ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  1 day ago
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  1 day ago
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  1 day ago
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  1 day ago
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  1 day ago
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  1 day ago
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  1 day ago
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  1 day ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  1 day ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  1 day ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  1 day ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  1 day ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  1 day ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  2 days ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  2 days ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  2 days ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 days ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  2 days ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  2 days ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  2 days ago
ਮੀਂਹ ਨੇ ਫਿਰ ਵਧਾਈ ਠੰਢ
. . .  2 days ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  2 days ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  2 days ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551

ਪੰਜਾਬ / ਜਨਰਲ

ਮਾਮਲਾ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦਾ

ਬੇਅਦਬੀ ਮਾਮਲੇ ਦੇ ਸ਼ਿਕਾਇਤਕਰਤਾਵਾਂ ਦੀ ਕਾਪੀ ਲੈਣ ਵਾਲੀ ਅਰਜ਼ੀ ਮਨਜ਼ੂਰ

ਐੱਸ.ਏ.ਐੱਸ. ਨਗਰ, 23 ਜੁਲਾਈ (ਜਸਬੀਰ ਸਿੰਘ ਜੱਸੀ)-ਬਰਗਾੜੀ ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਕੇਸ ਬੰਦ ਕਰਨ ਲਈ ਮੁਹਾਲੀ ਅਦਾਲਤ 'ਚ ਪੇਸ਼ ਕੀਤੀ ਕਲੋਜ਼ਰ ਰਿਪੋਰਟ ਦੇ ਮਾਮਲੇ 'ਚ ਅੱਜ ਸ਼ਿਕਾਇਤਕਰਤਾਵਾਂ ਵਾਲੀ ਧਿਰ ਤੇ ਪੰਜਾਬ ਸਰਕਾਰ ਵਲੋਂ ਉਕਤ ਰਿਪੋਰਟ ਦੀ ਕਾਪੀ ਹਾਸਲ ਕਰਨ ਲਈ ਬਹਿਸ ਕੀਤੀ ਗਈ | ਸ਼ਿਕਾਇਤਕਰਤਾ ਰਣਜੀਤ ਸਿੰਘ ਤੇ ਗੋਰਾ ਸਿੰਘ ਵਲੋਂ ਐਡਵੋਕੇਟ ਗਗਨਪ੍ਰਦੀਪ ਸਿੰਘ ਬੱਲ ਤੇ ਨਵਦੀਪ ਸਿੰਘ ਬਿੱਟਾ ਪੇਸ਼ ਹੋਏ | ਇਸੇ ਤਰ੍ਹਾਂ ਤੀਜੇ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਜੋ ਕਿ ਐਸ. ਜੀ. ਪੀ. ਸੀ. 'ਚ ਬਤੌਰ ਮੈਨੇਜਰ ਨੌਕਰੀ ਕਰਦਾ ਹੈ ਵਲੋਂ ਐਡਵੋਕੇਟ ਐਚ. ਐੱਸ. ਧਨੋਆ ਤੇ ਦਮਨਵੀਰ ਸਿੰਘ ਸੋਫਤੀ ਪੇਸ਼ ਹੋਏ | ਉੱਧਰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਪੇਸ਼ ਹੋਏ | ਸ਼ਿਕਾਇਤਕਰਤਾਵਾਂ ਦੇ ਵਕੀਲਾਂ ਵਲੋਂ ਅਦਾਲਤ ਅੱਗੇ ਦਲੀਲ ਰੱਖੀ ਗਈ ਕਿ ਸੀ. ਬੀ. ਆਈ. ਵਲੋਂ ਕੇਸ ਬੰਦ ਕਰਨ ਵਾਲੀ ਜੋ ਕਲੋਜ਼ਰ ਰਿਪੋਰਟ ਪੇਸ਼ ਕੀਤੀ ਗਈ ਹੈ ਉੁਕਤ ਰਿਪੋਰਟ 'ਚ ਅਜਿਹੀਆਂ ਕਿਹੜੀਆਂ ਖਾਮੀਆਂ ਹਨ ਜਿਸ ਕਾਰਨ ਸੀ. ਬੀ. ਆਈ. ਇਸ ਕੇਸ ਨੂੰ ਬੰਦ ਕਰ ਰਹੀ ਹੈ | ਇਸ ਲਈ ਉਨ੍ਹਾਂ ਨੂੰ ਉਕਤ ਕਲੋਜ਼ਰ ਰਿਪੋਰਟ ਦੀ ਕਾਪੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਅਦਾਲਤ 'ਚ ਆਪਣਾ ਪੱਖ ਰੱਖ ਸਕਣ | ਉੱਧਰ ਪੰਜਾਬ ਸਰਕਾਰ ਵਲੋਂ ਪੇਸ਼ ਜ਼ਿਲ੍ਹਾ ਅਟਾਰਨੀ ਦਾ ਕਹਿਣਾ ਸੀ ਕਿ ਪੁਲਿਸ ਵਲੋਂ ਸ਼ਿਕਾਇਤਕਰਤਾਵਾਂ ਦੀ ਸ਼ਿਕਾਇਤ ਤੋਂ ਬਾਅਦ 3 ਵੱਖਰੀਆਂ-ਵੱਖਰੀਆਂ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਸਨ ਤੇ ਸੀ. ਬੀ. ਆਈ. ਵਲੋਂ ਵੀ ਉਕਤ ਮਾਮਲੇ 'ਚ 3 ਵੱਖ-ਵੱਖ ਆਰ. ਸੀ/13, 14, 15 ਤਹਿਤ ਮਾਮਲੇ ਤਾਂ ਦਰਜ ਕਰ ਲਏ ਗਏ ਸੀ ਪ੍ਰੰਤੂ ਅਦਾਲਤ 'ਚ ਸਿਰਫ਼ ਇੱਕੋ ਕਲੋਜ਼ਰ ਰਿਪੋਰਟ ਕਿਉਂ ਪੇਸ਼ ਕੀਤੀ ਗਈ | ਅਦਾਲਤ ਨੇ ਸ਼ਿਕਾਇਤਕਰਤਾਵਾਂ ਤੇ ਸਰਕਾਰ ਵਲੋਂ ਪੇਸ਼ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਤਿੰਨੇ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਨੂੰ ਮਨਜ਼ੂਰ ਕਰਦਿਆਂ 2 ਦਿਨ ਬਾਅਦ ਕਲੋਜ਼ਰ ਰਿਪੋਰਟ ਦੀ ਕਾਪੀ ਦੇਣ ਦੇ ਹੁਕਮ ਦਿੱਤੇ | ਸ਼ਿਕਾਇਤਕਰਤਾਵਾਂ ਵਲੋਂ ਅੱਜ ਕਲੋਜ਼ਰ ਰਿਪੋਰਟ ਦੀਆਂ ਕਾਪੀਆਂ ਹਾਸਲ ਕਰਨ ਲਈ ਅਦਾਲਤ 'ਚ ਅਪਲਾਈ ਵੀ ਕਰ ਦਿੱਤਾ ਗਿਆ ਹੈ | ਉੱਧਰ ਪੰਜਾਬ ਸਰਕਾਰ ਦੀ ਕਲੋਜ਼ਰ ਰਿਪੋਰਟ ਦੀ ਕਾਪੀ ਦੇਣ ਵਾਲੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ | ਅਦਾਲਤ 'ਚ ਸੁਣਵਾਈ ਦੌਰਾਨ ਸੀ. ਬੀ. ਆਈ. ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਉਕਤ ਅਰਜ਼ੀਆਂ ਸਬੰਧੀ ਆਪਣਾ ਜਵਾਬ ਵੀ ਦਾਖ਼ਲ ਕੀਤਾ ਗਿਆ ਸੀ | ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਅਗਸਤ ਦੀ ਤਰੀਕ ਨਿਸ਼ਚਿਤ ਕੀਤੀ ਹੈ |

ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਗੂੰਜੇਗਾ ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ

ਜਸਵੰਤ ਸਿੰਘ ਜੱਸ ਅੰਮਿ੍ਤਸਰ, 23 ਜੁਲਾਈ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਪਹਿਲੀ ਅਗਸਤ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਆਰੰਭ ਕੀਤੇ ਜਾਣ ਵਾਲੇ ਨਗਰ ਕੀਰਤਨ 'ਚ ਪ੍ਰਸਿੱਧ ਗਾਇਕ ...

ਪੂਰੀ ਖ਼ਬਰ »

ਕੁਰਬਾਨੀ ਦੇ ਪਸ਼ੂਆਂ ਦੀ ਖਲ ਅੱਤਵਾਦੀਆਂ ਦੇ ਹੱਥ ਨਾ ਲੱਗੇ-ਪਾਕਿ ਪੁਲਿਸ ਨੂੰ ਹਦਾਇਤਾਂ

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਪੁਲਿਸ ਅਧਿਕਾਰੀਆਂ ਦੀ ਹੋਈ ਇਕ ਬੈਠਕ 'ਚ ਪੁਲਿਸ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਬਕਰੀਦ ਦੇ ਮੌਕੇ ਕਿਸੇ ਵੀ ਕੀਮਤ 'ਤੇ ਕੁਰਬਾਨ ਕੀਤੇ ਜਾਨਵਰਾਂ ਦੀ ਖਲ ਪਾਬੰਦੀਸ਼ੁਦਾ ...

ਪੂਰੀ ਖ਼ਬਰ »

ਸੁਪਰੀਮ ਕੋਰਟ 1984 ਸਿੱਖ ਨਸਲਕੁਸ਼ੀ ਦੇ ਕਾਤਲਾਂ ਨੂੰ ਦਿੱਤੀਆਂ ਜ਼ਮਾਨਤਾਂ 'ਤੇ ਮੁੜ ਵਿਚਾਰ ਕਰੇ- ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੂੰ ਸੰਨ੍ਹ 1984 ਦੇ ਸਿੱਖ ਨਸਲਕੁਸ਼ੀ ਦੇ ਕਾਤਲਾਂ ਦੀਆਂ ਜ਼ਮਾਨਤਾਂ ਦੇ ਮਾਮਲੇ 'ਤੇ ਦੁਬਾਰਾ ਵਿਚਾਰ ...

ਪੂਰੀ ਖ਼ਬਰ »

ਉੱਤਰੀ ਭਾਰਤ ਦੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਦੇਣ ਲਈ ਵਚਨਬੱਧ ਇੰਟਰਨਲ ਯੂਨੀਵਰਸਿਟੀ ਬੜੂ

ਧਰਮਗੜ੍ਹ, 23 ਜੁਲਾਈ (ਗੁਰਜੀਤ ਸਿੰਘ ਚਹਿਲ)-ਇੰਟਰਨਲ ਯੂਨੀਵਰਸਿਟੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਈ ਜਾ ਰਹੀ ਅਜਿਹੀ ਵਿੱਦਿਅਕ ਸੰਸਥਾ ਹੈ, ਜਿਸ 'ਚ ਕੇਵਲ ਲੜਕੀਆਂ ਨੂੰ ਅੰਡਰ ਗ੍ਰੈਜੂਏਟ, ਪੋਸਟ ਗ੍ਰੈਜੂਏਟ ਤੇ ਪੀ.ਐੱਚ.ਡੀ. ਕੋਰਸਾਂ ਤਹਿਤ ਉੱਚ ਵਿੱਦਿਆ ਦੇਣ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1632.73 ਫੁੱਟ

ਨੰਗਲ, 23 ਜੁਲਾਈ (ਪ੍ਰੋ. ਅਵਤਾਰ ਸਿੰਘ, ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1632.73 ਫੁੱਟ 'ਤੇ ਪਹੰੁਚ ਗਿਆ ਹੈ ਜੋ ਪਿਛਲੇ ਸਾਲ ਅੱਜ ਦੇ ਦਿਨ 1530.51 ਫੁੱਟ ਸੀ | ਇਸ ਹਿਸਾਬ ਨਾਲ ਪਿਛਲੇ ਸਾਲ ਦੇ ਮੁਕਾਬਲੇ ਭਾਖੜਾ ਡੈਮ 'ਚ ਪਾਣੀ 102.22 ਫੁੱਟ ਜ਼ਿਆਦਾ ਹੈ, 62527 ਕਿਊਸਿਕ ਪਾਣੀ ਆ ਰਿਹਾ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਵਿਚ ਹਿੰਦੀ 'ਚ ਲਾਏ ਹੋਰਡਿੰਗ ਨੂੰ ਲੈ ਕੇ ਵਿਰੋਧ

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੁੱਖ ਸੜਕ 'ਤੇ ਲਗਵਾਏ ਹਿੰਦੀ 'ਚ ਲਿਖੇ ਹੋਰਡਿੰਗ ਕਾਰਨ ਪਾਕਿ ਦੇ ਸਿੱਖ ਭਾਈਚਾਰੇ ਸਮੇਤ ਸਮੂਹ ...

ਪੂਰੀ ਖ਼ਬਰ »

ਮੌੜ ਬੰਬ ਧਮਾਕੇ ਦੀ ਜਾਂਚ ਦੀ ਸਥਿਤੀ ਸੀਲਬੰਦ ਲਿਫ਼ਾਫ਼ੇ 'ਚ ਪੇਸ਼

ਚੰਡੀਗੜ੍ਹ, 23 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਰੈਲੀ ਉਪਰੰਤ ਬਠਿੰਡਾ ਦੇ ਮੌੜ ਮੰਡੀ 'ਚ ਹੋਏ ਬੰਬ ਧਮਾਕੇ ਦੀ ਜਾਂਚ ਸੀ.ਬੀ.ਆਈ. ਜਾਂ ਕਿਸੇ ਹੋਰ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਖ਼ਲ ਲੋਕਹਿਤ ਪਟੀਸ਼ਨ ਦੀ ...

ਪੂਰੀ ਖ਼ਬਰ »

2 ਮਹੀਨੇ ਬਾਅਦ ਬਣਾਵਾਂਗਾ ਨਵੀਂ ਰਣਨੀਤੀ-ਸਿੱਧੂ

ਰੇਸ਼ਮ ਸਿੰਘ ਅੰਮਿ੍ਤਸਰ, 23 ਜੁਲਾਈ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੈਦਾ ਹੋਏ ਵਿਵਾਦ ਉਪਰੰਤ ਵਜ਼ਾਰਤ ਤੋਂ ਅਸਤੀਫ਼ਾ ਦੇਣ ਉਪਰੰਤ ਇੱਥੇ ਆਪਣੇ ਘਰ ਪੁੱਜੇ ਨਵਜੋਤ ਸਿੰਘ ਸਿੱਧੂ ਆਖ਼ਰ ਅੱਜ ਪਹਿਲੀ ਵਾਰ ਆਪਣੇ ਸਮਰਥਕਾਂ ਤੇ ਵਰਕਰਾਂ ਦੇ ਸਨਮੁੱਖ ਹੋਏ ਜਿਸ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੇ ਸਾਰੇ ਕਾਨੂੰਨੀ ਵਾਰਸ ਹੋਣਗੇ ਪੈਨਸ਼ਨ ਦੇ ਹੱਕਦਾਰ

ਚੰਡੀਗੜ੍ਹ, 23 ਜੁਲਾਈ (ਸੁਰਜੀਤ ਸਿੰਘ ਸੱਤੀ)-ਕੇਂਦਰੀ ਗ੍ਰਹਿ ਮੰਤਰਾਲੇ ਦੇ ਅਫ਼ਸਰਾਂ ਨੇ ਹਾਈਕੋਰਟ 'ਚ ਪੇਸ਼ ਹੋ ਕੇ ਕਿਹਾ ਹੈ ਕਿ ਆਜ਼ਾਦੀ ਘੁਲਾਟੀਆਂ ਦੇ ਸਾਰੇ ਕਾਨੂੰਨੀ ਆਸ਼ਿ੍ਤਾਂ ਨੂੰ ਸੁਤੰਤਰਤਾ ਸੈਨਿਕ ਸਨਮਾਨ ਪੈਨਸ਼ਨ ਦੇ ਹੱਕਦਾਰ ਵਿਅਕਤੀਆਂ ਦੀ ਸੂਚੀ 'ਚ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਮਿਡ ਡੇ ਮੀਲ ਕੈਦੀਆਂ ਤੋਂ ਬਣਵਾਉਣ ਦਾ ਵਿਚਾਰ

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਪੰਜਾਬ ਰਾਜ ਦੇ ਸਕੂਲੀ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਅਧੀਨ ਵਧੀਆ, ਪੌਸ਼ਟਿਕ ਤੇ ਸ਼ੁੱਧ ਖਾਣਾ ਮੁਹੱਈਆ ਕਰਵਾਉਣ ਦੀ ਦਿਸ਼ਾ 'ਚ ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਨਵੀਂ ਤਜਵੀਜ਼ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਇਮਾਰਤਾਂ ਦੇ ਨਕਸ਼ਿਆਂ ਲਈ ਆਰਕੀਟੈਕਟਾਂ ਵਲੋਂ ਲਈ ਜਾਂਦੀ ਫ਼ੀਸ ਕੀਤੀ ਜਾਵੇਗੀ ਨਿਰਧਾਰਿਤ

 ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਸਥਾਨਕ ਸਰਕਾਰਾਂ ਵਿਭਾਗ ਨੇ ਇਮਾਰਤਾਂ ਦੇ ਨਕਸ਼ਿਆਂ ਲਈ ਆਰਕੀਟੈਕਟਾਂ ਵਲੋਂ ਲਈ ਜਾਣ ਵਾਲੀ ਫ਼ੀਸ ਦੀ ਹੱਦ ਨਿਰਧਾਰਿਤ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਕਦਮ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਨੂੰ ਵਿੱਤੀ ਰਾਹਤ ਮੁਹੱਈਆ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 3 ਕਿਸਾਨਾਂ ਵਲੋਂ ਖ਼ੁਦਕੁਸ਼ੀ

ਡਰੋਲੀ ਕਲਾਂ, 23 ਜੁਲਾਈ (ਸੰਤੋਖ ਸਿੰਘ)-ਹਲਕਾ ਆਦਮਪੁਰ ਦੇ ਪਿੰਡ ਢੰਡੋਰ ਦੇ ਕਿਸਾਨ ਕਸ਼ਮੀਰਾ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਜਾਣਕਾਰੀ ਦਿੰਦਿਆਂ ਮਿ੍ਤਕ ਦੀ ਪਤਨੀ ਦਵਿੰਦਰ ਕੌਰ, ਨੂੰਹ ਅਮਰਜੀਤ ਕੌਰ ਅਤੇ ਪਿੰਡ ਦੇ ਸਾਬਕਾ ...

ਪੂਰੀ ਖ਼ਬਰ »

ਮਾਮਲਾ ਤਰਨਤਾਰਨ ਦੇ ਐਫੀਲੀਏਟਿਡ ਸਕੂਲਾਂ 'ਚ ਡੰਮੀ ਦਾਖ਼ਲ ਵਿਦਿਆਰਥੀਆਂ ਨੂੰ ਲਾਏ ਜੁਰਮਾਨੇ ਦਾ

ਜਾਂਚ ਲਈ ਸੇਵਾ-ਮੁਕਤ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਪੜਤਾਲੀਆ ਅਫ਼ਸਰ ਨਿਯੁਕਤ

ਤਰਵਿੰਦਰ ਸਿੰਘ ਬੈਨੀਪਾਲ ਐੱਸ.ਏ.ਐੱਸ. ਨਗਰ, 23 ਜੁਲਾਈ-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2018 ਦੀਆਂ 10ਵੀਂ ਤੇ 12ਵੀਂ ਸ਼ੇ੍ਰਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਸਰਹੱਦੀ ਏਰੀਏ 'ਚ ਨਕਲ ਨੂੰ ਠੱਲ੍ਹ ਪਾਉਣ ਲਈ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਲਈ ਓਪਨ ਸਕੂਲ ਪ੍ਰਣਾਲੀ ਅਧੀਨ ਐਕਰੀਡਿਟੇਸ਼ਨ ਫ਼ੀਸ ਦੀ ਆਖ਼ਰੀ ਤਰੀਕ 'ਚ ਵਾਧਾ

ਐੱਸ.ਏ.ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸਕੂਲਾਂ ਲਈ ਓਪਨ ਸਕੂਲ ਪ੍ਰਣਾਲੀ ਅਧੀਨ ਅਕਾਦਮਿਕ ਸਾਲ 2019-20 ਲਈ ਮੈਟ੍ਰੀਕੁਲੇਸ਼ਨ ਤੇ ਸੀਨੀਅਰ ਸੈਕੰਡਰੀ ਕੋਰਸਾਂ ਦੀ ਐਕਰੀਡਿਟੇਸ਼ਨ ਫ਼ੀਸ ਦੀ ਆਖ਼ਰੀ ਮਿਤੀ 'ਚ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਤੋਂ ਹੀ ਮਿਲੇਗੀ ਸ਼ਰੀਫ਼ ਨੂੰ ਰਾਹਤ-ਖੋਸਾ

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਚੀਫ਼ ਜਸਟਿਸ ਆਸਿਫ਼ ਸਈਦ ਖੋਸਾ ਨੇ ਅੱਜ ਜਵਾਬਦੇਹੀ ਅਦਾਲਤ ਦੇ ਜੱਜ ਅਰਸ਼ਦ ਮਲਿਕ ਨਾਲ ਜੁੜੇ ਵੀਡੀਓ-ਲੀਕ ਮਾਮਲੇ ਦੀ ਅਪੀਲ 'ਤੇ ਸੁਣਵਾਈ ਦੌਰਾਨ ਕਿਹਾ ਕਿ ਸੁਪਰੀਮ ਕੋਰਟ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ...

ਪੂਰੀ ਖ਼ਬਰ »

ਸਿਰਸਾ ਵਲੋਂ ਸਰਨਾ ਨੂੰ ਨਗਰ ਕੀਰਤਨ 'ਚ ਸ਼ਾਮਿਲ ਹੋਣ ਦਾ ਸੱਦਾ

ਜਲੰਧਰ, 23 ਜੁਲਾਈ (ਮੇਜਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਆਗੂ ਸ. ਪਰਮਜੀਤ ਸਿੰਘ ਸਰਨਾ ਵਲੋਂ 550 ਸਾਲਾਂ ਗੁਰੂ ਨਾਨਕ ਗੁਰਪੁਰਬ ਮੌਕੇ ਵੱਖਰਾ ਨਗਰ ਕੀਰਤਨ ਕੱਢੇ ਜਾਣ ਨੂੰ ਸਿੱਖ ਕੌਮ 'ਚ ...

ਪੂਰੀ ਖ਼ਬਰ »

ਕੁਲਦੀਪ ਨਈਅਰ ਦੀ ਪਹਿਲੀ ਬਰਸੀ ਮੌਕੇ ਸਮਾਗਮ ਕਰਵਾਉਣ ਦਾ ਫੈਸਲਾ

ਜਲੰਧਰ, 23 ਜੁਲਾਈ (ਜਸਪਾਲ ਸਿੰਘ)-ਪਿਛਲੇ ਕਾਫ਼ੀ ਸਮੇਂ ਤੋਂ ਭਾਰਤ-ਪਾਕਿ ਵਿਚਾਲੇ ਦੋਸਤਾਨਾ ਸਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ ਤੇ ਪੰਜਾਬ ਜਾਗਿ੍ਤੀ ਮੰਚ ਦੇ ਅਹੁਦੇਦਾਰਾਂ ਤੇ ਸਮਰਥਕਾਂ ਦੀ ਮੀਟਿੰਗ ਹਿੰਦ-ਪਾਕਿ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਤੇ ਰੂਟ ਸਬੰਧੀ ਇਕੱਤਰਤਾ

ਅੰਮਿ੍ਤਸਰ, 23 ਜੁਲਾਈ (ਸਟਾਫ਼ ਰਿਪੋਰਟਰ)-ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ 1 ਅਗਸਤ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਤੇ ਸਵਾਗਤੀ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਇਕੱਤਰਤਾ ਮੁੱਖ ਦਫ਼ਤਰ 'ਚ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ...

ਪੂਰੀ ਖ਼ਬਰ »

ਫ਼ਿਲਮ 'ਚੱਲ ਮੇਰਾ ਪੁੱਤ' ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਸੱਭਿਅਤਾ ਨੂੰ ਦਰਸਾਉਂਦੀ ਹੈ-ਸਿੰਮੀ ਚਾਹਲ

ਚੰਡੀਗੜ੍ਹ, 23 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬੀ ਸਿਨੇਮਾ 'ਚ ਥੋੜ੍ਹੇ ਸਮੇਂ ਵਿਚ ਚੰਗਾ ਨਾਮਣਾ ਖੱਟਣ ਵਾਲੀ ਅਦਾਕਾਰਾ ਸਿੰਮੀ ਚਾਹਲ ਨੇ ਅੱਜ ਚੰਡੀਗੜ੍ਹ 'ਚ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਵੀਂ ਆ ਰਹੀ ਫ਼ਿਲਮ 'ਚੱਲ ਮੇਰਾ ਪੁੱਤ' ਚੜ੍ਹਦੇ ਅਤੇ ਲਹਿੰਦੇ ...

ਪੂਰੀ ਖ਼ਬਰ »

ਐਫ. ਐਮ. ਸੀ. ਕਾਰਪੋਰੇਸ਼ਨ ਨੂੰ ਭਾਰਤ ਵਿਚ ਕਾਰਪੋਰੇਟ ਲੀਡਰਸ਼ਿਪ ਐਵਾਰਡ ਨਾਲ ਨਿਵਾਜਿਆ

ਮੁੰਬਈ, 23 ਜੁਲਾਈ (ਅ. ਬ.)-ਐਫ. ਐਮ. ਸੀ. ਕਾਰਪੋਰੇਸ਼ਨ ਇਕ ਮੋਹਰੀ ਖੋਜ ਆਧਾਰਿਤ ਫਸਲ ਸੁਰੱਖਿਆ ਕੰਪਨੀ ਨੂੰ ਨਵੀਂ ਦਿੱਲੀ ਵਿਚ 12 ਜੁਲਾਈ ਨੂੰ ਆਯੋਜਿਤ ਇਕ ਸਮਾਗਮ ਵਿਚ ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਸਿੰਘ ਤੋਮਰ ਦੁਆਰਾ ਕਾਰਪੋਰੇਟ ਲੀਡਰਸ਼ਿਪ ਐਵਾਰਡ ...

ਪੂਰੀ ਖ਼ਬਰ »

1607 ਵੀਜ਼ੇ ਪਿਛਲੇ 6 ਮਹੀਨਿਆਂ ਵਿਚ ਲੱਗੇ-ਈਜ਼ੀ ਵੀਜ਼ਾ

ਜੁਲਾਈ ਮਹੀਨੇ 'ਚ ਹੁਣ ਤੱਕ ਲੱਗੇ 190 ਵੀਜ਼ੇ

ਜਲੰਧਰ, 23 ਜੁਲਾਈ (ਅ. ਬ.)-ਕੈਨੇਡਾ ਦਾ ਵੀਜ਼ਾ ਹਾਸਲ ਕਰਨ ਤੋਂ ਬਾਅਦ ਆਪਣੀ ਖੁਸ਼ੀ ਪ੍ਰਗਟ ਕਰਦੇ ਹੋਏ ਈਜ਼ੀ ਵੀਜ਼ਾ ਕਲਾਇੰਟ ਪੰਜਾਬ 'ਚੋਂ ਸਭ ਤੋਂ ਵੱਧ ਵੀਜ਼ਾ ਲਗਵਾਉਣ ਵਾਲੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਦੱਸਿਆ ਕਿ ਕੈਨੇਡਾ ਅੰਬੈਸੀ ਵਲੋਂ ਚੰਗੀ ...

ਪੂਰੀ ਖ਼ਬਰ »

ਪਿਰਾਮਿਡ ਈ-ਸਰਵਿਸਿਜ਼ ਨੇ ਦਿੱਤੀ ਮੋਗਾ ਦੇ ਨੌਜਵਾਨਾਂ ਦੇ ਭਵਿੱਖ ਨੂੰ ਦਿਸ਼ਾ

ਜਲੰਧਰ, 23 ਜੁਲਾਈ (ਅ. ਬ.)-ਪਿਰਾਮਿਡ ਈ. ਸਰਵਿਸਿਜ਼ ਨੇ ਆਰਬਿਟ ਹਾਲ, ਮੋਗਾ ਵਿਚ ਮੈਗਾ ਕੈਨੇਡੀਅਨ ਐਜੂਕੇਸ਼ਨ ਫੇਅਰ ਦਾ ਆਯੋਜਨ ਕੀਤਾ, ਜਿਸ ਵਿਚ ਸ਼ਹਿਰ ਦੇ ਨੌਜਵਾਨਾਂ ਨੂੰ ਵਿਦੇਸ਼ ਵਿਚ ਪੜ੍ਹਨ ਲਈ ਜਾਣਕਾਰੀ ਦਿੱਤੀ ਗਈ | ਇਸ ਸਿੱਖਿਆ ਮੇਲੇ ਵਿਚ ਕਈ ਮਸ਼ਹੂਰ ...

ਪੂਰੀ ਖ਼ਬਰ »

ਮਾਮਲਾ ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਨਾਜਾਇਜ਼ ਹੋਟਲਾਂ ਦਾ

'ਅੰਮਿ੍ਤਸਰ ਵਾਲਡ ਸਿਟੀ ਐਕਟ 'ਤੇ ਹਾਈਕੋਰਟ ਨੇ ਲਾਈ ਰੋਕ

ਅੰਮਿ੍ਤਸਰ, 23 ਜੁਲਾਈ (ਹਰਮਿੰਦਰ ਸਿੰਘ)-ਹਾਈਕੋਰਟ ਨੇ ਪੰਜਾਬ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਅਣ-ਅਧਿਕਾਰਤ ਤੌਰ 'ਤੇ ਬਣੇ ਹੋਟਲਾਂ ਨੂੰ ਰੈਗੂਲਰ ਕਰਨ ਲਈ ਬਣਾਏ 'ਅੰਮਿ੍ਤਸਰ ਵਾਲਡ ਸਿਟੀ ਅਮੈਂਡਮੈਂਟ ਐਕਟ-2019' 'ਤੇ ਰੋਕ ਲਗਾਉਂਦੇ ਹੋਏ ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਡਾ. ਪਰਵਿੰਦਰ ਬਜਾਜ ਬਣੇ ਰਹਿਣਗੇ ਨੀਮਾ ਪੰਜਾਬ ਦੇ ਪ੍ਰਧਾਨ

ਜਲੰਧਰ, 23 ਜੁਲਾਈ (ਐੱਮ. ਐੱਸ. ਲੋਹੀਆ)-ਨੈਸ਼ਨਲ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੇ ਸਾਲ 2018-2020 ਲਈ ਐਲਾਨੇ ਗਏ ਪ੍ਰਧਾਨ ਡਾ. ਪਰਵਿੰਦਰ ਬਜਾਜ ਦੀ ਪ੍ਰਧਾਨਗੀ 'ਤੇ ਲੱਗੇ ਇਤਰਾਜਾਂ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ | ਇਸ ਦੇ ਨਾਲ ਡਾ. ਬਜਾਜ ਦੀ ਪ੍ਰਧਾਨਗੀ ਨੂੰ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ 200 ਕਰੋੜ ਦੀ ਹੈਰੋਇਨ ਸਮੇਤ 2 ਅਫਗਾਨੀ ਗਿ੍ਫ਼ਤਾਰ

ਨਵੀਂ ਦਿੱਲੀ, 23 ਜੁਲਾਈ (ਏਜੰਸੀ)-ਪੁਲਿਸ ਨੇ ਦੋ ਅਫਗਾਨ ਨਾਗਰਿਕਾਂ ਨੂੰ 200 ਕਰੋੜ ਦੀ 50 ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਦੋਵੇਂ ਤਸਕਰ ਅਫਗਾਨਿਸਤਾਨ ਦੇ ਕੰਧਾਰ ਤੇ ਹੇਲਮੰਡ ਸੂਬੇ ਦੇ ਵਸਨੀਕ ਹਨ ਤੇ ਦੋਵਾਂ ਨੇ ...

ਪੂਰੀ ਖ਼ਬਰ »

ਦੋ ਸਕੇ ਭਰਾ ਭੇਦਭਰੀ ਹਾਲਤ 'ਚ ਲਾਪਤਾ ਲੋਕਾਂ ਨੇ ਲਾਇਆ ਹਾਈਵੇ 'ਤੇ ਜਾਮ

ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਨੇੜਲੇ ਪਿੰਡ ਖੇੜੀ ਗੰਡਿਆਂ ਵਿਖੇ ਦੋ ਸਕੇ ਭਰਾ ਭੇਦਭਰੀ ਹਾਲਤ ਵਿਚ ਗੁੰਮ ਹੋ ਗਏ ਹਨ ਜਦੋਂ ਕਿ ਮਾਪਿਆਂ ਵਲੋਂ ਬੱਚਿਆਂ ਨੂੰ ਅਗਵਾ ਕੀਤੇ ਜਾਣ ਦਾ ਦੋਸ਼ ਲਗਾਇਆ ਜਾ ਰਿਹਾ ਹੈ | ਬੱਚਿਆਂ ਦੀ ਕੋਈ ਉੱਘ-ਸੁੱਘ ਨਾ ਲੱਗਣ ...

ਪੂਰੀ ਖ਼ਬਰ »

ਮੀਂਹ ਦਾ ਪਾਣੀ ਸਿੱਧਾ ਧਰਤੀ 'ਚ ਨਾ ਪਾਇਆ ਜਾਵੇ-ਮਾਹਿਰ

ਲੁਧਿਆਣਾ, 23 ਜੁਲਾਈ (ਬੀ.ਐਸ. ਬਰਾੜ)-ਸੋਸ਼ਲ ਮੀਡੀਆ 'ਤੇ ਝੋਨੇ 'ਚ ਖੜ੍ਹੇ ਮੀਂਹ ਦੇ ਪਾਣੀ ਨੂੰ ਸਿੱਧਾ ਬੋਰਵੈੱਲ ਰਾਹੀਂ ਧਰਤੀ ਹੇਠਾਂ ਸੁੱਟੇ ਜਾਣ ਦੀਆਂ ਵੀਡੀਓ ਆ ਰਹੀਆਂ ਹਨ ਜੋ ਗੁਮਰਾਹਕੁਨ ਵਰਤਾਰਾ ਹੈ | ਪੀ.ਏ.ਯੂ. ਮਾਹਰਾਂ ਨੇ ਇਸ ਦੇ ਸਬੰਧ 'ਚ ਪੰਜਾਬ ਦੇ ਕਿਸਾਨਾਂ ਲਈ ...

ਪੂਰੀ ਖ਼ਬਰ »

ਫ਼ਰਜ਼ੀ ਦਸਤਾਵੇਜ਼ਾਂ 'ਤੇ 12.50 ਕਰੋੜ ਦਾ ਕਰਜ਼ਾ ਦੇਣ ਦਾ ਮਾਮਲਾ

ਪੀ. ਐਨ. ਬੀ. ਦੇ ਚੀਫ਼ ਮੈਨੇਜਰ, ਡੀ. ਜੀ. ਐਮ., ਏ. ਜੀ. ਐਮ. ਤੇ ਮੈਨੇਜਰ 'ਤੇ ਪਰਚਾ ਦਰਜ

ਬਠਿੰਡਾ, 23 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਕਰਜ਼ਾ ਦੇਣ ਲਈ ਲੋੜੀਂਦੇ ਗਰੰਟਰ ਦੇ ਫ਼ਰਜ਼ੀ ਦਸਤਾਵੇਜ਼ ਤਿਆਰ ਕਰਕੇ 12.50 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਪੁਲਿਸ ਬਠਿੰਡਾ ਨੇ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਦੇ ਚਾਰ ਅਧਿਕਾਰੀਆਂ ਉੱਪਰ ...

ਪੂਰੀ ਖ਼ਬਰ »

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਬਾਬੂਆਂ ਦੀ ਢਿੱਲੀ 'ਚਾਲ'

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 23 ਜੁਲਾਈ-ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਦੇ ਚਲਦੇ ਇੰਟੇਗਰੇਟਿਡ ਡਿਪੂ ਮੈਨੇਜਮੈਂਟ ਸਿਸਟਮ (ਆਈ.ਡੀ.ਐਮ.ਐਸ.) ਨਾਮਕ ਪਾਰਦਰਸ਼ੀ ਸਿਸਟਮ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਵਲੋਂ ਵਿਭਾਗ ਨੂੰ ਭੇਜੇ 10.63 ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ

ਐੱਸ.ਏ.ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਦੇ ਕਰਵਾਏ ਜਾਂਦੇ ਸਹਿ-ਵਿੱਦਿਅਕ ਮੁਕਾਬਲਿਆਂ ਤਹਿਤ ਇਸ ਸਾਲ ਦੇ ਮੁਕਾਬਲਿਆਂ ਦੀਆਂ ਤਰੀਕਾਂ ਕਰ ਦਿੱਤੀਆਂ ਗਈਆਂ ਹਨ | ਸਾਲ 2019-20 ਦੇ ਇਹ ਮੁਕਾਬਲੇ ਅਗਸਤ ਮਹੀਨੇ ...

ਪੂਰੀ ਖ਼ਬਰ »

ਬੱਚਿਆਂ ਨਾਲ ਜਬਰ ਜਨਾਹ 'ਤੇ ਮੌਤ ਦੀ ਸਜ਼ਾ ਦੇਣ ਵਾਲਾ ਬਿੱਲ ਰਾਜ ਸਭਾ 'ਚ ਪੇਸ਼

ਨਵੀਂ ਦਿੱਲੀ, 23 ਜੁਲਾਈ (ਏਜੰਸੀ)- ਬੱਚਿਆਂ ਨਾਲ ਜਬਰ ਜਨਾਹ ਦੀਆਂ ਵਧ ਰਹੀਆਂ ਘਟਨਾਵਾਂ 'ਤੇ ਕਾਬੂ ਪਾਉਣ ਦੇ ਉਦੇਸ਼ ਨਾਲ ਸਰਕਾਰ ਨੇ ਮੰਗਲਵਾਰ ਨੂੰ ਰਾਜ ਸਭਾ 'ਚ ਇਕ ਬਿੱਲ ਪੇਸ਼ ਕੀਤਾ, ਜਿਸ 'ਚ ਇਸ ਤਰ੍ਹਾਂ ਦੇ ਅਪਰਾਧਾਂ 'ਚ ਦੋਸ਼ੀ ਨੂੰ ਮੌਤ ਦੀ ਸਜ਼ਾ ਤੱਕ ਦਾ ਪ੍ਰਬੰਧ ...

ਪੂਰੀ ਖ਼ਬਰ »

ਤਿੰਨ ਸਾਲਾ ਮਾਸੂਮ ਦੀ ਬੱਸ ਦੇ ਟਾਇਰ ਹੇਠ ਆਉਣ ਕਾਰਨ ਮੌਤ

ਸਕੂਟਰ ਦਾ ਸੰਤੁਲਨ ਵਿਗੜਨ ਕਾਰਨ ਥੱਲੇ ਡਿੱਗ ਕੇ ਬੱਸ ਦੀ ਲਪੇਟ 'ਚ ਆਇਆ ਬੱਚਾ

ਮਕਸੂਦਾਂ, 23 ਜੁਲਾਈ (ਲਖਵਿੰਦਰ ਪਾਠਕ)-ਅੱਜ ਦੁਪਹਿਰ ਵਾਪਰੇ ਦਰਦਨਾਕ ਹਾਦਸੇ 'ਚ ਇਕ ਤਿੰਨ ਸਾਲਾ ਮਾਸੂਮ ਬੱਚੇ ਦੀ ਆਪਣੀ ਹੀ ਸਕੂਲ ਬੱਸ ਦੇ ਪਿਛਲੇ ਟਾਇਰ ਥੱਲੇ ਆ ਜਾਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਆਰਵ ਮਹਿਤਾ ਪੁੱਤਰ ਦੀਪਕ ਮਹਿਤਾ ਵਾਸੀ ਭੈਰੋਂ ਬਾਜ਼ਾਰ ਵਜੋਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਕੁਲਦੀਪ ਬਿਸ਼ਨੋਈ ਦੇ ਘਰ 'ਤੇ ਛਾਪਾ

ਹਿਸਾਰ, 23 ਜੁਲਾਈ (ਅਜੀਤ ਬਿਊਰੋ)-ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਆਦਮਪੁਰ ਦੇ ਵਿਧਾਇਕ ਕੁਲਦੀਪ ਬਿਸ਼ਨੋਈ ਦੇ ਘਰ ਸਮੇਤ ਕਈ ਟਿਕਾਣਿਆਂ 'ਤੇ ਅੱਜ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਛਾਪੇ ਮਾਰੇ | ਹਿਸਾਰ 'ਚ ਦੇਰ ਸ਼ਾਮ ਤੱਕ ਵੀ ਟੀਮ ਉਨ੍ਹਾਂ ਦੇ ਘਰ ...

ਪੂਰੀ ਖ਼ਬਰ »

ਸ਼ਰਧਾਂਜਲੀ ਸਮਾਗਮਾਂ ਦੌਰਾਨ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰ ਵੀ ਪਹਿਨ ਸਕਣਗੇ ਮੈਡਲ-ਸੈਨਾ

ਨਵੀਂ ਦਿੱਲੀ, 23 ਜੁਲਾਈ (ਏਜੰਸੀ)-ਭਾਰਤੀ ਸੈਨਾ ਨੇ ਇਕ ਅਹਿਮ ਕਦਮ ਚੁੱਕਦਿਆਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਮੈਡਲ ਸ਼ਰਧਾਂਜਲੀ ਸਮਾਗਮਾਂ 'ਚ ਆਪਣੀ ਛਾਤੀ 'ਤੇ ਪਹਿਨਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ | ਸਾਬਕਾ ਸੈਨਿਕਾਂ ਦੇ ਕੁਝ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਭਾਰਤ ਦੇ ਪ੍ਰਤੀਕਰਮ ਤੋਂ ਹੈਰਾਨ ਹਾਂ-ਇਮਰਾਨ

ਵਾਸ਼ਿੰਗਟਨ, 23 ਜੁਲਾਈ (ਪੀ.ਟੀ.ਆਈ.)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਕਸ਼ਮੀਰ ਮੁੱਦਾ ਸੁਲਝਾਉਣ ਲਈ ਵਿਚੋਲਗੀ ਦੀ ਕੀਤੀ ਪੇਸ਼ਕਸ਼ 'ਤੇ ਭਾਰਤ ਤਰਫ਼ੋਂ ਆਏ ਪ੍ਰਤੀਕਰਮ ਤੋਂ ਉਹ ਹੈਰਾਨ ਹਨ | ਆਪਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX