ਤਾਜਾ ਖ਼ਬਰਾਂ


ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  46 minutes ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  about 1 hour ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  about 2 hours ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  about 2 hours ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 minute ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  about 3 hours ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  about 3 hours ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  about 3 hours ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  about 4 hours ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  about 5 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 5 hours ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 6 hours ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 6 hours ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 6 hours ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 7 hours ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 8 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 8 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 9 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 9 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 9 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 10 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 10 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 10 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 11 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 12 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  about 1 hour ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  20 minutes ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  33 minutes ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  about 1 hour ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸੂਝਵਾਨ ਹੁਕਮਰਾਨ ਸੁਚੇਤ ਹੁੰਦੇ ਹਨ ਅਤੇ ਚੰਗੇ ਜਰਨੈਲ ਚੌਕਸ ਰਹਿੰਦੇ ਹਨ। -ਸਨਤਜ਼ੂ

ਮਾਨਸਾ

ਜ਼ਿਲ੍ਹੇ 'ਚ ਵਕੀਲਾਂ ਨੇ ਹੜਤਾਲ ਕਰ ਕੇ ਕੰਮਕਾਜ ਠੱਪ ਰੱਖਿਆ

ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਬਾਰ ਐਸੋਸੀਏਸ਼ਨ ਬਠਿੰਡਾ ਦੇ ਸੱਦੇ 'ਤੇ ਜ਼ਿਲ੍ਹੇ ਦੇ ਵਕੀਲਾਂ ਨੇ ਅੱਜ ਮੁਕੰਮਲ ਹੜਤਾਲ ਰੱਖੀ | ਉਹ ਮੰਗ ਕਰ ਰਹੇ ਸਨ ਕਿ ਬਠਿੰਡਾ ਬਾਰ ਦੇ ਸਾਬਕਾ ਪ੍ਰਧਾਨ ਨਵਦੀਪ ਸਿੰਘ ਜੀਦਾ ਨਾਲ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਧੱਕੇਸ਼ਾਹੀ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਜਾਵੇ | ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਿੱਧੂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਐਡਵੋਕੇਟ ਜੀਦਾ ਿਖ਼ਲਾਫ਼ ਤਾਂ ਮੁਕੱਦਮਾ ਦਰਜ ਕਰ ਦਿੱਤਾ ਜਦਕਿ ਕੁੱਟ ਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਕੋਈ ਕਾਰਵਾਈ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਵਕੀਲ ਇਸ ਮੁੱਦੇ 'ਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣਗੇ | ਇਸ ਮੌਕੇ ਉਪ ਪ੍ਰਧਾਨ ਅੰਗਰੇਜ਼ ਸਿੰਘ ਕਲੇਰ, ਸਕੱਤਰ ਗੁਰਦਾਸ ਸਿੰਘ ਮਾਨ, ਤਾਲਮੇਲ ਸਕੱਤਰ ਰਘਵੀਰ ਸਿੰਘ, ਗੁਰਦੀਪ ਸਿੰਘ ਮਾਨਸ਼ਾਹੀਆ, ਹਰਪ੍ਰੀਤ ਸਿੰਘ ਰਮਦਿੱਤੇਵਾਲਾ, ਗੋਰਾ ਸਿੰਘ ਥਿੰਦ, ਸੁਖਜਿੰਦਰ ਸਿੰਘ ਔਲਖ, ਬਿਮਲਜੀਤ ਸਿੰਘ, ਵਿਸ਼ਾਲ ਗੋਇਲ, ਗੁਰਇਕਬਾਲ ਸਿੰਘ ਮਾਨਸ਼ਾਹੀਆ, ਹਰਪ੍ਰੀਤ ਸਿੰਘ ਮਾਨ, ਬਿਸ਼ਨਜੀਤ ਸਿੰਘ ਮਾਨਸ਼ਾਹੀਆ , ਦਿਲਬਾਗ ਸਿੰਘ ਐਡਵੋਕੇਟ, ਨਵਲ ਕੁਮਾਰ ਗੋਇਲ, ਨਵਦੀਪ ਸ਼ਰਮਾ ਆਦਿ ਐਡਵੋਕੇਟ ਹਾਜ਼ਰ ਸਨ |
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-ਸਥਾਨਕ ਸਬ-ਡਵੀਜਨਲ ਸਿਵਲ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਅੱਜ ਦੇ ਹੜਤਾਲ ਦੇ ਸੱਦੇ ਦਾ ਸਮਰਥਨ ਕਰਦਿਆਂ ਆਪਣੇ ਕੰਮ ਬੰਦ ਰੱਖੇ | ਬਾਰ ਐਸੋਸੀਏਸ਼ਨ ਪ੍ਰਧਾਨ ਸੁਖਦਰਸ਼ਨ ਸਿੰਘ ਚੌਹਾਨ, ਸਕੱਤਰ ਸਤਵੰਤ ਸਿੰਘ ਕਲੀਪੁਰ ਨੇ ਕਿਹਾ ਕਿ ਐਸੋਸੀਏਸ਼ਨ ਸਮੂਹ ਭਾਈਚਾਰੇ ਦੇ ਨਾਲ ਚਟਾਨ ਵਾਂਗ ਖੜੀ ਹੈ | ਇਸ ਮੌਕੇ ਸੀਨੀਅਰ ਵਕੀਲ ਵਿਜੈ ਕੁਮਾਰ ਗੋਇਲ, ਸੁਧੀਰ ਕੁਮਾਰ, ਸੁਰਜੀਤ ਸਿੰਘ ਗਰੇਵਾਲ, ਅਸ਼ੋਕ ਕੁਮਾਰ, ਮਹਿਲ ਸਿੰਘ ਸਿੱਧੂ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਧਾਲੀਵਾਲ, ਬਲਕਰਨ ਸਿੰਘ ਧਾਲੀਵਾਲ, ਛਿੰਦਰਪਾਲ ਸਿੰਘ, ਸੁਰਿੰਦਰ ਸਿੰਘ ਮਾਨਸ਼ਾਹੀਆਂ, ਸਵਰਨਜੀਤ ਸਿੰਘ ਦਲਿਓ, ਸ਼ੁਸ਼ੀਲ ਕੁਮਾਰ ਬਾਂਸਲ, ਜਸਪ੍ਰੀਤ ਸਿੰਘ ਗੁਰਨੇ, ਅਵਤਾਰ ਸਿੰਘ, ਜਗਤਾਰ ਸਿੰਘ ਆਦਿ ਮੌਜੂਦ ਸਨ |
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਬਾਰ ਐਸੋਸੀਏਸ਼ਨ ਸਰਦੂਲਗੜ੍ਹ ਦੇ ਵਕੀਲਾਂ ਨੇ ਕੰਮ ਬੰਦ ਰੱਖਿਆ | ਬਾਰ ਦੇ ਪ੍ਰਧਾਨ ਤਰਵਿੰਦਰ ਸਿੰਘ ਮਾਖਾ ਨੇ ਦੱਸਿਆ ਕਿ ਬੀਤੇ ਦਿਨੀਂ ਬਠਿੰਡਾ ਵਿਖੇ ਇਕ ਵਕੀਲ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਬਠਿੰਡਾ ਦੇ ਵਕੀਲ ਭਾਈਚਾਰੇ ਵਲੋਂ ਦਿੱਤ ਸੱਦੇ 'ਤੇ ਹੜਤਾਲ ਕੀਤੀ ਗਈ ਹੈ | ਇਸ ਮੌਕੇ ਉਪ ਪ੍ਰਧਾਨ ਵੇਦ ਪ੍ਰਕਾਸ਼ ਸ਼ਰਮਾ, ਸਕੱਤਰ ਨਵਨੀਤ ਖੁਡਾਣੀਆ, ਖ਼ਜ਼ਾਨਚੀ ਗੁਰਪ੍ਰੀਤ ਸਿੰਘ ਮਾਨ, ਸੰਯੁਕਤ ਸਕੱਤਰ ਕੇਵਲ ਖਹਿਰਾ, ਐਡਵੋਕੇਟ ਮੁਨੀਸ਼ ਜ਼ਖ਼ਮੀ, ਭੁਪਿੰਦਰ ਸਿੰਘ ਸਰਾਂ, ਪੁਨੀਤ ਬਾਵਾ, ਵੀਰ ਚੰਦ ਜਿੰਦਲ, ਜੋਗਿੰਦਰ ਸਿੰਘ ਭੁੱਲਰ, ਨਵਦੀਪ ਸ਼ਰਮਾ, ਪਰਮਜੀਤ ਸਿੰਘ ਕੈਂਥ ਹਾਜ਼ਰ ਸਨ |

ਧਲੇਵਾਂ ਡਰੇਨ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ 'ਚ ਡਰ

ਭੀਖੀ, 21 ਅਗਸਤ (ਬਲਦੇਵ ਸਿੰਘ ਸਿੱਧੂ)-ਪਿੰਡ ਧਲੇਵਾਂ ਵਾਲੀ ਡਰੇਨ 'ਚ ਸਵੇਰ ਤੋਂ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਜਿਸ ਕਾਰਨ ਪਿੰਡ ਧਲੇਵਾਂ ਤੇ ਨੇੜਲੇ ਪਿੰਡਾਂ ਦੇ ਲੋਕਾਂ 'ਚ ਆਪਣੇ ਘਰਾਂ ਅਤੇ ਫਸਲਾਂ ਨੂੰ ਲੈ ਕੇ ਡਰ ਦਾ ਮਹੌਲ ਬਣਿਆ ਹੋਇਆ ਹੈ | ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਸਰਦੂਲਗੜ੍ਹ ਵਿਖੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਿਆ

ਸਰਦੂਲਗੜ੍ਹ, 21 ਅਗਸਤ ( ਪ੍ਰਕਾਸ਼ ਸਿੰਘ ਜ਼ੈਲਦਾਰ )-ਘੱਗਰ ਦਰਿਆ 'ਚ ਸਰਦੂਲਗੜ੍ਹ ਪੁਲ ਦੇ ਪੈਮਾਨੇ ਮੁਤਬਿਕ ਪਾਣੀ ਦਾ ਪੱਧਰ 16 ਫੁੱਟ 'ਤੇ ਪਹੁੰਚ ਗਿਆ ਹੈ | ਬੀਤੇ ਕੁਝ ਦਿਨਾਂ ਤੋਂ ਪਾਣੀ ਦਾ ਵਧਣਾ ਲਗਾਤਰ ਜਾਰੀ ਹੈ | ਇਸ ਬਾਰੇ ਉਪ ਮੰਡਲ ਮੈਜਿਸਟ੍ਰੇਟ ਲਤੀਫ ਅਹਿਮਦ ਨੇ ...

ਪੂਰੀ ਖ਼ਬਰ »

ਘਰੇਲੂ ਰੰਜਸ਼ ਕਾਰਨ ਸ਼ਰਾਬ ਕਾਰੋਬਾਰੀ ਦਾ ਕਤਲ

ਬੁਢਲਾਡਾ 21 ਅਗਸਤ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੀ ਪੁਰਾਣੀ ਗੈਸ ਏਜੰਸੀ ਨੇੜੇ ਪੈਂਦੀ ਢਹਾ ਬਸਤੀ 'ਚ ਝਗੜੇ ਦੌਰਾਨ ਨੌਜਵਾਨ ਦਾ ਕਤਲ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਪਿਛਲੇ ਕੁਝ ਸਾਲਾਂ ਤੋਂ ਸ਼ਰਾਬ ਦੇ ਠੇਕੇਦਾਰਾਂ ਨਾਲ ਸ਼ਰਾਬ ਦਾ ਕਾਰੋਬਾਰ ਕਰਦਾ ਸੀ | ਮਿ੍ਤਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਚਿੱਟਾ ਤੇ ਠੇਕਾ ਸ਼ਰਾਬ ਦੇਸੀ ਬਰਾਮਦ

ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਚਿੱਟਾ ਤੇ ਠੇਕਾ ਸ਼ਰਾਬ ਦੇਸੀ ਹਰਿਆਣਾ ਮਾਰਕਾ ਬਰਾਮਦ ਕਰ ਕੇ 5 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਡਾ: ਨਰਿੰਦਰ ਭਾਰਗਵ ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ 'ਚੋਂ ਜ਼ਿਲ੍ਹਾ ਪੱਧਰ 'ਤੇ ਲੜਕੀਆਂ ਨੇ ਮਾਰੀਆਂ ਮੱਲਾਂ

ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਚੇਤਨਾ ਪਰਖ ਪ੍ਰੀਖਿਆ 'ਚੋਂ ਜ਼ਿਲ੍ਹਾ ਪੱਧਰ 'ਤੇ ਕੁੜੀਆਂ ਨੇ ਬਾਜੀ ਮਾਰੀ ਹੈ | ਸੁਸਾਇਟੀ ਆਗੂ ਅੰਮਿ੍ਤ ਰਿਸ਼ੀ ਨੇ ਦੱਸਿਆ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਮਾਨਸਾ 'ਚ ਨੌਕਰੀ ਮੇਲੇ 19 ਤੇ 26 ਸਤੰਬਰ ਨੂੰ

ਮਾਨਸਾ, 21 ਅਗਸਤ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਮਾਨਸਾ 'ਚ 19 ਸਤੰਬਰ ਨੂੰ ਰੋਇਲ ਗਰੁੱਪ ਆਫ਼ ਕਾਲਜ਼ਿਜ਼ ਬੋੜਾਵਾਲ ਅਤੇ 26 ਸਤੰਬਰ ਨੂੰ ਸ਼ਿਵ ਸ਼ਕਤੀ ਕਾਲਜ਼ਿਜ਼ ਭੀਖੀ ਵਿਖੇ ਨੌਕਰੀ ਮੇਲੇ ਲਗਾਏ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸੀਵਰੇਜ ਦਾ ਮਸਲਾ ਹੱਲ ਨਾ ਕਰਨ ਦੇ ਰੋਸ ਵਜੋਂ ਅਧਿਕਾਰੀਆਂ ਦਾ ਪਿੱਟ ਸਿਆਪਾ

ਮਾਨਸਾ, 21 ਅਗਸਤ (ਸਟਾਫ਼ ਰਿਪੋਰਟਰ)-ਪ੍ਰਗਤੀਸ਼ੀਲ ਇਸਤਰੀ ਸਭਾ ਦੀ ਅਗਵਾਈ ਵਿਚ ਸੀਵਰੇਜ਼ ਬੋਰਡ ਅਤੇ ਮਿਉਂਸਪਲ ਕਮੇਟੀ ਦੇ ਿਖ਼ਲਾਫ਼ ਚਲ ਰਹੇ ਧਰਨੇ ਦੇ 20ਵੇਂ ਦਿਨ ਗਲੀ 'ਚ ਸੀਵਰੇਜ਼ ਦਾ ਪਾਣੀ ਖੜ੍ਹਣ 'ਤੇ ਜਨਤਾ ਵਲੋਂ ਬੋਰਡ ਅਤੇ ਕਮੇਟੀ ਦੇ ਅਧਿਕਾਰੀਆਂ ਦਾ ਪਿੱਟ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੰਭਾਲ ਹਰ ਵਿਅਕਤੀ ਦਾ ਇਖ਼ਲਾਕੀ ਤੇ ਕਾਨੂੰਨੀ ਫ਼ਰਜ਼-ਜੱਜ ਅਮਨਦੀਪ ਸਿੰਘ

ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ )-ਬਜ਼ੁਰਗ ਪਰਿਵਾਰ ਤੇ ਕੌਮ ਦਾ ਸਰਮਾਇਆ ਹੁੰਦੇ ਹਨ | ਉਨ੍ਹਾਂ ਦੀ ਸੰਭਾਲ ਹਰ ਵਿਅਕਤੀ ਦਾ ਇਖ਼ਲਾਕੀ ਤੇ ਕਾਨੂੰਨੀ ਫ਼ਰਜ਼ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਮਲਕਪੁਰ ਿਖ਼ਆਲਾ ਵਿਖੇ ...

ਪੂਰੀ ਖ਼ਬਰ »

ਖੁਦਕੁਸ਼ੀ ਕਰਨ ਵਾਲੇ ਬੇਰੁਜ਼ਗਾਰ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਅਰਥੀ ਫੂਕ ਮੁਜਾਹਰੇ

ਬਰੇਟਾ, 21 ਅਗਸਤ Ð(ਜੀਵਨ ਸ਼ਰਮਾਂ)-ਪਿੰਡ ਚੱਕ ਭਾਈਕੇ ਤੇ ਗੋਬਿੰਦਪੁਰਾ 'ਚ ਉੱਚ ਯੋਗਤਾ ਪ੍ਰਾਪਤ ਨੌਜਵਾਨਾਂ ਵਲੋਂ ਕੀਤੀ ਖੁਦਕੁਸ਼ੀ ਤੋਂ ਬਾਅਦ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਸਰਕਾਰ ਦੇ ਘਰ-ਘਰ ਨੌਕਰੀ ਦੇ ਵਾਅਦੇ ਤੋਂ ਭੱਜ ਜਾਣ ਦੇ ਵਿਰੋਧ ਵਿਚ ਇਲਾਕੇ ਦੀਆਂ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੰਭਾਲ ਹਰ ਵਿਅਕਤੀ ਦਾ ਇਖ਼ਲਾਕੀ ਤੇ ਕਾਨੂੰਨੀ ਫ਼ਰਜ਼-ਜੱਜ ਅਮਨਦੀਪ ਸਿੰਘ

ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ )-ਬਜ਼ੁਰਗ ਪਰਿਵਾਰ ਤੇ ਕੌਮ ਦਾ ਸਰਮਾਇਆ ਹੁੰਦੇ ਹਨ | ਉਨ੍ਹਾਂ ਦੀ ਸੰਭਾਲ ਹਰ ਵਿਅਕਤੀ ਦਾ ਇਖ਼ਲਾਕੀ ਤੇ ਕਾਨੂੰਨੀ ਫ਼ਰਜ਼ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਮਲਕਪੁਰ ਿਖ਼ਆਲਾ ਵਿਖੇ ...

ਪੂਰੀ ਖ਼ਬਰ »

ਭਗਵੰਤ ਮਾਨ ਅੱਜ ਮਾਨਸਾ 'ਚ

ਮਾਨਸਾ, 21 ਅਗਸਤ (ਵਿ. ਪ੍ਰਤੀ.)-ਆਮ ਆਦਮੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨਸਾ 22 ਅਗਸਤ ਨੂੰ ਸਵੇਰੇ 10 ਵਜੇ ਪੁਰਾਣੀ ਅਨਾਜ ਮੰਡੀ ਵਿਖੇ ਪਾਰਟੀ ਵਲੋਂ ਮਹਿੰਗੀ ਬਿਜਲੀ ਿਖ਼ਲਾਫ਼ ਕੀਤੀ ਜਾ ਰਹੀ ਰੋਸ ਰੈਲੀ ਨੂੰ ਸੰਬੋਧਨ ਕਰਨਗੇ | ਬੁਢਲਾਡਾ ਹਲਕੇ ਦੇ ਵਿਧਾਇਕ ...

ਪੂਰੀ ਖ਼ਬਰ »

ਬੁਢਲਾਡਾ ਹਲਕੇ 'ਚ ਅਕਾਲੀ ਦਲ ਦੀ ਭਰਤੀ ਦਾ ਟੀਚਾ ਹੋਇਆ ਪੂਰਾ-ਕਲੀਪੁਰ

ਬੁਢਲਾਡਾ 21 ਅਗਸਤ (ਸਵਰਨ ਸਿੰਘ ਰਾਹੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਾਰੀ ਭਰਤੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਸਾਰੇ ਸਰਕਲਾਂ 'ਚ 18 ਸਾਲ ਤੋਂ ਵੱਧ ਉਮਰ ਦੇ 30 ਹਜਾਰ ਨਵੇਂ ਵਰਕਰ ਭਰਤੀ ਕਰਨ ਦਾ ਜੋ ਟੀਚਾ ਮਿਥਿਆ ਗਿਆ ਸੀ, ਉਹ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਵਕੀਲਾਂ ਦੀ ਹੜਤਾਲ ਦਾ ਵਿਰੋਧ

ਮਾਨਸਾ, 21 ਅਗਸਤ (ਵਿ. ਪ੍ਰਤੀ.)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਨੇ ਪੰਜਾਬ ਦੇ ਵਕੀਲਾਂ ਵਲੋਂ ਬਠਿੰਡਾ ਦੇ ਹੌਲਦਾਰ ਿਖ਼ਲਾਫ਼ ਕਾਰਵਾਈ ਕਰਵਾਉਣ ਲਈ ਕੀਤੀ ਹੜਤਾਲ ਦਾ ਵਿਰੋਧ ਕੀਤਾ | ਇੱਥੇ ਇਕੱਤਰਤਾ ਮੌਕੇ ਐਸੋਸੀਏਸ਼ਨ ਦੇ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਬਰੇਟਾ ਸਹਿਕਾਰੀ ਸਭਾ ਦੇ ਜਗਮੇਲ ਸਿੰਘ ਬਣੇ ਪ੍ਰਧਾਨ

ਬਰੇਟਾ, 21 ਅਗਸਤ (ਮੰਡੇਰ)-ਦੀ ਬਰੇਟਾ ਬਹੁਮੰਤਵੀ ਸਹਿਕਾਰੀ ਖੇਤੀ ਬਾੜੀ ਸਭਾ ਲਿਮਟਿਡ ਬਰੇਟਾ ਦੇ ਪ੍ਰਧਾਨ ਦੀ ਚੋਣ ਕੀਤੀ ਗਈ | ਸਭਾ ਦੀ ਚੋਣ ਦੀ ਕਾਰਵਾਈ ਸਕੱਤਰ ਖੁਸ਼ਪ੍ਰੀਤ ਸਿੰਘ ਦਲਿਓਾ ਵਲੋਂ ਕੀਤੀ ਗਈ | ਬਰੇਟਾ ਸਹਿਕਾਰੀ ਸਭਾ ਦੇ ਚੋਣ ਪ੍ਰਕਿਰਿਆ ਵਿਚ ਕੁੱਲ 6 ਮੈਂਬਰ ...

ਪੂਰੀ ਖ਼ਬਰ »

ਸ਼ਹਿਰ ਦੇ ਦੋਵੇਂ ਸਰਕਾਰੀ ਸਕੂਲਾਂ ਨੂੰ ਰੈਗੂਲਰ ਪਿ੍ੰਸੀਪਲ ਮਿਲੇ

ਬੁਢਲਾਡਾ, 21 ਅਗਸਤ (ਰਾਹੀ)-ਸਥਾਨਕ ਸ਼ਹਿਰ ਦੇ ਦੋ ਮੁੱਖ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਲੰਬੀ ਉਡੀਕ ਤੋਂ ਬਾਅਦ ਪੱਕੇ ਤੌਰ 'ਤੇ ਰੈਗੂਲਰ ਪਿੰ੍ਰਸੀਪਲ ਨਸੀਬ ਹੋਏ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਸ੍ਰੀ ਮੁਕੇਸ਼ ਕੁਮਾਰ ਨੇ ਪਿੰ੍ਰਸੀਪਲ ...

ਪੂਰੀ ਖ਼ਬਰ »

ਭੰਮੇ ਕਲਾਂ ਸਕੂਲ 'ਚ ਗਰਮ ਰੁੱਤ ਜ਼ੋਨ ਝੁੁਨੀਰ ਖੇਡਾਂ ਸ਼ੁਰੂ

ਝੁਨੀਰ, 21 ਅਗਸਤ (ਨਿ. ਪ. ਪ.)-ਸਥਾਨਕ ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ ਵਿਖੇ ਸ੍ਰੀਮਤੀ ਰਾਜਵੰਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਦੇ ਹੁਕਮਾਂ ਅਨੁਸਾਰ ਡਾ. ਵਿਜੈ ਮਿੱਢਾ ਪਿ੍ਸੀਪਲ ਦੀ ਯੋਗ ਅਗਵਾਈ 'ਚ ਗਰਮ ਰੱੁਤ ਜੋਨ-ਝੁਨੀਰ ਦੀਆਂ ਖੇਡਾਂ ਸ਼ੁਰੂ ਹੋਈਆਂ | ...

ਪੂਰੀ ਖ਼ਬਰ »

ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣਨ ਲਈ ਰੈਨੇਂਸਾਂ ਸਕੂਲ ਵਿਖੇ ਪ੍ਰੋਗਰਾਮ ਕਰਵਾਇਆ

ਮਾਨਸਾ, 21 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਰੈਨੇਂਸਾਂ ਸਕੂਲ ਮਾਨਸਾ ਵਿਖੇ ਬੱਚਿਆਂ ਦੇ ਬਹੁਪੱਖੀ ਹੁਨਰ ਤੇ ਪ੍ਰਤਿਭਾ ਨੂੰ ਪਛਾਣਨ ਲਈ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਤੀਜੀ ਤੋਂ ਗਿਆਰ੍ਹਵੀਂ ਤੱਕ ਦੇ ਬੱਚਿਆਂ ਨੇ ਭਾਗ ਲਿਆ | ਬੱਚਿਆਂ ਦੁਆਰਾ ਕੁਕਿੰਗ, ...

ਪੂਰੀ ਖ਼ਬਰ »

ਨੌਜਵਾਨਾਂ ਦਾ ਵਫ਼ਦ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਮਿਲਿਆ

ਮਾਨਸਾ, 21 ਅਗਸਤ (ਸਟਾਫ਼ ਰਿਪੋਰਟਰ)-ਪਿੰਡ ਤਲਵੰਡੀ ਅਕਲੀਆ ਵਿਖੇ ਖੇਡ ਗਰਾਉਂਡ ਤੇ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨੌਜਵਾਨਾਂ ਦਾ ਵਫ਼ਦ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਦਿਨੇਸ਼ ਵਸਿਸ਼ਟ ਨੂੰ ਮਿਲਿਆ | ਨੌਜਵਾਨਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਮਜ਼ਦੂਰਾਂ ਦੇ ਘਰਾਂ ਦਾ ਸਰਵੇ

ਭੀਖੀ, 21 ਅਗਸਤ (ਬਲਦੇਵ ਸਿੰਘ ਸਿੱਧੂ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਭੀਖੀ ਦੀ ਟੀਮ ਵਲੋਂ ਵਿੱਢੀ ਗਈ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਮੱਤੀ ਵਿਖੇ ਦਲਿਤ ਮਜ਼ਦੂਰਾਂ ਦੇ ਘਰਾਂ ਦਾ ਸਰਵੇ ਕੀਤਾ ਗਿਆ | ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਬਲਾਕ ਆਗੂ ਭੋਲਾ ...

ਪੂਰੀ ਖ਼ਬਰ »

ਦਸਵੀਂ-ਬਾਰ੍ਹਵੀਂ ਦੇ ਰੀਅਪੀਅਰ/ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ

ਬਠਿੰਡਾ, 21 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਡੇਢ ਦਹਾਕੇ ਦੌਰਾਨ ਰੀਅਪੀਅਰ ਅਤੇ ਕੰਪਾਰਟਮੈਂਟ ਵਾਲੇ ਵਿਦਿਆਰਥੀ-ਵਿਦਿਆਰਥਣਾਂ ਨੂੰ ਪਾਸ ਹੋਣ ਦਾ ਇਕ ਹੋਰ ਸੁਨਹਿਰੀ ਮੌਕਾ ਦਿੱਤਾ ਹੈ | ਸਿੱਖਿਆ ...

ਪੂਰੀ ਖ਼ਬਰ »

ਦੁੱਧ ਵਾਲੀ ਗੱਡੀ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਸੰਗਤ ਮੰਡੀ, 21 ਅਗਸਤ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਨਜ਼ਦੀਕੀ ਪਿੰਡ ਦੁਨੇਵਾਲਾ ਵਿਖੇ ਦੁੱਧ ਵਾਲੀ ਗੱਡੀ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਸੰਗਤ ਪੁਲਿਸ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਨਿਸਚਿਤ ਥਾਵਾਂ ਤੋਂ ਇਲਾਵਾ ਧਰਨੇ ਜਾਂ ਰੈਲੀਆਂ ਕਰਨ 'ਤੇ ਪਾਬੰਦੀ

ਬਠਿੰਡਾ, 21 ਅਗਸਤ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਨਿਸ਼ਚਿਤ ਥਾਵਾਂ ਤੋਂ ਇਲਾਵਾ ਹੋਰ ਥਾਵਾਂ 'ਤੇ ...

ਪੂਰੀ ਖ਼ਬਰ »

ਮਹਿਰਾਜ ਪੱਤੀ ਸੰਦਲੀ ਸਹਿਕਾਰੀ ਸਭਾ ਦੀ ਚੋਣ 'ਚ 10 ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਮਹਿਰਾਜ, 21 ਅਗਸਤ (ਸੁਖਪਾਲ ਮਹਿਰਾਜ)-ਮਹਿਰਾਜ ਪੱਤੀ ਸੰਦਲੀ ਦੀ ਆਮ ਚੋਣ ਅੱਜ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ | ਜਿਸ ਵਿਚ ਕੁਲ 11 'ਚੋਂ 10 ਮੈਂਬਰ ਬਿਨਾ ਮੁਕਾਬਲਾ ਚੁਣੇ ਗਏ | ਜਦਕਿ ਪਛੜੀਆਂ ਸ਼ੇ੍ਰਣੀਆਂ ਨਾਲ ਸਬੰਧਿਤ 1 ਮੈਂਬਰ ਚੁਣਿਆ ਜਾਣਾ ਬਾਕੀ ਹੈ | ਇਸ ਸਬੰਧੀ ਚੋਣ ...

ਪੂਰੀ ਖ਼ਬਰ »

ਰੈੱਡ ਕਰਾਸ ਦੇ ਪੰਘੂੜੇ 'ਚੋਂ ਲਾਵਾਰਿਸ ਮਿਲੀ ਨੰਨ੍ਹੀ ਪਰੀ

ਬਠਿੰਡਾ, 21 ਅਗਸਤ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪੰਘੂੜੇ 'ਚ ਅੱਜ ਨਵਜੰਮੀ ਬੱਚੀ ਲਾਵਾਰਿਸ ਹਾਲਤ ਵਿਚ ਮਿਲੀ | ਜਿਸ ਨੂੰ ਮਹੰਤ ਗੁਰਬੰਤਾ ਦਾਸ ਸਕੂਲ ਦੇ ਕਰਮਚਾਰੀਆਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਅਧਿਕਾਰੀਆਂ ਵਲੋਂ ਬੱਚੀ ...

ਪੂਰੀ ਖ਼ਬਰ »

ਹੁਣ ਨਸ਼ਾ ਵੇਚਣ ਵਾਲਿਆਂ ਦੀਆਂ ਜ਼ਮਾਨਤਾਂ ਨਹੀਂ ਕਰਵਾਉਣਗੇ ਨੰਬਰਦਾਰ

ਸੰਗਤ ਮੰਡੀ, 21 ਅਗਸਤ (ਸ਼ਾਮ ਸੁੰਦਰ ਜੋਸ਼ੀ)- ਸਬ-ਤਹਿਸੀਲ ਸੰਗਤ ਅਧੀਨ ਆਉਂਦੇ ਨੰਬਰਦਾਰਾਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਉਹ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਦੀ ਜ਼ਮਾਨਤ ਨਹੀਂ ਕਰਵਾਉਣਗੇ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਦੇ ਅਧਿਕਾਰੀਆਂ ਵਲੋਂ ਧੋਖੇ ਨਾਲ ਪੈਸੇ ਭਰਵਾ ਕੇ ਕਿਸਾਨ ਦੀ ਲਿਮਟ ਬੰਦ

ਸੰਗਤ ਮੰਡੀ, 21 ਅਗਸਤ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਦੇ ਪੰਜਾਬ ਐਾਡ ਸਿੰਧ ਬੈਂਕ ਅੰਦਰ ਅੱਜ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਬੈਂਕ ਅਧਿਕਾਰੀਆਂ ਤੋਂ ਦੁਖੀ ਲੋਕਾਂ ਵਲੋਂ ਬੈਂਕ ਮੂਹਰੇ ਖੜ੍ਹ ਕੇ ਕਰਮਚਾਰੀਆਂ ਵਿਰੱੁਧ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ...

ਪੂਰੀ ਖ਼ਬਰ »

ਸਕੂਲ ਬਚਾਓ ਐਕਸ਼ਨ ਕਮੇਟੀ ਵਲੋਂ ਤੀਸਰੇ ਦਿਨ ਵੀ ਰੋਸ ਧਰਨਾ ਜਾਰੀ

ਚਾਉਕੇ, 21 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਸਕੂਲ ਅੱਗੇ ਸ਼ੁਰੂ ਕੀਤਾ ਰੋਸ ਧਰਨਾ ਅੱਜ ਤੀਸਰੇ ਦਿਨ ਵੀ ਜਾਰੀ ਰਿਹਾ | ਅੱਜ ਦੇ ਰੋਸ ਧਰਨੇ 'ਚ ਪਿੰਡ ਜੇਠੂਕੇ, ਬੁੱਗਰ, ਕਰਾੜਵਾਲਾ, ਜਿਉਂਦ, ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਮੋਰਚੇ ਨਾਲ ਪੈਨਲ ਮੀਟਿੰਗ ਤੋਂ ਭੱਜੀ ਕੈਪਟਨ ਸਰਕਾਰ

ਲਹਿਰਾ ਮੁਹੱਬਤ, 21 ਅਗਸਤ (ਸੁਖਪਾਲ ਸਿੰਘ ਸੁੱਖੀ)-ਸਥਾਨਕ ਜੀ.ਅੇਚ.ਟੀ.ਫ ਕੰਟਰੈਕਟਰ ਵਰਕਰ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਹੇਠ ਅੱਜ ਸੂਬਾ ਸਰਕਾਰ ਵਲੋਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਮੰਗ ਨੂੰ ਲੈ ਕੇ ਦਿੱਤੀ ਮੀਟਿੰਗ ਤੋਂ ਭੱਜਣ ਕਰਕੇ ਰੋਹ ਆਏ ...

ਪੂਰੀ ਖ਼ਬਰ »

ਮਹਿਰਾਜ ਪੱਤੀ ਸੰਦਲੀ ਸਹਿਕਾਰੀ ਸਭਾ ਦੀ ਚੋਣ 'ਚ 10 ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਮਹਿਰਾਜ, 21 ਅਗਸਤ (ਸੁਖਪਾਲ ਮਹਿਰਾਜ)-ਮਹਿਰਾਜ ਪੱਤੀ ਸੰਦਲੀ ਦੀ ਆਮ ਚੋਣ ਅੱਜ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ | ਜਿਸ ਵਿਚ ਕੁਲ 11 'ਚੋਂ 10 ਮੈਂਬਰ ਬਿਨਾ ਮੁਕਾਬਲਾ ਚੁਣੇ ਗਏ | ਜਦਕਿ ਪਛੜੀਆਂ ਸ਼ੇ੍ਰਣੀਆਂ ਨਾਲ ਸਬੰਧਿਤ 1 ਮੈਂਬਰ ਚੁਣਿਆ ਜਾਣਾ ਬਾਕੀ ਹੈ | ਇਸ ਸਬੰਧੀ ਚੋਣ ...

ਪੂਰੀ ਖ਼ਬਰ »

ਨਿਸਚਿਤ ਥਾਵਾਂ ਤੋਂ ਇਲਾਵਾ ਧਰਨੇ ਜਾਂ ਰੈਲੀਆਂ ਕਰਨ 'ਤੇ ਪਾਬੰਦੀ

ਬਠਿੰਡਾ, 21 ਅਗਸਤ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਨਿਸ਼ਚਿਤ ਥਾਵਾਂ ਤੋਂ ਇਲਾਵਾ ਹੋਰ ਥਾਵਾਂ 'ਤੇ ...

ਪੂਰੀ ਖ਼ਬਰ »

ਸੀਵਰੇਜ ਦਾ ਰਿਸਦਾ ਪਾਣੀ ਨਿਗਲ ਗਿਆ ਮੌੜ ਮੰਡੀ ਬੱਸ ਅੱਡੇ ਦੀ ਨਵੀਂ ਬਣੀ ਸੜਕ

ਮੌੜ ਮੰਡੀ, 21 ਅਗਸਤ (ਲਖਵਿੰਦਰ ਸਿੰਘ ਮੌੜ)-ਸ਼ਹਿਰ ਵਿਚ ਸੀਵਰੇਜ ਪ੍ਰਣਾਲੀ ਅਤੇ ਨਾਲੀਆਂ ਦੇ ਘਟੀਆ ਨਿਕਾਸੀ ਪ੍ਰਬੰਧ ਦੀ ਤਸਵੀਰ ਇਸ ਕਦਰ ਬਦਤਰ ਹੈ ਕਿ ਸੀਵਰੇਜ ਦਾ ਤੇਜ਼ ਗਤੀ ਨਾਲ ਰਿਸਦਾ ਰਾਸਾਇਣ ਯੁਕਤ ਪਾਣੀ ਨਵੀਆਂ ਬਣੀਆਂ ਸੜਕਾਂ ਦਾ ਦੁਸ਼ਮਣ ਬਣ ਗਿਆ ਹੈ ਅਤੇ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX