ ਵਡੇਰੇ ਹਿੱਤਾਂ ਤੋਂ ਪ੍ਰੇਰਿਤ ਹੈ | ਕਿਸੇ ਵੀ ਤਰ੍ਹਾਂ ਦਾ ਇਤਰਾਜ਼ ਪੈਦਾ ਕਰਕੇ ਅਨੁਸ਼ਾਸਨਹੀਣਤਾ ਪੈਦਾ ਕਰਨ ਵਾਲੇ ਲਈ ਕਿਸੇ ਵੀ ਪੁਲਿਸ ਬਲ 'ਚ ਕੋਈ ਵੀ ਥਾਂ ਨਹੀਂ ਹੈ | ਮੁੱਖ ਮੰਤਰੀ ਨੇ ਪ੍ਰੈੱਸ ਦੇ ਇਕ ਹਿੱਸੇ 'ਚ ਆਈਆਂ ਉਨ੍ਹਾਂ ਰਿਪੋਰਟਾਂ ਤੋਂ ਵੀ ਇਨਕਾਰ ਕੀਤਾ ਹੈ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਹਰਪ੍ਰੀਤ ਸਿੰਘ ਸਿੱਧੂ ਨੇ ਇਕ ਪੱਤਰ ਲਿੱਖ ਕੇ ਕੇਂਦਰੀ ਡੈਪੂਟੇਸ਼ਨ ਦੀ ਮੰਗ ਕੀਤੀ ਹੈ | ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਛੇਤੀ ਬਾਅਦ ਕੈਪਟਨ ਨੇ ਐਸ.ਟੀ.ਐਫ਼. ਦਾ ਗਠਨ ਕੀਤਾ ਸੀ, ਜਿਸ ਦੇ ਪਹਿਲੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਸੀ |

ਪੀੜਤਾਂ ਨਾਲ ਮੁਲਾਕਾਤ ਤੋਂ ਬਾਅਦ ਪਿ੍ਯੰਕਾ ਦਾ ਧਰਨਾ ਸਮਾਪਤ

ਮਿਰਜ਼ਾਪੁਰ (ਉੱਤਰ ਪ੍ਰਦੇਸ਼), 20 ਜੁਲਾਈ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ, ਜਿਨ੍ਹਾਂ ਨੂੰ ਸੋਨਭੱਦਰ ਜਿਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਹਿੰਸਕ ਝੜਪ 'ਚ 10 ਲੋਕ ਮਾਰੇ ਗਏ ਸਨ, ਜਾਣ ਸਮੇਂ ਮਿਰਜ਼ਾਪੁਰ 'ਚ ਰੋਕਿਆ ਗਿਆ ਸੀ, ਵਲੋਂ ਲਗਾਇਆ ਧਰਨਾ 26 ਘੰਟੇ ਬਾਅਦ ਸਮਾਪਤ ਹੋ ਗਿਆ | ਮਿਰਜ਼ਾਪੁਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਮਿਲਣ ਦੀ ਮਨਜ਼ੂਰੀ ਦਿੱਤੇ ਜਾਣ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਾਂਗਰਸੀ ਆਗੂ ਨੇ ਆਪਣੇ ਧਰਨੇ ਦੀ ਸਮਾਪਤੀ ਦਾ ਐਲਾਨ ਕਰ ਦਿੱਤਾ | ਗੈਸਟ ਹਾਊਸ ਵਿਖੇ ਵਾਰਾਨਸੀ ਕਮਿਸ਼ਨਰ ਤੇ ਏ.ਡੀ.ਜੀ., ਮੀਡੀਆ ਕਰਮੀਆਂ ਵਲੋਂ ਪਿ੍ਯੰਕਾ ਨਾਲ ਗੱਲਬਾਤ ਕਰਨ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਤੋਂ ਬਾਅਦ ਧਰਨਾ ਸਮਾਪਤ ਹੋ ਗਿਆ | ਪਿ੍ਯੰਕਾ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਮਿਲਣ ਦਾ ਮੇਰਾ ਉਦੇਸ਼ ਪੂਰਾ ਹੋ ਗਿਆ ਹੈ, ਮੁਲਾਕਾਤ ਕਰਕੇ ਉਨ੍ਹਾਂ ਹਰ ਸੰਭਵ ਸਹਾਇਤਾ ਦਾ ਯਕੀਨ ਦਿਵਾਇਆ | ਉਨ੍ਹਾਂ ਸੰਘਰਸ਼ ਜਾਰੀ ਰੱਖਣ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ ਤਾਂ ਕਿ ਪੀੜਤਾਂ ਦੀ ਪੰਜ-ਸੂਤਰੀ ਮੰਗ ਸੂਬਾ ਸਰਕਾਰ ਪੂਰੀ ਕਰੇ | ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਹਮਦਰਦੀ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਹਰੇਕ ਮਿ੍ਤਕ ਦੇ ਪਰਿਵਾਰ ਨੂੰ 10-10 ਲੱਖ ਰੁਪਏ ਵਿੱਤੀ ਮਦਦ ਦਿੱਤੀ ਜਾਵੇਗੀ, ਇਸ ਤੋਂ ਇਲਾਵਾਂ ਜ਼ਖ਼ਮੀ ਹੋਏ ਲੋਕਾਂ ਦੀ ਵੀ ਵਿੱਤੀ ਸਹਾਇਤਾ ਕੀਤੀ ਜਾਵੇਗੀ | ਪੀੜਤਾਂ ਦੇ 15 ਪਰਿਵਾਰਕ ਮੈਂਬਰਾਂ ਨੂੰ ਮਿਲਣ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿ੍ਯੰਕਾ ਨੇ ਕਿਹਾ ਕਿ ਰਾਜ 'ਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਤਬਾਹ ਹੋਈ ਪਈ ਹੈ ਤੇ ਯੋਗੀ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਕਬਾਇਲੀਆਂ ਦੇ ਹੱਕਾਂ ਲਈ ਲੜੇਗੀ |

ਸ਼ੀਲਾ ਦੀਕਸ਼ਿਤ ਦੀਆਂ ਰਿਆਸਤੀ ਸ਼ਹਿਰ ਕਪੂਰਥਲਾ ਨਾਲ ਯਾਦਾਂ ਹਮੇਸ਼ਾ ਜੁੜੀਆਂ ਰਹਿਣਗੀਆਂ

ਕਪੂਰਥਲਾ, 20 ਜੁਲਾਈ (ਅਮਰਜੀਤ ਕੋਮਲ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਰਿਆਸਤੀ ਸ਼ਹਿਰ ਕਪੂਰਥਲਾ ਨਾਲ ਬਹੁਤ ਹੀ ਗੂੜਾ ਸਬੰਧ ਰਿਹਾ ਹੈ | ਸ਼ਹਿਰ ਦੇ ਮੁਹੱਲਾ ਪਰਮਜੀਤ ਗੰਜ ਵਿਚ 31 ਮਾਰਚ, 1938 ਨੂੰ ਨਾਨਕੇ ਘਰ ਵਿਚ ਪੈਦਾ ਹੋਈ ਸ਼ੀਲਾ ਕਪੂਰ ਨੇ 6 ਮਹੀਨੇ ਹਿੰਦੂ ਪੁੱਤਰੀ ਪਾਠਸ਼ਾਲਾ ਤੋਂ ਸਿੱਖਿਆ ਪ੍ਰਾਪਤ ਕੀਤੀ, ਜਿਥੇ ਉਨ੍ਹਾਂ ਦੀ ਨਾਨੀ ਲੱਜਿਆਵਤੀ ਪੁਰੀ ਪਿ੍ੰਸੀਪਲ ਵਜੋਂ ਤਾਇਨਾਤ ਸੀ | ਇਸ ਸਕੂਲ ਨਾਲ ਉਨ੍ਹਾਂ ਦੀ ਭਾਵਨਾਤਮਕ ਸਾਂਝ ਰਹੀ ਹੈ, 29 ਨਵੰਬਰ, 2004 ਨੂੰ ਜਦੋਂ ਸ਼ੀਲਾ ਦੀਕਸ਼ਿਤ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਇਸ ਸਕੂਲ ਦਾ ਦੌਰਾ ਕੀਤਾ ਤਾਂ ਉਨ੍ਹਾਂ ਸਕੂਲ ਨਾਲ ਜੁੜੀਆਂ ਆਪਣੀਆਂ ਕੁਝ ਯਾਦਾਂ ਸਾਂਝੀਆਂ ਕੀਤੀਆਂ | ਉਹ ਉਸ ਕਮਰੇ ਵਿਚ ਵੀ ਗਏ, ਜਿਥੇ ਕਦੇ ਉਹ ਬੈਠ ਕੇ ਇਸ ਸਕੂਲ ਵਿਚ ਪੜਿ੍ਹਆ ਕਰਦੇ ਸਨ ਤੇ ਬਾਅਦ ਵਿਚ ਉਨ੍ਹਾਂ ਆਪਣੀ ਪੜ੍ਹਾਈ ਨਵੀਂ ਦਿੱਲੀ ਦੇ ਕਾਨਵੈਂਟ ਸਕੂਲ ਜੀਸਸ ਐਾਡ ਮੈਰੀ ਤੋਂ ਪ੍ਰਾਪਤ ਕੀਤੀ | ਉਚੇਰੀ ਸਿੱਖਿਆ ਉਪਰੰਤ ਉਨ੍ਹਾਂ ਦਾ ਵਿਆਹ ਆਈ.ਏ.ਐਸ. ਅਫ਼ਸਰ ਵਿਨੋਦ ਦੀਕਸ਼ਿਤ ਨਾਲ ਹੋਇਆ | ਦੋ ਬੱਚਿਆਂ ਦੀ ਮਾਤਾ ਸ਼ੀਲਾ ਦੀਕਸ਼ਿਤ ਦਾ ਪੁੱਤਰ ਸੰਦੀਪ ਦੀਕਸ਼ਿਤ ਸੰਸਦ ਮੈਂਬਰ ਰਹਿ ਚੁੱਕਾ ਹੈ ਤੇ ਉਨ੍ਹਾਂ ਦੀ ਇਕ ਪੁੱਤਰੀ ਲਤਿਕਾ ਸਈਅਦ ਹੈ, ਜੋ ਦਿੱਲੀ ਵਿਚ ਰਹਿ ਰਹੀ ਹੈ | ਉਨ੍ਹਾਂ ਦੇ ਮਾਮਾ ਵੀ.ਐਨ. ਪੁਰੀ, ਜਿਨ੍ਹਾਂ ਦਾ ਕੁਝ ਸਮਾਂ ਪਹਿਲਾਂ ਦਿਹਾਂਤ ਗਿਆ ਸੀ, ਦੇ ਪਰਿਵਾਰਕ ਮੈਂਬਰ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਰਹਿ ਰਹੇ ਹਨ | ਬਹੁਤ ਹੀ ਅਸਰ-ਰਸੂਖ਼ ਵਾਲੇ ਪਰਿਵਾਰ ਨਾਲ ਸਬੰਧਿਤ ਸ਼ੀਲਾ ਦੀਕਸ਼ਿਤ ਦੇ ਨਾਨਕਾ ਘਰ ਦੀ ਸਾਂਭ-ਸੰਭਾਲ ਕੇਅਰ ਟੇਕਰ ਅਜੇ ਕੁਮਾਰ ਤੇ ਉਸ ਦੀ ਮਾਤਾ ਇੰਦਰਾ ਵਲੋਂ ਕੀਤੀ ਜਾਂਦੀ ਹੈ | ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਕਈ ਵਾਰ ਕਪੂਰਥਲਾ ਦਾ ਦੌਰਾ ਕਰਕੇ ਕਈ ਸਮਾਜਿਕ ਤੇ ਰਾਜਨੀਤਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ | 'ਅਜੀਤ' ਵਲੋਂ ਅੱਜ ਸ਼ੀਲਾ ਦੀਕਸ਼ਿਤ ਦੇ ਨਾਨਕਾ ਘਰ ਦਾ ਦੌਰਾ ਕੀਤੇ ਜਾਣ 'ਤੇ ਆਲੇ-ਦੁਆਲੇ ਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਸ਼ੀਲਾ ਦੀਕਸ਼ਿਤ ਬਾਰੇ ਕੁਝ ਨਹੀਂ ਜਾਣਦੇ | ਉਨ੍ਹਾਂ ਦੇ ਨਾਨਕਾ ਘਰ ਦੇ ਸਾਹਮਣੇ ਰਹਿ ਰਹੀ ਇਕ ਔਰਤ ਸਰਬਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਕੇਵਲ ਇਸ ਘਰ ਵਿਚ ਸ਼ੀਲਾ ਦੀਕਸ਼ਿਤ ਨੂੰ ਇਕ ਵਾਰ ਹੀ ਦੇਖਿਆ ਹੈ, ਜਦੋਂ ਉਹ ਆਪਣੇ ਮਾਮਾ ਵੀ.ਐਨ. ਪੁਰੀ ਨੂੰ ਮਿਲਣ ਆਈ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਕਦੇ ਵੀ ਸ਼ੀਲਾ ਦੀਕਸ਼ਿਤ ਨੂੰ ਇਸ ਘਰ ਵਿਚ ਨਹੀਂ ਦੇਖਿਆ | ਅਜੇ ਕੁਮਾਰ ਨੇ ਦੱਸਿਆ ਕਿ ਉਹ ਬੀਬੀ ਸ਼ੀਲਾ ਦੀਕਸ਼ਿਤ ਨੂੰ ਕਦੇ ਵੀ ਨਹੀਂ ਮਿਲੇ ਤੇ ਨਾ ਹੀ ਉਨ੍ਹਾਂ ਬਾਰੇ ਬਹੁਤਾ ਕੁਝ ਜਾਣਦੇ ਹਨ, ਪਰ ਉਨ੍ਹਾਂ ਦੇ ਦਿਹਾਂਤ ਦੀ ਦੁਖਦਾਈ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਹੀ ਦੁੱਖ ਹੋਇਆ ਹੈ | ਭਾਵੇਂ ਸ਼ੀਲਾ ਦੀਕਸ਼ਿਤ ਆਪਣੇ ਨਾਨਕੇ ਘਰ ਵਿਚ ਬਹੁਤ ਥੋੜ੍ਹਾ ਸਮੇਂ ਰਹੇ, ਪ੍ਰੰਤੂ ਇਸ ਰਿਆਸਤੀ ਸ਼ਹਿਰ ਨਾਲ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਜੁੜੀਆਂ ਰਹਿਣਗੀਆਂ |

ਦਿੱਲੀ 'ਚ ਬਦਲਾਅ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ-ਰਾਸ਼ਟਰਪਤੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਨੇ ਟਵੀਟ ਕੀਤਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਸ਼ੀਲਾ ਦੀਕਸ਼ਿਤ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ | ਉਨ੍ਹਾਂ ਦਾ ਕਾਰਜਕਾਲ ਦਿੱਲੀ 'ਚ ਬਦਲਾਅ ਦਾ ਦੌਰ ਸੀ, ਜਿਸ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ |

ਸ਼ੀਲਾ ਦੀ ਕਸ਼ਿਤ ਦਾ ਦਿੱਲੀ ਦੇ ਵਿਕਾਸ 'ਚ ਅਹਿਮ ਯੋਗਦਾਨ-ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਨੇ ਟਵੀਟ ਕੀਤਾ ਕਿ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਬਹੁਤ ਦੁਖੀ ਹਾਂ | ਉਹ ਬਹੁਤ ਹੀ ਮਿਲਣਸਾਰ ਸ਼ਖ਼ਸੀਅਤ ਸੀ | ਦਿੱਲੀ ਦੇ ਵਿਕਾਸ ਲਈ ਉਨ੍ਹਾਂ ਨੇ ...

ਪੂਰੀ ਖ਼ਬਰ »

ਕਾਂਗਰਸ ਦੀ ਪਿਆਰੀ ਬੇਟੀ ਸੀ-ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਨੇ ਲਿਖਿਆ ਕਿ ਸ਼ੀਲਾ ਦੀਕਸ਼ਿਤ ਦੇ ਦਿਹਾਂਤ ਦੀ ਖ਼ਬਰ ਤੋਂ ਮੈਂ ਬੇਹੱਦ ਦੁਖੀ ਹਾਂ | ਉਹ ਕਾਂਗਰਸ ਦੀ ਇਕ ਪਿਆਰੀ ਬੇਟੀ ਸੀ, ਜਿਨ੍ਹਾਂ ਨਾਲ ...

ਪੂਰੀ ਖ਼ਬਰ »

ਦੇਸ਼ ਨੇ ਲੋਕ ਨੇਤਾ ਖੋਹ ਦਿੱਤਾ-ਡਾ: ਮਨਮੋਹਨ ਸਿੰਘ

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਦੇਸ਼ ਨੇ ਲੋਕ ਨੇਤਾ ਖੋਹ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ੀਲਾ ਨੂੰ ਦਿੱਲੀ ਦੇ ਵਿਕਾਸ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਹਮੇਸ਼ਾ ਯਾਦ ਕਰਾਂਗੇ-ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸ਼ੀਲਾ ਦੀਕਸ਼ਿਤ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ | ਕੇਜਰੀਵਾਲ ਨੇ ਟਵੀਟ ਕੀਤਾ ਕਿ ਸ਼ੀਲਾ ਦੀਕਸ਼ਿਤ ਦੇ ਦਿਹਾਂਤ ਦੀ ਖ਼ਬਰ ਮਿਲਣ 'ਤੇ ਬੜਾ ਹੈਰਾਨ ਹਾਂ ਅਤੇ ਦੁਖੀ ਹਾਂ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿਆਸਤ ਦੇ ਇਕ ਯੁੱਗ ਦਾ ਅੰਤ-ਕੈਪਟਨ

ਚੰਡੀਗੜ੍ਹ, (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਮੌਤ ਨਾਲ ਇਕ ਸਿਆਸੀ ਯੁੱਗ ਦਾ ਅੰਤ ਹੋ ਗਿਆ ਹੈ | ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਆਮ ਲੋਕਾਂ ਨਾਲ ਸਾਂਝ ਰੱਖਣ ਵਾਲੀ ਆਗੂ ਸੀ-ਬਾਦਲ

ਚੰਡੀਗੜ੍ਹ, (ਅਜੀਤ ਬਿਊਰੋ)-ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਥੇ ਇਕ ਬਿਆਨ ਜਾਰੀ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸ਼ੀਲਾ ...

ਪੂਰੀ ਖ਼ਬਰ »

ਦਿੱਲੀ ਨੂੰ ਹਰਿਆਲੀ ਭਰਪੂਰ ਬਣਾਇਆ-ਸੁਖਬੀਰ

ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਇਕ ਬਹੁਤ ਹੀ ਸ਼ਾਨਦਾਰ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੇ ਤਿੰਨ ਕਾਰਜਕਾਲਾਂ ਦੌਰਾਨ ਦਿੱਲੀ ਦਾ ਹੁਲੀਆ ਬਦਲ ਦਿੱਤਾ ਸੀ | ਉਨ੍ਹਾਂ ਕਿਹਾ ਕਿ ਸ੍ਰੀਮਤੀ ਦੀਕਸ਼ਿਤ ਨੇ ਦਿੱਲੀ ਦਾ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਘਾਟਾ ਪਿਆ-ਭੱਠਲ

ਖਨੌਰੀ, (ਰਾਜੇਸ਼ ਕੁਮਾਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦਿਹਾਂਤ ਨਾਲ ਕਾਂਗਰਸ ...

ਪੂਰੀ ਖ਼ਬਰ »

-'ਅੰਸਾਰਉਲਾ' ਅੱਤਵਾਦ ਗਰੋਹ ਮਾਮਲਾ-

ਐਨ.ਆਈ.ਏ. ਵਲੋਂ ਤਾਮਿਲਨਾਡੂ 'ਚ ਛਾਪੇ

ਚੇਨਈ, 20 ਜੁਲਾਈ (ਏਜੰਸੀ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ 'ਅੰਸਾਰਉਲਾ' ਅੱਤਵਾਦ ਮਡਿਊਲ ਮਾਮਲੇ ਸਬੰਧੀ ਜਾਂਚ ਦੇ ਹਿੱਸੇ ਵਜੋਂ ਤਾਮਿਲਨਾਡੂ 'ਚ 14 ਟਿਕਾਣਿਆਂ 'ਤੇ ਛਾਪੇ ਮਾਰੇ ਗਏ | ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ 'ਚ ਸਾਊਦੀ ਅਰਬ ਤੋਂ ਡਿਪੋਰਟ ਕੀਤੇ ਜਾਣ ...

ਪੂਰੀ ਖ਼ਬਰ »

ਪੁਣੇ-ਸੋਲਾਪੁਰ ਹਾਈਵੇ 'ਤੇ ਸੜਕ ਹਾਦਸਾ-9 ਵਿਦਿਆਰਥੀਆਂ ਦੀ ਮੌਤ

ਪੁਣੇ, 20 ਜੁਲਾਈ (ਏਜੰਸੀ)- ਦੇਰ ਰਾਤ 1.30 ਵਜੇ ਪੁਣੇ-ਸੋਲਾਪੁਰ ਹਾਈਵੇ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ 9 ਵਿਦਿਆਰਥੀਆਂ ਦੀ ਮੌਤ ਹੋ ਗਈ | ਪੁਲਿਸ ਮੁਤਾਬਿਕ ਹਾਦਸਾ ਕਦਮਵਾਕ ਬਸਤੀ ਨੇੜੇ ਹੋਇਆ ਅਤੇ ਮਰਨ ਵਾਲਿਆਂ 'ਚ ਸਭ ਦੀ ਉਮਰ 19 ਤੋਂ 23 ਸਾਲ ਦੇ ਵਿਚ ਹੈ | ਸਾਰੇ ਇਕ ਹੀ ...

ਪੂਰੀ ਖ਼ਬਰ »

ਹੁਣ ਤੱਕ 2.5 ਲੱਖ ਸ਼ਰਧਾਲੂਆਂ ਨੇ ਕੀਤੇ ਪਵਿੱਤਰ ਅਮਰਨਾਥ ਗੁਫ਼ਾ ਦੇ ਦਰਸ਼ਨ

ਸ੍ਰੀਨਗਰ, 20 ਜੁਲਾਈ (ਮਨਜੀਤ ਸਿੰਘ)- ਅਮਰਨਾਥ ਯਾਤਰਾ ਦੇ 19ਵੇਂ ਦਿਨ ਤੱਕ ਰਿਕਾਰਡ 2.5 ਲੱਖ ਸ਼ਰਧਾਲੂ ਪਵਿੱਤਰ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ | ਯਾਤਰਾ ਕੰਟਰੋਲ ਰੂਮ ਦੇ ਬੁਲਾਰੇ ਅਨੁਸਾਰ ਪਹਿਲਗਾਮ ਤੇ ਬਾਲਟਾਲ ਦੇ ਦੋਵੇਂ ਰਵਾਇਤੀ ਮਾਰਗਾਂ ਰਾਹੀਂ ਯਾਤਰਾ ਜਾਰੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX