ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  46 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  58 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 4 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 5 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 6 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 9 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 10 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 11 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  27 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਅਸੀਂ ਆਪਣੇ-ਆਪ ਨੂੰ ਇਸ ਆਧਾਰ 'ਤੇ ਤੋਲਦੇ ਹਾਂ ਕਿ ਅਸੀਂ ਕੀ ਕਰਨ ਦੇ ਯੋਗ ਹਾਂ, ਦੂਜੇ ਸਾਨੂੰ ਇਸ ਆਧਾਰ 'ਤੇ ਤੋਲਦੇ ਹਨ ਕਿ ਅਸੀਂ ਕੀ-ਕੀ ਕੀਤਾ ਹੈ। -ਲਾਂਗ ਫੈਲੋ

ਸੰਪਾਦਕੀ

ਟਰੰਪ ਨੇ ਛੇੜਿਆ ਇਕ ਹੋਰ ਵਿਵਾਦ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਿੰਨ ਦਿਨਾ ਅਮਰੀਕਾ ਯਾਤਰਾ ਦੀ ਕਈ ਪੱਖਾਂ ਤੋਂ ਵੱਡੀ ਚਰਚਾ ਹੋਈ ਹੈ। ਅਮਰੀਕਾ ਨਾਲ ਪਾਕਿਸਤਾਨ ਦੇ ਸਬੰਧ ਕਾਫ਼ੀ ਲੰਮੇ ਸਮੇਂ ਤੋਂ ਵਿਗੜੇ ਹੋਏ ਹਨ। ਪਾਕਿਸਤਾਨ ਵਿਚ ਪਾਲੇ ਜਾ ਰਹੇ ਅੱਤਵਾਦੀ ਗਰੋਹਾਂ ਨੂੰ ਖ਼ਤਮ ਕਰਨ ਲਈ ਅਮਰੀਕਾ ਉਸ 'ਤੇ ਲਗਾਤਾਰ ਜ਼ੋਰ ਪਾਉਂਦਾ ਆ ਰਿਹਾ ਸੀ ਪਰ ਜਦੋਂ ਅਮਰੀਕਾ ਆਪਣੀ ਇਸ ਗੱਲ ਵਿਚ ਸਫਲ ਨਾ ਹੋਇਆ ਤਾਂ ਉਸ ਨੇ ਅਰਬਾਂ-ਖਰਬਾਂ ਰੁਪਏ ਦੀ ਪਾਕਿਸਤਾਨ ਨੂੰ ਦਿੱਤੀ ਜਾਂਦੀ ਵਿੱਤੀ ਮਦਦ ਰੋਕ ਦਿੱਤੀ ਸੀ। ਅਫ਼ਗਾਨਿਸਤਾਨ ਦੇ ਮਸਲੇ ਨੂੰ ਲੈ ਕੇ ਵੀ ਦੋਵਾਂ ਦੇਸ਼ਾਂ ਦੇ ਸਬੰਧ ਤਣਾਅ ਭਰਪੂਰ ਬਣੇ ਰਹੇ ਹਨ।
ਦੂਜੇ ਪਾਸੇ ਪਾਕਿਸਤਾਨ ਇਸ ਸਮੇਂ ਆਰਥਿਕ ਮੰਦਵਾੜੇ ਦੀ ਜ਼ੱਦ ਵਿਚ ਆਇਆ ਹੋਇਆ ਹੈ। ਅਮਰੀਕਾ ਵਲੋਂ ਆਰਥਿਕ ਮਦਦ ਰੋਕੇ ਜਾਣ ਤੋਂ ਬਾਅਦ ਉਸ ਨੇ ਚੀਨ ਅਤੇ ਕੁਝ ਅਰਬ ਮੁਲਕਾਂ ਤੋਂ ਸਹਾਇਤਾ ਮੰਗੀ ਸੀ, ਜਿਸ ਕਾਰਨ ਇਨ੍ਹਾਂ ਦੇਸ਼ਾਂ ਤੋਂ ਕੁਝ ਮਦਦ ਉਸ ਨੂੰ ਮਿਲੀ ਵੀ ਹੈ। ਪਰ ਅੱਤਵਾਦੀ ਤਨਜ਼ੀਮਾਂ ਦੀ ਸਹਾਇਤਾ ਕਰਨ ਕਰਕੇ ਉਹ ਇਸ ਸਮੇਂ ਕੌਮਾਂਤਰੀ ਭਾਈਚਾਰੇ ਵਿਚ ਅਲੱਗ-ਥਲੱਗ ਹੋ ਕੇ ਰਹਿ ਗਿਆ ਹੈ। ਚਾਹੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਇਹ ਕਿਹਾ ਹੈ ਕਿ ਉਹ ਠੂਠਾ ਫੜ ਕੇ ਅਮਰੀਕਾ ਤੋਂ ਮਦਦ ਮੰਗਣ ਲਈ ਨਹੀਂ ਆਏ ਪਰ ਬਣੇ ਹੋਏ ਅਜਿਹੇ ਹਾਲਾਤ ਵਿਚ ਇਮਰਾਨ ਖਾਨ ਦੀ ਇਹ ਯਾਤਰਾ ਅਜਿਹਾ ਹੀ ਪ੍ਰਭਾਵ ਦਿੰਦੀ ਹੈ। ਉਸ ਨੂੰ ਇਸ ਗੱਲ ਦਾ ਵੀ ਅਹਿਸਾਸ ਹੋ ਗਿਆ ਹੈ ਕਿ ਪਾਕਿਸਤਾਨ ਦੀਆਂ ਸਰਕਾਰਾਂ ਵਲੋਂ ਚਿਰਾਂ ਤੋਂ ਚਲਾਈਆਂ ਜਾਂਦੀਆਂ ਨੀਤੀਆਂ ਕਾਰਨ ਦੇਸ਼ ਸਥਿਰ ਨਹੀਂ ਰਹਿ ਸਕਿਆ ਅਤੇ ਬੜੇ ਹੀ ਖ਼ਤਰਨਾਕ ਮੋੜ 'ਤੇ ਆ ਪੁੱਜਾ ਹੈ। ਇਸੇ ਲਈ ਪਾਕਿਸਤਾਨ ਇਸ ਸਥਿਤੀ ਵਿਚੋਂ ਨਿਕਲਣ ਲਈ ਹੱਥ-ਪੈਰ ਮਾਰ ਰਿਹਾ ਹੈ। ਪਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਅਮਰੀਕਾ ਵਿਚ ਸਵਾਗਤ ਨਾ ਕੀਤਾ ਜਾਣਾ ਇਹ ਦਰਸਾਉਂਦਾ ਹੈ ਕਿ ਉਹ ਬੜੇ ਹੀ ਮਾੜੇ ਹਾਲਾਤ 'ਚੋਂ ਗੁਜ਼ਰ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਬੜਬੋਲੇਪਨ ਕਰਕੇ ਮਸ਼ਹੂਰ ਹੈ। ਉਥੋਂ ਦੇ ਇਕ ਵੱਡੇ ਅਖ਼ਬਾਰ 'ਵਾਸ਼ਿੰਗਟਨ ਪੋਸਟ' ਨੇ ਇਹ ਵੀ ਲਿਖਿਆ ਹੈ ਕਿ ਡੋਨਾਲਡ ਟਰੰਪ ਝੂਠ ਬੋਲਣ ਦੇ ਮਾਹਿਰ ਹਨ। ਅਜਿਹਾ ਹੀ ਬੜਬੋਲਾਪਨ ਉਨ੍ਹਾਂ ਨੇ ਇਮਰਾਨ ਖਾਨ ਦੀ ਯਾਤਰਾ ਦੌਰਾਨ ਕਸ਼ਮੀਰ ਦੇ ਮਸਲੇ 'ਤੇ ਦਿਖਾਇਆ ਹੈ। ਪਾਕਿਸਤਾਨ ਹਮੇਸ਼ਾ ਇਹ ਚਾਹੁੰਦਾ ਰਿਹਾ ਹੈ ਕਿ ਕੋਈ ਵੀ ਵੱਡਾ-ਛੋਟਾ ਦੇਸ਼ ਕਸ਼ਮੀਰ ਦੇ ਮਸਲੇ 'ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਚੋਲਗੀ ਕਰੇ। ਅਜਿਹਾ ਹੀ ਉਸ ਨੇ ਟਰੰਪ ਦੇ ਸਾਹਮਣੇ ਅਮਰੀਕਾ ਵਿਚ ਵੀ ਕਿਹਾ ਹੈ। ਇਮਰਾਨ ਖਾਨ ਅਨੁਸਾਰ, 'ਅਮਰੀਕਾ ਸਭ ਤੋਂ ਤਾਕਤਵਰ ਦੇਸ਼ ਹੈ। ਭਾਰਤੀ ਉਪ ਮਹਾਂਦੀਪ ਵਿਚ ਸ਼ਾਂਤੀ ਸਥਾਪਤ ਕਰਨ ਵਿਚ ਉਹ ਮਹੱਤਵਪੂਰਨ ਰੋਲ ਅਦਾ ਕਰ ਸਕਦਾ ਹੈ। ਮੇਰਾ ਮੰਨਣਾ ਹੈ ਕਿ ਅਮਰੀਕਾ ਭਾਰਤ ਤੇ ਪਾਕਿਸਤਾਨ ਨੂੰ ਨੇੜੇ ਲਿਆ ਸਕਦਾ ਹੈ। ਅਸੀਂ ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ ਪਰ ਬਦਕਿਸਮਤੀ ਨਾਲ ਇਸ ਪਾਸੇ ਕੋਈ ਪ੍ਰਗਤੀ ਦੀ ਉਮੀਦ ਨਹੀਂ ਹੈ ਕਿ ਟਰੰਪ ਇਸ ਅਮਲ ਨੂੰ ਅੱਗੇ ਵਧਾ ਸਕਦੇ ਹਨ।' ਇਸ ਦੇ ਜਵਾਬ ਵਿਚ ਟਰੰਪ ਨੇ ਇਹ ਕਿਹਾ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਨੂੰ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਲਈ ਪੁੱਛਿਆ ਸੀ। ਜੇਕਰ ਮੈਂ ਲੰਮੇ ਸਮੇਂ ਤੋਂ ਚੱਲ ਰਹੇ ਇਸ ਮੁੱਦੇ 'ਤੇ ਮਦਦ ਕਰ ਸਕਿਆ ਤਾਂ ਮੈਨੂੰ ਇਸ 'ਤੇ ਖੁਸ਼ੀ ਹੋਵੇਗੀ।' ਟਰੰਪ ਦੇ ਇਸ ਬਿਆਨ ਨੇ ਭਾਰਤ ਨੂੰ ਬੜੀ ਅਜੀਬ ਸਥਿਤੀ ਵਿਚ ਲਿਆ ਖੜ੍ਹਾ ਕੀਤਾ ਹੈ। ਇਸ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਹ ਕਿਹਾ ਹੈ ਕਿ ਭਾਰਤ ਨੂੰ ਕਦੇ ਵੀ ਇਸ ਮਸਲੇ 'ਤੇ ਤੀਸਰੀ ਧਿਰ ਦੀ ਵਿਚੋਲਗੀ ਕਰਨੀ ਮਨਜ਼ੂਰ ਨਹੀਂ।
ਭਾਰਤ ਹਮੇਸ਼ਾ ਦੋ-ਪੱਖੀ ਗੱਲਬਾਤ ਦਾ ਹਾਮੀ ਰਿਹਾ ਹੈ। ਇਸ ਲਈ ਉਸ ਦੀ ਪਹਿਲੀ ਸ਼ਰਤ ਹੈ ਕਿ ਪਾਕਿਸਤਾਨ ਅੱਤਵਾਦ ਨੂੰ ਖ਼ਤਮ ਕਰੇ ਅਤੇ ਦੋਵਾਂ ਦੀ ਗੱਲਬਾਤ ਦਾ ਆਧਾਰ ਸ਼ਿਮਲਾ ਸਮਝੌਤਾ ਜਾਂ ਲਾਹੌਰ ਐਲਾਨਨਾਮਾ ਹੋਵੇ। ਇਸ ਸਬੰਧੀ ਭਾਰਤ ਦੀਆਂ ਵਿਰੋਧੀ ਧਿਰਾਂ ਵਲੋਂ ਵੀ ਸਖ਼ਤ ਪ੍ਰਤੀਕਿਰਿਆ ਆਉਣੀ ਕੁਦਰਤੀ ਹੈ। ਚਾਹੇ ਭਾਰਤ ਦੇ ਵਿਦੇਸ਼ ਮੰਤਰੀ ਨੇ ਸੰਸਦ ਵਿਚ ਵੀ ਇਸੇ ਪੱਖ ਨੂੰ ਇਕ ਵਾਰ ਫਿਰ ਦੁਹਰਾਇਆ ਹੈ ਪਰ ਅਮਰੀਕੀ ਰਾਸ਼ਟਰਪਤੀ ਦਾ ਅਜਿਹਾ ਬਿਆਨ ਦੋਵਾਂ ਦੇਸ਼ਾਂ ਵਿਚ ਖਟਾਸ ਪੈਦਾ ਕਰ ਸਕਦਾ ਹੈ। ਆਉਂਦੇ ਸਮੇਂ ਵਿਚ ਨਰਿੰਦਰ ਮੋਦੀ ਅਮਰੀਕਾ ਦੀ ਯਾਤਰਾ 'ਤੇ ਜਾ ਰਹੇ ਹਨ ਪਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਆਪ ਇਸ ਉੱਠੇ ਵਿਵਾਦ ਸਬੰਧੀ ਸਪੱਸ਼ਟੀਕਰਨ ਜ਼ਰੂਰ ਦੇਣਾ ਚਾਹੀਦਾ ਹੈ ਤਾਂ ਜੋ ਕਸ਼ਮੀਰ ਦੇ ਮਸਲੇ ਸਬੰਧੀ ਭਾਰਤ ਦੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਸਕੇ।


-ਬਰਜਿੰਦਰ ਸਿੰਘ ਹਮਦਰਦ

ਆਮ ਲੋਕਾਂ ਦੇ ਹਿਤ ਨਹੀਂ ਪੂਰਦੀ ਨਵੀਂ ਸਿੱਖਿਆ ਨੀਤੀ

ਭਾਰਤੀ ਪੁਲਾੜ ਖੋਜ ਸੰਸਥਾ ਦੇ ਸਾਬਕਾ ਚੇਅਰਮੈਨ ਡਾ: ਕੇ. ਕਸਤੂਰੀਰੰਗਨ ਦੀ ਅਗਵਾਈ ਵਿਚ ਜੂਨ, 2017 ਵਿਚ ਬਣਾਈ ਗਈ 11 ਮੈਂਬਰੀ ਕਮੇਟੀ ਵਲੋਂ ਤਿਆਰ ਕੀਤਾ ਗਿਆ ਰਾਸ਼ਟਰੀ ਸਿੱਖਿਆ ਨੀਤੀ 2019 ਦਾ ਖਰੜਾ 31 ਮਈ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੂੰ ਸੌਂਪ ਦਿੱਤਾ ਗਿਆ। ਇਹ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਪ੍ਰਸਿੱਧ ਇਨਕਲਾਬੀ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ

ਕਾਮਾਗਾਟਾਮਾਰੂ ਕਾਂਡ ਦੇ ਮੁਖੀ ਸਨ ਮਹਾਨ ਦੇਸ਼ ਭਗਤ ਬਾਬਾ ਗੁਰਦਿੱਤ ਸਿੰਘ, ਜਿਨ੍ਹਾਂ ਦਾ ਜਨਮ 1859 ਈ: ਵਿਚ ਪਿੰਡ ਸਰਿਹਾਲੀ, ਜ਼ਿਲ੍ਹਾ ਤਰਨ ਤਾਰਨ ਵਿਖੇ ਸ: ਹੁਕਮ ਸਿੰਘ ਦੇ ਘਰ ਹੋਇਆ ਸੀ। ਸ: ਹੁਕਮ ਸਿੰਘ ਅੰਗਰੇਜ਼ ਸਰਕਾਰ ਦੀ ਫ਼ੌਜ ਵਿਚ ਮਲਾਇਆ ਵਿਖੇ ਨੌਕਰੀ ਕਰਦੇ ਸਨ। ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਵਿਚ ਹੈ ਭਾਜਪਾ

ਹਰਿਆਣਾ ਦੀ ਮੌਜੂਦਾ ਭਾਜਪਾ ਸਰਕਾਰ ਦਾ ਆਖਰੀ ਵਿਧਾਨ ਸਭਾ ਇਜਲਾਸ 2 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਤੰਬਰ ਵਿਚ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਘੋਸ਼ਣਾ ਹੋਣੀ ਹੈ ਅਤੇ ਇਸੇ ਦੇ ਚਲਦਿਆਂ ਇਹ ਮੰਨਿਆ ਜਾ ਰਿਹਾ ਹੈ ਕਿ ਸੂਬੇ ਦੀ ਮੌਜੂਦਾ ਮਨੋਹਰ ਲਾਲ ਖੱਟਰ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX