ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  1 day ago
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  1 day ago
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  1 day ago
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  1 day ago
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  1 day ago
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  1 day ago
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  1 day ago
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  1 day ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  1 day ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  1 day ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  1 day ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  1 day ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  1 day ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  2 days ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  2 days ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  2 days ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 days ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  2 days ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  2 days ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  2 days ago
ਮੀਂਹ ਨੇ ਫਿਰ ਵਧਾਈ ਠੰਢ
. . .  2 days ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  2 days ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  2 days ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਫਰੀਦਕੋਟ / ਮੁਕਤਸਰ

100 ਦੇ ਕਰੀਬ ਗਰਾਮ ਪੰਚਾਇਤਾਂ ਨੇ ਐੱਸ. ਐੱਸ. ਪੀ. ਦਫ਼ਤਰ ਘੇਰਿਆ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੀਆਂ ਕਰੀਬ 100 ਪੰਚਾਇਤਾਂ ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਦਾ ਦਫ਼ਤਰ ਘੇਰ ਕੇ ਦੋਸ਼ ਲਗਾਇਆ ਕਿ ਉੱਚ ਪੁਲਿਸ ਅਧਿਕਾਰੀ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਹਨ ਜਿਸ ਕਰਕੇ ਜ਼ਿਲੇ੍ਹ ਵਿਚ ਵੱਡੀ ਪੱਧਰ 'ਤੇ ਨਸ਼ੇ ਦੀ ਤਸਕਰੀ ਹੋ ਰਹੀ ਹੈ | ਪੁਲਿਸ ਮੁਖੀ ਦਾ ਦਫ਼ਤਰ ਘੇਰਨ ਵਾਲੀਆਂ ਲਗਪਗ ਸਾਰੀਆਂ ਪੰਚਾਇਤਾਂ ਕਾਂਗਰਸ ਪਾਰਟੀ ਦੀਆਂ ਸਨ, ਐੱਸ.ਐੱਸ.ਪੀ ਦਫ਼ਤਰ ਸਾਹਮਣੇ ਲੱਗੇ ਧਰਨੇ ਵਿਚ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਵੀ ਸ਼ਿਰਕਤ ਕੀਤੀ | ਕਾਂਗਰਸੀ ਆਗੂ ਦਰਸ਼ਨ ਸਿੰਘ ਢਿਲਵਾਂ, ਰਾਜਵਿੰਦਰ ਸਿੰਘ ਸ਼ਿਮਰੇਵਾਲਾ, ਗੁਰਸ਼ਵਿੰਦਰ ਸਿੰਘ, ਕੁਲਵਿੰਦਰ ਸਿੰਘ ਪੱਖੀ ਕਲਾਂ, ਬਲਵੰਤ ਸਿੰਘ ਭਾਣਾ ਅਤੇ ਗੁਰਲਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਸ਼ਾ ਤਸਕਰੀ ਰੋਕਣ ਲਈ ਸਖ਼ਤਾਈ ਵਰਤੀ ਜਾ ਰਹੀ ਹੈ ਪਰ ਫ਼ਰੀਦਕੋਟ ਜ਼ਿਲੇ੍ਹ ਵਿਚ ਪੁਲਿਸ ਵਲੋਂ ਅਕਾਲੀ ਆਗੂਆਂ ਨਾਲ ਮਿਲੀਭੁਗਤ ਕਰਕੇ ਨਸ਼ਿਆਂ ਿਖ਼ਲਾਫ਼ ਪੰਚਾਇਤਾਂ ਵਲੋਂ ਸਹਿਯੋਗ ਦੇਣ ਦੇ ਬਾਵਜੂਦ ਨਸ਼ਾ ਤਸਕਰਾਂ ਿਖ਼ਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ | ਯੂਨੀਅਨ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਇਹ ਆਗੂ ਹਾਈਕੋਰਟ ਦਾ ਸਹਾਰਾ ਲੈ ਕੇ ਅਸਿੱਧੇ ਤੌਰ 'ਤੇ ਨਸ਼ਾ ਤਸਕਰਾਂ ਦੀ ਹਮਾਇਤ ਕਰ ਰਹੇ ਹਨ | ਸਰਪੰਚਾਂ ਨੇ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਜ਼ਿਲ੍ਹਾ ਪੁਲਿਸ ਮੁਖੀ ਨੂੰ ਜ਼ਿਲੇ੍ਹ ਦੇ ਅਜਿਹੇ ਲੋਕਾਂ ਦੀ ਸੂਚੀ ਸੌਾਪੀ ਹੈ ਜੋ ਨਸ਼ੇ ਦਾ ਕਾਰੋਬਾਰ ਕਰਦੇ ਹਨ | ਇਨ੍ਹਾਂ ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਕਰਨ ਦੀ ਥਾਂ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਵਾਲੇ ਐੱਸ.ਐੱਚ.ਓ ਨੂੰ ਅਹੁਦੇ ਤੋਂ ਹਟਾ ਕੇ ਲਾਈਨ ਹਾਜ਼ਰ ਕਰ ਦਿੱਤਾ | ਜ਼ਿਲ੍ਹਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਗੁਰਸ਼ਵਿੰਦਰ ਸਿੰਘ, ਜਸਪਾਲ ਸਿੰਘ ਅਰਾਈਆਂ ਵਾਲਾ ਅਤੇ ਮਨਪ੍ਰੀਤ ਸਿੰਘ ਨੇ ਕਿਹਾ ਕਿ ਫ਼ਰੀਦਕੋਟ ਪੁਲਿਸ ਦੇ ਕੁਝ ਅਧਿਕਾਰੀ ਅਕਾਲੀ ਦਲ ਦੇ ਪ੍ਰਭਾਵ ਹੇਠ ਕੰਮ ਕਰ ਰਹੇ ਹਨ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਥਾਣਾ ਸਦਰ ਫ਼ਰੀਦਕੋਟ ਦੇ ਐੱਸ.ਐੱਚ.ਓ ਗੁਰਮੀਤ ਸਿੰਘ ਨੂੰ ਅਕਾਲੀ ਦਲ ਦੀ ਸ਼ਿਕਾਇਤ 'ਤੇ ਹੀ ਬਦਲਿਆ ਗਿਆ | ਪੰਚਾਇਤ ਦੇ ਨੁਮਾਇੰਦਿਆਂ ਨੇ ਪੁਲਿਸ ਮੁਖੀ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹ ਐਸ.ਟੀ.ਐਫ ਦੇ ਮੁਖੀ ਹਰਪ੍ਰੀਤ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਜਾ ਰਹੇ ਹਨ | ਪੰਚਾਇਤਾਂ ਵੱਲੋਂ ਜ਼ਿਲੇ੍ਹ ਦੇ ਪੁਲਿਸ ਅਧਿਕਾਰੀਆਂ ਿਖ਼ਲਾਫ਼ ਲਿਖਤੀ ਸ਼ਿਕਾਇਤ ਗ੍ਰਹਿ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਨੂੰ ਭੇਜੀ ਗਈ |
ਥਾਣੇ 'ਤੇ ਛਾਪੇਮਾਰੀ ਸਬੰਧੀ ਅਕਾਲੀ ਦਲ ਦਾ ਕੋਈ ਰੋਲ ਨਹੀਂ
ਅਕਾਲੀ ਸੂਤਰਾਂ ਨੇ ਅੱਜ ਇੱਥੇ ਕਾਂਗਰਸੀਆਂ ਨਾਲ ਸਬੰਧਿਤ ਪੰਚਾਇਤਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਦਿੱਤੇ ਧਰਨੇ ਵਿਚ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਿਜ ਕੀਤਾ ਹੈ ਕਿ ਅਕਾਲੀ ਦਲ ਨਸ਼ਾ ਤਸਕਰਾਂ ਦੀ ਹਮਾਇਤ ਕਰ ਰਿਹਾ ਹੈ | ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਜਦੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਹੈ ਤਾਂ ਅਕਾਲੀ ਦਲ 'ਤੇ ਅਜਿਹੇ ਦੋਸ਼ ਲਗਾਉਣੇ ਕਾਂਗਰਸੀਆਂ ਦੀ ਢਿੱਲੀ ਮਾਨਸਿਕਤਾ ਪ੍ਰਗਟ ਹੋ ਰਹੀ ਹੈ | ਅਕਾਲੀ ਦਲ ਨੇ ਸਪੱਸ਼ਟ ਕੀਤਾ ਕਿ ਥਾਣਾ ਸਦਰ 'ਤੇ ਮਾਨਯੋਗ ਪੰਜਾਬ ਐਾਡ ਹਰਿਆਣਾ ਹਾਈ ਕੋਰਟ ਦੇ ਵਾਰੰਟ ਅਫ਼ਸਰ ਵਲੋਂ ਅਦਾਲਤ ਦੀਆਂ ਹਦਾਇਤਾਂ 'ਤੇ ਛਾਪੇਮਾਰੀ ਕੀਤੀ ਗਈ ਸੀ ਅਤੇ ਥਾਣੇ ਵਿਚ ਨਾਜਾਇਜ਼ ਹਿਰਾਸਤ ਵਿਚ ਰੱਖੇ ਗਏ ਵਿਅਕਤੀਆਂ ਨੂੰ ਵਾਰੰਟ ਅਫ਼ਸਰ ਵਲੋਂ ਛੁਡਵਾਇਆ ਗਿਆ ਸੀ | ਇਸ ਵਿਚ ਅਕਾਲੀ ਦਲ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਰੋਲ ਨਹੀਂ ਹੈ |
ਜ਼ਿਲ੍ਹਾ ਪੁਲਿਸ ਮੁਖੀ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ
ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਿਖ਼ਲਾਫ਼ ਨਿਰਣਾਇਕ ਲੜਾਈ ਲੜ ਰਹੀ ਹੈ | ਉਨ੍ਹਾਂ ਕਿਹਾ ਕਿ ਥਾਣਾ ਸਦਰ ਫ਼ਰੀਦਕੋਟ ਦੇ ਐੱਸ.ਐੱਚ.ਓ ਨੂੰ ਪ੍ਰਬੰਧਕੀ ਆਧਾਰ 'ਤੇ ਲਾਈਨ ਹਾਜ਼ਰ ਕੀਤਾ ਗਿਆ ਹੈ ਅਤੇ ਉਸ ਉੱਪਰ ਕੁਝ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਦੋਸ਼ ਲੱਗੇ ਸਨ ਅਤੇ ਇਸ ਸਬੰਧੀ ਹਾਈਕੋਰਟ ਦੇ ਵਾਰੰਟ ਅਫ਼ਸਰ ਜਸਵੰਤ ਸਿੰਘ ਨੇ ਛਾਪੇਮਾਰੀ ਵੀ ਕੀਤੀ ਸੀ | ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੰਚਾਇਤਾਂ ਵਲੋਂ ਨਸ਼ਾ ਤਸਕਰਾਂ ਨਾਲ ਮਿਲੇ ਹੋਣ ਦੇ ਪੁਲਿਸ ਅਧਿਕਾਰੀਆਂ ਉੱਪਰ ਲਗਾਏ ਦੋਸ਼ ਬੇਬੁਨਿਆਦ ਹਨ |

ਏ. ਡੀ. ਸੀ. ਨੇ ਮੁਹੱਲਿਆਂ 'ਚ ਜਾ ਕੇ ਖਪਤਕਾਰਾਂ ਤੋਂ ਪੀਣ ਵਾਲੇ ਪਾਣੀ ਸਬੰਧੀ ਜਾਣਕਾਰੀ ਲਈ

ਕੋਟਕਪੂਰਾ, 23 ਜੁਲਾਈ (ਮੇਘਰਾਜ)-ਸਥਾਨਕ ਵਾਟਰ ਵਰਕਸ ਅਤੇ ਸੀਵਰੇਜ ਵਿਭਾਗ ਦੀ ਅਣਗਹਿਲੀ ਕਾਰਨ ਪੀਣ ਵਾਲੇ ਪਾਣੀ 'ਚ ਸੀਵਰੇਜ ਦੀਆਂ ਪਾਈਪਾਂ ਦਾ ਗੰਦਾ ਪਾਣੀ ਸ਼ਹਿਰ ਦੇ ਕਈ ਮੁਹੱਲਿਆਂ ਦੇ ਘਰਾਂ 'ਚ ਜਾ ਰਿਹਾ ਹੈ | ਅੱਜ ਪ੍ਰਦੂਸ਼ਿਤ ਪਾਣੀ ਕਰਕੇ ਬਿਮਾਰੀਆਂ ਫ਼ੈਲਣ ਦੀਆਂ ...

ਪੂਰੀ ਖ਼ਬਰ »

ਸਰਕਾਰ ਦੇ ਕਰਜ਼ਾ ਮੁਆਫ਼ੀ ਦੇ ਖੋਖਲੇ ਦਾਅਵਿਆਂ ਿਖ਼ਲਾਫ਼ ਕਿਸਾਨਾਂ ਨੇ ਦਿੱਤਾ ਧਰਨਾ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ 'ਤੇ ਅੱਜ ਫ਼ਰੀਦਕੋਟ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਰੋਸ ਧਰਨਾ ਦਿੱਤਾ ਅਤੇ ਕੈਪਟਨ ਸਰਕਾਰ ਦੀ ਛੋਟੇ ਕਿਸਾਨਾਂ ਦੇ ਕਰਜ਼ਾ ਮਾਫ਼ ਕਰਨ ਦੇ ਖੋਖਲੇ ਦਾਅਵਿਆਂ ਦੀ ਪੋਲ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਹਰਪਾਲ ਸਿੰਘ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਰਾਜਵੰਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਅਧਿਆਪਕ ਬੱਚਿਆਂ ਨੂੰ ਮਿਆਰੀ ਅਤੇ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ-ਡੀ. ਸੀ.

ਫ਼ਰੀਦਕੋੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਫ਼ਰੀਦਕੋੋਟ ਜ਼ਿਲ੍ਹੇ ਵਿਚ ਸਰਕਾਰੀ ਸਕੂਲਾਂ ਅੰਦਰ ਵਿਦਿਅਕ ਗਤੀਵਿਧੀਆਂ, ਸਕੂਲਾਂ ਵਿਚ ਹੋਏ ਵਿਕਾਸ ਕਾਰਜਾਂ, ਮਿਡ ਡੇ ਮੀਲ ਆਦਿ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 23 ਜੁਲਾਈ (ਸਤੀਸ਼ ਬਾਗ਼ੀ)-ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸਤਪਾਲ ਪੋਲ ਕਨਵੀਨਰ ਮੁਲਾਜ਼ਮ ਸੰਘਰਸ਼ ਕਮੇਟੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੇ ਕਾਲਜ ਅਤੇ ਯੂਨੀਵਰਸਿਟੀ ਫ਼ਰੀਦਕੋਟ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਲਾਭਪਾਤਰੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਸਕੀਮਾਂ ਦਾ ਲਾਭ ਉਠਾਉਣ
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋੋਜਨਾ ਤਹਿਤ ਸਬ-ਡਵੀਜ਼ਨ ਪੱਧਰ ਦਾ ਕੈਂਪ 25 ਨੂੰ ਲਗਾਇਆ ਜਾਵੇਗਾ-ਕੁਮਾਰ ਸੌਰਭ ਰਾਜ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 25 ਜੁਲਾਈ ਨੂੰ ਦਫ਼ਤਰ ਨਾਇਬ ਤਹਿਸੀਲਦਾਰ ਸਾਦਿਕ ਵਿਖੇ ਸਬ ਡਵੀਜ਼ਨ ਪੱਧਰ ਦਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸਾਦਿਕ, 23 ਜੁਲਾਈ (ਧੰੁਨਾ, ਚੌਹਾਨ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ ਭਾਗ ਤੀਜਾ ਸਮੈਸਟਰ 6ਵਾਂ ਮਈ 2019 'ਚੋਂ ਐਸ.ਬੀ.ਆਰ.ਐਸ ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਵਧੀਆ ਅੰਕ ਲੈ ਕੇ ਪਾਸ ਹੋਈਆਂ ਹਨ | ਗੁਰਲੀਨ ਕੌਰ ਸਪੁੱਤਰੀ ...

ਪੂਰੀ ਖ਼ਬਰ »

ਕਾਰਗਿਲ ਵਿਜੇ ਦਿਵਸ ਸਬੰਧੀ ਮੋਟੀਵੇਸ਼ਨ ਲੈਕਚਰ ਕਰਵਾਇਆ

ਫ਼ਰੀਦਕੋਟ, 23 ਜੁਲਾਈ (ਸਤੀਸ਼ ਬਾਗ਼ੀ)-ਤੋਪਖਾਨਾ ਹੈਡਕੁਆਟਰ ਫ਼ਰੀਦਕੋਟ ਅਤੇ 1033 ਸੀਮਾ ਸੁਰੱਖਿਆ ਬਲ ਤੋਪਖਾਨਾ ਰੈਜਿਮੈਂਟ ਵਲੋਂ ਕਾਰਗਿਲ ਵਿਜੈ ਦਿਵਸ ਦੇ ਸਬੰਧ ਵਿਚ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਮੋਟੀਵੇਸ਼ਨ ਲੈਕਚਰ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋੋਜਨਾ ਤਹਿਤ ਸਬ-ਡਵੀਜ਼ਨ ਪੱਧਰ ਦਾ ਕੈਂਪ 25 ਨੂੰ ਲਗਾਇਆ ਜਾਵੇਗਾ-ਕੁਮਾਰ ਸੌਰਭ ਰਾਜ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 25 ਜੁਲਾਈ ਨੂੰ ਦਫ਼ਤਰ ਨਾਇਬ ਤਹਿਸੀਲਦਾਰ ਸਾਦਿਕ ਵਿਖੇ ਸਬ ਡਵੀਜ਼ਨ ਪੱਧਰ ਦਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਮਿਸ਼ਨ ਸਕੂਲ 'ਚ ਬੂਟੇ ਲਗਾਏ

ਪੰਜਗਰਾਈਾ ਕਲਾਂ, 23 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਵਿਖੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਸਕੂਲ ਵਿਚ ਅਤੇ ਸਕੂਲ ਦੇ ਆਲੇ ਦੁਆਲੇ ਵੱਖ-ਵੱਖ ਤਰਾਂ ਦੇ ਬੂਟੇ ਲਗਾਏ ਗਏ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਫ਼ਰੀਦਕੋਟ, 23 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਸਿਹਤ ਵਿਭਾਗ ਵਲੋਂ ਡੇਂਗੂ ਤੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਐਸ.ਆਈ. ਗੁਰਮੀਤ ਸਿੰਘ ਨੇ ਬੱਚਿਆਂ ਨੂੰ ਡੇਂਗੂ, ਗੁਰਦੀਪ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਹੋਈ

ਫ਼ਰੀਦਕੋਟ, 23 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਇੱਥੇ ਐਸੋਸੀਏਸ਼ਨ ਦੇ ਪ੍ਰਧਾਨ ਕੁਲਤਾਰ ਸਿੰਘ ਬਰਾੜ (ਸੰਧਵਾਂ) ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸਤੰਬਰ ਮਹੀਨੇ 'ਚ ...

ਪੂਰੀ ਖ਼ਬਰ »

ਨਵੀਂ ਭਰਤੀ ਕਰਨ ਲਈ ਮਨਤਾਰ ਸਿੰਘ ਬਰਾੜ ਵਲੋਂ ਵਰਕਰ ਮਿਲਣੀ ਪ੍ਰੋਗਰਾਮ

ਕੋਟਕਪੂਰਾ, 23 ਜੁਲਾਈ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੋਟਕਪੂਰਾ ਵਿਧਾਨ ਸਭਾ ਹਲਕੇ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਚਹਿਲ, ਟਹਿਣਾ, ਚਮੇਲੀ, ਨੰਗਲ, ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਨੇ ਸ਼ਹਿਰ ਦਾ ਚੌਤਰਫ਼ਾ ਵਿਕਾਸ ਕਰਵਾਏ ਜਾਣ ਦਾ ਦਿੱਤਾ ਭਰੋਸਾ

ਕੋਟਕਪੂਰਾ, 23 ਜੁਲਾਈ (ਮੋਹਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਸਰਕਾਰ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ...

ਪੂਰੀ ਖ਼ਬਰ »

ਚੈਂਬਰ ਆਫ਼ ਕਾਮਰਸ ਸ਼ਹਿਰ ਦੀ ਸਫ਼ਾਈ ਰੱਖਣ ਅਤੇ ਡੇਂਗੂ ਦਾ ਪ੍ਰਭਾਵ ਰੋਕਣ ਲਈ ਯਤਨਸ਼ੀਲ

ਕੋਟਕਪੂਰਾ, 23 ਜੁਲਾਈ (ਮੋਹਰ ਸਿੰਘ ਗਿੱਲ)-ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀਜ ਵਲੋਂ ਪ੍ਰਧਾਨ ਉਂਕਾਰ ਗੋਇਲ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਨੂੰ ਡੇਂਗੂ ਦੇ ਖ਼ਤਰੇ ਤੋਂ ਬਚਾਉਣ ਅਤੇ ਸ਼ਹਿਰ ਦੇ ਬਾਜ਼ਾਰਾਂ ਨੂੰ ਸਾਫ਼-ਸੁਥਰੇ, ਚੌੜ੍ਹੇ ਤੇ ਖੁੱਲ੍ਹੇ ਬਣਾਉਣ ਲਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਰੇਬੀਜ਼ ਤੇ ਟੈਟਨਸ ਸਬੰਧੀ ਜਾਣਕਾਰੀ ਦਿੱਤੀ

ਫ਼ਰੀਦਕੋਟ, 23 ਜੁਲਾਈ (ਸਤੀਸ਼ ਬਾਗ਼ੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਸਿੰਘ ਵਾਲਾ ਵਿਖੇ ਡਾ. ਮਨਜੀਤ ਸਿੰਘ ਸੀਨੀਅਰ ਸਰਜਨ ਦੀ ਅਗਵਾਈ ਹੇਠ ਸਿਵਲ ਹਸਪਤਾਲ ਫ਼ਰੀਦਕੋਟ ਦੀ ਟੀਮ ਵਲੋਂ ਅੱਜ ਰੇਬੀਜ਼ ਅਤੇ ਟੈਟਨਸ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ

ਕੋਟਕਪੂਰਾ, 23 ਜੁਲਾਈ (ਮੇਘਰਾਜ)-ਅੱਜ ਟਰੈਫਿਕ ਇੰਚਾਰਜ ਏ.ਐਸ.ਆਈ ਜਗਰੂਪ ਸਿੰਘ ਵਲੋਂ ਸਾਥੀ ਕਰਮਚਾਰੀਆਂ ਨਾਲ ਸ਼ਹਿਰ ਵਿਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ | ਉਨ੍ਹਾਂ ਬੱਤੀਆਂ ਵਾਲਾ ਚੌਕ, ਗਿਆਨੀ ਜ਼ੈਲ ਸਿੰਘ ਮਾਰਕੀਟ, ਕੁੜੀਆਂ ਵਾਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਬਰਗਾੜੀ, 23 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ 'ਚ 550 ਪੌਦੇ ਲਾਉਣ ਦੀ ਵਿੱਢੀ ਮੁਹਿੰਮ ਤਹਿਤ ਕਸਬਾ ਬਰਗਾੜੀ ਵਿਖੇ ਪੌਦੇ ਲਾਉਣ ਦੀ ਸ਼ੁਰੂਆਤ ਸਰਪੰਚ ਪ੍ਰੀਤਪਾਲ ਸਿੰਘ ...

ਪੂਰੀ ਖ਼ਬਰ »

ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾਂ ਦੇਵੀ ਦੀ ਯਾਤਰਾ ਕਰਵਾਈ

ਸਾਦਿਕ, 23 ਜੁਲਾਈ (ਧੰੁਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਦਿਕ ਇਲਾਕੇ ਦੀ ਸੰਗਤ ਨੂੰ ਖਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਅਤੇ ਮਾਤਾ ਨੈਣਾਂ ਦੇਵੀ ਦੇ ਦਰਬਾਰ ਦੇ ਦਰਸ਼ਨ ਕਰਵਾਉਣ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਨੇ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ

ਫ਼ਰੀਦਕੋਟ, 23 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੇ ਪ੍ਰਧਾਨ ਇੰਜ. ਗੁਰਚਰਨ ਸਿੰਘ ਅਤੇ ਸਕੱਤਰ ਨਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਟੇਟ ਬਾਡੀ ਦੇ ਸੱਦੇ 'ਤੇ ਜੇ.ਈ ਅਤੇ ਏ.ਏ.ਈ ਦੀਆਂ ਮੰਗਾਂ ਦੇ ਸਬੰਧ ਵਿਚ ਸਰਕਲ ਪੱਧਰ ਦਾ ਧਰਨਾ ਦਿੱਤਾ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਚੰਦਰ ਸ਼ੇਖਰ ਆਜ਼ਾਦ ਦਾ ਜਨਮ ਦਿਵਸ ਮਨਾਇਆ

ਪੰਜਗਰਾਈਾ ਕਲਾਂ, 23 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਚੰਦਰ ਸ਼ੇਖਰ ਆਜ਼ਾਦ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਮਨ ਸ਼ਰਮਾ ਨੇ ਬੱਚਿਆਂ ਨੂੰ ਚੰਦਰ ਸ਼ੇਖਰ ਆਜ਼ਾਦ ਦੀ ਜੀਵਨੀ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੁੱਤਰੀ ਦਾ ਜਨਮ ਦਿਨ ਬੇਸਹਾਰਾ ਬੱਚਿਆਂ ਨਾਲ ਮਨਾਇਆ

ਫ਼ਰੀਦਕੋਟ, 23 ਜੁਲਾਈ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਸੀਨੀਅਰ ਮੈਂਬਰ ਰਾਜੇਸ਼ ਰੀਹਾਨ ਨੇ ਆਪਣੀ ਬੇਟੀ ਖੁਸ਼ੀ ਦਾ ਜਨਮ ਦਿਨ ਸਥਾਨਕ ਸ੍ਰੀ ਰਾਧਾ ਕਿ੍ਸ਼ਨ ਧਾਮ ਵਿਖੇ ਰਹਿ ਰਹੇ ਬੇਸਹਾਰਾ ਬੱਚਿਆਂ ਦੇ ਨਾਲ ਆਪਣੇ ਪਰਿਵਾਰਕ ਅਤੇ ਰੋਟਰੀ ਕਲੱਬ ਦੇ ਮੈਂਬਰਾਂ ਨਾਲ ...

ਪੂਰੀ ਖ਼ਬਰ »

ਵਾਅਦਾ ਿਖ਼ਲਾਫ਼ੀ ਵਿਰੁੱਧ ਮੁਲਾਜ਼ਮ ਤੇ ਪੈਨਸ਼ਨਰ 25 ਨੂੰ ਜ਼ਿਲ੍ਹਾ ਕੇਂਦਰਾਂ 'ਤੇ ਦੇਣਗੇ ਧਰਨੇ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਕੈਪਟਨ ਸਰਕਾਰ ਦੀ ਵਾਅਦਾ ਿਖ਼ਲਾਫੀ ਵਿਰੁੱਧ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਐਕਸ਼ਨ ਕਮੇਟੀ ਦੀ ਅਗਵਾਈ ਵਿਚ 25 ਜੁਲਾਈ ਨੂੰ ਜ਼ਿਲ੍ਹਾ ਹੈੱਡ ਕੁਆਟਰਾਂ ਦੇ ਦਿੱਤੇ ਜਾ ਰਹੇ ਧਰਨਿਆਂ ਤਹਿਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਰਿਟਾਇਰਡ ਕਰਮਚਾਰੀ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਰਿਟਾਇਰਡ ਕਰਮਚਾਰੀ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਕ੍ਰਿਸ਼ਨ ਵਰਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਭੁਪਿੰਦਰ ਸਿੰਘ ਪਾਲੀ ਅਤੇ ਦਰਸ਼ਨ ਸਿੰਘ ਬਰਾੜ ...

ਪੂਰੀ ਖ਼ਬਰ »

ਮਹਾਰਾਜਾ ਫ਼ਰੀਦਕੋਟ ਦੇ ਵੰਸ਼ਜ਼ ਲੰਗਰ ਮਾਤਾ ਖੀਵੀ ਜੀ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 23 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੇ ਸ਼ਾਹੀ ਪਰਿਵਾਰ ਨਾਲ ਸਬੰਧਿਤ ਮਹਾਂਰਾਵਲ ਖੇਵਾ ਜੀ ਟਰੱਸਟ ਦੇ ਵਾਈਸ ਚੇਅਰਮੈਨ ਰਾਜਕੁਮਾਰੀ ਨਿਸ਼ਾ ਕੇਹਰ, ਉਨ੍ਹਾਂ ਦੇ ਪਤੀ ਰਾਜੀਵ ਕੇਹਰ ਤੇ ਬੇਟੇ ਆਦਿਤਿਆ ਕੇਹਰ ਗੁਰਦੁਆਰਾ ਸਾਹਿਬਜ਼ਾਦਾ ਅਜੀਤ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਘਰਾਂ / ਸੰਸਥਾਨਾਂ 'ਚੋਂ ਡੇਂਗੂ ਦਾ ਲਾਰਵਾ ਮਿਲਣ 'ਤੇ ਕੱਟੇ ਚਲਾਨ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਸਰਜਨ ਡਾ: ਅਮਰੀਕ ਸਿੰਘ ਦੀ ਅਗਵਾਈ ਹੇਠ ਬਰਸਾਤਾਂ ਦੇ ਮੌਸਮ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਮਲੇਰੀਆ, ਚਿਕਨਗੁਣੀਆ ਅਤੇ ਡੇਂਗੂ ਆਦਿ ਤੋਂ ਬਚਾਅ ਲਈ ਜ਼ਿਲ੍ਹੇ ਵਿਚ ਚੌਕਸੀ ...

ਪੂਰੀ ਖ਼ਬਰ »

ਨਸ਼ਾ ਸਮੱਗਰੀ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਨੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਉਕਤ ਪਾਸੋਂ 25 ਮਿਲੀਗਰਾਮ ਹੈਰੋਇਨ ਅਤੇ ਇਸ ਦਾ ਸੇਵਨ ਕਰਨ ਲਈ ਵਰਤੀ ਜਾਣ ਵਾਲੀ ਕਾਲੀ ਪੰਨ੍ਹੀ ਤੇ ਲਾਈਟਰ ਵੀ ...

ਪੂਰੀ ਖ਼ਬਰ »

ਗੋਂਦਾਰਾ ਮਾਈਨਰ 'ਚ ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਫ਼ਸਲਾਂ ਦਾ ਨੁਕਸਾਨ ਹੋਣ ਦਾ ਸਤਾਉਂਦਾ ਹੈ ਕਿਸਾਨਾਂ ਨੂੰ ਡਰ

ਜੈਤੋ, 23 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਦਲ ਸਿੰਘ ਵਾਲਾ ਦੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਖੇਤਾਂ ਨੂੰ ਪਾਣੀ ਗੋਂਦਾਰਾ ਮਾਈਨਰ ਤੋਂ ਆਉਂਦਾ ਹੈ ਅਤੇ ਅੱਜ-ਕੱਲ੍ਹ ਬਰਸਾਤ ਦਾ ਮੌਸਮ ਹੋਣ ਕਰਕੇ ਗੋਂਦਾਰਾ ਮਾਈਨਰ ਦੀ ਕੱਸੀ ਦਾ ਵਹਾਅ ਵਧ ਜਾਂਦਾ ...

ਪੂਰੀ ਖ਼ਬਰ »

ਫ਼ਰਜ਼ੀ ਦਸਤਾਵੇਜ ਬਣਾ ਕੇ ਧੋਖਾਧੜੀ ਕਰਨ ਦੋਸ਼ਾਂ 'ਚ ਦਰਜ ਮਾਮਲੇ 'ਚ ਅਗਾਊਾ ਜ਼ਮਾਨਤ ਅਰਜ਼ੀ ਰੱਦ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਲੋਂ ਪਿੰਡ ਘੁਗਿਆਣਾ ਦੇ ਵਸਨੀਕ ਨਛੱਤਰ ਸਿੰਘ ਪੁੱਤਰ ਦਰਬਾਰਾ ਸਿੰਘ ਦੇ ਨਾਲ ਫ਼ਰਜ਼ੀ ਦਸਤਾਵੇਜ ਤਿਆਰ ਕਰਕੇ ਧੋਖਾਧੜੀ ਕਰਨ ਦੇ ਇਕ ਮਾਮਲੇ ਵਿਚ ਕੁਲਦੀਪ ਸਿੰਘ ਪੁੱਤਰ ਬਾਬੂ ਸਿੰਘ ਵਾਸੀ ...

ਪੂਰੀ ਖ਼ਬਰ »

ਪੀ. ਐੱਨ. ਬੀ. ਬਰਾਂਚ ਨੇ 125ਵੀਂ ਵਰੇ੍ਹਗੰਢ 'ਤੇ ਬੂਟੇ ਲਗਾਏ

ਫ਼ਰੀਦਕੋਟ, 23 ਜੁਲਾਈ (ਸ. ਰਿਪੋ.)-ਪੰਜਾਬ ਨੈਸ਼ਨਲ ਬੈਂਕ ਫ਼ਰੀਦਕੋਟ ਬਰਾਂਚ ਵਲੋਂ ਜੀ.ਜੇ. ਸੂਰੀ ਦੀ ਅਗਵਾਈ 'ਚ ਬੈਂਕ ਦੀ 125 ਵਰੇ੍ਹਗੰਢ ਮੌਕੇ 125 ਪੌਦੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਬੈਂਕ ਦੇ ਜ਼ਿਲ੍ਹਾ ਸੰਪਰਕ ਅਧਿਕਾਰੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਬੈਂਕ ਦੇ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ 'ਚ ਸੱਤ ਨੌਜਵਾਨਾਂ ਦੀ ਨੌਕਰੀ ਲਈ ਚੋਣ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰੁਜ਼ਗਾਰ ਅਤੇ ਕਾਰੋਬਾਰ ਬਿਉਰੋ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਲਗਾਏ ਗਏ ਇਕ ਪਲੇਸਮੈਂਟ ਕੈਂਪ ਦੌਰਾਨ ਮੁਥੂਟ ਫਾਈਨਾਂਸ ਕੰਪਨੀ ਵਲੋਂ ਸੱਤ ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਗਈ | ...

ਪੂਰੀ ਖ਼ਬਰ »

'ਆਓ ਗੁਰੂ ਨਾਨਕ ਨੂੰ ਜਾਣੀਏ' ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ

ਸਾਦਿਕ, 23 ਜੁਲਾਈ (ਗੁਰਭੇਜ ਸਿੰਘ ਚੌਹਾਨ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਸਾਦਿਕ ਵਲੋਂ ਪਿੰਡ ਘੁਗਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ 'ਆਓ ਗੁਰੂ ਨਾਨਕ ਨੂੰ ਜਾਣੀਏਾ' ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਬਿਬੇਕ ਸਿੰਘ ਪ੍ਰਧਾਨ ਗੁਰਦੁਆਰਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਿਵਲ ਹਸਪਤਾਲ ਵਿਖੇ ਵਿਧਵਾ ਸੈੱਲ ਸਥਾਪਿਤ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਵਨ ਸਟਾਪ ਸੈਂਟਰ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਵਿਧਵਾ ਸੈੱਲ ਸਥਾਪਿਤ ਕੀਤਾ ਗਿਆ | ਇਸ ਮੌਕੇ ਡਾ: ਚੰਦਰ ਸ਼ੇਖਰ ਕੱਕੜ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਜਰਨਲ ਮਰਚੈਂਟਸ 26 ਤੋਂ 28 ਤੱਕ ਦੁਕਾਨਾਂ ਬੰਦ ਰੱਖਣਗੇ

ਫ਼ਰੀਦਕੋਟ, 23 ਜੁਲਾਈ (ਬਾਗ਼ੀ)-ਜਰਨਲ ਮਰਚੈਂਟਸ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਸਥਾਨਕ ਹਜ਼ੂਰੀ ਬਾਜ਼ਾਰ ਵਿਖੇ ਪ੍ਰਧਾਨ ਪ੍ਰਦੀਪ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਗਰਮੀ ਦੀਆਂ ਛੁੱਟੀਆਂ ਸਰਬਸੰਮਤੀ ਨਾਲ 26 ਤੋਂ 28 ਜੁਲਾਈ ਤੱਕ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਗੁਰਜਾਪ ਸਿੰਘ ਸੇਖੋਂ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਫ਼ਰੀਦਕੋਟ, 23 ਜੁਲਾਈ (ਪੁਰਬਾ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਇੰਦਰਜੀਤ ਸਿੰਘ ਖ਼ਾਲਸਾ ਪ੍ਰਧਾਨ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋ. ਐਸ.ਐਸ.ਬਾਜਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਛਾਂਦਾਰ ਅਤੇ ਫ਼ਲਦਾਰ ਬੂਟੇ ਲਗਾਏ

ਸਾਦਿਕ, 23 ਜੁਲਾਈ (ਆਰ.ਐਸ.ਧੰੁਨਾ)-ਪਿੰਡ ਪਿੰਡੀ ਬਲੋਚਾਂ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਫ਼ਲਦਾਰ, ਛਾਂਦਾਰ ਬੂਟੇ ਲਾਏ ਗਏ¢ | ਇਸ ਮੌਕੇ ਸਰਪੰਚ ਰਮਨਦੀਪ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX