ਤਾਜਾ ਖ਼ਬਰਾਂ


ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  9 minutes ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  9 minutes ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 1 hour ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 1 hour ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 1 hour ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 minute ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 2 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 2 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 2 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 3 hours ago
ਅੱਧਾ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਕਾਬੂ
. . .  about 3 hours ago
ਮਲਸੀਆਂ, 11 ਜੁਲਾਈ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ...
ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 3 hours ago
ਹੰਡਿਆਇਆ, 11 ਜੁਲਾਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਵਾਰਡ ਨੰ. 10 ਪੱਤੀ ਸਰਾਂ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ...
ਮਲੇਸ਼ੀਆ ਦੀਆਂ ਜੇਲ੍ਹਾਂ 'ਚ ਫਸੇ ਭਾਰਤੀ ਨਾਗਰਿਕ ਪੁੱਜੇ ਵਤਨ
. . .  about 3 hours ago
ਰਾਜਾਸਾਂਸੀ 11 ਜੁਲਾਈ (ਹੇਰ)- ਆਪਣੇ ਸੁਨਹਿਰੇ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕਰ ਕੇ ਧੋਖੇ ਬਾਅਦ ਏਜੰਟਾਂ ਦੇ ਹੱਥੇ ਚੜ੍ਹ ...
ਫ਼ਿਰੋਜ਼ਪੁਰ 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਫ਼ਿਰੋਜ਼ਪੁਰ , 11 ਜੁਲਾਈ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ...
ਅਬੋਹਰ ਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਅਬੋਹਰ , 11 ਜੁਲਾਈ (ਪ੍ਰਦੀਪ ਕੁਮਾਰ) - ਅਬੋਹਰ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਦਿੱਲੀ ਤੋਂ ਵਾਪਸ ਪਰਤੇ ਇਕ ਪਰਿਵਾਰ ਦੇ ਔਰਤ ਅਤੇ ਮਰਦ ਕੋਰੋਨਾ ਪੀੜਿਤ ਪਾਏ ਗਏ ਹਨ, ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ...
ਤਲਵੰਡੀ ਭਾਈ 'ਚ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਦੀ ਰਿਪੋਰਟ ਪਾਜ਼ੀਟਿਵ
. . .  about 4 hours ago
ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਫ਼ਿਰੋਜਪੁਰ ਦੇ ਕਸਬਾ ਤਲਵੰਡੀ ਭਾਈ ਦੀ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਤਿੰਨੇ ਵਾਰਡ ਨੰਬਰ 6 ਨਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਅੰਮ੍ਰਿਤਸਰ

ਸੜਕ 'ਤੇ ਮਿਲੀਆਂ ਔਰਤ-ਮਰਦ ਦੀਆਂ ਸਿਰ ਕੱਟੀਆਂ ਲਾਸ਼ਾਂ ਕਤਲ ਨਹੀਂ ਭਿਆਨਕ ਸੜਕ ਹਾਦਸਾ ਨਿਕਲਿਆ

ਅੰਮ੍ਰਿਤਸਰ/ਛੇਹਰਟਾ, 21 ਅਗਸਤ (ਰੇਸ਼ਮ ਸਿੰਘ, ਸੁਰਿੰਦਰ ਸਿੰਘ ਵਿਰਦੀ)-ਇਥੇ ਖ਼ਾਲਸਾ ਕਾਲਜ਼ ਪਬਲਿਕ ਸਕੂਲ ਦੇ ਸਾਹਮਣੇ ਬੀਤੀ ਰਾਤ ਸਮੇਂ ਸੜਕ 'ਤੇ ਬੁਰੀ ਹਾਲਤ 'ਚ ਮਿਲੀਆਂ ਔਰਤ-ਮਰਦ ਦੀਆਂ ਸਿਰ ਕੱਟੀਆਂ ਲਾਸ਼ਾਂ ਕੋਈ ਅਣਖ ਖਾਤਰ ਕਤਲ ਜਾਂ ਕਿਸੇ ਹੋਰ ਕਾਰਨਾਂ ਕਰ ਕੇ ਹੋਏ ਕਤਲਾਂ ਦਾ ਮਾਮਲਾ ਨਹੀਂ, ਬਲਕਿ ਇਕ ਭਿਆਨਕ ਸੜਕ ਹਾਦਸਾ ਹੀ ਨਿਕਲਿਆ ਹੈ। ਇਸ ਤੋਂ ਪਹਿਲਾਂ ਨੌਜਵਾਨ ਜੋੜੇ ਦੇ ਸਿਰ ਤੇ ਲਾਸ਼ਾ ਕੱਟੀਆਂ ਵੱਢੀਆਂ ਮਿਲਣ 'ਤੇ ਜਿਨਾਂ ਦੇ ਸਿਰ ਵੀ ਵੱਖ ਵੱਖ ਮਿਲੇ ਸਨ ਨੂੰ ਕਤਲਾਂ ਦਾ ਮਾਮਲਾ ਹੀ ਸਮਝਿਆ ਜਾ ਰਿਹਾ ਸੀ ਤੇ ਪੁਲਿਸ ਨੇ ਇਨਾਂ ਕਤਲਾਂ ਦੀ ਜਾਂਚ ਲਈ ਚੰਡੀਗੜ੍ਹ ਤੋਂ ਫੋਰੈਂਸਿਕ ਟੀਮਾਂ ਵੀ ਬੁਲਾ ਲਈਆਂ ਸਨ ਤੇ ਪੁਲਿਸ ਅੱਜ ਸਾਰਾ ਦਿਨ ਇਹ ਗੁੱਥੀ ਹੀ ਸੁਲਝਾਉਣ 'ਚ ਲੱਗੀ ਰਹੀ। ਸਿਰ ਕੱਟੀਆਂ ਲਾਸ਼ਾਂ ਦੀ ਸ਼ਨਾਖ਼ਤ ਸੁਮੀਤ ਕੁਮਾਰ (28) ਵਾਸੀ ਖ਼ਜਾਨਾ ਗੇਟ ਅੰਮ੍ਰਿਤਸਰ ਤੇ ਔਰਤ ਦੀ ਸ਼ਨਾਖ਼ਤ ਮਨਜੀਤ ਕੌਰ ਵਾਸੀ ਵਾਸੀ ਪਿੰਡ ਧਰਮਕੋਟ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ, ਜਦੋਂ ਕਿ ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਰਘੂ ਰਾਜ ਛੇਹਰਟਾ ਹੋਈ ਹੈ। ਮਿਲੇ ਵੇਰਵਿਆਂ ਅਨੁਸਾਰ ਤਿੰਨੋਂ ਐਕਟਿਵਾ ਸਕੂਟਰ 'ਤੇ ਸਵਾਰ ਹੋ ਕੇ ਛੇਹਰਟਾ ਤੋਂ ਸ਼ਹਿਰ ਵੱਲ ਜਾ ਰਹੇ ਸਨ, ਜਦੋਂ ਕਿ ਕਬੀਰ ਪਾਰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅੱਗੇ ਜਿਉਂ ਹੀ ਉਹ ਸੂਰਤਾ ਸਿੰਘ ਰੋਡ 'ਤੇ ਪੁੱਜੇ ਤਾਂ ਉਨ੍ਹਾਂ ਦਾ ਤੇਜ਼ ਰਫ਼ਤਾਰ ਸਕੂਟਰ ਮੈਟਰੋ ਬੱਸ ਲਈ ਬਣਾਏ ਕਾਰੀਡੋਰ ਬੀ. ਆਰ. ਟੀ. ਐਸ. ਦੀਆਂ ਗਰਿੱਲਾਂ ਨਾਲ ਟਕਰਾ ਗਿਆ। ਉਨ੍ਹਾਂ ਦਾ ਐਕਟਿਵਾ ਇੰਨਾਂ ਤੇਜ਼ ਸੀ ਕਿ ਲੋਹੇ ਦੀਆਂ ਗਰਿੱਲਾਂ ਨਾਲ ਵੱਜ ਕੇ ਦੋਵਾਂ ਦੀਆਂ ਧੌਣਾਂ ਧੜਾਂ ਨਾਲੋਂ ਵੱਖ ਹੋ ਗਈਆਂ, ਜਦੋਂ ਕਿ ਤੀਜ਼ਾ ਨੌਜਵਾਨ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਇਨ੍ਹਾਂ ਲਾਸ਼ਾਂ ਦੀ ਦੁਰਗਤ ਦਾ ਮੰਜ਼ਿਰ ਇਨਾਂ ਭਿਆਨਕ ਸੀ ਕਿ ਸੜਕ 'ਤੇ ਜਾ ਰਹੇ ਲੋਕ ਇਸ ਨੂੰ ਦੇਖ ਕੇ ਸੰਨ ਰਹਿ ਗਏ। ਇਨ੍ਹਾਂ ਲਾਸ਼ਾਂ ਦੇ ਧੜਾਂ ਨਾਲੋਂ ਕਈ ਗਜ਼ ਦੂਰ ਇਨਾਂ ਦੇ ਸਿਰ ਪਏ ਹੋਏ ਸਨ, ਜਿਸ ਤੋਂ ਲੋਕ ਇਹ ਅੰਦਾਜ਼ਾ ਲਾ ਰਹੇ ਸਨ ਕਿ ਨੌਜਵਾਨ ਜੋੜੇ ਨੂੰ ਕਤਲ ਕਰ ਕੇ ਕਿਸੇ ਗੱਡੀ ਚਾਲਕਾਂ ਵਲੋਂ ਸੜਕ 'ਤੇ ਹਾਦਸਾ ਦਿਖਾ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸਬੰਧੀ ਉੱਚ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਇਸ ਲਈ ਪੁਲਿਸ ਕਮਿਸ਼ਨਰ ਸ੍ਰੀ ਐਸ. ਸ੍ਰੀਵਾਸਤਵਾ ਵਲੋਂ ਚੰਡੀਗੜ੍ਹ ਤੋਂ ਫੋਰੈਂਸਿਕ ਟੀਮ ਵੀ ਸੱਦ ਲਈ ਗਈ ਸੀ, ਜਿਨ੍ਹਾਂ ਵਲੋਂ ਵਾਪਰੀ ਘਟਨਾ ਵਾਲੀ ਸੜਕ ਦੇ ਟੋਟੇ ਨੂੰ ਅੱਜ ਸਾਰਾ ਦਿਨ ਰਾਹਗੀਰਾਂ ਲਈ ਬੰਦ ਰੱਖਿਆ ਤੇ ਉਥੇ ਸੜਕ 'ਤੇ ਖਿਲੱਰੇ ਖ਼ੂਨ ਦੇ ਨਮੂਨੇ ਲਏ। ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਵੀ ਕਰਵਾ ਦਿੱਤਾ ਗਿਆ ਹੈ ਅਤੇ ਜ਼ਖ਼ਮੀ ਨੌਜਵਾਨ ਦੇ ਬਿਆਨ ਵੀ ਲਏ ਗਏ। ਪੁਲਿਸ ਨੇ ਬੀ. ਆਰ. ਟੀ. ਐਸ. 'ਤੇ ਮੁਲਾਜ਼ਮਾਂ ਤੋਂ ਵੀ ਪੁੱਛ-ਗਿੱਛ ਕੀਤੀ ਤੇ ਪੁਲਿਸ ਨੂੰ ਇਸ ਦੀ ਸੀ. ਸੀ. ਟੀ. ਵੀ. ਫੁੱਟੇਜ਼ ਵੀ ਹੱਥ ਲੱਗ ਗਈ। ਮੌਕੇ ਦਾ ਅੱਜ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ ਤੇ ਡੀ. ਸੀ. ਪੀ. ਮੁਖਵਿੰਦਰ ਸਿੰਘ ਭੁੱਲਰ ਤੇ ਹੋਰ ਅਧਿਕਾਰੀਆਂ ਵਲੋਂ ਜਾਇਜ਼ਾ ਵੀ ਲਿਆ ਗਿਆ। ਪੁਲਿਸ ਕਮਿਸ਼ਨਰ ਸ੍ਰੀ ਐਸ. ਸ੍ਰੀਵਾਸਤਵਾ ਨੇ ਸੜਕ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਾਰੇ ਪੱਖਾਂ ਤੋਂ ਕੀਤੀ ਜਾਂਚ ਤੋਂ ਇਹ ਮਾਮਲਾ ਸੜਕ ਹਾਦਸੇ ਵੱਲ੍ਹ ਹੀ ਇਸ਼ਾਰਾ ਕਰਦਾ ਹੈ ਅਤੇ ਇਸ ਦਾ ਕਤਲਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

-ਮਾਮਲਾ ਨਗਰ ਸੁਧਾਰ ਟਰੱਸਟ ਵਲੋਂ ਮਾਲ ਮੰਡੀ ਫਲੈਟਾਂ ਵਿਖੇ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਕਾਰਵਾਈ ਦਾ- ਕਬਜ਼ਾਧਾਰੀਆਂ ਵਲੋਂ ਨਗਰ ਸੁਧਾਰ ਟਰੱਸਟ ਦਫ਼ਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਵਲੋਂ ਬੀਤੇ ਦਿਨ ਮਾਲ ਮੰਡੀ ਸਕੀਮ ਤਹਿਤ ਬਣੇ ਫਲੈਟਾਂ ਨੂੰ ਕਬਜ਼ਾ ਮੁਕਤ ਕਰਵਾਉਣ ਤੋਂ ਖ਼ਫ਼ਾ ਹੋਏ ਕਥਿਤ ਕਬਜਾਧਾਰੀਆਂ ਵਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨਿਲ ਭੱਟੀ ...

ਪੂਰੀ ਖ਼ਬਰ »

ਅੰਮਿ੍ਤਸਰ ਪੁੱਜੇ ਸ਼ਿਵਰਾਜ ਸਿੰਘ ਚੌਹਾਨ ਨੇ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ 'ਚ ਭਾਗ ਲਿਆ

ਅੰਮਿ੍ਤਸਰ, 21 ਅਗਸਤ (ਹਰਮਿੰਦਰ ਸਿੰਘ)-ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੇ ਕੌਮੀ ਇੰਚਾਰਜ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮਿ੍ਤਸਰ ਵਿਖੇ ਚੱਲ ਰਹੇ ਭਾਜਪਾ ਮੈਂਬਰਸ਼ਿਪ ਮੁਹਿੰਮ ਸਬੰਧੀ ਯਾਸੀਨ ਰੋਡ ਵਿਖੇ ਲਗਾਏ ਕੈਂਪ 'ਚ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਅੰਮਿ੍ਤਸਰ, 21 ਅਗਸਤ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਪ੍ਰਬੰਧਕੀ ਜ਼ਰੂਰਤਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮਾਂ ਵਿਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ | ਸੁਪਰਡੈਂਟ ਸ੍ਰੀ ...

ਪੂਰੀ ਖ਼ਬਰ »

ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ 'ਤੇ ਹੋਈ ਨਸਲੀ ਟਿੱਪਣੀ ਦੀ ਨਿੰਦਾ

ਅੰਮਿ੍ਤਸਰ, 21 ਅਗਸਤ (ਜੱਸ)-ਆਸਟ੍ਰੇਲੀਆ ਦੇ ਸ਼ਹਿਰ ਵਿਆਨਾ ਦੇ ਹਵਾਈ ਅੱਡੇ 'ਤੇ ਖ਼ਾਲਸਾ ਏਡ ਦੇ ਸੰਸਥਾਪਕ ਸ: ਰਵੀ ਸਿੰਘ ਖ਼ਾਲਸਾ 'ਤੇ ਕੀਤੀ ਗਈ ਨਸਲੀ ਟਿੱਪਣੀ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਹੋਟਲਾਂ ਦੇ ਮਾਮਲੇ ਸਬੰਧੀ 5 ਦਸੰਬਰ ਪਈ ਅਗਲੀ ਤਾਰੀਖ਼

ਅੰਮਿ੍ਤਸਰ, 21 ਅਗਸਤ (ਹਰਮਿੰਦਰ ਸਿੰਘ)¸ਸ੍ਰੀ ਹਰਿਮੰਦਰ ਸਾਹਿਬ ਦੇ ਆਲ਼ੇ ਦੁਆਲੇ ਦੇ ਇਲਾਕਿਆਂ 'ਚ ਅਣ ਅਧਿਕਾਰਤ ਤੌਰ 'ਤੇ ਬਣੇ ਹੋਟਲ, ਸਰਾਵਾਂ ਅਤੇ ਹੋਰ ਵਪਾਰਕ ਸਥਾਨਾਂ ਸਬੰਧੀ ਮਾਣਯੋਗ ਪੰਜਾਬ ਹਰਿਆਣਾ ਵਿਚ ਚੱਲ ਰਹੇ ਕੇਸ ਦੀ ਅਗਲੀ ਤਾਰੀਖ਼ 5 ਦਸੰਬਰ 2019 ਪੈ ਗਈ ਹੈ | ਇਸ ...

ਪੂਰੀ ਖ਼ਬਰ »

ਚੋਰ ਦਿਨ ਦਿਹਾੜੇ ਗਹਿਣਿਆਂ ਦੀ ਦੁਕਾਨ 'ਚੋਂ ਗਹਿਣੇ ਲੁੱਟ ਕੇ ਫ਼ਰਾਰ

ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸਟੇਟ ਬੈਂਕ ਆਫ ਇੰਡੀਆ ਦੇ ਬਿਲਕੁਲ ਸਾਹਮਣੇ ਸਥਿਤ ਰਾਣਾ ਪਵਨ ਜਿਊਲਰਜ਼ ਦੀ ਦੁਕਾਨ ਤੋਂ ਇਕ ਨੌਜਵਾਨ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਣਾ ਪਵਨ ਜਿਊਲਰਜ਼ ਦੇ ...

ਪੂਰੀ ਖ਼ਬਰ »

ਸਬਜ਼ੀਆਂ ਤੇ ਫਲਾਂ ਦੇ ਰੇਟਾਂ 'ਚ ਆਈ ਤੇਜ਼ੀ ਕਾਰਨ ਲੋਕਾਂ ਦਾ ਘਰੇਲੂ ਬਜਟ ਵਿਗੜਿਆ

ਵੇਰਕਾ, 21 ਅਗਸਤ (ਪਰਮਜੀਤ ਸਿੰਘ ਬੱਗਾ)¸ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਕਾਰਨ ਪੈਦਾ ਹੋਏ ਹਾਲਾਤਾਂ ਅਤੇ ਹਿਮਾਚਲ ਅਤੇ ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਹੋਈ ਬਰਸਾਤ ਤੇ ਹੜ੍ਹਾਂ ਵਰਗੇ ਹਾਲਾਤਾਂ ਦਾ ਅਸਰ ਅੰਮਿ੍ਤਸਰ ਦੀ ਪ੍ਰਸਿੱਧ ਸਬਜ਼ੀ ਮੰਡੀ ਵੱਲ੍ਹਾ 'ਤੇ ...

ਪੂਰੀ ਖ਼ਬਰ »

ਕਾਬੂ ਕੀਤੇ ਦੋ ਚੋਰਾਂ ਵਿਚੋਂ ਇਕ ਦੀ ਮੌਤ

ਸੁਲਤਾਨਵਿੰਡ, 21 ਅਗਸਤ (ਗੁਰਨਾਮ ਸਿੰਘ ਬੁੱਟਰ)¸ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਚੋਰੀ ਦੇ ਕੇਸ 'ਚ ਕਾਬੂ ਕੀਤੇ ਗਏ ਦੋ ਚੋਰਾਂ 'ਚੋਂ ਇਕ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਐਸ. ਐਚ. ਓ. ਰਵੀਸ਼ੇਰ ਸਿੰਘ ...

ਪੂਰੀ ਖ਼ਬਰ »

ਅਮਨਦੀਪ ਕ੍ਰਿਕਟ ਅਕੈਡਮੀ ਤੇ ਪ੍ਰਸਿੱਧ ਕ੍ਰਿਕਟਰ ਹਰਭਜਨ ਸਿੰਘ ਭੱਜੀ ਮਿਲ ਕੇ ਨੌਜਵਾਨਾਂ ਨੂੰ ਦੇਣਗੇ ਕੌਮਾਂਤਰੀ ਪੱਧਰ ਦੀ ਕ੍ਰਿਕਟ ਸਿਲਖਾਈ

ਅੰਮਿ੍ਤਸਰ, 21 ਅਗਸਤ (ਸਟਾਫ ਰਿਪੋਰਟਰ)-ਅਮਨਦੀਪ ਗਰੁਪ ਆਫ਼ ਹਾਸਪੀਟਲਜ਼ ਦੀ ਰਹਿਨੁਮਾਈ ਵਿਚ ਚੱਲ ਰਹੀ ਅਮਨਦੀਪ ਕ੍ਰਿਕਟ ਅਕੈਡਮੀ ਵਲੋਂ ਪੰਜਾਬ ਦੇ ਨੌਜਵਾਨਾਂ ਤੇ ਮੁਟਿਆਰਾਂ ਨੂੰ ਕੌਮਾਂਤਰੀ ਪੱਧਰ ਦੀ ਕ੍ਰਿਕਟ ਸਿਖਲਾਈ ਪ੍ਰਦਾਨ ਕਰਨ ਲਈ ਕੌਮਾਂਤਰੀ ਪ੍ਰਸਿੱਧੀ ...

ਪੂਰੀ ਖ਼ਬਰ »

ਡਾ. ਅਮਰਜੀਤ ਸਿੰਘ ਔਲਖ ਨੇ ਬਤੌਰ ਸੀ: ਵੈਟਰਨਰੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 21 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਡਾ. ਅਮਰਜੀਤ ਸਿੰਘ ਔਲਖ ਨੇ ਬਤੌਰ ਸੀ: ਵੈਟਰਨਰੀ ਅਫ਼ਸਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ | ਇਸ ਮੌਕੇ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਔਲਖ ਨੇ ਕਿਹਾ ਕਿ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ 'ਇਨੋਵੇਟਿਵ ਪ੍ਰੈਕਟਿਸ ਫਾਰ ਅਕਾਦਮਿਕ ਐਕਸੀਲੈਂਸ' ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਲਈ 'ਇਨੋਵੇਸ਼ਨ ਇਨ ਐਜੂਕੇਸ਼ਨ' ਤਹਿਤ ਕਰਵਾਏ ਗਏ 14ਵੇਂ ਵਿਸ਼ਵ ਐਜੂਕੇਸ਼ਨ ਸਮਿਤ 2019 'ਚ ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਨੂੰ 'ਇਨੋਵੇਟਿਵ ਪ੍ਰੈਕਟਿਸ ਫਾਰ ਅਕਾਦਮਿਕ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕਾਂਗਰਸ ਨੂੰ ਸਬਕ ਸਿਖਾਉਣ ਲਈ ਤਿਆਰ ਬਰ ਤਿਆਰ ਬੈਠੇ ਹਨ-ਜੋਧ ਸਿੰਘ ਸਮਰਾ

ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਕ ਪਾਰਟੀ ਦੀ ਹਲਕਾ ਅਜਨਾਲਾ 'ਚ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਮੁਹਿੰਮ ਨੂੰ ਲੋਕਾਂ, ਖਾਸ ਕਰਕੇ ਨੌਜਵਾਨ ਵਰਗ 'ਚ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਗਰਸ਼ ਕਮੇਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਰਥੀ ਫੂਕੀ

ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ, ਸੁੱਖ ਮਾਹਲ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨਾਲ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾਂ ਲਏ ਜਾਣ ਅਤੇ ਸੂਬਾ ਸਰਕਾਰ ਵਲੋਂ ਜਲ ਸਪਲਾਈ ਕਾਮਿਆਂ ...

ਪੂਰੀ ਖ਼ਬਰ »

ਪਿੰਡ ਵਣੀਏਕੇ 'ਚ ਦਿਨ ਦਿਹਾੜੇ ਚੋਰੀ, ਚੋਰ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਚੋਗਾਵਾਂ, 21 ਅਗਸਤ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਬੀਤੇ ਦਿਨੀ ਦਿਨ-ਦਿਹਾੜੇ ਚੋਰਾਂ ਦੇ ਇਕ ਗਰੋਹ ਵਲੋਂ ਘਰ ਅੰਦਰ ਦਾਖ਼ਲ ਹੋ ਕੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸੁਖਵਿੰਦਰ ਸਿੰਘ ਪੁੱਤਰ ਕਰਤਾਰ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦਾ ਵਿਕਾਸ ਜਾਰੀ-ਆਸ਼ੂ ਵਿਨਾਇਕ

ਜੰਡਿਆਲਾ ਗੁਰੂ, 21 ਅਗਸਤ (ਰਣਜੀਤ ਸਿੰਘ ਜੋੋਸਨ)-ਪੰਜਾਬ ਸਰਕਾਰ ਵਲੋਂ ਜਨਤਾ ਨਾਲ ਕੀਤੇ ਵਾਅਦੇ ਹਰ ਹਾਲਤ 'ਚ ਪੂਰੇ ਕੀਤੇ ਜਾਣਗੇ ਤੇ ਹਲਕਾ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਜੇਠੂਵਾਲ 'ਚ ਐਗਮਾਰਕ ਹੱਟ ਦੀ ਸ਼ੁਰੂਆਤ

ਜੇਠੂਵਾਲ, 21 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਸੰਯੁਕਤ ਡਾਇਰੈਕਟਰ ਖੇਤੀਬਾੜੀ ਚੰਡੀਗੜ੍ਹ ਡਾ: ਪਰਮਿੰਦਰ ਸਿੰਘ ਦੀਆਂ ਹਦਾਇਤਾਂ, ਜ਼ਿਲ੍ਹਾ ਅੰਮਿ੍ਤਸਰ ਖੇਤੀਬਾੜੀ ਅਫ਼ਸਰ ਡਾ: ਗੁਰਦਿਆਲ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ: ...

ਪੂਰੀ ਖ਼ਬਰ »

24 ਨੂੰ ਜਲੰਧਰ ਕਨਵੈਨਸ਼ਨ 'ਚ ਪੰਜਾਬ ਦੀਆਂ ਹੱਕੀ ਮੰਗਾਂ ਲਈ ਹੋਵੇਗਾ ਸੰਘਰਸ਼ ਦਾ ਐਲਾਨ-ਕਾ: ਸੁੱਚਾ ਸਿੰਘ ਅਜਨਾਲਾ

ਅਜਨਾਲਾ, 21 ਅਗਸਤ (ਐਸ. ਪ੍ਰਸ਼ੋਤਮ)-ਸਥਾਨਕ ਸੀ. ਪੀ. ਆਈ. (ਐਮ) ਦੀ ਤਹਿਸੀਲ ਕਮੇਟੀ ਦੀ ਮੀਟਿੰਗ 'ਚ 24 ਅਗਸਤ ਨੂੰ ਜਲੰਧਰ ਵਿਖੇ ਪਾਰਟੀ ਦੀ ਹੋ ਰਹੀ ਸੂਬਾ ਪੱਧਰੀ ਕਨਵੈਨਸ਼ਨ 'ਚ ਤਹਿਸੀਲ 'ਚੋਂ ਪਾਰਟੀ ਕਾਰਕੁੰਨਾਂ ਤੇ ਸਮਰਥਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਆਗੂਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮਿ੍ਤਸਰ, 21 ਅਗਸਤ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦਸਵੀਂ ਜਮਾਤ ਦੇ ਸੈਸ਼ਨ 2018-19 ਦੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ...

ਪੂਰੀ ਖ਼ਬਰ »

ਇੰਦਰਰਾਜ ਸਿੰਘ ਉਮਰਾ ਨੰਗਲ ਦੀ ਦੂਸਰੀ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 21 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਮਾਝੇ ਦੇ ਨਿਧੜਕ ਜਰਨੈਲ, ਸਾਬਕਾ ਮਾਲ ਮੰਤਰੀ ਸਵਰਗਵਾਸੀ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ, ਮਾਤਾ ਸੰਪੂਰਨ ਕੌਰ ਦੇ ਪੋਤਰੇ, ਸ਼ਹੀਦ ਸ: ਸੁਖਦੇਵ ਸਿੰਘ ਉਮਰਾਨੰਗਲ-ਹਰਪ੍ਰੀਤ ਕੌਰ ਉਮਰਾ ਨੰਗਲ ਸਰਪੰਚ ਦੇ ...

ਪੂਰੀ ਖ਼ਬਰ »

ਰਾਹਗੀਰਾਂ ਦੀ ਸਹੂਲਤ ਲਈ ਲਗਾਈਆਂ ਬਿਜਲਈ ਦਿਸ਼ਾ ਸੂਚਕ ਸਕਰੀਨਾਂ ਖੰਭਿਆਂ ਤੋਂ ਅਲੋਪ

ਅੰਮਿ੍ਤਸਰ, 21 ਅਗਸਤ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮਿ੍ਤਸਰ ਵਿਖੇ ਦੂਰ ਦੁਰਾਡੇ ਤੋਂ ਪੁੱਜਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਜਗ੍ਹਾ 'ਤੇ ਲਗਾਈਆਂ ਗਈ ਬਿਜਲਈ ਦਿਸ਼ਾ ਸੂਚਕ ਸਕਰੀਨਾਂ 'ਚੋਂ ਬਹੁਤੀਆਂ ਸਕਰੀਨਾਂ ਖ਼ਰਾਬ ...

ਪੂਰੀ ਖ਼ਬਰ »

ਉਮਰਾ ਨੰਗਲ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਬਾਬਾ ਬਕਾਲਾ ਸਾਹਿਬ, 21 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਸਾਬਕਾ ਮਾਲ ਮੰਤਰੀ ਪੰਜਾਬ ਮਰਹੂਮ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ ਦੀ ਨੂੰ ਹ ਸ੍ਰੀਮਤੀ ਪੁਸ਼ਪਿੰਦਰ ਕੌਰ ਧਾਲੀਵਾਲ ਉਰਫ ਪੁਸ਼ਪਾ (ਸੁਪਤਨੀ ਸਵਰਗੀ ਸ: ਜਸਵੰਤ ਸਿੰਘ ਉਮਰਾ ਨੰਗਲ) ਜੋ ਕਿ ਬੀਤੇ ਦਿਨ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ 'ਚ ਬਰਸਾਤ ਦੇ ਪਾਣੀ ਦੀ ਸੰਭਾਲ ਤੇ ਸੁਚੱਜੀ ਵਰਤੋਂ ਵਿਸ਼ੇ 'ਤੇ ਵਰਕਸ਼ਾਪ

ਮਾਨਾਂਵਾਲਾ, 21 ਅਗਸਤ (ਗੁਰਦੀਪ ਸਿੰਘ ਨਾਗੀ)-ਉਤੱਰੀ ਭਾਰਤ ਦੀ ਪ੍ਰਮੁੱਖ ਸੰਸਥਾ ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ ਨੇ ਜਿੱਥੇ ਪਿਛਲੇ ਡੇਢ ਕੁ ਦਹਾਕੇ ਤੋਂ ਤਕਨੀਕੀ ਸਿੱਖਿਆ ਦੇ ਖੇਤਰ 'ਚ ਵਿਲੱਖਣ ਮੁਕਾਮ ਹਾਸਲ ਕੀਤਾ ਉਥੇ ਕਾਲਜ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੌਕ ਮਹਿਤਾ, 21 ਅਗਸਤ (ਧਰਮਿੰਦਰ ਸਿੰਘ ਸਦਾਰੰਗ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਕਰਮਚਾਰੀ ਦਲ ਦੀ ਹੰਗਾਮੀ ਮੀਟਿੰਗ ਸਬ-ਡਵੀਜ਼ਨ ਮਹਿਤਾ ਵਿਖੇ ਪ੍ਰਧਾਨ ਮਲਕੀਤ ਸਿੰਘ ਸੇਖਵਾਂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਤਜਿੰਦਰ ਸਿੰਘ ਸੇਖੋਂ ਚੀਫ ਆਰਗਾਈਨਜ਼ ਕਰਮਚਾਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਸਰਪੰਚ ਨਿਸ਼ਾਨ ਸਿੰਘ ਭੰਗਾਲੀ ਨੂੰ 10 ਲੱਖ ਦਾ ਚੈੱਕ ਭੇਟ

ਜੈਤੀਂਪੁਰ, 21 ਅਗਸਤ (ਭੁਪਿੰਦਰ ਸਿੰਘ)¸ਸੂਬੇ ਦੀ ਕੈਪਟਨ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਇਆਂ ਦੀਆਂ ਗ੍ਰਾਂਟਾਂ ਭੇਜੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ ਮਜੀਠਾ ਰੋਡ ਵਿਖੇ ਲੱਗੀ ਕਥਾ-ਕੀਰਤਨ ਦੀ ਛਹਿਬਰ

ਅੰਮਿ੍ਤਸਰ, 21 ਅਗਸਤ (ਜਸਵੰਤ ਸਿੰਘ ਜੱਸ)-ਸ਼ਬਦ ਗੁਰੂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ 31 ਅਗਸਤ ਨੂੰ ਆ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੇ ਹੋਰ ਗੁ: ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਿਖ਼ਲਾਫ਼ ਪੁਲਿਸ ਨੇ ਕੱਸਿਆ ਸ਼ਿੰਕਜਾ, ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ

ਅੰਮਿ੍ਤਸਰ, 21 ਅਗਸਤ (ਰੇਸ਼ਮ ਸਿੰਘ)¸ਨਸ਼ਿਆਂ ਦੇ ਕਾਰੋਬਾਰ 'ਚ ਲੱਗੇ ਲੋਕਾਂ ਿਖ਼ਲਾਫ਼ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਕਰਮਜੀਤ ਦੁੱਗਲ ਨੇ ਦੱਸਿਆ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਨਾਟਕ 'ਇਸ਼ਕੇ ਰੀਮਿਕਸ' ਖੇਡਿਆ

ਅੰਮਿ੍ਤਸਰ, 21 ਅਗਸਤ (ਹਰਮਿੰਦਰ ਸਿੰਘ)¸ਇੰਡੀਅਨ ਅਕੈਡਮੀ ਆਫ਼ ਫਾਈਨ ਆਰਟ ਵਲੋਂ ਨਾਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਆਰਟ ਗੈਲਰੀ ਵਿਚ ਕਰਵਾਏ ਜਾ ਰਹੇ ਨਾਟਕ ਮੇਲੇ ਦੌਰਾਨ ਅੱਜ ਡਾ: ਅੰਕੁਰ ਸ਼ਰਮਾ ਦੇ ਨਿਰਦੇਸ਼ਨ ਹੇਠ ਨਾਟਕ 'ਇਸ਼ਕੇ ਰੀਮਿਕਸ­' ਦਾ ਮੰਚਨ ...

ਪੂਰੀ ਖ਼ਬਰ »

ਟੀਮ ਗਲੋਬਲ ਇੰਮੀਗ੍ਰੇਸ਼ਨ ਨੇ ਸਿਰਫ਼ 15 ਦਿਨਾਂ 'ਚ ਲਗਾਇਆ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-'ਟੀਮ ਗਲੋਬਲ ਇੰਮੀਗ੍ਰੇਸ਼ਨ' ਵਲੋਂ ਇਕ ਹੋਰ ਵਿਦਿਆਰਥਣ ਬਲਜੀਤ ਕੌਰ ਵਾਸੀ ਬਟਾਲਾ ਦਾ ਸਿਰਫ਼ 15 ਦਿਨਾਂ ਵਿਚ ਸਪਾਊਸ ਵੀਜ਼ਾ ਲਗਵਾ ਕੇ ਉਸ ਦੇ ਆਸਟ੍ਰੇਲੀਆ ਜਾਣ ਦੇ ਸੁਪਨੇ ਨੂੰ ਸੱਚ ਕਰ ਦਿਖਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਬੀੜੀ ਦੇ ਪੈਕਟ 'ਤੇ ਖੰਡੇ ਦੀ ਤਸਵੀਰ ਛਾਪਣ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

ਅੰਮਿ੍ਤਸਰ, 21 ਅਗਸਤ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਵਲੋਂ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਨੂੰ ਇਕ ਪੱਤਰ ਲਿਖ ਕੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਖੰਡੇ ਦੀ ਤਸਵੀਰ ਇੱਕ ਬੀੜੀ ਦੇ ਪੈਕਟ 'ਤੇ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਲੱਗੇ ਜੋੜੇ ਸਣੇ ਤਿੰਨ ਕਾਬੂ

ਅੰਮਿ੍ਤਸਰ, 21 ਅਗਸਤ (ਰੇਸ਼ਮ ਸਿੰਘ)-ਹੈਰੋਇਨ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਇਕ ਜੋੜੇ ਸਣੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਿਨ੍ਹਾਂ ਪਾਸੋਂ ਪੁਲਿਸ ਨੇ 10 ਗਰਾਮ ਹੈਰੋਇਨ, 900 ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥੇ ਵਲੋਂ ਭਾਈ ਹਵਾਰਾ ਕਮੇਟੀ ਦੇ 24 ਦੇ ਖ਼ਾਲਸਾਈ ਮਾਰਚ ਦੀ ਹਮਾਇਤ

ਅੰਮਿ੍ਤਸਰ, 21 ਅਗਸਤ (ਜੱਸ)-ਨਾਮਵਰ ਸਿੱਖ ਜਥੇਬੰਦੀ ਅਖੰਡ ਕੀਰਤਨੀ ਜਥਾ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕਮੇਟੀ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ 24 ਅਗਸਤ ਨੂੰ ਕੌਮੀ ਮੁੱਦਿਆਂ ਦੀ ਪੂਰਤੀ ਲਈ ਅਰੰਭੇ ਸੰਘਰਸ਼ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਸੇਵਾ ਕੇਂਦਰ ਅਜਨਾਲਾ ਦੀ ਕਈ ਦਿਨਾਂ ਤੋਂ ਬਿਜਲੀ ਬੰਦ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ ਖੁਆਰ

ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਫਤਿਹਗੜ੍ਹ ਚੂੜੀਆਂ ਰੋਡ 'ਤੇ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਨਜ਼ਦੀਕ ਸਥਿਤ ਸੇਵਾ ਕੇਂਦਰ ਦਾ ਬਿਜਲੀ ਮੀਟਰ ਖ਼ਰਾਬ ਹੋਣ ਕਾਰਨ ਇਥੋਂ ਮਿਲਦੀਆਂ ਸੇਵਾਵਾਂ ਲੈਣ ਆਏ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਗੁ: ਬਾਬਾ ਜੋਗੀ ਪੀਰ, ਜਮਾਲਪੁਰ ਵਿਖੇ ਸਾਲਾਨਾ ਜੋੜ ਮੇਲਾ 24 ਨੂੰ

ਬਾਬਾ ਬਕਾਲਾ ਸਾਹਿਬ, 21 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਬਾਬਾ ਜੋਗੀ ਪੀਰ, ਪਿੰਡ ਜਮਾਲਪੁਰ ਵਿਖੇ ਬਾਬਾ ਜੋਗੀ ਪੀਰ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 24 ਅਗਸਤ, ਸਨਿਚਰਵਾਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ 22 ਅਗਸਤ ਨੂੰ ਸ੍ਰੀ ਅਖੰਡ ...

ਪੂਰੀ ਖ਼ਬਰ »

ਖਾਨਵਾਲ ਵਿਖੇ ਧਾਰਮਿਕ ਸਮਾਗਮ ਮੌਕੇ ਹੋਈਆਂ ਭਲਵਾਨਾਂ ਦੀਆਂ ਕੁਸ਼ਤੀਆਂ

ਅਜਨਾਲਾ, 21 ਅਗਸਤ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਖਾਨਵਾਲ (ਅਜਨਾਲਾ) ਦੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪਤਵੰਤੇ ਸੱਜਣਾਂ ਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ...

ਪੂਰੀ ਖ਼ਬਰ »

ਡੇਰਾ ਜਨਮ ਅਸਥਾਨ ਕੱਥੂਨੰਗਲ ਵਿਖੇ ਜੋੜਾ ਘਰ ਅਤੇ ਲੋਹ ਲੰਗਰ ਦੇ ਲੈਂਟਰ ਪਾਏ

ਕੱਥੂਨੰਗਲ, 21 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਵੇਂ ਉਸਾਰੇ ਗਏ ਜੋੜਾ ਘਰ ਅਤੇ ਲੋਹ ਲੰਗਰ ਦੇ ਲੈਂਟਰ ਪਾਏ ਗਏ | ਅੱਜ ਸਵੇਰੇ ਲੈਂਟਰ ਪਾਉਣ ਦੀ ਸ਼ੁਰੂਆਤ ਕਰਨ ਤੋਂ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਦੀ ਵਿਦਿਆਰਥਣ ਨੇ ਸਕੇਟਿੰਗ ਟੂਰਨਾਮੈਂਟ 'ਚ ਜਿੱਤਿਆ ਸੋਨੇ ਦਾ ਤਗਮਾ

ਅੰਮਿ੍ਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥਣ ਨੇ ਪੰਜਾਬ ਖੇਡ ਵਿਭਾਗ ਦੁਆਰਾ 'ਤੰਦਰੁਸਤ ਪੰਜਾਬ ਖੇਡਾਂ' ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੇਟਿੰਗ ਟੂਰਨਾਂਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਹੱਦੀ ਖੇਤਰ 'ਚ ਸਕੂਲਾਂ ਦਾ ਦੌਰਾ

ਅਜਨਾਲਾ, 21 ਅਗਸਤ (ਸੁੱਖ ਮਾਹਲ)-ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਅਧਿਆਪਕਾਂ ਨੂੰ ਪ੍ਰੇਰਿਤ ਕਰਨ, ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧਾਉਣ ਅਤੇ ਪੜ੍ਹਾਈ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਸਿ. ਅੰਮਿ੍ਤਸਰ ਸ: ...

ਪੂਰੀ ਖ਼ਬਰ »

ਰਗਾਹ ਬਾਬਾ ਘੋੜੇ ਸ਼ਾਹ ਦੀ ਪਹਿਲੀ ਕਮੇਟੀ ਭੰਗ, ਨਵੇਂ ਸਿਰੇ ਤੋਂ ਹੋਈ ਚੋਣ

ਵੇਰਕਾ, 21 ਅਗਸਤ (ਪਰਮਜੀਤ ਸਿੰਘ ਬੱਗਾ)¸ਹਲਕਾ ਉਤਰੀ ਅਧੀਨ ਆਉਂਦੀ ਵਾਰਡ ਨੰਬਰ 19 ਮੁਸਤਫ਼ਾਬਾਦ ਦੇ ਨਜ਼ਦੀਕੀ ਇਲਾਕੇ ਇੰਦਰਾ ਕਾਲੋਨੀ ਬਟਾਲਾ ਰੋਡ ਦੀ ਦਰਗਾਹ ਪੀਰ ਬਾਬਾ ਘੋੜੇ ਸ਼ਾਹ ਧਰਮਸ਼ਾਲਾ ਕਮੇਟੀ ਜੋ ਪਿਛਲੇ ਲੰਮੇਂ ਸਮੇਂ ਤੋਂ ਦੇਖ-ਰੇਖ ਕਰਦੀ ਆ ਰਹੀ ਸੀ, ਜੋ ...

ਪੂਰੀ ਖ਼ਬਰ »

ਰਗਾਹ ਬਾਬਾ ਘੋੜੇ ਸ਼ਾਹ ਦੀ ਪਹਿਲੀ ਕਮੇਟੀ ਭੰਗ, ਨਵੇਂ ਸਿਰੇ ਤੋਂ ਹੋਈ ਚੋਣ

ਵੇਰਕਾ, 21 ਅਗਸਤ (ਪਰਮਜੀਤ ਸਿੰਘ ਬੱਗਾ)¸ਹਲਕਾ ਉਤਰੀ ਅਧੀਨ ਆਉਂਦੀ ਵਾਰਡ ਨੰਬਰ 19 ਮੁਸਤਫ਼ਾਬਾਦ ਦੇ ਨਜ਼ਦੀਕੀ ਇਲਾਕੇ ਇੰਦਰਾ ਕਾਲੋਨੀ ਬਟਾਲਾ ਰੋਡ ਦੀ ਦਰਗਾਹ ਪੀਰ ਬਾਬਾ ਘੋੜੇ ਸ਼ਾਹ ਧਰਮਸ਼ਾਲਾ ਕਮੇਟੀ ਜੋ ਪਿਛਲੇ ਲੰਮੇਂ ਸਮੇਂ ਤੋਂ ਦੇਖ-ਰੇਖ ਕਰਦੀ ਆ ਰਹੀ ਸੀ, ਜੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX