ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਸਾਉਣ ਸੰਮਤ 551

ਸੰਪਾਦਕੀ

ਅੱਜ ਸਥਾਪਨਾ ਦਿਵਸ 'ਤੇ ਵਿਸ਼ੇਸ਼

ਮੈਡੀਕਲ ਸਿੱਖਿਆ ਦਾ ਸੰਸਾਰ ਬਾਬਾ ਫ਼ਰੀਦ ਯੂਨੀਵਰਸਿਟੀ

ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ, ਮੈਡੀਕਲ ਸਿੱਖਿਆ, ਸਿਹਤ ਤੇ ਖੋਜ ਦੇ ਪ੍ਰਸਾਰ ਹਿੱਤ ਅਕਾਦਮਿਕ ਖੇਤਰ ਵਿਚ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਹੈ। ਇਸ ਸੰਸਥਾ ਨੇ ਜਿੱਥੇ ਸਿਹਤ ਤੇ ਮੈਡੀਕਲ ਸਿੱਖਿਆ ਦੇ ਖੇਤਰ ਵਿਚ ਇਲਾਜ ਤੇ ਤਕਨੀਕ ਸਬੰਧੀ ਨਵੀਆਂ ਖੋਜਾਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ, ਉੱਥੇ ਹੀ ਬਹੁਤ ਸਾਰੇ ਮਾਹਿਰ ਡਾਕਟਰ ਵੀ ਦੁਨੀਆ ਨੂੰ ਦਿੱਤੇ ਹਨ। ਯੂਨੀਵਰਸਿਟੀ ਦਾ ਪ੍ਰਬੰਧਕੀ ਬਲਾਕ, ਮੈਡੀਕਲ ਕਾਲਜ, ਹਸਪਤਾਲ ਤੇ ਰਿਹਾਇਸ਼ੀ ਕਾਲੋਨੀ ਦਾ ਲਗਪਗ 150 ਏਕੜ ਵਿਚ ਫੈਲਿਆ ਖੁੱਲ੍ਹਾ-ਡੁੱਲ੍ਹਾ ਅਤੇ ਆਧੁਨਿਕ ਸੁਚੱਜੀ ਵਿਉਂਤ ਵਾਲਾ ਹਰਿਆ ਭਰਿਆ ਕੈਂਪਸ ਹਰ ਵਿਅਕਤੀ ਨੂੰ ਸਿੱਖਿਆ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਦਾ ਹੈ।
ਮੈਡੀਕਲ ਯੂਨੀਵਰਸਿਟੀ ਅਜਿਹਾ ਸੰਸਥਾਨ ਹੈ, ਜਿੱਥੇ ਸਥਾਪਿਤ ਤਰੀਕੇ ਪਰਖੇ ਜਾਂਦੇ ਹਨ, ਇਲਾਜ ਦੇ ਨਵੇਂ ਢੰਗ ਸਿਰਜੇ ਜਾਂਦੇ ਹਨ ਅਤੇ ਦੇਸ਼ ਦੀ ਸਿਹਤ ਨੂੰ ਸੰਭਾਲਣ ਵਾਲੇ ਡਾਕਟਰ ਤਿਆਰ ਕੀਤੇ ਜਾਂਦੇ ਹਨ। ਉਪਰੋਕਤ ਉਦੇਸ਼ਾਂ ਦੀ ਪੂਰਤੀ ਹਿੱਤ 22 ਜੁਲਾਈ, 1998 ਨੂੰ ਮੈਡੀਕਲ ਖੇਤਰ ਦੇ ਵਿਕਾਸ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੀ ਸਥਾਪਨਾ ਕੀਤੀ ਗਈ। ਯੂਨੀਵਰਸਿਟੀ ਨੇ ਇਸ ਉਦੇਸ਼ ਦੀ ਪੂਰਤੀ ਲਈ ਕਈ ਨਵੇਂ ਵਿਭਾਗ ਸਥਾਪਤ ਕੀਤੇ ਹਨ ਅਤੇ ਹੋਰ ਵਿਭਾਗਾਂ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਨੇ ਮੈਡੀਕਲ ਸਿੱਖਿਆ ਦੀਆਂ ਸਹੂਲਤਾਂ ਲਈ ਪੇਂਡੂ ਇਲਾਕਿਆਂ ਵਿਚ ਮੈਡੀਕਲ ਸਿੱਖਿਆ ਸੰਸਥਾਵਾਂ ਦਾ ਜਾਲ ਵਿਛਾਉਣ ਵਿਚ ਵੀ ਵਿਸ਼ੇਸ਼ ਭੂਮਿਕਾ ਨਿਭਾਈ ਹੈ। ਪੰਜਾਬ ਵਿਚ ਸਥਿਤ ਲਗਪਗ 150 ਮੈਡੀਕਲ ਸਿੱਖਿਆ ਦੇ ਵਿੱਦਿਅਕ ਅਦਾਰੇ ਜਿਨ੍ਹਾਂ ਵਿਚ 6 ਮੈਡੀਕਲ ਕਾਲਜ, 13 ਡੈਂਟਲ ਕਾਲਜ, 113 ਨਰਸਿੰਗ ਕਾਲਜ, 8 ਫਿਜ਼ੀਓਥਰੈਪੀ ਕਾਲਜ, 8 ਪੈਰਾ ਮੈਡੀਕਲ ਸਾਇੰਸਿਜ਼ ਤੇ ਇਕ-ਇਕ ਫਾਰਮਾਸਿਉਟੀਕਲ ਤੇ ਸਪੋਰਟਸ ਮੈਡੀਸਨ ਦੇ ਕਾਲਜ ਹਨ, ਜੋ 35 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਿਚ ਰੁੱਝੇ ਹੋਏ ਹਨ। ਇਸ ਦੀ ਚੰਗੇਰੀ ਅਤੇ ਮਿਸਾਲੀ ਕਾਰਗੁਜ਼ਾਰੀ ਕਾਰਨ ਹੀ ਯੂਨੀਵਰਸਿਟੀ ਦਾ ਨਾਂਅ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ 'ਰੈਕੇਗਨਾਈਜ਼ਡ ਲਿਸਟ ਆਫ ਯੂਨੀਵਰਸਿਟੀ' ਵਿਚ ਦਰਜ ਹੈ।
ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੀ ਸਥਾਪਨਾ 30 ਜੁਲਾਈ, 1998 ਨੂੰ ਉਪ-ਕੁਲਪਤੀ ਡਾ: ਲਿਵਤਾਰ ਸਿੰਘ ਚਾਵਲਾ ਦੇ ਅਹੁਦਾ ਸੰਭਾਲਣ ਨਾਲ ਹੋਈ। ਯੂਨੀਵਰਸਿਟੀ ਪਹਿਲੇ ਦਸ ਸਾਲ ਪੰਜਾਬ ਟੂਰਿਜ਼ਮ ਕਾਰਪੋਰੇਸ਼ਨ ਦੇ ਗੈਸਟ ਹਾਊਸ ਵਿਚ ਕੰਮ ਕਰਦੀ ਰਹੀ ਫਿਰ ਕੁਝ ਸਮਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਓ.ਪੀ.ਡੀ. ਵਿਭਾਗ ਵਿਚ ਕੰਮ ਕੀਤਾ। ਉਪ-ਕੁਲਪਤੀ ਡਾ: ਐਸ.ਐਸ. ਗਿੱਲ ਦੇ ਯਤਨਾਂ ਸਦਕਾ ਯੂਨੀਵਰਸਿਟੀ ਦੀ ਆਪਣੀ ਇਮਾਰਤ ਦਾ ਉਦਘਾਟਨ 22 ਸਤੰਬਰ, 2011 ਨੂੰ ਉਸ ਸਮੇਂ ਦੇ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਕਰਨ ਉਪਰੰਤ ਯੂਨੀਵਰਸਿਟੀ ਨੇ ਆਪਣੇ ਕੈਂਪਸ ਵਿਚ ਕਾਰਜ ਸ਼ੁਰੂ ਕੀਤਾ।
ਯੂਨੀਵਰਸਿਟੀ ਦੇ ਕੰਸਟੀਚਿਊਟ ਕਾਲਜਾਂ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਨਵੀਂ ਇਮਾਰਤ ਤੇ 800 ਸੀਟਾਂ ਵਾਲਾ ਆਡੀਟੋਰੀਅਮ ਇਸ ਦੀ ਸ਼ਾਨ ਨੂੰ ਹੋਰ ਵਧਾਉਂਦਾ ਹੈ। ਇਸ ਦਾ ਸਭ ਪੱਖਾਂ ਤੋਂ ਸੁਰੱਖਿਅਤ ਅਤੇ ਪ੍ਰਦੂਸ਼ਣ ਮੁਕਤ ਕੈਂਪਸ ਸਿੱਖਿਆ ਲੈ ਰਹੇ ਵਿਦਿਆਰਥੀਆਂ ਦੀ ਇੱਥੇ ਠਹਿਰ ਨੂੰ ਯਾਦਗਾਰੀ ਬਣਾਉਂਦਾ ਹੈ। ਇਸ ਤੋ ਇਲਾਵਾ ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਯੂਨੀਵਰਸਿਟੀ ਕਾਲਜ ਆਫ ਫਿਜ਼ੀਓਥਰੈਪੀ, ਯੂਨੀਵਰਸਿਟੀ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਸਾਇੰਸਿਜ਼ ਐਂਡ ਰਿਸਰਚ, ਯੂਨੀਵਰਸਿਟੀ ਇੰਸਟੀਚਿਊਟ ਆਫ ਫਾਰਮੇਸੀ ਵੀ ਵਧੀਆ ਸਿੱਖਿਆ ਦੇ ਰਹੇ ਹਨ। ਬਾਹਰੋਂ ਆਉਣ ਵਾਲੇ ਡਾਕਟਰਾਂ ਦੀ ਠਹਿਰ ਲਈ ਦੋ ਮੰਜ਼ਿਲਾ ਗੈਸਟ ਹਾਊਸ ਵੀ ਹੈ। ਯੂਨੀਵਰਸਿਟੀ ਵਿਚ ਸਟਾਫ ਲਈ ਲਗਪਗ 224 ਕੁਆਰਟਰ ਤੇ ਵਿਦਿਆਰਥੀਆਂ ਦੇ ਰਹਿਣ ਲਈ ਹੋਸਟਲ ਦੀ ਵਿਵਸਥਾ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਵਿਚ ਐਮ.ਸੀ.ਆਈ. ਤੋਂ ਮਨਜ਼ੂਰ 29 ਗਰੈਜੂਏਟ ਤੇ 20 ਪੋਸਟ- ਗਰੈਜੂਏਟ ਵਿਭਾਗਾਂ ਵਿਚ ਮੈਡੀਕਲ ਸਿੱਖਿਆ ਅਤੇ ਖੋਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਪੇਂਡੂ ਇਲਾਕਿਆਂ ਵਿਚ ਲੜਕੀਆਂ ਲਈ ਯੂਨੀਵਰਸਿਟੀ ਨੇ ਆਪਣੇ ਪ੍ਰਬੰਧ ਅਧੀਨ ਕੇਂਦਰ ਸਥਾਪਿਤ ਕਰਕੇ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਪੱਖੋਂ ਮਾਡਲ ਦੀ ਭੂਮਿਕਾ ਨਿਭਾਈ ਹੈ। ਜਿਨ੍ਹਾਂ ਵਿਚ ਯੂਨੀਵਰਸਿਟੀ ਇੰਸਟੀਚਿਊਟ ਆਫ ਨਰਸਿੰਗ ਜਲਾਲਾਬਾਦ, ਯੂਨੀਵਰਸਿਟੀ ਰਿਜਨਲ ਸੈਂਟਰ ਸ੍ਰੀ ਗੋਇੰਦਵਾਲ ਸਾਹਿਬ, ਸਟੇਟ ਇੰਸਟੀਚਿਊਟ ਆਫ਼ ਪੈਰਾ ਮੈਡੀਕਲ ਸਾਇੰਸਿਜ਼ ਬਾਦਲ, ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਦੇ ਨਾਲ-ਨਾਲ ਪੰਜਾਬ ਸਰਕਾਰ ਨੇ 100 ਬਿਸਤਰਿਆਂ ਵਾਲੇ ਬਾਦਲ ਤੇ ਜਲਾਲਾਬਾਦ ਦੇ ਸਿਵਲ ਹਸਪਤਾਲ ਵੀ ਚਲਾਉਣ ਲਈ ਯੂਨੀਵਰਸਿਟੀ ਪ੍ਰਬੰਧਨ ਨੂੰ ਦਿੱਤੇ ਹੋਏ ਹਨ। ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਜੀ ਦੇ ਨਾਂਅ 'ਤੇ ਸਥਾਪਿਤ ਇਸ ਯੂਨੀਵਰਸਿਟੀ ਵਲੋਂ ਉਨ੍ਹਾਂ ਦੇ ਆਗਮਨ ਪੁਰਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 'ਤੇ ਵਿਸ਼ਵ ਵਿਆਪੀ ਸੱਚਾਈ, ਅਮਨ ਅਤੇ ਪਿਆਰ ਦੇ ਸੰਦੇਸ਼ ਦੇ ਪ੍ਰਸਾਰ ਲਈ ਸੈਮੀਨਾਰ, ਕਾਨਫਰੰਸਾਂ, ਸੱਭਿਆਚਾਰਕ ਪ੍ਰੋਗਰਾਮ, ਆਦਿ ਕਰਵਾ ਕੇ ਪੰਜਾਬੀਆਂ ਵਿਚ ਇਸ ਨੂੰ ਵੱਡੇ ਪੱਧਰ 'ਤੇ ਹਰਮਨ-ਪਿਆਰਾ ਬਣਾਇਆ ਜਾ ਰਿਹਾ ਹੈ।
ਪਿਛਲੇ ਦੋ ਦਹਾਕਿਆਂ ਦੌਰਾਨ ਇਸ ਦੇ ਦੂਰ-ਅੰਦੇਸ਼ੀ ਉਪ-ਕੁਲਪਤੀ ਡਾ: ਲਿਵਤਾਰ ਸਿੰਘ ਚਾਵਲਾ, ਡਾ: ਜੇ. ਐਸ. ਗੁਜਰਾਲ, ਡਾ: ਰਵਿੰਦਰ ਸਿੰਘ, ਡਾ: ਐਸ. ਐਸ. ਗਿੱਲ ਨੇ ਯੂਨੀਵਰਸਿਟੀ ਨੂੰ ਨਿੱਗਰ ਆਧਾਰ ਪ੍ਰਦਾਨ ਕੀਤੇ ਹਨ। ਵਰਤਮਾਨ ਉਪ-ਕੁਲਪਤੀ, ਡਾ: ਰਾਜ ਬਹਾਦੁਰ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਨੇ ਆਪਣੇ ਸਿਲੇਬਸ ਸੁਧਾਰੇ ਹਨ, ਆਧੁਨਿਕ ਅਧਿਆਪਨ ਤਕਨੀਕਾਂ ਦਾ ਵਿਕਾਸ ਕੀਤਾ ਹੈ ਅਤੇ ਵਿਦਿਆਰਥੀਆਂ ਲਈ ਅਨੇਕਾਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੇ ਯਤਨਾਂ ਸਦਕਾ ਯੂਨੀਵਰਸਿਟੀ ਨੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ, ਯੂਨੀਵਰਸਿਟੀ ਆਫ ਫਰੇਜ਼ਰ ਵੈਲੀ, ਸਿਮਨ ਫਰੇਜ਼ਰ ਯੂਨੀਵਰਸਿਟੀ, ਓਮਨੀ ਕਾਲਜ ਕੈਨੇਡਾ, ਲਾਈਫ ਕੀਰੋਪਰੈਟਿਕ ਕਾਲਜ ਵੈਸਟ ਅਮਰੀਕਾ ਅਤੇ ਹੋਰ ਅੰਤਰ-ਰਾਸ਼ਟਰੀ ਖੋਜ ਪ੍ਰਯੋਗਸ਼ਾਲਾਵਾਂ, ਅੰਤਰ-ਅਨੁਸ਼ਾਸਨੀ ਖੋਜ ਕੇਂਦਰਾਂ ਨਾਲ ਸਾਂਝ 'ਤੇ ਆਦਾਨ-ਪ੍ਰਦਾਨ ਦੇ ਅਹਿਦਨਾਮੇ ਕੀਤੇ ਹਨ। ਇਸ ਦੇ ਨਾਲ ਹੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਬਠਿੰਡਾ 'ਤੇ ਸ਼ੋਭਿਤ ਯੂਨੀਵਰਸਿਟੀ ਮੇਰਠ ਨਾਲ ਵੀ 'ਮੈਮੋਰੈਂਡਮ ਆਫ ਅੰਡਰਸਟੈਂਡਿੰਗ' ਸਾਈਨ ਕੀਤੇ ਗਏ ਹਨ। ਨਵੀਂ ਤਕਨਾਲੋਜੀ ਨੂੰ ਵਿਸ਼ਾਲ ਪੱਧਰ 'ਤੇ ਅਪਣਾਉਣ ਕਾਰਨ ਯੂਨੀਵਰਸਿਟੀ ਦੀ ਸਾਖ ਅਤੇ ਕਾਰਜਸ਼ੈਲੀ ਬਦਲ ਰਹੀ ਹੈ। ਦਾਖਲਿਆਂ, ਅਧਿਆਪਨ ਵਿਧੀਆਂ, ਪ੍ਰੀਖਿਆਵਾਂ ਅਤੇ ਪ੍ਰਬੰਧ ਵਿਚ ਸੁਧਾਰ ਲਈ ਨਵੀਂ ਆਨ-ਲਾਈਨ ਰਣਨੀਤੀ ਅਪਣਾਈ ਜਾ ਰਹੀ ਹੈ। ਪਿਛਲੇ 4 ਸਾਲਾਂ ਦੌਰਾਨ ਵਿੱਤੀ ਸੰਕਟ ਵਿਚੋਂ ਉਭਰਨ ਵਾਸਤੇ ਪੰਜਾਬ ਸਰਕਾਰ ਤੋਂ ਸਰੋਤ ਜੁਟਾਏ ਗਏ ਹਨ। ਕਈ ਮੱਦਾਂ 'ਤੇ ਖਰਚਿਆਂ ਵਿਚ ਕਟੌਤੀ ਵੀ ਕੀਤੀ ਜਾ ਰਹੀ ਹੈ ਤਾਂ ਜੋ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਪਹਿਲਾਂ ਤੋਂ ਵੀ ਵੱਧ ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੁੱਟਦੀ ਰਹੇ।

-ਨੇੜੇ ਰਾਧਾ ਕ੍ਰਿਸ਼ਨ ਮੰਦਰ, ਸੁਰਗਾਪੁਰੀ ਕੋਟਕਪੂਰਾ।
ਮੋਬਾਈਲ : 098150-22585.

 

ਮਿਆਰੀ ਪ੍ਰੋਗਰਾਮ ਪੇਸ਼ ਕਰੇ ਦੂਰਦਰਸ਼ਨ

1997 ਵਿਚ ਬਣਾਏ ਐਕਟ ਤਹਿਤ ਭਾਰਤ ਦੀ ਲੋਕ ਪ੍ਰਸਾਰਨ ਸੇਵਾ 'ਪ੍ਰਸਾਰ ਭਾਰਤੀ' ਦਾ ਵਜੂਦ ਕਾਇਮ ਹੋਇਆ। ਦੂਰਦਰਸ਼ਨ ਤੇ ਆਕਾਸ਼ਵਾਣੀ ਇਸ ਦੇ ਦਿਸ਼ਾ ਨਿਰਦੇਸ਼ ਹੇਠ ਕੰਮ ਕਰਦੇ ਹਨ। ਪ੍ਰਸਾਰ ਭਾਰਤੀ ਕੋਲ 67 ਟੈਲੀਵਿਜ਼ਨ ਸਟੂਡੀਓ ਅਤੇ 420 ਰੇਡੀਓ ਸਟੇਸ਼ਨ ਹਨ। ਖ਼ੁਦਮੁਖਤਿਆਰ ਸੰਸਥਾ ਹੋਣ ...

ਪੂਰੀ ਖ਼ਬਰ »

ਸ਼ਾਮਲਾਟ ਜ਼ਮੀਨਾਂ 'ਤੇ ਦੱਬੇ ਕੁਚਲੇ ਵਰਗਾਂ ਵਲੋਂ ਕਾਸ਼ਤ ਕਰਨ ਦਾ ਸਵਾਲ

ਪੰਜਾਬ ਸੂਬੇ ਅੰਦਰ ਮੁਲਕ ਦੀ ਸਭ ਤੋਂ ਵੱਧ 32 ਫ਼ੀਸਦੀ ਦਲਿਤ ਆਬਾਦੀ ਵਾਸ ਕਰਦੀ ਹੈ। ਇਹ ਵਸੋਂ ਜ਼ਿਆਦਾਤਰ ਪਿੰਡਾਂ ਵਿਚ ਵਸੀ ਹੋਈ ਹੈ ਅਤੇ ਭੂਮੀਹੀਣ ਮਜ਼ਦੂਰ ਹੋਣ ਕਰਕੇ ਉਹ ਜ਼ਿਮੀਂਦਾਰਾਂ ਦੇ ਸੀਰੀ ਹਨ ਜਾਂ ਦਿਹਾੜੀ ਕਰਦੇ ਹਨ। ਖੇਤੀ ਖੇਤਰ 'ਚ ਕਿਸਾਨਾਂ ਨਾਲ ਇਹ ਗ਼ਰੀਬ ...

ਪੂਰੀ ਖ਼ਬਰ »

ਹਜੂਮੀ-ਹਿੰਸਾ ਦੀਆਂ ਵਧਦੀਆਂ ਘਟਨਾਵਾਂ

ਬਿਹਾਰ ਵਿਚ ਹਜੂਮੀ-ਹਿੰਸਾ ਦੀ ਇਕ ਹੋਰ ਅਤਿ ਨਿੰਦਣਯੋਗ ਘਟਨਾ ਨੇ ਦੇਸ਼ ਅਤੇ ਸਮਾਜ ਦੇ ਸੱਭਿਅਕ ਪੱਖ ਨੂੰ ਇਕ ਵਾਰ ਫਿਰ ਸ਼ਰਮਸਾਰ ਕਰ ਦਿੱਤਾ ਹੈ। ਇਹ ਘਟਨਾ ਬਿਹਾਰ ਦੇ ਸਾਰਨ ਜ਼ਿਲ੍ਹੇ ਦੇ ਪਿਸ਼ੌਰੀ ਪਿੰਡ ਵਿਚ ਵਾਪਰੀ। ਜਿਥੇ ਇਕ ਮੱਝ ਚੋਰੀ ਹੋ ਜਾਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX