ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  1 day ago
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  1 day ago
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  1 day ago
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  1 day ago
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  1 day ago
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  1 day ago
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  1 day ago
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  1 day ago
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  1 day ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  1 day ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  1 day ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  1 day ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  1 day ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  1 day ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  1 day ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  1 day ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  1 day ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  1 day ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  1 day ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  1 day ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  1 day ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  1 day ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  1 day ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੁੱਧ ਮਨੁੱਖਤਾ ਲਈ ਸਭ ਤੋਂ ਵੱਡੀ ਮਹਾਂਮਾਰੀ ਹੈ। -ਮਾਰਟਿਨ ਲੂਥਰ

ਬਰਨਾਲਾ

ਪੰਜਾਬ ਬੰਦ ਦੇ ਸੱਦੇ 'ਤੇ ਬਰਨਾਲਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਸੜਕਾਂ ਜਾਮ

ਬਰਨਾਲਾ, 13 ਅਗਸਤ (ਧਰਮਪਾਲ ਸਿੰਘ)-ਪਿਛਲੇ ਦਿਨੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਤੋਂ ਬਾਅਦ ਪੰਜਾਬ ਬੰਦ ਦੇ ਸੱਦੇ 'ਤੇ ਜਿੱਥੇ ਬਰਨਾਲਾ ਵਿਖੇ ਬਜ਼ਾਰਾਂ 'ਚ ਦੁਕਾਨਾਂ, ਸਕੂਲ ਤੇ ਕਾਲਜ ਤੇ ਬੱਸਾਂ ਬੰਦ ਰਹੀਆਂ ਉਥੇ ਆਲ ਇੰਡੀਆ ਆਦਿ ਧਰਮ ਮਿਸ਼ਨ ਜ਼ਿਲ੍ਹਾ ਬਰਨਾਲਾ, ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਬਰਨਾਲਾ, ਬਹੁਜਨ ਸਮਾਜ ਪਾਰਟੀ, ਸ੍ਰੀ ਗੁਰੂ ਰਵਿਦਾਸ ਸਭਾ, ਮੂਲ ਨਿਵਾਸੀ ਚੇਤਨਾ ਮੰਚ, ਭਗਵਾਨ ਵਾਲਮੀਕੀ ਸਭਾ, ਸਫ਼ਾਈ ਕਰਮਚਾਰੀ ਯੂਨੀਅਨ, ਦਲਿਤ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਰਵਿਦਾਸ ਚੌਕ ਬਰਨਾਲਾ ਵਿਖੇ ਰੋਡ ਜਾਮ ਕਰ ਕੇ ਮੋਦੀ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ ਗਈ | ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਗਤਾਰ ਸਿੰਘ, ਅਵਤਾਰ ਸਿੰਘ ਢਿੱਲੋਂ, ਬਸਪਾ ਆਗੂ ਹਵਾ ਸਿੰਘ ਹਨੇਰੀ, ਜਸਵੀਰ ਸਿੰਘ ਬਰਨਾਲਾ, ਰਮੇਸ਼ ਕੁਮਾਰ ਹਮਦਰਦ, ਐਮ.ਸੀ. ਜਗਰਾਜ ਸਿੰਘ ਪੰਡੋਰੀ, ਗੁਰਮੀਤ ਸਿੰਘ ਦਾਨਗੜ੍ਹ, ਗੁਰਬਾਜ਼ ਸਿੰਘ ਬਾਜ ਆਦਿ ਆਗੂਆਂ ਨੇ ਕਿਹਾ ਕਿ ਦਿੱਲੀ ਦੇ ਤੁਗਲਕਾਬਾਦ ਵਿਖੇ ਮੋਦੀ ਸਰਕਾਰ ਨੇ 600 ਸਾਲ ਤੋਂ ਵੱਧ ਪੁਰਾਣੇ ਮੰਦਰ ਨੂੰ ਢਾਹ ਕੇ ਬਹੁਤ ਵੱਡੀ ਗਲਤੀ ਕੀਤੀ ਹੈ ਜਿਸ ਕਾਰਨ ਪੂਰੇ ਦੇਸ਼ ਦੇ ਰਵਿਦਾਸ ਸਮਾਜ 'ਚ ਮੋਦੀ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖ਼ਾਸਕਰ ਘੱਟ ਗਿਣਤੀਆਂ ਲਈ ਖ਼ਤਰਾ ਬਣੀ ਹੋਈ ਤੇ ਇਸ ਸਰਕਾਰ ਦੇ ਰਾਜ 'ਚ ਘੱਟ ਗਿਣਤੀਆਂ ਦੇ ਲੋਕ ਸੁਰੱਖਿਅਤ ਨਹੀਂ ਹਨ | ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਘੇੜਾ, ਕਾਮਰੇਡ ਖੁਸ਼ੀਆ ਸਿੰਘ, ਵੇਅਰ ਹਾਊਸ ਦੇ ਪ੍ਰਧਾਨ ਮੋਹਨ ਸਿੰਘ, ਬਸਪਾ ਆਗੂ ਗਿਆਨੀ ਹਰੀ ਰਾਮ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ ਮੋਦੀ ਸਰਕਾਰ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਬਣਾਉਣ ਦੀ ਗੱਲਾਂ ਕਰ ਰਹੀ ਹੈ ਦੂਸਰੇ ਪਾਸੇ ਮੰਦਰ ਢਹਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਮੁੜ ਉਸੇ ਥਾਂ 'ਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਨਾ ਬਣਵਾਇਆ ਤਾਂ ਰਵਿਦਾਸ ਸਮਾਜ ਦਾ ਮੋਦੀ ਸਰਕਾਰ ਿਖ਼ਲਾਫ਼ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ | ਇਸ ਮੌਕੇ ਬਲਰਾਜ ਰਾਜਾ, ਗਿਆਨ ਸਿੰਘ, ਜਰਨੈਲ ਸਿੰਘ, ਮੇਜਰ ਸਿੰਘ, ਅਜਮੇਰ ਸਿੰਘ ਖੁੱਡੀ, ਸਵਰਨ ਸਿੰਘ ਸਹਿਜੜਾ, ਕਰਨੈਲ ਸਿੰਘ ਖੁੱਡੀ, ਭਰਪੂਰ ਸਿੰਘ, ਸਤਪਾਲ ਸਿੰਘ, ਇੰਦਰਜੀਤ ਸਿੰਘ, ਨਾਜ਼ਰ ਸਿੰਘ, ਗੁਲਜ਼ਾਰ ਸਿੰਘ, ਸਰਪੰਚ ਬਲਵੰਤ ਸਿੰਘ ਪੱਤੀ ਸੋਹਲ, ਸਰਪੰਚ ਜਸਵਿੰਦਰ ਸਿੰਘ ਨਾਈਵਾਲਾ, ਮਲਕੀਤ ਸਿੰਘ, ਜੀਵਨ ਸਿੰਘ, ਸਤਪਾਲ ਸਿੰਘ, ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)- ਗੁਰੂ ਰਵਿਦਾਸ ਮੰਦਰ ਢਾਹੁਣ ਦੇ ਰੋਸ ਵਜੋਂ ਸਮੂਹ ਵਕੀਲਾਂ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ, ਜਨਰਲ ਸਕੱਤਰ ਨਿਤਿਨ ਬਾਂਸਲ ਦੀ ਅਗਵਾਈ ਹੇਠ ਕੰਮ ਕਾਜ ਬੰਦ ਰੱਖ ਕੇ ਹੜਤਾਲ ਕੀਤੀ ਗਈ | ਇਸ ਮੌਕੇ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ, ਜਨਰਲ ਸਕੱਤਰ ਨਿਤਿਨ ਬਾਂਸਲ, ਮੀਤ ਪ੍ਰਧਾਨ ਪਰਮਜੀਤ ਸਿੰਘ ਮਸੌਣ ਅਤੇ ਸਾਬਕਾ ਸੈਕਟਰੀ ਦਰਸ਼ਨ ਸਿੰਘ ਸਿੱਮਕ ਨੇ ਸੰਬੋਧਨ ਕੀਤਾ | ਇਸ ਮੌਕੇ ਐਡਵੋਕੇਟ ਕੁਲਵਿਜੈ ਸਿੰਘ ਤਪਾ, ਮਨਪ੍ਰੀਤ ਸਿੰਘ ਭੋਤਨਾ, ਗੁਰਪ੍ਰੀਤ ਸਿੰਘ ਕਾਲੀਆ, ਅਸ਼ਵਨੀ ਮਹਿਤਾ, ਬਲਦੇਵ ਸਿੰਘ ਬੀਹਲਾ, ਹਰਪ੍ਰੀਤਪਾਲ ਸਿੰਘ, ਗੁਰਪ੍ਰੀਤਪਾਲ ਸਿੰਘ, ਚਰਨਜੀਤ ਸਿੰਘ ਜਟਾਣਾ, ਗੁਰਪ੍ਰੀਤ ਸਿੰਘ ਮੰਡੇਰ, ਹਰਪ੍ਰੀਤ ਸਿੰਘ ਬਾਲੀਆ, ਗੁਰਪ੍ਰੀਤ ਸਿੰਘ ਗੁੰਮਟੀ, ਅਮਰਇੰਦਰ ਸਿੰਘ ਅਮਲਾ ਸਿੰਘ ਵਾਲਾ, ਯੋਗੇਸ਼ ਗੁਪਤਾ, ਪਿ੍ਥੀਪਾਲ ਸਿੰਘ ਕੌਲਧਾਰ, ਗੁਰਦਰਸ਼ਨ ਸਿੰਘ, ਸਤਪ੍ਰਕਾਸ਼ ਆਦਿ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪੁਰਾਤਨ ਮੰਦਰ ਨੂੰ ਢਾਹੇ ਜਾਣ ਤੋਂ ਬਾਅਦ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਦਲਿਤ ਜਥੇਬੰਦੀਆਂ ਵਲੋਂ ਕਸਬਾ ਹੰਡਿਆਇਆ ਵਿਖੇ ਕੌਮੀ ਮਾਰਗ ਨੰ: 7 ਚੰਡੀਗੜ੍ਹ-ਬਠਿੰਡਾ ਉੱਪਰ ਬੱਸਾਂ, ਕਾਰਾਂ, ਟਰੱਕਾਂ ਨੂੰ ਰੋਕ ਕੇ ਸੜਕ ਜਾਮ ਕੀਤੀ ਗਈ | ਇਸ ਤੋਂ ਪਹਿਲਾਂ ਦਲਿਤ ਭਾਈਚਾਰੇ ਦੇ ਆਗੂਆਂ ਨੇ ਕਸਬਾ ਹੰਡਿਆਇਆ ਦੇ ਮੱੁਖ ਬਾਜ਼ਾਰ ਨੂੰ ਬੰਦ ਕਰਵਾਇਆ | ਇਸ ਮੌਕੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਤੇਜ ਸਿੰਘ ਖੱੁਡੀ, ਜਥੇ: ਜਰਨੈਲ ਸਿੰਘ ਭੋਤਨਾ, ਪ੍ਰਧਾਨ ਗੁਰਜੀਤ ਸਿੰਘ ਧਨੌਲਾ ਖ਼ੁਰਦ, ਸਾਬਕਾ ਸੰਮਤੀ ਚੇਅਰਮੈਨ ਨਿਰਮਲ ਸਿੰਘ ਖੱੁਡੀ, ਬਾਬਾ ਭਰਪੂਰ ਸਿੰਘ ਸੇਖਾ-ਝਲੂਰ ਵਾਲੇ, ਲਛਮਣ ਸਿੰਘ ਖੱੁਡੀ, ਸਾਬਕਾ ਸਰਪੰਚ ਬਿੰਦਰ ਸਿੰਘ ਭੈਣੀ, ਅਵਤਾਰ ਸਿੰਘ ਜਨਰਲ ਸਕੱਤਰ, ਅਮਰ ਸਿੰਘ ਖੱੁਡੀ ਮੀਤ ਪ੍ਰਧਾਨ, ਹਰਬੰਸ ਸਿੰਘ ਖ਼ਾਲਸਾ ਪੰਚ, ਬੇਅੰਤ ਸਿੰਘ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਅਵਤਾਰ ਸਿੰਘ ਪਾਰੀ, ਮੱਘਰ ਸਿੰਘ, ਬਾਬਾ ਹਰਬੰਸ ਸਿੰਘ, ਮਹਿੰਦਰ ਸਿੰਘ ਧਨੌਲਾ, ਰਾਜਾ ਸਿੰਘ, ਚਮਕੌਰ ਸਿੰਘ, ਸੁਰਜੀਤ ਸਿੰਘ, ਕ੍ਰਿਸ਼ਨ ਸਿੰਘ, ਚਰਨਜੀਤ ਕੌਰ ਹੰਡਿਆਇਆ, ਕਰਨੈਲ ਸਿੰਘ ਖੱੁਡੀ, ਬਲਜੀਤ ਸਿੰਘ, ਜ਼ੋਰਾ ਸਿੰਘ ਸਮਾਜ ਸੇਵੀ, ਤਿਰਲੋਕ ਸਿੰਘ, ਕੁਲਦੀਪ ਸਿੰਘ ਭੈਣੀ, ਲੱਛੋ, ਸ਼ਿੰਦਰਪਾਲ ਕੌਰ, ਬਲਵੀਰ ਕੌਰ, ਦਲੀਪ ਕੌਰ, ਪ੍ਰੀਤਮ ਕੌਰ, ਪੰਚ ਗੁਰਮੀਤ ਸਿੰਘ, ਪੰਚ ਸੁਖਮਿੰਦਰ ਸਿੰਘ, ਰਾਜਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਭਗਤ ਰਵਿਦਾਸ ਪ੍ਰਬੰਧਕ ਕਮੇਟੀਆਂ ਦੇ ਆਗੂ ਤੇ ਅਹੁਦੇਦਾਰ ਹਾਜ਼ਰ ਸਨ | ਇਸ ਧਰਨੇ ਨਾਲ ਚੰਡੀਗੜ੍ਹ ਤੋਂ ਬਠਿੰਡਾ ਨੂੰ ਜਾਣ ਵਾਲੀਆਂ 4-5 ਸਰਕਾਰੀ ਤੇ ਪ੍ਰਾਈਵੇਟ ਬੱਸਾਂ 'ਚ ਬੈਠੀਆਂ ਸਵਾਰੀਆਂ ਜਾਮ 'ਚ ਫਸ ਗਈਆਂ | ਇਸ ਧਰਨੇ 'ਚ ਬਠਿੰਡਾ ਨੂੰ ਜਾ ਰਹੇ ਏ.ਟੀ.ਓ. ਊਦੇ ਸਿੰਘ ਨੂੰ ਹੰਡਿਆਇਆ ਚੌਕ ਤੋਂ ਧਰਨਾਕਾਰੀਆਂ ਨੇ ਵਾਪਸ ਸੰਗਰੂਰ ਵੱਲ ਮੋੜਿਆ | ਇਹ ਧਰਨਾ ਲੱਗਣ ਨਾਲ ਬਰਨਾਲਾ, ਚੰਡੀਗੜ੍ਹ, ਬਠਿੰਡਾ, ਮਾਨਸਾ, ਲੁਧਿਆਣਾ, ਮੋਗਾ ਨੂੰ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ |
ਟੱਲੇਵਾਲ, (ਸੋਨੀ ਚੀਮਾ)-ਦਿੱਲੀ ਦੇ ਤੁਗ਼ਲਕਾਬਾਦ 'ਚ ਸਦੀਆਂ ਪੁਰਾਣਾ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਿਖ਼ਲਾਫ਼ ਦਲਿਤ ਭਾਈਚਾਰੇ ਦੇ ਲੋਕਾਂ ਨੇ ਸੰਤ ਸਮਾਜ ਦੇ ਸੱਦੇ'ਤੇ ਪਿੰਡ ਟੱਲੇਵਾਲ ਅਤੇ ਭੋਤਨਾ ਵਿਖੇ ਇਲਾਕੇ ਦੇ ਪਿੰਡਾਂ ਨਾਲ ਸਬੰਧਤ ਰਵਿਦਾਸ ਕਮੇਟੀਆਂ ਅਤੇ ਰਵਿਦਾਸੀਆਂ ਭਾਈਚਾਰੇ ਦੇ ਲੋਕਾਂ ਵਲੋਂ ਮੋਗਾ ਬਰਨਾਲਾ ਨੈਸ਼ਨਲ ਹਾਈਵੇ ਜਾਮ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੁਖਦੇਵ ਸਿੰਘ ਭੋਤਨਾ ਪ੍ਰਧਾਨ ਖੇਤ ਮਜ਼ਦੂਰ ਯੂਨੀਅਨ, ਨਛੱਤਰ ਸਿੰਘ ਭੋਤਨਾ ਇਕਾਈ ਪ੍ਰਧਾਨ ਰਵਿਦਾਸ ਕਮੇਟੀ, ਮਾ: ਗੁਰਚਰਨ ਭੋਤਨਾ, ਗੁਰਦੀਪ ਸਿੰਘ ਟੱਲੇਵਾਲ, ਪਰਸਨ ਸਿੰਘ ਟੱਲੇਵਾਲ, ਹਮੀਰ ਸਿੰਘ ਪੰਚ ਬੀਹਲਾ, ਕਾਕਾ ਸਿੰਘ ਪੰਚ ਟੱਲੇਵਾਲ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਨਿਹਾਲ ਸਿੰਘ ਭੋਤਨਾ, ਨਾਇਬ ਸਿੰਘ ਫ਼ੌਜੀ, ਪਿਛੋਰਾ ਸਿੰਘ ਪੰਚ, ਜਸਵੀਰ ਸਿੰਘ, ਕਰਮਜੀਤ ਸਿੰਘ ਭੋਤਨਾ, ਰਣਜੀਤ ਚੌਹਾਨ,ਏਕਮ ਸਿੰਘ ਪੰਚ ਬੀਹਲਾ, ਜਗਦੀਪ ਸਿੰਘ ਬਬੀਹਲਾ, ਰੂਪ ਸਿੰਘ ਬੀਹਲਾ, ਸ਼ਿੰਗਾਰ ਸਿੰਘ ਸੋਹੀਆਂ, ਕੁਲਦੀਪ ਸਿੰਘ ਛੀਨੀਵਾਲ ਖ਼ੁਰਦ, ਸੁਖਦੇਵ ਸਿੰਘ ਪੰਚ ਬੀਹਲਾ, ਹਾਕਮ ਸਿੰਘ ਪੰਚ ਬੀਹਲਾ, ਮੱਘਰ ਸਿੰਘ, ਬਲਵਿੰਦਰ ਸਿੰਘ ਟੱਲੇਵਾਲ ਤੋਂ ਇਲਾਵਾ ਗੁਰਦੁਆਰਾ ਰਵਿਦਾਸ ਕਮੇਟੀ ਟੱਲੇਵਾਲ, ਬਾਬਾ ਸਾਹਿਬ ਅੰਬੇਡਕਰ ਕਲੱਬ ਬੀਹਲਾ, ਗੁਰੂ ਰਵਿਦਾਸ ਕਮੇਟੀ ਛੀਨੀਵਾਲ ਖ਼ੁਰਦ, ਭਗਤ ਰਵਿਦਾਸ ਕਮੇਟੀ ਛੀਨੀਵਾਲ ਕਲ੍ਹਾਂ, ਗੁਰਦੁਆਰਾ ਰਵਿਦਾਸ ਕਮੇਟੀ ਦੀਵਾਨਾ ਆਦਿ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਔਰਤਾਂ ਵੀ ਹਾਜ਼ਰ ਸਨ | ਇਸ ਦੌਰਾਨ ਡੀ.ਐਸ.ਪੀ ਮਹਿਲ ਕਲਾਂ ਹਰਵਿੰਦਰ ਸਿੰਘ ਤੇ ਥਾਣਾ ਮੁਖੀ ਜਸਵੀਰ ਸਿੰਘ ਬੁੱਟਰ ਨੇ ਵੀ ਧਰਨੇ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ |
ਸ਼ਹਿਣਾ, (ਸੁਰੇਸ਼ ਗੋਗੀ)-ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਸ਼ਹਿਣਾ ਵਿਖੇ ਰਵਿਦਾਸੀਆ ਭਾਈਚਾਰੇ ਵਲੋਂ ਰੋਸ ਮਾਰਚ ਕੀਤਾ ਗਿਆ | ਜਿਸ ਦੀ ਅਗਵਾਈ ਜੋਗਿੰਦਰ ਸਿੰਘ, ਸੂਬੇਦਾਰ ਗੁਰਦੀਪ ਸਿੰਘ ਸਾਬਕਾ ਪੰਚ, ਬਲਵਿੰਦਰ ਸਿੰਘ ਪੱਪੀ, ਕਾਲਾ ਸਿੰਘ, ਦਰਸ਼ਨ ਸਿੰਘ, ਗੁਰਚਰਨ ਸਿੰਘ, ਮੇਜਰ ਸਿੰਘ, ਗੁਰਦਿੱਤ ਸਿੰਘ ਆਦਿ ਨੇ ਕਰਦਿਆਂ ਸਮੁੱਚਾ ਬਾਜ਼ਾਰ ਬੰਦ ਕਰਨ ਦੀ ਅਪੀਲ ਕੀਤੀ | ਜਿਸ 'ਤੇ ਦੁਕਾਨਦਾਰਾਂ ਨੇ ਇਸ ਦਾ ਸਮਰਥਨ ਕਰਦਿਆਂ ਬਾਜ਼ਾਰ ਬੰਦ ਕਰ ਦਿੱਤਾ | ਇਸ ਉਪਰੰਤ ਬੱਸ ਅੱਡੇ 'ਤੇ ਰੋਸ ਧਰਨਾ ਦਿੱਤਾ ਗਿਆ | ਜਿਸ 'ਚ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ, ਗੁਰਦੀਪ ਦਾਸ ਬਾਵਾ ਮੈਂਬਰ ਬਲਾਕ ਸੰਮਤੀ, ਸੁਖਵਿੰਦਰ ਸਿੰਘ ਧਾਲੀਵਾਲ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ, ਪੰਚ ਰੌਸ਼ਨ ਸ਼ਰਮਾ,ਸਰਬਣ ਸਿੰਘ, ਦਰਸ਼ਨ ਦਾਸ ਬਾਵਾ, ਜਤਿੰਦਰ ਸਿੰਘ ਖਹਿਰਾ, ਬਲਜੀਤ ਸਿੰਘ ਆਜ਼ਾਦ, ਸਤਵੀਰ ਸਿੰਘ ਢਿੱਲੋਂ, ਲਖਵੀਰ ਸਿੰਘ ਆਦਿ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪਿਛਲੇ ਦਿਨੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ 'ਤੇ ਸਮੂਹ ਦਲਿਤ ਭਾਈਚਾਰੇ ਨੇ ਅੱਜ ਤਪਾ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰ ਕੇ ਵਾਲਮੀਕ ਚੌਕ ਵਿਖੇ ਧਰਨਾ ਲਗਾ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਤਪਾ ਵਿਖੇ ਰਲਵਾਂ-ਮਿਲਵਾਂ ਹੁੰਗਾਰਾ ਦੇਖਣ ਨੂੰ ਮਿਲਿਆ ¢ ਇਸ ਮੌਕੇ ਦਲਿਤ ਭਾਈਚਾਰੇ ਦੇ ਆਗੂ ਤੇ ਕੌਾਸਲਰ ਵਿਨੋਦ ਕਾਲਾ ਨੇ ਸੰਬੋਧਨ ਕੀਤਾ | ਇਸ ਮੌਕੇ ਥਾਣਾ ਮੁਖੀ ਜਸਵਿੰਦਰ ਸਿੰਘ ਢੀਂਡਸਾ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ¢ ਇਸ ਮੌਕੇ ਰਾਜ ਕੁਮਾਰ ਡਿੱਕਾ, ਸਿਕੰਦਰ ਕੁਮਾਰ, ਪਾਲਾ ਰਾਮ, ਲੱਖਾ ਸਿੰਘ, ਮੋਹਨੀ ਕੁਮਾਰ, ਟੀਟਾ ਆਦਿ ਤੋਂ ਇਲਾਵਾ ਸਮੂਹ ਦਲਿਤ ਭਾਈਚਾਰਾ ਮੌਜੂਦ ਸੀ¢
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਬੰਦ ਦੇ ਸੱਦੇ ਨੂੰ ਸਥਾਨਕ ਕਸਬੇ ਅੰਦਰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ | 11 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਮਹਿਲ ਕਲਾਂ ਦੇ ਮੁੱਖ ਚੌਾਕ 'ਚ ਲੁਧਿਆਣਾ-ਬਠਿੰਡਾ ਮੁੱਖ ਮਾਰਗ ਨੂੰ ਜਾਮ ਕਰ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ, ਮਾਨ ਦਲ ਦੇ ਜਗਰਾਜ ਸਿੰਘ ਮੂੰਮ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਯੂਥ ਦੇ ਜ਼ਿਲ੍ਹਾ ਪ੍ਰਧਾਨ ਰੂਬਲ ਗਿੱਲ ਕੈਨੇਡਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਕੁਲਵੰਤ ਰਾਏ ਪੰਡੋਰੀ, ਅਮਰਜੀਤ ਕੁੱਕੂ, ਮਾ: ਯਸ਼ਪਾਲ ਸਿੰਘ ਮਹਿਲ ਕਲਾਂ, ਹਮੀਦ ਮੁਹੰਮਦ, ਪੰਜਾਬ ਏਕਤਾ ਪਾਰਟੀ ਦੇ ਕਰਮਜੀਤ ਸਿੰਘ ਉੱਪਲ, ਡਾ: ਮਿੱਠੂ ਮੁਹੰਮਦ ਨੇ ਧਰਨੇ ਨੂੰ ਸੰਬੋਧਨ ਕੀਤਾ | ਇਸ ਮੌਕੇ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਬੀ, ਹਰਵਿੰਦਰ ਕੁਮਾਰ ਜਿੰਦਲ, ਮਨਜੀਤ ਸਿੰਘ ਮਹਿਲ ਖ਼ੁਰਦ, ਸਰਪੰਚ ਵੀਰਪਾਲ ਕੌਰ ਧਨੇਰ, ਬੱਗਾ ਸਿੰਘ ਸੰਮਤੀ ਮੈਂਬਰ, ਸਰਬਜੀਤ ਸਿੰਘ ਸ਼ੰਭੂ, ਸੰਤ ਸਿੰਘ ਧੂਰੀ, ਗੁਰਪ੍ਰੀਤ ਸਿੰਘ ਕਲਾਲ ਮਾਜਰਾ, ਸੁਖਦੇਵ ਸਿੰਘ ਘੋਟੀ, ਮੇਜਰ ਸਿੰਘ ਕਲੇਰ, ਸਰਪੰਚ ਪਲਵਿੰਦਰ ਸਿੰਘ, ਸਰਪੰਚ ਬਲਦੀਪ ਸਿੰਘ ਮਹਿਲ ਖ਼ੁਰਦ, ਦਰਸ਼ਨ ਸਿੰਘ ਖਾਲਸਾ, ਕੇਵਲ ਸਿੰਘ ਸਹੌਰ,
(ਬਾਕੀ ਸਫ਼ਾ 8 'ਤੇ)
ਭਾਈ ਗੁਰਮੇਲ ਸਿੰਘ, ਬਲਵੀਰ ਸਿੰਘ ਧਨੇਰ, ਸੁਖਵਿੰਦਰ ਸਿੰਘ ਕੁਰੜ, ਮੁਖ਼ਤਿਆਰ ਸਿੰਘ ਧਨੇਰ, ਆਤਮਾ ਸਿੰਘ ਮਹਿਲ ਖ਼ੁਰਦ, ਜਸਵੰਤ ਸਿੰਘ ਪੰਡੋਰੀ, ਅਮਰਜੀਤ ਸਿੰਘ ਮਾਂਗੇਵਾਲ, ਪ੍ਰਧਾਨ ਭਾਨ ਸਿੰਘ ਸੰਘੇੜਾ, ਗੁਰਚਰਨ ਸਿੰਘ ਕਾਲਾ, ਪਵਿੱਤਰ ਸਿੰਘ ਮਹਿਲ ਖ਼ੁਰਦ, ਸਤਿਨਾਮ ਸਿੰਘ ਮਹਿਲ ਕਲਾਂ, ਮਲਕੀਤ ਸਿੰਘ, ਚਰਨ ਸਿੰਘ ਫ਼ੌਜੀ, ਅੰਮਿ੍ਤਪਾਲ ਸਿੰਘ, ਆਤਮਾ ਸਿੰਘ ਕਿ੍ਪਾਲ ਸਿੰਘ ਵਾਲਾ, ਜਰਨੈਲ ਸਿੰਘ ਮਹਿਲ ਖ਼ੁਰਦ, ਬੂਟਾ ਸਿੰਘ ਛੀਨੀਵਾਲ, ਦਰਸ਼ਨ ਸਿੰਘ, ਬੰਤ ਸਿੰਘ ਨਿਹਾਲੂਵਾਲ ਆਦਿ ਹਾਜ਼ਰ ਸਨ |
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਅੱਜ ਕਸਬਾ ਭਦੌੜ ਤੇ ਪਿੰਡਾਂ ਦੇ ਸਮੂਹ ਰਵਿਦਾਸ ਭਾਈਚਾਰੇ ਵਲੋਂ ਰਵਿਦਾਸ ਮੰਦਰ ਮੁਹੱਲਾ ਮਾਨਾ ਵਿਖੇ ਇਕੱਠ ਕਰ ਕੇ ਸੁਪਰੀਮ ਕੋਰਟ ਤੇ ਮੋਦੀ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ | ਬੰਦ ਦੇ ਸੱਦੇ ਦੌਰਾਨ ਇਕੱਠੇ ਹੋਏ ਲੋਕਾਂ ਨੇ ਸ਼ਾਂਤਮਈ ਢੰਗ ਨਾਲ ਸਮੂਹ ਬਾਜ਼ਾਰ ਬੰਦ ਕਰਵਾਏ ਅਤੇ ਬੱਸ ਆਵਾਜਾਈ 'ਚ ਪਈ ਰੁਕਾਵਟ ਨਾਲ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਤਿੰਨ ਕੋਨੀ ਭਦੌੜ ਵਿਖੇ ਲਗਾਏ ਧਰਨੇ ਦੌਰਾਨ ਸਾਬਕਾ ਸਰਪੰਚ ਗੁਰਮੇਲ ਸਿੰਘ ਗੇਲੀ, ਧੰਨਾ ਸਿੰਘ ਏਕਤਾ ਕਿਸਾਨ ਯੂਨੀਅਨ, ਪ੍ਰਧਾਨ ਰਾਮ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ ਸਮੂਹ ਰਵਿਦਾਸ ਭਾਈਚਾਰੇ ਵਲੋਂ ਮੋਦੀ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਘੜਾ ਭੰਨ ਕੇ ਪੁਤਲਾ ਫੂਕਿਆ ਗਿਆ | ਇਸ ਸਮੇਂ ਸਰਪੰਚ ਤੇਜਾ ਸਿੰਘ, ਕੌਾਸਲਰ ਗੋਕਲ ਸਿੰਘ, ਰਾਜ ਸਿੰਘ, ਜੱਗਾ ਸਿੰਘ, ਪੰਮਾ ਸਿੰਘ, ਭੋਲਾ ਸਿੰਘ, ਗੁਰਦੇਵ ਸਿੰਘ, ਨਾਹਰ ਸਿੰਘ, ਬੀਬੀ ਮਨਜੀਤ ਕੌਰ, ਬਲਵਿੰਦਰ ਸਿੰਘ, ਸਵਰਨ ਸਿੰਘ, ਹਰਨੇਕ ਸਿੰਘ ਤੋਂ ਵੱਡੀ ਗਿਣਤੀ 'ਚ ਔਰਤਾਂ ਵੀ ਹਾਜ਼ਰ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਬੰਦ ਦੇ ਸੱਦੇ ਤਹਿਤ ਬਰਨਾਲਾ-ਮਾਨਸਾ ਮੁੱਖ ਮਾਰਗ ਜਾਮ ਕਰ ਕੇ ਬੱਸ ਸਟੈਂਡ ਧੌਲਾ, ਬੱਸ ਸਟੈਂਡ ਰੂੜੇਕੇ ਕਲਾਂ, ਬੱਸ ਸਟੈਂਡ ਪੱਖੋ ਕਲਾਂ ਵਿਖੇ ਰਵਿਦਾਸ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ ਤੇ ਔਰਤਾਂ ਵਲੋਂ ਧਰਨੇ ਦੇ ਕੇ ਭਾਜਪਾ ਦੀ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਥਾਨਕ ਇਲਾਕੇ ਦੇ ਪਿੰਡਾਂ ਕਸਬਿਆਂ 'ਚ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਕੇ ਬੰਦ ਦਾ ਸਮਰਥਨ ਕੀਤਾ | ਇਸ ਮੌਕੇ ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਦੇ ਆਗੂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਕਲਾਂ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਹਰਚਰਨ ਸਿੰਘ ਰੂੜੇਕੇ ਕਲਾਂ, ਗੁਰਸੇਵਕ ਸਿੰਘ, ਫ਼ੌਜੀ ਜਸਵੰਤ ਸਿੰਘ ਪੱਖੋ ਕਲਾਂ, ਪ੍ਰਗਟ ਸਿੰਘ, ਹਰਮੇਲ ਸਿੰਘ, ਚਮਕੌਰ ਸਿੰਘ, ਲਛਮਣ ਸਿੰਘ ਨਿਹੰਗ, ਰਾਮ ਸਿੰਘ, ਮੇਵਾ ਸਿੰਘ, ਗੁਰਸੇਵਕ ਸਿੰਘ, ਭੀਮਾ ਸਿੰਘ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ |
ਧਨੌਲਾ, 13 ਅਗਸਤ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਸ਼ਹਿਰ ਤੇ ਆਲ਼ੇ ਦੁਆਲੇ ਦੇ ਪਿੰਡਾਂ ਦੇ ਸਮੂਹ ਰਵਿਦਾਸ ਭਾਈਚਾਰੇ ਵਲੋਂ ਬੱਸ ਸਟੈਂਡ ਨਜ਼ਦੀਕ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕਰਦਿਆਂ ਮੋਦੀ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਸ਼ਹਿਰ ਦੀਆਂ ਦੁਕਾਨਾਂ ਨੂੰ 1 ਵਜੇ ਤੱਕ ਬੰਦ ਰੱਖਿਆ ਗਿਆ | ਰੋਸ ਮਾਰਚ ਉਪਰੰਤ ਸੰਗਰੂਰ-ਬਰਨਾਲਾ ਰੋਡ ਜਾਮ ਕਰ ਕੇ ਧਰਨਾ ਲਗਾਇਆ ਗਿਆ | ਇਸ ਮੌਕ ਡਾ: ਲਾਲ ਸਿੰਘ, ਕੌਾਸਲਰ ਤੇ ਸਾਬਕਾ ਪ੍ਰਧਾਨ ਸੁਰਜੀਤ ਸਿੰਘ ਸੀਤਾ, ਕੌਾਸਲਰ ਤੇ ਸਾਬਕਾ ਮੀਤ ਪ੍ਰਧਾਨ ਰਾਜਿੰਦਰਪਾਲ ਸਿੰਘ ਰਾਜੀ, ਨਿਰਭੈ ਸਿੰਘ, ਜਗਜੀਤ ਸਿੰਘ, ਗੋਗੀ ਟੇਲਰ, ਦਰਸ਼ਨ ਸਿੰਘ ਟੇਲਰ ਆਦਿ ਨੇ ਸੰਬੋਧਨ ਕੀਤਾ | ਉਨ੍ਹਾਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ 21 ਅਗਸਤ ਨੂੰ ਸਮੂਹ ਭਾਈਚਾਰੇ ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਜੰਗੀ ਪੱਧਰ 'ਤੇ ਮੋਦੀ ਸਰਕਾਰ ਵਿਰੁੱਧ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਕੌਾਸਲਰ ਅਮਨਦੀਪ ਕੌਰ, ਜਥੇਦਾਰ ਕੌਰ ਸਿੰਘ, ਜਥੇਦਾਰ ਜਗਤਾਰ ਸਿੰਘ ਦਾਨਗੜ੍ਹ, ਸਾਬਕਾ ਕੌਾਸਲਰ ਪਾਲਾ ਸਿੰਘ, ਕਾਂਗਰਸੀ ਆਗੂ ਹਰਵਿੰਦਰ ਸਿੰਘ, ਹਰਦੀਪ ਸਿੰਘ ਸੋਢੀ, ਟੇਲਰ ਬੂਟਾ ਸਿੰਘ, ਕਿ੍ਸ਼ਨ ਸਿੰਘ, ਫ਼ੌਜੀ ਬਲਦੇਵ ਸਿੰਘ, ਨਿਰਮਲ ਸਿੰਘ, ਕਸ਼ਮੀਰ ਸਿੰਘ, ਜੱਗੀ, ਗੁਰਲਾਲ ਸਿੰਘ, ਸਤਨਾਮ ਸਿੰਘ, ਹਰਬੰਸ ਫ਼ੌਜੀ, ਦਰਬਾਰਾ ਸਿੰਘ ਫ਼ੌਜੀ ਆਦਿ ਮੌਜੂਦ ਸਨ |

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗਿ੍ਫ਼ਤਾਰ

ਮਹਿਲ ਕਲਾਂ, 13 ਅਗਸਤ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਮਹਿਲ ਕਲਾਂ ਸੂਆ ਪੁਲ ਕੋਠੇ ਰੌਸ਼ਨ ਖੇੜਾ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਦੋਸ਼ੀ ਨੰੂ ਕਾਬੂ ਕੀਤਾ ਹੈ | ਪੁਲਿਸ ਵਲੋਂ ਬਰਾਮਦ ਕੀਤੀਆਂ 24 ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਬਰਨਾਲਾ, 13 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਲਾਡੀ ਸਿੰਘ ਪੱੁਤਰ ਕੇਸਰ ਸਿੰਘ, ਮਨਜੀਤ ਕੌਰ ਪਤਨੀ ਕ੍ਰਿਸ਼ਨ ਸਿੰਘ ਵਾਸੀ ਬਰਨਾਲਾ ਿਖ਼ਲਾਫ਼ ਥਾਣਾ ਸਿਟੀ 'ਚ ਮਾਰਚ 2017 ਵਿਚ 5-5 ਗ੍ਰਾਮ ...

ਪੂਰੀ ਖ਼ਬਰ »

ਪਿੰਡ ਗੁਰੂਸਰ ਤੋਂ ਚੋਰੀ ਹੋਈਆਂ ਭੇਡਾਂ ਭਦੌੜ ਤੋਂ ਬਰਾਮਦ

ਭਦੌੜ, 13 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਗੁਰੂਸਰ ਤੋਂ ਚੋਰੀ ਹੋਈਆਂ ਭੇਡਾਂ ਦੇ ਮਾਮਲੇ ਦੀਆਂ ਤਾਰਾਂ ਕਸਬਾ ਭਦੌੜ ਨਾਲ ਆ ਜੁੜੀਆਂ ਹਨ | ਭਦੌੜ ਦੀ ਮਜ਼੍ਹਬੀ ਸਿੱਖਾਂ ਦੀ ਧਰਮਸ਼ਾਲਾ ਦੇ ਕਮਰੇ 'ਚੋਂ ਅਣਗਿਣਤ ਜੀਵਤ ਭੇਡਾਂ ਬਰਾਮਦ ...

ਪੂਰੀ ਖ਼ਬਰ »

ਬੇਕਾਬੂ ਹੋਈ ਕਾਰ ਡਰੇਨ 'ਚ ਡਿੱਗੀ

ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਬੇਕਾਬੂ ਹੋਈ ਕਾਰ ਦੇ ਠੁੱਲੀਵਾਲ ਤੇ ਗੁੰਮਟੀ ਵਿਚਕਾਰੋਂ ਲੰਘਦੀ ਡਰੇਨ 'ਚ ਡਿਗ ਕੇ ਹਾਦਸਾਗ੍ਰਸਤ ਹੋਣ ਦਾ ਪਤਾ ਲੱਗਿਆ ਹੈ |ਜਾਣਕਾਰੀ ਅਨੁਸਾਰ ਸਬ-ਡਵੀਜ਼ਨ ਠੁੱਲੀਵਾਲ ਵਿਖੇ ਤਾਇਨਾਤ ਜੇ.ਈ ਸੁਖਦੇਵ ਸਿੰਘ ਆਪਣੀ ਡਿਊਟੀ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਹੰਡਿਆਇਆ, 13 ਅਗਸਤ (ਗੁਰਜੀਤ ਸਿੰਘ ਖੱੁਡੀ)-ਮੋਟਰਸਾਈਕਲ ਤੇ ਪਿਕਅਪ ਗੱਡੀ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੀਤੀ ਸਾਮ ਮੋਟਰਸਾਈਕਲ ਨੰਬਰ ਪੀ.ਬੀ. 03 ਕਿਊ-2675 'ਤੇ ਸਵਾਰ ਹੋ ਕੇ ਹਰਦੀਪ ਸਿੰਘ ਪੱੁਤਰ ਪ੍ਰਗਟ ਸਿੰਘ ਵਾਸੀ ...

ਪੂਰੀ ਖ਼ਬਰ »

ਪਿਕਅਪ ਗੱਡੀ ਦੇ ਡਰਾਈਵਰ ਤੋਂ 3 ਲੱਖ ਰੁਪਏ ਖੋਹੇ

ਧਨੌਲਾ, 13 ਅਗਸਤ (ਚੰਗਾਲ)-ਅੱਜ ਧਨੌਲਾ ਨਜ਼ਦੀਕ ਸੰਗਰੂਰ ਰੋਡ ਮੁੱਖ ਮਾਰਗ ਓਵਰਬਿ੍ਜ ਦੇ ਥੱਲੇ 3-4 ਅਣਪਛਾਤੇ ਵਿਅਕਤੀਆਂ ਵਲੋਂ ਪਿਕਅਪ ਗੱਡੀ ਦੇ ਡਰਾਈਵਰ ਤੋਂ 3 ਲੱਖ ਰੁਪਏ ਦੀ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਮਪਾਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਕੀੜੇਮਾਰ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ 'ਤੇ ਅਚਨਚੇਤ ਛਾਪੇਮਾਰੀ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਦੀਆਂ ਟੀਮਾਂ ਵਲੋਂ ਆਪਣੇ-ਆਪਣੇ ਬਲਾਕਾਂ 'ਚ ਕੀੜੇਮਾਰ ਦਵਾਈਆਂ, ਖਾਦ ਤੇ ਬੀਜ ਵੇਚਣ ਵਾਲੀਆਂ ਦੁਕਾਨਾਂ ਉੱਪਰ ਅਚਨਚੇਤ ਛਾਪੇਮਾਰੀ ਕੀਤੀ ਗਈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਇਮਾਰਤ ਦੀ ਘਾਟ ਕਾਰਨ ਬੱਚੇ ਉਸੇ ਕਮਰਿਆਂ 'ਚ ਬੈਠ ਕੇ ਪੜ੍ਹਨ ਲਈ ਮਜਬੂਰ
ਸਰਕਾਰੀ ਹਾਈ ਸਕੂਲ ਭੋਤਨਾ ਦੇ ਸਰਕਾਰੀ ਤੌਰ 'ਤੇ 6 ਕਮਰੇ ਅਸੁਰੱਖਿਅਤ ਐਲਾਨੇ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਭੋਤਨਾ ਦੀ ਇਮਾਰਤ ਦੇ 6 ਕਮਰਿਆਂ ਦੀ ਮੁਰੰਮਤ ਵੱਲ ਧਿਆਨ ਨਾ ਦੇਣ ਕਾਰਨ ਕਮਰੇ ਅਣਸੁਰੱਖਿਅਤ ਐਲਾਨੇ ਜਾ ਚੁੱਕੇ ਹਨ ਅਤੇ ਸਰਕਾਰੀ ਤੌਰ 'ਤੇ ਅਸੁਰੱਖਿਅਤ ਐਲਾਨੀ ਇਮਾਰਤ ਦੇ ਇਨ੍ਹਾਂ ਕਮਰਿਆਂ ਵਿਚ ਬੈਠ ਕੇ ਪੜ੍ਹ ਰਹੇ ...

ਪੂਰੀ ਖ਼ਬਰ »

ਰਾਈਫ਼ਲ ਸ਼ੂਟਿੰਗ ਮੁਕਾਬਲੇ ਵਿਚ ਗੋਲਡ ਮੈਡਲ ਜੇਤੂ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਜੰਮਪਲ ਜੋਬਨਪ੍ਰੀਤ ਸਿੰਘ ਵਲੋਂ ਜੂਨੀਅਰ ਗਰੱੁਪ ਵਿਚ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਦੌਰਾਨ ਗੋਲਡ ਮੈਡਲ ਪ੍ਰਾਪਤ ਕਰਨ ਅਤੇ ਸਟੇਟ ਪੱਧਰ 'ਤੇ ਕੁਆਲੀਫ਼ਾਈ ਕਰਨ 'ਤੇ ਡੋਗਰ ਸਿੰਘ ਸਾਬਕਾ ਚੇਅਰਮੈਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭੋਤਨਾ ਦੇ ਸਰਕਾਰੀ ਤੌਰ 'ਤੇ 6 ਕਮਰੇ ਅਸੁਰੱਖਿਅਤ ਐਲਾਨੇ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਭੋਤਨਾ ਦੀ ਇਮਾਰਤ ਦੇ 6 ਕਮਰਿਆਂ ਦੀ ਮੁਰੰਮਤ ਵੱਲ ਧਿਆਨ ਨਾ ਦੇਣ ਕਾਰਨ ਕਮਰੇ ਅਣਸੁਰੱਖਿਅਤ ਐਲਾਨੇ ਜਾ ਚੁੱਕੇ ਹਨ ਅਤੇ ਸਰਕਾਰੀ ਤੌਰ 'ਤੇ ਅਸੁਰੱਖਿਅਤ ਐਲਾਨੀ ਇਮਾਰਤ ਦੇ ਇਨ੍ਹਾਂ ਕਮਰਿਆਂ ਵਿਚ ਬੈਠ ਕੇ ਪੜ੍ਹ ਰਹੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬਰਾਂਚ ਨੇ ਲਗਵਾਏ ਕੈਨੇਡਾ ਦੇ 10 ਸਾਲਾ ਵਿਜ਼ਟਰ ਵੀਜ਼ੇ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੀ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ'ਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਓਪਨ ਵਰਕ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਗਾਈਡੈਂਸ ਤੇ ਕਾਊਾਸਿਲੰਗ ਸੈਮੀਨਾਰ ਲਗਾਇਆ

ਤਪਾ ਮੰਡੀ, 13 ਅਗਸਤ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਵਸੰੁਧਰਾ ਕਪਿਲਾ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ 'ਚ ਗਾਈਡੈਂਸ ਐਾਡ ਕਾਊਾਸਿਲੰਗ ਤਹਿਤ ਸੈਮੀਨਾਰ ਲਗਾਇਆ ਗਿਆ | ਸੈਮੀਨਾਰ 'ਚ ਸਕੂਲ ਦੇ ਕੈਰੀਅਰ ਅਧਿਆਪਕ ਡਾ: ...

ਪੂਰੀ ਖ਼ਬਰ »

ਟਰਾਂਸਫਾਰਮਰ ਤੇ ਮੀਟਰ ਬਕਸੇ 'ਚ ਆਇਆ ਕਰੰਟ

ਦਿੜ੍ਹਬਾ ਮੰਡੀ, 13 ਅਗਸਤ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਸਬ-ਤਹਿਸੀਲ ਨੇੜੇ ਪਾਵਰਕਾਮ ਦੇ ਟਰਾਂਸਫਾਰਮਰ ਤੇ ਮੀਟਰਾਂ ਵਾਲੇ ਬਕਸੇ 'ਚ ਕਰੰਟ ਆ ਗਿਆ | ਕਰੰਟ ਲੱਗਣ ਕਾਰਨ ਦੋ ਕੁੱਤੇ ਮਾਰੇ ਗਏ | ਕੁੱਤੇ ਮਰਨ ਤੋਂ ਬਾਅਦ ਤਹਿਸੀਲ ਦੇ ਲੋਕਾਂ ਨੂੰ ਕਰੰਟ ਆਉਣ ਬਾਰੇ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਐਵਾਰਡਜ਼-2019 ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਨੂੰ ਮਿਲਿਆ ਪਹਿਲਾ ਐਵਾਰਡ

ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਪੇਂਡੂ ਖੇਤਰ ਅੰਦਰ ਚਾਨਣ ਮੁਨਾਰਾ ਬਣ ਵਿੱਦਿਆ ਦਾ ਚਾਨਣ ਵੰਡ ਰਹੀ ਨਾਮਵਰ ਵਿੱਦਿਅਕ ਸੰਸਥਾ ਜੀ. ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਨੂੰ ਖੇਡਾਂ ਦੇ ਖੇਤਰ 'ਚ ਵਿਸ਼ੇਸ਼ ਯੋਗਦਾਨ ਦੇਣ ਬਦਲੇ ਨੈਸ਼ਨਲ ਸਕੂਲ ਐਵਾਰਡਜ਼-2019 ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕੀਤੂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਤਹਿਤ ਪਿੰਡ ਬਡਬਰ ਦੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਧਨੌਲਾ, 13 ਅਗਸਤ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ (ਬ) ਪਾਰਟੀ ਪੰਜਾਬ ਦੀ ਇਕੋ ਇਕ ਅਜਿਹੀ ਪਾਰਟੀ ਹੈ ਜਿਸ ਨੇ ਸੂਬੇ ਦੇ ਲੋਕਾਂ ਦੇ ਹਿਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਹੀ ਸੋਚੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਬ) ਬਰਨਾਲਾ ਦੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੂੜੇਕੇ ਕਲਾਂ ਪ੍ਰਬੰਧਕ ਕਮੇਟੀ ਦੇ 7 ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ

ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਦੀ ਸਹਿਕਾਰੀ ਸਭਾ ਰੂੜੇਕੇ ਕਲਾਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ 14 ਅਗਸਤ ਨੂੰ ਕਰਵਾਈ ਜਾ ਰਹੀ ਚੋਣ ਤਹਿਤ ਸਭਾ ਦੇ ਸੱਤ ਮੈਂਬਰਾਂ ਦੀ ਸਭਾ ਦੇ ਵੋਟਰ ਕਿਸਾਨ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਸੀ.ਐਸ. ਇਮੀਗੇ੍ਰਸ਼ਨ ਕੰਪਨੀ ਨੇ ਕੈਨੇਡਾ ਦੇ ਦੋ ਵਿਜ਼ਟਰ ਵੀਜ਼ੇ ਲਗਵਾਏ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ. ਇਮੀਗੇ੍ਰਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਹੈ | ਕੰਪਨੀ ਨੇ ਥੋੜੇ੍ਹ ਸਮੇਂ ਵਿਚ ਕੈਨੇਡਾ ਦੇ ਵਿਜ਼ਟਰ, ਸਟੱਡੀ ਵੀਜ਼ੇ ਅਤੇ ਵਰਕ ਪਰਮਿਟ ਲਗਵਾਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਡੀ.ਸੀ. ਵਲੋਂ ਤਿਆਰੀਆਂ ਦਾ ਜਾਇਜ਼ਾ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)- 15 ਅਗਸਤ ਮੌਕੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਵਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਸਰੀ ਤੋਂ ਦੁਖੀ ਇਲਾਕਾ ਨਿਵਾਸੀਆਂ ਨੇ ਧੌਲਾ ਗੁਦਾਮਾਂ ਦੇ ਗੇਟ 'ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਨਗ੍ਰੇਨ ਦੇ ਪ੍ਰਬੰਧ ਹੇਠ ਚੱਲ ਰਹੇ ਤੇ ਹੋਰ ਵੱਖ-ਵੱਖ ਕੰਪਨੀਆਂ ਦੇ ਮੌਜੂਦ ਧੌਲਾ ਸਥਿਤ ਗੁਦਾਮਾਂ ਤੋਂ ਪਿਛਲੇ ਕਈ ਮਹੀਨਿਆਂ ਤੋਂ ਲੈ ਕੇ ਇਲਾਕਾ ਨਿਵਾਸੀਆਂ ਦੇ ਘਰਾਂ 'ਚ ਭਾਰੀ ਮਾਤਰਾ ਵਿਚ ਆ ਰਹੀ ਸੁਸਰੀ ਤੋਂ ...

ਪੂਰੀ ਖ਼ਬਰ »

ਖੇਤੀਬਾੜੀ ਸਭਾ ਹਮੀਦੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਮਹਿਲ ਕਲਾਂ, 13 ਅਗਸਤ (ਤਰਸੇਮ ਸਿੰਘ ਚੰਨਣਵਾਲ)-ਸਹਿਕਾਰਤਾ ਵਿਭਾਗ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਸਭਾ ਪਿੰਡ ਹਮੀਦੀ ਦੀ ਪ੍ਰਬੰਧਕ ਕਮੇਟੀ 'ਚ ਅਹੁਦੇਦਾਰਾਂ ਦੀ ਚੋਣ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਮਾਂਗਟ ਹਮੀਦੀ ਦੀ ਅਗਵਾਈ ਹੇਠ ਸਰਬ ਸੰਮਤੀ ਨਾਲ ਕੀਤੀ ...

ਪੂਰੀ ਖ਼ਬਰ »

ਤਪਾ 'ਚ ਪਏ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਮੁਸ਼ਕਲ ਹੋ ਗਿਆ ਸੀ, ਉੱਥੇ ਸਵੇਰ ਸਮੇਂ ਤਪਾ ਅਤੇ ਆਲੇ ਦੁਆਲੇ ਦੇ ਇਲਾਕੇ 'ਚ ਪਏ ਮੀਂਹ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ ਅਤੇ ਮੌਸਮ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਮਹਿਤਾ ਨਜ਼ਦੀਕ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX