ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  5 minutes ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  15 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  23 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  46 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  55 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 2 hours ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਪਟਿਆਲਾ

ਈਦ-ਉਲ-ਅਜ਼ਹਾ ਦਾ ਤਿਉਹਾਰ ਸ਼ਰਧਾ ਤੇ ਉਮੰਗ ਨਾਲ ਮਨਾਇਆ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਜਾਮਾ ਮਸਜਿਦ (ਭਠਿਆਰਾਂ) ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂਰ ਮੁਹੰਮਦ ਦੀ ਦੇਖ-ਰੇਖ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦਾ ਤਿਉਹਾਰ ਬਹੁਤ ਸ਼ਰਧਾ ਅਤੇ ਉਮੰਗ ਨਾਲ ਮਨਾਇਆ | ਇਸ ਦੌਰਾਨ ਅੱਜ ਸਵੇਰੇ ਜਾਮਾ ਮਸਜਿਦ (ਭਠਿਆਰਾਂ) ਵਿਖੇ ਹਜ਼ਾਰਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ-ਉਲ-ਅਜ੍ਹਾ ਦੀ ਨਮਾਜ਼ ਅਦਾ ਕੀਤੀ | ਭਾਈਚਾਰੇ ਦੇ ਲੋਕਾਂ ਨੇ ਆਪਸ ਵਿਚ ਗਲੇ ਮਿਲ ਕੇ ਖ਼ੁਸ਼ੀ ਮਨਾਈ ਅਤੇ ਇਕ-ਦੂਜੇ ਨੂੰ ਈਦ ਦੀ ਵਧਾਈ ਦਿੱਤੀ | ਇਸ ਮੌਕੇ ਹਿੰਦੂ ਭਾਈਚਾਰੇ ਦੇ ਦੀਪਕ ਬਾਂਸਲ, ਗੁਲਸ਼ਨ ਖੁਰਾਣਾ, ਰਾਜਬੀਰ ਸਿੰਘ, ਲਵਲੀ ਮੈਨਰੋ ਨੇ ਜਾਮਾ ਮਸਜਿਦ ਪਹੁੰਚ ਕੇ ਮੁਸਲਿਮ ਭਾਈਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੋਕੇ ਜਾਮਾ ਮਸਜਿਦ ਦੇ ਮੋਲਵੀ ਅਬਦੁਲ ਰਹਿਮਾਨ ਨੇ ਨਮਾਜ ਅਦਾ ਕਰਵਾਈ | ਇਸ ਮੌਕੇ ਮੌਲਵੀ ਅਬਦੁਲ ਰਹਿਮਾਨ ਨੇ ਕਿਹਾ ਕਿ ਈਦ-ਉਲ-ਅਜ੍ਹਾ ਕੁਰਬਾਨੀ ਦਾ ਤਿਉਹਾਰ ਹੈ | ਇਸ ਦਿਨ ਆਪਸੀ ਭਾਈਚਾਰੇ ਵਿਚ ਹਮਦਰਦੀ, ਆਪਸੀ ਸਾਂਝ ਬਣਾਈ ਰੱਖਣ ਲਈ ਦੁਆ ਕੀਤੀ ਜਾਂਦੀ ਹੈ | ਉਨ੍ਹਾਂ ਇਸ ਦਿਨ ਭਾਈਚਾਰੇ ਦੇ ਲੋਕਾਂ ਨੂੰ ਗਰੀਬ ਲੋੜਵੰਦਾਂ ਦੀ ਮਦਦ ਕਰਨ ਅਤੇ ਆਪਣੇ ਆਲੇ ਦੁਆਲੇ ਦੀ ਸਾਫ ਕਰਨ ਦੀ ਅਪੀਲ ਕੀਤੀ ਤਾਂ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਸਾਂਭਿਆਂ ਜਾ ਸਕੇ | ਇਸ ਮੋਕੇ ਮਿਰਜਾ ਮੁਹੰਮਦ ਨਸੀਮ ਖਾਨ, ਅਨਵਰ ਖਾਨ, ਅਮਾਨ ਖਾਨ, ਅਖ਼ਤਰ ਹੁਸੈਣ ਲਾਲੂ ਖਾਨ, ਹਾਜੀ ਡਾ. ਰਾਜ ਬਹਾਦਰ, ਮੁਹੰਮਦ ਸ਼ਦਾਬ, ਨਸੀਬ ਅਲੀ, ਦਰਸ਼ਨ ਖਾਨ, ਅਬਦੁਲ ਵਾਹਿਦ ਵਿੱਕੀ, ਸੰਦੀਪ ਖਾਨ, ਅਮੀਰ ਖਾਨ ਸਮੇਤ ਹੋਰ ਲੋਕ ਹਾਜਰ ਸਨ |
ਸਮਾਣਾ, (ਸਾਹਿਬ ਸਿੰਘ)-ਇਤਿਹਾਸਕ ਸ਼ਹਿਰ ਸਮਾਣਾ ਵਿਚ ਈਦ-ਓਲ-ਜ਼ੁਹਾ(ਬਕਰੀਦ) ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਖ-ਵੱਖ ਈਦਗਾਹਾਂ ਵਿਚ ਨਮਾਜ਼ ਅਦਾ ਕੀਤੀ | ਸਿੱਖ ਅਤੇ ਹਿੰਦੂ ਭਾਈਚਾਰੇ ਨੂੰ ਆਪਣੇ ਮੁਸਲਿਮ ਭਰਾਵਾਂ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਖ਼ੁਸ਼ੀ ਵਿਚ ਮਿਠਾਈਆਂ ਵੰਡੀਆਂ | ਬੰਮਣਾ ਸੜਕ 'ਤੇ ਸਥਿਤ ਈਦਗਾਹਾਂ ਵਿਚ ਵੱਡੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ ਲੋਕ ਇਕਠੇ ਹੋਏ | ਉਨ੍ਹਾਂ ਨੂੰ ਮੌਲਵੀ ਹਨੀਸ ਮੁਹੰਮਦ ਨੇ ਨਮਾਜ਼ ਅਦਾ ਕਰਾਈ | ਇਸ ਦੌਰਾਨ ਹਲਕਾ ਵਿਧਾਇਕ ਰਜਿੰਦਰ ਸਿੰਘ ਨੇ ਮੁਸਲਿਮ ਭਰਾਵਾਂ ਨੂੰ ਈਦ ਦੀ ਵਧਾਈ ਦਿੰਦਿਆਂ ਕਿਹਾ ਕਿ ਪਵਿੱਤਰ ਤਿਉਹਾਰ ਮਨੁੱਖ ਨੂੰ ਅਮਨ ਅਤੇ ਸ਼ਾਂਤੀ ਨਾਲ ਰਹਿਣ ਦੀ ਸਿੱਖਿਆ ਦਿੰਦੇ ਹਨ | ਸਭ ਤੋਂ ਵੱਡੀ ਗੱਲ ਫ਼ਿਰਕੂ ਭਾਈਚਾਰਕ ਸਾਂਝ ਬਣਾ ਕੇ ਰੱਖਣੀ ਚਾਹੀਦੀ ਹੈ |
ਘਨੌਰ, (ਬਲਜਿੰਦਰ ਸਿੰਘ ਗਿੱਲ)-ਜ਼ਾਮਾ ਮਸਜਿਦ ਘਨੌਰ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਹਾਜੀ ਰੋਸ਼ਨ ਅਲੀ, ਸੇਰ ਖਾਨ, ਮੁਹੰਮਦ ਗੁਲਜਾਰ ਤੇਲੀ, ਚਰਨਜੀਤ ਖਾਨ ਦੀ ਸਾਂਝੀ ਅਗਵਾਈ ਹੇਠ ਮੋਲਵੀ ਮੁਹੰਮਦ ਵਸ਼ੀਮ ਦੇ ਪਿੱਛੇ ਈਦ-ਉਲ-ਅਜਹਾ ਦੀ ਨਮਾਜ ਅਦਾ ਕੀਤੀ¢ ਮੁਸਲਿਮ ਭਾਈਚਾਰੇ ਨੇ ਈਦ-ਉਲ-ਅਜਹਾ ਦਾ ਤਿਉਹਾਰ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ¢ ਇਕ ਦੂਜੇ ਨੂੰ ਗਲੇ ਮਿਲ ਕੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦੇ ਹੋਏ ਈਦ ਦੀ ਖ਼ੁਸ਼ੀ ਸਾਂਝੀ ਕੀਤੀ¢ ਇਸ ਤਰ੍ਹਾਂ ਹੀ ਅਲਾਮਦੀਪੁਰ, ਮਰਦਾਪੁਰ, ਕਾਮੀ, ਸੀਲ, ਸੋਨੇਮਾਜਰਾ ਅਤੇ ਲਾਛੜੂ ਕਲਾਂ ਮੁਸਲਿਮ ਭਾਈਚਾਰੇ ਨੇ ਈਦ-ਉੱਲ-ਅਜਹਾ ਦੀ ਨਮਾਜ ਅਦਾ ਕੀਤੀ¢ ਉਨ੍ਹਾਂ ਕਿਹਾ ਕਿ ਈਦ ਦਾ ਦਿਹਾੜਾ ਪਰਿਵਾਰਕ ਰਿਸ਼ਤਿਆਂ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸੰਸਾਰ 'ਚ ਲੋੜਵੰਦਾਂ ਪ੍ਰਤੀ ਦਇਆ ਦਿਖਾਉਣ ਵਾਲਾ ਹੁੰਦਾ ਹੈ¢ਇਸ ਮੌਕੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਦੇਸ਼ ਭੇਜ਼ ਕੇ ਈਦ-ਉਲ-ਅਜਹਾ ਦੇ ਮੌਕੇ ਤੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈਆਂ ਦਿੱਤੀਆਂ¢ ਇਸ ਦੌਰਾਨ ਜ਼ਾਮਾ ਮਸਜਿਦ ਘਨੌਰ 'ਚ ਚਾਹ ਮੱਠੀ ਦਾ ਲੰਗਰ ਅਤੁੱਟ ਵਰਤਾਇਆ ਗਿਆ¢

ਦਿੱਲੀ ਤੋਂ ਲਿਆ ਕੇ ਪੰਜਾਬ 'ਚ ਹੈਰੋਇਨ ਵੇਚਣ ਵਾਲੀਆਂ 2 ਔਰਤਾਂ ਪਟਿਆਲਾ ਪੁਲਿਸ ਅੜਿੱਕੇ

ਪਟਿਆਲਾ, 12 ਅਗਸਤ (ਮਨਦੀਪ ਸਿੰਘ ਖਰੋੜ)-ਪਿਛਲੇ 7 ਸਾਲਾ ਤੋਂ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੀਆਂ 2 ਔਰਤਾਂ ਨੂੰ ਪਟਿਆਲਾ ਪੁਲਿਸ ਨੇ ਕਰੋੜਾਂ ਰੁਪਏ ਦੀ 850 ਗਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਨਗਦੀ ਸਮੇਤ ਗਿ੍ਫ਼ਤਾਰ ਕਰਕੇ ਔਰਤਾਂ ਵਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਏ ...

ਪੂਰੀ ਖ਼ਬਰ »

ਰੇਲ ਗੱਡੀ ਤੋਂ ਡਿੱਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਮੁੱਖ ਰੇਲ ਮਾਰਗ 'ਤੇ ਰੇਲ ਗੱਡੀ ਤੋਂ ਡਿੱਗਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਚੋਂਕੀ ਸ਼ੰਭੂ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਭੇਜ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਦਿੱਲੀ ਵਿਚ ਮੰਦਿਰ ਢਾਉਣ ਦੇ ਰੋਸ ਵਜੋਂ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਪਾਤੜਾਂ 'ਚ ਧਰਨਾ

ਪਾਤੜਾਂ, 12 ਅਗਸਤ (ਜਗਦੀਸ਼ ਸਿੰਘ ਕੰਬੋਜ)-ਦਿੱਲੀ ਵਿਚ ਰਵਿਦਾਸ ਮੰਦਿਰ ਢਾਉਣ ਜਾਣ ਦੇ ਰੋਸ ਵਜੋਂ ਹਲਕਾ ਸ਼ੁਤਰਾਣਾ ਦੀਆਂ ਕਈ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਪਾਤੜਾਂ ਭਗਤ ਸਿੰਘ ਚੌਕ ਵਿਚ ਧਰਨਾ ਦੇ ਕੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਦਾ ਪੁਤਲਾ ਫ਼ੂਕ ਕੇ ...

ਪੂਰੀ ਖ਼ਬਰ »

ਹਲਵਾ ਕੱਦੂ ਦੀ ਨਵੀਂ ਕਿਸਮ ਵਿਕਸਿਤ

ਪਟਿਆਲਾ, 12 ਅਗਸਤ (ਭਗਵਾਨ ਦਾਸ) - ਪੰਜਾਬ ਖੇਤੀ ਯੂਨੀਵਰਸਿਟੀ ਨੇ ਹਲਵਾ ਕੱਦੂ (ਸਬਜ਼ੀ ਵਾਲਾ ਪੇਠਾ) ਦੀ ਨਵੀਂ ਕਿਸਮ 'ਪੰਜਾਬ ਨਵਾਬ' ਵਿਕਸਿਤ ਕੀਤੀ ਹੈ | ਪੰਜਾਬ ਨਵਾਬ ਦੀ ਵੇਲ ਦਾ ਵਾਧਾ ਦਰਮਿਆਨਾ ਹੁੰਦਾ ਹੈ | ਇਸ ਦੇ ਪੱਤਿਆਂ ਦਾ ਰੰਗ ਗੁੂੜ੍ਹਾ ਹਰਾ ਹੈ | ਫਲ ਦਰਮਿਆਨਾ, ...

ਪੂਰੀ ਖ਼ਬਰ »

ਦਿੱਲੀ ਵਿਚ ਮੰਦਿਰ ਢਾਹੇ ਜਾਣ ਵਿਰੁੱਧ ਸਮਾਣਾ ਵਿਚ ਰੋਸ ਵਿਖਾਵਾ

ਸਮਾਣਾ, 12 ਅਗਸਤ (ਸਾਹਿਬ ਸਿੰਘ)-ਦਿੱਲੀ ਤੁਗ਼ਲਕਾਬਾਦ ਵਿਚ 'ਗੁਰੂ ਰਵਿਦਾਸ ਮੰਦਿਰ' ਤੋੜੇ ਜਾਣ ਦੇ ਵਿਰੋਧ ਵਿਚ ਰਵਿਦਾਸੀ ਅਤੇ ਬਾਲਮੀਕੀ ਭਾਈਚਾਰੇ ਦੇ ਲੋਕਾਂ ਨੇ ਸ਼ਹਿਰ ਵਿਚ ਰੋਸ ਵਿਖਾਵਾ ਕੀਤਾ | ਕੇਂਦਰ ਦੀ ਮੋਦੀ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ...

ਪੂਰੀ ਖ਼ਬਰ »

ਜਨਹਿਤ ਸੰਮਤੀ ਨੇ ਸਮਾਜ ਸੇਵੀ ਕੀਤਾ ਸਨਮਾਨਿਤ

ਪਟਿਆਲਾ, 12 ਅਗਸਤ (ਜ.ਸ. ਢਿੱਲੋਂ)-ਜਨਹਿੱਤ ਸੇਵਾ ਸਮਿਤੀ ਵਲੋਂ ਸਮਿਤੀ ਦੀ ਮੈਂਬਰ ਸੁਨੀਤ ਚੋਪੜਾ ਅਤੇ ਸੰਜੀਵ ਚੋਪੜਾ ਅਤੇ ਬੱਚਾ ਹੈਲਪਲਾਇਨ ਦੀ ਟੀਮ ਤੋਂ ਬਲਜੀਤ ਕੌਰ ਨੂੰ ਛੋਟੇ ਬੱਚਿਆਂ ਨਾਲ ਕਥਿਤ ਜਿਸਮਫ਼ਰੋਸ਼ੀ ਕਰਵਾਉਣ ਵਾਲੇ ਗੈਂਗ ਨੂੰ ਸਜਾ ਦਿਵਾਉਣ ਵਿਚ ਅਹਿਮ ...

ਪੂਰੀ ਖ਼ਬਰ »

ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਨਾਭਾ, 12 ਅਗਸਤ (ਕਰਮਜੀਤ ਸਿੰਘ)-ਸਾਉਣ ਮਹੀਨੇ ਦਾ ਤਿਉਹਾਰ ਤੀਆਂ ਤੀਜ ਦੀਆਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬੀ ਸਭਿਆਚਾਰ ਨੂੰ ਮੁੱਖ ਰੱਖਦੇ ਹੋਏ ਸਕੂਲੀ ਬੱਚਿਆਂ ਵਲੋਂ ਇਸ ਮੌਕੇ ਬਹੁਤ ਹੀ ਸੋਹਣੇ ਢੰਗ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ ਹੋਈ

ਪਟਿਆਲਾ, 12 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸ੍ਰੀ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਿਛਲੇ ਦਿਨੀਂ ਕੁਝ ਡਿਪੂਆਂ ਵਿਚ 26 ਕੰਡਕਟਰਾਂ ਵਲੋਂ ਟਿਕਟਾਂ ਕੱਟਣ ਵਾਲੀਆਂ ਮਸ਼ੀਨਾਂ ਵਿਚ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ ਗਣਿਤ ਮੇਲਾ ਲਗਾਇਆ

ਸਮਾਣਾ, 12 ਅਗਸਤ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਕਾਹਨਗੜ੍ਹ ਵਿਖੇ ਸਰਕਾਰੀ ਮਿਡਲ ਸਕੂਲ 'ਚ ਗਣਿਤ ਮੇਲਾ ਲਗਾਇਆ ਗਿਆ | ਜਿਸ ਦਾ ਉਦਘਾਟਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ ਦੀ ਪਿ੍ੰਸੀਪਲ ਸ੍ਰੀਮਤੀ ਸੀਮਾ ਉੱਪਲ ਵਲੋਂ ਕੀਤਾ ਗਿਆ | ਮੇਲੇ 'ਚ ਸਰਪੰਚ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਵਲੋਂ ਮੰਗਾਂ ਦਾ ਹੱਲ ਨਾ ਹੋਣ 'ਤੇ ਪਾਵਰਕਾਮ ਹੈੱਡ ਆਫ਼ਿਸ ਦੇ ਘਿਰਾਓ ਦੀ ਚਿਤਾਵਨੀ

ਪਟਿਆਲਾ, 12 ਅਗਸਤ (ਧਰਮਿੰਦਰ ਸਿੰਘ ਸਿੱਧੂ)-ਬੇਰੁਜਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਵਲੋਂ ਬੇਰੁਜ਼ਗਾਰ ਲਾਈਨਮੈਨ ਸਾਥੀਆਂ ਨੂੰ ਰੁਜ਼ਗਾਰ ਦਿਵਾਉਣ ਦੇ ਲਈ ਰੱਖਿਆ ਗਿਆ ਮਰਨ ਵਰਤ ਛੇਵੇਂ ਦਿਨ ਵਿਚ ਦਾਖਲ ਹੋ ਗਿਆ | ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਵਲੋਂ ਸ੍ਰੀਮਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਬੈਠਕ ਦੌਰਾਨ ਪੰਜਾਬ ਦੇ ਲੋਕ ਸਭਾ ਮੈਂਬਰਾਂ ਦੀ ਆਲੋਚਨਾ

ਸਮਾਣਾ, 12 ਅਗਸਤ (ਹਰਵਿੰਦਰ ਸਿੰਘ ਟੋਨੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਸਮਾਣਾ ਦੀ ਬੈਠਕ ਲਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੌਰਾਨ ਕੇਂਦਰ ਸਰਕਾਰ ਵਲੋਂ ਸੈਸ਼ਨ 'ਚ ਪੰਜਾਬ ਦੇ ਦਰਿਆਈ ਪਾਣੀ ਤੇ ਡੈਮਾਂ ਦੇ ਬਿਲ ਲੋਕ ਸਭਾ 'ਚ ਪੇਸ਼ ਕਰਨ ਤੇ ਪਾਸ ਕਰਨ ...

ਪੂਰੀ ਖ਼ਬਰ »

ਕਸ਼ਮੀਰੀਆਂ ਿਖ਼ਲਾਫ਼ ਬੇਹੁਦਾ ਟਿੱਪਣੀਆਂ ਨਿੰਦਣਯੋਗ- ਭਾਈ ਜੀਵਨ ਸਿੰਘ

ਪਾਤੜਾਂ, 12 ਅਗਸਤ (ਗੁਰਵਿੰਦਰ ਸਿੰਘ ਬੱਤਰਾ)-ਜੰਮੂ ਕਸ਼ਮੀਰ ਵਿੱਚ ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਸੋਸ਼ਲ ਮੀਡੀਆ 'ਤੇ ਕਸ਼ਮੀਰੀ ਲੜਕੀਆਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਅਤੇ ਉਡਾਏ ਜਾ ਰਹੇ ਮਜ਼ਾਕ ਦੀ ਨਿਖੇਧੀ ਕਰਦਿਆਂ ਪੰਥਕ ਸੇਵਾ ਲਹਿਰ ਦਾਦੂਵਾਲ ਜ਼ਿਲ੍ਹਾ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੀ ਅਗਵਾਈ ਨਾਲ ਕਾਂਗਰਸ ਵੱਧ ਮਜ਼ਬੂਤੀ ਵੱਲ ਜਾਵੇਗੀ-ਹਰਦਿਆਲ ਸਿੰਘ

ਪਟਿਆਲਾ, 12 ਅਗਸਤ (ਜਸਪਾਲ ਸਿੰਘ ਢਿੱਲੋਂ)-ਹਾਲ ਹੀ 'ਚ ਸ੍ਰੀਮਤੀ ਸੋਨੀਆ ਗਾਂਧੀ ਨੂੰ ਮੁੜ ਕੁਲਹਿੰਦ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਨੂੰ ਇਸ ਸੰਕਟ ਦੇ ਮੌਕੇ ਪਾਰਟੀ ਦੀ ਅਗਵਾਈ ਦਾ ਮੌਕਾ ਦਿੱਤਾ ਗਿਆ ਹੈ | ਇਸ ਸਬੰਧੀ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਇਸ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਲੋਂ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਪਟਿਆਲਾ, 12 ਅਗਸਤ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਵਲੋਂ ਬੀ.ਐਸ.ਸੀ ਚੌਥੇ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਮੁਖੀ ਪ੍ਰੋ: ਬਲਦੇਵ ਸਿੰਘ ਬੱਲੂਆਣਾ ਅਤੇ ਬੀ.ਐਸ.ਸੀ. ਪਹਿਲਾ, ਦੂਜਾ ਅਤੇ ...

ਪੂਰੀ ਖ਼ਬਰ »

550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਆ ਖ਼ੂਨਦਾਨ ਕੈਂਪ

ਰਾਜਪੁਰਾ, 12 ਅਗਸਤ (ਰਣਜੀਤ ਸਿੰਘ)-ਇੱਥੋਂ ਨੇੜਲੇ ਪਿੰਡ ਸੈਦਖੇੜੀ ਵਿਖੇ ਸੰਤ ਬਾਬਾ ਤੁਲਸੀ ਦਾਸ ਗੁਰਦੁਆਰਾ ਸਾਹਿਬ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਨੌਜਵਾਨ ਸਭਾ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਸ਼ਨ ਲਾਲੀ ਤੇ ...

ਪੂਰੀ ਖ਼ਬਰ »

ਪੰਜਾਂ ਪਿਆਰਿਆਂ ਵਲੋਂ ਪਾਤੜਾਂ ਦੇ ਵਿਸ਼ਵਕਰਮਾ ਕਮਿਊਨਿਟੀ ਹਾਲ ਦੀ ਇਮਾਰਤ ਦੀ ਉਸਾਰੀ ਦੀ ਸ਼ੁਰੂਆਤ

ਪਾਤੜਾਂ, 12 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਵਿਸ਼ਵਕਰਮਾ ਭਾਈਚਾਰੇ ਵਲੋਂ ਵਿਸ਼ਵਕਰਮਾ ਕਮਿਊਨਿਟੀ ਕੇਂਦਰ ਪਾਤੜਾਂ ਦੀ ਉਸਾਰੀ ਦੀ ਸ਼ੁਰੂਆਤ ਸੰਗਰੂਰ ਰੋਡ 'ਤੇ ਕੀਤੀ ਗਈ | ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਉਪਰੰਤ ਪੰਜ ਪਿਆਰਿਆਂ ਵਲੋਂ ਨੀਂਹ ਪੱਥਰ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਦੀ ਸਮਾਧ 'ਤੇ ਕਿਸਾਨ ਕਰਨਗੇ ਮਹਾਂ ਪੰਚਾਇਤ-ਬਹਿਰੂ

ਪਟਿਆਲਾ, 12 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਰਿਸ਼ੀ ਪਾਲ ਮਾਵਤਾ ਦੀ ਪ੍ਰਧਾਨਗੀ ਹੇਠ ਦੇਸ਼ ਦੀਆਂ 13 ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਅਤੇ ਖੇਤੀ ਸੰਕਟ ਬਾਰੇ ਵਿਚਾਰ ਕਰਦਿਆਂ ਨਰਿੰਦਰ ਮੋਦੀ ਦੀ ...

ਪੂਰੀ ਖ਼ਬਰ »

ਘਰ 'ਚੋਂ ਸਕੂਟਰੀ ਚੋਰੀ

ਪਟਿਆਲਾ, 12 ਅਗਸਤ (ਮਨਦੀਪ ਸਿੰਘ ਖਰੋੜ)-ਬਹਾਦਰਗੜ 'ਚ ਪੈਂਦੇ ਰਾਜਾ ਫਾਰਮ ਵਿਖੇ ਬੰਦ ਪਏ ਇਕ ਘਰ ਵਿਚੋਂ ਸਕੂਟਰੀ ਚੋਰੀ ਹੋਣ ਤੇ ਘਰ ਦਾ ਸਮਾਨ ਅੱਗ ਨਾਲ ਸਾੜਿਆ ਹੋਇਆ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ ¢ ਇਸ ਸਬੰਧੀ ਘਰ ਦੇ ਮਾਲਕ ਰਣਜੀਤ ਸਿੰਘ ਨੇ ਥਾਣਾ ਸਦਰ 'ਚ ਰਿਪੋਰਟ ...

ਪੂਰੀ ਖ਼ਬਰ »

ਪਬਲਿਕ ਸਕੂਲ ਵੈੱਲਫ਼ੇਅਰ ਐਸੋਸੀਏਸ਼ਨ ਦਾ ਵਫ਼ਦ ਪ੍ਰਨੀਤ ਕੌਰ ਨੂੰ ਮਿਲਿਆ

ਪਟਿਆਲਾ, 12 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਬਲਿਕ ਸਕੂਲ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਦਾ ਵਫ਼ਦ ਪ੍ਰਧਾਨ ਭੁਪਿੰਦਰ ਸਿੰਘ ਅਤੇ ਲਾਲਜੀਤ ਸਿੰਘ ਅੰਟਾਲ ਦੀ ਅਗਵਾਈ ਹੇਠਾਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਮੋਤੀ ਮਹਿਲ ਵਿਖੇ ਮਿਲਿਆ | ਜਿਸ ਦੌਰਾਨ ਪ੍ਰਾਈਵੇਟ ...

ਪੂਰੀ ਖ਼ਬਰ »

ਮੁਟਿਆਰਾਂ ਨੇ ਤੀਆਂ ਮੁਕਾਬਲੇ 'ਚ ਸਭਿਆਚਾਰਕ ਰੰਗ ਬੰਨ੍ਹੇ

ਪਟਿਆਲਾ, 12 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਮੁਟਿਆਰ ਗਰੁੱਪ ਵਲੋਂ ਡਾਇਰੈਕਟਰ ਅਵਿਨਾਸ਼ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ¢ ਇਸ ਵਿਚ ਮੁਟਿਆਰਾਂ ਨੇ ਪੰਜਾਬੀ ਵਿਰਾਸਤੀ ਪਹਿਰਾਵੇ ਵਿਚ ਸਭਿਆਚਾਰਕ ਰੰਗ ਬਖੇਰੇ¢ ਇਸ ਮੌਕੇ ਗਿੱਧੇ ਅਤੇ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਦੀ ਚਲਾਨ ਬੁੱਕ ਛਪਵਾ ਕੇ ਕੀਤੀ ਜਾ ਰਹੀ ਹੈ ਉਗਰਾਹੀ

ਪਟਿਆਲਾ, 12 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਹਰ ਸਰਕਾਰ ਦਾ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋ ਸਬੰਧਿਤ ਵਿਭਾਗਾਂ ਜ਼ਰੀਏ ਸਮੇਂ-ਸਮੇਂ 'ਤੇ ਹੁਕਮ ਜਾਰੀ ਕਰਨਾ ਸੁਭਾਵਿਕ ਹੈ | ਇਸੇ ਮਨਸ਼ਾ ਨਾਲ ਸੂਬਾ ਸਰਕਾਰ 'ਤੇ ਸਥਾਨਿਕ ਸਰਕਾਰਾਂ ਵਿਭਾਗ ਵਲੋਂ ...

ਪੂਰੀ ਖ਼ਬਰ »

ਨੈਣਕਲਾਂ ਸਾਲਾਨਾ ਮੇਲੇ ਸਬੰਧੀ ਤਿਆਰੀਆਂ ਵਾਸਤੇ ਬੈਠਕ

ਭੁਨਰਹੇੜੀ, 12 ਅਗਸਤ (ਧਨਵੰਤ ਸਿੰਘ)-ਹਲਕਾ ਸਨੌਰ ਦੇ ਵਿਖੇ ਜਾਹਰ ਵੀਰ ਗੁੱਗਾ ਮਾੜੀ ਦਰਗਾਹ ਨੈਣਕਲਾਂ ਵਿਖੇ ਅਸ਼ਟਮੀ ਦੇ ਸਾਲਾਨਾ ਮੇਲੇ ਦੀ ਤਿਆਰੀ ਸੰਬੰਧੀ ਬੈਠਕ ਹੋਈ | ਜਿਸ ਮੇਲੇ ਦੇ ਪ੍ਰਬੰਧਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਇਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਆਲੋਵਾਲ ਦੇ ਕਰਨੈਲ ਸਿੰਘ ਬਹੁਸੰਮਤੀ ਨਾਲ ਪ੍ਰਧਾਨ ਬਣੇ

ਭਾਦਸੋਂ, 12 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਖੇਤੀਬਾੜੀ ਸਹਿਕਾਰੀ ਸਭਾ ਆਲੋਵਾਲ ਦੇ ਮੈਂਬਰਾਂ ਨੇ ਬਹੁਸੰਮਤੀ ਨਾਲ ਕਰਨੈਲ ਸਿੰਘ ਆਲੋਵਾਲ ਨੂੰ ਪ੍ਰਧਾਨ, ਗੁਰਮੇਲ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ | ਮੁਕੰਦ ਸਿੰਘ, ਹਰਫੂਲ ਸਿੰਘ ਭੰਗੂ, ਗੁਰਦੀਪ ਸਿੰਘ ਧਨੌਰੀ, ਹਰਜਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਵਸ ਸਮਾਗਮ ਲਈ ਸਾਰੇ ਪ੍ਰਬੰਧ ਕੀਤੇ ਮੁਕੰਮਲ

ਪਟਿਆਲਾ, 12 ਅਗਸਤ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਰਾਸ਼ਟਰੀ ਝੰਡੇ ਨੂੰ ਲਹਿਰਾਕੇ ਸਲਾਮੀ ਦੇਣਗੇ | ਇਸ ਸਬੰਧੀ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਹਨਤ ਕੀਤੀ ਜਾ ਰਹੀ ਹੈ ਤੇ ਕਈ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਵਲੋਂ ਵਿਦਿਆਰਥੀਆਂ ਦੀ ਪ੍ਰੀਖਿਆ ਫ਼ੀਸ ਵਿਚ ਕੀਤਾ ਬੇਤਹਾਸ਼ਾ ਵਾਧਾ ਗਰੀਬ ਵਰਗ ਲਈ ਮਾਰੂ ਸਾਬਤ ਹੋਵੇਗਾ-ਪ੍ਰੋ. ਬਡੂੰਗਰ

ਪਟਿਆਲਾ, 12 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵਲੋਂ ਅਨੁਸੂਚਿਤ ਜਾਤੀਆਂ ਐਸ.ਸੀ. ਅਤੇ ਅਨੁਸੂਚਿਤ ਜਨਜਾਤੀਆਂ ਐੱਸ.ਟੀ. ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫ਼ੀਸਾਂ ਵਿਚ ਕੀਤੇ ਅਥਾਹ ਤੇ ਬੇਤਹਾਸ਼ਾ ਵਾਧੇ ਦਾ ਫ਼ੈਸਲਾ ਲੋਕ ...

ਪੂਰੀ ਖ਼ਬਰ »

ਪੰਜਾਬ ਯੂਟੀ ਇੰਪਲਾਈਜ਼ ਅਤੇ ਪੈਨਸ਼ਨਰ ਐਕਸ਼ਨ ਕਮੇਟੀ ਨੇ ਮੰਗਾਂ ਨੂੰ ਲੈ ਕੇ ਕੀਤੀ ਬੈਠਕ

ਪਟਿਆਲਾ, 12 ਅਗਸਤ (ਜ.ਸ.ਢਿੱਲੋਂ)-ਪੰਜਾਬ ਯੂ.ਟੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੀ ਇਕੱਤਰਤਾ ਯੂਨੀਅਨ ਦਫ਼ਤਰ ਰਾਜਪੁਰਾ ਕਾਲੋਨੀ ਵਿਖੇ ਹੋਈ | ਇਸ ਬੈਠਕ 'ਚ ਪ੍ਰਮੁੱਖ ਤੌਰ 'ਤੇ ਸੱਜਣ ਸਿੰਘ, ਪੀ.ਆਰ.ਟੀ.ਸੀ. ਤੋਂ ਨਿਰਮਲ ਸਿੰਘ ਧਾਲੀਵਾਲ, ਉਤਮ ਸਿੰਘ ਬਾਗੜੀ, ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਖੇਤੀ ਸਬੰਧੀ ਸਹੂਲਤਾਂ ਪ੍ਰਦਾਨ ਕਰਨ ਲਈ ਨਿਭਾਉਂਦੀਆਂ ਹਨ ਅਹਿਮ ਭੂਮਿਕਾ-ਜੋਗਿੰਦਰ ਕਾਕੜਾ

ਦੇਵੀਗੜ੍ਹ, 12 ਅਗਸਤ (ਮੁਖਤਿਆਰ ਸਿੰਘ ਨੌਗਾਵਾਂ) ਪਿਛਲੇ ਕਈ ਦਿਨਾਂ ਤੋਂ ਸਰਗਰਮੀਆਂ ਦਾ ਕੇਂਦਰ ਬਣੀ ਦੀ ਦੇਵੀਗੜ੍ਹ ਖੇਤੀਬਾੜੀ ਸਹਿਕਾਰੀ ਸਭਾ ਜਿਸ ਦੀ ਕਿ ਚੋਣ ਲਈ ਸਭਾ ਅਧੀਨ ਪਿੰਡਾਂ ਦੇ ਮੈਂਬਰਾਂ ਵਲੋਂ ਭਾਰੀ ਸਰਗਰਮੀਆਂ ਚੱਲ ਰਹੀਆਂ ਸਨ ਜਿਸ ਦਾ ਕਿ ਅੱਜ ਅੰਤ ...

ਪੂਰੀ ਖ਼ਬਰ »

ਘੱਗਰ ਦਾ ਪ੍ਰਦੂਸ਼ਿਤ ਪਾਣੀ ਕੈਂਸਰ ਅਤੇ ਹੋਰ ਭਿਆਨਕ ਬਿਮਾਰੀਆਂ ਨੂੰ ਦੇ ਰਿਹਾ ਹੈ ਜਨਮ-ਵਿਧਾਇਕ ਚੰਦੂਮਾਜਰਾ

ਦੇਵੀਗੜ੍ਹ, 12 ਅਗਸਤ (ਮੁਖਤਿਆਰ ਸਿੰਘ ਨੋਗਾਵਾਂ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਘੱਗਰ ਦਰਿਆ ਵਿਚ ਵੱਖ ਵੱਖ ਫ਼ੈਕਟਰੀਆਂ ਦਾ ਡਿਗ ਰਿਹਾ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਦਰਿਆ ਨੇੜਲੇ ਪਿੰਡਾਂ 'ਚ ਕੈਂਸਰ ਅਤੇ ਹੋਰ ਭਿਆਨਕ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਨੌਜਵਾਨ ਲਾਪਤਾ

ਰਾਜਪੁਰਾ, 12 ਅਗਸਤ (ਰਣਜੀਤਸਿੰਘ)- ਸਥਾਨਿਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਨੀਲ ਪੁਰ ਵਾਸੀ ਨੌਜਵਾਨ ਭੇਦਭਰੀ ਹਾਲਤ ਵਿਚ ਗੁੰਮ ਹੋ ਗਿਆ ਜਦਕਿ ਉਸਦਾ ਮੋਟਰਸਾਈਕਲ ਨਰਵਾਣਾ ਬਰਾਂਚ ਨਹਿਰ ਦੇ ਕੰਢੇ ਤੋਂ ਮਿਲਿਆ ਹੈ | ਪੁਲਿਸ ਨੂੰ ਲੜਕੇ ਦ ੇਪਿਤਾ ਸਰਦੂਲ ਸਿੰਘ ਨੇ ਸ਼ਿਕਾਇਤ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾਉਣ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 12 ਅਗਸਤ (ਮਨਦੀਪ ਸਿੰਘ ਖਰੋੜ)-ਇਥੋਂ ਦੀ ਰਹਿਣ ਵਾਲੀ 15 ਸਾਲਾ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ¢ ਮੁਲਜ਼ਮ ਦੀ ਪਹਿਚਾਣ ਨੰਦ ਕਿਸ਼ੋਰ ਵਾਸੀ ਬਿਹਾਰ ...

ਪੂਰੀ ਖ਼ਬਰ »

ਅੰਬੇਡਕਰ ਊਰਜਾ ਭਵਨ ਵਿਖੇ ਹੋਈ ਦਲਿਤ ਸਮਾਜ ਦੇ ਆਗੂਆਂ ਦੀ ਅਹਿਮ ਬੈਠਕ

ਪਟਿਆਲਾ, 12 ਅਗਸਤ (ਧਰਮਿੰਦਰ ਸਿੰਘ ਸਿੱਧੂ)-ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਭਗਤ ਰਵਿਦਾਸ ਦੇ ਪਾਵਨ ਅਸਥਾਨ ਨੂੰ ਢਾਹੁਣ ਦੇ ਸੁਪਰੀਮ ਕੋਰਟ ਦੇ ਹੁਕਮ ਦੇ ਰੋਸ ਵਜੋਂ 13 ਅਗਸਤ ਦੀ ਪੰਜਾਬ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਅੰਬੇਡਕਰ ਊਰਜਾ ਭਵਨ ਵਿਖੇ ਦਲਿਤ ਸਮਾਜ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਸੁਤੰਤਰਤਾ ਦਿਵਸ ਪਬਲਿਕ ਕਾਲਜ 'ਚ

ਸਮਾਣਾ, 12 ਅਗਸਤ (ਹਰਵਿੰਦਰ ਸਿੰਘ ਟੋਨੀ)-ਨਗਰ ਕੌਾਸਲ ਵਲੋਂ ਸੁਤੰਤਰਤਾ ਦਿਵਸ 15 ਅਗਸਤ ਦਾ ਸ਼ੁੱਭ ਦਿਹਾੜਾ ਪਬਲਿਕ ਕਾਲਜ ਸਮਾਣਾ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ | ਨਗਰ ਕੌਾਸਲ ਪ੍ਰਧਾਨ ਕਪੂਰ ਚੰਦ ਬਾਂਸਲ ਤੇ ਕਾਰਜਸਾਧਕ ਅਫ਼ਸਰ ਅਪਰਅਪਾਰ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਲਾਪਤਾ ਵਿਅਕਤੀ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ-ਕਾਰ ਦਾ ਭੇਤ ਬਰਕਰਾਰ

ਸਮਾਣਾ, 12 ਅਗਸਤ (ਸਾਹਿਬ ਸਿੰਘ)-ਸਮਾਣਾ ਦੇ ਸਹਿਜਪੁਰਾ ਤੋਂ ਤਿੰਨ ਦਿਨ ਪਹਿਲਾਂ ਕਾਰ ਸਮੇਤ ਲਾਪਤਾ ਹੋਏ ਚਾਰ ਛੋਟੇ ਬੱਚਿਆਂ ਦੇ ਪਿਤਾ ਦੀ ਲਾਸ਼ ਭਾਖੜਾ ਨਹਿਰ ਤੋਂ ਬਰਾਮਦ ਹੋਈ ਜਦੋਂ ਕਿ ਕਾਰ ਸਬੰਧੀ ਅਜੇ ਵੀ ਭੇਦ ਬਣਿਆ ਹੋਇਆ ਹੈ | ਸਿਵਲ ਹਸਪਤਾਲ ਸਮਾਣਾ ਵਿਚ ਮਿ੍ਤਕ ...

ਪੂਰੀ ਖ਼ਬਰ »

ਨੌਜਵਾਨ ਵਧ ਚੜ੍ਹ ਕੇ ਖ਼ੂਨਦਾਨ ਕਰਨ-ਗੁਰਪਿੰਦਰ ਸਿੰਘ

ਪਟਿਆਲਾ, 12 ਅਗਸਤ (ਧਰਮਿੰਦਰ ਸਿੰਘ ਸਿੱਧੂ)-ਖ਼ੂਨਦਾਨ ਇਕ ਉੱਤਮ ਅਤੇ ਮਹਾਂ ਦਾਨ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਪਟਿਆਲਾ (ਦਿਹਾਤੀ) ਦੇ ਪ੍ਰਧਾਨ ਜਥੇਦਾਰ ਬਲਕਾਰ ਸਿੰਘ ਭੁੱਲਰ ਪਾਤੜਾਂ ਵਲੋਂ ਅੱਜ ਪਿੰਡ ਕਕਰਾਲਾ ਵਿਖੇ ਅਗਾਂਹਵਧੂ ...

ਪੂਰੀ ਖ਼ਬਰ »

ਲੋਕਾਂ ਲਈ ਸਿਰਦਰਦੀ ਦਾ ਕਾਰਨ ਬਣਿਆ ਕੀੜੀ ਦੀ ਚਾਲ ਚੱਲ ਰਿਹਾ ਬਾਈਪਾਸ ਨੂੰ ਬਣਾਉਣ ਦਾ ਕੰਮ

ਪਾਤੜਾਂ, 12 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ ਦੇ ਬਾਈਪਾਸ ਦੀ ਖਸਤਾ ਹਾਲਤ ਮਗਰੋਂ ਇਸ ਦੀ ਮੁਰੰਮਤ ਠੇਕੇਦਾਰ ਵਲੋਂ ਕੀਤੀ ਜਾ ਰਹੀ ਹੈ | ਪਹਿਲਾਂ ਵੀ ਬਣਨ ਤੋਂ ਥੋੜਾ ਸਮਾਂ ਮਗਰੋਂ ਹੀ ਟੁੱਟਣ ਕਾਰਨ ਡੰੂਘੇ ਟੋਇਆਂ ਤੋਂ ਦੁਖੀ ਲੋਕਾਂ ਲਈ ਕੀੜੀ ਦੀ ਚਾਲ ਚੱਲ ...

ਪੂਰੀ ਖ਼ਬਰ »

ਸੇਵਾਮੁਕਤ ਪਟਵਾਰੀਆਂ ਨੂੰ ਸਰਕਾਰ ਵਲੋਂ ਠੇਕੇ ਦੇ ਆਧਾਰ 'ਤੇ ਮੁੜ ਨੌਕਰੀ ਦੇਣਾ ਤੋਹਫ਼ਾ ਜਾਂ ਨੌਜਵਾਨਾਂ ਨਾਲ ਵਿਸ਼ਵਾਸਘਾਤ

ਘਨੌਰ, 12 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਸਰਕਾਰ ਵਲੋਂ ਸੇਵਾਮੁਕਤ ਪਟਵਾਰੀ ਪਹਿਲਾਂ ਹੀ ਦੋ-ਦੋ ਸਾਲ ਦਾ ਵਾਧਾ ਲੈ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਉਮਰ 60 ਸਾਲਾਂ ਤੋਂ ਉੱਪਰ ਹੋ ਗਈ ਹੈ | ਜਿਹੜਾ ਵਿਅਕਤੀ ਇਕ ਵਾਰ ਸੇਵਾਮੁਕਤ ਹੋ ਚੁੱਕਾ ਹੋਵੇ ਉਸ ਦਾ ਮੁੜ ...

ਪੂਰੀ ਖ਼ਬਰ »

ਸਾਵਣ ਮਹੀਨੇ ਦੇ ਆਖ਼ਰੀ ਸੋਮਵਾਰ ਸ਼ਿਵ ਮੰਦਰ ਨਲਾਸ ਵਿਖੇ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ

ਰਾਜਪੁਰਾ, 12 ਅਗਸਤ (ਰਣਜੀਤ ਸਿੰਘ)-ਨੇੜਲੇ ਪਿੰਡ ਨਲਾਸ ਵਿਖੇ ਅੱਜ ਪ੍ਰਾਚੀਨ ਸ਼ਿਵ ਮੰਦਰ ਨਲਾਸ ਵਿਖੇ ਸਾਵਣ ਮਹੀਨੇ ਦੇ ਆਖ਼ਰੀ ਸੋਮਵਾਰ ਨੂੰ ਹਜ਼ਾਰਾਂ ਹੀ ਸ਼ਰਧਾਲੂ ਨਤਮਸਤਕ ਹੋਏ ਅਤੇ ਸ਼ਿਵ ਭੋਲੇ ਨਾਥ ਦਾ ਆਸ਼ੀਰਵਾਦ ਲਿਆ | ਸਵੇਰ ਤੋਂ ਹੀ ਮੰਦਰ ਵਿਚ ਸ਼ਰਧਾਲੂ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਸਬੰਧੀ ਗੁਰਬਾਣੀ ਕੀਰਤਨ ਲਈ ਸੇਵਾਦਾਰ ਉਤਸ਼ਾਹਿਤ

ਨਾਭਾ, 12 ਅਗਸਤ (ਅਮਨਦੀਪ ਸਿੰਘ ਲਵਲੀ)-ਭਾਈ ਕਾਨ੍ਹ ਸਿੰਘ ਨਾਭਾ ਦੀ ਇਤਿਹਾਸਿਕ ਨਗਰੀ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਲੈ ਵੱਡਾ ਉਤਸ਼ਾਹ ਨਵੀਂ ਉੱਭਰ ਰਹੀ ਪਨੀਰੀ ਵਿਚ ਦੇਖਣ ਨੂੰ ਮਿਲ ਰਿਹਾ ਹੈ | ਜਿਸ ਦੌਰਾਨ ਗੱਤਕਾ ...

ਪੂਰੀ ਖ਼ਬਰ »

ਪਸ਼ੂਆਂ ਦੇ ਖਰਾਬੇ ਤੋਂ ਫ਼ਸਲਾਂ ਨੂੰ ਬਚਾਉਣ ਲਈ ਚੁੱਕੇ ਕਦਮ

ਪਟਿਆਲਾ, 12 ਅਗਸਤ (ਭਗਵਾਨ ਦਾਸ)- ਆਵਾਰਾ ਪਸ਼ੂ ਜੋ ਫ਼ਸਲਾਂ ਦਾ ਖ਼ਰਾਬਾ ਕਰਦੇ ਹਨ, ਕਿਸਾਨਾਂ ਲਈ ਇੱਕ ਗੰਭੀਰ ਸਮੱਸਿਆ ਬਣੀ ਹੋਈ ਹੈ | ਸੜਕਾਂ ਦੇ ਕਿਨਾਰੇ ਖੇਤਾਂ 'ਚ ਲਹਿਲਹਾ ਰਹੀ ਫ਼ਸਲ ਪਸ਼ੂਆਂ ਦੇ ਖਰਾਬੇ ਦਾ ਸ਼ਿਕਾਰ ਹੋ ਰਹੀ ਹੈ | ਲੋਕ ਸਾਂਨ੍ਹ ਤੇ ਦੌਗਲੀ ਨਸਲ ਦੀਆਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX