ਤਾਜਾ ਖ਼ਬਰਾਂ


ਲੰਗਾਹ ਮਾਮਲੇ 'ਚ ਵੱਖ ਵੱਖ ਸਿੱਖ ਜਥੇਬੰਦੀਆਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
. . .  1 minute ago
ਅੰਮ੍ਰਿਤਸਰ, 4 ਅਗਸਤ (ਰਾਜੇਸ਼ ਕੁਮਾਰ ਸੰਧੂ) - ਸੁੱਚਾ ਸਿੰਘ ਲੰਗਾਹ ਨੂੰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਗੜ੍ਹੀ ਵਿਚ ਜੋ ਅਕਾਲ ਤਖ਼ਤ ਸਾਹਿਬ ਜੀ ਨੂੰ ਚੁਣੌਤੀ ਦਿੰਦੇ ਹੋਏ ਅੰਮ੍ਰਿਤ ਛਕਾਇਆ ਗਿਆ। ਉਸ ਦੇ ਵਿਰੋਧ ਵਿੱਚ ਅੱਜ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ...
ਬਾਬਾ ਬਕਾਲਾ ਸਾਹਿਬ ਦੇ 3 ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  7 minutes ago
ਬਾਬਾ ਬਕਾਲਾ ਸਾਹਿਬ, 4 ਅਗਸਤ ( ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ: ਅਜੈ ਭਾਟੀਆ ਨੇ ਦੱਸਿਆ ਹੈ ਕਿ ਬੀਤੇ ਦਿਨੀਂ 1 ਅਗਸਤ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ 25 ਮਰੀਜ਼ਾਂ ਦੇ...
ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਨਵੇਂ 13 ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  25 minutes ago
ਫ਼ਿਰੋਜ਼ਪੁਰ , 4 ਅਗਸਤ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਚ ਪੀੜਤਾਂ ਦੀ ਸੰਖਿਆ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ ਵੱਖ ਖੇਤਰਾਂ ਨਾਲ ਸਬੰਧਿਤ 13 ਨਵੇਂ ਪਾਜ਼ੀਟਿਵ ਮਰੀਜਾਂ ਦੀ ਪੁਸ਼ਟੀ ਹੋਈ ਹੈ...
ਜ਼ਿਲ੍ਹਾ ਸੰਗਰੂਰ ਅੱਜ ਕੋਰੋਨਾ 34 ਨਵੇਂ ਮਾਮਲੇ ਆਏ ਸਾਹਮਣੇ
. . .  24 minutes ago
ਸੰਗਰੂਰ , 4 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਅੱਜ ਕੋਰੋਨਾ ਦੇ 34 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 1157 ਹੋ ਗਈ ਹੈ ਇਸ ਸਮੇਂ ਜਿਲੇ ਵਿਚ 243 ਐਕਟਿਵ ਮਰੀਜ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 62 ਸਿਹਤ ਬਲਾਕ...
ਮਾਨਸਾ ਜਿਲ੍ਹੇ 'ਚ 9 ਪੁਲਿਸ ਮੁਲਾਜ਼ਮਾਂ ਸਮੇਤ 19 ਨੂੰ ਹੋਇਆ ਕੋਰੋਨਾ ਵਾਇਰਸ
. . .  49 minutes ago
ਮਾਨਸਾ/ਬੁਢਲਾਡਾ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ) - ਮਾਨਸਾ ਜ਼ਿਲ੍ਹੇ ਅੰਦਰ ਅੱਜ 9 ਪੁਲਿਸ ਮੁਲਾਜ਼ਮਾਂ ਸਮੇਤ 19 ਜਣਿਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਖ਼ਬਰ ਹੈ।ਸਿਹਤ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ...
ਪੰਥ ਵਿਚੋਂ ਛੇਕੇ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਦਾ ਜਥੇਦਾਰ ਅਕਾਲ ਤਖਤ ਲੈਣ ਸਖ਼ਤ ਨੋਟਿਸ - ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨਜ਼
. . .  about 1 hour ago
ਅੰਮ੍ਰਿਤਸਰ, 3 ਅਗਸਤ (ਜਸਵੰਤ ਸਿੰਘ ਜੱਸ)- ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਅੱਜ ਜਥੇਦਾਰ ਅਕਾਲ ਤਖਤ ਦੇ ਨਾਂ ਮੰਗ ਪੱਤਰ ਦੇ ਕੇ ਪੰਥ ਵਿਚੋਂ ਛੇਕੇ ਹੋਏ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਅਤੇ ਮਰਿਆਦਾ ਤੋਂ ਉਲਟ ਜਾ ਕੇ ਅੰਮ੍ਰਿਤ ਛਕਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਅਲਾਇੰਸ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ ਹੋਈਆਂ 803 ਮੌਤਾਂ
. . .  about 1 hour ago
ਨਵੀਂ ਦਿੱਲੀ, 4 ਅਗਸਤ - ਭਾਰਤ 'ਚ ਮੰਗਲਵਾਰ ਦੀ ਸਵੇਰ ਤੱਕ ਪਿਛਲੇ 24 ਘੰਟਿਆਂ 'ਚ ਕੋਰੋਨਾਵਾਇਰਸ ਦੇ 52,050 ਨਵੇਂ ਕੇਸ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ 'ਚ 803 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੋਵਿਡ19 ਦੇ ਕੁੱਲ ਮਾਮਲੇ 18.55 ਲੱਖ ਤੋਂ ਪਾਰ ਕਰ ਗਏ ਹਨ ਤੇ ਹੁਣ ਤੱਕ...
ਕਰਨਾਟਕ ਦੇ ਮੁੱਖ ਮੰਤਰੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਵੀ ਹੋਏ ਕੋਰੋਨਾ ਪਾਜ਼ੀਟਿਵ
. . .  about 1 hour ago
ਬੈਂਗਲੁਰੂ, 4 ਅਗਸਤ - ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਰੁੱਪਾ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਐਸ. ਸਿਧਰਮੱਈਆ ਨੂੰ ਵੀ ਕੋਰੋਨਾ ਹੋ ਗਿਆ ਹੈ। ਉਨ੍ਹਾਂ ਇਸ ਸਬੰਧੀ ਟਵੀਟ ਕਰਕੇ...
ਸ੍ਰੀਨਗਰ-ਬਾਰਾਮੂਲਾ ਹਾਈਵੇ ਤੋਂ ਮਿਲਿਆ ਆਈ.ਈ.ਡੀ
. . .  about 2 hours ago
ਸ੍ਰੀਨਗਰ, 4 ਅਗਸਤ - ਸ੍ਰੀਨਗਰ-ਬਾਰਾਮੂਲਾ ਨੈਸ਼ਨਲ ਹਾਈਵੇ 'ਤੇ ਸ਼ਕਤੀਸ਼ਾਲੀ ਧਮਾਕਾਖੇਜ਼ ਉਪਕਰਣ (ਆਈ.ਈ.ਡੀ.) ਨੂੰ 29ਆਰ.ਆਰ. ਦੇ ਜਵਾਨਾਂ ਵਲੋਂ ਬਰਾਮਦ ਕੀਤਾ ਗਿਆ। ਜਿਸ ਨੂੰ ਬਾਅਦ ਵਿਚ ਨਕਾਰਾ ਕਰ ਦਿੱਤਾ ਗਿਆ। ਆਈ.ਈ.ਡੀ. ਨੂੰ ਭਾਰਤੀ ਫੌਜ ਨੂੰ ਮੁੱਖ ਰੱਖ ਕੇ ਲਗਾਇਆ ਸੀ। ਜਿਕਰਯੋਗ ਹੈ...
ਅਯੁੱਧਿਆ : ਭੂਮੀ ਪੂਜਨ ਲਈ ਮਹੂਰਤ ਦੱਸਣ ਵਾਲੇ ਪੁਜਾਰੀ ਨੂੰ ਮਿਲੀ ਧਮਕੀ
. . .  about 2 hours ago
ਅਯੁੱਧਿਆ, 4 ਅਗਸਤ - ਅਯੁੱਧਿਆ 'ਚ ਰਾਮ ਮੰਦਰ ਦੀ ਭੂਮੀ ਪੂਜਨ ਦੇ ਲਈ ਮਹੂਰਤ ਦੱਸਣ ਵਾਲੇ ਪੁਜਾਰੀ ਨੂੰ ਕਰਨਾਟਕ ਦੇ ਬੇਲਗਾਵੀ 'ਚ ਧਮਕੀ ਮਿਲੀ ਹੈ। ਬੇਲਗਾਵੀ ਪੁਲਿਸ ਨੇ ਦੱਸਿਆ ਕਿ 75 ਸਾਲ ਦੇ ਵਿਜਯੇਂਦਰ ਨੂੰ ਫੋਨ 'ਤੇ ਧਮਕੀ ਮਿਲੀ ਹੈ। ਇਸ ਮਾਮਲੇ ਵਿਚ ਪੁਲਿਸ ਵਲੋਂ ਪੜਤਾਲ...
ਕਈ ਘੰਟਿਆਂ ਤੋਂ ਜਾਰੀ ਮੀਂਹ ਕਾਰਨ ਮੁੰਬਈ 'ਚ ਪਾਣੀ ਹੀ ਪਾਣੀ
. . .  about 3 hours ago
ਨਵੀਂ ਦਿੱਲੀ, 4 ਅਗਸਤ - ਮਾਨਸੂਨ ਦੇ ਕਾਰਨ ਮੁੰਬਈ ਸਮੇਤ ਨੇੜਲੇ ਇਲਾਕਿਆਂ ਵਿਚ ਤੇਜ਼ ਮੀਂਹ ਪੈ ਰਿਹਾ ਹੈ। ਪਿਛਲੇ ਕਈ ਘੰਟਿਆਂ ਤੋਂ ਮੀਂਹ ਦਾ ਸਿਲਸਿਲਾ ਜਾਰੀ ਹੈ। ਪਿਛਲੇ 10 ਘੰਟਿਆਂ ਵਿਚ ਮੁੰਬਈ 'ਚ 230 ਐਮ.ਐਮ. ਮੀਂਹ ਰਿਕਾਰਡ ਕੀਤਾ ਗਿਆ ਹੈ। ਮੁੰਬਈ ਦੇ ਵਧੇਰੇ ਇਲਾਕਿਆਂ ਵਿਚ ਭਾਰੀ...
ਅੱਜ ਦਾ ਵਿਚਾਰ
. . .  about 3 hours ago
ਪਾਰਕਿੰਗ ਨੂੰ ਲੈ ਕੇ ਗੋਲੀ ਚੱਲੀ
. . .  1 day ago
ਬਟਾਲਾ ,3 ਅਗਸਤ (ਕਾਹਲੋਂ)-ਅੱਜ ਸ਼ਾਮ ਦੇ ਸਮੇਂ ਭਾਈਆਂ ਦੀ ਹੱਟੀ ਸਿੰਬਲ ਚੋਕ ਬਟਾਲਾ ਤੇ ਪਾਰਕਿੰਗ ਹਟਾਉਣ ਦੇ ਸਮੇ ਜਸਮੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਅਤੇ ਹਰਮਨ ਸਿੰਘ ਪੁੱਤਰ ਗੁਰਨਾਮ ਸਿੰਘ ਦਾ ਝਗੜਾ ਹੋ ...
ਨਹਿਰ ਵਿਚ ਡੁੱਬੇ ਦੋ ਨੌਜਵਾਨ ਵਿੱਚੋਂ ਇਕ ਦੀ ਲਾਸ਼ ਹੋਈ ਬਰਾਮਦ, ਦੂਜੇ ਦੀ ਭਾਲ ਜਾਰੀ
. . .  1 day ago
ਕਰਨਾਲ, 3 ਅਗਸਤ (ਗੁਰਮੀਤ ਸਿੰਘ ਸੱਗੂ ) -ਬੀਤੀ ਦੇਰ ਸ਼ਾਮ ਨੂੰ ਪਿੰਡ ਘੋਘੜੀਪੁਰ ਦੇ ਨਾਲੋ ਲੰਘਦੀ ਪਛਮੀ ਯਮੁਨਾ ਨਹਿਰ ਵਿਚ ਨਹਾਉਂਦੇ ਹੋਏ ਤਿਨ ਨੌਜਵਾਨ ਵਿੱਚੋਂ ਦੋ ਨੌਜਵਾਨ ਨਹਿਰ ਵਿਚ ਡੁੱਬ ਗਏ ਜਿਨ੍ਹਾਦੀ ਭਾਲ ਬੀਤੀ ਰਾਤ ਤੋ ...
ਕੋਵਿਡ : 19 -ਇਮਰਾਨ ਖਾਨ ਨੇ ਨਿਯੁਕਤ ਕੀਤਾ ਨਵਾਂ ਸਿਹਤ ਮੰਤਰੀ
. . .  1 day ago
ਇਸਲਾਮਾਬਾਦ ,3 ਅਗਸਤ -ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਤੀਜਾ ਸਿਹਤ ਮੰਤਰੀ ਨਿਯੁਕਤ ਕੀਤਾ ਹੈ । ਇਹ 2 ਸਾਲ 'ਚ ਸਿਹਤ ਮੰਤਰੀ ਦੀ ਤੀਜੀ ਨਿਯੁਕਤੀ ਹੈ । ਪਾਕਿਸਤਾਨ 'ਚ ਕੋਰੋਨਾ ਦੇ 2 ਲਖ 80 ਹਜ਼ਾਰ ...
ਪਿੰਡ ਕੰਗ ਕਲਾਂ ਦੇ ਕਤਲ ਕੇਸ 'ਚ ਫਰਾਰ 'ਗੋਲਡੀ' ਨੂੰ ਪੁਲਿਸ ਨੇ ਨੱਪਿਆ, 8 ਤੱਕ ਮਿਲਿਆ ਰਿਮਾਂਡ
. . .  1 day ago
ਲੋਹੀਆਂ ਖਾਸ {ਜਲੰਧਰ}, 3 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ ) -ਲੰਘੀ 17 ਜੁਲਾਈ ਦੀ ਰਾਤ ਨੂੰ ਹੋਈ ਲੜਾਈ 'ਚ ਮਾਰੇ ਗਏ ਪਿੰਡ ਕੰਗ ਕਲਾਂ ਦੇ ਅਨਮੋਲਦੀਪ ਸਿੰਘ ਪੁੱਤਰ ਅਜੀਤ ਸਿੰਘ ਦੇ ਕਤਲ ਕੇਸ ...
ਜੰਡਿਆਲਾ ਗੁਰੂ ਵਿਖੇ ਸ਼ਰਾਬ ਪੀਣ ਨਾਲ ਇਕ ਹੋਰ ਵਿਅਕਤੀ ਦੀ ਮੌਤ , ਮੌਤਾਂ ਦੀ ਗਿਣਤੀ 2 ਹੋਈ
. . .  1 day ago
ਜੰਡਿਆਲਾ ਗੁਰੂ , 03 ਅਗਸਤ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਇਕ ਹੋਰ ਵਿਅਕਤੀ ਦੀ ਸ਼ਰਾਬ ਪੀਣ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨਾਲ ਮੌਤਾਂ ਦੀ ਗਿਣਤੀ ਹੁਣ 2 ਹੋ ...
ਸੁੱਚਾ ਸਿੰਘ ਲੰਗਾਹ ਮਾਮਲਾ : ਭਾਈ ਲੌਂਗੋਵਾਲ ਨੇ ਕੀਤੀ ਕਾਰਵਾਈ
. . .  1 day ago
ਅੰਮ੍ਰਿਤਸਰ, 3 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਸੁੱਚਾ ਸਿੰਘ ਲੰਗਾਹ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਰਵਾਈ ਕਰਦੇ ਹੋਏ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜੀ ਗੁਰਦਾਸ ਨੰਗਲ ਦੇ ਤਿੰਨ...
ਪੰਜਾਬ 'ਚ ਪਿਛਲੇ 24 ਘµਟਿਆਂ ਦੌਰਾਨ ਕੋਰੋਨਾ ਕਾਰਨ 19 ਮੌਤਾਂ, 677 ਨਵੇਂ ਮਾਮਲੇ
. . .  1 day ago
ਚੰਡੀਗੜ੍ਹ, 3 ਅਗਸਤ - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 19 ਮਰੀਜ਼ਾਂ ਦੀ ਮੌਤ ਹੋਈ ਹੈ, ਜਦਕਿ 677 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 18527 ਹੋ ਗਈ ਹੈ, ਜਿਨ੍ਹਾਂ ਵਿਚੋਂ 11882 ਡਿਸਚਾਰਜ...
ਸ਼ਾਹਕੋਟ (ਜਲੰਧਰ) ਇਲਾਕੇ 'ਚ ਨਿੱਜੀ ਬੈਂਕ ਮੁਲਾਜ਼ਮ ਦੇ ਪਤੀ ਸਮੇਤ 2 ਕੋਰੋਨਾ ਪਾਜ਼ੀਟਿਵ
. . .  1 day ago
ਸ਼ਾਹਕੋਟ, 3 ਅਗਸਤ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਇਲਾਕੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸੋਮਵਾਰ ਨੂੰ ਰੱਖੜੀ ਵਾਲੇ ਦਿਨ ਵੀ ਇਲਾਕੇ ਵਿਚ 2 ਕੋਰੋਨਾ ਮਰੀਜ਼ ਮਿਲੇ, ਜਿਸ ਵਿਚ...
ਈ.ਡੀ ਵੱਲੋਂ ਸੁਸ਼ਾਂਤ ਰਾਜਪੂਤ ਦੇ ਸੀ.ਏ ਤੋਂ ਪੁੱਛਗਿੱਛ
. . .  1 day ago
ਮੁੰਬਈ, 3 ਅਗਸਤ - ਸੁਸ਼ਾਂਤ ਰਾਜਪੂਤ ਖ਼ੁਦਕੁਸ਼ੀ ਮਾਮਲੇ 'ਚ ਅੱਜ ਈ.ਡੀ ਨੇ ਸੁਸ਼ਾਂਤ ਰਾਜਪੂਤ ਦੇ ਸੀ.ਏ ਸੰਦੀਪ ਸ੍ਰੀਧਰ ਤੋਂ ਪੁੱਛਗਿੱਛ...
ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਰਾਜਪਾਲ ਪਾਸੋਂ ਤੁਰੰਤ ਐਕਸ਼ਨ ਦੀ ਮੰਗ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸ਼ਰਾਬ ਨਾਲ ਹੋਈਆਂ ਮੌਤਾਂ...
ਮਾਨਸਾ 'ਚ 2 ਗੁੱਟਾਂ ਦੀ ਲੜਾਈ ਦੌਰਾਨ ਇਕ ਦੀ ਮੌਤ, 1 ਜ਼ਖ਼ਮੀ
. . .  1 day ago
ਮਾਨਸਾ, 3 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਅੱਜ ਦੇਰ ਸ਼ਾਮ ਸਥਾਨਕ ਲੱਲੂਆਣਾ ਰੋਡ 'ਤੇ ਹੇਅਰ ਡਰੈਸਰ ਦੀ ਦੁਕਾਨ 'ਤੇ 2 ਗੁੱਟਾਂ ਦੀ ਲੜਾਈ ਦੌਰਾਨ ਗੋਲੀ ਲੱਗਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਨਾਲ ਇਕ ਨੌਜਵਾਨ ਦੀ ਮੌਤ...
ਹਰੀ ਸਿੰਘ ਜ਼ੀਰਾ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ
. . .  1 day ago
ਚੰਡੀਗੜ੍ਹ, 3 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਹਰੀ ਸਿੰਘ ਜ਼ੀਰਾ ਦੇ ਦੇਹਾਂਤ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ...
ਸਾਬਕਾ ਮੰਤਰੀ ਜਥੇਦਾਰ ਹਰੀ ਸਿੰਘ ਜ਼ੀਰਾ ਨਹੀਂ ਰਹੇ
. . .  1 day ago
ਜ਼ੀਰਾ, 3 ਅਗਸਤ (ਪ੍ਰਤਾਪ ਸਿੰਘ ਜ਼ੀਰਾ) - ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਉਸ ਵੇਲੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਜਦ ਜ਼ੀਰਾ ਤੋਂ ਪੰਜ ਵਾਰ ਵਿਧਾਇਕ ਬਣਨ ਵਾਲੇ ਜਥੇਦਾਰ ਹਰੀ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਦਾ ਅਚਾਨਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਭਾਦੋਂ ਸੰਮਤ 551

ਕਪੂਰਥਲਾ / ਫਗਵਾੜਾ

ਦਰਿਆ ਬਿਆਸ 'ਚ ਵਧੇ ਪਾਣੀ ਨਾਲ ਮੰਡ ਖੇਤਰ ਦੇ 16 ਪਿੰਡਾਂ 'ਚ ਹੜ੍ਹ ਦਾ ਖ਼ਤਰਾ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਦਰਿਆ ਬਿਆਸ ਤੇ ਦਰਿਆ ਸਤਲੁਜ ਵਿਚ ਪਹਾੜੀ ਅਤੇ ਮੈਦਾਨੀ ਇਲਾਕੇ ਵਿਚ ਹੋ ਰਹੀਆਂ ਭਾਰੀ ਬਾਰਸ਼ਾਂ ਨੂੰ ਲੈ ਕੇ ਵਧੇ ਪਾਣੀ ਦੇ ਪੱਧਰ ਨਾਲ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਦਰਿਆ ਬਿਆਸ ਅੰਦਰ ਵੱਸਦੇ ਟਾਪੂਨੁਮਾ 16 ਪਿੰਡਾਂ ਵਿਚ ਹੜ੍ਹ ਦਾ ਖ਼ਤਰਾ ਪੁਰੀ ਤਰ੍ਹਾਂ ਬਣਿਆ ਹੋਇਆ ਹੈ ਕਿਉਂਕਿ ਧੁੱਸੀ ਬੰਨ੍ਹ ਤੋਂ ਪਲਟੂਨ ਪੁਲ ਨੂੰ ਜੋੜਣ ਵਾਲੇ ਮੁੱਖ ਮਾਰਗ 'ਤੇ ਹੜ੍ਹ ਦਾ ਪਾਣੀ ਫਿਰ ਰਿਹਾ ਹੈ | ਪਾਣੀ ਦੇ ਚੱਲ ਰਹੇ ਤੇਜ ਵਹਾਅ ਨਾਲ ਆਰਜੀ ਬੰਨ੍ਹ ਨੂੰ ਟੁੱਟਣ ਦਾ ਹਰ ਵੇਲੇ ਖ਼ਤਰਾ ਬਣਿਆ ਹੋਇਆ ਹੈ ਜਿਸ ਨਾਲ ਟਾਪੂਨੁਮਾ 16 ਪਿੰਡਾਂ ਤੋਂ ਇਲਾਵਾ ਦਰਿਆ ਕੰਢੇ ਵਸੇ ਪਿੰਡਾਂ ਨੂੰ ਵੀ ਖ਼ਤਰਾ ਬਣਿਆ ਹੋਇਆ ਹੈ | ਐਸ.ਡੀ.ਆਰ.ਐਫ. ਦੀ ਟੀਮ ਵੀ ਕਿਸ਼ਤੀ ਲੈ ਕੇ ਮੰਡ ਖੇਤਰ ਵਿਚ ਦਰਿਆ ਬਿਆਸ ਕੰਢੇ ਪੁੱਜ ਗਈ ਹੈ ਅਤੇ ਪਾਣੀ ਦਾ ਪੱਧਰ ਜ਼ਿਆਦਾ ਵਧਣ ਕਰਕੇ ਪਲਟੂਨ ਪੁਲ ਉਪਰ ਸਿਰਫ਼ ਪੈਦਲ ਆਵਾਜਾਈ ਜਾਰੀ ਰੱਖੀ ਗਈ ਹੈ | ਕਿਸਾਨ ਆਗੂ ਪਰਮਜੀਤ ਸਿੰਘ ਤੇ ਮੰਡ ਵਾਸੀਆਂ ਨੇ ਦੱਸਿਆ ਕਿ ਹੜ੍ਹ ਦੀ ਸੰਭਾਵੀ ਸਥਿਤੀ ਨੂੰ ਦੇਖਦਿਆਂ ਕਿਸਾਨਾਂ ਵਲੋਂ ਬੰਨ੍ਹ 'ਤੇ ਖ਼ੁਦ ਦਿਨ ਰਾਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜੇਕਰ ਆਰਜੀ ਬੰਨ੍ਹ ਟੁੱਟ ਗਏ ਤਾਂ ਹਜ਼ਾਰਾਂ ਏਕੜ ਫ਼ਸਲ ਤਾਂ ਬਰਬਾਦ ਹੋਵੇਗੀ ਹੀ ਨਾਲ ਹੀ ਉਨ੍ਹਾਂ ਦੇ ਪਿੰਡਾਂ ਵਿਚ ਪਾਣੀ ਦਾਖਲ ਹੋ ਕੇ ਤਬਾਹੀ ਮਚਾ ਦੇਵੇਗਾ | ਉਨ੍ਹਾਂ ਦੱਸਿਆ ਕਿ ਇਸ ਵਾਰ ਝੋਨੇ ਦੀ ਫ਼ਸਲ ਬਹੁਤ ਵਧੀਆ ਹੋ ਰਹੀ ਸੀ ਪਰ ਕੁਦਰਤੀ ਆਫ਼ਤ ਨੇ ਉਨ੍ਹਾਂ ਨੂੰ ਬੇਵੱਸ ਕਰ ਦਿੱਤਾ ਹੈ | ਪ੍ਰਸ਼ਾਸਨ ਵਲੋਂ ਹੜ੍ਹ ਵਾਲੀ ਸਥਿਤੀ ਨੂੰ ਵੇਖਦਿਆਂ ਭਰੋਆਣਾ ਅਤੇ ਲੱਖ ਵਰਿ੍ਹਆਂਹ ਵਿਖੇ ਲੋਕਾਂ ਦੀ ਸਹੂਲਤ ਲਈ ਰਾਹਤ ਕੈਂਪ ਲਗਾਇਆ ਗਿਆ ਹੈ ਜਿੱਥੇ ਮੈਡੀਕਲ ਟੀਮਾਂ ਪਹੁੰਚ ਗਈਆਂ ਹਨ | ਇਸ ਤੋਂ ਇਲਾਵਾ ਵੈਟਰਨਰੀ ਡਾਕਟਰ ਅਤੇ ਕੈਂਸਰ ਕੇਅਰ ਦੀ ਇਕ ਮੋਬਾਈਲ ਵੈਨ ਵੀ ਪਹੁੰਚ ਗਈ ਹੈ | ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੈ ਕੇ ਅੱਜ ਦੂਸਰੇ ਦਿਨ ਵੀ ਮੰਡ ਖੇਤਰ ਅਤੇ ਦਰਿਆ ਬਿਆਸ ਕੰਢੇ ਪੈਂਦੇ ਪਿੰਡ ਮੰਡ ਆਹਲੀ, ਮੰਡ ਇੰਦਰਪੁਰ, ਭਰੋਆਣਾ, ਦਾਰੇਵਾਲ, ਰਾਜੇਵਾਲ, ਮੰਡ ਹੁਸੈਨਪੁਰ ਆਦਿ ਸਮੇਤ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ ਅਤੇ ਪਾਣੀ ਦੇ ਹਾਲਾਤ ਬਾਰੇ ਜਾਇਜ਼ਾ ਲਿਆ | ਉਨ੍ਹਾਂ ਕਿਸਾਨਾਂ ਨਾਲ ਵਿਸਥਾਰ ਨਾਲ ਪਾਣੀ ਸਬੰਧੀ ਗੱਲਬਾਤ ਕੀਤੀ ਤੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਰਾਹਤ ਕੈਂਪ ਲਗਾ ਕੇ ਲੋਕਾਂ ਨੂੰ ਮੈਡੀਕਲ ਸਹੂਲਤਾਂ, ਵੈਟਰਨਰੀ ਡਾਕਟਰ, ਪਸ਼ੂਆਂ ਲਈ ਚਾਰਾ, ਲੰਗਰ ਆਦਿ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹੜ੍ਹ ਵਰਗੀ ਸਥਿਤੀ ਨਾਲ ਨਿੱਬੜਨ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪੁਰੀ ਤਰ੍ਹਾਂ ਗੰਭੀਰ ਤੇ ਸਰਗਰਮ ਹਨ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਮੰਡ ਖੇਤਰ ਦੇ ਕਿਸਾਨ ਸਰਪੰਚ ਬਲਵਿੰਦਰ ਸਿੰਘ ਤਕੀਆ, ਸੰਮਤੀ ਮੈਂਬਰ ਹਰਜਿੰਦਰ ਸਿੰਘ, ਹਰਜਿੰਦਰ ਸਿੰਘ ਤੇ ਕਿਸਾਨ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਗਿੱਦੜਪਿੰਡੀ ਪੁਲ ਨੇੜੇ ਆਰਜੀ ਬੰਨ੍ਹ ਥੋੜ੍ਹਾ ਟੁੱਟ ਜਾਣ ਕਾਰਨ ਸੁਲਤਾਨਪੁਰ ਲੋਧੀ ਦੇ ਪਿੰਡਾਂ ਨੂੰ ਵੱਡੀ ਪੱਧਰ 'ਤੇ ਖ਼ਤਰਾ ਪੈਦਾ ਹੋ ਗਿਆ ਹੈ ਅਤੇ ਸੈਂਕੜੇ ਏਕੜ ਫ਼ਸਲ ਪਾਣੀ ਦੇ ਘੇਰੇ ਵਿਚ ਆ ਗਈ ਹੈ ਜਿਸ ਨਾਲ ਸਥਿਤੀ ਗੰਭੀਰ ਬਣ ਗਈ ਹੈ | ਸਟੇਸ਼ਨ ਸੁਪਰਡੈਂਟ ਰਾਜਬੀਰ ਸਿੰਘ ਨੇ ਦੱਸਿਆ ਕਿ ਪਾਣੀ ਦੇ ਵਧੇ ਪੱਧਰ ਕਾਰਨ ਗਿੱਣੜਪਿੰਡੀ ਪੁਲ ਦੇ ਹੇਠੋਂ ਗਾਡਰਾਂ ਨੂੰ ਪਾਣੀ ਛੂਹ ਜਾਣ ਕਰਕੇ ਫਿਰੋਜ਼ਪੁਰ ਜਲੰਧਰ ਰੇਲਵੇ ਸੈਕਸ਼ਨ 'ਤੇ ਬੀਤੀ ਰਾਤ ਤੋਂ ਹੀ ਰੇਲ ਗੱਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ |

ਨਸ਼ੀਲੇ ਪਾਊਡਰ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 19 ਅਗਸਤ (ਸਡਾਨਾ)- ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਸਵਰਨ ਸਿੰਘ ਨੇ ਗਸ਼ਤ ਦੌਰਾਨ ਪਿੰਡ ਭੀਲਾ ਨੇੜੇ ਕਥਿਤ ਦੋਸ਼ੀ ਜੱਸਾ ਵਾਸੀ ਨਵਾਂ ਪਿੰਡ ਭੱਠੇ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ 60 ਗਰਾਮ ਨਸ਼ੀਲਾ ...

ਪੂਰੀ ਖ਼ਬਰ »

ਹੜ੍ਹ ਦੀ ਸਥਿਤੀ ਨੂੰ ਵੇਖਦੇ ਹੋਏ ਮੰਡ ਖੇਤਰ ਦੇ 5 ਪਿੰਡਾਂ ਦੇ ਸਕੂਲ ਬੰਦ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਸੂਬੇ ਅੰਦਰ ਪੈਦਾ ਹੋਈ ਹੜ੍ਹ ਵਾਲੀ ਸਥਿਤੀ ਦੇ ਮੱਦੇਨਜ਼ਰ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ 'ਚ ਹੜ੍ਹ ਵਾਲੇ ਹਾਲਾਤ ਕਾਰਨ ਮੰਡ ਖੇਤਰ ਦੇ 5 ਪਿੰਡਾਂ ਦੇ ਸਕੂਲਾਂ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ 'ਤੇ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਪਿੰਡ ਮਨੂੰ ਮਾਛੀ ਨੇੜੇ ਲੋਕਾਂ ਵਲੋਂ ਬਣਾਏ ਆਰਜ਼ੀ ਬੰਨ੍ਹ 'ਚ ਵੱਡਾ ਪਾੜ ਪਿਆ

ਕਪੂਰਥਲਾ/ਸੁਲਤਾਨਪੁਰ ਲੋਧੀ, 19 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ)- ਸਤੁਲਜ ਦਰਿਆ ਵਿਚ ਆਏ ਹੜ੍ਹ ਕਾਰਨ ਅੱਜ ਸ਼ਾਮ 5 ਵਜੇ ਦੇ ਕਰੀਬ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਨੂੰ ਮਾਛੀ ਨੇੜੇ ਪਿੰਡਾਂ ਦੇ ਲੋਕਾਂ ਵਲੋਂ ਬਣਾਏ ਗਏ ਆਰਜੀ ਬੰਨ੍ਹ ਨੂੰ ਪਾੜ ਪੈਣ ਕਾਰਨ ਆਹਲੀ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ 'ਚ ਹੋਟਲ ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 19 ਅਗਸਤ (ਸਡਾਨਾ)- ਪੰਜਾਬ ਸਰਕਾਰ ਹੋਟਲ ਵਪਾਰ ਨੂੰ ਵਿਕਸਿਤ ਅਤੇ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਜਿਸ ਦੇ ਸਿੱਟੇ ਵਜੋਂ ਕਈ ਨਾਮੀ ਹੋਟਲ ਪੰਜਾਬ ਵਿਚ ਆਪਣਾ ਕਾਰੋਬਾਰ ਸਥਾਪਿਤ ਕਰ ਰਹੇ ਹਨ, ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੋਣਾਂ ਲਈ ਅੰਮਿ੍ਤਪਾਲ ਡੱਲੀ ਤੇ ਜੱਸ ਭੁੱਲਰ ਅਬਜ਼ਰਵਰ ਨਿਯੁਕਤ

ਕਪੂਰਥਲਾ, 19 ਅਗਸਤ (ਸਡਾਨਾ)- ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ. ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਥਾਵਾਂ 'ਤੇ ਨੌਜਵਾਨ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਜਿਸ ਤਹਿਤ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਅੱਖਰ ਮੰਚ ਵਲੋਂ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ ਦਾ ਸਨਮਾਨ

ਕਪੂਰਥਲਾ, 19 ਅਗਸਤ (ਅਮਰਜੀਤ ਕੋਮਲ)- ਪੰਜਾਬੀ ਸਾਹਿਤ, ਸੱਭਿਆਚਾਰ ਤੇ ਕਲਾ ਨੂੰ ਸਮਰਪਿਤ ਅੱਖਰ ਮੰਚ ਦੇ ਪ੍ਰਧਾਨ ਪ੍ਰੋ: ਕੁਲਵੰਤ ਸਿੰਘ ਔਜਲਾ ਦੀ ਅਗਵਾਈ ਵਿਚ ਮੰਚ ਦੀ ਟੀਮ ਨੇ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ ਨੂੰ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਦਿੱਲੀ ਵਿਖੇ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਅਕਾਲੀ ਦਲ ਅੰਮਿ੍ਤਸਰ ਨੇ ਦਿੱਤਾ ਏ.ਡੀ.ਸੀ. ਨੂੰ ਮੰਗ ਪੱਤਰ

ਕਪੂਰਥਲਾ, 19 ਅਗਸਤ (ਸਡਾਨਾ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਇਕ ਮੰਗ ਪੱਤਰ ਭੇਜਿਆ ਗਿਆ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ, ਸੂਬਾ ...

ਪੂਰੀ ਖ਼ਬਰ »

ਆਕਸਫੋਰਡ ਇੰਟਰਨੈਸ਼ਨਲ ਸਕੂਲ 'ਚ ਇਨਵੈਸਚਰ ਸੈਰੇਮਨੀ ਕਰਵਾਈ

ਬੇਗੋਵਾਲ, 19 ਅਗਸਤ (ਸਖਜਿੰਦਰ ਸਿੰਘ)- ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ 'ਚ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ ਉਜਾਗਰ ਕਰਨ ਹਿਤ ਹਰ ਸਾਲ ਦੀ ਤਰ੍ਹਾਂ ਚੇਅਰਮੈਨ ਡਾ: ਸਤਵੰਤ ਸਿੰਘ ਦੀ ਅਗਵਾਈ ਹੇਠ ਇਨਵੈਸਚਰ ਸੈਰੇਮਨੀ ਕਰਵਾਈ ਗਈ | ਸੈਰੇਮਨੀ ਵਿਚ ਯੋਗਤਾ ਦੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ-ਐਸ.ਐਮ.ਓ.

ਭੁਲੱਥ, 19 ਅਗਸਤ (ਮੁਲਤਾਨੀ)- ਸਬ ਡਵੀਜ਼ਨ ਹਸਪਤਾਲ ਭੁਲੱਥ ਵਿਖੇ ਡਾ: ਦੇਸ਼ ਰਾਜ ਭਾਰਤੀ ਵਲੋਂ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਬੀਤੇ ਦਿਨੀਂ ਚਾਰਜ ਸੰਭਾਲ ਕੇ ਕੰਮਕਾਜ ਆਰੰਭ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 43 ...

ਪੂਰੀ ਖ਼ਬਰ »

ਦੌਲਤਪੁਰ ਦੇ 11ਵੇਂ ਛਿੰਝ ਮੇਲੇ 'ਚ ਪਟਕੇ 'ਤੇ ਬਿੰਦਾ ਬਿਸ਼ਨਪੁਰ ਦਾ ਕਬਜ਼ਾ

ਹੁਸੈਨਪੁਰ, 19 ਅਗਸਤ (ਸੋਢੀ)- ਯੂਥ ਕਲੱਬ ਦੌਲਤਪੁਰ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਭਰ ਦੇ ਖੇਡ ਪ੍ਰੇਮੀਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਦੌਲਤਪੁਰ ਵਿਖੇ 11ਵਾਂ ਛਿੰਝ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਛਿੰਝ ਮੇਲੇ ਦਾ ਸ਼ੁੱਭ ਅਰੰਭ ਬਾਬਾ ...

ਪੂਰੀ ਖ਼ਬਰ »

ਪ੍ਰੈੱਸ ਸਕੱਤਰ ਪੰਜਾਬ ਬਣਨ 'ਤੇ ਬਿੱਟੂ ਖੱਖ ਦਾ ਸਨਮਾਨ

ਨਡਾਲਾ, 19 ਅਗਸਤ (ਮਾਨ)-ਕਾਂਗਰਸ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੂੰ ਹੈਲਪ ਲਾਈਨ ਐਾਟੀਕੁਰੱਪਸ਼ਨ ਪੰਜਾਬ ਦਾ ਪ੍ਰੈੱਸ ਸਕੱਤਰ ਬਣਨ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਨਡਾਲਾ ਵਿਖੇ ਕਾਂਗਰਸੀ ਆਗੂਆਂ ਵਲੋਂ ਕਰਵਾਏ ...

ਪੂਰੀ ਖ਼ਬਰ »

ਅਧਿਆਪਕ ਮਾਡਰਨ ਤਕਨੀਕਾਂ ਦਾ ਪ੍ਰਦਰਸ਼ਨ ਕਰਨ-ਰਾਹੁਲ ਸ਼ਰਮਾ

ਕਪੂਰਥਲਾ, 19 ਅਗਸਤ (ਵਿ.ਪ੍ਰ.)- ਅਧਿਆਪਨ ਦੇ ਕਾਰਜ ਨੂੰ ਰੋਚਕ ਤੇ ਪ੍ਰਭਾਵੀ ਬਣਾਉਣ ਦੇ ਮਨੋਰਥ ਨਾਲ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਸਥਾਨਕ ਹਿੰਦੂ ਕੰਨਿਆ ਕਾਲਜ ਵਿਚ ਕਰਵਾਈ ਗਈ | ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਟਰੇਨਰ ਰਾਹੁਲ ਸ਼ਰਮਾ ਨੇ ਅਧਿਆਪਨ ਲਈ ਵਿਸ਼ਵ ਭਰ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ 'ਚ ਘਟੀਆ ਮਿਆਰ ਦੇ ਸਾਮਾਨ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 19 ਅਗਸਤ (ਸਡਾਨਾ)- ਸ਼ਹਿਰ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਸਥਾਨਕ ਬਾਣੀਆ ਬਾਜ਼ਾਰ ਵਿਖੇ ਇੰਟਰਲਾਕ ਟਾਈਲਾਂ ਨਾਲ ਨਵੀਂ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਧੂਰੀ ਦੇ ਪਿੰਡ ਜੈਨਪੁਰ ਤੋਂ ਕੱਢੇ ਨਗਰ ਕੀਰਤਨ ਦਾ ਸੁਲਤਾਨਪੁਰ ਲੋਧੀ ਪੁੱਜਣ 'ਤੇ ਸਵਾਗਤ

ਸੁਲਤਾਨਪੁਰ ਲੋਧੀ, 19 ਅਗਸਤ (ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੂਰੀ ਬਲਾਕ ਦੇ ਪਿੰਡ ਜੈਨਪੁਰ ਦੇ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਬੇਰ ਸਾਹਿਬ ...

ਪੂਰੀ ਖ਼ਬਰ »

ਪਿੰ੍ਰਸੀਪਲ ਸੁਰਜੀਤ ਕੌਰ ਨੇ ਸਿੱਖਿਆ ਦੇ ਖੇਤਰ 'ਚ 34 ਵਰ੍ਹੇ ਨਿਭਾਈਆਂ ਲਾ-ਮਿਸਾਲ ਸੇਵਾਵਾਂ-ਸੰਘਾ

ਕਾਲਾ ਸੰਘਿਆਂ, 19 ਅਗਸਤ (ਬਲਜੀਤ ਸਿੰਘ ਸੰਘਾ)- ਦੋਨੇ ਦੇ ਪੇਂਡੂ ਖੇਤਰ ਦੀ ਸਿਰਮੌਰ ਸੰਸਥਾ ਸੰਤ ਹੀਰਾ ਦਾਸ ਕੰਨਿਆਂ ਮਹਾਂ ਵਿਦਿਆਲਿਆ ਕਾਲਾ ਸੰਘਿਆਂ ਦੇ ਸੰਸਥਾਪਕ ਮੈਂਬਰ ਅਤੇ 34 ਵਰ੍ਹੇ ਸੇਵਾਵਾਂ ਨਿਭਾਉਣ ਵਾਲੇ ਪਿ੍ੰਸੀਪਲ ਡਾ. ਸੁਰਜੀਤ ਕੌਰ ਦੀ ਸੇਵਾ-ਮੁਕਤੀ ਮੌਕੇ ...

ਪੂਰੀ ਖ਼ਬਰ »

ਦੋ ਦਿਨਾਂ ਤੋਂ ਲਾਪਤਾ ਹੋਏ ਲੜਕੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਬੀਤੇ 2 ਦਿਨਾਂ ਤੋਂ ਪਿੰਡ ਰਾਮਪੁਰ ਜਗੀਰ ਤੋਂ ਲਾਪਤਾ ਹੋਏ ਇਕ ਲੜਕੇ ਨੂੰ ਭਾਲ ਕੇ ਉਸ ਦੇ ਮਾਤਾ ਪਿਤਾ ਦੇ ਹਵਾਲੇ ਕਰ ਦਿੱਤਾ ਹੈ | ਐਸ.ਐਚ.ਓ. ਥਾਣਾ ਸੁਲਤਾਨਪੁਰ ਲੋਧੀ ਸਰਬਜੀਤ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਆਰਗੇਨਾਈਜੇਸ਼ਨ ਦਾ ਵਫ਼ਦ ਮੈਂਬਰ ਪਾਰਲੀਮੈਂਟ ਸੋਮ ਪ੍ਰਕਾਸ਼ ਨੂੰ ਮਿਲਿਆ

ਫਗਵਾੜਾ, 19 ਅਗਸਤ (ਤਰਨਜੀਤ ਸਿੰਘ ਕਿੰਨੜਾ)– ਫਗਵਾੜਾ ਪ੍ਰਾਈਵੇਟ ਸਕੂਲ ਆਰਗਨਾਈਜ਼ੇਸ਼ਨ ਦਾ ਇਕ ਵਫਦ ਵੱਡੀ ਗਿਣਤੀ 'ਚ ਪ੍ਰਧਾਨ ਸਤੀਸ਼ ਭਨੋਟ ਦੀ ਅਗਵਾਈ ਹੇਠ ਮੈਂਬਰ ਪਾਰਲੀਮੈਂਟ (ਹਲਕਾ ਹੁਸ਼ਿਆਰਪੁਰ) ਸੋਮ ਪ੍ਰਕਾਸ਼ ਨੂੰ ਮਿਲਿਆ | ਤੇ ਦੱਸਿਆ ਕਿ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬੀ ਕੋਲ ਧੁੱਸੀ ਬੰਨ੍ਹ ਦੀਆਂ ਢਿਗਾਂ ਡਿਗਣ ਕਾਰਨ ਸਥਿਤੀ ਨਾਜ਼ੁਕ

ਸੁਲਤਾਨਪੁਰ ਲੋਧੀ, 19 ਅਗਸਤ (ਪੱਤਰ ਪ੍ਰੇਰਕਾਂ ਰਾਹੀਂ)- ਸਤਲੁਜ ਦਰਿਆ ਵਿਚ ਲਗਾਤਾਰ ਪਾਣੀ ਦਾ ਪੱਧਰ ਵਧਣ ਕਾਰਨ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬੀ ਕੋਲ ਪਾਣੀ ਵਲੋਂ ਢਾਹ ਲਗਾਏ ਜਾਣ ਕਾਰਨ ਮੁੱਖ ਧੁੱਸੀ ਬੰਨ੍ਹ ਦੀਆਂ ਢਿਗਾਂ ਡਿੱਗਣ ਕਾਰਨ ਸਥਿਤੀ ਨਾਜ਼ੁਕ ਬਣ ...

ਪੂਰੀ ਖ਼ਬਰ »

260 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਪੁਲਿਸ ਵਲੋਂ ਅੱਜ ਇਕ ਨਸ਼ਾ ਤਸਕਰ ਨੂੰ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਗਿਆ | ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸੁਰਜੀਤ ਸਿੰਘ, ਏ.ਐਸ.ਆਈ. ...

ਪੂਰੀ ਖ਼ਬਰ »

ਅੱਜ ਸ਼ੁਰੂ ਹੋਏਗੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ

ਕਪੂਰਥਲਾ, 19 ਅਗਸਤ (ਅ.ਬ.)- ਛੋਟੇ ਵਪਾਰੀਆਂ, ਆਰਥਿਕ, ਸਮਾਜਿਕ ਤੇ ਜਾਤੀਗਤ ਜਨਗਣਨਾ ਤੇ ਡਾਟਾ ਵਿਚ ਸ਼ਾਮਲ ਪਰਿਵਾਰਾਂ, ਕਿਸਾਨ ਪਰਿਵਾਰ, ਉਸਾਰੀ ਕਾਮਿਆਂ ਨੂੰ 5 ਲੱਖ ਤੱਕ ਦੀ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣ ਲਈ ਸਰਕਾਰ ਵਲੋਂ ਸ਼ੁਰੂ ਕੀਤੀ ਜਾਣ ਵਾਲੀ ਆਯੂਸ਼ਮਾਨ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਬੂਟੇ ਲਗਾਉਣ ਦਾ ਸੁਪਨਾ ਵਾਹਿਗੁਰੂ ਦੀ ਕਿਰਪਾ ਨਾਲ ਅੱਜ ਸਕਾਰ ਹੋਇਆ-ਐਡਵੋਕੇਟ ਸੰਧੂ

ਕਪੂਰਥਲਾ/ਸੁਲਤਾਨਪੁਰ ਲੋਧੀ, 19 ਅਗਸਤ (ਅਮਰਜੀਤ ਕੋਮਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਨੂੰ ਖ਼ੂਬਸੂਰਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਅੱਜ ਚੰਡੀਗੜ੍ਹ ਦੇ ਉੱਘੇ ਐਡਵੋਕੇਟ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਨੌਜਵਾਨ ਗਿ੍ਫ਼ਤਾਰ

ਫਗਵਾੜਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਪੁਲਿਸ ਨੇ ਬੰਗਾ ਰੋਡ 'ਤੇ ਸ਼ੱਕ ਦੇ ਆਧਾਰ 'ਤੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਇਸ ਦੇ ਕਬਜ਼ੇ ਵਿਚੋਂ 310 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ | ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਸੁਮਿਤ ਸਪਰਾ ...

ਪੂਰੀ ਖ਼ਬਰ »

ਅਗਰਵਾਲ ਸਭਾ ਨੇ ਕੀਤੀ ਮਹਿਲਾ ਤੇ ਯੂਥ ਵਿੰਗ ਦੇ ਅਹੁਦੇਦਾਰਾਂ ਨਿਯੁਕਤੀ

ਕਪੂਰਥਲਾ, 19 ਅਗਸਤ (ਸਡਾਨਾ)- ਅਗਰਵਾਲ ਸਭਾ ਕਪੂਰਥਲਾ ਦੀ ਵਿਸ਼ੇਸ਼ ਮੀਟਿੰਗ ਸਥਾਨਕ ਮੰਡੀ ਜੰਜ ਘਰ ਵਿਖੇ ਪ੍ਰਧਾਨ ਤਿਲਕ ਰਾਜ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਅਖਿਲ ਭਾਰਤੀ ਅਗਰਵਾਲ ਸੰਮੇਲਨ ਪੰਜਾਬ ਦੇ ਚੀਫ਼ ਪੈਟਰਨ ਅਸ਼ੋਕ ਕੁਮਾਰ ਬਾਂਸਲ, ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਆਰ.ਸੀ.ਐਫ. ਨੂੰ ਕਾਰਪੋਰੇਸ਼ਨ ਬਣਾਉਣ ਦੀ ਤਜਵੀਜ਼ ਦੇ ਵਿਰੋਧ 'ਚ ਵੱਖ-ਵੱਖ ਮੰਚਾਂ 'ਤੇ ਆਵਾਜ਼ ਬੁਲੰਦ ਕਰੇਗੀ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਕਾਂਗਰਸ ਦੇ ਮੈਂਬਰ ਪਾਰਲੀਮੈਂਟ ਨੇ ਲੋਕ ਸਭਾ ਵਿਚ ਰੇਲਵੇ ਮੰਤਰਾਲੇ ਵਲੋਂ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੂੰ ਕਾਰਪੋਰੇਸ਼ਨ ਬਣਾਉਣ ਦੀ ਤਜਵੀਜ਼ ਦੇ ਵਿਰੋਧ ਵਿਚ ਮਾਮਲਾ ਜੋਰ ਸ਼ੋਰ ਨਾਲ ਉਠਾਇਆ ਹੈ ਤੇ ਆਉਣ ਵਾਲੇ ਸਮੇਂ ...

ਪੂਰੀ ਖ਼ਬਰ »

ਚਿੱਟੀ ਵੇਈਾ ਦੀ ਸਫ਼ਾਈ ਨਾ ਹੋਣ ਕਰਕੇ ਲੋਕਾਂ ਦੇ ਖੇਤਾਂ 'ਚ ਭਰਿਆ ਬਰਸਾਤ ਦਾ ਪਾਣੀ

ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਸਬ ਡਵੀਜ਼ਨ ਦੇ ਪੇਂਡੂ ਇਲਾਕਿਆਂ 'ਚ ਬਰਸਾਤ ਨਾਲ ਨੀਵੇਂ ਇਲਾਕੇ ਪਾਣੀ ਨਾਲ ਭਰ ਗਏ ਜਿੱਥੇ ਖੇਤਾਂ ਵਿਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਈ | ਫਗਵਾੜਾ ਦੇ ਪੇਂਡੂ ਇਲਾਕਿਆਂ ਵਿਚੋਂ ...

ਪੂਰੀ ਖ਼ਬਰ »

ਅੱਜ ਸ਼ੁਰੂ ਹੋਏਗੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ

ਕਪੂਰਥਲਾ, 19 ਅਗਸਤ (ਅ.ਬ.)- ਛੋਟੇ ਵਪਾਰੀਆਂ, ਆਰਥਿਕ, ਸਮਾਜਿਕ ਤੇ ਜਾਤੀਗਤ ਜਨਗਣਨਾ ਤੇ ਡਾਟਾ ਵਿਚ ਸ਼ਾਮਲ ਪਰਿਵਾਰਾਂ, ਕਿਸਾਨ ਪਰਿਵਾਰ, ਉਸਾਰੀ ਕਾਮਿਆਂ ਨੂੰ 5 ਲੱਖ ਤੱਕ ਦੀ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣ ਲਈ ਸਰਕਾਰ ਵਲੋਂ ਸ਼ੁਰੂ ਕੀਤੀ ਜਾਣ ਵਾਲੀ ਆਯੂਸ਼ਮਾਨ ...

ਪੂਰੀ ਖ਼ਬਰ »

ਸੰਗੋਜਲੇ ਦਾ ਸਾਲਾਨਾ ਸੱਭਿਆਚਾਰਕ ਮੇਲਾ ਭਲਕੇ

ਭੰਡਾਲ ਬੇਟ, 19 ਅਗਸਤ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਐਨ.ਆਰ.ਆਈ ਵੀਰਾਂ, ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪੀਰ ਬਾਬਾ ਲੱਖ ਦਾਤਾ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਮੇਲਾ ਕਮੇਟੀ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX