ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  2 minutes ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  43 minutes ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦਿੱਲੀ 'ਚ ਗੁਰਦੁਆਰਾ ਢਾਹੁਣ ਦੇ ਮਾਮਲੇ 'ਚ 4 ਘੰਟੇ ਚੱਕਾ ਜਾਮ, ਸ਼ਹਿਰ ਰਿਹਾ ਮੁਕੰਮਲ ਬੰਦ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)-ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਢਾਹੁਣ ਦੇ ਮਾਮਲੇ ਨੂੰ ਲੈ ਕੇ ਅੱਜ ਨਵਾਂਸ਼ਹਿਰ ਦੇ ਸਮੂਹ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ ਅਤੇ ਵੱਖ ਵੱਖ ਜਥੇਬੰਦੀਆਂ ਦੇ ਵਰਕਰਾਂ ਅਤੇ ਆਗੂਆਂ ਵਲੋਂ ਇੱਥੋਂ ਦੇ ਚੰਡੀਗੜ੍ਹ ਚੌਾਕ 'ਚ 4 ਘੰਟੇ ਜਾਮ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ: ਜਸਵੀਰ ਸਿੰਘ ਗੜ੍ਹੀ, ਜਨਰਲ ਸਕੱਤਰ ਪੰਜਾਬ ਡਾ: ਨਛੱਤਰ ਪਾਲ, ਨਿੱਕੂ ਰਾਮ ਜਨਾਗਲ, ਮੱਖਣ ਸਿੰਘ ਤਾਹਰਪੁਰੀ, ਸਤੀਸ਼ ਨਵਾਂਸ਼ਹਿਰ, ਸਾਬਕਾ ਵਿਧਾਇਕ ਹਰਗੋਪਾਲ ਸਿੰਘ, ਮੱਖਣ ਲਾਲ ਚੌਹਾਨ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ 'ਚ ਘੱਟ ਗਿਣਤੀਆਂ, ਗ਼ਰੀਬਾਂ, ਮਜ਼ਦੂਰਾਂ, ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਦਬਾਉਣ ਤੇ ਲੱਗੀ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਤਾਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹੁਣ ਦਾ ਇਕ ਬਹਾਨਾ ਹੈ ਜਦ ਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਲੋਂ ਕੀਤੇ ਫ਼ੈਸਲੇ ਚਾਹੇ ਉਹ ਸਪੀਕਰਾਂ ਦਾ ਮਾਮਲਾ ਹੋਵੇ, ਚਾਹੇ ਸਬਰੀਮਾਲਾ ਮੰਦਰ ਜਾਂ ਇਸ ਤਰ੍ਹਾਂ ਦੇ ਕਈ ਹੋਰ ਮਾਮਲੇ ਜਿਨ੍ਹਾਂ ਦਾ ਫ਼ੈਸਲਾ ਸੁਪਰੀਮ ਕੋਰਟ ਨੇ ਕਰ ਦਿੱਤਾ ਪਰ ਕੇਂਦਰ ਨੇ ਉਨ੍ਹਾਂ ਹੁਕਮਾਂ ਨੂੰ ਅਮਲ 'ਚ ਲਿਆਂਦਾ ਹੋਵੇ ਤਾਂ ਉਹ ਇਕ ਵੀ ਮਾਮਲਾ ਨਜ਼ਰ ਨਹੀਂ ਆਉਂਦਾ | ਆਗੂਆਂ ਨੇ ਕਿਹਾ ਕਿ ਚਾਹੇ ਕਿਸੇ ਮਾਮਲੇ 'ਚ ਸੁਪਰੀਮ ਕੋਰਟ ਨੇ ਫ਼ੈਸਲਾ ਦਿੱਤਾ ਹੋਵੇ ਪਰ ਕੇਂਦਰ ਸਰਕਾਰ ਬਿਨਾਂ ਇਜਲਾਸ ਦੇ ਇਸ ਤਰ੍ਹਾਂ ਦੇ ਮਾਮਲੇ 'ਚ ਬਿੱਲ ਪਾਸ ਕਰ ਸਕਦੀ ਹੈ | ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਮੋਦੀ ਸਰਕਾਰ ਅਜਿਹਾ ਨਹੀਂ ਕਰਨਾ ਚਾਹੁੰਦੀ ਉਹ ਤਾਂ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ 'ਤੇ ਤੁਲੀ ਹੋਈ ਹੈ | ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਜਲਦ ਗੁਰਦੁਆਰਾ ਸਾਹਿਬ ਦੀ ਢਾਹੀ ਗਈ ਇਮਾਰਤ ਨੂੰ ਨਾ ਬਣਾਇਆ ਤਾਂ ਉਹ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ 'ਤੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਾਹਲੋਂ, ਅਕਾਲੀ ਕੌਾਸਲਰ ਜਸਵਿੰਦਰ ਸਿੰਘ ਜੱਸੀ, ਕਾਂਗਰਸੀ ਕੌਾਸਲਰ ਡਾ. ਕਮਲਜੀਤ, ਹਰਪਾਲ ਸਿੰਘ ਜਗਤਪੁਰ, ਦੀਪ ਨਵਾਂਸ਼ਹਿਰ, ਸੁਖਵਿੰਦਰ ਸਿੰਘ ਥਾਂਦੀ ਪ੍ਰਧਾਨ ਗੁਰੂ ਰਾਮ ਦਾਸ ਸੇਵਾ ਸੁਸਾਇਟੀ, ਜੋਗਾ ਸਿੰਘ ਸਮੇਤ ਕੁਝ ਹੋਰ ਆਗੂਆਂ ਨੇ ਵੀ ਵਿਚਾਰ ਪੇਸ਼ ਕੀਤੇ | ਇਸ ਮੌਕੇ ਪ੍ਰਸ਼ੋਤਮ ਚੱਢਾ, ਖ਼ੁਸ਼ੀ ਰਾਮ ਬੰਗੜ, ਬਲਵਿੰਦਰ ਮਹੇ, ਸੰਤ ਸੇਵਾ ਦਾਸ, ਪ੍ਰੇਮ ਕੁਮਾਰ ਰਤਨ, ਬਲਦੇਵ ਰਾਜ ਮਾਹੀ, ਸਤਪਾਲ ਲੰਗੜੋਆ ਆਦਿ ਹਾਜ਼ਰ ਸਨ |

ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ ਵਿਚ ਝਿੰਗੜਾਂ ਵਿਖੇ ਮੀਟਿੰਗ

ਔੜ/ਝਿੰਗੜਾਂ, 12 ਅਗਸਤ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪੁਰਾਤਨ ਇਤਿਹਾਸਕ ਮੰਦਰ ਨੂੰ ਢਾਹੁਣ ਦੇ ਵਿਰੋਧ ਨੂੰ ਮੁੱਖ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਬੰਦ ਦੇ ਸੱਦੇ ਸਬੰਧੀ ਮੀਟਿੰਗ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)-ਦਿੱਲੀ ਦੇ ਤੁਗਲਕਾਬਾਦ 'ਚ ਗੁਰੂ ਰਵਿਦਾਸ ਜੀ ਦੇ ਪਾਵਨ ਧਾਰਮਿਕ ਅਸਥਾਨ ਨੂੰ ਢਾਹੁਣ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਬੰਗਾ ਵਿਖੇ ਹੋਈ ਜਿਸ ਵਿਚ 13 ਅਗਸਤ ਨੂੰ ਬੰਗਾ ਬੰਦ ਦਾ ਸਮਰਥਨ ਕੀਤਾ | ਮੀਟਿੰਗ ਨੂੰ ...

ਪੂਰੀ ਖ਼ਬਰ »

ਬੀਬੀ ਹਰਜਿੰਦਰ ਕੌਰ ਲੇਹਲ ਵਲੋਂ ਸਕੂਲ ਨੂੰ 50 ਹਜ਼ਾਰ ਸਹਾਇਤਾ ਭੇਟ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)-ਪਿੰਡ ਮਹਿਰਮਪੁਰ ਦੇ ਉੱਘੇ ਸਮਾਜ ਸੇਵਕ ਬੀਬੀ ਹਰਜਿੰਦਰ ਕੌਰ ਲੇਹਲ ਅਤੇ ਮਿਲਖਾ ਸਿੰਘ ਨੇ ਗ੍ਰਾਮ ਪੰਚਾਇਤ ਪਿੰਡ ਮਹਿਰਮਪੁਰ ਨੂੰ ਸਰਕਾਰੀ ਸਕੂਲ ਦੇ ਵਿਕਾਸ ਕਾਰਜਾਂ ਵਾਸਤੇ 50 ਹਜਾਰ ਦੀ ਸਹਾਇਤਾ ਭੇਂਟ ਕੀਤੀ | ਉਨ੍ਹਾਂ ਸਰਪੰਚ ...

ਪੂਰੀ ਖ਼ਬਰ »

ਜੈਨ ਮਾਡਲ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ

ਬੰਗਾ, 12 ਅਗਸਤ (ਕਰਮ ਲਧਾਣਾ)-ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ | ਸਕੂਲ ਦੇ ਪਿ੍ੰਸੀਪਲ ਮੰਜੂ ਬਾਲਾ ਨੇ ਦੱਸਿਆ ਕਿ ਬੱਚਿਆਂ ਦੇ ਰਚਨਾਤਮਿਕ ਗੁਣਾਂ ਨੂੰ ਨਿਖਾਰਨ ਲਈ ਵਿਦਿਆਰਥੀਆਂ ਦੁਆਰਾ ਆਪਣੇ ਵਿਸ਼ਿਆਂ ...

ਪੂਰੀ ਖ਼ਬਰ »

ਬੰਗਾ 'ਚ ਈਦ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)-ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ ਬੰਗਾ ਦੇ ਹੱਪੋਵਾਲ ਰੋਡ 'ਤੇ ਜਾਮਾ ਮਸਜਿਦ 'ਚ ਈਦ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਮਸਜਿਦ ਦੇ ਮੌਲਵੀ ਵਲੋਂ ਨਮਾਜ ਅਦਾ ਕੀਤੀ ਗਈ | ਡਾ: ਜਾਵੇਦ ਆਲਮ ਨੇ ਆਖਿਆ ਕਿ ਈਦ ਦਾ ਤਿਉਹਾਰ ਬਰਕਤਾਂ ...

ਪੂਰੀ ਖ਼ਬਰ »

ਤੁਗਲਕਾਬਾਦ ਦਿੱਲੀ ਵਿਖੇ ਢਾਹੇ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਬਿਨਾਂ ਦੇਰੀ ਕਰਵਾਈ ਜਾਵੇ-ਸੰਤ ਸੁਰਿੰਦਰ ਦਾਸ

ਸੜੋਆ, 12 ਅਗਸਤ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਸੰਤ ਸੁਰਿੰਦਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ...

ਪੂਰੀ ਖ਼ਬਰ »

ਮੰਦਰ ਨੂੰ ਤੋੜਨ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਅਤੇ ਸੰਗਤ ਵਲੋਂ ਰੋਸ ਮਾਰਚ ਉਪਰੰਤ ਧਰਨਾ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਤੁਗਲਕਾਬਾਦ ਨਵੀਂ ਦਿੱਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਾਚੀਨ ਧਾਰਮਿਕ ਅਸਥਾਨ ਤੋੜਨ ਦੇ ਵਿਰੋਧ ਵਿਚ ਵੱਖ-ਵੱਖ ਸਿਆਸੀ ਪਾਰਟੀਆਂ, ਧਾਰਮਿਕ ਜਥੇਬੰਦੀਆਂ ਤੇ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ...

ਪੂਰੀ ਖ਼ਬਰ »

ਡਾ: ਰਾਓ ਦੇ ਬੁੱਤ ਨੇੜੇ ਕੰਧ ਉਸਾਰਨ ਨਾਲ ਹੋਏ ਝਗੜੇ ਕਰਕੇ ਤਣਾਅ ਵਧਿਆ

ਜਾਡਲਾ, 12 ਅਗਸਤ (ਬੱਲੀ)-ਅੱਜ ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੇ ਨਜ਼ਦੀਕ ਕੁੱਝ ਦਿਨ ਪਹਿਲਾਂ ਸਥਾਪਿਤ ਕੀਤੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਨੇੜੇ ਕੁੱਝ ਵਿਅਕਤੀਆਂ ਵੱਲੋਂ ਕੰਧ ਉਸਾਰੇ ਜਾਣ ਦਾ ਬੁੱਤ ਸਥਾਪਿਤ ਕਰਨ ਵਾਲੀ ਧਿਰ ਵੱਲੋਂ ਵਿਰੋਧ ...

ਪੂਰੀ ਖ਼ਬਰ »

ਈਦ ਮੌਕੇ ਮੁਸਲਿਮ ਭਾਈਚਾਰੇ ਨੇ ਅਦਾ ਕੀਤੀ ਨਮਾਜ਼

ਨਵਾਂਸ਼ਹਿਰ, 12 ਅਗਸਤ (ਹਰਵਿੰਦਰ ਸਿੰਘ)- ਸਮੂਹ ਮੁਸਲਿਮ ਭਾਈਚਾਰੇ ਵਲੋਂ ਬੰਗਾ ਰੋਡ ਸਥਿਤ ਮਸਜਿਦ ਕਾਸਿਮ ਨੇੜੇ ਈਦਗਾਹ ਵਿਖੇ ਇਮਾਮ ਕਾਰੀ ਜੀਆ ਅਹਿਮਦ ਦੀ ਅਗਵਾਈ ਹੇਠ ਈਦ ਉੱਲ ਜੂਹਾ ਮੌਕੇ ਨਮਾਜ਼ ਅਦਾ ਕੀਤੀ ਗਈ | ਉਨ੍ਹਾਂ ਕਿਹਾ ਕਿ ਈਦ ਉੱਲ ਜੂਹਾ ਰਾਹੀਂ ਅੱਲਾਹ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਨੇ ਕਾਲੇ ਚੋਲੇ ਪਾ ਕੇ ਕੀਤੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਨਵਾਂਸ਼ਹਿਰ, 12 ਅਗਸਤ (ਹਰਵਿੰਦਰ ਸਿੰਘ)-ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਪਨਬਸ ਨਵਾਂਸ਼ਹਿਰ ਡੀਪੂ ਦੇ ਮੁਲਾਜ਼ਮਾਂ ਵਲੋਂ ਕਾਲੇ ਚੋਲੇ ਪਾ ਕੇ ਗੇਟ ਰੈਲੀ ਕੀਤੀ ਗਈ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਰੈਲੀ ਦੀ ਅਗਵਾਈ ਕਰ ਰਹੇ ...

ਪੂਰੀ ਖ਼ਬਰ »

ਬਹਿਰਾਮ ਪੁਲਿਸ ਵਲੋਂ ਇਕ ਭਗੌੜਾ ਕਾਬੂ

ਬਹਿਰਾਮ, 12 ਅਗਸਤ (ਨਛੱਤਰ ਸਿੰਘ ਬਹਿਰਾਮ)-ਬਹਿਰਾਮ ਪੁਲਿਸ ਵਲੋਂ ਇਕ ਭਗੌੜੇ ਵਿਅਕਤੀ ਨੂੰ ਕਾਬੂ ਕਰ ਲਿਆ | ਪੁਲਿਸ ਥਾਣਾ ਬਹਿਰਾਮ ਦੇ ਐਸ.ਐਚ.ਓ. ਨਰੇਸ਼ ਕੁਮਾਰੀ ਨੇ ਦੱਸਿਆ ਕਿ 23-11-2017 ਨੂੰ ਏ.ਐਸ.ਆਈ. ਹਰਦੀਪ ਸਿੰਘ ਪੁਲਿਸ ਪਾਰਟੀ ਨਾਲ ਇਲਾਕੇ ਦੀ ਗਸ਼ਤ ਕਰ ਰਹੇ ਸਨ | ਸਰਹਾਲ ...

ਪੂਰੀ ਖ਼ਬਰ »

ਮੰਦਰ ਵਿਖੇ ਖੀਰ ਦਾ ਲੰਗਰ ਲਗਾਇਆ

ਰਾਹੋਂ, 12 ਅਗਸਤ (ਭਾਗੜਾ)-ਮਹਿਲਾ ਮੰਡਲ ਮੁਹੱਲਾ ਖੋਸਲਿਆਂ ਸ੍ਰੀ ਨੈਨਾ ਦੇਵੀ ਮੰਦਰ ਵਿਖੇ ਅੱਜ ਖੀਰ ਦਾ ਲੰਗਰ ਲਗਾਇਆ ਗਿਆ, ਜਿਸ ਵਿਚ ਸ਼ਰਧਾਲੂ ਔਰਤਾਂ ਨੇ ਸ਼ਰਧਾ ਨਾਲ ਮੰਦਿਰ ਵਿਚ ਮੱਥਾ ਟੇਕਣ ਤੋਂ ਬਾਅਦ ਲੰਗਰ ਦੀ ਸ਼ੁਰੂਆਤ ਕੀਤੀ | ਪੰਡਿਤ ਨਰੇਸ਼ ਕੁਮਾਰ ਨੇ ਪਾਠ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਵਾਂਸ਼ਹਿਰ ਸਿਟੀ 321-ਡੀ ਦੀ ਮੀਟਿੰਗ ਹੋਈ

ਨਵਾਂਸ਼ਹਿਰ, 12 ਅਗਸਤ (ਹਰਮਿੰਦਰ ਸਿੰਘ ਪਿੰਟੂ)-ਲਾਇਨਜ਼ ਕਲੱਬ ਨਵਾਂਸ਼ਹਿਰ ਸਿਟੀ 321-ਡੀ ਦੀ ਮੀਟਿੰਗ ਪ੍ਰਧਾਨ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹਰ ਸਾਲ ਦੀ ਤਰਾਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਲਗਾਏ ਜਾਂਦੇ ਖ਼ੂਨਦਾਨ ਕੈਂਪ ਦੀ ਤਿਆਰੀ ਸਬੰਧੀ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ

ਸਮੰੁਦੜਾ, 12 ਅਗਸਤ (ਤੀਰਥ ਸਿੰਘ ਰੱਕੜ)-ਤਰਕਸ਼ੀਲ ਸੁਸਾਇਟੀ ਪੰਜਾਬ ਰਜਿ ਵਲੋਂ ਜਲਿ੍ਹਆਂ ਵਾਲੇ ਬਾਗ਼ ਦੀ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਤੀਸਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ | ਜਾਣਕਾਰੀ ਦਿੰਦਿਆਂ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਜਥੇਬੰਦਕ ਮੁਖੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਵਲੋਂ ਧਮਾਈ ਸਕੂਲ 'ਚ ਸੈਮੀਨਾਰ

ਸਮੁੰਦੜਾ, 12 ਅਗਸਤ (ਤੀਰਥ ਸਿੰਘ ਰੱਕੜ)-ਪਿੰਡ ਧਮਾਈ ਦੇ ਸਰਕਾਰੀ ਸੀਨੀਅਰ ਸੈਕੰਡਰੀ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਐਡਵੋਕੇਟ ਰੁਪੇਸ਼ ਕੁਮਾਰ ਖੰਨਾ ਅਤੇ ਨਰਿੰਦਰ ਕੁਮਾਰ ਪੰਮਾ ਪੀ. ਐਲ. ਵੀ. ਵਲੋਂ ...

ਪੂਰੀ ਖ਼ਬਰ »

ਬੱਬਰਾਂ ਦੇ ਸ਼ਹੀਦੀ ਸਮਾਗਮ ਦਾ ਪੋਸਟਰ ਜਾਰੀ

ਜਾਡਲਾ, 12 ਅਗਸਤ (ਬੱਲੀ)-ਅੱਜ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਦੌਲਤਪੁਰ ਵਲੋਂ 1 ਸਤੰਬਰ ਦੇ ਬਬੇਲੀ ਸਾਕੇ ਦੇ ਸ਼ਹੀਦ ਬੱਬਰ ਕਰਮ ਸਿੰਘ ਦੌਲਤਪੁਰੀ, ਬੱਬਰ ਉਦੈ ਸਿੰਘ ਰਾਮਗੜ੍ਹ ਝੁੰਗੀਆਂ, ਬੱਬਰ ਮਹਿੰਦਰ ਸਿੰਘ ਪੰਡੋਰੀ ਗੰਗਾ ਸਿੰਘ, ਬੱਬਰ ਬਿਸ਼ਨ ਸਿੰਘ ਮਾਂਗਟ ਦੇ ...

ਪੂਰੀ ਖ਼ਬਰ »

ਕਟਾਰੀਆਂ-ਬਹਿਰਾਮ ਸੜਕ ਦੇ ਦੋਵੇਂ ਪਾਸੇ ਬਰਮਾਂ 'ਤੇ ਨਦੀਨਾਂ ਦਾ ਕਬਜ਼ਾ

ਕਟਾਰੀਆਂ, 12 ਅਗਸਤ (ਨਵਜੋਤ ਸਿੰਘ ਜੱਖੂ)-ਸਰਕਾਰ ਵਲੋਂ 'ਸਵੱਛ ਭਾਰਤ ਮੁਹਿੰਮ' ਰਾਹੀਂ ਭਾਰਤ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਚੜ੍ਹ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਸੜਕਾਂ ਦੇ ਬਰਮਾਂ ਦੀ ਹਾਲਤ ਇਸ ਮੁਹਿੰਮ ਦੀ ਫੂਕ ਕੱਢਦੀ ਦਿਖਾਈ ਦੇ ਰਹੀ ਹੈ | ਕਟਾਰੀਆਂ ਤੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਨੂੰ ਢਾਹੁਣਾ ਦਿੱਲੀ ਸਰਕਾਰ ਦੀ ਕੋਝੀ ਕਾਰਵਾਈ-ਅਮਰਜੀਤ ਤਲਵੰਡੀ ਜੱਟਾਂ

ਕਟਾਰੀਆਂ, 12 ਅਗਸਤ (ਨਵਜੋਤ ਸਿੰਘ ਜੱਖੂ)-ਸਾਮਜ ਸੇਵੀ ਤੇ ਕਾਂਗਰਸੀ ਆਗੂ ਅਮਰਜੀਤ ਸਿੰਘ ਤਲਵੰਡੀ ਜੱਟਾਂ ਨੇ ਗੁਰੂ ਰਵਿਦਾਸ ਮੰਦਰ ਤੁਗਲਕਾਬਾਦ ਦਿੱਲੀ ਨੂੰ ਢਾਹੁਣ ਦੀ ਆਰੰਭ ਕੀਤੀ ਕਾਰਵਾਈ ਦੀ ਸ਼ਖਤ ਸ਼ਬਦਾਂ _ਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਦਲਿੱਤ ਵਰਗ ਨਾਲ ...

ਪੂਰੀ ਖ਼ਬਰ »

ਆਨੁਵੰਸ਼ਕ ਸਾਖਰਤਾ ਕਲੱਬ ਐਮ. ਆਰ. ਆਈ. ਟੀ. ਆਈ. ਵਲੋਂ ਜਾਗਰੂਕਤਾ ਰੈਲੀ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਆਨੁਵੰਸ਼ਕ ਸਾਖਰਤਾ ਕਲੱਬ ਐਮ. ਆਰ. ਆਈ. ਟੀ. ਆਈ ਟੀਚਰ ਕਾਲੋਨੀ ਬਲਾਚੌਰ ਵਲੋਂ ਜਾਗਰੂਕਤਾ ਨਾਟਕ ਖੇਡਣ ਉਪਰੰਤ ਰੈਲੀ ਕੱਢੀ ਗਈ | ਪਿ੍ੰਸੀਪਲ ਬਲਵਿੰਦਰ ਕੌਰ ਦੀ ਦੇਖ ਰੇਖ ਹੇਠ ਕੱਢੀ ਗਈ ਇਸ ਰੈਲੀ ਵਿਚ ਪੁਸ਼ਪਾ ਗੁਜਰਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੰਬਲੀ ਨੂੰ ਸੰਧੂ ਵਲੋਂ ਪੁਸਤਕਾਂ ਭੇਟ

ਸਮੁੰਦੜਾ, 12 ਅਗਸਤ (ਤੀਰਥ ਸਿੰਘ ਰੱਕੜ)-ਪਿੰਡ ਸਿੰਬਲੀ ਦੇ ਸਰਕਾਰੀ ਹਾਈ ਸਕੂਲ ਦੀ ਲਾਇਬਰੇਰੀ ਲਈ ਲੇਖਕ ਅਤੇਸੇਵਾ ਮੁਕਤ ਅਧਿਆਪਕ ਅਵਤਾਰ ਸਿੰਘ ਸੰਧੂ ਵਲੋਂ 50 ਦੇ ਕਰੀਬ ਪੁਸਤਕਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸ਼ਿਵ ਮੰਦਰ 'ਚ ਮਾਲ੍ਹ ਪੂੜੇ ਖੀਰ ਦੇ ਲੰਗਰ ਲਗਾਏ

ਰਾਹੋਂ, 12 ਅਗਸਤ (ਬਲਬੀਰ ਸਿੰਘ ਰੂਬੀ)-ਹੈਪੀ ਮਾਡਲ ਸਕੂਲ ਦੇ ਨਜ਼ਦੀਕ ਪੁਰਾਤਨ ਸ਼ਿਵ ਮੰਦਰ ਵਿਚ ਸਾਵਣ ਮਹੀਨੇ ਦੇ ਅਖੀਰਲੇ ਸੋਮਵਾਰ ਪੂੜੇ ਖੀਰ ਦੇ ਲੰਗਰ ਲਗਾਏ ਗਏ | ਇਸ ਬਾਰ ਵੀ ਪ੍ਰਬੰਧਕ ਕਮੇਟੀ ਤੇ ਸ਼ਿਵ ਭਗਤਾਂ ਦੇ ਸਹਿਯੋਗ ਨਾਲ ਲੰਗਰ ਲਗਾਏ ਤੇ ਸੰਗਤਾਂ ਨੇ ਬੜੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਬਲਾਚੌਰ ਦੀ ਮੀਟਿੰਗ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਬਲਾਚੌਰ ਦੀ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਬਛੋੜੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਆਗੂ ਜਥੇਦਾਰ ਪੂਰਨ ਸਿੰਘ ਪੈਲੀ ਤੇ ਹੋਰ ਹਾਜ਼ਰ ਸਨ | ਇਸ ਮੌਕੇ ਵੱਖ ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਦੀ ਉਸਾਰੀ ਤੁਰੰਤ ਦੁਬਾਰਾ ਸ਼ੁਰੂ ਕੀਤੀ ਜਾਵੇ-ਨਿਮਾਣਾ

ਬਹਿਰਾਮ, 12 ਅਗਸਤ (ਸਰਬਜੀਤ ਸਿੰਘ ਚੱਕਰਾਮੰੂ)-ਸੀਨੀਅਰ ਦਲਿਤ ਆਗੂ ਸ: ਪਾਖਰ ਸਿੰਘ ਨਿਮਾਣਾ ਸਾਬਕਾ ਚੇਅਰਮੈਨ ਪੰਜਾਬ ਐਗਰੋ ਨੇ ਇੱਥੇ ਦਲਿਤ ਭਾਈਚਾਰੇ ਦੀ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਜੋ ਤੋੜਿਆ ...

ਪੂਰੀ ਖ਼ਬਰ »

ਨੂਰੀ ਮਸਜਿਦ ਸਿਆਣਾ ਵਿਖੇ ਈਦ-ਉਲ-ਅਜ਼ਹਾ ਮਨਾਈ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਕੁਰਬਾਨੀ ਦੀ ਪ੍ਰਤੀਕ ਬਕਰੀਦ/ਈਦ ਏ ਕੁਰਬਾਨੀ/ ਈਦ-ਉੱਲ-ਅਜ਼ਹਾ ਅੱਜ ਨੂਰੀ ਮਸਜਿਦ ਸਿਆਣਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਮੌਲਵੀ ਮੁਸਤਾਕੀਨ ਰੇਆ ਨੇ ਨਵਾਜ਼ ਅਦਾ ਕਰਾਈ | ਇਸ ਮੌਕੇ ਪ੍ਰਧਾਨ ਜਨਾਬ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸਬੰਧੀ ਪੁਲਿਸ ਵਲੋਂ ਵਾਹਨਾਂ ਦੀ ਵਿਸ਼ੇਸ਼ ਜਾਂਚ

ਕਟਾਰੀਆਂ, 12 ਅਗਸਤ (ਨਵਜੋਤ ਸਿੰਘ ਜੱਖੂ)- ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਭਰ 'ਚ ਜਾਰੀ ਕੀਤੇ ਗਏ ਹਾਈ ਅਲਰਟ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ ਤਾਂ ਜੋ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰ ਸਕੇ | ਪੁਲਿਸ ਵਲੋਂ ...

ਪੂਰੀ ਖ਼ਬਰ »

ਮਦਨੀ ਜਾਮਾ ਮਸਜਿਦ ਬਹਿਰਾਮ ਵਿਖੇ ਬਕਰੀਦ ਦਾ ਤਿਉਹਾਰ ਮਨਾਇਆ

ਬਹਿਰਾਮ, 12 ਅਗਸਤ (ਨਛੱਤਰ ਸਿੰਘ ਬਹਿਰਾਮ)-ਇਲਾਕਾ ਬਹਿਰਾਮ ਦੇ ਮੁਸਲਿਮ ਭਾਈਚਾਰੇ ਵਲੋ ਈਦ ਉਲ-ਜੂਹਾ (ਬਕਰੀਦ) ਦਾ ਤਿਉਹਾਰ ਮਦਨੀ ਜਾਮਾ ਮਸਜਿਦ ਬਹਿਰਾਮ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਮੌਲਵੀ ਮੌਲਾਨਾ-ਫੈਜ-ਉਲਾ ਨੇ ਨਮਾਜ ਅਦਾ ਕੀਤੀ ਤੇ ਖੁਦਾ ਅੱਗੇ ਸੰਸਾਰ ਦੀ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ-ਇਕਬਾਲ ਮੁਹੰਮਦ

ਸੰਧਵਾਂ, 12 ਅਗਸਤ (ਪ੍ਰੇਮੀ ਸੰਧਵਾਂ)-ਜਾਮਾ ਮਸਜਿਦ ਪਿੰਡ ਫਰਾਲਾ ਵਿਖੇ ਇਸਲਾਮੀਆ ਵੈਲਫੇਅਰ ਕਮੇਟੀ ਫਰਾਲਾ ਵਲੋਂ ਸਮੂਹ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਅਜ਼ਹਾ (ਬਕਰੀਦ) ਦਾ ਪਵਿੱਤਰ ਦਿਹਾੜਾ ਕਮੇਟੀ ਦੇ ਪ੍ਰਧਾਨ ਜਨਾਬ ਇਕਬਾਲ ਮੁਹੰਮਦ ਫਰਾਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ

ਸੜੋਆ, 12 ਅਗਸਤ (ਨਾਨੋਵਾਲੀਆ)-ਗ੍ਰਾਮ ਪੰਚਾਇਤ ਵਲੋਂ ਪਿੰਡ ਅਟਾਲ ਮਜਾਰਾ ਵਿਖੇ ਨਹਿਰੂ ਯੁਵਾ ਕੇਂਦਰ ਨਵਾਂਸ਼ਹਿਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੇਲੇ ਦਾ ਉਦਘਾਟਨ ਸਮਾਜਸੇਵੀ ਪਰਮਿੰਦਰ ਕੌਰ ਧਰਮ ਪਤਨੀ ਗੁਰਬਿੰਦਰ ਸਿੰਘ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਅੰਬੇਡਕਰ ਮਿਸ਼ਨ ਕਲੱਬ ਵਲੋਂ ਭਾਰਤ ਬੰਦ ਦੇ ਸਮਰਥਨ ਦਾ ਐਲਾਨ

ਬੰਗਾ, 12 ਅਗਸਤ (ਲਾਲੀ ਬੰਗਾ)-ਗਜ਼ਟਿਡ ਐਾਡ ਨਾਨ-ਗਜ਼ਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਇਕ ਜਰੂਰੀ ਮੀਟਿੰਗ ਜਸਵੀਰ ਸਿੰਘ ਪਾਲ ਤੇ ਬਲਰਾਜ ਕੁਮਾਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਲਏ ਫੈਸਲੇ ਅਨੁਸਾਰ ਫੈਡਰੇਸ਼ਨ ਸ੍ਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ 10 ਸੋਨ ਤਗਮੇ ਜਿੱਤੇ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)-ਖੇਡ ਵਿਭਾਗ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਅੰਡਰ-18 ਸਾਲ (ਲੜਕੇ ਅਤੇ ਲੜਕੀਆਂ) ਵਿਚੋਂ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਕਸ਼ਮੀਰੀ ਲੜਕੀਆਂ ਦੀ ਸੁਰੱਖਿਆ ਲਈ ਵਚਨਬੱਧ-ਆਗੂ

ਨਵਾਂਸ਼ਹਿਰ, 12 ਅਗਸਤ (ਹਰਵਿੰਦਰ ਸਿੰਘ)-ਅੱਜ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਵਾਂਸ਼ਹਿਰ ਦੇ ਮੈਂਬਰਾਂ ਨੇ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਨਵਾਂਸ਼ਹਿਰ ਵਿਚ ਪੜ੍ਹਦੀਆਂ ਕਸ਼ਮੀਰੀ ਵਿਦਿਆਰਥਣਾਂ ਨੂੰ ਮਿਲ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਪ੍ਰਚਾਰ ਰਾਗੀ ਸਭਾ ਦੀ ਮੀਟਿੰਗ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)-ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 31 ਅਗਸਤ ਨੂੰ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸ੍ਰੀ ਬ੍ਰਹਮ ਸਰੋਵਰ ਧਾਮ ਮਾਲੇਵਾਲ ਵਿਖੇ ਰੱਖੜ ਪੁੰਨਿਆ ਸਬੰਧੀ ਭੂਰੀਵਾਲਿਆਂ ਦਾ ਸਾਲਾਨਾ ਤਿੰਨ ਦਿਨਾ ਸੰਤ ਸਮਾਗਮ ਅੱਜ ਤੋਂ ਆਰੰਭ

ਪੋਜੇਵਾਲ ਸਰਾਂ, 12 ਅਗਸਤ (ਰਮਨ ਭਾਟੀਆ)-ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੋਢੀ ਬ੍ਰਹਮਲੀਨ ਸਵਾਮੀ ਬ੍ਰਹਮ ਸਾਗਰ ਭੂਰੀਵਾਲਿਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਬ੍ਰਹਮ ਸਰੋਵਰ ਧਾਮ ਪਿੰਡ ਮਾਲੇਵਾਲ ਵਿਖੇ ਰੱਖਣ ਪੁੰਨਿਆਂ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਰਬ ਸਾਂਝੇ ਰਹਿਬਰ ਸਨ-ਵਾਹਿਦ/ਭਾਰਤੀ

ਰਾਹੋਂ, 12 ਅਗਸਤ (ਭਾਗੜਾ, ਰੂਬੀ)-ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿਚ ਇਤਿਹਾਸਿਕ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਨੂੰ ਹਟਾਏ ਜਾਣ ਦੀ ਕਾਰਵਾਈ ਦੀ ਅਕਾਲੀ ਦਲ ਵਲੋਂ ਘੋਰ ਨਿੰਦਾ ਕੀਤੀ ਗਈ ਹੈ | ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਜਰਨੈਲ ਸਿੰਘ ਵਾਹਿਦ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ ਵਿਚ ਸੰਤ ਸਮਾਜ ਤੇ ਸੰਗਤਾਂ ਵਲੋਂ ਮੀਟਿੰਗ

ਬਹਿਰਾਮ, 12 ਅਗਸਤ (ਨਛੱਤਰ ਸਿੰਘ ਬਹਿਰਾਮ)- ਤੁਗਲਕਾਬਾਦ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪੁਰਾਤਨ ਮੰਦਰ ਜੋ ਸਰਕਾਰ ਵਲੋਂ 10 ਅਗਸਤ ਦਿਨ ਸਨਿਚਰਵਾਰ ਨੂੰ ਢਾਹਿਆ ਹੈ, ਉਸ ਦੇ ਵਿਰੋਧ ਵਿਚ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੇ ...

ਪੂਰੀ ਖ਼ਬਰ »

ਆਦੋਆਣਾ ਵਿਖੇ ਬਾਬਾ ਗੁਰਦਿੱਤਾ ਜੀ ਨੂੰ ਸਮਰਪਿਤ ਸਮਾਗਮ ਕਰਵਾਇਆ

ਭੱਦੀ, 12 ਅਗਸਤ (ਨਰੇਸ਼ ਧੌਲ)- ਪਿੰਡ ਆਦੋਆਣਾ ਵਿਖੇ ਬਾਬਾ ਗੁਰਦਿੱਤਾ ਜੀ ਨੂੰ ਸਮਰਪਿਤ ਤਿੰਨ ਦਿਨਾਂ ਸਾਲਾਨਾ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਹਰਪਾਲ ਸਿੰਘ ਰਤਵਾੜਾ ਵਾਲਿਆਂ ...

ਪੂਰੀ ਖ਼ਬਰ »

ਧੰਨ-ਧੰਨ ਰਾਜਾ ਸਾਹਿਬ ਪ੍ਰਬੰਧਕ ਕਮੇਟੀ ਔੜ ਦੀ ਚੋਣ

ਔੜ, 12 ਅਗਸਤ (ਜਰਨੈਲ ਸਿੰਘ ਖ਼ੁਰਦ)-ਕਸਬਾ ਔੜ ਦੇ ਇਤਿਹਾਸਿਕ ਧਾਰਮਿਕ ਅਸਥਾਨ ਧੰਨ ਧੰਨ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਅਗਵਾਈ ਹੇਠ, ਸਰਪੰਚ ਜੋਗਰਾਜ ਤੇ ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਕਸਬਾ ਭੱਦੀ ਵਿਖੇ ਈਦ ਦਾ ਤਿਉਹਾਰ ਮਨਾਇਆ

ਭੱਦੀ, 12 ਅਗਸਤ (ਨਰੇਸ਼ ਧੌਲ)-ਕਸਬਾ ਭੱਦੀ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਇਕ ਦੂਜੇ ਦੇ ਗਲ ਲੱਗ ਕੇ ਮੁਬਾਰਕਬਾਦ ਦਿੰਦਿਆਂ ਭਾਰੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਦੌਰਾਨ ਉਚੇਚੇ ਤੌਰ 'ਤੇ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਪਹੰੁਚੀ ...

ਪੂਰੀ ਖ਼ਬਰ »

ਹੈਲਥ ਕੈਂਪ ਵਰਕਰ ਯੂਨੀਅਨ ਦੀ ਫ਼ਤਿਹਪੁਰ ਵਿਖੇ ਮੀਟਿੰਗ ਹੋਈ

ਰੈਲਮਾਜਰਾ, 12 ਅਗਸਤ (ਸੁਭਾਸ਼ ਟੌਾਸਾ)-ਹੈਲਥ ਕੈਂਪ ਵਰਕਰ ਯੂਨੀਅਨ (ਸੀਟੂ) ਦੀ ਵਿਸ਼ੇਸ਼ ਜਨਰਲ ਬਾਡੀ ਮੀਟਿੰਗ ਮੰਗ ਪੱਤਰ ਦੀ ਤਿਆਰੀ ਸਬੰਧੀ ਸਨਅਤੀ ਖੇਤਰ ਵਿਚ ਕੀਤੀ ਗਈ | ਇਸ ਮੌਕੇ ਕਰਨ ਸਿੰਘ ਰਾਣਾ ਜਨਰਲ ਸਕੱਤਰ ਕੰਢੀ ਸੰਘਰਸ਼ ਕਮੇਟੀ ਪੰਜਾਬ ਨੇ ਕਿਹਾ ਕਿ ਮਜ਼ਦੂਰ ...

ਪੂਰੀ ਖ਼ਬਰ »

ਪਿ੍ੰਸੀਪਲ ਨਰੇਸ਼ ਕੁਮਾਰ ਨੇ ਪੱਲੀ ਝਿੱਕੀ ਸਕੂਲ ਦਾ ਚਾਰਜ ਸੰਭਾਲਿਆ

ਪੱਲੀ ਝਿੱਕੀ, 12 ਅਗਸਤ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਕਾਰਜ ਭਾਰ ਸੰਭਾਲ ਲਿਆ ਹੈ | ਉਹ ਜਿਲ੍ਹਾ ਮੋਗਾ ਤੋਂ ਬਦਲ ਕੇ ਪੱਲੀ ਝਿੱਕੀ ਸਕੂਲ ਵਿਚ ਆਏ ਹਨ | ਸਕੂਲ ਸਟਾਫ਼ ਵਲੋਂ ਫੁੱਲਾਂ ਦਾ ...

ਪੂਰੀ ਖ਼ਬਰ »

ਪੇਂਡੂ ਖੇਤ ਮਜ਼ਦੂਰ ਯੂਨੀਅਨ ਦੀ ਕਟਾਰੀਆਂ 'ਚ ਹੰਗਾਮੀ ਮੀਟਿੰਗ

ਕਟਾਰੀਆਂ, 12 ਅਗਸਤ (ਨਵਜੋਤ ਸਿੰਘ ਜੱਖੂ)-ਪੇਂਡੂ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਕਟਾਰੀਆਂ ਵਿਖੇ ਪੇਂਡੂ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਹਿੰਦਰ ਪਾਲ ਸਿੰਘ ਖੈਰੜ ਦੀ ਅਗਵਾਈ 'ਚ ਕੀਤੀ ਗਈ | ਜਿਸ ਦੌਰਾਨ ਲੋਕਾਂ ਵਲੋਂ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਬੀਸਲਾ ਸੁਸਾਇਟੀ ਦੀ ਚੋਣ 29-30 ਨੂੰ

ਬਹਿਰਾਮ, 12 ਅਗਸਤ (ਨਛੱਤਰ ਸਿੰਘ ਬਹਿਰਾਮ)-ਬੀਸਲਾ ਕੋ-ਅਪਰੇਟਿਵ ਸੁਸਾਇਟੀ ਦੀ ਚੋਣ 29-30 ਅਗਸਤ ਨੂੰ ਹੋਵੇਗੀ | ਇਸ ਸਬੰਧੀ ਸਭਾ ਦੇ ਸੈਕਟਰੀ ਕੁਲਦੀਪ ਸਿੰਘ ਨੇ ਦੱਸਿਆ ਕਿ 29 ਅਗਸਤ ਨੂੰ ਨਾਮਜ਼ਦਗੀ ਫਾਰਮ ਭਰੇ ਜਾਣਗੇ | ਉਪਰੰਤ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਵੋਟਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ ਵਿਚ ਸੰਤ ਸਮਾਜ ਤੇ ਸੰਗਤਾਂ ਵਲੋਂ ਮੀਟਿੰਗ

ਬਹਿਰਾਮ, 12 ਅਗਸਤ (ਨਛੱਤਰ ਸਿੰਘ ਬਹਿਰਾਮ)- ਤੁਗਲਕਾਬਾਦ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪੁਰਾਤਨ ਮੰਦਰ ਜੋ ਸਰਕਾਰ ਵਲੋਂ 10 ਅਗਸਤ ਦਿਨ ਸਨਿਚਰਵਾਰ ਨੂੰ ਢਾਹਿਆ ਹੈ, ਉਸ ਦੇ ਵਿਰੋਧ ਵਿਚ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੇ ...

ਪੂਰੀ ਖ਼ਬਰ »

ਰੱਖੜੀ ਮੌਕੇ ਤਿੰਨ ਰੋਜ਼ਾ ਸ੍ਰੀ ਅਖੰਡ ਪਾਠ ਦੇ ਭੋਗ 16 ਨੂੰ

ਸੜੋਆ, 12 ਅਗਸਤ (ਨਾਨੋਵਾਲੀਆ)-ਸਮਾਜਸੇਵੀ ਅਤੇ ਠੇਕੇਦਾਰ ਪ੍ਰਕਾਸ਼ ਰਾਮ ਵਾਸੀ ਪਿੰਡ ਫਿਰਨੀ ਮਜਾਰਾ ਬਲਾਕ ਸੜੋਆ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੱਖੜੀ ਦੇ ਸ਼ੁੱਭ ਅਵਸਰ 'ਤੇ 14 ਅਗਸਤ ਨੂੰ ਆਰੰਭੇ ਕੀਤੇ ਜਾ ਰਹੇ ਹਨ ਅਤੇ 16 ਨੂੰ ਭੋਗ ਪਾਏ ਜਾ ਰਹੇ ਹਨ | ਇਸ ਮੌਕੇ ...

ਪੂਰੀ ਖ਼ਬਰ »

ਪੇਂਡੂ ਖੇਤ ਮਜ਼ਦੂਰ ਯੂਨੀਅਨ ਦੀ ਕਟਾਰੀਆਂ 'ਚ ਹੰਗਾਮੀ ਮੀਟਿੰਗ

ਕਟਾਰੀਆਂ, 12 ਅਗਸਤ (ਨਵਜੋਤ ਸਿੰਘ ਜੱਖੂ)-ਪੇਂਡੂ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਕਟਾਰੀਆਂ ਵਿਖੇ ਪੇਂਡੂ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਹਿੰਦਰ ਪਾਲ ਸਿੰਘ ਖੈਰੜ ਦੀ ਅਗਵਾਈ 'ਚ ਕੀਤੀ ਗਈ | ਜਿਸ ਦੌਰਾਨ ਲੋਕਾਂ ਵਲੋਂ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਯੂ. ਕੇ. ਮਾਡਲ ਸਕੂਲ ਦੇ ਵਿਦਿਆਰਥੀਆ ਦੇ ਸੁੰਦਰ ਰੱਖੜੀਆਂ ਬਣਾਉਣ ਦੇ ਮੁਕਾਬਲੇ ਕਰਵਾਏ

ਨਵਾਂਸ਼ਹਿਰ, 12 ਅਗਸਤ (ਹਰਮਿੰਦਰ ਸਿੰਘ ਪਿੰਟੂ)- ਅੱਜ ਯੂ.ਕੇ. ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਪਿ੍ੰਸੀਪਲ ਕੁਲਦੀਪ ਕੌਰ ਅਤੇ ਪ੍ਰਧਾਨ ਉਜਾਗਰ ਸਿੰਘ ਦੀ ਅਗਵਾਈ ਵਿਚ ਭਰਾ ਭੈਣ ਦੇ ਪਵਿੱਤਰ ਤਿਉਹਾਰ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਰਾਹੋਂ ਵਿਖੇ ਧੂਮ-ਧਾਮ ਨਾਲ ਮਨਾਇਆ ਈਦ-ਉਲ-ਅਜ਼ਹਾ ਦਾ ਦਿਹਾੜਾ

ਰਾਹੋਂ, 12 ਅਗਸਤ (ਬਲਬੀਰ ਸਿੰਘ ਰੂਬੀ)-ਸਥਾਨਕ ਦਸਹਿਰਾ ਗਰਾਊਾਡ ਦੇ ਨਜ਼ਦੀਕ ਈਦਗਾਹ ਦੇ ਸਥਾਨ 'ਤੇ ਮੁਸਲਿਮ ਭਾਈ ਚਾਰੇ ਵਲੋਂ ਈਦ-ਉੱਲ-ਅਜ਼ਹਾ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ ਇੱਥੇ ਇਕੱਤਰ ਹੋਏ ਸੈਂਕੜੇ ਮੁਸਲਿਮ ਭਾਈ ਚਾਰੇ ਦੇ ਲੋਕਾਂ ਵਲੋਂ ਨਮਾਜ਼ ਅਦਾ ਕੀਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਤੰਬਰ 'ਚ ਲਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਦਾ ਨੌਜਵਾਨ ਵੱਧ ਤੋਂ ਵੱਧ ਲਾਭ ਲੈਣ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-ਐਮ.ਐਲ.ਏ. ਅੰਗਦ ਸਿੰਘ ਨੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਰਾਜ ਭਰ 'ਚ ਸਤੰਬਰ ਮਹੀਨੇ ਦੌਰਾਨ ਲਾਏ ਜਾ ਰਹੇ ਰੋਜ਼ਗਾਰ ਮੇਲਿਆਂ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦੀ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਅਤੇ ਪੌਸ਼ਟਿਕ ਭੋਜਨ ਸਬੰਧੀ ਜਾਗਰੂਕਤਾ ਕੈਂਪ

ਸਮੁੰਦੜਾ, 12 ਅਗਸਤ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਸਮਾਜ ਭਲਾਈ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪਰਮਜੀਤ ਕੌਰ ਸੀ.ਡੀ.ਪੀ.ਓ. ਗੜ੍ਹਸ਼ੰਕਰ ਦੀ ਅਗਵਾਈ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਤੇ ਪੌਸ਼ਟਿਕ ਭੋਜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਹੀਰੋਸ਼ੀਮਾ ਨਾਗਾਸਾਕੀ 'ਚ ਮਾਰੇ ਲੋਕਾਂ ਨੂੰ ਯਾਦ ਕੀਤਾ

ਸਮੁੰਦੜਾ, 12 ਅਗਸਤ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਦੇ ਸਰਕਾਰੀ ਮਿਡਲ ਸਕੂਲ ਵਿਖੇ ਅਮਰੀਕਾ ਵਲੋਂ ਜਪਾਨ ਦੇ ਸ਼ਹਿਰ ਹੀਰੋਸ਼ੀਮਾ ਅਤੇ ਨਾਗਾਸਾਕੀ 'ਚ ਸੱੁਟੇ ਗਏ ਪ੍ਰਮਾਣੂ ਬੰਬ 'ਚ ਮਾਰੇ ਗਏ ਲੋਕਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਮੁਕੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਬੇ-ਲੋੜੀ ਟ੍ਰੈਫਿਕ ਦੀ ਸਮੱਸਿਆ ਨਾਲ ਜੂਝ ਰਹੇ ਗੁੱਲਪੁਰ ਵਾਸੀਆਂ ਨੇ ਮੋੜਾਂ 'ਤੇ ਹਾਦਸੇ ਰੋਕਣ ਲਈ ਸ਼ੀਸ਼ੇ ਲਗਾਏ

ਮਜਾਰੀ/ਸਾਹਿਬਾ, 12 ਅਗਸਤ (ਨਿਰਮਲਜੀਤ ਸਿੰਘ ਚਾਹਲ)-ਹਾਈ ਵੇਅ 'ਤੇ ਲੱਗੇ ਟੋਲ ਟੈਕਸ ਤੋਂ ਬਚਣ ਲਈ ਸੈਂਕੜੇ ਵਾਹਨ ਰੋਜ਼ਾਨਾ ਪਿੰਡ ਗੁੱਲਪੁਰ ਵਿਚੋਂ ਹੋ ਕੇ ਗੁਜ਼ਰਦੇ ਹਨ | ਜਿਸ ਕਾਰਨ ਪਿੰਡ ਗੁੱਲਪੁਰ ਵਾਸੀ ਇਸ ਬੇ-ਲੋੜੀ ਟ੍ਰੈਫਿਕ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋਏ ਪਏ ...

ਪੂਰੀ ਖ਼ਬਰ »

ਹਾਈ ਸਕੂਲ ਪੋਜੇਵਾਲ ਦੇ ਸੱਤ ਵਿਦਿਆਰਥੀਆਂ ਦੀ ਨਵੋਦਿਆ ਲਈ ਚੋਣ

ਪੋਜੇਵਾਲ ਸਰਾਂ, 12 ਅਗਸਤ (ਨਵਾਂਗਰਾਈਾ)-ਸਰਕਾਰੀ ਹਾਈ ਸਕੂਲ ਪੋਜੇਵਾਲ ਦੇ 7 ਵਿਦਿਆਰਥੀਆਂ ਦੀ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਚੋਣ ਹੋਣ ਨਾਲ ਆਪਣੇ ਆਪ ਵਿਚ ਇਕ ਮਿਸਾਲ ਪੈਦਾ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕ ਰਘਵੀਰ ਸਿੰਘ ...

ਪੂਰੀ ਖ਼ਬਰ »

ਲੇਖਕਾ ਗੁਰਦੀਪ ਕੋਮਲ ਨੇ ਵਿਦਿਆਰਥੀਆਂ ਨਾਲ ਰਚਨਾਵਾਂ ਦੀ ਸਾਂਝ ਪਾਈ

ਸਮੁੰਦੜਾ, 12 ਅਗਸਤ (ਤੀਰਥ ਸਿੰਘ ਰੱਕੜ)-ਬਾਲ ਲੇਖਕਾ ਅਤੇ ਕਹਾਣੀਕਾਰਾਂ ਗੁਰਦੀਪ ਕੋਮਲ ਵਲੋਂ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਚੱਕ ਗੁਰੂ ਦੇ ਵਿਦਿਆਰਥੀਆਂ ਨਾਲ ਆਪਣੀਆਂ ਰਚਨਾਵਾਂ ਦੀ ਸਾਂਝ ਪਾਈ ਤੇ ਆਪਣੀਆਂ ਲਿਖੀਆਂ ਪੁਸਤਕਾਂ ਭੇਟ ਕੀਤੀਆਂ | ਸਕੂਲ ਮੁਖੀ ...

ਪੂਰੀ ਖ਼ਬਰ »

ਬੀ. ਐਲ. ਐਮ. ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 12 ਅਗਸਤ (ਹਰਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਪੀ. ਜੀ. ਡੀ. ਸੀ. ਏ. ਸਮੈਸਟਰ ਦੂਸਰੇ ਦੇ ਨਤੀਜੇ ਚੋਂ ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ:ਤਰਨਪ੍ਰੀਤ ਕੌਰ ਵਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਨਾ ਬਚਾਇਆ ਤਾਂ ਮਨੁੱਖੀ ਜੀਵਨ ਔਖਾ ਹੋਵੇਗਾ-ਅਗਨੀਹੋਤਰੀ

ਪੋਜੇਵਾਲ ਸਰਾਂ, 12 ਅਗਸਤ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਿਦਿਆਰਥੀਆ ਨੂੰ ਜਨ ਚੇਤਨਾ ਦੇਣ ਲਈ ਮਨਾਏ ਜਾ ਰਹੇ ਪੰਦ੍ਹਰਵਾੜੇ ਤਹਿਤ ਸਰਕਾਰੀ ਹਾਈ ਸਕੂਲ ਪੋਜੇਵਾਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦਾ ਹਰ ਪਿੰਡ ਲਾਮਬੰਦ ਹੋਵੇ-ਪ੍ਰਧਾਨ ਸਰਬਜੀਤ ਸਿੰਘ

ਮੇਹਲੀ, 12 ਅਗਸਤ (ਸੰਦੀਪ ਸਿੰਘ)-ਕੈਪਟਨ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚੁੱਕਿਆ ਗਿਆ ਕਦਮ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਪੰਜਾਬ ਅੰਦਰ ਨਸ਼ਿਆਂ ਦਾ ਦੈਂਤ ਹਰ ਰੋਜ਼ ਜਵਾਨੀ ਨੂੰ ਨਿਗਲ ਰਿਹਾ ਹੈ | ਹੁਣ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਦੇ ਹਰ ਪਿੰਡ ਨੂੰ ...

ਪੂਰੀ ਖ਼ਬਰ »

ਸੋਲਰ ਬੱਤੀਆਂ ਨਾਲ ਜਗਮਗਾਏਗਾ ਪਿੰਡ ਲਧਾਣਾ ਝਿੱਕਾ

ਬੰਗਾ, 1b ਅਗਸਤ (ਕਰਮ ਲਧਾਣਾ)-ਪਿੰਡ ਲਧਾਣਾ ਝਿੱਕਾ ਦੀ ਹਰੇਕ ਗਲੀ ਅਤੇ ਚੌਾਕ ਸਰਕਾਰ ਵਲੋਂ ਭੇਜੀਆਂ ਸੋਲਰ ਲਾਈਟਾਂ ਨਾਲ ਜਗਮਗਾਏਗਾ | ਇਹ ਵਿਚਾਰ ਉੱਘੇ ਕਾਂਗਰਸੀ ਆਗੂ ਸਤਵੀਰ ਸਿੰਘ ਪੱਲੀ ਝਿੱਕੀ ਇੰਚਾਰਜ ਵਿਧਾਨ ਸਭਾ ਹਲਕਾ ਬੰਗਾ ਨੇ ਪਿੰਡ ਲਧਾਣਾ ਝਿੱਕਾ ਵਿਖੇ ...

ਪੂਰੀ ਖ਼ਬਰ »

ਓਰਲ ਰੋਟਾਵਾਇਰਸ ਦਵਾਈ ਨਾਲ ਮਿਲ ਸਕੇਗੀ ਬੱਚਿਆਂ ਨੂੰ ਵਧੇਰੇ ਸਿਹਤ ਸੁਰੱਖਿਆ-ਡਾ:ਬਲਵਿੰਦਰ ਸਿੰਘ

ਔੜ, 12 ਅਗਸਤ (ਜਰਨੈਲ ਸਿੰਘ ਖੁਰਦ)- ਔੜ ਵਿਖੇ ਪਿੰਡ ਦੀ ਪੰਚਾਇਤ ਅਤੇ ਸਰਪੰਚ ਜੋਗ ਰਾਜ ਵਲੋਂ ਬੱਚਿਆਂ ਨੂੰ ਰੋਟਾਵਾਇਰਸ ਦੀ ਦਵਾਈ ਪਿਲਾ ਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮਿਨੀ ਪੀ.ਐਚ.ਸੀ. ਔੜ ਦੇ ਡਾ: ਬਲਵਿੰਦਰ ਸਿੰਘ ਮੈਡੀਕਲ ਅਫ਼ਸਰ ਨੇ ਓਰਲ ਰੋਟਾਵਾਇਰਸ ...

ਪੂਰੀ ਖ਼ਬਰ »

ਅਮਰਦੀਪ ਕਾਲਜ ਵਿਖੇ 'ਭਾਰਤ ਛੱਡੋ' ਅੰਦੋਲਨ 'ਤੇ ਵਿਸ਼ੇਸ਼ ਲੈਕਚਰ

ਮੁਕੰਦਪੁਰ, 12 ਅਗਸਤ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸ਼ੇਰ ਗਿੱਲ ਯਾਦਗਾਰੀ ਕਾਲਜ ਕੈਂਪਸ ਵਿਚ ਇਤਿਹਾਸ ਦੇ ਵਿਦਿਆਰਥੀਆਂ ਲਈ 8 ਅਗਸਤ 1942 ਨੂੰ 'ਭਾਰਤ ਛੱਡੋ ਅੰਦੋਲਨ' ਸਬੰਧੀ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਓ. ਐਸ. ਡੀ. ਡਾ: ਧਰਮਜੀਤ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX