ਤਾਜਾ ਖ਼ਬਰਾਂ


ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 1 hour ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ
. . .  about 1 hour ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551

ਸੰਗਰੂਰ

ਜ਼ਿਲ੍ਹਾ ਸੰਗਰੂਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਈਦ

ਮਾਲੇਰਕੋਟਲਾ, 12 ਅਗਸਤ (ਕੁਠਾਲਾ, ਹਨੀਫ਼ ਥਿੰਦ)- ਇਸਲਾਮ 'ਚ ਹਜਰਤ ਇਬਰਾਹੀਮ (ਅਲੈ:) ਵਲੋਂ ਰੱਬ ਦੇ ਹੁਕਮ 'ਤੇ ਆਪਣੇ ਪਿਆਰੇ ਤੇ ਇਕਲੌਤੇ ਪੁੱਤਰ ਇਸਮਾਇਲ ਦੀ ਦਿੱਤੀ ਕੁਰਬਾਨੀ ਦੀ ਯਾਦ 'ਚ ਅੱਜ ਪੂਰੇ ਵਿਸ਼ਵ ਅੰਦਰ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਜੁਹਾ (ਬਕਰੀਦ) ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮੁਸਲਿਮ ਭਰਾਵਾਂ ਨੇ ਆਪੋ ਆਪਣੀ ਵਿੱਤੀ ਹਾਲਤ ਮੁਤਾਬਿਕ ਬੱਕਰਿਆਂ ਅਤੇ ਭੇਡੂਆਂ ਦੀ ਕੁਰਬਾਨੀ ਦਿੱਤੀ | ਕੁਰਬਾਨੀ ਦਾ ਗੋਸ਼ਤ ਵੱਖ-ਵੱਖ ਨਿਰਧਾਰਤ ਹਿੱਸਿਆਂ 'ਚ ਗਰੀਬਾਂ, ਦੋਸਤਾਂ-ਮਿੱਤਰਾਂ ਅਤੇ ਆਂਢ-ਗੁਆਂਢ 'ਚ ਵੰਡਿਆ ਗਿਆ | ਇਸ ਤੋਂ ਪਹਿਲਾਂ ਮੁਸਲਮਾਨ ਭਰਾਵਾਂ ਨੇ ਨੇੜਲੀਆਂ ਈਦਗਾਹਾਂ ਅਤੇ ਮਸਜਿਦਾਂ ਵਿੱਚ ਜਾ ਕੇ ਈਦ ਦੀ ਨਮਾਜ਼ ਪੜ੍ਹੀ | ਈਦ ਦਾ ਮੁੱਖ ਸਮਾਗਮ ਮਾਲੇਰਕੋਟਲਾ ਸਥਿਤ ਏਸ਼ੀਆ ਦੀ ਸਭ ਤੋਂ ਵੱਡੀ ਤੇ ਖੂਬਸੂਰਤ ਈਦਗਾਹ ਵਿਖੇ ਕਰਵਾਇਆ ਗਿਆ ਜਿੱਥੇ ਈਦ ਦੀ ਨਮਾਜ਼ ਅਦਾ ਕਰਨ ਲਈ 20 ਹਜ਼ਾਰ ਤੋਂ ਵੱਧ ਮੁਸਲਿਮ ਭਰਾ ਇਕੱਠੇ ਹੋਏ | ਵੱਡੀ ਈਦਗਾਹ ਵਿਖੇ ਜਾਮਾ ਮਸਜਿਦ ਦੇ ਇਮਾਮ ਕਾਰੀ ਅਬਦੁੱਲ ਸਤਾਰ ਨੇ ਈਦ ਦੀ ਨਮਾਜ਼ ਅਦਾ ਕਰਵਾਈ ਅਤੇ ਪੂਰੇ ਵਿਸ਼ਵ ਅੰਦਰ ਆਪਸੀ ਭਾਈਚਾਰੇ, ਅਮਨ, ਸਾਂਤੀ ਅਤੇ ਮਾਨਵਤਾ ਦੇ ਭਲੇ ਲਈ ਦੁਆ ਕੀਤੀ | ਵੱਡੀ ਈਦਗਾਹ ਤੋਂ ਇਲਾਵਾ ਈਦਗਾਹ ਕਿਲ੍ਹਾ ਰਹਿਮਤਗੜ੍ਹ, ਈਦਗਾਹ ਸਲਫੀਆ, ਛੋਟੀ ਈਦਗਾਹ, ਤਬਲੀਗੀ ਮਰਕਜ, ਜਾਮਾ ਮਸਜਿਦ ਸਮੇਤ ਇਲਾਕੇ ਦੀਆਂ ਸਾਰੀਆਂ ਮਸਜਿਦਾਂ ਤੇ ਈਦਗਾਹਾਂ 'ਚ ਵੀ ਪਵਿੱਤਰ ਬਕਰੀਦ ਦੀ ਨਮਾਜ਼ ਅਦਾ ਕੀਤੀ ਗਈ | ਪਵਿੱਤਰ ਬਕਰੀਦ ਲਈ ਮੁਸਲਿਮ ਭਾਈਚਾਰੇ ਵਲੋਂ ਇਕ ਹਫ਼ਤੇ ਤੋਂ ਹੀ ਤਿਆਰੀਆਂ ਆਰੰਭੀਆਂ ਹੋਈਆਂ ਸਨ ਅਤੇ ਲੋਕਾਂ ਨੇ ਕੁਰਬਾਨੀ ਲਈ ਪੰਜਾਬ ਸਮੇਤ ਹਰਿਆਣਾ, ਰਾਜਸਥਾਨ ਤੇ ਦਿੱਲੀ ਤੋਂ ਪਹੁੰਚੇ ਬੱਕਰਿਆਂ ਦੀ ਭਾਰੀ ਖਰੀਦ ਕੀਤੀ | ਕੁਰਬਾਨੀ ਦਾ ਸਿਲਸਿਲਾ ਤਿੰਨ ਦਿਨ ਤੱਕ ਚੱਲੇਗਾ ਅਤੇ ਕੁਰਬਾਨੀ ਕੀਤੇ ਬੱਕਰਿਆਂ ਦੀਆਂ ਖੱਲਾਂ ਮਦਰੱਸਿਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਦਾਨ ਕੀਤੀਆਂ ਜਾਣਗੀਆਂ |
ਮਲੇਰਕੋਟਲਾ, (ਕੁਠਾਲਾ) - ਪੰਜਾਬ ਦੇ ਟ੍ਰਾਂਸਪੋਰਟ ਤੇ ਜਲ ਸਪਲਾਈ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਪਤੀ ਅਤੇ ਪੰਜਾਬ ਦੇ ਡੀ.ਜੀ.ਪੀ. (ਮਨੁੱਖੀ ਅਧਿਕਾਰ) ਜਨਾਬ ਮੁਹੰਮਦ ਮੁਸਤਫਾ ਆਈ.ਪੀ.ਐਸ. ਨੇ ਅੱਜ ਸਥਾਨਕ ਕਿਲ੍ਹਾ ਰਹਿਮਤਗੜ੍ਹ ਸਥਿਤ ਈਦਗਾਹ ਵਿਖੇ ਈਦ ਉਲ ਅਜ਼ਹਾ (ਬਕਰੀਦ ) ਦੀ ਨਮਾਜ਼ ਅਦਾ ਕੀਤੀ | ਇੱਕੇ ਭਰ ਤੋਂ ਇੱਕਠੇ ਹੋਏ ਹਜਾਰਾਂ ਲੋਕਾਂ ਨੂੰ ਕਾਰੀ ਮੁਨੱਵਰ ਆਲਮ ਨੇ ਈਦ ਦੀ ਨਮਾਜ਼ ਅਦਾ ਕਰਵਾਈ ਤੇ ਦੇਸ਼ ਅੰਦਰ ਅਮਨ ਸ਼ਾਂਤੀ ਅਤੇ ਆਪਸ਼ੀ ਭਾੲਚਿਾਰੇ ਦੀ ਮਜਬੂਤੀ ਲਈ ਦੁਆ ਕੀਤੀ | ਈਦਗਾਹ ਪਹੁੰਚਣ 'ਤੇ ਜਨਾਬ ਮੁਹੰਮਦ ਮੁਸਤਫਾ ਦਾ ਈਦਗਾਹ ਇੰਤਜਾਮੀਆਂ ਕਮੇਟੀ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ. ਮਲੇਰਕੋਟਲਾ ਚਰਨਦੀਪ ਸਿੰਘ ਸਮੇਤ ਸਥਾਨਕ ਪੁਲਿਸ ਤੇ ਸਿਵਲ ਅਧਿਕਾਰੀ ਵੀ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਈਦ ਦਾ ਪਵਿੱਤਰ ਤਿਉਹਾਰ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਤੇ ਐੱਸ.ਐੱਚ.ਓ ਸਿਟੀ ਸੁਨਾਮ ਸ੍ਰ ਜਾਨ ਪਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਕੇ ਸਾਰਿਆ ਨੂੰ ਈਦ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਆਪਸੀ ਸਾਂਝ ਅਤੇ ਖ਼ੁਸ਼ੀਆਂ ਦਾ ਪ੍ਰਤੀਕ ਹੈ ਈਦ ਦਾ ਤਿਉਹਾਰ ਅਤੇ ਅੱਜ ਦੇ ਦਿਨ ਸਾਨੂੰ ਸਾਰਿਆ ਨੂੰ ਪ੍ਰਮਾਤਮਾ ਵੱਲੋਂ ਦਿਖਾਏ ਗਏ ਨੇਕੀ ਦੇ ਰਸਤੇ ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ | ਇਸ ਮੌਕੇ ਤੇ ਉਨ੍ਹਾਂ ਵਲੋਂ ਈਦ ਦੇ ਤਿਉਹਾਰ ਨੂੰ ਸਮਰਪਿਤ ਬੂਟੇ ਵੀ ਲਗਾਏ ਗਏ | ਇਸ ਮੌਕੇ ਮਾਸਟਰ ਸਫੀ ਮੁਹੰਮਦ ਆਦਿ ਹਾਜ਼ਰ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਅਤੇ ਇਲਾਕੇ ਵਿਚ ਮੁਸਲਿਮ ਭਾਈਚਾਰੇ ਵੱਲੋਂ 'ਈਦ-ਉਲ-ਅਜ਼ਹਾ' ਬਕਰੀਦ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ 'ਤੇ ਮੁਸਲਿਮ ਭਾਈਚਾਰੇ ਵਲੋਂ ਸ਼ਹਿਰ ਦੀ ਮਸਜਿਦ ਵਿਖੇ ਈਦ ਦੀ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਮਸਜਿਦ ਕਮੇਟੀ ਦੇ ਪ੍ਰਧਾਨ ਮਿੱਠੂ ਖ਼ਾਨ, ਹਰਮੇਲ ਖ਼ਾਨ ਨਿੱਕਾ, ਡਾਕਟਰ ਐਸ.ਐਸ.ਖਾਨ, ਹਾਜੀ ਦਰਸ਼ਨ ਖ਼ਾਨ, ਹਾਜੀ ਗੁਰਮੇਲ ਖ਼ਾਨ, ਮਹਿੰਗਾ ਖ਼ਾਨ
ਅਤੇ ਨਾਜ਼ਰ ਖ਼ਾਨ ਤੋਂ ਇਲਾਵਾ ਭਾਈਚਾਰੇ ਦੇ ਲੋਕਾਂ ਨੇ ਇਕ ਦੂਜੇ ਦੇ ਗਲ ਲੱਗ ਕੇ ਈਦ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ | ਇਸੇ ਤਰ੍ਹਾਂ ਪਿੰਡ ਰਸੂਲਪੁਰ ਛੰਨਾਂ ਦੀ ਮਸਜਿਦ ਵਿਖੇ ਮੌਲਵੀ ਹਾਜੀ ਅਬਦੁਲ ਸਿਤਾਰ ਵਲੋਂ ਨਮਾਜ਼ ਅਦਾ ਕਰਾਉਂਦਿਆਂ ਇਸ ਮੌਕੇ 'ਤੇ ਦਿੱਤੀ ਜਾਂਦੀ ਕੁਰਬਾਨੀ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਮਸਜਿਦ ਕਮੇਟੀ ਦੇ ਪ੍ਰਧਾਨ ਸਰਦਾਰਾ ਖ਼ਾਨ, ਸਾਬਰ ਖ਼ਾਨ ਮੀਤ ਪ੍ਰਧਾਨ, ਭੋਲਾ ਖ਼ਾਨ ਪੰਚ, ਤਾਜ ਦੀਨ, ਸਿਰਾਜ ਖ਼ਾਨ, ਕਰਮਦੀਨ, ਨਜੀਰ ਖ਼ਾਨ, ਬੂਟਾ ਖ਼ਾਨ, ਸੀਬੂ ਖ਼ਾਨ, ਜ਼ੁਲਫ਼ ਕਾਰ, ਨਾਜਰ ਖ਼ਾਨ, ਹਾਜੀ ਸੁਦਾਗਰ ਖ਼ਾਨ, ਮਿੱਠੂ ਖ਼ਾਨ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਹੀ ਪਿੰਡ ਰਾਏ ਸਿੰਘ ਵਾਲਾ ਵਿਖੇ ਸਾਬਕਾ ਸਰਪੰਚ ਰੰਗੀ ਖ਼ਾਨ, ਮਸਜਿਦ ਕਮੇਟੀ ਦੇ ਪ੍ਰਧਾਨ ਗਫ਼ੂਰ ਖ਼ਾਨ, ਅਮਾਮ ਸਾਹਿਬ, ਅਲੀ ਮੁਹੰਮਦ, ਅਕਬਰ ਖ਼ਾਨ, ਅਨਵਰ ਖ਼ਾਨ, ਰਸੀਦ ਮੁਹੰਮਦ ਅਤੇ ਹੋਰ ਪਿੰਡ ਵਾਸੀਆਂ ਨੇ ਬਕਰੀਦ ਦੀ ਮੁਬਾਰਕਬਾਦ ਪੇਸ਼ ਕੀਤੀ | ਇਸੇ ਤਰ੍ਹਾਂ ਪਿੰਡ ਫੱਗੂਵਾਲਾ ਦੀ ਮਸਜਿਦ ਵਿਖੇ ਮੋਲਵੀ ਫ਼ਿਰੋਜ ਖ਼ਾਨ ਨੇ ਨਮਾਜ਼ ਅਦਾ ਕਰਾਈ ਇਸ ਮੌਕੇ ਕਮੇਟੀ ਦੇ ਪ੍ਰਧਾਨ ਰਿਆਸਤ ਖ਼ਾਨ, ਦੀਨਾ ਖ਼ਾਨ, ਨਾਜਮ ਖ਼ਾਨ, ਸ਼ੋ੍ਰਮਣੀ ਅਕਾਲੀ ਦਲ ਅਮਿ੍ੰਤਸਰ ਦੇ ਮਸਲਿਮ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਲਾਬ ਖ਼ਾਨ, ਬਿੱਟੂ ਖ਼ਾਨ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਹੀ ਕਈ ਹੋਰ ਪਿੰਡਾਂ ਵਿੱਚ ਵੀ ਸਮਾਗਮ ਕਰਕੇ ਬਕਰੀਦ ਮਨਾਈ ਗਈ |
ਚੀਮਾ ਮੰਡੀ, (ਜਸਵਿੰਦਰ ਸਿੰਘ ਸ਼ੇਰੋਂ) ¸ ਨੇੜਲੇ ਪਿੰਡ ਸ਼ਾਹਪੁਰ ਕਲਾਂ ਦੀ ਮਦੀਨਾ ਮਸਜਿਦ ਵਿਖੇ ਬਕਰੀਦ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ | ਪਿੰਡ ਦੇ ਸਮੂਹ ਮੁਸਲਿਮ ਭਾਈਚਾਰੇ ਨੇ ਮਸਜਿਦ ਵਿਖੇ ਨਮਾਜ਼ ਅਦਾ ਕੀਤੀ ਉਪਰੰਤ ਮੌਲਵੀ ਮੁਹੰਮਦ ਰਾਹੀਲ ਨੇ ਬਕਰੀਦ ਦੀ ਵਧਾਈਆਂ ਦਿੰਦਿਆਂ ਸਾਰਿਆਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਮੂਹ ਮੁਸਲਿਮ ਭਾਈਚਾਰੇ ਵਲੋਂ ਇੱਕ ਦੂਸਰੇ ਦੇ ਗਲੇ ਲੱਗ ਕੇ ਬਕਰੀਦ ਦੀਆਂ ਮੁਬਾਰਕਾਂ ਦਿੱਤੀਆਂ |
ਅਹਿਮਦਗੜ੍ਹ, (ਪੁਰੀ) - ਸ਼ਹਿਰ ਵਿਖੇ ਮੁਸਲਿਮ ਭਾਈਚਾਰੇ ਵਲੋਂ ਧੂਮ ਧਾਮ ਨਾਲ ਈਦ ਦਾ ਤਿਉਹਾਰ ਮਨਾਇਆ ਗਿਆ | ਸ਼ਹਿਰ ਦੇ ਦਹਿਲੀਜ਼ ਰੋਡ ਵਿਖੇ ਸਥਿਤ ਈਦਗਾਹ ''ਚ ਈਦ ਦੀ ਨਮਾਜ਼ ਇਮਾਮ ਨਫੀਸ ਉਰ ਰਹਿਮਾਨ ਕਰੀਮੀ ਵਲੋਂ ਅਦਾ ਕਰਵਾਈ ਗਈ | ਇਸ ਮੌਕੇ ਇਮਾਮ ਸਾਹਿਬ ਵਲੋਂ ਦੇਸ਼ 'ਚ ਅਮਨ ਸ਼ਾਂਤੀ ਦੀ ਦੁਆ ਕਰਦਿਆਂ ਭਵਿੱਖ 'ਚ ਵੀ ਸਾਰੇ ਤਿਉਹਾਰਾਂ ਨੂੰ ਆਪਸੀ ਮਿਲ ਜੁਲ ਕੇ ਮਨਾਉਣ ਦੀ ਅਪੀਲ ਕੀਤੀ | ਇਸ ਮੌਕੇ ਈਦਗਾਰ ਵਿਖੇ ਵੱਖ-ਵੱਖ ਰਾਜਨੀਤਕ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਥਾਣਾ ਸਿਟੀ ਮੁਖੀ ਅਮਨਦੀਪ ਕੌਰ ਵਲੋਂ ਵੀ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ | ਇਸ ਮੌਕੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ, ਨਗਰ ਕੌਾਸਲ ਪ੍ਰਧਾਨ ਸਿਰਾਜ ਮੁਹੰਮਦ, ਅਬਦਲ ਗਫੁਰ ਕਾਕਾ ਜ਼ਿਲ੍ਹਾ ਜ. ਸਕੱਤਰ ਸੰਗਰੂਰ ਕਾਂਗਰਸ, ਏ ਐਸ ਆਈ ਪ੍ਰਵੀਨ ਕੁਮਾਰ, ਕੌਾਸਲਰ ਈਸਾ ਮੁਹੰਮਦ, ਕੌਾਸਲਰ ਦੀਪਕ ਸ਼ਰਮਾ, ਦਿਲਸ਼ਾਦ, ਮੁਨੀਰ ਮੁਹੰਮਦ, ਮਾਸਟਰ ਰਾਜੇਸ਼ ਸ਼ਰਮਾ, ਅਮਨ ਅਫਰਿਦੀ ਆਦਿ ਨੇ ਵੀ ਵਧਾਈ ਦਿੱਤੀ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਮੁਸਲਮਾਨ ਭਾਈਚਾਰੇ ਮਸਜਿਦ 'ਚ ਬਕਰੀਦ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਮੁਸਲਮਾਨ ਭਾਈਚਾਰੇ ਨੇ ਇੱਕਠੇ ਹੋ ਕੇ ਨਮਾਜ਼ ਅਦਾ ਕੀਤੀ | ਨਗਰ ਪੰਚਾਇਤ ਦੇ ਪ੍ਰਧਾਨ ਬਿੱਟੂ ਖ਼ਾਨ ਨੇ ਦੱਸਿਆ ਕਿ ਬਕਰੀਦ ਮਸਲਮਾਨ ਭਾਈਚਾਰੇ ਦਾ ਵੱਡਾ ਤਿਉਹਾਰ ਹੈ, ਜੋ ਸਾਰੇ ਭਾਈਚਾਰਿਆਂ ਦੇ ਲੋਕ ਨੂੰ ਏਕਤਾ ਦਾ ਸੁਨੇਹਾ ਦਿੰਦਾ ਹੈ | ਮੁਸਲਮਾਨ ਭਾਈਚਾਰੇ ਨੂੰ ਇਸ ਪਵਿੱਤਰ ਦਿਨ 'ਤੇ ਸਭ ਨੂੰ ਵਧਾਈ ਦਿੱਤੀ |

ਰਵਿਦਾਸ ਭਾਈਚਾਰੇ ਵਲੋਂ ਬੰਦ ਦਾ ਸੱਦਾ

ਮੂਣਕ, 12 ਅਗਸਤ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਤੁਗਲਕਾਬਾਦ ਇਲਾਕੇ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੰੂ ਢਾਹੇ ਜਾਣੇ ਤੇ ਸਥਾਨਕ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ ਅਤੇ ਮੂਣਕ-ਪਾਤੜਾਂ ਮੁੱਖ ਸੜਕ ਤੇ ਟੋਹਾਣਾ ਚੌਾਕ ਕੋਲ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ

ਮਹਿਲਾਂ ਚੌਾਕ, 12 ਅਗਸਤ (ਸੁਖਵੀਰ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮਹਿਲਾਂ ਇਕਾਈ ਦੀ ਗਿੱਲ ਪੈਲੇਸ ਵਿਖੇ ਭਰਵੀਂ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਫ਼ੌਜੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਿਸਾਨੀ ਮੁਸ਼ਕਲਾਂ ਤੇ ਚਰਚਾ ਕਰ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਵੀ ਡੇਂਗੂ ਨੇ ਦਿੱਤੀ ਦਸਤਕ

ਸੰਗਰੂਰ, 12 ਅਗਸਤ (ਧੀਰਜ ਪਸ਼ੌਰੀਆ) - ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਵਿਚ ਡੇਂਗੂ ਮੱਛਰ ਨੇ ਡੰਗ ਮਾਰਨ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਵਿਚ ਵੀ ਡੰਗ ਮਾਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਡੇਂਗੂ ਬੁਖ਼ਾਰ ਨੇ ਜ਼ਿਲ੍ਹਾ ਸੰਗਰੂਰ ਵਿਚ ਵੀ ਦਸਤਕ ਦੇ ਦਿੱਤੀ ਹੈ | ਇਸ ਦੀ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ) - ਅੱਜ ਤੜਕਸਾਰ ਪਿੰਡ ਗੁਰਦਾਸਪੁਰਾ ਦੀ ਹਦੂਦ ਅੰਦਰੋਂ ਲੰਘਦੇ ਸੇਰੋਂ ਰਜਵਾਹੇ ਵਿਚ ਇਕ ਅਣਪਛਾਤੀ ਲਾਸ਼ ਮਿਲਣ ਕਾਰਨ ਸਹਿਮ ਦਾ ਮਾਹੌਲ ਪੈਦਾ ਹੋ ਗਿਆ | ਸਵੇਰੇ ਜਦ ਅਣਪਛਾਤੀ ਲਾਸ਼ ਪਿੰਡ ਵਾਸੀਆਂ ਅਤੇ ਸੈਰ ਕਰਦੇ ਲੋਕਾਂ ਨੇ ...

ਪੂਰੀ ਖ਼ਬਰ »

ਲੜਕੀਆਂ ਦੇ ਸਕੂਲ ਵਿਚ ਤੀਆਂ ਦਾ ਮੇਲਾ ਭਲਕੇ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਮਹਿਲਾ ਕਾਂਗਰਸ ਦੇ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੇ ਦੱਸਿਆ ਕਿ ਤੀਆਂ ਦਾ ਤਿਉਹਾਰ 14 ਅਗਸਤ ਨੰੂ ਜ਼ਿਲ੍ਹਾ ਪੱਧਰ 'ਤੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਵੱਡੀ ਪੱਧਰ 'ਤੇ ਸਕੂਲ ਦੀਆਂ ...

ਪੂਰੀ ਖ਼ਬਰ »

ਪਿੰਡ ਦਸੌ ਾਧਾ ਸਿੰਘ ਵਾਲਾ ਵਿਖੇ ਅੱਧੀ ਰਾਤ ਹੋਈ ਫਾਇਰਿੰਗ ਨਾਲ ਲੋਕਾਂ 'ਚ ਸਹਿਮ

ਸੰਦੌੜ, 12 ਅਗਸਤ (ਗੁਰਪ੍ਰੀਤ ਸਿੰਘ ਚੀਮਾ)- ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਬੀਤੀ ਅੱਧੀ ਰਾਤ ਅਚਾਨਕ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਿੰਡ ਵਿਚ ਸਹਿਮ ਦਾ ਮਾਹੌਲ ਹੈ | ਪਿੰਡ ਦੇ ਲੋਕਾਂ ਅਨੁਸਾਰ ਕਰੀਬ ਅੱਧੀ ਰਾਤ ਚਾਰ ...

ਪੂਰੀ ਖ਼ਬਰ »

ਡਰਾ ਧਮਕਾ ਕੇ ਸਾਬਕਾ ਮੁਲਾਜ਼ਮ ਤੋਂ ਪੈਸੇ ਠੱਗਣ ਦਾ ਮਾਮਲਾ, ਇਕ ਔਰਤ ਗਿ੍ਫ਼ਤਾਰ

ਰੁੜਕੀ ਕਲਾਂ, ਕੁੱਪ ਕਲਾਂ, 12 ਅਗਸਤ (ਜਤਿੰਦਰ ਮੰਨਵੀ, ਕੁਲਦੀਪ ਸਿੰਘ ਲਵਲੀ) - ਪਿਛਲੇ ਦਿਨੀਂ ਪੁਲਿਸ ਅਹਿਮਦਗੜ੍ਹ ਵੱਲੋਂ ਪਾਵਰ ਕਾਰਪੋਰੇਸ਼ਨ ਦੇ ਸਾਬਕਾ ਮੁਲਾਜ਼ਮ ਗੁਰਚਰਨ ਸਿੰਘ ਪੁੱਤਰ ਕਿਰਪਾਲ ਸਿੰਘ ਲਹਿਰਾਗਾਗਾ ਹਾਲ ਦੀ ਘੜੀ ਵਾਸੀ ਆਬਾਦ ਪੁਨੀਆਂ ਕਾਲੋਨੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਲੜਕਾ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 12 ਅਗਸਤ (ਭੁੱਲਰ, ਧਾਲੀਵਾਲ) - ਬੀਤੀ ਸ਼ਾਮ ਸੁਨਾਮ ਪਟਿਆਲਾ ਸੜਕ 'ਤੇ ਤਾਜ ਕਾਲੋਨੀ ਨੇੜੇ ਸਾਈਕਲ 'ਚ ਕਾਰ ਵੱਜਣ ਕਾਰਨ ਸਾਈਕਲ ਸਵਾਰ ਲੜਕੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ...

ਪੂਰੀ ਖ਼ਬਰ »

ਪਿੰਡਾਂ ਦੇ ਲੋਕ ਅਵਾਰਾ ਡੰਗਰ ਸ਼ਹਿਰਾਂ 'ਚ ਛੱਡਣ ਤੋਂ ਗੁਰੇਜ਼ ਕਰਨ - ਵਿਜੈਇੰਦਰ ਸਿੰਗਲਾ

ਸੰਗਰੂਰ, 12 ਅਗਸਤ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)- ਪੰਜਾਬ ਵਿਚ ਆਵਾਰਾ ਪਸ਼ੂਆਂ ਦੀ ਵਧ ਰਹੀ ਸਮੱਸਿਆ ਦੇ ਹੱਲ ਲਈ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਲੋਕਾਂ ਨੰੂ ਸਹਿਯੋਗ ਦਾ ਸੱਦਾ ਦਿੱਤਾ ਹੈ | ਅੱਜ ਇੱਥੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਪਟਵਾਰੀਆਂ ਨੇ ਵਿਚਾਰੇ ਮਸਲੇ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ) - ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਪਟਵਾਰ ਭਵਨ ਸੰਗਰੂਰ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਸੰਗਰੂਰ ਦੀਆ 9 ਤਹਿਸੀਲਾਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਪਾਰਟੀ ਲਈ ਵਰਕਰਾਂ ਨੂੰ ਇੱਕਜੁੱਟ ਹੋਣ ਦੀ ਲੋੜ- ਝੂੰਦਾਂ

ਛਾਹੜ, 12 ਅਗਸਤ (ਜਸਵੀਰ ਸਿੰਘ ਔਜਲਾ)- ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇੜਲੇ ਪਿੰਡ ਸੰਗਤੀਵਾਲਾ ਵਿਖੇ ਸਰਕਲ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਦੇ ਘਰ ਪਾਰਟੀ ਵਰਕਰਾਾ ਦੀਆਾ ਮੁਸ਼ਕਲਾਂ ਸੁਣਨ ਲਈ ਪਹੁੰਚੇ | ਪਿੰਡ ਪਹੁੰਚਣ ਤੇ ਛਾਜਲੀ ਸਰਕਲ ...

ਪੂਰੀ ਖ਼ਬਰ »

ਪਿੰਡ ਅਲੀਪੁਰ ਦੀ ਪੰਚਾਇਤ ਨੇ ਗੁਪਤ ਟੀਕਾਣਿਆਂ 'ਤੇ ਲਗਾਏ ਸੀ. ਸੀ. ਟੀ. ਵੀ. ਕੈਮਰੇ

ਅਮਰਗੜ੍ਹ, 12 ਅਗਸਤ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਸੂਬੇ ਅੰਦਰ ਦਿਨੋ ਦਿਨ ਵਧ ਰਹੇ ਅਪਰਾਧਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਨੱਥ ਪਾਉਣ ਜਾਂ ਗਿ੍ਫ਼ਤਾਰ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ 'ਚ ਲੋਕਾਂ ਵਲੋਂ ਆਪਣੀਆਂ ਇਮਾਰਤਾਂ ਦੀ ...

ਪੂਰੀ ਖ਼ਬਰ »

ਮੁਸ਼ਕਿਲਾਂ ਸਬੰਧੀ ਨੰਬਰਦਾਰਾਂ ਦੀ ਮੀਟਿੰਗ

ਅਹਿਮਦਗੜ੍ਹ, 12 ਅਗਸਤ (ਰਣਧੀਰ ਸਿੰਘ ਮਹੋਲੀ)- ਨੰਬਰਦਾਰ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੇ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ 'ਚ ਕੀਤੀ ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰਾਂ ਵਿਚ ਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ...

ਪੂਰੀ ਖ਼ਬਰ »

ਦਾਮਨ ਬਾਜਵਾ ਨੇ ਕੀਤੀ ਵਿਕਾਸ ਕਾਰਜਾਂ ਦੀ ਸਮੀਖਿਆ

ਲੌਾਗੋਵਾਲ, 12 ਅਗਸਤ (ਵਿਨੋਦ) - ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਬੀ.ਡੀ.ਪੀ.ਓ ਸੰਗਰੂਰ ਸ਼ਵਿੰਦਰ ਸਿੰਘ ਦੀ ਮੌਜੂਦਗੀ ਵਿਚ ਪਿੰਡ ਕੁੰਨਰਾਂ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਹੈ | ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਨੇ ਪਿੰਡ ਖਡਿਆਲ ਇਕਾਈ ਦਾ ਕੀਤਾ ਗਠਨ

ਮਹਿਲਾਂ ਚੌਾਕ, 12 ਅਗਸਤ (ਸੁਖਵੀਰ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਮੀਟਿੰਗ ਪਿੰਡ ਖਡਿਆਲ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨੀ ਨੂੰ ਆਉਣ ਵਾਲੀਆਂ ਸਮੱਸਿਆ ਤੇ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦੇ ਦਿਹਾੜੇ 'ਤੇ ਛੁੱਟੀ ਦੀ ਕੀਤੀ ਮੰਗ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ) - ਬ੍ਰਾਹਮਣ ਸਭਾ ਸੰਗਰੂਰ ਦੀ ਇਕ ਮੀਟਿੰਗ ਗਨੇਸ਼ ਮੰਦਰ ਇੰਦਰ ਕਾਲੋਨੀ ਸੰਗਰੂਰ ਵਿਖੇ ਕੀਤੀ ਗਈ | ਮੀਟਿੰਗ ਵਿਚ ਜ਼ਿਲ੍ਹੇ ਦੇ ਸੰਸਥਾਪਕ ਸ੍ਰੀ ਸ਼ਿਵ ਕੁਮਾਰ ਲੋਮਸ ਨੇ ਸ਼ਿਰਕਤ ਕੀਤੀ ਅਤੇ ਮੀਟਿੰਗ ਦੀ ਪ੍ਰਧਾਨਗੀ ਡਾ. ਰਮੇਸ਼ ...

ਪੂਰੀ ਖ਼ਬਰ »

ਸਭਿਆਚਾਰਕ ਮੇਲਾ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 12 ਅਗਸਤ (ਰੁਪਿੰਦਰ ਸਿੰਘ ਸੱਗੂ)- ਦਾ ਮਿਲੇਨੀਅਮ ਸਕੂਲ ਸੁਨਾਮ ਵਿਖੇ ਸਕੂਲ ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਦੀ ਅਗਵਾਈ 'ਚ ਨੰਨੇ ਬੱਚਿਆਂ ਦੇ ਵਿਚ ਪੰਜਾਬੀ ਸਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਕੂਲ ਦੇ ਵਿਹੜੇ ਵਿਚ ਇਕ ਵਿਸ਼ੇਸ਼ ...

ਪੂਰੀ ਖ਼ਬਰ »

3582 ਦੀ ਉਡੀਕ ਸੂਚੀ ਜਾਰੀ ਕਰਵਾਉਣ ਲਈ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਸੰਗਰੂਰ, 12 ਅਗਸਤ (ਚੌਧਰੀ ਨੰਦ ਲਾਲ ਗਾਂਧੀ)- ਸਿੱਖਿਆ ਵਿਭਾਗ ਵਿੱਚ ਚੱਲ ਰਹੀ 3582 ਮਾਸਟਰ ਕਾਡਰ ਭਰਤੀ ਦੀ ਉਡੀਕ ਸੂਚੀ ਜਾਰੀ ਕਰਵਾਉਣ ਲਈ ਵਫ਼ਦ ਇੱਥੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਉਨ੍ਹਾਂ ਦੀ ਕੋਠੀ 'ਚ ਮਿਲਿਆ | ਵਫ਼ਦ 'ਚ ਸ਼ਾਮਲ ਰਣਜੀਤ ਸਿੰਘ, ਰਾਜੇਸ਼ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਨੂੰ ਜਲੰਧਰ ਵਿਖੇ ਘੇਰਨਗੇ ਠੇਕਾ ਕਾਮੇ

ਲੌਾਗੋਵਾਲ, 12 ਅਗਸਤ (ਸ.ਸ. ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪੈੱ੍ਰਸ ਬਿਆਨ ਜਾਰੀ ਕਰਦਿਆਾ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਭਗਤ ਸਿੰਘ ਭਗਤਾ, ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਸੈਮੀਨਾਰ 'ਚ ਹਿੱਸਾ ਲੈਣ ਲਈ ਬੱਸ ਰਵਾਨਾ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ) - ਆਦਿ ਧਰਮ ਸਮਾਜ ਦੇ ਪ੍ਰਚਾਰ ਸਕੱਤਰ ਅਤੇ ਕੌਾਸਲਰ ਵਿਜੈ ਲੰਕੇਸ ਨੇ ਦੱਸਿਆ ਕਿ ਆਦਿ ਧਰਮ ਸਮਾਜ ਦੇ ਮੁੱਖ ਸੰਚਾਲਕ ਧਰਮ ਗੁਰੂ ਵਿਰਸ੍ਰੇਸ਼ਟ ਦਰਸ਼ਨ ਰਤਨ ਰਾਵਣ ਦੀ ਅਗਵਾਈ ਹੇਠ ਇਕ ਸਿਕਸ਼ਾ ਸੈਮੀਨਾਰ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਵਲੋਂ ਵੈਟਰਨਰੀ ਇੰਸਪੈਕਟਰਾਂ ਦੇ ਸੰਘਰਸ਼ ਦੀ ਹਮਾਇਤ

ਲੌਾਗੋਵਾਲ, 12 ਅਗਸਤ (ਵਿਨੋਦ) - ਪੰਜਾਬ ਦੇ ਪਸ਼ੂ ਪਾਲਕਾਂ ਦੀ ਜਥੇਬੰਦੀ ਪੀ.ਡੀ.ਐੱਫ.ਏ. ਨੇ ਵੈਟਰਨਰੀ ਇੰਸਪੈਕਟਰਾਂ ਦੀ ਡਿਊਟੀ ਹੋਰਨਾਂ ਡਿਸਪੈਂਸਰੀਆਂ ਵਿਚ ਲਾਏ ਜਾਣ ਦਾ ਵਿਰੋਧ ਕਰਦਿਆਂ ਵੈਟਰਨਰੀ ਇੰਸਪੈਕਟਰਾਂ ਵਲੋਂ ਵਿੱਢੇ ਸੰਘਰਸ਼ ਵਿਚ ਸ਼ਾਮਲ ਹੋਣ ਦਾ ਐਲਾਨ ...

ਪੂਰੀ ਖ਼ਬਰ »

ਰਵਿਦਾਸ ਭਾਈਚਾਰੇ ਨੇ ਚੱਕਾ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਸ਼ੇਰਪੁਰ, 12 ਅਗਸਤ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ)- ਗੁਰੂ ਰਵਿਦਾਸ ਮੰਦਿਰ ਤੋੜੇ ਜਾਣ ਦੇ ਰੋਸ 'ਚ ਰਵਿਦਾਸ ਭਾਈਚਾਰੇ ਤੋਂ ਇਲਾਵਾ ਹਰ ਵਰਗ ਦੇ ਲੋਕਾਾ ਨੇ ਸੜਕ 'ਤੇ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਦਾ ਪਿੱਟ-ਸਿਆਪਾ ਕੀਤਾ ¢ ਸ਼ੇਰਪੁਰ ਵਿਖੇ ਕਾਫ਼ਲੇ ਦੇ ਰੂਪ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਜਾਗਰਣ ਕਰਵਾਇਆ

ਦਿੜ੍ਹਬਾ ਮੰਡੀ, 12 ਅਗਸਤ (ਹਰਬੰਸ ਸਿੰਘ ਛਾਜਲੀ) - ਸ੍ਰੀ ਸ਼ਿਆਮ ਪਰਿਵਾਰ ਵੈੱਲਫੇਅਰ ਸੁਸਾਇਟੀ ਦਿੜ੍ਹਬਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਕਾਦਸੀ ਮੌਕੇ ਪ੍ਰਧਾਨ ਹੇਮ ਰਾਜ ਬਾਗੜੀ ਦੀ ਅਗਵਾਈ ਹੇਠ ਏਕ ਸਾਮ ਸ੍ਰੀ ਬਾਲਾ ਜੀ ਅਤੇ ਸ੍ਰੀ ਖਾਟੂ ਸ਼ਿਆਮ ਜੀ ਦਾ ਨਾਮ ...

ਪੂਰੀ ਖ਼ਬਰ »

ਸੋਨ ਤਗਮਾ ਜਿੱਤਣ ਵਾਲੀ ਸੰਦੀਪ ਕੌਰ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ

ਦਿੜ੍ਹਬਾ ਮੰਡੀ, 12 ਅਗਸਤ (ਹਰਬੰਸ ਸਿੰਘ ਛਾਜਲੀ) - ਦਿੱਲੀ ਵਿਖੇ ਓਪਨ ਨੈਸ਼ਨਲ ਖੇਡਾਂ 'ਚ ਪੰਜਾਬ ਰੱਸਾਕੱਸੀ ਟੀਮ (ਲੜਕੀਆਂ) ਵਿੱਚ ਪਿੰਡ ਕੜਿਆਲ ਦੀ ਲੜਕੀ ਸੰਦੀਪ ਕੌਰ ਨੇ ਚੰਗਾ ਪ੍ਰਦਰਸ਼ਨ ਕੀਤਾ | ਜਿਸ ਸਦਕਾ ਰੱਸਾਕਸ਼ੀ ਵਿੱਚ ਪੰਜਾਬ ਦੀ ਟੀਮ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਕਿਸਾਨ ਸਭਾ ਨੇ ਮੁੱਦੇ ਵਿਚਾਰੇ

ਸੁਨਾਮ ਊਧਮ ਸਿੰਘ ਵਾਲਾ, 12 ਅਗਸਤ (ਧਾਲੀਵਾਲ, ਭੁੱਲਰ) - ਕੁਲ ਹਿੰਦ ਕਿਸਾਨ ਸਭਾ ਤਹਿਸੀਲ ਸੁਨਾਮ ਦਾ ਇਕ ਡੈਲੀਗੇਟ ਇਜਲਾਸ ਕਾ. ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਸਥਾਨਕ ਘੁੰਮਣ ਭਵਨ ਵਿਖੇ ਹੋਇਆ ਅਤੇ ਝੰਡਾ ਲਹਿਰਾਉਣ ਦੀ ਰਸਮ ਠੇਕੇਦਾਰ ਚੰਦ ਸਿੰਘ ਵੱਲੋਂ ਨਿਭਾਈ ...

ਪੂਰੀ ਖ਼ਬਰ »

ਸੰਗਰੂਰ ਵਿਚ ਕੌਮਾਂਤਰੀ ਪੱਧਰ ਦਾ ਬਣੇਗਾ ਸਟੇਡੀਅਮ - ਵਿਜੈਇੰਦਰ ਸਿੰਗਲਾ

ਸੰਗਰੂਰ, 12 ਅਗਸਤ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਨੰੂ ਕੌਮਾਂਤਰੀ ਪੱਧਰ ਦਾ ਸਟੇਡੀਅਮ ਬਣਾਉਣ ਲਈ ਯਤਨ ਸ਼ੁਰੂ ਹੋ ਗਏ ਹਨ ਅਤੇ ਇਸ ਮਕਸਦ ਲਈ ਪੰਜਾਬ ਸਰਕਾਰ ਫ਼ੰਡਾਂ ਦੀ ਘਾਟ ਨਹੀਂ ਆਉਣ ਦੇਵੇਗੀ | ਇਹ ਦਾਅਵਾ ਕਰਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਨੂੰ ਭਰਵਾਂ ਹੁੰਗਾਰਾ-ਹਰੀ ਸਿੰਘ

ਧੂਰੀ, 12 ਅਗਸਤ (ਰਤਨ ਸਿੰਘ ਭੰਡਾਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਅਕਾਲੀ ਦਲ ਦੇ ਵਰਕਰਾਂ ਦੀ ਭਰਤੀ ਮੁਹਿੰਮ ਨੂੰ ਧੂਰੀ ਹਲਕੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਆਜ਼ਾਦੀ ਦਿਵਸ ਮਨਾਉਣਗੇ

ਧੂਰੀ, 12 ਅਗਸਤ (ਰਤਨ ਸਿੰਘ ਭੰਡਾਰੀ) - ਸਾਬਕਾ ਸੈਨਿਕਾਂ ਦੇ ਆਗੂ ਫਲਾਇੰਗ ਅਫ਼ਸਰ ਸੁਖਦਰਸ਼ਨ ਸਿੰਘ ਭੁੱਲਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸਾਬਕਾ ਸੈਨਿਕ ਆਜ਼ਾਦੀ ਦਿਵਸ ਪਿੰਡ ਭੁੱਲਰਹੇੜੀ ਵਿਖੇ ਮਨਾਉਣਗੇ | ਦੇਸ਼ ਭਰ ਦੇ ਲੋਕਾਂ ਲਈ ਅਤੇ ...

ਪੂਰੀ ਖ਼ਬਰ »

ਡਾ. ਸੇਤੀਆ ਬਣੇ ਡਿਪਟੀ ਡੀ.ਈ.ਓ.

ਲੌਾਗੋਵਾਲ, 12 ਅਗਸਤ (ਵਿਨੋਦ) - ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਤਾਇਨਾਤ ਪਿ੍ੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਪਦ ਉੱਨਤ ਹੋ ਕੇ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਡੀ.ਈ.ਓ. (ਸੈਕੰਡਰੀ) ਬਣ ਗਏ ਹਨ | ਉਨ੍ਹਾਂ ਦੀ ਨਿਯੁਕਤੀ 'ਤੇ ਗਰਾਮ ...

ਪੂਰੀ ਖ਼ਬਰ »

ਰਾਜਾ ਬੀਰ ਕਲਾਂ ਨੇ ਗਲੀ ਪੱਕੀ ਕਰਨ ਦਾ ਕੀਤਾ ਉਦਘਾਟਨ

ਜਖੇਪਲ, 12 ਅਗਸਤ (ਮੇਜਰ ਸਿੰਘ ਸਿੱਧੂ)-ਵਿਕਾਸ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਗ੍ਰਾਮ ਪੰਚਾਇਤ ਧਾਲੀਵਾਲਬਾਸ ਜਖੇਪਲ ਵਲੋਂ ਸਰਪੰਚ ਸਤਵਿੰਦਰ ਸਿੰਘ ਨੇ ਮੇਨ ਗਲੀ 'ਚ ਇੰਟਰ ਲਾਕ ਇੱਟਾਂ ਲਾਉਣ ਅਤੇ ਅਧੂਰੇ ਪਏ ਸ਼ੈੱਡ ਦਾ ਕੰਮ ਸ਼ੁਰੂ ਕਰਵਾਇਆ ਹੈ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਕਨਵੈਨਸ਼ਨ ਵਿਚ ਸਮਾਜਿਕ ਜਾਗਰੂਕਤਾ 'ਤੇ ਜ਼ੋਰ

ਸੰਗਰੂਰ, 12 ਅਗਸਤ (ਧੀਰਜ ਪਸ਼ੌਰੀਆ) - ਇਨਕਲਾਬੀ ਲੋਕ ਮੋਰਚਾ ਪੰਜਾਬ ਵਲੋਂ ਕਰਵਾਈ ਨਸ਼ਾ ਵਿਰੋਧੀ ਕਨਵੈਨਸ਼ਨ ਵਿਚ ਵੱਖ-ਵੱਖ ਬੁਲਾਰਿਆਂ ਨੇ ਸਮਾਜਿਕ ਜਾਗਰੂਕਤਾ 'ਤੇ ਜ਼ੋਰ ਦਿੱਤਾ | ਮੁੱਖ ਬੁਲਾਰੇ ਡਾ. ਪਿਆਰੇ ਲਾਲ ਗਰਗ ਸਾਬਕਾ ਰਜਿਸਟਰਾਰ ਬਾਬਾ ਫਰੀਦ ਮੈਡੀਕਲ ...

ਪੂਰੀ ਖ਼ਬਰ »

ਤੀਆਂ ਦੇ ਰੰਗ ਵਿਚ ਰੰਗੀਆਂ ਗਈਆਂ ਪੰਜਾਬੀ ਮੁਟਿਆਰਾਂ

ਸੰਗਰੂਰ, 12 ਅਗਸਤ (ਚੌਧਰੀ ਨੰਦ ਲਾਲ ਗਾਂਧੀ) -ਸਥਾਨਕ ਰਿੱਕੀ ਦੁੱਲਟ ਮੈਮੋਰੀਅਲ ਕਿਡਜੀ ਸਕੂਲ ਵਿਖੇ ਤੀਆਂ ਦੇ ਤਿਉਹਾਰ ਦੌਰਾਨ ਪੰਜਾਬ ਦੀਆਂ ਰਵਾਇਤੀ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਗਿਆ | ਛੋਟੀਆਂ-ਛੋਟੀਆਂ ਬੱਚੀਆਂ ਨੇ ਪੰਜਾਬੀ ...

ਪੂਰੀ ਖ਼ਬਰ »

ਛੋਟੀਆਂ ਬੱਚੀਆਂ ਨੇ ਟੱਕ ਲਗਾ ਕੇ ਵਾਰਡ ਨੰਬਰ-26 'ਚ ਸੀਵਰੇਜ ਲਾਈਨ ਦਾ ਕੀਤਾ ਉਦਘਾਟਨ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ) - ਵਾਰਡ ਨੰਬਰ-26 ਦੀ ਘੁਮਿਆਰ ਬਸਤੀ ਵਿਚ ਸੀਵਰੇਜ ਲਾਈਨ ਦਾ ਕੰਮ ਆਰੰਭ ਕਰਵਾਇਆ ਗਿਆ | ਰੌਚਕ ਗੱਲ ਇਹ ਰਹੀ ਕਿ ਉਦਘਾਟਨ ਦਾ ਸੁੱਭ ਕਾਰਜ ਕਿਸੇ ਸਿਆਸੀ ਆਗੂ ਵਲੋਂ ਨਹੀਂ ਬਲਕਿ ਟੱਕ ਲਗਾਉਣ ਦੀ ਰਸਮ ਵਾਰਡ ਦੇ ਕੌਾਸਲਰ ਨਛੱਤਰ ਸਿੰਘ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX