ਤਾਜਾ ਖ਼ਬਰਾਂ


ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  10 minutes ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  26 minutes ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  30 minutes ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  44 minutes ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  52 minutes ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  56 minutes ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 1 hour ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 1 hour ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 1 hour ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  1 minute ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 2 hours ago
ਅੱਧਾ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਕਾਬੂ
. . .  about 2 hours ago
ਮਲਸੀਆਂ, 11 ਜੁਲਾਈ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ...
ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 2 hours ago
ਹੰਡਿਆਇਆ, 11 ਜੁਲਾਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਵਾਰਡ ਨੰ. 10 ਪੱਤੀ ਸਰਾਂ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ...
ਮਲੇਸ਼ੀਆ ਦੀਆਂ ਜੇਲ੍ਹਾਂ 'ਚ ਫਸੇ ਭਾਰਤੀ ਨਾਗਰਿਕ ਪੁੱਜੇ ਵਤਨ
. . .  about 3 hours ago
ਰਾਜਾਸਾਂਸੀ 11 ਜੁਲਾਈ (ਹੇਰ)- ਆਪਣੇ ਸੁਨਹਿਰੇ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕਰ ਕੇ ਧੋਖੇ ਬਾਅਦ ਏਜੰਟਾਂ ਦੇ ਹੱਥੇ ਚੜ੍ਹ ...
ਫ਼ਿਰੋਜ਼ਪੁਰ 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਫ਼ਿਰੋਜ਼ਪੁਰ , 11 ਜੁਲਾਈ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ...
ਅਬੋਹਰ ਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅਬੋਹਰ , 11 ਜੁਲਾਈ (ਪ੍ਰਦੀਪ ਕੁਮਾਰ) - ਅਬੋਹਰ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਦਿੱਲੀ ਤੋਂ ਵਾਪਸ ਪਰਤੇ ਇਕ ਪਰਿਵਾਰ ਦੇ ਔਰਤ ਅਤੇ ਮਰਦ ਕੋਰੋਨਾ ਪੀੜਿਤ ਪਾਏ ਗਏ ਹਨ, ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ...
ਤਲਵੰਡੀ ਭਾਈ 'ਚ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਦੀ ਰਿਪੋਰਟ ਪਾਜ਼ੀਟਿਵ
. . .  about 3 hours ago
ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਫ਼ਿਰੋਜਪੁਰ ਦੇ ਕਸਬਾ ਤਲਵੰਡੀ ਭਾਈ ਦੀ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਤਿੰਨੇ ਵਾਰਡ ਨੰਬਰ 6 ਨਾਲ...
ਉਪ ਮੰਡਲ ਬਲਾਚੌਰ ਦੇ ਤਹਿਸੀਲਦਾਰ ਤੋਂ ਬਾਅਦ ਨਾਇਬ ਤਹਿਸੀਲਦਾਰ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  about 3 hours ago
ਬਲਾਚੌਰ, 11 ਜੁਲਾਈ (ਸ਼ਾਮ ਸੁੰਦਰ ਮੀਲੂ) - ਉਪ ਮੰਡਲ ਬਲਾਚੌਰ ਦੇ ਤਹਿਸੀਲਦਾਰ ਦੀ 7 ਜੁਲਾਈ ਨੂੰ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਉਪਰੰਤ ਤਹਿਸੀਲ ਕੰਪਲੈਕਸ ਦਾ ਕੰਮ ਕਾਜ ਬੰਦ ਕਰ ਪੂਰੀ ਬਿਲਡਿੰਗ ਨੂੰ ਸੈਨੀਟਾਈਜ਼ ਕੀਤਾ ਗਿਆ ਅਤੇ ਅਗਲੇ ਦਿਨ ਐਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਖੇਡ ਸੰਸਾਰ

ਉਲੰਪਿਕ ਟੈਸਟ ਟੂਰਨਾਮੈਂਟ

ਭਾਰਤੀ ਪੁਰਸ਼ ਤੇ ਮਹਿਲਾ ਹਾਕੀ ਟੀਮਾਂ ਬਣੀਆਂ ਚੈਂਪੀਅਨ

ਟੋਕੀਓ, 21 ਅਗਸਤ (ਏਜੰਸੀ)-ਅੱਜ ਭਾਰਤੀ ਪੁਰਸ਼ ਹਾਕੀ ਟੀਮ ਨੇ ਉਲੰਪਿਕ ਟੈਸਟ ਟੂਰਨਾਮੈਂਟ ਦੇ ਫਾਈਨਲ ਵਿਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਨਿਊਜ਼ੀਲੈਂਡ ਨੂੰ 5-0 ਨਾਲ ਕਰਾਰੀ ਹਾਰ ਦਿੱਤੀ | ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਰਾਊਾਡ ਰੋਬਿਨ ਦੌਰਾਨ ਨਿਊਜ਼ੀਲੈਂਡ ਟੀਮ ਕੋਲੋਂ ਮਿਲੀ ਹਾਰ ਦਾ ਵੀ ਬਦਲਾ ਲੈ ਲਿਆ | ਇਸ ਦੌਰਾਨ ਕਪਤਾਨ ਹਰਮਨਪ੍ਰੀਤ ਸਿੰਘ ਨੇ ਟੀਮ ਲਈ 7ਵੇਂ ਮਿੰਟ ਵਿਚ ਪਹਿਲਾ ਗੋਲ ਕੀਤਾ ਜਦੋਂ ਕਿ ਸ਼ਮਸ਼ੇਰ ਸਿੰਘ ਨੇ 18ਵੇਂ, ਨੀਲਾਕਾਂਤਾ ਸ਼ਰਮਾ ਨੇ 22ਵੇਂ, ਗੁਰਸਾਹਿਬਜੀਤ ਸਿੰਘ ਨੇ 26ਵੇਂ ਅਤੇ ਮਨਦੀਪ ਸਿੰਘ ਨੇ 27ਵੇਂ ਵਿਚ ਗੋਲ ਕੀਤੇ | ਭਾਰਤ ਨੂੰ ਰਾਊਾਡ ਰੋਬਿਨ ਪੜਾਅ ਦੌਰਾਨ ਨਿਊਜ਼ੀਲੈਂਡ ਦੀ ਟੀਮ ਹੱਥੋਂ 1-2 ਨਾਲ ਹਾਲ ਦਾ ਮੂੰਹ ਦੇਖਣਾ ਪਿਆ ਸੀ | ਦੋਵਾਂ ਟੀਮਾਂ ਨੇ ਇਸ ਮੈਚ ਦੀ ਵਧੀਆ ਸ਼ੁਰੂਆਤ ਕੀਤੀ | ਭਾਰਤ ਨੂੰ 7ਵੇਂ ਮਿੰਟ ਵਿਚ ਪੈਨਲਟੀ ਕਾਰਨਰ ਮਿਲਿਆ ਪਰ ਇਹ ਮੌਕਾ ਗੋਲ ਵਿਚ ਤਬਦੀਲ ਨਹੀਂ ਹੋ ਸਕਿਆ ਪਰ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸੇ ਮਿੰਟ ਵਿਚ ਮਿਲੇ ਦੂਸਰੇ ਪੈਨਲਟੀ ਕਾਰਨਰ 'ਤੇ ਗੋਲ ਕਰਕੇ ਟੀਮ ਨੂੰ ਬੜ੍ਹਤ ਦਿਵਾਈ | ਭਾਰਤੀ ਟੀਮ ਨੇ ਗੇਂਦ 'ਤੇ ਕੰਟਰੋਲ ਜਾਰੀ ਰੱਖਿਆ ਅਤੇ ਪਹਿਲੇ ਕੁਆਰਟਰ ਵਿਚ 1-0 ਦੀ ਬੜ੍ਹਤ ਕਾਇਮ ਰੱਖੀ | ਸ਼ਮਸ਼ੇਰ ਨੇ 18ਵੇਂ ਮਿੰਟ ਵਿਚ ਭਾਰਤ ਲਈ ਦੂਸਰਾ ਗੋਲ ਪੈਨਲਟੀ ਕਾਰਨਰ 'ਤੇ ਦਾਗਿਆ | ਨਿਊਜ਼ੀਲੈਂਡ ਦੀ ਟੀਮ ਦੂਸਰੇ ਕੁਆਰਟਰ ਵਿਚ ਦੋ ਵਾਰ ਸਰਕਲ ਵਿਚ ਜਾਣ ਵਿਚ ਸਫ਼ਲ ਰਹੀ ਜਦੋਂ ਕਿ ਭਾਰਤ ਨੇ ਤਿੰਨ ਹੋਰ ਗੋਲ ਦਾਗ ਦਿੱਤੇ | ਨੀਲਾਕਾਂਤਾ ਨੇ 22ਵੇਂ ਮਿੰਟ ਵਿਚ ਤੀਸਰਾ ਗੋਲ ਕੀਤਾ | ਇਸ ਤੋਂ ਬਾਅਦ ਗੁਰਸਾਹਿਬਜੀਤ ਸਿੰਘ ਅਤੇ ਮਨਦੀਪ ਸਿੰਘ ਨੇ ਲਗਾਤਾਰ ਗੋਲ ਕੀਤੇ | 38ਵੇਂ ਮਿੰਟ ਵਿਚ ਜਰਮਨਪ੍ਰੀਤ ਸਿੰਘ ਨੇ ਬਿਹਤਰੀਨ ਤਰੀਕੇ ਨਾਲ ਪੈਨਲਟੀ ਕਾਰਨ ਬਚਾਇਆ | ਇਸ ਤੋਂ ਬਾਅਦ ਤੀਸਰੇ ਅਤੇ ਚੌਥੇ ਕੁਆਰਟਰ ਵਿਚ ਕੋਈ ਵੀ ਗੋਲ ਨਹੀਂ ਹੋ ਸਕਿਆ | ਆਖਰੀ ਕੁਆਰਟਰ ਵਿਚ ਭਾਰਤੀ ਡਿਫੈਂਡਰਾਂ ਨੇ ਦਮਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਕੀਵੀ ਟੀਮ ਨੂੰ ਕੋਈ ਮੌਕਾ ਨਹੀਂ ਦਿੱਤਾ | ਜਿੱਤ ਤੋਂ ਬਾਅਦ ਹਰਮਨਪ੍ਰੀਤ ਸਿੰਘ ਨੇ ਸਾਰੀ ਟੀਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹ ਕਾਫੀ ਵਧੀਆ ਖੇਡੇ | ਕਪਤਾਨ ਦਾ ਕਹਿਣਾ ਹੈ ਕਿ ਫਾਈਨਲ ਮੁਕਾਬਲੇ ਹਮੇਸ਼ਾ ਕਾਫੀ ਮੁਸ਼ਕਿਲ ਹੁੰਦੇ ਹਨ | ਅਸੀਂ ਇਸ ਤੋਂ ਪਹਿਲਾਂ ਨਿਊਜ਼ੀਲੈਂਡ ਕੋਲੋਂ ਹਾਰ ਗਏ ਸਨ ਜਿਸ ਤੋਂ ਬਾਅਦ ਅਸੀਂ ਆਪਣੀਆਂ ਗਲਤੀਆਂ ਵਿਚ ਸੁਧਾਰ ਕਰਦੇ ਹੋਏ ਖੇਡ ਨੂੰ ਵਧੀਆ ਕੀਤਾ |
ਦੂਜੇ ਪਾਸੇ ਭਾਰਤੀ ਮਹਿਲਾ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉਲੰਪਿਕ ਟੈਸਟ ਮੁਕਾਬਲੇ ਦਾ ਿਖ਼ਤਾਬ ਜਿੱਤਿਆ | ਫਾਈਨਲ ਵਿਚ ਮਹਿਲਾ ਟੀਮ ਨੇ ਰੋਚਕ ਮੁਕਾਬਲੇ ਵਿਚ ਜਾਪਾਨ ਨੂੰ 2-1 ਨਾਲ ਹਰਾਇਆ | ਭਾਰਤ ਲਈ ਨਵਜੋਤ ਕੌਰ ਅਤੇ ਲਾਲਰੇਮਸਿਯਾਮੀ ਨੇ ਗੋਲ ਕੀਤੇ | ਰਾਊਾਡ ਰੋਬਿਨ ਮੁਕਾਬਲੇ ਵਿਚ ਵੀ ਦੋਵਾਂ ਟੀਮਾਂ ਦਾ ਸਾਹਮਣਾ ਹੋਇਆ ਸੀ ਜਿਸ ਵਿਚ ਭਾਰਤੀ ਟੀਮ ਨੇ ਹੀ ਬਾਜ਼ੀ ਮਾਰੀ ਸੀ |

ਵਿਸ਼ਵ ਟੈਸਟ ਚੈਂਪੀਅਨਸ਼ਿਪ

ਕੋਹਲੀ ਦੀ ਟੀਮ ਚੁਣੌਤੀ ਲਈ ਤਿਆਰ

ਨਾਰਥ ਸਾਊਾਡ, 21 ਅਗਸਤ (ਏਜੰਸੀ)-ਭਾਰਤੀ ਟੀਮ ਪਹਿਲੀ ਵਿਸ਼ਵ ਚੈਂਪੀਅਨਸ਼ਿਪ ਦੇ ਸ਼ੁਰੂਆਤੀ ਮੁਕਾਬਲੇ ਵਿਚ ਵੀਰਵਾਰ ਨੂੰ ਜਦੋਂ ਵੈਸਟ ਇੰਡੀਜ਼ ਸਾਹਮਣੇ ਉਤਰੇਗੀ ਤਾਂ ਕਪਤਾਨ ਵਿਰਾਟ ਕੋਹਲੀ ਜਿੱਤ ਨਾਲ ਇਸ ਦਾ ਆਗਾਜ਼ ਕਰਨਾ ਚਾਹੁੰਣਗੇ | ਭਾਰਤ ਜੇਕਰ ਇਹ ਮੈਚ ਜਿੱਤਦਾ ...

ਪੂਰੀ ਖ਼ਬਰ »

ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ

ਆਸਾਨ ਜਿੱਤ ਨਾਲ ਸਿੰਧੂ ਪ੍ਰੀ-ਕੁਆਰਟਰ 'ਚ

ਬਾਸੇਲ (ਸਵਿਟਜ਼ਰਲੈਂਡ), 21 ਅਗਸਤ (ਏਜੰਸੀ)-ਦੋ ਵਾਰ ਦੀ ਚਾਂਦੀ ਤਗਮਾ ਜੇਤੂ ਪੀ.ਵੀ. ਸਿੰਧੂ ਨੇ ਬੁੱਧਵਾਰ ਨੂੰ ਇੱਥੇ ਵਿਸ਼ਵ ਚੈਂਪੀਅਨਸ਼ਿਪ ਦੇ ਆਪਣੇ ਪਹਿਲੇ ਮੈਚ ਵਿਚ ਆਸਾਨ ਜਿੱਤ ਦਰਜ ਕੀਤੀ | ਪਿਛਲੇ ਮਹੀਨੇ ਇੰਡੋਨੇਸ਼ੀਆ ਓਪਨ ਦੇ ਫਾਈਨਲ ਵਿਚ ਜਗ੍ਹਾ ਬਣਾਉਣ ਵਾਲੀ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਸ਼ੇਰਾ ਦੇ ਘਰ ਵਧਾਈ ਦੇਣ ਵਾਲਿਆਂ ਦਾ ਲੱਗਾ ਤਾਂਤਾ

ਅਟਾਰੀ- (ਰੁਪਿੰਦਰਜੀਤ ਸਿੰਘ ਭਕਨਾ)-ਫਾਈਨਲ ਵਿਚ ਦੂਸਰਾ ਗੋਲ ਕਰਨ ਵਾਲਾ ਖਿਡਾਰੀ ਸ਼ਮਸ਼ੇਰ ਸਿੰਘ ਸ਼ੇਰਾ, ਜੋ ਕਿ ਸਰਹੱਦੀ ਕਸਬਾ ਅਟਾਰੀ ਦਾ ਵਾਸੀ ਹੈ, ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ ਅਤੇ ਜਸ਼ਨ ਲਗਾਤਾਰ ਜਾਰੀ ਹਨ | ਮੈਚ ਜਿੱਤਣ ਦੀ ਖਬਰ ਦੇ ...

ਪੂਰੀ ਖ਼ਬਰ »

ਅਨਿਲ ਕੁੰਬਲੇ ਨੂੰ ਬਣਾਉਣਾ ਚਾਹੀਦੈ ਟੀਮ ਇੰਡੀਆ ਦਾ ਮੁੱਖ ਚੋਣਕਰਤਾ-ਸਹਿਵਾਗ

ਨਵੀਂ ਦਿੱਲੀ, 21 ਅਗਸਤ (ਏਜੰਸੀ)-ਟੀਮ ਇੰਡੀਆ ਦੇ ਸਾਬਕਾ ਸਲਾਮੀ ਬੱੱਲੇਬਾਜ਼ ਵਰਿੰਦਰ ਸਹਿਵਾਗ ਨੇ ਅਨਿਲ ਕੁੰਬਲੇ ਨੂੰ ਟੀਮ ਇੰਡੀਆ ਦਾ ਮੁੱਖ ਚੋਣਕਰਤਾ ਬਣਾਉਣ ਦੀ ਸਿਫਾਰਿਸ਼ ਕੀਤੀ ਹੈ | ਸਹਿਵਾਗ ਨੇ ਕਿਹਾ ਕਿ ਸਾਬਕਾ ਕਪਤਾਨ ਦੀ ਖਿਡਾਰੀਆਂ ਦਾ ਆਤਮ-ਵਿਸ਼ਵਾਸ ਵਧਾਉਣ ...

ਪੂਰੀ ਖ਼ਬਰ »

ਜਤਿਨ ਜਾਟ ਮਲੇਸ਼ੀਆ 'ਚ ਕਰੇਗਾ ਪੰਜਾਬ ਦੀ ਨੁਮਾਇੰਦਗੀ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਦਾ ਵਿਦਿਆਰਥੀ ਮਲੇਸ਼ੀਆ ਵਿਖੇ ਹੋ ਰਹੀਆਂ ਸਾਫ਼ਟ ਬਾਲ ਖੇਡਾਂ ਵਿਚ ਪੰਜਾਬ ਦੀ ਨੁਮਾਇੰਦਗੀ ਕਰੇਗਾ | ਹਰਿਆਣਾ ਦੇ ਰੋਹਤਕ ਵਿਖੇ ਏਸ਼ੀਅਨ ਸਾਫ਼ਟ ਬਾਲ ਚੈਂਪੀਅਨਸ਼ਿਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX