ਤਾਜਾ ਖ਼ਬਰਾਂ


ਕੈਬਨਿਟ ਨੇ ਪੰਜਾਬ ਰਾਜ ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 minute ago
ਚੰਡੀਗੜ੍ਹ, 16 ਸਤੰਬਰ- ਪੰਜਾਬ ਕੈਬਨਿਟ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਐਕਟ, 2004 ਲਈ ਪੰਜਾਬ ਰਾਜ ਕਮਿਸ਼ਨ ਦੇ ਚੇਅਰਪਰਸਨ ਦੀ...
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  9 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  20 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  33 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  42 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  57 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਅੰਮ੍ਰਿਤਸਰ

ਦਲਿਤ ਐਕਸ਼ਨ ਮੋਰਚਾ ਵਲੋਂ ਜੀ.ਟੀ. ਰੋਡ 'ਤੇ ਦੋਬੁਰਜੀ ਵਿਖੇ ਰੋਸ ਮਾਰਚ

ਮਾਨਾਂਵਾਲਾ, 22 ਜੁਲਾਈ (ਗੁਰਦੀਪ ਸਿੰਘ ਨਾਗੀ)-ਦਲਿਤ ਸਮਾਜ ਨਾਲ ਸੰਬਧਿਤ ਵੱਖ-ਵੱਖ ਜਥੇਬੰਦੀਆਂ ਦੇ ਸਮੂਹ ਦਲਿਤ ਐਕਸ਼ਨ ਮੋਰਚਾ ਵਲੋਂ ਅੱਜ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਿਖ਼ਲਾਫ਼ ਅੰਮਿ੍ਤਸਰ-ਜਲੰਧਰ ਜੀ.ਟੀ.ਰੋਡ 'ਤੇ ਪੁਲਿਸ ਲਾਈਨ ਅੰਮਿ੍ਤਸਰ (ਦਿਹਾਤੀ) ਨੇੜੇ ਕਸਬਾ ਦੋਬੁਰਜੀ ਦੀ ਇਕ ਦਰਗਾਹ ਤੋਂ ਰੋਸ ਮਾਰਚ ਕੱਢਿਆ ਗਿਆ, ਜੋ ਥੋੜ੍ਹੀ ਹੀ ਦੂਰ ਜਾ ਕੇ ਜੀ.ਟੀ. ਰੋਡ ਜਾਮ ਵਿਚ ਤਬਦੀਲ ਹੋਣਾ ਸੀ ਪ੍ਰੰਤੂ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਭਰੋਸੇ ਮਗਰੋਂ ਦਲਿਤ ਐਕਸ਼ਨ ਮੋਰਚਾ ਦੇ ਆਗੂਆਂ ਨੇ ਰੋਸ ਧਰਨਾ ਦੇ ਕੇ ਆਵਾਜਾਈ ਠੱਪ ਕਰਨ ਦਾ ਪ੍ਰੋਗਰਾਮ ਅਗਲੇ 10 ਦਿਨਾਂ ਲਈ ਮੁਲਤਵੀ ਕਰ ਦਿੱਤਾ | ਵੱਖ-ਵੱਖ ਦਲਿਤ ਜਥੇਬੰਦੀਆਂ ਦੇ ਆਗੂਆਂ ਬਾਬਾ ਨਛੱਤਰ ਨਾਥ ਸ਼ੇਰਗਿੱਲ, ਡਾ: ਇੰਦਰਪਾਲ, ਰਵਿੰਦਰ ਕੁਮਾਰ, ਹਰਦੀਸ਼ ਸਿੰਘ ਭੰਗਾਲੀ, ਜਥੇਦਾਰ ਮੇਜਰ ਸਿੰਘ ਸੋਢੀ, ਜਥੇਦਾਰ ਨਰੈਣ ਸਿੰਘ, ਹਰਬਿੰਦਰ ਕੌਰ ਉਸਮਾ, ਰੋਹਿਤ ਫੋਕਰ, ਪਰਮਜੀਤ ਵਡਾਲੀ, ਮਾਣਕ ਅਲੀ ਨੇ ਰੋਸ ਮਾਰਚ ਸ਼ੁਰੂ ਕਰਨ ਸਮੇਂ ਦੱਸਿਆ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਕੰਮਲੈਕਸ, ਤਰਨ ਤਾਰਨ ਵਿਖੇ ਕੀਤੀ ਗਈ ਗੁੰਡਾਗਰਦੀ ਦੇ ਿਖ਼ਲਾਫ਼ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕਰਨ, ਗੁੱਜਰਪੁਰਾ ਮਾਮਲਾ, ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ ਦਲਿਤ ਸਮਾਜ ਦੇ ਲੋਕਾਂ ਨਾਲ ਹੁੰਦੀ ਧੱਕੇਸ਼ਾਹੀ ਦੇ ਿਖ਼ਲਾਫ਼, ਝੂਠੇ ਪਰਚੇ ਦਰਜ ਕੀਤੇ ਜਾਣ ਅਤੇ ਹੋਰ ਮਾਮਲਿਆਂ ਦੇ ਸਬੰਧ ਵਿਚ ਅੱਜ ਦਾ ਰੋਸ ਮਾਰਚ ਤੇ ਰੋਸ ਧਰਨਾ ਉਲੀਕਿਆ ਗਿਆ ਸੀ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਦਲਿਤ ਸਮਾਜ ਦੇ ਆਗੂਆਂ ਵਲੋਂ ਇਨਸਾਫ਼ ਲੈਣ ਲਈ ਪੁਲਿਸ ਪ੍ਰਸ਼ਾਸਨ ਦੇ ਦਫ਼ਤਰਾਂ ਦੇ ਚੱਕਰ ਕੱਢੇ ਜਾ ਰਹੇ ਹਨ ਪ੍ਰੰਤੂ ਕੋਈ ਇਨਸਾਫ਼ ਨਹੀਂ ਮਿਲਿਆ,ਜਿਸ ਕਰਕੇ ਦਲਿਤ ਐਕਸ਼ਨ ਮੋਰਚਾ ਵਲੋਂ ਰੋਸ ਧਰਨੇ ਰਾਹੀਂ ਸੁੱਤੀ ਹੋਈ ਪੁਲਿਸ ਨੂੰ ਨੀਂਦ ਤੋਂ ਜਗਾਇਆ ਜਾਵੇਗਾ | ਇਸ ਮੌਕੇ ਜਦੋਂ ਇਹ ਰੋਸ ਮਾਰਚ ਦੋਬੁਰਜੀ ਤੋਂ ਰਵਾਨਾ ਹੋ ਕੇ ਮਾਨਾਂਵਾਲਾ ਵੱਲ ਨੂੰ ਜਾਣ ਲੱਗਾ ਤਾਂ ਦੋਬੁਰਜੀ ਸੂਏ ਦੇ ਪੱੁਲ 'ਤੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਪੀ. (ਡੀ) ਹਰਪਾਲ ਸਿੰਘ ਰੰਧਾਵਾ ਨੇ ਦਲਿਤ ਸਮਾਜ ਦੇ ਆਗੂਆਂ ਨੂੰ ਡੀ.ਜੀ.ਪੀ. ਪੰਜਾਬ ਨਾਲ ਮਿਲਾਉਣ ਦਾ ਭਰੋਸਾ ਦਿੱਤਾ ਤਾਂ ਦਲਿਤ ਐਕਸ਼ਨ ਮੋਰਚਾ ਦੇ ਆਗੂਆਂ ਨੇ ਰੋਸ ਧਰਨਾ 10 ਦਿਨਾਂ ਲਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ | ਇਸ ਤੋਂ ਬਾਅਦ ਬਾਬਾ ਨਛੱਤਰ ਸਿੰਘ, ਡਾ: ਇੰਦਰਪਾਲ ਤੇ ਹੋਰਨਾਂ ਨੇ ਐਸ.ਪੀ.(ਡੀ) ਹਰਪਾਲ ਸਿੰਘ ਰੰਧਾਵਾ ਨੂੰ ਇਕ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਬਾਬਾ ਬਲਬੀਰ ਸਿੰਘ ਗੁੰਮਟਾਲਾ, ਇੰਦਰਜੀਤ ਸਿੰਘ ਢੋਲਣ, ਦਿਲਬਗ ਸਿੰਘ ਜੰਡਿਆਲਾ ਗੁਰੂ, ਸਤਨਾਮ ਸਿੰਘ ਗਿੱਲ, ਤਖਪਾਲ ਸਿੰਘ, ਬਾਬਾ ਪ੍ਰੇਮ ਸਿੰਘ, ਮਨਜੀਤ ਸਿੰਘ ਸੰਧੂ, ਨਿਰਮਲ ਸਿੰਘ, ਅਮਰਜੀਤ ਸਿੰਘ ਬੱਬੂ, ਬਾਬਾ ਬਲਜਿੰਦਰ ਸਿੰਘ, ਚਮਨ ਲਾਲ, ਗੁਰਦਿਆਲ ਸਿੰਘ, ਮੁੱਖਰ ਸਿੰਘ ਸਾਹਿਬ ਆਦਿ ਹਾਜ਼ਰ ਸਨ | ਇਸ ਮੌਕੇ ਪੰਜਾਬ ਪੁਲਿਸ ਵਲੋਂ ਵੱਡੀ ਗਿਣਤੀ ਪੁਲਿਸ ਬਲ ਦਾ ਪ੍ਰਬੰਧ ਕੀਤਾ ਗਿਆ ਸੀ ਪਰ ਦਲਿਤ ਐਕਸ਼ਨ ਮੋਰਚਾ ਦੇ ਰੋਸ ਮਾਰਚ ਕਰਕੇ ਆਵਾਜਾਈ ਵਿਚ ਇਕਦਮ ਵਿਘਨ ਪੈ ਗਿਆ ਅਤੇ ਜੀ.ਟੀ. ਰੋਡ ਦੇ ਦੋਵੇਂ ਪਾਸੇ ਵੱਡਾ ਜਾਮ ਲੱਗ ਗਿਆ, ਜਿਸ ਨੂੰ ਖੁਲਵਾਉਣ ਲਈ ਪੁਲਿਸ ਨੂੰ ਕਰੀਬ ਇਕ ਘੰਟਾ ਭਾਰੀ ਜਦੋਂ-ਜਹਿਦ ਕਰਨੀ ਪਈ, ਇਸ ਦੌਰਾਨ ਜਲੰਧਰ ਦੀ ਤਰਫ਼ੋਂ ਆ ਰਹੀ ਹੈ ਇਕ ਐਾਬੂਲੈਂਸ ਵੀ ਕਾਫ਼ੀ ਸਮਾਂ ਜਾਮ ਵਿਚ ਫ਼ਸੀ ਰਹੀ |

ਜਲਿ੍ਹਆਂਵਾਲਾ ਬਾਗ਼ ਦੀ ਦਿੱਖ ਵਿਗਾੜਨ ਦੇ ਵਿਰੋਧ 'ਚ ਕਿਰਤੀ ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 22 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਜਲਿ੍ਹਆਂਵਾਲਾ ਬਾਗ਼ ਦੀ ਦਿੱਖ ਵਿਗਾੜਨ ਦੇ ਵਿਰੋਧ 'ਚ ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਭੰਡਾਰੀ ਪੁੱਲ ਤੋਂ ਲੈ ਕੇ ਜਲਿ੍ਹਆਂਵਾਲਾ ਬਾਗ਼ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਹਰਦੇਵ ਸਿੰਘ ਸੰਧੂ, ਰਛਪਾਲ ...

ਪੂਰੀ ਖ਼ਬਰ »

ਆਈ.ਸੀ.ਪੀ. ਅਟਾਰੀ 'ਤੇ 15 ਦਿਨਾਂ 'ਚ ਸ਼ੁਰੂ ਹੋਵੇਗਾ ਫੁੱਲ ਬਾਡੀ ਟਰੱਕ ਸਕੈਨਰ- ਗੁਪਤਾ

ਅੰਮਿ੍ਤਸਰ, 22 ਜੁਲਾਈ (ਸੁਰਿੰਦਰ ਕੋਛੜ)-ਇੰਟੇਗਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ 'ਤੇ ਫੁਲ ਬਾਡੀ ਟਰੱਕ ਸਕੈਨਰ ਸਿਸਟਮ (ਐਫ. ਬੀ. ਟੀ. ਐਸ. ਐਸ.) ਆਉਂਦੇ ਦੋ ਹਫ਼ਤਿਆਂ ਤੱਕ ਸ਼ੁਰੂ ਕਰ ਦਿੱਤਾ ਜਾਵੇਗਾ | ਕਸਟਮ ਹਾਊਸ 'ਚ ਗੱਲਬਾਤ ਕਰਦਿਆਂ ਅੱਜ ਦੁਪਹਿਰ ਕਸਟਮ ਵਿਭਾਗ ਦੇ ...

ਪੂਰੀ ਖ਼ਬਰ »

ਬੀ. ਆਰਕੀਟੈਕਚਰ ਦੇ ਦਾਖ਼ਲੇ ਦੀ ਆਨਲਾਈਨ ਅਰਜ਼ੀਆਂ ਦੀ ਮਿਤੀ 'ਚ ਵਾਧਾ

ਅੰਮਿ੍ਤਸਰ, 22 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਨੇ ਬੀ ਆਰਕੀਟੈਕਚਰ ਦੇ ਦਾਖ਼ਲੇ ਦੀ ਆਨਲਾਈਨ ਅਰਜ਼ੀਆਂ ਦੀ ਤਾਰੀਕ 'ਚ 24 ਜੁਲਾਈ ਤੱਕ ਵਾਧਾ ਕੀਤਾ ਹੈ | ਇਸਦੇ 'ਚ ਦਾਖ਼ਲ ਲਈ ਉਨ੍ਹਾਂ ਵਿੱਦਿਆਰਥੀਆਂ ਨੂੰ ਸੱਦਾ ਦਿੱਤਾ ...

ਪੂਰੀ ਖ਼ਬਰ »

ਡਿਊਟੀ ਤੋਂ ਪਰਤ ਰਹੇ ਨੌਜਵਾਨ ਨੂੰ ਘੇਰ ਕੇ ਕੀਤੀ ਕੁੱਟਮਾਰ, ਮਾਮਲਾ ਦਰਜ

ਕੱਥੂਨੰਗਲ, 22 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)¸ਪੁਲਿਸ ਥਾਣਾ ਕੱਥੂਨੰਗਲ ਦੇ ਅਧੀਨ ਆਉਂਦੇ ਪਿੰਡ ਕੋਟ ਹਿਰਦੇ ਰਾਮ ਦੇ ਵਾਸੀ ਦਵਿੰਦਰਜੀਤ ਸਿੰਘ ਪੁੱਤਰ ਦਲਬੀਰ ਸਿੰਘ ਨੇ ਪੁਲਿਸ ਨੂੰ ਮਾਮਲਾ ਦਰਜ ਕਰਵਾਇਆ ਕਿ ਜਦੋਂ ਉਹ ਡਿਊਟੀ ਤੋਂ ਵਾਪਸ ਆ ਰਿਹਾ ਸੀ, ਤਾਂ ਉਸ ਨਾਲ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਬਰਾਮਦ

ਵੇਰਕਾ, 22 ਜੁਲਾਈ (ਪਰਮਜੀਤ ਸਿੰਘ ਬੱਗਾ)-ਰੇਲਵੇ ਪੁਲਿਸ ਅੰਮਿ੍ਤਸਰ ਨੇ ਬੀਤੀ ਸ਼ਾਮ ਅੰਮਿ੍ਤਸਰ ਜਲੰਧਰ ਰੇਲਵੇ ਮਾਰਗ 'ਤੇ ਪੈਂਦ ਵੱਲ੍ਹਾ ਫਾਟਕ ਤੇ ਮਾਨਾਂਵਾਲਾ ਵਿਚਕਾਰੋਂ ਇਕ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਕੀਤੀ ਹੈ | ਏ.ਐਸ.ਆਈ. ਪਿ੍ਥੀਪਾਲ ਸਿੰਘ ਨੇ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਵਲੋਂ ਟਰੱਸਟ ਦਫ਼ਤਰ ਵਿਖੇ ਛਾਪੇਮਾਰੀ

ਅੰਮਿ੍ਤਸਰ, 22 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਥਾਨਕ ਸਰਕਾਰਾਂ ਵਿਭਾਗ ਦੀ ਡਿਪਟੀ ਡਾਇਰੈਕਟਰ ਅਨਮਜੋਤ ਕੌਰ ਵਲੋਂ ਅੱਜ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਅਚਨਚੇਤ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਜਾਂਚਣ ਉਪਰੰਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚੋਂ ਇਲੈਕਟ੍ਰੀਸ਼ੀਅਨ ਟਰੇਡ ਕੀਤੀ ਬੰਦ

ਮਜੀਠਾ, 22 ਜੁਲਾਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਚੱਲ ਰਹੇ ਵੋਕੇਸ਼ਨਲ ਟਰੇਡ ਇਲੈਕਟਰੀਸ਼ੀਅਨ ਨੂੰ ਬੰਦ ਕਰਕੇ ਇਸ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੁਸ਼ਹਿਰਾ ਵਿਖੇ ਸ਼ਿਫਟ ਕਰ ਦਿੱਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਬਜ਼ੁਰਗ ਪਿਤਾ ਤੇ ਭਰਾ ਦੀ ਕੁੱਟਮਾਰ ਕਰਨ ਵਾਲੇ ਪਿਤਾ-ਪੁੱਤਰ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਈਸਾਪੁਰ ਦੇ ਰਹਿਣ ਵਾਲੇ ਇਕ ਬਜ਼ੁਰਗ ਪਿਤਾ ਅਤੇ ਭਰਾ ਦੀ ਕੁੱਟਮਾਰ ਕਰਨ ਵਾਲੇ ਪਿਤਾ-ਪੁੱਤਰ ਿਖ਼ਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬੀ. ਆਰਕੀਟੈਕਚਰ ਦੇ ਦਾਖ਼ਲੇ ਦੀ ਆਨਲਾਈਨ ਅਰਜ਼ੀਆਂ ਦੀ ਮਿਤੀ 'ਚ ਵਾਧਾ

ਅੰਮਿ੍ਤਸਰ, 22 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਨੇ ਬੀ ਆਰਕੀਟੈਕਚਰ ਦੇ ਦਾਖ਼ਲੇ ਦੀ ਆਨਲਾਈਨ ਅਰਜ਼ੀਆਂ ਦੀ ਤਾਰੀਕ 'ਚ 24 ਜੁਲਾਈ ਤੱਕ ਵਾਧਾ ਕੀਤਾ ਹੈ | ਇਸਦੇ 'ਚ ਦਾਖ਼ਲ ਲਈ ਉਨ੍ਹਾਂ ਵਿੱਦਿਆਰਥੀਆਂ ਨੂੰ ਸੱਦਾ ਦਿੱਤਾ ...

ਪੂਰੀ ਖ਼ਬਰ »

ਐੱਮ.ਐੱਡ. ਦੇ ਦਾਖ਼ਲਾ ਮਿਤੀਆਂ 'ਚ ਵਾਧਾ

ਅੰਮਿ੍ਤਸਰ, 22 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਵਿਭਾਗ ਵਲੋਂ ਐਮ. ਐਡ. ਦਾਖਲਾ ਦੀ ਤਾਰੀਕ ਵਧਾ ਕੇ 29 ਜੁਲਾਈ 2019 ਕਰ ਦਿੱਤੀ ਗਈ ਹੈ | ਦਾਖਲਾ ਦੀ ਆਨਲਾਇਨ ਅਰਜੀ ਜਮ੍ਹਾਂ ਕਰਵਾਉਣ ਵਿਚ ਹੁਣ 13 ਦਿਨਾਂ ਦਾ ਵਧਾ ਕੀਤਾ ਗਿਆ ਹੈ | ਕੋਆਡੀਨੇਟਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਪ੍ਰਧਾਨ ਸੋਨੀਆ ਵਲੋਂ ਦਿਨੇਸ਼ ਬੱਸੀ ਤੇ ਰਿੰਟੂ ਦਾ ਸਨਮਾਨ

ਅੰਮਿ੍ਤਸਰ, 22 ਜੁਲਾਈ (ਰੇਸ਼ਮ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ ਦੀ ਅਗਵਾਈ ਹੇਠ ਅੱਜ ਕਾਂਗਰਸ ਭਵਨ ਹਾਲ ਬਾਜ਼ਾਰ ਵਿਖੇ ਨਗਰ ਸੁਧਾਰ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਦਿਨੇਸ਼ ਬੱਸੀ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ...

ਪੂਰੀ ਖ਼ਬਰ »

ਹੁਣ ਪਰਮਪਾਲ ਸਿੰਘ ਹੋਣਗੇ ਨਵੇਂ ਐਸ.ਐਸ.ਪੀ. ਵਿਜੀਲੈਂਸ

ਅੰਮਿ੍ਤਸਰ, 22 ਜੁਲਾਈ (ਰੇਸ਼ਮ ਸਿੰਘ)-ਅੰਮਿ੍ਤਸਰ ਰੇਂਜ ਦੇ ਨਵੇਂ ਐਸ. ਐਸ. ਪੀ. ਵਿਜੀਲੈਂਸ ਵਲੋਂ ਹੁਣ ਪਰਮਪਾਲ ਸਿੰਘ ਨਿਯੁਕਤ ਕੀਤੇ ਗਏ ਹਨ, ਜੋ ਕਿ ਭਲਕੇ 23 ਜੁਲਾਈ ਨੂੰ ਇਥੇ ਆਪਣੇ ਦਫਤਰ ਵਿਖੇ ਆਪਣੇ ਅਹੁਦੇ ਦਾ ਕਾਰਜ਼ਭਾਰ ਸੰਭਾਲਣਗੇ | ਮੁੱਖ ਡਾਇਰੈਕਟਰ ਵਿਜੀਲੈਂਸ ...

ਪੂਰੀ ਖ਼ਬਰ »

ਪੱਤਰਕਾਰ ਕੰਵਲਜੀਤ ਸਿੰਘ ਕੰਵਲ ਦੇ ਪਿਤਾ, ਮਾਤਾ ਅਤੇ ਭਰਾ ਦੀ ਯਾਦ 'ਚ ਪਾਠ ਦੇ ਭੋਗ ਪਾਏ

ਜੰਡਿਆਲਾ ਕਲਾਂ, 22 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਕੈਨੇਡਾ ਦੇ ਪੱਤਰਕਾਰ ਕੰਵਲਜੀਤ ਸਿੰਘ ਕੰਵਲ ਦੇ ਸਤਿਕਾਰਯੋਗ ਪਿਤਾ ਸਾਬਕਾ ਪੱਤਰਕਾਰ ਸ: ਇਕਬਾਲ ਸਿੰਘ ਵੀਰ, ਮਾਤਾ ਸਰਦਾਰਨੀ ਪ੍ਰੀਤਮ ਕੌਰ ਅਤੇ ਛੋਟੇ ਭਰਾ ਗੁਰਮੀਤ ਸਿੰਘ ਲਵਲੀ ਜੋ ਬੀਤੇ ਸਮੇਂ ਦੌਰਾਨ ਵਿਛੋੜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਉਮਰਾ ਨੰਗਲ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 22 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਸ੍ਰੀ ਗੁਰੂ ਤੇਗ਼ ਬਹਾਦਰ ਲੰਗਰ ਕਮੇਟੀ ਉਮਰਾ ਨੰਗਲ (ਬਾਬਾ ਬਕਾਲਾ ਸਾਹਿਬ) ਦੀ ਮੀਟਿੰਗ ਸ: ਕੁਲਵਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

'ਵਰਸਿਟੀ ਦੇ ਸਿੱਖਿਆ ਵਿਭਾਗ ਦੇ 4 ਵਿਦਿਆਰਥੀਆਂ ਨੇ ਪਾਸ ਕੀਤੀ ਯੂ.ਜੀ.ਸੀ. ਨੈੱਟ ਪ੍ਰੀਖਿਆ

ਅੰਮਿ੍ਤਸਰ, 22 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਚਾਰ ਵਿਦਿਆਰਥੀਆਂ ਮੋਹੀਨੀਤ ਕੌਰ, ਅਮਨਦੀਪ ਕੌਰ, ਗਗਨਦੀਪ ਕੌਰ ਅਤੇ ਮਨਕਿਰਨ ਕੌਰ ਨੇ ਯੂ.ਜੀ.ਸੀ. ਨੈਟ ਪ੍ਰੀਖਿਆ ਪਾਸ ਕਰਕੇ ਵਿਭਾਗ ਅਤੇ ਯੂਨੀਵਰਸਿਟੀ ਦਾ ਨਾਂ ਰੌਸ਼ਨ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਵਲੋਂ ਅਕਾਲੀ ਕੌ ਾਸਲਰਾਂ, ਕਾਂਗਰਸੀ ਵਾਰਡ ਇੰਚਾਰਜਾਂ ਤੇ ਮੋਹਤਬਾਰਾਂ ਨਾਲ ਮੀਟਿੰਗ

ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਗਰ ਪੰਚਾਇਤ ਅਜਨਾਲਾ ਵਲੋਂ ਵੱਖ-ਵੱਖ ਹਿੱਸਿਆਂ 'ਚ 60 ਸੋਲਰ ਲਾਈਟਾਂ ਲਗਾਈਆਂ ਜਾਣਗੀਆਂ ਅਤੇ 25 ਜਨਤਕ ਪਖਾਨੇ ਬਣਾਏ ਜਾਣਗੇ | ਇਹ ਜਾਣਕਾਰੀ ਅੱਜ ਸਥਾਨਿਕ ਸਰਕਾਰਾਂ ...

ਪੂਰੀ ਖ਼ਬਰ »

ਜ਼ਮਹੂਰੀ ਕਿਸਾਨ ਸਭਾ ਵਲੋਂ ਰੋਸ ਮੁਜ਼ਾਹਰਾ

ਚੋਗਾਵਾਂ, 22 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)-ਭਾਰਤੀ ਇਨਕਲਾਬੀ ਮਾਰਕਸ਼ਵਾਦੀ ਪਾਰਟੀ ਪੰਜਾਬ ਦੇ ਸਕੱਤਰ ਜਨਰਲ ਅਤੇ ਜ਼ਮਹੂਰੀ ਕਿਸ਼ਾਨ ਸਭਾ ਪੰਜਾਬ ਦੇ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ਅੱਜ ਕਸਬਾ ਚੋਗਾਵਾਂ ਵਿਖੇ ਸਰਹੱਦੀ ਇਲਾਕੇ ਵਿਚ ਧੜੱਲੇ ...

ਪੂਰੀ ਖ਼ਬਰ »

ਬਾਬਾ ਮਾਲ ਸ਼ਾਹ ਦੀ ਯਾਦ 'ਚ ਕਰਵਾਇਆ ਜਾ ਰਿਹਾ ਸੱਭਿਆਚਾਰਕ ਮੇਲਾ ਸੰਪੰਨ

ਚੌਕ ਮਹਿਤਾ, 22 ਜੁਲਾਈ (ਧਰਮਿੰਦਰ ਸਿੰਘ ਸਦਾਰੰਗ)-ਬਾਬਾ ਮਾਲ ਸ਼ਾਹ ਦੀ ਯਾਦ ਨੂੰ ਸਮਰਪਿਤ ਸਮੂਹ ਮੇਲਾ ਕਮੇਟੀ, ਨਗਰ ਨਿਵਾਸੀਆਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿੰਜ਼ਰਵਾਲ ਵਿਖੇ ਸਭਿਆਚਾਰਕ ਮੇਲਾ ਧੂੰਮ-ਧੜੱਕੇ ਨਾਲ ਸੰਪੰਨ ਹੋ ਗਿਆ | ਇਸ ਮੇਲੇ ਦੌਰਾਨ ...

ਪੂਰੀ ਖ਼ਬਰ »

ਸਰਹੱਦੀ ਜ਼ੋਨ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਅਜਨਾਲਾ, 22 ਜੁਲਾਈ (ਐਸ. ਪ੍ਰਸ਼ੋਤਮ)-ਅਜਨਾਲਾ ਸੈਕਟਰ ਦੇ ਸਰਹੱਦੀ ਪਿੰਡ ਫੱਤੇਵਾਲ ਵੱਡਾ ਵਿਖੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਸਰਹੱਦੀ ਜ਼ੋਨ ...

ਪੂਰੀ ਖ਼ਬਰ »

ਅਜੈ ਸ਼ਰਮਾ ਨੇ ਨਾਇਬ ਤਹਿਸੀਲਦਾਰ ਤਰਸਿੱਕਾ ਵਜੋਂ ਅਹੁਦਾ ਸੰਭਾਲਿਆ

ਤਰਸਿੱਕਾ, 22 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਨਾਇਬ ਤਹਿਸੀਲਦਾਰ ਵਰਿਆਮ ਸਿੰਘ ਦੇ ਤਬਾਦਲੇ ਪਿਛੋਂ ਅੱਜ ਅਜੈ ਸ਼ਰਮਾ ਵਲੋਂ ਬਤੌਰ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ ਹੈ | ਅਜੈ ਸ਼ਰਮਾ ਜੋ ਕਿ ਫ਼ਤਹਿਗੜ੍ਹ ਚੂੜੀਆਂ ਤੋਂ ਤਬਦੀਲ ਹੋਏ ਹਨ, ਅੱਜ ਉਨ੍ਹਾਂ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ 26 ਨੂੰ

ਜੰਡਿਆਲਾ ਗੁਰੂ, 22 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਅਧਿਆਪਕ ਸੰਘਰਸ਼ ਕਮੇਟੀ ਦੀ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਅਰਾਈਆਂ ਵਾਲਾ ਨਮਿਤ ਅੰਤਮ ਅਰਦਾਸ ਸਮਾਗਮ ਕੱਲ੍ਹ

ਅੰਮਿ੍ਤਸਰ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-15 ਜੁਲਾਈ ਨੂੰ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ: ਲਖਬੀਰ ਸਿੰਘ ਅਰਾਈਆਂ ਵਾਲਾ ਨਮਿਤ ਅੰਤਿਮ ਅਰਦਾਸ ਸਮਾਗਮ 24 ਜੁਲਾਈ ਨੂੰ ਗੁ: ਮਾਈ ਗੋਦੜੀ ਸਾਹਿਬ, ਕੋਟਕਪੂਰਾ ਰੋਡ, ਫਰੀਦਕੋਟ ਵਿਖੇ ਹੋਵੇਗਾ | ਇਹ ...

ਪੂਰੀ ਖ਼ਬਰ »

550 ਸਾਲ ਪ੍ਰਕਾਸ਼ ਦਿਹਾੜਾ ਨੂੰ ਮਨਾਉਣ ਲਈ ਹਲਕਾ ਪੱਛਮੀ ਦੀਆਂ ਸਭ ਸੁਸਾਇਟੀਆਂ ਹੋਈਆਂ ਇਕਜੁੱਟ

ਛੇਹਰਟਾ, 22 ਜੁਲਾਈ (ਸੁਰਿੰਦਰ ਸਿੰਘ ਵਿਰਦੀ)¸ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਦਿਹਾੜੇ ਨੂੰ ਮਨਾਉ ਣ ਲਈ ਹਲਕਾ ਪੱਛਮੀ ਦੀਆਂ 25 ਦੇ ਕਰੀਬ ਧਾਰਮਿਕ ਸੋਸਾਇਟੀਆਂ ਵਲੋਂ ਪਹਿਲੀ ਵਾਰ ਸੰਧੂ ਕਲੋਨੀ ਛੇਹਰਟਾ ਵਿਖੇ ਇਕਜੁੱਟ ਹੋ ਕੇ ...

ਪੂਰੀ ਖ਼ਬਰ »

ਜੰਗਲਾਂ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ 50 ਫ਼ੀਸਦੀ ਸਬਸਿਡੀ-ਵਿਧਾਇਕ ਡੈਨੀ

ਬੰਡਾਲਾ, 22 ਜੁਲਾਈ (ਅੰਗਰੇਜ ਸਿੰਘ ਹੁੰਦਲ)-ਕਿਸਾਨਾਂ ਨੂੰ ਖੇਤਾਂ 'ਚ ਬੂਟੇ ਲਾਉਣ ਲਈ ਪੰਜਾਬ ਸਰਕਾਰ ਵਲੋਂ 50 ਫ਼ੀਸਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ | ਖੇਤਾਂ ਵਿਚ ਬੂਟੇ ਲਗਾਉਣ ਵਾਲੇ ਚਾਹਵਾਨ ਕਿਸਾਨ ਇਸ ਸਕੀਮ ਅਧੀਨ ਲਾਭ ਲੈ ਸਕਣਗੇ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਹਿਲੀ ਅਗਸਤ ਨੂੰ ਪਾਕਿਸਤਾਨ ਤੋਂ ਪੁੱਜ ਰਹੇ ਨਗਰ ਕੀਰਤਨ ਦਾ ਹੋਵੇਗਾ ਭਰਵਾਂ ਸਵਾਗਤ-ਰਣੀਕੇ

ਰਾਜਾਸਾਂਸੀ, 22 ਜੁਲਾਈ (ਹਰਦੀਪ ਸਿੰਘ ਖੀਵਾ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ 1 ਅਗਸਤ ਨੂੰ ਵਾਹਗਾ ਸਰਹੱਦ 'ਤੇ ਪੁੱਜ ਰਹੇ ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਵਲੋਂ ਮੱਲੂਨੰਗਲ ਵਿਖੇ ਇਕੱਤਰਤਾ

ਜਗਦੇਵ ਕਲਾਂ, 22 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਛੁਟਕਾਰਾ ਦਿਵਾਉਣ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ...

ਪੂਰੀ ਖ਼ਬਰ »

ਮੁਗ਼ਲ ਕਾਲ ਦੀ ਇਕਲੌਤੀ ਬਚੀ ਬਾਉਲੀ ਨਾਜਾਇਜ਼ ਕਬਜ਼ਿਆਂ ਹੇਠ

ਅੰਮਿ੍ਤਸਰ, 22 ਜੁਲਾਈ (ਸੁਰਿੰਦਰ ਕੋਛੜ)-ਨਜ਼ਦੀਕੀ ਪਿੰਡ ਝਬਾਲ ਤੋਂ ਅਟਾਰੀ ਵਲ ਨੂੰ ਜਾਂਦੀ ਸੜਕ 'ਤੇ ਕੋਈ 10 ਕੁ ਕਿੱਲੋਮੀਟਰ ਦੀ ਦੂਰੀ 'ਤੇ ਮੌਜੂਦ ਸਰਾਏ ਅਮਾਨਤ ਖ਼ਾਂ ਦੇ ਲਾਹੌਰੀ ਦਰਵਾਜ਼ੇ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਮੌਜੂਦ ਮੁਗ਼ਲਕਾਲੀਨ ਬਾਉਲੀ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ-54 'ਤੇ ਮੁੜ ਬੂਟੇ ਲਗਾਉਣੇ ਦਾ ਕੰਮ ਸ਼ੁਰੂ

ਬੰਡਾਲਾ, 22 ਜੁਲਾਈ (ਅੰਗਰੇਜ ਸਿੰਘ ਹੁੰਦਲ)-ਨੈਸ਼ਨਲ ਹਾਈਵੇ-54 ਦੇ ਦੋਵੇਂ ਪਾਸੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਦੇ ਮਕਸਦ ਨਾਲ ਰੋਡ ਤਿਆਰ ਕਰਨ ਵਾਲੀ ਪ੍ਰਾਈਵੇਟ ਕੰਪਨੀ ਵਲੋਂ ਬੂਟੇ ਲਗਾਏ ਗਏ ਸਨ | ਕੰਪਨੀ ਵਲੋਂ ਲਗਾਏ ਗਏ ਬੂਟਿਆਂ ਦਾ ਪਾਲਣ ਪੋਸ਼ਣ ਸਹੀ ਢੰਗ ਨਾਲ ਨਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬੇ ਅੰਦਰੋਂ ਨਸ਼ਿਆਂ ਨੂੰ ਖ਼ਤਮ ਕਰਨ 'ਚ ਨਾਕਾਮ- ਬੋਨੀ ਅਜਨਾਲਾ

ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਸੁੱਖ ਮਾਹਲ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਅੰਦਰੋਂ ਨਸ਼ਿਆਂ ਨੂੰ ਖ਼ਤਮ ਕਰ 'ਚ ਨਾਕਾਮ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਅਜਨਾਲਾ ਦੇ ...

ਪੂਰੀ ਖ਼ਬਰ »

'ਆਪ' ਵਲੋਂ ਸੂਬਾ ਸਰਕਾਰ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਅੰਮਿ੍ਤਸਰ, 22 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ 'ਚ ਬਿਜਲੀ ਦੇ ਮਹਿੰਗੇ ਭਾਅ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਜ਼ਿਲ੍ਹਾ ਇਕਾਈ ਵਲੋਂ ਹਾਲ ਗੇਟ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਉਪ ਮੁੱਖ ...

ਪੂਰੀ ਖ਼ਬਰ »

ਪਨਬੱਸ ਵਰਕਰਾਂ ਵਲੋਂ ਸੂਬਾ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਅੰਮਿ੍ਤਸਰ, 22 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਤੇ ਟਰਾਂਸਪੋਰਟ ਵਿਭਾਗ ਦੇ ਵਿਰੋਧੀ ਰਵੱਈਏ ਤੋਂ ਨਰਾਜ ਚੱਲ ਰਹੇ ਪਨਬੱਸ ਵਰਕਰਾਂ ਵਲੋਂ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ ਡਿਪੂ ਦੇ ਗੇਟ ਨੰਬਰ-2 ਵਿਖੇ ਗੇਟ ਰੈਲੀ ਕਰਦੇ ਹੋਏ ਸੂਬਾ ...

ਪੂਰੀ ਖ਼ਬਰ »

ਕਰੋੜਾਂ ਰੁਪਏ ਖ਼ਰਚਣ ਦੇ ਬਾਵਜੂਦ ਵੀ ਉਚ ਸਥਾਨ ਹਾਸਲ ਨਹੀਂ ਕਰ ਸਕਿਆ ਹਵਾਈ ਅੱਡੇ ਨੂੰ ਜਾਣ ਵਾਲਾ ਮਾਰਗ

ਰਾਜਾਸਾਂਸੀ, 22 ਜੁਲਾਈ (ਹੇਰ)-ਕਰੋੜਾਂ ਰੁਪਇਆ ਖ਼ਰਚ ਕਰਨ ਤੇ ਸਰਕਾਰਾਂ ਦੇ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਵੀ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਗੁਰੂ ਨਗਰੀ ਅੰਮਿ੍ਤਸਰ ਨਾਲ ਜੋੜਦੀ ਸੜਕ ਉਹ ਮਿਆਰ ਨਹੀਂ ਹਾਸਿਲ ਕਰ ਸਕੀ, ਜੋ ਕੌਮਾਂਤਰੀ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਵਿਖੇ ਪਹਿਲਾ ਇਨਾਮੀ ਕਵੀ ਦਰਬਾਰ 26 ਨੂੰ

ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਵੱਖ-ਵੱਖ ਜ਼ੋਨਾਂ ਵਿਚ ਇਨਾਮੀ ਕਵੀ ਦਰਬਾਰ ਕਰਵਾਏ ਜਾ ਰਹੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ...

ਪੂਰੀ ਖ਼ਬਰ »

ਬੀਬੀ ਗੁਰਜੀਤ ਕੌਰ ਕੋਟ ਖ਼ਾਲਸਾ ਐਸ.ਸੀ. ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਛੇਹਰਟਾ, 22 ਜੁਲਾਈ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਵਜੀਰ ਜਥੇ: ਗੁਲਜਾਰ ਸਿੰਘ ਰਣੀਕੇ ਵਲੋਂ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਹਲਕਾ ਪੱਛਮੀ ਦੇ ਮਿਹਨਤੀ ਤੇ ਜੁਝਾਰੂ ਅਕਾਲੀ ਵਰਕਰ ਬੀਬੀ ...

ਪੂਰੀ ਖ਼ਬਰ »

ਸਬ ਡਵੀਜ਼ਨ-1 ਦੇ ਪਿੰਡ ਬੰਡਾਲਾ ਵਿਖੇ ਕਬੱਡੀ ਮੁਕਾਬਲੇ ਸ਼ੂਰੂ

ਬੰਡਾਲਾ, 22 ਜੁਲਾਈ (ਅੰਗਰੇਜ ਸਿੰਘ ਹੁੰਦਲ)-ਪੰਜਾਬ ਸਪੋਰਟਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਬੱਡੀ ਨੈਸ਼ਨਲ ਸਟਾਈਲ ਟੂਰਨਾਮੈਂਟ ਸਬ ਡਵੀਜ਼ਨ-1 ਦੇ ਪਿੰਡ ਬੰਡਾਲਾ ਵਿਖੇ ...

ਪੂਰੀ ਖ਼ਬਰ »

ਚੌਕੀਦਾਰਾ ਵੈੱਲਫੇਅਰ ਸਭਾ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਾਬਾ ਬਕਾਲਾ ਸਾਹਿਬ, 22 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਚੌਕੀਦਾਰਾ ਵੈੱਲਫ਼ੇਅਰ ਸਭਾ (ਪੰਜਾਬ) ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਰਾਮ ਸਿੰਘ ਸਠਿਆਲਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਹੋਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX