ਤਾਜਾ ਖ਼ਬਰਾਂ


ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  8 minutes ago
ਹਿਊਸਟਨ, 22 ਸਤੰਬਰ- 'ਹਾਓਡੀ ਮੋਦੀ' ਸਮਾਗਮ 'ਚ ਸ਼ਾਮਲ ਹੋਣ ਲਈ ਅਮਰੀਕਾ ਦੇ ਹਿਊਸਟਨ ਸ਼ਹਿਰ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੋਹਰਾ ਭਾਈਚਾਰੇ ਦੇ ਲੋਕਾਂ...
ਅੱਜ ਦਾ ਵਿਚਾਰ
. . .  38 minutes ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਰੰਧਾਵਾ ਵਲੋਂ ਨਵ-ਨਿਯੁਕਤ ਕੋਆਪਰੇਟਿਵ ਇੰਸਪੈਕਟਰਾਂ ਨੂੰ ਸਹਿਕਾਰੀ ਸੁਸਾਇਟੀਆਂ ਨੂੰ ਮਜ਼ਬੂਤ ਕਰਨ ਦਾ ਸੱਦਾ

ਚੰਡੀਗੜ੍ਹ, 22 ਜੁਲਾਈ (ਅ.ਬ.)-ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵਿਭਾਗ ਵਿਚ ਨਵ-ਨਿਯੁਕਤ ਕੋਆਪ੍ਰੇਟਿਵ ਇੰਸਪੈਕਟਰਾਂ ਨੂੰ ਸਹਿਕਾਰੀ ਸੁਸਾਇਟੀਆਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਸਹਿਕਾਰਤਾ ਲਹਿਰ ਖੜ੍ਹੀ ਕਰਨ ਲਈ ਪ੍ਰੇਰਿਆ | ਸ. ਰੰਧਾਵਾ ਅੱਜ 'ਦੀ ਪੰਜਾਬ ਇੰਸਟੀਚਿਊਟ ਆਫ਼ ਕੋਆਪ੍ਰੇਟਿਵ ਟ੍ਰੇਨਿੰਗ' ਵਲੋਂ ਇੱਥੇ ਸੈਕਟਰ-35 ਸਥਿਤ ਪੰਜਾਬ ਮਿਊਾਸਪਲ ਭਵਨ ਦੇ ਆਡੀਟੋਰੀਅਮ ਵਿਖੇ ਕਰਵਾਈ ਨਵ-ਨਿਯੁਕਤ ਇੰਸਪੈਕਟਰਾਂ ਨਾਲ ਕਰਵਾਈ 'ਅਨੁਭਵ ਸਾਂਝ ਗੋਸ਼ਟੀ' ਦੌਰਾਨ ਸੰਬੋਧਨ ਕਰ ਰਹੇ ਸਨ | ਸਹਿਕਾਰਤਾ ਮੰਤਰੀ ਨੇ ਹਾਲ ਹੀ ਵਿਚ ਨਵੇਂ ਭਰਤੀ ਹੋਏ ਇੰਸਪੈਕਟਰਾਂ ਤੋਂ ਫ਼ੀਲਡ ਵਿਚ ਕੀਤੀ ਟ੍ਰੇਨਿੰਗ ਦੌਰਾਨ ਹਾਸਿਲ ਹੋਈਆਂ ਜ਼ਮੀਨੀ ਹਕੀਕਤਾਂ ਦੀ ਫੀਡਬੈਕ ਹਾਸਿਲ ਕੀਤੀ | ਉਨ੍ਹਾਂ ਇੰਸਪੈਕਟਰਾਂ ਕੋਲੋਂ ਘਾਟੇ ਵਾਲੀਆਂ ਸਹਿਕਾਰੀਆਂ ਸੁਸਾਇਟੀਆਂ ਦੀ ਸਥਿਤੀ, ਸੁਸਾਇਟੀਆਂ ਦੀ ਕੰਮਕਾਜ ਵਿਚ ਪਾਈਆਂ ਜਾਂਦੀਆਂ ਖ਼ਾਮੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਇਨ੍ਹਾਂ ਨੂੰ ਦੂਰ ਕਰਨ ਦੇ ਸੁਝਾਅ ਪੁੱਛੇ ਗਏ, ਜਿਸ 'ਤੇ ਸਾਰੇ ਇੰਸਪੈਕਟਰਾਂ ਨੇ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ 'ਤੇ ਪਿੰਡਾਂ ਤੇ ਕਿਸਾਨੀ ਨਾਲ ਜੁੜਿਆ ਹੈ ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਸੰਕਟ ਵਿਚੋਂ ਕੱਢਣ ਲਈ ਨਵੇਂ ਨਿਯੁਕਤ ਇੰਸਪੈਕਟਰਾਂ ਨੂੰ ਆਪਣੀ ਪ੍ਰਤਿਭਾ, ਲਿਆਕਤ ਤੇ ਜੋਸ਼ ਨੂੰ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ ਤਾਂ ਜੋ ਕਿਸਾਨੀ ਖ਼ੁਸ਼ਹਾਲ ਹੋ ਸਕੇ | ਸ. ਰੰਧਾਵਾ ਨੇ ਕਿਹਾ ਕਿ ਸੁਸਾਇਟੀਆਂ ਦੀ ਖ਼ਾਲੀ ਪਈ ਜਗ੍ਹਾ 'ਤੇ ਪੰਪ ਵੀ ਲਗਾਏ ਜਾ ਰਹੇ ਹਨ | ਮਹਿਲਾ ਇੰਸਪੈਕਟਰਾਂ ਵਲੋਂ ਫ਼ੀਲਡ ਟ੍ਰੇਨਿੰਗ ਦੌਰਾਨ ਹਾਸਿਲ ਹੋਏ ਤਜਰਬਿਆਂ ਨੂੰ ਸਾਂਝਾ ਕਰਦਿਆਂ ਜਦੋਂ ਦੱਸਿਆ ਗਿਆ ਕਿ ਫ਼ੀਲਡ ਵਿਚ ਡਰਾਇਆ ਜਾਂਦਾ ਹੈ ਕਿ ਇਹ ਵਿਭਾਗ ਔਰਤਾਂ ਲਈ ਨਹੀਂ ਤਾਂ ਸਹਿਕਾਰਤਾ ਮੰਤਰੀ ਨੇ ਤੁਰੰਤ ਕਿਹਾ ਕਿ ਉਹ ਖ਼ੁਦ ਅਜਿਹੀ ਥਾਂ 'ਤੇ ਮਹਿਲਾ ਇੰਸਪੈਕਟਰ ਨੂੰ ਜੁਆਇਨ ਕਰਵਾਉਣਗੇ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ | ਅੰਤ 'ਚ ਉਨ੍ਹਾਂ ਸਾਰੇ ਨਵੇਂ ਭਰਤੀ ਇੰਸਪੈਕਟਰਾਂ ਨੂੰ ਵਿਭਾਗ ਵਿਚ ਜੁਆਇਨਿੰਗ ਉੱਤੇ ਵਧਾਈ ਤੇ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਲ ਵੈਸੇ ਵੀ ਭਾਗਾਂ ਵਾਲਾ ਹੈ, ਜਦੋਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ | ਇਸ ਤੋਂ ਪਹਿਲਾ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਨੇ ਸਹਿਕਾਰਤਾ ਮੰਤਰੀ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹ ਖ਼ੁਦ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਹੱਲਾਸ਼ੇਰੀ ਦੇਣ ਆਏ ਹਨ | ਉਨ੍ਹਾਂ ਨਵੇਂ ਸਟਾਫ਼ ਦਾ ਵਿਭਾਗ ਵਿਚ ਆਉਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਇਹ ਵਿਭਾਗ ਸੱਚੇ ਦਿਲੋਂ ਲੋਕਾਂ ਦੀ ਸੇਵਾ ਕਰਨ ਵਾਲਾ ਹੈ | ਉਨ੍ਹਾਂ ਨਵੇਂ ਭਰਤੀ ਸਟਾਫ਼ ਨੂੰ ਸੱਦਾ ਦਿੱਤਾ ਕਿ ਕੋਈ ਵੀ ਦਿੱਕਤ ਆਉਂਦੀ ਹੈ ਜਾਂ ਕੋਈ ਨਵਾਂ ਕਦਮ ਚੁੱਕਣਾ ਹੈ ਤਾਂ ਉਹ ਕਿਸੇ ਵੇਲੇ ਵੀ ਆ ਕੇ ਮਿਲ ਸਕਦੇ ਹਨ | 'ਦੀ ਪੰਜਾਬ ਇੰਸਟੀਚਿਊਟ ਆਫ਼ ਕੋਆਪ੍ਰੇਟਿਵ ਟ੍ਰੇਨਿੰਗ' ਦੇ ਐੱਮ. ਡੀ. ਮਨਜੀਤ ਸਿੰਘ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਵਲੋਂ 150 ਨਵੇਂ ਇੰਸਪੈਕਟਰ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ 1 ਅਪੈ੍ਰਲ ਤੋਂ 30 ਜੂਨ ਤੱਕ ਟ੍ਰੇਨਿੰਗ ਦਿੱਤੀ ਗਈ | ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਟ੍ਰੇਨਿੰਗ ਵਿਚ ਪ੍ਰੈਕਟੀਕਲ ਸਿੱਖਿਆ ਵੀ ਦਿੱਤੀ ਗਈ | ਇਕ ਮਹੀਨਾ ਉਹ ਫ਼ੀਲਡ ਟ੍ਰੇਨਿੰਗ ਲੈਣਗੇ, ਜਿਸ ਤੋਂ ਬਾਅਦ ਉਨ੍ਹਾਂ ਦੀ ਤਾਇਨਾਤੀ ਹੋਵੇਗੀ | ਮੰਚ ਸੰਚਾਲਨ ਪੰਜਾਬ ਕੋਆਪਰੇਸ਼ਨ ਦੇ ਸੰਪਾਦਕ ਸਤਪਾਲ ਸਿੰਘ ਘੁੰਮਣ ਨੇ ਕੀਤਾ |

'ਕੇਅਰ ਕੈਂਪੇਨ ਪ੍ਰੋਗਰਾਮ' ਨਾਲ ਮਰੀਜ਼ਾਂ ਦੇ ਮੁੜ ਦਾਖਲ ਹੋਣ ਦੀ ਦਰ 'ਚ 53% ਕਮੀ ਦਰਜ ਕੀਤੀ ਗਈ- ਸਿੱਧੂ

ਚੰਡੀਗੜ੍ਹ, 22 ਜੁਲਾਈ (ਅ.ਬ.)- ਸੂਬੇ 'ਚ 'ਕੇਅਰ ਕੈਂਪੇਨ ਪ੍ਰੋਗਰਾਮ' ਦੀ ਸ਼ੁਰੂਆਤ ਤੋਂ ਬਾਅਦ ਮਰੀਜ਼ਾਂ ਦੇ ਮੁੜ ਦਾਖਲ ਹੋਣ ਦੀ ਦਰ ਵਿਚ 53% ਕਮੀ ਆਈ ਹੈ | ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜੀ.ਐੱਸ.ਟੀ. ਕੌਾਸਲ ਦੀ ਦੂਜੀ ਮੀਟਿੰਗ 25 ਨੂੰ

ਚੰਡੀਗੜ੍ਹ, 22 ਜੁਲਾਈ (ਐੱਨ.ਐੱਸ.ਪਰਵਾਨਾ)- ਉੱਚ ਸਰਕਾਰੀ ਹਲਕਿਆਂ ਅਨੁਸਾਰ ਨਵੇਂ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾ ਰਮਨ ਨੇ ਜੀ. ਐੱਸ. ਟੀ. ਕੌਾਸਲ ਦੀ ਮੀਟਿੰਗ 25 ਜੁਲਾਈ ਨੂੰ ਬੁਲਾਈ ਹੈ, ਜਿਸ 'ਚ ਕਈ ਅੰਤਰਰਾਜੀ ਮਾਮਲਿਆਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ ...

ਪੂਰੀ ਖ਼ਬਰ »

'ਸਬੂਤ ਆਧਾਰਿਤ ਨਰਸਿੰਗ ਅਭਿਆਸ ਅਤੇ ਕਲੀਨੀਕਲ ਸਿੱਖਿਆ' ਵਿਸ਼ੇ 'ਤੇ ਵਰਕਸ਼ਾਪ ਲਗਾਈ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. 'ਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਦੇਖ-ਰੇਖ ਵਿਚ 'ਸਬੂਤ ਆਧਾਰਿਤ ਨਰਸਿੰਗ ਅਭਿਆਸ ਅਤੇ ਕਲੀਨੀਕਲ ਸਿੱਖਿਆ ਅਤੇ ਨਿਗਰਾਨੀ ਦੀ ਵਿਧੀ' ਵਿਸ਼ੇ 'ਤੇ ਸੱਤ ਦਿਨਾ ਵਰਕਸ਼ਾਪ ਲਗਾਈ ਗਈ | ਇਸ ਵਿਚ ਪੰਜਾਬ, ਹਰਿਆਣਾ, ...

ਪੂਰੀ ਖ਼ਬਰ »

ਐੱਨ.ਐੱਚ.ਐੱਮ. ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੈਕਟਰ-22 ਸਿਵਲ ਹਸਪਤਾਲ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਰਮਚਾਰੀਆਂ ਨੇ ਬਰਾਬਰ ਕੰਮ, ਬਰਾਬਰ ਤਨਖ਼ਾਹ ਦੀ ਮੰਗ ਕੀਤੀ ...

ਪੂਰੀ ਖ਼ਬਰ »

ਬੀ. ਐੱਡ. ਦੀ ਉੱਤਰ ਪੱਤਰੀ ਵੈੱਬਸਾਈਟ 'ਤੇ ਉਪਲੱਬਧ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਬੀ. ਐੱਡ. (ਪੰਜਾਬ) ਦੀ ਉੱਤਰ ਪੱਤਰੀ ਅਤੇ ਪ੍ਰਸ਼ਨ ਬੁੱਕਲੇਟ ਵੈੱਬਸਾਈਟ 'ਤੇ ਉਪਲੱਬਧ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆ 21 ਜੁਲਾਈ ਨੂੰ ਲਈ ਗਈ ਸੀ | ਵਿਦਿਆਰਥੀ ਉੱਤਰ ਪੱਤਰੀ ਸਬੰਧੀ ਇਤਰਾਜ਼ 23 ...

ਪੂਰੀ ਖ਼ਬਰ »

ਹੈਰੋਇਨ ਤਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਵਪਾਰੀ ਗੁਰਪਿੰਦਰ ਦੀ ਮੌਤ ਵੱਡੀ ਸਾਜਿਸ਼ ਦਾ ਹਿੱਸਾ-ਚੀਮਾ

ਚੰਡੀਗੜ੍ਹ, 22 ਜੁਲਾਈ (ਅ.ਬ.)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 2700 ਕਰੋੜ ਦੇ ਹੈਰੋਇਨ ਤਸਕਰੀ ਕੇਸ 'ਚ ਗਿ੍ਫ਼ਤਾਰ ਲੂਣ ਦੇ ਵਪਾਰੀ ਗੁਰਪਿੰਦਰ ਸਿੰਘ ਦੀ ਸ਼ੱਕੀ ਹਾਲਤ 'ਚ ਹੋਈ ਹਿਰਾਸਤੀ ਮੌਤ ਨੂੰ ਵੱਡੀ ...

ਪੂਰੀ ਖ਼ਬਰ »

ਯੂ.ਟੀ. ਬਿਜਲੀ ਵਿਭਾਗ ਚੰਡੀਗੜ੍ਹ ਨੂੰ ਨਿੱਜੀ ਹੱਥਾਂ 'ਚ ਦੇਣ ਦੇ ਪ੍ਰਸਤਾਵ ਿਖ਼ਲਾਫ਼ ਪ੍ਰਦਰਸ਼ਨ

ਚੰਡੀਗੜ੍ਹ, 22 ਜੁਲਾਈ (ਆਰ.ਐੱਸ.ਲਿਬਰੇਟ)- ਯੂ. ਟੀ. ਬਿਜਲੀ ਵਿਭਾਗ ਚੰਡੀਗੜ੍ਹ ਨੂੰ ਨਿੱਜੀ ਹੱਥਾਂ 'ਚ ਦੇਣ ਦੇ ਪ੍ਰਸਤਾਵ ਿਖ਼ਲਾਫ਼ ਯੂ. ਟੀ. ਪਾਵਰਮੈਨ ਯੂਨੀਅਨ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਨੇ ਬਿਜਲੀ ਦਫ਼ਤਰ ਸੈਕਟਰ-18 ਵਿਚ ਪ੍ਰਦਰਸ਼ਨ ਕੀਤਾ | ਯੂਨੀਅਨ ਆਗੂਆਂ ...

ਪੂਰੀ ਖ਼ਬਰ »

ਚੰਡੀਗੜ੍ਹ ਭਾਜਪਾ ਦੀ ਪ੍ਰਧਾਨਗੀ ਐੱਸ.ਸੀ. ਜਾਂ ਓ.ਬੀ.ਸੀ. ਦੇ ਹਿੱਸੇ ਆਉਣ ਦੇ ਸੰਕੇਤ

ਚੰਡੀਗੜ੍ਹ, 22 ਜੁਲਾਈ (ਆਰ.ਐੱਸ.ਲਿਬਰੇਟ)– ਪਿਛਲੇ ਤਕਰੀਬਨ 4 ਦਹਾਕਿਆਂ ਤੋਂ ਚੰਡੀਗੜ੍ਹ ਭਾਜਪਾ ਦੀ ਪ੍ਰਧਾਨਗੀ ਮੰਨੀਆਂ ਜਾਂਦੀਆਂ ਉੱਚੀਆਂ ਜਾਤੀਆਂ ਦੇ ਆਗੂਆਂ ਹਿੱਸੇ ਰਹੀ ਹੈ ਜਦਕਿ ਇਸ ਵਾਰ ਲੋਕ ਸਭਾ ਚੋਣ ਦੌਰਾਨ ਬਣੇ ਕਾਮਗਾਰ ਤੇ ਨਾਮਦਾਰ ਵਾਲੇ ਮਾਹੌਲ ਨੂੰ ਦੇਖਦੇ ...

ਪੂਰੀ ਖ਼ਬਰ »

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਮੇਅਰਾਂ ਨੂੰ ਦਿੱਤੀਆਂ ਜਾਣਗੀਆਂ ਵਿਸ਼ੇਸ਼ ਤਾਕਤਾਂ-ਬ੍ਰਹਮ ਮਹਿੰਦਰਾ

ਚੰਡੀਗੜ੍ਹ, 22 ਜੁਲਾਈ (ਅ.ਬ.)- ਸੂਬੇ ਵਿਚ ਚੱਲ ਰਹੇ ਪ੍ਰੋਜੈਕਟਾਂ ਨੂੰ ਹੋਰ ਗਤੀਸ਼ੀਲਤਾ ਪ੍ਰਦਾਨ ਕਰਨ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 10 ਮਿਊਾਸੀਪਲ ਕਾਰਪੋਰੇਸ਼ਨਾਂ ਦੇ ਮੇਅਰਾਂ ਨੂੰ ਵਿਸ਼ੇਸ਼ ਤਾਕਤਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵੋਟ ਬਣਾਓ-ਰਾਜੀਵ ਰੰਜਨ

ਚੰਡੀਗੜ੍ਹ, 22 ਜੁਲਾਈ (ਵਿ. ਪ੍ਰ.)- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਕਿਹਾ ਕਿ ਸੂਬੇ ਦੀ ਵਿੱਦਿਅਕ ਸੰਸਥਾਨਾਂ ਦੇ ਪਿ੍ੰਸੀਪਲ ਦਾਖ਼ਲੇ ਦੇ ਸਮੇਂ ਹੀ 30 ਜੁਲਾਈ ਤੱਕ ਪਾਤਰ ਵਿਦਿਆਰਥੀਆਂ ਦੇ ਵੋਟ ਬਣਾਉਣਾ ਯਕੀਨੀ ਕਰਨ | ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ...

ਪੂਰੀ ਖ਼ਬਰ »

ਪੀ.ਯੂ. ਦੇ ਯੂ.ਬੀ.ਐੱਸ 'ਚ ਭਾਸ਼ਨ ਕਰਵਾਇਆ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐੱਸ.) 'ਚ 'ਭਾਰਤ ਵਿਚ ਐਗਰੋ ਬਿਜ਼ਨਸ ਪ੍ਰੋਜੈਕਟਾਂ ਰਾਹੀਂ ਖੇਤੀ ਸੰਕਟ ਦਾ ਮੁਆਵਜ਼ਾ' ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਇਸ ਵਿਚ ਸੈਂਟਰ ਫ਼ਾਰ ਇਕਨਾਮਿਕਸ ...

ਪੂਰੀ ਖ਼ਬਰ »

ਨਵੀਂ ਕੌਮੀ ਸਿੱਖਿਆ ਨੀਤੀ ਿਖ਼ਲਾਫ਼ ਪੰਜਾਬ ਦੇ ਬੇਰੁਜ਼ਗਾਰ ਅਧਿਆਪਕਾਂ 'ਚ ਵੀ ਰੋਸ

ਚੰਡੀਗੜ੍ਹ, 22 ਜੁਲਾਈ (ਵਿਕਰਮਜੀਤ ਸਿੰਘ ਮਾਨ)-ਕੌਮੀ ਸਿੱਖਿਆ ਨੀਤੀ-2019 ਦੇ ਪ੍ਰਸਤਾਵਿਤ ਖਰੜੇ ਸਬੰਧੀ ਪੰਜਾਬ ਦੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ. ਐੱਡ . ਅਧਿਆਪਕਾਂ ਨੇ ਵੀ ਰੋਸ ਪ੍ਰਗਟਾਇਆ ਹੈ¢ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ...

ਪੂਰੀ ਖ਼ਬਰ »

ਸ਼ਾਓਮੀ ਨੇ ਆਪਣੀ ਫਲੈਗਸ਼ਿਪ ਰੈੱਡ ਮੀ ਕੇ 20 ਸੀਰੀਜ਼ ਅਤੇ ਰੈੱਡ ਮੀ 7ਏ ਕੀਤਾ ਲਾਂਚ

ਚੰਡੀਗੜ੍ਹ, 22 ਜੁਲਾਈ (ਅ.ਬ)-ਭਾਰਤ ਦੇ ਨੰਬਰ ਇਕ ਸਮਾਰਟਫ਼ੋਨ ਅਤੇ ਸਮਾਰਟਫ਼ੋਨ ਟੀ.ਵੀ. ਬ੍ਰਾਂਡ ਸ਼ਾਓਮੀ ਨੇ ਅੱਜ ਚੰਡੀਗੜ੍ਹ ਸ਼ਹਿਰ ਵਿਚ ਰੈਡਮੀ ਦੀ ਕੇ 20 ਸੀਰੀਜ਼ ਦੇ ਰੈਡਮੀ ਕੇ 20 ਅਤੇ ਰੈਡਮੀ ਕੇ 20 ਪ੍ਰੋ ਸਮਾਰਟਫ਼ੋਨ ਦੀ ਸ਼ੁਰੂਆਤ ਕਰਨ ਦੀ ਘੋਸ਼ਣਾ ਕੀਤੀ ਹੈ | ...

ਪੂਰੀ ਖ਼ਬਰ »

ਡੇਂਗੂ ਦੇ 8 ਤੇ ਮਲੇਰੀਆ ਦੇ 11 ਮਰੀਜ਼ਾਂ ਦੀ ਪੁਸ਼ਟੀ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ 'ਚ ਡੇਂਗੂ ਅਤੇ ਮਲੇਰੀਆ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ | ਸਿਹਤ ਵਿਭਾਗ ਵਲੋਂ ਡੇਂਗੂ ਦੇ 8 ਅਤੇ ਮਲੇਰੀਆ ਦੇ 11 ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ | ਜਾਣਕਾਰਾਂ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪਏ ਲਗਾਤਾਰ ...

ਪੂਰੀ ਖ਼ਬਰ »

ਹਰਿਆਣਾ 'ਚ 510 ਪ੍ਰਾਈਵੇਟ ਬੱਸ ਪਰਮਿਟ ਕੀਤੇ ਰੱਦ

ਚੰਡੀਗੜ੍ਹ, 22 ਜੁਲਾਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਸਰਕਾਰ ਨੇ ਸੂਬੇ 'ਚ 510 ਪ੍ਰਾਈਵੇਟ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ | ਬੱਸ ਪਰਮਿਟਾਂ ਵਿਚ ਧਾਂਦਲੀ ਅਤੇ ਰੋਡਵੇਜ਼ ਦਾ ਨਿੱਜੀਕਰਨ ਦਾ ਕੇਸ ਲਗਾਉਂਦੀ ਪਟੀਸ਼ਨ ਦੀ ਸੁਣਵਾਈ 'ਤੇ ਉਕਤ ਜਾਣਕਾਰੀ ਸਰਕਾਰ ਨੇ ...

ਪੂਰੀ ਖ਼ਬਰ »

ਆਸ਼ਮਾ ਇੰਟਰਨੈਸ਼ਨਲ ਸਕੂਲ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਰੈਲੀ

ਐੱਸ. ਏ. ਐੱਸ. ਨਗਰ, 22 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ-70 ਮੁਹਾਲੀ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਅਤੇ ਨਸ਼ਿਆਂ ਵਿਰੁੱਧ ਇਕ ਜਾਗਰੂਕਤਾ ਰੈਲੀ ਕੱਢੀ ਗਈ ਜੋ ਸੈਕਟਰ-70 ਤੋਂ ਸ਼ੁਰੂ ਹੋ ਕੇ ਲਗਪਗ ਦੋ ਕਿੱਲੋਮੀਟਰ ਦੇ ਦਾਇਰੇ ਵਿਚ ...

ਪੂਰੀ ਖ਼ਬਰ »

ਕਾਂਗਰਸ ਨੂੰ ਮਹਿੰਗਾ ਪਵੇਗਾ ਸ਼ਤਾਬਦੀ ਪ੍ਰਕਾਸ਼ ਪੁਰਬ ਮੌਕੇ ਗੁਰੂ ਨਾਨਕ ਥਰਮਲ ਪਲਾਂਟ ਬੰਦ ਕਰਨਾ-'ਆਪ'

ਚੰਡੀਗੜ੍ਹ, 22 ਜੁਲਾਈ (ਅ.ਬ.)-ਆਮ ਆਦਮੀ ਪਾਰਟੀ ਨੇ ਕਿਹਾ ਕਿ ਇਕ ਪਾਸੇ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਦੀ ਦੌੜ 'ਚ ਪਈ ਹੈ, ਦੂਜੇ ਪਾਸੇ ਇਸ ਵਰ੍ਹੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਬਠਿੰਡਾ ਦਾ ਥਰਮਲ ਪਲਾਂਟ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਸਕੂਟਰ ਸਵਾਰ ਨੂੰ ਕੀਤਾ ਜ਼ਖ਼ਮੀ

ਕੁਰਾਲੀ, 22 ਜੁਲਾਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ 'ਚ ਅਵਾਰਾ ਘੁੰਮਦੇ ਸਾਨ੍ਹ ਨੇ ਟੱਕਰ ਮਾਰ ਕੇ ਸਕੂਟਰ ਸਵਾਰ ਨੂੰ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਪੀ. ਜੀ. ਆਈ. ਰੈਫਰ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਥਾਨਕ ਰੂਪਨਗਰ ਰੋਡ 'ਤੇ ਦੁਕਾਨ ...

ਪੂਰੀ ਖ਼ਬਰ »

ਹਰਿਦਵਾਰ ਜਾ ਰਹੀ ਕਾਵੜ ਯਾਤਰਾ ਨਾਲ਼ ਹਾਦਸਾ

ਇਕ ਦੀ ਮੌਤ, 12 ਪੀ. ਜੀ. ਆਈ. ਰੈਫਰ

ਪੰਚਕੂਲਾ, 22 ਜੁਲਾਈ (ਕਪਿਲ)- ਪੰਚਕੂਲਾ 'ਚ ਟੋਲ ਪਲਾਜ਼ਾ ਦੇ ਕੋਲ਼ ਕਾਵੜ ਲੈਣ ਜਾ ਰਹੇ ਯਾਤਰੀਆਾ ਦਾ ਵੱਡਾ ਹਾਦਸਾ ਹੋਣ ਨਾਲ਼ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 12 ਲੋਕਾਾ ਨੂੰ ਹਾਲਤ ਗੰਭੀਰ ਹੋਣ ਕਰਕੇ ਚੰਡੀਗੜ੍ਹ ਸਥਿਤ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਗਮਾਡਾ ਨੇ 15 ਗ਼ੈਰ-ਕਾਨੂੰਨੀ ਉਸਾਰੀਆਂ ਢਾਹੀਆਂ

ਐੱਸ. ਏ. ਐੱਸ. ਨਗਰ, 22 ਜੁਲਾਈ (ਵਿ. ਪ੍ਰ.)-ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਰੈਗੂਲੇਟਰੀ ਵਿੰਗ ਵਲੋਂ ਗ਼ੈਰ-ਕਾਨੂੰਨੀ ਢਾਂਚਿਆਂ ਨੂੰ ਢਾਹੁਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ, ਜਿਸ ਤਹਿਤ ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਵੱਖ-ਵੱਖ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਉਲੰਘਣਾ ਬਾਰੇ ਸ਼ਿਕਾਇਤਾਂ

ਚੰਡੀਗੜ੍ਹ, 22 ਜੁਲਾਈ (ਵਿ. ਪ੍ਰ.)- ਹਰਿਆਣਾ 'ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਿਤ ਸ਼ਿਕਾਇਤ ਸਾਾਝਾ ਸੇਵਾ ਕੇਂਦਰਾਂ ਰਾਹੀਂ ਆਨ-ਲਾਈਨ ਵੀ ਦਰਜ ਕਰਵਾਈ ਜਾ ਸਕਦੀ ਹੈ | ਸਾਂਝਾ ਸੇਵਾ ਕੇਂਦਰਾਂ ਦੇ ਪੇਂਡੂ ਅਤੇ ਸ਼ਹਿਰੀ ਕਿਊਸਿਕ 'ਤੇ 30 ਰੁਪਏ ਦੇ ਭੁਗਤਾਨ 'ਤੇ ਇਸ ...

ਪੂਰੀ ਖ਼ਬਰ »

ਸੋਨੀਪਤ 'ਚ ਸਾਲਾਨਾ ਪ੍ਰੋਗਰਾਮ 10 ਅਗਸਤ ਨੂੰ

ਚੰਡੀਗੜ੍ਹ, 22 ਜੁਲਾਈ (ਵਿ. ਪ੍ਰ.)- ਹਰਿਆਣਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ 10 ਅਗਸਤ ਨੂੰ ਸੋਨੀਪਤ ਦੇ ਮੂਰਥਲ ਸਥਿਤ ਦੀਨਬੰਧੂ ਛੋਟੂ ਰਾਮ ਵਿਗਿਆਨ ਤੇ ਤਕਨਾਲੌਜੀ ਯੂਨੀਵਰਸਿਟੀ ਵਿਚ ਵਿਦਿਆਰਥੀ ਕਾਨੂੰਨੀ ਸਾਖ਼ਰਤਾ ...

ਪੂਰੀ ਖ਼ਬਰ »

ਕੇ.ਕੇ. ਯਾਦਵ ਨੇ ਖੇਡ ਕੰਪਲੈਕਸ ਸੈਕਟਰ-42 ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਜੁÑਲਾਈ (ਆਰ.ਐੱਸ.ਲਿਬਰੇਟ)- ਸ੍ਰੀ ਕੇ. ਕੇ. ਯਾਦਵ ਆਈ. ਏ. ਐੱਸ. ਸਕੱਤਰ ਖੇਡਾਂ ਨੇ ਅੱਜ ਖੇਡ ਕੰਪਲੈਕਸ ਸੈਕਟਰ-42 'ਚ ਸ. ਤੇਜਦੀਪ ਸਿੰਘ ਸੈਣੀ ਨਿਰਦੇਸ਼ਕ ਖੇਡ ਵਿਭਾਗ ਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਡ ਕੰਪਲੈਕਸ ਦੀਆਂ ਗਤੀਵਿਧੀਆਂ ਦਾ ...

ਪੂਰੀ ਖ਼ਬਰ »

ਪਲਾਸਟਿਕ ਤੋਂ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ ਵਲੰਟੀਅਰਾਂ ਵਲੋਂ ਧਨਾਸ ਵਿਖੇ ਲੋਕਾਂ ਨੂੰ ਪਲਾਸਟਿਕ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ | ਇਸ ਦੇ ਨਾਲ ਹੀ ਸਫ਼ਾਈ ਮੁਹਿੰਮ ਵੀ ਚਲਾਈ ਗਈ | ਵਲੰਟੀਅਰਾਂ ਨੇ ਲੋਕਾਂ ...

ਪੂਰੀ ਖ਼ਬਰ »

ਭਾਜਪਾ ਨੇ ਵੱਖ-ਵੱਖ ਥਾਵਾਂ 'ਤੇ ਮੈਂਬਰਸ਼ਿਪ ਮੁਹਿੰਮ ਅਤੇ ਕਾਰਜਸ਼ਾਲਾ ਕਰਵਾਈ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)– ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਵਲੋਂ ਸ਼ਹਿਰ ਦੇ ਦੋ ਵੱਖ-ਵੱਖ ਥਾਵਾਂ 'ਤੇ ਮੈਂਬਰਸ਼ਿਪ ਮੁਹਿੰਮ ਅਤੇ ਕਾਰਜਸ਼ਾਲਾ ਕਰਵਾਈ ਗਈ, ਜਿਸ 'ਚ ਮੈਂਬਰਸ਼ਿਪ ਮੁਹਿੰਮ ਦੇ ਕੌਮੀ ਸਹਿ ਮੁਖੀ ਅਤੇ ਪਾਰਟੀ ਦੇ ਕੌਮੀ ਉਪ ਪ੍ਰਧਾਨ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਮੌਤ

ਜ਼ੀਰਕਪੁਰ, 22 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਦੇ ਬਿੱਗ ਬਾਜ਼ਾਰ ਦੇ ਪਿਛਲੇ ਪਾਸੇ ਇਕ ਉਸਾਰੀ ਅਧੀਨ ਪ੍ਰਾਜੈਕਟ 'ਚ ਇਕ ਕਰੀਬ 28 ਸਾਲਾਂ ਨੌਜਵਾਨ ਨੂੰ ਸੱਪ ਲੜਨ ਕਾਰਨ ਉਸ ਦੀ ਮੌਤ ਹੋ ਗਈ | ਪੁਲਿਸ ਨੇ ਧਾਰਾ-174 ਤਹਿਤ ਕਾਰਵਾਈ ਕਰਕੇ ਮਿ੍ਤਕ ਦੀ ਲਾਸ਼ ਵਾਰਿਸਾਂ ਨੂੰ ...

ਪੂਰੀ ਖ਼ਬਰ »

ਜੁਆਇਨਿੰਗ ਦੀ ਮੰਗ ਕਰ ਰਹੇ 81 ਸਹਾਇਕ ਡਰਾਫਟਸਮੈਨਾਂ ਨੇ ਕੀਤਾ ਪ੍ਰਦਰਸ਼ਨ

ਪੰਚਕੂਲਾ, 22 ਜੁਲਾਈ (ਕਪਿਲ)-ਹਰਿਆਣਾ ਦੇ 81 ਸਹਾਇਕ ਡਰਾਫ਼ਟਸਮੈਨ ਦੀ 9 ਜੂਨ 2014 ਨੂੰ ਸੂਚੀ ਜਾਰੀ ਹੋਣ ਦੇ ਬਾਅਦ ਵੀ ਨਿਯੁਕਤੀ ਨਾ ਮਿਲਣ ਨੂੰ ਲੈ ਕੇ ਸੋਮਵਾਰ ਨੂੰ ਪੰਚਕੂਲਾ ਵਿਚ ਇਕੱਠੇ ਹੋ ਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਨਿਕਲੇ ਪ੍ਰਦਰਸ਼ਨਕਾਰੀਆਂ ਨੂੰ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 22 ਜੁਲਾਈ (ਕਪਿਲ)-ਹਰਿਆਣਾ ਰੋਡਵੇਜ਼ ਦੀ ਹੜਤਾਲ ਦੌਰਾਨ ਭਰਤੀ ਕੀਤੇ ਗਏ ਕੱਚੇ ਕਰਮਚਾਰੀਆਂ ਵਲੋਂ ਅੱਜ ਸੜਕਾਂ 'ਤੇ ਉਤਰਦਿਆਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਜਿਵੇਂ ਹੀ ...

ਪੂਰੀ ਖ਼ਬਰ »

ਔਰਤ ਤੋਂ ਗ਼ੈਰ-ਕਾਨੂੰਨੀ ਸ਼ਰਾਬ ਦੀਆਂ ਮਹਿੰਗੇ ਭਾਅ ਦੀਆਂ 12 ਪੇਟੀਆਂ ਬਰਾਮਦ

ਕੁਰਾਲੀ, 22 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਦੁਸਰਾਨਾ ਪੁਲ 'ਤੇ ਲਗਾਏ ਨਾਕੇ ਦੌਰਾਨ ਇਕ ਔਰਤ ਦੀ ਕਾਰ 'ਚੋਂ ਚੰਡੀਗੜ੍ਹ 'ਚ ਵਿਕਣਯੋਗ ਮਹਿੰਗੇ ਭਾਅ ਦੀ ਸ਼ਰਾਬ ਦੀਆਂ 12 ਪੇਟੀਆਂ ਬਰਾਮਦ ਕਰਦਿਆਂ ਮਾਮਲਾ ਦਰਜ ਕੀਤਾ ਹੈ ਜਦਕਿ ...

ਪੂਰੀ ਖ਼ਬਰ »

ਯੂਥ ਆਫ਼ ਪੰਜਾਬ ਅਤੇ ਅੱਤਿਆਚਾਰ ਤੇ ਭਿ੍ਸ਼ਟਾਚਾਰ ਵਿਰੋਧੀ ਫਰੰਟ ਦੀ ਅਗਵਾਈ ਹੇਠ ਲੋਕਾਂ ਨੇ ਨਿਗਮ ਿਖ਼ਲਾਫ਼ ਦਿੱਤਾ ਧਰਨਾ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਸ਼ਹਿਰ ਅੰਦਰ ਨਿਰੰਤਰ ਗੰਭੀਰ ਹੁੰਦੀ ਜਾ ਰਹੀ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ 'ਚ ਨਗਰ ਨਿਗਮ ਮੁਹਾਲੀ ਵਲੋਂ ਅਸਫਲ ਰਹਿਣ ਦੇ ਰੋਸ ਵਜੋਂ ਅੱਜ ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਅਤੇ ਅੱਤਿਆਚਾਰ ਤੇ ਭਿ੍ਸ਼ਟਾਚਾਰ ...

ਪੂਰੀ ਖ਼ਬਰ »

ਔਰਤ ਨੇ ਦੋ ਭਰਾਵਾਂ 'ਤੇ ਲਗਾਏ ਬਲੈਕਮੇਲ ਕਰ ਕੇ ਜਬਰ ਜਨਾਹ ਕਰਨ ਦੇ ਦੋਸ਼

ਐੱਸ. ਏ. ਐੱਸ. ਨਗਰ, 22 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਮਾਜਰੀ ਅਧੀਨ ਪੈਂਦੇ ਇਕ ਪਿੰਡ ਦੀ ਵਸਨੀਕ ਔਰਤ ਨੇ ਇਸੇ ਖੇਤਰ ਦੇ ਰਹਿਣ ਵਾਲੇ 2 ਭਰਾਵਾਂ 'ਤੇ ਉਸ ਨੂੰ ਬਲੈਕਮੇਲ ਕਰਨ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ਹਨ | ਪੀੜਤਾ ਮੁਤਾਬਿਕ ਰਾਜ ਕੁਮਾਰ ਨਾਂਅ ਦਾ ਵਿਅਕਤੀ ਉਸ ...

ਪੂਰੀ ਖ਼ਬਰ »

ਸੀ.ਪੀ.ਐੱਮ. ਵਲੋਂ ਪਾਵਰਕਾਮ ਦੇ ਐਕਸੀਅਨ ਦੇ ਦਫ਼ਤਰ ਮੂਹਰੇ ਧਰਨਾ

ਖਰੜ, 22 ਜੁਲਾਈ (ਗੁਰਮੁੱਖ ਸਿੰਘ ਮਾਨ)-ਕਮਿਊਨਿਸਟ ਪਾਰਟੀ ਆਫ਼ ਇੰਡੀਆ ਮਾਰਕਸਵਾਦੀ ਵਲੋਂ ਪੰਜਾਬ ਸਰਕਾਰ ਵਲੋਂ ਵਧਾਏ ਬਿਜਲੀ ਕਰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅੱਜ ਪਾਵਰਕਾਮ ਦੇ ਐਕਸੀਅਨ ਦੇ ਦਫ਼ਤਰ ਮੂਹਰੇ ਸੀ. ਪੀ. ਐੱਮ. ਵਲੋਂ ਰੋਸ ਧਰਨਾ ਦਿੱਤਾ ਗਿਆ | ਪਾਰਟੀ ਦੇ ...

ਪੂਰੀ ਖ਼ਬਰ »

ਅਪਾਹਜ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਲਈ ਭਲਕੇ ਲਗਾਇਆ ਜਾਵੇਗਾ ਰਜਿਸਟ੍ਰੇਸ਼ਨ ਕੈਂਪ- ਏ.ਡੀ.ਸੀ.

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੂਬੇ ਦੇ ਨੌਜਵਾਨਾਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਣ ਲਈ ਵੱਖ-ਵੱਖ ਸਕੀਮਾਂ ਤਹਿਤ ਹੁਨਰ ਦੀ ਸਿਖਲਾਈ ਮੁਫ਼ਤ ਦਿੱਤੀ ਜਾ ਰਹੀ ਹੈ | ਹੁਨਰ ਸਿਖਲਾਈ ਦਾ ਮੁੱਖ ਮੰਤਵ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਘੜੂੰਆਂ ਵਿਖੇ ਰੇਲਵੇ ਸਟੇਸ਼ਨ ਬਣਾਉਣ ਲਈ ਪੰਜਾਬ ਸਰਕਾਰ ਨੇ ਤਜਵੀਜ਼ ਤਿਆਰ ਕੀਤੀ-ਚੰਨੀ

ਖਰੜ, 22 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡ ਘੜੂੰਆਂ ਵਿਖੇ ਰੇਲਵੇ ਸਟੇਸ਼ਨ ਬਣਾਉਣ ਦੀ ਤਜਵੀਜ਼ ...

ਪੂਰੀ ਖ਼ਬਰ »

ਪੇਟੈਂਟਸ ਦਰਜ ਕਰਨ ਦੇ ਮਾਮਲੇ 'ਚ ਸੀ.ਜੀ.ਸੀ. ਲਾਂਡਰਾਂ ਦੇਸ਼ ਦੇ ਪ੍ਰਮੁੱਖ 10 ਸੰਸਥਾਨਾਂ ਦੀ ਸੂਚੀ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ਼ ਲਾਂਡਰਾਂ ਨੇ ਸਭ ਤੋਂ ਜ਼ਿਆਦਾ ਪੇਟੈਂਟਸ ਦਰਜ ਕਰਾਵਉਣ ਦੇ ਮਾਮਲੇ ਵਿਚ ਇਕ ਵਾਰ ਫਿਰ ਤੋਂ ਬਾਜ਼ੀ ਮਾਰੀ ਹੈ | ਇੰਡੀਅਨ ਪੇਟੈਂਟ ਦਫ਼ਤਰ ਮੁਤਾਬਿਕ ਸੀ. ਜੀ. ਸੀ. ਨੇ ਇਕੋ ਸਾਲ ਵਿਚ 58 ...

ਪੂਰੀ ਖ਼ਬਰ »

ਐੱਚ.ਐੱਸ.ਐੱਸ.ਸੀ. ਵਲੋਂ ਪ੍ਰੀਖਿਆਵਾਂ ਦੇ ਨਤੀਜੇ ਨਾ ਐਲਾਨਣ 'ਤੇ ਕੀਤਾ ਪ੍ਰਦਰਸ਼ਨ

ਪੰਚਕੂਲਾ, 22 ਜੁਲਾਈ (ਕਪਿਲ)-ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (ਐੱਚ. ਐੱਸ. ਐੱਸ. ਸੀ.) ਵਲੋਂ ਵੱਖ-ਵੱਖ ਅਹੁਦਿਆਂ ਦੀਆਂ ਭਰਤੀਆਂ ਦੇ ਨਤੀਜੇ ਜਾਰੀ ਨਾ ਕਰਨ ਤੋਂ ਨਰਾਜ ਟੀ. ਜੀ. ਟੀ., ਪੀ. ਜੀ. ਟੀ., ਅਧਿਆਪਕ, ਐੱਮ. ਪੀ. ਐੱਚ. ਡਬਲਿਊ. ਮਹਿਲਾ ਅਤੇ ਪੁਰਸ਼, ਪੁਲਿਸ ਕਾਂਸਟੇਬਲ, ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕਾ ਯੋਗਤਾ ਟੈੱਸਟ ਪਾਸ ਅਧਿਆਪਕਾਂ ਵਲੋਂ ਸੰਘਰਸ਼ ਜਾਰੀ

ਖਰੜ, 22 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਸਾਲ-2011 ਵਿਚ ਲਏ ਗਏ 'ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ' ਦੇ ਪਾਸ ਅਧਿਆਪਕਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾ ਰਹੀਆਂ | ਅੱਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ 27 ਤੋਂ

ਐੱਸ. ਏ. ਐੱਸ. ਨਗਰ, 22 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਖੇਡ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੌਰਾਨ ਲੜਕੇ-ਲੜਕੀਆਂ ਦੇ ਅੰਡਰ-14, 18 ਅਤੇ 25 ਸਾਲ ਵਰਗ ਲਈ ਮੁਕਾਬਲੇ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਭਰਤੀ ਸਬੰਧੀ ਕਾਰਗੁਜ਼ਾਰੀ ਸਿੱਧੇ ਤੌਰ 'ਤੇ ਨਿਗਮ ਚੋਣਾਂ 'ਚ ਟਿਕਟਾਂ ਲਈ ਇਛੁੱਕ ਉਮੀਦਵਾਰਾਂ ਦਾ ਮਾਪਦੰਡ ਹੋਵੇਗੀ- ਕੈਪਟਨ ਸਿੱਧੂ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਅੰਦਰ ਜਾਰੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਹਲਕੇ ਦੇ ਲੋਕਲ ਆਗੂਆਂ ਤੇ ਵਰਕਰਾਂ ਦੀ ਕਾਰਗੁਜ਼ਾਰੀ ਨੂੰ ਹੀ ਸਿੱਧੇ ਤੌਰ 'ਤੇ ਮਾਪਦੰਡ ਮੰਨਦਿਆਂ ਵਧੀਆ ਕਾਰਗੁਜਾਰੀ ਵਾਲੇ ਇਛੁੱਕ ਆਗੂਆਂ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਵਾਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਜ਼ੀਰਕਪੁਰ, 22 ਜੁਲਾਈ (ਹੈਪੀ ਪੰਡਵਾਲਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਡੇਰਾਬੱਸੀ ਅੰਦਰ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਅਤੇ ਹੋਰਨਾਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਇੱਥੇ ਸ਼ਰਮਾ ਫਾਰਮ ਵਿਖੇ ਹਲਕਾ ਵਿਧਾਇਕ ਐੱਨ. ਕੇ. ...

ਪੂਰੀ ਖ਼ਬਰ »

40 ਸਾਲਾ ਔਰਤ ਵਲੋਂ ਖ਼ੁਦਕੁਸ਼ੀ-ਵਪਾਰਕ ਭਾਈਵਾਲ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 22 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਦੀ ਪੁਰਾਣੀ ਕਾਲਕਾ ਸੜਕ 'ਤੇ ਸਥਿਤ ਮਾਡਰਨ ਇਨਕਲੇਵ ਕਾਲੋਨੀ ਵਿਖੇ ਬਣੇ ਇਕ ਫਲੈਟ ਵਿਚ ਇਕ ਕਰੀਬ 40 ਸਾਲਾ ਔਰਤ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਘਟਨਾ ਬੀਤੀ ਸ਼ਾਮ ਦੀ ਦੱਸੀ ਜਾ ਰਹੀ ਹੈ, ਜਿਸ ਬਾਰੇ ਪੁਲਿਸ ਨੂੰ ...

ਪੂਰੀ ਖ਼ਬਰ »

ਔਰਤ ਦੇ ਖਾਤੇ 'ਚੋਂ ਨੌਸਰਬਾਜ਼ ਨੇ ਆਨ-ਲਾਈਨ 51 ਹਜ਼ਾਰ ਦੀ ਮਾਰੀ ਠੱਗੀ

ਮੁੱਲਾਂਪੁਰ ਗਰੀਬਦਾਸ, 22 ਜੁਲਾਈ (ਖੈਰਪੁਰ)-ਪਿੰਡ ਪੜੌਲ ਦੀ ਇਕ ਔਰਤ ਦੇ ਬੈਂਕ ਖਾਤੇ 'ਚੋਂ ਆਨ-ਲਾਈਨ ਠੱਗੀ ਮਾਰਦਿਆਂ ਇਕ ਨੌਸਰਬਾਜ਼ ਵਲੋਂ 51 ਹਜ਼ਾਰ ਰੁਪਏ ਕਢਵਾ ਲਏ ਗਏ | ਡੀ. ਜੀ. ਪੀ. ਦੇ ਨਾਂਅ 'ਤੇ ਲਿਖੇ ਸ਼ਿਕਾਇਤ ਪੱਤਰ 'ਚ ਚਰਨਜੀਤ ਕੌਰ ਨੇ ਦੱਸਿਆ ਕਿ ਘਟਨਾ 9 ਜੁਲਾਈ ਦੀ ...

ਪੂਰੀ ਖ਼ਬਰ »

ਗੋਲਡਨ ਬੈੱਲਜ਼ ਸਕੂਲ ਵਿਖੇ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ

ਐੱਸ. ਏ. ਐੱਸ. ਨਗਰ, 22 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-77 ਸਥਿਤ ਗੋਲਡਨ ਬੈੱਲਜ਼ ਪਬਲਿਕ ਸਕੂਲ ਵਿਖੇ ਸੜਕ ਸੁਰੱਖਿਆ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੁਹਾਲੀ ਦੇ ਇੰਚਾਰਜ ਏ. ਐੱਸ. ਆਈ. ਜਨਕ ਰਾਜ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹੜ੍ਹਾਂ ਨਾਲ ਨੁਕਸਾਨੀ ਫਸਲ ਦਾ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦੇਵੇ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਸੂਬੇ ਵਿਚ ਘੱਗਰ ਦਰਿਆ ਦੇ ਪਾਣੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦੇਵੇ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੜੀ ਦਾ ਰੋਲ ਅਦਾ ਕਰਨ ਅਧਿਕਾਰੀ- ਸਾਕਸ਼ੀ ਸਾਹਨੀ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ 'ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ' ਮਿਸ਼ਨ ਤਹਿਤ ਜ਼ਿਲ੍ਹੇ ਵਿਚ 19 ਤੋਂ 30 ਸਤੰਬਰ ਤੱਕ ਕਰਵਾਏ ਜਾਣ ਵਾਲੇ ਵਿਸ਼ਾਲ ਨੌਕਰੀ ਮੇਲਿਆਂ ਦੀ ਤਿਆਰੀ ਸਬੰਧੀ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ ਸਮੇਤ 2 ਕਾਬੂ

ਜ਼ੀਰਕਪੁਰ, 22 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਡੇਢ ਕਿੱਲੋ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਪੁਲਿਸ ਨੇ ਦੋਵੇਂ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਮਾਮਲੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX