ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  1 day ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  1 day ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  1 day ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 day ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 day ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  1 day ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  1 day ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  1 day ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  1 day ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  1 day ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  1 day ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਜੇ ਆਪਣੀ ਜ਼ਮੀਰ ਗੁਆ ਕੇ ਪੂਰੀ ਦੁਨੀਆ ਵੀ ਜਿੱਤ ਲਵੇ ਤਾਂ ਉਹ ਘਾਟੇ ਵਿਚ ਹੀ ਰਹਿੰਦਾ ਹੈ। -ਲੂਸੀਅਨ

ਜਗਰਾਓਂ

ਵਲੀਪੁਰ ਨੇੜੇ ਸਤਲੁਜ ਦਰਿਆ 'ਚ ਧੁੱਸੀ ਬੰਨ੍ਹ ਤੋਂ ਸਿਰਫ਼ 60 ਫੁੱਟ ਦੂਰ ਜ਼ਮੀਨਾਂ ਖੁਰੀਆਂ

8 ਕਿਸਾਨਾਂ ਦੀ ਤਕਰੀਬਨ 100 ਏਕੜ ਵਾਹੀਯੋਗ ਜ਼ਮੀਨ ਰੁੜ੍ਹੀ, ਬੰਨ੍ਹ ਟੁੱਟ ਕੇ ਹੜ੍ਹ ਆਉਣ ਦਾ ਖਤਰਾ

ਐਤਵਾਰ ਦੀ ਰਾਤ 12 ਵਜੇ ਤੋਂ ਸਤਲੁਜ ਦਰਿਆ 'ਚ 2 ਲੱਖ 25 ਹਜ਼ਾਰ ਕਿਊਸਿਕ ਪਾਣੀ ਵਗੇਗਾ-ਸਹਾਇਕ ਇੰਜੀਨੀਅਰ
ਹੰਬੜਾਂ, 18 ਅਗਸਤ-(ਹਰਵਿੰਦਰ ਸਿੰਘ ਮੱਕੜ, ਜਗਦੀਸ਼ ਸਿੰਘ ਗਿੱਲ))-ਇਥੋਂ ਨਜ਼ਦੀਕੀ ਪਿੰਡ ਵਲੀਪੁਰ ਖੁਰਦ ਵਿਖੇ ਧੁੱਸੀ ਬੰਨ੍ਹ ਤੋਂ ਤਕਰੀਬਨ 60 ਫੁੱਟ ਤੇ ਪਾਣੀ ਦੇ ਤੇਜ਼ ਵਹਾ ਨੇ ਢਾਅ ਜਾਰੀ ਰੱਖੀ ਹੋਈ ਹੈ ਤੇ ਪ੍ਰਸ਼ਾਸਨ ਵਲੋਂ ਕੇਵਲ ਮਿੱਟੀ ਦੀਆਂ ਬੋਰੀਆਂ ਨਰੇਗਾ ਦੀ ਮੱਦਦ ਨਾਲ ਲਾ ਕੇ ਵਹਾਅ ਨੂੰ ਰੋਕਣ ਦਾ ਨਾ-ਮਾਤਰ ਜਰੀਆ ਅਪਣਾਇਆ ਜਾ ਰਿਹਾ ਹੈ | ਮੌਕੇ ਤੇ ਸਹਾਇਕ ਇੰਜੀਨੀਅਰ ਰਕੇਸ਼ ਕੁਮਾਰ ਵਲੋਂ ਦੱਸੇ ਅਨੁਸਾਰ ਕਿ ਬੰਨ੍ਹ ਦੇ ਨੇੜੇ ਲੰਬਾਈ 'ਚ 2500 ਫੁੱਟ ਜਮੀਨ 61 ਤੋਂ 63 ਨੰਬਰ ਬੁਰਜੀ ਤੱਕ ਨੂੰ ਸਤਲੁਜ ਦਰਿਆ ਦਾ ਪਾਣੀ ਤੇਜੀ ਨਾਲ ਜਮੀਨਾਂ ਨੂੰ ਲਪੇਟ ਚ ਲੈ ਕੇ ਮਾਰ ਕਰ ਰਿਹਾ ਹੈ | ਅੱਜ ਸਤਲੁਜ ਦਰਿਆ 'ਚ ਪਾਣੀ 60 ਹਜ਼ਾਰ ਕਿਊਸਿਕ ਵਗ ਰਿਹਾ ਹੈ ਅਤੇ ਅੱਜ ਐਤਵਾਰ ਦੀ ਰਾਤ ਨੂੰ ਦਰਿਆ 'ਚ ਵੱਧ ਕੇ 2 ਲੱਖ 25 ਹਜ਼ਾਰ ਕਿਊਸਿਕ ਪਾਣੀ ਵੱਗੇਗਾ | ਇਥੋਂ ਨੇੜੇ ਦੇ ਪਿੰਡਾਂ 'ਚ ਹੜ੍ਹ ਆਉਣ ਦਾ ਖਤਰਾ ਮੰਡਰਾ ਰਿਹਾ ਹੈ | ਇਸ ਮੌਕੇ ਡਾ. ਨਿਰਮਲ ਸਿੰਘ ਖੇਤੀਬਾੜੀ ਅਫਸਰ ਬਲਾਕ ਸਿਧਵਾਂ ਬੇਟ ਤੇ ਸ਼ੇਰਅਜੀਤ ਸਿੰਘ ਮੰਡ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਮਾਣੀਏਵਾਲ ਤੇ ਬਲੀਪੁਰ ਖੁਰਦ ਦੀ ਹੁਣ ਤੱਕ 100 ਏਕੜ ਦੇ ਕਰੀਬ ਵਾਹੀਯੋਗ ਜਮੀਨ ਤੇ ਫਸਲ ਰੁੜ੍ਹ ਚੁੱਕੀ ਹੈ ਤੇ ਪ੍ਰਸ਼ਾਸ਼ਨ ਵਲੋਂ ਜ਼ਮੀਨ ਨੂੰ ਵਹਾਅ ਤੋਂ ਰੋਣ ਲਈ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਸੀਨੀਅਰ ਵੈਟਨਰੀ ਅਫ਼ਸਰ ਡਾ. ਨਰੇਸ਼ ਕੋਛੜ, ਡਾ. ਗੁਰਪ੍ਰਤਾਪ ਸਿੰਘ, ਡਾ. ਹਰਦਿਆਲ ਸਿੰਘ ਵੈਟਨਰੀ ਇੰਸਪੈਕਟਰ, ਡਾ: ਅਮਰਦੀਪ ਸਿੰਘ, ਡਾ.ਗੁਰਦੀਪ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਹੜ੍ਹਾਂ ਦੀ ਸਥਿਤੀ 'ਚ ਸਾਵਧਾਨੀਆਂ ਵਰਤਣ ਲਈ ਕਿਹਾ ਕਿ ਹੜ੍ਹਾਂ ਦੀ ਸਥਿਤੀ ਨੂੰ ਭਾਂਪਦਿਆਂ ਪਸ਼ੂਆਂ ਨੂੰ ਸੁਰੱਖਿਅਤ ਰੱਖਣ ਲਈ ਉੱਚੀ ਜਗ੍ਹਾ ਤੇ ਪਿੰਡ ਭੱਠਾ ਧੂਆ, ਪੁੜੈਣ ਦਾਣਾ ਮੰਡੀ ਤੇ ਭੂੰਦੜੀ ਦਾਣਾ ਮੰਡੀ ਵਿੱਚ ਅਵੈਕੂਏਸ਼ਨ ਪਾਰਟ (ਪਸ਼ੂਆਂ ਦੇ ਰੱਖ-ਰਖਾਵ ਦੀ ਜਗ੍ਹਾ) ਬਣਾਏ ਗਏ ਹਨ ਤੇ ਨੇੜੇ ਦੇ ਘਰਾਂ ਵਾਲਿਆਂ ਨੂੰ ਵੀ ਅਲਰਟ ਕੀਤਾ ਗਿਆ ਹੈ | ਇਸ ਮੌਕੇ ਡੀ.ਐਫ.ਓ. ਚਰਨਜੀਤ ਸਿੰਘ ਕੂਨਰ, ਰੇਂਜ ਅਫਸਰ ਜਰਨੈਲ ਸਿੰਘ, ਬਲਾਕ ਅਫਸਰ ਬਲਵੰਤ ਸਿੰਘ ਨੇ ਦੱਸਿਆ ਕਿ ਹੜ੍ਹਾਂ ਦੀ ਸਥਿਤੀ 'ਚ ਪਾਣੀ ਦੇ ਤੇਜ਼ ਵਹਾਅ ਨੂੰ ਰੋਕਣ ਲਈ ਵਣ ਵਿਭਾਗ ਦੇ ਦਰੱਖਤਾਂ ਦੀ ਚੋਣ ਕੀਤੀ ਗਈ ਹੈ ਕਿ ਕਿਹੜੇ ਦਰੱਖਤਾਂ ਨੂੰ ਪਾਣੀ ਰੋਕਣ ਲਈ ਕੱਟਿਆ ਜਾਵੇਗਾ | ਇਸ ਮੌਕੇ ਵਲੀਪੁਰ ਖੁਰਦ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਸ਼ਾਸ਼ਨ ਨੂੰ ਅਸੀਂ ਲੰਬੇ ਸਮੇਂ ਤੋਂ ਜ਼ਮੀਨਾਂ ਬਚਾਉਣ ਲਈ ਕਹਿ ਰਹੇ ਹਾਂ ਪਰ ਸਿਰਫ ਮਿੱਟੀ ਦੀਆਂ ਭਰੀਆਂ ਬੋਰੀਆਂ ਨਾਲ ਵਹਾਅ ਨੂੰ ਮੋੜਨ ਤੇ ਰੋਕਣ ਦਾ ਮਾਮੂਲੀ ਯਤਨ ਕੀਤਾ ਜਾ ਰਿਹਾ ਹੈ ਤੇ ਅੱਜ ਹੜ੍ਹ ਵਾਲੀ ਨੌਬਤ ਆ ਗਈ ਹੈ | ਪਾਣੀ ਦਾ ਵਹਾਅ ਬਦਲਣ ਲਈ ਪੱਥਰਾਂ ਦੀਆਂ ਠੋਕਰਾਂ ਫੌਰੀ ਤੌਰ ਤੇ ਲਾਉਣ ਦੀ ਲੋੜ ਹੈ | ਇਸ ਮੌਕੇ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਹਰਮੋਹਣ ਸਿੰਘ ਚੌਹਾਨ, ਫੋਰਸਟ ਗਾਰਡ ਖੁਸ਼ਵੰਤ ਸਿੰਘ, ਲਵਪ੍ਰੀਤ ਸਿੰਘ, ਬੇਅੰਤ ਸਿੰਘ ਚੱਕ ਕਲਾਂ ਆਦ ਨੇ ਵੀ ਦਰਿਆ ਦੀ ਸਥਿਤੀ ਦਾ ਜਾਇਜ਼ਾ ਲਿਆ |
ਐਸ. ਡੀ. ਐਮ ਜਗਰਾਉਂ ਵਲੋਂ ਹੜ੍ਹਾਂ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆ
L ਸਤਲੁਜ ਅਧੀਨ 37 ਪਿੰਡ ਹੜ੍ਹ ਪ੍ਰਭਾਵਿਤ ਐਲਾਨੇ
ਜਗਰਾਉਂ, (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਐਸ.ਡੀ.ਐਮ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਵੱਖ ਵੱਖ ਅਧਿਕਾਰੀਆਂ ਨਾਲ ਹੜ੍ਹਾਂ ਸਬੰਧੀ ਮੀਟਿੰਗ ਕੀਤੀ ਗਈ | ਜਿਸ ਵਿਚ ਸਬ ਡਿਵੀਜ਼ਨ ਅਧੀਨ ਆਉਂਦੇ ਪਿੰਡ ਜੋ ਸਤਲੁਜ ਦਰਿਆ ਨਾਲ ਲੱਗਦੇ ਹਨ, ਹੜ੍ਹਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਸਤਲੁਜ ਦਰਿਆ ਦੇ ਨਾਲ ਲੱਗਦੇ 37 ਪਿੰਡਾਂ ਨੂੰ ਹੜ ਪ੍ਰਭਾਵਿਤ ਐਲਾਨਿਆਂ ਗਿਆ, ਇਸ ਤੋਂ ਇਲਾਵਾ ਤਲਵੰਡੀ ਨੋ ਅਬਾਦ, ਵਲੀਪੁਰ ਖੁਰਦ, ਮਾਣੀਏਵਾਲ, ਬਾਣੀਏਵਾਲ, ਗੋਰਸੀਆ ਖਾਨ ਮੁਹੰਮਦ, ਕੋਟਉਮਰਾ, ਅੱਕੂਵਾਲ, ਹੁਜਰਾ, ਘੁਨੇਵਾਲ, ਖੁਰਸ਼ੈਦਪੁਰਾ, ਮਧੇਪੁਰ, ਪਰਜੀਆ ਬਿਹਾਰੀਪੁਰ, ਕੰਨੀਆ ਹੁਸੈਨੀ, ਸ਼ੇਰੇਵਾਲ, ਬਾਘੀਆ, ਬਹਾਦਰਕੇ, ਸਹਿਬਾਜ਼ਪੁਰਾ ਪਿੰਡਾਂ ਦੇ ਹੜ੍ਹਾਂ ਤੋਂ ਜ਼ਿਆਦਾ ਪ੍ਰਭਾਵਿਤ ਹੋਣ ਦਾ ਖਤਰਾ ਹੈ | ਐਸ.ਡੀ.ਐਮ ਢਿੱਲੋਂ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਨੂੰ ਖਾਲੀ ਕਰਵਾਉਂਣ ਦੇ ਹੁਕਮ ਦੇ ਦਿੱਤੇ ਹਨ ਅਤੇ ਕਿਸ਼ਤੀਆਂ ਚਲਾਉਂਣ ਲਈ ਸਰਕਾਰੀ ਤੇ ਗੈਰ ਸਰਕਾਰੀ ਵਿਅਕਤੀਆਂ ਨੂੰ ਫਲੱਡ ਸਬੰਧੀ ਟ੍ਰੇਨਿੰਗ ਦੇ ਕੇ ਤਿਆਰ ਕੀਤਾ ਜਾ ਚੱੁਕਾ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਦੇ ਖਤਰੇ ਵਾਲੇ ਪਿੰਡਾਂ 'ਚ ਪਟਵਾਰੀਆਂ ਰਾਹੀਂ ਮੁਸਤਰੀ ਮੁਨਾਦੀ ਕਰਵਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਹੜ੍ਹਾਂ ਸਬੰਧੀ ਅਗਾਊਾ ਸੂਚਿਤ ਕਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਂਣ ਤੋਂ ਲੈ ਕੇ ਖਾਣ ਪੀਣ, ਸਿਹਤ ਸਹੂਲਤਾਂ ਆਦਿ ਪ੍ਰਬੰਧ ਪੂਰੇ ਕਰ ਲਏ ਹਨ | ਉਨ੍ਹਾਂ ਦੱਸਿਆ ਕਿ ਸਬ ਡਿਵੀਜ਼ਨ ਜਗਰਾਉਂ 'ਚ ਦੋ ਫਲੱਡ ਕੰਟਰੋਲ ਰੂਮ ਬਣਾਏ ਗਏ ਹਨ, ਜਿੰਨ੍ਹਾਂ 'ਚ ਤਹਿਸੀਲ ਦਫ਼ਤਰ ਜਗਰਾਉਂ ਦਾ ਨੰਬਰ 01624 223226 ਅਤੇ ਬੀ.ਡੀ.ਪੀ.ਓ ਸਿੱਧਵਾ ਬੇਟ ਦਾ ਨੰਬਰ 01624 240223 ਹੈ | ਐਸ.ਡੀ.ਐਮ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੜ੍ਹਾਂ ਦੇ ਖਤਰੇ ਵਾਲੇ ਪਿੰਡਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਮੌਕੇ ਨਾਇਬ ਤਹਿਸੀਲਦਾਰ ਮਨਮੋਹਣ ਕੌਸ਼ਿਕ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਖਹਿਰਾ ਬੇਟ ਨੇੜੇ ਸਤਲੁਜ਼ ਦਰਿਆ ਤੇ ਕੈਬਨਿਟ ਮੰਤਰੀ ਆਸ਼ੂ ਨੇ ਲਿਆ ਜਾਇਜ਼ਾ
Lਮੇਅਰ, ਐਸ.ਡੀ.ਐਮ, ਨਿਗਮ ਕਮਿਸ਼ਨਰ, ਐਸ.ਪੀ, ਐਸ.ਡੀ.ਓ ਵੀ ਨਾਲ ਪਹੁੰਚੇ
ਹੰਬੜਾਂ, ( ਹਰਵਿੰਦਰ ਸਿੰਘ ਮੱਕੜ)-ਸਤਲੁਜ ਦਰਿਆ ਵਿਚ ਬਾਰਸ਼ਾਂ ਕਾਰਨ ਸਵੇਰ ਤੋਂ ਵੱਧਦੇ ਪਾਣੀ ਤੇ ਤੇਜ਼ ਰਫਤਾਰ ਨਾਲ ਚੱਲਦੇ ਪਾਣੀ ਕਾਰਨ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਇਸ ਦੇ ਚਲਦੇ ਅੱਜ ਪਿੰਡ ਖਹਿਰਾ ਬੇਟ ਨੇੜੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸੂ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ, ਪੱਥਰਾਂ ਦੀਆਂ ਠੋਕਰਾਂ ਆਦਿ ਦੀ ਸਥਿਤੀ ਜਾਨ੍ਹਣ ਲਈ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ (ਪੱਛਮੀ) ਅਮਰਿੰਦਰ ਸਿੰਘ ਮੱਲੀ, ਮੇਅਰ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਕੰਵਲਜੀਤ ਕੌਰ ਬਰਾੜ, ਐਸ.ਪੀ ਗੁਰਪ੍ਰੀਤ ਕੌਰ ਪੁਰੇਵਾਲ, ਡਰੇਨ ਵਿਭਾਗ ਦੇ ਐਸ.ਡੀ.ਓ ਗੁਰਤੇਜ ਸਿੰਘ ਗਰਚਾ, ਇੰਸਪੈਕਟਰ ਨਰਿੰਦਰ ਕੁਮਾਰ ਸਮੇਤ ਹੋਰ ਕਈ ਅਫਸਰ ਵੀ ਮੌਜੂਦ ਸਨ | ਇਸ ਦੌਰਾਨ ਕਿਸਾਨਾਂ ਨੇ ਦਰਿਆ ਦੇ ਤੇਜ ਪਾਣੀ ਦੇ ਵਹਾਅ ਨਾਲ ਜਮੀਨਾਂ ਤੇ ਫਸਲਾਂ ਦੇ ਨੁਕਸਾਨ ਹੋਣ ਦੀ ਗੱਲ ਕੀਤੀ ਤਾਂ ਪਤਾ ਲੱਗਿਆ ਕਿ ਲਾਲ ਸਿੰਘ ਸੁਧਾਰੀਆ ਦੀ 16 ਏਕੜ, ਨੰਬੜਦਾਰ ਜਗਰੂਪ ਸਿੰਘ ਦੀ 10 ਏਕੜ, ਦਰਸ਼ਨ ਸਿੰਘ ਘਮਨੇਵਾਲ ਦੀ 10 ਏਕੜ, ਬੀਬੀ ਮਹਿਮੋ ਦੀ 5 ਏਕੜ, ਭਾਗ ਸਿੰਘ 10 ਏਕੜ, ਮਲਕੀਤ ਸਿੰਘ ਦੀ 5 ਏਕੜ , ਬਲਵੀਰ ਸਿੰਘ ਦੀ 7 ਏਕੜ ਤੇ ਇਲਾਵਾ ਕਈ ਹੋਰ ਕਿਸਾਨਾਂ ਦੀਆਂ ਲੱਖਾਂ ਰੁਪਏ ਦੀਆਂ ਜ਼ਮੀਨਾਂ ਰੁੜ੍ਹ ਗਈਆਂ ਹਨ ਤੇ ਉਨ੍ਹਾਂ ਸਰਕਾਰ ਤੋਂ ਉਚਿਤ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ |
ਭਾਰੀ ਮੀਂਹ ਦੇ ਪਾਣੀ ਨੇ ਸ਼ਿਵਾ ਟੈਕਸਫੈਬ ਤੇ ਐੱਸ. ਟੀ. ਕੋਟੈਕਸ ਮਿੱਲਾਂ ਵਿਚ ਮਚਾਈ ਤਬਾਹੀ
ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਇਲਾਕੇ 'ਚ ਭਾਰੀ ਮੀਂਹ ਕਾਰਨ ਜਿੱਥੇ ਜਨਜੀਵਨ ਤਾਂ ਪ੍ਰਭਾਵਿਤ ਹੋਇਆ ਹੀ ਹੈ ਉੱਥੇ ਕੁਹਾੜਾ ਰੋਡ 'ਤੇ ਸਥਿਤ 2 ਵੱਡੀਆਂ ਉਦਯੋਗਿਕ ਇਕਾਈਆਂ ਸ਼ਿਵਾ ਟੈਕਸਫੈਬ ਤੇ ਐੱਸ. ਟੀ. ਕੋਟੈਕਸ ਮਿੱਲਾਂ ਵਿਚ ਭਾਰੀ ਤਬਾਹੀ ਮਚਾਈ ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ | ਪਿੰਡ ਭੱਟੀਆਂ ਵਿਖੇ ਸਥਿਤ ਸ਼ਿਵਾ ਟੈਕਸਫੈਬ ਵਿਚ ਕਈ ਪਿੰਡਾਂ ਦਾ ਪਾਣੀ ਇਕੱਠਾ ਹੋ ਕੇ ਮਿੱਲ ਦੀ ਦੀਵਾਰ ਨੂੰ ਤੋੜਦਾ ਹੋਇਆ ਅੰਦਰ ਆ ਵੜਿਆ | ਪਾਣੀ ਦੀ ਰਫ਼ਤਾਰ ਐਨੀ ਤੇਜ਼ ਸੀ ਕਿ ਗੁਦਾਮ ਅੰਦਰ ਪਈਆਂ 3 ਕੁਇੰਟਲ ਭਾਰੀ ਰੰੂ ਦੀਆਂ ਗੱਠਾਂ ਵੀ ਰੁੜ੍ਹਦੀਆਂ ਹੋਈਆਂ ਬਾਹਰ ਖੇਤਾਂ ਵਿਚ ਚਲੀਆਂ ਗਈਆਂ | ਸ਼ਿਵਾ ਗਰੁੱਪ ਦੇ ਮੈਨੇਜਰ ਸ਼ਿਵ ਕੁਮਾਰ ਨੇ ਦੱਸਿਆ ਕਿ ਮਿੱਲ ਦੀ ਦੀਵਾਰ ਤੋਂ ਇਲਾਵਾ ਇਮਾਰਤ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਕਈ ਥਾਵਾਂ 'ਤੇ ਸ਼ੈੱਡ ਗਿਰ ਗਿਆ | ਮਿੱਲ ਦੇ ਗੁਦਾਮ ਅੰਦਰ ਪਿਆ ਧਾਗਾ, ਰਾਅ ਮੈਟੀਰੀਅਲ, ਕੈਮੀਕਲ ਤੋਂ ਇਲਾਵਾ ਸ਼ੈੱਡ ਹੇਠਾਂ ਪਈ ਕਾਫ਼ੀ ਮਸ਼ੀਨਰੀ ਵੀ ਨੁਕਸਾਨੀ ਗਈ ਅਤੇ ਮਿੱਲ ਦਾ ਕਾਫ਼ੀ ਰਿਕਾਰਡ ਵੀ ਖ਼ਰਾਬ ਹੋ ਗਿਆ | ਪਾਣੀ ਦਾ ਵਹਾਅ ਐਨਾ ਤੇਜ਼ ਸੀ ਕਿ ਮਿੱਲ ਅੰਦਰ ਖੜ੍ਹੀ ਸੂਮੋ ਜੀਪ ਵੀ ਪਾਣੀ ਵਿਚ ਰੁੜ੍ਹ ਗਈ ਜੋ ਕਿ ਦੀਵਾਰ ਤੋੜਦੀ ਹੋਈ ਨਾਲ ਵਗਦੀ ਡਰੇਨ ਦੀਆਂ ਝਾੜੀਆਂ ਵਿਚ ਜਾ ਫਸੀ | ਦੂਸਰੇ ਪਾਸੇ ਨੇੜਲੇ ਪਿੰਡ ਇਰਾਕ ਵਿਖੇ ਸਥਿਤੀ ਐੱਸ. ਟੀ. ਕੋਟੈਕਸ ਮਿੱਲ ਵਿਚ ਵੀ ਡਰੇਨ ਦਾ ਪਾਣੀ ਜਾ ਵੜਿਆ ਜਿਸ ਨਾਲ ਮਿੱਲ ਦੀ ਦੀਵਾਰ ਗਿਰ ਗਈ ਅਤੇ ਸੜਕ ਧਸ ਗਈ | ਮਿੱਲ ਦੇ ਮੈਨੇਜਰ ਆਰ.ਕੇ ਵਰਮਾ ਨੇ ਦੱਸਿਆ ਕਿ ਇਕ ਗੁਦਾਮ ਵਿਚ ਮੀਂਹ ਦਾ ਪਾਣੀ ਜਾ ਵੜਿਆ ਜਿਸ ਕਾਰਨ ਰਾਅ ਮੈਟੀਰੀਅਲ ਨੁਕਸਾਨਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਭਾਰੀ ਮੀਂਹ ਕਾਰਨ ਐੱਸ. ਟੀ. ਕੋਟੈਕਸ ਮਿੱਲ ਦਾ ਕਰੀਬ 50 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ |

40 ਗ੍ਰਾਮ ਹੈਰੋਇਨ ਸਮੇਤ ਫੜੇ ਕਥਿਤ ਦੋਸ਼ੀ ਦਾ 2 ਦਿਨ ਦਾ ਪੁਲਸ ਰਿਮਾਂਡ

ਖੰਨਾ, 18 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸ਼ਹਿਰੀ 2 ਖੰਨਾ ਵਲੋਂ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਗਏ ਕਥਿਤ ਦੋਸ਼ੀ ਗੁਰਨਾਮ ਸਿੰਘ ਗਾਮਾ ਵਾਸੀ ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਨੂੰ ਸਥਾਨਕ ਸੁਯੋਗ ਜੱਜ ਨੀਰਜ ਗੋਇਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਜਿੱਥੇ ...

ਪੂਰੀ ਖ਼ਬਰ »

ਥਾਣਾ ਸਿਟੀ ਰਾਏਕੋਟ ਵਲੋਂ ਮੈਡੀਕਲ ਸਟੋਰ ਚਲਾਉਣ ਵਾਲੇ ਵਿਅਕਤੀ ਕੋਲੋ 3675 ਪਾਬੰਦੀਸ਼ੁਦਾ ਦਵਾਈਆਂ ਬਰਾਮਦ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਖਾਂਧੀ ਕਸਮ, ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਪੁਲਿਸ ਜ਼ਿਲ੍ਹਾਂ ਦੇ ਐਸ.ਐਸ.ਪੀ ਨੂੰ ਦਿੱਤੀਆਂ ਸਖ਼ਤ ਹਦਾਇਤਾਂ ਅਨੁਸਾਰ ਪੁਲਿਸ ਜ਼ਿਲ੍ਹਾਂ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੀ ਵਿਦਿਆਰਥਣ ਅੰਮਿ੍ਤ ਕੌਰ ਦੀ ਯੂਨੀਵਰਸਿਟੀ ਦੇ ਐਲਾਨੇ ਨਤੀਜਿਆਂ ਵਿਚੋਂ ਪੁਜ਼ੀਸ਼ਨ

ਚੌਾਕੀਮਾਨ, 18 ਅਗਸਤ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਪੀ.ਜੀ.ਡੀ.ਸੀ.ਏ ਡਿਪਲੋਮਾ ਦੇ ਨਤੀਜਿਆਂ ਵਿਚ ਇਲਾਕੇ ਦੀ ਸਿਰਮੌਰ ''ਏ ਗਰੇਡU ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀ ਵਿਦਿਆਰਥਣ ਨੇ ਮੱਲ੍ਹਾਂ ਮਾਰੀਆਂ | ...

ਪੂਰੀ ਖ਼ਬਰ »

ਹੰਬੜਾਂ ਪੁਲਿਸ ਵਲੋਂ ਲੁਟੇਰਾ ਗਿਰੋਹ ਦੇ ਤਿੰਨ ਮੈਂਬਰ ਕਾਬੂ, ਇਕ ਦੀ ਭਾਲ

ਹੰਬੜਾਂ, 18 ਅਗਸਤ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਹੰਬੜਾਂ ਪੁਲਿਸ ਚੌਾਕੀ ਵਲੋਂ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਹੰਬੜਾਂ ਚੌਕੀ ਮੁੱਖੀ ਹਰਮੇਸ਼ ਸਿੰਘ ਨੇ ਇਨ੍ਹਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਰਸੂਲਪੁਰ ਨੇ ਸਕੂਲ ਲਾਇਬ੍ਰੇਰੀ ਨੂੰ 101 ਕਿਤਾਬਾਂ ਦਿੱਤੀਆਂ

ਹਠੂਰ, 18 ਅਗਸਤ (ਜਸਵਿੰਦਰ ਸਿੰਘ ਛਿੰਦਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਲਾਇਬ੍ਰੇਰੀਆਂ ਸਥਾਪਿਤ ਕਰਕੇ ਬੱਚਿਆਂ ਨੂੰ ਕਿਤਾਬਾਂ ਨਾਲ ਜੋੜਣ ਲਈ ਲਾਇਬ੍ਰੇਰੀ ਲੰਗਰ ਨਾਂਅ ਤਹਿਤ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ | ਇਸੇ ਸਬੰਧ ਵਿਚ ਸ਼ਹੀਦ ਭਗਤ ...

ਪੂਰੀ ਖ਼ਬਰ »

ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਭੈਣੀ ਵਲੋਂ ਕੈਬਨਿਟ ਮੰਤਰੀ ਸਿੰਗਲਾ ਨਾਲ ਮੀਟਿੰਗ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ 'ਚ ਅਜ਼ਾਦੀ ਦਿਵਸ ਸਮਾਰੋਹ ਸਮੇਂ ਤਿਰੰਗਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ਸਮਾਰੋਹ ਉਪਰੰਤ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਵਲੋਂ ਬੰਦ ਕਮਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਰਕਬਾ 'ਚ ਜਲ ਸ਼ਕਤੀ ਅਭਿਆਨ ਤਹਿਤ ਕਿਸਾਨ ਜਾਗਰੂਕਤਾ ਕੈਂਪ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਪਾਣੀ ਦੇ ਬਚਾਅ ਲਈ ਜਾਰੀ ਜਲ ਸਕਤੀ ਅਭਿਆਨ ਤਹਿਤ ਡਾਇਰੈਕਟਰ ਖੇਤੀਬਾੜੀ ਪੰਜਾਬ ਸ੍ਰੀ ਸੁਤੰਤਰ ਕੁਮਾਰ ਐਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਬਲਦੇਵ ਸਿੰਘ ...

ਪੂਰੀ ਖ਼ਬਰ »

ਏ. ਐੱਸ. ਕਾਲਜ ਫ਼ਾਰ ਵੁਮੈਨ ਵਿਚ ਐੱਨ. ਐੱਸ. ਐੱਸ. ਨੇ ਮਨਾਇਆ ਸਫ਼ਾਈ ਹਫਤਾ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਵਿਖੇ ਐੱਨ. ਐੱਸ. ਐੱਸ. ਵਿਭਾਗ ਵਲੋਂ ਸਫ਼ਾਈ ਸਪਤਾਹ ਮਨਾਇਆ ਗਿਆ | ਪਹਿਲੇ ਦਿਨ ਦੀ ਸ਼ੁਰੂਆਤ 8 ਅਗਸਤ 2019 ਨੂੰ ਕਾਲਜ ਕੈਂਪਸ ਵਿਚ ਕੀਤੀ ਗਈ | ਜਿਸ ਦੌਰਾਨ ਐਨ ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੇ ਪਿ੍ੰਸੀਪਲ ਤੇ ਅਧਿਆਪਕਾਂ ਵਲੋਂ ਪੰਜ ਸੌ ਕਿਤਾਬਾਂ ਦਾਨ

ਖੰਨਾ 18, ਅਗਸਤ (ਹਰਜਿੰਦਰ ਸਿੰਘ ਲਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਪਿ੍ੰਸੀਪਲ ਸਤੀਸ਼ ਕੁਮਾਰ ਦੁਆ ਦੇ ਵਿਸ਼ੇਸ਼ ਉਪਰਾਲੇ ਨਾਲ ਅੱਜ ਸਾਂਝੇ ਰੂਪ ਵਿਚ ਅਧਿਆਪਕ ਅਜੀਤ ਸਿੰਘ ਖੰਨਾ ਅਤੇ ਸੀਮਾ ਜੈਨ ਵਲੋਂ ਸਕੂਲ ਦੀ ਲਾਇਬਰੇਰੀ ਲਈ ਪੰਜ ਸੌ ...

ਪੂਰੀ ਖ਼ਬਰ »

ਯੂਰੋ ਕਿਡਜ਼ ਸਕੂਲ ਦੋਰਾਹਾ 'ਚ ਤੀਜ ਦਾ ਤਿਉਹਾਰ ਮਨਾਇਆ

ਦੋਰਾਹਾ, 18 ਅਗਸਤ (ਮਨਜੀਤ ਸਿੰਘ ਗਿੱਲ)-ਯੂਰੋ ਕਿਡਜ ਪਲੇ ਵੇਅ ਸਕੂਲ ਦੋਰਾਹਾ ਵਿਚ ਤੀਜ ਦਾ ਤਿਉਹਾਰ ਪਿ੍ੰਸੀਪਲ ਸੋਨੀਆ ਸ਼ਰਮਾ ਦੀ ਅਗਵਾਈ ਹੇਠ ਮੈਡਮ ਸੁਰਿੰਦਰ ਕੌਰ, ਮੈਡਮ ਕਿਰਨਜੀਤ ਅਤੇ ਬਲਵਿੰਦਰ ਕੌਰ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ ¢ ਇਸ ਅਵਸਰ 'ਤੇ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਨੇ ਖੰਨਾ ਵਾਸੀਆਂ ਲਈ ਖੜ੍ਹੀਆਂ ਕੀਤੀਆਂ ਮੁਸ਼ਕਿਲਾਂ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸ਼ਾਮੀ ਪਿਛਲੇ 3 ਘੰਟਿਆਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਖੰਨਾ ਵਾਸੀਆਂ ਲਈ ਅਨੇਕਾਂ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ | ਅੱਜ ਉਨ੍ਹਾਂ ਗਲੀਆਂ ਮੁਹੱਲਿਆਂ ਤੇ ਬਾਜ਼ਾਰਾਂ ਵਿਚ ਪਾਣੀ ਖੜ੍ਹਾ ਹੋ ਗਿਆ | ਜਿੱਥੇ ਪਹਿਲਾਂ ...

ਪੂਰੀ ਖ਼ਬਰ »

ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਕੈਨੇਡਾ ਪਹੁੰਚੇ ਸੰਤ ਰਾਮਪਾਲ ਸਿੰਘ ਝਾਂਡੇ

ਇਯਾਲੀ/ਥਰੀਕੇ, 18 ਅਗਸਤ (ਰਾਜ ਜੋਸ਼ੀ)-ਧਾਰਮਿਕ ਅਸਥਾਨ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਾਲੇ ਮਹਾਾਪੁਰਸ਼ ਸੰਤ ਰਾਮਪਾਲ ਸਿੰਘ ਝਾਂਡੇ ਜਿਨ੍ਹਾਂ ਨੇ ਸਮਾਜ ਸੇਵਾ ਅਤੇ ਗੁਰ ਸੰਗਤਾਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੋੜ ਕੇ ਲੱਖਾਾ ਸੰਗਤਾਂ ਦਾ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਵਲੋਂ ਬਲਾਕ ਗੁਰੂਸਰ ਸੁਧਾਰ ਤੋਂ ਗੁਰਿੰਦਰਜੀਤ ਸਿੰਘ ਢਿੱਲੋਂ ਪ੍ਰਧਾਨ ਨਿਯੁਕਤ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਪ੍ਰਧਾਨ ਪ੍ਰੀਤਮ ਸਿੰਘ ਰਟੌਲ ਵਲੋਂ ਬਲਾਕ ਗੁਰੂਸਰ ਸੁਧਾਰ ਦੇ ਗੁਰਿੰਦਰਜੀਤ ਸਿੰਘ ਢਿੱਲੋਂ ਵਾਸੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ

ਗੁਰੂਸਰ ਸੁਧਾਰ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖ਼ਾਲਸਾ ਵਲੋਂ ਦਿੱਤੀ ਗਰਾਂਟ ਸਦਕਾ ਸਰਕਾਰੀ ਐਲੀਮੈਂਟਰੀ ਸਕੂਲ ਪੁਲ ਅਕਾਲਗੜ੍ਹ ਵਿਖੇ ਬਣਾਏ ਗਏ ਨਵੇਂ ਕਮਰੇ ਦਾ ਉਦਘਾਟਨ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਨੂੰ ਕਣਕ ਦੇ 3 ਭਰੇ ਟਰੱਕ ਰਵਾਨਾ

ਭੂੰਦੜੀ, 18 ਅਗਸਤ (ਕੁਲਦੀਪ ਸਿੰਘ ਮਾਨ)-ਸਥਾਨਿਕ ਕਸਬਾ ਦੇ ਗੁਰਦੁਆਰਾ ਦੱੁਖ ਨਿਵਾਰਨ ਸਾਹਿਬ ਭੂੰਦੜੀ ਤੋਂ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਜਾਣ ਵਾਲੀਆਂ ਸੰਗਤਾਂ ਇਕੱਠੀਆਂ ਹੋਈਆਂ ਇਸ ਮੌਕੇ ਬਾਬਾ ਭਜਨ ਸਿੰਘ ਰਾਉਵਾਲ ਵਾਲਿਆਂ ਵਲੋਂ ਗੁਰੂ ਸਹਿਬ ਅੱਗੇ ਸਰਬੱਤ ਦੇ ...

ਪੂਰੀ ਖ਼ਬਰ »

ਪਾਠੀ ਸਿੰਘਾਂ ਦੀ ਰਿਹਾਇਸ਼ ਤੇ ਦਰਬਾਰ ਦੀ ਸਫ਼ਾਈ ਕਰਵਾਈ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਾਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 76ਵੀਂ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ ਜਗਰਾਉਂ) ਵਿਖੇ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ | ਇਸ ਦੌਰਾਨ ਸੰਤ ਬਾਬਾ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਡਰਾਈਵਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਜਗਰਾਉਂ, 18 ਅਗਸਤ ( ਗੁਰਦੀਪ ਸਿੰਘ ਮਲਕ)-ਸ਼ੋਸ਼ਲ ਵੈਲਫੇਅਰ ਡਰਾਈਵਰ ਐਸੋਸੀਏਸ਼ਨ (ਕੰਟਰੈਕਟ ਬੇਸ) ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਵਿੱਕੀ ਦੀ ਅਗਵਾਈ 'ਚ ਹੋਈ , ਇਸ ਮੀਟਿੰਗ 'ਚ ਯੂਨੀਅਨ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਮਕਸੂਦੜਾ ਵਿਖੇ ਧਾਰਮਿਕ ਸਮਾਗਮ 24 ਤੋਂ - ਮਹੰਤ ਯਸ਼ਵਿੰਦਰਪਾਲ

ਪਾਇਲ/ਜੌੜੇਪੁਲ ਜਰਗ, 18 ਅਗਸਤ (ਨਿਜ਼ਾਮਪੁਰ/ਪਾਲਾ ਰਾਜੇਵਾਲੀਆ)-ਨਜ਼ਦੀਕੀ ਪਿੰਡ ਮਕਸੂਦੜਾ ਦੇ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਜਨਮ ਅਸ਼ਟਮੀ 24 ਤੋਂ 25 ਅਗਸਤ ਨੂੰ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਈ ਜਾਵੇਗੀ | ਦੋਵੇਂ ਦਿਨ ਧਾਰਮਿਕ ਸਮਾਗਮ ਜਾਰੀ ਰਹਿਣਗੇ | ਅਸਥਾਨ ...

ਪੂਰੀ ਖ਼ਬਰ »

ਪਿੰਡ ਬਿੰਜਲ 'ਚ ਮੁਟਿਆਰਾਂ ਅਤੇ ਔਰਤਾਂ ਨੇ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ

ਰਾਏਕੋਟ, 18 ਅਗਸਤ (ਸੁਸ਼ੀਲ)-ਕਰੀਬੀ ਪਿੰਡ ਬਿੰਜ਼ਲ ਵਿਖੇ ਸਾਉਣ ਮਹੀਨੇ ਦਾ ਪ੍ਰਮੁੱਖ ਤੀਆਂ ਦਾ ਤਿਓਹਾਰ ਬੜੀ ਧੂਮਧਾਮ ਅਤੇ ਉਤਸਾਹ ਨਾਲ ਡਾ. ਮਨਜੀਤ ਸ਼ਰਮਾਂ ਅਤੇ ਸਰਪੰਚ ਗੁਰਦੇਵ ਸਿੰਘ ਦੇ ਯਤਨਾਂ ਸਦਕਾ ਲਗਾਤਾਰ ਦੂਜੇ ਸਾਲ ਪਿੰਡ 'ਚ ਬੜੇ ਉਤਸਾਹ ਅਤੇ ਚਾਵਾਂ ਨਾਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਮੇਲਾ ਛਪਾਰ ਕਾਨਫਰੰਸ ਲਈ ਜਗ੍ਹਾ ਦੀ ਚੋਣ

ਪੱੱਖੋਵਾਲ/ਸਰਾਭਾ, 18 ਅਗਸਤ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਦੇ ਮੇਲਿਆਂ 'ਚ ਮੋਹਰੀ ਮਾਲਵੇ ਦੇ ਪ੍ਰਸਿੱੱਧ ਮੇਲੇ ਛਪਾਰ ਤੇ ਵੱੱਖ-ਵੱੱਖ ਰਾਜਨੀਤਿਕ ਪਾਰਟੀਆ ਵਲੋਂ ਆਪਣੀਆ ਪਾਰਟੀਆ ਦੇ ਰਾਜਨੀਤਿਕ ਏਜੰਡੇ ਨੂੰ ਲਾਗੂ ਕਰਵਾਉਣ ਲਈ ਵੱੱਡੀਆ ਕਾਨਫਰੰਸਾਂ ਕੀਤੀਆਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੱਬੀਆਂ ਵਿਖੇ ਸਰਪੰਚ ਉਜਾਗਰ ਸਿੰਘ ਦਾ ਸਨਮਾਨ

ਚੌਾਕੀਮਾਨ, 18 ਅਗਸਤ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਪੱਬੀਆਂ ਵਿਖੇ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਰਪੰਚ ਉਜਾਗਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮਾਸਟਰ ਮਹਿੰਦਰਪਾਲ ਸਿੰਘ ਬਰਸਾਲ ਨੇ ਦੱਸਿਆ ਕਿ ਸਰਪੰਚ ਉਜਾਗਰ ਸਿੰਘ ਦੇ ਪੁੱਤਰ ਰਵੀ ...

ਪੂਰੀ ਖ਼ਬਰ »

ਐਸ. ਜੀ. ਜੀ. ਸਕੂਲ 'ਚ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ

ਰਾਏਕੋਟ, 18 ਅਗਸਤ (ਸੁਸ਼ੀਲ)-ਇਲਾਕੇ ਦੀ ਨਾਮਵਰ ਸੰਸਥਾਂ ਐਸ.ਜੀ.ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ ਵਿਖੇ ਤੀਆਂ ਦਾ ਤਿਉਹਾਰ ਬਹੁਤ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਡਾਂਸ, ਕਿੱਕਲੀ, ਬੋਲੀਆਂ, ਪੰਜਾਬੀ ...

ਪੂਰੀ ਖ਼ਬਰ »

ਪਿੰਡ ਨੂਰਪੁਰਾ ਵਿਖੇ ਬਾਬਾ ਦਿਲਬਰ ਨਾਥ ਦੀ 43ਵੀਂ ਬਰਸੀ ਸਬੰਧੀ ਤਿਆਰੀਆਂ ਸ਼ੁਰੂ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਨੂਰਪੁਰਾ ਵਿਖੇ ਬਾਬਾ ਦਿਲਬਰ ਨਾਥ ਦੀ 43 ਵੀਂ ਬਰਸੀ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਦੀ ਦੇਖ-ਰੇਖ ਹੇਠ 27 ਅਤੇ 28 ਅਗਸਤ ਨੂੰ ਧੁਮ-ਧਾਮ ਨਾਲ ਮਨਾਈ ਜਾ ਰਹੀ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਰਪੰਚ ਅਮਰਜੀਤ ਸਿੰਘ, ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਐਮ.ਏ (ਹਿਸਟਰੀ) ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 18 ਅਗਸਤ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ (ਹਿਸਟਰੀ) ਭਾਗ ਦੂਜਾ (ਸਮੈਸਟਰ ਚੌਥਾ) ਵਿਚ ਇਲਾਕੇ ਦੀ ਸਿਰਮੌਰ ''ਏ ਗਰੇਡU ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ 100 ਫੀਸਦੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸੁਤੰਤਰਤਾ ਦਿਵਸ ਅਤੇ ਰੱਖੜੀ ਦਾ ਤਿਉਹਾਰ ਮਨਾਇਆ

ਸਿੱਧਵ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਸੁਤੰਤਰਤਾ ਦਿਵਸ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਬੱਚਿਆਂ ਦੁਆਰਾ ਦੇਸ਼ ਭਗਤੀ ਦੇ ਗੀਤ, ਭਾਸ਼ਣ, ਕਵਿਤਾਵਾਂ ਪੇਸ਼ ਕੀਤੀਆਂ ...

ਪੂਰੀ ਖ਼ਬਰ »

ਪਿਛਲੇ ਢਾਈ ਸਾਲਾਂ ਵਿਚ ਸੂਬੇ ਦੇ ਵਿਕਾਸ ਕੰੰਮਾਂ ਨੂੰ ਨੇਪਰੇ ਚਾੜ੍ਹਣ ਵਿਚ ਕੈਪਟਨ ਨੇ ਕੋਈ ਕਸਰ ਨਹੀਂ ਛੱਡੀ-ਭੈਣੀ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪਿਛਲੇ ਢਾਈ ਸਾਲਾਂ ਵਿਚ ਸੂਬੇ ਦੇ ਵਿਕਾਸ ਕੰੰਮਾਂ ਨੂੰ ਨੇਪਰੇ ਚਾੜਣ ਵਿਚ ਕੈਪਟਨ ਨੇ ਕੋਈ ਕਸਰ ਨਹੀਂ ਛੱਡੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਾਗਲੇ ਪਿੰਡ ਸਦਰਪੁਰਾ ਵਿਖੇ ਵਿਕਾਸ ਦੇ ਕਾਰਜਾਂ ਦਾ ਉਦਘਾਟਨ ਕਰਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਕਮਾਲਪੁਰਾ ਦੇ ਐਮ.ਏ. ਹਿਸਟਰੀ ਦੇ ਨਤੀਜੇ 'ਚ ਵਿਦਿਆਰਥਣਾਂ ਨੇ ਮੱਲ੍ਹਾਂ ਮਾਰੀਆਂ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦੀ ਐਮ.ਏ. ਹਿਸਟਰੀ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰ. ਡਾ. ਬਲਵੰਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਏ. ਸਮੈਸਟਰ ...

ਪੂਰੀ ਖ਼ਬਰ »

ਪਿੰਡ ਤਲਵੰਡੀ ਰਾਏ ਵਿਖੇ ਸਮੂਹਿਕ ਵਿਆਹਾਂ ਸਬੰਧੀ ਸ੍ਰੀ ਗੁਰੂ ਗੋਬਿੰਦ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਮੀਟਿੰਗ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਲਵੰਡੀ ਰਾਏ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸਮੂਹਿਕ ਵਿਆਹ ਕਰਵਾਉਣ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਘਮਣੇਵਾਲ 'ਚ ਜ਼ਮੀਨ ਧੱਸਣ ਨਾਲ ਇਕ ਮੱਝ ਮਿੱਟੀ 'ਚ ਦੱਬੀ, ਹੋਇਆ ਬਚਾਅ

ਹੰਬੜਾਂ, 18 ਅਗਸਤ (ਹਰਵਿੰਦਰ ਸਿੰਘ ਮੱਕੜ)-ਬੇਟ ਇਲਾਕੇ ਦੇ ਪਿੰਡ ਘਮਣੇਵਾਲ ਦੇ ਗੁਰਦਿੱਤ ਸਿੰਘ ਨਗਰ ਵਿਖੇ ਕੱਲ ਪਏ ਭਾਰੀ ਮੀਂਹ ਦੀ ਵਜ੍ਹਾ ਨਾਲ ਕੱਲ ਰਾਤ ਘਰ ਦੇ ਨਾਲ ਬਣੀ ਮੱਝਾਂ ਵਾਲੀ ਖੁਰਲੀ ਤੇ ਬੰਨ੍ਹੀ ਮੱਝ ਮਿੱਟੀ ਚ ਦਬ ਗਈ ਤੇ ਇੱਕ ਨਾਲ ਹੋਰ ਬੰਨ੍ਹੀ ਮੱਝ ਦਾ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਐਮ.ਏ (ਅੰਗਰੇਜ਼ੀ) ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 18 ਅਗਸਤ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ (ਅੰਗਰੇਜੀ) ਭਾਗ ਪਹਿਲਾ (ਸਮੈਸਟਰ ਦੂਜਾ) ਵਿਚ ਇਲਾਕੇ ਦੀ ਸਿਰਮੌਰ ''ਏ ਗਰੇਡU ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ...

ਪੂਰੀ ਖ਼ਬਰ »

ਦਸਵੰਧ ਫਾਊਾਡੇਸ਼ਨ ਕੈਨੇਡਾ ਵਲੋਂ ਸਾਬਕਾ ਵਿਧਾਇਕ ਕਲੇਰ ਰਾਹੀਂ ਬੱਚੇ ਦੇ ਇਲਾਜ ਲਈ 1 ਲੱਖ ਦੀ ਸਹਾਇਤਾ

ਜਗਰਾਉਂ, 18 ਅਗਸਤ (ਜੋਗਿੰਦਰ ਸਿੰਘ)-ਕੈਨੇਡਾ ਦੇ ਪ੍ਰਵਾਸੀ ਪੰਜਾਬੀਆਾ ਦੀ ਸਾਾਝੀ ਸੰਸਥਾ ਦਸਵੰਧ ਫਾਊਾਡੇਸ਼ਨ ਵਲੋਂ ਲੋੜਵੰਦ ਬੱਚੇ ਦੇ ਇਲਾਜ ਲਈ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਗਈ ਹੈ¢ ਅੱਜ ਇਹ ਸਹਾਇਤਾ ਫਾੳਾੂਡੇਸ਼ਨ ਦੇ ਪ੍ਰਤੀਨਿਧ ਕੁਲਦੀਪ ਲੋਹਟ ਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਵਚਨਬੱਧ-ਵਿਧਾਇਕ ਵੈਦ

ਹੰਬੜਾਂ, 18 ਅਗਸਤ (ਜਗਦੀਸ਼ ਸਿੰਘ ਗਿੱਲ)-ਭਾਖੜਾ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ 'ਚ ਡਰ ਦਾ ਮਹੌਲ ਬਣਿਆ ਹੋਇਆ ਹੈ | ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਸਤਲੁਜ ਦਰਿਆ ਦਾ ਦੌਰਾ ਕੀਤਾ ਅਤੇ ਦਰਿਆ ਦੇ ...

ਪੂਰੀ ਖ਼ਬਰ »

ਸੈਂਟਰਲ ਵਾਲਮੀਕਿ ਸਭਾ ਇੰਡੀਆ ਦੀ ਮੀਟਿੰਗ ਹੋਈ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਸੈਂਟਰਲ ਵਾਲਮੀਕਿ ਸਭਾ ਇੰਡੀਆ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗੇਜਾ ਰਾਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਰਿਹਾਇਸ਼ ਤੇ ਲੰਗਰ ਦੀ ਸੇਵਾ ਸਬੰਧੀ ਵਿਸ਼ੇਸ਼ ਫ਼ਰਮਾਨ

ਮਾਛੀਵਾੜਾ ਸਾਹਿਬ, 18 ਅਗਸਤ (ਮਨੋਜ ਕੁਮਾਰ)-ਮਾਨਵੀ ਆਪਦਾ ਭਾਵੇਂ ਦੇਸ ਵਿਚ ਹੋਵੇ ਜਾਂ ਫਿਰ ਵਿਦੇਸ਼ ਵਿਚ ਹਰ ਪਲ ਆਪਣੀ ਨਿਸ਼ਕਾਮ ਸੇਵਾ ਹੀ ਧਰਮ ਸਮਝਣ ਵਾਲੀ ਸ਼੍ਰੋਮਣੀ ਕਮੇਟੀ ਨੇ ਮਾਛੀਵਾੜਾ ਸਥਿਤ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਬਾਬਾ ਰਾਮ ਸਿੰਘ ਤੇ ਬਾਬਾ ਮੀਤਾ ਸਿੰਘ ਸ਼ੀਸ਼ ਮਹਿਲ ਵਾਲਿਆਂ ਦੀ 18ਵੀਂ ਬਰਸੀ ਨਮਿਤ ਸਮਾਗਮ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਬਾਬਾ ਰਾਮ ਸਿੰਘ ਅਤੇ ਬਾਬਾ ਮੀਤਾ ਸਿੰਘ ਸ਼ੀਸ਼ ਮਹਿਲ ਵਾਲਿਆਂ ਦੀ 18ਵੀਂ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਤਿੰਨ ਰੋਜ਼ਾ ਸਮਾਗਮ ਸਮਾਪਤ ਹੋਇਆ | ਬਾਬਾ ਸਤਿਨਾਮ ...

ਪੂਰੀ ਖ਼ਬਰ »

ਜਗਰਾਉਂ 'ਚ ਮਿਲਣਗੀਆਂ ਘੱਟ ਰੇਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 18 ਅਗਸਤ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਸਿਮਰਤ ਹਸਪਤਾਲ 'ਚ ਹੱਡੀਆਂ ਅਤੇ ਜੋੜਾਂ ਦੀ ਜਾਂਚ ਦਾ ਮੁਫ਼ਤ ਕੈਂਪ

ਰਾਏਕੋਟ, 18 ਅਗਸਤ (ਸੁਸ਼ੀਲ)-ਸਿਮਰਤ ਹਸਪਤਾਲ ਰਾਏਕੋਟ 'ਚ ਅੱਜ ਡਾ. ਸੁਰਿੰਦਰ ਗਰਗ ਦੀ ਦੇਖ ਰੇਖ ਹੇਠ ਹੱਡੀਆਂ ਅਤੇ ਜੋੜਾਂ ਦੇ ਦਰਦਾਂ ਦੀ ਜਾਂਚ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਵਿਚ ਹੱਡੀਆਂ ਦੇ ਮਾਹਿਰ ਡਾ. ਸਤਵੀਰ ਧੀਰ ਅਤੇ ਡਾ. ਸੁਰਿੰਦਰ ਗਰਗ ਵਲੋਂ ਆਏ ਹੋਏ ...

ਪੂਰੀ ਖ਼ਬਰ »

ਇਯਾਲੀ ਨੇ ਕੀਤਾ ਪਿੰਡ ਚੌਾਕੀਮਾਨ ਵਿਖੇ ਤੀਆਂ ਦੇ ਤਿਉਹਾਰ ਦਾ ਉਦਘਾਟਨ

ਚੌਾਕੀਮਾਨ, 18 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਾਕੀਮਾਨ ਵਿਖੇ ਤੀਆਂ ਦਾ ਤਿਉਹਾਰ ਸਾਬਕਾ ਸਰਪੰਚ ਕੁਲਦੀਪ ਕੌਰ ਮਾਨ ਤੇ ਸਾਬਕਾ ਸਰਪੰਚ ਇੰਦਰਜੀਤ ਕੌਰ ਦੀ ਅਗਵਾਈ ਵਿਚ ਬੜੀ ਧੁੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ...

ਪੂਰੀ ਖ਼ਬਰ »

ਪਿੰਡ ਸ਼ੇਖੂਪੁਰਾ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਮਨਾਇਆ

ਚੌਾਕੀਮਾਨ, 18 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸੇਖੂਪੁਰਾ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਂਦਾ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ ਸਿੰਮੀ ਪ੍ਰਸਾਂਤ ਚੋਪੜਾ ਪੰਜਾਬ ਪ੍ਰਧਾਨ ਵਿਮੈਨ ਹੈਲਪ ਲਾਇਨ ਕਾਂਗਰਸ, ਨੀਨਾ ਭੱਠਲ ਵਾਈਸ ਪ੍ਰਧਾਨ, ਮਮਤਾ ਮਹਿਰਾ ਪ੍ਰਧਾਨ, ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਸਰਪੰਚ ਬੀਬੀ ਰਣਜੀਤ ਕੌਰ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ

ਚੌਾਕੀਮਾਨ, 18 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਤੀਆਂ ਦਾ ਤਿਉਹਾਰ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਦੀ ਅਗਵਾਈ ਵਿਚ ਬੜੀ ਧੂੁਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਟਿਆਰਾਂ ਤੇ ਔਰਤਾਂ ਪੰਜਾਬੀ ਪਹਿਰਾਵੇ ਵਿਚ ਸਜ ਕਿ ਆਈਆਂ ਤੇ ਗਿੱਧਾ ਪਾ ਕਿ ...

ਪੂਰੀ ਖ਼ਬਰ »

ਅੱਚਰਵਾਲ ਵਿਖੇ ਕੂਕਾ ਤੇ ਗਦਰ ਲਹਿਰ ਕਾਮਰੇਡ ਅਮਰ ਸਿੰਘ ਅੱਚਰਵਾਲ ਦੀ 27 ਵੀਂ ਬਰਸੀ ਸਬੰਧੀ ਮੀਟਿੰਗ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਅੱਚਰਵਾਲ ਵਿਖੇ ਕੂਕਾ ਲਹਿਰ,ਗਦਰੀ ਲਹਿਰ ਦੇ ਸਹੀਦਾਂ ਅਤੇ ਸਾਬਕਾ ਸਰਪੰਚ ਕਾਮਰੇਡ ਅਮਰ ਸਿੰਘ ਅੱਚਰਵਾਲ ਦੀ 27 ਵੀਂ ਬਰਸੀ ਸਬੰਧੀ ਮੀਟਿੰਗ ਸਾਬਕਾ ਸਰਪੰਚ ਗੁਰਚਰਨ ਸਿੰਘ ਅੱਚਰਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਨਿਰਮਲ ਸਿੰਘ ਦੀ 30ਵੀਂ ਸਲਾਨਾ ਬਰਸੀ ਨੂੰ ਸਮਰਪਿਤ 9 ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਧੰਨ ਧੰਨ ਬਾਬਾ ਨੰਦ ਸਿੰਘ ਜੀ ਦੇ ਜਲ ਪ੍ਰਵਾਹ ਅਸਥਾਨ ਨਾਨਕਸਰ ਠਾਠ ਕੰਨੀਆਂ ਸਾਹਿਬ ਵਿਖੇ ਮੁੱਖ ਸ੍ਰਪਰਸਤ ਬਾਬਾ ਚਰਨ ਸਿੰਘ ਦੀ ਅਗਵਾਈ ਹੇਠ ਬਾਬਾ ਨਿਰਮਲ ਸਿੰਘ ਜੀ ਦੀ 30 ਵੀਂ ਬਰਸੀ ਨੂੰ ਸਮਰਪਿਤ 9 ਰੋਜ਼ਾ ਧਾਰਮਿਕ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚੌਾਕੀਮਾਨ, 18 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਇਸ ਮੌਕੇ ਤੀਆਂ ਦੇ ਮੇਲੇ ਦਾ ਉਦਘਾਟਨ ਬੀਬੀ ਅਵਤਾਰ ਕੌਰ ਪਤਨੀ ਸਰਪੰਚ ਪਰਮਜੀਤ ਸਿੰਘ ਬੀਨਾ ਵਲੋਂ ਕੀਤਾ ਗਿਆ | ਇਸ ਮੌਕੇ ਮੁਟਿਆਰਾਂ ਨੇ ਪੁਰਾਤਨ ਸੱਭਿਆਚਾਰਕ ...

ਪੂਰੀ ਖ਼ਬਰ »

ਸੁਖਚਰਨ ਸਿੰਘ ਸੋਢੀ ਜ਼ਿਲ੍ਹਾ ਆਡਿਟ ਅਫ਼ਸਰ ਨਿਯੁਕਤ

ਅਹਿਮਦਗੜ੍ਹ, 18 ਅਗਸਤ (ਮਹੋਲੀ/ਪੁਰੀ)-ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵਿਚ ਬਤੌਰ ਆਡਿਟ ਇੰਸਪੈਕਟਰ ਭਰਤੀ ਹੋਏ ਅਹਿਮਦਗੜ੍ਹ ਨਿਵਾਸੀ ਸੁਖਚਰਨ ਸਿੰਘ ਸੋਢੀ ਦੀਆਂ ਵਿਭਾਗ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਬਾਂਗਾ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਡੇਹਲੋਂ, 18 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਸ਼ਹਿਰ ਦੇ ਪ੍ਰਸਿੱਧ ਵਪਾਰੀ ਤੇ ਇਲੈਕਟ੍ਰੀਕਲ ਪਾਰਟਸ ਇੰਡਸਟਰੀ ਮਾਲਕ ਸਵਰਗੀ ਹਰਮਿੰਦਰ ਸਿੰਘ ਬਾਂਗਾ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ ਵਿਖੇ ਹੋਇਆ, ਜਿਸ ਦੌਰਾਨ ...

ਪੂਰੀ ਖ਼ਬਰ »

ਮਾਤਾ ਜਸਮੇਲ ਕੌਰ ਕੱਦੋਂ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਦੋਰਾਹਾ, 18 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਮੰਡੀ ਦੇ ਉੱਘੇ ਆੜ੍ਹਤੀ ਰਘਬੀਰ ਸਿੰਘ ਕੱਦੋਂ ਤੇ ਗੁਰਵਿੰਦਰ ਸਿੰਘ ਕੈਨੇਡਾ ਦੇ ਸਤਿਕਾਰਯੋਗ ਮਾਤਾ ਜਸਮੇਲ ਕੌਰ ਪਤਨੀ ਸਵ: ਰਾਮ ਸਿੰਘ ਆੜ੍ਹਤੀ ਪਿਛਲੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ, ਉਨ੍ਹਾਂ ਦੀ ਆਤਮਿਕ ...

ਪੂਰੀ ਖ਼ਬਰ »

ਬੌਾਦਲ ਰੋਡ 'ਤੇ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਸਮਰਾਲਾ, 18 ਅਗਸਤ (ਬਲਜੀਤ ਸਿੰਘ ਬਘੌਰ)-ਮਹੱਲਾ ਮਾਨੂੰਨਗਰ ਬੌਾਦਲ ਰੋਡ ਸਮਰਾਲਾ ਵਿਖੇ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਦਾ ਉਦਘਾਟਨ ਨਗਰ ਕੌਾਸਲ ਦੇ ਸੀਨੀਅਰ ਵਾਈਸ ਪ੍ਰਧਾਨ ਸਤਵੀਰ ਸਿੰਘ ਸੇਖੋਂ ਵਲੋਂ ਕੀਤਾ ਗਿਆ, ਜਦਕਿ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪਾਇਲ ਪੁਲਿਸ ਵਲੋਂ ਨਸ਼ਿਆਂ ਸਬੰਧੀ ਜੀ. ਓ. ਜੀ. ਨਾਲ ਮੀਟਿੰਗ

ਪਾਇਲ, 18 ਅਗਸਤ (ਰਜਿੰਦਰ ਸਿੰਘ, ਨਿਜ਼ਾਮਪੁਰ)-ਡੀ. ਐੱਸ. ਪੀ. ਪਾਇਲ ਸੁਰਜੀਤ ਸਿੰਘ ਧਨੋਆ ਦੇ ਦਿਸ਼ਾਂ-ਨਿਰਦੇਸ਼ਾਂ ਤੇ ਥਾਣਾ ਪਾਇਲ ਦੇ ਮੁੱਖ ਅਫ਼ਸਰ ਕੁਲਜਿੰਦਰ ਸਿੰਘ ਗਰੇਵਾਲ ਨੇ ਨਸ਼ਿਆਂ ਨੰੂ ਠੱਲ੍ਹ ਪਾਉਣ ਲਈ ਸਬ-ਡਵੀਜ਼ਨ ਪਾਇਲ ਦੇ ਜੀ. ਓ. ਜੀ. ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਰਾਈਆ ਤੋਂ ਕੂੰਮ ਕਲਾਂ ਨੂੰ ਜਾਂਦੀ ਸੜਕ ਲੋਕਾਂ ਲਈ ਬਣੀ ਸਿਰਦਰਦੀ

ਕੁਹਾੜਾ, 18 ਅਗਸਤ (ਤੇਲੂ ਰਾਮ ਕੁਹਾੜਾ)-ਕੁਹਾੜਾ-ਮਾਛੀਵਾੜਾ ਸਾਹਿਬ ਸੜਕ ਦੇ ਵਿਚੋਂ ਪਿੰਡ ਰਾਈਆਂ ਦੇ ਸਾਹਮਣਿਓਾ ਜੋ ਸੜਕ ਕੂੰਮ ਕਲਾਂ ਨੂੰ ਜਾਂਦੀ ਹੈ ਉਹ ਰਾਹਗੀਰਾਂ ਲਈ ਸਿਰਦਰਦੀ ਬਣੀ ਹੋਈ ਹੈ¢ ਭਾਵੇਂ ਇਸ ਸੜਕ ਦੀ ਲੰਬਾਈ ਚਾਰ ਕਿੱਲੋਮੀਟਰ ਹੀ ਹੈ ਪਰ ਇਸ ਦੀ ਮਹੱਤਤਾ ...

ਪੂਰੀ ਖ਼ਬਰ »

ਸਿਆੜ 'ਚ ਪੇਂਡੂ ਵਿਕਾਸ ਅਤੇ ਮੁਲਾਜ਼ਮ ਭਲਾਈ ਸੰਸਥਾ ਨੇ ਅੱਖਾਂ ਦਾ ਕੈਂਪ ਲਗਾਇਆ

ਰਾੜਾ ਸਾਹਿਬ, 18 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਸਿਆੜ ਦੀ ਉੱਘੀ ਸਮਾਜ ਸੇਵੀ ਸੰਸਥਾ ਪੇਂਡੂ ਵਿਕਾਸ ਅਤੇ ਮੁਲਾਜ਼ਮ ਭਲਾਈ ਸੰਸਥਾ (ਰਜਿ:) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਮਧਾਰੀ ਗੁਰਦੁਆਰਾ ਸਾਹਿਬ ਵਿਖੇ 24ਵਾਂ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਰਾੜਾ ਸਾਹਿਬ, 18 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ (ਰਾੜਾ ਸਾਹਿਬ) ਦੇ ਬਾਨੀ ਪਰਮ ਸੰਤ ਈਸ਼ਰ ਸਿੰਘ ਦੀ 44ਵੀਂ ਸਾਲਾਨਾ ਬਰਸੀਂ 24, 25 ਅਤੇ 26 ਅਗਸਤ ਨੂੰ ਸੰਪਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆ ਦੀ ਦੇਖ ਰੇਖ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਯਤਨਾਂ ਸਦਕਾ ਗੁਦਾਮਾਂ ਵਿਚ ਲੱਗੀ ਡੇਢ ਲੱਖ ਬੋਰੀ ਬਰਸਾਤੀ ਪਾਣੀ ਦੀ ਭੇਟ ਚੜ੍ਹਨ ਤੋਂ ਬਚੀ

ਸਮਰਾਲਾ, 18 ਅਗਸਤ (ਬਲਜੀਤ ਸਿੰਘ ਬਘੌਰ)-ਲਗਾਤਾਰ ਹੋਈ ਬਰਸਾਤ ਦੇ ਕਾਰਨ ਚਾਵਾ ਰੋਡ ਤੇ ਮਾਰਕਫੈੱਡ ਦੇ ਗੁਦਾਮਾਂ ਵਿਚ ਪਾਣੀ ਦੀਵਾਰ ਤੋੜ ਕੇ ਅੰਦਰ ਵੜਨ ਕਾਰਨ ਅਧਿਕਾਰੀਆਂ ਵਿਚ ਹੜਕੰਪ ਮੱਚ ਗਿਆ, ਉਨ੍ਹਾਂ ਨੇ ਮੌਕੇ ਤੇ ਪਹੰੁਚ ਕੇ ਨਗਰ ਕੌਾਸਲ ਨੂੰ ਸੂਚਿਤ ਕੀਤਾ ਅਤੇ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 18 ਅਗਸਤ (ਪੁਰੀ)-ਸਮਾਜ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ 'ਚ 9ਵਾਂ ਰਾਸ਼ਨ ਵੰਡ ਸਮਾਰੋਹ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਇਸ ਮੌਕੇ 15 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਅਕਾਲੀ ਆਗੂ ਸਤਵੀਰ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਹਿਮ ਮੀਟਿੰਗ 20 ਨੂੰ

ਸਮਰਾਲਾ, 18 ਅਗਸਤ (ਸੁਰਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਬੀਰ ਸਿੰਘ ਖੀਰਨੀਆ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ 20 ਅਗਸਤ ਨੂੰ ਹੋਣ ਵਾਲੀ ਮੀਟਿੰਗ ਤੋਂ ਇਲਾਵਾ ਹੋਰ ਕਿਸਾਨੀ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX