ਤਾਜਾ ਖ਼ਬਰਾਂ


ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  3 minutes ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  14 minutes ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  20 minutes ago
ਨਵੀਂ ਦਿੱਲੀ, 22 ਅਗਸਤ- ਚੰਦਰਯਾਨ 2 ਨੇ ਚੰਦਰਮਾ ਦੀ ਇਕ ਖ਼ੂਬਸੂਰਤ ਤਸਵੀਰ ਭੇਜੀ ਹੈ। ਇਹ ਤਸਵੀਰ ਲੈਂਡਰ ਵਿਕਰਮ ਨੇ ...
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  35 minutes ago
ਤਲਵੰਡੀ ਭਾਈ, 22 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਤਲੁਜ ਦਰਿਆ ਦੇ ਪਾਣੀ ਨਾਲ ਆਏ ਹੜ੍ਹ ਕਾਰਨ ਜਿੱਥੇ ਮਨੁੱਖੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਉੱਥੇ ਪਸ਼ੂਆਂ ਲਈ ਚਾਰੇ ਦੀ ਵੀ ਵੱਡੀ ਘਾਟ ਪੈਦਾ....
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  44 minutes ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  48 minutes ago
ਮੋਗਾ, 22 ਅਗਸਤ (ਗੁਰਦੇਵ ਭਾਮ)- ਆਏ ਦਿਨ ਨਸ਼ੇ ਦੀ ਓਵਰ ਡੋਜ਼ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ...
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  53 minutes ago
ਧਨੌਲਾ, 22 ਅਗਸਤ (ਚੰਗਾਲ)- ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਮਿਲਕ ਪਲਾਂਟ 'ਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ ਮੁਲਾਜ਼ਮਾਂ ਨੇ ਅੱਜ ਪਿੰਡ ਬਡਬਰ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ..
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  about 1 hour ago
ਨਵੀਂ ਦਿੱਲੀ, 22 ਅਗਸਤ- ਕੋਰਟ ਵੱਲੋਂ ਪੀ ਚਿਦੰਬਰਮ ਨੂੰ 26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦੇਈਏ ਕਿ ਸੀ.ਬੀ.ਆਈ ਵੱਲੋਂ ਕੋਰਟ ਤੋਂ ਪੀ.ਚਿਦੰਬਰਮ...
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਅਗਸਤ- ਈ.ਡੀ ਵਾਲੇ ਮਾਮਲੇ 'ਤੇ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 27 ਅਗਸਤ ਨੂੰ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੀ.ਡੀ.ਏ. ਵੱਲੋਂ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਦਿੱਲੀ 'ਚ ਪ੍ਰਦਰਸ਼ਨ ਕੀਤਾ ਅਤੇ ...
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  about 1 hour ago
ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)- ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ਮੌਕੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ....
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  about 2 hours ago
ਕਪੂਰਥਲਾ/ ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ...
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  about 1 hour ago
ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)- ਕਸਬਾ ਅਲਗੋਂ ਕੋਠੀ ਵਿਖੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ ਹੋ ....
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  about 2 hours ago
ਚੰਡੀਗੜ੍ਹ, 22 ਅਗਸਤ- ਸੂਬੇ 'ਚ ਚੰਗੀਆਂ ਸਿਹਤ ਸੇਵਾਵਾਂ ਪ੍ਰਧਾਨ ਕਰਨ ਅਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ...
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 22 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਤੋਂ ਸਹਾਇਤਾ ਲਵੇਗੀ ਅਤੇ ਪੰਜਾਬ ਦੀਆਂ ਨਦੀਆਂ....
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  about 3 hours ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  about 3 hours ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  about 4 hours ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  about 4 hours ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  about 4 hours ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  about 5 hours ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  about 5 hours ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 5 hours ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 5 hours ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 6 hours ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  1 minute ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 7 hours ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 7 hours ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 7 hours ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 8 hours ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 8 hours ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 8 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 8 hours ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 9 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 9 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 9 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 10 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 10 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 11 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 19 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  about 1 hour ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਨਿਆਂ ਸਿਰਫ਼ ਸਹੀ ਅਤੇ ਗ਼ਲਤ ਦੇ ਵਿਚਕਾਰ ਨਿਰਪੱਖ ਖੜੇ ਹੋਣਾ ਨਹੀਂ, ਸਗੋਂ ਸਹੀ ਦੇ ਪੱਖ ਵਿਚ ਅਤੇ ਗ਼ਲਤ ਦੇ ਵਿਰੋਧ ਵਿਚ ਖੜ੍ਹੇ ਹੋਣਾ ਹੈ। -ਡੋਰ ਰੂਜ਼ਵੈਲਟ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡੀ. ਸੀ. ਚੰਦਰ ਗੈਂਦ ਨੇ ਅਨਾਥ ਬੱਚਿਆਂ ਨਾਲ ਸਮਾਂ ਗੁਜ਼ਾਰਿਆ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਛੁੱਟੀ ਦਾ ਆਨੰਦ ਅਨਾਥ ਬੱਚਿਆਂ ਨਾਲ ਘੰਟਿਆਂ ਬੱਧੀ ਸਮਾਂ ਗੁਜ਼ਾਰ ਮਾਣਦਿਆਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸਭ ਨੂੰ ਆਪਣਿਆਂ ਵਾਲਾ ਪਿਆਰ ਦਿੰਦਿਆਂ ਜਿਥੇ ਉਨ੍ਹਾਂ ਦੇ ਖਾਣ-ਪੀਣ ਦੀ ਆਪਣੇ ਹੱਥੀਂ ਸੇਵਾ ਕੀਤੀ, ਉਥੇ ਉਨ੍ਹਾਂ ਨਾਲ ਖੇਡਦਿਆਂ ਜ਼ਿੰਦਗੀ 'ਚ ਸਫਲ ਹੋਣ ਲਈ ਪੇ੍ਰਰਿਤ ਕਰਦੇ ਹੋਏ ਕਿਸੇ ਵੀ ਵਕਤ ਲੋੜ ਪੈਣ 'ਤੇ ਬੇਝਿਜਕ ਸੰਪਰਕ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਦੀ ਰਿਹਾਇਸ਼ 'ਤੇ 100 ਦੇ ਕਰੀਬ ਅਨਾਥ ਬੱਚਿਆਂ ਨੇ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕਰੀਬ ਢਾਈ ਘੰਟੇ ਡੀ. ਸੀ. ਦੇ ਘਰ ਹੱਸ-ਖੇਡ, ਖਾ-ਪੀ ਕੇ ਬਿਤਾਉਣ ਵਾਲੇ ਬੱਚਿਆਂ ਨੂੰ ਲੈ ਕੇ ਆਉਣ ਤੇ ਛੱਡਣ ਲਈ ਵਿਸ਼ੇਸ਼ ਬੱਸਾਂ ਦੇ ਪ੍ਰਬੰਧ ਕੀਤੇ ਗਏ ਸਨ | ਲੰਬਾ ਸਮਾਂ ਅਨਾਥ ਬੱਚਿਆਂ ਨਾਲ ਬਿਤਾਉਣ ਸਮੇਂ ਉਨ੍ਹਾਂ ਨੂੰ ਵੱਖ-ਵੱਖ ਪਕਵਾਨਾਂ ਦਾ ਸਵਾਦ ਚਖਾ ਤੇ ਵੱਖ-ਵੱਖ ਗਤੀਵਿਧੀਆਂ 'ਚ ਸਭ ਨੂੰ ਸ਼ਾਮਿਲ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਅਨਾਥ ਬੱਚਿਆਂ ਤੋਂ ਅਨਾਥ ਆਸ਼ਰਮ ਵਿਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਤੇ ਪੜ੍ਹਾਈ-ਲਿਖਾਈ ਵਿਚ ਪੂਰੀ ਮੁਹਾਰਤ ਹਾਸਿਲ ਕਰਨ ਦਾ ਸੱਦਾ ਦਿੰਦੇ ਹੋਏ ਚੰਦਰ ਗੈਂਦ ਨੇ ਬੱਚਿਆਂ ਨੂੰ ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਪਾਸ ਕਰ ਕੇ ਆਈ. ਏ. ਐੱਸ., ਆਈ. ਪੀ. ਐੱਸ. ਬਣਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜ਼ਿੰਦਗੀ 'ਚ ਮੁਕਾਮ ਨੂੰ ਹਾਸਿਲ ਕਰਨ ਲਈ ਕਦੇ ਵੀ ਉਨ੍ਹਾਂ ਨੂੰ ਕਿਸੇ ਕਿਸਮ ਦੀ ਮਦਦ ਦੀ ਜ਼ਰੂਰਤ ਪਵੇ ਤਾਂ ਉਹ ਬੇਝਿਜਕ ਉਨ੍ਹਾਂ ਦੇ ਨਿੱਜੀ ਮੋਬਾਈਲ ਨੰਬਰ ਕਦੇ ਵੀ ਸੰਪਰਕ ਕਰ ਸਕਦੇ ਹਨ | ਬੱਚਿਆਂ ਦੇ ਮਨੋਰੰਜਨ ਲਈ ਜਿਥੇ ਫੱੁਟਬਾਲ ਖੇਡਿਆ ਗਿਆ, ਉਥੇ ਖੁੱਲ੍ਹਾ ਅਖਾੜਾ ਲਗਾ ਕੇ ਸਭਨਾਂ ਨੇ ਆਪੋ-ਆਪਣੀ ਸੁਰੀਲੀ ਆਵਾਜ਼ ਰਾਹੀਂ ਵੱਖ-ਵੱਖ ਗੀਤ ਸੁਣਾਉਣ ਦੇ ਨਾਲ-ਨਾਲ ਖ਼ੂਬ ਭੰਗੜੇ ਪਾਏ |

ਵਲੰਟੀਅਰਾਂ ਲਗਾਏ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ 'ਚ ਬੂਟੇ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)-ਐਮ. ਐਲ. ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਕੈਂਪ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੇ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਅਫ਼ਸਰ ਅੰਗਰੇਜ਼ ਸਿੰਘ ਦੀ ਯੋਗ ਅਗਵਾਈ ਹੇਠ ਕੌਮੀ ਸੇਵਾ ...

ਪੂਰੀ ਖ਼ਬਰ »

ਪੰਜਾਬ ਨੂੰ ਬੰਜਰ ਹੋਣ ਤੇ ਕੰਗਾਲੀ ਤੋਂ ਬਚਾਉਣ ਲਈ ਜਨ ਅੰਦੋਲਨ ਦਾ ਵਧ-ਚੜ੍ਹ ਕੇ ਸਾਥ ਦਿਓ-ਬੈਂਸ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)-ਲੋਕ ਇਨਸਾਫ਼ ਪਾਰਟੀ ਵਲੋਂ ਚਲਾਏ ਸਾਡਾ ਪਾਣੀ, ਸਾਡਾ ਹੱਕ ਜਨ ਅੰਦੋਲਨ ਦੀ ਕਾਮਯਾਬੀ ਲਈ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਫ਼ਿਰੋਜ਼ਪੁਰ ਪਹੰੁਚੇ | ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਭੁੱਲਰ ਨਵਾਂ ਪੁਰਬਾ ਦੀ ...

ਪੂਰੀ ਖ਼ਬਰ »

ਸੇਫ਼ ਵਾਹਨ ਨਿਰਦੇਸ਼ਾਂ ਅਧੀਨ 10 ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਫ਼ਿਰੋਜ਼ਪੁਰ, 21 ਜੁਲਾਈ (ਰਾਕੇਸ਼ ਚਾਵਲਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੇ ਨਿਰਦੇਸ਼ਾਂ ਸੇਫ਼ ਵਾਹਨ ਪਾਲਿਸੀ ਅਧੀਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਦੋ ਫ਼ਰਾਰ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਦ ਕਿ ਉਸ ਦੇ 2 ਸਾਥੀ ਫ਼ਰਾਰ ਹੋ ਗਏ ਹਨ | ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਅਨਾਜ ...

ਪੂਰੀ ਖ਼ਬਰ »

ਸਰਪੰਚ, ਸਕੂਲ ਮੁਖੀ ਸਮੇਤ 4 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ ਸਕੂਲ 'ਚੋਂ ਦਰਖੱਤ ਕੱਟ ਕੇ ਵੇਚਣ ਅਤੇ ਸਰਕਾਰੀ ਸ਼ੋਚਾਲੇ ਢਾਹੁਣ ਦੇ ਦੋਸ਼ਾਂ ਤਹਿਤ ਪਿੰਡ ਦੀ ਮਹਿਲਾ ਸਰਪੰਚ ਸਮੇਤ ਚਾਰ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਬਲਾਕ ਵਿਕਾਸ ਤੇ ...

ਪੂਰੀ ਖ਼ਬਰ »

ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਵਲੋਂ ਖ਼ੁਦਕੁਸ਼ੀ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਮੋਜਮ ਵਿਖੇ ਇਕ ਵਿਆਹੁਤਾ ਨੇ ਆਪਣੇ ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਮਿ੍ਤਕਾ ਦੇ ਪਿਤਾ ਦੇ ਬਿਆਨਾਂ 'ਤੇ ਉਸ ਦੇ ...

ਪੂਰੀ ਖ਼ਬਰ »

ਬੱਲੂਆਣਾ 'ਚ ਲੜਾਈ ਦੌਰਾਨ 4 ਜ਼ਖ਼ਮੀ

ਜਲਾਲਾਬਾਦ, 21 ਜੁਲਾਈ (ਕਰਨ ਚੁਚਰਾ)-ਬੀਤੀ ਰਾਤ ਜਲਾਲਾਬਾਦ ਦੇ ਨਾਲ ਲੱਗਦੀ ਬਸਤੀ ਬੱਲੂਆਣਾ 'ਚ ਰੰਜਿਸ਼ ਦੇ ਚੱਲਦਿਆਂ ਹੋਏ ਝਗੜੇ ਹੋਏ 'ਚ ਤਲਵਾਰਾਂ ਤੇ ਇੱਟਾਂ ਨਾਲ ਹੋਏ ਹਮਲੇ 'ਚ 4 ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਿਨ੍ਹਾਂ 'ਚ 3 ਵਿਅਕਤੀਆਂ ਨੂੰ ਗੰਭੀਰ ਸੱਟਾਂ ...

ਪੂਰੀ ਖ਼ਬਰ »

ਕੱਪੜਾ ਵਪਾਰੀ ਨੂੰ ਬਲੈਕਮੇਲ ਕਰਨ ਤੇ ਕੁੱਟਮਾਰ ਕਰਨ ਦਾ ਮਾਮਲਾ ਆਇਆ ਸਾਹਮਣੇ

ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਬਾਹਮਣੀ ਬਾਜ਼ਾਰ 'ਚ ਕੱਪੜੇ ਦਾ ਕੰਮ ਕਰਦੇ ਦੁਕਾਨਦਾਰ ਨੂੰ ਇਕ ਗਰੋਹ ਵਲੋਂ ਬਲੈਕਮੇਲ ਕਰਨ ਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬਲੈਕਮੇਲ ਹੋਏ ਤੇ ਕੁੱਟਮਾਰ ਦਾ ਸ਼ਿਕਾਰ ਬਣੇ ਦੇਸ ਰਾਜ ਪੁੱਤਰ ...

ਪੂਰੀ ਖ਼ਬਰ »

ਅਕਾਲੀ ਦਲ ਮੈਂਬਰਸ਼ਿਪ ਭਰਤੀ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ-ਬਰਾੜ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਅਕਾਲੀ ਦਲ ਨੇ ਦਾਅਵਾ ਕੀਤਾ ਕਿ ਵੱਧ ਤੋਂ ਵੱਧ ਨਵੇਂ ਮੈਂਬਰਾਂ ਦੀ ਭਰਤੀ ਕਰਨ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਬਹੁਤ ਜ਼ਿਆਦਾ ਉਤਸ਼ਾਹ ਹੈ | ਪਾਰਟੀ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਡਿਸਪੈਂਸਰੀਆਂ ਬੰਦ ਕਰਨ ਦੀ ਤਾਕ 'ਚ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਚੰਦਰ ਦੇਵ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੈਟਰਨਰੀ ਇੰਸਪੈਕਟਰਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੂੰ ਪੈਰਾ ਗਲਾਈਡਿੰਗ ਦੀ ਜਾਣਕਾਰੀ ਦਿੱਤੀ

ਅਬੋਹਰ, 21 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਵਿਖੇ ਅੱਜ ਵਿਦਿਆਰਥਣਾਂ ਨੂੰ ਪੈਰਾ ਗਲਾਈਡਿੰਗ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ 'ਤੇ ਐਡਵੈਂਚਰ ਟੀਮ ਵਲੋਂ ਵਿਦਿਆਰਥਣਾਂ ਨੂੰ ਪੈਰਾਗਲਾਈਡਿੰਗ ਦੇ ਜੀਵਨ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਹੁਣ ਨਹੀਂ ਜਾਵੇਗੀ ਬਿਜਲੀ

ਫ਼ਿਰੋਜ਼ਸ਼ਾਹ, 21 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਬਿਜਲੀ ਦੀ ਦਿਨੋ-ਦਿਨ ਵੱਧ ਰਹੀ ਖਪਤ ਨੂੰ ਦੇਖਦਿਆਂ ਸੂਬਾ ਸਰਕਾਰ ਵਲੋਂ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਬਣਾਈ ਹੈ | ਇਸ ਯੋਜਨਾ ਦੇ ਅਮਲ 'ਚ ਆਉਣ 'ਤੇ ਸਰਕਾਰੀ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਿਜ਼ ਲੀਗ ਦੀ ਮੀਟਿੰਗ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੇ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਗਈਆਂ ਸੁਵਿਧਾਵਾਂ ਦਾ ਲਾਭ ਹਰੇਕ ਸੈਨਿਕ ਦੇ ਪਰਿਵਾਰ ਤੱਕ ਪਹੰੁਚਾਉਣ ਦੇ ਮੰਤਵ ਤਹਿਤ ਇੰਡੀਅਨ ਐਕਸ ਸਰਵਿਸਿਜ਼ ਲੀਗ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਲਹਿਰਾ ਰੋਹੀ ਨੇ ਰਿਆਲਿਟੀ ਸ਼ੋਅ 'ਚ ਮਾਰੀਆਂ ਮੱਲਾਂ

ਜ਼ੀਰਾ, 21 ਜੁਲਾਈ (ਮਨਜੀਤ ਸਿੰਘ ਢਿੱਲੋਂ)-ਡੀ. ਡੀ. ਪੰਜਾਬੀ ਚੈਨਲ 'ਤੇ ਪ੍ਰਕਾਸ਼ਿਤ ਹੁੰਦੇ ਰਿਆਲਿਟੀ ਸ਼ੋਅ 'ਕਿਸ ਮੇਂ ਕਿਤਨਾ ਹੈ ਦਮ' ਸੀਜ਼ਨ-4 ਦੇ ਫਾਈਨਲ ਮੁਕਾਬਲੇ ਲੁਧਿਆਣਾ ਵਿਖੇ ਕਰਵਾਏ ਗਏ | ਮੁਕਾਬਲਿਆਂ 'ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਲਹਿਰਾ ...

ਪੂਰੀ ਖ਼ਬਰ »

ਪਲਾਸਟਿਕ ਦੇ ਪਾਬੰਦੀਸ਼ੁਦਾ ਲਿਫ਼ਾਫ਼ਿਆਂ ਦੀ ਵਿਕਰੀ ਨਾਲ ਵਾਤਾਵਰਨ ਨੂੰ ਨੁਕਸਾਨ ਜਾਰੀ-ਠਾਕੁਰ ਵਿਕਰਮ ਸਿੰਘ

ਫ਼ਿਰੋਜ਼ਪੁਰ, 21 ਜੁਲਾਈ (ਰਾਕੇਸ਼ ਚਾਵਲਾ)-ਕੌਮੀ ਗਰੀਨ ਟਿ੍ਬਿਊਨਲ ਵਲੋਂ ਵਾਤਾਵਰਨ ਦੀ ਸੁਰੱਖਿਆ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਇਨਸਾਨਾਂ ਤੇ ਜਾਨਵਰਾਂ ਦੀ ਜ਼ਿੰਦਗੀ ਲਈ ਘਾਤਕ ਦੱਸਣ 'ਤੇ ਪੰਜਾਬ ਪਲਾਸਟਿਕ ਕੈਰੀ ਬੈਗ ਕੰਟਰੋਲ ਐਕਟ 2005 ਤਹਿਤ ਸੂਬੇ ਅੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਦੇ ਨਿਰਦੇਸ਼ਾਂ 'ਤੇ ਸਕੂਲੀ 'ਚ ਸਫ਼ਾਈ ਮੁਹਿੰਮ ਸ਼ੁਰੂ

ਫ਼ਿਰੋਜ਼ਪੁਰ, 21 ਜੁਲਾਈ (ਰਾਕੇਸ਼ ਚਾਵਲਾ)-ਸਵੱਛਤਾ ਮੁਹਿੰਮ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੇ ਨਿਰਦੇਸ਼ਾਂ 'ਤੇ ਪੈਰਾ ਲੀਗਲ ਵਲੰਟੀਅਰਾਂ ਵਲੋਂ ਆਪਣੇ ਖੇਤਰ ਅਧੀਨ ਸਕੂਲਾਂ 'ਚ ਯੂਥ ਕਲੱਬਾਂ ਦੇ ਸਹਿਯੋਗ ਨਾਲ ਸਫ਼ਾਈ ਕੀਤੀ ਜਾ ...

ਪੂਰੀ ਖ਼ਬਰ »

ਨਿਊ ਪੈਰਾਡਾਈਜ਼ ਪਬਲਿਕ ਸਕੂਲ 'ਚ ਸਾਇੰਸ ਪ੍ਰਦਰਸ਼ਨੀ ਲਗਾਈ

ਜ਼ੀਰਾ, 21 ਜੁਲਾਈ (ਮਨਜੀਤ ਸਿੰਘ ਢਿੱਲੋਂ)-ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਵੇਸਟ ਮੈਟੀਰੀਅਲ ਤੋਂ ਸਾਇੰਸ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਸਕੂਲ ਦੇ ਚਾਰ ਹਾਊਸਾਂ 'ਚ ਵਿਦਿਆਰਥੀ ਪਲਵਿੰਦਰ ਕੌਰ, ਲਵਜੀਤ ਕੌਰ, ...

ਪੂਰੀ ਖ਼ਬਰ »

ਸ਼ਰੀਂਹ ਵਾਲਾ ਬਰਾੜ ਦੇ ਸਾਲਾਨਾ ਮੇਲੇ 'ਚ ਸੁਰਜੀਤ ਭੁੱਲਰ ਨੇ ਗਾਇਕੀ ਦਾ ਬੰਨਿ੍ਹਆ ਰੰਗ

ਗੁਰੂਹਰਸਹਾਏ, 21 ਜੁਲਾਈ (ਹਰਚਰਨ ਸਿੰਘ ਸੰਧੂ)-ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਬਾਬਾ ਖ਼ੈਰ ਦੀਨ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ | ਮੇਲੇ 'ਚ ਵੱਡੀ ਗਿਣਤੀ 'ਚ ਪਹੰੁਚੇ ਲੋਕਾਂ ਨੇ ਆਨੰਦ ਮਾਣਿਆ | ਪ੍ਰਬੰਧਕਾਂ ਵਲੋਂ ਮੇਲੇ ਦੌਰਾਨ ਲੰਗਰ ਦਾ ਸੁਚੱਜਾ ਪ੍ਰਬੰਧ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਮੈਂਬਰਾਂ ਨੇ ਪਿੰਗਲਵਾੜੇ ਲਈ ਸਹਾਇਤਾ ਭੇਜੀ

ਜ਼ੀਰਾ, 21 ਜੁਲਾਈ (ਮਨਜੀਤ ਸਿੰਘ ਢਿੱਲੋਂ)-ਟਰੱਕ ਯੂਨੀਅਨ ਜ਼ੀਰਾ ਵਲੋਂ ਸੁਰਜੀਤ ਸਿੰਘ ਲਹਿਰਾ ਦੀ ਰਹਿਨੁਮਾਈ ਹੇਠ ਇਕ ਕੁਇੰਟਲ ਅੰਬਾਂ ਦਾ ਅਚਾਰ ਪਾ ਕੇ ਪਿੰਗਲਵਾੜਾ ਲੁਧਿਆਣਾ (ਹਸਨਪੁਰ ਮਨੁੱਖਤਾ ਦੀ ਸੇਵਾ) ਲਾਵਾਰਸ ਲੋਕਾਂ ਦੀ ਸਹਾਇਤਾ ਲਈ ਦਾਨ ਵਜੋਂ ਦੇ ਕੇ ਆਏ | ਇਸ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੀਆਂ ਵਿਦਿਆਰਥਣਾਂ ਨੇ ਕਬੱਡੀ ਟੂਰਨਾਮੈਂਟ ਜਿੱਤਿਆ

ਜ਼ੀਰਾ, 21 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਤਹਿਸੀਲ ਪੱਧਰੀ ਲੜਕੇ-ਲੜਕੀਆਂ ਦਾ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਗਊਸ਼ਾਲਾ ਬੰਦ ਹੋਣ ਦੀ ਕਗਾਰ 'ਤੇ

ਮੱਲਾਂਵਾਲਾ, 21 ਜੁਲਾਈ (ਗੁਰਦੇਵ ਸਿੰਘ)-ਇਥੋਂ ਥੋੜੀ ਦੂਰ ਪਿੰਡ ਧੀਰਾ ਘਾਰਾ ਵਿਖੇ ਪਿਛਲੇ 7 ਸਾਲਾਂ ਤੋਂ ਚੱਲ ਰਹੀ ਗਿਆਨ ਗਊਸ਼ਾਲਾ ਵਿੱਤੀ ਸੰਕਟ ਕਾਰਨ ਬੰਦ ਹੋਣ ਦੀ ਕਗਾਰ 'ਤੇ ਹੈ | ਗਊਸ਼ਾਲਾ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਮਾਰਚ 2019 'ਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਿੰਡ ਢੰਡੀ ਖ਼ੁਰਦ 'ਚ ਮਗਨਰੇਗਾ ਤਹਿਤ ਹੋਏ ਕੰਮਾਂ ਦਾ ਕੀਤਾ ਸੋਸ਼ਲ ਆਡਿਟ

ਜਲਾਲਾਬਾਦ, 21 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਮਹਾਤਮਾ ਗਾਂਧੀ ਨੈਸ਼ਨਲ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਦੇ ਅਧੀਨ ਪਿੰਡ ਢੰਡੀ ਖ਼ੁਰਦ 'ਚ ਸਾਲ 2018-19 ਦੇ ਪਹਿਲੇ 6 ਮਹੀਨਿਆਂ ਦੇ ਦੌਰਾਨ ਕੀਤੇ ਗਏ ਕੰਮਾਂ ਦਾ ਮਗਨਰੇਗਾ ਦੀ ਸਪੈਸ਼ਲ ਟੀਮ ਵਲੋਂ ਆਮ ਇਜਲਾਸ ਦਾ ਆਯੋਜਨ ਕਰ ...

ਪੂਰੀ ਖ਼ਬਰ »

ਮੰਗਾ ਸਹੋਤਾ ਗੀਤ 32 ਬੋਰ ਲੈ ਕੇ ਹਾਜ਼ਰ

ਮੰਡੀ ਅਰਨੀਵਾਲਾ, 21 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੰਜਾਬੀ ਗੀਤਕਾਰੀ 'ਚ ਪਹਿਚਾਣ ਬਣਾ ਚੁੱਕਾ ਮੰਗਾ ਸਹੋਤਾ ਮੋਹਲਾ ਵਾਲਾ ਆਪਣੀ ਆਵਾਜ਼ 'ਚ ਪਲੇਠਾ ਗੀਤ 32 ਬੋਰ ਟਾਈਟਲ ਹੇਠ ਲੈ ਕੇ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰ ਹੋਇਆ ਹੈ | ਇਸ ਗੀਤ ਦੇ ਪੇਸ਼ਕਰਤਾ ਰਵਿੰਦਰ ...

ਪੂਰੀ ਖ਼ਬਰ »

ਗੋਲਡੀ ਕੰਬੋਜ ਨੇ ਬੰਦੀ ਵਾਲਾ ਦੇ ਟੁੱਟੇ ਆਰਜ਼ੀ ਪੁਲ ਦਾ ਲਿਆ ਜਾਇਜ਼ਾ

ਮੰਡੀ ਲਾਧੂਕਾ, 21 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਬੰਦੀ ਵਾਲਾ ਦੇ ਕੋਲੋਂ ਲੰਘਦੇ ਸੇਮਨਾਲੇ ਦੇ ਨਵੇਂ ਪੁਲ ਦੀ ਉਸਾਰੀ ਸ਼ੁਰੂ ਹੋਣ ਕਾਰਨ 21 ਦਿਨ ਪਹਿਲਾ ਸੇਮਨਾਲੇ 'ਤੇ ਪਾਏ ਗਏ ਆਰਜ਼ੀ ਪੁਲ ਦੇ ਪਾਣੀ 'ਚ ਵਹਿ ਜਾਣ ਤੋਂ ਬਾਅਦ ਆਲ ਇੰਡੀਆ ਯੂਥ ਕਾਂਗਰਸ ਦੇ ਸਕੱਤਰ ...

ਪੂਰੀ ਖ਼ਬਰ »

ਵੱਖ-ਵੱਖ ਲੜਾਈਆਂ 'ਚ 3 ਔਰਤਾਂ ਸਣੇ 13 ਜ਼ਖ਼ਮੀ

ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਤੇ ਨੇੜੇ ਦੇ ਪਿੰਡਾਂ 'ਚ ਹੋਈਆਂ ਵੱਖ-ਵੱਖ ਲੜਾਈਆਂ 'ਚ 3 ਔਰਤਾਂ ਸਣੇ 13 ਵਿਅਕਤੀ ਜ਼ਖ਼ਮੀ ਹਨ | ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜ਼ੇਰੇ ਇਲਾਜ ਹਨ | ਪਹਿਲੀ ਲੜਾਈ ਸ਼ਹਿਰ ਦੇ ਸ਼ਹੀਦ ਭਗਤ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਮੁੱਖ ਰੱਖ ਕੇ ਜਬਰ ਜਨਾਹ ਦਾ ਦਰਜ ਮੁਕੱਦਮਾ ਰੱਦ ਕੀਤੇ ਜਾਣ ਦੀ ਮੰਗ

ਮੰਡੀ ਲਾਧੂਕਾ, 21 ਜੁਲਾਈ (ਰਾਕੇਸ਼ ਛਾਬੜਾ)-ਪਿੰਡ ਫ਼ਤਿਹਗੜ੍ਹ 'ਚ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਮੁੱਖ ਰੱਖ ਕੇ ਪਿੰਡ ਦੇ ਹੀ ਇਕ ਲੜਕੇ ਦੇ ਿਖ਼ਲਾਫ਼ ਦਰਜ ਕਰਵਾਏ ਗਏ ਜਬਰ ਜਨਾਹ ਦੇ ਮੁਕੱਦਮੇ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ | ਪਿੰਡ ਦੀ ਮਿੰਦੋ ਬਾਈ ...

ਪੂਰੀ ਖ਼ਬਰ »

ਹਰਭਗਵਾਨ ਜੋਸਨ ਵਲੋਂ ਸਮਰਥਕਾਂ ਨਾਲ ਮੀਟਿੰਗ

ਜਲਾਲਾਬਾਦ, 21 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਜ਼ਿਮਨੀ ਚੋਣ ਸਬੰਧੀ ਸੀਨੀਅਰ ਕਾਂਗਰਸੀ ਆਗੂ ਹਰਭਗਵਾਨ ਜੋਸਨ ਵਲੋਂ ਇਕ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਜੋਸਨ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਪਹਿਲਾਂ ਵੀ ਕਈ ਵਾਰ ਸਾਬਕਾ ਜੰਗਲਾਤ ਮੰਤਰੀ ਨੂੰ ਅੱਖੋਂ ਪਰੋਖੇ ...

ਪੂਰੀ ਖ਼ਬਰ »

ਡੀ. ਪੀ. ਐਸ. ਕਿਡਸ ਦੇ ਬੱਚਿਆਂ ਵਲੋਂ ਰੇਲਵੇ ਸਟੇਸ਼ਨ ਦਾ ਦੌਰਾ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਡੀ. ਪੀ. ਐਸ. ਕਿਡਸ ਫ਼ਾਜ਼ਿਲਕਾ ਦੇ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਦੇ ਤਹਿਤ ਬੱਚਿਆਂ ਨੂੰ ਰੇਲਵੇ ਸਟੇਸ਼ਨ ਦਾ ਦੌਰਾ ਕਰਵਾ ਕੇ ਉਨ੍ਹਾਂ ਨੂੰ ਰੇਲਵੇ ਬਾਰੇ ...

ਪੂਰੀ ਖ਼ਬਰ »

ਵਿਧਵਾ ਔਰਤ ਵਲੋਂ ਸਰਕਾਰ ਨੂੰ ਮਕਾਨ ਬਣਾ ਕੇ ਦੇਣ ਦੀ ਮੰਗ

ਮੰਡੀ ਅਰਨੀਵਾਲਾ, 21 ਜੁਲਾਈ (ਨਿਸ਼ਾਨ ਸਿੰਘ ਸੰਧੂ)-ਸਰਕਾਰ ਵਲੋਂ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਨੂੰ ਕਈ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਪਰ ਫਿਰ ਵੀ ਕਈ ਪਰਿਵਾਰ ਸਰਕਾਰੀ ਸਹੂਲਤਾਂ ਨੂੰ ਤਰਸਦੇ ਰਹਿੰਦੇ ਹਨ ਤੇ ਉਨ੍ਹਾਂ ਦਾ ਜੀਵਨ ਸਹੂਲਤਾਂ ਦੀ ਅਣਹੋਂਦ ਕਰ ਕੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ

ਮੰਡੀ ਘੁਬਾਇਆ, 21 ਜੁਲਾਈ (ਅਮਨ ਬਵੇਜਾ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ਼ ਮਲਕੀਤ ਸਿੰਘ ਹੀਰਾ ਵਲੋਂ ਵਰਕਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਇਸੇ ਤਹਿਤ ਮਲਕੀਤ ਸਿੰਘ ਹੀਰਾ ਮੇਰਾ ਹਲਕਾ ਮੇਰਾ ਪਰਿਵਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਭਰਤੀ ਮੁਹਿੰਮ ਹਲਕਾ ਜਲਾਲਾਬਾਦ ਤੋਂ ਸ਼ੁਰੂ

ਮੰਡੀ ਅਰਨੀਵਾਲਾ, 21 ਜੁਲਾਈ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਦੀ ਫ਼ਾਜ਼ਿਲਕਾ ਅੰਦਰ ਇਸ ਦੀ ਸ਼ੁਰੂਆਤ ਹਲਕਾ ਜਲਾਲਾਬਾਦ ਤੋਂ ਕੀਤੀ ਗਈ | ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਕਮਾਲ ਵਾਲਾ ਵਿਖੇ ਸੰਤ ਰਾਮ ਲਾਲ ਦੀ ਬਰਸੀ ਮਨਾਈ

ਮੰਡੀ ਅਰਨੀਵਾਲਾ, 21 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪਿੰਡ ਕਮਾਲ ਵਾਲਾ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਸੰਤ ਰਾਮ ਲਾਲ ਦੀ ਸਾਲਾਨਾ ਬਰਸੀ ਧਾਰਮਿਕ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਬਰਸੀ 'ਚ ਦੂਰੋਂ ਨੇੜਿਉਂ ਵੱਡੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਬੈਠਕ

ਅਬੋਹਰ, 21 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਪਿੰਡ ਦਲਮੀਰ ਖੇੜਾ ਦੇ ਗੁਰਦੁਆਰਾ ਸਾਹਿਬ ਵਿਚ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਉਦੇ ਸਿੰਘ ਘੁੜਿਆਣਾ ਨੇ ਕਿਹਾ ਕਿ ਕਿਸਾਨੀ ਦੇ ਹਿਤ ਲਈ ਹੁਣ ਤੱਕ ਸਿਰਫ਼ ...

ਪੂਰੀ ਖ਼ਬਰ »

ਮਾਲ ਪਟਵਾਰ ਅਤੇ ਕਾਨੂੰਗੋ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਮਾਲ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਤੇ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹੇ ਦੀ ਸਾਂਝੀ ਮੀਟਿੰਗ ਬਲਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਪਟਵਾਰ ਯੂਨੀਅਨ ਦੀ ਅਗਵਾਈ ਹੇਠ ਹੋਈ | ਜਿਸ 'ਚ ਇੰਦਰ ਮੋਹਨ ਨੁਮਾਇੰਦਾ ਪੰਜਾਬ, ...

ਪੂਰੀ ਖ਼ਬਰ »

ਸਤਿਅਮ ਕਾਲਜ ਫ਼ਾਰ ਗਰਲਜ਼ ਸੱਯਦ ਵਾਲਾ ਦਾ ਨਤੀਜਾ ਸ਼ਾਨਦਾਰ

ਅਬੋਹਰ, 21 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਤਿਅਮ ਕਾਲਜ ਫ਼ਾਰ ਗਰਲਜ਼ ਸੱਯਦ ਵਾਲਾ ਦਾ ਬੀ. ਕਾਮ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਸੁਮਨ ਸਵਾਮੀ ਨੇ ਦੱਸਿਆ ਕਿ ਵਿਦਿਆਰਥਣ ਪਾਇਲ ਰਾਣੀ ਪੁੱਤਰੀ ਰਾਮ ਨਿਵਾਸ ਨੇ 82 ...

ਪੂਰੀ ਖ਼ਬਰ »

ਸਿਹਤ ਵਿਭਾਗ 'ਚ ਕੰਮ ਕਰਦੇ ਫਾਰਮਾਸਿਸਟਾਂ ਨੂੰ ਫਾਰਮੇਸੀ ਅਫ਼ਸਰ ਬਣਾਏ ਜਾਣ ਦਾ ਸਵਾਗਤ

ਮੰਡੀ ਲਾਧੂਕਾ, 21 ਜੁਲਾਈ (ਰਾਕੇਸ਼ ਛਾਬੜਾ)-ਸਿਹਤ ਵਿਭਾਗ 'ਚ ਕੰਮ ਕਰਦੇ ਫਾਰਮਾਸਿਸਟਾਂ ਨੂੰ ਪੰਜਾਬ ਸਰਕਾਰ ਵਲੋਂ ਹੁਣ ਫਾਰਮੇਸੀ ਅਫ਼ਸਰ ਦੇ ਅਹੁਦ 'ਚ ਤਬਦੀਲ ਕੀਤਾ ਗਿਆ ਹੈ | ਪੰਜਾਬ ਰਾਜ ਫਾਰਮਾਸਿਸਟ ਦੇ ਜਨਰਲ ਸਕੱਤਰ ਰਵਿੰਦਰ ਲੂਥਰਾ ਤੇ ਜ਼ਿਲ੍ਹਾ ਪ੍ਰਧਾਨ ਹਰੀਸ਼ ...

ਪੂਰੀ ਖ਼ਬਰ »

ਬਾਬਾ ਲਖੇ ਕੜ੍ਹਾਈਆ ਦੇ ਮੇਲੇ 'ਤੇ ਲੋਕ ਤੱਥ ਹੱਥੀਂ ਕੰਡੇ ਬੀਜ ਰਿਲੀਜ਼

ਮੰਡੀ ਲਾਧੂਕਾ, 21 ਜੁਲਾਈ (ਰਾਕੇਸ਼ ਛਾਬੜਾ)-ਬਾਬਾ ਲਖੇ ਕੜ੍ਹਾਈਆ ਦੇ ਮੇਲੇ ਦੌਰਾਨ ਜੇ.ਐਸ.ਜੱਸ ਮਿਊਜ਼ਿਕ ਕੰਪਨੀ ਵਲੋਂ ਗਾਇਕ ਦੀਪਾ ਮਾਨ ਦਾ ਗਾਇਆ ਲੋਕ ਤੱਥ ਹੱਥੀ ਕੰਡੇ ਬੀਜ ਰਿਲੀਜ਼ ਕੀਤਾ ਗਿਆ | ਜਸਵਿੰਦਰ ਸਿੰਘ ਜੱਸ ਨੇ ਦੱਸਿਆ ਹੈ ਕਿ ਗਾਇਕ ਦੀਪਾ ਮਾਨ ਵਲੋਂ ਗਾਇਆ ...

ਪੂਰੀ ਖ਼ਬਰ »

ਡੀ.ਈ.ਓ. ਨੇ ਲਈ ਮਿਡਲ ਸਕੂਲ ਮੁਖੀਆਂ ਦੀ ਮੀਟਿੰਗ

ਫ਼ਾਜ਼ਿਲਕਾ, 21 ਜੁਲਾਈ (ਅਮਰਜੀਤ ਸ਼ਰਮਾ)-ਸਕੱਤਰ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਮਿਡਲ ਸਕੂਲਾਂ ਦੇ ਮੁੱਖ ਅਧਿਆਪਕਾਂ ਦੀ ਇਕ ਮੀਟਿੰਗ ਡੀ.ਈ.ਓ. ਕੁਲਵੰਤ ਸਿੰਘ ਦੀ ...

ਪੂਰੀ ਖ਼ਬਰ »

ਧੋਖਾਧੜੀ ਤੋਂ ਬਚਣ ਲਈ ਮਾਲ ਰਿਕਾਰਡ 'ਚ ਮਾਲਕ ਦੇ ਨਿੱਜੀ ਵੇਰਵੇ ਦਰਜ ਕਰਨ ਦੀ ਸੇਵਾ ਸ਼ੁਰੂ-ਡੀ. ਸੀ.

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਜਾਇਦਾਦ ਦੀ ਖ਼ਰੀਦ-ਵੇਚ 'ਚ ਧੋਖਾਧੜੀ ਅਤੇ ਫ਼ਰਜ਼ੀ ਵਾੜੇ ਦੇ ਮਾਮਲਿਆਂ ਨੂੰ ਮੁਕੰਮਲ ਤੌਰ 'ਤੇ ਠੱਲ੍ਹ ਪਾਉਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਪ੍ਰਸ਼ਾਸਨ ਨੇ ਮਾਲ ਰਿਕਾਰਡ 'ਚ ਮਾਲਕ ਦੇ ਨਿੱਜੀ ਵੇਰਵਾ ਦਰਜ ਕਰਨ ਦੀ ਯੋਜਨਾ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਵਲੋਂ ਗੋਪੀ ਚੰਦ ਕਾਲਜ 'ਚ ਬੂਟੇ ਲਗਾਏ

ਅਬੋਹਰ, 21 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਰੈੱਡ ਰਿਬਨ ਕਲੱਬ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੌਦੇ ਲਗਾਏ ਗਏ | ਇਸ ਮੌਕੇ 'ਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋਫੈਸਰ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ 'ਤੇ ਅਜੇ ਕਿਸੇ ਵੀ ਸਪਰੇਅ ਦੀ ਜ਼ਰੂਰਤ ਨਹੀਂ-ਖੇਤੀਬਾੜੀ ਵਿਭਾਗ

ਮੰਡੀ ਅਰਨੀਵਾਲਾ, 21 ਜੁਲਾਈ (ਨਿਸ਼ਾਨ ਸਿੰਘ ਸੰਧੂ)-ਮੁੱਖ ਖੇਤੀਬਾੜੀ ਅਫਸਰ ਡਾ: ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਬਲਾਕ ਖੇਤੀਬਾੜੀ ਅਫਸਰ ਡਾ: ਪੁਪਿੰਦਰ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਪਿੰਡ ਬੰਨਾ ਵਾਲਾ ਵਿਖੇ ਨਰਮੇ ...

ਪੂਰੀ ਖ਼ਬਰ »

ਵਿਪਨ ਕੁਮਾਰ ਨੇ ਨਾਇਬ ਤਹਿਸੀਲਦਾਰ ਸੀਤੋ ਗੰੁਨੋ੍ਹ ਵਜੋਂ ਅਹੁਦਾ ਸੰਭਾਲਿਆ

ਸੀਤੋ ਗੰੁਨੋ੍ਹ, 21 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸਥਾਨਕ ਸਬ ਤਹਿਸੀਲ ਵਿਖੇ ਵਿਪਨ ਕੁਮਾਰ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ ਹੈ | ਉਹ ਗੁਰੂਹਰਸਹਾਏ ਤੋਂ ਬਦਲ ਕੇ ਇਥੇ ਆਏ ਹਨ | ਉਨ੍ਹਾਂ ਇਥੇ ਪੁੱਜ ਕੇ ਸਮੂਹ ਪਟਵਾਰੀਆਂ ਤੇ ਕਾਨੂੰਗੋ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ 'ਤੇ ਹੀ ਕੀਤੀ ਜਾਣੀ ਚਾਹੀਦੀ-ਏ. ਡੀ. ਓ.

ਅਬੋਹਰ, 21 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਜ਼ਮੀਨ 'ਚ ਖਾਦਾਂ ਦੀ ਵਰਤੋਂ ਕਿਸਾਨ ਮਿੱਟੀ ਦੀ ਪਰਖ ਦੇ ਆਧਾਰ 'ਤੇ ਹੀ ਕਰਨ ਇਸ ਨਾਲ ਫ਼ਸਲਾਂ ਨੂੰ ਵੀ ਲਾਭ ਮਿਲਦਾ ਹੈ | ਜਦੋਂ ਵੀ ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਕਿਸਾਨ ਵਿਭਾਗ ਨਾਲ ਸਲਾਹ ਕਰ ਕੇ ਹੀ ਖਾਦਾਂ ਦੀ ਵਰਤੋਂ ...

ਪੂਰੀ ਖ਼ਬਰ »

ਬਲਾਕ ਪੱਧਰ 'ਤੇ ਨਸ਼ਿਆਂ ਵਿਰੁੱਧ ਨਾਟਕ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿੱਖਿਆ ਵਿਭਾਗ ਫ਼ਾਜ਼ਿਲਕਾ ਵਲੋਂ ਬਡੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਕਰਵਾਏ ਜਾਣ ਵਾਲੇ ਨਾਟਕ 'ਸ਼ੁਰੂਆਤ' ਲਈ ...

ਪੂਰੀ ਖ਼ਬਰ »

ਗਾਡਵਿਨ ਸਕੂਲ ਵਲੋਂ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਗਾਡਵਿਨ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਆਪਣੇ ਵਲੋਂ ਤਿਆਰ ਕੀਤੀ ਕੋਰਿਓਗ੍ਰਾਫ਼ੀ ਰਾਹੀ ਪੌਦਾ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਕੋਰਿਓਗ੍ਰਾਫ਼ੀ 'ਚ ਬੂਟੇ ਦੀ ਭੂਮਿਕਾ ਨਵਜੋਤ ਕੌਰ ਨੇ ...

ਪੂਰੀ ਖ਼ਬਰ »

ਖੂਈਆ ਸਰਵਰ ਸਕੂਲ 'ਚ ਬਲਾਕ ਪੱਧਰੀ ਮੁਕਾਬਲੇ

ਖੂਈਆ ਸਰਵਰ, 21 ਜੁਲਾਈ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆ ਸਰਵਰ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਬਡੀ ਪ੍ਰੋਗਰਾਮ ਦੇ ਤਹਿਤ ਸਮੂਹ ਸਕੂਲਾਂ ਨੇ ਭਾਗ ਲਿਆ | ਪਿ੍ੰਸੀਪਲ ਸੁਖਬੀਰ ਸਿੰਘ ਬੱਲ ਤੇ ਇੰਚਾਰਜ ਜਗਤਾਰ ...

ਪੂਰੀ ਖ਼ਬਰ »

ਅਮੀਰ ਸਿੰਘ ਸਰਪੰਚ ਪਿੰਡ ਸ਼ਹੀਦ ਭਗਤ ਸਿੰਘ ਨਗਰ ਬਣੇ ਸਰਪੰਚ ਯੂਨੀਅਨ ਦੇ ਪ੍ਰਧਾਨ

ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਬੀਤੇ ਦਿਨ ਜਲਾਲਾਬਾਦ ਬਲਾਕ ਦੇ ਸਰਪੰਚਾਂ ਦੀ ਮੀਟਿੰਗ ਸਥਾਨਕ ਫ਼ਾਜ਼ਿਲਕਾ ਸੜਕ 'ਤੇ ਸਥਿਤ ਇਕ ਪ੍ਰਾਈਵੇਟ ਪੈਲੇਸ ਵਿਖੇ ਹੋਈ | ਮੀਟਿੰਗ 'ਚ ਅਮੀਰ ਸਿੰਘ ਸਰਪੰਚ ਪਿੰਡ ਸ਼ਹੀਦ ਭਗਤ ਸਿੰਘ ਨਗਰ ਮੰਨੇ ਵਾਲਾ ਨੂੰ ਪੰਚਾਇਤ ...

ਪੂਰੀ ਖ਼ਬਰ »

ਮਸਤਾਨੀ ਚਾਲ ਚੱਲਦੇ ਸੜਕ ਦੇ ਮੁਰੰਮਤ ਕਾਰਜਾਂ ਤੋਂ ਲੋਕ ਦੁਖੀ

ਮੰਡੀ ਲਾਧੂਕਾ, 21 ਜੁਲਾਈ (ਰਾਕੇਸ਼ ਛਾਬੜਾ)-ਮੰਡੀ ਤੇ ਆਸੇ-ਪਾਸੇ ਦੇ ਪਿੰਡਾਂ ਦੇ ਲੋਕਾਂ ਲਈ ਮਹੱਤਵਪੂਰਨ ਸੜਕ ਦਾ ਮਸਤਾਨੀ ਚਾਲ 'ਚ ਚੱਲ ਰਹੇ ਮੁਰੰਮਤ ਕਾਰਜਾਂ ਕਰਕੇ ਲੋਕ ਕਾਫ਼ੀ ਦੁਖੀ ਹੋ ਚੁੱਕੇ ਹਨ | ਗੰਦੇ ਪਾਣੀ ਦਾ ਯੋਗ ਨਿਕਾਸ ਨਾ ਹੋਣ ਕਾਰਨ ਇਹ ਸੜਕ ਜਗ੍ਹਾ-ਜਗ੍ਹਾ ...

ਪੂਰੀ ਖ਼ਬਰ »

ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ

ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਸ੍ਰੀ ਤਰਸੇਮ ਮੰਗਲਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲਾਲਾਬਾਦ ਨੇੜਲੇ ਪਿੰਡਾਂ 'ਚ ਸਥਿਤ ਸਰਕਾਰੀ ਸੀਨੀਅਰ ਸਕੂਲ ਮਿੱਢਾ ...

ਪੂਰੀ ਖ਼ਬਰ »

ਨੌਜਵਾਨਾਂ ਦਾ ਵੱਡਾ ਉਪਰਾਲਾ, ਬੂਟਿਆਂ ਦੁਆਲੇ ਪੱਕੀ ਵਾੜ ਤੇ ਸੜਕਾਂ ਕਿਨਾਰੇ ਰੱਖੇ ਬੈਂਚ

ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਰੁੱਖਾਂ ਦੀ ਕੀਤੀ ਜਾ ਰਹੀ ਧੜਾਧੜ ਕਟਾਈ ਦੇ ਚੱਲਦਿਆਂ ਵਾਤਾਵਰਨ 'ਚ ਆ ਰਹੇ ਨਿਘਾਰ ਕਾਰਨ ਹਰ ਵਿਅਕਤੀ ਪ੍ਰਭਾਵਿਤ ਹੋ ਰਿਹਾ ਹੈ | ਪਿਛਲੇ ਸਮੇਂ ਤੋਂ ਰੱੁਖਾਂ ਦੀ ਅਹਿਮੀਅਤ ਪ੍ਰਤੀ ਆਈ ਜਾਗਿ੍ਤੀ ਨਾਲ ਬਹੁਤੇ ਪਿੰਡਾਂ 'ਚ ...

ਪੂਰੀ ਖ਼ਬਰ »

ਬਾਸਮਤੀ ਦੇ ਗੈਰ-ਮਿਆਰੀ ਬੀਜ ਕਾਰਨ ਕਿਸਾਨ ਦੀ ਫ਼ਸਲ ਖ਼ਰਾਬ

ਲੱਖੋ ਕੇ ਬਹਿਰਾਮ, 21 ਜੁਲਾਈ (ਰਾਜਿੰਦਰ ਸਿੰਘ ਹਾਂਡਾ)-ਨਜ਼ਦੀਕੀ ਪਿੰਡ ਦਿਲਾ ਰਾਮ ਦੇ ਇਕ ਕਿਸਾਨ ਵਲੋਂ ਬੀਜ ਕੰਪਨੀ ਤੇ ਬੀਜ ਵਿਕਰੇਤਾ 'ਤੇ ਬਾਸਮਤੀ 1121 ਦਾ ਗੈਰ-ਮਿਆਰੀ ਬੀਜ ਦੇਣ ਦਾ ਦੋਸ਼ ਲਗਾਉਂਦਿਆਂ ਖੇਤੀਬਾੜੀ ਵਿਭਾਗ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਬ-ਡਵੀਜ਼ਨ ਪੱਧਰ 'ਤੇ ਫ਼ਿਰੋਜ਼ਪੁਰ, ਜ਼ੀਰਾ ਤੇ ਗੁਰੂਹਰਸਹਾਏ ਵਿਖੇ ਕਰਵਾਏ ਕਬੱਡੀ ਟੂਰਨਾਮੈਂਟ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)-ਖੇਡ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ 2019-20 ਦੇ ਸੈਸ਼ਨ ਦੌਰਾਨ ਸਬ-ਡਵੀਜ਼ਨ ਪੱਧਰ 'ਤੇ ਕਬੱਡੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪਿੰਡਾਂ ਦੇ ਨੌਜਵਾਨ ਹੋਣ ਲੱਗੇ ਲਾਮਬੰਦ

ਕੁੱਲਗੜ੍ਹੀ, 21 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖ਼ੁਰਦ ਦੇ ਅਧੀਨ ਪਿੰਡ ਕਾਦਾ ਬੋੜਾ ਦੇ ਕੁਝ ਨੌਜਵਾਨਾਂ ਨੇ ਇਕ ਵੀਡੀਓ ਬਣਾ ਕੇ ਯੂ-ਟਿਊਬ 'ਤੇ ਵਾਇਰਲ ਕੀਤੀ | ਵੀਡੀਓ 'ਚ ਨੌਜਵਾਨ ਪੁਲਿਸ ਥਾਣਾ ਘੱਲ ਖ਼ੁਰਦ ਦੇ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਨਸ਼ਾ ...

ਪੂਰੀ ਖ਼ਬਰ »

ਵਨ ਡੇ ਵਨ ਸਕੂਲ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਗੋਲੂ ਕਾ ਮੋੜ, 21 ਜੁਲਾਈ (ਸੁਰਿੰਦਰ ਸਿੰਘ ਲਾਡੀ)-ਨਸ਼ੇ ਿਖ਼ਲਾਫ਼ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਸ਼ੁਰੂ ਕੀਤੀ ਵਨ ਡੇ ਵਨ ਮੁਹਿੰਮ ਤਹਿਤ ਪਿਛਲੇ 15 ਦਿਨਾਂ 8000 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ | ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਪਿੰਡੀ ਤੇ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟਰ ਵਰਕਰ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਨੇ ਕਿਹਾ ਕਿ ਜੋ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਕਿਸਾਨ ਵਿੰਗ ਦੀ ਮੀਟਿੰਗ

ਕੁੱਲਗੜ੍ਹੀ, 21 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਲੋਕ ਇਨਸਾਫ਼ ਪਾਰਟੀ ਕਿਸਾਨ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਿੰਦਰਜੀਤ ਸਿੰਘ ਚਾਹਲ ਠੱਠਾ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਿੰਦਰਜੀਤ ਸਿੰਘ ਚਾਹਲ ਨੇ ਕਿਹਾ ਕਿ ਲੰਬੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚੱਕ ਜਮਾਲਗੜ੍ਹ (ਪੰਜੇ ਕੇ) ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੋਲੂ ਕਾ ਮੋੜ/ਗੁਰੂਹਰਸਹਾਏ, 21 ਜੁਲਾਈ (ਸੁਰਿੰਦਰ ਸਿੰਘ ਲਾਡੀ, ਹਰਚਰਨ ਸਿੰਘ ਸੰਧੂ)-ਗ੍ਰਾਮ ਪੰਚਾਇਤ ਚੱਕ ਜਮਾਲਗੜ੍ਹ (ਛੋਟਾ ਪੰਜੇ ਕੇ) ਵਲੋਂ ਡੇਰਾ ਬਾਬਾ ਗੰਡਾ ਮੱਲ ਦੇ ਸਥਾਨ ਤੋਂ ਪਿੰਡ ਅੰਦਰ ਸੋਲਰ ਲਾਈਟਾਂ ਲਗਵਾ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ | ਸਰਪੰਚ ...

ਪੂਰੀ ਖ਼ਬਰ »

ਮਮਦੋਟ 'ਚ ਮਨਾਇਆ ਕਾਰਗਿਲ ਵਿਜੇ ਦਿਵਸ

ਮਮਦੋਟ, 21 ਜੁਲਾਈ (ਜਸਬੀਰ ਸਿੰਘ ਕੰਬੋਜ)-ਬੀ. ਐੱਸ. ਐਫ਼. (ਸੀਮਾ ਸੁਰੱਖਿਆ ਬਲ) ਦੀ 129 ਬਟਾਲੀਅਨ ਵਲੋਂ ਆਪਣੇ ਹੈੱਡਕੁਆਰਟਰ ਵਿਖੇ ਕਾਰਗਿਲ ਯੁੱਧ ਦੀ ਯਾਦ ਨੂੰ ਤਾਜ਼ਾ ਕਰਦਿਆਂ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ, ਜਿਸ 'ਚ ਕਾਰਗਿਲ ਫ਼ਤਹਿ ਕਰਨ ਸਮੇਂ ਜੰਗ ਵਿਚ ਸ਼ਹੀਦ ਹੋਏ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਛੁਡਵਾਇਆ ਕੰਡਿਆਲੀ ਤੋਂ ਪਾਰ 1100 ਏਕੜ ਸਰਕਾਰੀ ਜ਼ਮੀਨ 'ਤੇ ਭੂ-ਮਾਫੀਆ ਵਲੋਂ ਕੀਤਾ ਨਾਜਾਇਜ਼ ਕਬਜ਼ਾ

ਮਮਦੋਟ, 21 ਜੁਲਾਈ (ਸੁਖਦੇਵ ਸਿੰਘ ਸੰਗਮ)-ਸਰਹੱਦੀ ਖੇਤਰ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਕਰੀਬ 1100 ਏਕੜ ਸਰਕਾਰੀ ਰਕਬੇ 'ਤੇ ਭੂ-ਮਾਫੀਆ ਵਲੋਂ ਕੀਤੇ ਨਾਜਾਇਜ਼ ਕਬਜ਼ੇ ਨੂੰ ਛੁਡਾਉਣ ਲਈ ਬੀਤੇ ਦਿਨੀਂ ਸਿਵਲ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਹੁਕਮ ਜਾਰੀ ਕੀਤੇ ਗਏ ਸਨ | ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਕਿਤਾਬਾਂ ਸੌ ਾਪਣ ਲਈ ਲਾਇਬ੍ਰੇਰੀ ਪ੍ਰੋਗਰਾਮ ਸ਼ੁਰੂ

ਫ਼ਿਰੋਜ਼ਸ਼ਾਹ, 21 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੇ ਸਮੂਹ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੀਆਂ ਕਿਤਾਬਾਂ ਜਾਰੀ ਕਰਨ ਤੇ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਪੜ੍ਹਨ ਲਈ ਪ੍ਰੇਰਿਤ ਕਰਨ ਲਈ ਇਕ ਮੁਹਿੰਮ ਦਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ, ਲਾਹਣ ਤੇ ਚਾਲੂ ਭੱਠੀ ਦਾ ਸਾਮਾਨ ਬਰਾਮਦ

ਮੋਗਾ, 21 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਖਦੇਵ ਸਿੰਘ ਤੇ ਉਸ ਦੀ ਗਸ਼ਤ ਕਰਦੀ ਪੁਲਿਸ ਪਾਰਟੀ ਵਲੋਂ ਸ਼ਾਮ ਪੌਣੇ ਸੱਤ ਵਜੇ ਦੇ ਕਰੀਬ ਪਿੰਡ ਲੋਹਗੜ੍ਹ ਤੋਂ ਮਲਕੀਤ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਲੋਹਗੜ੍ਹ ਨੂੰ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ...

ਪੂਰੀ ਖ਼ਬਰ »

255 ਗ੍ਰਾਮ ਹੈਰੋਇਨ ਤੇ ਢਾਈ ਲੱਖ ਰੁਪਏ ਸਮੇਤ ਦੋ ਕਾਬੂ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਮੋਗਾ ਪੁਲਿਸ ਨੇ ਉਸ ਸਮੇਂ ਵੱਡੀ ਸਫਲਤਾ ਹਾਸਲ ਕਰਦਿਆਂ 255 ਗ੍ਰਾਮ ਹੈਰੋਇਨ ਤੇ ਢਾਈ ਲੱਖ ਰੁਪਏ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ | ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ...

ਪੂਰੀ ਖ਼ਬਰ »

ਮਾਤਾ ਸੁਖਚੈਨ ਕੌਰ ਸਿੱਧੂ ਗਹਿਰੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ/ਗੁਰੂਹਰਸਹਾਏ/ਗੋਲੂ ਕਾ ਮੋੜ, 21 ਜੁਲਾਈ (ਜਸਵਿੰਦਰ ਸਿੰਘ ਸੰਧੂ, ਪਿ੍ਥਵੀ ਰਾਜ ਕੰਬੋਜ, ਸੁਰਿੰਦਰ ਸਿੰਘ ਲਾਡੀ)-ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਪੂਜਨੀਕ ਮਾਤਾ ਤੇ ਫ਼ਿਰੋਜ਼ਪੁਰ ਦਿਹਾਤੀ ...

ਪੂਰੀ ਖ਼ਬਰ »

ਕਾਕਾ ਕੰਬੋਜ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਮੰਡੀ ਅਰਨੀਵਾਲਾ, 21 ਜੁਲਾਈ (ਨਿਸ਼ਾਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਟਿਕਟ ਦੇ ਦਾਅਵੇਦਾਰ ਬਣ ਕੇ ਉੱਭਰੇ ਸੁਖਵਿੰਦਰ ਸਿੰਘ ਕਾਕਾ ਕੰਬੋਜ ਵਲੋਂ ਅਰਨੀਵਾਲਾ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਕਾਗਰਸੀ ...

ਪੂਰੀ ਖ਼ਬਰ »

ਬਲੱਡ ਡੋਨੇਸ਼ਨ ਵੈਲਫੇਅਰ ਸੁਸਾਇਟੀ ਨੇ ਲਗਾਏ ਬੂਟੇ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਬਲੱਡ ਡੋਨੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏਗਾ ਗਏ | ਪ੍ਰਧਾਨ ਕ੍ਰਿਸ਼ਨ ਤਨੇਜਾ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ 'ਤੇ ਸੰਸਥਾ ਦੇ ਮੈਂਬਰਾਂ ਵਲੋਂ 200 ਬੂਟੇ ਲਗਾਏ ਗਏ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਘੁਬਾਇਆ ਸੀਨੀਅਰ ਆਗੂ ਵੈਰੜ ਦੇ ਗ੍ਰਹਿ ਵਿਖੇ ਪੁੱਜੇ

ਮੰਡੀ ਅਰਨੀਵਾਲਾ, 21 ਜੁਲਾਈ (ਨਿਸ਼ਾਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੂੰ ਅੱਜ ਉਸ ਵੇਲੇ ਹੋਰ ਵੱਡਾ ਬਲ ਮਿਲਿਆ | ਜਦ ਲੋਕ ਸਭਾ ਹਲਕਾ ਫਿਰੋਜਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜਨ ਵਾਲੇ ...

ਪੂਰੀ ਖ਼ਬਰ »

ਅੰਤਰ ਹਾਊਸ 'ਚ ਵਿਦਿਆਰਥੀਆਂ 'ਚ ਵਾਦ-ਵਿਵਾਦ ਦੇ ਮੁਕਾਬਲੇ ਕਰਵਾਏ

ਜ਼ੀਰਾ, 21 ਜੁਲਾਈ (ਮਨਜੀਤ ਸਿੰਘ ਢਿੱਲੋਂ)-ਐਮਬਰੋਜ਼ਿਅਲ ਪਬਲਿਕ ਸਕੂਲ ਜ਼ੀਰਾ 'ਚ ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਦੀ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ | ਮੁਕਾਬਲੇ 'ਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲਿਆਂ 'ਚ ਐਲ. ਬੀ. ਐੱਸ. ਹਾਊਸ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਕਰਵਾਏ ਕੰਪਿਊਟਰ ਟਾਈਪਿੰਗ ਮੁਕਾਬਲੇ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕਿੱਤਾ ਅਗਵਾਈ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਗਾਈਡੈਂਸ ਕੌਾਸਲਰ ਸੰਦੀਪ ਕੰਬੋਜ ਅਤੇ ਪਿ੍ੰਸੀਪਲ ਰਾਜੇਸ਼ ਮਹਿਤਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਜਨਤਕ ਨੁਮਾਇੰਦਿਆਂ ਨੂੰ ਸਮਾਰਟ ਸਕੂਲਾਂ ਪ੍ਰਤੀ ਪ੍ਰੇਰਿਤ ਕਰਨ ਵਾਸਤੇ ਬਲਾਕ ਪੱਧਰੀ ਇਕੱਤਰਤਾ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਸਮਾਰਟ ਸਕੂਲ ਪ੍ਰੋਜੈਕਟ ਤਹਿਤ ਬਲਾਕ ਘੱਲ ਖ਼ੁਰਦ ਬਲਾਕ-1 ਤੇ ਘੱਲ ਖ਼ੁਰਦ-2 ਦੀ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫ਼ਿਰੋਜ਼ਪੁਰ ਨੇ ਉਚੇਚੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਗੋਲੂ ਕਾ ਮੋੜ, 21 ਜੁਲਾਈ (ਸੁਰਿੰਦਰ ਸਿੰਘ ਲਾਡੀ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ੁਰੂ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਐੱਸ. ਡੀ. ਐਮ. ਗੁਰੂਹਰਸਹਾਏ ਕੁਲਦੀਪ ਬਾਵਾ ਦੀ ਰਹਿਨੁਮਾਈ ਹੇਠ ਰੁਕਨਾ ਬਸਤੀ ਵਿਖੇ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗੁਰਦਿਆਲ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜਸਵਿੰਦਰ ਸਿੰਘ ਲਾਲੀ ਗਿੱਲ ਦੇ ਪਿਤਾ ਸ: ਗੁਰਦਿਆਲ ਸਿੰਘ ਗਿੱਲ ਸਾਬਕਾ ਸਰਪੰਚ ਪਿੰਡ ਪੱਕਾ ਕਾਲੇਵਾਲਾ ਤਹਿਸੀਲ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਨਮਿਤ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ...

ਪੂਰੀ ਖ਼ਬਰ »

ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਮਾਊਾਟ ਲਿਟਰਾ ਜੀ ਸਕੂਲ 'ਚ ਸੈਮੀਨਾਰ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ ਹੇਠ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਵਲੋਂ ਮਾਊਾਟ ਲਿਟਰਾ ਜੀ ਸਕੂਲ ਮਹਿਣਾ ਵਿਖੇ ਸੈਮੀਨਾਰ ਲਗਾਇਆ ਗਿਆ, ਜਿਸ ਦੌਰਾਨ ਸਕੂਲ ਡਾਇਰੈਕਟਰ ਅਨੁਜ ਗੁਪਤਾ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਜ਼ੋਰਾਂ 'ਤੇ-ਮਹੇਸ਼ਰੀ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੇ ਪਿੰਡ ਮਹੇਸ਼ਰੀ ਸੰਧੂਆਂ ਦੇ ਜ਼ਿਲ੍ਹਾ ਜਨਰਲ ਸਕੱਤਰ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਨੇ ਭਰਤੀ ਮੁਹਿੰਮ ਦੀ ਸਭ ਤੋਂ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਬੰਬੀਹਾ ਭਾਈ ਸਕੂਲ ਦਾ ਨਿਰੀਖਣ

ਸਮਾਲਸਰ, 21 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਿੱਖਿਆ 'ਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਲੜੀ ਤਹਿਤ ਜ਼ਿਲ੍ਹਾ ਮੋਗਾ ਦੀ ਸਕੂਲ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਸਕੂਲ ਦਾ ਸਾਲਾਨਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਬਲਾਕ ਮੋਗਾ 1 ਦੇ ਸਕੂਲ ਮੁਖੀਆਂ ਦੀ ਸਮਾਰਟ ਸਕੂਲਾਂ ਸਬੰਧੀ ਮੀਟਿੰਗ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆ (ਮੋਗਾ) ਵਿਖੇ ਪ੍ਰਦੀਪ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿ੍ੰਸੀਪਲ ਖੁਸ਼ਵੰਤ ਸਿੰਘ ਦੀ ਅਗਵਾਈ ਹੇਠ ਬਲਾਕ ਮੋਗਾ 1 ਦੇ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ 25 ਨੂੰ

ਕਿਸ਼ਨਪੁਰਾ ਕਲਾਂ, 21 ਜੁਲਾਈ (ਪਰਮਿੰਦਰ ਸਿੰਘ ਗਿੱਲ)-ਪੀਰ ਬਾਬਾ ਲੱਖ ਦਾਤਾ ਦੀ ਯਾਦ ਨੂੰ ਸਮਰਪਿਤ ਦੂਜਾ ਸੱਭਿਆਚਾਰਕ ਮੇਲਾ ਪਿੰਡ ਭਿੰਡਰ ਕਲਾਂ (ਭੱਠਾ ਡੂੰਘੀਵਾਲਾ ਕੋਕਰੀ ਰੋਡ) ਵਿਖੇ ਮੁੱਖ ਸੇਵਾਦਾਰ ਬਾਬਾ ਸਵਰਨ ਸਿੰਘ ਦੀ ਸਰਪ੍ਰਸਤੀ ਹੇਠ ਗਰਾਮ ਪੰਚਾਇਤ ਤੇ ...

ਪੂਰੀ ਖ਼ਬਰ »

ਦੋ ਆਂਗਣਵਾੜੀ ਹੈਲਪਰਾਂ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ

ਮੋਗਾ, 21 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਹਰਬੰਸ ਕੌਰ ਆਂਗਣਵਾੜੀ ਹੈਲਪਰ ਸੈਂਟਰ ਨੰਬਰ 66 ਜੋ ਪਿੰਡ ਸੰਧੂਆਂ ਵਾਲੇ ਵਿਖੇ ਆਪਣੀ ਡਿਊਟੀ ਨਿਭਾਅ ਰਹੀ ਸੀ ਤੇ ਮਨਜੀਤ ਕੌਰ ਪਿੰਡ ਲੰਢੇਕੇ ਵਿਖੇ ਡਿਊਟੀ ਨਿਭਾਅ ਰਹੀ ਸੀ, ਨੂੰ ਸਰਕਾਰੀ ਨਿਯਮਾਂ ਅਨੁਸਾਰ ਰਿਟਾਇਰ ਹੋਣ ...

ਪੂਰੀ ਖ਼ਬਰ »

ਕਿਚਲੂ ਸਕੂਲ 'ਚ 'ਟੀਮ ਵਰਕ ਦਾ ਜੀਵਨ ਵਿਚ ਮਹੱਤਵ' ਵਿਸ਼ੇ 'ਤੇ ਸੈਮੀਨਾਰ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੱਲ ਰਹੀ ਲਾਈਫ਼ ਸਕਿਲ ਵਰਕਸ਼ਾਪ ਵਿਚ 'ਟੀਮ ਵਰਕ ਦਾ ਜੀਵਨ ਵਿਚ ਮਹੱਤਵ' ਵਿਸ਼ੇ 'ਤੇ ਮਾਹਿਰਾਂ ਨੇ ਜਾਣਕਾਰੀ ਦਿੱਤੀ | ਕੋਆਰਡੀਨੇਟਰ ਅਨੰਤ ਨਰੈਣ ਨੇ ਕਿਹਾ ਕਿ ...

ਪੂਰੀ ਖ਼ਬਰ »

ਡੀ. ਏ. ਵੀ. 'ਚ ਨਸ਼ਾ ਵਿਰੋਧੀ ਪੇਂਟਿੰਗ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਬਚਣ ਤੇ ਇਸ ਤੋਂ ਦੂਰ ਰਹਿਣ ਲਈ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਮਨੋਰਥ ਨਾਲ ਸਥਾਨਕ ਸ਼ਹਿਰ ਦੀ ਮੰਨੀ ਪ੍ਰਮੰਨੀ ਵਿੱਦਿਅਕ ਸੰਸਥਾ ਡੀ. ਏ. ਵੀ., ਕੇ. ਆਰ. ਬੀ. ਪਬਲਿਕ ਸਕੂਲ 'ਚ ਛੇਵੀਂ ...

ਪੂਰੀ ਖ਼ਬਰ »

ਵਿਦਿਆਰਥੀ ਇਕਬਾਲ ਸਿੰਘ ਨੇ ਬਾਕਸਿੰਗ ਵਿਚ ਚਮਕਾਇਆ ਨਾਂਅ

ਸਮਾਲਸਰ, 21 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਹੈੱਡਮਾਸਟਰ ਕਰਤਾਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਦੇ ਵਿਦਿਆਰਥੀ ਇਕਬਾਲ ਸਿੰਘ ਨੇ ਔਲਖ ਪਾਵਰ ਜਿੰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਏ ਰਾਜ ਪੱਧਰੀ ਬਾਕਸਿੰਗ ਦੇ ਮੁਕਾਬਲੇ ਵਿਚ ਆਪਣੀ ਚੰਗੀ ...

ਪੂਰੀ ਖ਼ਬਰ »

ਗਊ ਸੇਵਾ ਪੁੰਨ ਦਾ ਕਾਰਜ-ਜੋਤੀ ਜਿੰਦਲ

ਮੋਗਾ, 21 ਜੁਲਾਈ (ਰਾਜੇਸ਼ ਕੋਛੜ)-ਸ੍ਰੀ ਰਾਧੇ ਕ੍ਰਿਸ਼ਨਾ ਗਊ ਸੇਵਾ ਮੰਡਲ ਮੋਗਾ ਦੀ ਪ੍ਰੇਰਨਾ ਨਾਲ ਜੋਤੀ ਜਿੰਦਲ, ਅੰਕੁਸ਼ ਜਿੰਦਲ ਵਲੋਂ ਇਕ ਟਰਾਲੀ ਤੂੜੀ ਦੀ ਅਪਾਹਜ ਗਊਸ਼ਾਲਾ ਗਾਂਧੀ ਰੋਡ ਨੂੰ ਦਿੱਤੀ ਗਈ ਤੇ ਪ੍ਰਧਾਨ ਪ੍ਰਦੀਪ ਮੰਗਲਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੇ ਸਾਇੰਸ ਵਿਭਾਗ ਦਾ ਨਤੀਜਾ ਰਿਹਾ 100 ਫ਼ੀਸਦੀ

ਠੱਠੀ ਭਾਈ, 21 ਜੁਲਾਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦਾ ਪੰਜਾਬ ਯੂਨੀਵਰਸਿਟੀ ਦੁਆਰਾ ਐਲਾਨਿਆ ਬੀ.ਐਸ.ਸੀ. (ਮੈਡੀਕਲ ਅਤੇ ਨਾਨ ਮੈਡੀਕਲ) ਦਾ ਨਤੀਜਾ 100 ਫ਼ੀਸਦੀ ਰਿਹਾ¢ ਬੀ.ਐਸ.ਸੀ. (ਨਾਨ ਮੈਡੀਕਲ) ਭਾਗ ਤੀਜਾ ਦੀ ...

ਪੂਰੀ ਖ਼ਬਰ »

ਕੋਟ ਈਸੇ ਖਾਂ ਮਾਰਕੀਟ ਕਮੇਟੀ ਦੇ ਨਵੇਂ ਸਕੱਤਰ ਨੇ ਚਾਰਜ ਸੰਭਾਲਿਆ

ਕੋਟ ਈਸੇ ਖਾਂ, 21 ਜੁਲਾਈ (ਨਿਰਮਲ ਸਿੰਘ ਕਾਲੜਾ)-ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਸਕੱਤਰ ਵਜ਼ੀਰ ਸਿੰਘ ਦੀ ਬਦਲੀ ਹੋ ਜਾਣ ਕਾਰਨ ਉਨ੍ਹਾਂ ਦੀ ਥਾਂ ਨਵੇਂ ਆਏ ਸਕੱਤਰ ਵਿਨੋਦ ਕੁਮਾਰ ਗਰੋਵਰ ਨੇ ਆਪਣਾ ਚਾਰਜ ਸੰਭਾਲ ਲਿਆ | ਚਾਰਜ ਸੰਭਾਲਣ ਸਮੇਂ ਉਨ੍ਹਾਂ ਨਾਲ ਸਾਬਕਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਘਰ-ਘਰ ਜਾ ਕੇ ਕੀਤੀ ਜਾਵੇਗੀ-ਪ੍ਰਧਾਨ ਸਾਹੋਕੇ

ਨਿਹਾਲ ਸਿੰਘ ਵਾਲਾ, 21 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ...

ਪੂਰੀ ਖ਼ਬਰ »

ਆਈ. ਐਸ. ਐਫ. ਫਾਰਮੇਸੀ ਕਾਲਜ ਨੇ ਕੈਰੀਅਰ 360 'ਚ 10ਵਾਂ ਰੈਂਕ ਹਾਸਲ ਕੀਤਾ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ ਤੇ ਡਾਇਰੈਕਟਰ ਡਾ. ਜੀ. ਡੀ. ਗੁਪਤਾ ਨੇ ਦੱਸਿਆ ਕਿ ਕਾਲਜ ਨੇ ਕੈਰੀਅਰ-360 ਵਿਚ 10ਵਾਂ ਰੈਂਕ ਹਾਸਲ ਕੀਤਾ ਹੈ | ਕੈਰੀਅਰ-360 ਆਊਟਸੋਰਸਿੰਗ ਰਾਹੀਂ ਰੈਕਿੰਗ ਕਰਦਾ ਹੈ, ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX