ਤਾਜਾ ਖ਼ਬਰਾਂ


ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 1 hour ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ
. . .  about 1 hour ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551

ਬਰਨਾਲਾ

ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਦਾ ਮੰਦਰ ਢਾਹੁਣ ਦੇ ਰੋਸ ਵਜੋਂ ਬਰਨਾਲਾ ਸ਼ਹਿਰ ਬੰਦ

ਬਰਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)-ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਦਾ ਮੰਦਰ ਢਾਹੁਣ ਦੇ ਰੋਸ ਵਜੋਂ ਅੱਜ ਬਰਨਾਲਾ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ | ਇਸ ਤੋਂ ਪਹਿਲਾਂ ਦਲਿਤ ਭਾਈਚਾਰੇ ਨਾਲ ਸਬੰਧਤ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਤੇ ਪਿੰਡਾਂ ਦੀਆਂ ਸੰਗਤਾਂ ਵਲੋਂ ਗੁਰੂ ਰਵਿਦਾਸ ਚੌਕ ਬਰਨਾਲਾ ਵਿਖੇ ਇਕੱਠੇ ਹੋਣ ਉਪਰੰਤ ਦੋ ਘੰਟੇ ਆਵਾਜਾਈ ਠੱਪ ਕੀਤੀ ਗਈ ਉਪਰੰਤ ਸ਼ਹਿਰ ਬਰਨਾਲਾ ਅੰਦਰ ਰੋਸ ਮਾਰਚ ਕੱਢਿਆ ਗਿਆ | ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਗਤਾਰ ਸਿੰਘ ਅਤੇ ਅਵਤਾਰ ਸਿੰਘ ਢਿੱਲੋਂ ਨੇ ਕਿਹਾ ਕਿ ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਦਾ ਇਤਿਹਾਸਕ ਮੰਦਰ ਤੋੜ ਕੇ ਮੋਦੀ ਸਰਕਾਰ ਨੇ ਦਲਿਤ ਭਾਈਚਾਰੇ ਨੂੰ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ | ਉਨ੍ਹਾਂ ਕਿਹਾ ਕਿ ਜਦ ਤੋਂ ਮੋਦੀ ਸਰਕਾਰ ਸੱਤਾ ਵਿਚ ਆਈ ਹੈ ਦਲਿਤਾਂ ਉੱਪਰ ਲਗਾਤਾਰ ਹਮਲੇ ਵੱਧ ਰਹੇ ਹਨ ਪਰ ਸਰਕਾਰਾਂ ਦਲਿਤਾਂ ਦੀ ਰਾਖੀ ਕਰਨ ਦੀ ਫੇਲ ਸਾਬਤ ਹੋਈਆਂ ਹਨ | ਬਹੁਜਨ ਸਮਾਜ ਪਾਰਟੀ ਹਲਕਾ ਭਦੌੜ ਦੇ ਪ੍ਰਧਾਨ ਜਗਰੂਪ ਸਿੰਘ ਪੱਖੋ, ਹਵਾ ਸਿੰਘ ਹਨੇਰੀ, ਕਰਨੈਲ ਸਿੰਘ ਖੁੱਡੀ, ਨਿਰਭੈ ਸਿੰਘ, ਪ੍ਰਗਟ ਸਿੰਘ, ਗਿਆਨ ਸਿੰਘ ਵਜੀਦਕੇ, ਰਮੇਸ਼ ਕੁਮਾਰ ਹਮਦਰਦ, ਗੁਲਸ਼ਨ ਕੁਮਾਰ ਆਦਿ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਹਿੰਦੂ ਰਾਜ ਸਥਾਪਤ ਕਰਨ ਲਈ ਦਲਿਤਾਂ, ਘੱਟ ਗਿਣਤੀਆਂ ਤੇ ਮੁਸਲਿਮ ਤੇ ਸਿੱਖ ਧਰਮਾਂ ਦੇ ਲੋਕਾਂ ਨੂੰ ਦਬਾਉਣ ਲਈ ਸਾਰੇ ਭਾਰਤ ਵਿਚ ਹਮਲੇ ਕਰਵਾ ਰਹੀ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਰਵਿਦਾਸ ਮੰਦਰ ਵਾਲੀ ਜਗ੍ਹਾ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ ਜੋ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਉਸੇ ਜਗ੍ਹਾ 'ਤੇ ਮੰਦਰ ਨਾ ਬਣਾਇਆ ਤਾਂ ਭਾਰਤ ਵਿਚ ਧਰਨੇ ਮੁਜ਼ਾਹਰੇ ਤੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹਿਣਗੇ | ਮੁਜ਼ਾਹਰਾਕਾਰੀਆਂ ਨੇ ਮੋਦੀ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਅਤੇ 13 ਅਗਸਤ ਦੇ ਭਾਰਤ ਬੰਦ ਦੇ ਸੱਦੇ ਨੂੰ ਵੀ ਭਰਪੂਰ ਸਮਰਥਨ ਦੇਣ ਦਾ ਐਲਾਨ ਕੀਤਾ | ਅੱਜ ਦੇ ਬੰਦ ਦੌਰਾਨ ਸ਼ਹਿਰ ਦਾ ਸਦਰ ਬਾਜ਼ਾਰ, ਹੰਡਿਆਇਆ ਬਾਜ਼ਾਰ, ਫਰਵਾਹੀ ਬਾਜ਼ਾਰ, ਪੁਰਾਣਾ ਬਾਜ਼ਾਰ, ਪੱਕਾ ਕਾਲਜ ਰੋਡ, ਕੱਚਾ ਕਾਲਜ ਰੋਡ, ਬੱਸ ਸਟੈਂਡ ਰੋਡ ਆਦਿ ਉੱਪਰ ਦੁਕਾਨਾਂ ਬੰਦ ਰਹੀਆਂ | ਇਸ ਮੌਕੇ ਕਮੇਟੀ ਮੈਂਬਰ ਗਿਆਨੀ ਹਰੀ ਰਾਮ ਸਿੰਘ, ਸਵਰਨ ਸਿੰਘ ਸਹਿਜੜਾ, ਜਰਨੈਲ ਜੱਸੀ, ਮਨਜੀਤ ਸਿੰਘ ਤੋਤੀ, ਬਲਰਾਜ ਰਾਜਾ, ਜਗਤਾਰ ਬੱਗਾ, ਪ੍ਰਧਾਨ ਗੁਰਜੀਤ ਸਿੰਘ ਧਨੌਲਾ, ਪ੍ਰਧਾਨ ਰਣਜੀਤ ਸਿੰਘ ਖੁੱਡੀ ਖ਼ੁਰਦ, ਪ੍ਰਧਾਨ ਜਗਸੀਰ ਸਿੰਘ ਸੀਰਾ ਧੌਲਾ, ਗੁਰਮੇਲ ਸਿੰਘ ਮੌੜ, ਬਲਦੇਵ ਭੁੱਚਰ, ਗੁਰਬਾਜ਼ ਸਿੰਘ ਬਾਜ, ਭੋਲਾ ਸਿੰਘ, ਛੋਟਾ ਸਿੰਘ ਆਦਿ ਹਾਜ਼ਰ ਸਨ |
ਆਰ.ਐਮ.ਪੀ.ਆਈ. ਨੇ ਗੁਰੂ ਰਵਿਦਾਸ ਦਾ ਮੰਦਰ ਢਾਹੁਣ ਦੀ ਕੀਤੀ ਨਿਖੇਧੀ
ਬਰਨਾਲਾ, (ਧਰਮਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਜ਼ਿਲ੍ਹਾ ਕਮੇਟੀ ਬਰਨਾਲਾ ਦੇ ਪ੍ਰਧਾਨ ਸਾਥੀ ਅਮਰਜੀਤ ਸਿੰਘ ਕੁੱਕੂ, ਸਕੱਤਰ ਸਾਥੀ ਮਲਕੀਤ ਸਿੰਘ ਵਜ਼ੀਦਕੇ, ਕੈਸ਼ੀਅਰ ਗੁਰਦੇਵ ਸਿੰਘ ਮਹਿਲ ਖ਼ੁਰਦ ਅਤੇ ਸੂਬਾ ਕਮੇਟੀ ਮੈਂਬਰ ਯਸ਼ਪਾਲ ਸ਼ਰੀਹਾਂ ਨੇ ਦਿੱਲੀ ਵਿਚ ਗੁਰੂ ਰਵਿਦਾਸ ਦੇ ਮੰਦਿਰ ਨੂੰ ਢਾਹੁਣ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਇਸ ਨਾਲ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ ¢ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕਾਂ ਅੰਦਰ ਭਾਰੀ ਬੇਚੈਨੀ ਪਾਈ ਜਾ ਰਹੀ ਹੈ ¢ ਉਨ੍ਹਾਂ ਕਿਹਾ ਕਿ ਸੰਘ-ਭਾਜਪਾ ਵਲੋਂ ਸ਼ਿਸ਼ਕਾਰੇ ਫਿਰਕੂ ਤੱਤਾਂ ਰਾਹੀਂ ਧਾਰਮਿਕ ਘੱਟ ਗਿਣਤੀਆਂ, ਦਲਿਤਾਂ ਤੇ ਔਰਤਾਂ ਵਿਰੁੱਧ ਕੀਤੇ ਜਾ ਰਹੇ ਅਪਮਾਨਜਨਕ ਪ੍ਰਚਾਰ ਤੇ ਹਿੰਸਾ ਕਾਰਨ ਦੇਸ਼ ਦੀ ਏਕਤਾ ਤੇ ਅਖੰਡਤਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਭਾਰੀ ਖਤਰਾ ਪੁੱਜ ਰਿਹਾ ਹੈ ¢ ਉਨ੍ਹਾਂ ਕਿਹਾ ਕਿ 13 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਨ ਦਾ ਫੈਸਲਾ ਕੀਤਾ ਗਿਆ ਹੈ ¢
ਗੁਰੂ ਰਵਿਦਾਸ ਮੰਦਰ ਢਾਹੇ ਜਾਣ 'ਤੇ ਭਦੌੜ ਵਿਖੇ ਭਾਈਚਾਰੇ ਵਲੋਂ ਰੋਸ ਮਾਰਚ
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਦਿੱਲੀ 'ਚ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਅੱਜ ਕਸਬਾ ਭਦੌੜ ਦੇ ਸਮੂਹ ਰਵਿਦਾਸ ਭਾਈਚਾਰੇ ਵਲੋਂ ਸਥਾਨਕ ਰਵਿਦਾਸ ਮੰਦਰ ਵਿਖੇ ਇਕੱਠ ਕੀਤਾ ਗਿਆ, ਜਿੱਥੇ ਸਮੂਹ ਰਵਿਦਾਸ ਭਾਈਚਾਰੇ ਦੇ ਆਗੂਆਂ ਨੇ ਮੰਦਰ ਢਾਹੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਮੋਦੀ ਸਰਕਾਰ ਿਖ਼ਲਾਫ਼ ਆਪਣੀ ਭੜਾਸ ਕੱਢੀ ਅਤੇ ਕਾਲੀਆਂ ਝੰਡੀਆਂ ਲੈ ਕੇ ਪੂਰੇ ਕਸਬੇ ਅੰਦਰ ਰੋਸ ਮਾਰਚ ਕੀਤਾ | ਡਾ: ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ ਗੇਲੀ, ਦਰਬਾਰਾ ਸਿੰਘ, ਬਲਵਿੰਦਰ ਸਿੰਘ ਸਰਪੰਚ, ਪ੍ਰਧਾਨ ਧਿਆਨ ਸਿੰਘ, ਸਵਰਨ ਸਿੰਘ, ਹਰਨੇਕ ਸਿੰਘ, ਦਰਬਾਰਾ ਸਿੰਘ ਅਤੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਜਿੰਨਾ ਸਮਾਂ ਗੁਰੂ ਰਵਿਦਾਸ ਮੰਦਰ ਤੁਗਲਕਾਬਾਦ ਨੂੰ ਉੱਥੇ ਦੀ ਪ੍ਰਬੰਧਕ ਕਮੇਟੀ ਦੇ ਹਵਾਲੇ ਨਹੀਂ ਕੀਤਾ ਜਾਂਦਾ ਓਨਾ ਸਮਾਂ ਸਮੂਹ ਭਾਈਚਾਰੇ ਨੂੰ ਸ਼ਾਂਤੀ ਨਹੀਂ ਮਿਲੇਗੀ ਕਿਉਂਕਿ ਮੰਦਰ ਨੂੰ ਢਾਹੇ ਜਾਣ ਨਾਲ ਸਮੁੱਚੇ ਰਵਿਦਾਸ ਭਾਈਚਾਰੇ ਅਤੇ ਹੋਰ ਦਲਿਤ ਵਰਗਾਂ ਦੇ ਦਿਲਾਂ ਉੱਪਰ ਇਸ ਨਾਲ ਗਹਿਰੀ ਸੱਟ ਵੱਜੀ ਹੈ, ਉਨ੍ਹਾਂ ਅੱਗੇ ਕਿਹਾ ਕਿ ਸੂਬਾ ਪੱਧਰੀ ਸੰਪਰਦਾਇ ਸੁਸਾਇਟੀਆਂ ਵਲੋਂ ਜੋ 13 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ | ਅਸੀਂ ਸਮੂਹ ਵਰਗਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਾਡੇ ਨਾਲ ਸਹਿਮਤ ਹੁੰਦੇ ਹੋਏ ਕੇਂਦਰ ਅਤੇ ਸੁਪਰੀਮ ਕੋਰਟ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਸਾਡਾ ਸਾਥ ਦੇਣ |
ਪਿੰਡ ਕਲਾਲ ਮਾਜਰਾ ਰਵਿਦਾਸੀਆ ਸੰਗਤ ਵਲੋਂ ਪੁਤਲਾ ਫੂਕ ਰੋਸ ਪ੍ਰਦਰਸ਼ਨ
ਮਹਿਲ ਕਲਾਂ, 12 ਅਗਸਤ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲ ਮਾਜਰਾ ਵਿਖੇ ਰਵਿਦਾਸੀਆ ਬਰਾਦਰੀ ਵਲੋਂ ਗੁਰੂ ਰਵਿਦਾਸ ਮੰਦਰ ਨੰੂ ਦਿੱਲੀ ਵਿਚ ਢਾਹੁਣ ਦੇ ਵਿਰੋਧ ਵਜੋਂ ਦਿੱਲੀ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ | ਗ੍ਰਾਮ ਪੰਚਾਇਤ ਦੇ ਸਰਪੰਚ ਪਲਵਿੰਦਰ ਸਿੰਘ ਕਲਾਲ ਮਾਜਰਾ ਨੇ ਇਸ ਸਮੇਂ ਰੋਸ ਪ੍ਰਦਰਸ਼ਨ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਹੁਣ ਦਲਿਤ ਭਾਈਚਾਰੇ ਨੰੂ ਨਿਸ਼ਾਨਾ ਬਣਾ ਦਲਿਤ ਭਾਈਚਾਰੇ ਦੀਆਂ ਧਾਰਮਿਕ ਸੰਸਥਾਵਾਂ 'ਤੇ ਕਬਜਾ ਕਰਨਾ ਚਾਹੁੰਦੀ ਹੈ | ਇਨ੍ਹਾਂ ਸਰਕਾਰਾਂ ਦੇ ਦਲਿਤ ਮਾਰੂ ਮਨਸੂਬਿਆਂ ਨੰੂ ਪੰਜਾਬ ਅਤੇ ਦੇਸ਼ ਦੇ ਅਣਖੀ ਦਲਿਤ ਲੋਕ ਕਾਮਯਾਬ ਨਹੀਂ ਹੋਣ ਦੇਣਗੇ | ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਕਲਾਲ ਮਾਜਰਾ ਦਿੱਲੀ ਵਿਚ ਰਵਿਦਾਸ ਗੁਰੂ ਦਾ ਮੰਦਰ ਢਾਹੁਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ ਸੰਮਤੀ ਮੈਂਬਰ, ਕਮਲਜੀਤ ਸਿੰਘ ਪੰਚ, ਹਰਪ੍ਰੀਤ ਸਿੰਘ ਪੰਚ, ਬੰਤ ਸਿੰਘ ਸਾਬਕਾ ਪੰਚ, ਸਾਬਰ ਅਲੀ, ਗੁਰਪ੍ਰੀਤ ਸਿੰਘ ਧਾਲੀਵਾਲ ਆਦਿ ਤੋਂ ਇਲਾਵਾ ਹੋਰ ਹਾਜ਼ਰ ਸਨ |
ਦਿੱਲੀ 'ਚ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਕੇਂਦਰੀ ਮੰਤਰੀ ਨੂੰ ਮਿਲੇਗਾ 'ਆਪ' ਦਾ ਵਫ਼ਦ- ਐਡ. ਚੀਮਾ
ਮਹਿਲ ਕਲਾਂ, 12 ਅਗਸਤ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਦਿੱਲੀ ਵਿਚ ਪੁਰਾਤਨ ਗੁਰੂ ਰਵਿਦਾਸ ਦਾ ਮੰਦਰ ਢਾਹੁਣ ਦੇ ਵਿਰੋਧ ਵਜੋਂ ਪੰਜਾਬ ਭਰ ਵਿਚ ਰਵਿਦਾਸੀਆ ਭਾਈਚਾਰੇ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਤਹਿਤ ਅੱਜ ਕਸਬਾ ਮਹਿਲ ਕਲਾਂ ਵਿਖੇ ਇਲਾਕੇ ਨਾਲ ਸਬੰਧਤ ਰਵਿਦਾਸੀਆ ਸੰਗਤਾਂ ਵਲੋਂ ਸਥਾਨਕ ਲੁਧਿਆਣਾ-ਬਰਨਾਲਾ ਮੁੱਖ ਮਾਰਗ ਜਾਮ ਕਰ ਕੇ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਦੇ ਰੋਸ ਪ੍ਰਦਰਸ਼ਨ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਦਿੜ੍ਹਬਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਅਤੇ ਮਹਿਲ ਕਲਾਂ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਵਿਸ਼ੇਸ਼ ਸ਼ਮੂਲੀਅਤ ਕਰਕੇ ਧਰਨਾਕਾਰੀਆਂ ਨੰੂ ਸੰਬੋਧਨ ਕੀਤਾ | ਇਸ ਸਮੇਂ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਧਰਨੇ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਡਿਵੈਲਪਮੈਂਟ ਅਥਾਰਟੀ ਦਾ ਪ੍ਰਬੰਧ ਕੇਂਦਰ ਸਰਕਾਰ ਦੇ ਅਧੀਨ ਹੈ | ਕੇਂਦਰ ਦੀ ਮੋਦੀ ਸਰਕਾਰ ਨੇ ਸਾਜ਼ਿਸ਼ ਅਧੀਨ 500 ਸਾਲ ਪੁਰਾਣਾ ਰਵਿਦਾਸ ਗੁਰੂ ਦਾ ਮੰਦਰ ਢਾਹੁਣ ਕਰ ਕੇ ਦੇਸ਼ ਦੀ ਜਨਤਾ ਵਿਚ ਕੇਂਦਰ ਸਰਕਾਰ ਪ੍ਰਤੀ ਰੋਸ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ 13 ਅਗਸਤ ਨੰੂ ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮਿਲ ਕੇ ਰਵਿਦਾਸ ਗੁਰੂ ਦੀ ਜ਼ਮੀਨ ਤੁਰੰਤ ਵਾਪਸ ਕਰਨ ਦੀ ਮੰਗ ਵੀ ਕੀਤੀ ਜਾਵੇਗੀ | ਇਸ ਸਮੇਂ ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਮਹਿਲ ਕਲਾਂ, ਮਜ਼ਦੂਰ ਆਗੂ ਏਕਮ ਸਿੰਘ ਛੀਨੀਵਾਲ ਕਲਾਂ, ਹਰਬੰਸ ਸਿੰਘ ਛੀਨੀਵਾਲ ਕਲਾਂ, ਡਾ ਸ਼ਿੰਗਾਰਾ ਸਿੰਘ, ਸੁਖਚੈਨ ਸਿੰਘ ਸੋਹੀ, ਲਛਮਣ ਸਿੰਘ ਖੁੱਡੀ, ਹਰਪਾਲ ਸਿੰਘ ਛੀਨੀਵਾਲ ਕਲਾਂ, ਮਨਜੀਤ ਕੌਰ, ਬਸੰਤ ਕੌਰ, ਕੁਲਦੀਪ ਸਿੰਘ ਧਨੇਰ, ਮਨਜੀਤ ਸਿੰਘ ਸਹਿਜੜਾ, ਬਿੰਦਰ ਸਿੰਘ ਖਾਲਸਾ, ਸ਼ਿੰਦਰ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਵਿਦਾਸੀਆ ਭਾਈਚਾਰੇ ਨਾਲ ਸਬੰਧਿਤ ਲੋਕ ਹਾਜ਼ਰ ਸਨ |

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਵਾਂ 'ਤੇ ਈਦ ਮਨਾਈ

ਬਰਨਾਲਾ, 12 ਅਗਸਤ (ਰਾਜ ਪਨੇਸਰ)-ਕੁਰਬਾਨੀ ਦਾ ਪ੍ਰਤੀਕ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਇੰਤਜ਼ਾਮੀਆਂ ਕਮੇਟੀ ਈਦਗਾਹ ਸੰਘੇੜਾ (ਬਰਨਾਲਾ) ਵਲੋਂ ਈਦਗਾਹ ਸੰਘੇੜਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪ੍ਰਸਤ ਹਾਜੀ ਮੁਹੰਮਦ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ

ਮਹਿਲਾਂ ਚੌਾਕ, 12 ਅਗਸਤ (ਸੁਖਵੀਰ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮਹਿਲਾਂ ਇਕਾਈ ਦੀ ਗਿੱਲ ਪੈਲੇਸ ਵਿਖੇ ਭਰਵੀਂ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਫ਼ੌਜੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਿਸਾਨੀ ਮੁਸ਼ਕਲਾਂ ਤੇ ਚਰਚਾ ਕਰ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਲੜਕਾ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 12 ਅਗਸਤ (ਭੁੱਲਰ, ਧਾਲੀਵਾਲ) - ਬੀਤੀ ਸ਼ਾਮ ਸੁਨਾਮ ਪਟਿਆਲਾ ਸੜਕ 'ਤੇ ਤਾਜ ਕਾਲੋਨੀ ਨੇੜੇ ਸਾਈਕਲ 'ਚ ਕਾਰ ਵੱਜਣ ਕਾਰਨ ਸਾਈਕਲ ਸਵਾਰ ਲੜਕੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ...

ਪੂਰੀ ਖ਼ਬਰ »

ਪਿੰਡ ਦਸੌ ਾਧਾ ਸਿੰਘ ਵਾਲਾ ਵਿਖੇ ਅੱਧੀ ਰਾਤ ਹੋਈ ਫਾਇਰਿੰਗ ਨਾਲ ਲੋਕਾਂ 'ਚ ਸਹਿਮ

ਸੰਦੌੜ, 12 ਅਗਸਤ (ਗੁਰਪ੍ਰੀਤ ਸਿੰਘ ਚੀਮਾ)- ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਬੀਤੀ ਅੱਧੀ ਰਾਤ ਅਚਾਨਕ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਿੰਡ ਵਿਚ ਸਹਿਮ ਦਾ ਮਾਹੌਲ ਹੈ | ਪਿੰਡ ਦੇ ਲੋਕਾਂ ਅਨੁਸਾਰ ਕਰੀਬ ਅੱਧੀ ਰਾਤ ਚਾਰ ...

ਪੂਰੀ ਖ਼ਬਰ »

ਡਰਾ ਧਮਕਾ ਕੇ ਸਾਬਕਾ ਮੁਲਾਜ਼ਮ ਤੋਂ ਪੈਸੇ ਠੱਗਣ ਦਾ ਮਾਮਲਾ, ਇਕ ਔਰਤ ਗਿ੍ਫ਼ਤਾਰ

ਰੁੜਕੀ ਕਲਾਂ, ਕੁੱਪ ਕਲਾਂ, 12 ਅਗਸਤ (ਜਤਿੰਦਰ ਮੰਨਵੀ, ਕੁਲਦੀਪ ਸਿੰਘ ਲਵਲੀ) - ਪਿਛਲੇ ਦਿਨੀਂ ਪੁਲਿਸ ਅਹਿਮਦਗੜ੍ਹ ਵੱਲੋਂ ਪਾਵਰ ਕਾਰਪੋਰੇਸ਼ਨ ਦੇ ਸਾਬਕਾ ਮੁਲਾਜ਼ਮ ਗੁਰਚਰਨ ਸਿੰਘ ਪੁੱਤਰ ਕਿਰਪਾਲ ਸਿੰਘ ਲਹਿਰਾਗਾਗਾ ਹਾਲ ਦੀ ਘੜੀ ਵਾਸੀ ਆਬਾਦ ਪੁਨੀਆਂ ਕਾਲੋਨੀ ...

ਪੂਰੀ ਖ਼ਬਰ »

ਅਦਬੀ ਸਾਂਝ ਵਲੋਂ 'ਬਜ਼ੁਰਗ ਸਾਡਾ ਸਰਮਾਇਆ' ਦੇ ਨਾਂਅ ਹੇਠ ਸਮਾਗਮ

ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਸਾਹਿਤਕ ਅਦਾਰਾ ਅਦਬੀ ਸਾਂਝ ਵਲੋਂ ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ 'ਬਜ਼ੁਰਗ ਸਾਡਾ ਸਰਮਾਇਆ' ਦੇ ਨਾਂਅ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਉਦਘਾਟਨ ਕਵਿੱਤਰੀ ਨਿਰਮਲਾ ਗਰਗ ਪਟਿਆਲਾ, ਮੈਗਜ਼ੀਨ ਦੇ ਪ੍ਰਬੰਧਕ ਅਵਤਾਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਬਰਾਮਦ

ਮਹਿਲ ਕਲਾਂ, 12 ਅਗਸਤ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪੁਲ ਸੂਆ ਪਿੰਡ ਵਜੀਦਕੇ ਕਲਾਂ ਤੋਂ ਜਸਮੇਲ ਸਿੰਘ ਉਰਫ਼ ਸੈਲ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਮੀਟਿੰਗ

ਬਰਨਾਲਾ, 12 ਅਗਸਤ (ਧਰਮਪਾਲ ਸਿੰਘ)-ਭਾਕਿਯੂ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪੈੱ੍ਰਸ ਸਕੱਤਰ ਡਾ: ਜਰਨੈਲ ਸਿੰਘ ਸਹੌਰ ਤੇ ਜ਼ਿਲ੍ਹਾ ਜਨਰਲ ਸਕੱਤਰ ਜਸਮੇਲ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਗੁ: ਸਿੰਘ ਸਭਾ ਬਰਨਾਲਾ ਵਿਖੇ ਹੋਈ | ਇਸ ਮੌਕੇ ਸੂਬਾ ਮੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕੀਤੂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਤਹਿਤ ਪਿੰਡ ਭੈਣੀ ਮਹਿਰਾਜ ਵਿਖੇ ਕੀਤੀ ਮੀਟਿੰਗ

ਧਨੌਲਾ, 12 ਅਗਸਤ (ਚੰਗਾਲ)-ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਪੰਜਾਬ ਦਾ ਹਰ ਵਰਗ ਸ਼ੋ੍ਰਮਣੀ ਅਕਾਲੀ ਦਲ (ਬ) ਨੀਤੀਆਂ ਨੂੰ ਯਾਦ ਕਰ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨਾਲ ਜੁੜਨਾ ਚਾਹੁੰਦਾ ਹੈ | ਅਕਾਲੀ-ਭਾਜਪਾ ਗੱਠਜੋੜ ਦੇ ਰਾਜ ਅੰਦਰ ਸੂਬੇ ਵਿਚ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਈ-ਡੱਕ ਵਰਕਸ਼ਾਪ ਲਗਾਈ

ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪ੍ਰੀ-ਪ੍ਰਾਇਮਰੀ ਦੇ ਸਮੂਹ ਅਧਿਆਪਕਾਂ ਦੀ ਸ੍ਰੀਮਤੀ ਭਾਵਨਾ ਟੀਕੋ ਦੀ ਅਗਵਾਈ ਵਿਚ ਈ-ਡੱਕ ਵਰਕਸ਼ਾਪ ਲਗਾਈ ਗਈ¢ ਜਿਸ ਵਿਚ ਅਧਿਆਪਕਾਂ ਨੂੰ ਈ-ਡੱਕ ਬਾਰੇ ਜਾਗਰੂਕ ਕੀਤਾ ਅਤੇ ਅਧਿਆਪਕਾਂ ਨੂੰ ਦੱਸਿਆ ...

ਪੂਰੀ ਖ਼ਬਰ »

ਦਲ ਖ਼ਾਲਸਾ, ਅਕਾਲੀ ਦਲ (ਅੰਮਿ੍ਤਸਰ) ਤੇ ਯੂਨਾਈਟਿਡ ਅਕਾਲੀ ਦਲ ਵਲੋਂ 15 ਅਗਸਤ ਨੂੰ ਮਨਾਇਆ ਜਾਵੇਗਾ ਕਾਲਾ ਦਿਨ

ਬਰਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਦਲ ਖ਼ਾਲਸਾ, ਅਕਾਲੀ ਦਲ (ਅੰਮਿ੍ਤਸਰ) ਅਤੇ ਯੂਨਾਈਟਿਡ ਅਕਾਲੀ ਦਲ ਵਲੋਂ 15 ਅਗਸਤ ਨੂੰ ਕਾਲਾ ਦਿਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਅੱਜ ਇਸ ਸਬੰਧੀ ਸਥਾਨਕ ਰੈਸਟ ਹਾਊਸ ਵਿਖੇ ਪ੍ਰੈਸ ਕਾਨਫ਼ਰੰਸ ਕਰਦਿਆਂ ਯੂਨਾਈਟਿਡ ...

ਪੂਰੀ ਖ਼ਬਰ »

ਸਟੱਡੀ ਵੀਜ਼ਾ ਰਫ਼ਿਊਜ਼ਲ ਵਿਦਿਆਰਥੀ ਵੀ ਜਾ ਸਕਣਗੇ ਕੈਨੇਡਾ-ਭੋਲਾ ਸਿੰਘ ਵਿਰਕ

ਬਰਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਗੋਬਿੰਦ ਟੂਰ ਐਾਡ ਟੈ੍ਰਵਲਜ਼, ਵਿਰਕ ਕੰਪਲੈਕਸ ਬੱਸ ਸਟੈਂਡ ਬਰਨਾਲਾ ਜੋ ਪਿਛਲੇ ਲੰਬੇ ਸਮੇਂ ਤੋਂ ਇਮੀਗ੍ਰੇਸ਼ਨ ਦੇ ਖੇਤਰ ਵਿਚ ਇਲਾਕੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਵਲੋਂ ਰੋਜ਼ਾਨਾ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸੁਖੀਆ ਨਗਰ ਵਿਖੇ ਸਥਾਪਤ ਗੁਰਦੁਆਰਾ ਸਾਹਿਬ 'ਚੋਂ ਦੂਜੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪੰਜ ਪਿਆਰਿਆਂ ਨੇ ਕਬਜ਼ੇ 'ਚ ਲਏ

ਸ਼ਹਿਣਾ, 12 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਦੇ ਕੋਠੇ ਸੁਖੀਆ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਈ ਪੰਜ ਪਿਆਰਿਆਂ ਦੀ ਟੀਮ ਵਲੋਂ ਦੂਜੀ ਵਾਰ ਕਬਜ਼ੇ ਵਿਚ ਲਏ ਗਏ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਤੀਆਂ ਦੇ ਮੇਲੇ ਦੌਰਾਨ ਧੀਆਂ ਦਾ ਸਨਮਾਨ

ਸ਼ਹਿਣਾ, 12 ਅਗਸਤ (ਸੁਰੇਸ਼ ਗੋਗੀ)-ਗਾ੍ਰਮ ਪੰਚਾਇਤ ਸ਼ਹਿਣਾ ਦੇ ਸਹਿਯੋਗ ਨਾਲ ਬੀਬੜੀਆਂ ਮੰਦਰ ਕਮੇਟੀ ਅਤੇ ਪੱੁਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਬੀਬੀੜੀਆਂ ਮਾਈਆਂ ਮੰਦਰ ਨੇੜੇ ਇਕ ਰੋਜ਼ਾ ਤੀਆਂ ਦਾ ਮੇਲਾ ਲਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੁਖਵਿੰਦਰ ...

ਪੂਰੀ ਖ਼ਬਰ »

ਅਸ਼ੋਕ ਕੁਮਾਰ ਪੇੜਾ ਨੂੰ ਸ੍ਰੀ ਸ਼ਕਤੀ ਸੇਵਾ ਦਲ ਕਲੱਬ ਦਾ ਪ੍ਰਧਾਨ ਥਾਪਿਆ

ਤਪਾ ਮੰਡੀ, 12 ਅਗਸਤ (ਪ੍ਰਵੀਨ ਗਰਗ)-ਸਥਾਨਕ ਸ੍ਰੀ ਸ਼ਕਤੀ ਸੇਵਾ ਦਲ ਕਲੱਬ ਦੀ ਇਕ ਮੀਟਿੰਗ ਸੈਕਟਰੀ ਗਿਰੀਰਾਜ ਸ਼ਰਮਾ ਦੀ ਅਗਵਾਈ ਹੇਠ ਗੀਤਾ ਭਵਨ ਵਿਖੇ ਹੋਈ ¢ ਜਿਸ 'ਚ ਸਰਬਸੰਮਤੀ ਨਾਲ ਅਸ਼ੋਕ ਕੁਮਾਰ ਪੇੜਾ ਨੂੰ ਕਲੱਬ ਦਾ ਪ੍ਰਧਾਨ ਥਾਪਿਆ ਗਿਆ ¢ ਇਸ ਉਪਰੰਤ ਵਾਇਸ ਪ੍ਰਧਾਨ ...

ਪੂਰੀ ਖ਼ਬਰ »

ਡਰੀਮ ਮੇਕਰ ਆਇਲਟਸ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਲਏ 6 ਬੈਂਡ

ਤਪਾ ਮੰਡੀ, 12 ਅਗਸਤ (ਵਿਜੇ ਸ਼ਰਮਾ)-ਡਰੀਮ ਮੇਕਰ ਆਇਲਟਸ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਸਟੀਚਿਊਟ ਦੇ ਐਮ.ਡੀ. ਅਮਰੀਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ਼ ਦੀ ...

ਪੂਰੀ ਖ਼ਬਰ »

ਰਵਿਦਾਸ ਭਾਈਚਾਰੇ ਨੇ ਚੱਕਾ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਸ਼ੇਰਪੁਰ, 12 ਅਗਸਤ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ)- ਗੁਰੂ ਰਵਿਦਾਸ ਮੰਦਿਰ ਤੋੜੇ ਜਾਣ ਦੇ ਰੋਸ 'ਚ ਰਵਿਦਾਸ ਭਾਈਚਾਰੇ ਤੋਂ ਇਲਾਵਾ ਹਰ ਵਰਗ ਦੇ ਲੋਕਾਾ ਨੇ ਸੜਕ 'ਤੇ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਦਾ ਪਿੱਟ-ਸਿਆਪਾ ਕੀਤਾ ¢ ਸ਼ੇਰਪੁਰ ਵਿਖੇ ਕਾਫ਼ਲੇ ਦੇ ਰੂਪ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਜਾਗਰਣ ਕਰਵਾਇਆ

ਦਿੜ੍ਹਬਾ ਮੰਡੀ, 12 ਅਗਸਤ (ਹਰਬੰਸ ਸਿੰਘ ਛਾਜਲੀ) - ਸ੍ਰੀ ਸ਼ਿਆਮ ਪਰਿਵਾਰ ਵੈੱਲਫੇਅਰ ਸੁਸਾਇਟੀ ਦਿੜ੍ਹਬਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਕਾਦਸੀ ਮੌਕੇ ਪ੍ਰਧਾਨ ਹੇਮ ਰਾਜ ਬਾਗੜੀ ਦੀ ਅਗਵਾਈ ਹੇਠ ਏਕ ਸਾਮ ਸ੍ਰੀ ਬਾਲਾ ਜੀ ਅਤੇ ਸ੍ਰੀ ਖਾਟੂ ਸ਼ਿਆਮ ਜੀ ਦਾ ਨਾਮ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਕਨਵੈਨਸ਼ਨ ਵਿਚ ਸਮਾਜਿਕ ਜਾਗਰੂਕਤਾ 'ਤੇ ਜ਼ੋਰ

ਸੰਗਰੂਰ, 12 ਅਗਸਤ (ਧੀਰਜ ਪਸ਼ੌਰੀਆ) - ਇਨਕਲਾਬੀ ਲੋਕ ਮੋਰਚਾ ਪੰਜਾਬ ਵਲੋਂ ਕਰਵਾਈ ਨਸ਼ਾ ਵਿਰੋਧੀ ਕਨਵੈਨਸ਼ਨ ਵਿਚ ਵੱਖ-ਵੱਖ ਬੁਲਾਰਿਆਂ ਨੇ ਸਮਾਜਿਕ ਜਾਗਰੂਕਤਾ 'ਤੇ ਜ਼ੋਰ ਦਿੱਤਾ | ਮੁੱਖ ਬੁਲਾਰੇ ਡਾ. ਪਿਆਰੇ ਲਾਲ ਗਰਗ ਸਾਬਕਾ ਰਜਿਸਟਰਾਰ ਬਾਬਾ ਫਰੀਦ ਮੈਡੀਕਲ ...

ਪੂਰੀ ਖ਼ਬਰ »

ਸੋਨ ਤਗਮਾ ਜਿੱਤਣ ਵਾਲੀ ਸੰਦੀਪ ਕੌਰ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ

ਦਿੜ੍ਹਬਾ ਮੰਡੀ, 12 ਅਗਸਤ (ਹਰਬੰਸ ਸਿੰਘ ਛਾਜਲੀ) - ਦਿੱਲੀ ਵਿਖੇ ਓਪਨ ਨੈਸ਼ਨਲ ਖੇਡਾਂ 'ਚ ਪੰਜਾਬ ਰੱਸਾਕੱਸੀ ਟੀਮ (ਲੜਕੀਆਂ) ਵਿੱਚ ਪਿੰਡ ਕੜਿਆਲ ਦੀ ਲੜਕੀ ਸੰਦੀਪ ਕੌਰ ਨੇ ਚੰਗਾ ਪ੍ਰਦਰਸ਼ਨ ਕੀਤਾ | ਜਿਸ ਸਦਕਾ ਰੱਸਾਕਸ਼ੀ ਵਿੱਚ ਪੰਜਾਬ ਦੀ ਟੀਮ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਰਾਜਾ ਬੀਰ ਕਲਾਂ ਨੇ ਗਲੀ ਪੱਕੀ ਕਰਨ ਦਾ ਕੀਤਾ ਉਦਘਾਟਨ

ਜਖੇਪਲ, 12 ਅਗਸਤ (ਮੇਜਰ ਸਿੰਘ ਸਿੱਧੂ)-ਵਿਕਾਸ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਗ੍ਰਾਮ ਪੰਚਾਇਤ ਧਾਲੀਵਾਲਬਾਸ ਜਖੇਪਲ ਵਲੋਂ ਸਰਪੰਚ ਸਤਵਿੰਦਰ ਸਿੰਘ ਨੇ ਮੇਨ ਗਲੀ 'ਚ ਇੰਟਰ ਲਾਕ ਇੱਟਾਂ ਲਾਉਣ ਅਤੇ ਅਧੂਰੇ ਪਏ ਸ਼ੈੱਡ ਦਾ ਕੰਮ ਸ਼ੁਰੂ ਕਰਵਾਇਆ ਹੈ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਡਾ. ਸੇਤੀਆ ਬਣੇ ਡਿਪਟੀ ਡੀ.ਈ.ਓ.

ਲੌਾਗੋਵਾਲ, 12 ਅਗਸਤ (ਵਿਨੋਦ) - ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਤਾਇਨਾਤ ਪਿ੍ੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਪਦ ਉੱਨਤ ਹੋ ਕੇ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਡੀ.ਈ.ਓ. (ਸੈਕੰਡਰੀ) ਬਣ ਗਏ ਹਨ | ਉਨ੍ਹਾਂ ਦੀ ਨਿਯੁਕਤੀ 'ਤੇ ਗਰਾਮ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਨੂੰ ਭਰਵਾਂ ਹੁੰਗਾਰਾ-ਹਰੀ ਸਿੰਘ

ਧੂਰੀ, 12 ਅਗਸਤ (ਰਤਨ ਸਿੰਘ ਭੰਡਾਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਅਕਾਲੀ ਦਲ ਦੇ ਵਰਕਰਾਂ ਦੀ ਭਰਤੀ ਮੁਹਿੰਮ ਨੂੰ ਧੂਰੀ ਹਲਕੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕਿਸਾਨ ਸਭਾ ਨੇ ਮੁੱਦੇ ਵਿਚਾਰੇ

ਸੁਨਾਮ ਊਧਮ ਸਿੰਘ ਵਾਲਾ, 12 ਅਗਸਤ (ਧਾਲੀਵਾਲ, ਭੁੱਲਰ) - ਕੁਲ ਹਿੰਦ ਕਿਸਾਨ ਸਭਾ ਤਹਿਸੀਲ ਸੁਨਾਮ ਦਾ ਇਕ ਡੈਲੀਗੇਟ ਇਜਲਾਸ ਕਾ. ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਸਥਾਨਕ ਘੁੰਮਣ ਭਵਨ ਵਿਖੇ ਹੋਇਆ ਅਤੇ ਝੰਡਾ ਲਹਿਰਾਉਣ ਦੀ ਰਸਮ ਠੇਕੇਦਾਰ ਚੰਦ ਸਿੰਘ ਵੱਲੋਂ ਨਿਭਾਈ ...

ਪੂਰੀ ਖ਼ਬਰ »

ਸਾਬਕਾ ਸੈਨਿਕ ਆਜ਼ਾਦੀ ਦਿਵਸ ਮਨਾਉਣਗੇ

ਧੂਰੀ, 12 ਅਗਸਤ (ਰਤਨ ਸਿੰਘ ਭੰਡਾਰੀ) - ਸਾਬਕਾ ਸੈਨਿਕਾਂ ਦੇ ਆਗੂ ਫਲਾਇੰਗ ਅਫ਼ਸਰ ਸੁਖਦਰਸ਼ਨ ਸਿੰਘ ਭੁੱਲਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸਾਬਕਾ ਸੈਨਿਕ ਆਜ਼ਾਦੀ ਦਿਵਸ ਪਿੰਡ ਭੁੱਲਰਹੇੜੀ ਵਿਖੇ ਮਨਾਉਣਗੇ | ਦੇਸ਼ ਭਰ ਦੇ ਲੋਕਾਂ ਲਈ ਅਤੇ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ) - ਅੱਜ ਤੜਕਸਾਰ ਪਿੰਡ ਗੁਰਦਾਸਪੁਰਾ ਦੀ ਹਦੂਦ ਅੰਦਰੋਂ ਲੰਘਦੇ ਸੇਰੋਂ ਰਜਵਾਹੇ ਵਿਚ ਇਕ ਅਣਪਛਾਤੀ ਲਾਸ਼ ਮਿਲਣ ਕਾਰਨ ਸਹਿਮ ਦਾ ਮਾਹੌਲ ਪੈਦਾ ਹੋ ਗਿਆ | ਸਵੇਰੇ ਜਦ ਅਣਪਛਾਤੀ ਲਾਸ਼ ਪਿੰਡ ਵਾਸੀਆਂ ਅਤੇ ਸੈਰ ਕਰਦੇ ਲੋਕਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX