ਤਾਜਾ ਖ਼ਬਰਾਂ


ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  8 minutes ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  16 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  39 minutes ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  48 minutes ago
ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ...
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ...
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 1 hour ago
ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ...
ਮਿਆਂਮਾਰ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 2 hours ago
ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ...
ਨਾਗਾਲੈਂਡ 'ਚ ਆਇਆ ਭੂਚਾਲ
. . .  about 1 hour ago
ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ...
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 2 hours ago
ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ...
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ...
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 3 hours ago
ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ...
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 3 hours ago
ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  1 day ago
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  1 day ago
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  1 day ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ
. . .  1 day ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਦਿੱਲੀ

ਪੱਛਮੀ ਦਿੱਲੀ ਦੇ ਕੀਰਤੀ ਨਗਰ ਇਲਾਕੇ 'ਚ ਪੰਜਾਬਣਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਕੀਰਤੀ ਨਗਰ ਇਲਾਕੇ 'ਚ ਪੰਜਾਬਣਾਂ ਵਲੋਂ ਤੀਆਂ ਦਾ ਤਿਓਹਾਰ ਮਨਾਇਆ ਗਿਆ | ਇਹ ਪ੍ਰੋਗਰਾਮ ਦਿੱਲੀ ਵਿਚ ਰਹਿਣ ਵਾਲੇ ਪੰਜਾਬੀਆਂ ਦੀ ਨਵੀਂ ਪੀੜੀ ਨੂੰ ਪੰਜਾਬੀ ਸਭਿਆਚਾਰ ਤੇ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸੰਚਾਲਕ ਅਵਨੀਤ ਕੌਰ ਭਾਟੀਆ ਨੇ ਦੱਸਿਆ ਕਿ ਇਸ ਪ੍ਰੋਗਰਾਮ 'ਚ ਵੱਡੀ ਗਿਣਤੀ 'ਚ ਪੰਜਾਬਣਾਂ ਨੇ ਬੇਹੱਦ ਦਿਲਚਸਪੀ ਨਾਲ ਹਿੱਸਾ ਲਿਆ ਅਤੇ ਇਨ੍ਹਾਂ ਵਿਚ ਛੋਟੀ ਉਮਰ ਦੀਆਂ ਕੁੜੀਆਂ ਤੋਂ ਲੈ ਕੇ ਮੁਟਿਆਰਾਂ ਤੇ ਵੱਡੀ ਉਮਰ ਦੀਆਂ ਪੰਜਾਬਣਾਂ ਵੀ ਸ਼ਾਮਿਲ ਸਨ | ਉਨ੍ਹਾਂ ਦੱਸਿਆ ਕਿ ਪੰਜਾਬੀ ਸੱਭਿਆਚਾਰ 'ਚ ਸਾਉਣ ਦਾ ਮਹੀਨਾ ਤੇ ਤੀਆਂ ਦਾ ਤਿਓਹਾਰ ਦੀ ਵਿਸ਼ੇਸ਼ ਅਹਿਮੀਅਤ ਹ,ੈ ਪਰ ਦਿੱਲੀ ਵਿਚ ਵੱਸਦੇ ਪੰਜਾਬੀਆਂ ਦੀ ਨਵੀਂ ਪੀੜੀ ਨੂੰ ਇਨ੍ਹਾਂ ਬਾਰੇ ਬਹੁਤੀ ਜਾਣਕਾਰੀ ਨਹੀਂ ਹੈ | ਇਸੇ ਮਕਸਦ ਨਾਲ ਹੀ ਤੀਆਂ ਦਾ ਤਿਓਹਾਰ ਪ੍ਰੋਗਰਾਮ ਕਰਵਾਇਆ ਗਿਆ | ਸ੍ਰੀਮਤੀ ਭਾਟੀਆ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਇਕ ਵਿਸ਼ੇਸ਼ ਖਾਸੀਅਤ ਇਹ ਵੀ ਸੀ ਕਿ ਪ੍ਰੋਗਰਾਮ ਦੌਰਾਨ ਬਿਲਕੁਲ ਸਾਫ਼ ਸੁਥਰੀ ਪੰਜਾਬੀ ਗਾਇਕੀ ਹੀ ਪੇਸ਼ ਕੀਤੀ ਗਈ ਅਤੇ ਸਾਫ਼ ਸੁਥਰੇ ਪੰਜਾਬੀ ਗੀਤਾਂ 'ਤੇ ਹੀ ਮੁਟਿਆਰਾਂ ਵਲੋਂ ਗਿੱਧਾ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ 'ਚ ਸਾਰੀਆਂ ਹੀ ਪੰਜਾਬਣਾਂ ਨੇ ਬੇਹੱਦ ਦਿਲਚਸਪੀ ਨਾਲ ਹਿੱਸਾ ਲੈ ਕੇ ਇਸ ਨੂੰ ਬਹੁਤ ਹੀ ਯਾਦਗਾਰੀ ਬਣਾ ਦਿੱਤਾ | ਉਨ੍ਹਾਂ ਦੱਸਿਆ ਕਿ ਤੀਆਂ ਦਾ ਤਿਓਹਾਰ ਮਨਾਉਣ ਸਬੰਧੀ ਇਸ ਉਪਰਾਲੇ ਦੀ ਪੰਜਾਬਣਾਂ ਵਲੋਂ ਕਾਫੀ ਸ਼ਲਾਘਾ ਕੀਤੀ ਗਈ ਤੇ ਪੰਜਾਬੀ ਸਭਿਆਚਾਰ ਤੋਂ ਨਵੀਂ ਪੀੜੀ ਨੂੰ ਜਾਣੂ ਕਰਵਾਉਣ ਲਈ ਚੰਗਾ ਕਦਮ ਕਰਾਰ ਦਿੱਤਾ ਗਿਆ | ਭਾਟੀਆ ਨੇ ਇਸ ਪ੍ਰੋਗਰਾਮ 'ਚ ਹਿੱਸਾ ਲੈਣ ਤੇ ਸਹਿਯੋਗ ਕਰਨ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਨਵੀਂ ਪੀੜੀ ਨੂੰ ਪੰਜਾਬੀ ਸਭਿਆਚਾਰ ਨਾਲ ਜੋੜਨ ਲਈ ਹੋਰ ਵੀ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਸ਼੍ਰੀਮਤੀ ਭਾਟੀਆਂ ਨੇ ਪੰਜਾਬਣਾਂ ਨੂੰ ਪੰਜਾਬੀ ਪਹਿਰਾਵੇ ਨਾਲ ਜੁੜਨ ਲਈ ਵੀ ਪ੍ਰੇਰਤ ਕੀਤਾ |

ਬੰਗਾਲ 'ਚ ਬੇਰੁਜ਼ਗਾਰੀ 45 ਫੀਸਦੀ ਘੱਟ ਹੋਈ-ਮਮਤਾ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)- ਮੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਪੱਛਮੀ ਬੰਗਾਲ 'ਚ ਬੇਰੁਜ਼ਗਾਰੀ ਦੀ ਦਰ 'ਚ 45 ਫੀਸਦੀ ਘਾਟਾ ਹੋਇਆ ਹੈ | ਇਸਦੇ ਨਾਲ ਹੀ ਉਨੱਾਂ ਕਿਹਾ ਕਿ ਇ ਥੇ ਜੀ.ਡੀ.ਪੀ. ਸਭ ਤੋਂ ਵੱਧ ਹੈ | ਮਮਤਾ ਨੇ ਟਵਿਟ ਕਰਕੇ ਕਿਹਾ ਕਿ ਬੰਗਾਲ ...

ਪੂਰੀ ਖ਼ਬਰ »

ਮਰੀਜ਼ ਦੀ ਮੌਤ ਤੋਂ ਬਾਅਦ ਡਾਕਟਰ ਨਾਲ ਮਾਰਕੁੱਟ, ਇਕ ਗਿ੍ਫ਼ਤਾਰ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)- ਇਥੇ ਦੇ ਸਰਕਾਰੀ ਹਸਪਤਾਲ ਐੱਸ.ਐੱਸ.ਕੇ.ਐੱਮ. 'ਚ ਇਕ ਵਾਰ ਫਿਰ ਮਰੀਜ ਦੇ ਰਿਸ਼ਤੇਦਾਰਾਂ ਵਲੋਂ ਡਾਕਟਰ ਨਾਲ ਮਾਰਕੁੱਟਾਈ ਕਰਨ ਦੀ ਘਟਨਾ ਵਾਪਰੀ ਹੈ | ਐਤਵਾਰ ਕਿਡਨੀ ਦੀ ਬੀਮਾਰੀ ਕਾਰਨ ਖਿਦਿਰਪੁਰ ਦਾ ਮੁਹੰਮਦ ਅਕਬਰ ...

ਪੂਰੀ ਖ਼ਬਰ »

ਨਾਮਧਾਰੀ ਸੰਗਤ ਵਲੋਂ ਧਾਰਾ-370 ਹਟਾਉਣ ਦਾ ਸਵਾਗਤ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਨਾਮਧਾਰੀ ਸੰਗਤ ਸੇਵਾ ਸਮਿਤੀ ਦਿੱਲੀ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਸਮੂਹ ਨਾਮਧਾਰੀ ਸੰਗਤ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜੰਮੂ-ਕਸ਼ਮੀਰ ਵਿਚ ਧਾਰਾ-370 ਹਟਾਉਣ ਦੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਅੱਜ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ, ਜਿਸ ਕਰਕੇ ਲਾਲ ਕਿਲ੍ਹੇ ਦੇ ਨਜ਼ਦੀਕ ਸਾਰੇ ਮਾਰਗ ਬੰਦ ਰਹਿਣਗੇ ਅਤੇ ਕੁਝ ਮਾਰਗਾਂ ਦੇ ਰਸਤੇ ਬਦਲੇ ਗਏ ਹਨ | ਇਸ ਸਮੁੱਚੀ ਪ੍ਰਕਿਰਿਆ ਲਈ ਟ੍ਰੈਫ਼ਿਕ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਵਿਚ ਦਾਖ਼ਲੇ ਪ੍ਰਤੀ 8ਵੀਂ ਸੂਚੀ ਹੋਵੇਗੀ ਜਾਰੀ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਕਾਫ਼ੀ ਹੱਦ ਤੱਕ ਦਾਖ਼ਲਾ ਹੋ ਚੁੱਕਾ ਹੈ | ਇਸ ਦਾਖ਼ਲੇ ਪ੍ਰਤੀ 7 ਕੱਟ ਆਫ਼ ਸੂਚੀਆਂ ਵੀ ਜਾਰੀ ਹੋ ਚੁੱਕੀਆਂ ਹਨ ਪਰ ਕੁਝ ਕਾਲਜਾਂ ਵਿਚ ਅਜੇ ਵੀ ਸੀਟਾਂ ਖਾਲੀ ਪਈਆਂ ਹਨ, ਜਿਨ੍ਹਾਂ 'ਤੇ ਦਾਖ਼ਲਾ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਤੇ ਸੁਰੱਖਿਆ ਏਜੰਸੀਆਂ ਹੋਈਆਂ ਸੁਚੇਤ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਤਾਂ ਜੋ ਅੱਤਵਾਦੀ ਕੋਈ ਗੜਬੜ ਨਾ ਫੈਲਾ ਸਕਣ | ਦਿੱਲੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਪੂਰੀ ਤਰ੍ਹਾਂ ਸੁਚੇਤ ਰੱਖਿਆ ...

ਪੂਰੀ ਖ਼ਬਰ »

'ਸੰਭਵੀ' ਸੰਸਥਾ ਨੇ ਚਮੜੀ ਤੇ ਵਾਲਾਂ ਦੀ ਸੰਭਾਲ ਲਈ ਕੈਂਪ ਲਗਾਇਆ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਸਮਾਜ ਸੇਵੀ 'ਸੰਭਵੀ' ਸੰਸਥਾ ਵਲੋਂ ਪਿਛਲੇ ਸਾਲਾਂ ਤੋਂ ਲਗਾਤਾਰ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ | ਇਸ ਸੰਸਥਾ ਵਲੋਂ ਚਮੜੀ ਅਤੇ ਵਾਲਾਂ ਦੀ ਸੰਭਾਲ ਕਰਨ ਪ੍ਰਤੀ ਇਕ ਕੈਂਪ ਲਗਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਤਰੁਣ ਮਿੱਤਰ ਪ੍ਰੀਸ਼ਦ ਨੇ ਬੂਟੇ ਲਗਾਏ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਤਰੁਣ ਮਿੱਤਰ ਪ੍ਰੀਸ਼ਦ ਲਕਸ਼ਮੀ ਨਗਰ ਵਲੋਂ ਤੀਜ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਾਵਣ ਦੇ ਗੀਤ ਗਾਏ ਗਏ ਅਤੇ ਹੋਰ ਵੀ ਪ੍ਰੋਗਰਾਮ ਪੇਸ਼ ਕੀਤੇ ਗਏ | ਪ੍ਰੀਸ਼ਦ ਦੇ ਮੈਂਬਰ ਅਤੇ ਸਮਾਜ ਸੇਵੀ ਅਭੈ ਜੈਨ ਤੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਨੈਸ਼ਨਲ ਅਕਾਲੀ ਦਲ ਜੰਤਰ-ਮੰਤਰ 'ਤੇ ਕਰੇਗਾ ਪ੍ਰਦਰਸ਼ਨ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਨਸ਼ੇ ਦੀ ਆਦਤ ਨਾਲ ਨੌਜਵਾਨ ਪੀੜ੍ਹੀ ਜੋ ਬੁਰੀ ਤਰ੍ਹਾਂ ਬਰਬਾਦ ਹੋ ਰਹੀ ਹੈ | ਜੇਕਰ ਉਸ ਨੂੰ ਰੋਕਿਆ ਨਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸਾਨੂੰ ਭਿਆਨਕ ਨਤੀਜੇ ਭੁਗਤਣੇ ਪੈਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੈਸ਼ਨਲ ...

ਪੂਰੀ ਖ਼ਬਰ »

ਕੌਮਾਂਤਰੀ ਸੈਮੀਨਾਰ 'ਚ ਹਰਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੇ ਜੀਵਨਸ਼ੈਲੀ ਬਾਰੇ ਪੜਿ੍ਹਆ ਪਰਚਾ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਂਬਰ ਹਰਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਜੀਵਨਸ਼ੈਲੀ ਬਾਰੇ ...

ਪੂਰੀ ਖ਼ਬਰ »

ਜਥੇਦਾਰ ਅਕਾਲ ਤਖ਼ਤ ਵਲੋਂ ਕਸ਼ਮੀਰੀ ਬੀਬੀਆਂ ਦੀ ਸੁਰੱਖਿਆ ਬਾਰੇ ਜਾਰੀ ਬਿਆਨ ਸ਼ਲਾਘਾਯੋਗ-ਸਰਨਾ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕਸ਼ਮੀਰੀ ਔਰਤਾਂ ਦੀ ਸੁਰੱਖਿਆ ਬਾਰੇ ਦਿੱਤੇ ਬਿਆਨ ਦਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਜਥੇਦਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ਨੂੰ ਪ੍ਰਚਾਰਨ ਲਈ ਸਾਰੀਆਂ ਜਥੇਬੰਦੀਆਂ ਤੇ ਆਗੂਆਂ ਨੂੰ ਇਕਜੁੱਟ ਹੋਣ ਦੀ ਲੋੜ-ਮਲਸੀਆਂ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)-ਸਮੁੱਚੀ ਮਨੁੱਖਤਾ ਨੂੰ ਪਿਆਰ ਤੇ ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਬਾਰੇ ਕਿਸੀ ਵੀ ਤਰ੍ਹਾਂ ਦਾ ਵਿਵਾਦ ਖੜਾ ਕਰਨ ਦੀ ਬਜਾਏ ਇਕਜੱੁਟਤਾ ਵਿਖਾਉਣ ਦੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਨੂੰ ਤੋੜ ਕੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਵੰਡਣਾ ਮੰਦਭਾਗਾ-ਮਾੜੀ ਮੇਘਾ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ)- ਸੀ.ਪੀ.ਆਈ. ਬਲਾਕ ਚੋਹਲਾ ਸਾਹਿਬ ਦੇ ਕਾਮਰੇਡਾਂ ਨੇ ਧਾਰਾ 370 ਖ਼ਤਮ ਕਰਕੇ ਜੰਮੂ ਕਸ਼ਮੀਰ ਦੇ ਦੋ ਟੋਟੇ ਕਰਨ ਅਤੇ ਪੰਜਾਬ 'ਚ ਬਿਜਲੀ ਦੇ ਬਿੱਲਾਂ ਵਿਚ ਵਾਧੇ ਦੇ ਵਿਰੁੱਧ ਚੋਹਲਾ ਸਾਹਿਬ ਦੇ ਬਾਜ਼ਾਰਾਂ ਵਿਚ ਰੋਸ ਪ੍ਰਗਟ ਕਰਨ ਤੋਂ ...

ਪੂਰੀ ਖ਼ਬਰ »

ਚੰਦਰਮਾ ਦੇ ਗ੍ਰਹਿਪੰਧ 'ਚ 20 ਨੂੰ ਪੁੱਜੇਗਾ ਚੰਦਰਯਾਨ-2

ਅਹਿਮਦਾਬਾਦ, 12 ਅਗਸਤ (ਏਜੰਸੀ)- ਭਾਰਤੀ ਚੰਦਰਯਾਨ-2 ਚੰਦਰਮਾ ਦੀ ਸ਼੍ਰੇਣੀ 'ਚ 20 ਅਗਸਤ ਨੂੰ ਪਹੁੰਚ ਜਾਵੇਗਾ, ਇਸ ਤੋਂ ਬਾਅਦ 7 ਸਤੰਬਰ ਨੂੰ ਉਹ ਚੰਦਰਮਾ ਦੀ ਸਤ੍ਹਾ 'ਤੇ ਉੱਤਰੇਗਾ | ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੇਅਰਮੈਨ ਡਾ. ਕੇ. ਸਿਵਨ ਨੇ ਸੋਮਵਾਰ ਨੂੰ ...

ਪੂਰੀ ਖ਼ਬਰ »

ਮੌਤ ਬਾਅਦ ਵੀ ਮਾਂ ਨੇ ਆਪਣੇ ਬੱਚੇ ਦਾ ਹੱਥ ਨਹੀਂ ਛੱਡਿਆ

ਕੇਰਲ, 12 ਅਗਸਤ (ਏਜੰਸੀ)-ਕੇਰਲ ਦੇ ਕੋਟਾਕੁਨੂ ਜਿਥੇ ਦੋ ਦਿਨ ਪਹਿਲਾਂ ਵੱਡੇ ਪੱਧਰ 'ਤੇ ਢਿੱਗਾਂ ਡਿੱਗੀਆਂ ਸਨ, ਨੇੜੇ ਇਕ ਮਿ੍ਤਕ ਮਾਂ ਤੇ ਉਸ ਦੇ ਮਿ੍ਤਕ ਬੱਚੇ ਦਾ ਸਪਰਸ਼ ਭਰੇ ਦਿ੍ਸ਼ ਨੂੰ ਵੇਖ ਕੇ ਬਚਾਅ ਕਰਮੀ ਵੀ ਆਪਣੇ ਅੱਥਰੂ ਰੋਕ ਨਹੀਂ ਸਕੇ | ਰਾਹਤ ਕਾਰਜਾਂ 'ਚ ਜੁਟੇ ...

ਪੂਰੀ ਖ਼ਬਰ »

ਗੁਜਰਾਤ 'ਚ ਪਾਣੀ ਵਾਲੀ ਟੈਂਕੀ ਡਿਗੀ-3 ਮੌਤਾਂ

ਅਹਿਮਦਾਬਾਦ, (ਏਜੰਸੀ)-ਅਹਿਮਦਾਬਾਦ ਦੇ ਬੋਪਲ ਇਲਾਕੇ 'ਚ ਇਕ ਪੁਰਾਣੀ ਪਾਣੀ ਵਾਲੀ ਟੈਂਕੀ ਡਿੱਗਣ ਨਾਲ 3 ਲੋਕ ਮਾਰੇ ਗਏ ਤੇ 6 ਜ਼ਖ਼ਮੀ ਹੋ ਗਏ | ਕੁਲੈਕਟਰ ਵਿਕਰਾਂਤ ਪਾਂਡੇ ਜਿਹੜੇ ਘਟਨਾ ਸਥਾਨ 'ਤੇ ਪੁੱਜੇ, ਨੇ ਦੱਸਿਆ ਕਿ ਬੋਪਲ ਨਗਰ ਨਿਗਮ ਵਲੋਂ 1997 'ਚ ਇਸ ਟੈਂਕੀ ਦਾ ...

ਪੂਰੀ ਖ਼ਬਰ »

ਕੁਰੈਸ਼ੀ ਵਲੋਂ ਕਸ਼ਮੀਰ ਮੁੱਦੇ 'ਤੇ ਵਿਰੋਧੀ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਦੇ ਮੁਜ਼ਫਰਾਬਾਦ 'ਚ ਈਦ-ਉਲ-ਅਜ਼ਹਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਸ਼ਮੀਰ ਮੁੱਦੇ 'ਤੇ ਸਭ ਵਿਰੋਧੀ ਪਾਰਟੀਆਂ ਨੂੰ ...

ਪੂਰੀ ਖ਼ਬਰ »

ਜਬਰ ਜਨਾਹ ਕਰਨ 'ਚ ਨਾਕਾਮ ਰਹਿਣ 'ਤੇ ਭਰਜਾਈ ਨੂੰ ਲਗਾਈ ਅੱਗ

ਪੀਲੀਭੀਤ, 12 ਅਗਸਤ (ਏਜੰਸੀ)- ਉੱਤਰ ਪ੍ਰਦੇਸ਼ 'ਚ ਜਬਰ ਜਨਾਹ ਕਰਨ ਦੀ ਕੋਸ਼ਿਸ਼ 'ਚ ਨਾਕਾਮ ਹੋ ਜਾਣ 'ਤੇ ਇਕ ਦਿਉਰ ਨੇ ਆਪਣੀ ਭਰਜਾਈ 'ਤੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲਗਾ ਦਿੱਤੀ, ਪੁਲਿਸ ਨੇ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਨੇਰੀਆ ਪੁਲਿਸ ਥਾਣੇ ਦੇ ਇੰਚਾਰਜ ...

ਪੂਰੀ ਖ਼ਬਰ »

ਹਰਿਆਣਾ 'ਚ ਭਾਜਪਾ ਵਿਧਾਇਕਾ ਦੇ ਮਾਰਿਆ ਥੱਪੜ

ਅੰਬਾਲਾ, 12 ਅਗਸਤ (ਏਜੰਸੀ)- ਅੰਬਾਲਾ ਦੇ ਇਕ ਪਿੰਡ 'ਚ ਅੱਜ ਹਰਿਆਣਾ 'ਚ ਸੱਤਾਧਾਰੀ ਪਾਰਟੀ ਭਾਜਪਾ ਦੀ ਵਿਧਾਇਕਾ ਦੇ ਲੋਕਾਂ ਨਾਲ ਬੈਠਕ ਦੌਰਾਨ ਇਕ ਵਿਅਕਤੀ ਵਲੋਂ ਥੱਪੜ ਮਾਰੇ ਜਾਣ ਦੀ ਖ਼ਬਰ ਹੈ | ਪੁਲਿਸ ਨੇ ਦੱਸਿਆ ਕਿ ਸਰਦੇਹਰੀ ਪਿੰਡ 'ਚ ਬਿਨਾਂ ਕਿਸੇ ਉਕਸਾਵੇ ਦੇ ...

ਪੂਰੀ ਖ਼ਬਰ »

ਜੇਕਰ ਭਾਰਤ ਹੱਦ ਪਾਰ ਕਰੇ ਤਾਂ ਯੁੱਧ ਕੀਤਾ ਜਾਵੇ-ਅਬਦੁਲ ਬਾਸਿਤ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)¸ਭਾਰਤ ਵਲੋਂ ਕਸ਼ਮੀਰ 'ਚ ਧਾਰਾ 370 ਅਤੇ 35-ਏ ਨੂੰ ਖ਼ਤਮ ਕੀਤੇ ਜਾਣ ਬਾਅਦ ਪਾਕਿਸਤਾਨ 'ਚ ਬੌਖਲਾਹਟ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਪਾਕਿਸਤਾਨੀ ਨੇਤਾਵਾਂ ਤੇ ਅਧਿਕਾਰੀਆਂ ਵਲੋਂ ਲਗਾਤਾਰ ...

ਪੂਰੀ ਖ਼ਬਰ »

ਕਸ਼ਮੀਰ ਲਈ ਸੀ. ਆਰ. ਪੀ. ਐਫ਼. ਦੀ 'ਮਦਦਗਾਰ' ਹੈਲਪਲਾਈਨ ਮੁੜ ਚਾਲੂ

ਸ੍ਰੀਨਗਰ-ਆਧਾਰਿਤ ਸੀ. ਆਰ. ਪੀ. ਐਫ਼. ਦੀ ਮਦਦਗਾਰ ਹੈਲਪਲਾਈਨ 14411 ਲੋਕਾਂ ਲਈ, ਖ਼ਾਸ ਕਰਕੇ ਕਸ਼ਮੀਰੀਆਂ ਲਈ ਮੁੜ ਚਾਲੂ ਕਰ ਦਿੱਤੀ ਗਈ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇਹ ਹੈਲਪਲਾਈਨ ਮੁੜ ਤੋਂ ਸ਼ੁਰੂ ਕਰਨ ਦਾ ਮਕਸਦ ਧਾਰਾ 370 ਖ਼ਤਮ ਹੋਣ ਦੇ ਬਾਅਦ ਪੈਦਾ ਹੋਏ ਹਾਲਾਤ ਦੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਬੰਦੀਆਂ ਿਖ਼ਲਾਫ਼ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 12 ਅਗਸਤ (ਪੀ.ਟੀ.ਆਈ.)-ਜੰਮੂ-ਕਸ਼ਮੀਰ 'ਚ ਧਾਰਾ 370 ਖ਼ਤਮ ਕਰਨ ਦੇ ਬਾਅਦ ਰਾਜ 'ਚ ਪਾਬੰਦੀਆਂ ਲਗਾਉਣ ਅਤੇ ਹੋਰ ਸਖ਼ਤ ਉਪਾਅ ਕਰਨ ਦੇ ਕੇਂਦਰ ਦੇ ਫ਼ੈਸਲੇ ਿਖ਼ਲਾਫ਼ ਦਾਇਰ ਅਰਜ਼ੀ 'ਤੇ ਸੁਪਰੀਮ ਕੋਰਟ ਮੰਗਲਵਾਰ ਨੂੰ ਸੁਣਵਾਈ ਕਰੇਗਾ | ਜਸਟਿਸ ਅਰੁਣ ਮਿਸ਼ਰਾ, ਐਮ. ...

ਪੂਰੀ ਖ਼ਬਰ »

ਅੰਮਿ੍ਤਸਰ-ਖੇਮਕਰਨ ਮਾਰਗ 'ਤੇ ਟੋਲ ਪਲਾਜ਼ਾ ਦੇ ਵਿਰੋਧ 'ਚ ਸੂਬਾ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਝਬਾਲ, 12 ਅਗਸਤ (ਸੁਖਦੇਵ ਸਿੰਘ)-ਅੰਮਿ੍ਤਸਰ-ਖੇਮਕਰਨ ਮੁੱਖ ਮਾਰਗ ਐੱਨ.ਐੱਚ. 354 'ਤੇ ਸਥਿਤ ਮੰਨਣ ਨੇੜੇ ਬਣਾਏ ਜਾ ਰਹੇ ਟੋਲ ਪਲਾਜੇ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਏ ਧਰਨੇ ਦੇ 62ਵੇਂ ਦਿਨ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜ ...

ਪੂਰੀ ਖ਼ਬਰ »

ਦਾਜ ਦੀ ਖ਼ਾਤਰ ਨੂੰ ਹ ਨਾਲ ਕੁਟਮਾਰ, ਕੇਸ ਦਰਜ

ਤਰਨ ਤਾਰਨ, 12 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਕੁੱਟਮਾਰ ਕਰਨ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਚਾਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ, 2 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਭਿੱਖੀਵਿੰਡ ਅਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਸਿਆਸੀ ਥਾਪੜੇ ਨਾਲ ਭੂ ਮਾਫ਼ੀਆ ਸਰਗਰਮ-ਹਰਪ੍ਰਭਮਹਿਲ ਸਿੰਘ

ਨਵਾਂਸ਼ਹਿਰ, 12 ਅਗਸਤ (ਹਰਵਿੰਦਰ ਸਿੰਘ)-ਜ਼ਿਲ੍ਹੇ ਅੰਦਰ ਭੂ ਮਾਫ਼ੀਆ ਐਨੀ ਵੱਡੀ ਪੱਧਰ 'ਤੇ ਆਪਣੇ ਪੈਰ ਫਲਾਅ ਚੁੱਕਾ ਹੈ ਜੇਕਰ ਇਸ ਦੀ ਬਰੀਕੀ ਨਾਲ ਨਿਰਪੱਖ ਜਾਂਚ ਕੀਤੀ ਜਾਵੇ ਤਾਂ ਇਸ ਵਿਚ ਵੱਡੇ ਰਾਜਨੀਤਕ ਅਤੇ ਸਰਕਾਰੀ ਅਦਾਰਿਆਂ 'ਚ ਸੇਵਾ ਦਾ ਮੁਖੋਟਾ ਪਾਈ ਬੈਠੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਬਚਾਇਆ ਜਾ ਸਕਦਾ ਹੈ-ਡਾ: ਲਛਮਣ ਦਾਸ

ਘੁੰਮਣਾਂ, 12 ਅਗਸਤ (ਮਹਿੰਦਰ ਪਾਲ ਸਿੰਘ)-ਪਿੰਡ ਮਾਂਗਟ ਦਾ ਕਿਸਾਨ ਜੱਗਾ ਪਹਿਲਵਾਨ ਜਿਸ ਨੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਤਜ਼ਰਬਾ ਕੀਤਾ ਹੈ ਕਿ ਇਸ ਨਾਲ ਲੇਬਰ ਦੀ ਘਾਟ ਤੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ | ਕਿਉਕਿ ਪਾਣੀ ਸਾਨੂੰ ਜੀਵਨ ਦਿੰਦਾ ਹੈ ਦੂਸਰਾ ਝੋਨੇ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟੜ ਦਾ ਬਿਆਨ ਕਸ਼ਮੀਰੀਆਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲਾ-ਬੀਬੀ ਸੰਘਾ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)- ਇਸਤਰੀ ਜਾਗਿ੍ਤੀ ਮੰਚ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਕਸ਼ਮੀਰੀ ਲੜਕੀਆਂ ਲਈ ਵਰਤੀ ਗਈ ਸ਼ਬਦਾਵਲੀ ਨੂੰ ਔਰਤ ਵਿਰੁੱਧ ਅਤੇ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ | ਇਹ ਵਿਚਾਰ ਪ੍ਰਗਟ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਮੋਦੀ ਸਰਕਾਰ ਿਖ਼ਲਾਫ਼ ਕੀਤਾ ਮੁਜ਼ਾਹਰਾ

ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਅਤੇ ਮਨਰੇਗਾ ਮੂਵਮੈਂਟ ਪੰਜਾਬ ਵਲੋਂ ਮਨਰੇਗਾ ਵਰਕਰਾਂ ਦੀਆਂ ਮੰਗਾਂ ਅਤੇ ਘੱਟੋ-ਘੱਟ ਉਜਰਤ ਲਾਗੂ ਨਾ ਕਰਨ ਦੇ ਵਿਰੋਧ 'ਚ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਪਿੰਡ ਢੱਡੇ ਫਤਿਹ ...

ਪੂਰੀ ਖ਼ਬਰ »

ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ

ਟਾਂਡਾ ਉੜਮੁੜ , 12 ਅਗਸਤ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ, ਦਲ ਖਾਲਸਾ, ਯੂਥ ਆਫ ਪੰਜਾਬ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਇਕ ਸਾਂਝੀ ਪ੍ਰੈੱਸ ਕਾਨਫਰੰਸ ਮਹਿਕ ਹੋਟਲ ਟਾਂਡਾ ਵਿਖੇ ਹੋਈ | ਇਸ ਮੌਕੇ ਗੱਲਬਾਤ ਕਰਦੇ ਹੋਏ ਦਲ ਖਾਲਸਾ ਦੇ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪਤਨੀ ਤੇ ਸਹੁਰਿਆਂ ਤੋਂ ਤੰਗ ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ

ਨਸਰਾਲਾ, 12 ਅਗਸਤ (ਸਤਵੰਤ ਸਿੰਘ ਥਿਆੜਾ)-ਨਵ-ਵਿਆਹੀ ਘਰਵਾਲੀ ਅਤੇ ਸੁਹਰਿਆਂ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਛੱਤ ਵਾਲੇ ਪੱਖੇ ਨਾਲ ਫ਼ਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ...

ਪੂਰੀ ਖ਼ਬਰ »

ਬੱਚਾ ਚੁੱਕਣ ਦੇ ਸ਼ੱਕ 'ਚ ਨੌਜਵਾਨ ਦੀ ਲੋਕਾਂ ਵਲੋਂ ਕੁੱਟਮਾਰ

ਨੰਗਲ ਬਿਹਾਲਾਂ, 12 ਅਗਸਤ (ਵਿਨੋਦ ਮਹਾਜਨ)- ਅੱਜ ਸਵੇਰੇ ਪਿੰਡ ਨੰਗਲ ਬਿਹਾਲਾਂ ਵਿਖੇ ਏ ਕੇ. ਫ਼ਰਨੀਚਰ ਦੇ ਸਾਹਮਣੇ ਇਕ ਨੌਜਵਾਨ ਦੀ ਲੋਕਾਂ ਨੇ ਬੱਚਾ ਚੋਰ ਸਮਝ ਕੇ ਪਿਟਾਈ ਕਰ ਦਿੱਤੀ | ਮਿਲੀ ਜਾਣਕਾਰੀ ਅਨੁਸਾਰ ਗੁਜ਼ਰ ਪਰਿਵਾਰ ਦਾ ਇਕ ਵਿਅਕਤੀ ਆਪਣੇ ਦੋ ਬੱਚਿਆਂ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX