ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  about 2 hours ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 3 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 5 hours ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  about 6 hours ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  about 7 hours ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  about 7 hours ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 8 hours ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 8 hours ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 8 hours ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 8 hours ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 8 hours ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 9 hours ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 9 hours ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 9 hours ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 9 hours ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 minute ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 10 hours ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 10 hours ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 10 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 10 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 11 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 11 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 11 hours ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 11 hours ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 11 hours ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 12 hours ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 12 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 12 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 13 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 13 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 14 hours ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 14 hours ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਤਰਨਤਾਰਨ

ਹਰੀਕੇ ਹੈੱਡ ਵਰਕਸ ਤੋਂ ਛੱਡੇ ਪਾਣੀ ਨੇ ਹਥਾੜ ਇਲਾਕੇ 'ਚ ਕੀਤਾ ਜਲਥਲ

ਹਰੀਕੇ ਪੱਤਣ, 19 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਨੇ ਜਿੱਥੇ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਭਾਰੀ ਤਬਾਹੀ ਮਚਾਈ ਹੋਈ ਹੈ, ਉੱਥੇ ਹੀ ਬਿਆਸ-ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਤੇ ਸ਼ਾਮ 6 ਵਜੇ ਤੱਕ 1 ਲੱਖ 55 ਹਜ਼ਾਰ ਕਿਊਸਿਕ ਪਾਣੀ ਦੀ ਹਰੀਕੇ ਹੈੱਡ ਵਰਕਸ ਵਿਚ ਆਮਦ ਸੀ, ਜਿਸ ਵਿਚ ਡਾਊਨ ਸਟਰੀਮ ਨੂੰ ਡੇਢ ਲੱਖ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ | ਡਾਊਨ ਸਟਰੀਮ ਨੂੰ ਛੱਡੇ ਗਏ ਇਸ ਪਾਣੀ ਨੇ ਹਥਾੜ ਇਲਾਕੇ ਵਿਚ ਜਲ ਥਲ ਕਰ ਦਿੱਤਾ ਹੈ | ਦੂਰ ਦੂਰ ਤੱਕ ਹਰ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਹੈ | ਜ਼ਿਲ੍ਹਾ ਤਰਨ ਤਾਰਨ ਅਤੇ ਫ਼ਿਰੋਜ਼ਪੁਰ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ ਜੋ ਧੁੱਸੀ ਬੰਨ ਦੇ ਅੰਦਰ ਦਰਿਆ ਵਾਲੇ ਪਾਸੇ ਪੈਂਦੀ ਹੈ, 'ਚ 10-10 ਫੁੱਟ ਤੱਕ ਪਾਣੀ ਭਰ ਚੁੱਕਾ ਹੈ | ਕਿਸਾਨਾਂ ਦੀਆਂ ਮੋਟਰਾਂ ਵਾਲੇ ਕਮਰੇ, ਬਹਿਕਾਂ ਵਿਚ ਪਾਣੀ ਭਰ ਗਿਆ ਹੈ | ਹਜ਼ਾਰਾਂ ਏਕੜ ਫ਼ਸਲ ਇਸ ਹੜ੍ਹ ਦੇ ਪਾਣੀ ਦੀ ਭੇਟ ਚੜ੍ਹ ਗਈ ਹੈ | ਕਿਸਾਨਾਂ ਦੀਆਂ ਝੋਨਾ, ਬਾਸਮਤੀ, ਨਰਮਾ, ਚਾਰਾ ਆਦਿ ਫ਼ਸਲਾਂ ਜਲ ਮਗਨ ਹੋ ਗਈਆਂ ਹਨ ਜਿੱਥੇ ਕਈ ਕਈ ਫੁੱਟ ਪਾਣੀ ਭਰ ਜਾਣ ਕਾਰਨ ਝੋਨਾ, ਬਾਸਮਤੀ, ਪਰਮਲ, ਸਬਜ਼ੀ ਆਦਿ ਦੀ ਫ਼ਸਲ ਬਿਲਕੁਲ ਦਿਖਾਈ ਨਹੀਂ ਦੇ ਰਹੀ, ਉੱਥੇ ਹੀ 7-8 ਫੁੱਟ ਲੰਮੀ ਮੱਕੀ, ਚਾਰੇ ਆਦਿ ਦੀ ਫ਼ਸਲ ਦਾ ਉਤਲਾ ਹਿੱਸਾ ਹੀ ਦਿਖਾਈ ਦੇ ਰਿਹਾ ਹੈ | ਜ਼ਿਲ੍ਹਾ ਤਰਨ ਤਾਰਨ ਅਤੇ ਫ਼ਿਰੋਜ਼ਪੁਰ ਦੇ ਪਿੰਡ ਕੁੱਤੀਵਾਲਾ, ਸਭਰਾ, ਘੜੁੰਮ, ਵਸਤੀ, ਲਾਲ ਸਿੰਘ, ਘੁੱਲੇਵਾਲਾ, ਨਿਜ਼ਾਮੀਵਾਲਾ, ਦੀਨੀਕੇ ਆਦਿ ਪਿੰਡਾਂ ਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਇਸ ਪਾਣੀ ਨੇ ਬਰਬਾਦ ਕਰ ਦਿੱਤੀ | ਬੀਤੇ ਕੱਲ੍ਹ ਤੋਂ ਵੱਧ ਰਹੇ ਇਸ ਪਾਣੀ ਨੇ ਅੱਜ ਦੁਪਹਿਰ ਬਹੁਤ ਹੀ ਤੇਜ਼ੀ ਫੜ੍ਹ ਲਈ ਅਤੇ ਕੱਲ੍ਹ ਸ਼ਾਮ 73 ਹਜ਼ਾਰ ਕਿਊਸਿਕ ਪਾਣੀ ਡਾਊਨ ਸਟਰੀਮ ਨੂੰ ਜਾ ਰਿਹਾ ਸੀ, ਜੋ ਅੱਜ ਵੱਧ ਕੇ ਸ਼ਾਮ 6 ਵਜੇ ਡੇਢ ਲੱਖ ਕਿਊਸਿਕ ਹੋ ਗਿਆ | ਲਗਾਤਾਰ ਵੱਧ ਰਿਹਾ ਪਾਣੀ ਧੁੱਸੀ ਬੰਨ ਦੇ ਨਾਲ ਲੱਗ ਗਿਆ ਤੇ ਪ੍ਰਸ਼ਾਸਨ ਵਲੋਂ ਕਿਸੇ ਵੀ ਖ਼ਤਰੇ ਨੂੰ ਦੇਖਦਿਆਂ ਹੋਇਆਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ ਤੇ ਨਾਜ਼ੁਕ ਥਾਵਾਂ 'ਤੇ ਰੇਤਾ ਵਗੈਰਾ ਦੇ ਤੋੜੇ ਭਰ ਕੇ ਲਗਾਏ ਜਾ ਰਹੇ ਸਨ ਤਾਂ ਜੋ ਬੰਨ੍ਹ ਨੂੰ ਬਚਾਇਆ ਜਾ ਸਕੇ | ਪਿੰਡ ਕੁੱਤੀਵਾਲਾ ਦੇ ਕਿਸਾਨ, ਜੋ ਕਿ ਕਿਸ਼ਤੀਆਂ ਰਾਹੀਂ ਆਪਣਾ ਸਾਮਾਨ ਵਗੈਰਾ ਲਿਆ ਰਹੇ ਸਨ, ਨੇ ਕਿਹਾ ਕਿ ਸਾਡੇ ਘਰ ਪਾਣੀ ਦੀ ਮਾਰ ਹੇਠ ਹਨ | ਅਸੀਂ ਆਪਣਾ ਮਾਲ ਡੰਗਰ ਤਾਂ ਬਾਹਰ ਲੈ ਆਏ ਹਾਂ ਪਰ ਪਸ਼ੂਆਂ ਦਾ ਚਾਰਾ ਵਗੈਰਾ ਪਾਣੀ ਦੀ ਭੇਟ ਚੜ੍ਹ ਗਿਆ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਸ਼ੂਆਂ ਵਾਸਤੇ ਚਾਰੇ ਵਗੈਰਾ ਦਾ ਪ੍ਰਬੰਧ ਕੀਤਾ ਜਾਵੇ |
ਹਰੀਕੇ ਹੈੱਡ ਵਰਕਸ 'ਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ
ਹਰੀਕੇ ਰੈਗੂਲੇਸ਼ਨ ਵਿਭਾਗ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਣੀ ਦਾ ਪੱਧਰ ਬੜੀ ਤੇਜ਼ੀ ਨਾਲ ਵੱਧ ਰਿਹਾ ਹੈ ਜੋ ਅੱਜ ਰਾਤ ਤੱਕ ਬਹੁਤ ਜ਼ਿਆਦਾ ਵਧਣ ਦੀ ਸੰਭਾਵਨਾ ਹੈ | ਐੱਸ.ਡੀ.ਓ. ਮੁਕੇਸ਼ ਗੋਇਲ ਨੇ ਦੱਸਿਆ ਕਿ ਸ਼ਾਮ 6 ਵਜੇ 1 ਲੱਖ 55 ਹਜ਼ਾਰ ਕਿਊਸਿਕ ਪਾਣੀ ਦੀ ਆਮਦ ਸੀ ਅਤੇ ਰਾਤ ਤੱਕ ਇਹ 2 ਲੱਖ ਕਿਊਸਿਕ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਹਰੀਕੇ ਹੈੱਡ ਵਰਕਸ ਦਾ ਇਸ ਸਮੇਂ ਪੌਾਡ ਲੈਵਲ 684 ਹੈ ਅਤੇ 22 ਗੇਟ ਖੋਲ੍ਹ ਕੇ ਡਾਊਨ ਸਟਰੀਮ ਨੂੰ ਪਾਣੀ ਛੱਡਿਆ ਜਾ ਰਿਹਾ ਹੈ |

ਕਰੰਟ ਲੱਗਣ ਨਾਲ ਬਜ਼ੁਰਗ ਔਰਤ ਦੀ ਮੌਤ

ਖਡੂਰ ਸਾਹਿਬ, 19 ਅਗਸਤ (ਰਸ਼ਪਾਲ ਸਿੰਘ)-ਬੀਤੀ ਰਾਤ ਪਿੰਡ ਨਾਗੋਕੇ ਵਿਖੇ ਇੱਕ ਬਜ਼ੁਰਗ ਔਰਤ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਕਰਮ ਕੌਰ (60) ਪਤਨੀ ਮਹਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਝੋਨੇ ਦੀ ਫਸਲ ਪਾਣੀ ਦੀ ਮਾਰ ਹੇਠ ਆਈ

ਫਤਿਆਬਾਦ, 19 ਅਗਸਤ (ਹਰਵਿੰਦਰ ਸਿੰਘ ਧੂੰਦਾ)- ਡੈਮਾਂ ਵਿਚੋਂ ਛੱਡੇ ਗਏ ਵਾਧੂ ਪਾਣੀ ਨਾਲ ਜਿੱਥੇ ਸਾਰੇ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਣ ਗਈ ਹੈ ਉੱਥੇ ਮੰਡ ਖੇਤਰ ਵਿਚ ਪਿੰਡ ਧੂੰਦਾ ਤੇ ਹੋਰਨਾਂ ਪਿੰਡਾਂ ਦੀ ਸੈਂਕੜੇ ਏਕੜ ਰਕਬੇ ਵਿਚ ਝੋਨੇ ਦੀ ਫਸਲ ਪਾਣੀ ਦੀ ਮਾਰ ਹੇਠ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਤੇ ਵਿਧਾਇਕ ਭਲਾਈਪੁਰ ਨੇ ਦਰਿਆ ਨਾਲ ਲਗਦੇ ਪਿੰਡਾਂ ਦਾ ਲਿਆ ਜਾਇਜ਼ਾ

ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਖੜਾ ਡੈਮ ਤੋਂ ਸਤਲੁਜ ਅਤੇ ਬਿਆਸ ਦਰਿਆ ਵਿਚ ਛੱਡੇ ਗਏ ਵਾਧੂ ਪਾਣੀ ਕਾਰਨ ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਹੜ੍ਹ ਆ ਚੁੱਕੇ ਹਨ ਜਿਸ ਕਰਕੇ ਪ੍ਰਸ਼ਾਸਨ ਵਲੋਂ ਸਾਰੇ ਜ਼ਿਲਿ੍ਹਆਂ ਵਿਚ ...

ਪੂਰੀ ਖ਼ਬਰ »

ਇਨਡੈਵਰ ਕਾਰ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ

ਸਰਾਏਾ ਅਮਾਨਤ ਖਾਂ, 19 ਅਗਸਤ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਕਾਰ ਵਿਚ ਜਾ ਰਹੇ ਦੋ ਵਿਅਕਤੀਆਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਥਾਣਾ ਮੁਖੀ ਇੰਸ: ਪ੍ਰਭਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਅੱਗੇ ਸਕੂਲਾਂ 'ਚ ਨਾ ਭੇਜਣ ਕਰਕੇ ਬਦਲੀ ਕੀਤੇ ਗਏ ਅਧਿਆਪਕਾਂ 'ਚ ਰੋਸ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਬੀਤੇ ਦਿਨਾਂ ਤੋਂ ਪੰਜਾਬ ਸਰਕਾਰ ਸਿੱਖਿਆ ਵਲੋਂ ਅਧਿਆਪਕ ਬਦਲੀਆਂ ਦੀ ਨੀਤੀ ਤਹਿਤ ਤਰਨ ਤਾਰਨ ਜ਼ਿਲ੍ਹੇ ਵਿਚੋਂ ਬਦਲੀ ਕਰਵਾ ਚੁੱਕੇ ਅਧਿਆਪਕਾਂ ਨੂੰ ਫਾਰਗ ਕਰਕੇ ਅਗਲੇ ਸਕੂਲਾਂ ਵਿਚ ਨਹੀਂ ਭੇਜਿਆ ਜਾ ਰਿਹਾ ਜਿਸ ਕਰਕੇ ਬਦਲੀ ...

ਪੂਰੀ ਖ਼ਬਰ »

ਡੁਬਈ ਗਏ ਪਿੰਡ ਗੰਡੀਵਿੰਡ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਬਲਾਕ ਨੌਸ਼ਹਿਰਾ ਪੰਨੂੰਆਂ ਅਧੀਨ ਪੈਂਦੇ ਪਿੰਡ ਗੰਡੀਵਿੰਡ ਦੇ ਵਸਨੀਕ ਗੁਰਮੁੱਖ ਸਿੰਘ ਦੇ ਇਕਲੌਤੇ ਲੜਕੇ ਸੁਖਬੀਰ ਸਿੰਘ ਸੋਨੂੰ (23) ਜੋ ਪਿਛਲੇ 6-7 ਮਹੀਨੇ ਤੋਂ ਰੋਜ਼ੀ ਰੋਟੀ ਕਮਾਉਣ ਲਈ ਡੁਬਈ ਗਿਆ ਸੀ, ਦੀ ਉਸ ਮੁਲਕ 'ਚ ਭੇਦਭਰੇ ...

ਪੂਰੀ ਖ਼ਬਰ »

ਚੇਅਰਮੈਨ ਭੈਲ ਨੇ ਪਿੰਡ ਭੋਈਆਂ 'ਚ ਵਿਕਾਸ ਕਾਰਜ ਸ਼ੁਰੂ ਕਰਵਾਏ

ਫਤਿਆਬਾਦ, 19 ਅਗਸਤ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਜਸਬੀਰ ਸਿੰਘ ਡਿੰਪਾ ਦੀ ਰਹਿਨੁਮਾਈ ਹੇਠ, ਕਾਂਗਰਸ ਦੇ ਜਨ ਕਲਿਆਣ ਅਤੇ ਪ੍ਰਚਾਰ ਸੈੱਲ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਵਲੋਂ ਪਿੰਡ ਭੋਈਆਂ ਵਿਖੇ ਵਿਕਾਸ ਦੇ ਵੱਖ ਵੱਖ ਕੰਮ ...

ਪੂਰੀ ਖ਼ਬਰ »

ਪਿੰਡ ਵਾੜਾ ਤੇਲੀਆ 'ਚ ਨਸ਼ਾ ਅਕਾਲੀ-ਭਾਜਪਾ ਸਰਕਾਰ ਦੀ ਹੀ ਦੇਣ-ਸਰਪੰਚ ਜੰਗ

ਅਮਰਕੋਟ, 19 ਅਗਸਤ (ਭੱਟੀ)- ਪੁਲਿਸ ਥਾਣਾ ਵਲਟੋਹਾ ਅਧੀਨ ਆਉਂਦੇ ਪਿੰਡ ਵਾੜਾ ਤੇਲੀਆ ਦੇ ਸਰਪੰਚ ਸੁਖਚੈਨ ਸਿੰਘ ਜੰਗ ਨੇ ਪੰਚਾਇਤ ਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਦੱਸਿਆ ਕਿ ਪਿੰਡ ਅਕਾਲੀ ਭਾਜਪਾ ਦੇ ਦਸ ਸਾਲ ਦੇ ਰਾਜ 'ਚ ਹਰੇਕ ਤਰ੍ਹਾਂ ਦਾ ਨਸ਼ਾ ਪਿੰਡ ਵਿਚ ਵਿਕਦਾ ...

ਪੂਰੀ ਖ਼ਬਰ »

ਜ਼ਿਲ੍ਹਾ ਜਥੇਬੰਦੀ ਦੀ ਹੰਗਾਮੀ ਮੀਟਿੰਗ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਤਰਨ ਤਾਰਨ, 19 ਅਗਸਤ (ਪਰਮਜੀਤ ਜੋਸ਼ੀ)- ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਜਥੇਬੰਦੀ ਦੀ ਹੰਗਾਮੀ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਪਿੰਡਾਂ ਵਿਚ ਖੇਤੀਬਾੜੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਹੂਵਿੰਡ ਤੋਂ ਕਿਸਾਨਾਂ ਦਾ ਜਥਾ ਰਵਾਨਾ

ਭਿੱਖੀਵਿੰਡ, 19 ਅਗਸਤ (ਬੌਬੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨੀ ਤੇ ਜਵਾਨੀ ਬਚਾਓ ਮਾਰਚ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਹੂਵਿੰਡ ਤੋਂ ਆਰੰਭ ਹੋ ਕੇ ਦਰਬਾਰ ਸਾਹਿਬ ਤਰਨ ਤਾਰਨ ਲਈ ਰਵਾਨਾ ਹੋਇਆ | ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਖੇਡ ਮੁਕਾਬਲੇ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ (ਮੈਨ-ਵੂਮੈਨ) ਅੰਡਰ-25 ਗਰੁੱਪ ਵਿਚ ਐਥਲੈਟਿਕਸ, ਬਾਕਸਿੰਗ ਤੇ ਕਬੱਡੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਿਆਸੀ ਬਦਲਾਖ਼ੋਰੀ ਤਹਿਤ ਅਕਾਲੀ ਵਰਕਰਾਂ 'ਤੇ ਝੂਠੇ ਪਰਚੇ ਦਰਜ ਕਰ ਰਹੀ ਹੈ- ਸੰਧੂ

ਝਬਾਲ, 19 ਅਗਸਤ (ਸੁਖਦੇਵ ਸਿੰਘ)- ਕਾਂਗਰਸ ਸਰਕਾਰ ਨੇ ਸੂਬੇ ਨੂੰ ਖੁਸ਼ਹਾਲੀ ਤੋਂ ਬਦਹਾਲੀ ਤੇ ਘੁੱਪ ਹਨੇਰੇ ਵਿਚ ਧੱਕ ਦਿੱਤਾ ਹੈ ਅਤੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਲੜਖੜਾ ਗਈ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਹੀਰਾ ਦਾਸ ਗੰਡੀਵਿੰਡ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਮਸਤਕ

ਸਰਾਏਾ ਅਮਾਨਤ ਖਾਂ, 19 ਅਗਸਤ (ਨਰਿੰਦਰ ਸਿੰਘ ਦੋਦੇ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਪਿੰਡ ਗੰਡੀਵਿੰਡ ਵਿਖੇ ਗੁਰਦੁਆਰਾ ਸੰਤਪੁਰੀ (ਕਲ਼ਾਂ) ਵਿਖੇ ਬਾਬਾ ਹੀਰਾ ਦਾਸ ਦੀ ਯਾਦ ਵਿਚ ਸਾਲ਼ਾਨਾ ਜੋੜ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਵੇਰੇ 27 ...

ਪੂਰੀ ਖ਼ਬਰ »

ਹਲਕੇ 'ਚ ਅਕਾਲੀ ਦਲ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਕੇ ਉਭਰੇਗਾ-ਹਰਜੀਤ ਸਿੰਘ

ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਅਕਾਲੀ ਦਲ ਦੀ ਮਜ਼ਬੂਤੀ ਲਈ ਮਾਝਾ ਜ਼ੋਨ ਦੇ ਜਰਨਲ ਸਕੱਤਰ ਹਰਜੀਤ ਸਿੰਘ ਵਲੋਂ ਯੂਥ ਆਗੂਆਂ ਨਾਲ ਵੱਖ-ਵੱਖ 8 ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗ ਉਪਰੰਤ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਐੱਮ.ਜੀ.ਐੱਸ.ਵੀ.ਵਾਈ. ਸਕੀਮ ਦੀ ਸਿਖਲਾਈ ਲੈਣ ਤੋਂ ਇਨਕਾਰ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ) - ਡੀ.ਪੀ.ਓ. ਤਰਨ ਤਾਰਨ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐੱਮ.ਜੀ.ਐਸ.ਵੀ.ਵਾਈ ਸਕੀਮ ਤਹਿਤ ਏ.ਡੀ. ਪੇਂਡੂ ਵਿਕਾਸ ਭਵਨ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ | ਇਸ ਸਿਖਲਾਈ ਵਿਚੋਂ ਆਂਗਣਵਾੜੀ ਵਰਕਰਾਂ ਨੂੰ ਵੀ ਸ਼ਾਮਿਲ ਕੀਤਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਧਾਰਾ 370 ਖ਼ਤਮ ਕਰਨ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਚੋਹਲਾ ਸਾਹਿਬ, 19 ਅਗਸਤ (ਬਲਵਿੰਦਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਕਾਮਾਗਾਟਾਮਾਰੂ ਦੇ ਪ੍ਰਧਾਨ ਅਜੀਤ ਸਿੰਘ ਚੰਬਾ, ਜਸਵੰਤ ਸਿੰਘ ਪਖੋਪੁਰ, ਕੁਲਵੰਤ ਸਿੰਘ ਮੁੰਡਾਪਿੰਡ ਦੀ ਅਗਵਾਈ ਹੇਠ ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਦੇ ਵਿਰੋਧ ...

ਪੂਰੀ ਖ਼ਬਰ »

ਚੀਨ 'ਚ ਹੋਈਆਂ ਵਿਸ਼ਵ ਪੁਲਿਸ ਖੇਡਾਂ 'ਚ ਜ਼ਿਲ੍ਹੇ ਦੇ ਨੌਜਵਾਨ ਨੇ ਤੀਹਰੀ ਛਾਲ 'ਚ ਜਿੱਤਿਆ ਚਾਂਦੀ ਦਾ ਤਗਮਾ

ਚੋਹਲਾ ਸਾਹਿਬ, 19 ਅਗਸਤ (ਬਲਵਿੰਦਰ ਸਿੰਘ ਚੋਹਲਾ)- ਚੀਨ ਦੇ ਸ਼ਹਿਰ ਚੈਂੜਾਗੂ ਵਿਚ ਹੋਈਆ ਵਿਸ਼ਵ ਪੁਲਿਸ ਖੇਡਾਂ ਵਿਚ ਆਪਣੀ ਸਰੀਰਿਕ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ ਪਿੰਡ ਮੁੰਡਾਪਿੰਡ ਦੇ ਨੌਜਵਾਨ ਖਿਡਾਰੀ ਰਣਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਵਿਧਾਇਕ ਗਿੱਲ ਵਲੋਂ 'ਚੌਾਕਾ ਬੀਬੀ ਰਜਨੀ ਦਾ' ਲਈ 1 ਲੱਖ ਰੁਪਏ ਭੇਟ

ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿਵਲ ਹਸਪਤਾਲ ਪੱਟੀ ਵਿੱਚ ਲੋੜਵੰਦ ਲੋਕਾਂ ਨੂੰ ਭਰ ਪੇਟ ਖਾਣਾ ਦੇਣ ਲਈ ਚਲਾਇਆ 'ਚੌਾਕਾ ਬੀਬੀ ਰਜਨੀ ਦਾ', ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਬਹੁਤ ਸਫਲਤਾ ਪੂਰਵਕ ਚੱਲ ਰਿਹਾ ਹੈ | ਇਹ ਸ਼ਬਦ ਚੌਾਕੇ ...

ਪੂਰੀ ਖ਼ਬਰ »

ਸਰਪੰਚਾਂ, ਪੰਚਾਂ ਦਾ 12ਵਾਂ ਦੋ ਰੋਜ਼ਾ ਸਿਖਲਾਈ ਕੈਂਪ 26 ਅਗਸਤ ਤੋਂ

ਤਰਨ ਤਾਰਨ, 19 ਅਗਸਤ (ਪਰਮਜੀਤ ਜੋਸ਼ੀ)- ਸਟੇਟ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਤਰਨ ਤਾਰਨ ਦੇ ਨਵੇਂ ਚੁਣੇ ਸਰਪੰਚ, ਪੰਚਾਂ ਦੀ ਸਿਖਲਾਈ 26 ਅਗਸਤ 2019 ਤੋਂ 5 ਸਤੰਬਰ 2019 ਤੱਕ ਕਰਵਾਈ ਜਾ ਰਹੀ ਹੈ, ...

ਪੂਰੀ ਖ਼ਬਰ »

ਪਹੂਵਿੰਡ ਤੋਂ ਚੱਲਿਆ ਕਿਸਾਨੀ ਤੇ ਜਵਾਨੀ ਬਚਾਓ ਮਾਰਚ ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ

ਤਰਨ ਤਾਰ, 19 ਅਗਸਤ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਹੂਵਿੰਡ ਅਤੇ ਹੋਰ ਵੱਖ-ਵੱਖ ਸਥਾਨਾਂ ਤੋਂ ਕਿਸਾਨੀ ਤੇ ਜਵਾਨੀ ਬਚਾਓ ਮਾਰਚ ਆਰੰਭ ਕੀਤੇ ਜਿੰਨਾਂ ਦੀ ਸਮਾਪਤੀ ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ...

ਪੂਰੀ ਖ਼ਬਰ »

ਸਰਪੰਚ ਗੁਰਬਚਨ ਸਿੰਘ ਨੇ ਪਿੰਡ ਕਸੇਲ 'ਚ ਰਸਤੇ ਪੱਕੇ ਕਰਨ ਦੀ ਸ਼ੁਰੂਆਤ ਕੀਤੀ

ਸਰਾਏਾ ਅਮਾਨਤ ਖਾਂ, 19 ਅਗਸਤ (ਨਰਿੰਦਰ ਸਿੰਘ ਦੋਦੇ)¸ ਸਰਹੱਦੀ ਪਿੰਡ ਕਸੇਲ ਵਿਖੇ ਸਰਪੰਚ ਗੁਰਬਚਨ ਸਿੰਘ ਵਲੋਂ ਬਹਿਕਾਂ ਨੂੰ ਜਾਣ ਵਾਲੇ ਰਸਤੇ ਪੱਕੇ ਕਰਨ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਕਿਹਾ ਕਿ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ...

ਪੂਰੀ ਖ਼ਬਰ »

ਜਥੇ. ਕਰਮੂੰਵਾਲਾ ਵਲੋਂ ਰੱਖੜ ਪੁੰਨਿਆ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ

ਚੋਹਲਾ ਸਾਹਿਬ, 19 ਅਗਸਤ (ਬਲਵਿੰਦਰ ਸਿੰਘ)- ਰੱਖੜ ਪੁੰਨਿਆ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੁਆਰਾ ਬਾਬਾ ਬਕਾਲਾ ਵਿਖੇ ਰੱਖੀ ਗਈ ਸ਼ੋ੍ਰਮਣੀ ਅਕਾਲੀ ਦਲ ਦੀ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਹਲਕੇ ਵਿਚੋਂ ਅਕਾਲੀ ਵਰਕਰਾਂ ਤੇ ਆਗੂਆਂ ਵਲੋਂ ਕੀਤੀ ਗਈ ਮਿਹਨਤ ਲਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਦੀਆਂ ਭਾਵਨਾਵਾਂ 'ਤੇ ਖਰੀ ਉਤਰ ਰਹੀ ਹੈ-ਵਿਧਾਇਕ ਸਿੱਕੀ

ਫਤਿਆਬਾਦ, 19 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਪਿੰਡ ਭਰੋਵਾਲ ਵਿਖੇ ਡਾ. ਪ੍ਰਭਜੀਤ ਸਿੰਘ ਦੇ ਗ੍ਰਹਿ ਵਿਖੇ ਚੇਅਰਮੈਨ ਗੁਰਮਹਾਂਬੀਰ ਸਿੰਘ, ਟ੍ਰਾਂਸਪੋਰਟਰ ਸਬੇਗ ਸਿੰਘ ਧੁੰਨ, ਡਾ. ਕੁਲਜੀਤ ਸਿੰਘ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ 'ਚ ਮਨਜੀਤ ਸਿੰਘ ਨੂੰ ਸਰਕਲ ਸਕੱਤਰ ਤੇ ਬਲਜੀਤ ਭੰਗਾਲਾ ਨੂੰ ਡਵੀਜ਼ਨ ਸਕੱਤਰ ਨਿਯੁਕਤ ਕੀਤਾ

ਖੇਮਕਰਨ, 19 ਅਗਸਤ (ਰਾਕੇਸ਼ ਬਿੱਲਾ)- ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਲਿਮ: ਨਾਲ ਸਬੰਧਿਤ ਸਮੂਹ ਮੁਲਾਜ਼ਮ ਵਰਕਰਾਂ ਦੀ ਇਕ ਵਿਸ਼ੇਸ਼ ਚੋਣ ਮੀਟਿੰਗ ਜਥੇਬੰਦੀ ਦੇ ਡਵੀਜ਼ਨ ਭਿੱਖੀਵਿੰਡ ਦੇ ਪ੍ਰਧਾਨ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬ ਸੰਮਤੀ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਨੇ ਸਰਕਾਰੀ ਪੇਂਡੂ ਸਰਵ੍ਹੇ ਦਾ ਕੀਤਾ ਬਾਈਕਾਟ

ਭਿੱਖੀਵਿੰਡ, 19 ਅਗਸਤ (ਬੌਬੀ)- ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਭਿੱਖੀਵਿੰਡ ਦੇ ਦਫ਼ਤਰ ਵਿਖੇ ਸੈਂਕੜੇ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਆਪਣੀ ਡਿਊਟੀ ਤੋਂ ਹੋਰ ਵਾਧੂ ਸਰਕਾਰੀ ਸਕੀਮਾਂ ਦਾ ਕੰਮ ਕਰਨ ਦਾ ਬਾਈਕਾਟ ਕਰਨ ਦਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਇਕਲਾਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ 2 ਮੋਟਰਸਾਇਕਲਾਂ ਸਮੇਤ 2 ਵਿਅਕਤੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚੱਲਦਿਆਂ ਪਰਿਵਾਰ 'ਤੇ ਕੀਤਾ ਹਮਲਾ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਪਰਿਵਾਰ 'ਤੇ ਹਮਲਾ ਕਰਕੇ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਦੋਸ਼ ਹੇਠ 8 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਪਾਣੀ ਦਾ ਕਹਿਰ ਜਾਰੀ, ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਡੁੱਬੀ

ਚੋਹਲਾ ਸਾਹਿਬ, 19 ਅਗਸਤ (ਬਲਵਿੰਦਰ ਸਿੰਘ ਚੋਹਲਾ)- ਲਗਾਤਾਰ ਹੋ ਰਹੀ ਬਾਰਿਸ਼ ਤੇ ਭਾਖੜਾ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਬੀਤੀ ਰਾਤ ਬਹੁਤ ਜ਼ਿਆਦਾ ਹੋ ਗਿਆ | ਦਰਿਆ ਬਿਆਸ ਦੇ ਨਾਲ ਲੱਗਦੇ ਪਿੰਡ ਮੁੰਡਾਪਿੰਡ, ਘੜਕਾ, ਕਰਮੂਵਾਲਾ, ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਭਿੱਖੀਵਿੰਡ ਨੇ ਸੜਕਾਂ ਤੋਂ ਹਟਵਾਏ ਨਾਜਾਇਜ਼ ਕਬਜ਼ੇ

ਭਿੱਖੀਵਿੰਡ, 19 ਅਗਸਤ (ਬੌਬੀ)- ਨਗਰ ਪੰਚਾਇਤ ਭਿੱਖੀਵਿੰਡ ਵਲੋਂ ਸੜਕ 'ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ 'ਤੇ ਵੱਡੀ ਕਾਰਵਾਈ ਕਰਦਿਆਂ ਦੁਕਾਨਾਂ ਅੱਗੇ ਬਣੇ ਥੜੇ ਤੋੜੇ ਗਏ | ਦੱਸਣਯੋਗ ਹੈ ਕਿ ਦੋ ਦਿਨ ਤੋਂ ਲਗਾਤਾਰ ਕਾਰਜਸਾਧਕ ਅਫ਼ਸਰ ਭਿੱਖੀਵਿੰਡ ...

ਪੂਰੀ ਖ਼ਬਰ »

ਦੀ ਯੰਗਮੈਨ ਰਾਮਾ ਕਿ੍ਸ਼ਨਾ ਰਾਮ ਲੀਲਾ ਕਲੱਬ ਪੱਟੀ ਦੀ ਚੋਣ 'ਚ ਭਵਨ ਕੁਮਾਰ ਟਾਹ ਪ੍ਰਧਾਨ ਚੁਣੇ

ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਦੀ ਯੰਗਮੈਨ ਰਾਮਾ ਕਿ੍ਸ਼ਨਾ ਕਲੱਬ ਪੱਟੀ ਦੀ ਅਹਿਮ ਮੀਟਿੰਗ ਸ੍ਰੀ ਬੂਆ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨਰਾਤਰਿਆਂ ਦੇ ਮੌਕੇ 'ਤੇ ਸ੍ਰੀ ਰਾਮ ਲੀਲ੍ਹਾ ਦਾ ਤਿਉਹਾਰ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਹੋਇਆ | ...

ਪੂਰੀ ਖ਼ਬਰ »

ਪੰਜਾਬ ਦੀ ਕਿਸਾਨੀ ਹੋ ਰਹੀ ਡੂੰਘੇ ਸੰਕਟ ਦਾ ਸ਼ਿਕਾਰ- ਕੋਟਬੁੱਢਾ

ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਸੁਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਅਤੇ ਕਾਰਜ ਸਿੰਘ ਘਰਿਆਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਫੈਸਲਿਆਂ ਨੂੰ ਪ੍ਰੈੱਸ ਨਾਲ਼ ਸਾਂਝੇ ...

ਪੂਰੀ ਖ਼ਬਰ »

ਮੋਟਰਸਾਇਕਲ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 19 ਅਗਸਤ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੋਟਰਸਾਇਕਲ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਵਾਲੇ ਗਰੋਹ ਦਾ ਤਿੰਨ ਸਾਲ ਤੋਂ ਭਗੌੜਾ ਵਿਅਕਤੀ ਕਾਬੂ

ਪੱਟੀ, 19 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੁਲਿਸ ਥਾਣਾ ਸਦਰ ਦੀ ਪੁਲਿਸ ਚੌਕੀ ਘਰਿਆਲਾ ਨੇ ਮੱਝਾਂ ਚੋਰੀ ਕਰਨ ਵਾਲੇ ਭਗੌੜੇ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਸ ਚੌਕੀ ਘਰਿਆਲਾ ਦੇ ਇੰਚਾਰਜ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ 3 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX