ਤਾਜਾ ਖ਼ਬਰਾਂ


ਰਾਹੋਂ (ਨਵਾਂਸ਼ਹਿਰ) ਦੇ 2 ਸਾਲਾ ਬੱਚੇ ਅਤੇ 9 ਔਰਤਾਂ ਸਮੇਤ 23 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  11 minutes ago
ਨਵਾਂਸ਼ਹਿਰ,11 ਜੁਲਾਈ (ਗੁਰਬਖ਼ਸ਼ ਸਿੰਘ ਮਹੇ) - ਅੱਜ ਸਵੇਰੇ ਇਕ ਔਰਤ ਸਮੇਤ ਆਏ 6 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਕਸਬਾ ਰਾਹੋਂ ਦੇ ਦੋ ਸਾਲਾ ਬੱਚੇ, 9 ਔਰਤਾਂ ਸਮੇਤ 23 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ...
ਕਪੂਰਥਲਾ 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  40 minutes ago
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਲਏ ਗਏ 297 ਸੈਂਪਲਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 296 ਸੈਂਪਲ ਨੈਗੇਟਿਵ ਪਾਏ ਗਏ ਹਨ। ਡਾ: ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  40 minutes ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 2 hours ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 2 hours ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 2 hours ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 2 hours ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 2 hours ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 3 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 3 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 3 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 3 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 3 hours ago
ਅੱਧਾ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਕਾਬੂ
. . .  about 3 hours ago
ਮਲਸੀਆਂ, 11 ਜੁਲਾਈ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ...
ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 4 hours ago
ਹੰਡਿਆਇਆ, 11 ਜੁਲਾਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਵਾਰਡ ਨੰ. 10 ਪੱਤੀ ਸਰਾਂ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ...
ਮਲੇਸ਼ੀਆ ਦੀਆਂ ਜੇਲ੍ਹਾਂ 'ਚ ਫਸੇ ਭਾਰਤੀ ਨਾਗਰਿਕ ਪੁੱਜੇ ਵਤਨ
. . .  about 4 hours ago
ਰਾਜਾਸਾਂਸੀ 11 ਜੁਲਾਈ (ਹੇਰ)- ਆਪਣੇ ਸੁਨਹਿਰੇ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕਰ ਕੇ ਧੋਖੇ ਬਾਅਦ ਏਜੰਟਾਂ ਦੇ ਹੱਥੇ ਚੜ੍ਹ ...
ਫ਼ਿਰੋਜ਼ਪੁਰ 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਫ਼ਿਰੋਜ਼ਪੁਰ , 11 ਜੁਲਾਈ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ...
ਅਬੋਹਰ ਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅਬੋਹਰ , 11 ਜੁਲਾਈ (ਪ੍ਰਦੀਪ ਕੁਮਾਰ) - ਅਬੋਹਰ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਦਿੱਲੀ ਤੋਂ ਵਾਪਸ ਪਰਤੇ ਇਕ ਪਰਿਵਾਰ ਦੇ ਔਰਤ ਅਤੇ ਮਰਦ ਕੋਰੋਨਾ ਪੀੜਿਤ ਪਾਏ ਗਏ ਹਨ, ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਗਿ੍ਫ਼ਤਾਰ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਵਿਜੀਲੈਂਸ ਵਿਭਾਗ ਨੇ ਰੇਲਵੇ ਵਿਭਾਗ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਫ਼ਾਜ਼ਿਲਕਾ ਦਫ਼ਤਰ ਵਿਖੇ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਵਿਭਾਗ ਦੇ ਡੀ.ਐਸ.ਪੀ. ਗੁਰਿੰਦਰ ਜੀਤ ਸਿੰਘ ਸੰਧੂ ਨੇ ਦੱਸਿਆ ਕਿ ਮੁੱਦਈ ਅੰਮਿ੍ਤ ਪਾਲ ਸਿੰਘ ਵਾਸੀ ਪਿੰਡ ਚਾਂਦਮਾਰੀ ਨੇ ਸ਼ਿਕਾਇਤ ਕੀਤੀ ਸੀ ਕਿ ਰੇਲਵੇ ਵਿਭਾਗ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਸੁਰਿੰਦਰ ਕੁਮਾਰ ਬਘੇਲ ਇਕ ਫਾਇਲ 'ਤੇ ਹਸਤਾਖ਼ਰ ਦੇ ਬਲਦੇ ਉਸ ਤੋਂ ਰਿਸ਼ਵਤ ਮੰਗ ਰਹੇ ਹਨ | ਉਸ ਨੇ ਦੱਸਿਆ ਕਿ ਰੇਲਵੇ ਲਾਈਨਾਂ ਦੇ ਨਾਲ ਵਿਭਾਗ ਦੀ ਜੋ ਖੇਤੀ ਯੋਗ ਜਮੀਨ ਹੈ, ਉਹ ਰੇਲਵੇ ਵਿਭਾਗ ਵਿਚ ਦਰਜਾ ਚਾਰ ਕਰਮਚਾਰੀਆਂ ਨੂੰ ਜੀ.ਐਫ਼.ਐਮ ਸਕੀਮ ਦੇ ਤਹਿਤ 5 ਕਿੱਲੇ ਪੰਜ ਸਾਲ ਲਈ ਦਿੱਤੀ ਜਾਂਦੀ ਹੈ | ਜਿਸ ਦੇ ਲਈ ਉਸ ਵਲੋਂ ਫ਼ਾਜ਼ਿਲਕਾ ਫ਼ਿਰੋਜ਼ਪੁਰ ਸੈਕਸ਼ਨ ਦੇ ਕਿੱਲੋਮੀਟਰ ਨੰਬਰ 38/0 ਤੋਂ 38/7 ਖੱਬੇ ਅਤੇ ਸੱਜੇ ਰਕਬੇ ਨੂੰ ਲੀਜ਼ 'ਤੇ ਲੈਣ ਲਈ ਸੁਰਿੰਦਰ ਕੁਮਾਰ ਬਘੇਲ ਐਸ.ਐਸ.ਈ., ਪੀ.ਵੇਅ ਫ਼ਾਜ਼ਿਲਕਾ ਦੇ ਕੋਲ ਫਾਇਲ ਜਮਾਂ ਕਰਵਾਉਣ ਲਈ ਗਿਆ ਸੀ | ਜਿਥੇ ਸੁਰਿੰਦਰ ਕੁਮਾਰ ਬਘੇਲ ਪਲੇਟੀਅਰ ਨੇ ਉਸ ਤੋਂ ਇਸ ਦੇ ਬਦਲੇ 15 ਹਜ਼ਾਰ ਰੁਪਏ ਬਤੌਰ ਰਿਸ਼ਵਤ ਮੰਗੀ | ਜਿਸ ਤੋਂ ਬਾਅਦ ਸੌਦਾ 9 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ | ਜਿਸ ਤੋਂ ਬਾਅਦ ਉਕਤ ਗੇਟਮੈਨ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ | ਵਿਜੀਲੈਂਸ ਵਿਭਾਗ ਨੇ ਸਰਕਾਰੀ ਗਵਾਹਾਂ ਐਸ.ਡੀ.ਓ. ਮਾਈਨਿੰਗ ਵਿਭਾਗ ਫ਼ਾਜ਼ਿਲਕਾ ਵਿਜੇ ਠਕਰਾਲ, ਸਹਾਇਕ ਐਸ.ਡੀ.ਓ. ਪਾਵਰ ਕਾਮ ਖੂਈਖੇੜਾ ਰਾਜੀਵ ਗਰੋਵਰ ਦੀ ਮੌਜੂਦਗੀ ਵਿਚ ਸੁਰਿੰਦਰ ਕੁਮਾਰ ਬਘੇਲ ਨੂੰ ਰਿਸ਼ਵਤ ਦੇ 9 ਹਜ਼ਾਰ ਰੁਪਏ ਸਮੇਤ ਰੰਗੇ ਹੱਥੀ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਦੇ ਿਖ਼ਲਾਫ਼ ਭਿ੍ਸ਼ਟਾਚਾਰ ਦੇ ਤਹਿਤ ਥਾਣਾ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਦੀ ਟੀਮ ਵਿਚ ਇੰਸਪੈਕਟਰ ਅਮਨਦੀਪ ਸਿੰਘ, ਸਬ ਇੰਸਪੈਕਟਰ ਮਛਿੰਦਰ ਸਿੰਘ, ਏ.ਐਸ.ਆਈ ਜਗਜੀਤ ਸਿੰਘ ਅਤੇ ਸਮੁੱਚਾ ਸਟਾਫ਼ ਮੌਜੂਦ ਸੀ |

ਗੁਰੂਹਰਸਹਾਏ ਹਲਕੇ ਦੇ ਸਰਹੱਦੀ ਪਿੰਡ ਵੀ ਆਏ ਪਾਣੀ ਦੀ ਲਪੇਟ 'ਚ

ਗੁਰੂਹਰਸਹਾਏ, 21 ਅਗਸਤ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਅੰਦਰ ਵੀ ਹੁਣ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਨਾਲ ਸਰਹੱਦੀ ਖੇਤਰ 'ਚ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਪਾਣੀ ਦੀ ਮਾਰ ਹੇਠ ਆ ਗਈ ਹੈ | ਪਿਛਲੇ ਚਾਰ ਦਿਨਾਂ ਤੋਂ ਪਾਣੀ ਦੇ ਤੇਜ਼ ਚੱਲ ਰਹੇ ਵਹਾਅ ਕਾਰਨ ...

ਪੂਰੀ ਖ਼ਬਰ »

ਕਾਰ ਸਵਾਰ ਦੋ ਵਿਅਕਤੀਆਂ ਸਮੇਤ ਇਕ ਔਰਤ ਦੋ ਕੁਇੰਟਲ ਡੋਡਿਆਂ ਸਣੇ ਗਿ੍ਫ਼ਤਾਰ

ਮੰਡੀ ਰੋੜਾਂਵਾਲੀ, 21 ਅਗਸਤ (ਮਨਜੀਤ ਸਿੰਘ ਬਰਾੜ)-ਪੁਲਿਸ ਥਾਣਾ ਵੈਰੋਕਾ ਵਲੋਂ ਅੱਜ ਦੋ ਵਿਅਕਤੀਆਂ ਸਮੇਤ ਇਕ ਔਰਤ ਨੂੰ 2 ਕੁਇੰਟਲ ਡੋਡਿਆਂ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਸਬ ਇੰਸਪੈਕਟਰ ਮੇਜਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 21 ਅਗਸਤ (ਨਿਰਮਲ ਸਿੰਘ ਗਿੱਲ)- ਹਮੇਸ਼ਾ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚੋਂ ਦੌਰਾਨ ਏ ਤਲਾਸ਼ੀ 2 ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਿਕਰਯੋਗ ਹੈ ਕਿ ਜੇਲ੍ਹ ਪ੍ਰਸ਼ਾਸਨ ਨੂੰ ਸ਼ੱਕ ਹੋਣ 'ਤੇ ਜਦੋਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਅਨੇਕਾਂ ਪਿੰਡ ਅਤੇ ਹਜ਼ਾਰਾਂ ਏਕੜ ਫ਼ਸਲ ਹੜ੍ਹ ਦੀ ਮਾਰ ਹੇਠ

ਫ਼ਿਰੋਜ਼ਪੁਰ/ਮਖੂ/ਮੱਲਾਂਵਾਲਾ, 21 ਅਗਸਤ (ਜਸਵਿੰਦਰ ਸਿੰਘ ਸੰਧੂ, ਕੰਵਲਜੀਤ ਸਿੰਘ ਜੈਂਟੀ, ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ, ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪਹਾੜੀ ਖੇਤਰਾਂ 'ਚ ਪਏ ਭਾਰੀ ਮੀਹਾਂ ਅਤੇ ਡੈਮਾਂ ਤੋਂ ਛੱਡੇ ਪਾਣੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪਤੀ ਪਤਨੀ ਨਾਲ ਕੁੱਟਮਾਰ ਕਰਨ 'ਤੇ 6 ਿਖ਼ਲਾਫ਼ ਪਰਚਾ ਦਰਜ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਪਤੀ ਪਤਨੀ ਨਾਲ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ 6 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਮਿੱਤ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਆਰੀਆ ਨਗਰ ...

ਪੂਰੀ ਖ਼ਬਰ »

ਸਵਾ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਜਲਾਲਾਬਾਦ, 21 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕਾ ਪੁਲਿਸ ਵਲੋਂ ਸਵਾ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੰਭਾਲ ਨਾ ਕਰਨ ਵਾਲੀ ਔਲਾਦ ਤੋਂ ਪ੍ਰਾਪਰਟੀ ਵਾਪਸ ਲਈ ਜਾ ਸਕਦੀ ਹੈ-ਅਮਨ ਪ੍ਰੀਤ ਸਿੰਘ

ਫ਼ਿਰੋਜ਼ਪੁਰ, 21 ਅਗਸਤ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਤੀ ਨੂੰ ਉਮਰ ਕੈਦ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)- ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਤੀ ਨੂੰ ਮਾਨਯੋਗ ਅਦਾਲਤ ਵਲੋਂ ਉਮਰ ਕੈਦ ਦੀ ਸਜਾ ਸੁਣਾਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 5 ਅਗਸਤ 2014 ਨੂੰ ਬਹਾਵਵਾਲਾ ਥਾਣਾ ਦੇ ਪਿੰਡ ਸ਼ੇਰਗੜ੍ਹ ਦੇ ਮਹਾਵੀਰ ਪੁੱਤਰ ਅਨੰਤ ਰਾਮ ...

ਪੂਰੀ ਖ਼ਬਰ »

ਹਿੱਟ ਐਾਡ ਰਨ ਮਾਮਲੇ 'ਚ ਆਖ਼ਰ ਪੁਲਿਸ ਨੇ ਕੀਤਾ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਅਗਸਤ (ਗੁਰਿੰਦਰ ਸਿੰਘ)- ਬੀਤੀ 17 ਅਗਸਤ ਦੀ ਰਾਤ ਨੂੰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਪੈਂਦੀ ਚੁੰਗੀ ਨੰਬਰ 5 'ਤੇ ਵਾਪਰੇ ਹਿੱਟ ਐਾਡ ਰਨ ਦੇ ਮਾਮਲਾ ਵਿਚ ਆਿਖ਼ਰ ਥਾਣਾ ਕੈਂਟ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ...

ਪੂਰੀ ਖ਼ਬਰ »

22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹੈਡ ਕਾਂਸਟੇਬਲ ਲਖਵਿੰਦਰ ਸਿੰਘ ਅਮਰਪੁਰਾ ਦੇ ਬੱਸ ਅੱਡੇ ਕੋਲ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਮਿਲੀ ਗੁਪਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸਤਲੁਜ ਦਰਿਆ ਦੇ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ, ਗੱਟੀ ਰਾਜੋਕੇ, ਟੇਂਡੀ ਵਾਲਾ, ਕਮਾਲੇ ਵਾਲਾ, ਖੁੰਦੜ ਗੱਟੀ, ਚਾਂਦੀ ਵਾਲਾ, ਛਿਹਿਣੇ ਵਾਲੇ ਆਦਿ ਪਿੰਡਾਂ ਦਾ ਦੌਰਾ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਹੜ੍ਹ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਪ੍ਰਤੀ ਏਕੜ 40 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ- ਕਿਸਾਨ ਮਜ਼ਦੂਰ ਜਥੇਬੰਦੀ

ਫ਼ਿਰੋਜ਼ਪੁਰ, 21 ਅਗਸਤ (ਤਪਿੰਦਰ ਸਿੰਘ)- ਪਿਛਲੇ ਦਿਨੀਂ ਦਰਿਆ ਵਿਚ ਭਾਰੀ ਬਰਸਾਤ ਕਾਰਨ 7 ਜ਼ਿਲਿ੍ਹਆਂ ਫ਼ਿਰੋਜ਼ਪੁਰ, ਰੋਪੜ, ਨਵਾਂ ਸ਼ਹਿਰ, ਲੁਧਿਆਣਾ, ਤਰਨਤਾਰਨ, ਜਲੰਧਰ ਤੇ ਕਪੂਰਥਲਾ ਵਿਚ ਧੁੱਸੀ ਬੰਨ੍ਹ ਟੱੁਟਣ ਕਰਕੇ ਹਜ਼ਾਰਾਂ ਪਿੰਡਾਂ ਦੇ ਲੱਖਾਂ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਮਹੀਨੇ 'ਚ ਇਕ ਦਿਨ ਆਇਆ ਕਰਨਗੇ ਫ਼ਿਰੋਜ਼ਪੁਰ ਹਲਕੇ 'ਚ-ਸਾਈਾਆਵਾਲਾ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਆਪਣੇ ਵੋਟਰ ਤੇ ਸਪੋਟਰਾਂ ਦੀਆਂ ਆਸਾਂ 'ਤੇ ਖਰਾ ਉੱਤਰਣ ਅਤੇ ਦੁੱਖ-ਸੁੱਖ 'ਚ ਸ਼ਰੀਕ ਹੋਣ ਲਈ ਮਹੀਨੇ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਪਕਰਨ ਮੁਹੱਈਆ ਕਰਵਾਉਣ ਲਈ ਸ਼ਨਾਖ਼ਤੀ ਕੈਂਪ 6 ਨੂੰ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਏ.ਡੀ.ਆਈ.ਪੀ. ਸਕੀਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਬਨਾਵਟੀ ਅੰਗ, ਟਰਾਈ ਸਾਈਕਲ, ਸਮਾਰਟ ਫ਼ੋਨ, ਕੈਲੀਪਰ, ਵੀਲ੍ਹ ਚੇਅਰ, ਕੰਨਾਂ ਦੀਆਂ ਮਸ਼ੀਨਾਂ, ਸਪੈਸ਼ਲ ਕਿੱਟਾਂ ਆਦਿ ...

ਪੂਰੀ ਖ਼ਬਰ »

ਜ਼ੋਨ ਪੱਧਰੀ ਕਿ੍ਕਟ ਟੂਰਨਾਮੈਂਟ ਵਿਚ ਕੋਹਰ ਸਿੰਘ ਵਾਲਾ ਦੇ ਖਿਡਾਰੀ ਰਹੇ ਜੇਤੂ

ਗੁਰੂਹਰਸਹਾਏ, 21 ਅਗਸਤ (ਹਰਚਰਨ ਸਿੰਘ ਸੰਧੂ)- ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2019-20 ਦੌਰਾਨ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਤਹਿਤ ਡੀ.ਏ.ਵੀ. ਸਕੂਲ ਗੁਰੂਹਰਸਹਾਏ ਵਿਖੇ ਜ਼ੋਨ ਪੱਧਰੀ ਕਿ੍ਕਟ ਮੁਕਾਬਲੇ (ਅੰਡਰ 14 ਸਾਲ) ਕਰਵਾਏ ਗਏ, ਜਿਸ ਵਿਚ ਜ਼ੋਨ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਪਰਿਵਾਰ ਮਿਲਨ ਸਮਾਰੋਹ“ ਤੀਆਂ ਦੇ ਰੂਪ 'ਚ ਮਨਾਇਆ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਫ਼ਿਰੋਜ਼ਪੁਰ ਕੈਂਟ ਵਲੋਂ ਆਪਣਾ ਪਰਿਵਾਰ ਮਿਲਨ ਸਮਾਰੋਹ ਪ੍ਰਧਾਨ ਰੋਟੇਰੀਅਨ ਬਲਦੇਵ ਸਲੂਜਾ, ਰੋਟੇਰੀਅਨ ਅਸ਼ੋਕ ਬਹਿਲ ਅਤੇ ਪ੍ਰੋਜੈਕਟ ਇੰਚਾਰਜ ਸਕੱਤਰ ਕਮਲ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਰੋਗਾਂ ਤੋਂ ਬਚਣ ਲਈ ਖੇਡ ਗਰਾਊਾਡਾਂ ਨਾਲ ਜੁੜੋ- ਮੋਂਟੂ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਧਰਤੀ ਹੇਠਲੇ ਖ਼ਰਾਬ ਪਾਣੀ, ਵਾਤਾਵਰਨ 'ਚ ਫੈਲੇ ਪ੍ਰਦੂਸ਼ਣ ਅਤੇ ਖਾਧ ਪਦਾਰਥ 'ਚ ਮਿਲੇ ਜ਼ਹਿਰੀਲੇ ਦਵਾਈਆਂ ਦੇ ਅੰਸ਼ ਅਤੇ ਹੱਥੀਂ ਕੰਮਕਾਜ ਛੱਡਣ ਕਰਕੇ ਵੱਖ-ਵੱਖ ਰੋਗਾਂ ਦੀ ਮਾਰ ਹੇਠ ਆ ਰਹੇ ਮਨੁੱਖ ਦੀ ਤੰਦਰੁਸਤੀ ਦਾ ...

ਪੂਰੀ ਖ਼ਬਰ »

ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪੰਜਾਬ ਦੀ ਹੋਈ ਜ਼ੋਨਲ ਮੀਟਿੰਗ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਨਸ਼ਾ ਛੁਡਾਊ ਮੁਲਾਜਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ੋਨਲ ਸਕੱਤਰ ਲਵਦੀਪ ਸ਼ਰਮਾ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਪਾਚਨ ਕਿਰਿਆ ਨੂੰ ਠੀਕ ਕਰਨ ਤੇ ਸਵਾਦ ਚੱਖਣ ਲਈ ਦੰਦਾਂ ਦੀ ਸੰਭਾਲ ਜ਼ਰੂਰੀ-ਜ਼ਿਲ੍ਹਾ ਡੈਂਟਲ ਅਫ਼ਸਰ

ਫ਼ਿਰੋਜ਼ਸ਼ਾਹ, 21 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਦੰਦਾਂ ਦੀ ਸੰਭਾਲ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਕੇਂਦਰ ਫ਼ਿਰੋਜ਼ਸ਼ਾਹ ਵਿਖੇ ਦੰਦ ਸੰਭਾਲ ਕੈਂਪ ਲਗਾਇਆ ਗਿਆ | ਸੀ.ਐੱਚ.ਸੀ ਫ਼ਿਰੋਜ਼ਸ਼ਾਹ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ

ਜ਼ੀਰਾ, 21 ਅਗਸਤ (ਮਨਜੀਤ ਸਿੰਘ ਢਿੱਲੋਂ)- ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਕੈਰੀਅਰ ਗਾਈਡੈਂਸ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਅਨਕੁਛ ਪੰਛੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਤਹਿਸੀਲ ਪੱਧਰੀ ਕੰਪਿਊਟਰ ਟਾਈਪਿੰਗ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਭੁੱਲਰ ਸਤੀਏ ਵਾਲਾ ਨੇ ਦੱਸੀਆਂ ਬਾਦਲ ਨੂੰ ਸਮੱਸਿਆਵਾਂ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਬੂਟਾ ਸਿੰਘ ਭੁੱਲਰ ਸਤੀਏ ਵਾਲਾ ਅਤੇ ਸੋਈ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਘ ਮੁੱਦਕਾ ਨੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਨੂੰ ਇਲਾਕੇ ...

ਪੂਰੀ ਖ਼ਬਰ »

ਪਿੰਡ ਪਟੇਲ ਨਗਰ ਦੇ ਸਕੂਲ ਨੂੰ ਹਰਿਆ-ਭਰਿਆ ਰੱਖਣ ਲਈ ਲਗਾਏ ਬੂਟੇ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਚਲਾਈ ਗਈ ਹਰਿਆਵਲ ਲਹਿਰ ਦੇ ਤਹਿਤ ਅੱਜ ਸਮੂਹ ਪੰਚਾਇਤ ਅਤੇ ਸਮੂਹ ਸਟਾਫ਼ ਐਲੀਮੈਂਟਰੀ ਸਕੂਲ ਅਤੇ ਪ੍ਰਾਇਮਰੀ ਸਕੂਲ ਦੇ ...

ਪੂਰੀ ਖ਼ਬਰ »

ਅਸਲੇ੍ਹ ਨਾਲ ਹਮਲਾ ਕਰਨ ਦੇ ਦੋਸ਼ੀਆਂ ਵਿਰੁੱਧ ਐੱਸ.ਐੱਸ.ਪੀ. ਪਾਸੋਂ ਕਾਰਵਾਈ ਦੀ ਮੰਗ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਅਸਲੇ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪਾਲਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਚੱਕ ਘੁਬਾਈ ਉਰਫ਼ ਤਰਾਂ ਵਾਲੀ ਨੇ ਅੱਜ ਪੈੱ੍ਰਸ ਕਾਨਫ਼ਰੰਸ ਕਰਦੇ ਹੋਏ ਦੋਸ਼ ਲਗਾਇਆ ਕਿ ਉਸ ਨੇ ਇਕ ਸਬ ਇੰਸਪੈਕਟਰ ਨੂੰ 10 ...

ਪੂਰੀ ਖ਼ਬਰ »

ਗ਼ਰੀਬ ਦੇ ਮਕਾਨ ਦੀ ਛੱਤ ਡਿਗੀ, ਪਰਿਵਾਰਕ ਮੈਂਬਰ ਵਾਲ-ਵਾਲ ਬਚੇ

ਮੰਡੀ ਲਾਧੂਕਾ, 21 ਅਗਸਤ (ਰਾਕੇਸ਼ ਛਾਬੜਾ)-ਪਿੰਡ ਜਮਾਲ ਕੇ ਵਿਚ ਇਕ ਗ਼ਰੀਬ ਵਿਅਕਤੀ ਦੇ ਕਮਰੇ ਦੀ ਛੱਤ ਡਿੱਗਣ ਦੌਰਾਨ ਪਰਿਵਾਰ ਦੇ ਮੈਂਬਰ ਵਾਲ-ਵਾਲ ਬਚੇ | ਪਿੰਡ ਦੇ ਸੋਨਾ ਸਿੰਘ ਪੁੱਤਰ ਲਾਭ ਸਿੰਘ ਨੇ ਦੱਸਿਆ ਹੈ ਕਿ ਉਸ ਦੇ 9 ਮੈਂਬਰਾਂ ਵਾਲਾ ਪਰਿਵਾਰ ਇਕ ਕਮਰੇ ਵਿਚ ਆਪਣਾ ...

ਪੂਰੀ ਖ਼ਬਰ »

ਇਸ ਤਰ੍ਹਾਂ ਕਿੰਝ ਪੂਰਾ ਹੋਵੇਗਾ ਫ਼ਿਰੋਜ਼ਪੁਰ ਨੂੰ ਸਵੱਛ ਕਰਨ ਦਾ ਸੁਪਨਾ

ਫ਼ਿਰੋਜ਼ਪੁਰ, 21 ਅਗਸਤ (ਗੁਰਿੰਦਰ ਸਿੰਘ)- ਸਵੱਛ ਭਾਰਤ ਮੁਹਿੰਮ ਤਹਿਤ ਫ਼ਿਰੋਜ਼ਪੁਰ ਸ਼ਹਿਰ ਨੂੰ ਹਰਾ-ਭਰਾ ਤੇ ਗੰਦਗੀ ਮੁਕਤ ਬਣਾਉਣ ਲਈ ਨਗਰ ਕੌਾਸਲ ਵਲੋਂ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਲੋਕਾਂ ਪਾਸੋਂ ਸਫ਼ਾਈ ਵਿਚ ਯੋਗਦਾਨ ਪਾਉਣ ਲਈ 'ਏਕ ਕਦਮ ...

ਪੂਰੀ ਖ਼ਬਰ »

ਕੈਂਟ ਬੋਰਡ ਦੇ ਸਕੂਲ ਅਤੇ ਰੈਸਟੋਰੈਂਟਾਂ ਵਿਚੋਂ ਡੇਂਗੂ ਦਾ ਲਾਰਵਾ ਮਿਲਿਆ

ਫ਼ਿਰੋਜ਼ਪੁਰ, 21 ਅਗਸਤ (ਤਪਿੰਦਰ ਸਿੰਘ)- ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਮੀਨਾਕਸ਼ੀ ਢੀਂਗਰਾ ਦੇ ਹੁਕਮਾਂ ਤਹਿਤ ਡੇਂਗੂ ਸੀਜ਼ਨ ਨੂੰ ਮੱੁਖ ਰੱਖਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਇਲਾਕਿਆਂ 'ਚ ਜਾ ਕੇ ਡੇਂਗੂ ਦੇ ਲਾਰਵੇ ...

ਪੂਰੀ ਖ਼ਬਰ »

ਪਾਵਰਕਾਮ ਦੇ ਜੂਨੀਅਰ ਇੰਜੀਨੀਅਰਾਂ ਨੇ ਧਰਨਾ ਮਾਰ ਕੀਤਾ ਭਾਰੀ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਪਾਵਰਕਾਮ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਅੱਜ ਸਰਕਲ ਹੈੱਡ ਦਫ਼ਤਰ ਮੂਹਰੇ ਧਰਨਾ ਮਾਰ ਭਾਰੀ ਰੋਸ ਪ੍ਰਦਰਸ਼ਨ ਕੀਤਾ | ਐੱਸ.ਈ. ਨਿਗਰਾਨ ਇੰਜੀਨੀਅਰ ਿਖ਼ਲਾਫ਼ ਨਾਅਰੇਬਾਜ਼ੀ ਕਰ ਉਹ ਦੋਸ਼ ਲਗਾ ਰਹੇ ਸਨ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਅਦਾਲਤੀ ਕੇਸ ਜਿੱਤਣ ਦੇ ਬਾਵਜੂਦ ਇਕ ਔਰਤ ਨੇ ਲਗਾਏ ਧਮਕੀਆਂ ਮਿਲਣ ਦੇ ਦੋਸ਼

ਫ਼ਿਰੋਜ਼ਪੁਰ, 21 ਅਗਸਤ (ਰਾਕੇਸ਼ ਚਾਵਲਾ)- ਅਦਾਲਤੀ ਕੇਸ ਜਿੱਤਣ ਦੇ ਬਾਵਜੂਦ ਇਕ ਔਰਤ ਨੂੰ ਜਬਰੀ ਪ੍ਰਾਪਰਟੀ ਖਾਲੀ ਕਰਨ ਲਈ ਤੇਜ਼ਧਾਰ ਹਥਿਆਰਾਂ ਨਾਲ ਧਮਕਾਇਆ ਜਾ ਰਿਹਾ ਹੈ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਪੀੜਤਾ ਕੁਲਦੀਪ ਕੌਰ ...

ਪੂਰੀ ਖ਼ਬਰ »

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸ਼ਹਿਰ 'ਚ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਾਉਣ ਦੀ ਲੋੜ 'ਤੇ ਜ਼ੋਰ

ਫ਼ਿਰੋਜ਼ਪੁਰ, 21 ਅਗਸਤ (ਤਪਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਸਮਰਪਿਤ ਨਗਰ ਕੌਾਸਲ ਫ਼ਿਰੋਜ਼ਪੁਰ ਵਲੋਂ ਹਰਭਗਵਾਨ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਖੇ ਸਵੱਛਤਾ ਪੋ੍ਰਗਰਾਮ ਕਰਵਾਇਆ ਗਿਆ | ਪੋ੍ਰਗਰਾਮ 'ਚ ...

ਪੂਰੀ ਖ਼ਬਰ »

ਲੈਫੀ. ਜਨਰਲ ਟੀ.ਐੱਸ. ਸ਼ੇਰਗਿੱਲ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

ਫ਼ਿਰੋਜ਼ਪੁਰ, 21 ਅਗਸਤ (ਤਪਿੰਦਰ ਸਿੰਘ)- ਲੈਫੀ. ਜਨਰਲ (ਸੇਵਾ-ਮੁਕਤ) ਟੀ.ਐੱਸ. ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ 'ਗਾਰਡੀਅਨ ਆਫ਼ ਗਵਰਨੈਂਸ' ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਪਿੰਡ ...

ਪੂਰੀ ਖ਼ਬਰ »

ਬਜਰੰਗ ਭਵਨ ਮੰਦਰ ਜ਼ੀਰਾ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਭੇਜੀ

ਜ਼ੀਰਾ, 21 ਅਗਸਤ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜੇ ਸਤਲੁਜ ਦਰਿਆ ਵਿਚ ਆਏ ਹੜ੍ਹਾਂ ਕਾਰਨ ਨਾਲ ਲੱਗਦੇ ਪਿੰਡਾਂ ਵਿਚ ਕਿਸਾਨਾਂ ਦੇ ਜੀਵਨ ਵਿਚ ਖਲਬਲੀ ਮੱਚ ਗਈ ਹੈ | ਜਿਹੜੇ ਕਿਸਾਨ ਪਹਿਲਾਂ ਤੋਂ ਹੀ ਕਰਜ਼ੇ ਥੱਲੇ ਦੱਬੇ ਪਏ ਹਨ, ਉਨ੍ਹਾਂ ਦੀਆਂ ਫ਼ਸਲਾਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਜੇ.ਕੇ. ਐੱਸ. ਕ੍ਰਿਕਟ ਟੀਮ ਮੈਚ ਜਿੱਤ ਪਹੰੁਚੀ ਸੈਮੀਫਾਈਨਲ 'ਚ

ਗੁਰੂਹਰਸਹਾਏ, 21 ਅਗਸਤ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ 15 ਸਤੰਬਰ ਤੱਕ ਕ੍ਰਿਕਟ ਦੇ ਕਰਵਾਏ ਜਾ ਰਹੇ ਜ਼ੋਨ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ 'ਚ ਜੇ.ਕੇ.ਐੱਸ. ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬੱਚਿਆਂ ਦੀ ਸੁਰੱਖਿਆ ਲਈ ਸੰਜੀਦਾ ਨਹੀਂ ਹਨ, ਪ੍ਰਾਈਵੇਟ ਸਕੂਲ ਪ੍ਰਬੰਧਕ

ਮਮਦੋਟ, 21 ਅਗਸਤ (ਸੁਖਦੇਵ ਸਿੰਘ ਸੰਗਮ)- ਪ੍ਰਾਈਵੇਟ ਸਕੂਲਾਂ ਵਲੋਂ ਦਾਖ਼ਲੇ ਤੋਂ ਲੈ ਕੇ ਸਾਲ ਭਰ ਪੜ੍ਹਾਈ ਤੇ ਹੋਰ ਅਨੇਕਾਂ ਫ਼ੀਸਾਂ ਲੈਣ ਦੇ ਬਾਵਜੂਦ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਭੋਰਾ ਵੀ ਸੰਜੀਦਗੀ ਨਹੀਂ ਨਜ਼ਰ ਆਉਂਦੀ | ਤਾਜ਼ਾ ਮਾਮਲਾ ਮਮਦੋਟ ਦੇ ਅਲਫੂ ਕੇ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਦਿਆਰਥੀਆਂ ਦੇ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ

ਗੋਲੂ ਕਾ ਮੋੜ, 21 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਫ਼ਿਰੋਜ਼ਪੁਰ ਮੈਡਮ ਕੁਲਵਿੰਦਰ ਕੌਰ ਅਤੇ ਕੈਰੀਅਰ ਗਾਈਡੈਂਸ ਜ਼ਿਲ੍ਹਾ ਕੋਆਰਡੀਨੇਟਰ ਸੰਦੀਪ ਕੰਬੋਜ ਦੇ ...

ਪੂਰੀ ਖ਼ਬਰ »

ਸ਼ਹਿਰ ਅੰਦਰ ਦਾਖ਼ਲ ਹੋਈ ਬੱਸ ਦਾ ਚਲਾਨ ਕੱਟੇ ਜਾਣ ਵਿਰੁੱਧ ਲਗਾਇਆ ਧਰਨਾ

ਫ਼ਿਰੋਜ਼ਪੁਰ, 21 ਅਗਸਤ (ਕੰਵਰਜੀਤ ਸਿੰਘ ਜੈਂਟੀ)- ਫ਼ਿਰੋਜ਼ਪੁਰ ਜ਼ਿਲ੍ਹਾ ਮੈਜਿਸਟੇ੍ਰਟ ਫ਼ਿਰੋਜ਼ਪੁਰ ਚੰਦਰ ਗੈਂਦ ਵਲੋਂ ਸ਼ਹਿਰ ਅਤੇ ਛਾਉਣੀ ਵਿਚ ਭਾਰੀ ਵਾਹਨਾਂ ਦੇ ਸਵੇਰੇ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਦਾਖ਼ਲੇ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤਿਆਂ ...

ਪੂਰੀ ਖ਼ਬਰ »

ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ 'ਤੇ ਨਹੀਂ ਰਿਹਾ ਲੋਕਾਂ ਨੂੰ ਯਕੀਨ-ਬਰਾੜ

ਫ਼ਿਰੋਜ਼ਪੁਰ, 21 ਅਗਸਤ (ਤਪਿੰਦਰ ਸਿੰਘ)- ਕੁਦਰਤੀ ਕਰੋਪੀਆਂ ਦੀ ਮਾਰ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਦੀ ਪੂਰਤੀ ਲਈ ਸਰਕਾਰ ਹੀ ਲੋਕਾਂ ਲਈ ਵੱਡਾ ਆਸਰਾ ਬਣਦੀ ਹੈ, ਪਰ ਇਸ ਵੇਲੇ ਪੰਜਾਬ 'ਚ ਹੜ੍ਹਾਂ ਕਾਰਨ ਹੋਏ ਵੱਡੇ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਮੌਜੂਦਾ ਪੰਜਾਬ ...

ਪੂਰੀ ਖ਼ਬਰ »

ਸਿਟੀ ਹਾਰਟ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਮਮਦੋਟ, 21 ਅਗਸਤ (ਜਸਬੀਰ ਸਿੰਘ ਕੰਬੋਜ)- ਸਿੱਖਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਇਲਾਕੇ ਦੀ ਨਾਮਵਰ ਸੰਸਥਾ ਸਿਟੀ ਹਾਰਟ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਵਿਖੇ ਤੀਆਂ ਦਾ ਤਿਉਹਾਰ ਅਤੇ ਵਣ ਉਤਸਵ ਬੜੇ ਵਧੀਆ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪੁਲਿਸ ਵਲੋਂ 48 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਤਲਵੰਡੀ ਭਾਈ, 21 ਅਗਸਤ (ਰਵਿੰਦਰ ਸਿੰਘ ਬਜਾਜ)- ਥਾਣਾ ਘੱਲ ਖ਼ੁਰਦ ਦੀ ਪੁਲਿਸ ਵਲੋਂ 48 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਸੁਖਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਮਲਕੀਤ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਹੜ੍ਹਾਂ ਨੂੰ ਲੈ ਕੇ ਅਫ਼ਵਾਹਾਂ ਦਾ ਬਾਜ਼ਾਰ ਗਰਮ

ਮਮਦੋਟ, 21 ਅਗਸਤ (ਸੁਖਦੇਵ ਸਿੰਘ ਸੰਗਮ)- ਬੀਤੇ ਕੁਝ ਦਿਨਾਂ ਤੋਂ ਸਤਲੁਜ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਕਾਰਨ ਬੇਸ਼ੱਕ ਕੁਝ ਇਲਾਕਿਆਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ, ਪ੍ਰੰਤੂ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ (ਪ੍ਰਾਇਮਰੀ) ਫ਼ਿਰੋਜ਼ਪੁਰ ਵਲੋਂ ਹੜ੍ਹਾਂ ਦੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਫ਼ਿਰੋਜ਼ਪੁਰ, 21 ਅਗਸਤ (ਜਸਵਿੰਦਰ ਸਿੰਘ ਸੰਧੂ)- ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਅਹਿਮ ਮੀਟਿੰਗ ਵਾਈਸ ਪ੍ਰਧਾਨ ਬਲਵੀਰ ਸਿੰਘ ਸੱਦਰ ਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿਛਲੇ ਲੰਬੇ ਸਮੇਂ ਤੋਂ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX