ਤਾਜਾ ਖ਼ਬਰਾਂ


ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 1 hour ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ
. . .  about 1 hour ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551

ਮੋਗਾ

ਈਦ-ਉਲ-ਅਜ਼ਹਾ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਬਹੋਨਾ ਰੋਡ 'ਤੇ ਈਦਗਾਹ ਭਾਵ ਈਦ-ਉਲ-ਜੁਹਾ (ਬਕਰੀਦ) ਦਾ ਤਿਉਹਾਰ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ਬੜੀ ਸਾਦਗੀ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਈਦ ਦੀ ਨਮਾਜ਼ ਜਾਮਾ ਮਸਜਿਦ ਦੇ ਇਮਾਮ ਹਾਫ਼ਜ਼ ਇਫਤਖਾਰ ਅਲੀ ਨੇ ਅਦਾ ਕਰਵਾਈ | ਨਮਾਜ਼ ਅਦਾ ਕਰਨ ਤੋਂ ਬਾਅਦ ਸਮੁੱਚੇ ਮੁਸਲਿਮ ਭਾਈਚਾਰੇ ਨੇ ਇਕ ਦੂਜੇ ਦੇ ਗਲੇ ਮਿਲ ਕੇ ਅਮਨ ਸ਼ਾਂਤੀ ਦਾ ਪੈਗ਼ਾਮ ਵੀ ਦਿੱਤਾ | ਜ਼ਿਕਰਯੋਗ ਹੈ ਕਿ ਇਹ ਤਿਉਹਾਰ ਇਬਰਾਹੀਮ ਦੇ ਜਜ਼ਬੇ ਨੂੰ ਦਰਸਾਉਂਦਾ ਤਿਉਹਾਰ ਹੈ | ਕੁਰਾਨ ਅਨੁਸਾਰ ਅੱਲ੍ਹਾ ਨੇ ਫ਼ਰਮਾਇਆ ਕਿ ਇਬਰਾਹੀਮ ਆਪਣੀ ਸਭ ਤੋਂ ਪਿਆਰੀ ਚੀਜ਼ ਅੱਲ੍ਹਾ ਦੇ ਨਾਮ ਕੁਰਬਾਨ ਕਰੇ ਤਾਂ ਇਬਰਾਹੀਮ ਨੂੰ ਅਹਿਸਾਸ ਹੋਇਆ ਕਿ ਉਸ ਦੀ ਸਭ ਤੋਂ ਪਿਆਰੀ ਚੀਜ਼ ਉਨ੍ਹਾਂ ਦਾ ਬੇਟਾ ਇਸਮਾਈਲ ਹੀ ਹੈ ਤਾਂ ਉਸ ਨੇ ਅੱਲ੍ਹਾ ਦੇ ਉਸ ਵਚਨ ਨੂੰ ਪੂਰਾ ਕਰਨ ਲਈ ਜਦ ਆਪਣੇ ਬੇਟੇ ਦੀ ਕੁਰਬਾਨੀ ਦੇਣ ਲਈ ਛੁਰੀ ਚਲਾਈ ਤਾਂ ਉਸ ਨੇ ਦੇਖਿਆ ਕਿ ਉਸ ਦਾ ਬੇਟਾ ਇਸਮਾਈਲ ਇਕ ਨੁੱਕਰੇ ਖੜ੍ਹਾ ਮੁਸਕਰਾ ਰਿਹਾ ਸੀ ਤਾਂ ਉਸੇ ਵਕਤ ਇਕ ਦੁੰਬੇ ਦਾ ਸਰੀਰ ਕੁਰਬਾਨ ਹੋ ਚੁੱਕਿਆ ਸੀ ਤੇ ਅੱਲ੍ਹਾ ਦੇ ਇਮਤਿਹਾਨ 'ਚ ਇਬਰਾਹੀਮ ਸਫਲ ਹੋ ਕੇ ਨਿਕਲਿਆ | ਉਸੇ ਹੀ ਦਿਨ ਤੋਂ ਇਹ ਤਿਉਹਾਰ ਬਕਰੀਦ ਦੇ ਰੂਪ ਵਿਚ ਮਨਾਇਆ ਜਾਣ ਲੱਗਾ | ਅੱਜ ਦੇ ਦਿਨ ਸਮੁੱਚੇ ਮੁਸਲਿਮ ਭਾਈਚਾਰੇ ਨੇ ਖ਼ੁਸ਼ੀ ਵਜੋਂ ਇਕ ਦੂਜੇ ਨੂੰ ਤੋਹਫ਼ਿਆਂ ਨਾਲ ਵੀ ਨਿਵਾਜਿਆ | ਜਿਥੇ ਮੁਸਲਿਮ ਵੈੱਲਫੇਅਰ ਕਮੇਟੀ ਵਲੋਂ ਈਦਗਾਹ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਉਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਇਸ ਧਾਰਮਿਕ ਸਮਾਗਮ ਨੂੰ ਮੁਕੰਮਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ | ਇਸ ਮੌਕੇ ਮੁਸਲਿਮ ਵੈੱਲਫੇਅਰ ਕਮੇਟੀ ਦੇ ਸੈਕਟਰੀ ਡਾ: ਜਾਨੀ ਸਦੀਕ ਨੇ ਨਮਾਜ਼ 'ਚ ਸ਼ਾਮਿਲ ਸਾਰੇ ਮੁਸਲਿਮ ਭਾਈਚਾਰੇ ਨੂੰ ਜੀ ਆਇਆਂ ਕਿਹਾ | ਇਸ ਮੌਕੇ ਕਮੇਟੀ ਪ੍ਰਧਾਨ ਡਾ: ਮੱਖਣ ਮਾਮਦੀਨ ਨੇ ਕਾਰਪੋਰੇਸ਼ਨ ਮੋਗਾ ਵਲੋਂ ਕੀਤੇ ਗਏ ਪਾਣੀ ਦੇ ਪੁਖ਼ਤਾ ਇੰਤਜ਼ਾਮ ਲਈ ਧੰਨਵਾਦ ਕੀਤਾ ਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ | ਜਿਥੇ ਇਸ ਸਮਾਗਮ ਵਿਚ ਸਮੁੱਚਾ ਮੁਸਲਿਮ ਭਾਈਚਾਰਾ ਸ਼ਾਮਿਲ ਸੀ ਉਥੇ ਮਹਿਮਾਨ ਦੇ ਤੌਰ 'ਤੇ ਆਏ ਹੋਏ ਹਿੰਦੂ ਤੇ ਸਿੱਖ ਭਰਾਵਾਂ ਨੇ ਵੀ ਆਪਸੀ ਸਾਂਝ ਦਾ ਸਬੂਤ ਦਿੰਦੇ ਹੋਏ ਮੁਸਲਿਮ ਭਾਈਚਾਰੇ ਨੂੰ ਬਕਰੀਦ ਦੀ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਸਰਫਰੋਜ ਅਲੀ, ਮੀਤ ਪ੍ਰਧਾਨ ਅਸਲਮ ਪੱਪੂ, ਸਲਾਹਕਾਰ ਸੌਦਾਗਰ ਅਲੀ, ਹਾਜੀ ਅਬਦਲ ਸਤਾਰ, ਬਾਕਰ ਖ਼ਾਨ, ਮਾਸਟਰ ਨੌਸ਼ਾਦ ਅਲੀ, ਅਮਜਦ ਹੁਸੈਨ, ਇਮਤਿਆਜ਼ ਪੱਪੂ ਤੇ ਖ਼ਾਸ ਮਹਿਮਾਨ ਹਾਜੀ ਫ਼ਜ਼ਲ ਦੀਨ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਭਾਈਚਾਰਕ ਸਾਂਝ ਤੇ ਖ਼ੁਸ਼ੀਆਂ ਦਾ ਪ੍ਰਤੀਕ ਈਦ ਦਾ ਤਿਉਹਾਰ-ਡਾ: ਫਕੀਰ ਮੁਹੰਮਦ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ)-ਮੰਡੀ ਨਿਹਾਲ ਸਿੰਘ ਵਾਲਾ ਵਿਖੇ ਅੱਬੂ ਬਕਰ ਮਸਜਿਦ ਵਿਖੇ ਮੁਸਲਿਮ ਵੈੱਲਫੇਅਰ ਕਮੇਟੀ ਤੇ ਸਮੂਹ ਮੁਸਲਮਾਨ ਭਾਈਚਾਰੇ ਵਲੋਂ ਈਦ-ਉਲ-ਅਜ਼ਹਾ (ਬਕਰੀਦ) ਦਾ ਪਵਿੱਤਰ ਤਿਉਹਾਰ ਕਮੇਟੀ ਦੇ ਪ੍ਰਧਾਨ ਡਾ: ਮੁਹੰਮਦ ਫਕੀਰ ਦੀ ਅਗਵਾਈ ਹੇਠ ਮਨਾਇਆ ਗਿਆ | ਜਾਮਾ ਮਸਜਿਦ ਦੇ ਮੌਲਵੀ ਕਾਮਿਲ ਵਲੋਂ ਨਮਾਜ਼ ਦੀ ਰਸਮ ਅਦਾ ਕੀਤੀ ਗਈ | ਉਪਰੰਤ ਮੁਸਲਿਮ ਭਾਈਚਾਰੇ ਵਲੋਂ ਇਕ ਦੂਜੇ ਦੇ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ ਗਈ | ਕਮੇਟੀ ਦੇ ਪ੍ਰਧਾਨ ਡਾ: ਫਕੀਰ ਮੁਹੰਮਦ ਨੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਈਦ ਦਾ ਤਿਉਹਾਰ ਜਿਥੇ ਆਪਸੀ ਭਾਈਚਾਰਕ ਸਾਂਝ ਤੇ ਖ਼ੁਸ਼ੀਆਂ ਦਾ ਪ੍ਰਤੀਕ ਹੈ ਉਥੇ ਇਹੋ-ਜਿਹੇ ਧਾਰਮਿਕ ਸਮਾਗਮ ਆਪਸੀ ਭਾਈਚਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ | ਇਸ ਪਵਿੱਤਰ ਤਿਉਹਾਰ 'ਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਪ੍ਰਧਾਨ ਕਾਂਗਰਸ, ਨਗਰ ਪੰਚਾਇਤ ਦੇ ਪ੍ਰਧਾਨ ਇੰਦਰਜੀਤ ਗਰਗ ਜੌਲੀ, ਅਕਾਲੀ ਦੇ ਦਲ ਯੂਥ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਗਟਰਾ, ਖਣਮੁਖ ਭਾਰਤੀ ਪੱਤੋ, ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਅਕਾਲੀ ਦਲ, ਸੁਰਜੀਤ ਸਿੰਘ ਨੰਗਲ ਸਰਕਲ ਪ੍ਰਧਾਨ, ਧਰਮਪਾਲ ਸਿੰਘ ਡੀ. ਪੀ., ਰੂਪ ਲਾਲ ਮਿੱਤਲ ਵਲੋਂ ਵੀ ਸਮੂਹ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਡਾ: ਫਕੀਰ ਮੁਹੰਮਦ, ਮਨਸੂਰ ਆਲਮ, ਨਿਸ਼ਾਦ ਆਲਮ, ਰਮਜ਼ਾਨ, ਅਸਲਮ, ਮੁਹੰਮਦ ਅਵਤਾਰ, ਇਖਲਾਕ ਤੋਂ ਇਲਾਵਾ ਹੋਰ ਵੀ ਮੁਸਲਿਮ ਭਾਈਚਾਰੇ ਦੇ ਵਿਅਕਤੀਆਂ ਨੇ ਹਾਜ਼ਰੀ ਭਰੀ |
ਮਾਣੂੰਕੇ ਵਿਖੇ ਈਦ ਦਾ ਤਿਉਹਾਰ ਮਨਾਇਆ
ਸਮਾਧ ਭਾਈ, (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਮਦਰਸਾ ਤਸਲੀਮ ਉੱਲ ਕੁਰਾਨ 'ਚ ਅਲ ਆਬਿਦ ਕਾਜੀ ਲੁਕਮਾਨ ਮੁਹੰਮਦ ਦੀ ਅਗਵਾਈ ਹੇਠ ਈਦ ਉੱਲ ਜੁਹਾ ਦਾ ਉਤਸਵ ਮੁਸਲਿਮ ਵੀਰਾਂ ਵਲੋਂ ਮਸਜਿਦ 'ਚ ਨਵਾਜ ਅਦਾ ਕਰ ਕੇ ਮਨਾਇਆ ਗਿਆ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਤੇ ਧਾਰਮਿਕ ਆਗੂ ਜਗਜੀਤ ਸਿੰਘ ਖਾਈ ਨੇ ਸ਼ਿਰਕਤ ਕੀਤੀ ਅਤੇ ਮੁਸਲਿਮ ਵੀਰਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਮਨੁੱਖਤਾ ਹੀ ਧਰਮ ਹੈ ਤੇ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹੋਏ ਆਪਸੀ ਭਾਈਚਾਰਕ ਸਾਂਝ ਪਕੇਰੀ ਕਰਨੀ ਚਾਹੀਦੀ ਹੈ | ਬਾਬਾ ਸੋਹਨ ਖਾਂ ਸੰਗਤਪੁਰਾ ਨੇ ਮਾਣੂੰਕੇ
ਮਸਜਿਦ ਦੇ ਵਿਕਾਸ ਲਈ ਇਕ ਲੱਖ ਰੁਪਏ ਤੇ ਪ੍ਰਧਾਨ ਬੂਟਾ ਖਾਨ ਨੇ ਪੰਜਾਹ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ | ਇਸ ਸਮੇਂ ਬਾਬਾ ਸੋਹਨ ਖਾਨ ਸੰਗਤਪੁਰਾ, ਪ੍ਰਧਾਨ ਬੂਟਾ ਖਾਨ, ਛੋਟੇ ਖਾਂ, ਮੱਘਰ ਖਾਨ ਨੱਥੋਕੇ, ਰਹਿਮਤ ਉੱਲਾ, ਮੁਖਤਿਆਰ ਦੀਨ, ਸ਼ਫੀ ਮੁਹੰਮਦ, ਬਿੱਲ਼ੂ ਖਾਨ, ਸ਼ੌਕਤ ਅਲੀ, ਪੰਜੂ ਦੀਨ, ਸਦੀਕ ਮੁਹੰਮਦ, ਅਬਦੁੱਲਾ ਖਾਂ, ਗੋਰਾ ਖਾਨ ਆਦਿ ਹਾਜ਼ਰ ਸਨ |
ਕਿਸ਼ਨਪੁਰਾ ਕਲਾਂ 'ਚ ਬਕਰੀਦ ਦਾ ਦਿਹਾੜਾ ਮਨਾਇਆ
ਕਿਸ਼ਨਪੁਰਾ ਕਲਾਂ, (ਅਮੋਲਕ ਸਿੰਘ ਕਲਸੀ)-ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸਥਾਨਕ ਮਸੀਤ 'ਚ ਇਕੱਠੇ ਹੋ ਕੇ ਈਦ-ਉੱਲਾ-ਜੁਹਾ (ਬਕਰੀਦ) ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਇਸ ਸਮੇਂ ਅੱਲ੍ਹਾ ਤਾਲਾ ਦੀ ਨਮਾਜ਼ ਪੜ੍ਹਨ ਦੀ ਰਸਮ ਮੌਲਵੀ ਮੀਆਂ ਮਤਲੂਬ ਨੇ ਅਦਾ ਕੀਤੀ ਤੇ ਇਕੱਠੇ ਹੋਏ ਪਿੰਡ ਦੇ ਸਮੂਹ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਸ਼ਾਹ, ਜਸਵਿੰਦਰ ਸਿੰਘ ਔਲਖ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ-ਉਲ-ਜੁਹਾ (ਬਕਰੀਦ) ਦੇ ਤਿਉਹਾਰ ਦੀ ਵਧਾਈ ਦਿੱਤੀ | ਇਸ ਸਮੇਂ ਮੌਲਵੀ ਮੀਆਂ ਮਤਲੂਬ ਨੇ ਕਿਹਾ ਕਿ ਸੱਚਾ ਮੁਸਲਮਾਨ ਉਹ ਹੈ ਜੋ ਮਨੁੱਖਤਾ ਨੂੰ ਪਿਆਰ ਕਰਦਾ ਤੇ ਲੋੜਵੰਦਾਂ ਦੀ ਸੇਵਾ ਕਰਦਾ ਹੈ | ਇਸ ਮੌਕੇ ਪੰਜਾਬ ਪੁਲਿਸ ਵਲੋਂ ਚੌਕੀ ਇੰਚਾਰਜ ਕੁਸ਼ਵੰਤ ਸਿੰਘ ਦੀ ਅਗਵਾਈ ਹੇਠ ਸੁਚੱਜੇ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਮੁਹੰਮਦ ਤੁਫੈਲ, ਕੁਰਸੈਦ ਮੁਹੰਮਦ, ਮੱਛੀ ਖ਼ਾਨ, ਬਾਕੂਬ ਅਲੀ, ਗਨੀ ਖ਼ਾਨ, ਅਰਸ਼ਦੀਪ, ਖੇਰੂ ਖ਼ਾਨ, ਇਕਬਾਲ ਖਾਂ, ਅਬਦਲ ਸਿਤਾਰ, ਸਿਕੰਦਰ, ਗਫੂਰ ਖ਼ਾਨ, ਸੀਫਾ ਪੇਂਟਰ, ਬਲਜਿੰਦਰ ਜੰਗ, ਡਾ. ਮੋਹਨ ਸਿੰਘ, ਗੁਰਦੇਵ ਸਿੰਘ, ਕਾਲੂ ਸਟੂਡੀਓ, ਹੰਸ ਕੁਮਾਰ ਪੱਬੀ ਆਦਿ ਹਾਜ਼ਰ ਸਨ |
ਬਾਘਾ ਪੁਰਾਣਾ ਇਲਾਕੇ ਅੰਦਰ ਈਦ-ਉਲ-ਅਜ਼ਹਾ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਸ਼ਹਿਰ ਤੇ ਇਲਾਕੇ ਅੰਦਰ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮੁਸਲਿਮ ਭਾਈਚਾਰੇ ਵਲੋਂ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਥਾਨਕ ਸ਼ਹਿਰ ਦੇ ਕਬਰਸਤਾਨ ਵਿਚ ਮੁਸਲਿਮ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਬੀਰਬਲ (ਭੋਲਾ ਖ਼ਾਨ) ਅਤੇ ਹੋਰਨਾਂ ਅਹੁਦੇਦਾਰਾਂ ਦੀ ਅਗਵਾਈ ਹੇਠ ਮਨਾਏ ਇਸ ਤਿਉਹਾਰ ਮੌਕੇ ਮੌਲਵੀ ਮੁਹੰਮਦ ਆਬਿਦ ਨੇ ਨਮਾਜ਼ ਪੜ੍ਹੀ ਤੇ ਮੌਲਵੀ ਮੋਹਸੀਨ ਖ਼ਾਨ ਨੇ ਨਮਾਜ਼ ਅਦਾ ਕੀਤੀ | ਇਸ ਮੌਕੇ ਇਲਾਕੇ ਭਰ ਤੋਂ ਮੁਸਲਿਮ ਭਾਈਚਾਰੇ ਦੇ ਪਰਿਵਾਰ ਵੱਡੇ ਪੱਧਰ 'ਤੇ ਸ਼ਾਮਲ ਹੋਏ ਜਿਨ੍ਹਾਂ ਨੇ ਇਕ ਦੂਜੇ ਦੇ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ | ਇਸ ਮੌਕੇ ਇਕੱਤਰਤਾ ਨੂੰ ਮੁਸਲਿਮ ਵੈੱਲਫੇਅਰ ਕਮੇਟੀ ਵਲੋਂ ਮਿੱਠੇ ਚਾਵਲ ਵੰਡੇ ਗਏ | ਇਸ ਮੌਕੇ ਪ੍ਰਧਾਨ ਭੋਲਾ ਖ਼ਾਨ, ਵਾਈਸ ਪ੍ਰਧਾਨ ਸਾਦਿਕ, ਰਸ਼ੀਦ ਖ਼ਾਨ, ਇਕਬਾਲ ਖ਼ਾਨ, ਅਕਬਰ ਖ਼ਾਨ, ਰਾਜਦੀਨ, ਸਲੀਮ ਖ਼ਾਨ, ਅਕਬਰ ਖ਼ਾਨ, ਅਮਜਿਦ ਖ਼ਾਨ, ਵਿੱਕੀ ਖ਼ਾਨ, ਸਿਕੰਦਰ ਖ਼ਾਨ ਤੇ ਮੁਸਲਿਮ ਭਾਈਚਾਰੇ ਦੀਆਂ ਸ਼ਖ਼ਸੀਅਤਾਂ ਵੱਡੇ ਪੱਧਰ 'ਤੇ ਸ਼ਾਮਲ ਹੋਈਆਂ |

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਹੁਦੇਦਾਰਾਂ ਵਲੋਂ ਇਕ ਸਾਂਝੀ ਮੀਟਿੰਗ

ਧਰਮਕੋਟ, 12 ਅਗਸਤ (ਪਰਮਜੀਤ ਸਿੰਘ)-ਹਲਕਾ ਧਰਮਕੋਟ ਨਾਲ ਸਬੰਧਿਤ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਹੁਦੇਦਾਰਾਂ ਵਲੋਂ ਇਕ ਸਾਂਝੀ ਮੀਟਿੰਗ ਕਰਨ ਉਪਰੰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਚਲ ਰਹੀ ਕਾਂਗਰਸ ਸਰਕਾਰ ਦੇ ਰਾਜ ਭਾਗ ਵਿਚ ਕਾਨੂੰਨ ਨਾਂਅ ਦੀ ਕੋਈ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਕੈਂਪ ਲਗਾਇਆ

ਮੋਗਾ, 12 ਅਗਸਤ (ਜਸਪਾਲ ਸਿੰਘ ਬੱਬੀ)-ਪਿੰਡ ਦੁਸਾਂਝ ਵਿਖੇ ਅਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਲਈ ਕੈਂਪ ਲਗਾਈਆ | ਜਿਸ ਵਿਚ ਸਰਪੰਚ ਸੁਰਜੀਤ ਸਿੰਘ, ਸੁਸਾਇਟੀ ਪ੍ਰਧਾਨ ਕਰਮਜੀਤ ਸਿੰਘ, ਸੈਕਟਰੀ ਸਾਧੂ ਸਿੰਘ, ਇੰਦਰਜੀਤ ...

ਪੂਰੀ ਖ਼ਬਰ »

ਕੰਧ ਥੱਲੇ ਆ ਕੇ ਮਜ਼ਦੂਰ ਦੀ ਮੌਤ

ਨਿਹਾਲ ਸਿੰਘ ਵਾਲਾ, 12 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਨਿਹਾਲ ਸਿੰਘ ਵਾਲਾ ਵਿਖੇ ਇਕ ਘਰ ਵਿਚ ਰਾਜ ਮਿਸਤਰੀ ਨਾਲ ਮਜ਼ਦੂਰੀ ਕਰਦੇ ਇਕ ਵਿਅਕਤੀ ਦੀ ਕੰਧ ਥੱਲੇ ਆ ਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਪਨਸਪ ਵਿਭਾਗ ਦੇ 483 ਗੱਟੇ ਗਣਪਤੀ ਰਾਈਸ ਐਾਡ ਜਨਰਲ ਮਿਲ 'ਚੋਂ ਚੋਰੀ

ਧਰਮਕੋਟ, 12 ਅਗਸਤ (ਪਰਮਜੀਤ ਸਿੰਘ)-ਇੰਸਪੈਕਟਰ ਸੁਖਜੀਤ ਸਿੰਘ ਪਨਸਪ ਵਿਭਾਗ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵਲੋਂ 2019-2020 ਨੂੰ 134885 ਗੱਟੇ ਵਜ਼ਨੀ 50 ਕਿੱਲੋ ਗਣਪਤੀ ਰਾਈਸ ਮਿਲਜ਼ ਐਾਡ ਜਨਰਲ ਮਿਲਜ਼ ਲੋਹਗੜ੍ਹ ਰੋਡ 'ਤੇ ਭੰਡਾਰ ਕੀਤੀ ਹੋਈ ...

ਪੂਰੀ ਖ਼ਬਰ »

ਸ਼ਕਤੀ ਐਪ ਬਾਰੇ ਲੜਕੀਆਂ ਨੂੰ ਕੀਤਾ ਜਾਗਰੂਕ

ਮੋਗਾ, 12 ਅਗਸਤ (ਜਸਪਾਲ ਸਿੰਘ ਬੱਬੀ)-ਸਬ ਡਵੀਜ਼ਨ ਸਾਂਝ ਕੇਂਦਰ ਮੋਗਾ ਵਲੋਂ ਦਿਹਾਤੀ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਦੁਨੇਕੇ ਵਿਖੇ ਔਰਤਾਂ ਦੀ ਸੁਰੱਖਿਆ ਲਈ ਸਰਕਾਰ ਵਲੋਂ ਚਾਲੂ ਕੀਤੀ ਗਈ ਐਪ ਸ਼ਕਤੀ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ ...

ਪੂਰੀ ਖ਼ਬਰ »

ਗੁਰਪੁਰਬ ਕਮੇਟੀ ਨੇ ਕਰਵਾਇਆ ਸਨਮਾਨ ਸਮਾਗਮ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਗੁਰਪੁਰਬ ਕਮੇਟੀ ਰਜਿ. ਮੋਗਾ ਵਲੋਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰਮੀਆਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ 'ਤੇ ਮੁਕੱਦਮਾ ਦਰਜ

ਧਰਮਕੋਟ, 12 ਅਗਸਤ (ਪਰਮਜੀਤ ਸਿੰਘ)-ਥਾਣਾ ਧਰਮਕੋਟ ਅਧੀਨ ਆਉਂਦੇ ਇਕ ਸਕੂਲ ਵਿਖੇ 9ਵੀਂ ਜਮਾਤ ਦੀ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਇਕ ਲੜਕੇ ਵਲੋਂ ਵਰਗ਼ਲਾ ਕੇ ਲਿਜਾਣ 'ਤੇ ਥਾਣਾ ਧਰਮਕੋਟ ਵਿਖੇ ਲੜਕੇ ਿਖ਼ਲਾਫ਼ ਮੁਕੱਦਮਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ ਵਿਚ ਮਿਲੇ ਅਣਪਛਾਤੇ ਵਿਅਕਤੀ ਦੀ ਮੌਤ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਬੇਹੋਸ਼ੀ ਦੀ ਹਾਲਤ ਵਿਚ ਮਿਲੇ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਬੀਤੇ ਕੱਲ੍ਹ ਬਾਘਾ ਪੁਰਾਣਾ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ਸ਼ਰਮਨ ਜੈਨ ਹੋਟਲ ਕੋਲੋਂ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਨੇ ਵਿਅਕਤੀ ਕੋਲੋਂ ਇਕ ਕਿੱਲੋ ਅਫ਼ੀਮ ਬਰਾਮਦ ਕੀਤੀ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਸੀ.ਆਈ.ਏ. ਸਟਾਫ਼ ਮੋਗਾ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਬਾਘਾ ਪੁਰਾਣਾ ਦੇ ਸੂਏ ਦੇ ਪੁਲ ਕੋਲੋਂ ਪੀ.ਬੀ. 29 ਕਿਊ 0559 ਮੋਟਰਸਾਈਕਲ ਸਵਾਰ ਨੂੰ ਕਾਬੂ ਕੀਤਾ ...

ਪੂਰੀ ਖ਼ਬਰ »

ਫਿਲਫੌਟ ਦੇ ਕਰਨਪ੍ਰੀਤ ਸਿੰਘ ਨੇ ਰੀਡਿੰਗ 'ਚੋਂ ਹਾਸਲ ਕੀਤੇ 8 ਬੈਂਡ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵਾ ਖੇਤਰ 'ਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ 'ਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ਕਲਾਂ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਪੀ. ਜੀ. ਕਾਲਜ ਵਿਖੇ ਸੰਤ ਗੁਰਮੇਲ ਸਿੰਘ ਦੀ ਯਾਦ ਵਿਚ ਸਮਾਗਮ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਗੁਰੂ ਨਾਨਕ ਮਿਸ਼ਨ ਪੀ. ਜੀ. ਗਰਲਜ਼ ਕਾਲਜ ਬਾਘਾ ਪੁਰਾਣਾ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਗੁਰਮੇਲ ਸਿੰਘ ਲੋਪੋ ਵਾਲਿਆਂ ਦੀ ਯਾਦ 'ਚ ਬੂਟੇ ਲਗਾਏ ਗਏ | ਜਿਸ ਦੀ ਸ਼ੁਰੂਆਤ ਸੰਤ ਬਾਬਾ ਲਾਲ ਦਾਸ ਲੰਗੇਆਣਾ, ਡਾਇਰੈਕਟਰ ਅਵਤਾਰ ...

ਪੂਰੀ ਖ਼ਬਰ »

ਗੁਰਮੀਤ ਸਿੰਘ ਸੰਧੂ ਨੇ ਥਾਣਾ ਸਮਾਲਸਰ ਦਾ ਕਾਰਜਭਾਰ ਸੰਭਾਲਿਆ

ਸਮਾਲਸਰ, 12 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਇੰਸਪੈਕਟਰ ਗੁਰਮੀਤ ਸਿੰਘ ਸੰਧੂ ਨੇ ਥਾਣਾ ਸਮਾਲਸਰ ਵਿਖੇ ਬਤੌਰ ਐਸ. ਐਚ. ਓ. ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਇਥੋਂ ਤਬਦੀਲ ਹੋ ਕੇ ਗਏ ਇੰਸਪੈਕਟਰ ਇਕਬਾਲ ਸਿੰਘ ਸੰਧੂ ਦੀ ਜਗ੍ਹਾ 'ਤੇ ਆਪਣਾ ਕਾਰਜਭਾਰ ਸਾਂਭਿਆ ਹੈ | ...

ਪੂਰੀ ਖ਼ਬਰ »

ਮਾਛੀਕੇ ਵਿਖੇ ਰਾਸ਼ਟਰੀ ਮਾਰਗ ਨੇ ਧਾਰਿਆ ਛੱਪੜ ਦਾ ਰੂਪ

ਨਿਹਾਲ ਸਿੰਘ ਵਾਲਾ, 12 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਮੋਗਾ-ਬਰਨਾਲਾ ਰਾਸ਼ਟਰੀ ਸੜਕ 'ਤੇ ਸਥਿਤ ਪਿੰਡ ਮਾਛੀਕੇ ਵਿਚਕਾਰ ਲੰਘਣ ਵਾਲੇ ਚਹੁੰਮਾਰਗੀ ਰਾਸ਼ਟਰੀ ਸੜਕ ਨਿਰਮਾਣ ਦਾ ਕੰਮ ਕਾਫ਼ੀ ਲੰਬੇ ਸਮੇਂ ਤੋਂ ਲਟਕਦਾ ਹੋਣ ਕਾਰਨ ਪੁਰਾਣੀ ਹਾਈਵੇ ਸੜਕ ਜਿਥੇ ਬਿਲਕੁਲ ਹੀ ...

ਪੂਰੀ ਖ਼ਬਰ »

ਸਕਾਈਰਿੱਗ ਰਿਜ਼ੋਰਟਸ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੁਧਿਆਣਾ ਜੀ. ਟੀ. ਰੋਡ ਸਥਿਤ ਸਕਾਈਰਿੱਗ ਰਿਜ਼ੋਰਟਸ ਵਿਖੇ ਮੁਟਿਆਰਾਂ ਦਾ ਵਿਰਾਸਤੀ ਤਿਉਹਾਰ ਤੀਆਂ ਤੀਜ ਦੀਆਂ ਬੜੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਰੂਪ ਸਿੰਘ ਤਖ਼ਤੂਪੁਰਾ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਧਰਮਕੋਟ, 12 ਅਗਸਤ (ਪਰਮਜੀਤ ਸਿੰਘ)-ਸਥਾਨਕ ਨਵਯੁਗ ਪਬਲਿਕ ਸੀਨੀ. ਸੈਕੰ. ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਗਿੱਧਾ, ਭੰਗੜਾ, ਹਾਸਰਸ, ਸਕਿੱਟਾਂ ਤੇ ਪੰਜਾਬੀ ਸਭਿਆਚਾਰ ਪਹਿਰਾਵੇ 'ਚ ਤਿਆਰ ਹੋਏ ਵਿਦਿਆਰਥੀਆਂ ਵਲੋਂ ਆਪਣੇ ਇਸ ਤਿਉਹਾਰ ...

ਪੂਰੀ ਖ਼ਬਰ »

ਸ਼ਿਵ ਬਾਉਲੀ ਮੰਦਰ ਨਜ਼ਦੀਕ ਲੱਗੇ ਗੰਦਗੀ ਦੇ ਢੇਰ, ਲੋਕ ਪ੍ਰੇਸ਼ਾਨ

ਕੋਟ ਈਸੇ ਖਾਂ, 12 ਅਗਸਤ (ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ ਦੇ ਮਸੀਤਾਂ ਰੋਡ ਸਥਿਤ ਪ੍ਰਾਚੀਨ ਬਾਉਲੀ ਮੰਦਰ ਨਜ਼ਦੀਕ ਪਿਛਲੇ ਕਈ ਸਾਲਾਂ ਤੋਂ ਖਾਲੀ ਪਈ ਕਰੀਬ 6 ਕਨਾਲ ਜ਼ਮੀਨ 'ਚ ਗੰਦਗੀ ਦੇ ਢੇਰ, ਆਵਾਰਾ ਪਸ਼ੂਆਂ ਤੇ ਬਦਬੂ ਤੋਂ ਨਜ਼ਦੀਕੀ ਮੁਹੱਲਿਆਂ ਦੇ ਵਾਸੀ, ਦੁਕਾਨਦਾਰ ...

ਪੂਰੀ ਖ਼ਬਰ »

ਕਰਾਸ ਕੰਟਰੀ ਦੇ ਜੇਤੂਆਂ ਨੂੰ ਇਨਾਮ ਤਕਸੀਮ

ਸਮਾਲਸਰ, 12 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੇ ਆਰਮੀ 'ਚ ਸੇਵਾ ਨਿਭਾਉਣ ਵਾਲੇ ਕਿਰਨਜੀਤ ਸਿੰਘ ਫ਼ੌਜੀ ਤੇ ਗੁਰਪ੍ਰੀਤ ਸਿੰਘ ਨੇ ਪਿੰਡ ਦੇ ਨੌਜਵਾਨਾਂ ਨਾਲ ਮਿਲ ਕੇ ਨੌਜਵਾਨਾਂ ਨੂੰ ਫ਼ੌਜ, ਨੀਮ ਫ਼ੌਜੀ ਦਲਾਂ, ਹੋਰ ਸੁਰੱਖਿਆ ਬਲਾਂ ਤੇ ਪੁਲਿਸ ਆਦਿ ...

ਪੂਰੀ ਖ਼ਬਰ »

ਰੋਟਰੈਕਟ ਕਲੱਬ ਤੇ ਰੋਟਰੀ ਕਲੱਬ ਮੋਗਾ ਸਿਟੀ ਨੇ ਤੀਆਂ ਦਾ ਮੇਲਾ ਕਰਵਾਇਆ

ਮੋਗਾ, 12 ਅਗਸਤ (ਜਸਪਾਲ ਸਿੰਘ ਬੱਬੀ)-ਵੇਦਾਂਤ ਪਾਰਕ ਮੋਗਾ ਵਿਖੇ ਰੋਟਰੈਕਟ ਕਲੱਬ ਮੋਗਾ ਤੇ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਰੋਟੇਰੀਅਨ ਸਾਹਿਲ ਅਰੋੜਾ ਤੇ ਰੋਟੇਰੀਅਨ ਵਿਜੇ ਮਦਾਨ ਦੀ ਅਗਵਾਈ ਵਿਚ ਦੋ ਰੋਜ਼ਾ ਤੀਆਂ ਕਰਵਾਇਆ ਗਿਆ | ਸੱਭਿਆਚਾਰਕ ਮੇਲੇ ਦੇ ਦੂਜੇ ਦਿਨ ਦਾ ...

ਪੂਰੀ ਖ਼ਬਰ »

ਪਿੰਡ ਬੰਬੀਹਾ ਭਾਈ ਵਿਖੇ ਕਾਸਕੋ ਕਿ੍ਕਟ ਟੂਰਨਾਮੈਂਟ ਕਰਵਾਇਆ

ਸਮਾਲਸਰ, 12 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਵਿਖੇ ਭਾਈ ਬਹਿਲੋ-ਮਾਈ ਉਮਰਾਈ ਕਲੱਬ ਵਲੋਂ ਕਾਸਕੋ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਪਿੰਡ ਗਹਿਰੀ ਭਾਗੀਕੇ ਦੀ ਟੀਮ ਪਹਿਲੇ, ਬੰਬੀਹਾ ਭਾਈ ਦੂਜੇ, ਬਲਾਹੜ ਵਿੰਝੂ ਤੀਜੇ ਤੇ ਪਿੰਡ ...

ਪੂਰੀ ਖ਼ਬਰ »

15 ਅਗਸਤ ਦਾ ਦਿਨ ਸਿੱਖ ਕੌਮ ਬਾਈਕਾਟ ਕਰਕੇ ਮਨਾਵੇ-ਅਕਾਲੀ ਦਲ ਅੰਮਿ੍ਤਸਰ

ਨਿਹਾਲ ਸਿੰਘ ਵਾਲਾ, 12 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਅਹਿਮ ਮੀਟਿੰਗ ਪਿੰਡ ਬਿਲਾਸਪੁਰ ਵਿਖੇ ਪਾਰਟੀ ਦੇ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਵਿਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ...

ਪੂਰੀ ਖ਼ਬਰ »

ਗਰੀਨ ਵੈਲੀ ਕਾਨਵੈਂਟ ਸਕੂਲ ਨੇ ਸਹੋਦਿਆ ਮੁਕਾਬਲੇ 'ਚ ਸੋਨ ਤਗਮੇ ਕੀਤੇ ਪ੍ਰਾਪਤ

ਨਿਹਾਲ ਸਿੰਘ ਵਾਲਾ, 12 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ 8 ਤੇ 9 ਅਗਸਤ ਨੂੰ ਲੁਧਿਆਣਾ ਦੇ ਸਹੋਦਿਆ ਸਕੂਲ ਦੇ ਕਿੱਕ ਬੌਕਸਿੰਗ ਮੈਚਾਂ 'ਚ ਭਾਗ ਲਿਅ ਜੋ ਕਿ ਪੀਸ ਪਬਲਿਕ ...

ਪੂਰੀ ਖ਼ਬਰ »

400 ਪੇਟੀ ਹਰਿਆਣਾ ਮਾਰਕਾ ਸ਼ਰਾਬ ਫੜੀ

ਨਿਹਾਲ ਸਿੰਘ ਵਾਲਾ, 12 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਡੀ. ਐਸ. ਪੀ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਅਤੇ ਥਾਣਾ ਮੁਖੀ ਲਛਮਣ ਸਿੰਘ ਦੀਆਾ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਮਾਣੰੂਕੇ ਵਿਖੇ ਇਕ ਟਰੈਕਟਰ ਟਰਾਲੀ 'ਤੇ ਲੱਦੀ 400 ਪੇਟੀਆਂ ਹਰਿਆਣਾ ...

ਪੂਰੀ ਖ਼ਬਰ »

ਏ. ਕੇ. ਇੰਗਲਿਸ਼ ਅਕੈਡਮੀ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬੱਧਨੀ ਕਲਾਂ, 12 ਅਗਸਤ (ਸੰਜੀਵ ਕੋਛੜ)-ਕਸਬਾ ਬੱਧਨੀ ਕਲਾਂ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੀ ਨਾਮਵਰ ਸੰਸਥਾ ਏ. ਕੇ ਇੰਗਲਿਸ਼ ਅਕੈਡਮੀ ਦੀ ਵਿਦਿਆਰਥਣ ਸੰਦੀਪ ਕੌਰ ਵਾਸੀ ਲੋਪੋ ਨੇ ਆਇਲਟਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਈਚ ਮਡਿਊਲ 'ਚੋਂ 6 ਤੇ ਓਵਰਆਲ 6.5 ਬੈਂਡ ...

ਪੂਰੀ ਖ਼ਬਰ »

ਧਰਮਕੋਟ ਹਲਕੇ 'ਚ ਲੋਕਾਂ ਨੂੰ ਗੰੁਮਰਾਹ ਕੀਤਾ ਜਾ ਰਿਹੈ-ਜਥੇ: ਤੋਤਾ ਸਿੰਘ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਗ੍ਰਾਮ ਯੋਜਨਾ ਅਧੀਨ ਸੜਕਾਂ ਦੀ ਉਸਾਰੀ ਨੂੰ ਲੈ ਕੇ ਕੁਝ ਕਾਂਗਰਸੀ ਆਗੂਆਂ ਵਲੋਂ ਸੜਕਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਤੋਂ ਬਿਨਾਂ ਹੀ ਆਪਣੀ ਫੋਕੀ ਸ਼ੌਹਰਤ ਲਈ ਬਿਆਨ ਦੇ ਕੇ ਹਲਕੇ ਦੇ ਲੋਕਾਂ ਨੂੰ ਗੁੰਮਰਾਹ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਨਸ਼ਾ ਤਸਕਰਾਂ ਦੇ ਘਰਾਂ 'ਚ ਕੀਤੀ ਛਾਪੇਮਾਰੀ

ਕਿਸ਼ਨਪੁਰਾ ਕਲਾਂ, 12 ਅਗਸਤ (ਪਰਮਿੰਦਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਚਲਾਈ ਜਾ ਰਹੀ ਨਸ਼ਾ ਰੋਕੂ ਮੁਹਿੰਮ ਤਹਿਤ ਤੜਕਸਾਰ ਪਿੰਡ ਭਿੰਡਰ ਕਲਾਂ ਵਿਖੇ ਨਸ਼ਾ ਤਸਕਰੀ ਕਰਨ ਵਾਲੇ ਕੁਝ ਸ਼ੱਕੀ ਘਰਾਂ 'ਤੇ ਡੀ. ਐਸ. ਪੀ. ਧਰਮਕੋਟ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਇਨਰਵਹੀਲ ਕਲੱਬ ਮੋਗਾ ਨੇ ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 12 ਅਗਸਤ (ਜਸਪਾਲ ਸਿੰਘ ਬੱਬੀ)-ਇਨਰਵਹੀਲ ਕਲੱਬ ਮੋਗਾ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੋਨਾ ਬਾਂਸਲ ਤੀਜ ਕਵੀਨ ਚੁਣੀ ਗਈ | ਪ੍ਰਧਾਨ ਬਾਲਾ ਖੰਨਾ ਨੇ ਦੱਸਿਆ ਕਿ ਔਰਤਾਂ ਲਈ ਤੀਆਂ ਦਾ ਤਿਉਹਾਰ ਬੜਾ ਮਹੱਤਵ ਰੱਖਦਾ ਹੈ | ਤੀਆਂ ਇਕ ਅਜੇਹਾ ਪਿੜ ਹੈ ...

ਪੂਰੀ ਖ਼ਬਰ »

ਸ਼ਿਆਮ ਸੇਵਾ ਸੁਸਾਇਟੀ ਵਲੋਂ ਖਾਟੂ ਸ਼ਿਆਮ ਸੰਕੀਰਤਨ ਆਯੋਜਿਤ

ਮੋਗਾ, 12 ਅਗਸਤ (ਰਾਜੇਸ਼ ਕੋਛੜ)-ਸ਼ਿਆਮ ਸੇਵਾ ਸੁਸਾਇਟੀ ਮੋਗਾ ਵਲੋਂ ਸ਼ਹੀਦੀ ਪਾਰਕ ਵਿਖੇ ਇਕਾਦਸ਼ੀ ਦੇ ਸਬੰਧ ਵਿਚ ਸ਼ਿਆਮ ਬਾਬਾ ਦਾ ਸੰਕੀਰਤਨ ਆਯੋਜਿਤ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੱਥਾ ਟੇਕ ਕੇ ਸ਼ਿਆਮ ਬਾਬਾ ਦਾ ਅਸ਼ੀਰਵਾਦ ਪ੍ਰਾਪਤ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਣੇ ਔਰਤ ਸਮੇਤ ਵਿਅਕਤੀ ਕਾਬੂ

ਧਰਮਕੋਟ, 12 ਅਗਸਤ (ਪਰਮਜੀਤ ਸਿੰਘ)-ਪੁਲਿਸ ਥਾਣਾ ਧਰਮਕੋਟ ਵਲੋਂ ਨਸ਼ੇ ਦੀਆਂ ਗੋਲੀਆਂ ਤੇ ਹੈਰੋਇਨ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਤਫ਼ਤੀਸ਼ੀ ਅਫ਼ਸਰ ਪ੍ਰੇਮ ਸਿੰਘ ਨੇ ਦੱਸਿਆ ਕਿ ਮੈਂ ਸਮੇਤ ਪੁਲਿਸ ਪਾਰਟੀ ਮਾੜੇ ...

ਪੂਰੀ ਖ਼ਬਰ »

ਬਲਦੇਵ ਸਿੰਘ ਸੁੱਖੀ ਰੋਡੇ ਦਾ ਕਾਵਿ ਸੰਗ੍ਰਹਿ ਲੋਕ ਅਰਪਣ

ਮੋਗਾ, 12 ਅਗਸਤ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਮੋਗਾ ਦੀ ਮੀਟਿੰਗ ਪ੍ਰਧਾਨ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਕੈਨੇਡੀਅਨ ਬਲਦੇਵ ਸਿੰਘ ਸੁੱਖੀ ਰੋਡੇ ਦਾ ਕਾਵਿ ਸੰਗ੍ਰਹਿ 'ਰੋਡੇ ਤੋਂ ਵੈਨਕੂਵਰ' ...

ਪੂਰੀ ਖ਼ਬਰ »

ਲੱਖ ਰੁਪਏ ਦਾ ਸੋਨਾ ਤੇ ਚਾਂਦੀ ਚੋਰੀ

ਧਰਮਕੋਟ, 12 ਅਗਸਤ (ਪਰਮਜੀਤ ਸਿੰਘ)-ਪੁਲਿਸ ਥਾਣਾ ਧਰਮਕੋਟ ਵਲੋਂ ਬੀਤੀ ਰਾਤ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ 'ਤੇ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਮਨ ਪਤਨੀ ਰਾਜੀਵ ਕੁਮਾਰ ਪੁੱਤਰ ਲਾਲ ਸਿੰਘ ਵਾਸੀ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਧਰਮਕੋਟ, 12 ਅਗਸਤ (ਪਰਮਜੀਤ ਸਿੰਘ)-ਧਰਮਕੋਟ ਤੋਂ ਥੋੜੀ ਦੂਰ ਪਿੰਡ ਕੋਟ ਮੁਹੰਮਦ ਖਾਂ ਦੇ ਚੌਕ 'ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਤਫ਼ਤੀਸ਼ੀ ਅਫ਼ਸਰ ਪਿੱਪਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 12 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਮੰਚ ਦੇ ਪ੍ਰਧਾਨ ਗੁਰਦੀਪ ਲੋਪੋ ਦੀ ਪ੍ਰਧਾਨਗੀ ਹੇਠ ਸ਼ਾਈਨਿੰਗ ਸਟਾਰ ਸਕੂਲ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਹੋਈ¢ ਇਸ ਮੌਕੇ ਮੀਟਿੰਗ 'ਚ ਉੱਘੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਅਧਿਆਪਕ ਕਾਰਜਸ਼ਾਲਾ ਲਗਾਈ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਾਘਾ ਪੁਰਾਣਾ ਵਲੋਂ ਕੀਤੇ ਜਾਂਦੇ ਕਾਰਜਾਂ ਅਧੀਨ ਅਧਿਆਪਕ ਕਾਰਜ ਸ਼ਲਾਘਾ ਬਾਘਾ ਪੁਰਾਣਾ ਦੇ ਸਰਕਾਰੀ ਸੀਨੀ. ਸੈਕੰ. ਸਕੂਲ ਲੜਕੇ ਵਿਖੇ ਲਗਾਈ ਗਈ | ਜਿਸ 'ਚ ਵੱਖ-ਵੱਖ ਸਕੂਲਾਂ ਤੋਂ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ

ਬੱਧਨੀ ਕਲਾਂ/ਨਿਹਾਲ ਸਿੰਘ ਵਾਲਾ, 12 ਅਗਸਤ (ਧਾਲੀਵਾਲ/ਕੋਛੜ/ਟਿਵਾਣਾ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਹਲਕੇ ਦੇ ਪਿੰਡ ਲੋਪੋ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਐਸੋਸੀਏਸ਼ਨ ਦੇ ਸੂਬਾ ਆਗੂ ਡਾ. ਮਹਿੰਦਰ ਸਿੰਘ ...

ਪੂਰੀ ਖ਼ਬਰ »

ਹਲਕੇ ਵਿਚ ਅਮਨ ਬਹਾਲ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ-ਡੀ.ਐਸ.ਪੀ.

ਨਿਹਾਲ ਸਿੰਘ ਵਾਲਾ, 12 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੀਆਂ ਵਿਸ਼ੇਸ਼ ਹਦਾਇਤਾਂ 'ਤੇ 15 ਅਗਸਤ ਦੇ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਣ ਜਾ ਰਹੇ ਸਮਾਗਮਾਂ ਦੇ ਮੱਦੇਨਜ਼ਰ ਕਿਸੇ ਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਹਲਕੇ ...

ਪੂਰੀ ਖ਼ਬਰ »

ਕਸਬਾ ਬਿਲਾਸਪੁਰ ਅੱਜ ਮੁਕੰਮਲ ਤੌਰ 'ਤੇ ਰਹੇਗਾ ਬੰਦ ਰਹੇਗਾ-ਕਮੇਟੀ ਆਗੂ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 12 ਅਗਸਤ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦਾ ਕਸਬਾ ਬਿਲਾਸਪੁਰ ਅੱਜ ਰੋਸ ਵਜੋਂ ਮੁਕੰਮਲ ਤੌਰ 'ਤੇ ਬੰਦ ਰਹੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਤ ਰਵਿਦਾਸ ਕਮੇਟੀ ਦੇ ਸੇਵਾਦਾਰਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੀਟਿੰਗ ਸਮੇਂ ਜੇਤੂ ਰਿੱਟਾਂ ਬਾਰੇ ਚਾਨਣਾ ਪਾਇਆ

ਮੋਗਾ, 12 ਅਗਸਤ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਨਛੱਤਰ ਸਿੰਘ ਭਵਨ ਮੋਗਾ ਵਿਖੇ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਸ਼ੁਰੂ ਵਿਚ ਗੁਰਸ਼ਾਮ ਸਿੰਘ, ਸ਼ੇਰ ਸਿੰਘ, ਪ੍ਰਤਾਪ ਸਿੰਘ, ਕੁਛੱਲਿਆ ਮੋਦਗਿਲ, ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਦੀ ਮੀਟਿੰਗ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਮਿਡ-ਡੇ-ਮੀਲ ਕੁੱਕ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਇਕੱਤਰਤਾ ਨੂੰ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਸੰਬੋਧਨ ਕਰਦਿਆਂ ਦੱਸਿਆ ਕਿ 6 ਸੂਬਿਆਂ ਦੀ ਸਰਕਾਰ ਨੇ ਆਪਣੇ ਵਲੋਂ ਕੁੱਕਾਂ ਦੀਆਂ ਤਨਖ਼ਾਹਾਂ 'ਚ ਵਾਧਾ ਕਰ ਦਿੱਤਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 'ਚ ਸਰਕਾਰੀ ਕੰਨਿਆ ਸਕੂਲ ਜੇਤੂ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਖੇਡ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੋ-ਖੋ ਟੂਰਨਾਮੈਂਟ 'ਚ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਬਾਘਾ ਪੁਰਾਣਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ...

ਪੂਰੀ ਖ਼ਬਰ »

ਝੰਡੇ ਦੀ ਰਸਮ ਦਾ ਉਦਘਾਟਨ

ਮੋਗਾ, 12 ਅਗਸਤ (ਸ਼ਿੰਦਰ ਸਿੰਘ ਭੁਪਾਲ)-ਮੋਗਾ ਸ਼ਹਿਰ ਦਾ ਹਿੱਸਾ ਬਣੇ ਪਿੰਡ ਲੰਢੇਕੇ ਵਾਰਡ ਨੰਬਰ-50 ਐੱਮ. ਪੀ. ਬਸਤੀ 'ਚ ਹਰ ਸਾਲ ਮਹਾਂਮਾਈ ਦਾ ਜਾਗਰਣ ਕਰਵਾਇਆ ਜਾਂਦਾ ਹੈ | ਇਹ ਜਾਗਰਣ ਇਸ ਵਾਰ 16 ਅਗਸਤ ਨੂੰ ਕਰਵਾਉਣਾ ਤੈਅ ਹੋਇਆ ਹੈ | ਇਸ ਤੋਂ ਪਹਿਲਾਂ ਹਰ ਸਾਲ ਝੰਡੇ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX