ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  15 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  36 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 minute ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 2 hours ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 5 hours ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 5 hours ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 5 hours ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 5 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 5 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 6 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 6 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 7 hours ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 7 hours ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 1 hour ago
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 1 hour ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 1 hour ago
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 1 hour ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  4 minutes ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  20 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਧਰਮ ਤੇ ਵਿਰਸਾ

ਗੁਰੂ ਨਾਨਕ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ

ਗੁਰਦੁਆਰਾ ਕਮਾਲਪੁਰ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਹਿਲੀ ਉਦਾਸੀ ਤੋਂ ਵਾਪਸੀ ਸਮੇਂ ਪਿੰਡ ਕਮਾਲਪੁਰ (ਸੰਗਰੂਰ) ਦੀ ਧਰਤੀ 'ਤੇ ਚਰਨ ਪਾਏ ਸਨ। ਗੁਰੂ ਨਾਨਕ ਦੇਵ ਜੀ ਹਰਿਆਣਾ ਦੇ ਸ਼ਹਿਰ ਜੀਂਦ, ਭਾਗਲ, ਚੀਕਾ, ਖਰੌਦੀ, ਚੋਆ ਨਦੀ ਪਾਰ ਕਰਕੇ ਪਿੰਡ ਕਮਾਲਪੁਰ ਪਹੁੰਚੇ। ਕਮਾਲਪੁਰ ਪਿੰਡ ਦੇ ਨੇੜੇ ਇਕ ਧਾਰਮਿਕ ਸਥਾਨ ਵਿਚ ਇਕ ਰਾਤ ਰਹੇ। ਦਿੱਲੀ-ਸੰਗਰੂਰ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਦਿੜ੍ਹਬਾ ਸ਼ਹਿਰ ਤੋਂ 6 ਕਿਲੋਮੀਟਰ ਦੂਰ ਚੜ੍ਹਦੇ ਵੱਲ ਪਿੰਡ ਕਮਾਲਪੁਰ ਸਥਿਤ ਹੈ। ਇਹ ਸਥਾਨ ਕਮਾਲਪੁਰ, ਦਿਆਲਗੜ੍ਹ ਜੇਜੀਆ, ਘਨੌੜ ਰਾਜਪੂਤਾਂ, ਖਨਾਲ ਕਲਾਂ ਅਤੇ ਸੰਤਪੁਰਾ ਦੀ ਹੱਦ 'ਤੇ ਸਥਿਤ ਹੈ। ਇਸ ਸਥਾਨ 'ਤੇ ਪਹਿਲਾਂ ਸੰਗਤਾਂ ਨੇ ਗੁਰੂ-ਘਰ ਬਣਾਇਆ। ਬਾਅਦ ਵਿਚ ਇਸ ਸਥਾਨ 'ਤੇ ਬਾਬਾ ਹਰਬੰਸ ਸਿੰਘ ਦਿੱਲੀ ਵਾਲੇ ਕਾਰ ਸੇਵਾ ਵਾਲਿਆਂ ਨੇ ਸੁੰਦਰ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ। ਹੁਣ ਕਾਰ ਸੇਵਾ ਬਾਬਾ ਬਲਬੀਰ ਸਿੰਘ ਦੀ ਦੇਖ-ਰੇਖ ਵਿਚ ਚੱਲ ਰਹੀ ਹੈ। ਦਰਬਾਰ ਸਾਹਿਬ ਬਹੁਤ ਹੀ ਸੁੰਦਰ ਬਣਿਆ ਹੋਇਆ ਹੈ। ਮੱਸਿਆ ਦੇ ਦਿਹਾੜੇ 'ਤੇ ਨੇੜਲੇ ਇਕ ਦਰਜਨ ਤੋਂ ਵੱਧ ਪਿੰਡਾਂ ਦੀ ਸੰਗਤ ਇਸ ਸਥਾਨ 'ਤੇ ਨਤਮਸਤਕ ਹੋਣ ਲਈ ਆਉਂਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਵਿੰਦਰ ਸਿੰਘ, ਮੀਤ ਪ੍ਰਧਾਨ ਸੁੱਚਾ ਸਿੰਘ, ਮੈਂਬਰ ਮਨਜੀਤ ਸਿੰਘ, ਜਰਨੈਲ ਸਿੰਘ ਅਤੇ ਯੋਗ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰੂ-ਘਰ ਦੀ ਮਹਾਨਤਾ ਤੋਂ ਪ੍ਰਭਾਵਿਤ ਹੋ ਕੇ ਮਹਾਰਾਜਾ ਕਰਮ ਸਿੰਘ ਪਟਿਆਲੇ ਵਾਲਿਆਂ ਨੇ 75 ਵਿੱਘੇ ਜ਼ਮੀਨ ਦਾਨ ਦਿੱਤੀ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਪਹਿਲੀ ਪਾਤਸ਼ਾਹੀ ਗੁਰਦੁਆਰਾ ਕਰੀਬ 4 ਏਕੜ ਵਿਚ ਬਣਿਆ ਹੋਇਆ ਹੈ, ਜਿਸ ਵਿਚ ਸਰੋਵਰ, ਲੰਗਰ ਹਾਲ, ਹਰੇ ਭਰੇ ਪਾਰਕ, ਕਾਰ ਪਾਰਕਿੰਗ ਆਦਿ ਵੀ ਬਣੀ ਹੋਈ ਹੈ। ਗੁਰੂ-ਘਰ ਅੰਦਰ ਸੰਗਤਾਂ ਲਈ 24 ਘੰਟੇ ਲੰਗਰ ਚੱਲਦਾ ਰਹਿੰਦਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਕਮਾਲਪੁਰ ਦੇ ਨੇੜੇ ਵੀ ਕੁਝ ਸਮਾਂ ਰੁਕੇ, ਜਿੱਥੇ ਗੁਰਦੁਆਰਾ ਨਾਨਕਸਰ ਬਣਿਆ ਹੋਇਆ ਹੈ। ਗੁਰਦੁਆਰਾ ਪਹਿਲੀ ਪਾਤਸ਼ਾਹੀ ਸਥਾਨ 'ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਗੁਰੂ ਤੇਗ਼ ਬਹਾਦਰ ਜੀ ਨੇ ਵੀ ਚਰਨ ਪਾਏ ਸਨ। ਜਦ ਗੁਰੂ ਹਰਿਗੋਬਿੰਦ ਸਾਹਿਬ ਇਸ ਸਥਾਨ 'ਤੇ ਆਏ ਤਾਂ ਇਲਾਕੇ ਵਿਚ ਕੋਹੜ ਦੀ ਬਿਮਾਰੀ ਫੈਲੀ ਹੋਈ ਸੀ। ਗੁਰੂ ਹਰਿਗੋਬਿੰਦ ਸਾਹਿਬ ਨੇ ਇਸ ਸਥਾਨ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਥੜ੍ਹਾ ਵੀ ਬਣਵਾਇਆ। ਇਸ ਧਾਰਮਿਕ ਸਥਾਨ ਨੂੰ ਗੁਰਦੁਆਰਾ ਪਹਿਲੀ ਪਾਤਸ਼ਾਹੀ, ਛੇਵੀਂ ਪਾਤਸ਼ਾਹੀ ਅਤੇ ਨੌਵੀਂ ਪਾਤਸ਼ਾਹੀ ਪਿੰਡ ਕਮਾਲਪੁਰ ਵੀ ਕਿਹਾ ਜਾਂਦਾ ਹੈ। ਨੰਬਰਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਦੀ ਸੰਗਤ ਗੁਰਦੁਆਰਾ ਪਹਿਲੀ ਪਾਤਸ਼ਾਹੀ ਦੀ ਸੇਵਾ ਵਿਚ ਹਮੇਸ਼ਾ ਜੁਟੀ ਰਹਿੰਦੀ ਹੈ। ਕਾਲੇਕਾ ਪਰਿਵਾਰ ਨੇ ਗੁਰੂ-ਘਰ ਵਿਚ ਅਥਾਹ ਸ਼ਰਧਾ ਰੱਖਦਿਆਂ ਗੁਰੂ -ਘਰ ਨੂੰ ਕਰੀਬ 11 ਏਕੜ ਜ਼ਮੀਨ ਦਾਨ ਕੀਤੀ ਸੀ, ਜਿਸ ਕਰਕੇ ਗੁਰੂ-ਘਰ ਕੋਲ ਵਾਹੀਯੋਗ ਜ਼ਮੀਨ ਵੀ ਹੈ। ਪਿਛਲੇ ਇਕ ਦਹਾਕੇ ਤੋਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਸੰਗਤਾਂ ਨੂੰ ਸੁਣਾਈ ਜਾਂਦੀ ਹੈ। ਗੁਰੂਆਂ ਦੀ ਕਿਰਪਾ ਨਾਲ ਇਤਿਹਾਸਕ ਗੁਰੂ-ਘਰ ਦੀ ਕਾਰ ਸੇਵਾ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਚੱਲਦੀ ਆ ਰਹੀ ਹੈ। ਇਲਾਕੇ ਭਰ 'ਚੋਂ ਸੰਗਤਾਂ ਸੇਵਾ ਲਈ ਗੁਰੂ-ਘਰ ਆਉਂਦੀਆਂ ਹਨ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਦਾ ਐਲਾਨ ਕੀਤਾ ਹੈ। ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਪਿੰਡ ਕਮਾਲਪੁਰ ਦੇ ਲੋਕਾਂ ਨੇ ਆਸ ਪ੍ਰਗਟ ਕੀਤੀ ਕਿ ਪਿੰਡ ਨੂੰ ਸਮੇਂ ਅਨੁਸਾਰ ਸਾਰੀਆਂ ਸਹੂਲਤਾਂ ਮਿਲ ਜਾਣਗੀਆਂ।


-ਹਰਬੰਸ ਸਿੰਘ ਛਾਜਲੀ,
ਦਿੜ੍ਹਬਾ ਮੰਡੀ।
ਮੋਬਾ: 94172-61281

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਵਾਤਾਵਰਨ ਦੀ ਸ਼ੁੱਧਤਾ ਲਈ ਪਹਿਲ ਕਰੇ ਸ਼੍ਰੋਮਣੀ ਕਮੇਟੀ

ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਭਰ 'ਚ ਸਾਢੇ 5 ਲੱਖ ਰੁੱਖ-ਬੂਟੇ ਲਗਾਏ ਜਾਣਗੇ, ਤਾਂ ਜੋ ਵਾਤਾਵਰਨ ਦੇ ਗੰਭੀਰ ਵਿਗਾੜਾਂ ਦਾ ...

ਪੂਰੀ ਖ਼ਬਰ »

ਸੰਤਾਂ-ਮਹਾਂਪੁਰਖਾਂ ਦੀ ਗੁਰਮਤਿ ਸੰਗੀਤ ਨੂੰ ਦੇਣ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) 5. ਸੰਤ ਬਹਾਦਰ ਸਿੰਘ ਜਲੰਧਰ : ਸੰਤ ਬਹਾਦਰ ਸਿੰਘ 20ਵੀਂ ਸਦੀ ਦੇ ਉੱਚ ਕੋਟੀ ਦੇ ਕੀਰਤਨਕਾਰ ਹੋਏ ਹਨ। ਉਨ੍ਹਾਂ ਦੀ ਕੀਰਤਨ ਗਾਇਨ ਸ਼ੈਲੀ ਸੰਤ ਸੁਜਾਨ ਸਿੰਘ ਵਾਲੀ ਸੀ। ਉਹ ਰਾਗ ਸੰਗੀਤ ਦੇ ਧਨੀ ਅਤੇ ਉੱਚ ਕੋਟੀ ਦੇ ...

ਪੂਰੀ ਖ਼ਬਰ »

ਸਿਰ ਤੋਂ ਪਰ੍ਹੇ ਇਸ਼ਕ ਦਾ ਡੇਰਾ

ਸ਼ਹੀਦ ਬੀਬੀ ਭੀਖਣ ਕੌਰ

ਇਤਿਹਾਸ ਦੇ ਸੁਨਹਿਰੀ ਵਰਕਿਆਂ ਉੱਤੇ ਸਿੰਘਣੀਆਂ ਦੀ ਬੀਰਤਾ, ਪਵਿੱਤਰਤਾ, ਸੂਝ, ਰੌਸ਼ਨ ਦਿਮਾਗੀ ਅਤੇ ਸ਼ਹਾਦਤ ਦੇ ਚਿੱਤਰ ਉਲੀਕੇ ਹੋਏ ਹਨ। ਇਨ੍ਹਾਂ ਦੇ ਸਰੀਰਕ ਚੋਲੇ ਭਾਵੇਂ ਇਸਤਰੀਆਂ ਦੇ ਸਨ ਪਰ ਇਨ੍ਹਾਂ ਨੇ ਅਕਹਿ ਅਤੇ ਅਸਹਿ ਕਸ਼ਟ ਸਹਾਰ ਕੇ ਵੀ ਕੋਈ ਕਮਜ਼ੋਰੀ ਨਾ ...

ਪੂਰੀ ਖ਼ਬਰ »

ਲਾਹੌਰ ਰੈਜ਼ੀਡੈਂਟ ਵਲੋਂ ਜਾਰੀ ਐਲਾਨ ਕੇਂਦਰੀ ਸਿੱਖ ਅਜਾਇਬ ਘਰ 'ਚ ਸੁਰੱਖਿਅਤ

ਐਂਗਲੋ-ਸਿੱਖ ਯੁੱਧਾਂ ਦੌਰਾਨ ਲਾਹੌਰ ਦਰਬਾਰ ਦੀਆਂ ਫੌਜਾਂ ਦੀ ਹੋਈ ਹਾਰ ਦੇ ਬਾਅਦ ਸੰਨ 1846 ਵਿਚ ਲਾਹੌਰ ਦਰਬਾਰ ਦਾ ਅੰਗਰੇਜ਼ੀ ਹਕੂਮਤ ਨਾਲ ਇਕ ਅਹਿਦਨਾਮਾ ਹੋਇਆ, ਜਿਸ ਦੇ ਚਲਦਿਆਂ ਮਹਾਰਾਜਾ ਦਲੀਪ ਸਿੰਘ ਦੀ ਨਾਬਾਲਗ਼ੀ ਵਿਚ ਉਸ ਦੇ ਰਾਜ ਦਾ ਪ੍ਰਬੰਧ ਕਰਨ ਲਈ ਸਿੱਖ ...

ਪੂਰੀ ਖ਼ਬਰ »

ਜਨਮ ਦਿਨ 'ਤੇ ਵਿਸ਼ੇਸ਼

ਮਹਾਂਕਵੀ ਭਾਈ ਸੰਤੋਖ ਸਿੰਘ

ਗੁਰ ਪ੍ਰਤਾਪ ਸੂਰਜ ਗ੍ਰੰਥ ਦੀ ਕਥਾ ਗੁਰਦੁਆਰਾ ਸਾਹਿਬਾਨ ਵਿਚ ਬੜੀ ਸ਼ਰਧਾ ਤੇ ਪ੍ਰੇਮ ਨਾਲ ਕੀਤੀ ਜਾਂਦੀ ਹੈ। ਇਸ ਗ੍ਰੰਥ ਦੇ ਕਰਤਾ ਮਹਾਂਕਵੀ ਭਾਈ ਸੰਤੋਖ ਸਿੰਘ ਵਲੋਂ ਹੋਰ ਗ੍ਰੰਥਾਂ ਵਿਚੋਂ ਹਵਾਲੇ ਦੇ ਕੇ ਵਿਚਾਰਾਂ ਨੂੰ ਵਿਸਥਾਰ ਦਿੱਤਾ ਜਾਂਦਾ ਹੈ। ਮਹਾਂਕਵੀ ਭਾਈ ...

ਪੂਰੀ ਖ਼ਬਰ »

ਸਿੱਖਾਂ, ਹਿੰਦੂਆਂ ਅਤੇ ਪਾਰਸੀਆਂ ਦਾ ਸਾਂਝਾ ਧਰਮ ਸਥਾਨ, ਆਤਿਸ਼ਗਾਹ ਮੰਦਰ, ਬਾਕੂ (ਆਜ਼ਰਬਾਈਜ਼ਾਨ)

ਸਿੱਖ ਅਤੇ ਹਿੰਦੂ ਧਰਮ ਇਸ ਵੇਲੇ ਤਕਰੀਬਨ ਸਾਰੀ ਦੁਨੀਆ ਵਿਚ ਫੈਲੇ ਹੋਏ ਹਨ। ਦੁਨੀਆ ਦਾ ਕੋਈ ਹੀ ਦੇਸ਼ ਹੋਵੇਗਾ, ਜਿੱਥੇ ਕੋਈ ਨਵਾਂ ਜਾਂ ਪ੍ਰਾਚੀਨ ਮੰਦਰ-ਗੁਰਦੁਆਰਾ ਨਾ ਮਿਲਦਾ ਹੋਵੇ। ਬਾਕੂ, ਕਿਸੇ ਸਮੇਂ ਸੋਵੀਅਤ ਸੰਘ ਦਾ ਹਿੱਸਾ ਰਹੇ ਦੇਸ਼ ਆਜ਼ਰਬਾਈਜ਼ਾਨ ਦਾ ਰਾਜਧਾਨੀ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਪਹਿਲੈ ਪਹਰੇ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ॥

ੴ ਸਤਿਗੁਰ ਪ੍ਰਸਾਦਿ॥ ਸਿਰੀਰਾਗੁ ਮਹਲਾ ੧ ਪਹਰੈ ਘਰੁ ੧॥ ਪਹਿਲੈ ਪਹਰੇ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ॥ ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ॥ ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ॥ ਨਾ ਮਰਜਾਦੁ ਆਇਆ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਸਾਕਾਰਾਤਮਕ ਸੋਚ, ਤਿਆਗ, ਸੇਵਾ ਸ਼ਖ਼ਸੀਅਤ ਦਾ ਵਿਕਾਸ ਕਰਦੇ ਹਨ

ਸਵਾਮੀ ਵਿਵੇਕਾਨੰਦ ਵਿਅਕਤੀ ਦੇ ਆਪਣੇ ਅੰਦਰ ਮੌਜੂਦ ਆਤਮਵਿਸ਼ਵਾਸ ਨੂੰ ਸ਼ਖ਼ਸੀਅਤ ਵਿਕਾਸ ਦਾ ਮੂਲ ਆਧਾਰ ਮੰਨਦੇ ਹਨ। ਪਰਮਾਤਮਾ ਪ੍ਰਤੀ ਵਿਸ਼ਵਾਸ ਵੀ ਆਤਮਵਿਸ਼ਵਾਸ ਤੋਂ ਬਾਅਦ ਹੈ। ਜੇ ਕਿਸੇ ਨੂੰ ਇਹ ਵਿਸ਼ਵਾਸ ਹੋਵੇ ਕਿ ਸਰੀਰ ਜਾਂ ਮਨ ਨਹੀਂ, ਸਗੋਂ ਆਤਮਾ ਹੀ ਉਸ ਦਾ ਸੱਚਾ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਵਿੱਦਿਆ ਸਾਗਰ ਸੰਤ ਅਮਰ ਸਿੰਘ ਕਿਰਤੀ

ਨਾਮ ਬਾਣੀ ਦੇ ਰਸੀਏ, ਕਹਿਣੀ ਕਥਨੀ ਦੇ ਪੂਰੇ, ਗੁਰਬਾਣੀ ਅਰਥਾਂ ਦੇ ਗੂੜ੍ਹ ਗਿਆਤਾ ਸੰਤ ਅਮਰ ਸਿੰਘ ਕਿਰਤੀ ਨੇ ਅਨੇਕਾਂ ਸਿੰਘਾਂ ਨੂੰ ਗੁਰਮਤਿ ਦੀ ਵਿੱਦਿਆ ਦੇ ਕੇ ਸਮਾਜ 'ਚ ਸਤਿਕਾਰਯੋਗ ਥਾਂ ਦਿਵਾਈ। ਬ੍ਰਹਮ ਗਿਆਨੀ ਸੰਤ ਬਾਬਾ ਗੁਰਬਚਨ ਸਿੰਘ ਖ਼ਾਲਸਾ ਜਥਾ ਭਿੰਡਰਾਂ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਨਜ਼ਰਾਨਾ ਲੇਖਕ : ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਾਹਲੋਂ ਪ੍ਰਕਾਸ਼ਕ : ਲੇਖਕ ਆਪ ਪੰਨੇ : 80, ਕੀਮਤ : 200 ਸੰਪਰਕ : 80949-39300 ਪ੍ਰਿੰਸੀਪਲ ਕਾਹਲੋਂ ਨੇ ਆਪਣੀ ਇਸ 9ਵੀਂ ਪੁਸਤਕ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਕੀਤਾ ਹੈ। ਇਸ ਵਿਚ ਉਸ ਦੀਆਂ ਕੁਝ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦਾ ਅਰਬ ਦੇਸ਼ਾਂ ਦਾ ਸਫ਼ਰਨਾਮਾ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਅਰਬ ਦੇ ਪਹਾੜਾਂ, ਦਰਿਆਵਾਂ ਅਤੇ ਰੇਗਿਸਤਾਨੀ ਇਲਾਕਿਆਂ ਵਿਚੋਂ ਲੰਘਦੇ ਗੁਰੂ ਜੀ ਆਪਣੇ ਮਿਸ਼ਨ ਦਾ ਪ੍ਰਚਾਰ ਕਰਦੇ ਰਹੇ। ਉਹ ਸਭ ਨੂੰ ਗਲ ਨਾਲ ਲਾਉਂਦੇ ਹਨ ਅਤੇ ਸਭਨਾਂ ਨੂੰ ਖੁਦਾ ਦੀ ਉਸਤਤ ਕਰਨ 'ਤੇ ਜ਼ੋਰ ਦਿੰਦੇ ਹਨ। ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX