ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  16 minutes ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 1 hour ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਸਾਉਣ ਸੰਮਤ 551

ਮਾਨਸਾ

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ-ਹਰਸਿਮਰਤ ਬਾਦਲ

ਮਾਨਸਾ, 12 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਹਰ ਫ਼ਰੰਟ 'ਤੇ ਨਕਾਮ ਸਾਬਤ ਹੋਈ ਹੈ ਕਿਉਂਕਿ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਕਿਸੇ ਵੀ ਵਰਗ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ | ਇਹ ਦੋਸ਼ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇੱਥੇ ਡੂੰਮ ਵਾਲਾ ਗੁਰਦੁਆਰਾ ਅਤੇ ਅਗਰਸੈਨ ਭਵਨ ਵਿਖੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨਵੀਆਂ ਲਾਭ ਵਾਲੀਆਂ ਸਕੀਮਾਂ ਤਾਂ ਕੀ ਦੇਣੀਆਂ ਸਨ ਬਲਕਿ ਅਕਾਲੀ ਭਾਜਪਾ ਸਰਕਾਰ ਵਲੋਂ ਲਾਗੂ ਕੀਤੀਆਂ ਸਹੂਲਤਾਂ ਨੂੰ ਬੰਦ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਅਤੇ ਨੰਨ੍ਹੀ ਛਾਂ ਦੇ 11 ਸਾਲ ਪੂਰੇ ਹੋਣ ਦੀ ਖ਼ੁਸ਼ੀ 'ਚ ਪਿੰਡਾਂ, ਸ਼ਹਿਰਾਂ ਵਿਚ ਵਾਤਾਵਰਨ ਦੀ ਸ਼ੁੱਧਤਾ ਲਈ ਵੱਡੀ ਗਿਣਤੀ 'ਚ ਬੂਟੇ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਵਰਕਰ ਤੇ ਨੰਨ੍ਹੀ ਛਾਂ ਮੁਹਿੰਮ ਨਾਲ ਜੁੜੀਆਂ ਸੰਗਤਾਂ ਵਲੋਂ 13-13 ਬੂਟੇ ਲਗਾਏ ਜਾਣਗੇ | ਇਸ ਮੌਕੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਮਾ: ਮਿੱਠੂ ਸਿੰਘ ਕਾਹਨੇਕੇ ਤੇ ਗੁਰਪ੍ਰੀਤ ਸਿੰਘ ਝੱਬਰ ਦੋਵੇਂ ਮੈਂਬਰ ਸ਼ੋ੍ਰਮਣੀ ਕਮੇਟੀ, ਜੁਗਰਾਜ ਸਿੰਘ ਰਾਜੂ ਦਰਾਕਾ, ਮਲਕੀਤ ਸਿੰਘ ਭਪਲਾ, ਰਘਬੀਰ ਸਿੰਘ ਮਾਨਸਾ, ਤਰਸੇਮ ਚੰਦ ਮਿੱਢਾ, ਸੁਰਿੰਦਰ ਕੁਮਾਰ ਪਿੰਟਾ, ਵਿਨੋਦ ਕੁਮਾਰ ਭੰਮਾ, ਐਡਵੋਕੇਟ ਕਾਕਾ ਸਿੰਘ ਮਠਾੜੂ, ਬਿੱਕਰ ਸਿੰਘ ਮੰਘਾਣੀਆਂ, ਹਰਬੰਸ ਸਿੰਘ ਪੰਮੀ, ਆਤਮਜੀਤ ਸਿੰਘ ਕਾਲਾ, ਸਿਮਰਜੀਤ ਕੌਰ ਸਿੰਮੀ ਆਦਿ ਹਾਜ਼ਰ ਸਨ |
ਸੂਬਾ ਸਰਕਾਰ ਕੇਂਦਰ ਦੀਆਂ ਸਕੀਮਾਂ 'ਚ ਵੀ ਡਾਹ ਰਹੀ ਹੈ ਅੜਿੱਕੇ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ-ਸੂਬਾ ਸਰਕਾਰ ਨੇ ਖ਼ੁਦ ਲੋਕ ਭਲਾਈ ਸਕੀਮਾਂ ਤਾਂ ਕੀ ਦੇਣੀਆਂ ਸੀ ਸਗੋਂ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਚ ਵੀ ਅੜਿੱਕੇ ਡਾਹ ਰਹੀ ਹੈ | ਇਹ ਪ੍ਰਗਟਾਵਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗਿਆਨ ਰਿਜੌਰਟ ਵਿਖੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਤੋਂ ਹਰੇਕ ਵਰਗ ਦੁਖੀ ਹੈ | ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਇਸ ਮੌਕੇ ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬੱਪੀਆਣਾ, ਠੇਕੇਦਾਰ ਮਜੀਠਾ ਸਿੰਘ, ਤਜਿੰਦਰ ਜਿੰਦਲ, ਪ੍ਰੇਮ ਕੁਮਾਰ ਲਹਿਰਾ, ਵਿਜੈ ਗਰਗ, ਠੇਕੇਦਾਰ ਰਾਕੇਸ਼ ਕੁਮਾਰ, ਕੁਲਸ਼ੇਰ ਸਿੰਘ ਰੂਬਲ, ਸੁਰਜੀਤ ਕੌਰ ਆਦਿ ਹਾਜ਼ਰ ਸਨ |
ਹੀਰੋਂ ਕਲਾਂ ਵਿਖੇ ਸਮਾਗਮ ਨੂੰ ਕੀਤਾ ਸੰਬੋਧਨ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ-ਕਾਂਗਰਸ ਪਾਰਟੀ ਨੇ ਬਾਦਲ ਪਰਿਵਾਰ ਤੇ ਅਕਾਲੀ ਦਲ ਨੂੰ ਬਦਨਾਮ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਪਰ ਲੋਕਾਂ ਨੇ ਅਕਾਲੀ ਦਲ-ਭਾਜਪਾ ਨੂੰ ਫ਼ਤਵਾ ਦੇ ਕੇ ਮੁੜ ਬਠਿੰਡਾ ਲੋਕ ਸਭਾ ਹਲਕੇ ਤੋਂ ਸੇਵਾ ਕਰਨ ਦਾ ਮਾਣ ਬਖ਼ਸ਼ਿਆ ਹੈ | ਇਹ ਪ੍ਰਗਟਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨੇੜਲੇ ਪਿੰਡ ਹੀਰੋ ਕਲਾਂ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਮੌਕੇ ਵੱਡਾ ਗੁਰਦੁਆਰਾ ਸਾਹਿਬ ਬਾਬਾ ਬੱਗਾ ਸਿੰਘ ਵਿਖੇ ਕੀਤਾ | ਪਿੰਡ ਵਾਸੀਆਂ ਨੇ ਹੀਰੋ ਕਲਾਂ ਤੋਂ ਚੀਮਾ ਮੰਡੀ ਨੂੰ ਜਾਂਦੀ ਸੜਕ ਨੂੰ ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣਵਾਉਣ ਤੇ ਖੇਤੀ ਲਈ ਨਹਿਰੀ ਪਾਣੀ ਦੇਣ ਦੀ ਮੰਗ ਰੱਖੀ | ਕੇਂਦਰੀ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਉਪਰੋਕਤ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ | ਇਸ ਮੌਕੇ ਪ੍ਰਮੁੱਖ ਅਕਾਲੀ ਆਗੂਆਂ ਤੋਂ ਇਲਾਵਾ ਗੁਰਮੇਲ ਸਿੰਘ ਹੀਰੋ ਕਲਾਂ, ਜਰਨੈਲ ਸਿੰਘ ਹੀਰੋ ਕਲਾਂ, ਬਲਵਿੰਦਰ ਸਿੰਘ, ਸਾਬਕਾ ਸਰਪੰਚ ਕੁਲਵੰਤ ਸਿੰਘ, ਗੁਰਜੰਟ ਸਿੰਘ ਹੀਰੋਂ ਕਲਾਂ, ਬਿੰਦਰ ਸਿੰਘ, ਰਛਪਾਲ ਸਿੰਘ, ਬਿੱਟੂ ਸਿੰਘ ਖੁਰਮੀ, ਜਗਦੇਵ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ |

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਬੰਦ ਦਾ ਸਮਰਥਨ

ਸਰਦੂਲਗੜ੍ਹ, 12 ਅਗਸਤ (ਨਿ.ਪ.ਪ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ) ਦੀ ਮੀਟਿੰਗ ਜ਼ਿਲ੍ਹਾ ਕਮੇਟੀ ਦੇ ਪ੍ਰਧਾਨ ਸਾਥੀ ਮਿੱਠੂ ਸਿੰਘ ਘੁੱਦਾ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰਿਆਂ ਨੇ ਦਿੱਲੀ ਸਥਿਤ ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੀ ਨਿੰਦਾ ਕੀਤੀ | ...

ਪੂਰੀ ਖ਼ਬਰ »

ਭੀਖੀ ਤੇ ਮੌੜ ਮੰਡੀ ਨਜ਼ਦੀਕ ਬਣ ਰਹੇ ਟੋਲ ਪਲਾਜ਼ਿਆਂ ਦਾ ਮਾਮਲਾ ਸ਼ਿਕਾਇਤ ਨਿਵਾਰਨ ਕਮੇਟੀ 'ਚ ਰੱਖਿਆ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)-ਭੀਖੀ ਤੇ ਮੌੜ ਮੰਡੀ ਨਜ਼ਦੀਕ ਬਣ ਰਹੇ ਟੋਲ ਪਲਾਜਿਆਂ ਨੂੰ ਨਿਯਮਾਂ ਦੀ ਉਲੰਘਣਾ ਕਰ ਕੇ ਬਣਾਏ ਜਾ ਰਹੇ ਦੱਸਦਿਆਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮਾਨਸਾ ਦੇ ਮੈਂਬਰ ਰਮੇਸ਼ ਕੁਮਾਰ ਗੋਇਲ ਬੁਢਲਾਡਾ ਨੇ ਕਿਹਾ ਕਿ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਦਲਿਤ ਸੰਗਠਨਾਂ ਦੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ

ਮਾਨਸਾ, 12 ਅਗਸਤ (ਸਟਾਫ਼ ਰਿਪੋਰਟਰ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੀ ਪੰਜਾਬ ਇਕਾਈ ਨੇ ਦਿੱਲੀ ਵਿਕਾਸ ਅਥਾਰਟੀ ਵਲੋਂ ਅਦਾਲਤੀ ਫ਼ੈਸਲੇ ਦੀ ਆੜ ਵਿਚ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਿਖ਼ਲਾਫ਼ ਦਲਿਤ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ 13 ਅਗਸਤ ਨੂੰ ਪੰਜਾਬ ਬੰਦ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਦੂਜੀ ਰਿਹਰਸਲ ਦਾ ਲਿਆ ਜਾਇਜ਼ਾ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਰੋਹ ਸਬੰਧੀ ਦੂਜੀ ਰਿਹਰਸਲ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਦਿੱਲੀ ਤੋਂ ਆ ਰਹੇ ਸਸਤੇ 'ਪੁਦਾਨ' ਦੇ ਗੈਰ-ਮਿਆਰੀ ਹੋਣ ਦਾ ਸ਼ੱਕ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)-ਪਿਛਲੇ ਕਈ ਦਿਨ੍ਹਾਂ ਤੋਂ ਪੰਜਾਬ ਅੰਦਰ ਦਿੱਲੀ ਤੋਂ ਆ ਰਹੇ ਸਸਤੇ ਰੇਟਾਂ ਦੇ ਕੀਟਨਾਸ਼ਕਾਂ ਦੀ ਪ੍ਰਮਾਣਕਿਤਾ ਬਾਰੇ ਭੰਬਲਭੂਸਾ ਬਰਕਰਾਰ ਹੋਣ ਦੇ ਬਾਵਜੂਦ ਕਿਸਾਨਾਂ ਵਲੋਂ ਰੋਜ਼ਾਨਾ ਦਿੱਲੀ ਤੋਂ ਹਜਾਰਾਂ ਕੁਇੰਟਲ 'ਪੁਦਾਨ' ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਮੁਕੰਮਲ ਹੋਣ ਦੇ ਨੇੜੇ-ਕਲੀਪੁਰ

ਬੋਹਾ, 12 ਅਗਸਤ (ਰਮੇਸ਼ ਤਾਂਗੜੀ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕੋਰ ਕਮੇਟੀ ਮੈਂਬਰ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

243 ਨਸ਼ੀਲੀਆਂ ਗੋਲੀਆਂ ਤੇ 2 ਡੱਬੇ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 12 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਤੇ ਸੁਲਫ਼ਾ ਬਰਾਮਦ ਕਰ ਕੇ ਕਈ ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਡਾ: ਨਰਿੰਦਰ ਭਾਰਗਵ ...

ਪੂਰੀ ਖ਼ਬਰ »

ਲੋਕਾਂ ਦਾ ਸਹਿਯੋਗ ਨਾਲ ਜ਼ਿਲੇ੍ਹ ਨੂੰ ਨਸ਼ਾ ਮੁਕਤ ਕਰ ਦੇਵਾਂਗੇ-ਐਸ.ਐਸ.ਪੀ. ਭਾਰਗਵ

ਮਾਨਸਾ, 12 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦਾਅਵੇ ਨਾਲ ਕਿਹਾ ਹੈ ਕਿ ਜੇਕਰ ਲੋਕਾਂ ਦਾ ਸਹਿਯੋਗ ਮਿਲਦਾ ਰਿਹਾ ਤਾਂ ਨਰਿੰਦਰਪੁਰਾ ਸਮੇਤ ਜ਼ਿਲੇ੍ਹ ਦੇ ਹਰ ਪਿੰਡ ਤੇ ਸ਼ਹਿਰ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ | ਜ਼ਿਕਰਯੋਗ ...

ਪੂਰੀ ਖ਼ਬਰ »

ਦਰਿਆਈ ਪਾਣੀਆਂ ਲਈ ਕੇਂਦਰ ਸਰਕਾਰ ਨਾਲ ਲੜਾਂਗੇ ਆਰ-ਪਾਰ ਦੀ ਲੜਾਈ-ਝੰਡੂਕੇ

ਸਰਦੂਲਗੜ੍ਹ, 12 ਅਗਸਤ (ਜੀ. ਐਮ. ਅਰੋੜਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਰਵਿਦਾਸ ਮੰਦਰ ਵਿਖੇ ਬਲਾਕ ਦੇ ਜਨਰਲ ਸਕੱਤਰ ਸੰਤੋਖ ਸਿੰਘ ਖੈਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨੀ ਮਸਲਿਆਂ 'ਤੇ ਗੰਭੀਰ ਵਿਚਾਰਾਂ ਕੀਤੀ ਗਈਆਂ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਪ੍ਰਤੀ ਜਾਗਰੂਕ ਕਰਨ ਲਈ ਪੰਚਾਇਤੀ ਨੁਮਾਇੰਦਿਆਂ ਨਾਲ ਇਕੱਤਰਤਾ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)-ਸਰਕਾਰ ਵਲੋਂ ਪਾਣੀ ਬਚਾਉਣ ਲਈ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਲਈ ਜਾਰੀ 'ਜਲ ਸ਼ਕਤੀ ਅਭਿਆਨ' ਪ੍ਰੋਜੈਕਟ ਦੇ ਭਾਰਤ ਸਰਕਾਰ ਦੀ ਟੀਮ ਦੇ ਮੁਖੀ ਅੰਜਲੀ ਭਾਵੜਾ ਆਈ.ਏ.ਐਸ. ਨੇ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਚੇਤਨਾ ਪਰਖ ਪ੍ਰੀਖਿਆ ਮੁਕੰਮਲ, ਨਤੀਜਾ 15 ਨੂੰ

ਭੀਖੀ, 12 ਅਗਸਤ (ਬਲਦੇਵ ਸਿੰਘ ਸਿੱਧੂ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਲਈ ਗਈ ਚੇਤਨਾ ਪਰਖ ਪ੍ਰੀਖਿਆ ਸਮਾਪਤ ਹੋ ਗਈ ਹੈ, ਜਿਸ ਦੇ ਨਤੀਜੇ 15 ਅਗਸਤ ਨੂੰ ਐਲਾਨੇ ਜਾਣਗੇ | ਇਹ ਪ੍ਰੀਖਿਆ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਤੇ ਹੈਰੀਟੇਜ ਇੰਟਰਨੈਸ਼ਨਲ ਸਕੂਲਾਂ 'ਚ ਕਰਵਾਈ ...

ਪੂਰੀ ਖ਼ਬਰ »

ਮਾਨਸਾ ਤੋਂ ਅੰਮਿ੍ਤਸਰ ਤੱਕ ਸਾਈਕਲ ਯਾਤਰਾ 16 ਨੂੰ

ਮਾਨਸਾ, 12 ਅਗਸਤ (ਵਿ. ਪ੍ਰਤੀ.)-ਮਾਨਸਾ ਦੇ ਸਾਈਕਲਿਸਟਾਂ ਵਲੋਂ ਮਾਨਸਾ ਤੋਂ ਅੰਮਿ੍ਤਸਰ ਤੱਕ ਸਾਈਕਲ ਯਾਤਰਾ 16 ਅਗਸਤ ਨੂੰ ਲਗਾਈ ਜਾਵੇਗੀ | ਇਹ ਜਾਣਕਾਰੀ ਸਾਈਕਲਿਸਟ ਤੇ ਨਗਰ ਕੌਾਸਲ ਮਾਨਸਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਦਿੰਦਿਆਂ ਦੱਸਿਆ ਕਿ 25 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX