ਤਾਜਾ ਖ਼ਬਰਾਂ


ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  8 minutes ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  8 minutes ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 1 hour ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 1 hour ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 1 hour ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 2 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 2 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 2 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 3 hours ago
ਅੱਧਾ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਕਾਬੂ
. . .  about 3 hours ago
ਮਲਸੀਆਂ, 11 ਜੁਲਾਈ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ...
ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 3 hours ago
ਹੰਡਿਆਇਆ, 11 ਜੁਲਾਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਵਾਰਡ ਨੰ. 10 ਪੱਤੀ ਸਰਾਂ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ...
ਮਲੇਸ਼ੀਆ ਦੀਆਂ ਜੇਲ੍ਹਾਂ 'ਚ ਫਸੇ ਭਾਰਤੀ ਨਾਗਰਿਕ ਪੁੱਜੇ ਵਤਨ
. . .  about 3 hours ago
ਰਾਜਾਸਾਂਸੀ 11 ਜੁਲਾਈ (ਹੇਰ)- ਆਪਣੇ ਸੁਨਹਿਰੇ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕਰ ਕੇ ਧੋਖੇ ਬਾਅਦ ਏਜੰਟਾਂ ਦੇ ਹੱਥੇ ਚੜ੍ਹ ...
ਫ਼ਿਰੋਜ਼ਪੁਰ 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਫ਼ਿਰੋਜ਼ਪੁਰ , 11 ਜੁਲਾਈ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ...
ਅਬੋਹਰ ਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅਬੋਹਰ , 11 ਜੁਲਾਈ (ਪ੍ਰਦੀਪ ਕੁਮਾਰ) - ਅਬੋਹਰ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਦਿੱਲੀ ਤੋਂ ਵਾਪਸ ਪਰਤੇ ਇਕ ਪਰਿਵਾਰ ਦੇ ਔਰਤ ਅਤੇ ਮਰਦ ਕੋਰੋਨਾ ਪੀੜਿਤ ਪਾਏ ਗਏ ਹਨ, ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ...
ਤਲਵੰਡੀ ਭਾਈ 'ਚ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਦੀ ਰਿਪੋਰਟ ਪਾਜ਼ੀਟਿਵ
. . .  about 4 hours ago
ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਫ਼ਿਰੋਜਪੁਰ ਦੇ ਕਸਬਾ ਤਲਵੰਡੀ ਭਾਈ ਦੀ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਤਿੰਨੇ ਵਾਰਡ ਨੰਬਰ 6 ਨਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਰੂਪਨਗਰ

ਸਰਕਾਰੀ ਕਾਰਗੁਜ਼ਾਰੀ ਤੋਂ ਹੜ੍ਹ ਪੀੜਤਾਂ 'ਚ ਨਿਰਾਸ਼ਾ, ਸਵੈ-ਸੇਵੀ ਸੰਸਥਾਵਾਂ ਨੇ ਜਿੱਤੇ ਦਿਲ

ਰੂਪਨਗਰ, 21 ਅਗਸਤ (ਸਤਨਾਮ ਸਿੰਘ ਸੱਤੀ)-ਬੁਧਕੀ ਨਦੀ ਵਿਚ ਪਏ ਪਾੜ ਕਾਰਨ ਹੜ੍ਹ ਤੋਂ ਪ੍ਰਭਾਵਿਤ ਹੋਏ ਪਿੰਡ ਖੈਰਾਬਾਦ, ਫੂਲ ਕਲਾਂ, ਫੂਲ ਖ਼ੁਰਦ, ਰੇੜੂਆਣਾ, ਗੁਰਦਾਸਪੁਰਾ ਆਦਿ ਵਿਚ ਲੋਕ ਹਾਲੋਂ-ਬੇਹਾਲ ਹਨ। ਲੋਕ ਆਪੋ-ਆਪਣੇ ਘਰਾਂ ਦੀ ਬਰਬਾਦੀ ਦੇਖ ਕੇ ਝੂਰ ਰਹੇ ਹਨ ਪਰ ਹੁਣ ਹੋਰ ਚਾਰਾ ਕੋਈ ਨਹੀਂ ਬਚਿਆ। ਪਿੰਡ ਫੂਲ ਕਲਾਂ, ਫੂਲ ਖ਼ੁਰਦ, ਰੇੜੂਆਣਾ, ਗੁਰਦਾਸਪੁਰ 'ਚ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਬੇਹੱਦ ਨਾਰਾਜ਼ਗੀ ਜ਼ਾਹਿਰ ਕੀਤੀ, ਇੱਥੋਂ ਤੱਕ ਕਿ ਲੋਕਾਂ ਨੂੰ ਸਰਕਾਰ ਦੀ ਬਾਅਦ ਵਿਚ ਮਿਲਣ ਵਾਲੀ ਮਦਦ ਦਾ ਵੀ ਕੋਈ ਭਰੋਸਾ ਨਹੀਂ ਰਿਹਾ ਜਦਕਿ ਇਨ੍ਹਾਂ ਪਿੰਡਾਂ ਵਿਚ ਲੰਗਰ, ਘਰੇਲੂ ਸਮਾਨ, ਅਨਾਜ ਤੇ ਪਸ਼ੂਆਂ ਨੂੰ ਚਾਰਾਂ ਲੈ ਕੇ ਪੁੱਜਣ ਵਾਲੀਆਂ ਧਾਰਮਿਕ, ਸਮਾਜ ਸੇਵੀ-ਸੰਸਥਾਵਾਂ ਹੀ ਰੱਬ ਵਾਂਗ ਜਾਪ ਰਹੀਆਂ ਹਨ ਜਿਨ੍ਹਾਂ ਨੇ ਔਖੇ ਸਮੇਂ ਇਨ੍ਹਾਂ ਪੀੜਤ ਪਰਿਵਾਰਾਂ ਦੀ ਬਾਂਹ ਫੜੀ ਹੈ। ਹਾਲਾਂਕਿ ਕੁੱਝ ਸਰਕਾਰੀ ਅਧਿਕਾਰੀ ਵੀ ਲੋਕਾਂ ਵਿਚ ਪੁੱਜ ਕੇ ਲੋਕਾਂ ਨੂੰ ਮਦਦ ਕਰਨ ਦਾ ਭਰੋਸਾ ਦੇ ਰਹੇ ਹਨ ਤੇ ਮਾਲ ਮਹਿਕਮੇ ਦੇ ਪਟਵਾਰੀ, ਕਾਨੂੰਗੋ ਲਿਸਟਾਂ ਵੀ ਤਿਆਰ ਕਰ ਰਹੇ ਹਨ ਪਰ ਲੋਕਾਂ ਦਾ ਇਨ੍ਹਾਂ 'ਚ ਭਰੋਸਾ ਨਹੀਂ ਪੈਦਾ ਹੋ ਰਿਹਾ ਬਲਕਿ ਲੋਕ ਇਨ੍ਹਾਂ ਨੂੰ ਖਾਨਾਪੂਰਤੀ ਦੱਸ ਰਹੇ ਹਨ। ਅੱਜ 'ਅਜੀਤ' ਟੀਮ ਵਲੋਂ ਕੀਤੇ ਗਏ ਦੌਰੇ ਦੌਰਾਨ ਜਦੋਂ ਇਨ੍ਹਾਂ ਪਿੰਡਾਂ ਦੇ ਘਰਾਂ ਵਿਚ ਪਹੁੰਚ ਕੀਤੀ ਗਈ ਤਾਂ ਕਈ ਲੋਕ ਪੁਰਾਣਾ ਸਮਾਨ ਜੋ ਪਾਣੀ 'ਚ ਬਰਬਾਦ ਹੋ ਗਿਆ ਉਹ ਭਰੇ ਮਨ ਨਾਲ ਬਾਹਰ ਸੁੱਟਣ ਲਈ ਢੇਰ ਲਗਾ ਰਹੇ ਸਨ। ਕੁੱਝ ਲੋਕਾਂ ਨੂੰ ਤਾਂ ਸਮਾਜ ਸੇਵੀਆਂ ਵਲੋਂ ਪਾਣੀ ਦੇ ਟੈਂਕਰ ਮੁਫ਼ਤ ਦਿੱਤੇ ਗਏ ਸਨ ਪਰ ਕਈਆਂ ਨੇ 300 ਤੋਂ ਲੈ ਕੇ 500 ਰੁਪਏ 'ਚ ਕਿਰਾਏ 'ਤੇ ਲੈ ਕੇ ਘਰਾਂ ਨੂੰ ਧੋਣਾ ਸ਼ੁਰੂ ਕੀਤਾ ਹੋਇਆ ਸੀ, ਕੁੱਝ ਅਜਿਹੇ ਘਰ ਵੀ ਹਨ ਜਿਨ੍ਹਾਂ ਕੋਲ ਪਾਣੀ ਦਾ ਟੈਂਕਰ ਤਾਂ ਦੂਰ ਪਾਣੀ ਦੀ ਬੋਤਲ ਖ਼ਰੀਦਣ ਦੀ ਵੀ ਸਮਰੱਥਾ ਨਹੀਂ ਸੀ ਤੇ ਉਹ ਚਿਕੜ 'ਚੋਂ ਹੀ ਆਪਣਾ ਸਮਾਨ ਕੱਢ ਰਹੇ ਸਨ। ਪਿਛਲੇ 3 ਦਿਨ ਤੋਂ ਹਨੇਰੇ 'ਚ ਬੈਠੇ ਇਨ੍ਹਾਂ ਘਰਾਂ ਵਿਚ ਲੋਕਾਂ ਨੂੰ ਚਾਨਣ ਵੀ ਨਸੀਬ ਨਹੀਂ ਹੋਇਆ। ਬੱਚਿਆਂ ਦੀਆਂ ਕਿਤਾਬਾਂ, ਕੱਪੜੇ, ਅਨਾਜ, ਬਿਸਤਰੇ, ਫ਼ਰਨੀਚਰ ਸਭ ਕੁੱਝ ਜਾਂ ਹੜ੍ਹ ਗਿਆ ਤੇ ਜਾਂ ਪਾਣੀ 'ਚ ਬਰਬਾਦ ਹੋ ਗਿਆ, ਕਈ ਢਹੇ ਹੋਏ ਘਰਾਂ ਵਾਲੇ ਪਰਿਵਾਰ ਇੱਟਾਂ ਦੇ ਮਲਬੇ 'ਚੋਂ ਸਮਾਨ ਫਰੋਲ ਰਹੇ ਸਨ। ਲੋਕਾਂ ਦੇ ਫ਼ਰਿਜ, ਟੈਲੀਵਿਜ਼ਨ ਤੇ ਹੋਰ ਅਜਿਹੇ ਉਪਕਰਨ ਵੀ ਬਰਬਾਦ ਹੋ ਚੁੱਕੇ ਹਨ। ਹੜ੍ਹ ਗਏ ਤੇ ਮਰ ਗਏ ਪਸ਼ੂਆਂ ਵਾਲੇ ਪਰਿਵਾਰ ਤਾਂ ਗਹਿਰੇ ਸਦਮੇ ਵਿਚ ਸਨ। ਸਭ ਕੁੱਝ ਗੁਆਉਣ ਵਾਲੇ ਪਰਿਵਾਰਾਂ ਦੀ ਜ਼ਿੰਦਗੀ 'ਚ ਖ਼ਲਾਅ ਪੈਦਾ ਹੋ ਗਿਆ ਹੈ। ਲੋਕਾਂ ਨੇ ਵੋਟਾਂ ਲੈਣ ਵਾਲੇ ਲੀਡਰਾਂ ਨੂੰ ਵੀ ਰੱਜ ਕੇ ਕੋਸਿਆ ਜਿਹੜੇ ਵੋਟਾਂ ਵੇਲੇ ਤਾਂ ਮਿੰਨਤਾਂ ਕਰਦੇ ਹਨ ਪਰ ਹੁਣ ਕਿਸੇ ਦੀ ਬਾਤ ਨਹੀਂ ਪੁੱਛਣ ਪੁੱਜੇ।
ਨਦੀ ਟੁੱਟਣ ਪਿੱਛੇ ਸਰਕਾਰ ਜ਼ਿੰਮੇਵਾਰ
ਪਿੰਡ ਦੇ ਸਰਪੰਚ ਰਵਿੰਦਰ ਕੁਮਾਰ ਚੋਪੜਾ ਤੇ ਸੇਵਾਮੁਕਤ ਐਸ.ਡੀ.ਓ. ਬਲਵੰਤ ਸਿੰਘ ਨੇ ਤਾਂ ਬੁਧਕੀ ਨਦੀ ਟੁੱਟਣ ਪਿੱਛੇ ਸਰਕਾਰ ਨੂੰ ਸਿੱਧਾ ਹੀ ਕਟਹਿਰੇ 'ਚ ਖੜ੍ਹਾ ਕਰ ਦਿੱਤਾ। ਇਨ੍ਹਾਂ ਦੋਵਾਂ ਦਾ ਕਹਿਣਾ ਹੈ ਕਿ ਉਹ ਇਲਾਕੇ ਦੇ ਅੱਧੀ ਦਰਜਨ ਸਰਪੰਚਾਂ ਤੋਂ ਲਿਖਾ ਕੇ ਦਰਜਨਾਂ ਵਾਰ ਸਰਕਾਰ ਨੂੰ ਲਿਖ ਚੁੱਕੇ ਹਨ ਕਿ ਨਦੀ ਦੀ ਸਫ਼ਾਈ, ਬੰਨ੍ਹਾਂ ਨੂੰ ਪੱਕੇ ਕਰਨ ਅਤੇ ਪਿੰਡਾਂ ਦੀਆਂ ਡਰੇਨਾਂ ਸਾਫ਼ ਕਰਵਾ ਦਿਓ ਪਰ ਦਹਾਕਿਆਂ ਤੋਂ ਉਨ੍ਹਾਂ ਦੀ ਕਿਸੇ ਨੇ ਨਾ ਸੁਣੀ, ਜਿਸ ਕਰਕੇ ਅੱਜ ਉਨ੍ਹਾਂ ਨੂੰ ਇਹ ਦਿਨ ਦੇਖਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਬੁਧਕੀ ਨਦੀ ਵਿਚ 6-6 ਫੁੱਟ ਸਿਲਟ ਭਰ ਚੁੱਕੀ ਹੈ, ਸਾਰੀ ਨਦੀ ਵਿਚ ਜੰਗਲਾਤ ਵਿਭਾਗ ਨੇ ਟਾਹਲੀਆਂ ਅਤੇ ਕਿੱਕਰਾਂ ਉਗਾ ਕੇ ਪਾਣੀ ਦਾ ਲਾਂਘਾ ਹੀ ਬੰਦ ਕਰ ਦਿੱਤਾ ਹੈ ਜਿਸ ਕਾਰਨ ਪਾਣੀ ਨੇ ਬੰਨ੍ਹ ਤੋੜ ਦਿੱਤਾ ਹੈ।

ਸੈਂਫਲਪੁਰ ਵਿਖੇ ਨਦੀ ਦੇ ਬੰਨ੍ਹ ਨੂੰ ਪਿਆ 200 ਫੁੱਟ ਦਾ ਪਾੜ

ਪੁਰਖਾਲੀ, 21 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡ ਸੈਂਫਲਪੁਰ ਵਿਖੇ ਨਦੀ ਨੂੰ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੱਡਾ ਨੁਕਸਾਨ ਪੁੱਜ ਗਿਆ | ਪਰ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਲੋਕਾਂ ਦੀ ਕੋਈ ਬਾਤ ਨਹੀਂ ਪੁੱਛੀ | ਜਾਣਕਾਰੀ ...

ਪੂਰੀ ਖ਼ਬਰ »

ਪਤਨੀ ਕੋਲ ਟਿਊਸ਼ਨ ਪੜ੍ਹਦੀ 8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ, ਮਾਮਲਾ ਦਰਜ

ਨੰਗਲ/ਢੇਰ, 21 ਅਗਸਤ (ਪ੍ਰੀਤਮ ਸਿੰਘ ਬਰਾਰੀ, ਸ਼ਿਵ ਕੁਮਾਰ ਕਾਲੀਆ)-ਤਹਿਸੀਲ ਨੰਗਲ ਦੇ ਪਿੰਡ ਦੜੌਲੀ ਉਪਰਲੀ 'ਚ ਇਕ 52 ਸਾਲਾ ਵਿਅਕਤੀ ਵਲੋਂ ਉਸਦੀ ਪਤਨੀ ਕੋਲ ਘਰ ਵਿਚ ਹੀ ਟਿਊਸ਼ਨ ਪੜ੍ਹਨ ਆਉਂਦੀ ਪਿੰਡ ਦੀ 8 ਸਾਲਾ ਮਾਸੂਮ ਲੜਕੀ ਜੋ ਕਿ ਤੀਜੀ ਜਮਾਤ ਦੀ ਵਿਦਿਆਰਥਣ ਹੈ, ਨਾਲ ...

ਪੂਰੀ ਖ਼ਬਰ »

ਸਰਕਾਰ ਤੋਂ ਹੜ੍ਹ ਪੀੜਤਾਂ ਲਈ ਮਦਦ ਦੀ ਮੰਗ

ਮੋਰਿੰਡਾ, 21 ਅਗਸਤ (ਤਰਲੋਚਨ ਸਿੰਘ ਕੰਗ)-ਅੱਜ ਇੱਥੇ ਮਿਲਕ ਪਲਾਂਟ ਮੋਹਾਲੀ ਦੇ ਸਾਬਕਾ ਚੇਅਰਮੈਨ ਪਰਮਿੰਦਰ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਇਕੱਤਰਤਾ ਹੋਈ, ਜਿਸ ਵਿਚ ਹਲਕਾ ਸ੍ਰੀ ਚਮਕੌਰ ਸਾਹਿਬ, ਨੰਗਲ, ਰੋਪੜ ਵਿਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਲੈ ਕੇ ਚਿੰਤਾ ...

ਪੂਰੀ ਖ਼ਬਰ »

ਟੀ.ਵੀ. ਚੈਨਲ 'ਤੇ ਚੱਲ ਰਹੇ ਧਾਰਾਵਾਹਿਕ 'ਚ ਗ਼ਲਤ ਇਤਿਹਾਸ ਪੇਸ਼ ਕਰਨ 'ਤੇ ਜਤਾਇਆ ਰੋਸ

ਰੂਪਨਗਰ, 20 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਮਹਾਂਰਿਸ਼ੀ ਵਾਲਮੀਕ ਸਭਾ ਰੋਪੜ ਵਲੋਂ ਇੱਕ ਟੀ.ਵੀ. ਚੈਨਲ 'ਤੇ ਚੱਲ ਰਹੇ ਧਾਰਾਵਾਹਿਕ 'ਚ ਗ਼ਲਤ ਇਤਿਹਾਸ ਪੇਸ਼ ਕਰਨ 'ਤੇ ਰੋਸ ਜਤਾਉਂਦੇ ਹੋਏ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ...

ਪੂਰੀ ਖ਼ਬਰ »

ਗੰਦਾ ਪਾਣੀ ਪੀਣ ਨੂੰ ਮਜਬੂਰ ਹੋਏ ਹੜ੍ਹ ਪ੍ਰਭਾਵਿਤ ਪਿੰਡ ਹਰੀਵਾਲ ਦੇ ਵਾਸੀ

ਸ੍ਰੀ ਅਨੰਦਪੁਰ ਸਾਹਿਬ, 21 ਅਗਸਤ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਬੀਤੇ ਦਿਨੀਂ ਸਤਲੁਜ ਦਰਿਆ 'ਚ ਵਾਧੂ ਪਾਣੀ ਆਉਣ ਨਾਲ ਆਏ ਹੜ੍ਹ ਪ੍ਰਭਾਵਿਤ ਪਿੰਡ ਹਰੀਵਾਲ ਦੇ ਵਾਸੀ ਗੰਦਾ ਪਾਣੀ ਪੀਣ ਨੂੰ ਮਜਬੂਰ ਹੋ ਰਹੇ ਹਨ | ਜਦੋਂ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੁਲਿਸ ਨੇ 1595 ਨਸ਼ੀਲੇ ਟੀਕਿਆਂ ਅਤੇ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ

ਸ੍ਰੀ ਚਮਕੌਰ ਸਾਹਿਬ, 21 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਐਾਟੀ ਨਾਰਕੋਟਿਕਸ ਸੈੱਲ ਰੂਪਨਗਰ ਦੇ ਸਹਿਯੋਗ ਨਾਲ ਨਸ਼ਿਆਂ ਦੇ ਰੂਪ ਵਿਚ ਵੱਡੀ ਗਿਣਤੀ ਵਿਚ ਟੀਕੇ ਅਤੇ 9 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਸਥਾਨਕ ...

ਪੂਰੀ ਖ਼ਬਰ »

ਧਾਮ ਝਾਂਡੀਆਂ ਕਲਾਂ ਵਿਖੇ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਲੈ ਕੇ ਸੇਵਾਦਾਰਾਂ ਦੀ ਹੋਈ ਭਰਵੀਂ ਮੀਟਿੰਗ

ਨੂਰਪੁਰ ਬੇਦੀ, 21 ਅਗਸਤ (ਵਿੰਦਰਪਾਲ ਝਾਂਡੀਆਂ)-ਮਹਾਰਾਜ ਭੂਰੀ ਵਾਲਿਆਂ ਦੀ ਗੁਰਗੱਦੀ ਪ੍ਰੰਪਰਾਂ ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੇ ਅਵਤਾਰ ਦਿਵਸ ਨੂੰ ਮਨਾਉਣ ਲਈ 15, 16, 17 ਸਤੰਬਰ ਨੂੰ ਕਰਵਾਏ ਜਾ ਰਹੇ ਤਿੰਨ ਰੌਜ਼ਾ ...

ਪੂਰੀ ਖ਼ਬਰ »

ਰਣਜੀਤਪੁਰਾ 'ਚ ਹੜ੍ਹ ਪੀੜਤਾਂ ਨੂੰ ਮਿਲੇ ਸਪੀਕਰ ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 21 ਅਗਸਤ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਰਾਣਾ ਕੰਵਰਪਾਲ ਸਿੰਘ ਅੱਜ ਬਾਅਦ ਦੁਪਹਿਰ ਰਣਜੀਤਪੁਰਾ 'ਚ ਬੀਤੇ ਦਿਨੀਂ ਸਰਸਾ ਨਦੀ ਅਤੇ ਸਤਲੁਜ ਦਰਿਆ ਦੇ ਤੇਜ਼ ਵਹਾਅ ਨਾਲ ਪ੍ਰਭਾਵਿਤ ਹੜ੍ਹ ਪੀੜਤਾਂ ਨੂੰ ਮਿਲੇ/ ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਹੁਣ ਵੀ ਖੇਤਾਂ ਤੇ ਸੜਕਾਂ 'ਤੇ ਘੁੰਮ ਰਿਹਾ ਹੈ ਪਾਣੀ

ਸ੍ਰੀ ਅਨੰਦਪੁਰ ਸਾਹਿਬ, 21 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਹੜ੍ਹ ਪ੍ਰਭਾਵਿਤ ਅੱਧੀ ਦਰਜਨ ਦੇ ਕਰੀਬ ਪਿੰਡਾਂ ਦੀਆਂ ਸੜਕਾਂ ਅਤੇ ਖੇਤਾਂ ਵਿਚ ਹੁਣ ਵੀ ਪਾਣੀ ਪੂਰੀ ਤਰ੍ਹਾਂ ਘੁੰਮ ਰਿਹਾ ਹੈ ਜਦੋਂ ਕਿ ਸਮਾਜ ਸੇਵੀ ਜਥੇਬੰਦੀਆਂ ਵਲੋਂ ਪਸ਼ੂ ਚਾਰਾ ਅਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਕੌ ਾਸਲ (ਰਜਿ:) ਰੂਪਨਗਰ ਨੇ ਵਣ-ਮਹਾਂਉਤਸਵ ਮਨਾਇਆ

ਰੂਪਨਗਰ, 21 ਅਗਸਤ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਾਸਲ (ਰਜਿ.) ਰੂਪਨਗਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ ਗਏ | ਜਿਸ ਵਿਚ ਨੈਸ਼ਨਲ ਇੰਸਟੀਚਿਊਟ ਆਫ਼ ਇਲੈਕਟ੍ਰਾਨਿਕਸ ਅਤੇ ਇਨਫਰਮੇਸ਼ਨ ਟੈਕਨਾਲੋਜੀ ਸੰਸਥਾ ...

ਪੂਰੀ ਖ਼ਬਰ »

ਮਾਣਕ ਮਾਜਰਾ ਦੀ ਸਰਪੰਚ ਤੇ ਪੰਚਾਇਤ ਵਲੋਂ ਬੀ.ਡੀ.ਪੀ.ਓ. ਨੂੰ ਮੰਗ ਪੱਤਰ

ਰੂਪਨਗਰ, 21 ਅਗਸਤ (ਸਟਾਫ਼ ਰਿਪੋਰਟਰ)-ਪਿੰਡ ਮਾਣਕ ਮਾਜਰਾ ਦੀ ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਅੱਜ ਬੀ.ਡੀ.ਪੀ.ਓ. ਨੂੰ ਇੱਕ ਮੰਗ ਪੱਤਰ ਸੌਾਪਿਆ ਤੇ ਪਿੰਡ ਦੇ ਕੁੱਝ ਵਿਅਕਤੀਆਂ 'ਤੇ ਬਰਸਾਤੀ ਪਾਣੀ ਦੀ ਨਿਕਾਸੀ 'ਚ ਅੜਿੱਕਾ ਪਾਉਣ ਅਤੇ ਸਰਪੰਚ ਨੂੰ ਬੇਲੋੜੇ ਦੋਸ਼ਾਂ ...

ਪੂਰੀ ਖ਼ਬਰ »

ਏ.ਐਸ.ਆਈ. ਸਰਤਾਜ ਸਿੰਘ ਨੇ ਸੰਭਾਲਿਆ ਨਵਾਂ ਨੰਗਲ ਚੌ ਾਕੀ ਇੰਚਾਰਜ ਵਜੋਂ ਅਹੁਦਾ

ਨੰਗਲ, 19 ਅਗਸਤ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਲੋਂ ਕੀਤੀਆਂ ਬਦਲੀਆਂ ਤਹਿਤ ਨਵਾਂ ਨੰਗਲ ਚੌਾਕੀ ਇੰਚਾਰਜ ਨਰਿੰਦਰ ਸਿੰਘ ਦੀ ਰੋਪੜ ਬਦਲੀ ਹੋਣ ਮਗਰੋਂ ਏ.ਐਸ.ਆਈ. ਸਰਤਾਜ ਸਿੰਘ ਚੌਾਕੀ ਇੰਚਾਰਜ ਹੋਣਗੇ | ਇਸ ਮੌਕੇ ਗੱਲਬਾਤ ਕਰਦਿਆਂ ਨਵੇਂ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੰਗਤਾਂ ਤਿਆਰ ਰਹਿਣ-ਪਿ੍ੰ: ਸੁਰਿੰਦਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 21 ਅਗਸਤ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਇਕ ਪਾਸੇ ਸਿੱਖ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾ ਰਹੀਆਂ ਹਨ ਤੇ ਦੂਜੇ ਪਾਸੇ ਗੁਰੂਆਂ ਦੇ ਨਾਂਅ 'ਤੇ ਵੱਸਣ ਵਾਲਾ ਪੰਜਾਬ ਬਰਸਾਤੀ ਹੜ੍ਹਾਂ ਨੇ ਭਿਆਨਕ ਤਬਾਹੀ ਵੱਲ ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਨਜ਼ਰ ਨਾ ਆਏ ਅਧਿਆਪਕਾਂ ਵਲੋਂ ਬਣਾਏ ਸਮਾਰਟ ਸਕੂਲ

ਸ੍ਰੀ ਚਮਕੌਰ ਸਾਹਿਬ, 21 ਅਗਸਤ (ਜਗਮੋਹਣ ਸਿੰਘ ਨਾਰੰਗ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ ਵਿਚ ਪਿਛਲੇ ਦੋ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦਾ ਹੋਇਆ ਕਾਇਆ-ਕਲਪ ਹਰ ਪਾਸੇ ਚਰਚਾ ਦਾ ਵਿਸ਼ਾ ਹੈ ਅਤੇ ਕੈਪਟਨ ਸਰਕਾਰ ਇਸ ਨੂੰ ਆਪਣੀ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਵੱਡੇ ਵਾਹਨਾਂ ਦੇ ਲੰਘਣ 'ਤੇ ਰੋਕ ਨਾ ਲਾਏ ਜਾਣ ਕਾਰਨ ਜਟਾਣਾ ਵਾਸੀਆਂ ਨੇ ਲਾਇਆ ਸੜਕ 'ਤੇ ਧਰਨਾ

ਬੇਲਾ, 21 ਅਗਸਤ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਵਿਖੇ ਬੀਤੇ ਤਿੰਨ ਸਾਲ ਪਹਿਲਾ ਪੁਲ ਟੁੱਟ ਜਾਣ ਤੋਂ ਬਾਅਦ ਹੁਣ ਤੱਕ ਕੋਈ ਵੀ ਆਰਜ਼ੀ ਰਸਤਾ ਨਹੀਂ ਬਣਾਇਆ ਗਿਆ, ਜਿਸ ਕਰਕੇ ਜਿੱਥੇ ਇਲਾਕੇ ਦੇ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ...

ਪੂਰੀ ਖ਼ਬਰ »

ਡਾ. ਚੀਮਾ ਵਲੋਂ ਨਦੀ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ

ਪੁਰਖਾਲੀ, 21 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਅੱਜ ਸਗਰਾਓ ਨਦੀ ਦੀ ਮਾਰ ਹੇਠ ਆਏ ਘਾੜ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ | ਡਾ. ਚੀਮਾ ਵਲੋਂ ਨਦੀ ਦੀ ਮਾਰ ਹੇਠ ਆਏ ਪੜ੍ਹੀ, ਮਾਦਪੁਰ ਤੇ ਠੌਣਾ ਪਿੰਡਾਂ ਦਾ ਦੌਰਾ ...

ਪੂਰੀ ਖ਼ਬਰ »

ਪ੍ਰ੍ਰਸ਼ਾਸਨ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮਦਦ ਲਈ ਨਿਰੰਤਰ ਉਪਰਾਲੇ ਕਰ ਰਿਹਾ-ਰਾਣਾ ਕੇ. ਪੀ. ਸਿੰਘ

ਨੰਗਲ, 21 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਹੈ ਕਿ ਪਹਾੜੀ ਖੇਤਰ ਵਿਚ ਹੋਈ ਭਾਰੀ ਬਰਸਾਤ ਨਾਲ ਸਵਾਂ ਅਤੇ ਸਰਸਾ ਨਦੀ 'ਤੇ ਹੋਰ ਖੱਡਾਂ ਵਿਚ 1.80 ਲੱਖ ਕਿਊਸਿਕ ਪਾਣੀ ਆ ਜਾਣ ਨਾਲ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ...

ਪੂਰੀ ਖ਼ਬਰ »

ਪਿੰਡ ਸਰਾਏ ਵਿਖੇ ਬੰਨ੍ਹ ਦਾ ਪਾਣੀ ਓਵਰ ਫਲੋਅ ਹੋਣ ਨਾਲ ਕਿਸਾਨਾਂ ਦੀਆਂ ਕਈ ਏਕੜ ਫ਼ਸਲਾਂ ਹੋਈਆਂ ਬਰਬਾਦ

ਨੂਰਪੁਰ ਬੇਦੀ, 21 ਅਗਸਤ (ਵਿੰਦਰਪਾਲ ਝਾਂਡੀਆਂ)-ਬੀਤੇ ਦਿਨ ਭਾਖੜਾ ਡੈਮ ਤੋਂ ਛੱਡੇ ਹੋਏ ਪਾਣੀ ਨੇ ਇਕ ਵਾਰ ਸਤਲੁਜ ਦਰਿਆ ਦੇ ਨੇੜੇ ਵਸੇ ਪਿੰਡਾਂ ਦੇ ਲੋਕਾਂ ਤੇ ਕਿਸਾਨਾਂ ਨੂੰ ਅਜੇ ਵੀ ਬਿਪਤਾ 'ਚ ਪਾਇਆ ਹੋਇਆ ਹੈ | ਜਿਸ ਦੇ ਚੱਲਦਿਆਂ ਸਤਲੁਜ ਦਰਿਆ ਦੇ ਨੇੜੇ ਲੱਗਦੇ ਪਿੰਡ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪੀੜਤ ਲੋਕਾਂ ਲਈ ਮੁਫ਼ਤ ਦਵਾਈਆਂ ਵੰਡੀਆਂ

ਨੂਰਪੁਰ ਬੇਦੀ, 21 ਅਗਸਤ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ | ਇਹ ਪ੍ਰਗਟਾਵਾ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਅੱਜ ਪਿੰਡ ਅਮਰਪੁਰ ਬੇਲਾ ਵਿਖੇ ਅੱਜ ...

ਪੂਰੀ ਖ਼ਬਰ »

ਸਰਬ ਭਾਰਤੀ ਗ੍ਰੰਥੀ ਸਿੰਘ ਸਭਾ ਰਜਿ: ਪੰਜਾਬ ਦੀ ਅਹਿਮ ਮੀਟਿੰਗ

ਮੋਰਿੰਡਾ, 21 ਅਗਸਤ (ਪਿ੍ਤਪਾਲ ਸਿੰਘ)-ਸਰਬ ਭਾਰਤੀ ਗ੍ਰੰਥੀ ਸਿੰਘ ਸਭਾ ਰਜਿ. ਪੰਜਾਬ ਦੀ ਅਹਿਮ ਮੀਟਿੰਗ ਸਭਾ ਦੇ ਪੰਜਾਬ ਪ੍ਰਧਾਨ ਗਿਆਨੀ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਰੂਪਨਗਰ ਦੇ ਕੰਨਿਆ ਸਕੂਲ 'ਚ ਦਾਖ਼ਲ ਹੋਣਾ ਖਾਲਾ ਜੀ ਦਾ ਵਾੜਾ ਨਹੀਂ

ਰੂਪਨਗਰ, 21 ਅਗਸਤ (ਮਨਜਿੰਦਰ ਸਿੰਘ ਚੱਕਲ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਕੂਲ ਵਿਖੇ ਬਿਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਰੂਪਨਗਰ ਸ਼ਹਿਰ ਦਾ ਪਾਣੀ ਸਕੂਲ ਦੀ ਬਿਲਡਿੰਗ ਅੰਦਰ ਲਗਪਗ 2 ਫੁੱਟ ਪਾਣੀ ਭਰ ਗਿਆ ਅਤੇ ਬਾਹਰ ਗਰਾਊਾਡ ਵਿਚ ਲਗਪਗ 4-4 ਫੁੱਟ ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 21 ਅਗਸਤ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਇਲਾਕੇ ਅੰਦਰ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਹਨ | ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਵਿਤਾ ਭਾਟੀਆ ਨੇ ...

ਪੂਰੀ ਖ਼ਬਰ »

ਚਾਰ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਸੜਕਾਂ 'ਤੇ ਪੁਲੀਆਂ ਬਣਾਉਣ ਦੀ ਕੀਤੀ ਮੰਗ

ਮੋਰਿੰਡਾ, 21 ਅਗਸਤ (ਤਰਲੋਚਨ ਸਿੰਘ ਕੰਗ)-ਮੋਰਿੰਡਾ ਸ਼ਹਿਰ ਨੇੜਲੇ ਚਾਰ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਸੜਕਾਂ ਉੱਤੇ ਪੰਜਾਬ ਸਰਕਾਰ ਤੋਂ ਪੁਲੀਆਂ ਬਣਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਪਿੰਡ ਢੰਗਰਾਲੀ ਦੇ ਸਰਪੰਚ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX