ਤਾਜਾ ਖ਼ਬਰਾਂ


ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  9 minutes ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  9 minutes ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 1 hour ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 1 hour ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 1 hour ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 minute ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 2 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 2 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 2 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 3 hours ago
ਅੱਧਾ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਕਾਬੂ
. . .  about 3 hours ago
ਮਲਸੀਆਂ, 11 ਜੁਲਾਈ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ...
ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 3 hours ago
ਹੰਡਿਆਇਆ, 11 ਜੁਲਾਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਵਾਰਡ ਨੰ. 10 ਪੱਤੀ ਸਰਾਂ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ...
ਮਲੇਸ਼ੀਆ ਦੀਆਂ ਜੇਲ੍ਹਾਂ 'ਚ ਫਸੇ ਭਾਰਤੀ ਨਾਗਰਿਕ ਪੁੱਜੇ ਵਤਨ
. . .  about 3 hours ago
ਰਾਜਾਸਾਂਸੀ 11 ਜੁਲਾਈ (ਹੇਰ)- ਆਪਣੇ ਸੁਨਹਿਰੇ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕਰ ਕੇ ਧੋਖੇ ਬਾਅਦ ਏਜੰਟਾਂ ਦੇ ਹੱਥੇ ਚੜ੍ਹ ...
ਫ਼ਿਰੋਜ਼ਪੁਰ 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਫ਼ਿਰੋਜ਼ਪੁਰ , 11 ਜੁਲਾਈ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ...
ਅਬੋਹਰ ਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਅਬੋਹਰ , 11 ਜੁਲਾਈ (ਪ੍ਰਦੀਪ ਕੁਮਾਰ) - ਅਬੋਹਰ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਦਿੱਲੀ ਤੋਂ ਵਾਪਸ ਪਰਤੇ ਇਕ ਪਰਿਵਾਰ ਦੇ ਔਰਤ ਅਤੇ ਮਰਦ ਕੋਰੋਨਾ ਪੀੜਿਤ ਪਾਏ ਗਏ ਹਨ, ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ...
ਤਲਵੰਡੀ ਭਾਈ 'ਚ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਦੀ ਰਿਪੋਰਟ ਪਾਜ਼ੀਟਿਵ
. . .  about 4 hours ago
ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਫ਼ਿਰੋਜਪੁਰ ਦੇ ਕਸਬਾ ਤਲਵੰਡੀ ਭਾਈ ਦੀ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਤਿੰਨੇ ਵਾਰਡ ਨੰਬਰ 6 ਨਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਿੰਡ ਦੜੂਆ ਤੇ ਮੌਲੀ ਜਾਗਰਾਂ 'ਚੋਂ ਸੁੱਕਾ-ਗਿੱਲਾ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਨੂੰ ਮੇਅਰ ਨੇ ਵਿਖਾਈ ਝੰਡੀ

ਚੰਡੀਗੜ੍ਹ, 21 ਅਗਸਤ (ਆਰ.ਐੱਸ.ਲਿਬਰੇਟ)-ਅੱਜ ਰਾਜੇਸ਼ ਕੁਮਾਰ ਮੇਅਰ ਅਤੇ ਸ੍ਰੀ ਕੇ. ਕੇ. ਯਾਦਵ ਆਈ. ਏ. ਐੱਸ. ਕਮਿਸ਼ਨਰ ਨਗਰ ਨਿਗਮ ਨੇ ਪਿੰਡ ਦੜੂਆ ਤੇ ਮੌਲੀ ਜੱਗਰਾਂ 'ਚੋਂ ਸੁੱਕਾ-ਗਿੱਲਾ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਨੂੰ ਝੰਡੀ ਵਿਖਾ ਰਵਾਨਾ ਕੀਤਾ | ਕਮਿਸ਼ਨਰ ਨੇ ਦੱਸਿਆ ਕਿ 11 ਵਾਹਨ ਅੰਦਾਜ਼ਨ 7500 ਦੜੂਆ ਤੇ 3500 ਮੌਲੀ ਜੱਗਰਾਂ ਦੇ ਘਰ-ਘਰ ਤੋਂ ਗਿੱਲਾ ਅਤੇ ਸੁੱਕਾ ਵੱਖਰੇ-ਵੱਖਰੇ ਵਾਹਨ ਕੈਬਿਨਾਂ ਵਿਚ ਇਕੱਠਾ ਕਰਨਗੇ | ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਨੇ 3.2 ਕਿਊਬਿਕ ਮੀਟਰ ਸਮਰੱਥਾ ਵਾਲੇ 99 ਵਾਹਨ ਖ਼ਰੀਦੇ ਹਨ ਜੋ ਘਰੇਲੂ ਰਹਿੰਦ-ਖੂੰਹਦ ਨੂੰ ਵਾਹਨਾਂ ਦੇ ਵੱਖਰੇ ਡੱਬੇ ਵਿਚ ਇਕੱਠਾ ਕਰਨਗੇ | ਨਗਰ ਨਿਗਮ ਘਰਾਂ ਤੋਂ ਇਕੱਠਾ ਕੂੜਾ ਕਰਨ ਤੋਂ ਬਾਅਦ ਪਿੰਡਾਂ ਵਿਚ ਗਿੱਲੇ ਕੂੜੇਦਾਨ ਤੋਂ ਖਾਦ ਬਣਾਉਣ ਲਈ ਕਾਰਜ ਪ੍ਰਣਾਲੀ ਦੀ ਭਾਲ ਕਰ ਰਹੀ ਹੈ | 2 ਟਨ ਸਮਰੱਥਾ ਜਾਂ ਲੋੜੀਂਦੀ ਸਮਰੱਥਾ ਅਨੁਸਾਰ ਖਾਦ ਬਣਾਉਣ ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਖਾਦ ਦੀ ਵਰਤੋਂ ਪਾਰਕਾਂ ਵਿਚ ਕੀਤੀ ਜਾਵੇਗੀ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਨਗਰ ਨਿਗਮ ਨੂੰ ਤਬਦੀਲ ਕੀਤੇ ਗਏ 13 ਪਿੰਡਾਂ ਲਈ 55 ਵਾਹਨ ਇਸਤੇਮਾਲ ਕੀਤੇ ਜਾਣਗੇ ਅਤੇ ਬਾਕੀ 44 ਵਾਹਨ ਸ਼ਹਿਰ ਦੇ ਅਣ-ਅਧਿਕਾਰਤ ਇਲਾਕਿਆਂ ਲਈ ਵਰਤੇ ਜਾਣਗੇ | ਰਹਿੰਦੇ ਪਿੰਡਾਂ ਨੂੰ ਇਸ ਹਫ਼ਤੇ ਦੇ ਅੰਦਰ-ਅੰਦਰ ਇਨ੍ਹਾਂ ਵਾਹਨਾਂ ਰਾਹੀਂ ਵੱਖਰਾ ਕੂੜਾ ਇਕੱਠਾ ਕਰਨ ਲਈ ਲਿਜਾਇਆ ਜਾਵੇਗਾ | ਇਸ ਤੋਂ ਪਹਿਲਾਂ ਪਿੰਡ ਸਾਰੰਗਪੁਰ ਅਤੇ ਖੁੱਡਾ ਜੱਸੂ, ਬਹਿਲਾਣਾ, ਰਾਏਪੁਰ ਖ਼ੁਰਦ, ਮੱਖਣ ਮਾਜਰਾ, ਰਾਏਪੁਰ ਕਲਾਂ, ਕਿਸ਼ਨਗੜ੍ਹ, ਖੁੱਡਾ ਲਾਹੌਰਾ ਅਤੇ ਮਲੋਆ ਵਿਖੇ ਡੋਰ ਟੂ ਡੋਰ ਤੋਂ ਵੱਖਰੇ ਕੂੜੇ ਨੂੰ ਇਕੱਠਾ ਕਰਨ ਲਈ 33 ਵਾਹਨ ਲਗਾਏ ਗਏ ਹਨ | ਇਸ ਹਫ਼ਤੇ ਤੱਕ ਬਾਕੀ ਰਹਿੰਦੇ ਪਿੰਡਾਂ ਵਿਚ ਵਾਹਨਾਂ ਦੀ ਕਾਫ਼ੀ ਗਿਣਤੀ ਕੀਤੀ ਜਾਵੇਗੀ

ਸਾਂਝਾ ਮੁਲਾਜ਼ਮ ਮੰਚ ਵਲੋਂ ਚੰਡੀਗੜ੍ਹ ਦੇ ਸਿਹਤ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ

ਚੰਡੀਗੜ੍ਹ, 21 ਅਗਸਤ (ਅਜਾਇਬ ਸਿੰਘ ਔਜਲਾ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ. ਟੀ. ਵਲੋਂ ਸਿਹਤ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਵਿਚ ਸੇਵਾਵਾਂ ਨਿਭਾਅ ਰਹੇ 'ਨੈਸ਼ਨਲ ਹੈਲਥ ਮਿਸ਼ਨ' ਕੌਮੀ ਸਿਹਤ ਮਿਸ਼ਨ' ਹਜ਼ਾਰਾਂ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ | ...

ਪੂਰੀ ਖ਼ਬਰ »

-ਮਾਮਲਾ ਵਰਾਂਡਿਆਂ 'ਚੋਂ ਫੜ੍ਹੀਆਂ ਵਾਲਿਆਂ ਤੇ ਮਾਲਕਾਂ ਦਾ ਸਾਮਾਨ ਹਟਵਾਉਣ ਦਾ- ਡੀ. ਸੀ. ਤੇ ਪੁਲਿਸ ਕਪਤਾਨ ਵਲੋਂ ਸ਼ਾਸਤਰੀ ਮਾਰਕੀਟ ਦਾ ਦੌਰਾ

ਚੰਡੀਗੜ੍ਹ, 21 ਅਗਸਤ (ਆਰ.ਐਸ.ਲਿਬਰੇਟ)-ਵਰਾਂਡਿਆਂ 'ਚੋਂ ਫੜੀਆਂ ਵਾਲਿਆਂ ਤੇ ਸ਼ੋਅਰੂਮਾਂ ਦੇ ਮਾਲਕਾਂ ਦਾ ਸਾਮਾਨ ਵੀ ਹਟਵਾਉਣ ਦੇ ਅਮਲ ਨੂੰ ਦੇਖਣ ਲਈ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਪਤਾਨ ਚੰਡੀਗੜ੍ਹ ਵਲੋਂ ਸ਼ਾਸਤਰੀ ਮਾਰਕੀਟ ਦਾ ਦੌਰਾ ਕੀਤਾ ਗਿਆ | ਇਹ ਦੌਰਾ ...

ਪੂਰੀ ਖ਼ਬਰ »

ਪ੍ਰੋ. ਰਾਜੇਸ਼ ਗਿੱਲ ਤੀਜੀ ਵਾਰ ਪੰਜਾਬ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਚੰਡੀਗੜ੍ਹ, 21 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ (ਪੂਟਾ) ਦੇ ਪ੍ਰੋ. ਰਾਜੇਸ਼ ਗਿੱਲ ਲਗਾਤਾਰ ਤੀਜੀ ਵਾਰ ਪ੍ਰਧਾਨ ਬਣ ਗਏ ਹਨ | ਉਨ੍ਹਾਂ ਨੇ 75 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਿਲ ਕੀਤੀ | ਉਨ੍ਹਾਂ ਨੂੰ 323 ਵੋਟਾਂ ਪਈਆਂ ਜਦਕਿ ਵਿਰੋਧੀ ਧਿਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 21 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਵਿਚ ਐੱਮ. ਏ. ਸੋਸ਼ਲ ਵਰਕ ਦੂਜਾ ਅਤੇ ਚੌਥਾ ਸਮੈਸਟਰ, ਐਡਵਾਂਸਡ ਡਿਪਲੋਮਾ ਪਰਸ਼ੀਅਨ, ਸਿਹਤ ਪਰਿਵਾਰ ਭਲਾਈ ਅਤੇ ਜਨਸੰਖਿਆ ਵਿਚ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲਾ ਦੋਸ਼ੀ ਕਰਾਰ

ਚੰਡੀਗੜ੍ਹ, 21 ਅਗਸਤ (ਰਣਜੀਤ ਸਿੰਘ/ਜਾਗੋਵਾਲ)- ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ 22 ਸਾਲ ਦੇ ਲੜਕੇ ਨੂੰ ਦੋਸ਼ੀ ਕਰਾਰ ਦਿੱਤਾ ਹੈ | ਦੋਸ਼ੀ ਲੜਕਾ ਬਿਹਾਰ ਦਾ ਰਹਿਣ ਵਾਲਾ ਧਰਮ ਕੁਮਾਰ ਹੈ | ਅਦਾਲਤ ਉਸ ਦੀ ਸਜ਼ਾ 'ਤੇ 26 ਅਗਸਤ ਨੂੰ ਫ਼ੈਸਲਾ ...

ਪੂਰੀ ਖ਼ਬਰ »

ਅੰਬਾਲਾ ਸ਼ਹਿਰ ਤੇ ਛਾਉਣੀ ਦੀ ਨਗਰ ਨਿਗਮ ਖ਼ਤਮ- ਵਿਜ

ਚੰਡੀਗੜ੍ਹ, 21 ਅਗਸਤ (ਵਿ. ਪ੍ਰ.)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਦੇ ਅਨੁਸਾਰ ਰਾਜ ਸਰਕਾਰ ਨੇ ਅੰਬਾਲਾ ਸ਼ਹਿਰ ਤੇ ਅੰਬਾਲਾ ਛਾਉਣੀ ਦੀ ਨਗਰ ਨਿਗਮ ਖ਼ਤਮ ਕਰ ਦਿੱਤੀ ਹੈ ਅਤੇ ਹੁਣ ਦੋਹਾਂ ਲਈ ਨਵੀਂ ਵਾਰਡਬੰਦੀ ਕਰਵਾਉਣੀ ਪਵੇਗੀ | ਉਨ੍ਹਾਂ ਕਿਹਾ ਕਿ ਪਹਿਲਾਂ ਅੰਬਾਲਾ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਦੇ ਮਾਮਲੇ 'ਚ ਸਬ-ਇੰਸਪੈਕਟਰ ਗਿ੍ਫ਼ਤਾਰ

ਚੰਡੀਗੜ੍ਹ, 21 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਇਕ ਔਰਤ ਸਫ਼ਾਈ ਕਰਮੀ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ ਸਥਾਨਕ ਪੁਲਿਸ ਨੇ ਹਰਿਆਣਾ ਪੁਲਿਸ ਦੇ ਸਬ-ਇੰਸਪੈਕਟਰ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ-23 ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ 3 ਸਾਲ ਕੈਦ

ਚੰਡੀਗੜ੍ਹ, 21 ਅਗਸਤ (ਰਣਜੀਤ ਸਿੰਘ/ਜਾਗੋਵਾਲ)- ਪਾਬੰਧੀਸ਼ੁਦਾ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਹੋਏ ਦੋਸ਼ੀ ਨੂੰ ਅਦਾਲਤ ਨੇ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ 20 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ | ਸਜ਼ਾ ਪਾਉਣ ਵਾਲਾ ਪਿੰਡ ਧਨਾਸ ਦਾ ...

ਪੂਰੀ ਖ਼ਬਰ »

ਕਾਰ 'ਤੇ ਜਾਅਲੀ ਨੰਬਰ ਲਾ ਕੇ ਘੁੰਮ ਰਿਹਾ ਗਿ੍ਫ਼ਤਾਰ

ਚੰਡੀਗੜ੍ਹ, 21 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਕਾਰ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੋਨੀਪਤ ਦੇ ਰਹਿਣ ਵਾਲੇ ਸੁਮਿਤ ਪਵਾਰ ਵਜੋਂ ਹੋਈ ...

ਪੂਰੀ ਖ਼ਬਰ »

ਪੀ. ਜੀ. ਆਈ. ਦੇ ਨਾਨ-ਫੈਕਲਟੀ ਸਟਾਫ਼ ਨੇ ਕੱਢਿਆ ਰੋਸ ਮਾਰਚ, ਫੂਕਿਆ ਪੁਤਲਾ

ਚੰਡੀਗੜ੍ਹ, 21 ਅਗਸਤ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਨਾਨ-ਫੈਕਲਟੀ ਸਟਾਫ਼ ਵਲੋਂ ਵੱਖ- ਵੱਖ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ਮਾਰਚ ਪੀ. ਜੀ. ਆਈ. ਤੋਂ ਲੈ ਕੇ ਸੈਕਟਰ-25 ਰੈਲੀ ਗਰਾੳਾੂਡ ਤੱਕ ਕੱਢਿਆ ਗਿਆ, ਜਿਸ ਵਿਚ 350 ਤੋਂ ਵੱਧ ਕਰਮਚਾਰੀ ਸ਼ਾਮਿਲ ਹੋਏ ...

ਪੂਰੀ ਖ਼ਬਰ »

ਫ਼ੈਸ਼ਨ ਸ਼ੋਅ ਤੇ ਲੋਕ ਨਾਚਾਂ ਦੀਆਂ ਪੇਸ਼ਕਾਰੀਆਂ ਖ਼ੂਬ ਰਹੀਆਂ

ਚੰਡੀਗੜ੍ਹ, 21 ਅਗਸਤ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ 'ਚ ਅੱਜ ਕੱਲ੍ਹ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ (ਐੱਨ.ਜ਼ੈੱਡ.ਸੀ.ਸੀ.) ਵਲੋਂ ਲੋਕ ਨਾਚਾਂ ਨਾਲ ਸਬੰਧਿਤ ਪ੍ਰੋਗਰਾਮ ਦਰਸ਼ਕਾਂ 'ਚ ਖਿੱਚ ਦਾ ਕੇਂਦਰ ਬਣੇ ਹਨ, ਉੱਥੇ ਸਥਾਨਕ ਸੰਸਥਾ ਵਲੋਂ ਵੀ ਅਜਿਹੇ ...

ਪੂਰੀ ਖ਼ਬਰ »

ਸਪੀਕਰ ਰਾਣਾ ਨਿਰਪੱਖ ਨਹੀਂ ਰਹੇ-ਬੈਂਸ ਦਾ ਗੰਭੀਰ ਦੋਸ਼

ਚੰਡੀਗੜ੍ਹ, 21 ਅਗਸਤ (ਐੱਨ.ਐੱਸ. ਪਰਵਾਨਾ)-ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਵਿਧਾਇਕ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਆਮ ਆਦਮੀ ਪਾਰਟੀ ਨਾਲ ਸਬੰਧਿਤ 4 ਦਲਬਦਲੂ ਵਿਧਾਇਕਾਂ ਵਿਰੁੱਧ ...

ਪੂਰੀ ਖ਼ਬਰ »

ਕੈਬਨਿਟ-ਸਬ-ਕਮੇਟੀ ਨਾਲ ਹੋਣ ਜਾ ਰਹੀ ਮੀਟਿੰਗ ਬੇ-ਸਿੱਟਾ ਹੋਣ 'ਤੇ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਵੱਡੇ ਐਕਸ਼ਨ ਦੀ ਸੰਭਾਵਨਾ

ਚੰਡੀਗੜ੍ਹ, 21 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਅਪਣਾਏ ਜਾ ਰਹੇ ਵਤੀਰੇ ਵਿਰੁੱਧ ਸਕੱਤਰੇਤ ਵਿਖੇ ਅੱਜ ਜੁਆਇੰਟ ਐਕਸ਼ਨ ਕਮੇਟੀ ਦੀ ਹੰਗਾਮੀ ਮੀਟਿੰਗ ਹੋਈ ¢ ਮੁਲਾਜ਼ਮ ਆਗੂਆਂ ਵਲੋਂ ਕਮੇਟੀ ਆਫ਼ ਮਨਿਸਟਰਜ ...

ਪੂਰੀ ਖ਼ਬਰ »

ਔਰਤਾਂ 'ਤੇ ਜਿਨਸੀ ਸ਼ੋਸ਼ਣ ਅਤੇ ਕਾਨੰੂਨੀ ਸਹਾਇਤਾ ਸਬੰਧੀ ਕਰਵਾਏ ਜਾਣਗੇ 'ਸੈਮੀਨਾਰ'

ਚੰਡੀਗੜ੍ਹ, 21 ਅਗਸਤ (ਆਰ.ਐੱਸ.ਲਿਬਰੇਟ)-ਦਫ਼ਤਰਾਂ 'ਚ ਕੰਮ ਕਰਦੀਆਂ ਔਰਤਾਂ ਲਈ ਜਿਣਸੀ ਸ਼ੋਸ਼ਣ 'ਤੇ ਵਰਕਸ਼ਾਪ ਅਤੇ ਵਾਰਡ ਵਾਈਜ਼ ਕਾਨੰੂਨੀ ਸਹਾਇਤਾ ਸਬੰਧੀ ਸੈਮੀਨਾਰ ਕਰਵਾਏ ਜਾਣਗੇ | ਇਹ ਫ਼ੈਸਲਾ ਅੱਜ ਸ੍ਰੀਮਤੀ ਆਸ਼ਾ ਜਸਵਾਲ ਚੇਅਰਪਰਸਨ ਮਹਿਲਾ ਸਸ਼ਕਤੀਕਰਨ ਕਮੇਟੀ ...

ਪੂਰੀ ਖ਼ਬਰ »

ਚੈਤਨਿਆ ਗੌੜੀਆ ਮੱਠ ਮੰਦਰ 'ਚ ਜਨਮ ਅਸ਼ਟਮੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਚੰਡੀਗੜ੍ਹ, 21 ਅਗਸਤ (ਮਨਜੋਤ ਸਿੰਘ ਜੋਤ)- ਚੈਤਨਿਆ ਗੋੜੀਆ ਮੱਠ ਮੰਦਰ ਸੈਕਟਰ-20 ਇਸ ਸਾਲ ਵੀ ਜਨਮ ਅਸ਼ਟਮੀ ਦਾ ਪੁਰਬ ਧੂਮਧਾਮ ਅਤੇ ਸ਼ਰਧਾ ਨਾਲ ਮਨਾ ਰਿਹਾ ਹੈ, ਇਸ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਇਸ ਸਬੰਧੀ ਚੈਤਨਿਆ ਗੋੜੀਆ ਮੱਠ ਮੰਦਰ ਦੇ ਪੀ. ਆਰ. ਓ. ...

ਪੂਰੀ ਖ਼ਬਰ »

ਵੱਖ-ਵੱਖ ਨਸ਼ਿਆਂ ਸਮੇਤ 2 ਗਿ੍ਫ਼ਤਾਰ

ਚੰਡੀਗੜ੍ਹ, 21 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਦੋ ਲੋਕਾਂ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਦੀ ਟੀਮ ਨੇ ਹੱਲੋਮਾਜਰਾ ਦੇ ਰਹਿਣ ਵਾਲੇ ਹਰਿੰਦਰ ਉਰਫ਼ ...

ਪੂਰੀ ਖ਼ਬਰ »

ਭੰਡਾਰੀ ਅਦਬੀ ਟਰੱਸਟ ਨੇ 'ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ' ਸਮਾਰੋਹ ਮਨਾਇਆ

ਚੰਡੀਗੜ੍ਹ, 21 ਅਗਸਤ (ਅਜਾਇਬ ਸਿੰਘ ਔਜਲਾ)- ਸਥਾਨਕ ਆਰਟ ਗੈਲਰੀ ਸੈਕਟਰ-10 ਵਿਖੇ ਅੱਜ ਭੰਡਾਰੀ ਅਦਬੀ ਟਰੱਸਟ ਵਲੋਂ 'ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ' ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਚੰਡੀਗੜ੍ਹ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਆਈ. ਪੀ. ਪੂਰੀ ਮੁੱਖ ...

ਪੂਰੀ ਖ਼ਬਰ »

ਨਿਗਮਾਂ ਦਾ ਦਾਇਰਾ ਵਧਾਇਆ

ਚੰਡੀਗੜ੍ਹ, 21 ਅਗਸਤ (ਵਿ. ਪ੍ਰ.)- ਹਰਿਆਣਾ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਹਿਣ ਵਾਲੇ ਗ਼ਰੀਬ ਲੋਕਾਂ ਦੀ ਆਜੀਵਕਾ ਵਧਾ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਦੇ ਉਦੇਸ਼ ਨਾਲ ਕੌਮੀ ਸ਼ਹਿਰੀ ਆਜੀਵਿਕਾ ਮਿਸ਼ਨ ਦਾ ਦਾਇਰਾ 80 ਸ਼ਹਿਰੀ ਸਥਾਨਕ ਨਿਗਮਾਂ ਤੋਂ ਵਧਾ ਕੇ 86 ...

ਪੂਰੀ ਖ਼ਬਰ »

ਮੰਡੀ ਬੋਰਡ ਬਾਰੇ ਨਵਾਂ ਫ਼ੈਸਲਾ

ਚੰਡੀਗੜ੍ਹ, 21 ਅਗਸਤ (ਵਿ. ਪ੍ਰ.)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਮੁੱਖ ਮੰਤਰੀ ਨਿਵਾਸ 'ਤੇ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੇ ਈ-ਪੋਰਟਲ ਨੂੰ ਲਾਂਚ ਕੀਤਾ | ਇਸ ਪੋਰਟਲ ਰਾਹੀਂ ਲੋਕ ਹੁਣ ਸੂਬੇ ਦੀ ਮੰਡੀਆਂ 'ਚ ਵਪਾਰਕ ਸਥਲਾਂ ਨੂੰ ਆਨ-ਲਾਈਨ ...

ਪੂਰੀ ਖ਼ਬਰ »

ਮਰੇ ਪਸ਼ੂਆਂ ਦੇ ਸੰਸਕਾਰ ਲਈ ਪਲਾਂਟ ਲਗਾਉਣ ਿਖ਼ਲਾਫ਼ ਇਲਾਕਾ ਕੌਾਸਲਰ ਮੈਦਾਨ 'ਚ ਉੱਤਰੀ

ਚੰਡੀਗੜ੍ਹ, 21 ਅਗਸਤ (ਆਰ.ਐਸ.ਲਿਬਰੇਟ)-ਮਰੇ ਹੋਏ ਜਾਨਵਰਾਂ ਦੇ ਸੰਸਕਾਰ ਲਈ ਪਲਾਂਟ ਨੂੰ ਬਣਵਾਉਣ ਵਾਲੀ ਕਮੇਟੀ ਵਿਵਾਦਾਂ ਵਿਚ ਘਿਰ ਗਈ ਹੈ | ਕਮੇਟੀ ਦੀ ਬੈਠਕ ਵਿਚ ਸਪੈਸ਼ਲ ਇਨਵਾਇਟੀ ਕੌਾਸਲਰ ਫਰਮਿਲਾ ਨੇ ਕਮੇਟੀ ਦੀ ਚੇਅਰਪਰਸਨ ਆਸ਼ਾ ਜਸਵਾਲ ਅਤੇ ਨਿਗਮ ਅਧਿਕਾਰੀ ...

ਪੂਰੀ ਖ਼ਬਰ »

ਜਨਰਲ (ਸੇਵਾ-ਮੁਕਤ) ਬਿਕਰਮ ਸਿੰਘ ਨੂੰ ਉਪ ਰਾਜਪਾਲ ਲਗਾਇਆ ਜਾਵੇ- ਇੰਟਰਨੈਸ਼ਨਲ

ਚੰਡੀਗੜ੍ਹ, 21 ਅਗਸਤ (ਔਜਲਾ)-ਸਮਾਜ ਸੇਵੀ ਨਰਿੰਦਰ ਸਿੰਘ 'ਇੰਟਰਨੈਸ਼ਨਲ' ਨੇ ਅੱਜ ਇੱਥੇ ਕਿਹਾ ਹੈ ਕਿ ਮੋਦੀ ਸਰਕਾਰ ਨੇ 30 ਤੋਂ ਵੱਧ ਰਾਜਪਾਲ/ਉਪ ਰਾਜਪਾਲ ਨੌਮੀਨੇਟ ਕੀਤੇ ਹਨ ਪਰ ਉਨ੍ਹਾਂ ਵਿਚ ਇਕ ਵੀ ਸਿੱਖ ਭਾਈਚਾਰੇ ਘੱਟ ਗਿਣਤੀ ਦਾ ਨਹੀਂ | ਇਸ ਤਰ੍ਹਾਂ 50 ਤੋਂ ਵੱਧ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਦਾ ਸਾਲਾਨਾ ਇਜਲਾਸ 25 ਨੂੰ

ਐੱਸ. ਏ. ਐੱਸ. ਨਗਰ, 21 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਦਾ ਸਾਲਾਨਾ ਇਜਲਾਸ 25 ਅਗਸਤ ਨੂੰ ਸੰਤ ਨਾਮਦੇਵ ਭਵਨ ਸੈਕਟਰ-21 ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ...

ਪੂਰੀ ਖ਼ਬਰ »

ਖਾਲਸਾ ਸਕੂਲ ਵਿਖੇ ਜ਼ੋਨ ਪੱਧਰੀ ਖੇਡਾਂ ਸ਼ੁਰੂ

ਕੁਰਾਲੀ, 21 ਅਗਸਤ (ਬਿੱਲਾ ਅਕਾਲਗੜ੍ਹੀਆ)-ਜ਼ੋਨ ਪੱਧਰੀ ਖੇਡਾਂ ਅੱਜ ਖਾਲਸਾ ਸਕੂਲ ਵਿਖੇ ਜ਼ਿਲ੍ਹਾ ਵਾਈਸ ਪ੍ਰਧਾਨ ਪਿ੍ੰਸੀਪਲ ਸਪਿੰਦਰ ਸਿੰਘ, ਜ਼ੋਨਲ ਸੈਕਟਰੀ ਯਾਦਵਿੰਦਰ ਕੁਮਾਰ ਦੀ ਦੇਖ-ਰੇਖ ਹੇਠ ਸ਼ੁਰੂ ਹੋਈਆਂ | ਖੇਡਾਂ ਦਾ ਉਦਘਾਟਨ ਖਾਲਸਾ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ

ਐੱਸ. ਏ. ਐੱਸ. ਨਗਰ, 21 ਅਗਸਤ (ਝਾਂਮਪੁਰ)-ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੁਹਾਲੀ ਵਿਖੇ ਡਾ. ਸ਼ਿੰਦਰਪਾਲ ਦੀ ਪ੍ਰਧਾਨਗੀ ਵਿਚ ਹੋਈ, ਜਿਸ 'ਚ ਵੱਖ-ਵੱਖ ਸਾਹਿਤਕਾਰਾਂ ਨੇ ਸ਼ਿਰਕਤ ਕੀਤੀ ਤੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਾਵਣ ਦੇ ਮਹੀਨੇ 'ਤੇ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਦੇ ਸਾਬਕਾ ਕਰਮਚਾਰੀ ਨਾਲ 24 ਲੱਖ ਦੀ ਠੱਗੀ

ਐੱਸ. ਏ. ਐੱਸ. ਨਗਰ, 21 ਅਗਸਤ (ਜਸਬੀਰ ਸਿੰਘ ਜੱਸੀ)-ਬੀ. ਐੱਸ. ਐੱਨ. ਐੱਲ. ਦੇ ਸੇਵਾ-ਮੁਕਤ ਕਰਮਚਾਰੀ ਕੋਲੋਂ ਲਾਈਫ ਇੰਸ਼ੋਰੈਂਸ ਕੰਪਨੀ ਦੇ ਕਰਮਚਾਰੀ ਬਣ ਕੇ 24 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਗੁਰਨਾਮ ...

ਪੂਰੀ ਖ਼ਬਰ »

ਗਿਆਨ ਜੋਤੀ ਗਰੁੱਪ ਨੇ ਵਿਦਿਆਰਥੀਆਂ ਲਈ ਐੱਨ. ਸੀ. ਸੀ. ਡਰਾਈਵ ਕਰਵਾਈ

ਐੱਸ. ਏ. ਐੱਸ. ਨਗਰ, 21 ਅਗਸਤ (ਰਾਣਾ)-ਗਿਆਨ ਜੋਤੀ ਇੰਸਟੀਚਿਊਟਸ ਆਫ਼ ਮੈਨੇਜਮੈਂਟ ਐਾਡ ਟੈਕਨਾਲੌਜੀ ਫੇਜ਼-2 ਵਲੋਂ ਕੈਂਪਸ ਵਿਖੇ 3 ਪੰਜਾਬ (ਆਈ) ਸੀ. ਓ. ਵਾਈ. ਐੱਨ. ਸੀ. ਸੀ. ਰੋਪੜ ਪੰਜਾਬ ਬਟਾਲੀਅਨ ਦੇ ਬੈਨਰ ਹੇਠ ਪਹਿਲੇ ਸਾਲ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਐੱਨ. ਸੀ. ...

ਪੂਰੀ ਖ਼ਬਰ »

ਆਰੀਅਨਜ਼ ਵਿਖੇ ਲਾਅ ਅਤੇ ਐਗਰੀਕਲਚਰ ਦੇ ਦਾਖ਼ਲੇ ਦੀ ਆਖ਼ਰੀ ਤਰੀਕ 31 ਅਗਸਤ

ਮੁਹਾਲੀ 21 ਅਗਸਤ (ਅ.ਬ.)- ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਐਲ.ਐਲ.ਬੀ. (3 ਸਾਲ), ਬੀ.ਏ.-ਐਲ.ਐਲ.ਬੀ. (5 ਸਾਲ), ਬੀ.ਐੱਸ.ਸੀ. (ਐਗਰੀਕਲਚਰ), ਡਿਪਲੋਮਾ (ਐਗਰੀਕਲਚਰ) ਕੋਰਸ ਵਿਚ ਦਾਖ਼ਲੇ ਦੀ ਆਖਰੀ ਤਾਰੀਖ ਬਿਨਾਂ ਲੇਟ ਫੀਸ ਜੁਰਮਾਨੇ ਤੋਂ 31 ਅਗਸਤ ...

ਪੂਰੀ ਖ਼ਬਰ »

ਅਰਵਿੰਦ ਨਾਂਅ ਦੇ ਵਿਅਕਤੀ ਨੇ ਸਹਾਇਕ ਥਾਣੇਦਾਰ 'ਤੇ ਰਿਸ਼ਵਤ ਮੰਗਣ ਦੇ ਲਾਏ ਦੋਸ਼

ਐੱਸ. ਏ. ਐੱਸ. ਨਗਰ, 21 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 'ਚ ਤਾਇਨਾਤ ਸਹਾਇਕ ਥਾਣੇਦਾਰ ਗੁਰਨਾਮ ਸਿੰਘ 'ਤੇ ਇਕ ਅਰਵਿੰਦ ਗੌਤਮ ਨਾਂਅ ਦੇ ਵਿਅਕਤੀ ਵਲੋਂ ਨਾਜਾਇਜ਼ ਢੰਗ ਨਾਲ ਰਿਸ਼ਵਤ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਅਰਵਿੰਦ ਗੌਤਮ ਮੁਤਾਬਿਕ ਉਸ ਦੇ ਕਿਰਾਏ 'ਤੇ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਤੇ ਭਾਜਪਾ ਵਲੋਂ ਰਚੀ ਸਿਆਸੀ ਸਾਜਿਸ਼ ਨਾਲ ਦਲਿਤ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ- ਬੁਰਜ

ਐੱਸ. ਏ. ਐੱਸ. ਨਗਰ, 21 ਅਗਸਤ (ਕੇ. ਐੱਸ. ਰਾਣਾ)-ਪਿਛਲੇ ਦਿਨੀਂ ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਅਸਥਾਨ ਪੁਰਾਤਨ ਮੰਦਰ ਨੂੰ ਢਹਿ-ਢੇਰੀ ਕਰਨ ਦਾ ਦਿੱਤਾ ਗਿਆ ਫ਼ੈਸਲਾ ਆਰ. ਐੱਸ. ਐੱਸ. ਅਤੇ ਭਾਜਪਾ ਵਲੋਂ ਰਚੀ ਗਈ ਸਿਆਸੀ ...

ਪੂਰੀ ਖ਼ਬਰ »

'ਸਿੱਖ ਅਜਾਇਬ ਘਰ' ਲਈ ਵੱਖ-ਵੱਖ ਸਿਆਸੀ ਨੇਤਾਵਾਂ ਵਲੋਂ ਅਜੇ ਤੱਕ ਨਹੀਂ ਕੀਤਾ ਗਿਆ ਕੋਈ ਪ੍ਰਬੰਧ

ਐੱਸ. ਏ. ਐੱਸ. ਨਗਰ, 21 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਇੱਥੋਂ ਦੇ ਬਲੌਾਗੀ ਮਾਰਗ 'ਤੇ ਬਣੇ 'ਸਿੱਖ ਅਜਾਇਬ ਘਰ' ਨੂੰ ਪੱਕੇ ਤੌਰ 'ਤੇ ਜਗ੍ਹਾ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਂਗਰਸ ਵਲੋਂ ਅਜੇ ਤੱਕ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਛੱਤਬੀੜ ਚਿੜੀਆਘਰ 'ਚ ਨਵੇਂ ਸ਼ੇਰਾਂ ਦੀ ਆਮਦ

ਜ਼ੀਰਕਪੁਰ, 21 ਅਗਸਤ (ਹੈਪੀ ਪੰਡਵਾਲਾ)-ਛੱਤਬੀੜ ਚਿੜੀਆਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫਾਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ | ਅੱਜ ਚਿੜੀਆਘਰ 'ਚ ਸ਼ੇਰ ਅਕਸ਼ਿਤ, ਸ਼ੇਰਨੀ ਦਿ੍ਸ਼ਟੀ ਅਤੇ ਸਫ਼ੇਦ ਟਾਈਗਰ ਗੌਰੀ ਦੇ ਪਹੁੰਚਣ 'ਤੇ ਚਿੜੀਆਘਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਖਰੜ, 21 ਅਗਸਤ (ਜੰਡਪੁਰੀ)-ਖਰੜ-ਕੁਰਾਲੀ ਮਾਰਗ 'ਤੇ ਸਥਿਤ ਪਿੰਡ ਦਾਉਂ ਮਾਜਰਾ ਵਿਖੇ ਮੋਟਰਸਾਈਕਲ 'ਤੇ ਸੜਕ ਪਾਰ ਕਰ ਰਹੇ ਇਕ ਪ੍ਰਵਾਸੀ ਦਰਮਿਆਨ ਵਾਪਰੇ ਸੜਕ ਹਾਦਸੇ ਵਿਚ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ ਗਈ ਹੈ ਜਦਕਿ ਮੋਟਰਸਾਈਕਲ ਸਵਾਰ ਵਿਅਕਤੀ ਸਾਮਾ ਨੰਦ ਵਾਸੀ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲਿਆਂ 'ਚ ਸੇਂਟ ਸੋਲਜਰ ਸਕੂਲ ਨੇ ਸ਼ੂਟਿੰਗ ਤੇ ਤੈਰਾਕੀ 'ਚ ਜਿੱਤੇ ਤਗਮੇ

ਐੱਸ. ਏ. ਐੱਸ. ਨਗਰ, 21 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸੇਂਟ ਸੋਲਜਰ ਇੰਟਰਨੈਸ਼ਨਲ ਕਾਨਵੈਂਟ ਸਕੂਲ ਫ਼ੇਜ਼-7 ਦੇ 2 ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਰਾਜ ਪੱਧਰੀ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ...

ਪੂਰੀ ਖ਼ਬਰ »

ਮੁੱਲਾਂਪੁਰ ਦੀ ਪੰਚਾਇਤ ਤੇ ਕਲੱਬ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਲੰਗਰ ਦੀ ਸੇਵਾ

ਮੁੱਲਾਂਪੁਰ ਗਰੀਬਦਾਸ, 21 ਅਗਸਤ (ਖੈਰਪੁਰ)-ਮੁੱਲਾਂਪੁਰ ਗਰੀਬਦਾਸ ਦੀ ਪੰਚਾਇਤ ਤੇ ਯੂਥ ਕਲੱਬ ਵਲੋਂ ਰੋਪੜ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਲੰਗਰ ਵਰਤਾਇਆ ਗਿਆ | ਸਰਪੰਚ ਸਤਨਾਮ ਸਿੰਘ ਅਤੇ ਕਲੱਬ ਪ੍ਰਧਾਨ ਗੁਰਜੀਤ ਸਿੰਘ ਨੇ ਦੱਸਿਆ ਕਿ ਕਸਬੇ ਦੇ ਵਸਨੀਕਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਗਿਆਨੀ ਕਰਨਜੀਤ ਸਿੰਘ, ਭਾਈ ਗੁਰਦੇਵ ਸਿੰਘ, ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਖਰੜ 'ਚ ਆਧੁਨਿਕ ਸਹੂਲਤਾਂ ਵਾਲਾ ਜੱਚਾ-ਬੱਚਾ ਵਾਰਡ ਬਣਾਇਆ ਜਾਵੇਗਾ-ਬਲਬੀਰ ਸਿੰਘ ਸਿੱਧੂ

ਖਰੜ, 21 ਅਗਸਤ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਵਲ ਹਸਪਤਾਲ ਖਰੜ ਦੇ ਜੱਚਾ-ਬੱਚਾ ਵਾਰਡ ਪੂਰਾ ਏ. ਸੀ. ਹੋਵੇਗਾ ਅਤੇ ਜੱਚਾ-ਬੱਚਾ ਵਾਰਡ ਦੇ ਨਿਰਮਾਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ ਤੇ 6 ...

ਪੂਰੀ ਖ਼ਬਰ »

ਖੱਟਰ ਵਲੋਂ ਪੰਚਕੂਲਾ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬੀ. ਪੀ. ਐੱਲ. ਕਾਰਡ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ

ਪੰਚਕੂਲਾ, 21 ਅਗਸਤ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਅੱਜ ਪੰਚਕੂਲਾ ਵਿਖੇ 92 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਈ ਵੱਡੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਜਦਕਿ ਕਈਆਂ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਤੋਂ ਇਲਾਵਾ ਮੁੱਖ ਮੰਤਰੀ ...

ਪੂਰੀ ਖ਼ਬਰ »

ਨਵੀਆਂ ਨਿਯੁਕਤੀਆਂ ਨਾਲ ਦਫ਼ਤਰੀ ਅਮਲੇ ਦੀ ਘਾਟ ਹੋਵੇਗੀ ਪੂਰੀ-ਧਰਮਸੋਤ

ਐੱਸ. ਏ. ਐੱਸ. ਨਗਰ, 21 ਅਗਸਤ (ਕੇ. ਐੱਸ. ਰਾਣਾ)-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਅੰਬੇਡਕਰ ਭਵਨ ਫ਼ੇਜ਼ 3ਬੀ2 ਵਿਚ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ...

ਪੂਰੀ ਖ਼ਬਰ »

ਮਾਮਲਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਪਿੰਡ ਝੰਜੇੜੀ ਦਾ ਸਰਕਾਰੀ ਡਿਸਪੈਂਸਰੀ 'ਚ ਦਵਾਈਆਂ ਦੀ ਘਾਟ ਦੇ ਚੱਲਦੇ ਮਰੀਜ਼ ਨਿੱਜੀ ਡਾਕਟਰਾਂ ਤੋਂ ਇਲਾਜ ਕਰਵਾਉਣ ਲਈ ਮਜ਼ਬੂਰ

ਐੱਸ. ਏ. ਐੱਸ. ਨਗਰ, 21 ਅਗਸਤ (ਕੇ. ਐੱਸ. ਰਾਣਾ)-ਬੇਸ਼ੱਕ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਸ ਦੇ ਉਲਟ ਅਫ਼ਸਰਸ਼ਾਹੀ ਦੇ ਆਪਸੀ ਤਾਲਮੇਲ ਜਾਂ ਪੈਸੇ ਦੀ ਘਾਟ ਕਾਰਨ ਪਿੰਡਾਂ ਦੀਆਂ ਡਿਸਪੈਂਸਰੀਆਂ ...

ਪੂਰੀ ਖ਼ਬਰ »

-ਮਾਮਲਾ ਚਿੱਟ ਫੰਡ ਰਾਹੀਂ ਕਰੋੜਾਂ ਦੀ ਠੱਗੀ ਮਾਰਨ ਦਾ- ਸਟੇਟ ਕ੍ਰਾਈਮ ਨੇ 2 ਭਰਾਵਾਂ ਨੂੰ ਕੀਤਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਅਗਸਤ (ਜਸਬੀਰ ਸਿੰਘ ਜੱਸੀ)-ਚਿੱਟ-ਫੰਡ ਰਾਹੀਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੰਜਾਬ ਸਟੇਟ ਕ੍ਰਾਈਮ ਦੀ ਪੁਲਿਸ ਨੇ ਦੋ ਸਕੇ ਭਰਾਵਾਂ ਬਲਜਿੰਦਰ ਸਿੰਘ ਤੇ ਇਕਬਾਲ ਸਿੰਘ ਵਾਸੀ ਪਿੰਡ ਸਾਦੜੀ ਪੱਡੀ ਪੂਨੀਆ ਥਾਣਾ ਛਾਂਜਲੀ (ਸੁਨਾਮ) ਨੂੰ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਲਾਲੜੂ, 21 ਅਗਸਤ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲਵੇ ਮਾਰਗ 'ਤੇ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ 50 ਸਾਲਾ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਹੌਲਦਾਰ ਦਿਲਦਾਰ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਉਮਰ ...

ਪੂਰੀ ਖ਼ਬਰ »

ਅਕਾਲੀ ਦਲ (1920) ਦੀ ਮੀਟਿੰਗ ਕੱਲ੍ਹ

ਕੁਰਾਲੀ, 21 ਅਗਸਤ (ਹਰਪ੍ਰੀਤ ਸਿੰਘ)-ਅਕਾਲੀ ਦਲ (1920) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਯੋਜਨਾਬੰਦੀ ਅਤੇ ਤਿਆਰੀਆਂ ਨੂੰ ਲੈ ਕੇ ਪਾਰਟੀ ਦੀ ਇਕ ਜ਼ਰੂਰੀ ਮੀਟਿੰਗ 23 ਅਗਸਤ ਨੂੰ ਸਥਾਨਕ ਖਾਲਸਾ ...

ਪੂਰੀ ਖ਼ਬਰ »

ਮੀਰਪੁਰਾ ਦੇ ਵਸਨੀਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਲਾਲੜੂ, 21 ਅਗਸਤ (ਰਾਜਬੀਰ ਸਿੰਘ)-ਪਿੰਡ ਮੀਰਪੁਰਾ ਵਿਖੇ ਪਿਛਲੇ ਕਰੀਬ ਇਕ ਹਫ਼ਤੇ ਤੋਂ ਪੀਣ ਵਾਲੇ ਦੂਸ਼ਿਤ ਪਾਣੀ ਦੀ ਹੋ ਰਹੀ ਸਪਲਾਈ ਕਾਰਨ ਪਿੰਡ ਵਾਸੀ ਬਹੁਤ ਪ੍ਰੇਸ਼ਾਨ ਹਨ, ਲਿਹਾਜ਼ਾ ਉਹ ਸਾਫ਼-ਸੁਥਰੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਗਏ ਹਨ | ਜਨ-ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਨੌਜਵਾਨ ਗਿ੍ਫ਼ਤਾਰ, 2 ਫ਼ਰਾਰ

ਐੱਸ. ਏ. ਐੱਸ. ਨਗਰ, 21 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ 25 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਵਿਸ਼ਾਲ ਕੁਮਾਰ ਉਰਫ ਵਿਸ਼ੂ ਵਾਸੀ ਹਮੀਰਪੁਰ (ਹਿਮਾਚਲ ਪ੍ਰਦੇਸ਼) ਵਜੋਂ ...

ਪੂਰੀ ਖ਼ਬਰ »

ਮੁੱਲਾਂਪੁਰ ਗ਼ਰੀਬਦਾਸ ਦੇ ਛਿੰਝ ਮੇਲੇ 'ਚ ਪਹਿਲਵਾਨ ਡੂਮਛੇੜੀ ਤੇ ਰੋਜ਼ੀ ਵਿਚਕਾਰ ਝੰਡੀ ਦੀ ਕੁਸ਼ਤੀ ਰਹੀ ਬਰਾਬਰ

ਮੁੱਲਾਂਪੁਰ ਗ਼ਰੀਬਦਾਸ, 21 ਅਗਸਤ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਗ਼ਰੀਬਦਾਸ ਦੇ ਖੇਡ ਸਟੇਡੀਅਮ ਵਿਖੇ ਛਿੰਝ ਕਮੇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ | ਛਿੰਝ ਮੇਲੇ ਦੌਰਾਨ 400 ਤੋਂ ਵੱਧ ਪਹਿਲਵਾਨਾਂ ਨੇ ਕੁਸ਼ਤੀ ਦੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX