ਤਾਜਾ ਖ਼ਬਰਾਂ


ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  about 1 hour ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  about 1 hour ago
ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)-ਲੁਧਿਆਣਾ ਦੇ ਓਸਵਾਲ ਹਸਪਤਾਲ ਵਿਚ ਕੰਮ ਕਰ ਰਹੇ ਖੰਨਾ ਦੇ ਡਾਕਟਰ ਪਤੀ ਪਤਨੀ ਦੇ ਕੋਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਚਾਰ ਵਿਅਕਤੀ ਖੰਨਾ ਵਿਚ ਪਾਜਿਟਿਵ ਪਾਏ ਗਏ। ਡਾਕਟਰ ਦੰਪਤੀ ਦੇ ਪਾਜ਼ਿਟਿਵ ਆਉਣ ਤੋਂ ਬਾਅਦ...
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋੋ ਉਧਰ
. . .  about 1 hour ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਲੁਧਿਆਣਾ ਵਿੱਚ ਅੱਜ 23 ਮਰੀਜ ਸਾਹਮਣੇ ਆਏ
. . .  about 2 hours ago
ਲੁਧਿਆਣਾ, 4 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ ਜਦ ਕਿ ਸਵੇਰੇ 7 ਮਰੀਜਾਂ ਵਿਚ ਕੋਰੋਨਾ ਪਾਏ ਜਾਣ ਦੀ ਰਿਪੋਰਟ...
3 ਲੁਟੇਰਿਆਂ ਨੇ ਦਿਨ ਦਿਹਾੜੇ ਪਤੀ ਪਤਨੀ ਨੂੰ ਲੁੱਟਿਆ
. . .  about 1 hour ago
ਨਸ਼ਾ ਤਸਕਰ ਦੀ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਾਰੀ ਮਹਿਲ ਕਲਾਂ ਪੁਲਿਸ ਇਕਾਂਤਵਾਸ
. . .  about 2 hours ago
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਅੰਦਰ ਹੜਕੰਪ ਮਚ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੁਲਿਸ...
ਡਾ. ਸੰਦੀਪ ਗੋਇਲ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ
. . .  about 2 hours ago
ਚੰਡੀਗੜ੍ਹ, 4 ਜੂਨ - ਪੰਜਾਬ ਸਰਕਾਰ ਨੇ ਅੱਜ ਮੀਡੀਆ 'ਚ ਦਿਗਜ ਡਾ. ਸੰਦੀਪ ਗੋਇਲ ਨੂੰ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਹਾਲ ਹੀ ਵਿਚ ਗਠਤ ਕੀਤੀ ਗਈ ਪੰਜਾਬ ਸੀ.ਐਸ.ਆਰ. ਨੂੰ ਇੰਡਸਟਰੀ ਲਈ ਪੰਜਾਬ ਤੇ ਪੰਜਾਬ...
ਨੌਜਵਾਨ ਕਿਸਾਨ ਨੇ ਕਰਜ਼ੇ ਦੇ ਚਲਦਿਆਂ ਕੀਤੀ ਖੁਦਕੁਸ਼ੀ
. . .  about 3 hours ago
ਬਠਿੰਡਾ, 4 ਜੂਨ (ਨਾਇਬ ਸਿੱਧੂ) - ਬਠਿੰਡਾ ਜ਼ਿਲ੍ਹੇ ਦੇ ਚੱਕ ਹੀਰਾ ਸਿੰਘ ਵਾਲਾ ਦੇ ਇੱਕ ਕਿਸਾਨ ਦੀ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ...
ਜਲੰਧਰ ਰੇਂਜ ਦੇ ਨਵਨਿਯੁਕਤ ਡੀ.ਆਈ.ਜੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
. . .  about 3 hours ago
ਸੁਲਤਾਨਪੁਰ ਲੋਧੀ, 4 ਜੂਨ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ) - ਜਲੰਧਰ ਰੇਂਜ ਦੇ ਨਵ -ਨਿਯੁਕਤ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੰਤ ਬਾਬਾ ਜੈਮਲ ਸਿੰਘ ਪਟਿਆਲੇ...
ਕੁਵੈਤ ਤੋਂ ਆਏ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ, 4 ਜੂਨ (ਗੁਰਬਖਸ਼ ਸਿੰਘ ਮਹੇ) - ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਸਵੇਰੇ ਜ਼ਿਲ੍ਹੇ ਵਿੱਚ ਇਕਾਂਤਵਾਸ ਵਿੱਚ ਰੱਖੇ ਕੁਵੈਤ ਤੋਂ ਵਾਪਿਸ ਆਏ ਇੱਕ ਵਿਅਕਤੀ ਜੋ ਕਿ ਰਾਹੋਂ ਨਾਲ ਸਬੰਧਤ ਹੈ ਉਸ ਦਾ ਕੋਰੋਨਾ ਟੈਸਟ...
ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਤੇਜ਼ ਹਨੇਰੀ ਅਤੇ ਬਾਰਿਸ਼
. . .  about 3 hours ago
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਾਮ ਮੌਕੇ ਅਚਾਨਕ ਮੌਸਮ ਵਿਚ ਤਬਦੀਲੀ ਆ ਗਈ ਅਤੇ ਤੇਜ਼ ਹਨੇਰੀ ਮਗਰੋਂ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਫ਼ਸਲਾਂ ਲਈ ਵੀ ਬਾਰਿਸ਼ ਲਾਹੇਵੰਦ ਮੰਨੀ ਜਾ ਰਹੀ ਹੈ। ਅਨਾਜ ਮੰਡੀ...
ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਹੋਏ ਰਿਪੋਰਟ
. . .  about 3 hours ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਸ ਨਾਲ ਕੁੱਲ 420 ਪਾਜ਼ੀਟਿਵ ਕੇਸ ਹੋ ਗਏ ਹਨ। 325 ਡਿਸਚਾਰਜ ਹੋਏ ਹਨ, 87 ਦਾਖਲ ਤੇ 7...
ਕਸਬਾ ਲੌਂਗੋਵਾਲ ਵਿਖੇ ਕਰਿਆਨਾ ਸਟੋਰ ਨੂੰ ਲੱਗੀ ਅੱਗ
. . .  about 3 hours ago
ਲੌਂਗੋਵਾਲ, 4 ਜੂਨ ( ਸ.ਸ.ਖੰਨਾ,ਵਿਨੋਦ) - ਸਥਾਨਕ ਕਸਬਾ ਲੌਂਗੋਵਾਲ ਮੇਨ ਬੱਸ ਸਟੈਂਡ ਤੇ ਬੀਤੀ ਰਾਤ ਕਰਿਆਨੇ...
ਪੰਜਾਬ 'ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
. . .  about 4 hours ago
ਬਠਿੰਡਾ, 4 ਜੂਨ (ਨਾਇਬ ਸਿੱਧੂ)- ਪਹਿਲਾਂ ਕੋਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ 'ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ...
ਦਰਸ਼ਨ ਕੁੰਦਰਾ ਚੇਅਰਮੈਨ ਤੇ ਆਨੰਦ ਵਾਇਸ ਚੇਅਰਮੈਨ ਬਣੇ
. . .  about 4 hours ago
ਮਾਛੀਵਾੜਾ ਸਾਹਿਬ, 4 ਜੂਨ (ਮਨੋਜ ਕੁਮਾਰ) - ਕਾਫੀ ਅਰਸੇ ਤੋ ਬਾਅਦ ਅੱਜ ਅਖੀਰ ਮਾਛੀਵਾੜਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ....
ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਵਿਦੇਸ਼ੀਆਂ ਦੀ ਭਾਰਤ ਯਾਤਰਾ 'ਤੇ ਲੱਗੀ 10 ਸਾਲ ਦੀ ਪਾਬੰਦੀ
. . .  about 4 hours ago
ਨਵੀਂ ਦਿੱਲੀ, 4 ਜੂਨ- ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਲੈ...
ਸਿੱਖਿਆ ਵਿਭਾਗ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਵਧਾਇਆ
. . .  about 4 hours ago
ਨੂਰਪੁਰ ਬੇਦੀ, 4 ਜੂਨ (ਹਰਦੀਪ ਸਿੰਘ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਦਾ ਕਾਰਜਕਾਲ...
ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਜੈਤੋ ਦੇ ਦਫ਼ਤਰ ਅੱਗੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  about 4 hours ago
ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੋਰੋਨਾ ਦੇ ਵਿਰੋਧ ਵਿਚ 12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ....
ਤਾਏ ਦੇ ਕਤਲ 'ਚ ਭਤੀਜੇ ਦੀ ਜ਼ਮਾਨਤ ਦੀ ਅਰਜ਼ੀ ਹੋਈ ਖ਼ਾਰਜ
. . .  about 4 hours ago
ਸਲਾਣਾ 4 ਜੂਨ (ਗੁਰਚਰਨ ਸਿੰਘ ਜੰਜੂਆ) -ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਕੇ ਤਾਏ ਦੇ...
ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਕੀਤੀ ਗਈ ਸ਼ਿਆਮਾ ਪ੍ਰਸ਼ਾਦ ਸਕੀਮ ਸਬੰਧੀ ਸਮੀਖਿਆ ਮੀਟਿੰਗ
. . .  about 4 hours ago
ਖਮਾਣੋਂ ,4 ਜੂਨ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਬਲਾਕ ਦੇ ਉਨ੍ਹਾਂ 10 ਪਿੰਡਾਂ ...
ਭਾਜਪਾ ਆਗੂਆਂ ਵੱਲੋਂ ਰਣਦੀਪ ਸਿੰਘ ਦਿਓਲ ਦੀ ਅਗਵਾਈ 'ਚ ਸਿਖਿਆ ਮੰਤਰੀ ਦੀ ਕੋਠੀ ਅਗੇ ਪ੍ਰਦਰਸ਼ਨ
. . .  about 4 hours ago
ਸੰਗਰੂਰ, 4 ਜੂਨ (ਧੀਰਜ ਪਸ਼ੋਰੀਆ) - ਸਿਖਿਆ ਮੰਤਰੀ ਵਲ਼ੋਂ ਨਿੱਜੀ ਸਕੂਲਾਂ ਨੂੰ ਮਨਮਾਨੇ ਤਰੀਕੇ ਨਾਲ ਫ਼ੀਸਾਂ ਵਧਾਉਣ ਲਈ ਦਿਤੀ...
ਦੇਸ਼ ਦੇ ਹਿਤ 'ਚ ਲਏ ਗਏ ਇਤਿਹਾਸਕ ਫ਼ੈਸਲਿਆਂ ਦੀ ਗਵਾਹ ਮੋਦੀ ਸਰਕਾਰ : ਤਰੁਣ ਚੁੱਘ
. . .  about 5 hours ago
ਜਲੰਧਰ, 4 ਜੂਨ- ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਮੋਦੀ ਸਰਕਾਰ 2.0 ਦੀਆਂ ਪ੍ਰਾਪਤੀਆਂ ਦੇ ਇਕ ਸਾਲ....
ਖੇਤੀਬਾੜੀ ਵਿਭਾਗ ਨੇ ਦੋ ਕਿਸਾਨਾਂ ਦਾ ਡੇਢ ਏਕੜ ਝੋਨਾ ਵਹਾਇਆ
. . .  about 5 hours ago
ਗੜ੍ਹਸ਼ੰਕਰ, 4 ਜੂਨ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੇ ਜਾਣ ਸਬੰਧੀ ਜਾਰੀ ਹਦਾਇਤਾਂ ਦੇ ਉਲਟ ਸਮੇਂ...
ਨਹਿਰ 'ਚ ਡੁੱਬਿਆ ਨੌਜਵਾਨ, ਭਾਲ ਜਾਰੀ
. . .  about 5 hours ago
ਟੱਲੇਵਾਲ, 4 ਜੂਨ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬੀਹਲਾ ਵਿਖੇ ਪਿੰਡ ਚੰਨਣਵਾਲ ਨਾਲ ਸਬੰਧਿਤ ਇਕ ਨੌਜਵਾਨ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਪਹਿਲਾ ਸਫ਼ਾ

ਰਵਿਦਾਸ ਮੰਦਰ ਮਾਮਲਾ

ਸਾਡੇ ਆਦੇਸ਼ਾਂ ਨੂੰ 'ਰਾਜਨੀਤਕ ਰੰਗਤ' ਨਹੀਂ ਦਿੱਤੀ ਜਾ ਸਕਦੀ- ਸੁਪਰੀਮ ਕੋਰਟ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਿਹਾ ਕਿ ਤੁਗਲਕਾਬਾਦ ਜੰਗਲੀ ਇਲਾਕੇ 'ਚ ਗੁਰੂ ਰਵਿਦਾਸ ਮੰਦਰ ਮਾਮਲੇ 'ਤੇ ਦਿੱਤੇ ਉਸ ਦੇ ਆਦੇਸ਼ਾਂ ਨੂੰ 'ਰਾਜਨੀਤਕ ਰੰਗਤ' ਨਹੀਂ ਦਿੱਤੀ ਜਾ ਸਕਦੀ। ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਐਮ.ਆਰ. ਸ਼ਾਹ ਦੇ ਬੈਂਚ ਨੇ ਪੰਜਾਬ, ਹਰਿਆਣਾ ਤੇ ਦਿੱਲੀ ਸਰਕਾਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਮੰਦਰ ਢਾਹੁਣ ਨੂੰ ਲੈ ਕੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਕਾਨੂੰਨ-ਵਿਵਸਥਾ ਵਾਲੀ ਸਥਿਤੀ ਵਿਗੜਨੀ ਨਹੀਂ ਚਾਹੀਦੀ। ਬੈਂਚ ਨੇ ਕਿਹਾ ਕਿ ਸਭ ਕੁਝ ਰਾਜਨੀਤਕ ਨਹੀਂ ਹੋ ਸਕਦਾ, ਸਾਡੇ ਆਦੇਸ਼ਾਂ ਨੂੰ ਕਿਸੇ ਵੀ ਵਿਅਕਤੀ ਵਲੋਂ 'ਰਾਜਨੀਤਕ ਰੰਗਤ' ਨਹੀਂ ਦਿੱਤੀ ਜਾ ਸਕਦੀ। ਅਦਾਲਤ ਹੁਣ ਤਿੰਨ ਹਫ਼ਤਿਆਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਕਰੇਗੀ।

ਮੋਦੀ ਵਲੋਂ ਟਰੰਪ ਨਾਲ ਫੋਨ 'ਤੇ ਗੱਲਬਾਤ

ਇਮਰਾਨ ਦੇ ਭਾਰਤ ਖ਼ਿਲਾਫ਼ ਭੜਕਾਊ ਬਿਆਨਾਂ ਦਾ ਮੁੱਦਾ ਚੁਕਿਆ

ਨਵੀਂ ਦਿੱਲੀ, 19 ਅਗਸਤ (ਏਜੰਸੀ)- ਭਾਰਤ ਵਲੋਂ ਜੰਮੂ-ਕਸ਼ਮੀਰ ਬਾਰੇ ਐਲਾਨ ਤੋਂ ਬਾਅਦ ਪਹਿਲੀ ਉੱਚ-ਪੱਧਰੀ ਗੱਲਬਾਤ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਟੋਲੀਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਭਾਰਤ ਖਿਲਾਫ ਦਿੱਤੇ ਜਾ ਰਹੇ ਭੜਕਾਊ ਬਿਆਨਾਂ ਦਾ ਅਸਿੱਧੇ ਤੌਰ 'ਤੇ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ਵਿਰੁੱਧ ਹਿੰਸਾ ਨੂੰ ਭੜਕਾਉਣਾ ਖੇਤਰੀ ਸ਼ਾਂਤੀ ਲਈ ਠੀਕ ਨਹੀਂ। ਪ੍ਰਧਾਨ ਮੰਤਰੀ ਦਫਤਰ (ਪੀ.ਐਮ.ਓ.) ਵਲੋਂ ਜਾਰੀ ਬਿਆਨ ਅਨੁਸਾਰ ਮੋਦੀ ਨੇ ਕਰੀਬ 30 ਮਿੰਟ ਤੱਕ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਉਨ੍ਹਾਂ ਦੁਵੱਲੇ ਤੇ ਖੇਤਰੀ ਮੁੱਦਿਆਂ ਬਾਰੇ ਚਰਚਾ ਕੀਤੀ। ਬਿਆਨ ਅਨੁਸਾਰ ਦੋਵਾਂ ਨੇ ਨਿੱਘੇ ਤੇ ਸੁਹਿਰਦ ਮਾਹੌਲ 'ਚ ਗੱਲਬਾਤ ਕੀਤੀ, ਜੋ ਦੇਵਾਂ ਨੇਤਾਵਾਂ 'ਚ ਸੁਖਾਵੇਂ ਸਬੰਧਾਂ ਨੂੰ ਦਰਸਾਉਂਦਾ ਹੈ। ਜਾਰੀ ਬਿਆਨ ਅਨੁਸਾਰ ਖੇਤਰੀ ਹਾਲਾਤ ਦੇ ਮੱਦੇਨਜ਼ਰ ਮੋਦੀ ਨੇ ਕਿਹਾ ਕਿ ਦੱਖਣ ਏਸ਼ੀਆ ਖੇਤਰ ਦੇ ਕੁਝ ਨੇਤਾਵਾਂ ਵਲੋਂ ਬਹੁਤ ਜ਼ਿਆਦਾ ਬਿਆਨਬਾਜ਼ੀ ਤੇ ਭਾਰਤ ਵਿਰੁੱਧ ਹਿੰਸਾ ਨੂੰ ਭੜਕਾਉਣਾ ਖੇਤਰੀ ਸ਼ਾਂਤੀ ਦੇ ਅਨੁਕੂਲ ਨਹੀਂ ਹੈ।

ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ ਲਈ ਭਾਰਤ ਦਾ ਡਿਪਟੀ ਹਾਈ ਕਮਿਸ਼ਨਰ ਤਲਬ

ਗੌਰਵ ਆਹਲੂਵਾਲੀਆ ਨੂੰ ਇਕ ਹਫ਼ਤੇ 'ਚ ਚੌਥੀ ਵਾਰ ਸੰਮਨ ਜਾਰੀ

ਅੰਮ੍ਰਿਤਸਰ, 19 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਕੰਟਰੋਲ ਰੇਖਾ 'ਤੇ ਭਾਰਤੀ ਫ਼ੌਜ ਵਲੋਂ ਕਥਿਤ ਤੌਰ 'ਤੇ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਨੂੰ ਲੈ ਕੇ ਅੱਜ ਇਸਲਾਮਾਬਾਦ ਸਥਿਤ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਤਲਬ ਕੀਤਾ। ਆਹਲੂਵਾਲੀਆ ਨੂੰ ਇਕ ਹਫ਼ਤੇ ਦੇ ਅੰਦਰ ਚੌਥੀ ਵਾਰ ਸੰਮਨ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 14, 15 ਅਤੇ 16 ਅਗਸਤ ਨੂੰ ਕਥਿਤ ਤੌਰ 'ਤੇ ਭਾਰਤੀ ਫ਼ੌਜ ਵਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਲਈ ਤਲਬ ਕੀਤਾ ਗਿਆ ਸੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਦਫ਼ਤਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਦੱਖਣੀ ਏਸ਼ੀਆ ਅਤੇ ਸਾਰਕ ਮਾਮਲਿਆਂ ਦੇ ਡਾਇਰੈਕਟਰ ਜਨਰਲ ਅਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫ਼ੈਸਲ ਨੇ ਐਲ. ਓ. ਸੀ. ਦੇ ਨਾਲ ਲੱਗਦੇ ਹੋਟ ਸਪਰਿੰਗ ਅਤੇ ਚਿਰੀਕੋਟ ਸੈਕਟਰਾਂ 'ਚ ਭਾਰਤੀ ਫ਼ੌਜ ਵਲੋਂ ਬੀਤੇ ਦਿਨ 18 ਅਗਸਤ ਨੂੰ ਬਿਨਾ ਕਿਸੇ ਕਾਰਨ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਦੀ ਨਿੰਦਾ ਕੀਤੀ। ਉਕਤ ਬਿਆਨ ਅਨੁਸਾਰ ਭਾਰਤੀ ਫ਼ੌਜ ਵਲੋਂ ਕੀਤੀ ਗਈ ਗੋਲੀਬਾਰੀ 'ਚ ਇਕ ਸਾਲ ਦਾ ਬੱਚਾ ਗੰਭੀਰ ਜ਼ਖ਼ਮੀ ਹੋਇਆ ਹੈ। ਫ਼ੈਸਲ ਨੇ ਕਿਹਾ ਕਿ ਭਾਰਤ ਵਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ 'ਚ ਸਾਲ 2017 ਤੋਂ ਲਗਾਤਾਰ ਵਾਧਾ ਜਾਰੀ ਹੈ। ਇਸ ਦੌਰਾਨ ਭਾਰਤੀ ਫ਼ੌਜਾਂ ਨੇ 1,970 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ।

ਜੰਮੂ-ਕਸ਼ਮੀਰ 'ਚ ਸਕੂਲ ਖੁੱਲ੍ਹੇ-ਵਿਦਿਆਰਥੀਆਂ ਦੀ ਹਾਜ਼ਰੀ ਨਾਮਾਤਰ

* 14 ਦਿਨਾਂ ਬਾਅਦ ਮੁੜ ਖੁੱਲ੍ਹੇ ਸਕੂਲ * ਸ੍ਰੀਨਗਰ 'ਚ 190 ਪ੍ਰਾਇਮਰੀ ਸਕੂਲਾਂ 'ਚ ਦਿਖਾਈ ਦਿੱਤੀ ਹਲਚਲ

ਸ੍ਰੀਨਗਰ, 19 ਅਗਸਤ (ਏਜੰਸੀਆਂ)-ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਤੋਂ ਲਗਪਗ 14 ਦਿਨਾਂ ਬਾਅਦ ਸਕੂਲ ਮੁੜ ਖੋਲ੍ਹ ਦਿੱਤੇ ਗਏ ਹਨ। ਸੀ੍ਰਨਗਰ 'ਚ 190 ਤੋਂ ਜ਼ਿਆਦਾ ਪ੍ਰਾਇਮਰੀ ਸਕੂਲ ਖੁੱਲ੍ਹ ਗਏ ਹਨ। ਇਨ੍ਹਾਂ ਸਕੂਲਾਂ 'ਚ ਕਾਫ਼ੀ ਚਹਿਲ-ਪਹਿਲ ਦੇਖਣ ਨੂੰ ਮਿਲੀ। ਹਾਲਾਂਕਿ ਪਹਿਲੇ ਦਿਨ ਆਸ ਤੋਂ ਥੋੜ੍ਹੀ ਘੱਟ ਗਿਣਤੀ 'ਚ ਹੀ ਬੱਚੇ ਸਕੂਲ ਪਹੁੰਚੇ। ਬੱਚਿਆਂ ਨੂੰ ਉਨ੍ਹਾਂ ਦੇ ਮਾਪੇ ਸਕੂਲਾਂ ਤੱਕ ਛੱਡਣ ਪਹੁੰਚੇ ਸਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਸਥਿਤੀ 'ਚ ਸੁਧਾਰ ਹੋ ਜਾਵੇਗਾ ਅਤੇ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵੀ ਵਧੇਗੀ। ਪ੍ਰਾਇਮਰੀ ਤੋਂ ਬਾਅਦ ਸੈਕੰਡਰੀ ਸਕੂਲ ਵੀ ਖੋਲ੍ਹੇ ਜਾਣਗੇ। ਕਸ਼ਮੀਰ 'ਚ ਅੱਜ ਪ੍ਰਸ਼ਾਸਨ ਵਲੋਂ ਲਗਾਈਆਂ ਗਈਆਂ ਪਾਬੰਦੀਆਂ 'ਚ ਕੁਝ ਹੋਰ ਢਿੱਲ ਦਿੱਤੇ ਜਾਣ ਕਾਰਨ ਕਈ ਸਕੂਲਾਂ 'ਚ ਅਧਿਆਪਕ ਤਾਂ ਪੜ੍ਹਾਉਣ ਪਹੁੰਚੇ ਸਨ ਪਰ ਉਥੇ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਨਹੀਂ ਦਿਖਾਈ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਨੇ ਸ੍ਰੀਨਗਰ 'ਚ 190 ਪ੍ਰਾਇਮਰੀ ਸਕੂਲਾਂ ਨੂੰ ਖੋਲ੍ਹਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹਨ, ਜਦਕਿ ਘਾਟੀ ਦੇ ਜ਼ਿਆਦਾਤਰ ਹਿੱਸਿਆਂ 'ਚ ਸੁਰੱਖਿਆ ਬਲ ਅਜੇ ਵੀ ਤਾਇਨਾਤ ਹਨ। ਸਾਰੇ ਨਿੱਜੀ ਸਕੂਲ ਲਗਾਤਾਰ 15ਵੇਂ ਦਿਨ ਵੀ ਬੰਦ ਰਹੇ, ਕਿਉਂਕਿ ਪਿਛਲੇ 2 ਦਿਨ ਤੋਂ ਇਥੇ ਹੋਏ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸੁਰੱਖਿਆ ਸਥਿਤੀ ਖ਼ਰਾਬ ਹੋਣ ਦਾ ਸ਼ੱਕ ਸੀ।
ਆਮ ਵਾਂਗ ਹੋ ਰਹੀ ਹੈ ਸਥਿਤੀ-ਪ੍ਰਸ਼ਾਸਨ
ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਘਾਟੀ 'ਚ ਕਾਨੂੰਨ-ਵਿਵਸਥਾ ਦੀ ਉਲੰਘਣਾ ਦੀ ਕੋਈ ਵੱਡੀ ਘਟਨਾ ਨਹੀਂ ਹੋਈ ਹੈ ਅਤੇ ਸਥਿਤੀ ਹੌਲੀ-ਹੌਲੀ ਆਮ ਵਾਂਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੇ ਸੂਚਨਾ ਅਤੇ ਜਨਸੰਪਰਕ ਵਿਭਾਗ ਦੀ ਨਿਰਦੇਸ਼ਕ ਸਈਦ ਸਹਿਰੀਸ਼ ਅਸਗਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜੰਮੂ ਖੇਤਰ 'ਚ ਕਾਨੂੰਨ-ਵਿਵਸਥਾ ਉਲੰਘਣਾ ਦੀ ਕੋਈ ਘਟਨਾ ਦਰਜ ਨਹੀਂ ਕੀਤੀ ਗਈ ਹੈ। ਲੋਕਾਂ ਵਲੋਂ ਉਨ੍ਹਾਂ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ। ਬਾਰਾਮੂਲਾ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜ ਸ਼ਹਿਰਾਂ 'ਚ ਸਕੂਲ ਬੰਦ ਰਹੇ ਜਦਕਿ ਬਾਕੀ ਜ਼ਿਲ੍ਹਿਆਂ 'ਚ ਸਕੂਲ ਖੁੱਲ੍ਹੇ ਹਨ। ਇਕ ਅਧਿਕਾਰੀ ਨੇ ਕਿਹਾ ਕਿ ਪਟਨ, ਪਲਹਾਲਨ, ਸਿੰਹਪੁਰਾ, ਬਾਰਾਮੁਲਾ ਅਤੇ ਸੋਪੋਰ 'ਚ ਪਾਬੰਦੀਆਂ 'ਚ ਕੋਈ ਢਿੱਲ ਨਹੀਂ ਦਿੱਤੀ ਗਈ ਹੈ। ਜ਼ਿਲ੍ਹੇ 'ਚ ਬਾਕੀ ਜਗ੍ਹਾ ਪ੍ਰਾਇਮਰੀ ਸਕੂਲ ਖੁੱਲ੍ਹੇ ਸਨ।

ਰਾਜਸਥਾਨ ਤੋਂ ਡਾ: ਮਨਮੋਹਨ ਸਿੰਘ ਦੀ ਰਾਜ ਸਭਾ ਲਈ ਨਿਰਵਿਰੋਧ ਚੋਣ

ਯੂ. ਪੀ. 'ਚ ਨੀਰਜ ਸ਼ੇਖਰ ਵੀ ਬਿਨਾਂ ਵਿਰੋਧ ਦੇ ਚੁਣੇ ਗਏ

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਰਾਜਸਥਾਨ ਤੋਂ ਨਿਰਵਿਰੋਧ ਰਾਜ ਸਭਾ ਦੇ ਸੰਸਦ ਮੈਂਬਰ ਚੁਣੇ ਗਏ ਹਨ। ਭਾਜਪਾ ਵਲੋਂ ਆਪਣਾ ਉਮੀਦਵਾਰ ਨਾ ਖੜ੍ਹਨ ਦੇ ਫ਼ੈਸਲੇ ਤੋਂ ਬਾਅਦ ਸੋਮਵਾਰ ਨੂੰ ਉਮੀਦਵਾਰਾਂ ਦੇ ਨਾਂਅ ਵਾਪਸੀ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਦਾ ਰਾਜ ਸਭਾ ਮੈਂਬਰ ਚੁਣੇ ਜਾਣ ਦਾ ਐਲਾਨ ਕਰ ਦਿੱਤਾ ਗਿਆ। ਰਾਜਸਥਾਨ 'ਚ ਮਦਨ ਲਾਲ ਸੈਮੀ ਦੇ ਦਿਹਾਂਤ ਤੋਂ ਬਾਅਦ ਇਹ ਇਕ ਸੀਟ ਖਾਲੀ ਹੋਈ ਸੀ। ਹਾਲੇ ਤੱਕ ਦੋਵਾਂ ਸਦਨਾਂ 'ਚ ਰਾਜਸਥਾਨ 'ਚੋਂ ਕਾਂਗਰਸ ਦਾ ਕੋਈ ਸੰਸਦ ਮੈਂਬਰ ਨਹੀਂ ਸੀ। ਡਾ: ਮਨਮੋਹਨ ਸਿੰਘ ਦੇ ਚੁਣੇ ਜਾਣ ਨਾਲ ਕਾਂਗਰਸ ਦਾ ਰਾਜ ਸਭਾ 'ਚ ਖਾਤਾ ਖੁੱਲ੍ਹ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਕੋਈ ਸਾਬਕਾ ਪ੍ਰਧਾਨ ਮੰਤਰੀ ਰਾਜ ਸਭਾ 'ਚ ਰਾਜਸਥਾਨ ਦੀ ਨੁਮਾਇੰਦਗੀ ਕਰਨਗੇ। ਡਾ: ਮਨਮੋਹਨ ਸਿੰਘ ਦੇ ਚੁਣੇ ਜਾਣ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁੱਖ ਮੰਤਰੀ ਸਚਿਨ ਪਾਇਲਟ ਅਤੇ ਕਾਂਗਰਸ ਨੇ ਟਵਿੱਟਰ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸੇ ਤਰ੍ਹਾਂ ਸਾਬਕਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੇ ਪੁੱਤਰ ਨੀਰਜ ਸ਼ੇਖਰ ਉੱਤਰ ਪ੍ਰਦੇਸ਼ 'ਚ ਬਿਨਾਂ ਵਿਰੋਧ ਦੇ ਰਾਜ ਸਭਾ ਮੈਂਬਰ ਚੁਣੇ ਗਏ। ਉਨ੍ਹਾਂ ਨੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਤੇ ਪਾਰਟੀ ਇਕਾਈ ਪ੍ਰਧਾਨ ਸੁਤੰਤਰ ਦੇਵ ਸਿੰਘ ਦੀ ਮੌਜੂਦਗੀ 'ਚ ਉੱਤਰ ਪ੍ਰਦੇਸ਼ ਤੋਂ 26 ਅਗਸਤ ਨੂੰ ਹੋਣ ਵਾਲੀ ਰਾਜ ਸਭਾ ਉਪ ਚੋਣ ਲਈ 14 ਅਗਸਤ ਨੂੰ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਉਨ੍ਹਾਂ ਖਿਲਾਫ਼ ਕਿਸੇ ਨੇ ਵੀ ਨਾਮਜ਼ਦਗੀ ਪੱਤਰ ਨਹੀਂ ਭਰੇ, ਜਿਸ ਕਾਰਨ ਉਨ੍ਹਾਂ ਦੀ ਨਿਰਵਿਰੋਧ ਚੋਣ ਹੋ ਗਈ।

ਅਮਿਤ ਸ਼ਾਹ ਵਲੋਂ ਜੰਮੂ-ਕਸ਼ਮੀਰ ਦੇ ਹਾਲਾਤ ਬਾਰੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਾਲ ਉੱਚ ਪੱਧਰੀ ਬੈਠਕ

* ਅਫ਼ਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਮੁਸਤੈਦ ਰਹਿਣ ਦੇ ਹੁਕਮ * ਲੋਕਾਂ ਨੂੰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਸਬੰਧੀ ਚਰਚਾ

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ 'ਚ ਪੜਾਅ ਦਰ ਢੰਗ ਨਾਲ ਪਾਬੰਦੀਆਂ 'ਚ ਦਿੱਤੀਆਂ ਜਾ ਰਹੀਆਂ ਛੋਟਾਂ ਤੋਂ ਬਾਅਦ ਖਿੱਤੇ 'ਚ ਹਾਲਾਤ ਦਾ ਜਾਇਜ਼ਾ ਲੈਣ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਗ੍ਰਹਿ ਸਕੱਤਰ ਰਾਜੀਵ ਗਾਬਾ ਸਮੇਤ ਖੁਫ਼ੀਆ ਏਜੰਸੀਆਂ ਦੇ ਆਹਲਾ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ 'ਚ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨੇ ਗ੍ਰਹਿ ਮੰਤਰੀ ਨਾਲ ਉਥੋਂ ਦੀ ਰਿਪੋਰਟ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਦੋ ਹਫ਼ਤਿਆਂ ਤੱਕ ਖਿੱਤੇ ਨੂੰ ਉੱਚ ਚੌਕਸੀ 'ਤੇ ਰੱਖਿਆ ਗਿਆ ਸੀ, ਜਿਸ ਦੇ ਮੱਦੇਨਜ਼ਰ ਸਥਾਨਕ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ, ਇਲਾਕੇ 'ਚ ਕਰਫ਼ਿਊ ਲਗਾਇਆ ਗਿਆ ਅਤੇ ਫੋਨ ਸੇਵਾਵਾਂ ਅਤੇ ਇੰਟਰਨੈੱਟ ਵੀ ਬੰਦ ਕਰ ਦਿੱਤਾ ਗਿਆ। ਇਨ੍ਹਾਂ ਪਾਬੰਦੀਆਂ 'ਚ ਸਮੇਂ-ਸਮੇਂ 'ਚ ਕੁੁਝ ਛੋਟਾਂ ਦਿੱਤੀਆਂ ਗਈਆਂ, ਜਿਸ ਤਹਿਤ ਸੋਮਵਾਰ ਨੂੰ 190 ਪ੍ਰਾਇਮਰੀ ਸਕੂਲ ਖੋਲ੍ਹੇ ਗਏ ਜਦਕਿ ਵਾਦੀ ਦੇ ਬਾਕੀ ਹਿੱਸਿਆਂ 'ਚ ਸੁਰੱਖਿਆ ਦਸਤੇ ਅਜੇ ਵੀ ਤਾਇਨਾਤ ਹਨ। ਵਾਦੀ ਦੇ ਨਿੱਜੀ ਸਕੂਲ ਸੋਮਵਾਰ ਨੂੰ ਲਗਾਤਾਰ 15ਵੇਂ ਦਿਨ ਵੀ ਬੰਦ ਰਹੇ। ਸੰਚਾਰ ਵਿਵਸਥਾਵਾਂ 'ਚ ਵੀ ਢਿੱਲ ਦਿੱਤੀ ਗਈ। ਹਲਕਿਆਂ ਮੁਤਾਬਿਕ ਸੁਰੱਖਿਆ ਏਜੰਸੀਆਂ ਨੂੰ ਅੱਜ ਦੀ ਬੈਠਕ 'ਚ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਮੁਸਤੈਦ ਰਹਿਣ ਦੀ ਹਦਾਇਤ ਦਿੱਤੀ ਗਈ, ਨਾਲ ਹੀ ਆਮ ਲੋਕਾਂ ਨੂੰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਸਬੰਧੀ ਕਦਮਾਂ 'ਤੇ ਵੀ ਚਰਚਾ ਕੀਤੀ ਗਈ। ਇਸ ਸਬੰਧ 'ਚ ਤਕਰੀਬਨ 6 ਪਟੀਸ਼ਨਾਂ ਵੀ ਸੁਪਰੀਮ ਕੋਰਟ ਦੇ ਵੀ ਵਿਚਾਰ ਗੋਚਰੇ ਹਨ।

ਪੰਜਾਬ ਸਰਕਾਰ ਵਲੋਂ ਬੱਸ ਕਿਰਾਏ 'ਚ 5 ਪੈਸੇ ਦਾ ਵਾਧਾ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਬੱਸਾਂ ਦਾ ਆਮ ਕਿਰਾਇਆ 5 ਪੈਸੇ ਪ੍ਰਤੀ ਕਿੱਲੋਮੀਟਰ ਦਾ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਨੋਟੀਫ਼ਿਕੇਸ਼ਨ ਨੰਬਰ 2/46/90-4ਟੀ.2/1552147/1 ਰਾਹੀਂ ਫ਼ੈਸਲਾ ਕਰਦਿਆਂ 5 ਪੈਸੇ ਪ੍ਰਤੀ ਕਿੱਲੋਮੀਟਰ ਆਮ ਬੱਸ ਦਾ ਕਿਰਾਇਆ ਵਧਾ ਦਿੱਤਾ ਹੈ, ਜਿਸ ਨਾਲ ਹੁਣ 1.09 ਪੈਸੇ ਤੋਂ ਵਧ ਕੇ ਕਿਰਾਇਆ ਪ੍ਰਤੀ ਕਿੱਲੋਮੀਟਰ 1.14 ਪੈਸੇ ਹੋਵੇਗਾ। ਇਸੇ ਤਰ੍ਹਾਂ ਆਮ ਏ. ਸੀ. ਬੱਸਾਂ ਦਾ ਕਿਰਾਇਆ 136.80 ਪੈਸੇ, ਇੰਟੀਗਰੱਲ ਕੋਚ ਦਾ 205.20 ਪੈਸੇ ਅਤੇ ਸੁਪਰ ਇੰਟੀਗਰੱਲ ਕੋਚ ਦਾ ਕਿਰਾਇਆ 228.00 ਪੈਸੇ ਪ੍ਰਤੀ ਕਿੱਲੋਮੀਟਰ ਹੋ ਗਿਆ ਹੈ।

ਹਿਮਾਚਲ ਤੇ ਉੱਤਰਾਖੰਡ 'ਚ ਵਿਆਪਕ ਤਬਾਹੀ-37 ਮੌਤਾਂ

ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਪਾਰ

ਨਵੀਂ ਦਿੱਲੀ, 19 ਅਗਸਤ (ਏਜੰਸੀ)-ਦੇਸ਼ ਦੇ ਉੱਤਰੀ ਤੇ ਪਹਾੜੀ ਸੂਬਿਆਂ 'ਚ ਭਾਰੀ ਬਾਰਿਸ਼ ਦਾ ਦੌਰ ਜਾਰੀ ਹੈ। ਪਹਾੜੀ ਸੂਬੇ ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ 'ਚ ਹੁਣ ਤੱਕ 37 ਮੌਤਾਂ ਹੋ ਚੁੱਕੀਆਂ ਹਨ ਤੇ ਉਥੇ ਕਈ ਲੋਕ ਫਸੇ ਹੋਏ ਹਨ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਤੇ ਜੰਮੂ ਦੇ ...

ਪੂਰੀ ਖ਼ਬਰ »

ਭਾਖੜਾ ਡੈਮ ਤੋਂ ਹੋਰ ਪਾਣੀ ਛੱਡੇ ਜਾਣ 'ਤੇ ਲੋਕਾਂ ਦੇ ਸਾਹ ਸੂਤੇ

* ਪਿੰਡਾਂ ਦੇ ਪਿੰਡ ਡੁੱਬੇ, ਹਜ਼ਾਰਾਂ ਏਕੜ ਫ਼ਸਲ ਤਬਾਹ * ਕੈਪਟਨ ਵਲੋਂ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ * ਸਤਲੁਜ ਨੇ ਜਲੰਧਰ ਤੇ ਲੁਧਿਆਣਾ ਜ਼ਿਲ੍ਹੇ 'ਚ ਮਚਾਈ ਤਬਾਹੀ * ਤਰਨ ਤਾਰਨ ਤੇ ਹਰੀਕੇ ਬਿਆਸ ਦੀ ਮਾਰ ਹੇਠ

ਜਲੰਧਰ, 19 ਅਗਸਤ (ਪੱਤਰ ਪ੍ਰੇਰਕਾਂ ਰਾਹੀਂ)-ਹਿਮਾਚਲ ਪ੍ਰਦੇਸ਼ 'ਚ ਪੈ ਰਹੀ ਲਗਾਤਾਰ ਬਾਰਿਸ਼ ਕਾਰਨ ਸਤਲੁਜ ਅਤੇ ਬਿਆਸ ਦਰਿਆਵਾਂ 'ਚ ਵਧੇ ਪਾਣੀ ਦੇ ਪੱਧਰ ਕਾਰਨ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਬੇਹੱਦ ਗੰਭੀਰ ਹੋ ਗਈ ਹੈ ਅਤੇ ਸੂਬਾ ਸਰਕਾਰ ਨੇ ਇਸ ਨੂੰ ਕੁਦਰਤੀ ਆਫ਼ਤ ਐਲਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX