ਤਾਜਾ ਖ਼ਬਰਾਂ


ਤਾਮਿਲਨਾਡੂ 'ਚ ਕੋਰੋਨਾ ਕਾਰਨ ਅੱਜ 13 ਮੌਤਾਂ
. . .  8 minutes ago
ਚੇਨਈ, 31 ਮਈ - ਤਾਮਿਲਨਾਡੂ 'ਚ ਕੋਰੋਨਾ ਵਾਇਰਸ ਕਾਰਨ ਅੱਜ 13 ਮੌਤਾਂ ਹੋਈਆਂ ਹਨ ਜਦਕਿ 1149 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 22,333 ਹੋ ਗਈ ਹੈ ਤੇ ਹੁਣ ਤੱਕ ਕੋਰੋਨਾ ਕਾਰਨ 173 ਮੌਤਾਂ ਹੋਈਆਂ ਹਨ। ਇਸ...
ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ
. . .  14 minutes ago
ਸ੍ਰੀ ਹਰਗੋਬਿੰਦਪੁਰ, 31 ਮਈ (ਕੰਵਲਜੀਤ ਸਿੰਘ ਚੀਮਾ) - ਈ.ਟੀ.ਓ ਐਕਸਾਈਜ਼ ਵਿਭਾਗ ਤੇ ਇੰਸਪੈਕਟਰ ਐਕਸਾਈਜ਼ ਵਿਭਾਗ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹਰਚੋਵਾਲ ਨੇੜੇ ਨਾਕੇਬੰਦੀ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ ਕੀਤੇ ਹਨ। ਟਰੱਕ...
ਰੇਲਵੇ ਨੇ ਹੁਣ ਤੱਕ ਚਲਾਈਆਂ 4050 'ਸ਼੍ਰਮਿਕ ਸਪੈਸ਼ਲ ਟਰੇਨਾਂ' - ਚੇਅਰਮੈਨ ਰੇਲਵੇ ਬੋਰਡ
. . .  about 1 hour ago
ਨਵੀਂ ਦਿੱਲੀ, 31 ਮਈ - ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਦੱਸਿਆ ਕਿ ਰੇਲਵੇ ਨੇ 1 ਮਈ ਤੋਂ 'ਸ਼੍ਰਮਿਕ ਸਪੈਸ਼ਲ ਟਰੇਨਾਂ' ਚਲਾਈਆਂ ਸਨ ਤੇ ਹੁਣ ਤੱਕ 4050 ਟਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ 54 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ ਤੱਕ ਪਹੁੰਚੇ ਹਨ। ਸਭ ਤੋਂ ਵੱਧ...
ਜਲੰਧਰ ’ਚ ਮਿਲਿਆ ਕੋਰੋਨਾ ਪੀੜਤ ਇਕ ਹੋਰ ਮਰੀਜ਼, ਗਿਣਤੀ ਹੋਈ 251
. . .  about 1 hour ago
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ ’ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ਰਹਿਣ ਵਾਲੇ ਵਿਅਕਤੀ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ...
ਉੱਤਰਾਖੰਡ ਦੇ ਮੰਤਰੀ, ਪਰਿਵਾਰ ਤੇ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਦੇਹਰਾਦੂਨ, 31 ਮਈ - ਉੱਤਰਾਖੰਡ ਦੇ ਇੱਕ ਕੈਬਨਿਟ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ਼ ਮੈਂਬਰਾਂ ਸਮੇਤ 22 ਜਣਿਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਸਕੱਤਰ ਉੱਤਪਲ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  about 1 hour ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  about 2 hours ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  about 2 hours ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਕੋਰੋਨਾ ਵਾਇਰਸ ਕਾਰਨ ਦਿੱਲੀ 'ਚ ਪੁਲਿਸ ਮੁਲਾਜ਼ਮ ਦੀ ਮੌਤ
. . .  about 3 hours ago
ਨਵੀਂ ਦਿੱਲੀ, 31 ਮਈ - ਦਿੱਲੀ ਪੁਲਿਸ ਅਨੁਸਾਰ ਦਿੱਲੀ ਪੁਲਿਸ ਦਾ 52 ਸਾਲਾ ਜਵਾਨ ਜੋ ਕਿ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਉਸ ਦੀ...
ਅਸਮ 'ਚ ਅੱਜ ਕੋਰੋਨਾ ਦੇ 56 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਗੁਹਾਟੀ, 31 ਮਈ - ਅਸਮ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ 'ਚ ਕੋਰੋਨਾ ਵਾਇਰਸ ਦੇ ਅੱਜ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1272 ਹੋ ਗਈ ਹੈ। ਸੂਬੇ 'ਚ ਕੋਰੋਨਾ ਕਾਰਨ...
ਟ੍ਰਾਈ ਵੱਲੋਂ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ - ਸੂਤਰ
. . .  about 4 hours ago
ਨਵੀਂ ਦਿੱਲੀ, 31 ਮਈ - ਸੂਤਰਾਂ ਅਨੁਸਾਰ ਟ੍ਰਾਈ ਨੇ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ ਕੀਤੀ ਹੈ। ਟ੍ਰਾਈ ਦੀ ਸਿਫ਼ਾਰਿਸ਼ ਅਨੁਸਾਰ ਦੇਸ਼ 10 ਅੰਕਾਂ ਦੀ ਸੰਖਿਆ ਨਾਲ ਜਾਰੀ ਰਹੇਗਾ, ਪਰ 11 ਅੰਕਾਂ ਦੀ ਨੰਬਰਿੰਗ ਯੋਜਨਾ ਨੂੰ ਸਪਸ਼ਟ...
ਉੱਤਰਾਖੰਡ 'ਚ ਅੱਜ ਕੋਰੋਨਾ ਦੇ 53 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਦੇਹਰਾਦੂਨ, 31 ਮਈ - ਉੱਤਰਾਖੰਡ 'ਚ ਕੋਰੋਨਾ ਵਾਇਰਸ ਦੇ ਅੱਜ 53 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ...
ਪਠਾਨਕੋਟ ਵਿਖੇ 63 ਸੈਂਪਲਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 5 hours ago
ਪਠਾਨਕੋਟ 31 ਮਈ (ਸੰਧੂ) ਪਠਾਨਕੋਟ ਵਿਖੇ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਰੈਂਡਮਲੀ...
ਕੋਰੋਨਾ ਦੌਰਾਨ ਦਿੱਲੀ 'ਚ ਆਰਥਿਕ ਸੰਕਟ ਦੇ ਚੱਲਦਿਆਂ ਕੇਜਰੀਵਾਲ ਸਰਕਾਰ ਨੇ ਕੇਂਦਰ ਤੋਂ ਮੰਗੀ ਮਦਦ
. . .  about 5 hours ago
ਨਵੀਂ ਦਿੱਲੀ, 31 ਮਈ- ਕੋਰੋਨਾ ਸੰਕਟ ਦੇ ਚੱਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਸਿਰਫ਼ ਤਨਖ਼ਾਹਾਂ ਦੇਣ ਅਤੇ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਬਲਬੀਰ ਸਿੰਘ ਸਿੱਧੂ
. . .  about 5 hours ago
ਅੰਮ੍ਰਿਤਸਰ, 31 ਮਈ (ਰਾਜੇਸ਼ ਕੁਮਾਰ ਸੰਧੂ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ...
ਤਪਾ ਖੇਤਰ 'ਚ ਪਿਆ ਭਾਰੀ ਮੀਂਹ
. . .  about 6 hours ago
ਤਪਾ ਮੰਡੀ, 31 ਮਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਚਲੀਆਂ ਤੇਜ ਹਵਾਵਾਂ ਦੇ ਨਾਲ ਪਏ ਦੁਪਹਿਰ ਸਮੇਂ ਭਾਰੀ ਮੀਂਹ...
ਪਰਵਾਸੀ ਮਜ਼ਦੂਰਾਂ ਤੇ ਬਿਜਲੀ ਨਾ ਮਿਲਣ ਕਾਰਨ ਝੋਨਾ ਲਾਉਣਾ ਹੋਇਆ ਮੁਸ਼ਕਿਲ- ਕਿਸਾਨ ਯੂਨੀਅਨ ਰਾਜੇਵਾਲ
. . .  about 6 hours ago
ਜਲੰਧਰ, 30 ਮਈ- ਕਿਸਾਨ ਯੂਨੀਅਨ ਰਾਜੇਵਾਲ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ...
ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਵਾਹਨਾਂ ਦੀ ਕਰ ਰਹੀ ਹੈ ਜਾਂਚ
. . .  about 6 hours ago
ਨਵੀਂ ਦਿੱਲੀ, 31 ਮਈ- ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਮੁਲਾਜ਼ਮਾਂ ਵਾਹਨਾਂ ਦੀ ਜਾਂਚ ਕਰ ਰਹੇ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਅਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ
. . .  about 6 hours ago
ਬੱਧਨੀ ਕਲਾਂ, 31 ਮਈ (ਸੰਜੀਵ ਕੋਛੜ) ਖੇਤੀ ਸੈਕਟਰ 'ਚ ਮੋਟਰਾਂ ਉੱਪਰ ਬਿਜਲੀ ਦੇ ਬਿੱਲ ਲਗਾਏ ਜਾਣ ਦਾ ਭਾਰੀ ਵਿਰੋਧ ਕਰਦਿਆਂ ...
ਗੜ੍ਹਸ਼ੰਕਰ ਤੋਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ
. . .  about 6 hours ago
ਗੜ੍ਹਸ਼ੰਕਰ, 31 ਮਈ (ਧਾਲੀਵਾਲ)- ਗੜ੍ਹਸ਼ੰਕਰ ਤੋਂ 5 ਬੱਸਾਂ ਰਾਹੀਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਂਅ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਭਗਤ ਰਵਿਦਾਸ ਦੇ ਦਿੱਲੀ ਵਿਖੇ ਪੁਰਾਤਨ ਮੰਦਰ ਨੂੰ ਢਾਹੁਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਨੇ ਜਾਤ-ਪਾਤ, ਊਚ-ਨੀਚ, ਅਮੀਰ-ਗਰੀਬ ਆਦਿ ਵਿਤਕਰਿਆਂ ਨੂੰ ਖਤਮ ਕਰਕੇ ਸਮੁੱਚੀ ਮਾਨਵਤਾ ਲਈ ਬਰਾਬਰਤਾ ਦਾ ਸੰਦੇਸ਼ ਦਿੱਤਾ ਸੀ ਅਤੇ ਉਨ੍ਹਾਂ ਨਾਲ ਸਬੰਧਿਤ 500 ਸਾਲ ਪੁਰਾਣਾ ਮੰਦਰ ਜੋ ਕਿ ਦਿੱਲੀ ਦੇ ਤੁਗਲਕਾਬਾਦ ਵਿਚ ਸਥਿਤ ਸੀ, ਨੂੰ ਮੋਦੀ ਸਰਕਾਰ ਅਤੇ ਡੀ.ਡੀ.ਏ. ਨੇ ਢਹਿ-ਢੇਰੀ ਕਰ ਦਿੱਤਾ ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੰੁਚੀ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ ਦੀ ਅਮਨ-ਸ਼ਾਂਤੀ ਨੂੰ ਭੰਗ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਸ਼ਮੀਰ ਵਿਚੋਂ ਧਾਰਾ 35ਏ ਅਤੇ ਆਰਟੀਕਲ 370 ਨੂੰ ਖਤਮ ਕਰਕੇ ਉੱਥੇ ਰਹਿੰਦੇ ਲੋਕਾਂ ਦੇ ਹੱਕਾਂ ਨੂੰ ਖਤਮ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਨੂੰ ਨਾ ਤਾਂ ਅਜੇ ਤੱਕ ਸਜਾਵਾਂ ਦਿੱਤੀਆਂ ਗਈਆਂ ਅਤੇ ਨਾ ਹੀ ਘੱਟ ਗਿਣਤੀ ਕੌਮਾਂ ਨੂੰ ਅਜੇ ਤੱਕ ਕੋਈ ਇਨਸਾਫ ਮਿਲਿਆ ਹੈ | ਉਨ੍ਹਾਂ ਮੰਗ ਕੀਤੀ ਕਿ ਭਗਤ ਰਵਿਦਾਸ ਮੰਦਰ ਨੂੰ ਢਾਹੁਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ, ਬਲਦੇਵ ਸਿੰਘ ਵੜਿੰਗ, ਬਲਵਿੰਦਰ ਸਿੰਘ, ਨਵਜੋਤ ਸਿੰਘ, ਬਾਬਾ ਰਣਜੀਤ ਸਿੰਘ, ਬਲਵੰਤ ਸਿੰਘ ਫੌਜੀ, ਰਾਮ ਮਹਿੰਦਰ ਸਿੰਘ ਮਾਂਗਟਕੇਰ, ਗੁਰਦੀਪ ਸਿੰਘ, ਦੇਵ ਸਿੰਘ, ਰੇਸ਼ਮ ਸਿੰਘ ਬਾਂਮ, ਗੁਰਭੇਜ ਸਿੰਘ ਬਾਂਮ, ਸਵਰਨ ਸਿੰਘ ਰੱਤਾਖੇੜਾ, ਗੁਰਬਖਸ ਸਿੰਘ ਰੂਬੀ ਬਰਾੜ, ਮਦਨ ਸਿੰਘ ਆਰੇਵਾਲਾ, ਗਿਆਨ ਸਿੰਘ ਪਾਂਧੀ, ਸਾਧੂ ਸਿੰਘ ਆਦਿ ਹਾਜ਼ਰ ਸਨ |

ਲਾਵਾਰਸ ਬੱਚਾ ਮਾਪਿਆਂ ਨੂੰ ਸੌਾਪਿਆ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਟੀਮ ਵਲੋਂ ਲਾਵਾਰਸ ਮਿਲੇ ਬੱਚੇ ਦੇ ਮਾਪਿਆਂ ਦੀ ਭਾਲ ਕਰਕੇ ਬੱਚਾ ਮਾਪਿਆਂ ਨੂੰ ਸੌਾਪਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹਿਰ ਵਿਚ ਮਿਲਾਵਟ ਖੋਰੀ ਦਾ ਧੰਦਾ ਜ਼ੋਰਾਂ 'ਤੇ-ਮਹਿਕਮਾ ਲਾਪਰਵਾਹ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਹਰਮਹਿੰਦਰ ਪਾਲ)-ਸ਼ਹਿਰ ਅੰਦਰ ਨਕਲੀ ਦੁੱਧ, ਪਨੀਰ, ਘਿਉ, ਖੋਆ ਅਤੇ ਮਠਿਆਈਆਂ ਧੜੱਲੇ ਨਾਲ ਵੇਚੀਆਂ ਜਾ ਰਹੀਆਂ ਹਨ | ਪੈਸਾ ਕਮਾਉਣ ਦੇ ਚੱਕਰ ਵਿਚ ਕਈ ਦੁਕਾਨਦਾਰ ਗਾਹਕਾਂ ਦੇ ਜੀਵਨ ਨਾਲ ਖਿਲਵਾੜ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਜ਼ਹਿਰ ...

ਪੂਰੀ ਖ਼ਬਰ »

ਅੱਖਾਂ ਦਾਨ ਕਰਨ ਸਬੰਧੀ ਅਲਾਇੰਸ ਕਲੱਬ ਵਲੋਂ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜਿਉਂਦੇ ਜੀਅ ਖ਼ੂਨਦਾਨ, ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 ਵਲੋਂ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸਿਟੀ ਕਲੱਬ ਗਿੱਦੜਬਾਹਾ ਦੀ ਕੰਟੀਨ ਤੋਂ ਖ਼ਰੀਦੀ ਸਬਜ਼ੀ 'ਚੋਂ ਚਿਕਨ ਦਾ ਪੀਸ ਨਿਕਲਣ ਦੇ ਦੋਸ਼

ਗਿੱਦੜਬਾਹਾ, 19 ਅਗਸਤ (ਬਲਦੇਵ ਸਿੰਘ)-ਹਮੇਸ਼ਾ ਵਿਵਾਦਾਂ 'ਚ ਰਹਿਣ ਵਾਲਾ ਗਿੱਦੜਬਾਹਾ ਦਾ ਮਸ਼ਹੂਰ ਸਿਟੀ ਕਲੱਬ ਹੁਣ ਇਕ ਵਾਰ ਫਿਰ ਤੋਂ ਉਸ ਵੇਲੇ ਨਵੇਂ ਵਿਵਾਦ ਵਿਚ ਫਸ ਗਿਆ ਜਦ ਬੀਤੀ ਰਾਤ ਕਲੱਬ ਦੀ ਜਨਤਕ ਕੈਨਟੀਨ ਤੋਂ ਖ਼ਰੀਦੇ ਗਏ ਸ਼ੁੱਧ ਵੈਸ਼ਨੂੰ ਚਨਾ ਮਸਾਲਾ ਵਿਚੋਂ ...

ਪੂਰੀ ਖ਼ਬਰ »

ਆਵਾਰਾ ਪਸ਼ੂ ਅੱਗੇ ਆਉਣ ਕਰਕੇ ਕਾਰ ਪਲਟੀ-ਇਕ ਜ਼ਖ਼ਮੀ

ਗਿੱਦੜਬਾਹਾ, 19 ਅਗਸਤ (ਘੱਟੋਂ)-ਸਥਾਨਕ ਮਲੋਟ ਰੋਡ 'ਤੇ ਮਾਰਕਫੈੱਡ ਪਲਾਂਟ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਹਾਦਸਾ ਕਾਰ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਵਾਪਰਿਆ | ਪ੍ਰਾਪਤ ਜਾਣਕਾਰੀ ਅਨੁਸਾਰ ਗਿੱਦੜਬਾਹਾ ਦੇ ਸੁਵਿਧਾ ਸੈਂਟਰ ਵਿਚ ...

ਪੂਰੀ ਖ਼ਬਰ »

ਸ਼ਹਿਰ ਵਿਚ ਮਿਲਾਵਟ ਖੋਰੀ ਦਾ ਧੰਦਾ ਜ਼ੋਰਾਂ 'ਤੇ-ਮਹਿਕਮਾ ਲਾਪਰਵਾਹ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਹਰਮਹਿੰਦਰ ਪਾਲ)-ਸ਼ਹਿਰ ਅੰਦਰ ਨਕਲੀ ਦੁੱਧ, ਪਨੀਰ, ਘਿਉ, ਖੋਆ ਅਤੇ ਮਠਿਆਈਆਂ ਧੜੱਲੇ ਨਾਲ ਵੇਚੀਆਂ ਜਾ ਰਹੀਆਂ ਹਨ | ਪੈਸਾ ਕਮਾਉਣ ਦੇ ਚੱਕਰ ਵਿਚ ਕਈ ਦੁਕਾਨਦਾਰ ਗਾਹਕਾਂ ਦੇ ਜੀਵਨ ਨਾਲ ਖਿਲਵਾੜ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਜ਼ਹਿਰ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਦੀ ਬਿਨਾਂ ਠੋਸ ਪੜਤਾਲ ਬਰਖ਼ਾਸਤਗੀ ਿਖ਼ਲਾਫ਼ ਸੰਘਰਸ਼ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਗਹੌਰ ਦੀ ਮੁੱਖ ਅਧਿਆਪਕਾ ਸ੍ਰੀਮਤੀ ਵਿਦਿਆ ਦੇਵੀ ਿਖ਼ਲਾਫ਼ ਪਿੰਡ ਦੇ ਸ਼ਰਾਰਤੀ ਅਨਸਰਾਂ ਵਲੋਂ ਸਾਜ਼ਿਸ਼ ਤਹਿਤ ਝੂਠੀ ਸ਼ਿਕਾਇਤ ਕਰਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਪਲਾਈ ਕਰਨ ਦੀ ਸੁਵਿਧਾ ਦੇ ਰਿਹਾ ਹੈ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਥਾਪਤ ਕੀਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਨੌਕਰੀਆਂ ਲਈ ਫਾਰਮ ...

ਪੂਰੀ ਖ਼ਬਰ »

ਡਾਕਟਰ ਔਲਖ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਘੁਮਾਣ)-ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ: ਅਸ਼ੋਕ ਸ਼ਰਮਾ, ਵਾਈਸ ਪ੍ਰਧਾਨ ਸਰਬਜੀਤ ਸਿੰਘ ਰੰਧਾਵਾ, ਜਨਰਲ ਸਕੱਤਰ ਡਾ: ਦਰਸ਼ਨ ਖੇੜੀ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਹਰਿਆਲੀ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ਦਿੱਤਾ ਸੁਨੇਹਾ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡਾ: ਬੀ.ਆਰ. ਅੰਬੇਦਕਰ ਮਾਰਗ ਸਥਿਤ ਸਮਸ਼ਾਨਘਾਟ ਵਿਖੇ ਸੇਵਾ ਮੁਕਤ ਵਣ-ਰੇਂਜ਼ ਅਫ਼ਸਰ ਚਿਮਨ ਲਾਲ ਖਿੱਚੀ ਨੇ ਬੂਟੇ ਲਾ ਕੇ ਹਰਿਆਲੀ ਮੁਹਿੰਮ ਦਾ ਆਗਾਜ਼ ਕੀਤਾ ਅਤੇ ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ 250 ਬੂਟੇ ਲਗਾਏ

ਗਿੱਦੜਬਾਹਾ, 19 ਅਗਸਤ (ਘੱਟੋਂ)-ਨਸ਼ਾ ਵਿਰੋਧੀ ਐਕਸ਼ਨ (ਨਿਗਰਾਨ) ਕਮੇਟੀ ਗੁਰੂਸਰ ਵਲੋਂ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਹਿਯੋਗ ਨਾਲ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ 250 ਦੇ ਲਗਪਗ ਬੂਟੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਮ ਮੈਂਬਰ ਰਣਜੀਤ ਸਿੰਘ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਏ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਸ. ਰਿਪੋ.)-ਸਥਾਨਕ ਗੋਨਿਆਣਾ ਰੋਡ ਵਾਰਡ ਨੰਬਰ 15 ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਗਏ | ਇਹ ਸਕੀਮ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ 20 ਅਗਸਤ ...

ਪੂਰੀ ਖ਼ਬਰ »

ਸਕੂਲ 'ਚ ਵਣ ਮਹਾਂਉਤਸਵ ਮਨਾਇਆ

ਮੰਡੀ ਬਰੀਵਾਲਾ, 19 ਅਗਸਤ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਚ ਵਣ ਮਹਾਂ ਉਤਸਵ ਪਿੰ੍ਰਸੀਪਲ ਰੇਨੂੰ ਕਟਾਰੀਆਂ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਸਮੇਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਜੁਲ ਕੇ ਬੂਟੇ ਲਗਾਏ | ਇਸ ਸਕੂਲ ਨੂੰ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਸਕੂਲ ਅਤੇ ਆਂਗਣਵਾੜੀ ਸੈਂਟਰ ਨੂੰ ਫ਼ਰਨੀਚਰ ਦਿੱਤਾ

ਲੰਬੀ, 19 ਅਗਸਤ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਢਾਣੀ ਤੇਲੀਆਂ ਦੀ ਗ੍ਰਾਮ ਪੰਚਾਇਤ ਵਲੋਂ ਸਰਕਾਰੀ ਮਿਡਲ ਸਕੂਲ ਅਤੇ ਆਂਗਣਵਾੜੀ ਸੈਂਟਰ ਨੂੰ ਫ਼ਰਨੀਚਰ ਦਿੱਤਾ ਗਿਆ | ਸਕੂਲ ਵਿਖੇ ਕਰਵਾਏ ਸਮਾਗਮ ਵਿਚ ਨਵਰਿੰਦਰ ਸਿੰਘ ਅਕਾਲੀ ਆਗੂ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਮੁਕਤਸਰ ਅਜ਼ਾਦ ਦੀ ਮੀਟਿੰਗ ਕਲੱਬ ਪ੍ਰਧਾਨ ਬੂਟਾ ਰਾਮ ਕਮਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਕੀਤੇ ਗਏ ਸਮਾਜ ਸੇਵੀ ਕੰਮਾਂ ਬਾਰੇ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਨਸ਼ਿਆਂ ਅਤੇ ਭਰੂਣ ਹੱਤਿਆ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੜ੍ਹੇਵਣ ਵਿਖੇ ਪਿ੍ੰਸੀਪਲ ਗੋਪਾਲ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਅਤੇ ਭਰੂਣ ਹੱਤਿਆ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸਟੇਸ਼ਨਰੀ ਵੰਡੀ

ਮਲੋਟ, 19 ਅਗਸਤ (ਪਾਟਿਲ)-ਬਾਬਾ ਕੁੰਦਨ ਸਿੰਘ ਜੀ ਇੰਟਰਨੈਸ਼ਨਲ ਭਲਾਈ ਕੇਂਦਰ ਨਾਨਕਸਰ ਮਲੋਟ ਵਲੋਂ ਸਰਕਾਰੀ ਮਿਡਲ ਸਕੂਲ ਈਨਾਖੇੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਕੂਲ ਦੇ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਕਥਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਸ. ਰਿਪੋ.)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਦਾਣਾ ਮੰਡੀ ਵਿਖੇ 25 ਤੋਂ 31 ਅਗਸਤ ਤੱਕ ਕਰਵਾਏ ਜਾ ਰਹੇ ਸਪਤਾਹ ਗਿਆਨ ਯੱਗ ਸ੍ਰੀਮਦ ਭਾਗਵਤ ਕਥਾ ਦੀਆਂ ਤਿਆਰੀਆਂ ਸਬੰਧੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਵਾਮੀ ਸੁਖਦੇਵਾ ਨੰਦ ...

ਪੂਰੀ ਖ਼ਬਰ »

ਕਾਨੂੰਨੀ ਸਾਖ਼ਰਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੁੱਲਰ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਦੋਦਾ, 19 ਅਗਸਤ (ਪ. ਪ.)-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਐਡਵੋਕੇਟ ਹਰਸ਼ਦੀਪ ਸਿੰਘ ਦੀ ਅਗਵਾਈ 'ਚ ਜ਼ਰੂਰਤਮੰਦਾਂ ਨੂੰ ਕਿਸੇ ਵੀ ਕੇਸ (ਮਾਮਲੇ) ਵਿਚ ਮੁਫ਼ਤ ਕਾਨੂੰਨੀ ਸਲਾਹ ਦੇਣ ਦੇ ਨਾਲ-ਨਾਲ ਸਰਕਾਰੀ ਸਹਾਇਤਾ ਅਤੇ ਸਕੀਮਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਸ. ਰਿਪੋ.)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਚੱਕ ਜਵਾਹਰੇ ਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਚੱਕ ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ ਇੱਥੇ ਪਰਮਿੰਦਰ ਸਿੰਘ ਪਾਸ਼ਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਸਕੱਤਰ ਗਗਨ ਸੰਗਰਾਮੀ, ਦਿਹਾਤੀ ...

ਪੂਰੀ ਖ਼ਬਰ »

ਜੀ.ਜੀ.ਐਸ. ਸਕੂਲ 'ਚ ਕਵਿਤਾ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 19 ਅਗਸਤ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਕਵਿਤਾ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸਮੇਂ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ...

ਪੂਰੀ ਖ਼ਬਰ »

ਬਾਲ ਘਰਾਂ ਵਿਚ ਰਹਿ ਰਹੇ ਬੱਚਿਆਂ ਨਾਲ ਆਜ਼ਾਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਪ. ਪ. ਰਾਹੀਂ)-ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਆਦੇਸ਼ਾਂ ਤਹਿਤ ਅਤੇ Ðਰੈੱਡ ਕ੍ਰਾਸ ਸੁਸਾਇਟੀ ਦੀ ਮਹਿਲਾ ਪ੍ਰਧਾਨ ਮੈਡਮ ਮਾਇਥਰੀ ਵੀ.ਪੀ. ਦੀ ਅਗਵਾਈ ਹੇਠ ਸਬੰਧਿਤ ਸਟਾਫ਼ ਵਲੋਂ ਬਾਲ ...

ਪੂਰੀ ਖ਼ਬਰ »

ਮੰਤਵ ਫਾਊਾਡੇਸ਼ਨ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਹਰਮਹਿੰਦਰ ਪਾਲ)-ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਲੋੜਵੰਦ ਬੱਚਿਆਂ ਦੀ ਮਦਦ ਕਰਨ ਵਾਲੀ ਸੰਸਥਾ ਮੰਤਵ ਫਾਊਾਡੇਸ਼ਨ ਨੇ ਸੁਤੰਤਰਤਾ ਦਿਵਸ ਸਮਾਗਮਾਂ ਵਿਚ ਭਾਗ ਲੈਣ ਵਾਲੇ ਅਤੇ ਦੇਖਣ ਆਏ ਸਰਕਾਰੀ ਸਕੂਲਾਂ ਦੇ ਲਗਪਗ 50 ਬੱਚਿਆਂ ਨੂੰ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ 'ਚ 32 ਨੌਜਵਾਨਾਂ ਨੂੰ ਮਿਲੀ ਨੌਕਰੀ

ਮਲੋਟ, 19 ਅਗਸਤ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਲੋਂ ਮਲੋਟ ਵਿਖੇ ਲਗਾਏ ਦੋ ਦਿਨਾਂ ਪਲੇਸਮੈਂਟ ਕੈਂਪ ਵਿਚ ਕੁੱਲ 32 ਨੌਜਵਾਨਾਂ ਨੂੰ ਨੌਕਰੀ ਮਿਲੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੈ ਪ੍ਰਕਾਸ਼ ਭੀਮ ਆਰਮੀ ਦਾ ਪ੍ਰਧਾਨ ਨਿਯੁਕਤ

ਮਲੋਟ, 19 ਅਗਸਤ (ਮੱਕੜ)-ਸਥਾਨਕ ਧਾਨਕ ਧਰਮਸ਼ਾਲਾ ਵਿਖੇ ਭੀਮ ਆਰਮੀ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਮਾਲਵਾ ਜ਼ੋਨ ਦੇ ਇੰਚਾਰਜ ਧਰਮਪਾਲ ਧਮੀ, ਅਸ਼ੋਕ ਮਹਿੰਦਰਾ, ਦੀਪੂ ਗਿੱਦੜਬਾਹਾ, ਨਛੱਤਰ ਸਿੰਘ ਮੈਂਬਰ ਪੰਜਾਬ ਕਮੇਟੀ, ਰਾਜਪਾਲ ਇੰਦੌਰਾ ਜ਼ਿਲ੍ਹਾ ਮੈਂਬਰ, ਓਮ ...

ਪੂਰੀ ਖ਼ਬਰ »

ਅਲਾਇੰਸ ਕਲੱਬ ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਸ. ਰਿਪੋ.)-ਸਥਾਨਕ ਬੱਸ ਸਟੈਂਡ ਵਿਖੇ ਅਲਾਇੰਸ ਕਲੱਬ ਮੁਕਤਸਰ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ 20 ਬੂਟੇ ਲਾਏ ਗਏ | ਇਸ ਸਬੰਧ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਡਾ: ਮਿੱਠੂ ਸਿੰਘ ਢਿੱਲੋਂ ਨੇ ਦੱਸਿਆ ਕਿ ਕਲੱਬ ਦੇ ਸੀਨੀ: ਮੈਂਬਰ ...

ਪੂਰੀ ਖ਼ਬਰ »

ਅਧਿਆਪਕ ਆਗੂ 'ਤੇ ਦਰਜ ਕੀਤਾ ਮਾਮਲਾ ਰੱਦ ਕਰਨ ਦੀ ਮੰਗ

ਮਲੋਟ, 19 ਅਗਸਤ (ਮੱਕੜ)-ਅਧਿਆਪਕ ਯੂਨੀਅਨ ਅਤੇ ਮਨਰੇਗਾ ਯੂਨੀਅਨ ਦੇ ਆਗੂ ਸੁਦਰਸ਼ਨ ਜੱਗਾ ਤੇ ਬੀ.ਡੀ.ਪੀ.ਓ. ਦੇ ਬਿਆਨਾਂ ਤੇ ਥਾਣਾ ਸਦਰ ਵਿਖੇ ਮਾਮਲਾ ਦਰਜ ਹੋਣ ਦੇ ਬਾਅਦ ਸੁਦਰਸ਼ਨ ਜੱਗਾ ਦੇ ਹੱਕ ਵਿਚ ਉੱਤਰੇ ਲੋਕਾਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਐੱਸ.ਪੀ. ਇਕਬਾਲ ...

ਪੂਰੀ ਖ਼ਬਰ »

ਸੀ.ਐਸ.ਟੀ.ਆਈ. ਵਿਖੇ ਨਵੇਂ ਸ਼ੈਸਨ ਦੀ ਸ਼ੁਰੂਆਤ 'ਤੇ ਸਮਾਗਮ ਕਰਵਾਇਆ

ਲੰਬੀ, 19 ਅਗਸਤ (ਮੇਵਾ ਸਿੰਘ)-ਕੰਸਟਰੱਕਸ਼ਨ ਸਕਿਲਜ਼ ਟਰੇਨਿੰਗ ਇੰਸਟੀਚਿਊਟ ਅਬੁੱਲ ਖੁਰਾਣਾ ਵਿਖੇ ਨਵੇਂ ਸ਼ੈਸਨ 2019-20 ਦੀ ਸ਼ੁਰੂਆਤ ਮੌਕੇ ਸੰਸਥਾ ਦੇ ਇੰਚਾਰਜ ਦੀਪਕ ਕੁਮਾਰ ਤੇ ਸਮੂਹ ਸਟਾਫ਼ ਨੇ ਸੰਸਥਾ ਦੇ ਚੇਅਰਮੈਨ ਹਰਿੰਦਰ ਸਿੰਘ ਸਰਾਂ ਐਡੀਸ਼ਨਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਲੜਕੇ ਨੂੰ ਚੁੱਕ ਕੇ ਲਿਜਾਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ

ਮਲੋਟ, 19 ਅਗਸਤ (ਮੱਕੜ)-ਥਾਣਾ ਸਿਟੀ ਪੁਲਿਸ ਵਲੋਂ ਲੜਕੇ ਨੂੰ ਚੁੱਕ ਦੇ ਲਿਜਾਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਹਰਮੰਦਰ ਸਿੰਘ ਵਾਸੀ ਇੰਦਰਾ ਬਸਤੀ ਮਲੋਟ ਨੇ ਦੱਸਿਆ ਕਿ ਕਰੀਬ 10 ਵਜੇ ਉਸ ਦੇ ਲੜਕੇ ...

ਪੂਰੀ ਖ਼ਬਰ »

ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਨੇ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦਿੱਤਾ

ਗਿੱਦੜਬਾਹਾ, 19 ਅਗਸਤ (ਬਲਦੇਵ ਸਿੰਘ ਘੱਟੋਂ)-ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਘੱਟੋ-ਘੱਟ ਉਜਰਤਾਂ ਲਾਗੂ ਕਰਵਾਉਣ ਅਤੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਐੱਸ.ਡੀ.ਐੱਮ. ਗਿੱਦੜਬਾਹਾ ਸ੍ਰੀ ਓਮ ਪ੍ਰਕਾਸ਼ ਨੂੰ ਦਿੱਤਾ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਅਕਾਲੀ ਦਲ ਨੇ ਮੈਂਬਰਸ਼ਿਪ ਦੇ ਫਾਰਮ ਭਰੇ

ਮੰਡੀ ਲੱਖੇਵਾਲੀ, 19 ਅਗਸਤ (ਪ. ਪ.)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਕਾਲੀ ਦਲ ਦੇ ਮੈਂਬਰਾਂ ਦੀ ਵਿੱਢੀ ਭਰਤੀ ਤਹਿਤ ਪਿੰਡ ਬਾਮ ਵਿਖੇ ਯੂਥ ਅਕਾਲੀ ਆਗੂ ਮਨਦੀਪ ਸਿੰਘ ਬਾਮ ਦੀ ਅਗਵਾਈ ਵਿਚ ਘਰ-ਘਰ ਜਾ ਕੇ ਮੈਂਬਰਸ਼ਿਪ ਦੇ ਫਾਰਮ ਭਰੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰੂ ਅੰਗਦ ਨਗਰ ਵੈੱਲਫ਼ੇਅਰ ਸੁਸਾਇਟੀ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਸ. ਰਿਪੋ.)-ਸਥਾਨਕ ਕੋਟਕਪੂਰਾ ਰੋਡ ਗਲੀ ਨੰ: 13 ਵਿਖੇ ਗੁਰੂ ਅੰਗਦ ਨਗਰ ਵੈੱਲਫੇਅਰ ਸੁਸਾਇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਸਰਬਸੰਮਤੀ ਨਾਲ ਪਿਆਰਾ ਲਾਲ ਗਰਗ ਪ੍ਰਧਾਨ, ਗਿਆਨ ਚੰਦ ਸੀਨੀਅਰ ਮੀਤ ਪ੍ਰਧਾਨ, ਦਰਸ਼ਨ ਸਿੰਘ ਗਾਡੀ ਮੀਤ ...

ਪੂਰੀ ਖ਼ਬਰ »

ਐਮ.ਬੀ.ਬੀ.ਐੱਸ ਦਾਖ਼ਲੇ: ਸੁਪਰੀਮ ਕੋਰਟ ਵਲੋਂ ਹਾਈਕੋਰਟ ਦੇ ਫ਼ੈਸਲੇ 'ਤੇ ਰੋਕ

ਫ਼ਰੀਦਕੋਟ, 19 ਅਗਸਤ ( ਪੁਰਬਾ, ਸਰਬਜੀਤ ਸਿੰਘ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 26 ਜੁਲਾਈ ਨੂੰ ਪੰਜਾਬ ਦੇ ਨਿੱਜੀ ਮੈਡੀਕਲ ਕਾਲਜਾਂ ਵਿਚ ਮਾਈਕ੍ਰੋ ਰਾਖਵੇਂਕਰਨ ਦੇ ਦਿੱਤੇ ਫ਼ੈਸਲੇ ਉੱਪਰ ਦੇਸ਼ ਦੀ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਹੈ | ਸੁਪਰੀਮ ਕੋਰਟ ਇਸ ਮਾਮਲੇ ...

ਪੂਰੀ ਖ਼ਬਰ »

ਐੱਮ.ਐੱਸ.ਯੂ. ਮੰਡਲ ਗਿੱਦੜਬਾਹਾ ਦੀ ਚੋਣ

ਗਿੱਦੜਬਾਹਾ, 19 ਅਗਸਤ (ਪ. ਪ.)-ਅੱਜ ਐੱਮ.ਐੱਸ.ਯੂ. ਮੰਡਲ ਗਿੱਦੜਬਾਹਾ ਦੀ ਮੀਟਿੰਗ ਰਣਜੀਤ ਸਿੰਘ ਮੰਡਲ ਸੁਪਰਡੈਂਟ, ਵਾਈਸ ਪ੍ਰਧਾਨ ਸਟੇਟ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਹਾਜ਼ਰ ਸਾਥੀਆਂ ਨੂੰ ਜਥੇਬੰਦੀ ਦੀ ਲੋੜ ਅਤੇ ਮੰਗਾਂ-ਮਸਲਿਆਂ ਤੋਂ ਜਾਣੂ ...

ਪੂਰੀ ਖ਼ਬਰ »

ਜੱਸੇਆਣਾ ਤੋਂ ਮਾਂਗਟਕੇਰ ਸੜਕ ਸਹੀ ਢੰਗ ਨਾਲ ਬਣਾਏ ਜਾਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਸ. ਰਿਪੋ.)-ਪਿੰਡ ਜੱਸੇਆਣਾ ਤੋਂ ਮਾਂਗਟਕੇਰ ਤੱਕ ਸੜਕ ਬਣਾਉਣ ਦਾ ਕੰਮ ਚਲਾਇਆ ਗਿਆ ਸੀ ਅਤੇ ਕਰੀਬ ਅੱਧੀ ਸੜਕ 'ਤੇ ਪ੍ਰੀਮਿਕਸ ਪਾਇਆ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਨੰਬਰਦਾਰ ਗੁਰਲਾਲ ਸਿੰਘ ਜੱਸੇਆਣਾ ਅਤੇ ਸਰਪੰਚ ਗੁਰਲਾਲ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਦੀ ਭਰਤੀ ਸਬੰਧੀ ਮੀਟਿੰਗ ਹੋਈ

ਦੋਦਾ 19 ਅਗਸਤ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਅਕਾਲੀ ਆਗੂ ਅਤੇ ਵਰਕਰਾਂ ਦੀ ਮੀਟਿੰਗ ਸ਼ਮਿੰਦਰ ਸਿੰਘ ਢਿੱਲੋਂ ਕੋਟਲੀ ਆਗੂ ਅਕਾਲੀ ਦਲ ਗਿੱਦੜਬਾਹਾ ਦੀ ਅਗਵਾਈ 'ਚ ਨਿਰਪਿੰਦਰ ਸਿੰਘ ਬਰਾੜ ਪੰਚਾਇਤ ਮੈਂਬਰ ਦੇ ਘਰ ਪਿੰਡ ਖਿੜਕੀਆਂਵਾਲਾ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਦੀ ਕੀਤੀ ਸ਼ੁਰੂਆਤ

ਦੋਦਾ, 19 ਅਗਸਤ (ਪ. ਪ.)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋ ਆਯੂਸ਼ ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਤੱਕ ਇਲਾਜ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ 'ਚ ਕਰਵਾਇਆ ਜਾਵੇਗਾ | ਇਸ ਤਹਿਤ ਮਾਣਯੋਗ ਸਿਵਲ ਸਰਜਨ ਡਾ: ਨਵਦੀਪ ਸਿੰਘ ਅਤੇ ਡਿਪਟੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਬੂਟੇ ਲਗਾਏ

ਮਲੋਟ, 19 ਅਗਸਤ (ਮੱਕੜ)-ਲਾਇਨਜ਼ ਕਲੱਬ ਦੀ ਰੇਡੀਅੰਟ ਵਲੋਂ ਵਣ ਉਤਸਵ ਮਨਾਉਂਦੇ ਹੋਏ ਸ਼ਿਵਪੁਰੀ ਨਜ਼ਦੀਕ ਰੇਲਵੇ ਕ੍ਰਾਸਿੰਗ ਵਿਖੇ 110 ਬੂਟੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਸ਼ਵਨੀ ਮੱਕੜ ਅਤੇ ਮਨੋਜ ਅਸੀਜਾ ਨੇ ਦੱਸਿਆ ਕਿ ਕਲੱਬ ਵਲੋਂ ਸਲਾਨਾ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਐੱਮ.ਪੀ.ਏ.ਪੀ. ਦੀ ਮੀਟਿੰਗ ਹੋਈ, ਜਿਸ ਵਿਚ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 10ਵੀਂ, 12ਵੀਂ ਅਤੇ ਬੀ.ਏ. ਵਿਚੋਂ 75 ਪ੍ਰਤੀਸ਼ਤ ਤੋਂ 80 ...

ਪੂਰੀ ਖ਼ਬਰ »

ਖ਼ੂਨ ਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਵੰਡੇ

ਮਲੋਟ, 19 ਅਗਸਤ (ਪਾਟਿਲ)-ਬੀਤੇ ਦਿਨੀਂ ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਵਲੋਂ ਪਿੰਡ ਸਰਾਵਾਂ ਬੋਦਲਾ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਦੇ ਦਾਨੀ ਸੱਜਣਾਂ ਨੂੰ ਅੱਜ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਨੇ ਸਰਟੀਫਿਕੇਟ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਤਹਿਤ ਮੁਕਤਸਰ ਇਕਾਈ ਦੇ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਦੀ ਮੌਜੂਦਗੀ ਵਿਚ ਵੱਖ-ਵੱਖ ਖੇਤਰਾਂ ਦੇ ...

ਪੂਰੀ ਖ਼ਬਰ »

ਅਲਾਇੰਸ ਕਲੱਬ ਨੇ ਬੂਟੇ ਲਗਾਏ

ਮੰਡੀ ਬਰੀਵਾਲਾ, 19 ਅਗਸਤ (ਨਿਰਭੋਲ ਸਿੰਘ)-ਅਲਾਇੰਸ ਕਲੱਬ ਇੰਟਰਨੈਸ਼ਨਲ ਬਰੀਵਾਲਾ ਨੇ ਬਰੀਵਾਲਾ ਤੋਂ ਲੈ ਕੇ ਸਰਾਏਨਾਗਾ ਨੂੰ ਜਾਣ ਵਾਲੀ ਸੜਕ 'ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ | ਇਸ ਸਮੇਂ ਅਮਨ ਬਾਂਸਲ ਨੇ ਦੱਸਿਆ ਕਿ ਸੁਹਾਜਣਾਂ ਦਾ ਬੂਟਾ ਅਨੇਕਾਂ ਬਿਮਾਰੀਆਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਬੂਟੇ ਲਾਏ

ਗਿੱਦੜਬਾਹਾ, 19 ਅਗਸਤ (ਬਲਦੇਵ ਸਿੰਘ ਘੱਟੋਂ)-ਸ਼ਹਿਰ ਦੇ ਪ੍ਰਸਿੱਧ ਸਮਾਜਸੇਵੀ ਸ੍ਰੀ ਸੰਜੀਵ ਮਿੱਤਲ ਵਲੋਂ ਪਿੰਡ ਹੁਸਨਰ ਵਿਖੇ ਵੱਖ-ਵੱਖ ਜਨਤਕ ਥਾਵਾਂ 'ਤੇ ਫਲਦਾਰ, ਫੁੱਲਾਂ ਵਾਲੇ ਅਤੇ ਛਾਂਦਾਰ ਪੌਦੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਜੀਵ ਮਿੱਤਲ ਨੇ ...

ਪੂਰੀ ਖ਼ਬਰ »

ਸੜਕਾਂ ਦੇ ਆਸ-ਪਾਸ ਪਏ ਗੰਦਗੀ ਦੇ ਢੇਰਾਂ ਅਤੇ ਖੱਡਿਆਂ ਕਾਰਨ ਰਾਹਗੀਰ ਪ੍ਰੇਸ਼ਾਨ

ਰੁਪਾਣਾ, 19 ਅਗਸਤ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਸ-ਪਾਸ ਸ਼ਹਿਰਾਂ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਮੇਨ ਅਤੇ ਸੰਪਰਕ ਸੜਕਾਂ ਦੇ ਆਸ-ਪਾਸ ਥਾਂ-ਥਾਂ ਗੰਦਗੀ ਦੇ ਢੇਰ ਅਤੇ ਵੱਡੇ-ਵੱਡੇ ਖੱਡੇ ਬਣੇ ਹੋਏ ਹਨ, ਜਿਸ ਕਰਕੇ ਇਨ੍ਹਾਂ ਸੜਕਾਂ 'ਤੇ ਸਫ਼ਰ ਕਰਨ ...

ਪੂਰੀ ਖ਼ਬਰ »

ਸਕੂਲ 'ਚ ਸੁੰਦਰ ਢੰਗ ਨਾਲ ਸਥਾਪਤ ਕੀਤੇ ਲਾਇਬ੍ਰੇਰੀ ਕਾਰਨਰ

ਮਲੋਟ, 19 ਅਗਸਤ (ਪਾਟਿਲ)- ਇਸ ਸਾਲ ਸਰਕਾਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਲਾਇਬ੍ਰੇਰੀ ਦੀਆਂ ਕਿਤਾਬਾਂ ਵਾਸਤੇ 3000 ਰੁਪਏ ਪ੍ਰਤੀ ਸਕੂਲ ਖਰਚ ਕਰਨ ਲਈ ਭੇਜ ਕੇ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ | ਸਕੂਲ ਅਧਿਆਪਕਾਂ ਵਲੋਂ ਇਸ ਗਰਾਂਟ ਦਾ ਭਰਪੂਰ ਲਾਭ ਲੈਂਦੇ ...

ਪੂਰੀ ਖ਼ਬਰ »

ਮੁਕਤਸਰ ਮੈਡੀਸਿਟੀ ਹਸਪਤਾਲ ਵਿਖੇ ਕੈਂਸਰ ਦਾ ਮਾਹਿਰ ਡਾਕਟਰ ਮਹੀਨੇ 'ਚ ਇਕ ਦਿਨ ਕਰੇਗਾ ਜਾਂਚ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਇੱਥੇ ਬਠਿੰਡਾ ਰੋਡ 'ਤੇ ਸਥਿਤ ਮੁਕਤਸਰ ਮੈਡੀਸਿਟੀ ਹਸਪਤਾਲ (ਨਵਾਂ) ਡਾ: ਬਲਦੇਵ ਰਾਜ ਹਸਪਤਾਲ ਪਿਛਲੇ ਇਕ ਸਾਲ ਤੋਂ ਇਲਾਕੇ ਵਿਚ ਸਿਹਤ ਸਬੰਧੀ ਸੇਵਾਵਾਂ ਨਿਭਾ ਰਿਹਾ ਹੈ ਅਤੇ ਡਾਇਲਸਿਸ ਯੂਨਿਟ, ਮੌਡਲਰ ...

ਪੂਰੀ ਖ਼ਬਰ »

ਗੁਰਪ੍ਰਤਾਪ ਸਿੰਘ ਜੋਨਾ ਬਾਗ਼ਬਾਨਾਂ ਲਈ ਬਣਿਆ ਰਾਹ ਦਸੇਰਾ

ਲੰਬੀ, 19 ਅਗਸਤ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਤਰਮਾਲਾ ਦਾ ਨੌਜਵਾਨ ਗੁਰਪ੍ਰਤਾਪ ਸਿੰਘ ਜੋਨਾ ਬਾਗ਼ਬਾਨੀ ਵਿਚ ਵਿਲੱਖਣ ਪ੍ਰਾਪਤੀਆਂ ਕਰਕੇ ਬਾਗ਼ਬਾਨਾਂ ਲਈ ਰਾਹ ਦਸੇਰਾ ਬਣ ਗਿਆ ਹੈ | ਗੁਰਪ੍ਰਤਾਪ ਸਿੰਘ ਜੋਨਾ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਬਾਗ਼ਬਾਨੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਸ .ਰਿਪੋ.)-ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਮੀਟਿੰਗ 21 ਅਗਸਤ (ਬੁੱਧਵਾਰ) ਨੂੰ ਸਵੇਰੇ 10 ਵਜੇ ਸਥਾਨਕ ਹੋਟਲ ਸਿਟੀ ਪੈਲੇਸ ਵਿਚ ਪ੍ਰਧਾਨ ਬਲਦੇਵ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ਮੀਟਿੰਗ ਵਿਚ ਮਾਨਯੋਗ ਚੀਫ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਨਾਲ ਛੇੜਛਾੜ ਕੀਤੀ ਤਾਂ ਸੰਘਰਸ਼ ਕਰਾਂਗੇ-ਯੂਨੀਅਨ ਆਗੂ

ਮਲੋਟ, 19 ਅਗਸਤ (ਗੁਰਮੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਵਿਚ ਸਥਾਨਕ ਦਾਣਾ ਮੰਡੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਪਾਣੀਆਂ ਲਈ ...

ਪੂਰੀ ਖ਼ਬਰ »

ਭਾਰਤ ਕੋ ਜਾਨੋ ਤਹਿਤ ਕੁਇਜ਼ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 19 ਅਗਸਤ (ਪ. ਪ.)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਅੰਤਰ ਹਾਊਸ ਬਣਾ ਕੇ ਭਾਰਤ ਕੋ ਜਾਨੋ ਕੁਇਜ਼ ਮੁਕਾਬਲਾ ਕਰਵਾਇਆ | ਇਸ ਵਿਚ ਕੁਲ ਚਾਰ ਟੀਮਾਂ ਬਣਾਈਆਂ ਗਈਆਂ | ਇਸ ਮੁਕਾਬਲੇ ਨੂੰ ਕੁਲ ਚਾਰ ਰਾਊਡਾਂ ਵਿਚ ਵੰਡਿਆ ਗਿਆ | ਮੈਡਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX