ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਪਟਿਆਲਾ

ਅਨੁਸੂਚਿਤ ਜਾਤੀ ਦੇ ਪ੍ਰੋਫ਼ੈਸਰ ਨਾਲ ਜਾਤੀ ਵਿਤਕਰੇ ਦਾ ਮਾਮਲਾ ਗਰਮਾਇਆ

ਪਟਿਆਲਾ, 23 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ 'ਚ ਅਨੁਸੂਚਿਤ ਜਾਤੀ ਨਾਲ ਸਬੰਧਿਤ ਅੰਗਰੇਜ਼ੀ ਵਿਸ਼ੇ ਦੇ ਅਸਿਸਟੈਂਟ ਪ੍ਰੋਫੈਸਰ ਅੰਮਿ੍ਤ ਕੁਮਾਰ ਸਮਰਾ ਨਾਲ ਕੀਤੇ ਜਾ ਰਹੇ ਜਾਤੀ ਵਿਤਕਰੇ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ | ਮੰਗਲਵਾਰ ਉਕਤ ਅਸਿਸਟੈਂਟ ਪ੍ਰੋਫੈਸਰ ਨੇ ਆਪਣੇ ਨਾਲ ਸਿਰਫ਼ ਤੇ ਸਿਰਫ਼ ਜਾਤੀ ਕਾਰਨ ਕੀਤੇ ਜਾ ਰਹੇ ਵਿਤਕਰੇ ਤੇ ਕੁੱਝ ਵਿਅਕਤੀਆਂ ਵਲੋਂ ਨਿਸ਼ਾਨਾ ਬਣਾ ਉਸ ਦਾ ਭਵਿੱਖ ਤਬਾਹ ਕੀਤੇ ਜਾਣ ਦੀਆਂ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਬਾਰੇ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਦੇ ਦਲਿਤ ਆਗੂ ਡਾ. ਜਤਿੰਦਰ ਸਿੰਘ ਮੱਟੂ ਨਾਲ ਮੁਲਾਕਾਤ ਕੀਤੀ | ਅਸਿਸਟੈਂਟ ਪ੍ਰੋਫੈਸਰ ਨੇ ਦੱਸਿਆ ਕਿ ਕਾਲਜ ਵਿਚ ਇਕ ਅਧਿਆਪਕ ਵਲੋਂ ਉਸ ਦੀ ਜਾਤੀ ਬਾਰੇ ਅਪਸ਼ਬਦ ਬੋਲੇ ਜਾਂਦੇ ਸਨ ਤੇ ਉਸ ਉੱਪਰ ਕੁਰੱਪਸ਼ਨ ਦੇ ਬੇਬੁਨਿਆਦ ਦੋਸ਼ ਲਗਾਏ ਜਾਂਦੇ ਸਨ ਜਿਸ ਕਾਰਨ ਉਸ ਨੇ ਉਕਤ ਅਧਿਆਪਕ ਦੀ ਸ਼ਿਕਾਇਤ 4 ਜੁਲਾਈ 2019 ਨੂੰ ਕਾਲਜ ਪਿ੍ੰਸੀਪਲ ਨੂੰ ਕੀਤੀ ਸੀ | ਉਕਤ ਅਧਿਆਪਕ ਿਖ਼ਲਾਫ਼ ਅਜੇ ਜਾਂਚ ਪੜਤਾਲ ਚੱਲ ਹੀ ਰਹੀ ਸੀ ਕਿ ਉਕਤ ਅਧਿਆਪਕ ਵਲੋਂ ਉਸ ਦੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਇਕ ਪੋਸਟ ਜੋ ਉਸ ਨੰੂ ਪਹਿਲਾਂ ਤੋਂ ਕਿਸੇ ਗਰੁੱਪ ਵਿਚੋਂ ਆਈ ਸੀ, ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਦੱਸ ਕੇ ਪਹਿਲਾਂ ਵਿਭਾਗੀ ਕਾਰਵਾਈ ਕੀਤੀ ਗਈ ਅਤੇ ਹੁਣ ਪੁਲਿਸ ਕਾਰਵਾਈ ਲਈ ਦਬਾਅ ਬਣਾਇਆ ਜਾ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵਲੋਂ ਸਾਡੇ ਸਮਾਜ ਦੇ ਅਧਿਆਪਕ ਦੀ ਬਿਨਾਂ ਜਾਂਚ ਪੜਤਾਲ ਕੀਤੀ ਗਈ ਬਦਲੀ ਸਰਾਸਰ ਗੈਰ ਸੰਵਿਧਾਨਿਕ ਹੈ | ਇਹ ਸਿੱਧਾ ਸਿੱਧਾ ਜਾਤੀ ਵਿਤਕਰਾ ਹੈ | ਜਿਸ ਨੰੂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸੇ ਨਿਰਾਧਾਰ ਸ਼ਿਕਾਇਤ ਦੇ ਅਧਾਰ 'ਤੇ ਬਿਨਾਂ ਜਾਂਚ ਪੜਤਾਲ ਕੀਤਿਆਂ ਇਕ ਪ੍ਰੋਫੈਸਰ ਦੀ ਬਦਲੀ ਨਿਯਮਾਂ ਦੇ ਉਲਟ ਹੈ | ਸਾਡਾ ਸਮੁੱਚਾ ਸਮਾਜ ਉੱਚ ਸਿੱਖਿਆ ਵਿਭਾਗ ਵਲੋਂ ਕੀਤੀ ਗਈ ਇਸ ਕਾਰਵਾਈ ਦੀ ਕੜੇ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ ਅਤੇ ਜਲਦ ਹੀ ਉੱਚ ਸਿੱਖਿਆ ਵਿਭਾਗ ਦੇ ਮੰਤਰੀ ਤੇ ਸਕੱਤਰ ਨਾਲ ਮਿਲ ਕੇ ਸਾਡੇ ਸਮਾਜ ਦੇ ਪ੍ਰੋਫੈਸਰ ਦੀ ਕੀਤੀ ਬਦਲੀ ਰੱਦ ਕਰਵਾਉਣ ਲਈ ਗੱਲਬਾਤ ਕੀਤੀ ਜਾਵੇਗੀ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਧਿਰ ਵਲੋਂ ਕੀਤੀ ਕਿਸੇ ਨਿਰਾਧਾਰ ਸ਼ਿਕਾਇਤ 'ਤੇ ਸਾਡੇ ਸਮਾਜ ਦੇ ਅਧਿਆਪਕ ਿਖ਼ਲਾਫ਼ ਕੋਈ ਕਾਰਵਾਈ ਕੀਤੀ ਤਾਂ ਸਮੁੱਚਾ ਸਮਾਜ ਅਜਿਹੀਆਂ ਕਾਰਵਾਈਆਂ ਿਖ਼ਲਾਫ਼ ਸੜਕਾਂ 'ਤੇ ਉੱਤਰੇਗਾ | ਇਸ ਮੌਕੇ ਫੈਡਰੇਸ਼ਨ ਦੇ ਜਰਨਲ ਸਕੱਤਰ ਡਾ. ਗਿਆਨ ਸਿੰਘ ਵੀ ਹਾਜ਼ਰ ਸਨ |

ਜੀ.ਓ.ਜੀ. ਦੇ ਜ਼ਿਲ੍ਹਾ ਮੁਖੀ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਦੇਵੀਗੜ੍ਹ, 23 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਘੱਗਰ, ਮਾਰਕੰਡਾ ਤੇ ਟਾਂਗਰੀ ਨਦੀ ਵਿਚ ਆਏ ਪਾਣੀ ਕਾਰਨ ਹੜ੍ਹ ਜਿਹੇ ਹਲਾਤ ਬਣ ਗਏ ਤੇ ਕਈ ਪਿੰਡਾਂ ਵਿੱਚ ਸੜਕੀ ਆਵਾਜਾਈ ਟੁੱਟਣ ਦੇ ਨਾਲ ਫ਼ਸਲਾਂ ਦਾ ਵੀ ਕਾਫ਼ੀ ਨੁਕਸਾਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਬੀਬੀਪੁਰ ਵਲੋਂ ਪੁਰਾਣੀ ਪੰਚਾਇਤ 'ਤੇ 23 ਲੱਖ ਤੋਂ ਵੱਧ ਖ਼ੁਰਦ-ਬੁਰਦ ਕਰਨ ਦਾ ਦੋਸ਼

ਸਮਾਣਾ, 23 ਜੁਲਾਈ (ਸਾਹਿਬ ਸਿੰਘ)-ਬਲਾਕ ਪਟਿਆਲਾ ਦੇ ਪਿੰਡ ਬੀਬੀਪੁਰ ਦੀ ਗ੍ਰਾਮ ਪੰਚਾਇਤ ਨੇ ਦੋਸ਼ ਲਾਏ ਹਨ ਕਿ ਇਸ ਪਿੰਡ ਦੀ ਪੁਰਾਣੀ ਪੰਚਾਇਤ ਨੇ ਪੰਚਾਇਤ ਫ਼ੰਡ ਦੇ 23 ਲੱਖ 35 ਹਜ਼ਾਰ 650 ਰੁਪਏ ਖ਼ੁਰਦ-ਬੁਰਦ ਕਰ ਦਿੱਤੇ ਹਨ | ਜਦੋਂ ਕਿ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਔਰਤ ਦੀ ਅਣਪਛਾਤੀ ਲਾਸ਼ ਮਿਲੀ

ਪਟਿਆਲਾ, 23 ਜੁਲਾਈ (ਮਨਦੀਪ ਸਿੰਘ ਖਰੋੜ)-ਥਾਣਾ ਬਖਸ਼ੀਵਾਲਾ ਦੀ ਪੁਲਿਸ ਨੂੰ ਨਾਭਾ ਰੋਡ 'ਤੇ ਸਥਿਤ ਪਿੰਡ ਰੋਣੀ ਲਾਗੇ ਹੱਡਾ ਰੋੜੀ 'ਚ ਇਕ ਔਰਤ ਦੀ ਗਲੀ ਸੜੀ ਲਾਵਾਰਸ ਲਾਸ਼ ਬਰਾਮਦ ਹੋਈ ਹੈ¢ ਇਸ ਸਬੰਧੀ ਥਾਣਾ ਬਖਸ਼ੀਵਾਲਾ ਦੇ ਮੁਖੀ ਪਰਦੀਪ ਸਿੰਘ ਬਾਜਵਾ ਨੇ ਸੰਪਰਕ ਕਰਨ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ

ਰਾਜਪੁਰਾ, 23 ਜੁਲਾਈ (ਜੀ.ਪੀ. ਸਿੰਘ)-ਅੱਜ ਦੇਰ ਸ਼ਾਮ ਪਿੰਡ ਤੇਪਲਾ ਨੇੜਿਉਂ ਲੰਘ ਰਹੇ ਘੱਗਰ ਦਰਿਆ 'ਚ ਨਹਾਉਣ ਲਈ ਗਏ ਇਕ ਨੌਜਵਾਨ ਦੀ ਦਰਿਆ ਵਿਚ ਡੁੱਬਣ ਕਾਰਨ ਮੌਤ ਹੋ ਗਈ | ਥਾਣਾ ਸ਼ੰਭੂ ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਤੇਪਲਾ ਵਾਸੀ 14 ਸਾਲਾ ਨੌਜਵਾਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਨਾਭਾ, 23 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਦੇ ਸਹਾਇਕ ਥਾਣੇਦਾਰ ਮੋਹਨ ਸਿੰਘ ਸਮੇਤ ਪੁਲਿਸ ਪਾਰਟੀ ਨੇ ਨੇੜੇ ਪਿੰਡ ਰੁੜਕੀ ਦੇ ਬੱਸ ਅੱਡੇ ਦੇ ਨੇੜਿਉਂ ਜਸਵੀਰ ਕੌਰ ਪਤਨੀ ਕੰਗਣ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ...

ਪੂਰੀ ਖ਼ਬਰ »

ਫ਼ੌਜ ਤੇ ਪੁਲਿਸ 'ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਤੋਂ

ਪਟਿਆਲਾ, 23 ਜੁਲਾਈ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆਂ ਲਈ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਕਾਊਾਸਲਿੰਗ 31 ਨੂੰ

ਪਟਿਆਲਾ, 23 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਸੰਗਰੂਰ ਵਿਖੇ 5 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਸਮਾਣਾ, 23 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਮੁਖ਼ਬਰੀ ਦੇ ਆਧਾਰ 'ਤੇ ਕੀਤੀ ਛਾਪੇਮਾਰੀ ਦੌਰਾਨ ਤਿੰਨ ਜਣਿਆਂ ਨੂੰ 20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ¢ ਸੀ.ਆਈ.ਏ. ਸਟਾਫ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣੇਦਾਰ ...

ਪੂਰੀ ਖ਼ਬਰ »

ਰੇਲਵੇ ਕੁਆਟਰਾਂ ਨੇੜੇ ਅਣਪਛਾਤੇ ਸਾਧੂ ਦੀ ਲਾਸ਼ ਮਿਲੀ

ਰਾਜਪੁਰਾ, 23 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਰੇਲਵੇ ਕੁਆਟਰਾਂ ਨੇੜੇ ਪੁਲਿਸ ਨੂੰ ਇਕ ਅਣਪਛਾਤੇ ਸਾਧੂ ਦੀ ਲਾਸ਼ ਮਿਲੀ | ਜਿਸ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਸ਼ਨਾਖ਼ਤ ਲਈ ਰੱਖਵਾ ਦਿੱਤਾ ਗਿਆ ਹੈ | ਸ਼ਹਿਰੀ ਥਾਣੇ ਦੀ ਬੱਸ ਅੱਡਾ ਪੁਲਿਸ ਦੇ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਇਕ ਕਿੱਲੋ ਗਾਂਜਾ ਤੇ 16 ਪੇਟੀਆਂ ਤੋਂ ਵੱਧ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 23 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਕੇਸਾਂ 'ਚ ਗਸ਼ਤ ਦੌਰਾਨ ਇਕ ਕਿੱਲੋ ਗਾਂਜਾ ਤੇ 197 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਪਸਿਆਣਾ ਪੁਲਿਸ ਦੇ ਸਹਾਇਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ 'ਤੇ 1 ਨਾਮਜ਼ਦ

ਰਾਜਪੁਰਾ, 23 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ 'ਤੇ 1 ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਨੇੜਲੇ ...

ਪੂਰੀ ਖ਼ਬਰ »

7ਵੀਂ ਆਰਥਿਕ ਜਨਗਣਨਾ ਲਈ ਸਿਖਲਾਈ ਕਰਵਾਈ

ਪਟਿਆਲਾ, 23 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਅਰਥ ਵਿਵਸਥਾ ਜੋ ਕਿ ਦੁਨੀਆਂ ਦੀ ਸਭ ਤੋਂ ਵੱਡੀ ਅਰਥ ਵਿਵਸਥਾ ਹੈ, ਨੂੰ ਹੋਰ ਮਜ਼ਬੂਤ ਕਰਨ ਲਈ ਦੇਸ਼ ਦੀ ਸਰਕਾਰ ਕੋਲ ਇਸ ਦੇ ਨਾਗਰਿਕਾਂ ਦੇ ਸਹੀ ਅੰਕੜੇ ਹੋਣੇ ਜ਼ਰੂਰੀ ਹਨ | ਇਨ੍ਹਾਂ ਅੰਕੜਿਆਂ ਨੂੰ ਇਕੱਤਰ ਕਰਨ ...

ਪੂਰੀ ਖ਼ਬਰ »

ਕਿਸਾਨ ਮੰਚ ਸੋਸ਼ਲ ਵੈੱਲਫੇਅਰ ਕਲੱਬ ਦੀ ਬੈਠਕ

ਭਾਦਸੋਂ, 23 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਕਿਸਾਨ ਮੰਚ ਸੋਸ਼ਲ ਵੈੱਲਫੇਅਰ ਦੀ ਬੈਠਕ ਗੁਰਵਿੰਦਰ ਸਿੰਘ ਪਨੈਚ ਦੇ ਦਫ਼ਤਰ ਵਿਖੇ ਮਹੰਤ ਹਰਵਿੰਦਰ ਸਿੰਘ ਖਨੌੜਾ ਸੂਬਾ ਜਰਨਲ ਸਕੱਤਰ ਕਾਂਗਰਸ ਦੀ ਅਗਵਾਈ 'ਚ ਹੋਈ ¢ ਇਸ ਮੌਕੇ ਕਲੱਬ ਦੁਆਰਾ ਭਵਿੱਖ ਵਿਚ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਆਂਗਨਵਾੜੀ ਮੁਲਾਜ਼ਮ ਯੂਨੀਅਨ ਬਲਾਕ ਸਮਾਣਾ ਦੀ ਚੋਣ

ਸਮਾਣਾ, 23 ਜੁਲਾਈ (ਪ੍ਰੀਤਮ ਸਿੰਘ ਨਾਗੀ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਬਲਾਕ ਸਮਾਣਾ ਦਾ ਸਾਲਾਨਾ ਇਜਲਾਸ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਤੇ ਪੰਜਾਬ ਦੀ ਵਿੱਤ ਸਕੱਤਰ ਅੰਮਿ੍ਤਪਾਲ ਕੌਰ ਦੀ ਅਗਵਾਈ 'ਚ ਅਗਰਵਾਲ ਧਰਮਸ਼ਾਲਾ ਸਮਾਣਾ ਵਿਖੇ ਹੋਇਆ | ਜਿਸ ਵਿਚ ...

ਪੂਰੀ ਖ਼ਬਰ »

ਘਨੌਰ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਮੱਲ੍ਹਾਂ ਮਾਰਨ 'ਤੇ ਸਨਮਾਨ

ਘਨੌਰ, 23 ਜੁਲਾਈ (ਬਲਜਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਪੋਰਟਸ ਵਿਭਾਗ ਦੀ ਅਗਵਾਈ ਹੇਠ ਤਹਿਸੀਲ ਪੱਧਰੀ ਕਬੱਡੀ ਟੂਰਨਾਮੈਂਟ 'ਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ...

ਪੂਰੀ ਖ਼ਬਰ »

ਮੁਕੇਸ਼ ਮਹਾਵਰ ਹੋਰਨਾਂ ਸਮੇਤ ਸ਼ਿਵ ਸੈਨਾ ਹਿੰਦੁਸਤਾਨ 'ਚ ਸ਼ਾਮਿਲ

ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਹਿੰਦੁਸਤਾਨ ਨੂੰ ਰਾਜਸਥਾਨ ਵਿਚ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਸ਼ਿਵ ਸੈਨਾ (ਬਾਲ ਠਾਕਰੇ) ਦੇ ਨੇਤਾ ਮੁਕੇਸ਼ ਮਹਾਵਰ ਜੋ ਦੇਵਲੀ ਵਲੋਂ ਸ਼ਿਵ ਸੈਨਾ ਦੀ ਟਿਕਟ ਉੱਤੇ ਸਾਂਸਦ ਦੀ ਚੋਣ ਲੜ ਚੁੱਕੇ ਹਨ, ਉਨ੍ਹਾਂ ...

ਪੂਰੀ ਖ਼ਬਰ »

ਨਸ਼ਾਖੋਰਾਂ ਤੇ ਸ਼ਰਾਰਤੀ ਅਨਸਰਾਂ ਿਖ਼ਲਾਫ਼ ਮੁਹਿੰਮ ਤੇਜ਼ ਕੀਤੀ ਜਾਵੇਗੀ-ਵਾਹਲਾ

ਨਾਭਾ, 23 ਜੁਲਾਈ (ਕਰਮਜੀਤ ਸਿੰਘ)-ਨਸ਼ਾਖੋਰਾਂ ਤੇ ਸ਼ਰਾਰਤੀ ਅਨਸਰਾਂ ਿਖ਼ਲਾਫ਼ ਮੁਹਿੰਮ ਤੇਜ਼ ਕੀਤੀ ਜਾਵੇਗੀ | ਇਹ ਗੱਲ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਆਈ.ਡੀ. ਦੇ ਉਪ ਪੁਲਿਸ ਕਪਤਾਨ ਸੁਖਬੀਰ ਸਿੰਘ ਵਾਹਲਾ ਨੇ ਆਪਣੇ ਨਾਭੇ ਦੌਰੇ ਦੌਰਾਨ ਕਹੀ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ

ਡਕਾਲਾ, 23 ਜੁਲਾਈ (ਮਾਨ)-ਬੰਦੀ ਛੋੜ ਪਾਲਿਸ਼ ਸੇਵਾ ਦਲ ਤੇ ਸਰਬੱਤ ਪਟਿਆਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ¢ਇਸ ਮੌਕੇ ਜਥੇਬੰਦੀ ਦੇ ਆਗੂ ਜਥੇ ਹਾਕਮ ਸਿੰਘ ਥੂਹੀ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਭਾਦਸੋਂ 'ਚ ਦੋ ਦਿਨਾ ਸੈਮੀਨਾਰ

ਭਾਦਸੋਂ, 23 ਜੁਲਾਈ (ਪਰਦੀਪ ਦੰਦਰਾਲਾ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਵਿਚ ਕੰਪਿਊਟਰ ਅਧਿਆਪਕਾਂ ਦੀ ਸਿਖਲਾਈ ਨੂੰ ਲੈ ਕੇ ਮੁਹਿੰਮ ਦੀ ਸ਼ੁਰੂਆਤ ਕਰਦੇ ਦੋ ਦਿਨ ਦਾ 22 ਤੇ 23 ਜੁਲਾਈ ਦਾ ...

ਪੂਰੀ ਖ਼ਬਰ »

ਡੀ.ਐਸ.ਪੀ. ਸੀ.ਆਈ.ਡੀ ਪਟਿਆਲਾ ਦਾ ਸਮਾਣਾ ਦਫ਼ਤਰ ਪਹੁੰਚਣ 'ਤੇ ਸਵਾਗਤ

ਸਮਾਣਾ, 23 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਮਾਣਾ ਸੀ.ਆਈ.ਡੀ ਦਫ਼ਤਰ 'ਚ ਅੱਜ ਪਟਿਆਲਾ ਦੇ ਡੀ.ਐਸ.ਪੀ. ਸੀ.ਆਈ.ਡੀ. ਸੁਖਵੀਰ ਸਿੰਘ ਬਾਲਾ ਦਾ ਪਹੁੰਚਣ 'ਤੇ ਸਮਾਣਾ ਦੇ ਦਫ਼ਤਰ ਇੰਚ. ਜਸਵੀਰ ਸਿੰਘ ਸਰੋਲਾ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ¢ ਇਸ ਮੌਕੇ ਸੀ.ਆਈ.ਡੀ. ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਕਿ੍ਸ਼ਨ ਪਬਲਿਕ ਸਕੂਲ 'ਚ ਧਾਰਮਿਕ ਸਮਾਗਮ

ਦੇਵੀਗੜ੍ਹ, 23 ਜੁਲਾਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਸ੍ਰੀ ਗੁਰੂ ਹਰਿ ਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਸ਼ਨਪੁਰ ਝੁੰਗੀਆਂ” ਵਿਖੇ ਸਾਲਾਨਾ ਧਾਰਮਿਕ ਸਮਾਗਮ ਪਿ੍ੰਸੀਪਲ ਅਜੈ ਚੰਦਰ ਤੇ ਸਮੂਹ ਪਰਿਵਾਰ ਵਲੋਂ ਬੱਚਿਆਂ” ਦੇ ਮਾਪਿਆਂ” ਦੇ ...

ਪੂਰੀ ਖ਼ਬਰ »

ਕਲਾਸਿਕੀ ਸੰਗੀਤ ਦੀਆਂ ਮਾਸਿਕ ਬੈਠਕਾਂ ਛੇਤੀ-ਪ੍ਰੋ. ਸੌਭਾਗਯ ਵਰਧਨ

ਪਟਿਆਲਾ, 23 ਜੁਲਾਈ (ਗੁਰਵਿੰਦਰ ਸਿੰਘ ਔਲਖ)-ਉੱਤਰ ਖੇਤਰ ਸੱਭਿਆਚਾਰ ਕੇਂਦਰ ਦੇ ਕਲਾਕਾਰ-ਕੁਸ਼ਲ ਪ੍ਰਸ਼ਾਸਕ ਡਾਇਰੈਕਟਰ ਪ੍ਰੋ. ਸੌਭਾਗਯ ਵਰਧਨ ਨੇ ਕਿਹਾ ਕਿ ਖੇਤਰ ਵਲੋਂ ਪਟਿਆਲਾ ਵਿਖੇ ਕਲਾਸਿਕੀ ਸੰਗੀਤ ਦੀਆਂ ਮਾਸਿਕ ਬੈਠਕਾਂ ਛੇਤੀ ਹੀ ਆਰੰਭ ਕੀਤੀਆਂ ਜਾਣਗੀਆਂ, ...

ਪੂਰੀ ਖ਼ਬਰ »

ਪਿੰਡ ਹੁਲਕਾ 'ਚ 1500 ਬੂਟੇ ਲਾਉਣ ਦੀ ਮੁਹਿੰਮ ਆਰੰਭ

ਬਨੂੜ, 23 ਜੁਲਾਈ (ਭੁਪਿੰਦਰ ਸਿੰਘ)-ਪਿੰਡ ਹੁਲਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ 'ਚ 1500 ਬੂਟੇ ਲਾਉਣ ਦੀ ਮੁਹਿੰਮ ਅੱਜ ਆਰੰਭ ਹੋ ਗਈ | ਪਿੰਡ ਨੂੰ ਹਰਾ-ਭਰਾ ਬਣਾਉਣ ਲਈ ਛਾਂਦਾਰ, ਫਲਦਾਰ ਤੇ ਹਰਬਲ ਕਿਸਮਾਂ ਦੇ ਬੂਟੇ ਲਾਉਣ ਦਾ ਕੰਮ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਾਵਲਕਾਰ ਯਾਦਵਿੰਦਰ ਸੰਧੂ ਦਾ ਸਨਮਾਨ ਸਮਾਗਮ

ਪਟਿਆਲਾ, 23 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ 'ਪੰਜਾਬੀ ਸਾਹਿਤ ਸਭਾ' ਵਲੋਂ ਨਾਵਲ 'ਵਕਤ ਬੀਤਿਆ ਨਹੀਂ' ਨੂੰ ਭਾਰਤੀ ਸਾਹਿਤ ਅਕਾਦਮੀ ਦਾ ਯੁਵਾ ਪੁਰਸਕਾਰ ਐਲਾਨੇ ਜਾਣ 'ਤੇ ਲੇਖਕ ਯਾਦਵਿੰਦਰ ਸੰਧੂ ਦਾ ਸਨਮਾਨ ਸਮਾਗਮ ...

ਪੂਰੀ ਖ਼ਬਰ »

ਵਿਧਾਇਕ ਨਿਰਮਲ ਸਿੰਘ ਨੇ ਲੜਕੀਆਂ ਨੂੰ ਸਾਈਕਲ ਵੰਡੇ

ਸਮਾਣਾ, 23 ਜੁਲਾਈ (ਪ੍ਰੀਤਮ ਸਿੰਘ ਨਾਗੀ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੇਠਾ ਦੀਆਂ 68 ਲੜਕੀਆਂ ਨੂੰ ਮਾਈ ਭਾਗੋ ਸਕੀਮ ਅਧੀਨ ਸਾਈਕਲਾਂ ਦੀ ਵੰਡ ਕੀਤੀ | ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਹਨੇਰੀ ਕਾਰਨ ਧਰਤੀ 'ਤੇ ਡਿਗੇ-ਕਿਸਾਨ ਪ੍ਰੇਸ਼ਾਨ

ਭਾਦਸੋਂ, 23 ਜੁਲਾਈ (ਪ੍ਰਦੀਪ ਦੰਦਰਾਲ਼ਾ)-ਕੁਝ ਦਿਨ ਪਹਿਲਾਂ ਚੱਲੀ ਜ਼ੋਰਦਾਰ ਹਨੇਰੀ ਤੇ ਝੱਖੜ ਕਾਰਨ ਪਿੰਡ ਕਨਸੂਹਾ ਕਲਾਂ ਦੇ ਕਿਸਾਨਾਂ ਦਾ ਟਰਾਂਸਫ਼ਾਰਮਰ ਹੇਠਾਂ ਡਿੱਗ ਗਿਆ ਸੀ | ਜਿਸ ਕਾਰਨ ਕਿਸਾਨਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਪਾਣੀ ਦੀ ਵਰਤੋਂ ਲਈ ਇਤਰਾਜ਼ਹੀਣਤਾ ਸਰਟੀਫਿਕੇਟ ਲੈਣ ਲਈ 30 ਸਤੰਬਰ ਤੱਕ ਅਰਜ਼ੀਆਂ ਦੇਣ ਦੀਆਂ ਹਦਾਇਤਾਂ

ਪਟਿਆਲਾ, 23 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਧਰਤੀ ਹੇਠਲੇ ਪਾਣੀ ਨੂੰ ਵਰਤਣ ਲਈ ਲੋੜੀਂਦੀ ਪ੍ਰਵਾਨਗੀ ਲੈਣ ਬਾਰੇ 'ਜ਼ਿਲ੍ਹਾ ਸਲਾਹਕਾਰੀ ਕਮੇਟੀ' ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਡੀ.ਐਮ. ਪਟਿਆਲਾ ਰਵਿੰਦਰ ਸਿੰਘ ਅਰੋੜਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬਿਜਲੀ ਖੰਭਿਆਂ ਦੇ ਖੁੱਲੇ੍ਹ ਬਕਸੇ ਰਾਹਗੀਰਾਂ ਲਈ ਪੈਦਾ ਕਰ ਰਹੇ ਨੇ ਖ਼ਤਰਾ

ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਦੇ ਸ਼ਹਿਰ ਦਾ ਨਵੀਨੀਕਰਨ ਕਰਨ ਲਈ ਪ੍ਰਸ਼ਾਸਨ ਵਲੋਂ ਜਿੱਥੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲੱਗੀਆਂ ਲਾਈਟਾਂ ਦੇ ਖੰਭਿਆਂ ਦੇ ਖੁੱਲੇ੍ਹ ਬਕਸੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ 15 ਦਿਨਾਂ ਬਾਅਦ ਯਾਦ ਆਏ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕ-ਵਿਧਾਇਕ ਚੰਦੂਮਾਜਰਾ

ਪਟਿਆਲਾ, 23 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 15 ਦਿਨਾਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕ ਯਾਦ ਆਏ ਹਨ | ਜਦੋਂ ਕਿ ਆਏ ਹੜ੍ਹਾਂ ਤੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਲੈਰੀਕਲ ਸਟਾਫ਼ ਦੀ ਕਲਮ ਛੋੜ ਹੜਤਾਲ ਕਾਰਨ ਦਫ਼ਤਰੀ ਕੰਮਕਾਜ ਠੱਪ

ਪਟਿਆਲਾ, 23 ਜੁਲਾਈ (ਮਨਦੀਪ ਸਿੰਘ ਖਰੋੜ)-ਕਲੈਰੀਕਲ ਜਥੇਬੰਦੀ ਸਿਹਤ ਵਿਭਾਗ ਪਟਿਆਲਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 22 ਜੁਲਾਈ ਤੋਂ ਤਿੰਨ ਦਿਨਾਂ ਦੀ ਕਲਮ ਛੋੜ ਹੜਤਾਲ ਕਾਰਨ ਦਫ਼ਤਰੀ ਕੰਮਕਾਜ ਬੰਦ ਪਿਆ ਹੈ | ਜਿਸ ਕਾਰਨ ਆਮ ਜਨਤਾ ਨੂੰ ਆਪਣੇ ਕੰਮਕਾਰ ਕਰਵਾਉਣ ਲਈ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਲਾਇਬ੍ਰੇਰੀ ਲੰਗਰ ਲਗਾਇਆ

ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਿਆਣ ਵਿਖੇ ਪਿ੍ੰਸੀਪਲ ਰਜੇਸ਼ ਕੁਮਾਰ ਮੋਦੀ ਦੀ ਅਗਵਾਈ 'ਚ ਲਾਇਬ੍ਰੇਰੀਅਨ ਅਟੈਂਡੈਂਟ ਵਲੋਂ ਵਿੱਦਿਆ ਦੇ ਗਿਆਨ 'ਚ ਵਾਧਾ ਕਰਨ ਤੇ ਕਿਤਾਬਾਂ ਨਾਲ ਜੋੜਨ ਲਈ ਸ਼ੁਰੂ ਕੀਤੀ ...

ਪੂਰੀ ਖ਼ਬਰ »

ਤਿ੍ਪੜੀ 'ਚ ਘਰ-ਘਰ ਤੋਂ ਕੀਤਾ ਜਾ ਰਿਹਾ ਕੂੜਾ ਇਕੱਠਾ

ਪਟਿਆਲਾ, 23 ਜੁਲਾਈ (ਜ.ਸ. ਢਿੱਲੋਂ)-ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ 'ਚ ਸੀਨੀਅਰ ਆਗੂ ਤੇ ਸਾਬਕਾ ਕੌਾਸਲਰ ਸ੍ਰੀ ਵੇਦ ਕਪੂਰ ਵਲੋਂ ਘਰ-ਘਰ ਤੋਂ ਕੂੜਾ ਇਕੱਤਰ ਕਰਨ ਦੀ ਮੁਹਿੰਮ ਬਹੁਤ ਹੀ ਸਰਗਰਮੀ ਨਾਲ ਚਲਾਈ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਬੈਠਕਾਂ ਜਾਰੀ

ਭਾਦਸੋਂ, 23 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਬ੍ਰਹਮ ਗਿਆਨੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੰੂ ਸਮਰਪਿਤ ਹਰ ਸਾਲ ਦੀ ਤਰ੍ਹਾਂ ਤਿੰਨ ਦਿਨਾਂ ਸਾਲਾਨਾ ਸਮਾਗਮ ਰਾੜਾ ਸਾਹਿਬ ਸੰਪਰਦਾਇਕ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਜਾਗਰੂਕਤਾ ਕੈਂਪ ਲਈ ਖੁੱਲ੍ਹਾ ਸੱਦਾ

ਪਟਿਆਲਾ, 23 ਜੁਲਾਈ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵਲੋਂ 29 ਤੇ 30 ਜੁਲਾਈ ਨੂੰ ਪਿੰਡਾਂ ਦੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਲਈ ਸ਼ਖ਼ਸੀਅਤ ਉਭਾਰਨ ਤੇ ...

ਪੂਰੀ ਖ਼ਬਰ »

ਨਗਰ ਕੌਾਸਲ 'ਚ ਭਿ੍ਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ 'ਤੇ ਹੋਵੇਗੀ ਸਖ਼ਤ ਕਾਰਵਾਈ : ਕਾਰਜਸਾਧਕ ਅਫ਼ਸਰ

ਨਾਭਾ, 23 ਜੁਲਾਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਹੁਣ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗਾ | ਰੁਕੇ ਹੋਏ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ | ਜੇਕਰ ਕਿਸੇ ਸ਼ਹਿਰ ਦੇ ਵਸਨੀਕ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ, ਤਾਂ ਉਹ ਸਿੱਧੇ ...

ਪੂਰੀ ਖ਼ਬਰ »

ਸਟੇਟ ਬੈਂਕ ਆਫ ਇੰਡੀਆ ਦਾ ਸਿਸਟਮ ਅੱਜ ਵੀ ਖਰਾਬ ਰਿਹਾ

ਪਟਿਆਲਾ, 23 ਜੁਲਾਈ (ਭਗਵਾਨ ਦਾਸ)-ਸਟੇਟ ਬੈਂਕ ਆਫ ਇੰਡੀਆ ਦਾ ਸਿਸਟਮ ਅੱਜ ਵੀ ਖਰਾਬ ਰਿਹਾ | ਤੀਜੇ ਦਿਨ ਵੀ ਲੋਕ ਆਪਣੇ ਚੈੱਕਾਂ ਦੀ ਨਕਦ ਅਦਾਇਗੀ ਨਹੀਂ ਲੈ ਸਕੇ | ਅਮਾਨਤਦਾਰ ਆਪਣੀਆਂ ਲੋੜਾਂ ਪੂਰੀਆਂ ਕਰਨ ਤੋਂ ਵਾਂਝੇ ਰਹੇ | ਪਿੰਡਾਂ 'ਚ ਛੋਟੇ ਛੋਟੇ ਖਾਤੇਦਾਰ ਆਪਣਾ ਪੈਸਾ ...

ਪੂਰੀ ਖ਼ਬਰ »

ਬੱਸ ਸਟਾਪ ਦੇ ਕੋਲ ਲੱਗਦੇ ਹਨ ਗੰਦਗੀ ਦੇ ਵੱਡੇ ਵੱਡੇ ਢੇਰ

ਪਟਿਆਲਾ, 23 ਜੁਲਾਈ (ਜਸਪਾਲ ਸਿੰਘ ਢਿੱਲੋਂ)- ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਨਜ਼ਦੀਕ ਬਣੇ ਬੱਸ ਸਟਾਪ ਨਜ਼ਦੀਕ ਗੰਦਗੀ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਹਨ | ਇੱਥੇ ਗੁਰਦੁਆਰਾ ਸਾਹਿਬ 'ਚ ਆਉਣ ਵਾਲੀਆਂ ਗੱਡੀਆਂ ਦੀ ਪਾਰਕਿੰਗ ਵੀ ਹੁੰਦੀ ਹੈ | ਇੱਥੇ ਵੱਡੇ ਵੱਡੇ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਣੇ 1 ਕਾਬੂ

ਰਾਜਪੁਰਾ, 23 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਬਨੂੜ ਤੇਪਲਾ ਰੋਡ 'ਤੇ ਨਾਕਾਬੰਦੀ ਕਰਕੇ ਇਕ ਗੱਡੀ 'ਚੋਂ ਨਾਜਾਇਜ਼ ਤੌਰ 'ਤੇ ਪੰਜਾਬ ਵਿਚ ਲਿਆਂਦੀ ਜਾ ਰਹੀ 96 ਬੋਤਲਾਂ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਮਲੂਕਾ ਤੇ ਰੱਖੜਾ ਵਲੋਂ ਪਟਿਆਲਾ ਦੀ ਰਾਜਨੀਤੀ ਸਬੰਧੀ ਵਿਸ਼ੇਸ਼ ਬੈਠਕ

ਪਟਿਆਲਾ, 23 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਪਟਿਆਲਾ ਤੇ ਸੰਗਰੂਰ ਜ਼ਿਲ੍ਹੇ ਵਿਚ ਆਏ ਹੜ੍ਹਾਂ ਤੋਂ ਕਈ ਦਿਨ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਕਰਾਲਾ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ

ਘੱਗਾ, 23 ਜੁਲਾਈ (ਵਿਕਰਮਜੀਤ ਸਿੰਘ ਬਾਜਵਾ)-ਪਿੰਡ ਕਕਰਾਲਾ ਭਾਈਕਾ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਰਕਾਰ ਵਲੋਂ ਦੂਰ ਨੇੜਿਉਂ ਪੜ੍ਹਨ ਲਈ ਆਉਣ ਵਾਲੀਆਂ ਵਿਦਿਆਰਥਣਾਂ ਲਈ ਦਿੱਤੇ ਜਾਣ ਵਾਲੇ ਸਾਈਕਲ ਵੰਡਣ ਲਈ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਵਿਧਾਇਕ ਨਿਰਮਲ ...

ਪੂਰੀ ਖ਼ਬਰ »

ਮਹਾਰਾਜਾ ਹੀਰਾ ਸਿੰਘ ਪਾਰਕ 'ਚ ਮੇਲਾ ਤੀਆਂ ਦਾ ਸ਼ੁਰੂ

ਨਾਭਾ, 23 ਜੁਲਾਈ (ਅਮਨਦੀਪ ਸਿੰਘ ਲਵਲੀ)-ਭਾਈ ਕਾਨ੍ਹ ਸਿੰਘ ਨਾਭਾ ਦੀ ਇਤਿਹਾਸਿਕ ਤੇ ਵਿਰਾਸਤੀ ਨਗਰੀ ਅੰਦਰ ਧਰਮੀ ਰਾਜੇ ਮਹਾਰਾਜਾ ਹੀਰਾ ਸਿੰਘ ਦੇ ਨਾਂਅ 'ਤੇ ਸਥਿਤ ਦੁਲੱਦੀ ਗੇਟ ਵਿਖੇ ਪਾਰਕ ਦੀ ਸਾਂਭ-ਸੰਭਾਲ ਲਈ ਬਣੀ ਵੱਖ-ਵੱਖ ਮਹਿਕਮਿਆਂ ਵਿਚੋਂ ਸੇਵਾਮੁਕਤ ਹੋਏ ...

ਪੂਰੀ ਖ਼ਬਰ »

ਡਾ. ਗੁਰਨਾਮ ਸਿੰਘ ਦਾ ਸੇਵਾ ਮੁਕਤੀ ਸਮਾਗਮ ਕਰਵਾਇਆ

ਪਟਿਆਲਾ, 23 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਤੇ ਸਾਬਕਾ ਡੀਨ ਅਕਾਦਮਿਕ ਡਾ. ਗੁਰਨਾਮ ਸਿੰਘ ਦਾ ਸੇਵਾ ਮੁਕਤੀ ਸਮਾਗਮ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ ਡਾ. ਗੁਰਨਾਮ ਸਿੰਘ ਵਲੋਂ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਸੱਤਵਾਂ ਤਿੰਨ ਦਿਨਾਂ ਕਿ੍ਕਟ ਟੂਰਨਾਮੈਂਟ 26 ਤੋਂ

ਬਨੂੜ, 23 ਜੁਲਾਈ (ਭੁਪਿੰਦਰ ਸਿੰਘ)-ਪਿੰਡ ਦੇਵੀਨਗਰ (ਅਬਰਾਵਾਂ) ਦੇ ਸ਼ਹੀਦ ਊਧਮ ਸਿੰਘ ਕਲੱਬ ਵਲੋਂ ਸੱਤਵਾਂ ਤਿੰਨ ਦਿਨਾਂ ਕਿ੍ਕਟ ਟੂਰਨਾਮੈਂਟ 26 ਜੁਲਾਈ ਤੋਂ 28 ਜੁਲਾਈ ਤੱਕ ਕਰਵਾਇਆ ਜਾ ਰਿਹਾ ਹੈ | ਇਸ ਟੂਰਨਾਮੈਂਟ ਦੇ ਪੋਸਟਰ ਨੂੰ ਅੱਜ ਹਲਕਾ ਰਾਜਪੁਰਾ ਦੇ ਇੰਚਾਰਜ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੇਅਰ ਦੀ ਅਗਵਾਈ 'ਚ ਬੈਠਕ ਅੱਜ

ਪਟਿਆਲਾ, 23 ਜੁਲਾਈ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਵਲੋਂ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ 'ਚ ਭਲਕੇ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਬੁਲਾਈ ਗਈ ਹੈ | ਇਸ ਬੈਠਕ ਦਾ ਮੁੱਖ ਏਜੰਡਾ ਇਹ ਹੈ ਕਿ ਯੂਨੀਪੋਲਾਂ ਤੇ ਇਸ਼ਤਿਹਾਰਾਂ ਲਈ ਮਸ਼ਹੂਰੀ ਦੇਣ ਲਈ 8 ਅਕਤੂਬਰ 2015 ...

ਪੂਰੀ ਖ਼ਬਰ »

ਘਰੇਲੂ, ਵਪਾਰਕ ਜਾਂ ਸਰਕਾਰੀ ਅਦਾਰਿਆਂ ਦੇ ਬਾਹਰ ਗੰਦਗੀ ਫੈਲਾਉਣ ਵਾਲਿਆਂ 'ਤੇ ਹੋਵੇਗਾ 5 ਹਜ਼ਾਰ ਰੁਪਏ ਦਾ ਜੁਰਮਾਨਾ : ਮੇਅਰ

ਪਟਿਆਲਾ, 23 ਜੁਲਾਈ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਦੀ ਵਿਸ਼ੇਸ਼ ਬੈਠਕ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ 'ਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੀ ਮੌਜੂਦ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਅਰ ਨੇ ਦੱਸਿਆ ...

ਪੂਰੀ ਖ਼ਬਰ »

ਚੌਥੀ ਕੌਮੀ ਗਤਕਾ ਚੈਂਪੀਅਨਸ਼ਿਪ ਕਰਵਾਉਣ ਦਾ ਐਲਾਨ

ਪਟਿਆਲਾ, 23 ਜੁਲਾਈ (ਚਹਿਲ)-ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥੀ ਕੌਮੀ ਗਤਕਾ ਚੈਂਪੀਅਨਸ਼ਿਪ ਅਗਲੇ ਮਹੀਨੇ ਪੰਜਾਬ 'ਚ ਕਰਵਾਈ ਜਾਵੇਗੀ | ਇਹ ਫ਼ੈਸਲਾ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਸ਼ਰਾਬ ਦੀ ਚਲਦੀ ਭੱਠੀ ਫੜੀ- 20 ਲੀਟਰ ਲਾਹਣ ਬਰਾਮਦ

ਪਟਿਆਲਾ, 23 ਜੁਲਾਈ (ਮਨਦੀਪ ਸਿੰਘ ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪਟਿਆਲਾ ਨੇੜਲੇ ਇਕ ਪਿੰਡ 'ਚ ਛਾਪੇਮਾਰੀ ਦੌਰਾਨ ਦੇਸੀ ਸ਼ਰਾਬ ਕੱਢ ਰਹੇ ਇਕ ਵਿਅਕਤੀ ਤੋਂ 20 ਲੀਟਰ ਲਾਹਣ ਤੇ ਸ਼ਰਾਬ ਦੀ ਚੱਲਦੀ ਭੱਠੀ ਬਰਾਮਦ ਕੀਤੀ ਹੈ | ਮੁਲਜ਼ਮ ਦੀ ਪਹਿਚਾਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX