ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  0 minutes ago
ਨਵੀਂ ਦਿੱਲੀ, 26 ਅਗਸਤ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ ਗਈ ਹੈ। ਕਪਿਲ ਸਿੱਬਲ ਨੇ ਜਸਟਿਸ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  9 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  17 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  40 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  49 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  1 minute ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਸਾਡੇ ਪਿੰਡ ਸਾਡੇ ਖੇਤ

ਸਾਉਣੀ ਰੁੱਤ ਦੇ ਪਿਆਜ਼ ਦੀ ਸਫ਼ਲ ਕਾਸ਼ਤ ਦੇ ਨੁਕਤੇ

ਪਿਆਜ਼ ਸਾਡੀ ਖੁਰਾਕ ਦਾ ਜ਼ਰੂਰੀ ਹਿੱਸਾ ਹੋਣ ਕਰਕੇ ਸਬਜ਼ੀਆਂ ਦੀ ਕਾਸ਼ਤ ਵਿਚ ਇਸ ਦਾ ਅਹਿਮ ਸਥਾਨ ਹੈ। ਭਾਰਤ ਦੁਨੀਆਂ ਦਾ ਪਿਆਜ਼ ਪੈਦਾ ਕਰਨ ਵਾਲਾ ਦੂਜਾ ਵੱਡਾ ਦੇਸ਼ ਹੈ, ਜਿੱਥੇ 12.7 ਲੱਖ ਹੈਕਟੇਅਰ ਵਿਚ ਕਾਸ਼ਤ ਕਰਕੇ 215.6 ਲੱਖ ਐਮ.ਟੀ. ਪੈਦਾਵਾਰ ਅਤੇ 17.0 ਐਮ.ਟੀ. ਪ੍ਰਤੀ ਹੈਕਟੇਅਰ ਝਾੜ ਲਿਆ ਜਾਂਦਾ ਹੈ। ਪੰਜਾਬ ਵਿਚ 8.47 ਹਜ਼ਾਰ ਹੈਕਟੇਅਰ ਵਿਚ ਪਿਆਜ਼ ਬੀਜਿਆ ਜਾਂਦਾ ਹੈ ਅਤੇ 23.0 ਐਮ.ਟੀ. ਪ੍ਰਤੀ ਹੈਕਟੇਅਰ ਔਸਤ ਝਾੜ ਹੋ ਜਾਂਦਾ ਹੈ। ਪੰਜਾਬ ਵਿਚ ਸੁਚੱਜਾ ਸਿੰਚਾਈ ਢਾਂਚਾ, ਉਪਜਾਊ ਜ਼ਮੀਨ ਅਤੇ ਮੌਸਮ ਦੀਆਂ ਅਨੁਕੁਲ ਹਾਲਤਾਂ ਹੋਣ ਕਰਕੇ ਇਸ ਦੀ ਚੰਗੀ ਪੈਦਾਵਾਰ ਕੀਤੀ ਜਾਂਦੀ ਹੈ। ਦੇਸ਼ ਦੇ ਦੱਖਣ ਪੱਛਮੀ ਭਾਗਾਂ ਵਿਚ ਪਿਆਜ਼ ਦੀਆਂ ਤਿੰਨ ਫ਼ਸਲਾਂ ਜਿਵੇਂ ਹਾੜ੍ਹੀ, ਸਾਉਣੀ ਅਤੇ ਪਿਛੇਤੀ ਸਾਉਣੀ ਪੈਦਾ ਕੀਤੀਆਂ ਜਾਂਦੀਆਂ ਹਨ, ਪਰ ਉੱਤਰ ਪੱਛਮੀ ਭਾਰਤ ਵਿਚ ਹਾੜ੍ਹੀ ਅਤੇ ਸਾਉਣੀ ਦੇ ਪਿਆਜ਼ ਦੀ ਹੀ ਕਾਸ਼ਤ ਕੀਤੀ ਜਾਂਦੀ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੁਆਰਾ ਸਾਰਾ ਸਾਲ ਪਿਆਜ਼ ਦੀ ਪੂਰਤੀ ਲਈ ਹਾੜ੍ਹੀ ਅਤੇ ਸਾਉਣੀ ਦੇ ਮੌਸਮ ਵਿਚ ਪਿਆਜ਼ ਦੀ ਕਾਸ਼ਤ ਦੀ ਸਿਫਾਰਸ਼ ਕੀਤੀ ਗਈ ਹੈ। ਹਾੜ੍ਹੀ ਦੇ ਪਿਆਜ਼ ਦੀ ਪੰਜਾਬ ਵਿਚ ਜ਼ਿਆਦਾਤਰ ਕਾਸ਼ਤ (ਜਨਵਰੀ-ਅਪ੍ਰੈਲ) ਹੀ ਕੀਤੀ ਜਾਂਦੀ ਹੈ, ਪਰ ਸਾਰਾ ਸਾਲ ਇਸ ਦੀ ਖਪਤ ਨੂੰ ਪੂਰਾ ਕਰਨ ਲਈ ਸਾਉਣੀ ਦੇ ਪਿਆਜ਼ ਦੀ ਕਾਸ਼ਤ ਨੂੰ ਵੀ ਸਿਫਾਰਿਸ਼ ਕੀਤਾ ਗਿਆ ਹੈੈ। ਸਾਉਣੀ ਦੇ ਪਿਆਜ਼ ਦੀ ਕਾਸ਼ਤ ਅਗਸਤ-ਨਵੰਬਰ ਵਿਚ ਕੀਤੀ ਜਾਂਦੀ ਹੈ, ਪਰ ਇਸ ਸਮੇਂ ਜ਼ਿਆਦਾ ਗਰਮੀ ਅਤੇ ਬਰਸਾਤਾਂ ਹੋਣ ਕਾਰਨ ਇਸ ਦੀ ਸਫ਼ਲ ਕਾਸ਼ਤ ਸਬੰਧੀ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਇਸ ਮੌਸਮ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਇਸ ਦੀ ਬਿਜਾਈ ਦੇ ਸਮੇਂ ਦਾ ਖਾਸ ਖਿਆਲ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਲੰਮੇ ਸਮੇਂ ਲਈ ਜ਼ਿਆਦਾ ਠੰਢ ਪੈਣ ਨਾਲ ਪਿਆਜ਼ ਦਾ ਨਿਸਾਰਾ ਜ਼ਿਆਦਾ ਹੋ ਜਾਂਦਾ ਹੈ ਅਤੇ ਇਸ ਦਾ ਮੰਡੀਕਰਨਯੋਗ ਝਾੜ ਘੱਟ ਜਾਂਦਾ ਹੈ। ਸੋ ਇਸ ਦੀ ਸਫ਼ਲ ਕਾਸ਼ਤ ਲਈ ਸਾਰੀਆਂ ਸਿਫ਼ਾਰਸ਼ਾਂ ਧਿਆਨ ਵਿਚ ਰੱਖਣੀਆਂ ਜ਼ਰੂਰੀ ਹਨ।
ਮੌਸਮ, ਜ਼ਮੀਨ ਦੀ ਬਣਤਰ ਅਤੇ ਕਿਸਮਾਂ: ਪਿਆਜ਼ ਦੀ ਕਾਸ਼ਤ ਲਈ ਅਨੁਕੂਲ ਵਾਤਾਵਰਨ ਜਿਹੜਾ ਕਿ ਬਹੁਤਾ ਗਰਮ ਜਾਂ ਠੰਢਾ ਅਤੇ ਜ਼ਿਆਦਾ ਵਰਖਾਂ ਵਾਲਾ ਨਾ ਹੋਵੇ, ਢੁੱਕਵਾਂ ਹੈ। ਇਸ ਦੇ ਫ਼ਸਲੀ ਵਾਧੇ ਲਈ 13-21 ਡਿਗਰੀ ਅਤੇ ਗੰਢੇ ਬਣਨ ਲਈ 15-25 ਡਿਗਰੀ ਸੈਲਸੀਅਸ ਤਾਪਮਾਨ ਦੀ ਜ਼ਰੂਰਤ ਹੈ। ਇਸ ਨੂੰ ਡੂੰਘੀ ਭੁਰਭੁਰੀ ਅਤੇ ਚੰਗੇ ਨਿਕਾਸ ਵਾਲੀ ਮੈਰਾ ਜ਼ਮੀਨ ਜਿਸ ਵਿਚ ਮੱਲੜ੍ਹ ਕਾਫੀ ਮਾਤਰਾ ਵਿਚ ਹੋਵੇ ਅਤੇ ਬਿਮਾਰੀਆਂ ਅਤੇ ਨਦੀਨਾਂ ਤੋਂ ਰਹਿਤ ਹੋਵੇ, ਇਸ ਦੀ ਕਾਸ਼ਤ ਲਈ ਬਹੁਤ ਢੁੱਕਵੀਂ ਹੈ। ਖਾਰੀਆਂ ਅਤੇ ਡੁੰਘੀਆਂ ਜ਼ਮੀਨਾਂ, ਜਿੱਥੇ ਪਾਣੀ ਖੜਨ ਦੀ ਸਮੱਸਿਆ ਆਉਂਦੀ ਹੈ, ਇਸ ਦੀ ਪੈਦਾਵਾਰ ਲਈ ਢੁੱਕਵੀਆਂ ਨਹੀਂ ਹਨ। ਇਸ ਦੇ ਪੌਦਿਆਂ ਅਤੇ ਗੰਢਿਆਂ ਦੇ ਚੰਗੇ ਵਾਧੇ ਲਈ ਖਾਰੀ ਅੰਗ 5.8-6.8 ਹੋਣਾ ਚਾਹੀਂਦਾ ਹੈ। ਸਾਉਣੀ ਦੇ ਪਿਆਜ਼ ਲਈ ਢੁਕਵੀਆਂ ਕਿਸਮਾਂ ਹੀ ਬੀਜਣੀਆਂ ਚਾਹੀਦੀਆਂ ਹਨ। ਜੇਕਰ ਹਾੜ੍ਹੀ ਦੇ ਪਿਆਜ਼ ਵਾਲੀਆਂ ਕਿਸਮਾਂ ਦੀ ਚੋਣ ਕਰਾਂਗੇ ਤਾਂ ਇਸ ਦੇ ਗੰਢਿਆਂ ਦਾ ਪੂਰਾ ਵਿਕਾਸ ਨਹੀਂ ਹੋਵੇਗਾ। ਅਗੇਤੀਆਂ ਪੱਕਣ ਅਤੇ ਚੰਗੇ ਆਕਾਰ ਦੇ ਗੰਢੇ ਵਾਲੀਆ ਕਿਸਮਾਂ ਹੀ ਇਸ ਰੁੱਤ ਦੀ ਕਾਸ਼ਤ ਲਈ ਢੁੱਕਵੀਆਂ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਸਾਉਣੀ ਵਿਚ ਸੁਧਰੀ ਉਨਤ ਕਿਸਮ ਐਗਰੀਫੋਂਡ ਡਾਰਕ ਰੈਡ (ਏ.ਡੀ.ਆਰ.) ਸਿਫਾਰਸ਼ ਕੀਤੀ ਹੈ। ਇਸ ਕਿਸਮ ਦੇ ਬੂਟੇ ਦਰਮਿਆਨੇ ਕੱਦ ਅਤੇ ਹਲਕੇ ਹਰੇ ਰੰਗ ਦੇ ਹੁੰਦੇ ਹਨ। ਗੰਢੇ ਇਕਸਾਰ ਗੂੜ੍ਹੇ ਲਾਲ, ਦਰਮਿਆਨੇ ਆਕਾਰ ਦੇ (70-80 ਗ੍ਰਾਮ) ਗੋਲ ਅਤੇ ਘੁਟਵੇਂ ਛਿਲਕੇ ਅਤੇ ਦਰਮਿਆਨੀ ਕੁੜੱਤਣ ਵਾਲੇ ਹੁੰਦੇ ਹਨ। ਇਹ ਕਿਸਮ ਫ਼ਸਲ ਸਾਉਣੀ ਦੀ ਫ਼ਸਲ ਲਈ ਢੁੱਕਵੀਂ ਹੈ। ਇਸ ਦਾ ਔਸਤ ਝਾੜ 120 ਕੁਇੰਟਲ ਪ੍ਰਤੀ ਏਕੜ ਹੈ।
(ਬਾਕੀ ਅਗਲੇ ਮੰਗਲਵਾਰ ਦੇ ਅੰਕ 'ਚ)


ਮੋਬਾਈਲ : 99141-44157

ਝੋਨੇ, ਮੱਕੀ ਅਤੇ ਨਰਮੇ ਵਿਚ ਸੰਯੁਕਤ ਨਦੀਨ ਪ੍ਰਬੰਧ ਅਪਣਾਓ

ਖੇਤ ਵਿਚ ਉੱਗੇ ਬੇਲੋੜੇ ਬੂਟਿਆਂ ਨੂੰ ਨਦੀਨ ਕਿਹਾ ਜਾਂਦਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਾਉਣੀ ਦੀਆਂ ਮੁੱਖ ਫ਼ਸਲਾਂ ਝੋਨਾ, ਮੱਕੀ ਅਤੇ ਨਰਮੇ ਲਈ ਹੇਠਾਂ ਦਿੱਤੇ ਅਨੁਸਾਰ ਸੰਯੁਕਤ ਨਦੀਨ ਪ੍ਰਬੰਧ ਸ਼ਿਫਾਰਿਸ਼ ਕੀਤੇ ਗਏ ਹਨ: ਝੋਨੇ ਦੀ ਸਿੱਧੀ ਬਿਜਾਈ : ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਯੋਜਨਾਬੰਦੀ 'ਚ ਬਾਸਮਤੀ ਦਾ ਵਿਸ਼ੇਸ਼ ਸਥਾਨ ਹੈ

ਫ਼ਸਲੀ ਵਿਭਿੰਨਤਾ ਦੀ ਯੋਜਨਾਬੰਦੀ 'ਚ ਇਸ ਸ਼ਤਾਬਦੀ ਦੇ ਸ਼ੁਰੂ ਵਿਚ ਅਤੇ ਦੂਜੇ ਦਹਾਕੇ ਦੇ ਦੌਰਾਨ ਬਾਸਮਤੀ ਨੂੰ ਕੋਈ ਖ਼ਾਸ ਮਹੱਤਤਾ ਨਹੀਂ ਦਿੱਤੀ ਗਈ। ਹੁਣ ਫ਼ਸਲਾਂ ਦਰਮਿਆਨ ਝੋਨੇ ਨੂੰ ਛੱਡ ਕੇ ਬਾਸਮਤੀ ਦੀ ਕਾਸ਼ਤ ਪ੍ਰਧਾਨ ਹੈ ਅਤੇ ਇਸ ਥੱਲੇ ਸਭ ਦੂਜੀਆਂ ਫ਼ਸਲਾਂ ਨਾਲੋਂ ...

ਪੂਰੀ ਖ਼ਬਰ »

ਗਮਲੇ 'ਚ ਰੁੱਖ

ਖੇਤਾਂ, ਸੜਕਾਂ ਕੰਢੇ ਜਾਂ ਸ਼ਾਮਲਾਟਾਂ ਵਿਚ ਰੁੱਖ ਲਾਉਣੇ ਚੰਗੀ ਗੱਲ ਹੈ। ਇਹ ਗੁਣਕਾਰੀ ਰੁੱਖ ਲੱਗ ਤਾਂ ਜਾਂਦੇ ਹਨ ਪਰ ਇਨ੍ਹਾਂ ਨੂੰ ਵਰਤੋਂ ਵਿਚ ਲੈ ਕੇ ਆਉਣਾ ਬਹੁਤ ਔਖਾ ਹੋ ਜਾਂਦਾ ਹੈ। ਮਿਸਾਲ ਦੇ ਤੌਰ 'ਤੇ ਜੇ ਰੋਜ਼ ਸੁਹਾਂਜਣੇ ਦੇ ਪੱਤੇ ਤੋੜ ਕੇ ਭੋਜਨ ਵਿਚ ਪਾਉਣੇ ...

ਪੂਰੀ ਖ਼ਬਰ »

ਖੂਹ ਦਾ ਚੱਕ

ਨਵੀਂ ਪੀੜ੍ਹੀ ਦੇ ਬਹੁਤ ਘੱਟ ਨੌਜਵਾਨਾਂ ਨੂੰ ਪਤਾ ਹੋਵੇਗਾ ਕਿ ਜਦੋਂ ਨਵਾਂ ਖੂਹ ਲਗਾਇਆ ਜਾਂਦਾ ਸੀ ਤਾਂ ਉਸ ਦੀ ਨੀਂਹ ਵਿਚ ਢੱਕ ਦੀ ਲੱਕੜ (ਜੋ ਕਿ ਗਲਦੀ ਨਹੀਂ) ਨੂੰ ਪਹਿਲਾਂ ਥੱਲੇ ਜ਼ਮੀਨ ਵਿਚ ਰੱਖ ਕੇ ਉਸ ਉੱਪਰ ਖੂਹ ਦੀ ਗੋਲ ਦੀਵਾਰ ਦੀ ਉਸਾਰੀ ਕੀਤੀ ਜਾਂਦੀ ਸੀ, ਜੋ ਉਸ ...

ਪੂਰੀ ਖ਼ਬਰ »

ਕਪਾਹ-ਨਰਮੇ ਵਿਚ ਸਪਰੇਅ ਮਸ਼ੀਨਾਂ ਦੀ ਸੁਚੱਜੀ ਵਰਤੋਂ ਕਰੋ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਬੂਮ ਅਤੇ ਡਰੋਪ ਅਪ ਨੋਜ਼ਲਾਂ ਸਿਸਟਮ ਵਿਚ 14 ਨੋਜ਼ਲਾਂ ਬੂਮ ਉਤੇ, 13 ਡਰੋਪ ਅਪ ਨੌਜ਼ਲਾਂ (ਟੀ ਜ਼ੈਟ) ਜੋ ਕਿ 9.8 ਮੀਟਰ ਲੰਬੀ ਬੂਮ ਅਤੇ ਨੋਜ਼ਲਾਂ ਵਿਚਕਾਰ ਫਾਸਲਾ 67.5 ਸੈਟੀਮੀਟਰ ਹੈ। ਬੂਮ ਉਪਰ ਫਿਟ ਨੋਜ਼ਲਾਂ ਨਾਲ ਫਸਲ ਉਤੇ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX